ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  1 day ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  1 day ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  1 day ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  1 day ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  1 day ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  1 day ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  1 day ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  1 day ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  2 days ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  2 days ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  2 days ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  2 days ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮਨੀਮਾਜਰਾ ਵਿਖੇ ਚਿਲਡਰਨ ਪਾਰਕ ਦਾ ਉਦਘਾਟਨ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਦੇ ਮੇਅਰ ਰਵੀ ਕਾਂਤ ਸ਼ਰਮਾ ਨੇ ਇਥੇ ਮਨੀਮਾਜਰਾ ਵਿਖੇ ਨਵੀਨੀਕਰਨ ਕੀਤਾ ਚਿਲਡਰਨ ਪਾਰਕ ਲੋਕਾਂ ਨੂੰ ਸਮਰਪਿਤ ਕੀਤਾ | ਇਸ ਮੌਕੇ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਇਲਾਕਾ ਕੌਂਸਲਰ ਜਗਤਾਰ ਸਿੰਘ ਜੱਗਾ ...

ਪੂਰੀ ਖ਼ਬਰ »

ਰਾਜਾ ਵੜਿੰਗ ਨੇ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ 7 ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖ਼ਿਲਾਫ਼ ਚੱਲ ਰਹੇ ਵੱਡੇ ਕਿਸਾਨ ਅੰਦੋਲਨ 'ਚ ਸ਼ਿਰਕਤ ਕਰਦੇ ਸਮੇਂ ਫ਼ੌਤ ਹੋਏ ਮਾਨਸਾ ਜ਼ਿਲੇ੍ਹ ਦੇ ਕਿਸਾਨਾਂ ਦੇ ਵਾਰਸਾਂ ਨੂੰ ਪੰਜਾਬ ਦੇ ਟਰਾਂਸਪੋਰਟ ...

ਪੂਰੀ ਖ਼ਬਰ »

ਮਾਂ-ਪੁੱਤ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਦੋ ਗਿ੍ਫ਼ਤਾਰ

ਚੰਡੀਗੜ੍ਹ, 25 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਮਾਂ-ਪੁੱਤ ਨਾਲ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸੰਬੰਧਿਤ ਮਾਮਲੇ ਦੀ ਸ਼ਿਕਾਇਤ ਐਨ. ਆਈ. ਸੀ. ਮਨੀਮਾਜਰਾ ਦੇ ਰਹਿਣ ਵਾਲੇ ਸੁਰੇਸ਼ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 2 ਨਵੇਂ ਮਾਮਲੇ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਉਪਰੰਤ ਅੱਜ ਇਕ ਮਰੀਜ਼ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 29 ਹੈ | ਅੱਜ ਆਏ ਨਵੇਂ ਮਾਮਲੇ ...

ਪੂਰੀ ਖ਼ਬਰ »

ਜਾਂਚ ਲਈ ਜਲੰਧਰ ਤੋਂ ਚੰਡੀਗੜ੍ਹ ਲਿਆਂਦਾ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ

ਚੰਡੀਗੜ੍ਹ, 25 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਪੁਲਿਸ ਵਲੋਂ ਧੋਖਾਧੜੀ ਦੇ ਮਾਮਲੇ 'ਚ ਜਾਂਚ ਲਈ ਜਲੰਧਰ ਤੋਂ ਚੰਡੀਗੜ੍ਹ ਲਿਆਂਦਾ ਮੁਲਜ਼ਮ ਪੁਲਿਸ ਕਰਮੀਆਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ | ਪੰਜਾਬ ਪੁਲਿਸ ਦੇ ਇੰਸਪੈਕਟਰ ਭਗਵੰਤ ਸਿੰਘ ਵਲੋਂ ਦਿੱਤੀ ...

ਪੂਰੀ ਖ਼ਬਰ »

ਐਡੀਸ਼ਨਲ ਡਿਪਟੀ ਕਮਿਸ਼ਨਰ ਵਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਤੇ ਏ. ਈ. ਆਰ. ਓ. ਐਸ. ਦੀ ਮੀਟਿੰਗ ਐਡੀਸ਼ਨਲ ਡਿਪਟੀ ਕਮਿਸ਼ਨਰ–ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ ਕੇ. ਪੀ. ਐਸ. ਮਾਹੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਪੋਿਲੰਗ ...

ਪੂਰੀ ਖ਼ਬਰ »

ਪੀ. ਜੀ. ਆਈ. ਨੇ ਜਿੱਤੇ 6 ਬੈਸਟ ਪੇਪਰ ਐਵਾਰਡ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. ਦੇ ਪੀਡੀਆਟਿ੍ਕ ਸਰਜਰੀ ਵਿਭਾਗ ਨੇ ਈ-ਆਈ. ਏ. ਪੀ. ਐਸ. ਸੀ. ਓ. ਐਨ. 21 ਦੀ ਵਰਚੂਅਲ ਕਾਨਫ਼ਰੰਸ 'ਚ 6 ਬੈੱਸਟ ਪੇਪਰ ਐਵਾਰਡ ਜਿੱਤੇ ਹਨ | ਪੀਡੀਆਟਿ੍ਕ ਸਰਜਰੀ ਵਿਭਾਗ ਦੇ ਮੁਖੀ ਪੋ੍ਰ. ਰਾਜ ਸਮੁੱਘ ਦੀ ਅਗਵਾਈ ਹੇਠ ਵਿਭਾਗ ਦੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਪੂਟਾ' ਦੀਆਂ ਚੋਣਾਂ ਲਈ ਚੋਣ ਪ੍ਰਚਾਰ ਸਿਖ਼ਰਾਂ 'ਤੇ

ਚੰਡੀਗੜ੍ਹ, 25 ਅਕਤੂਬਰ (ਪੋ੍ਰ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੀਆਂ ਚੋਣਾਂ 28 ਅਕਤੂਬਰ ਨੂੰ ਹੋ ਰਹੀਆਂ ਹਨ | ਇਸ ਵਾਰ ਮਨੂ-ਕਸ਼ਮੀਰ ਗਰੁੱਪ ਤੇ ਮਿ੍ਤੰਜੇ-ਨੌਰਾ ਗਰੁੱਪ ਦਾ ਆਪਸ 'ਚ ਸਖ਼ਤ ਮੁਕਾਬਲਾ ਹੈ | ਮਨੂ-ਕਸ਼ਮੀਰ ਗਰੁੱਪ ਦੇ ...

ਪੂਰੀ ਖ਼ਬਰ »

ਪੁਲਿਸ ਸ਼ਹੀਦਾਂ ਦੀ ਯਾਦ 'ਚ ਚੰਡੀਗੜ੍ਹ ਪੁਲਿਸ ਨੇ ਫੁੱਟਬਾਲ ਟੂਰਨਾਮੈਂਟ ਕਰਵਾਇਆ

ਚੰਡੀਗੜ੍ਹ, 25 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਵਲੋਂ ਚੰਡੀਗੜ੍ਹ ਫੁੱਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ 25 ਅਗਸਤ ਤੋਂ 30 ਅਗਸਤ ਤੱਕ 'ਚੰਡੀਗੜ੍ਹ ਪੁਲਿਸ ਸ਼ਹੀਦ ਮੈਮੋਰੀਅਲ ਟਰਾਫ਼ੀ' ਟੂਰਨਾਮੈਂਟ ਪੁਲਿਸ ਲਾਈਨ ਸੈਕਟਰ-26 ਵਿਖੇ ਕਰਵਾਇਆ ਜਾ ...

ਪੂਰੀ ਖ਼ਬਰ »

ਸਿਮਰਨ ਢਿੱਲੋਂ ਨੇ ਸੈਨੇਟ ਦੀ ਦੂਜੀ ਸੀਟ ਜਿੱਤੀ

ਚੰਡੀਗੜ੍ਹ, 25 ਅਕਤੂਬਰ (ਪ੍ਰੋ.ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ. ਓ. ਆਈ. 'ਚ ਲੰਮਾ ਸਮਾਂ ਕੰਮ ਕਰਨ ਵਾਲੇ ਨੌਜਵਾਨ ਨੇਤਾ ਸਿਮਰਨ ਢਿੱਲੋਂ ਨੇ 2902 ਵੋਟਾਂ ਹਾਸਲ ਕਰ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਗਰੈਜੂਏਟ ਹਲਕੇ ਦੀ ਸੈਨੇਟ ਦੀ ਚੋਣ ...

ਪੂਰੀ ਖ਼ਬਰ »

ਕੈਸ਼ ਵੈਨ 'ਚੋਂ 39 ਲੱਖ ਦੀ ਚੋਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 25 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੀ. ਐਮ. ਐਸ. ਕੰਪਨੀ ਦੀ ਕੈਸ਼ ਵੈਨ 'ਚ 39 ਲੱਖ ਰੁਪਏ ਦੀ ਚੋਰੀ ਦੇ ਮਾਮਲੇ 'ਚ ਪੁਲਿਸ ਨੇ ਇਕ ਮੁਲਜ਼ਮ ਨੂੰ ਤਾਮਿਲਨਾਡੂ ਤੋਂ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸਤਿਆਸੀਲਨ (27) ਵਜੋਂ ਹੋਈ ਹੈ, ਜਿਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 111 ਬੋਤਲਾਂ ਸਮੇਤ ਇਕ ਮੁਲਜ਼ਮ ਕਾਬੂ

ਲਾਲੜੂ, 25 ਅਕਤੂਬਰ (ਰਾਜਬੀਰ ਸਿੰਘ)-ਲੈਹਲੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਦੇਸੀ ਸ਼ਰਾਬ ਦੀਆਂ 111 ਬੋਤਲਾਂ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਨਾਹਰ ਪੁਲਿਸ ਚੌਕੀ ਲੈਹਲੀ ਦੇ ਏ. ਐਸ. ਆਈ. ਓਾਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ...

ਪੂਰੀ ਖ਼ਬਰ »

ਓਪਨ ਸਕੂਲ ਪ੍ਰਣਾਲੀ ਅਧੀਨ ਰੀ-ਅਪੀਅਰ/ਕੰਪਾਰਟਮੈਂਟ ਦੀਆਂ ਪ੍ਰੀਖਿਆਵਾਂ 10 ਤੋਂ

ਐੱਸ. ਏ. ਐੱਸ. ਨਗਰ, 25 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਕੋਵਿਡ-19 ਮਹਾਂਮਾਰੀ ਦੇ ਪ੍ਰਕੋਪ ਕਾਰਨ ਮਾਰਚ 2021 'ਚ 10ਵੀਂ ਤੇ 12ਵੀਂ ਸ਼੍ਰੇਣੀਆਂ ਦੇ ਓਪਨ ਸਕੂਲ ਪ੍ਰਣਾਲੀ ਅਧੀਨ ਰੀ-ਅਪੀਅਰ/ਕੰਪਾਰਟਮੈਂਟ ਵਿਸ਼ਿਆਂ ਦੀ ਪ੍ਰੀਖਿਆ ਦੇੇਣ ਵਾਲੇ ਪ੍ਰੀਖਿਆਰਥੀਆਂ ਦੀ ਪ੍ਰੀਖਿਆ ...

ਪੂਰੀ ਖ਼ਬਰ »

ਸਾਬਕਾ ਮੇਅਰ ਕੁਲਵੰਤ ਸਿੰਘ ਨੇ 800 ਲੋੜਵੰਦ ਮਹਿਲਾਵਾਂ ਨੂੰ ਵੰਡੇ ਸੂਟ ਤੇ ਸਾੜ੍ਹੀਆਂ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਇਕ ਬਿਹਤਰ ਸਮਾਜ ਦੀ ਸਿਰਜਣਾ ਤੇ ਬੱਚਿਆਂ ਦੇ ਉਜਵੱਲ ਭਵਿੱਖ ਦੇ ਲਈ ਔਰਤ ਵਰਗ ਵਲੋਂ ਨਿਭਾਈ ਜਾਂਦੀ ਭੂਮਿਕਾ ਨੂੰ ਸ਼ਬਦਾਂ 'ਚ ਬਿਆਨ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਨਾ ਸਿਰਫ਼ ਆਪਣੇ ਪਰਿਵਾਰ ਦੇ ਲਈ ਬਲਕਿ ਸਮੁੱਚੇ ...

ਪੂਰੀ ਖ਼ਬਰ »

ਬੋਗਨਵਿਲੀਆ ਪਾਰਕ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ 12 ਲੱਖ ਰੁਪਏ ਦੀ ਲਾਗਤ ਨਾਲ ਸਥਾਨਕ ਫੇਜ਼-4 ਵਿਚਲੇ ਬੋਗਨਵਿਲੀਆ ਪਾਰਕ ਦੇ ਸੁੰਦਰੀਕਰਨ ਤੇ ਮੁਰੰਮਤ ਦੇ ਕੰਮਾਂ ਦੀ ਰਸਮੀ ਤੌਰ 'ਤੇ ਸ਼ੁਰੂਆਤ ਕੀਤੀ ਗਈ | ਇਸ ...

ਪੂਰੀ ਖ਼ਬਰ »

ਦੂਰਸੰਚਾਰ ਵਿਭਾਗ ਵਲੋਂ ਇੰਟਰ ਕਾਲਜ ਕੁਇਜ਼ ਭਲਕੇ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਦੂਰਸੰਚਾਰ ਵਿਭਾਗ ਦੀ ਪੰਜਾਬ ਯੂਨਿਟ ਜਿਸ ਦੀ ਅਗਵਾਈ ਸੀਨੀਅਰ ਡਿਪਟੀ ਡਾਇਰੈਕਟਰ ਜਨਰਲ ਨਰੇਸ਼ ਸ਼ਰਮਾ ਕਰ ਰਹੇ ਹਨ, ਵਲੋਂ 27 ਅਕਤੂਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਅੰਤਰ ਕਾਲਜ ਕੁਇਜ਼ ਮੁਕਾਬਲਾ ਕਰਵਾ ...

ਪੂਰੀ ਖ਼ਬਰ »

ਵਿਧਾਇਕ ਸਿੱਧੂ ਨੇ 171 ਲਾਭਪਾਤਰੀਆਂ ਨੂੰ ਵੰਡੇ ਕਰਜ਼ਾ ਰਾਹਤ ਰਾਸ਼ੀ ਦੇ ਚੈੱਕ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਮਨੌਲੀ ਤੇ ਸੋਹਾਣਾ ਵਿਖੇ 171 ਬੇਜ਼ਮੀਨੇ ਕਿਸਾਨਾਂ, ਮਜ਼ਦੂਰਾਂ ਤੇ ਦੁਕਾਨਦਾਰਾਂ ਨੂੰ 27 ਲੱਖ 75 ਹਜ਼ਾਰ ਰੁਪਏ ਦੀ ਕਰਜ਼ਾ ਰਾਹਤ ਰਾਸ਼ੀ ਦੇ ਚੈੱਕ ...

ਪੂਰੀ ਖ਼ਬਰ »

ਸਰਵ-ਸਿੱਖਿਆ ਅਭਿਆਨ ਦਫ਼ਤਰੀ ਮੁਲਾਜ਼ਮਾਂ ਵਲੋਂ ਵਿੱਦਿਆ ਭਵਨ ਦਾ ਘਿਰਾਓ

ਐੱਸ. ਏ. ਐੱਸ. ਨਗਰ, 25 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਰਵ ਸਿੱਖਿਆ ਅਭਿਆਨ ਦਫ਼ਤਰੀ ਮੁਲਾਜ਼ਮਾਂ ਵਲੋਂ ਸਿੱਖਿਆ ਵਿਭਾਗ 'ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਥਾਨਕ ਫੇਜ਼-8 ਸਥਿਤ ਵਿੱਦਿਆ ਭਵਨ ਦਾ ਘਿਰਾਓ ਕੀਤਾ ਗਿਆ | ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਭਾਰੀ ਬਰਸਾਤ ਤੋਂ ਬਾਅਦ ਨਿਰਵਿਘਨ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹਰ ਸੰਭਵ ਯਤਨ ਯਕੀਨੀ ਬਣਾਏ-ਡੀ. ਸੀ.

ਐੱਸ ਏ ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਬੀਤੇ ਦਿਨੀਂ ਪਏ ਭਾਰੀ ਮੀਂਹ ਤੋਂ ਬਾਅਦ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਹਰੇਕ ਖ਼ਰੀਦ ਕੇਂਦਰ ਵਿਖੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਇਸ ਸੰਬੰਧੀ ਡਿਪਟੀ ...

ਪੂਰੀ ਖ਼ਬਰ »

ਪਿੰਡ ਬੜੀ ਦੀ ਕਰੋੜਾਂ ਦੀ ਜ਼ਮੀਨ ਦੀ ਚੋਰੀ ਛਿਪੇ ਕਰਵਾਈ ਬੋਲੀ ਦਾ ਸਥਾਨਕ ਵਸਨੀਕਾਂ ਵਲੋਂ ਵਿਰੋਧ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਦੇ ਪਿੰਡ ਬੜੀ ਵਿਖੇ 90 ਕਰੋੜ ਰੁਪਏ ਦੀ ਕੀਮਤ ਦੀ 7.5 ਏਕੜ ਬੇਸ਼ਕੀਮਤੀ ਜ਼ਮੀਨ ਧੱਕੇ ਨਾਲ ਹਥਿਆ ਕੇ ਪ੍ਰਾਈਵੇਟ ਹਸਪਤਾਲ ਦੇ ਨਿਰਮਾਣ ਵਾਸਤੇ ਸਾਲਾਨਾ 1 ਲੱਖ ਰੁ. ਲੀਜ਼ 'ਤੇ ਦੇਣ ਲਈ ਅੱਜ ਕਾਂਗਰਸੀਆਂ ਵਲੋਂ ਚੋਰੀ ...

ਪੂਰੀ ਖ਼ਬਰ »

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ 2 ਨੂੰ

ਚੰਡੀਗੜ੍ਹ, 25 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਮੰਤਰੀ ਮੰਡਲ ਦੀ ਮੀਟਿੰਗ 2 ਨਵੰਬਰ ਨੂੰ ਇਥੇ ਬੁਲਾਈ ਹੈ, ਜਿਸ 'ਚ ਸਰਦੀਆਂ ਦੀ ਰੁੱਤ ਦਾ ਰਾਜ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਣ ਦੀ ਸੰਭਾਵਨਾ ਹੈ, ਜੋ 2 ਦਿਨ ਤੱਕ ...

ਪੂਰੀ ਖ਼ਬਰ »

ਬਾਗ਼ਬਾਨੀ 'ਚ ਸੁਧਾਰ ਲਈ ਇਜ਼ਰਾਇਲੀ ਤਕਨੀਕ ਅਪਣਾਵਾਂਗੇ-ਰਾਣਾ ਗੁਰਜੀਤ ਸਿੰਘ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ ਬਾਗ਼ਬਾਨੀ ਦੇ ਖੇਤਰ 'ਚ ਸੁਧਾਰ ਲਿਆਉਣ ਲਈ ਇਜ਼ਰਾਇਲ ਦੀ ਨਵੀਨਤਮ ਤਕਨੀਕ ਨੂੰ ਅਪਣਾਵਾਂਗੇ, ਤਾਂ ਜੋ ਪਾਣੀ ਘੱਟ ਵਰਤੋਂ ਕਰਕੇ ਵੀ ਫ਼ਸਲਾਂ/ਸਬਜ਼ੀਆਂ ਦਾ ਭਰਪੂਰ ਝਾੜ ਹਾਸਲ ਕੀਤਾ ਜਾ ਸਕੇ | ਪੰਜਾਬ ਦੇ ਬਾਗ਼ਬਾਨੀ ਅਤੇ ...

ਪੂਰੀ ਖ਼ਬਰ »

ਮਾਲ ਮੰਤਰੀ ਵਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ ਤੇ ਇਹ ...

ਪੂਰੀ ਖ਼ਬਰ »

ਪਿੰਡ ਰੋਡਮਾਜਰਾ-ਚੱਕਲਾਂ 'ਚ ਬਣੇਗਾ ਕਿਸਾਨੀ ਸੰਘਰਸ਼ ਨੂੰ ਸਮਰਪਿਤ ਖੇਡ ਸਟੇਡੀਅਮ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਦੇ ਪਿੰਡ ਰੋਡਮਾਜਰਾ ਚੱਕਲਾਂ 'ਚ ਤਿੰਨ ਏਕੜ ਜ਼ਮੀਨ 'ਚ ਕਿਸਾਨੀ ਸੰਘਰਸ਼ ਨੂੰ ਸਮਰਪਿਤ ਖੇਡ ਸਟੇਡੀਅਮ ਬਣੇਗਾ ਜਿਸ ਦਾ ਨੀਂਹ ਪੱਥਰ 27 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਸ਼ਾਮ 3 ਵਜੇ ...

ਪੂਰੀ ਖ਼ਬਰ »

ਕਾਰ ਚੋਰੀ ਦੇ ਮਾਮਲੇ 'ਚ ਔਰਤ ਸਮੇਤ 2 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 25 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਦੀ ਪੁਲਿਸ ਵਲੋਂ ਕਾਰ ਚੋਰੀ ਦੇ ਮਾਮਲੇ 'ਚ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਮੁਲਜ਼ਮਾਂ ਦੀ ਪਛਾਣ ਅਰਸ਼ਪ੍ਰੀਤ ਕੌਰ ਤੇ ਉਸ ਦੇ ਪਤੀ ਰੌਸ਼ਨ ਸਿੰਘ ਦੋਵੇਂ ਵਾਸੀ ਰੰਗੜ ਜ਼ਿਲ੍ਹਾ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਪਿੰਡ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਜਨਮ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ...

ਪੂਰੀ ਖ਼ਬਰ »

ਕਾਂਗਰਸ ਦੇ ਕੋਆਰਡੀਨੇਟਰ ਪਰਾਗ ਗਾਬਾ ਵਲੋਂ ਝਾਰਮੜੀ 'ਚ ਵਰਕਰਾਂ ਨਾਲ ਮੀਟਿੰਗ

ਲਾਲੜੂ, 25 ਅਕਤੂਬਰ (ਰਾਜਬੀਰ ਸਿੰਘ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀ ਹਾਈਕਮਾਂਡ ਵਲੋਂ ਹਲਕਾ ਡੇਰਾਬੱਸੀ ਲਈ ਨਿਯੁਕਤ ਕੀਤੇ ਗਏ ਕੋਆਰਡੀਨੇਟਰ ਪਰਾਗ ਗਾਬਾ ਵਲੋਂ ਲਾਲੜੂ ਨੇੜਲੇ ਪਿੰਡ ਝਾਰਮੜੀ ਵਿਖੇ ਕਾਂਗਰਸੀ ਵਰਕਰਾਂ ਨਾਲ ਇਕ ਮੀਟਿੰਗ ਕੀਤੀ ...

ਪੂਰੀ ਖ਼ਬਰ »

ਬੀ ਪਰਾਕ ਨੂੰ ੂੰ ਮਿਲਿਆ ਬੈੱਸਟ ਪਲੇਬੈਕ ਸਿੰਗਰ ਐਵਾਰਡ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬੀ ਗਾਇਕ ਬੀ ਪਰਾਕ ਨੂੰ ਕੇਸਰੀ ਫ਼ਿਲਮ ਦੇ ਸੁਪਰਹਿੱਟ ਗੀਤ 'ਤੇਰੀ ਮਿੱਟੀ' ਦੇ ਲਈ ਬੈੱਸਟ ਪਲੇਬੈਕ ਸਿੰਗਰ ਐਵਾਰਡ ਨਾਲ ਨਿਵਾਜਿਆ ਗਿਆ | ਉਪ ਰਾਸ਼ਟਰਪਤੀ ਸ੍ਰੀ ਐਮ. ਵੈਂਕਈਆ ਨਾਇਡੂ ਨੇ ਨਵੀਂ ਦਿੱਲੀ ਵਿਖੇ ਵਿਗਿਆਨ ...

ਪੂਰੀ ਖ਼ਬਰ »

'ਆਪ' ਆਗੂ ਗਗਨ ਅਨਮੋਲ ਮਾਨ ਵਲੋਂ ਮੰਡੀ ਦਾ ਦੌਰਾ

ਖਰੜ, 25 ਅਕਤੂਬਰ (ਜੰਡਪੁਰੀ)-ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਅਨਮੋਲ ਗਗਨ ਮਾਨ ਵਲੋਂ ਖਰੜ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਸੰਬੰਧੀ ਗੱਲਬਾਤ ਕੀਤੀ | ਇਸ ਮੌਕੇ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 25 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੀ ਫੇਜ਼-6 ਵਿਚਲੀ ਚੌਕੀ ਦੀ ਪੁਲਿਸ ਵਲੋਂ ਸਰਕਾਰੀ ਵਿਭਾਗਾਂ 'ਚ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮਾਂ ...

ਪੂਰੀ ਖ਼ਬਰ »

ਅੰਬਿਕਾ ਗਰੁੱਪ ਦੇ ਚੇਅਰਮੈਨ ਪ੍ਰਵੀਨ ਕੁਮਾਰ ਦੇ ਪੁੱਤਰ ਨੇ ਰਾਸ਼ਟਰੀ ਪੱਧਰ ਦੇ ਏਅਰ ਪਿਸਟਲ ਸ਼ੂਟਿੰਗ ਮੁਕਾਬਲੇ ਲਈ ਕੀਤਾ ਕੁਆਲੀਫਾਈ

ਖਰੜ, 25 ਅਕਤੂਬਰ (ਜੰਡਪੁਰੀ)-ਅਜਿਹੇ ਯੁੱਗ 'ਚ ਜਿਥੇ ਬੱਚੇ ਆਪਣੇ ਫ਼ੋਨ 'ਤੇ ਸਮਾਂ ਬਰਬਾਦ ਕਰਦੇ ਹਨ, ਉਥੇ ਹੀ ਇਕ ਬੱਚਾ ਦਿਵੇਸ਼ ਵਰਮਾ ਹੈ, ਜਿਸ ਨੇ 12 ਸਾਲ ਦੀ ਉਮਰ 'ਚ ਆਪਣੇ ਟੀਚੇ ਨੂੰ ਹਾਸਲ ਕੀਤਾ ਹੈ | ਦਿਵੇਸ਼ ਵਰਮਾ ਨੇ ਸਕੂਲ ਪੱਧਰ 'ਤੇ ਰਜਤ ਪਦਕ ਜਿੱਤਣ ਤੋਂ ਬਾਅਦ 'ਪ੍ਰੀ-ਨੈਸ਼ਨਲ ਲਈ ਕੁਆਲੀਫਾਈ ਕੀਤਾ ਸੀ | ਦਿਵੇਸ਼ ਵਰਮਾ ਵਲੋਂ ਇਕ ਵਾਰ ਫਿਰ ਤੋਂ ਜਿੱਤ ਦਰਜ ਕਰ ਕੇ ਹੋਏ ਰਾਸ਼ਟਰੀ ਪੱਧਰ ਦੇ 10 ਮੀਟਰ ਏਅਰ ਪਿਸਟਲ ਸ਼ੂਟਿੰਗ ਮੁਕਾਬਲੇ ਲਈ ਕੁਆਲੀਫਾਈ ਕੀਤਾ ਗਿਆ ਹੈ | ਕੋਚ ਅੰਕੁਸ਼ ਭਾਰਦਵਾਜ ਦੇ ਸਫ਼ਲ ਮਾਰਗ ਦਰਸ਼ਨ ਅਧੀਨ ਉਸ ਨੇ ਇਹ ਪੁਜੀਸ਼ਨ ਪ੍ਰਾਪਤ ਕੀਤੀ ਹੈ | ਅੰਕੁਸ਼ ਭਾਰਦਵਾਜ ਖ਼ੁਦ ਇਕ ਵਧੀਆ ਨਿਸ਼ਾਨੇਬਾਜ਼ ਹਨ ਜੋ ਕਿ ਕਾਮਨ ਵੈਲਥ ਤੇ ਏਸ਼ੀਅਨ ਗੇਮਜ਼ ਆਦਿ 'ਚ ਤਗ਼ਮੇ ਜਿੱਤ ਚੁੱਕੇ ਹਨ | ਦਿਵੇਸ਼ ਵਰਮਾ ਨੂੰ ਅੱਗੇ ਵਧਣ ਦੀ ਪ੍ਰੇਰਨਾ ਆਪਣੇ ਪਿਤਾ ਪ੍ਰਵੀਨ ਕੁਮਾਰ ਤੋਂ ਮਿਲਦੀ ਹੈ, ਜੋ ਕਿ ਪਿਛਲੇ ਕਈ ਸਾਲਾਂ ਤੋਂ ਸਮਾਜ ਭਲਾਈ ਦੇ ਕੰਮ ਕਰ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਸਿਹਤ ਵਿਭਾਗ ਦੀ ਟੀਮ ਨੇ ਪਿੰਡ ਬਲੌਂਗੀ ਦਾ ਦੌਰਾ ਕਰਕੇ ਡੇਂਗੂ ਫੈਲਣ ਦੇ ਕਾਰਨ ਜਾਣੇ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਪਿੰਡ ਬਲੌਂਗੀ ਵਿਖੇ ਡੇਂਗੂ ਬੁਖ਼ਾਰ ਦੇ ਵੱਧ ਰਹੇ ਕੇਸਾਂ ਦਾ ਕਾਰਨ ਜਾਣਨ ਲਈ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਵਿਕਰਾਂਤ ਨਾਗਰਾ ਵਲੋਂ ਆਪਣੀ ਟੀਮ ਸਮੇਤ ਪਿੰਡ ਬਲੌਂਗੀ ਦਾ ਦੌਰਾ ਕਰਦਿਆਂ ਵੱਖ-ਵੱਖ ਥਾਵਾਂ ਦਾ ਮੁਆਇਨਾ ...

ਪੂਰੀ ਖ਼ਬਰ »

ਨਗਰ ਨਿਗਮ ਦੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀ ਨਾਜਾਇਜ਼ ਕਬਜ਼ਾ ਹਟਾਓ ਟੀਮ ਵਲੋਂ ਕਾਰਵਾਈ ਕਰਦਿਆਂ ਸਥਾਨਕ ਫੇਜ਼-1, 2, 4, 5 ਤੇ 6 'ਚੋਂ ਨਾਜਾਇਜ਼ ਕਬਜ਼ੇ ਹਟਾਏ ਗਏ | ਇਸ ਦੌਰਾਨ ਨਗਰ ਨਿਗਮ ਦੀ ਟੀਮ ਵਲੋਂ ਫੇਜ਼-2 ਦੀ ਮਾਰਕੀਟ ਵਿਚਲੇ ਸ਼ੋਅਰੂਮਾਂ ਦੇ ...

ਪੂਰੀ ਖ਼ਬਰ »

ਸਕੌਡਾ ਆਟੋ ਨੇ ਕਿੱਕਰ ਲਾਜ ਤੱਕ 'ਸਪੈਸ਼ਲ ਡਰਾਈਵ' ਆਯੋਜਿਤ ਕਰ ਮਨਾਇਆ ਕੁਸ਼ਾਕ ਦੀ ਸਫ਼ਲਤਾ ਦਾ ਜਸ਼ਨ

ਚੰਡੀਗੜ੍ਹ, 25 ਅਕਤੂਬਰ (ਅ.ਬ)-ਸਕੋਡਾ ਆਟੋ ਨੇ ਕੁਸ਼ਾਕ ਦੇ ਗਾਹਕਾਂ ਨੂੰ ਪੰਜਾਬ ਦੇ ਸੈਰ-ਸਪਾਟੇ ਵਾਲੀਆਂ ਥਾਵਾਂ ਦੀ ਸੈਰ ਕਰਵਾਉਂਦੇ ਹੋਏ ਚੰਡੀਗੜ੍ਹ ਤੋਂ ਰੋਪੜ ਵਿਖੇ ਕਿੱਕਰ ਲਾਜ ਤੱਕ ਇਕ 'ਕਸਟਮਰ ਸਪੈਸ਼ਲ ਡ੍ਰਾਇਵ' ਦਾ ਆਯੋਜਨ ਕੀਤਾ | ਇਹ ਆਯੋਜਨ ਕੁਸ਼ਾਕ ਦੀ ਸਫ਼ਲਤਾ ...

ਪੂਰੀ ਖ਼ਬਰ »

ਕੌਂਸਲ ਦੀ ਹੱਦ 'ਚ ਸ਼ਾਮਿਲ ਕੀਤੇ ਜਾਣ ਵਾਲੇ 5 ਪਿੰਡਾਂ ਦਾ ਵੀ ਸ਼ਹਿਰਾਂ ਦੀ ਤਰਜ਼ 'ਤੇ ਵਿਕਾਸ ਹੋਵੇਗਾ-ਗਿੱਲ

ਖਰੜ, 25 ਅਕਤੂਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਦੀ ਹੱਦ ਅੰਦਰ ਜਿਹੜੇ ਪਿੰਡ ਸ਼ਾਮਿਲ ਕੀਤੇ ਜਾ ਰਹੇ ਹਨ, ਉਨ੍ਹਾਂ ਦਾ ਵੀ ਸ਼ਹਿਰਾਂ ਦੀ ਤਰਜ਼ 'ਤੇ ਬਹੁਪੱਖੀ ਵਿਕਾਸ ਹੋਵੇਗਾ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਮੁੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX