ਤਾਜਾ ਖ਼ਬਰਾਂ


⭐ਮਾਣਕ-ਮੋਤੀ⭐
. . .  2 minutes ago
⭐ਮਾਣਕ-ਮੋਤੀ⭐
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਤੋਂ ਚਾਰ ਅੰਤਰ-ਰਾਜੀ ਹਥਿਆਰਾਂ ਦੇ ਗਰੋਹ ਦਾ ਕੀਤਾ ਪਰਦਾਫਾਸ਼
. . .  1 day ago
ਜੰਮੂ-ਕਸ਼ਮੀਰ : ਬੀਤੀ ਰਾਤ ਸਥਿਤੀ ਵਿਗੜ ਗਈ, ਇਕ ਮਸਜਿਦ ਅਤੇ ਮਦਰੱਸੇ ਨੂੰ ਖਾਲੀ ਕਰਵਾਇਆ ਗਿਆ – ਐਸ.ਡੀ.ਐਮ. ਡੋਡਾ
. . .  1 day ago
ਹਰਦੋਈ ’ਚ ਅਖਿਲੇਸ਼ ਯਾਦਵ ਦਾ ਕਾਫ਼ਲਾ ਹਾਦਸਾਗ੍ਰਸਤ
. . .  1 day ago
ਲਖਨਊ, 3 ਫਰਵਰੀ- ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੇ ਹਰਦੋਈ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ’ਚ ਅਖਿਲੇਸ਼ ਦੇ ਕਾਫ਼ਲੇ ਦੀਆਂ 6 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ। ਹਾਦੇਸ ਵਿਚ ਹੋਏ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ...
ਸਿੰਗਾਪੁਰ ਦੇ ਚੀਫ਼ ਜਸਟਿਸ ਨੇ ਰਾਸ਼ਟਪਰਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਲਈ ਪਹੁੰਚਯੋਗ ਨਿਆਂ ਯਕੀਨੀ ਬਣਾਉਣ ਸੰਬੰਧੀ ਵਿਚਾਰ...
ਕੇਰਲ ਬਜਟ ਨੂੰ ਲੈ ਕੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਤਿਰੂਵੰਨਤਪੁਰਮ, 3 ਫਰਵਰੀ- ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲ ਦੇ ਬਜਟ ਨੂੰ ਲੈ ਕੇ ਕੇਰਲ ਸਕੱਤਰੇਤ ਵਿਖੇ ਪ੍ਰਦਰਸ਼ਨ ਕੀਤਾ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਕੇਰਲ ਦੇ ਬਜਟ ਦੇ ਕਾਗਜ਼...
ਪੰਜਾਬ ਵਿਚ ਪੈਟਰੋਲ ਡੀਜ਼ਲ ਹੋਇਆ ਮਹਿੰਗਾ
. . .  1 day ago
ਚੰਡੀਗੜ੍ਹ, 3 ਫਰਵਰੀ- ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ...
ਕੱਟੜਾ ਨੇੜੇ ਸਟੋਰ ਵਿਚ ਲੱਗੀ ਅੱਗ
. . .  1 day ago
ਸ੍ਰੀਨਗਰ, 3 ਫਰਵਰੀ- ਅੱਜ ਕੱਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਇਕ ਸਟੋਰ ਵਿਚ ਅੱਗ ਲੱਗ ਗਈ। ਅੱਗ ’ਤੇ ਬਾਅਦ ਵਿਚ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 4 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ, 3 ਫਰਵਰੀ (ਆਰਿਫ਼)-ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 4 ਫਰਵਰੀ 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ,...
ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 3 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੋਲਦਿਆਂ ਕਿਹਾ ਕਿ ਅੱਜ ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ। ਸੈਰ ਸਪਾਟਾ ਇਸ ਖ਼ੇਤਰ ਦੀ ਆਰਥਿਕਤਾ ਵਿਚ ਇਕ ਪ੍ਰਮੁੱਖ ਭੂਮਿਕਾ ਅਦਾ ਕਰਦਾ ਹੈ। ਬਜਟ 2023 ਵਿਚ ਪ੍ਰਸਤਾਵਿਤ ਦੇਸ਼ ਭਰ ਵਿਚ 50 ਸੈਰ-ਸਪਾਟਾ ਸਥਾਨਾਂ ਨੂੰ....
ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸ਼੍ਰੋਮਣੀ ਕਮੇਟੀ ਵਲੋਂ ਰੱਦ
. . .  1 day ago
ਅੰਮ੍ਰਿਤਸਰ, 3 ਫਰਵਰੀ (ਜੱਸ)- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸੰਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਵਲੋਂ ਜੈਸ਼ ਦੇ 6 ਵਿਅਕਤੀ ਗਿ੍ਫ਼ਤਾਰ
. . .  1 day ago
ਸ੍ਰੀਨਗਰ, 3 ਫਰਵਰੀ- ਸੁਰੱਖਿਆ ਬਲਾਂ ਨੇ ਕੁਲਗਾਮ ਵਿਚ ਜੈਸ਼ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਵੀ ਬਰਾਮਦ...
ਖ਼ਾਲਿਸਤਾਨ ਪੱਖੀ ਨਾਅਰੇ ਮਿਲਣ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਹੁਸ਼ਿਆਰਪੁਰ, 3 ਫਰਵਰੀ (ਹਰਜਾਪ ਸਿੰਘ)- ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਸ਼ਹਿਰ ’ਚ ਜਲੰਧਰ ਰੋਡ ’ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ ਸੀ, ਪਰ ਖੂਫ਼ੀਆ ਵਿਭਾਗ ਨੂੰ ਭਿਣਕ ਲਗਦਿਆਂ ਹੀ ਪੱਤਰਕਾਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੰਗ ਨਾਲ ਇਹ ਨਾਅਰੇ ਮਿਟਾ ਦਿੱਤੇ ਗਏ ਸਨ, ਪਰ ਅੱਜ ਫ਼ਿਰ ਇਕ...
ਪੀ.ਏ.ਡੀ. ਬੈਂਕ ਦਿੜ੍ਹਬਾ ਦੀ ਪ੍ਰਬੰਧਕ ਕਮੇਟੀ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ
. . .  1 day ago
ਦਿੜ੍ਹਬਾ ਮੰਡੀ (ਸੰਗਰੂਰ),3 ਫਰਵਰੀ (ਹਰਬੰਸ ਸਿੰਘ ਛਾਜਲੀ)- ਪ੍ਰਾਇਮਰੀ ਖ਼ੇਤੀਬਾੜੀ ਵਿਕਾਸ ਬੈਂਕ ਬਰਾਂਚ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਦਾਰ ਸਮਸ਼ੇਰ ਸਿੰਘ ਖੇਤਲਾ ਨੂੰ ਸਰਬਸੰਮਤੀ ਨਾਲ ਮੌਜੂਦ ਡਾਇਰੈਕਟਰਾਂ ਨੇ ਚੇਅਰਮੈਨ ਅਤੇ ਜਥੇਦਾਰ ਗੁਰਲਾਲ ਸਿੰਘ ਉੱਭਿਆ ਨੂੰ ਉੱਪ-ਚੇਅਰਮੈਨ ਚੁਣ ਲਿਆ। ਅਕਾਲੀ ਆਗੂ ਸ.ਤੇਜਾ...
ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੀਤਾ ਮੁਅੱਤਲ
. . .  1 day ago
ਨਵੀਂ ਦਿੱਲੀ, 3 ਫਰਵਰੀ- ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਵਲੋਂ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ...
ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਨੂੰ ਸਨਮਾਨਤ ਕਰੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
. . .  1 day ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਮਿਹਰ ਉਨ ਨਿਸਾ ਨੂੰ ਸਨਮਾਨਤ ਕੀਤਾ ਜਾਏਗਾ। ਉਕਤ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਸਿਹਤ ਮੁਲਾਜਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ
. . .  1 day ago
ਖੇਮਕਰਨ, 3 ਫਰਵਰੀ (ਰਾਕੇਸ਼ ਬਿੱਲਾ)- ਪੰਜਾਬ ਸਰਕਾਰ ਇਕ ਪਾਸੇ ਮਹੱਲਾ ਕਲੀਨਿਕ ਖੋਲ੍ਹ ਰਹੀ ਹੈ, ਜਦ ਕਿ ਦੂਜੇ ਪਾਸੇ ਪ੍ਰਾਇਮਰੀ ਹੈਲਥ ਕੇਂਦਰ ਖੇਮਕਰਨ ਦੇ ਸਮੂਹ ਮੁਲਾਜ਼ਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਇਨ੍ਹਾਂ ਮੁਲਾਜ਼ਮਾਂ ਨੇ ਅੱਜ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਹੈਲਥ...
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
. . .  1 day ago
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਗੇ ਇੰਡੀਆ ਐਨਰਜੀ ਵੀਕ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 3 ਫਰਵਰੀ- ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕਰਨਗੇ। ਇਸ ਵਿਚ ਦੁਨੀਆ ਭਰ ਦੇ 650 ਤੋਂ ਵੱਧ ਪ੍ਰਦਰਸ਼ਕ, 34 ਮੰਤਰੀ ਸ਼ਾਮਿਲ ਹੋਣਗੇ। ਇਹ ਪਹਿਲੀ ਵਾਰ ਹੈ ਕਿ ਭਾਰਤ ਇਸ ਤਰ੍ਹਾਂ ਦੇ ਸਮਾਗਮ ਦਾ ਆਯੋਜਨ ਕਰ ਰਿਹਾ ਹੈ। ਇਸ...
ਕਾਂਜਲੀ ਵੇਈਂ ਵਿਚੋਂ ਬਰਾਮਦ ਹੋਈ ਲਾਸ਼ ਦੇ ਮਾਮਲੇ ’ਚ ਆਇਆ ਨਵਾਂ ਮੌੜ, ਪਰਿਵਾਰ ਨੇ ਹਸਪਤਾਲ ਦੇ ਬਾਹਰ ਲਗਾਇਆ ਧਰਨਾ
. . .  1 day ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨ ਕਾਂਝਲੀ ਵੇਈਂ ਵਿਚੋਂ ਇਕ ਵਿਅਕਤੀ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ, ਜਿਸ ਦੀ ਪਛਾਣ ਸ਼ਿਵ ਕੁਮਾਰ ਵਜੋਂ ਕੀਤੀ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨੇ ਇਕ ਲੜਕੀ ’ਤੇ ਉਨ੍ਹਾ ਦੇ ਲੜਕੇ ਨੂੰ ਮਰਵਾਉਣ ਦਾ ਦੋਸ਼ ਲਗਾਇਆ ਤੇ ਇਨਸਾਫ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਮੂਹਰੇ...
ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਟੀਚਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਵਿਤਕਰੇ ਭਰੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ, ਸੇਵਾ-ਮੁਕਤੀ ਦੀ ਉਮਰ ਘਟਾਉਣ ਅਤੇ ਗ੍ਰਾਂਟਾਂ ’ਚ ਕਟੌਤੀ ਕਰਨ ਦੇ ਮਨਮਾਨੇ ਫ਼ੈਸਲਿਆਂ ਵਿਰੁੱਧ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਪੰਜਾਬ ਦੇ ਸੱਦੇ ’ਤੇ ਅੱਜ...
110 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
. . .  1 day ago
ਖ਼ੇਮਕਰਨ, 3 ਫਰਵਰੀ (ਰਾਕੇਸ਼ ਕੁਮਾਰ ਬਿੱਲਾ)- ਥਾਣਾ ਖ਼ੇਮਕਰਨ ਦੇ ਐਸ. ਐਚ. ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਸਰਹੱਦੀ ਖ਼ੇਤਰ ’ਚ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਗਸ਼ਤ ਦੌਰਾਨ ਇਕ ਨਸ਼ਾ ਤਸਕਰ ਸਾਗਰ ਪੁੱਤਰ ਅਜੀਤ ਸਿੰਘ ਵਾਸੀ ਖ਼ੇਮਕਰਨ ਨੂੰ 110....
ਸਿੰਗਾਪੁਰ ਦੇ ਚੀਫ਼ ਜਸਟਿਸ ਭਾਰਤੀ ਸੁਪਰੀਮ ਕੋਰਟ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ ਆਏ ਭਾਰਤ
. . .  1 day ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਅੱਜ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨਾਲ ਬੈਠੇ। ਜਸਟਿਸ ਮੈਨਨ 2012 ਤੋਂ ਸਿੰਗਾਪੁਰ ਦੇ ਚੌਥੇ ਚੀਫ਼ ਜਸਟਿਸ ਵਜੋਂ ਸੇਵਾ ਨਿਭਾ ਰਹੇ ਹਨ, ਸੁਪਰੀਮ ਕੋਰਟ ਦੀ ਸਥਾਪਨਾ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ...
ਪਾਕਿਸਤਾਨ ਵਿਚ ਇਕ ਮਸਜਿਦ ਦੀ ਬੇਅਦਬੀ
. . .  1 day ago
ਇਸਲਾਮਾਬਾਦ, 3 ਫਰਵਰੀ- ਪਾਕਿਸਤਾਨ ਵਿਚ ਅਹਿਮਦੀਆ ਮੁਸਲਮਾਨਾਂ ਵਿਰੁੱਧ ਨਫ਼ਰਤ ਦੀ ਇਕ ਹੋਰ ਘਟਨਾ ਵਿੱਚ ਅੱਜ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਕਰਾਚੀ ਵਿਚ ਉਨ੍ਹਾਂ ਦੀ ਇਕ ਮਸਜਿਦ ਦੀ ਬੇਅਦਬੀ ਕੀਤੀ ਗਈ। ਸੂਤਰਾਂ ਅਨੁਸਾਰ ਕਰਾਚੀ ਵਿਚ ਕੱਟੜਪੰਥੀਆਂ ਵਲੋਂ ਕਾਦੀਆਨੀ ਪ੍ਰਾਰਥਨਾ...
‘ਆਪ’ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਵਾਪਿਸ ਲਈ ਪਟੀਸ਼ਨ
. . .  1 day ago
ਨਵੀਂ ਦਿੱਲੀ, 3 ਫਰਵਰੀ- ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਗਈ ਸੀ। ਓਬਰਾਏ ਨੇ ਸੁਪਰੀਮ ਕੋਰਟ ਦੇ ਇਹ ਕਹਿਣ ਕਿ ਐਮ.ਸੀ.ਡੀ. ਚੋਣਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਰੂਪਨਗਰ

ਬੇਮੌਸਮੇ ਮੀਂਹ ਬਦੌਲਤ ਖਰੋਟਾ ਸਮੇਤ ਕਈ ਪਿੰਡਾਂ 'ਚ 70 ਫ਼ੀਸਦੀ ਝੋਨਾ ਪ੍ਰਭਾਵਿਤ

ਭਰਤਗੜ੍ਹ, 25 ਅਕਤੂਬਰ (ਜਸਬੀਰ ਸਿੰਘ ਬਾਵਾ)-ਬੇਮੌਸਮੇ ਮੀਂਹ ਬਦੌਲਤ ਖਰੋਟਾ, ਬੇਲੀ, ਆਲੋਵਾਲ, ਹਿੰਮਤਪੁਰ, ਕਿੰਮਤਪੁਰ, ਭਰਤਗੜ੍ਹ, ਬੜਾ ਪਿੰਡ, ਗਾਜ਼ੀਪੁਰ, ਗਰਦਲੇ, ਆਸਪੁਰ, ਕੋਟਬਾਲਾ, ਰਣਜੀਤਪੁਰਾ, ਅਵਾਨਕੋਟ, ਸਰਸਾ ਨੰਗਲ, ਮਾਜਰੀ ਆਦਿ 'ਚ ਕਰੀਬ ਹਜ਼ਾਰ ਏਕੜ ਜ਼ਮੀਨ 'ਚੋਂ 70 ਫ਼ੀਸਦੀ ਝੋਨਾ ਪ੍ਰਭਾਵਿਤ ਹੋਣ ਨਾਲ ਸੰਬੰਧਿਤ ਕਿਸਾਨ ਆਰਥਿਕ ਮੰਦਹਾਲੀ ਵੱਲ ਵਧਣਗੇ, ਕਿਉਂਕਿ ਇਸ ਮੀਂਹ ਤੋਂ ਪਹਿਲਾਂ ਸੰਬੰਧਿਤ ਪਿੰਡਾਂ ਦੇ ਕਿਸਾਨਾਂ ਨੇ ਆਪੋ-ਆਪਣੀ ਉਪਜਾਊ ਜ਼ਮੀਨ 'ਚੋਂ 30 ਫ਼ੀਸਦੀ ਫ਼ਸਲ ਦੀ ਕਟਾਈ ਕਰ ਕੇ ਮੰਡੀ 'ਚ ਵੇਚੀ ਸੀ, ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦੀ 25 ਫ਼ੀਸਦੀ ਜ਼ਮੀਨ 'ਚ ਕੱਟੀ ਹੋਈ ਫ਼ਸਲ ਬੇਮੌਸਮੇ ਮੀਂਹ ਦੀ ਮਾਰ ਕਾਰਨ ਪਾਣੀ 'ਚ ਪਈ ਹੋਈ ਹੈ, ਜਿਸ ਨੂੰ ਇਹ ਪਾਣੀ 'ਚੋਂ ਬਾਹਰ ਕੱਢ ਕੇ ਬਚਾਉਣ ਲਈ ਮਜਬੂਰ ਹਨ, ਜਦ ਕਿ 45 ਫ਼ੀਸਦੀ ਜ਼ਮੀਨ 'ਚ ਖੜ੍ਹੇ ਝੋਨੇ 'ਚ ਮੀਂਹ ਦਾ ਪਾਣੀ ਅਜੇ ਵਹਿ ਰਿਹਾ ਹੈ | ਖਰੋਟਾ ਦੇ ਸਰਪੰਚ ਪ੍ਰੇਮ ਸਿੰਘ ਸਿੱਧੂ, ਲੱਖੋਵਾਲ ਜਥੇਬੰਦੀ ਦੇ ਨੁਮਾਇੰਦੇ ਜਸਬੀਰ ਸਿੰਘ ਸਿੱਧੂ, ਕਮਲਜੀਤ ਸਿੰਘ ਧੀਮਾਨ, ਪਰਵਿੰਦਰ ਸਿੰਘ, ਕਰੋੜਾ ਸਿੰਘ, ਨੰਬਰਦਾਰ ਜਸਪਾਲ ਸਿੰਘ, ਜਸਵਿੰਦਰ ਸਿੰਘ, ਚੌਧਰੀ ਸੁੱਚਾ ਸਿੰਘ ਆਲੋਵਾਲ, ਸਾਬਕਾ ਸਰਪੰਚ ਗੁਰਮੇਲ ਸਿੰਘ ਕੋਟਬਾਲਾ, ਨੰਬਰਦਾਰ ਰਾਮ ਕਿਸ਼ਨ ਮਾਜਰੀ, ਸਰਪੰਚ ਰਣਜੀਤ ਸਿੰਘ ਸੈਣੀ, ਸਰਪੰਚ ਰਣਵੀਰ ਸਿੰਘ ਸੈਣੀ, ਸਰਪੰਚ ਸਵਰਨ ਸਿੰਘ ਰਣਜੀਤਪੁਰਾ, ਸਰਪੰਚ ਤੇਜਾ ਸਿੰਘ ਸਰਸਾ ਨੰਗਲ, ਹਰਦੀਪ ਸੈਣੀ, ਗੁਰਨਾਮ ਸਿੰਘ ਗਰਦਲੇ, ਸਰਪੰਚ ਪਰਮਜੀਤ ਸਿੰਘ ਬੇਲੀ, ਗੁਰਨਾਮ ਸਿੰਘ ਝੱਜ, ਜਥੇਦਾਰ ਜਰਨੈਲ ਸਿੰਘ ਸਹੋਤਾ, ਸਰਵਣ ਸਿੰਘ ਬੜਾ ਪਿੰਡ, ਨੰਬਰਦਾਰ ਮਨਜੀਤ ਸਿੰਘ, ਅਮਰੀਕ ਸਿੰਘ ਭਾਓਵਾਲ, ਮੱਖਣ ਸਿੰਘ, ਮੈਂਬਰ ਸੰਮਤੀ ਅਜਮੇਰ ਸਿੰਘ ਫ਼ੌਜੀ, ਮੇਜਰ ਸਿੰਘ ਆਦਿ ਨੇ ਆਪੋ-ਆਪਣੇ ਨੁਕਸਾਨ ਸਬੰਧੀ ਦੱਸਿਆ ਕਿ ਝੋਨੇ ਦੀ ਕੱਟੀ ਹੋਈ ਫ਼ਸਲ ਤਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੀ ਹੈ, ਝੋਨੇ ਦੀ ਖੜ੍ਹੀ ਫ਼ਸਲ ਵੀ ਕਾਫ਼ੀ ਦਿਨਾਂ ਬਾਅਦ ਕਟਾਈਯੋਗ ਹੋਣ ਤੋਂ ਬਾਅਦ ਮਹਿਕਮੇ ਵਲੋਂ ਨਿਰਧਾਰਿਤ ਨਮੀ ਤੇ ਨਾਪ-ਤੋਲ ਅਨੁਸਾਰ ਵਿਕਣਯੋਗ ਹੋਣ ਦੀ ਸੰਭਾਵਨਾ ਹੈ | ਉਕਤ ਪਿੰਡਾਂ ਦੇ ਪੀੜਤ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਦੇ ਧਿਆਨ 'ਚ ਲਿਆਉਂਦਿਆਂ ਕਿਹਾ ਕਿ ਸੰਬੰਧਿਤ ਮਹਿਕਮਿਆਂ ਦੇ ਅਧਿਕਾਰੀਆਂ ਤੋਂ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਨੁਕਸਾਨ ਦੀ ਤੁਰੰਤ ਗਿਰਦਾਵਰੀ ਦੀ ਕਰਵਾ ਕੇ ਢੁਕਵਾਂ ਮੁਆਵਜ਼ਾ ਦੇਣ ਦੀ ਲੋੜ ਹੈ |

ਖ਼ਬਰ ਸ਼ੇਅਰ ਕਰੋ

 

ਹਾਸਲ ਬਰਾਦਰੀ ਰੂਪਨਗਰ ਦੀ ਚੋਣ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਹਾਸਲ ਬਰਾਦਰੀ ਰੋਪੜ ਦੀ ਇਕ ਭਰਵੀਂ ਮੀਟਿੰਗ ਦੌਰਾਨ ਨਵੀਂ ਚੋਣ ਕੀਤੀ ਗਈ | ਮੀਟਿੰਗ ਦੀ ਸ਼ੁਰੂਆਤ ਸਵ. ਹਰਨਾਮ ਸਿੰਘ ਓਭਰਾਏ, ਫੁਲਵੰਤ ਕੌਰ, ਹਰਵਿੰਦਰ ਸਿੰਘ ਜੌਲੀ, ਕੁਲਜੀਤ ਕੌਰ, ਜਗਤ ਰਾਮ, ਨਰੈਣ ਸਿੰਘ ਤੇ ਚਰਨਜੀਤ ਕੌਰ ਸਮੇਤ ...

ਪੂਰੀ ਖ਼ਬਰ »

ਮੀਂਹ-ਗੜਿਆਂ ਨਾਲ ਬਰਬਾਦ ਹੋਈ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਸਰਕਾਰ-'ਆਪ'

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਆਨਾਜ ਮੰਡੀ ਸ੍ਰੀ ਭੱਠਾ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਦੀ ਅਗਵਾਈ ਹੇਠ ਮੰਡੀ ਦਾ ਦੌਰਾ ਕੀਤਾ ਤੇ ਕਿਹਾ ਕਿ ਪਿਛਲੇ ਦਿਨੀਂ ਹੋਈ ਬਾਰਿਸ਼ ਦੇ ਨਾਲ ਪਏ ਗੜਿਆਂ ...

ਪੂਰੀ ਖ਼ਬਰ »

ਪਟਾਕਿਆਂ ਸੰਬੰਧੀ ਅਸਥਾਈ ਲਾਇਸੰਸ ਲੈਣ ਲਈ ਦਰਖਾਸਤਾਂ ਦੇਣ ਦੀ ਅੰਤਿਮ ਮਿਤੀ 27 ਅਕਤੂਬਰ

ਸ੍ਰੀ ਅਨੰਦਪੁਰ ਸਾਹਿਬ, 25 ਅਕਤੂਬਰ (ਕਰਨੈਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵਲੋਂ ਪਟਾਕਿਆਂ ਦੀ ਖ਼ਰੀਦ ਵੇਚ ਲਈ ਅਸਥਾਈ ਲਾਇਸੰਸ ਜਾਰੀ ਕਰਨ ਸੰਬੰਧੀ ਦਰਖਾਸਤਾਂ 27 ਅਕਤੂਬਰ ਨੂੰ ਸ਼ਾਮ 4 ਵਜੇ ਤੱਕ ਸੁਵਿਧਾ ਕੇਂਦਰ ਰਾਹੀਂ ਪ੍ਰਾਪਤ ਕੀਤੀਆਂ ਜਾਣਗੀਆਂ | ਇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਨੂਰਪੁਰ ਬੇਦੀ, 25 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ ਗੜ੍ਹਸ਼ੰਕਰ ਰੋਡ 'ਤੇ ਪਿੰਡ ਮਾਣਕੂ ਮਾਜਰਾ ਲਾਗੇ ਮੋਟਰਸਾਈਕਲ ਚਾਲਕ ਨਾਲ ਟਰੈਕਟਰ ਟਰਾਲੀ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਔਰਤ ਦੀ ਮੌਤ ਹੋ ਗਈ ਹੈ | ਮਿ੍ਤਕਾ ਹਰਮੇਸ਼ ਕੁਮਾਰੀ ਦੇ ਪਤੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ, ਮੁਕੱਦਮਾ ਦਰਜ

ਮੋਰਿੰਡਾ, 25 ਅਕਤੂਬਰ (ਕੰਗ)-ਅੱਜ ਮੋਰਿੰਡਾ-ਚੰਡੀਗੜ ਸੜਕ 'ਤੇ ਪੈਂਦੇ ਪਿੰਡ ਮੜੌਲੀ ਨਜ਼ਦੀਕ ਹੋਏ ਇਕ ਸੜਕ ਹਾਦਸੇ 'ਚ ਇਕ ਔਰਤ ਦੀ ਮੌਤ ਹੋ ਗਈ | ਇਸ ਸੰਬੰਧੀ ਥਾਣਾ ਮੁਖੀ ਮੋਰਿੰਡਾ ਵਿਜੇ ਕੁਮਾਰ ਨੇ ਦੱਸਿਆ ਕਿ ਪਿੰਡ ਘੜੂੰਆਂ ਦੀ ਵਸਨੀਕ ਕੁਲਵਿੰਦਰ ਕੌਰ ਪਤਨੀ ਸ਼ੇਰ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਵਲੋਂ ਹਲਕੇ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਖੁੱਲੇ੍ਹ ਫ਼ੰਡ ਕੀਤੇ ਜਾਰੀ

ਮੋਰਿੰਡਾ, 25 ਅਕਤੂਬਰ (ਤਰਲੋਚਨ ਸਿੰਘ ਕੰਗ)-ਹਲਕਾ ਸ੍ਰੀ ਚਮਕੌਰ ਸਾਹਿਬ ਦੀਆਂ ਸਮੂਹ ਪੰਚਾਇਤਾਂ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਵਿਕਾਸ ਕਾਰਜਾਂ ਲਈ ਗਰਾਂਟਾਂ ਨਾਲ ਮਾਲੋਮਾਲ ਤਾਂ ਕਰ ਦਿੱਤਾ ਗਿਆ ਤੇ ਗਰਾਂਟਾਂ ਨੂੰ ਇਮਾਨਦਾਰੀ ਨਾਲ ਖ਼ਰਚਣ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਨੇ ਖੇੜੀ ਸਲਾਬਤਪੁਰ ਦੀ ਪੰਚਾਇਤ ਨੂੰ ਦਿੱਤਾ 46 ਲੱਖ ਦਾ ਚੈੱਕ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਖੇੜੀ ਸਲਾਬਤਪੁਰ ਦੇ ਖੇਤ ਮੈਦਾਨ 'ਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਨੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 46 ਲੱਖ ਰੁਪਏ ਤੇ ਗੁਰੂ ਨਾਨਕ ਯੂਥ ਕਲੱਬ ਨੂੰ 5 ...

ਪੂਰੀ ਖ਼ਬਰ »

ਜਬਰਹੇੜਾ ਦੇ ਲੋਕਾਂ ਨੂੰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਨਸੀਬ ਹੋਵੇਗੀ ਪੱਕੀ ਸੜਕ

ਪੁਰਖਾਲੀ, 25 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਹਲਕੇ ਦੇ ਪਿੰਡ ਜਬਰਹੇੜਾ (ਗ੍ਰਾਮ ਪੰਚਾਇਤ ਬੱਲਮਗੜ੍ਹ ਮੰਦਵਾੜਾ) ਨੂੰ ਵੀ ਪੱਕੀ ਸੜਕ ਬਣਵਾਉਣ ਜਾ ਰਹੇ ਹਨ | ਇਨ੍ਹਾਂ ਲੋਕਾਂ ਨੂੰ ਭਾਰਤ ਦੇਸ਼ ਦੀ ਆਜ਼ਾਦੀ ਤੋਂ ਬਾਅਦ ...

ਪੂਰੀ ਖ਼ਬਰ »

ਆਰ. ਟੀ. ਏ. ਦਫ਼ਤਰ ਰੂਪਨਗਰ 'ਚ ਮੁੜ ਸਥਾਪਿਤ ਕਰਨ ਲਈ ਸੰਘਰਸ਼ ਵਿੱਢਿਆ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਆਰ. ਟੀ. ਏ. ਦਫ਼ਤਰ ਮੁੜ ਤੋਂ ਰੂਪਨਗਰ ਵਿਖੇ ਸਥਾਪਤ ਕਰਨ ਲਈ ਟਰਾਂਸਪੋਰਟਰਾਂ, ਅਪ੍ਰੇਟਰਾਂ ਤੇ ਸਮਾਜ ਸੇਵੀਆਂ ਨੇ ਸੰਘਰਸ਼ ਵਿੱਢ ਦਿੱਤਾ | ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੇ 611 ਪਿੰਡਾਂ 'ਚ ਬਹੁਗਿਣਤੀ ਟਰਾਂਸਪੋਰਟ ਤੇ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਖ਼ਜ਼ਾਨਾ ਦਫ਼ਤਰ ਵਿਖੇ ਦਿੱਤਾ ਧਰਨਾ

ਗੁਰਦਾਸਪੁਰ, 25 ਅਕਤੂਬਰ (ਆਰਿਫ਼)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਰੋਹ ਭਰਪੂਰ ਧਰਨਾ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਸਾਵਨ ਸਿੰਘ ਨੇ ਕਿਹਾ ਕਿ ਪੰਜਾਬ ਦੀ ਨਾਲਾਇਕ ਦੇ ਚੱਲਦਿਆਂ ...

ਪੂਰੀ ਖ਼ਬਰ »

'ਆਪ' ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਪਿੰਡਾਂ 'ਚ ਨੁੱਕੜ ਮੀਟਿੰਗਾਂ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਡਾ: ਚਰਨਜੀਤ ਸਿੰਘ ਵਲੋਂ ਇਲਾਕੇ ਦੇ ਦਰਜਨਾਂ ਪਿੰਡਾਂ 'ਚ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨੂੰ 'ਆਪ' ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਵਫ਼ਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਿਆ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਤੇ ਹਲਕੇ ਦੇ ਮੌਜੂਦਾ ਹਾਲਾਤ ਬਾਰੇ ਜਾਣਕਾਰੀ ਦਿੱਤੀ | ਸੀਨੀਅਰ ਆਗੂ ਅਮਨਦੀਪ ...

ਪੂਰੀ ਖ਼ਬਰ »

ਸ਼ਹੀਦ ਕਿਸਾਨਾਂ ਦੀਆਂ ਅਸਥੀਆਂ ਲੈ ਕੇ ਪਹੁੰਚੀ ਕਲਸ਼ ਯਾਤਰਾ ਦਾ ਨੂਰਪੁਰ ਬੇਦੀ 'ਚ ਭਰਵਾਂ ਸਵਾਗਤ

ਨੂਰਪੁਰ ਬੇਦੀ, 25 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਲੈ ਕੇ ਚੱਲੀ ਕਲਸ਼ ਯਾਤਰਾ ਦੇਰ ਸ਼ਾਮ ਨੂਰਪੁਰ ਬੇਦੀ ਵਿਖੇ ਪਹੁੰਚੀ | ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਤੇ ...

ਪੂਰੀ ਖ਼ਬਰ »

ਸਿਮਰਨ ਢਿੱਲੋਂ ਨੇ ਸੈਨੇਟ ਦੀ ਦੂਜੀ ਸੀਟ ਜਿੱਤੀ

ਚੰਡੀਗੜ੍ਹ, 25 ਅਕਤੂਬਰ (ਪ੍ਰੋ.ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ. ਓ. ਆਈ. 'ਚ ਲੰਮਾ ਸਮਾਂ ਕੰਮ ਕਰਨ ਵਾਲੇ ਨੌਜਵਾਨ ਨੇਤਾ ਸਿਮਰਨ ਢਿੱਲੋਂ ਨੇ 2902 ਵੋਟਾਂ ਹਾਸਲ ਕਰ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਗਰੈਜੂਏਟ ਹਲਕੇ ਦੀ ਸੈਨੇਟ ਦੀ ਚੋਣ ...

ਪੂਰੀ ਖ਼ਬਰ »

ਧਨਾਢ ਲੋਕਾਂ ਤੋਂ ਸ਼ਾਮਲਾਤ ਜ਼ਮੀਨ ਛੁਡਵਾ ਕੇ ਬੇਘਰਿਆਂ ਨੂੰ ਅਲਾਟ ਕਰੇ ਸਰਕਾਰ-ਨਨਹੇੜੀਆਂ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਅਮੀਰ ਤੇ ਧਨਾਢ ਲੋਕਾਂ ਤੋਂ ਸ਼ਾਮਲਾਟ ਜ਼ਮੀਨ ਛੁਡਵਾ ਕੇ ਤੁਰੰਤ ਬੇਘਰੇ ਗ਼ਰੀਬ ਲੋਕਾਂ 'ਚ ਵੰਡੀ ਜਾਵੇ | ਇਹ ਵਿਚਾਰ ਰਜਿੰਦਰ ਸਿੰਘ ਨਨਹੇੜੀਆਂ ਜਨ ਸਕੱਤਰ ਬਸਪਾ ਪੰਜਾਬ ਤੇ ਇੰਚਾਰਜ ਵਿਧਾਨ ਸਭਾ ਹਲਕਾ ਸ੍ਰੀ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ 'ਚ ਡੀ. ਏ. ਪੀ. ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ

ਮੋਰਿੰਡਾ, 25 ਅਕਤੂਬਰ (ਕੰਗ)-ਵੈਸੇ ਤਾਂ ਪੂਰੇ ਪੰਜਾਬ 'ਚ ਡੀ. ਏ. ਪੀ. ਖਾਦ ਦੀ ਘਾਟ ਵੱਡੀ ਸਮੱਸਿਆ ਬਣੀ ਹੋਈ ਹੈ, ਪਰ ਮੋਰਿੰਡਾ ਇਲਾਕੇ 'ਚ ਤਾਂ ਡੀ. ਏ. ਪੀ. ਖਾਦ ਬਿਲਕੁਲ ਨਹੀਂ ਆ ਰਹੀ | ਇਸ ਸੰਬੰਧੀ ਕਿਸਾਨ ਦਲਜੀਤ ਸਿੰਘ ਚਲਾਕੀ, ਗੁਰਚਰਨ ਸਿੰਘ ਢੋਲਣਮਾਜਰਾ, ਸੰਤੋਖ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਪੁਰਸ਼ ਅੰਤਰ ਕਾਲਜ ਕਬੱਡੀ ਚੈਂਪੀਅਨਸ਼ਿਪ ਕੱਲ੍ਹ ਤੋਂ

ਸ੍ਰੀ ਅਨੰਦਪੁਰ ਸਾਹਿਬ, 25 ਅਕਤੂਬਰ (ਕਰਨੈਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ 27 ਤੋਂ 29 ਅਕਤੂਬਰ 2021 ਤੱਕ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਨੈਸ਼ਨਲ ਸਟਾਈਲ ਕਬੱਡੀ ...

ਪੂਰੀ ਖ਼ਬਰ »

ਸਿਮਰਨ ਢਿੱਲੋਂ ਨੇ ਸੈਨੇਟ ਦੀ ਦੂਜੀ ਸੀਟ ਜਿੱਤੀ

ਚੰਡੀਗੜ੍ਹ, 25 ਅਕਤੂਬਰ (ਪ੍ਰੋ.ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ. ਓ. ਆਈ. 'ਚ ਲੰਮਾ ਸਮਾਂ ਕੰਮ ਕਰਨ ਵਾਲੇ ਨੌਜਵਾਨ ਨੇਤਾ ਸਿਮਰਨ ਢਿੱਲੋਂ ਨੇ 2902 ਵੋਟਾਂ ਹਾਸਲ ਕਰ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਗਰੈਜੂਏਟ ਹਲਕੇ ਦੀ ਸੈਨੇਟ ਦੀ ਚੋਣ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੀ ਮੀਟਿੰਗ

ਨੂਰਪੁਰ ਬੇਦੀ, 25 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਜਮਹੂਰੀ ਕਿਸਾਨ ਸਭਾ ਤਹਿਸੀਲ ਅਨੰਦਪੁਰ ਸਾਹਿਬ ਤੇ ਰੋਪੜ ਤਹਿਸੀਲ ਦੀ ਸਾਂਝੀ ਮੀਟਿੰਗ ਮਾ. ਗੁਰਨਾਇਬ ਸਿੰਘ ਜੇਤੇਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਤੇ ਸ਼ਹੀਦ ...

ਪੂਰੀ ਖ਼ਬਰ »

ਬੇ ਮੌਸਮੀ ਬਰਸਾਤ ਤੇ ਤੇਜ਼ ਹਨੇਰੀ ਕਾਰਨ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਦੀ ਮੰਗ

ਮੋਰਿੰਡਾ, 25 ਅਕਤੂਬਰ (ਪਿ੍ਤਪਾਲ ਸਿੰਘ)-ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਤੇ ਤੇਜ਼ ਹਨੇਰੀ ਕਾਰਨ ਇਲਾਕੇ 'ਚ ਕਿਸਾਨਾਂ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ | ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੇ ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

ਕਰਮਯੋਗੀ ਸਮਾਜ ਸੇਵੀ ਜੋੜੀ ਦਾ ਸਨਮਾਨ

ਨੰਗਲ, 25 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫ੍ਰੈਂਡਜ਼ ਕਲੱਬ ਨੰਗਲ ਡੈਮ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਸਮਾਜ ਸੇਵੀ ਜੋੜੀ ਅਜੈ ਕਪੂਰ ਸੁਦਾਮਾ ਅਤੇ ਸੁਨੀਤਾ ਕੁਮਾਰੀ ਨੂੰ ਸਨਮਾਨਿਤ ਕੀਤਾ ਗਿਆ | ਡਾਕਟਰ ਅਸ਼ੋਕ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਵੱਖ-ਵੱਖ ਮੰਡੀਆਂ ਦਾ ਦੌਰਾ

ਬੇਲਾ, 25 ਅਕਤੂਬਰ (ਮਨਜੀਤ ਸਿੰਘ ਸੈਣੀ)-ਭਾਰਤੀ ਕਿਸਾਨ (ਲ) ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਤਲਵਿੰਦਰ ਸਿੰਘ ਗੱਗੋਂ ਦੀ ਅਗਵਾਈ ਹੇਠ ਅਨਾਜ ਮੰਡੀ ਬੇਲਾ ਦਾ ਦੌਰਾ ਕੀਤਾ | ਇਸ ਦੌਰਾਨ ਕਿਸਾਨਾਂ ...

ਪੂਰੀ ਖ਼ਬਰ »

ਵਿੱਕੀ ਸਰਪੰਚ ਪਿੰਡ ਪਲਾਟਾ ਬਣੇ ਯੁਵਾ ਗੁੱਜਰ ਮਹਾਂਸਭਾ ਦੇ ਸੂਬਾ ਪ੍ਰਧਾਨ

ਕਾਹਨਪੁਰ ਖੂਹੀ, 25 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਆਲ ਇੰਡੀਆ ਯੁਵਾ ਗੁੱਜਰ ਮਹਾਂਸਭਾ ਵਲੋਂ ਪਿੰਡ ਪਲਾਟਾ ਦੇ ਨੌਜਵਾਨ ਸਰਪੰਚ ਸੰਜੀਵ ਕੁਮਾਰ ਗੁੱਜਰ ਉਰਫ਼ ਵਿੱਕੀ ਪਲਾਟਾ ਨੂੰ ਯੁਵਾ ਗੁੱਜਰ ਮਹਾਂਸਭਾ ਪੰਜਾਬ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਲੱਗਣਗੇ ਵਿਸ਼ੇਸ਼ ਕੈਂਪ-ਕੇਸ਼ਵ ਗੋਇਲ

ਸ੍ਰੀ ਅਨੰਦਪੁਰ ਸਾਹਿਬ, 25 ਅਕਤੂਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਇਹ ਕੈਂਪ 28 ਤੇ 29 ਅਕਤੂਬਰ ਨੂੰ ਉਪ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿਚ ...

ਪੂਰੀ ਖ਼ਬਰ »

ਪਿੰਡ ਰੋਡਮਾਜਰਾ-ਚੱਕਲਾਂ 'ਚ ਬਣੇਗਾ ਕਿਸਾਨੀ ਸੰਘਰਸ਼ ਨੂੰ ਸਮਰਪਿਤ ਖੇਡ ਸਟੇਡੀਅਮ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਦੇ ਪਿੰਡ ਰੋਡਮਾਜਰਾ ਚੱਕਲਾਂ 'ਚ ਤਿੰਨ ਏਕੜ ਜ਼ਮੀਨ 'ਚ ਕਿਸਾਨੀ ਸੰਘਰਸ਼ ਨੂੰ ਸਮਰਪਿਤ ਖੇਡ ਸਟੇਡੀਅਮ ਬਣੇਗਾ ਜਿਸ ਦਾ ਨੀਂਹ ਪੱਥਰ 27 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਸ਼ਾਮ 3 ਵਜੇ ...

ਪੂਰੀ ਖ਼ਬਰ »

ਨਗਰ ਕੌਂਸਲ ਨੇ ਇਕ ਕਰੋੜ 42 ਲੱਖ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਪ੍ਰਵਾਨਗੀ

ਸ੍ਰੀ ਅਨੰਦਪੁਰ ਸਾਹਿਬ, 25 ਅਕਤੂਬਰ (ਨਿੱਕੂਵਾਲ)-ਸਥਾਨਕ ਨਗਰ ਕੌਂਸਲ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਪ੍ਰਧਾਨਗੀ ਹੇਠ ਹੋਈ | ਕੌਂਸਲ ਪ੍ਰਧਾਨ ਜੀਤਾ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਦੇ ਹੁਕਮਾਂ ਤਹਿਤ ...

ਪੂਰੀ ਖ਼ਬਰ »

ਨੰਗਲ 'ਚ ਲੋਕ ਭਲਾਈ ਸਕੀਮਾਂ ਦਾ ਲੋੜਵੰਦਾਂ ਲਈ ਕੈਂਪ 28 ਤੋਂ

ਨੰਗਲ, 24 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਇਹ ਕੈਂਪ 28 ਤੇ 29 ਅਕਤੂਬਰ ਨੂੰ ਕਮਿਊਨਿਟੀ ਸੈਂਟਰ ਇੰਦਰਾ ਨਗਰ, ਨੇੜੇ ਖਵਾਜਾ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਕਾਰਨ ਘੜੀਸਪੁਰ, ਮੁੰਨੇ, ਬਾਹਮਣ ਮਾਜਰਾ ਵਿਖੇ ਭਾਰੀ ਨੁਕਸਾਨ

ਨੂਰਪੁਰ ਬੇਦੀ, 25 ਅਕਤੂਬਰ (ਵਿੰਦਰ ਪਾਲ ਝਾਂਡੀਆ)-ਬਰਸਾਤ ਤੇ ਤੇਜ਼ ਹਨੇਰੀ ਝੱਖੜ ਗੜੇਮਾਰੀ ਕਾਰਨ ਵੱਖ-ਵੱਖ ਪਿੰਡਾਂ ਘੜੀਸਪੁੁੁਰ, ਮੁੰਨੇ, ਬਾਮਣਮਾਜਰਾ ਦੇ ਕਿਸਾਨਾਂ ਹਜ਼ਾਰਾ ਸਿੰਘ, ਚਰਨ ਸਿੰਘ, ਪਾਖਰ ਸਿੰਘ, ਜਤਿੰਦਰ ਸਿੰਘ, ਪਰਗਟ ਸਿੰਘ, ਹਰਪਾਲ ਸਿੰਘ, ਮੋਹਨ ਸਿੰਘ, ...

ਪੂਰੀ ਖ਼ਬਰ »

ਵਿਧਾਨ ਸਭਾ ਸਪੀਕਰ ਵਲੋਂ ਪੰਚਾਇਤਾਂ ਨੂੰ ਚੈੱਕ ਭੇਟ

ਢੇਰ, 25 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਵਲੋਂ ਪਿੰਡ ਮਹਿਰੋਲੀ, ਸੂਰੇਵਾਲ, ਗੰਭੀਰਪੁਰ ਆਦਿ ਪੰਚਾਇਤਾਂ ਨੂੰ ਵਿਕਾਸ ਲਈ ਕਰੋੜਾ ਰੁਪਏ ਦੇ ਚੈੱਕ ਵੰਡੇ ਗਏ | ਇਸ ਮੌਕੇ ਸੂਰੇਵਾਲ ਵਿਖੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੇ ਹੁਕਮਾਂ ਨੂੰ ਜ਼ਿਲ੍ਹੇ ਦੇ ਬਹੁਤੇ ਅਫ਼ਸਰ ਟਿੱਚ ਜਾਣਦੇ-ਸੰਦੋਆ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੁਕਮਾਂ ਦਾ ਅਸਰ ਦੇਖਣ ਲਈ ਅੱਜ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਦਫ਼ਤਰਾਂ ਦਾ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX