ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਬੀਤੀ ਰਾਤ ਸਥਿਤੀ ਵਿਗੜ ਗਈ, ਇਕ ਮਸਜਿਦ ਅਤੇ ਮਦਰੱਸੇ ਨੂੰ ਖਾਲੀ ਕਰਵਾਇਆ ਗਿਆ – ਐਸ.ਡੀ.ਐਮ. ਡੋਡਾ
. . .  about 3 hours ago
ਹਰਦੋਈ ’ਚ ਅਖਿਲੇਸ਼ ਯਾਦਵ ਦਾ ਕਾਫ਼ਲਾ ਹਾਦਸਾਗ੍ਰਸਤ
. . .  about 4 hours ago
ਲਖਨਊ, 3 ਫਰਵਰੀ- ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੇ ਹਰਦੋਈ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ’ਚ ਅਖਿਲੇਸ਼ ਦੇ ਕਾਫ਼ਲੇ ਦੀਆਂ 6 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ। ਹਾਦੇਸ ਵਿਚ ਹੋਏ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ...
ਸਿੰਗਾਪੁਰ ਦੇ ਚੀਫ਼ ਜਸਟਿਸ ਨੇ ਰਾਸ਼ਟਪਰਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਲਈ ਪਹੁੰਚਯੋਗ ਨਿਆਂ ਯਕੀਨੀ ਬਣਾਉਣ ਸੰਬੰਧੀ ਵਿਚਾਰ...
ਕੇਰਲ ਬਜਟ ਨੂੰ ਲੈ ਕੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਪ੍ਰਦਰਸ਼ਨ
. . .  about 4 hours ago
ਤਿਰੂਵੰਨਤਪੁਰਮ, 3 ਫਰਵਰੀ- ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲ ਦੇ ਬਜਟ ਨੂੰ ਲੈ ਕੇ ਕੇਰਲ ਸਕੱਤਰੇਤ ਵਿਖੇ ਪ੍ਰਦਰਸ਼ਨ ਕੀਤਾ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਕੇਰਲ ਦੇ ਬਜਟ ਦੇ ਕਾਗਜ਼...
ਪੰਜਾਬ ਵਿਚ ਪੈਟਰੋਲ ਡੀਜ਼ਲ ਹੋਇਆ ਮਹਿੰਗਾ
. . .  about 5 hours ago
ਚੰਡੀਗੜ੍ਹ, 3 ਫਰਵਰੀ- ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ...
ਕੱਟੜਾ ਨੇੜੇ ਸਟੋਰ ਵਿਚ ਲੱਗੀ ਅੱਗ
. . .  about 5 hours ago
ਸ੍ਰੀਨਗਰ, 3 ਫਰਵਰੀ- ਅੱਜ ਕੱਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਇਕ ਸਟੋਰ ਵਿਚ ਅੱਗ ਲੱਗ ਗਈ। ਅੱਗ ’ਤੇ ਬਾਅਦ ਵਿਚ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 4 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  about 5 hours ago
ਗੁਰਦਾਸਪੁਰ, 3 ਫਰਵਰੀ (ਆਰਿਫ਼)-ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 4 ਫਰਵਰੀ 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ,...
ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ- ਪ੍ਰਧਾਨ ਮੰਤਰੀ
. . .  about 5 hours ago
ਨਵੀਂ ਦਿੱਲੀ, 3 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੋਲਦਿਆਂ ਕਿਹਾ ਕਿ ਅੱਜ ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ। ਸੈਰ ਸਪਾਟਾ ਇਸ ਖ਼ੇਤਰ ਦੀ ਆਰਥਿਕਤਾ ਵਿਚ ਇਕ ਪ੍ਰਮੁੱਖ ਭੂਮਿਕਾ ਅਦਾ ਕਰਦਾ ਹੈ। ਬਜਟ 2023 ਵਿਚ ਪ੍ਰਸਤਾਵਿਤ ਦੇਸ਼ ਭਰ ਵਿਚ 50 ਸੈਰ-ਸਪਾਟਾ ਸਥਾਨਾਂ ਨੂੰ....
ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸ਼੍ਰੋਮਣੀ ਕਮੇਟੀ ਵਲੋਂ ਰੱਦ
. . .  about 6 hours ago
ਅੰਮ੍ਰਿਤਸਰ, 3 ਫਰਵਰੀ (ਜੱਸ)- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸੰਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਵਲੋਂ ਜੈਸ਼ ਦੇ 6 ਵਿਅਕਤੀ ਗਿ੍ਫ਼ਤਾਰ
. . .  about 6 hours ago
ਸ੍ਰੀਨਗਰ, 3 ਫਰਵਰੀ- ਸੁਰੱਖਿਆ ਬਲਾਂ ਨੇ ਕੁਲਗਾਮ ਵਿਚ ਜੈਸ਼ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਵੀ ਬਰਾਮਦ...
ਖ਼ਾਲਿਸਤਾਨ ਪੱਖੀ ਨਾਅਰੇ ਮਿਲਣ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
. . .  about 6 hours ago
ਹੁਸ਼ਿਆਰਪੁਰ, 3 ਫਰਵਰੀ (ਹਰਜਾਪ ਸਿੰਘ)- ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਸ਼ਹਿਰ ’ਚ ਜਲੰਧਰ ਰੋਡ ’ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ ਸੀ, ਪਰ ਖੂਫ਼ੀਆ ਵਿਭਾਗ ਨੂੰ ਭਿਣਕ ਲਗਦਿਆਂ ਹੀ ਪੱਤਰਕਾਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੰਗ ਨਾਲ ਇਹ ਨਾਅਰੇ ਮਿਟਾ ਦਿੱਤੇ ਗਏ ਸਨ, ਪਰ ਅੱਜ ਫ਼ਿਰ ਇਕ...
ਪੀ.ਏ.ਡੀ. ਬੈਂਕ ਦਿੜ੍ਹਬਾ ਦੀ ਪ੍ਰਬੰਧਕ ਕਮੇਟੀ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ
. . .  about 6 hours ago
ਦਿੜ੍ਹਬਾ ਮੰਡੀ (ਸੰਗਰੂਰ),3 ਫਰਵਰੀ (ਹਰਬੰਸ ਸਿੰਘ ਛਾਜਲੀ)- ਪ੍ਰਾਇਮਰੀ ਖ਼ੇਤੀਬਾੜੀ ਵਿਕਾਸ ਬੈਂਕ ਬਰਾਂਚ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਦਾਰ ਸਮਸ਼ੇਰ ਸਿੰਘ ਖੇਤਲਾ ਨੂੰ ਸਰਬਸੰਮਤੀ ਨਾਲ ਮੌਜੂਦ ਡਾਇਰੈਕਟਰਾਂ ਨੇ ਚੇਅਰਮੈਨ ਅਤੇ ਜਥੇਦਾਰ ਗੁਰਲਾਲ ਸਿੰਘ ਉੱਭਿਆ ਨੂੰ ਉੱਪ-ਚੇਅਰਮੈਨ ਚੁਣ ਲਿਆ। ਅਕਾਲੀ ਆਗੂ ਸ.ਤੇਜਾ...
ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੀਤਾ ਮੁਅੱਤਲ
. . .  about 7 hours ago
ਨਵੀਂ ਦਿੱਲੀ, 3 ਫਰਵਰੀ- ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਵਲੋਂ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ...
ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਨੂੰ ਸਨਮਾਨਤ ਕਰੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
. . .  about 7 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਮਿਹਰ ਉਨ ਨਿਸਾ ਨੂੰ ਸਨਮਾਨਤ ਕੀਤਾ ਜਾਏਗਾ। ਉਕਤ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਸਿਹਤ ਮੁਲਾਜਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ
. . .  about 7 hours ago
ਖੇਮਕਰਨ, 3 ਫਰਵਰੀ (ਰਾਕੇਸ਼ ਬਿੱਲਾ)- ਪੰਜਾਬ ਸਰਕਾਰ ਇਕ ਪਾਸੇ ਮਹੱਲਾ ਕਲੀਨਿਕ ਖੋਲ੍ਹ ਰਹੀ ਹੈ, ਜਦ ਕਿ ਦੂਜੇ ਪਾਸੇ ਪ੍ਰਾਇਮਰੀ ਹੈਲਥ ਕੇਂਦਰ ਖੇਮਕਰਨ ਦੇ ਸਮੂਹ ਮੁਲਾਜ਼ਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਇਨ੍ਹਾਂ ਮੁਲਾਜ਼ਮਾਂ ਨੇ ਅੱਜ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਹੈਲਥ...
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
. . .  about 8 hours ago
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਗੇ ਇੰਡੀਆ ਐਨਰਜੀ ਵੀਕ ਦਾ ਉਦਘਾਟਨ
. . .  about 8 hours ago
ਨਵੀਂ ਦਿੱਲੀ, 3 ਫਰਵਰੀ- ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕਰਨਗੇ। ਇਸ ਵਿਚ ਦੁਨੀਆ ਭਰ ਦੇ 650 ਤੋਂ ਵੱਧ ਪ੍ਰਦਰਸ਼ਕ, 34 ਮੰਤਰੀ ਸ਼ਾਮਿਲ ਹੋਣਗੇ। ਇਹ ਪਹਿਲੀ ਵਾਰ ਹੈ ਕਿ ਭਾਰਤ ਇਸ ਤਰ੍ਹਾਂ ਦੇ ਸਮਾਗਮ ਦਾ ਆਯੋਜਨ ਕਰ ਰਿਹਾ ਹੈ। ਇਸ...
ਕਾਂਜਲੀ ਵੇਈਂ ਵਿਚੋਂ ਬਰਾਮਦ ਹੋਈ ਲਾਸ਼ ਦੇ ਮਾਮਲੇ ’ਚ ਆਇਆ ਨਵਾਂ ਮੌੜ, ਪਰਿਵਾਰ ਨੇ ਹਸਪਤਾਲ ਦੇ ਬਾਹਰ ਲਗਾਇਆ ਧਰਨਾ
. . .  about 9 hours ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨ ਕਾਂਝਲੀ ਵੇਈਂ ਵਿਚੋਂ ਇਕ ਵਿਅਕਤੀ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ, ਜਿਸ ਦੀ ਪਛਾਣ ਸ਼ਿਵ ਕੁਮਾਰ ਵਜੋਂ ਕੀਤੀ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨੇ ਇਕ ਲੜਕੀ ’ਤੇ ਉਨ੍ਹਾ ਦੇ ਲੜਕੇ ਨੂੰ ਮਰਵਾਉਣ ਦਾ ਦੋਸ਼ ਲਗਾਇਆ ਤੇ ਇਨਸਾਫ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਮੂਹਰੇ...
ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 9 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਟੀਚਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਵਿਤਕਰੇ ਭਰੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ, ਸੇਵਾ-ਮੁਕਤੀ ਦੀ ਉਮਰ ਘਟਾਉਣ ਅਤੇ ਗ੍ਰਾਂਟਾਂ ’ਚ ਕਟੌਤੀ ਕਰਨ ਦੇ ਮਨਮਾਨੇ ਫ਼ੈਸਲਿਆਂ ਵਿਰੁੱਧ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਪੰਜਾਬ ਦੇ ਸੱਦੇ ’ਤੇ ਅੱਜ...
110 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
. . .  about 9 hours ago
ਖ਼ੇਮਕਰਨ, 3 ਫਰਵਰੀ (ਰਾਕੇਸ਼ ਕੁਮਾਰ ਬਿੱਲਾ)- ਥਾਣਾ ਖ਼ੇਮਕਰਨ ਦੇ ਐਸ. ਐਚ. ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਸਰਹੱਦੀ ਖ਼ੇਤਰ ’ਚ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਗਸ਼ਤ ਦੌਰਾਨ ਇਕ ਨਸ਼ਾ ਤਸਕਰ ਸਾਗਰ ਪੁੱਤਰ ਅਜੀਤ ਸਿੰਘ ਵਾਸੀ ਖ਼ੇਮਕਰਨ ਨੂੰ 110....
ਸਿੰਗਾਪੁਰ ਦੇ ਚੀਫ਼ ਜਸਟਿਸ ਭਾਰਤੀ ਸੁਪਰੀਮ ਕੋਰਟ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ ਆਏ ਭਾਰਤ
. . .  about 9 hours ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਅੱਜ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨਾਲ ਬੈਠੇ। ਜਸਟਿਸ ਮੈਨਨ 2012 ਤੋਂ ਸਿੰਗਾਪੁਰ ਦੇ ਚੌਥੇ ਚੀਫ਼ ਜਸਟਿਸ ਵਜੋਂ ਸੇਵਾ ਨਿਭਾ ਰਹੇ ਹਨ, ਸੁਪਰੀਮ ਕੋਰਟ ਦੀ ਸਥਾਪਨਾ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ...
ਪਾਕਿਸਤਾਨ ਵਿਚ ਇਕ ਮਸਜਿਦ ਦੀ ਬੇਅਦਬੀ
. . .  about 9 hours ago
ਇਸਲਾਮਾਬਾਦ, 3 ਫਰਵਰੀ- ਪਾਕਿਸਤਾਨ ਵਿਚ ਅਹਿਮਦੀਆ ਮੁਸਲਮਾਨਾਂ ਵਿਰੁੱਧ ਨਫ਼ਰਤ ਦੀ ਇਕ ਹੋਰ ਘਟਨਾ ਵਿੱਚ ਅੱਜ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਕਰਾਚੀ ਵਿਚ ਉਨ੍ਹਾਂ ਦੀ ਇਕ ਮਸਜਿਦ ਦੀ ਬੇਅਦਬੀ ਕੀਤੀ ਗਈ। ਸੂਤਰਾਂ ਅਨੁਸਾਰ ਕਰਾਚੀ ਵਿਚ ਕੱਟੜਪੰਥੀਆਂ ਵਲੋਂ ਕਾਦੀਆਨੀ ਪ੍ਰਾਰਥਨਾ...
‘ਆਪ’ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਵਾਪਿਸ ਲਈ ਪਟੀਸ਼ਨ
. . .  about 9 hours ago
ਨਵੀਂ ਦਿੱਲੀ, 3 ਫਰਵਰੀ- ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਗਈ ਸੀ। ਓਬਰਾਏ ਨੇ ਸੁਪਰੀਮ ਕੋਰਟ ਦੇ ਇਹ ਕਹਿਣ ਕਿ ਐਮ.ਸੀ.ਡੀ. ਚੋਣਾਂ...
ਨਿਊ ਜਰਸੀ ਵਿਚ ਕੌਂਸਲ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ
. . .  about 9 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਸੇਰੇਵਿਲੇ ਦੇ ਬਰੌਘ, ਨਿਊ ਜਰਸੀ ਸ਼ਹਿਰ ਦੀ ਕੌਂਸਲ ਮੈਂਬਰ ਈਨਾਈਸ ਡਵਮਫੋਰ ਦੀ ਗੋਲੀਆਂ ਵਿੰਨੀ ਲਾਸ਼ ਉਸ ਦੀ ਕਾਰ ਵਿਚੋਂ ਬਰਾਮਦ ਹੋਈ। 30 ਸਾਲਾ ਡਵਮਫੋਰ ਰਿਪਬਲੀਕਨ ਪਾਰਟੀ ਦੀ ਆਗੂ ਸੀ। ਪੁਲਿਸ ਅਨੁਸਾਰ ਉਸ ਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ ਤੇ...
ਭਾਰਤੀ ਮੂਲ ਦੇ ਅਮਰੀਕੀ ਸਾਂਸਦ ਐਮੀ ਬੇਰਾ ਦੀ ਇੰਟੈਲਜੈਂਸੀ ਕਮੇਟੀ ਵਿਚ ਨਿਯੁਕਤੀ
. . .  about 10 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਨੂੰ ਕਾਂਗਰਸ ਦੀ ਇੰਟੈਲੀਜੈਂਸ ਬਾਰੇ ਪ੍ਰਭਾਵਸ਼ਾਲੀ ਸਥਾਈ ਵਿਸ਼ੇਸ਼ ਕਮੇਟੀ ਵਿਚ ਨਿਯੁਕਤ ਕੀਤਾ ਗਿਆਾ ਹੈ। ਬੇਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਨੂੰ ਸਦਨ ਦੇ ਲੀਡਰ ਜੈਫਰੀਜ ਵਲੋਂ ਹਾਊਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਪੰਜਾਬ / ਜਨਰਲ

ਕ੍ਰਿਕਟ 'ਚ ਪਾਕਿ ਦੀ ਜਿੱਤ 'ਤੇ ਕਸ਼ਮੀਰੀ ਤੇ ਬਿਹਾਰੀ ਵਿਦਿਆਰਥੀ ਭਿੜੇ

ਸੰਗਰੂਰ, 25 ਅਕਤੂਬਰ (ਫੁੱਲ, ਦਮਨ, ਬਿੱਟਾ)-ਸਥਾਨਕ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਟ 'ਚ ਕਸ਼ਮੀਰੀ ਤੇ ਬਿਹਾਰੀ ਵਿਦਿਆਰਥੀਆਂ 'ਚ ਸਧਾਰਨ ਝੜਪ ਨੰੂ ਵੱਡੀ ਹਿੰਸਕ ਘਟਨਾ 'ਚ ਬਦਲਣ ਤੋਂ ਬਚਾਅ ਹੋ ਗਿਆ ਹੈ | ਕਾਲਜ 'ਚ ਪੜ੍ਹ ਰਹੇ ਬਿਹਾਰੀ ਵਿਦਿਆਰਥੀਆਂ ਨੇ ਦੋਸ਼ ਲਗਾਇਆ ...

ਪੂਰੀ ਖ਼ਬਰ »

4 ਆਈ.ਪੀ.ਐਸ. ਤੇ 4 ਪੀ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 25 ਅਕਤੂਬਰ, (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਅੱਜ 4 ਆਈ.ਪੀ.ਐਸ. ਤੇ 4 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਸ ਤਹਿਤ ਬਾਬੂ ਲਾਲ ਮੀਣਾ ਨੂੰ ਡੀ.ਆਈ.ਜੀ-ਕਮ-ਜਾਇੰਟ ਡਾਇਰੈਕਟਰ ਐਮ.ਆਰ.ਐਸ ਪੀ.ਪੀ.ਏ ਫਿਲੌਰ ਲਗਾਉਂਦੇ ਹੋਏ ਡੀ.ਆਈ.ਜੀ ...

ਪੂਰੀ ਖ਼ਬਰ »

ਅੱਜ ਦਿੱਲੀ 'ਚ ਕਾਂਗਰਸ ਦੇ ਸੂਬਾ ਪ੍ਰਧਾਨਾਂ ਦੀ ਮੀਟਿੰਗ 'ਚ ਸ਼ਮੂਲੀਅਤ ਕਰਨਗੇ ਸਿੱਧੂ

ਚੰਡੀਗੜ੍ਹ, 25 ਅਕਤੂਬਰ (ਬਿਊਰੋ ਚੀਫ਼) -ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੱਲ੍ਹ ਦਿੱਲੀ ਵਿਖੇ ਸੋਨੀਆ ਗਾਂਧੀ ਵਲੋਂ ਸੱਦੀ ਕਾਂਗਰਸ ਦੇ ਸੂਬਾ ਪ੍ਰਧਾਨਾਂ ਦੀ ਮੀਟਿੰਗ 'ਚ ਸ਼ਮੂਲੀਅਤ ਕਰਨਗੇ | ਮੀਟਿੰਗ 'ਚ ਰਾਹੁਲ ਗਾਂਧੀ ਤੇ ਪਾਰਟੀ ਦੇ ਹੋਰ ...

ਪੂਰੀ ਖ਼ਬਰ »

ਕੋਰੋਨਾ ਦੇ 30 ਨਵੇਂ ਮਾਮਲੇ-2 ਮੌਤਾਂ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਸੂਬੇ 'ਚ ਕੋਰੋਨਾ ਕਾਰਨ ਅੱਜ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 19 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ 30 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ ਦੋ ਮੌਤਾਂ 'ਚ ਇਕ ਲੁਧਿਆਣਾ ਤੇ ਇਕ ਫ਼ਤਿਹਗੜ੍ਹ ਸਾਹਿਬ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਵਲੋਂ ਜਾਅਲੀ ਜੱਜ ਬਣੀ ਔਰਤ ਸਮੇਤ ਪਤੀ ਤੇ ਹੋਰ ਗਿ੍੍ਰਫ਼ਤਾਰ

ਬਠਿੰਡਾ, 25 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਨਥਾਣਾ ਦੀ ਪੁਲਿਸ ਵਲੋਂ ਜਾਅਲੀ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਬਣੀ ਇਕ ਔਰਤ ਸਮੇਤ ਉਸ ਦੇ ਪਤੀ ਤੇ ਡਰਾਇਵਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਨਥਾਣਾ ਦੇ ਮੁੱਖ ਅਫ਼ਸਰ ਇੰਸਪੈਕਟਰ ਦਲਜੀਤ ਸਿੰਘ ਨੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਰੱਖੜਾ ਨੂੰ ਦਿੱਲੀ ਹਵਾਈ ਅੱਡੇ ਤੋਂ ਵਾਪਸ ਭੇਜਿਆ

ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਵੱਡੇ ਭਰਾ ਤੇ ਉੱਘੇ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਲੰਘੀ ਰਾਤ ਦਿੱਲੀ ਹਵਾਈ ਅੱਡੇ ਤੋਂ ਕਿਸਾਨੀ ਸੰਘਰਸ਼ ਦੀ ਮਦਦ ਕਰਨ ਕਾਰਨ ਅਮਰੀਕਾ ਵਾਪਸ ਮੋੜ ਦਿੱਤਾ ਗਿਆ ਹੈ, ਜਿਸ ਕਾਰਨ ਪੂਰੇ ਪੰਜਾਬ 'ਚ ਤੇ ਕਿਸਾਨਾਂ 'ਚ ਭਾਰੀ ਰੋਸ ਹੈ | ਦੱਸਣਯੋਗ ਹੈ ਕਿ ਜਦੋਂ ਤੋਂ ਕਿਸਾਨੀ ਸੰਘਰਸ਼ ਚੱਲਿਆ ਹੈ, ਉਦੋਂ ਤੋਂ ਹੀ ਸੂਬੇ ਦੇ ਕਰਤਾਰ ਸਿੰਘ ਧਾਲੀਵਾਲ ਟਰੱਸਟ ਨੇ ਦਿੱਲੀ ਵਿਖੇ ਬਕਾਇਦਾ ਤੌਰ 'ਤੇ ਕਿਸਾਨਾਂ ਲਈ ਲੰਗਰ ਤੇ ਰਹਿਣ ਬਸੇਰਿਆਂ ਦੇ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਹੋਏ ਹਨ | ਸੁਰਜੀਤ ਸਿੰਘ ਰੱਖੜਾ ਨੇ ਦੱਸਿਆ ਕਿ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਪਤਨੀ ਨਾਲ ਭਤੀਜੀ ਦੇ ਵਿਆਹ 'ਚ ਸ਼ਾਮਿਲ ਹੋਣ ਲਈ ਆ ਰਹੇ ਸਨ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ 'ਤੇ ਕਾਫ਼ੀ ਪਰੇਸ਼ਾਨ ਤੇ ਤੰਗ ਕੀਤਾ ਗਿਆ ਸੀ, ਪਰ ਦੋ ਤਿੰਨ ਘੰਟਿਆਂ ਦੀ ਖੱਜਲ-ਖ਼ੁਆਰੀ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਤੋਂ ਪੰਜਾਬ ਜਾਣ ਦੀ ਇਜਾਜ਼ਤ ਦੇ ਦਿੱਤੀ ਜਾਂਦੀ ਸੀ, ਪਰ ਇਸ ਵਾਰ ਅਜਿਹਾ ਨਹੀਂ ਕੀਤਾ ਗਿਆ | ਇਸ ਦੇ ਰੋਸ ਵਜੋਂ ਸ. ਰੱਖੜਾ ਵਲੋਂ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਰੋਸ ਜਤਾਇਆ ਗਿਆ ਹੈ | ਉਨ੍ਹਾਂ ਆਖਿਆ ਕਿ ਕਿਹੜੇ ਦੇਸ਼ ਦੇ ਸੰਵਿਧਾਨ 'ਚ ਹੈ ਕਿ ਇਕ ਸ਼ਰੀਫ਼ ਤੇ ਲੋਕਾਂ ਦੀ ਸੇਵਾ ਕਰਨ ਵਾਲੀ ਸ਼ਖ਼ਸੀਅਤ ਨੂੰ ਦਿੱਲੀ ਹਵਾਈ ਅੱਡੇ 'ਤੇ 6 ਘੰਟੇ ਖੱਜਲ-ਖ਼ੁਆਰ ਕਰਨ ਤੋਂ ਬਾਅਦ ਵਾਪਸ ਅਮਰੀਕਾ ਭੇਜ ਦਿੱਤਾ ਜਾਵੇ | ਉਨ੍ਹਾਂ ਆਖਿਆ ਕਿ ਉਹ ਖੁਦ ਵੀ ਆਪਣੇ ਭਰਾ ਨੂੰ ਲੈਣ ਲਈ ਦਿੱਲੀ ਪੁੱਜੇ ਹੋਏ ਸਨ ਤੇ ਉਨ੍ਹਾਂ ਇਸ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਚੀਫ਼ ਸੈਕਟਰੀ, ਡੀ.ਜੀ.ਪੀ. ਤੇ ਵਿਦੇਸ਼ ਮੰਤਰਾਲੇ ਨਾਲ ਵੀ ਰਾਬਤਾ ਕਾਇਮ ਕੀਤਾ ਹੈ, ਪਰ ਮੋਦੀ ਸਰਕਾਰ ਦੀ ਸ਼ਹਿ 'ਤੇ ਕੋਈ ਸੁਣਵਾਈ ਨਹੀਂ ਹੋਈ ਤੇ ਉਨ੍ਹਾਂ ਦੇ ਭਰਾ ਨੂੰ ਵਾਪਸ ਭੇਜ ਦਿੱਤਾ ਗਿਆ | ਉਨ੍ਹਾਂ ਆਖਿਆ ਕਿ 50 ਸਾਲਾਂ 'ਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਦਰਸ਼ਨ ਸਿੰਘ ਧਾਲੀਵਾਲ ਨੂੰ ਕਿਸਾਨੀ ਸੰਘਰਸ਼ ਦੀ ਮਦਦ ਕਰਨ ਦੇ ਰੋਸ ਵਜੋਂ ਵਾਪਸ ਭੇਜਿਆ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਭਾਜਪਾ ਵਲੋਂ ਸਰਬ ਪਾਰਟੀ ਮੀਟਿੰਗ ਦਾ ਬਾਈਕਾਟ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੱਦੀ ਸਰਬ ਪਾਰਟੀ ਮੀਟਿੰਗ ਦਾ ਭਾਜਪਾ ਵਲੋਂ ਬਾਈਕਾਟ ਕੀਤਾ ਗਿਆ ਹੈ | ਸੈਕਟਰ- 37 ਸਥਿਤ ਪੰਜਾਬ ਭਾਜਪਾ ਦਫ਼ਤਰ ਵਿਖੇ ...

ਪੂਰੀ ਖ਼ਬਰ »

2 ਹਜ਼ਾਰ ਦੇ ਲੈਣ-ਦੇਣ 'ਚ ਆੜ੍ਹਤੀਏ ਵਲੋਂ ਟਰੱਕ ਡਰਾਈਵਰ ਦਾ ਕਤਲ

ਪੱਟੀ, 25 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਸਭਰਾ ਵਿਖੇ ਆੜ੍ਹਤੀਏ ਵਲੋਂ ਪਰਖੀ (ਬੰਬੂ) ਮਾਰ ਕੇ ਟਰੱਕ ਡਰਾਈਵਰ ਦਾ ਕਤਲ ਕਰ ਦਿੱਤਾ ਗਿਆ ਹੈ ਤੇ ਉਸ ਦੇ ਲੜਕੇ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ...

ਪੂਰੀ ਖ਼ਬਰ »

ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਦੀ ਮੌਤ

ਅਮਰਗੜ੍ਹ, 25 ਅਕਤੂਬਰ (ਜਤਿੰਦਰ ਮੰਨਵੀ) - ਦਿੱਲੀ ਕਿਸਾਨ ਮੋਰਚੇ ਤੋਂ ਪਰਤ ਰਹੇ ਨੇੜਲੇ ਪਿੰਡ ਭੱਟੀਆਂ ਖੁਰਦ ਦੇ ਕਿਸਾਨ ਆਗੂ ਰਣਜੀਤ ਸਿੰਘ ਪੁੱਤਰ ਕਰਨੈਲ ਸਿੰਘ ਦੀ ਅਚਾਨਕ ਤਬੀਅਤ ਵਿਗੜਨ ਨਾਲ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਦੇ ਭਤੀਜੇ ਤਰਨਵੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

3 ਪਿਸਟਲ, 5 ਮੈਗਜ਼ੀਨ ਤੇ 12 ਜ਼ਿੰਦਾ ਰੌਂਦਾਂ ਸਮੇਤ ਵਿਅਕਤੀ ਕਾਬੂ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਹੈੱਡਕੁਆਰਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ.ਪੀ. ਰਾਜਪਾਲ ਸਿੰਘ ਹੁੰਦਲ ਨੇ ਦੱਸਿਆ ਕਿ ਬੀਤੀ 23 ਅਕਤੂਬਰ ਨੂੰ ਸੂਚਨਾ ਮਿਲੀ ਸੀ ਕਿ ਰਾਜਸਥਾਨ ਤੋਂ ਬਦਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦਾਦਾ-ਦਾਦੀ ਤੇ ਪੋਤੀ ਦੀ ਮੌਤ

ਕਿਸ਼ਨਗੜ੍ਹ/ਭੋਗਪੁਰ, 25 ਅਕਤੂਬਰ (ਹੁਸਨ ਲਾਲ, ਕਮਲਜੀਤ ਸਿੰਘ ਡੱਲੀ)-ਜਲੰਧਰ-ਪਠਾਨਕੋਟ ਕੌਮੀਸ਼ਾਹ ਮਾਰਗ 'ਤੇ ਸਥਿਤ ਅੱਡਾ ਕਾਲਾ ਬੱਕਰਾ ਦੇ ਨਜ਼ਦੀਕ ਇਕ ਢਾਬੇ ਦੇ ਸਾਹਮਣੇ ਇਕ ਕਾਰ ਕਿਸੇ ਅਣਪਛਾਤੇ ਵਾਹਨ ਦੇ ਪਿੱਛੇ ਜ਼ੋਰ ਨਾਲ ਟਕਰਾਉਣ ਨਾਲ ਕਾਰ ਸਵਾਰ ਇਕੋ ਪਰਿਵਾਰ ...

ਪੂਰੀ ਖ਼ਬਰ »

ਸਾਰੀਆਂ ਮੰਡੀਆਂ ਖ਼ਰੀਦ ਕਾਰਜਾਂ ਲਈ ਪੂਰੀ ਤਰ੍ਹਾਂ ਤਿਆਰ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ) -ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਪਿਛਲੇ ਦੋ ਦਿਨਾਂ ਤੋਂ ਸੂਬੇ 'ਚ ਪਏ ਭਾਰੀ ਮੀਂਹ ਤੋਂ ਬਾਅਦ ਮੰਡੀਆਂ 'ਚੋਂ ਪਾਣੀ ਕੱਢਣ ਬਾਰੇ ਅੱਜ ਕਾਰਵਾਈ ਰਿਪੋਰਟ ਪੇਸ਼ ਕੀਤੀ | ਰਵੀ ਭਗਤ ਨੇ ਦੱਸਿਆ ਕਿ ਸੂਬੇ ਦੀਆਂ 2000 ਤੋਂ ਵੱਧ ਆਰਜ਼ੀ ਤੇ ...

ਪੂਰੀ ਖ਼ਬਰ »

ਕਥਾ ਸਮਾਗਮਾਂ ਦੀ ਸਮਾਪਤੀ ਮੌਕੇ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ

ਅੰਮਿ੍ਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)-ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ, ਜੋ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਬੀਤੀ 15 ਅਕਤੂਬਰ ਤੋਂ ਅੱਜ 25 ਅਕਤੂਬਰ ਤੱਕ ਲਗਾਤਾਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁ: ...

ਪੂਰੀ ਖ਼ਬਰ »

ਪੰਜਾਬ 'ਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ-ਸੋਨੀ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)- ਪੰਜਾਬ 'ਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜਿਸ 'ਚ 1.56 ਕਰੋੜ ਲੋਕਾਂ ਨੂੰ ਪਹਿਲੀ ਖ਼ੁਰਾਕ ਤੇ 59.61 ਲੱਖ ਵਿਅਕਤੀਆਂ ਨੂੰ ਦੋਵੇਂ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ | ਇਸ ਸਬੰਧੀ ਉਪ-ਮੁੱਖ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਮੋਰਿੰਡਾ ਵਿਖੇ ਸੂਬਾ ਪੱਧਰੀ ਰੋਸ ਰੈਲੀ 31 ਨੂੰ

ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗਗਨਪ੍ਰੀਤ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਗੁਰਇਕਬਾਲ ਸਿੰਘ ਤੇ ਹਰਪਾਲ ਸਿੰਘ ਨੇ ਦੱਸਿਆ ਕਿ 31 ਅਕਤੂਬਰ ਨੂੰ ਪੰਜਾਬ ਭਰ 'ਚੋਂ ਹਜਾਰਾਂ ਦੀ ਗਿਣਤੀ ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਵਿਭਾਗ ਵਲੋਂ ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਦੀਆਂ ਅਸਾਮੀਆਂ 'ਚ ਰਾਖਵਾਂਕਰਨ ਨੂੰ ਹਰੀ ਝੰਡੀ

ਚੰਡੀਗੜ੍ਹ, 25 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਸਹਾਇਕ ਪ੍ਰੋਫੈਸਰ ਦੀਆਂ 1158 ਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ 'ਚ ਅਨੁਸੂਚਿਤ ਜਾਤੀ ਦੇ ਮਜ਼੍ਹਬੀ ਸਿੱਖ/ਵਾਲਮੀਕਿ ਭਾਈਚਾਰੇ ਨੂੰ ਰਾਖਵਾਂਕਰਨ ਨਾ ਦਿੱਤੇ ਜਾਣ ਤੋਂ ਬਾਅਦ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ 33ਵਾਂ ਗੁਰਮਤਿ ਸਮਾਗਮ ਸਮਾਪਤ

ਬਟਾਲਾ, 25 ਅਕਤੂਬਰ (ਕਾਹਲੋਂ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਦੀ ਤਪੋ ਭੂਮੀ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣ ਵਿਖੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਮੁਖੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 33ਵਾਂ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਗੁਰੂੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਕਰਵਾਏ ਜਾਣਗੇ 'ਅੰਮਿ੍ਤ ਸੰਚਾਰ' ਸਮਾਗਮ-ਬੀਬੀ ਜਗੀਰ ਕੌਰ

ਅੰਮਿ੍ਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੰਬਰ ਮਹੀਨੇ ਦੌਰਾਨ ਵੱਖ-ਵੱਖ ਥਾਵਾਂ 'ਤੇ ਅੰਮਿ੍ਤ ਸੰਚਾਰ ਸਮਾਗਮ ਉਲੀਕੇ ਗਏ ਹਨ | ਇਸ ਸਬੰਧੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ...

ਪੂਰੀ ਖ਼ਬਰ »

ਕਿਸਾਨ ਆਗੂ ਰਾਜੇਵਾਲ ਨੂੰ ਸਦਮਾ-ਵੱਡੇ ਭਰਾ ਦਾ ਦਿਹਾਂਤ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੇ ਨੇਤਾ ਬਲਬੀਰ ਸਿੰਘ ਰਾਜੇਵਾਲ ਦੇ ਵੱਡੇ ਭਰਾ ਨਾਹਰ ਸਿੰਘ ਅੱਜ ਦੇਰ ਸ਼ਾਮ ਅਕਾਲ ਚਲਾਣਾ ਕਰ ਗਏ | ਉਹ 84 ਵਰਿ੍ਹਆਂ ਦੇ ਸਨ | ਨਾਹਰ ਸਿੰਘ ਯੂ.ਕੇ. ਵਾਸੀ ਚਰਨਜੀਤ ਸਿੰਘ ਬੰਟੀ ਦੇ ਪਿਤਾ ਹਨ | ਬੰਟੀ ਪਿਛਲੇ ...

ਪੂਰੀ ਖ਼ਬਰ »

ਜੋਧਪੁਰ ਦੇ ਰਹਿੰਦੇ ਨਜ਼ਰਬੰਦਾਂ ਨੂੰ ਵੀ ਸਰਕਾਰ ਤੁਰੰਤ ਮੁਆਵਜ਼ਾ ਦੇਵੇ-ਭੋਮਾ

ਜਲੰਧਰ, 25 ਅਕਤੂਬਰ (ਜਸਪਾਲ ਸਿੰਘ)-ਜੋਧਪੁਰ ਨਜ਼ਰਬੰਦ ਮੁੜ ਵਸੇਬਾ ਕਮੇਟੀ ਦੇ ਪ੍ਰਮੁੱਖ ਆਗੂ ਮਨਜੀਤ ਸਿੰਘ ਭੋਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕੋਲੋਂ ਜੋਧਪੁਰ ਦੇ ਸਿੱਖ ਨਜ਼ਰਬੰਦਾਂ ਦੇ ਮੁੜ ਵਸੇਬੇ ਤੇ ਬਾਕੀ ਰਹਿੰਦੇ 325 ...

ਪੂਰੀ ਖ਼ਬਰ »

ਫ਼ਿਲਮ 'ਪਾਣੀ 'ਚ ਮਧਾਣੀ' ਦੇ ਦੂਜੇ ਗੀਤ 'ਪਿੰਡ-ਪਿੰਡ' ਨੇ ਮਚਾਈਆਂ ਧੁੰਮਾਂ

ਚੰਡੀਗੜ੍ਹ, 25 ਅਕਤੂਬਰ (ਅ.ਬ)-ਫ਼ਿਲਮ 'ਪਾਣੀ 'ਚ ਮਧਾਣੀ' ਦੇ ਪਹਿਲੇ ਗੀਤ 'ਜੀਨ' ਨੇ ਬਹੁਤ ਪ੍ਰਸੰਸਾ ਹਾਸਲ ਕੀਤੀ | 9.1 ਮਿਲੀਅਨ ਵਿਯੂਜ਼ ਅਤੇ 51000+ ਟਿੱਪਣੀਆਂ ਦੇ ਨਾਲ ਦੁਨੀਆ ਭਰ ਵਿਚ ਹਰ ਕਿਸੇ ਦਾ ਪਸੰਦੀਦਾ ਗੀਤ ਬਣ ਗਿਆ | ਫ਼ਿਲਮ 'ਪਾਣੀ 'ਚ ਮਧਾਣੀ' ਦਾ ਦੂਜਾ ਗੀਤ ਅੱਜ ਰਿਲੀਜ਼ ...

ਪੂਰੀ ਖ਼ਬਰ »

ਕਿਸਾਨਾਂ ਦੀ ਸਾਰ ਲੈਣ ਲਈ 'ਆਪ' ਆਗੂਆਂ ਵਲੋਂ ਮੰਡੀਆਂ ਦਾ ਦੌਰਾ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ, ਸੁਬਾਈ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਨੇ ਸੂਬੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਲੈ ਕੇ ਬੈਠੇ ਕਿਸਾਨਾਂ, ਆੜਤੀਆਂ ਤੇ ...

ਪੂਰੀ ਖ਼ਬਰ »

ਚੰਨੀ ਦੀ ਅਗਵਾਈ ਹੇਠ ਸਰਕਾਰ ਦੀ ਕਾਰਗੁਜ਼ਾਰੀ ਬਹੁਤ ਵਧੀਆ-ਵਿਜੈਇੰਦਰ ਸਿੰਗਲਾ

ਸੰਗਰੂਰ, 25 ਅਕਤੂਬਰ (ਫੁੱਲ, ਬਿੱਟਾ, ਦਮਨ) -ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ 'ਚ ਅਜਿਹੇ 27 ਰੇਲਵੇ ਫਾਟਕਾਂ ਜਾਂ ਥਾਵਾਂ ਦੀ ਚੋਣ ਕੀਤੀ ਗਈ ਹੈ ਜਿੱਥੇ ਨਿਰਵਿਘਨ ਆਵਾਜਾਈ ਲਈ ਪੁਲਾਂ ਦੀ ਲੋੜ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਚੋਟੀਆਂ ਖ਼ੁਰਦ ਦੇ ਸੰਘਾ ਪਰਿਵਾਰ ਨੂੰ ਸਦਮਾ, ਭੁਪਿੰਦਰ ਸਿੰਘ ਸੰਘਾ ਦਾ ਦਿਹਾਂਤ

ਤਲਵੰਡੀ ਭਾਈ, 25 ਅਕਤੂਬਰ (ਰਵਿੰਦਰ ਸਿੰਘ ਬਜਾਜ)-ਨਜ਼ਦੀਕੀ ਪਿੰਡ ਚੋਟੀਆਂ ਖ਼ੁਰਦ ਦੇ ਅਕਾਲੀ ਪਰਿਵਾਰ ਸੰਘਾ ਪਰਿਵਾਰ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦੋਂ ਸਾਬਕਾ ਸਰਪੰਚ ਤੇ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਭੁਪਿੰਦਰ ਸਿੰਘ ਸੰਘਾ ਅਕਾਲ ਚਲਾਣਾ ਕਰ ਗਏ | ...

ਪੂਰੀ ਖ਼ਬਰ »

ਪਾਕਿ ਸੈਨਾ ਦੀ ਖ਼ੁਫ਼ੀਆ ਮਹਿਲਾ ਅਧਿਕਾਰੀ ਦੇ ਜਾਲ 'ਚ ਫਸਿਆ ਸੀ ਜਵਾਨ

ਫ਼ਿਰੋਜ਼ਪੁਰ, 25 ਅਕਤੂਬਰ (ਰਾਕੇਸ਼ ਚਾਵਲਾ)-ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਅੰਮਿ੍ਤਸਰ ਵਲੋਂ ਫ਼ਿਰੋਜ਼ਪੁਰ ਵਿਖੇ ਤਾਇਨਾਤ ਭਾਰਤੀ ਫ਼ੌਜ ਦੇ ਜਵਾਨ ਕਰੁਨਾਲ ਕੁਮਾਰ ਬਾਰੀਆ ਪੁੱਤਰ ਲਛਮਣ ਬਾਈ ਵਾਸੀ ਗੁਜਰਾਤ ਨੂੰ ਗਿ੍ਫ਼ਤਾਰ ਕਰਕੇ ਪੁੱਛਗਿੱਛ ਦੌਰਾਨ ਵੱਡੇ ...

ਪੂਰੀ ਖ਼ਬਰ »

ਮਿ੍ਤਕ ਲਖਬੀਰ ਸਿੰਘ ਦੇ ਪਰਿਵਾਰ ਵਲੋਂ ਵਿਜੇ ਸਾਂਪਲਾ ਨਾਲ ਮੁਲਾਕਾਤ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਧਰਨੇ ਵਾਲੀ ਥਾਂ ਨੇੜੇ ਲਖਬੀਰ ਸਿੰਘ ਦੇ ਹੋਏ ਕਤਲ ਕਾਂਡ ਦੀ ਘਟਨਾ ਸੰਬੰਧੀ ਉਸ ਦਾ ਪਰਿਵਾਰ ਅੱਜ ਕੌਮੀ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਮਿਲਿਆ | ਪੀੜਤ ਪਰਿਵਾਰ ...

ਪੂਰੀ ਖ਼ਬਰ »

ਨੀਟ ਪੀ.ਜੀ. ਪ੍ਰੀਖਿਆਵਾਂ ਦੀ ਹਾਲੇ ਨਹੀਂ ਹੋਵੇਗੀ ਕੌਂਸਲਿੰਗ-ਸੁਪਰੀਮ ਕੋਰਟ

ਨਵੀਂ ਦਿੱਲੀ, 25 ਅਕਤੂਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੀਟ ਪੀ.ਜੀ. ਕੌਂਸਲਿੰਗ ਅਮਲ 'ਤੇ ਤਦ ਤੱਕ ਰੋਕ ਲਾਉਣ ਦੇ ਨਿਰਦੇਸ਼ ਦਿੱਤੇ ਹਨ ਜਦ ਤੱਕ ਇਸ ਸੰਬੰਧ 'ਚ ਅਦਾਲਤ ਦੇ ਵਿਚਾਰਗੋਚਰੇ ਰੱਖੇ ਆਰਥਿਕ ਪੱਖੋਂ ਕਮਜ਼ੋਰ ਓ. ਬੀ. ਸੀ. ਅਤੇ ਈ. ...

ਪੂਰੀ ਖ਼ਬਰ »

ਰਾਮਦੇਵ ਖ਼ਿਲਾਫ਼ ਐਲੋਪੈਥੀ ਵਿਵਾਦ ਦੀ ਪਟੀਸ਼ਨ ਨੂੰ ਖਾਰਜ ਨਹੀਂ ਕੀਤਾ ਜਾ ਸਕਦਾ-ਹਾਈਕੋਰਟ

ਨਵੀਂ ਦਿੱਲੀ, 25 ਅਕਤੂਬਰ (ਏਜੰਸੀ)- ਦਿੱਲੀ ਹਾਈਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਯੋਗ ਗੁਰੂ ਰਾਮਦੇਵ ਖ਼ਿਲਾਫ਼ ਡਾਕਟਰਾਂ ਦੀ ਐਸੋਸੀਏਸ਼ਨ ਵਲੋਂ ਕੋਵਿਡ-19 ਮਹਾਂਮਾਰੀ ਦਰਮਿਆਨ ਐਲੋਪੈਥੀ ਦੇ ਖ਼ਿਲਾਫ਼ ਕਥਿਤ ਰੂਪ 'ਚ ਗਲਤ ਸੂਚਨਾ ਫੈਲਾਉਣ ਲਈ ਦਾਇਰ ਇਕ ਮੁਕੱਦਮਾ ...

ਪੂਰੀ ਖ਼ਬਰ »

ਅਸਿਸਟੈਂਟ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਦੀਆਂ ਅਸਾਮੀਆਂ 'ਚ ਰਾਖਵਾਂਕਰਨ ਨੂੰ ਹਰੀ ਝੰਡੀ

ਚੰਡੀਗੜ੍ਹ, 25 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਸਹਾਇਕ ਪ੍ਰੋਫੈਸਰ ਦੀਆਂ 1158 ਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ 'ਚ ਅਨੁਸੂਚਿਤ ਜਾਤੀ ਦੇ ਮਜ਼੍ਹਬੀ ਸਿੱਖ/ਵਾਲਮੀਕਿ ਭਾਈਚਾਰੇ ਨੂੰ ਰਾਖਵਾਂਕਰਨ ਨਾ ਦਿੱਤੇ ਜਾਣ ਤੋਂ ਬਾਅਦ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ ਕੇਜਰੀਵਾਲ ਨੂੰ ਮਿਲੀ ਜ਼ਮਾਨਤ

ਸੁਲਤਾਨਪੁਰ (ਉੱਤਰ ਪ੍ਰਦੇਸ਼), 25 ਅਕਤੂਬਰ (ਏਜੰਸੀਆਂ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 'ਐਮ.ਪੀ.-ਐਮ.ਐਲ.ਏ.' ਦੀ ਵਿਸ਼ੇਸ਼ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ | ਉਨ੍ਹਾਂ 'ਤੇ 2014 ਦੀਆਂ ਲੋਕ ਸਭਾ ਚੋਣਾਂ 'ਚ ਪਾਰਟੀ ਮੈਂਬਰ ਕੁਮਾਰ ਵਿਸ਼ਵਾਸ ਦੇ ਸਮਰਥਨ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX