ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  38 minutes ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  17 minutes ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  51 minutes ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  54 minutes ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  about 1 hour ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  about 1 hour ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  about 1 hour ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  about 2 hours ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  about 2 hours ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਰਾਜ ਸਭਾ ਤੇ ਲੋਕ ਸਭਾ ਭਲਕੇ 11 ਵਜੇ ਤੱਕ ਮੁਲਤਵੀ
. . .  about 3 hours ago
ਨਵੀ ਦਿੱਲੀ, 6 ਫਰਵਰੀ- ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਤੇ ਰਾਜ ਸਭਾ ਨੂੰ ਭਲਕੇ 7 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ...
ਮੁੰਬਈ ਵਿਚ ਪ੍ਰਧਾਨ ਮੰਤਰੀ 10 ਫਰਵਰੀ ਨੂੰ ਕਰਨਗੇ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ
. . .  about 3 hours ago
ਮਹਾਰਾਸ਼ਟਰ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਫਰਵਰੀ ਨੂੰ ਮੁੰਬਈ ਵਿਚ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਫ਼ੇਰੀ ਦੇ ਮੱਦੇਨਜ਼ਰ ਏਅਰਪੋਰਟ, ਸਹਾਰ , ਕੋਲਾਬਾ , ਐਮ.ਆਰ.ਏ. ਮਾਰਗ, ਐਮ.ਆਈ.ਡੀ.ਸੀ. ਅਤੇ ਅੰਧੇਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖ਼ੇਤਰ ਵਿਚ ਡਰੋਨ ਅਤੇ...
ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਮੋਨੂੰ ਡਾਂਗਰ ਤੋਂ ਮੋਬਾਈਲ ਬਰਾਮਦ
. . .  about 3 hours ago
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ’ਚ ਬੰਦ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਅਤੇ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਤੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਡਾਂਗਰਸ ਜੇਲ੍ਹ ਵਿਚ ਹਾਈ ਸਿਕਉਰਿਟੀ ਜ਼ੋਨ ’ਚ ਬੰਦ...
ਕੌਮੀ ਇਨਸਾਫ਼ ਮੋਰਚੇ ਤੋਂ ਰਵਾਨਾ ਹੋਇਆ 31 ਮੈਬਰਾਂ ਦਾ ਜਥਾ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਚੰਡੀਗੜ੍ਹ, 6 ਫਰਵਰੀ (ਦਵਿੰਦਰ) - ਅੱਜ ਕੌਮੀ ਇਨਸਾਫ਼ ਮੋਰਚੇ ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
ਬੈਂਗਲੁਰੂ ਤਕਨਾਲੋਜੀ, ਪ੍ਰਤਿਭਾ ਅਤੇ ਨਵੀਨਤਾ ਦੀ ਊਰਜਾ ਨਾਲ ਭਰਪੂਰ ਸ਼ਹਿਰ- ਨਰਿੰਦਰ ਮੋਦੀ
. . .  about 4 hours ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ਵਿਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ, ਰਾਜਪਾਲ ਥਾਵਰਚੰਦ ਗਹਿਲੋਤ ਅਤੇ ਮੁੱਖ ਮੰਤਰੀ ਬਸਵਰਾਜ ਬੋਮਈ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 300
. . .  about 4 hours ago
ਅੰਕਾਰਾ, 6 ਫਰਵਰੀ- ਰਾਇਟਰਜ਼ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਤੁਰਕੀ ਅਤੇ ਉੱਤਰ ਪੱਛਮੀ ਸੀਰੀਆ ਵਿਚ 7.8 ਤੀਬਰਤਾ ਦੇ ਆਏ ਭੂਚਾਲ ਵਿਚ ਲਗਭਗ 300 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਜ਼ਖ਼ਮੀ ਹੋ ਗਏ। ਭੂਚਾਲ ਦੇ ਝਟਕੇ ਸਾਈਪ੍ਰਸ ਅਤੇ ਲੇਬਨਾਨ ਵਿਚ ਵੀ....
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
. . .  about 4 hours ago
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
ਸਾਬਕਾ ਸਰਪੰਚ ਦਾ ਨਿੱਜੀ ਰੰਜਿਸ਼ ਕਾਰਨ ਗੋਲੀ ਮਾਰ ਕੇ ਕਤਲ
. . .  about 4 hours ago
ਊਧਨਵਾਲ, 6 ਫਰਵਰੀ (ਪਰਗਟ ਸਿੰਘ)- ਨਜ਼ਦੀਕੀ ਪਿੰਡ ਦਈਆ ਦੇ ਸਾਬਕਾ ਸਰਪੰਚ ਸਵਰਨ ਸਿੰਘ (65) ਪੁੱਤਰ ਹਰਭਜਨ ਸਿੰਘ ਦਾ ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਸਵਰਨ ਸਿੰਘ ਦੇ ਪੁੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇੜਲੇ ਪਿੰਡ ਭੰਬੋਈ ਦੇ ਅੱਠ ਦਸ ਵਿਅਕਤੀਆਂ ਨੇ ਸਾਡੇ ਘਰ ਆ...
ਕੌਮੀ ਇਨਸਾਫ਼ ਮੋਰਚੇ ਵਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ
. . .  about 4 hours ago
ਚੰਡੀਗੜ੍ਹ, 6 ਫਰਵਰੀ (ਦਵਿੰਦਰ)- ਬੰਦੀ ਸਿੰਘਾਂ ਤੇ ਹੋਰ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਮਾਰਚ ਦੌਰਾਨ ਕੌਮੀ ਇਨਸਾਫ਼ ਮੋਰਚੇ ਤੋਂ 31 ਸਿੰਘਾਂ ਦਾ ਜਥਾ ਮੁੱਖ ਮੰਤਰੀ ਰਿਹਾਇਸ਼ ਵੱਲ ਰਵਾਨਾ ਹੋਇਆ। ਇਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਰਸਤੇ ’ਚ ਭਾਰੀ ਰੋਕਾਂ...
ਦਿੱਲੀ ਐਮ.ਸੀ.ਡੀ ਚੋਣਾਂ: ਸਦਨ ਦੀ ਕਾਰਵਾਈ ਫ਼ਿਰ ਅਣਮਿੱਥੇ ਸਮੇਂ ਲਈ ਮੁਲਤਵੀ
. . .  about 4 hours ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਨਗਰ ਨਿਗਮ ਵਿਚ ਮੇਅਰ ਦੀ ਚੋਣ ਦੌਰਾਨ ਐਮ.ਸੀ.ਡੀ. ਹੈੱਡਕੁਆਰਟਰ ਸਿਵਿਕ ਸੈਂਟਰ ਵਿਚ ਹੰਗਾਮਾ ਹੋ ਗਿਆ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਪੰਜਾਬ / ਜਨਰਲ

ਕ੍ਰਿਕਟ 'ਚ ਪਾਕਿ ਦੀ ਜਿੱਤ 'ਤੇ ਕਸ਼ਮੀਰੀ ਤੇ ਬਿਹਾਰੀ ਵਿਦਿਆਰਥੀ ਭਿੜੇ

ਸੰਗਰੂਰ, 25 ਅਕਤੂਬਰ (ਫੁੱਲ, ਦਮਨ, ਬਿੱਟਾ)-ਸਥਾਨਕ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਟ 'ਚ ਕਸ਼ਮੀਰੀ ਤੇ ਬਿਹਾਰੀ ਵਿਦਿਆਰਥੀਆਂ 'ਚ ਸਧਾਰਨ ਝੜਪ ਨੰੂ ਵੱਡੀ ਹਿੰਸਕ ਘਟਨਾ 'ਚ ਬਦਲਣ ਤੋਂ ਬਚਾਅ ਹੋ ਗਿਆ ਹੈ | ਕਾਲਜ 'ਚ ਪੜ੍ਹ ਰਹੇ ਬਿਹਾਰੀ ਵਿਦਿਆਰਥੀਆਂ ਨੇ ਦੋਸ਼ ਲਗਾਇਆ ...

ਪੂਰੀ ਖ਼ਬਰ »

4 ਆਈ.ਪੀ.ਐਸ. ਤੇ 4 ਪੀ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 25 ਅਕਤੂਬਰ, (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਅੱਜ 4 ਆਈ.ਪੀ.ਐਸ. ਤੇ 4 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਸ ਤਹਿਤ ਬਾਬੂ ਲਾਲ ਮੀਣਾ ਨੂੰ ਡੀ.ਆਈ.ਜੀ-ਕਮ-ਜਾਇੰਟ ਡਾਇਰੈਕਟਰ ਐਮ.ਆਰ.ਐਸ ਪੀ.ਪੀ.ਏ ਫਿਲੌਰ ਲਗਾਉਂਦੇ ਹੋਏ ਡੀ.ਆਈ.ਜੀ ...

ਪੂਰੀ ਖ਼ਬਰ »

ਅੱਜ ਦਿੱਲੀ 'ਚ ਕਾਂਗਰਸ ਦੇ ਸੂਬਾ ਪ੍ਰਧਾਨਾਂ ਦੀ ਮੀਟਿੰਗ 'ਚ ਸ਼ਮੂਲੀਅਤ ਕਰਨਗੇ ਸਿੱਧੂ

ਚੰਡੀਗੜ੍ਹ, 25 ਅਕਤੂਬਰ (ਬਿਊਰੋ ਚੀਫ਼) -ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੱਲ੍ਹ ਦਿੱਲੀ ਵਿਖੇ ਸੋਨੀਆ ਗਾਂਧੀ ਵਲੋਂ ਸੱਦੀ ਕਾਂਗਰਸ ਦੇ ਸੂਬਾ ਪ੍ਰਧਾਨਾਂ ਦੀ ਮੀਟਿੰਗ 'ਚ ਸ਼ਮੂਲੀਅਤ ਕਰਨਗੇ | ਮੀਟਿੰਗ 'ਚ ਰਾਹੁਲ ਗਾਂਧੀ ਤੇ ਪਾਰਟੀ ਦੇ ਹੋਰ ...

ਪੂਰੀ ਖ਼ਬਰ »

ਕੋਰੋਨਾ ਦੇ 30 ਨਵੇਂ ਮਾਮਲੇ-2 ਮੌਤਾਂ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਸੂਬੇ 'ਚ ਕੋਰੋਨਾ ਕਾਰਨ ਅੱਜ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 19 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ 30 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ ਦੋ ਮੌਤਾਂ 'ਚ ਇਕ ਲੁਧਿਆਣਾ ਤੇ ਇਕ ਫ਼ਤਿਹਗੜ੍ਹ ਸਾਹਿਬ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਵਲੋਂ ਜਾਅਲੀ ਜੱਜ ਬਣੀ ਔਰਤ ਸਮੇਤ ਪਤੀ ਤੇ ਹੋਰ ਗਿ੍੍ਰਫ਼ਤਾਰ

ਬਠਿੰਡਾ, 25 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਨਥਾਣਾ ਦੀ ਪੁਲਿਸ ਵਲੋਂ ਜਾਅਲੀ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਬਣੀ ਇਕ ਔਰਤ ਸਮੇਤ ਉਸ ਦੇ ਪਤੀ ਤੇ ਡਰਾਇਵਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਨਥਾਣਾ ਦੇ ਮੁੱਖ ਅਫ਼ਸਰ ਇੰਸਪੈਕਟਰ ਦਲਜੀਤ ਸਿੰਘ ਨੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਰੱਖੜਾ ਨੂੰ ਦਿੱਲੀ ਹਵਾਈ ਅੱਡੇ ਤੋਂ ਵਾਪਸ ਭੇਜਿਆ

ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਵੱਡੇ ਭਰਾ ਤੇ ਉੱਘੇ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਲੰਘੀ ਰਾਤ ਦਿੱਲੀ ਹਵਾਈ ਅੱਡੇ ਤੋਂ ਕਿਸਾਨੀ ਸੰਘਰਸ਼ ਦੀ ਮਦਦ ਕਰਨ ਕਾਰਨ ਅਮਰੀਕਾ ਵਾਪਸ ...

ਪੂਰੀ ਖ਼ਬਰ »

ਭਾਜਪਾ ਵਲੋਂ ਸਰਬ ਪਾਰਟੀ ਮੀਟਿੰਗ ਦਾ ਬਾਈਕਾਟ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੱਦੀ ਸਰਬ ਪਾਰਟੀ ਮੀਟਿੰਗ ਦਾ ਭਾਜਪਾ ਵਲੋਂ ਬਾਈਕਾਟ ਕੀਤਾ ਗਿਆ ਹੈ | ਸੈਕਟਰ- 37 ਸਥਿਤ ਪੰਜਾਬ ਭਾਜਪਾ ਦਫ਼ਤਰ ਵਿਖੇ ...

ਪੂਰੀ ਖ਼ਬਰ »

2 ਹਜ਼ਾਰ ਦੇ ਲੈਣ-ਦੇਣ 'ਚ ਆੜ੍ਹਤੀਏ ਵਲੋਂ ਟਰੱਕ ਡਰਾਈਵਰ ਦਾ ਕਤਲ

ਪੱਟੀ, 25 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਸਭਰਾ ਵਿਖੇ ਆੜ੍ਹਤੀਏ ਵਲੋਂ ਪਰਖੀ (ਬੰਬੂ) ਮਾਰ ਕੇ ਟਰੱਕ ਡਰਾਈਵਰ ਦਾ ਕਤਲ ਕਰ ਦਿੱਤਾ ਗਿਆ ਹੈ ਤੇ ਉਸ ਦੇ ਲੜਕੇ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ...

ਪੂਰੀ ਖ਼ਬਰ »

ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਦੀ ਮੌਤ

ਅਮਰਗੜ੍ਹ, 25 ਅਕਤੂਬਰ (ਜਤਿੰਦਰ ਮੰਨਵੀ) - ਦਿੱਲੀ ਕਿਸਾਨ ਮੋਰਚੇ ਤੋਂ ਪਰਤ ਰਹੇ ਨੇੜਲੇ ਪਿੰਡ ਭੱਟੀਆਂ ਖੁਰਦ ਦੇ ਕਿਸਾਨ ਆਗੂ ਰਣਜੀਤ ਸਿੰਘ ਪੁੱਤਰ ਕਰਨੈਲ ਸਿੰਘ ਦੀ ਅਚਾਨਕ ਤਬੀਅਤ ਵਿਗੜਨ ਨਾਲ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਦੇ ਭਤੀਜੇ ਤਰਨਵੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

3 ਪਿਸਟਲ, 5 ਮੈਗਜ਼ੀਨ ਤੇ 12 ਜ਼ਿੰਦਾ ਰੌਂਦਾਂ ਸਮੇਤ ਵਿਅਕਤੀ ਕਾਬੂ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਹੈੱਡਕੁਆਰਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ.ਪੀ. ਰਾਜਪਾਲ ਸਿੰਘ ਹੁੰਦਲ ਨੇ ਦੱਸਿਆ ਕਿ ਬੀਤੀ 23 ਅਕਤੂਬਰ ਨੂੰ ਸੂਚਨਾ ਮਿਲੀ ਸੀ ਕਿ ਰਾਜਸਥਾਨ ਤੋਂ ਬਦਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦਾਦਾ-ਦਾਦੀ ਤੇ ਪੋਤੀ ਦੀ ਮੌਤ

ਕਿਸ਼ਨਗੜ੍ਹ/ਭੋਗਪੁਰ, 25 ਅਕਤੂਬਰ (ਹੁਸਨ ਲਾਲ, ਕਮਲਜੀਤ ਸਿੰਘ ਡੱਲੀ)-ਜਲੰਧਰ-ਪਠਾਨਕੋਟ ਕੌਮੀਸ਼ਾਹ ਮਾਰਗ 'ਤੇ ਸਥਿਤ ਅੱਡਾ ਕਾਲਾ ਬੱਕਰਾ ਦੇ ਨਜ਼ਦੀਕ ਇਕ ਢਾਬੇ ਦੇ ਸਾਹਮਣੇ ਇਕ ਕਾਰ ਕਿਸੇ ਅਣਪਛਾਤੇ ਵਾਹਨ ਦੇ ਪਿੱਛੇ ਜ਼ੋਰ ਨਾਲ ਟਕਰਾਉਣ ਨਾਲ ਕਾਰ ਸਵਾਰ ਇਕੋ ਪਰਿਵਾਰ ...

ਪੂਰੀ ਖ਼ਬਰ »

ਸਾਰੀਆਂ ਮੰਡੀਆਂ ਖ਼ਰੀਦ ਕਾਰਜਾਂ ਲਈ ਪੂਰੀ ਤਰ੍ਹਾਂ ਤਿਆਰ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ) -ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਪਿਛਲੇ ਦੋ ਦਿਨਾਂ ਤੋਂ ਸੂਬੇ 'ਚ ਪਏ ਭਾਰੀ ਮੀਂਹ ਤੋਂ ਬਾਅਦ ਮੰਡੀਆਂ 'ਚੋਂ ਪਾਣੀ ਕੱਢਣ ਬਾਰੇ ਅੱਜ ਕਾਰਵਾਈ ਰਿਪੋਰਟ ਪੇਸ਼ ਕੀਤੀ | ਰਵੀ ਭਗਤ ਨੇ ਦੱਸਿਆ ਕਿ ਸੂਬੇ ਦੀਆਂ 2000 ਤੋਂ ਵੱਧ ਆਰਜ਼ੀ ਤੇ ...

ਪੂਰੀ ਖ਼ਬਰ »

ਕਥਾ ਸਮਾਗਮਾਂ ਦੀ ਸਮਾਪਤੀ ਮੌਕੇ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ

ਅੰਮਿ੍ਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)-ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ, ਜੋ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਬੀਤੀ 15 ਅਕਤੂਬਰ ਤੋਂ ਅੱਜ 25 ਅਕਤੂਬਰ ਤੱਕ ਲਗਾਤਾਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁ: ...

ਪੂਰੀ ਖ਼ਬਰ »

ਪੰਜਾਬ 'ਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ-ਸੋਨੀ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)- ਪੰਜਾਬ 'ਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜਿਸ 'ਚ 1.56 ਕਰੋੜ ਲੋਕਾਂ ਨੂੰ ਪਹਿਲੀ ਖ਼ੁਰਾਕ ਤੇ 59.61 ਲੱਖ ਵਿਅਕਤੀਆਂ ਨੂੰ ਦੋਵੇਂ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ | ਇਸ ਸਬੰਧੀ ਉਪ-ਮੁੱਖ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਮੋਰਿੰਡਾ ਵਿਖੇ ਸੂਬਾ ਪੱਧਰੀ ਰੋਸ ਰੈਲੀ 31 ਨੂੰ

ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗਗਨਪ੍ਰੀਤ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਗੁਰਇਕਬਾਲ ਸਿੰਘ ਤੇ ਹਰਪਾਲ ਸਿੰਘ ਨੇ ਦੱਸਿਆ ਕਿ 31 ਅਕਤੂਬਰ ਨੂੰ ਪੰਜਾਬ ਭਰ 'ਚੋਂ ਹਜਾਰਾਂ ਦੀ ਗਿਣਤੀ ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਵਿਭਾਗ ਵਲੋਂ ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਦੀਆਂ ਅਸਾਮੀਆਂ 'ਚ ਰਾਖਵਾਂਕਰਨ ਨੂੰ ਹਰੀ ਝੰਡੀ

ਚੰਡੀਗੜ੍ਹ, 25 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਸਹਾਇਕ ਪ੍ਰੋਫੈਸਰ ਦੀਆਂ 1158 ਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ 'ਚ ਅਨੁਸੂਚਿਤ ਜਾਤੀ ਦੇ ਮਜ਼੍ਹਬੀ ਸਿੱਖ/ਵਾਲਮੀਕਿ ਭਾਈਚਾਰੇ ਨੂੰ ਰਾਖਵਾਂਕਰਨ ਨਾ ਦਿੱਤੇ ਜਾਣ ਤੋਂ ਬਾਅਦ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ 33ਵਾਂ ਗੁਰਮਤਿ ਸਮਾਗਮ ਸਮਾਪਤ

ਬਟਾਲਾ, 25 ਅਕਤੂਬਰ (ਕਾਹਲੋਂ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਦੀ ਤਪੋ ਭੂਮੀ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣ ਵਿਖੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਮੁਖੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 33ਵਾਂ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਰੰਭ ਹੋਏ ਗੁਰਮਤਿ ਸਮਾਗਮਾਂ 'ਚ 23 ਅਕਤੂਬਰ ਨੂੰ ਗਿਆਨੀ ਜੋਗਾ ਸਿੰਘ ਭਾਗੋਵਾਲੀਆ, ਭਾਈ ਫ਼ੌਜਾ ਸਿੰਘ ਸਾਗਰ ਢਾਡੀ ਜਥਾ, ਬਾਬਾ ਤਰਨਜੀਤ ਸਿੰਘ ਖਾਲਸਾ ਨੇ ਰਾਤ ਦੇ ਦੀਵਾਨਾਂ 'ਚ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ | 24 ਅਕਤੂਬਰ ਨੂੰ ਰੈਣ ਸੁਬਾਈ ਕੀਰਤਨ ਦਰਬਾਰ 'ਚ ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਤਪ ਅਸਥਾਨ ਸਾਹਿਬ, ਭਾਈ ਜਸਵੰਤ ਸਿੰਘ ਦਿਆਲਗੜ੍ਹ ਵਾਲੇ, ਭਾਈ ਵਰਿੰਦਰ ਸਿੰਘ ਲੁਧਿਆਣੇ ਵਾਲੇ, ਭਾਈ ਮਨਜੀਤ ਸਿੰਘ ਫਤਹਿਗੜ੍ਹ ਵਾਲੇ, ਬਾਬਾ ਤਰਨਜੀਤ ਸਿੰਘ ਖਾਲਸਾ ਨਿੱਕੇ ਘੁੰਮਣਾ ਵਾਲੇ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਫਤਹਿਗੜ੍ਹ ਸਾਹਿਬ ਵਾਲੇ, ਭਾਈ ਜਸਪ੍ਰੀਤ ਸਿੰਘ ਫਤਹਿਗੜ੍ਹ ਸਾਹਿਬ ਵਾਲੇ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲੇ, ਭਾਈ ਅਮਰਜੀਤ ਸਿੰਘ ਅਨਮੋਲ ਦੇ ਜਥਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਰੈਣ ਸੁਬਾਈ ਕੀਰਤਨ 'ਚ ਸਿੰਘ ਸਾਹਿਬ ਗਿਆਨੀ ਹਰਪਾਲ ਸਿਘ ਨੇ ਕਥਾ ਵਿਚਾਰਾਂ ਦੀ ਸਾਂਝ ਪਾਈ | 25 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਕੀਰਤਨ ਦਰਬਾਰ 'ਚ ਭਾਈ ਵਰਿੰਦਰ ਸਿੰਘ, ਭਾਈ ਅੰਮਿ੍ਤਪਾਲ ਸਿੰਘ ਭਕਨਾ, ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ, ਭਾਈ ਜਸਪ੍ਰੀਤ ਸਿੰਘ, ਭਾਈ ਜਸਕਰਨ ਸਿੰਘ, ਭਾਈ ਸਤਿੰਦਰਬੀਰ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਕਾਰਜ ਸਿੰਘ, ਭਾਈ ਬਲਪ੍ਰੀਤ ਸਿੰਘ, ਬਾਬਾ ਤਰਨਜੀਤ ਸਿੰਘ ਖਾਲਸਾ ਨੇ ਹਾਜ਼ਰੀ ਭਰੀ | ਸਮਾਗਮਾਂ 'ਚ ਬਾਬਾ ਤਰਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਬਾਬਾ ਹਜ਼ਾਰਾ ਸਿੰਘ ਵਲੋਂ ਬਹੁਤ ਹੀ ਸਾਦੇ ਢੰਗ ਨਾਲ ਵਿਆਹ ਕਰਨ ਦੀ ਪ੍ਰੰਪਰਾ ਚਲਾਈ ਗਈ ਸੀ ਤੇ ਅੱਜ ਵੀ ਬਹੁਤ ਸਾਰੇ ਲੋਕ ਇਸ ਅਸਥਾਨ 'ਤੇ ਆ ਕੇ ਬਹੁਤ ਹੀ ਸਾਦੇ ਢੰਗ ਨਾਲ ਵਿਆਹ ਕਰ ਕੇ ਜਾਂਦੇ ਹਨ | ਇਸ ਮੌਕੇ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ | ਸਮਾਗਮਾਂ 'ਚ ਬਾਬਾ ਸੱਜਣ ਸਿੰਘ ਗੁਰੂ ਕੇ ਬੇਰ ਵਾਲੇ, ਬਾਬਾ ਸੁਰਜੀਤ ਸਿੰਘ ਮਾੜੀ ਕੈਰੋ, ਬਾਬਾ ਦਲੇਰ ਸਿੰਘ ਗੁਰਦੁਆਰਾ ਫਲਾਹੀ ਸਾਹਿਬ, ਬਾਬਾ ਗੁਰਦੇਵ ਸਿੰਘ ਹੁਸ਼ਿਆਰਪੁਰ, ਜਤਿੰਦਰ ਕੌਰ ਪਤਨੀ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਬਲਵਿੰਦਰ ਸਿੰਘ ਲਾਡੀ ਵਿਧਾਇਕ, ਸੁੱਚਾ ਸਿੰਘ ਛੋਟੇਪੁਰ, ਬੀਰਦਵਿੰਦਰ ਸਿੰਘ ਛੋਟੇਪੁਰ, ਮਨਬੀਰ ਸਿੰਘ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਸਰਪੰਚ ਤਰਸੇਮ ਸਿੰਘ ਘੁੰਮਣ, ਗੁਰਇਕਬਾਲ ਸਿੰਘ ਕਾਹਲੋਂ, ਸੂਬੇਦਾਰ ਅਮਰੀਕ ਸਿੰਘ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਗੁਰੂੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਕਰਵਾਏ ਜਾਣਗੇ 'ਅੰਮਿ੍ਤ ਸੰਚਾਰ' ਸਮਾਗਮ-ਬੀਬੀ ਜਗੀਰ ਕੌਰ

ਅੰਮਿ੍ਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੰਬਰ ਮਹੀਨੇ ਦੌਰਾਨ ਵੱਖ-ਵੱਖ ਥਾਵਾਂ 'ਤੇ ਅੰਮਿ੍ਤ ਸੰਚਾਰ ਸਮਾਗਮ ਉਲੀਕੇ ਗਏ ਹਨ | ਇਸ ਸਬੰਧੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ...

ਪੂਰੀ ਖ਼ਬਰ »

ਕਿਸਾਨ ਆਗੂ ਰਾਜੇਵਾਲ ਨੂੰ ਸਦਮਾ-ਵੱਡੇ ਭਰਾ ਦਾ ਦਿਹਾਂਤ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੇ ਨੇਤਾ ਬਲਬੀਰ ਸਿੰਘ ਰਾਜੇਵਾਲ ਦੇ ਵੱਡੇ ਭਰਾ ਨਾਹਰ ਸਿੰਘ ਅੱਜ ਦੇਰ ਸ਼ਾਮ ਅਕਾਲ ਚਲਾਣਾ ਕਰ ਗਏ | ਉਹ 84 ਵਰਿ੍ਹਆਂ ਦੇ ਸਨ | ਨਾਹਰ ਸਿੰਘ ਯੂ.ਕੇ. ਵਾਸੀ ਚਰਨਜੀਤ ਸਿੰਘ ਬੰਟੀ ਦੇ ਪਿਤਾ ਹਨ | ਬੰਟੀ ਪਿਛਲੇ ...

ਪੂਰੀ ਖ਼ਬਰ »

ਜੋਧਪੁਰ ਦੇ ਰਹਿੰਦੇ ਨਜ਼ਰਬੰਦਾਂ ਨੂੰ ਵੀ ਸਰਕਾਰ ਤੁਰੰਤ ਮੁਆਵਜ਼ਾ ਦੇਵੇ-ਭੋਮਾ

ਜਲੰਧਰ, 25 ਅਕਤੂਬਰ (ਜਸਪਾਲ ਸਿੰਘ)-ਜੋਧਪੁਰ ਨਜ਼ਰਬੰਦ ਮੁੜ ਵਸੇਬਾ ਕਮੇਟੀ ਦੇ ਪ੍ਰਮੁੱਖ ਆਗੂ ਮਨਜੀਤ ਸਿੰਘ ਭੋਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕੋਲੋਂ ਜੋਧਪੁਰ ਦੇ ਸਿੱਖ ਨਜ਼ਰਬੰਦਾਂ ਦੇ ਮੁੜ ਵਸੇਬੇ ਤੇ ਬਾਕੀ ਰਹਿੰਦੇ 325 ...

ਪੂਰੀ ਖ਼ਬਰ »

ਫ਼ਿਲਮ 'ਪਾਣੀ 'ਚ ਮਧਾਣੀ' ਦੇ ਦੂਜੇ ਗੀਤ 'ਪਿੰਡ-ਪਿੰਡ' ਨੇ ਮਚਾਈਆਂ ਧੁੰਮਾਂ

ਚੰਡੀਗੜ੍ਹ, 25 ਅਕਤੂਬਰ (ਅ.ਬ)-ਫ਼ਿਲਮ 'ਪਾਣੀ 'ਚ ਮਧਾਣੀ' ਦੇ ਪਹਿਲੇ ਗੀਤ 'ਜੀਨ' ਨੇ ਬਹੁਤ ਪ੍ਰਸੰਸਾ ਹਾਸਲ ਕੀਤੀ | 9.1 ਮਿਲੀਅਨ ਵਿਯੂਜ਼ ਅਤੇ 51000+ ਟਿੱਪਣੀਆਂ ਦੇ ਨਾਲ ਦੁਨੀਆ ਭਰ ਵਿਚ ਹਰ ਕਿਸੇ ਦਾ ਪਸੰਦੀਦਾ ਗੀਤ ਬਣ ਗਿਆ | ਫ਼ਿਲਮ 'ਪਾਣੀ 'ਚ ਮਧਾਣੀ' ਦਾ ਦੂਜਾ ਗੀਤ ਅੱਜ ਰਿਲੀਜ਼ ...

ਪੂਰੀ ਖ਼ਬਰ »

ਕਿਸਾਨਾਂ ਦੀ ਸਾਰ ਲੈਣ ਲਈ 'ਆਪ' ਆਗੂਆਂ ਵਲੋਂ ਮੰਡੀਆਂ ਦਾ ਦੌਰਾ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ, ਸੁਬਾਈ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਨੇ ਸੂਬੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਲੈ ਕੇ ਬੈਠੇ ਕਿਸਾਨਾਂ, ਆੜਤੀਆਂ ਤੇ ...

ਪੂਰੀ ਖ਼ਬਰ »

ਚੰਨੀ ਦੀ ਅਗਵਾਈ ਹੇਠ ਸਰਕਾਰ ਦੀ ਕਾਰਗੁਜ਼ਾਰੀ ਬਹੁਤ ਵਧੀਆ-ਵਿਜੈਇੰਦਰ ਸਿੰਗਲਾ

ਸੰਗਰੂਰ, 25 ਅਕਤੂਬਰ (ਫੁੱਲ, ਬਿੱਟਾ, ਦਮਨ) -ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ 'ਚ ਅਜਿਹੇ 27 ਰੇਲਵੇ ਫਾਟਕਾਂ ਜਾਂ ਥਾਵਾਂ ਦੀ ਚੋਣ ਕੀਤੀ ਗਈ ਹੈ ਜਿੱਥੇ ਨਿਰਵਿਘਨ ਆਵਾਜਾਈ ਲਈ ਪੁਲਾਂ ਦੀ ਲੋੜ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਚੋਟੀਆਂ ਖ਼ੁਰਦ ਦੇ ਸੰਘਾ ਪਰਿਵਾਰ ਨੂੰ ਸਦਮਾ, ਭੁਪਿੰਦਰ ਸਿੰਘ ਸੰਘਾ ਦਾ ਦਿਹਾਂਤ

ਤਲਵੰਡੀ ਭਾਈ, 25 ਅਕਤੂਬਰ (ਰਵਿੰਦਰ ਸਿੰਘ ਬਜਾਜ)-ਨਜ਼ਦੀਕੀ ਪਿੰਡ ਚੋਟੀਆਂ ਖ਼ੁਰਦ ਦੇ ਅਕਾਲੀ ਪਰਿਵਾਰ ਸੰਘਾ ਪਰਿਵਾਰ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦੋਂ ਸਾਬਕਾ ਸਰਪੰਚ ਤੇ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਭੁਪਿੰਦਰ ਸਿੰਘ ਸੰਘਾ ਅਕਾਲ ਚਲਾਣਾ ਕਰ ਗਏ | ...

ਪੂਰੀ ਖ਼ਬਰ »

ਪਾਕਿ ਸੈਨਾ ਦੀ ਖ਼ੁਫ਼ੀਆ ਮਹਿਲਾ ਅਧਿਕਾਰੀ ਦੇ ਜਾਲ 'ਚ ਫਸਿਆ ਸੀ ਜਵਾਨ

ਫ਼ਿਰੋਜ਼ਪੁਰ, 25 ਅਕਤੂਬਰ (ਰਾਕੇਸ਼ ਚਾਵਲਾ)-ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਅੰਮਿ੍ਤਸਰ ਵਲੋਂ ਫ਼ਿਰੋਜ਼ਪੁਰ ਵਿਖੇ ਤਾਇਨਾਤ ਭਾਰਤੀ ਫ਼ੌਜ ਦੇ ਜਵਾਨ ਕਰੁਨਾਲ ਕੁਮਾਰ ਬਾਰੀਆ ਪੁੱਤਰ ਲਛਮਣ ਬਾਈ ਵਾਸੀ ਗੁਜਰਾਤ ਨੂੰ ਗਿ੍ਫ਼ਤਾਰ ਕਰਕੇ ਪੁੱਛਗਿੱਛ ਦੌਰਾਨ ਵੱਡੇ ...

ਪੂਰੀ ਖ਼ਬਰ »

ਮਿ੍ਤਕ ਲਖਬੀਰ ਸਿੰਘ ਦੇ ਪਰਿਵਾਰ ਵਲੋਂ ਵਿਜੇ ਸਾਂਪਲਾ ਨਾਲ ਮੁਲਾਕਾਤ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਧਰਨੇ ਵਾਲੀ ਥਾਂ ਨੇੜੇ ਲਖਬੀਰ ਸਿੰਘ ਦੇ ਹੋਏ ਕਤਲ ਕਾਂਡ ਦੀ ਘਟਨਾ ਸੰਬੰਧੀ ਉਸ ਦਾ ਪਰਿਵਾਰ ਅੱਜ ਕੌਮੀ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਮਿਲਿਆ | ਪੀੜਤ ਪਰਿਵਾਰ ...

ਪੂਰੀ ਖ਼ਬਰ »

ਨੀਟ ਪੀ.ਜੀ. ਪ੍ਰੀਖਿਆਵਾਂ ਦੀ ਹਾਲੇ ਨਹੀਂ ਹੋਵੇਗੀ ਕੌਂਸਲਿੰਗ-ਸੁਪਰੀਮ ਕੋਰਟ

ਨਵੀਂ ਦਿੱਲੀ, 25 ਅਕਤੂਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੀਟ ਪੀ.ਜੀ. ਕੌਂਸਲਿੰਗ ਅਮਲ 'ਤੇ ਤਦ ਤੱਕ ਰੋਕ ਲਾਉਣ ਦੇ ਨਿਰਦੇਸ਼ ਦਿੱਤੇ ਹਨ ਜਦ ਤੱਕ ਇਸ ਸੰਬੰਧ 'ਚ ਅਦਾਲਤ ਦੇ ਵਿਚਾਰਗੋਚਰੇ ਰੱਖੇ ਆਰਥਿਕ ਪੱਖੋਂ ਕਮਜ਼ੋਰ ਓ. ਬੀ. ਸੀ. ਅਤੇ ਈ. ...

ਪੂਰੀ ਖ਼ਬਰ »

ਰਾਮਦੇਵ ਖ਼ਿਲਾਫ਼ ਐਲੋਪੈਥੀ ਵਿਵਾਦ ਦੀ ਪਟੀਸ਼ਨ ਨੂੰ ਖਾਰਜ ਨਹੀਂ ਕੀਤਾ ਜਾ ਸਕਦਾ-ਹਾਈਕੋਰਟ

ਨਵੀਂ ਦਿੱਲੀ, 25 ਅਕਤੂਬਰ (ਏਜੰਸੀ)- ਦਿੱਲੀ ਹਾਈਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਯੋਗ ਗੁਰੂ ਰਾਮਦੇਵ ਖ਼ਿਲਾਫ਼ ਡਾਕਟਰਾਂ ਦੀ ਐਸੋਸੀਏਸ਼ਨ ਵਲੋਂ ਕੋਵਿਡ-19 ਮਹਾਂਮਾਰੀ ਦਰਮਿਆਨ ਐਲੋਪੈਥੀ ਦੇ ਖ਼ਿਲਾਫ਼ ਕਥਿਤ ਰੂਪ 'ਚ ਗਲਤ ਸੂਚਨਾ ਫੈਲਾਉਣ ਲਈ ਦਾਇਰ ਇਕ ਮੁਕੱਦਮਾ ...

ਪੂਰੀ ਖ਼ਬਰ »

ਅਸਿਸਟੈਂਟ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਦੀਆਂ ਅਸਾਮੀਆਂ 'ਚ ਰਾਖਵਾਂਕਰਨ ਨੂੰ ਹਰੀ ਝੰਡੀ

ਚੰਡੀਗੜ੍ਹ, 25 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਸਹਾਇਕ ਪ੍ਰੋਫੈਸਰ ਦੀਆਂ 1158 ਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ 'ਚ ਅਨੁਸੂਚਿਤ ਜਾਤੀ ਦੇ ਮਜ਼੍ਹਬੀ ਸਿੱਖ/ਵਾਲਮੀਕਿ ਭਾਈਚਾਰੇ ਨੂੰ ਰਾਖਵਾਂਕਰਨ ਨਾ ਦਿੱਤੇ ਜਾਣ ਤੋਂ ਬਾਅਦ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ ਕੇਜਰੀਵਾਲ ਨੂੰ ਮਿਲੀ ਜ਼ਮਾਨਤ

ਸੁਲਤਾਨਪੁਰ (ਉੱਤਰ ਪ੍ਰਦੇਸ਼), 25 ਅਕਤੂਬਰ (ਏਜੰਸੀਆਂ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 'ਐਮ.ਪੀ.-ਐਮ.ਐਲ.ਏ.' ਦੀ ਵਿਸ਼ੇਸ਼ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ | ਉਨ੍ਹਾਂ 'ਤੇ 2014 ਦੀਆਂ ਲੋਕ ਸਭਾ ਚੋਣਾਂ 'ਚ ਪਾਰਟੀ ਮੈਂਬਰ ਕੁਮਾਰ ਵਿਸ਼ਵਾਸ ਦੇ ਸਮਰਥਨ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX