ਤਾਜਾ ਖ਼ਬਰਾਂ


ਬਜਟ ਸੈਸ਼ਨ: ਕਾਂਗਰਸ ਨੇ ਜਾਰੀ ਕੀਤਾ ਵ੍ਹੀਪ
. . .  2 minutes ago
ਨਵੀਂ ਦਿੱਲੀ, 3 ਫਰਵਰੀ- ਕਾਂਗਰਸ ਨੇ ਅੱਜ ਆਪਣੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਸਦਨ ਵਿਚ ਮੌਜੂਦ ਰਹਿਣ ਲਈ ਤਿੰਨ ਲਾਈਨਾਂ ਵਾਲਾ ਵ੍ਹੀਪ ਜਾਰੀ ਕੀਤਾ ਹੈ।
ਮਨੀਸ਼ ਸਿਸੋਦੀਆ ਨੂੰ ਮਿਲੀ ਟੀ.ਈ.ਐਸ.ਓ.ਐਲ ਸਿੱਖਿਆ ਸੰਮੇਲਨ ਵਿਚ ਸ਼ਾਮਿਲ ਹੋਣ ਦੀ ਮਨਜ਼ੂਰੀ- ਉਪ ਰਾਜਪਾਲ ਦਫ਼ਤਰ
. . .  5 minutes ago
ਨਵੀਂ ਦਿੱਲੀ, 3 ਫਰਵਰੀ- ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਦਫ਼ਤਰ ਤੋਂ ਜਾਰੀ ਸੂਚਨਾ ਅਨੁਸਾਰ ਲੈਫ਼ਟੀਨੈਂਟ ਗਵਰਨਰ ਵੀ.ਕੇ. ਸਕਸੈਨਾ ਨੇ ਸਿਟੀ ਪੋਰਟਲੈਂਡ, ਓਰੇਗਨ, ਯੂ.ਐਸ.ਏ. ਵਿਚ ਹੋਣ ਵਾਲੇ ਟੀ.ਈ.ਐਸ.ਓ.ਐਲ ਸਿੱਖਿਆ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...
ਸਾਬਕਾ ਕੈਬਨਿਟ ਮੰਤਰੀ ਆਸ਼ੂ ਦੀ ਜ਼ਮਾਨਤ ’ਤੇ ਸੁਣਵਾਈ 14 ਫਰਵਰੀ ਤੱਕ ਮੁਲਤਵੀ
. . .  12 minutes ago
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲਿਆਂ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਮਾਣਯੋਗ ਹਾਈਕੋਰਟ ਵਲੋਂ 14 ਫਰਵਰੀ...
ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿਚ ਉੱਠਿਆ ਧੂੰਆਂ, ਆਬੂ ਧਾਬੀ ਵਾਪਿਸ ਪਰਤੀ
. . .  38 minutes ago
ਤਿਰੂਵੰਨਤਪੁਰਮ, 3 ਫਰਵਰੀ- ਆਬੂ ਧਾਬੀ ਤੋਂ ਕੇਰਲ ਦੇ ਕਾਲੀਕਟ ਆ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਫ਼ਲਾਈਟ ’ਚ ਧੂੰਆਂ ਉੱਠਣ ਤੋਂ ਬਾਅਦ ਫ਼ਲਾਈਟ ਨੂੰ ਵਾਪਸ ਆਬੂ ਧਾਬੀ ਮੋੜ ਦਿਤ ਗਿਅ। ਜਾਣਕਾਰੀ ਅੁਨਸਾਰ ਫ਼ਲਾਈਟ ’ਚ 184 ਯਾਤਰੀ ਮੌਜੂਦ ਸਨ। ਲੈਂਡਿੰਗ ਤੋਂ...
ਬੀ.ਬੀ.ਸੀ. ਡਾਕੂਮੈਂਟਰੀ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
. . .  45 minutes ago
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਬੀ.ਬੀ.ਸੀ. ਦੀ ਡਾਕੂਮੈਂਟਰੀ ‘ਇੰਡੀਆ: ਦਿ ਮੋਦੀ ਸਵਾਲ’ ਤੱਕ ਲੋਕਾਂ ਦੀ ਪਹੁੰਚ ਨੂੰ ਰੋਕਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ ’ਤੇ ਅੱਜ ਸੁਣਵਾਈ ਕਰੇਗਾ। ਇਸ ਮਾਮਲੇ...
ਜੋਸ਼ੀਮੱਠ ਸੰਬੰਦੀ ਜਾਂਚ ਜਲਦ ਪੂਰੀ ਕਰ ਲਈ ਜਾਵੇਗੀ- ਪੁਸ਼ਕਰ ਸਿੰਘ ਧਾਮੀ
. . .  54 minutes ago
ਦੇਹਰਾਦੂਨ, 3 ਫਰਵਰੀ- ਜੋਸ਼ੀਮੱਠ ਦੀ ਸਥਿਤੀ ਸੰਬੰਧੀ ਗੱਲ ਕਰਦਿਆਂ ਉਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਲਗਾਤਾਰ ਜੋਸ਼ੀਮੱਠ ਦੀ ਨਿਗਰਾਨੀ ਕਰ ਰਹੇ ਹਾਂ। ਅਸੀਂ ਉੱਥੋਂ ਦੇ ਲੋਕਾਂ ਦੇ ਸੰਪਰਕ ਵਿਚ ਹਾਂ। ਜਿਹੜੀਆਂ 8 ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨ੍ਹਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ, ਜਲਦੀ ਹੀ ਜਾਂਚ ਪੂਰੀ...
ਬਾਲ ਵਿਆਹ ਮਾਮਲੇ ਵਿਚ 1800 ਵਿਅਕਤੀ ਗਿ੍ਫ਼ਤਾਰ- ਅਸਮ ਮੁੱਖ ਮੰਤਰੀ
. . .  about 1 hour ago
ਗੁਵਹਾਟੀ, 2 ਫਰਵਰੀ- ਅਸਮ ਦੇ ਮੁਖ ਮੰਤਰੀ ਡਾ. ਹਿਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ ਪੁਲਿਸ ਨੇ ਰਾਜ ਭਰ ਵਿਚ ਬਾਲ ਵਿਆਹ ਨਾਲ ਸੰਬੰਧਤ ਮਾਮਲਿਆਂ ਦੇ ਸੰਬੰਧ ਵਿਚ ਹੁਣ ਤੱਕ 1,800 ਵਿਅਕਤੀਆਂ ਨੂੰ...
ਜੰਮੂ ਕਸ਼ਮੀਰ: ਸਟੇਟ ਇਨਵੈਸਟੀਗੇਸ਼ਨ ਏਜੰਸੀ ਵਲੋਂ ਕਈ ਥਾਵਾਂ ’ਤੇ ਛਾਪੇਮਾਰੀ
. . .  about 1 hour ago
ਸ੍ਰੀਨਗਰ, 3 ਫਰਵਰੀ- ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਸਟੇਟ ਇਨਵੈਸਟੀਗੇਸ਼ਨ ਏਜੰਸੀ (ਐਸ.ਆਈ.ਏ.) ਨੇ ਅੱਤਵਾਦੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
ਸੰਸਦ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 3 ਫਰਵਰੀ- ਸੰਸਦ ਵਿਚ ਅੱਜ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਬੀ.ਐੱਸ.ਐੱਫ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ ਸੁੱਟਿਆ, ਤਿੰਨ ਪੈਕਟ ਹੈਰੋਇਨ ਬਰਾਮਦ
. . .  about 1 hour ago
ਚੋਗਾਵਾਂ, 3 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਬੀ.ਪੀ.ਓ. ਰੀਅਰ ਕੱਕੜ ਚੌਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਡਰੋਨ ਤੇ ਗੋਲੀਆਂ ਦਾਗ ਕੇ ਹੇਠਾਂ ਸੁੱਟ...
ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਦੋਸ਼ੀ ਦਿੱਲੀ ਦੇ ਰੋਹਿਣੀ ਤੋਂ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 3 ਜਨਵਰੀ-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਠਭੇੜ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਨਾਂ ਦੋਸ਼ੀਆਂ ਨੂੰ ਰੋਹਿਣੀ ਇਲਾਕੇ 'ਚ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ।
ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਨੇ ਬਾਥਰੂਮ ’ਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ
. . .  1 minute ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਵਲੋਂ ਬਾਥਰੂਮ ’ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ, ਜਿਸ ਨੂੰ ਜੇਲ੍ਹ ਸਟਾਫ਼ ਵਲੋਂ ਸਿਵਲ ਹਸਪਤਾਲ ਦੇ ਮੁਰਦਾ ਘਰ...
ਮਹਿੰਗਾਈ ਦੀ ਮਾਰ ! ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
. . .  about 2 hours ago
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ
. . .  about 4 hours ago
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ 92 ਸਾਲ ਦੀ ਉਮਰ 'ਚ ਦਿਹਾਂਤ
. . .  about 4 hours ago
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਲੁਧਿਆਣਾ

ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਡਾਇਰੈਕਟਰਾਂ ਦੀ ਚੋਣ ਲਈ 30 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਭਰੇ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਵੇਰਕਾ ਮਿਲਕ ਪਲਾਂਟ ਲੁਧਿਆਣਾ ਨੂੰ ਚਲਾਉਣ ਵਾਲੀ ਸਹਿਕਾਰੀ ਸੰਸਥਾ ਦੀ ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਲੁਧਿਆਣਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ 26 ਅਕਤੂਬਰ ਨੂੰ ਹੋਣ ਵਾਲੀ ਚੋਣ ਲਈ 12 ਜ਼ੋਨਾਂ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਅੱਜ 68 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 25 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਹੀਰੋ ਸਾਈਕਲ ਵਲੋਂ ਲੋਕਾਂ ਨੂੰ ਹਿੱਸੇਦਾਰ ਬਣਾਉਣ ਲਈ ਆਈ.ਪੀ.ਓ. ਲਿਆਉਣ ਦਾ ਐਲਾਨ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਨਿਰਮਾਤਾ ਕੰਪਨੀ ਹੀਰੋ ਸਾਈਕਲ ਵਲੋਂ ਅਗਲੇ ਦੋ ਸਾਲਾਂ ਵਿਚ ਕਈ ਬਦਲਾਅ ਤੇ ਵਾਧੇ ਕੀਤੇ ਜਾ ਰਹੇ ਹਨ | ਜਿਸ ਤਹਿਤ ਲੋਕਾਂ ਨੂੰ ਕੰਪਨੀ ਦਾ ਹਿੱਸਾ ਬਣਾਉਣ ਲਈ ਛੇਤੀ ਹੀ ਕੰਪਨੀ ਵਲੋਂ ਆਪਣਾ ਸ਼ੇਅਰ ...

ਪੂਰੀ ਖ਼ਬਰ »

ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਵਲੋਂ ਅਣਅਧਿਕਾਰਤ ਕਾਲੋਨੀਆਂ ਖ਼ਿਲਾਫ਼ ਕਾਰਵਾਈ ਦੇ ਨਿਰਦੇਸ਼

ਲੁਧਿਆਣਾ, 25 ਅਕਤੂਬਰ (ਅਮਰੀਕ ਸਿੰਘ ਬੱਤਰਾ)-ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਸਰਵਜੀਤ ਸਿੰਘ ਨੇ ਗਲਾਡਾ, ਗਮਾਡਾ ਸਮੇਤ ਸੂਬੇ ਦੀਆਂ ਸਮੂਹ ਅਥਾਰਟੀਆਂ ਦੇ ਮੁੱਖੀਆਂ ਨੂੰ ਹਦਾਇਤ ਦਿੱਤੀ ਹੈ ਕਿ ਉਨ੍ਹਾਂ ਦੇ ਇਲਾਕਿਆਂ ਅਧੀਨ ਬਣੀਆਂ ...

ਪੂਰੀ ਖ਼ਬਰ »

ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਸ਼ਹਿਰ ਦੇ ਉੱਘੇ ਵਪਾਰੀ ਸਵ: ਨਰਿੰਦਰ ਸਿੰਘ ਕਾਲਾ ਉਬਰਾਏ ਵਲੋਂ ਆਰੰਭੇ ਸਮਾਜਿਕ, ਧਾਰਮਿਕ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਮਨਪ੍ਰੀਤ ਸਿੰਘ ਬੰਟੀ ਦੇ ਪਰਿਵਾਰ ਵਲੋਂ ਸਾਹਿਬ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਆਗਮਨ ਪੁਰਬ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ 'ਤੇ ਵੈਟ ਦੀ ਦਰ ਘਟਾਈ ਜਾਵੇ-ਗਾਂਧੀ

ਲੁਧਿਆਣਾ, 25 ਅਕਤੂਬਰ (ਜੋਗਿੰਦਰ ਸਿੰਘ ਅਰੋੜਾ)-ਪੈਟਰੋਲ ਅਤੇ ਡੀਜ਼ਲ ਦੀ ਦਰ ਪੰਜਾਬ ਵਿਚ ਬਹੁਤ ਜਿਆਦਾ ਹੋਣ ਕਾਰਨ ਪੈਟਰੋਲ ਪੰਪ ਕਾਰੋਬਾਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਮਹਣਾ ਕਰਨਾ ਪੈ ਰਿਹਾ ਹੈ ਤੇ ਇਸ ਸਬੰਧ ਵਿਚ ਹੋਇਆ ਅਨੇਕਾਂ ਬੈਠਕਾਂ ਦੌਰਾਲ ਪੈਟਰੋਲ ਪੰਪ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਛਾਪੇਮਾਰੀ ਦੌਰਾਨ 76 ਲੱਖ ਰੁਪਏ ਦੀ ਕੀਮਤ ਦੀਆਂ ਅਣਅਧਿਕਾਰਤ ਦਵਾਈਆਂ ਬਰਾਮਦ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵਲੋਂ ਸੂਬੇ ਅੰਦਰ ਅਣਅਧਿਕਾਰਤ ਤੇ ਜਾਅਲੀ ਦਵਾਈਆਂ ਤੇ ਖਾਦਾਂ ਦੀ ਵਰਤੋਂ ਤੇ ਖਰੀਦ ਨੂੰ ਰੋਕਣ ਲਈ ਇਕ ਉਡਣ ਦਸਤਾ ਬਣਾਇਆ ਗਿਆ ਹੈ | ਇਸ ਉਡਣ ਦਸਤੇ ਵਲੋਂ ਅੱਜ ਲੁਧਿਆਣਾ ਦੀ ਗਿੱਲ ਰੋਡ ਦਾਣਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਔਰਤ ਗਾਂਜਾ ਸਮੇਤ ਗਿ੍ਫ਼ਤਾਰ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੀ ਗਈ ਔਰਤ ਦੀ ਸ਼ਨਾਖਤ ਚੰਦਾ ਵਾਸੀ ...

ਪੂਰੀ ਖ਼ਬਰ »

ਖ਼ਤਰਨਾਕ ਔਰਤ ਲੁਟੇਰਾ ਗਰੋਹ ਦੀਆਂ ਤਿੰਨ ਮੈਂਬਰਾਂ ਸਾਥੀ ਸਮੇਤ ਗਿ੍ਫ਼ਤਾਰ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਖ਼ਤਰਨਾਕ ਔਰਤ ਲੁਟੇਰਾ ਦੂਜੀਆਂ ਤਿੰਨ ਮੈਂਬਰਾਂ ਨੂੰ ਉਨ੍ਹਾਂ ਦੇ ਸਾਥੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ...

ਪੂਰੀ ਖ਼ਬਰ »

ਇਕ ਕਰੋੜ ਰੁਪਏ ਮੁੱਲ ਦੀ ਹੈਰੋਇਨ, ਲੱਖਾਂ ਦੀ ਨਕਦੀ ਸਮੇਤ ਔਰਤ ਤੇ ਉਸਦਾ ਸਾਥੀ ਗਿ੍ਫ਼ਤਾਰ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੋ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਕਰੋੜ ਰੁਪਏ ਮੁੱਲ ਦੀ ਹੈਰੋਇਨ ਅਤੇ 2 ਲੱਖ 80 ਹਜ਼ਾਰ ਦੀ ਨਕਦੀ ਬਰਾਮਦ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 3 ਮਰੀਜ਼ ਹੋਰ ਸਾਹਮਣੇ ਆਏ, 1 ਮਰੀਜ਼ ਦੀ ਮੌਤ

ਲੁਧਿਆਣਾ, 25 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਤੱਕ ...

ਪੂਰੀ ਖ਼ਬਰ »

ਵੇਰਕਾ ਪਲਾਂਟ ਲਈ ਅਕਾਲੀ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰਵਾਕੇ ਕਾਂਗਰਸ ਨੇ ਹਾਰ ਕਬੂਲੀ- ਇਯਾਲੀ

ਮੁੱਲਾਂਪੁਰ-ਦਾਖਾ, 25 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸਹਿਕਾਰੀ ਸੰਸਥਾ ਦੀ ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਦੇ ਬੋਰਡ ਆਫ ਡਾਇਰੈਕਟਰ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਨਾਮਜ਼ਦਗੀ ਦੇ ਪੱਤਰਾਂ ਦੀ ਪੜਤਾਲ ਸਮੇਂ ਹਲਕਾ ਦਾਖਾ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਕੱਤਕ ਦੀ ਪੂਰਨਮਾਸ਼ੀ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਹੋਏ ਨਤਮਸਤਕ

ਇਯਾਲੀ/ਥਰੀਕੇ, 25 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਸੜਕ ਸਥਿਤ ਰੂਹਾਨੀਅਤ ਦਾ ਕੇਂਦਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਅੱਜ ਕੱਤਕ ਦੀ ਪੂਰਨਮਾਸ਼ੀ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਜੇ ...

ਪੂਰੀ ਖ਼ਬਰ »

ਧਰਨੇ ਵਾਲੀ ਥਾਂ ਸਿੱਖ ਆਗੂਆਂ ਨੇ ਕੀਤੀ ਤਬਦੀਲ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰੂ ਸਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਦਿੱਤਾ ਗਿਆ ਧਰਨਾ ਅੱਜ ਰਾਤ ਸਮਰਾਲਾ ਚੌਕ ਤੋਂ ਨੇੜਲੇ ਪਾਰਕ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਨੇ ਸਮਰਾਲਾ ਚੌਕ ਵਿਚ ਦਿੱਤਾ ਧਰਨਾ -ਮਾਮਲਾ ਗੁਰੂ ਸਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਦਾ-

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰੂ ਸਾਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਲੋੜੀਂਦੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਅੱਜ ਸਮਰਾਲਾ ਚੌਕ ਵਿਚ ਧਰਨਾ ਦੇ ਕੇ ਪੁਲਿਸ ਖ਼ਿਲਾਫ਼ ...

ਪੂਰੀ ਖ਼ਬਰ »

ਦਫ਼ਤਰ ਤੇ ਫੈਕਟਰੀ 'ਚ ਲੱਗੀ ਅੱਗ 'ਤੇ ਸਟਾਫ਼ ਨੇ 40-45 ਮਿੰਟ 'ਚ ਪਾਇਆ ਕਾਬੂ

ਲੁਧਿਆਣਾ, 25 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਚੌੜਾ ਬਾਜ਼ਾਰ ਸਥਿਤ ਨੋਘਰਾ ਮੁਹੱਲੇ ਵਿਚ ਸੋਮਵਾਰ ਤੜਕੇ ਇਕ ਦੁਕਾਨ/ਦਫ਼ਤਰ ਨੂੰ ਅੱਗ ਲੱਗ ਜਾਣ ਕਾਰਨ ਭਗਦੜ ਮੱਚ ਗਈ ਕਿਉਂਕਿ ਦੁਕਾਨ ਸੰਘਣੀ ਆਬਾਦੀ ਵਿਚ ਬਣੀ ਇਕ ਮਾਰਕੀਟ ਵਿਚ ਮੌਜੂਦ ਹੈ | ਆਸਪਾਸ ਦੇ ਲੋਕਾਂ ਨੇ ...

ਪੂਰੀ ਖ਼ਬਰ »

ਸਿਧਾਰਥਤਾ ਰਿਜ਼ਾਰਟ ਵਿਚ ਚੱਲੀ ਗੋਲੀ ਦੇ ਮਾਮਲੇ ਵਿਚ ਕਈ ਦਿਨਾਂ ਬਾਅਦ ਵੀ ਕੋਈ ਗਿ੍ਫ਼ਤਾਰੀ ਨਹੀਂ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੱਖੋਵਾਲ ਰੋਡ ਸਥਿਤ ਸਿਧਾਰਥਤਾ ਮੈਰਿਜ ਪੈਲੇਸ ਵਿਚ ਪਹਿਲਾਂ ਵਿਆਹ ਪਾਰਟੀ ਦੌਰਾਨ ਚੱਲੀਆਂ ਅੰਨ੍ਹੇਵਾਹ ਗੋਲੀਆਂ ਦੇ ਮਾਮਲੇ ਵਿਚ 7 ਦਿਨ ਬੀਤ ਜਾਣ ਉਪਰੰਤ ਵੀ ਪੁਲਿਸ ਵਲੋਂ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਾਂਗੇ-ਟੀਮ ਮੱਕੜ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਦੇ ਸਪੁੱਤਰ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਮੱਕੜ ਅਤੇ ਯੂਥ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਨੂਰਜੋਤ ਸਿੰਘ ਮੱਕੜ ਨੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵਲੋਂ ਦਾਣਾ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੁਲਾਕਾਤ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਆਗੂੁਆਂ ਤੇ ਵਲੰਟੀਅਰਾਂ ਵਲੋਂ ਅੱਜ ਲੁਧਿਆਣਾ ਸ਼ਹਿਰ ਦੀ ਦਾਣਾ ਮੰਡੀ ਸਲੇਮ ਟਾਬਰੀ ਅਤੇ ਦਾਣਾ ਮੰਡੀ ਗਿੱਲ ਰੋਡ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ | ਮੁਲਾਕਾਤ ਦੌਰਾਨ 'ਆਪ' ਆਗੂੁਆਂ ਤੇ ...

ਪੂਰੀ ਖ਼ਬਰ »

ਮਹਿੰਗਾਈ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਕੇਂਦਰ ਸਰਕਾਰ ਨਿੱਤ ਦਿਨ ਨਵੇਂ ਫ਼ੈਸਲੇ ਲੈ ਰਹੀ-ਬਸੰਤ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਵੇਅਰ ਕਾਰਪੋਰੇਸ਼ਨ ਪੰਜਾਬ ਦੇ ਸਾਬਕਾ ਉੱਪ ਚੇਅਰਮੈਨ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸਿੰਘ ਬਸੰਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਬੀ.ਐੱਸ.ਐੱਫ. ਨੂੰ ਬਾਰਡਰ ਤੋਂ 50 ਕਿਲੋਮੀਟਰ ਅੰਦਰ ਤੱਕ ਤਲਾਸ਼ੀ ਲੈਣ ਤੇ ਗਿ੍ਫ਼ਤਾਰ ...

ਪੂਰੀ ਖ਼ਬਰ »

ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਸਤਾਏ ਲੋਕ ਮੁੜ ਸ਼ਿਅਦ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਕਾਹਲੇ-ਬੀਬੀ ਸ਼ਿਵਾਲਕ

ਫੁੱਲਾਂਵਾਲ, 25 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸਤਾਏ ਲੋਕ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ | ਇਹ ਪ੍ਰਗਟਾਵਾ ਗੱਠਜੋੜ ਦੇ ਸਾਂਝੇ ਉਮੀਦਵਾਰ ਦਰਸ਼ਨ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ, ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੇ ਕੈਬਨਿਟ ਮੀਟਿੰਗ ਤੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਕੈਬਨਿਟ ਮੀਟਿੰਗ ਤੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਜਾਣਕਾਰੀ ਅਨੁਸਾਰ ਕੈਬਨਿਟ ਦੀ ਪਹਿਲੀ ਮੀਟਿੰਗ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਰਾਹਤ ਦੇਣ ਲਈ ਕੇਂਦਰ ਝੋਨੇ 'ਚ ਨਮੀ ਦੀ ਮਾਤਰਾ 17 ਤੋਂ 24 ਫ਼ੀਸਦੀ ਕਰੇ-ਕਾਦੀਆਂ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪਿਛਲੇ ਦਿਨੀ ਬੇ-ਮੌਸਮੀ ਬਰਸਾਤ ਹੋਣ ਨਾਲ ਕਿਸਾਨਾਂ ਨੂੰ ਬਹੁਤ ਜਿਆਦਾ ਨੁਕਸਾਨ ਚੁੱਕਣਾ ਪਿਆ ਹੈ | ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ...

ਪੂਰੀ ਖ਼ਬਰ »

-ਮਾਮਲਾ ਬਰਸਾਤੀ ਨਾਲੇ ਵਿਚ ਸਕੂਟਰ ਸਵਾਰ ਦੇ ਡਿੱਗਣ ਦਾ-

ਲੁਧਿਆਣਾ, 25 ਅਕਤੂਬਰ (ਅਮਰੀਕ ਸਿੰਘ ਬੱਤਰਾ)-ਟਰਾਂਸਪੋਰਟ ਨਗਰ ਤੋਂ ਧਰਮਪੁਰਾ ਤੱਕ ਬਰਸਾਤੀ ਪਾਣੀ ਦੇ ਨਿਕਾਸ ਲਈ ਬਣਿਆ ਨਾਲਾ ਢੱਕਣ ਦਾ ਕੰਮ ਕਰ ਰਹੇ ਠੇਕੇਦਾਰ ਦੀ ਕਥਿਤ ਅਣਗਹਿਲੀ ਕਾਰਨ ਐਤਵਾਰ ਨੂੰ ਇਕ ਵਿਅਕਤੀ ਜੋ ਸਕੂਟਰ ਸਮੇਤ ਨਾਲੇ ਵਿਚ ਡਿੱਗ ਗਿਆ ਸੀ, ਪੰ੍ਰਤੂ ...

ਪੂਰੀ ਖ਼ਬਰ »

ਜਰਖੜ ਵਿਖੇ ਕੁਸ਼ਤੀਆਂ ਤੇ ਕਬੱਡੀ ਇੱਕ ਪਿੰਡ ਓਪਨ ਮੁਕਾਬਲਿਆਂ ਦੀਆਂ ਤਿਆਰੀਆਂ ਜ਼ੋਰਾਂ 'ਤੇ

ਡੇਹਲੋਂ, 25 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਜੀ ਸਪੋਰਟਸ ਕਲੱਬ ਜਰਖੜ , ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਮੰਜੀ ਸਾਹਿਬ ਜਰਖੜ ਪ੍ਰਬੰਧਕ ਕਮੇਟੀ ਮੈਂਬਰਾਂ, ਗ੍ਰਾਮ ਪੰਚਾਇਤ ਸਮੇਤ ਨਗਰ ਨਿਵਾਸੀਆਂ ਵਲੋਂ 27 ਅਤੇ 28 ਨਵੰਬਰ ਨੂੰ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਪੰਜਾਬ ਅੰਦਰ ਹੂੰਝਾ ਫੇਰ ਜਿੱਤ ਦਰਜ ਕਰੇਗਾ-ਗੜ੍ਹੀ

ਲਾਡੋਵਾਲ, 25 ਅਕਤੂਬਰ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦਾ ਪਹਿਲਾਂ ਵੀ 1996 ਵਿਚ ਗੱਠਜੋੜ ਹੋਇਆ ਸੀ ਜਦ ਗੱਠਜੋੜ ਦੇ 11 ਲੋਕ ਸਭਾ ਦੇ ਉਮੀਦਵਾਰਾਂ ਨੇ ਪੰਜਾਬ ਅੰਦਰ ਹੂੰਝਾ ਫੇਰ ਜਿੱਤ ਦਰਜ ਕੀਤੀ ਸੀ, ਅੱਜ 25 ਸਾਲ ਬਾਅਦ ਫਿਰ ਬਸਪਾ ਅਕਾਲੀ ਦਲ ਦਾ ਮਜਬੂਰ ਗੱਠਜੋੜ ਬਣਿਆ ਹੈ, ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਗਠਜੋੜ ਹੂੰਝਾ ਫੇਰ ਜਿੱਤ ਦਰਜ ਕਰੇਗਾ | ਇਹ ਵਿਚਾਰ ਹਲਕਾ ਗਿੱਲ ਦੇ ਮੁੱਖ ਸੇਵਾਦਾਰ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਡਾ.ਬੀ.ਆਰ. ਅੰਬੇਡਕਰ ਭਵਨ ਭੱਟੀਆਂ ਵਿਖੇ ਰੱਖੀ ਗੱਠਜੋੜ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ | ਸ. ਗੜੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ 97 ਤੇ ਬਸਪਾ ਦੇ 20 ਉਮੀਦਵਾਰ ਚੋਣ ਲੜਕੇ ਹੂਝਾਂ ਫੇਰ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਬਸਪਾ ਦੇ ਸੂਬਾ ਜਨਰਲ ਸਕੱਤਰ ਗੁਰਲਾਲ ਸੈਲਾ, ਬੂਟਾ ਸਿੰਘ ਸੰਗੋਵਾਲ ਬਸਪਾ ਪ੍ਰਧਾਨ ਲੁਧਿਆਣਾ ਦਿਹਾਤੀ, ਭਾਗ ਸਿੰਘ ਸਰੀਂਹ ਬਸਪਾ ਪ੍ਰਧਾਨ ਹਲਕਾ ਗਿੱਲ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੇ ਜੁਝਾਰੂ ਅਤੇ ਹਿੰਮਤੀ ਵਰਕਰ ਦਰਸ਼ਨ ਸਿੰਘ ਸ਼ਿਵਾਲਕ ਨੂੰ ਹਲਕਾ ਗਿੱਲ ਤੋਂ ਬਹੁਮੱਤ ਨਾਲ ਜਿਤਾਉਣ ਲਈ ਆਪਣਾ ਪੂਰਾ ਵਾਹ ਲਾ ਦੇਣਗੇ | ਇਸ ਮੌਕੇ ਗੁਰਚਰਨ ਸਿੰਘ ਗਰੇਵਾਲ ਪ੍ਰਧਾਨ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਨੇ ਕਿਹਾ ਕਿ ਪਿਛਲੇ ਪੌਣੇ ਪੰਜ ਸਾਲਾਂ ਵਿਚ ਕਾਂਗਰਸ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਕੁਝ ਨਹੀਂ ਸੰਵਾਰਿਆ ਸਗੋਂ ਕਾਂਗਰਸ ਨੂੰ ਆਪਸੀ ਕਾਟੋ ਕਲੇਸ਼ ਹੀ ਲੈ ਬੈਠਾ ਹੈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਗਿੱਲ ਦੇ ਮੁੱਖ ਸੇਵਾਦਾਰ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਉਨ੍ਹਾਂ ਅਕਾਲੀ ਦਲ ਦੀ ਸਰਕਾਰ ਵੇਲੇ ਹਲਕਾ ਗਿੱਲ ਅੰਦਰ ਵੱਡੇ ਵੱਡੇ ਪ੍ਰਾਜੈਕਟ ਲਿਆਂਦੇ, ਜਦਕਿ ਕਾਂਗਰਸ ਦੇ ਮੌਜੂਦਾ ਵਿਧਾਇਕ ਨੇ ਹਲਕੇ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਹੀ ਕੀਤਾ ਹੈ | ਇਸ ਮੌਕੇ ਬਸਪਾ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੂੰ ਸ੍ਰੀ ਸਾਹਿਬ, ਲੋਈ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਲਾਲ ਸ਼ੈਲਾ ਬਸਪਾ ਸੂਬਾ ਸਕੱਤਰ, ਬੂਟਾ ਸਿੰਘ ਸੰਗੋਵਾਲ ਬਸਪਾ ਪ੍ਰਧਾਨ ਲੁਧਿਆਣਾ ਦਿਹਾਤੀ, ਭਾਗ ਸਿੰਘ ਸ੍ਰੀ ਬਸਪਾ ਪ੍ਰਧਾਨ ਹਲਕਾ ਗਿੱਲ ਨਿਰਮਲ ਸਿੰਘ ਸਾਇਆ ਜਨਰਲ ਸਕੱਤਰ ਬਸਪਾ ਦਿਹਾਤੀ ਕਰਮ ਸਿੰਘ ਬਸਪਾ ਸਕੱਤਰ ਹਲਕਾ ਗਿੱਲ ਬੀਬੀ ਪਰਮਿੰਦਰ ਕੌਰ ਬਸਪਾ ਪ੍ਰਧਾਨ ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਪ੍ਰਧਾਨ ਗੁਰਚਰਨ ਸਿੰਘ ਗਰੇਵਾਲ, ਹਰਪ੍ਰੀਤ ਸਿੰਘ ਸ਼ਿਵਾਲਿਕ, ਬੀਬੀ ਕਿਰਨਦੀਪ ਕੌਰ ਕਾਦੀਆਂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਲੁਧਿਆਣਾ (ਦਿਹਾਤੀ), ਸ਼੍ਰੋਮਣੀ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਇੰਦਰਬੀਰ ਸਿੰਘ ਕਾਦੀਆਂ, ਐਡਵੋਕੇਟ ਇਕਬਾਲ ਸਿੰਘ ਗਿੱਲ, ਬੀਬੀ ਕਮਲੇਸ਼ ਰਾਣੀ ਪ੍ਰਧਾਨ ਐਸ.ਸੀ.ਵਿੰਗ, ਕਮਲਜੀਤ ਸਿੰਘ ਸਰਕਲ ਪ੍ਰਧਾਨ, ਪਰਮਿੰਦਰ ਸਿੰਘ ਰੰਗੀਆਂ, ਜਥੇਦਾਰ ਅਮਰਜੀਤ ਸਿੰਘ ਬਾੜੇਵਾਲ, ਸਰਪੰਚ ਮਨਜੀਤ ਸਿੰਘ ਤਲਵੰਡੀ, ਭੁਪਿੰਦਰ ਸਿੰਘ ਮਾਂਗਟ, ਬੀਬੀ ਮਿਨਾਕਸ਼ੀ ਗਾਦੜਾ ਸਰਕਲ ਪ੍ਰਧਾਨ ਲਾਡੋਵਾਲ, ਨੀਟੂ ਸਰੀਂਹ, ਹਰਪ੍ਰੀਤ ਠੱਕਰਵਾਲ, ਜਥੇਦਾਰ ਇੰਦਰ ਸਿੰਘ, ਪ੍ਰਧਾਨ ਕਰਮਜੀਤ ਸਿੰਘ ਮਲਕਪੁਰ, ਸੁਰਜੀਤ ਸਿੰਘ ਤਨੇਜਾ, ਕੁਲਦੀਪ ਸਿੰਘ ਪ੍ਰਧਾਨ ਢਾਬਾ, ਅਵਤਾਰ ਤਾਰੀ, ਬੀਬੀ ਸੁਰਜੀਤ ਕੌਰ ਬਲਾਕ ਸੰਮਤੀ ਮੈਂਬਰ, ਜਸਵੰਤ ਰਾਏ, ਡਾ. ਸਰੂਪ ਸਿੰਘ, ਜਸਵੰਤ ਲੰਗਾਹ, ਬਲਰਾਜ ਕੁਮਾਰ ਪੰਚ, ਸਤਨਾਮ ਸਿੰਘ ਭੱਟੀਆਂ, ਪ੍ਰਧਾਨ ਕਸ਼ਮੀਰ ਬਹਾਦਰਕੇ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਲੁਧਿਆਣਾ ਵਿਚ ਹੋਵੇਗਾ ਚੌਥਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ-ਚੇਅ. ਬਿੰਦਰਾ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨ 27 ਅਕਤੂਬਰ ਬੁੱਧਵਾਰ ਨੂੰ ਚੌਥੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ-2021 ...

ਪੂਰੀ ਖ਼ਬਰ »

ਆਗਾਮੀ ਚੋਣਾਂ 'ਚ ਲਿਪ ਦਾ ਯੂਥ ਵਿੰਗ ਅਹਿਮ ਰੋਲ ਅਦਾ ਕਰੇਗਾ-ਬੈਂਸ
ਅਨੇਕਾਂ ਨੌਜਵਾਨਾਂ ਨੇ ਫੜਿਆ ਲੋਕ ਇਨਸਾਫ਼ ਪਾਰਟੀ ਦਾ ਪੱਲਾ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਇਨਸਾਫ਼ ਪਾਰਟੀ ਵਲੋਂ ਮੀਟਿੰਗ ਦਾ ਦੌਰ ਜਾਰੀ ਹੈ | ਇਸੇ ਤਹਿਤ ਹਲਕਾ ਪਾਇਲ ਦੇ ਇੰਚਾਰਜ ਜਗਦੀਪ ਸਿੰਘ ਮਾਜ਼ਰੀ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ, ਜਿਸ ਵਿਚ ਲੋਕ ਇਨਸਾਫ਼ ਪਾਰਟੀ ਦੇ ...

ਪੂਰੀ ਖ਼ਬਰ »

ਅਨੇਕਾਂ ਨੌਜਵਾਨਾਂ ਨੇ ਫੜਿਆ ਲੋਕ ਇਨਸਾਫ਼ ਪਾਰਟੀ ਦਾ ਪੱਲਾ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਇਨਸਾਫ਼ ਪਾਰਟੀ ਵਲੋਂ ਮੀਟਿੰਗ ਦਾ ਦੌਰ ਜਾਰੀ ਹੈ | ਇਸੇ ਤਹਿਤ ਹਲਕਾ ਪਾਇਲ ਦੇ ਇੰਚਾਰਜ ਜਗਦੀਪ ਸਿੰਘ ਮਾਜ਼ਰੀ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ, ਜਿਸ ਵਿਚ ਲੋਕ ਇਨਸਾਫ਼ ਪਾਰਟੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX