ਪਟਿਆਲਾ, 25 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਛੇ ਵਿਦਿਆਰਥੀ ਜਥੇਬੰਦੀਆਂ ਪੀ.ਐੱਸ.ਯੂ, ਏ.ਆਈ.ਐੱਸ.ਐੱਫ., ਐੱਸ.ਐੱਫ.ਆਈ., ਪੀ.ਐੱਸ.ਯੂ. (ਲਲਕਾਰ), ਡੀ.ਐੱਸ.ਓ. ਅਤੇ ਪੀ.ਆਰ.ਐੱਸ.ਯੂ. ਦੇ ਸਾਂਝੇ ਵਿਦਿਆਰਥੀ ਮੋਰਚੇ ਵਲੋਂ ਫ਼ੀਸਾਂ ਵਿਚ ਵਾਧੇ ਅਤੇ ਹੋਰ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਉਪ-ਕੁਲਪਤੀ ਦਫ਼ਤਰ ਵਿਖੇ ਦਿਨ ਰਾਤ ਦਾ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ | ਇਸ ਧਰਨੇ ਦੀ ਅਗਵਾਈ ਕਰ ਰਹੇ ਸਾਂਝੇ ਵਿਦਿਆਰਥੀ ਮੋਰਚੇ ਦੇ ਆਗੂਆਂ ਪੀ.ਐੱਸ.ਯੂ. ਦੇ ਅਮਨ, ਏ.ਆਈ.ਐੱਸ.ਐੱਫ. ਦੇ ਵਰਿੰਦਰ ਖੁਰਾਨਾ, ਐੱਸ.ਐੱਫ.ਆਈ. ਦੇ ਅੰਮਿ੍ਤਪਾਲ, ਪੀ.ਐੱਸ.ਯੂ. (ਲਲਕਾਰ) ਦੇ ਗੁਰਪ੍ਰੀਤ ਡੀ.ਐੱਸ.ਓ ਦੇ ਬਲਕਾਰ, ਪੀ.ਆਰ.ਐੱਸ.ਯੂ. ਦੇ ਰਸਪਿੰਦਰ ਜਿੰਮੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਵਾਰ-ਵਾਰ ਯੂਨੀਵਰਸਿਟੀ ਪ੍ਰਸ਼ਾਸਨ ਦੇ ਧਿਆਨ ਵਿਚ ਆਪਣੀਆਂ ਮੰਗਾਂ ਲਿਆਂਦੀਆਂ ਗਈਆਂ ਹਨ | ਪਰ ਪ੍ਰਸ਼ਾਸਨ ਇਹਨਾਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਕੋਰਸ ਫ਼ੀਸਾਂ 'ਚ 3.4 ਫ਼ੀਸਦੀ ਤੋਂ ਲੈ ਕੇ 109 ਫ਼ੀਸਦੀ ਤੱਕ ਵਾਧਾ ਕੀਤਾ ਗਿਆ ਹੈ, ਹੋਸਟਲ ਦੀਆਂ ਫ਼ੀਸਾਂ 'ਚ ਵਾਧਾ ਕੀਤਾ ਗਿਆ ਹੈ, ਮੈੱਸ ਸਿਕਿਉਰਿਟੀ 7000 ਰੁਪਏ ਕਰ ਦਿੱਤੀ ਗਈ ਹੈ, ਹਰੇਕ ਤਰ੍ਹਾਂ ਦੇ ਫਾਰਮਾਂ ਦੀ ਫ਼ੀਸ ਵਧਾਈ ਗਈ ਹੈ | ਕਈ ਤਰ੍ਹਾਂ ਦੀਆਂ ਫ਼ੀਸਾਂ ਉੱਪਰ ਜੀ.ਐੱਸ.ਟੀ. ਲਾਇਆ ਗਿਆ ਹੈ ਅਤੇ ਪ੍ਰੀਖਿਆ ਫ਼ੀਸ ਵਿਚ ਵੀ ਵਾਧਾ ਕਰ ਦਿੱਤਾ ਗਿਆ ਹੈ | ਯੂਨੀਵਰਸਿਟੀ ਕੈਂਪਸ ਸਮੇਤ ਇਸ ਦੇ ਕਾਂਸਟੀਚਿਊਐਂਟ ਕਾਲਜਾਂ, ਨੇਬਰਹੁੱਡ ਕੈਂਪਸਾਂ ਤੇ ਰਿਜਨਲ ਸੈਂਟਰਾਂ ਦੇ ਕੋਰਸਾਂ ਦੀਆਂ ਫ਼ੀਸਾਂ 'ਚ ਵੀ ਵਾਧਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸਿੱਖਿਆ ਨੀਤੀ 2020 ਨੂੰ ਲਾਗੂ ਕਰਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਪੰਜ-ਸਾਲਾ ਅੰਤਰ-ਅਨੁਸਾਸ਼ਨੀ ਕੋਰਸ ਸ਼ੁਰੂ ਕਰ ਦਿੱਤੇ ਗਏ ਹਨ | ਇਹਨਾਂ ਕੋਰਸਾਂ ਦੀਆਂ ਫ਼ੀਸਾਂ ਨਾ ਸਿਰਫ਼ ਬਾਕੀ ਕੋਰਸਾਂ ਨਾਲੋਂ ਬਹੁਤ ਜ਼ਿਆਦਾ ਹਨ ਸਗੋਂ ਇਕੋ ਕੋਰਸ ਵਿਚ ਸੈਂਕੜੇ ਵਿਦਿਆਰਥੀਆਂ ਨੂੰ ਦਾਖਲ ਕਰਕੇ, ਉਨ੍ਹਾਂ ਨੂੰ ਇਕੋ ਕਲਾਸ-ਰੂਮ 'ਚ ਪੜ੍ਹਾਉਣ ਦਾ ਅਮਲ ਵਰਤ ਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਦਾਅ ਉੱਤੇ ਲਾ ਦਿੱਤਾ ਗਿਆ ਹੈ | ਯੂਨੀਵਰਸਿਟੀ ਵਿਚ ਵਿਦਿਆਰਥੀ-ਅਧਿਆਪਕ ਅਨੁਪਾਤ ਸੈਂਕੜੇ ਵਿਦਿਆਰਥੀਆਂ ਪਿੱਛੇ ਇਕ ਅਧਿਆਪਕ ਤੱਕ ਚਲਾ ਗਿਆ ਹੈ | ਯੂਨੀਵਰਸਿਟੀ 'ਚ ਬੜੇ ਵੱਡੇ ਪੱਧਰ 'ਤੇ ਹੋਸਟਲਾਂ ਦੀ ਘਾਟ ਹੈ ਪਰ ਪ੍ਰਸ਼ਾਸਨ ਇਸ ਵੱਲ ਧਿਆਨ ਨਹੀਂ ਦੇ ਰਿਹਾ, ਕੁੜੀਆਂ ਦੇ ਹੋਸਟਲਾਂ ਵਿਚ ਕਮਰਿਆਂ ਦੀ ਸਮਰੱਥਾ ਤੋਂ ਜ਼ਿਆਦਾ ਕੁੜੀਆਂ ਇਕੋ ਕਮਰੇ ਵਿਚ ਰਖੀਆਂ ਗਈਆਂ ਹਨ | ਮੁੰਡਿਆਂ ਦੇ ਅਤੇ ਕੁੜੀਆਂ ਦੇ ਹੋਸਟਲਾਂ ਵਿਚ ਬੁਨਿਆਦੀ ਸਹੂਲਤਾਂ ਜਿਵੇਂ ਪੀਣ ਵਾਲਾ ਪਾਣੀ, ਬਾਥਰੂਮ, ਟੁਆਲਿਟ, ਬੈੱਡ, ਅਲਮਾਰੀਆਂ ਆਦਿ ਦੀ ਭਾਰੀ ਘਾਟ ਹੈ | ਲਾਇਬਰੇਰੀ 'ਚ ਓਵਰਡਿਊ ਦਾ ਜੁਰਮਾਨਾ ਪੰਜ ਗੁਣਾ ਵਧਾ ਦਿੱਤਾ ਹੈ | ਵਿਦਿਆਰਥੀ ਆਗੂਆਂ ਨੇ ਕਿਹਾ ਯੂਨੀਵਰਸਿਟੀ ਦੇ ਵਿੱਤੀ ਘਾਟੇ ਦਾ ਕਾਰਨ ਸਰਕਾਰ ਦਾ ਗਰਾਂਟ ਨਾ ਮੁਹੱਈਆ ਕਰਵਾਉਣਾ ਹੈ | ਯੂਨੀਵਰਸਿਟੀ ਪ੍ਰਸ਼ਾਸਨ ਨੂੰ ਪੰਜਾਬ ਸਰਕਾਰ ਤੋਂ ਗਰਾਂਟ ਦੀ ਮੰਗ ਕਰਨੀ ਚਾਹੀਦੀ ਹੈ ਨਾ ਕਿ ਫ਼ੀਸਾਂ ਵਧਾਈਆਂ ਜਾਣੀਆਂ ਚਾਹੀਦੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਯੂਨੀਵਰਸਿਟੀ ਦਾ ਘਾਟਾ ਪੂਰਾ ਕਰਨ ਲਈ ਵਿਸ਼ੇਸ਼ ਗਰਾਂਟ ਜਾਰੀ ਕਰੇ ਅਤੇ ਹਰ ਸਾਲ ਇਸ ਦੇ ਖ਼ਰਚਿਆਂ ਮੁਤਾਬਿਕ ਗਰਾਂਟ ਦੇਵੇ | ਵਿਦਿਆਰਥੀ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਦਿਨ ਰਾਤ ਦਾ ਇਹ ਪੱਕਾ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ |
ਗੂਹਲਾ ਚੀਕਾ, 25 ਅਕਤੂਬਰ (ਓ.ਪੀ. ਸੈਣੀ)-ਅੱਜ ਅਗੌਂਧ ਨੇੜੇ ਇਕ ਪੈਟਰੋਲ ਪੰਪ 'ਤੇ ਤੇਲ ਭਰਵਾਉਣ ਆਏ ਵਿਅਕਤੀ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਗੂਹਲਾ ਸ਼ਿਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ...
ਰਾਜਪੁਰਾ, 25 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਅਧੀਨ ਪਾੈਦੇ ਖੇਤਰ 'ਚ ਵਾਪਰੇ 2 ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਇਕ ਔਰਤ, ਇਕ ਲੜਕੀ ਸਮੇਤ 5 ਜਣੇ ਜ਼ਖ਼ਮੀ ਹੋ ਗਿਆ ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ...
ਰਾਜਪੁਰਾ, 25 ਅਕਤੂਬਰ (ਜੀ.ਪੀ. ਸਿੰਘ)-ਰਾਜਪੁਰਾ-ਅੰਬਾਲਾ ਕੌਮੀ ਸ਼ਾਹ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਔਰਤ ਦੀ ਮੌਤ ਹੋ ਗਈ | ਥਾਣਾ ਸ਼ੰਭੂ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...
ਪਟਿਆਲਾ, 25 ਅਕਤੂਬਰ (ਮਨਦੀਪ ਸਿੰਘ ਖਰੌੜ)-ਭਾਦਸੋਂ ਰੋਡ 'ਤੇ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਕਾਰ ਦੀ ਫੇਟ ਵੱਜਣ ਕਾਰਨ ਗੰਭੀਰ ਰੂਪ 'ਚ ਜ਼ਖਮੀ ਹੋਣ ਉਪਰੰਤ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ...
ਪਟਿਆਲਾ, 25 ਅਕਤੂਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਜ਼ਿਲੇ੍ਹ 'ਚ ਇਕ ਹਫ਼ਤੇ ਦੌਰਾਨ ਡੇਂਗੂ ਦੇ ਕੇਸਾਂ 'ਚ ਇਕਦਮ ਵਾਧਾ ਹੋਣ ਕਾਰਨ ਲੋਕਾਂ 'ਚ ਡੇਂਗੂ ਦੇ ਬੁਖ਼ਾਰ ਸਬੰਧੀ ਸਹਿਮ ਵਧਦਾ ਜਾ ਰਿਹਾ ਹੈ | ਪਿਛਲੇ ਤਿੰਨ ਦਿਨਾਂ ਦੌਰਾਨ 126 ਵਿਅਕਤੀਆਂ ਨੂੰ ਡੇਂਗੂ ਦਾ ਬੁਖ਼ਾਰ ...
ਪਟਿਆਲਾ, 25 ਅਕਤੂਬਰ (ਮਨਦੀਪ ਸਿੰਘ ਖਰੌੜ)-ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੀ ਐਨ.ਐੱਸ.ਐੱਸ. ਸ਼ਾਖਾ ਵਲੋਂ ਪ੍ਰੋਗਰਾਮ ਅਫ਼ਸਰ ਡਾ. ਡੀ.ਐੱਸ. ਭੁੱਲਰ ਦੀ ਅਗਵਾਈ ਹੇਠ ਚੱਲ ਰਹੀਆਂ ਐਨ.ਐੱਸ.ਐੱਸ. ਗਤੀਵਿਧੀਆਂ ਅਧੀਨ ਦੋ ਸੌ ਤੋਂ ਵੱਧ ਮੈਡੀਕਲ ਵਿਦਿਆਰਥੀਆਂ ਵਲੋਂ ...
ਪਾਤੜਾਂ, 25 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਆਟਾ ਦਾਲ ਅਤੇ ਸਰਕਾਰ ਦੀਆਂ ਹੋਰ ਭਲਾਈ ਸਕੀਮ ਤੋਂ ਸੱਖਣੇ ਕਸਬਾ ਬਾਦਸ਼ਾਹਪੁਰ ਦੇ ਲੋਕਾਂ ਨੇ ਵੱਖਰੇ ਢੰਗ ਨਾਲ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨ੍ਹੀ ਦੇ ਘਰ ਜਾਣ ਲਈ ਇਹ ਲੋਕ ...
ਭਾਦਸੋਂ, 25 ਅਕਤੂਬਰ (ਪ੍ਰਦੀਪ ਦੰਦਰਾਲਾ)-ਮਹਾਂਪੁਰਸ਼ਾਂ ਦੇ ਜੀਵਨ ਦੀ ਸਰਲਤਾ ਅਤੇ ਆਤਮਿਕ ਸ਼ਕਤੀ ਸਾਨੂੰ ਦੁਨਿਆਵੀ ਜੀਵਾਂ ਨੂੰ ਜੀਵਨ ਜਾਂਚ ਸਖਾ ਕੇ ਪ੍ਰਮਾਤਮਾ ਨਾਲ ਸਾਡੀ ਆਤਮਾ ਨੂੰ ਜੋੜਨ 'ਚ ਸਹਾਈ ਹੁੰਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਤ ਬਾਬਾ ...
ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਵਿਕਾਸ ਅਤੇ ਗੁਰਮਤਿ ਚੇਤਨਾ ਮੰਚ ਦੇ ਪ੍ਰਧਾਨ ਗੁਰਦੀਪ ਸਿੰਘ ਵੜੈਚਾਂ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਤਿੰਨੇ ਖੇਤੀ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਕਾਨੂੰਨ ਵਾਪਸ ਹੋ ...
ਪਟਿਆਲਾ, 25 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਡੇਲੀ ਵੇਜ਼ ਅਤੇ ਠੇਕਾ ਆਧਾਰਿਤ ਸਫ਼ਾਈ ਕਰਮਚਾਰੀਆਂ ਵਲੋਂ ਪਿਛਲੇ ਲਗਭਗ ਪੰਦਰਾਂ ਦਿਨਾਂ ਤੋਂ ਕੰਮ ਛੱਡ ਕੇ ਧਰਨਾ ਦਿੱਤਾ ਜਾ ਰਿਹਾ ਹੈ | ਸਫ਼ਾਈ ਕਰਮਚਾਰੀਆਂ ਦੇ ਆਪਣਾ ਕੰਮ ਛੱਡ ...
ਪਟਿਆਲਾ, 25 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਕੱਲ੍ਹ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਹੋਏ ਕਿ੍ਕਟ ਮੈਚ ਦੌਰਾਨ ਭਾਰਤ ਦੀ ਹਾਰ ਤੋਂ ਬਾਅਦ ਦੇਸ਼ ਵਿਚ ਦੇਸ਼ ਵਿਰੋਧੀ ਅਨਸਰਾਂ ਵਲੋਂ ਪਾਕਿਸਤਾਨ ਦੀ ਜਿੱਤ 'ਤੇ ਨਾਅਰੇਬਾਜ਼ੀ ਕੀਤੀ ਅਤੇ ਖ਼ੁਸ਼ੀ ਮਨਾਈ ਗਈ, ਜੋ ...
ਸਮਾਣਾ, 25 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਪਬਲਿਕ ਕਾਲਜ ਸਮਾਣਾ 'ਚ ਸਹਾਇਕ ਪ੍ਰੋਫੈਸਰ ਵਜੋਂ ਕਾਰਜਸ਼ੀਲ ਪ੍ਰੋਫੈਸਰ ਬਲਕਾਰ ਸਿੰਘ ਔਲਖ ਨੇ ਮਸਤੂਆਣਾ ਸਾਹਿਬ ਵਿਖੇ ਹੋਈ ਪੰਜਾਬ ਮਾਸਟਰਜ਼ ਐਥਲੈਟਿਕ ਮੀਟ 'ਚ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚ ਉਨ੍ਹਾਂ ਨੇ ਆਪਣੀ ਉਮਰ ...
ਸਮਾਣਾ, 25 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਬੀਤੇ ਕਾਫੀ ਸਮੇਂ ਤੋਂ ਕਿਸਾਨ ਸੰਘਰਸ਼ 'ਚ ਸ਼ਾਮਲ ਤੇ ਦਿੱਲੀ ਦੇ ਬਾਰਡਰ 'ਤੇ ਸਾਥੀਆਂ ਸਮੇਤ ਬੈਠੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਕਿਸਾਨ ਆਗੂ ਬਹਾਦਰ ਸਿੰਘ ਪੁੱਤਰ ਹਰਦਿਆਲ ਸਿੰਘ (56) ਦੀ ਬੀਤੇ ਕੱਲ੍ਹ ਕਿਸਾਨ ਮੋਰਚੇ ...
ਨਾਭਾ, 25 ਅਕਤੂਬਰ (ਕਰਮਜੀਤ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਵਿਖੇ ਪੰਥ ਰਤਨ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਕਾਰ ਸੇਵਾ ਵਾਲਿਆਂ ਦੇ ਵਰਸੋਏ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸਾਹਿਬ ਦੇ ...
ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ 'ਚ ਲੋਕਾਂ ਤੱਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ 28 ਤੇ 29 ਅਕਤੂਬਰ ਨੂੰ ਜ਼ਿਲ੍ਹਾ ਪੱਧਰ 'ਤੇ ਸਬ-ਡਵੀਜ਼ਨ ਪੱਧਰ 'ਤੇ ...
ਪਟਿਆਲਾ, 25 ਅਕਤੂਬਰ (ਮਨਦੀਪ ਸਿੰਘ ਖਰੌੜ)-ਪਿੰਡ ਵਜੀਦਪੁਰ ਦੇ ਨਾਮ ਚਰਚਾ ਘਰ ਨੇੜੇ ਖੜ੍ਹੀ ਕੀਤੀ ਕਾਰ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਬਲਵਿੰਦਰ ਸਿੰਘ ਵਾਸੀ ਪਿੰਡ ਮਾਜਰੀ ਅਕਾਲੀਆਂ ਨੇ ਥਾਣਾ ਪਸਿਆਣਾ 'ਚ ਦਰਜ ਕਰਵਾਈ ਸੀ | ਜਿਸ ਅਧਾਰ 'ਤੇ ਪੁਲਿਸ ...
ਭੁੱਨਰਹੇੜੀ, 25 ਅਕਤੂਬਰ (ਧਨਵੰਤ ਸਿੰਘ)-ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਅਚਾਨਕ ਸ਼ੋ੍ਰਮਣੀ ਕਮੇਟੀ ਦੇ ਫਾਰਮ ਦਾ ਦੌਰਾ ਕੀਤਾ | ਇੱਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਬਾਬਾ ਗਾਂਧਾ ਸਿੰਘ ...
ਪਟਿਆਲਾ, 25 ਅਕਤੂਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਪੁਲਿਸ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ੍ਹ ਦੇ ਵੱਖ-ਵੱਖ ਥਾਣਿਆਂ 'ਚ ਐਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਹੋਏ 315 ਮੁਕੱਦਮਿਆਂ 'ਚ ਬਰਾਮਦ ਹੋਏ ਨਸ਼ੀਲੇ ਪਦਾਰਥਾਂ ਨੂੰ ਐਨ.ਡੀ.ਪੀ.ਐੱਸ. ਡਿਸਪੋਜ਼ਲ ...
ਦੇਵੀਗੜ੍ਹ, 25 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਪਟਿਆਲਾ ਤੋਂ 30 ਕਿੱਲੋਮੀਟਰ ਦੂਰ ਪਿੰਡ ਫਰੀਦਪੁਰ ਜੋ ਕਿ ਗੁਰੂਦੁਆਰਾ ਪਾਤਸ਼ਾਹੀ ਨੌਵੀਂ ਮਗਰ ਇਸਰਹੇੜੀ ਮਾਰਗ 'ਤੇ ਸਥਿਤ ਹੈ | ਇਸ ਪਿੰਡ ਦਾ ਰਕਬਾ 390 ਏਕੜ, ਆਬਾਦੀ 495 ਜਿਨ੍ਹਾਂ 'ਚ 252 ਮਰਦ ਅਤੇ 243 ਔਰਤਾਂ ਹਨ | ਜਦੋਂ ਕਿ ਕੁਲ ...
ਸਮਾਣਾ, 25 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਥਾਣਾ ਸਦਰ ਪੁਲਿਸ ਵਲੋਂ ਇਕ 13 ਸਾਲਾ ਨਾਬਾਲਗ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਵਰਗ਼ਲਾ ਕੇ ਲੈ ਜਾਣ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ 13 ਸਾਲਾ ਲੜਕੀ ਰੋਜ਼ਾਨਾ ਵਾਂਗ ਅਪਣੇ ਘਰ ਤੋਂ ...
ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੇ ਜਰਨਲ ਸਕੱਤਰ ਅਤੇ ਬੀ.ਸੀ ਸੈਲ ਦੇ ਸਾਬਕਾ ਚੇਅਰਮੈਨ ਜਸਵਿੰਦਰ ਸਿੰਘ ਜਰਗੀਆ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ 'ਚ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ...
ਸਮਾਣਾ, 25 ਅਕਤੂਬਰ (ਗੁਰਦੀਪ ਸ਼ਰਮਾ)-ਸਾਬਕਾ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਨੱਸੂਪੁਰ ਵਲੋਂ ਬੀਤੇ ਕੱਲ੍ਹ ਹੋਈ ਬੇਮੌਸਮੀ ਬਰਸਾਤ ...
ਡਕਾਲਾ, 25 ਅਕਤੂਬਰ (ਪਰਗਟ ਸਿੰਘ ਬਲਬੇੜਾ)-ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਡੀ.ਐੱਸ.ਪੀ. ਦਿਹਾਤੀ ਸੁਖਵਿੰਦਰ ਸਿੰਘ ਚੌਹਾਨ ਦੀ ਰਹਿਨੁਮਾਈ ਹੇਠ ਥਾਣਾ ਸਦਰ ਦੇ ਐਸ.ਐਚ.ਓ. ਸੁਖਦੇਵ ...
ਬਹਾਦਰਗੜ੍ਹ, 25 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਵਿਧਾਇਕ ਹਲਕਾ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਮੰਡੀਆਂ 'ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਬਹਾਦਰਗੜ੍ਹ ਅਨਾਜ ਮੰਡੀ ਵਿਖੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX