ਤਾਜਾ ਖ਼ਬਰਾਂ


ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  0 minutes ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  15 minutes ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  28 minutes ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  41 minutes ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  46 minutes ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  about 1 hour ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  about 1 hour ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  about 1 hour ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
‘ਆਪ ’ ਵਿਧਾਇਕ ਭੁੱਲਰ ਦੇ ਹੋਏ ਅਨੰਦ ਕਾਰਜ
. . .  about 1 hour ago
ਸੰਗਰੂਰ, 29 ਜਨਵਰੀ ( ਫੁੱਲ, ਦਮਨ) ਫਿਰੋਜਪੁਰ ਤੋਂ ‘ਆਪ’ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਅੱਜ ਸੰਗਰੂਰ ਵਿਖੇ ਹੋਏ ਅਨੰਦ ਕਾਰਜ।
ਸਤਿਸੰਗ ਦਾ ਵਿਰੋਧ ਕਰਨ ਵਾਲੇ ਦਰਜਨਾਂ ਸਿੱਖ ਆਗੂ ਗ੍ਰਿਫ਼ਤਾਰ
. . .  about 1 hour ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਲਾਬਤਪੁਰਾ ਵਿਖੇ ਹੋ ਰਹੀ ਸਤਿਸੰਗ ਦੇ ਵਿਰੋਧ 'ਚ ਪਿੰਡ ਜਲਾਲ ਵਿਖੇ ਧਰਨਾ ਦੇ ਰਹੇ ਦਰਜਨਾਂ ਸਿੱਖ ਆਗੂਆਂ ਨੂੰ ਪੁਲਿਸ ਨੇ...
ਪਾਕਿਸਤਾਨ: ਬਲੋਚਿਸਤਾਨ ’ਚ ਵੱਡਾ ਹਾਦਸਾ, ਬੱਸ ਖੱਡ ’ਚ ਡਿੱਗਣ ਨਾਲ 39 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 29 ਜਨਵਰੀ- ਪਾਕਿਸਤਾਨ ਦੇ ਬਲੋਚਿਸਤਾਨ ’ਚ ਵੱਡਾ ਹਾਦਸਾ ਹੋਇਆ ਹੈ। ਅੱੱਜ ਬਲੋਚਿਸਤਾਨ ’ਚ ਯਾਤਰੀਆਂ ਨਾਲ ਭਰੀ ਇਕ ਬੱਸ ਖੱਡ ’ਚ ਜਾ ਡਿੱਗੀ। ਇਸ ਹਾਦਸੇ ’ਚ ਘੱਟੋ-ਘੱਟ 39...
ਸਿੱਖ ਜਥੇਬੰਦੀਆਂ ਵਲੋਂ ਡੇਰਾ ਸਲਾਬਤਪੁਰਾ ਦੀ ਸਤਿਸੰਗ ਦੇ ਵਿਰੋਧ 'ਚ ਜਾਮ
. . .  about 2 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਿਰਸਾ ਨਾਲ ਸੰਬੰਧਿਤ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਅੱਜ ਹੋ ਰਹੀ ਸਤਿਸੰਗ ਦੇ ਵਿਰੋਧ ਵਿਚ ਸਿੱਖ ਆਗੂਆਂ ਵਲੋਂ..
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ
. . .  24 minutes ago
ਨਵੀਂ ਦਿੱਲੀ, 29 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ 'ਮਨ ਕੀ ਬਾਤ' ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਵਲੋਂ ਆਪਣੇ ਅੱਜ ਦੇ ਸੰਬੋਧਨ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਸਾਲ ਜਨਵਰੀ ਦਾ ਮਹੀਨਾ ਕਾਫੀ ਸਮਾਗਮ...
ਡੇਰਾ ਮੁਖੀ ਦੀ ਵੀਡੀਓ ਕਾਨਫ਼ਰੰਸ ਸਤਿਸੰਗ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਪਿੰਡ ਜਲਾਲ ਵਿਖੇ ਸੜਕ ਜਾਮ
. . .  about 2 hours ago
ਭਾਈਰੂਪਾ, 29 ਜਨਵਰੀ (ਵਰਿੰਦਰ ਲੱਕੀ)- ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਮੁੜ ਪੈਰੋਲ 'ਤੇ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਆਪਣੇ ਪੰਜਾਬ ਵਿਚਲੇ ਵੱਡੇ ਡੇਰੇ ਸਲਾਬਤਪੁਰਾ ਵਿਖੇ ਕੀਤੀ ਜਾ ਰਹੀ ਵੀਡੀਓ...
ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਰਾਮ ਗੋਪਾਲ ਦਾ ਕਤਲ
. . .  about 4 hours ago
ਜੰਡਿਆਲਾ ਮੰਜਕੀ, 29ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਨਸ਼ਾ ਤਸਕਰੀ ਲਈ ਬਦਨਾਮ ਪਿੰਡ ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ਾ ਵਿਰੋਧੀ ਫਰੰਟ ਲਖਨਪਾਲ, ਧਨੀ ਪਿੰਡ ਦੇ ਆਗੂ ਲੰਬੜਦਾਰ ਰਾਮ ਗੋਪਾਲ ਤੇ ਹਮਲਾ...
ਈਰਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, 7 ਲੋਕਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 29 ਜਨਵਰੀ- ਤੁਰਕੀ-ਈਰਾਨ ਸਰਹੱਦ 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਈਰਾਨ ਦੀ ਆਈ.ਆਰ.ਐੱਨ.ਏ. ਨਿਊਜ਼ ਏਜੰਸੀ ਦੀ...
ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ
. . .  about 4 hours ago
ਨਵੀਂ ਦਿੱਲੀ, 29 ਜਨਵਰੀ- ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਇਕ ਅਸਫ਼ਲ ਡਰੋਨ ਹਮਲਾ ਸੀ। ਈਰਾਨ ਦੇ ਮੀਡੀਆ ਨੇ ਰੱਖਿਆ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਕੀਤੀ ਹੈ।
ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਪੁਲਿਸ ਮੁਲਾਜ਼ਮ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਆਤਮਹੱਤਿਆ
. . .  about 4 hours ago
ਫਿਰੋਜ਼ਪੁਰ, 29 ਜਨਵਰੀ (ਰਾਕੇਸ਼ ਚਾਵਲਾ)- ਥਾਣਾ ਕੈਂਟ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਰਾਤ ਸ਼ੇਰ ਸ਼ਾਹ ਵਾਲੀ ਚੌਕ ਫਿਰੋਜ਼ਪੁਰ ਵਿਖੇ ਇਕ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ (ਸਵੈਟ ਟੀਮ) ਵਲੋਂ ਗੋਲੀ ਮਾਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ 'ਮਨ ਕੀ ਬਾਤ' ਪ੍ਰੋਗਰਾਮ
. . .  about 5 hours ago
ਨਵੀਂ ਦਿੱਲੀ, 29 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 2023 ਦੀ ਪਹਿਲੀ 'ਮਨ ਕੀ ਬਾਤ' 'ਚ ਅੱਜ ਸਵੇਰੇ 11 ਵਜੇ ਦੇਸ਼ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਕਾਂਗਰਸ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 28 ਜਨਵਰੀ-ਕਾਂਗਰਸ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ ਕੀਤਾ...
ਰਾਖੀ ਸਾਵੰਤ ਨੂੰ ਸਦਮਾ, ਮਾਂ ਜਯਾ ਸਾਵੰਤ ਦਾ ਦਿਹਾਂਤ
. . .  1 day ago
ਮੁੰਬਈ, 28 ਜਨਵਰੀ-ਬ੍ਰੇਨ ਟਿਊਮਰ ਦੇ ਲੰਬੇ ਇਲਾਜ ਤੋਂ ਬਾਅਦ ਅਦਾਕਾਰਾ ਰਾਖੀ ਸਾਵੰਤ ਦੀ ਮਾਂ ਜਯਾ ਸਾਵੰਤ ਦਾ ਦਿਹਾਂਤ ਹੋ ਗਿਆ। ਜਯਾ ਸਾਵੰਤ ਨੇ ਮੁੰਬਈ ਦੇ ਇਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ...
ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਭਾਰਤ ਨੇ ਹਾਕੀ ਵਿਸ਼ਵ ਕੱਪ 'ਚ ਕੀਤਾ 9ਵਾਂ ਸਥਾਨ ਹਾਸਲ
. . .  1 day ago
ਭੁਵਨੇਸ਼ਵਰ, 28 ਜਨਵਰੀ-ਭਾਰਤ ਨੇ ਵਰਗੀਕਰਨ ਮੈਚ 'ਚ ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਪੁਰਸ਼ ਹਾਕੀ ਵਿਸ਼ਵ ਕੱਪ 'ਚ ਨੌਵਾਂ ਸਥਾਨ ਹਾਸਲ ਕੀਤਾ...
ਭਾਜਪਾ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 28 ਜਨਵਰੀ-ਭਾਜਪਾ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ...
ਲਾਸ ਏਂਜਲਸ:ਗੋਲੀਬਾਰੀ ਦੀ ਘਟਨਾ 'ਚ ਵਿਚ 3 ਮੌਤਾਂ, 4 ਜ਼ਖ਼ਮੀ
. . .  1 day ago
ਲਾਸ ਏਂਜਲਸ, 28 ਜਨਵਰੀ-ਐਸੋਸੀਏਟਡ ਪ੍ਰੈਸ ਦੀ ਰਿਪੋਰਟ ਅਨੁਸਾਰ ਅੱਜ ਸਵੇਰੇ ਲਾਸ ਏਂਜਲਸ ਵਿਚ ਇਕ ਗੋਲੀਬਾਰੀ ਦੀ ਘਟਨਾ ਵਿਚ ਵਿਚ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਫਰੀਦਕੋਟ

ਦੋ ਪਹੀਆ ਵਾਹਨ ਚੋਰੀ ਮਾਮਲੇ 'ਚ ਚਾਰ ਗਿ੍ਫ਼ਤਾਰ, 14 ਵਾਹਨ ਬਰਾਮਦ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਪੁਲਿਸ ਵਲੋਂ ਦੋ ਵਹੀਆ ਵਾਹਨ ਚੋਰੀ ਕਰਨ ਦੇ ਦੋਸ਼ਾਂ 'ਚ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ 14 ਵਾਹਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ ਜਿਸ ਵਿਚ 11 ਮੋਟਰਸਾਈਕਲ ਅਤੇ 3 ...

ਪੂਰੀ ਖ਼ਬਰ »

ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ. ਕੰਟਰੈਕਟ ਯੂਨੀਅਨ ਨੇ ਅਰਥੀ ਫ਼ੂਕਣ ਦਾ ਫ਼ੈਸਲਾ ਵਾਪਸ ਲਿਆ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਬੱਸ ਸਟੈਂਡ ਵਿਚ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ. ਕੰਟਰੈਕਟ ਯੂਨੀਅਨ ਪੰਜਾਬ ਦੀ ਮੀਟਿੰਗ ਜਨਰਲ ਮੈਨੇਜਰ ਪੀ.ਆਰ.ਟੀ.ਸੀ. ਫ਼ਰੀਦਕੋਟ ਮਹਿੰਦਰਪਾਲ ਸਿੰਘ ਨਾਲ ਹੋਈ | ਜਿਸ ਵਿਚ ਯੂਨੀਅਨ ਦੀਆਂ ਕੁਝ ਮੰਗਾਂ ਨੂੰ ...

ਪੂਰੀ ਖ਼ਬਰ »

ਪੀਣ ਵਾਲਾ ਪਾਣੀ ਨਾ ਮਿਲਣ ਦੇ ਰੋਸ ਵਜੋਂ ਲੋਕਾਂ ਵਲੋਂ ਨਾਅਰੇਬਾਜ਼ੀ

ਜੈਤੋ, 25 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਰੇਗਰ ਮੁਹੱਲੇ ਨੂੰ ਪਿਛਲੇ ਕਰੀਬ 15 ਦਿਨਾਂ ਤੋਂ ਪੀਣ ਵਾਲਾ ਪਾਣੀ ਨਾ ਮਿਲਣ ਦੇ ਰੋਸ ਵਜੋਂ ਲੋਕਾਂ ਨੇ ਵਾਟਰ ਸਪਲਾਈ/ਸੀਵਰੇਜ ਬੋਰਡ ਵਿਰੁੱਧ ਕੋਟਕਪੂਰਾ ਚੌਂਕ ਵਿਖੇ ਧਰਨਾ ਲਗਾ ਕੇ ਪੰਜਾਬ ਸਰਕਾਰ ਤੇ ਵਾਟਰ ਸਪਲਾਈ/ਸੀਵਰੇਜ ਬੋਰਡ ਦੇ ਖ਼ਿਲਾਫ਼ ਸਖ਼ਤ ਨਾਅਰੇਬਾਜ਼ੀ ਕੀਤੀ | ਇਸ ਮੌਕੇ ਅਸ਼ੋਕ ਕੁਮਾਰ, ਕੌਂਸਲਰ ਨਰਿੰਦਰ ਪਾਲ ਸਿੰਘ ਰਾਮੇਆਣਾ, ਹਰੀਸ਼ ਕੁਮਾਰ, ਨਰੇਸ਼ ਕੁਮਾਰ, ਈਸ਼ਵਰ ਕੁਮਾਰ, ਪ੍ਰੇਮ ਕੁਮਾਰ, ਮਦਨ ਲਾਲ, ਕਿਸ਼ੋਰ ਕੁਮਾਰ ਅਤੇ ਸੂਰਜ ਕੁਮਾਰ ਨੇ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਉਨ੍ਹਾਂ ਦੀਆਂ ਟੂਟੀਆਂ ਸੁੱਕੀਆਂ ਪਈਆਂ ਹਨ ਤੇ ਪੀਣ ਵਾਲਾ ਪਾਣੀ ਦੂਰ ਦੁਰਾਡੇ ਤੋਂ ਲਿਆਉਣ ਪੈਂਦਾ ਹੈ ਜਦ ਕਿ ਉਕਤ ਮੁਹੱਲੇ ਵਾਲੇ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਟੂਟੀਆਂ ਵਿਚ ਪਾਣੀ ਨਾ ਆਉਣ ਸਬੰਧੀ ਸਵਾਲ ਕਰਦੇ ਹਨ ਤਾਂ ਉਹ ਇਹ ਕਹਿ ਕੇ ਆਪਣਾ ਪੱਲਾ ਛੱਡਵਾ ਲੈਂਦੇ ਹਨ ਕਿ ਗੁਜਰਾਤ ਗੈਸ ਪਾਈਪ ਵਾਲਿਆਂ ਨੇ ਵਾਟਰ ਸਪਲਾਈ ਪਾਈਪ ਨੂੰ ਨੁਕਸਾਨ ਪਹੁੰਚਾ ਦਿੱਤਾ ਹੈ ਉਸ ਦੀ ਰਿਪੇਅਰ ਹੋਵੇਗੀ ਉਪਰੰਤ ਘਰਾਂ ਨੂੰ ਪਾਣੀ ਸਪਲਾਈ ਕੀਤਾ ਜਾਵੇਗਾ ਕਈ ਦਿਨਾਂ ਦੀ ਉਡੀਕ ਉਪਰੰਤ ਇਹ ਧਰਨਾ ਲਗਾਉਣਾ ਪਿਆ ਹੈ | ਧਰਨੇ ਦੀ ਸੂਚਨਾ ਮਿਲਦਿਆਂ ਥਾਣਾ ਜੈਤੋ ਦੇ ਡੀ.ਐਸ.ਪੀ. ਸੰਜੀਵ ਕੁਮਾਰ, ਐਸ.ਐਚ.ਓ. ਰਾਜੇਸ਼ ਕੁਮਾਰ ਪੁਲਿਸ ਪਾਰਟੀ ਸਮੇਤ, ਵਾਟਰ ਸਪਲਾਈ/ਸੀਵਰੇਜ ਬੋਰਡ ਦੇ ਜੇ.ਈ. ਅਤੇ ਨਗਰ ਕੌਂਸਲ ਜੈਤੋ ਦੇ ਮੀਤ ਪ੍ਰਧਾਨ ਜਤਿੰਦਰ ਕੁਮਾਰ ਜੀਤੂ ਬਾਂਸਲ ਮੌਕੇ 'ਤੇ ਪਹੁੰਚੇ ਤੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਪਰ ਅਸਫ਼ਲ ਰਹੇ | ਉਪਰੰਤ ਐਸ.ਐਚ.ਓ. ਰਾਜੇਸ਼ ਕੁਮਾਰ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦੁਵਾਇਆ ਕਿ ਕੱਲ੍ਹ ਸਵੇਰ 10 ਵਜੇ ਤੱਕ ਪਾਣੀ ਦੀ ਸਪਲਾਈ ਚਾਲੂ ਕਰ ਦਿੱਤੀ ਜਾਵੇਗੀ ਦੇ ਮਿਲੇ ਵਿਸ਼ਵਾਸ ਉਪਰੰਤ ਧਰਨਾ ਸਮਾਪਤ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਸਕਿਊਰਿਟੀ ਇੰਪਲਾਈਜ਼ ਯੂਨੀਅਨ ਵਲੋਂ ਰੋਸ ਮੁਜ਼ਾਹਰਾ

ਫ਼ਰੀਦਕੋਟ, 25 ਅਕਤੂਬਰ (ਸਤੀਸ਼ ਬਾਗ਼ੀ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਸਕਿਊਰਿਟੀ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਊਟ ਸੋਰਸਿਜ਼ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ...

ਪੂਰੀ ਖ਼ਬਰ »

ਪੰਜਾਬ ਡਰਾਫ਼ਟਸਮੈਨ ਐਸੋਸੀਏਸ਼ਨ ਵਲੋਂ ਕਲਮ ਛੋੜ ਹੜਤਾਲ ਕੱਲ੍ਹ ਤੋਂ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਡਰਾਫ਼ਟਸਮੈਨ ਐਸੋਸੀਏਸ਼ਨ ਪੰਜਾਬ ਵਿਚ ਤਕਰੀਬਨ 22 ਵਿਭਾਗਾਂ ਦੀ ਨੁਮਾਇੰਦਗੀ ਕਰਦੀ ਹੈ | ਪੰਜਾਬ ਸਰਕਾਰ ਦੇ ਸਮੁੱਚੇ ਸਰਕਾਰੀ ਅਤੇ ਅਰਧ-ਸਰਕਾਰੀ ਵਿਭਾਗਾ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਕੰਮ ਕਰਦੇ ...

ਪੂਰੀ ਖ਼ਬਰ »

ਅਡਾਨੀ ਸੈਲੋ ਮੂਹਰੇ ਧਰਨਾ 123ਵੇਂ ਦਿਨ ਵੀ ਜਾਰੀ

ਕੋਟਕਪੂਰਾ, 25 ਅਕਤੂਬਰ (ਮੇਘਰਾਜ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅਡਾਨੀ ਸੈਲੋ ਕੋਟਕਪੂਰਾ ਮੂਹਰੇ ਲਾਇਆ ਦਿਨ ਰਾਤ ਦਾ ਧਰਨਾ 123ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ ਅਤੇ ਪੂਰੇ ਜੋਸ਼ ਨਾਲ ਜਾਰੀ ਹੈ | ਅੱਜ ਧਰਨੇ 'ਚ ਭਾਰਤੀ ਕਿਸਾਨ ਯੂਨੀਅਨ ਬਹਿਰੂ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਕੋਟਕਪੂਰਾ, 25 ਅਕਤੂਬਰ (ਮੋਹਰ ਸਿੰਘ ਗਿੱਲ)-ਪਿੰਡ ਸੰਧਵਾਂ ਨੇੜੇ ਹੋਏ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਰੱਤੀਰੋੜੀ ਵਾਸੀ ਜਸਵਿੰਦਰ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੋਟਕਪੂਰਾ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ ਕਿ ...

ਪੂਰੀ ਖ਼ਬਰ »

ਮਨਿਸਟਰੀਅਲ ਮੁਲਾਜ਼ਮਾਂ ਵਲੋਂ ਖ਼ਜ਼ਾਨਾ ਦਫ਼ਤਰ ਸਾਹਮਣੇ ਰੋਸ ਰੈਲੀ

ਫ਼ਰੀਦਕੋਟ, 25 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਫ਼ਰੀਦਕੋਟ ਵਲੋਂ ਜ਼ਿਲ੍ਹਾ ਪ੍ਰਧਾਨ ਤੇ ਮੁੱਖ ਜਥੇਬੰਦਕ ਸਕੱਤਰ ਅਮਰੀਕ ਸਿੰਘ ਸੰਧੂ ਅਗਵਾਈ 'ਚ ਜ਼ਿਲ੍ਹਾ ਖਜ਼ਾਨਾ ਦਫ਼ਤਰ ਫ਼ਰੀਦਕੋਟ ਦੇ ਸਾਹਮਣੇ ਵਿਸ਼ਾਲ ਰੋਸ ਰੈਲੀ ਕਰਕੇ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਵਲੋਂ ਸਰਕਾਰੀ ਸਕੂਲ ਹਰੀਨੌਂ ਵਿਖੇ ਪਿੰ੍ਰਸੀਪਲ ਦਫ਼ਤਰ ਦਾ ਉਦਘਾਟਨ

ਕੋਟਕਪੂਰਾ, 25 ਅਕਤੂਬਰ (ਮੇਘਰਾਜ) - ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਹਰੀਨੌਂ ਵਿਖੇ ਪਿੰਡ ਦੀ ਗ੍ਰਾਮ ਪੰਚਾਇਤ ਵਲੋਂ 11 ਲੱਖ ਰੁਪਏ ਦੀ ਲਾਗਤ ਨਾਲ ਪਿ੍ੰਸੀਪਲ ਦਫ਼ਤਰ ਦਾ ਉਦਘਾਟਨ ਹਲਕਾ ਕੋਟਕਪੂਰਾ ਦੇ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ ਬੇਰੁਜ਼ਗਾਰ ਨੌਜਵਾਨ ਨਾਲ ਮਾਰੀ ਠੱਗੀ

ਫ਼ਰੀਦਕੋਟ, 25 ਅਕਤੂਬਰ (ਸਰਬਜੀਤ ਸਿੰਘ)-ਇੱਥੋਂ ਦੇ ਵਸਨੀਕ ਇਕ ਬੇਰੁਜ਼ਗਾਰ ਨੌਜਵਾਨ ਨੂੰ ਨੌਕਰੀ ਦਾ ਝਾਂਸਾ ਦੇ ਕੇ ਦੋ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀਆਂ ਵਲੋਂ ਜਾਅਲੀ ਨਿਯੁਕਤੀ ਪੱਤਰ ਬਣਾ ਕੇ ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਹਾਲ ਦੀ ...

ਪੂਰੀ ਖ਼ਬਰ »

ਪਿੰਡ ਟਹਿਣਾ 'ਚ ਰਾਤ ਸਮੇਂ ਡੀ.ਏ.ਪੀ. ਚੋਰੀ ਕਰਨ ਆਏ ਚਾਰ ਨੌਜਵਾਨਾਂ ਨੂੰ ਪਿੰਡ ਵਾਸੀਆਂ ਨੇ ਫ਼ੜਿਆ

ਫ਼ਰੀਦਕੋਟ, 25 ਅਕਤੂਬਰ (ਸਰਬਜੀਤ ਸਿੰਘ)- ਪਿੰਡ ਟਹਿਣਾ ਵਿਚ ਅੱਧੀ ਰਾਤ ਨੂੰ ਸਹਿਕਾਰੀ ਸਭਾ ਦੇ ਗੋਦਾਮ ਨੂੰ ਸੰਨ੍ਹ ਲਾ ਕੇ ਡੀ.ਏ.ਪੀ. ਖਾਦ ਦੇ ਗੱਟੇ ਚੋਰੀ ਦੀ ਕੋਸ਼ਿਸ਼ ਕਰ ਰਹੇ ਕੁਝ ਨੌਜਵਾਨਾਂ ਨੂੰ ਪਿੰਡ ਵਾਸੀਆਂ ਵਲੋਂ ਫੜਨ ਦੀ ਸੂਚਨਾ ਮਿਲੀ ਹੈ | ਗੋਦਾਮ ਦੀ ਕੰਧ ਤੋੜ ...

ਪੂਰੀ ਖ਼ਬਰ »

ਮੁੱਖ ਦਾਣਾ ਮੰਡੀ ਸਮੇਤ 16 ਪੇਂਡੂ ਖਰੀਦ ਕੇਂਦਰਾਂ 'ਚ ਹੁਣ ਤੱਕ 86 ਹਜ਼ਾਰ 998 ਟਨ ਝੋਨੇ ਦੀ ਖਰੀਦ

ਕੋਟਕਪੂਰਾ, 25 ਅਕਤੂਬਰ (ਮੇਘਰਾਜ)-ਮਾਰਕੀਟ ਕਮੇਟੀ ਕੋਟਕਪੂਰਾ ਅਧੀਨ ਮੁੱਖ ਦਾਣਾ ਮੰਡੀ ਸਮੇਤ 16 ਪੇਂਡੂ ਖਰੀਦ ਕੇਂਦਰਾਂ 'ਚ ਹੁਣ ਤੱਕ 86 ਹਜ਼ਾਰ 998 ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਤੇ 2905 ਟਨ ਮੰਡੀਆਂ ਵਿਚ ਅਣਵਿਕਿਆ ਪਿਆ ਹੈ | ਮਾਰਕੀਟ ਕਮੇਟੀ ਦੇ ਸਕੱਤਰ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕੀਤੀ ਗਈ 435.53 ਕਰੋੜ ਰੁਪਏ ਦੀ ਅਦਾਇਗੀ: ਸੇਤੀਆ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਨਿਰੰਤਰ ਚੱਲ ਰਹੀ ਹੈ ਤੇ ਕੱਲ੍ਹ ਸ਼ਾਮ ਤੱਕ ਵੱਖ ਵੱਖ ਖਰੀਦ ਏਜੰਸੀਆਂ ਵਲੋਂ ਕਿਸਾਨਾਂ ਨੂੰ ਖਰੀਦੇ ਗਈ ਝੋਨੇ ਦੀ 435.53 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇਹ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਪ੍ਰੋਗਰਾਮ ਜਾਰੀ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)- ਭਾਰਤ ਚੋਣ ਕਮਿਸਨ ਵਲੋਂ ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ ਮਿਤੀ 01.01.2022 ਲਈ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ | ਡਿਪਟੀ ਕਮਿਸਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ...

ਪੂਰੀ ਖ਼ਬਰ »

ਮਹਿੰਦੀ ਮੁਕਾਬਲਾ ਕਰਵਾਇਆ

ਮਲੋਟ, 25 ਅਕਤੂਬਰ (ਅਜਮੇਰ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਵਿਖੇ ਕਰਵਾ ਚੌਥ ਦੇ ਤਿਉਹਾਰ ਮੌਕੇ ਪਿ੍ੰਸੀਪਲ ਸੰਤ ਰਾਮ ਦੀ ਅਗਵਾਈ ਵਿਚ ਐਨ.ਐਸ.ਕਿਊ ਐਫ ਟਰੇਡ ਵਲੋਂ ਮਹਿੰਦੀ ਮੁਕਾਬਲਾ ਕਰਵਾਇਆ ਗਿਆ | ਇਹ ਮੁਕਾਬਲਾ ਬਿਊਟੀ ਐਂਡ ਵੈਲਨੈਸ ...

ਪੂਰੀ ਖ਼ਬਰ »

ਮੀਂਹ ਤੇ ਤੇਜ਼ ਹਨੇਰੀ ਕਾਰਨ ਝੋਨੇ ਦੀ ਫ਼ਸਲ ਤਬਾਹ

ਬਾਜਾਖਾਨਾ, 25 ਅਕਤੂਬਰ (ਜੀਵਨ ਗਰਗ)- ਪਿਛਲੇ ਦਿਨੀਂ ਆਏ ਮੀਂਹ ਤੇ ਤੇਜ਼ ਹਨੇ੍ਹਰੀ ਕਾਰਨ ਪੱਕਣ 'ਤੇ ਆਈ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਪੂਰੇ ਪੰਜਾਬ ਵਿਚ ਹੋਇਆ ਹੈ | ਇਸ ਤਹਿਤ ਹੀ ਬਾਜਾਖਾਨਾ ਦੇ ਕਿਸਾਨ ਤੇ ਸਾਬਕਾ ਸਰਪੰਚ ਕੁਲਵੀਰ ਸਿੰਘ ਦੀ ਛੇ ਏਕੜ ਬਾਸਪਤੀ ਕਿਸਮ 1718 ...

ਪੂਰੀ ਖ਼ਬਰ »

ਯੂਥ ਅਫ਼ੇਅਰ ਸੰਸਥਾ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਯੂਥ ਅਫ਼ੇਅਰ ਸੰਸਥਾ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਸੰਸਥਾ ਦੇ ਪ੍ਰੋਜੈਕਟ ਮੈਨੇਜਰ ਜਸਜੀਤ ਸਿੰਘ ਦੀ ਅਗਵਾਈ 'ਚ ਕੱਢੀ ਗਈ | ਰੈਲੀ ਨੂੰ ਡੇਰਾ ਭਾਈ ਭਗਤੂ ਜੀ ਭਗਤੂਆਣਾ ਦੇ ਡੇਰਾ ਮੁਖੀ ਕਿ੍ਸ਼ਨਾਨੰਦ ...

ਪੂਰੀ ਖ਼ਬਰ »

ਕਿਸਾਨ ਆਗੂਆਂ ਦਾ ਵਫ਼ਦ ਸਕੱਤਰ ਮਾਰਕਿਟ ਕਮੇਟੀ ਬਰੀਵਾਲਾ ਨੂੰ ਮਿਲਿਆ

ਮੰਡੀ ਬਰੀਵਾਲਾ, 25 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ, ਪੂਰਨ ਸਿੰਘ ਵੱਟੂ ਜ਼ਿਲ੍ਹਾ ਮੀਤ ਪ੍ਰਧਾਨ, ਬਲਦੇਵ ਸਿੰਘ ਪ੍ਰੈੱਸ ਸਕੱਤਰ, ਗੁਰਕੀਰਤ ਸਿੰਘ ਬਰਾੜ, ਸੁਖਪਾਲ ਸਿੰਘ, ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਮਲੋਟ, 25 ਅਕਤੂਬਰ (ਪਾਟਿਲ)- ਥਾਣੇਦਾਰ ਇਕਬਾਲ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਮਲੋਟ ਦੀ ਅਗਵਾਈ ਹੇਠ 24 ਅਕਤੂਬਰ 2021 ਨੂੰ ਦੌਰਾਨ ਗਸ਼ਤ ਸਹਾਇਕ ਥਾਣੇਦਾਰ ਹਰਜੀਤ ਸਿੰਘ ਥਾਣਾ ਸਦਰ ਮਲੋਟ ਸਮੇਤ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨਾਹ 'ਤੇ ਇਕ ਮੋਟਰਸਾਇਕਲ ਮਾਰਕਾ ਪਲਸਰ ਰੰਗ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਲੀਡ ਬਰਾਂਚ ਵਲੋਂ ਖ਼ਾਲਸਾ ਕਾਲਜ ਵਿਖੇ ਮੈਗਾ ਕਰਜ਼ ਕੈਂਪ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਟੇਟ ਬੈਂਕ ਆਫ਼ ਇੰਡੀਆ ਲੀਡ ਬਰਾਂਚ ਵਲੋਂ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਮੈਗਾ ਕਰਜ਼ ਕੈਂਪ ਲਾਇਆ ਗਿਆ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ...

ਪੂਰੀ ਖ਼ਬਰ »

ਹਸ਼ਨੂਰ ਜੋਸ਼ੀ ਨੇ ਸਾਈਕਲ ਦੌੜ 'ਚ ਜਿੱਤਿਆ ਕਾਂਸੀ ਦਾ ਤਗ਼ਮਾ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮੁਕਤਸਰ ਰਾਈਡਰ ਕਲੱਬ ਦੀ ਮੈਂਬਰ ਹਸ਼ਨੂਰ ਜੋਸ਼ੀ ਪੁੱਤਰੀ ਕੁਲਬੀਰ ਜੋਸ਼ੀ ਹਿੰਦੀ ਮਾਸਟਰ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਰਾਜ ਓਪਨ ਖੇਡਾਂ ਦੌਰਾਨ ਪਟਿਆਲਾ ਵਿਖੇ ਰੋਡ ਸਾਈਕਿਲੰਗ ਟੈਮ ਟਰੈਲ ...

ਪੂਰੀ ਖ਼ਬਰ »

ਆਈ.ਟੀ.ਆਈ. ਵਿਚ ਦਾਖਲਾ ਸ਼ੁਰੂ ਨਾ ਹੋਣ 'ਤੇ ਐੱਸ.ਸੀ. ਬੱਚਿਆਂ ਦਾ ਭਵਿੱਖ ਧੁੰਦਲਾ-ਹਰਪ੍ਰੀਤ ਸਿੰਘ

ਮਲੋਟ, 25 ਅਕਤੂਬਰ (ਅਜਮੇਰ ਸਿੰਘ ਬਰਾੜ)-ਪੰਜਾਬ ਭਰ ਅੰਦਰ ਸਰਕਾਰੀ ਆਈ.ਟੀ.ਆਈ ਵਿਚ ਜਿਥੇ ਹਰ ਸਾਲ ਲੱਖਾਂ ਬੱਚੇ ਵੱਖ-ਵੱਖ ਤਕਨੀਕੀ ਖੇਤਰਾਂ ਵਿਚ ਆਪਣਾ ਭਵਿੱਖ ਉੱਜਵਲ ਕਰਦੇ ਹਨ ਉਥੇ ਹੀ ਸਰਕਾਰ ਵਲੋਂ ਇਨ੍ਹਾਂ ਆਈ.ਟੀ.ਆਈ ਵਿਚ ਕੁਝ ਟਰੇਡ/ਸਕੀਮਾਂ ਹਰ ਸਾਲ ਭਲਾਈ ਸਕੀਮ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਨਾਲ ਨਰਮੇ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਰਵਿੰਦ ਕੇਜਰੀਵਾਲ ਗੁਰਮੀਤ ਸਿੰਘ ਖੁੱਡੀਆਂ ਦੇ ਸੱਦੇ 'ਤੇ ਜਲਦੀ ਮਾਨਸਾ ਆਉਣਗੇ- ਅਮੀਤ

ਲੰਬੀ, 25 ਅਕਤੂਬਰ (ਮੇਵਾ ਸਿੰਘ)- ਮਾਲਵਾ ਪੱਟੀ ਦੇ 5 ਜ਼ਿਲਿ੍ਹਆਂ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਤੇ ਫ਼ਰੀਦਕੋਟ ਵਿਚ ਗੁਲਾਬੀ ਸੁੰਡੀ ਨਾਲ ਹੋਏ ਨਰਮੇ ਦੀ ਫ਼ਸਲ ਦੇ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਜਿਥੇ ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਤੋਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਦੌਰਾਨ ਭਾਈ ਪੰਥਪ੍ਰੀਤ ਸਿੰਘ ਨੇ ਪਾਈ ਗੁਰਬਾਣੀ ਵਿਚਾਰਾਂ ਦੀ ਸਾਂਝ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)- ਭਾਵੇਂ ਦੇਸ਼ ਭਰ ਵਿਚ ਨਸ਼ਾ ਛੁਡਾਊ ਕੇਂਦਰ ਹਨ ਪਰ ਪੰਥ ਖ਼ਾਲਸਾ ਸੇਵਾ ਸੁਸਾਇਟੀ ਮੁੱਦਕੀ ਵਲੋਂ ਪਿੰਡ ਚੰਦੜ ਵਿਖੇ ਚਲਾਏ ਜਾ ਰਹੇ ਪੰਥ ਖਾਲਸਾ ਨਸ਼ਾ ਮੁਕਤੀ ਕੇਂਦਰ ਵਿਚੋਂ ਨਸ਼ਾ ਛੱਡ ਕੇ ਜਾਣ ਵਾਲੇ ਨੌਜਵਾਨ ਚੰਗੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀਆਂ ਗਤੀਵਿਧੀਆਂ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਕੈਪਟਨ ਭਾਜਪਾ ਦੀ ਬੀ ਟੀਮ ਹੈ : ਕਿਸਾਨ ਆਗੂ

ਸਾਦਿਕ, 25 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਸੰਯੁਕਤ ਕਿਸਾਨ ਮੋਰਚੇ ਦੇ ਅਤੇ 9 ਮੈਂਬਰੀ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲਾ ਸੂਬਾ ਪ੍ਰਧਾਨ ਬੀ.ਕੇ.ਯੂ. ਏਕਤਾ ਸਿੱਧੂਪੁਰ ਨੇ ਆਪਣੇ ਪ੍ਰੈੱਸ ਬਿਆਨ ਵਿਚ ਕਿਹਾ ਕਿ ਪਿਛਲੇ ਦਿਨਾਂ ਤੋਂ ਜਿਸ ਤਰ੍ਹਾਂ ਦੀਆਂ ਕੈਪਟਨ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਸੰਬੰਧੀ ਸ਼ਿਕਾਇਤ ਲਈ ਟੋਲ-ਫ਼੍ਰੀ ਨੰਬਰ ਜਾਰੀ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)- ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਝੋਨੇ ਦੀ ਪਰਾਲੀ ਜਾਂ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹੁੰਦੇ ...

ਪੂਰੀ ਖ਼ਬਰ »

ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਲਈ ਅਰਜ਼ੀਆਂ ਦੀ ਮੰਗ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਹਾਇਕ ਕਮਿਸ਼ਨਰ (ਜ) ਫ਼ਰੀਦਕੋਟ ਬਲਜੀਤ ਕੌਰ ਨੇ ਦੱਸਿਆ ਕਿ ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਲੋਂ ਸਿਵਲ ਰਿਟ ਪਟੀਸ਼ਨ ਨੰ: 23548 ਆਫ਼ 2017 ਵਿਚ ਦਿੱਤੇ ...

ਪੂਰੀ ਖ਼ਬਰ »

ਡਰੀਮਲੈਂਡ ਪਬਲਿਕ ਸਕੂਲ 'ਚ ਮਹਿੰਦੀ ਮੁਕਾਬਲੇ ਕਰਵਾਏ

ਕੋਟਕਪੂਰਾ, 25 ਅਕਤੂਬਰ (ਮੋਹਰ ਸਿੰਘ ਗਿੱਲ)-ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕਰਵਾ ਚੌਥ ਮੌਕੇ ਪਿੰ੍ਰਸੀਪਲ ਰਾਕੇਸ਼ ਸ਼ਰਮਾ ਦੀ ਰਹਿਨੁਮਾਈ ਹੇਠ ਕਰੀਬ 160 ਵਿਦਿਆਰਥੀਆਂ ਦੇ ਹੱਥਾਂ 'ਤੇ ਮਹਿੰਦੀ ਲਾਉਣ ਦੇ ਮੁਕਾਬਲੇ ਕਰਵਾਏ ਗਏ | ਇਹ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਸਿੱਧੂਪੁੁਰ ਬਲਾਕ ਜੈਤੋ ਦੀ ਮੀਟਿੰਗ

ਜੈਤੋ, 25 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਬਲਾਕ ਜੈਤੋ ਦੀ ਇਕ ਮੀਟਿੰਗ ਪਿੰਡ ਰਾਮੇਆਣਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਬਲਾਕ ਪ੍ਰਧਾਨ ਕੇਵਲ ਸਿੰਘ ਜੈਤੋ ਦੀ ਪ੍ਰਧਾਨਗੀ ਹੋਈ ਜਿਸ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਦੇ ਲੱਛਣਾਂ ਤੇ ਬਚਾਅ ਸੰਬੰਧੀ ਲੋਕਾਂ ਨੂੰ ਜਾਗਰੂਕਤਾ ਸਮੱਗਰੀ ਵੰਡੀ

ਸਾਦਿਕ, 25 ਅਕਤੂਬਰ (ਆਰ.ਐਸ.ਧੁੰਨਾ)- ਡੇਂਗੂ ਅਤੇ ਚਿਕਣਗੁਣੀਆ ਏਡੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦੇ ਹਨ ਤੇ ਇਹ ਇਲਾਜ਼ਯੋਗ ਹਨ ਜਿਨ੍ਹਾਂ ਦਾ ਸਰਕਾਰੀ ਹਸਪਤਾਲਾਂ ਵਿਚ ਇਲਾਜ਼ ਕੀਤਾ ਜਾਂਦਾ ਹੈ | ਆਮ ਲੋਕਾਂ ਨੂੰ ਇਹ ਜਾਣਕਾਰੀ ਦੇਣ ਲਈ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਕਿੱਕੀ ਢਿੱਲੋਂ ਨੂੰ ਮਾਰਕਫ਼ੈਡ ਦਾ ਚੇਅਰਮੈਨ ਲਗਾਏ ਜਾਣਾ ਸ਼ਲਾਘਾਯੋਗ : ਭਾਣਾ

ਕੋਟਕਪੂਰਾ, 25 ਅਕਤੂਬਰ (ਮੋਹਰ ਸਿੰਘ ਗਿੱਲ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਸਹਿਕਾਰੀ ਅਦਾਰੇ ਮਾਰਕਫੈੱਡ ਦਾ ...

ਪੂਰੀ ਖ਼ਬਰ »

ਸੜ੍ਹਕਾਂ ਕਿਨਾਰੇ ਲੱਗੇ ਰੁੱਖਾਂ ਦੀ ਛਾਂਟੀ ਕੀਤੇ ਜਾਣ ਦੀ ਮੰਗ

ਬਰਗਾੜੀ, 25 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)- ਕਸਬਾ ਬਰਗਾੜੀ 'ਚ ਲੰਘਦੇ ਕੌਮੀ ਸ਼ਾਹ ਮਾਰਗ ਨੰਬਰ: 54 ਤੇ ਇਸ ਇਲਾਕੇ ਦੀਆਂ ਲਿੰਕ ਸੜ੍ਹਕਾਂ ਉਪਰ ਸਬੰਧਿਤ ਵਿਭਾਗ ਅਤੇ ਸਮਾਜੇਵੀ ਸੰਸਥਾਵਾਂ ਵਲੋਂ ਪਿਛਲੇ ਸਮੇਂ ਬੂਟੇ ਲਗਾਏ ਗਏ ਸਨ ਜੋ ਹੁਣ ਰੁੱਖਾਂ ਦਾ ਰੂਪ ਧਾਰਨ ਕਰ ...

ਪੂਰੀ ਖ਼ਬਰ »

ਸਕੂਲ 'ਚ ਖਾਲੀ ਪਈਆਂ ਅਸਾਮੀਆਂ ਨੂੰ ਪੂਰਾ ਕਰਨ ਲਈ ਮੰਗ ਪੱਤਰ ਦਿੱਤਾ

ਮੰਡੀ ਲੱਖੇਵਾਲੀ, 25 ਅਕਤੂਬਰ (ਮਿਲਖ ਰਾਜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੇਵਾਲੀ (ਮੁੰਡੇ) ਵਿਖੇ ਹਿੰਦੀ ਮਾਸਟਰ, ਆਰਟ ਐਂਡ ਕਰਾਫਟ ਅਧਿਆਪਕ, ਲੈਬ ਸਹਾਇਕ, ਪੀਅਨ ਕਮ ਚੌਕੀਦਾਰ, ਸਫ਼ਾਈ ਸੇਵਕ (ਚੌਥਾ ਦਰਜਾ) ਦੀਆਂ ਅਸਾਮੀਆਂ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਖਾਲੀ ...

ਪੂਰੀ ਖ਼ਬਰ »

ਡੇਂਗੂ ਵਿਰੋਧੀ ਜਾਗਰੂਕਤਾ ਅਤੇ ਸਵੱਛਤਾ ਸਬੰਧੀ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਐਨ.ਐਸ.ਐਸ. ਤੇ ਐਨ.ਸੀ.ਸੀ ਯੂਨਿਟਾਂ ਵਲੋਂ ਕਾਲਜ ਪਿ੍ੰਸੀਪਲ ਡਾ:ਤੇਜਿੰਦਰ ਕੌਰ ਧਾਲੀਵਾਲ ਦੀ ਸੁਚੱਜੀ ਅਗਵਾਈ ਅਧੀਨ ਡੇਂਗੂ ਵਿਰੋਧੀ ਜਾਗਰੂਕਤਾ ਅਤੇ ਸਵੱਛਤਾ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਲਾਏ ਜਾਣਗੇ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਧੀਰ ਸਿੰਘ ਸਾਗੂ)-ਵਿਜੀਲੈਂਸ ਵਿਭਾਗ ਵਲੋਂ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਥਾਵਾਂ 'ਤੇ ਸੈਮੀਨਾਰ ਲਾਏ ਜਾਣਗੇ | ਇਹ ਸੈਮੀਨਾਰ 26 ਅਕਤੂਬਰ ਤੋਂ ਸ਼ੁਰੂ ਹੋ ਕੇ 1 ਨਵੰਬਰ ਤੱਕ ਚੱਲਣਗੇ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਮਰਾੜ੍ਹ ਪਰਿਵਾਰ ਵਲੋਂ ਦਫ਼ਤਰ ਦਾ ਉਦਘਾਟਨ 27 ਨੂੰ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਰਹੇ ਮਰਹੂਮ ਸੁਖਦਰਸ਼ਨ ਸਿੰਘ ਮਰਾੜ੍ਹ ਦਾ ਪਰਿਵਾਰ ਵੀ ਹੁਣ ਸਿਆਸਤ ਦੇ ਖੇਤਰ ਵਿਚ ਸਰਗਰਮ ਹੋ ਕੇ ਲੋਕਾਂ ਦੀ ਸੇਵਾ ਲਈ ਪਹਿਲਾਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ

ਕੋਟਕਪੂਰਾ, 25 ਅਕਤੂਬਰ (ਮੋਹਰ ਸਿੰਘ ਗਿੱਲ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਕੋਟਕਪੂਰਾ ਵਿਖੇ ਜ਼ਿਲ੍ਹਾ ਪ੍ਰਧਾਨ ਡਾ: ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ

ਕੋਟਕਪੂਰਾ, 25 ਅਕਤੂਬਰ (ਮੋਹਰ ਸਿੰਘ ਗਿੱਲ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ (ਸੀ.ਟੀ.ਯੂ) ਪੰਜਾਬ ਦੀ ਮੀਟਿੰਗ ਲਾਲਾ ਲਾਜਪਤ ਰਾਏ ਮਿਊਾਸਪਲ ਪਾਰਕ ਕੋਟਕਪੂਰਾ ਵਿਖੇ ਹੋਈ | ਮੀਟਿੰਗ 'ਚ ਪ੍ਰਮੁੱਖ ਤੌਰ 'ਤੇ ਲਾਭਪਾਤਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਚਰਚਾ ਕੀਤੀ ...

ਪੂਰੀ ਖ਼ਬਰ »

ਮਾਲਵਾ ਰਾਗੀ ਗ੍ਰੰਥੀ ਪ੍ਰਚਾਰਕ ਸਭਾ ਦੀ ਮੀਟਿੰਗ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)- ਮਾਲਵਾ ਰਾਗੀ ਗ੍ਰੰਥੀ ਪ੍ਰਚਾਰਕ ਸਭਾ ਫ਼ਰੀਦਕੋਟ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਫ਼ਰੀਦਕੋਟ ਵਿਖੇ ਹੋਈ | ਗੁਰਮਤਿ ਨਾਲ ਸਬੰਧਿਤ ਵਿਚਾਰਾਂ ਹੋਈਆਂ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ...

ਪੂਰੀ ਖ਼ਬਰ »

ਰੰਗਰੇਟਾ ਦਲ ਦੀ ਇਕੱਤਰਤਾ 'ਚ ਮੁੱਖ ਮੰਤਰੀ ਦੇ ਕੰਮਾਂ ਦੀ ਭਰਵੀਂ ਸ਼ਲਾਘਾ

ਕੋਟਕਪੂਰਾ, 25 ਅਕਤੂਬਰ (ਮੋਹਰ ਸਿੰਘ ਗਿੱਲ)- ਆਲ ਇੰਡੀਆ ਰੰਗਰੇਟਾ ਦਲ ਫ਼ਰੀਦਕੋਟ ਦੇ ਅਹੁਦੇਦਾਰਾਂ ਨੇ ਇਕ ਮੀਟਿੰਗ ਕਰਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਬੇਜ਼ਮੀਨੇ ਕਾਸ਼ਤਕਾਰਾਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਸਾਦਿਕ, 25 ਅਕਤੂਬਰ (ਆਰ.ਐਸ.ਧੁੰਨਾ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਅਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਕਿਸਾਨਾਂ ਦੇ 7 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਹਨ | ਹਰ ਸਾਲ 600 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਲਈ ਬੱਜਟ ਰੱਖਿਆ ਹੈ ਜਿਸ ਨਾਲ ...

ਪੂਰੀ ਖ਼ਬਰ »

ਫ਼ਰੀਦਕੋਟ ਕੇਂਦਰੀ ਜੇਲ੍ਹ 'ਚੋਂ ਤਿੰਨ ਮੋਬਾਈਲ ਤੇ ਨਸ਼ੀਲਾ ਪਦਾਰਥ ਬਰਾਮਦ

ਫ਼ਰੀਦਕੋਟ, 25 ਅਕਤੂਬਰ (ਸਰਬਜੀਤ ਸਿੰਘ)- ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਤਿੰਨ ਚਾਲੂ ਹਾਲਤ 'ਚ ਮੋਬਾਈਲ ਫ਼ੋਨ ਤੇ ਨਸ਼ੀਲਾ ਪਦਾਰਥ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ | ਸਿਟੀ ਫ਼ਰੀਦਕੋਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX