ਤਾਜਾ ਖ਼ਬਰਾਂ


ਜੋਸ਼ੀਮੱਠ ਸੰਬੰਦੀ ਜਾਂਚ ਜਲਦ ਪੂਰੀ ਕਰ ਲਈ ਜਾਵੇਗੀ- ਪੁਸ਼ਕਰ ਸਿੰਘ ਧਾਮੀ
. . .  9 minutes ago
ਦੇਹਰਾਦੂਨ, 3 ਫਰਵਰੀ- ਜੋਸ਼ੀਮੱਠ ਦੀ ਸਥਿਤੀ ਸੰਬੰਧੀ ਗੱਲ ਕਰਦਿਆਂ ਉਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਲਗਾਤਾਰ ਜੋਸ਼ੀਮੱਠ ਦੀ ਨਿਗਰਾਨੀ ਕਰ ਰਹੇ ਹਾਂ। ਅਸੀਂ ਉੱਥੋਂ ਦੇ ਲੋਕਾਂ ਦੇ ਸੰਪਰਕ ਵਿਚ ਹਾਂ। ਜਿਹੜੀਆਂ 8 ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨ੍ਹਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ, ਜਲਦੀ ਹੀ ਜਾਂਚ ਪੂਰੀ...
ਬਾਲ ਵਿਆਹ ਮਾਮਲੇ ਵਿਚ 1800 ਵਿਅਕਤੀ ਗਿ੍ਫ਼ਤਾਰ- ਅਸਮ ਮੁੱਖ ਮੰਤਰੀ
. . .  19 minutes ago
ਗੁਵਹਾਟੀ, 2 ਫਰਵਰੀ- ਅਸਮ ਦੇ ਮੁਖ ਮੰਤਰੀ ਡਾ. ਹਿਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ ਪੁਲਿਸ ਨੇ ਰਾਜ ਭਰ ਵਿਚ ਬਾਲ ਵਿਆਹ ਨਾਲ ਸੰਬੰਧਤ ਮਾਮਲਿਆਂ ਦੇ ਸੰਬੰਧ ਵਿਚ ਹੁਣ ਤੱਕ 1,800 ਵਿਅਕਤੀਆਂ ਨੂੰ...
ਜੰਮੂ ਕਸ਼ਮੀਰ: ਸਟੇਟ ਇਨਵੈਸਟੀਗੇਸ਼ਨ ਏਜੰਸੀ ਵਲੋਂ ਕਈ ਥਾਵਾਂ ’ਤੇ ਛਾਪੇਮਾਰੀ
. . .  23 minutes ago
ਸ੍ਰੀਨਗਰ, 3 ਫਰਵਰੀ- ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਸਟੇਟ ਇਨਵੈਸਟੀਗੇਸ਼ਨ ਏਜੰਸੀ (ਐਸ.ਆਈ.ਏ.) ਨੇ ਅੱਤਵਾਦੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
ਸੰਸਦ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ
. . .  30 minutes ago
ਨਵੀਂ ਦਿੱਲੀ, 3 ਫਰਵਰੀ- ਸੰਸਦ ਵਿਚ ਅੱਜ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਬੀ.ਐੱਸ.ਐੱਫ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ ਸੁੱਟਿਆ, ਤਿੰਨ ਪੈਕਟ ਹੈਰੋਇਨ ਬਰਾਮਦ
. . .  29 minutes ago
ਚੋਗਾਵਾਂ, 3 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਬੀ.ਪੀ.ਓ. ਰੀਅਰ ਕੱਕੜ ਚੌਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਡਰੋਨ ਤੇ ਗੋਲੀਆਂ ਦਾਗ ਕੇ ਹੇਠਾਂ ਸੁੱਟ...
ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਦੋਸ਼ੀ ਦਿੱਲੀ ਦੇ ਰੋਹਿਣੀ ਤੋਂ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 3 ਜਨਵਰੀ-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਠਭੇੜ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਨਾਂ ਦੋਸ਼ੀਆਂ ਨੂੰ ਰੋਹਿਣੀ ਇਲਾਕੇ 'ਚ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ।
ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਨੇ ਬਾਥਰੂਮ ’ਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ
. . .  about 1 hour ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਵਲੋਂ ਬਾਥਰੂਮ ’ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ, ਜਿਸ ਨੂੰ ਜੇਲ੍ਹ ਸਟਾਫ਼ ਵਲੋਂ ਸਿਵਲ ਹਸਪਤਾਲ ਦੇ ਮੁਰਦਾ ਘਰ...
ਮਹਿੰਗਾਈ ਦੀ ਮਾਰ ! ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
. . .  about 1 hour ago
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ
. . .  about 3 hours ago
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ 92 ਸਾਲ ਦੀ ਉਮਰ 'ਚ ਦਿਹਾਂਤ
. . .  about 3 hours ago
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਮੋਗਾ

ਹੁਣ ਮੂੰਗੀ ਦੀ ਕਾਸ਼ਤ ਨਾਲ ਬਦਲੇਗੀ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਦੀ ਕਿਸਮਤ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)– ਭਾਰਤ ਸਰਕਾਰ ਵਲੋਂ ਸੂਬਾ ਸਰਕਾਰਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਇਕ ਜ਼ਿਲ੍ਹਾ ਇਕ ਉਤਪਾਦ ਯੋਜਨਾ ਤਹਿਤ ਜ਼ਿਲ੍ਹਾ ਮੋਗਾ ਵਿਚ ਮੂੰਗੀ ਦੀ ਕਾਸ਼ਤ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ

ਮੋਗਾ, 25 ਅਕਤੂਬਰ (ਜਸਪਾਲ ਸਿੰਘ ਬੱਬੀ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਨੇਚਰ ਪਾਰਕ ਮੋਗਾ ਵਿਖੇ ਭੁਪਿੰਦਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਪ੍ਰੈੱਸ ਸਕੱਤਰ ਮੁਖ਼ਤਿਆਰ ਸਿੰਘ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਸਕੂਲਾਂ ਦੀ ਅਚਨਚੇਤ ਜਾਂਚ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਦੇ ਡਾਇਰੈਕਟਰ ਸਿੱਖਿਆ ਵਿਭਾਗ (ਕਾਲਜਾਂ) ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਕਾਲਜਾਂ ਲਈ ਅਸਿਸਟੈਂਟ ਪ੍ਰੋਫੈਸਰ ਜੌਗਰਫ਼ੀ ਦੀਆਂ 43 ਅਸਾਮੀਆਂ ਦੀ ਕੀਤੀ ਜਾ ਰਹੀ ਭਰਤੀ ਦਾ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ...

ਪੂਰੀ ਖ਼ਬਰ »

ਪੰਜਾਬ ਮਨਿਸਟਰੀਅਲ ਸਰਵਿਸਿਜ਼ ਕਾਮਿਆਂ ਦੀ ਹੜਤਾਲ 18ਵੇਂ ਦਿਨ 'ਚ ਪੁੱਜੀ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਖਜ਼ਾਨਾ ਦਫ਼ਤਰ ਮੋਗਾ ਵਿਖੇ ਰੋਹ ਭਰਪੂਰ ਰੋਸ ਧਰਨਾ ਦਿੱਤਾ ਗਿਆ | ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਫੂਡ ਸੇਫ਼ਟੀ ਬਰਾਂਚ ਦੇ ਅਧਿਕਾਰੀਆਂ ਵਲੋਂ ਵੱਖ-ਵੱਖ ਪਿੰਡਾਂ 'ਚ ਛਾਪੇਮਾਰੀ

ਮੋਗਾ, 25 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਤਿਉਹਾਰਾਂ ਦੇ ਮੱਦੇ ਨਜ਼ਰ ਸਿਹਤ ਵਿਭਾਗ ਦੀ ਫੂਡ ਬਰਾਂਚ ਦੀ ਟੀਮ ਵਲੋਂ ਅਸਿਸਟੈਂਟ ਕਮਿਸ਼ਨਰ ਫੂਡ ਡਾ. ਮਨਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਸ਼ਹਿਰ ਅਤੇ ਵੱਖ ਵੱਖ ਖੇਤਰਾਂ ਵਿਚ ਮਠਿਆਈਆਂ ਤਿਆਰ ਕਰਨ ...

ਪੂਰੀ ਖ਼ਬਰ »

10-12ਵੀਂ ਜਮਾਤ ਦੇ ਬੋਰਡ ਦੀਆਂ ਪ੍ਰੀਖਿਆਵਾਂ 'ਚ ਪੰਜਾਬੀ ਦਾ ਦਰਜਾ ਘੱਟ ਕਰਨ ਦਾ ਫ਼ੈਸਲਾ ਨਿੰਦਣਯੋਗ-ਦਰਸ਼ਨ ਸਿੰਘ

ਬਾਘਾ ਪੁਰਾਣਾ, 25 ਅਕਤੂਬਰ (ਕਿ੍ਸ਼ਨ ਸਿੰਗਲਾ)- ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ ਸੀ.ਬੀ.ਐਸ.ਈ. ਦੀਆਂ ਪ੍ਰੀਖਿਆਵਾਂ ਦੇ ਮਾਮਲੇ ਵਿਚ ਪੰਜਾਬੀ ਦਾ ਦਰਜਾ ਘੱਟ ਕਰਨ ਨਾਲ ਪੰਜਾਬੀ ਬੋਲਣ ਵਾਲੇ ਲੋਕਾਂ ਨਾਲ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ | ਇਸ ਫ਼ੈਸਲੇ ਨਾਲ ਪੰਜਾਬੀ ...

ਪੂਰੀ ਖ਼ਬਰ »

ਕਣਕ ਦੇ ਤਸਦੀਕਸ਼ੁਦਾ ਬੀਜਾਂ ਨੂੰ ਸਬਸਿਡੀ 'ਤੇ ਲੈਣ ਲਈ ਕਿਸਾਨ ਹੁਣ 31 ਅਕਤੂਬਰ ਤੱਕ ਕਰ ਸਕਦੇ ਹਨ ਅਪਲਾਈ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਣਕ ਦੇ ਤਸਦੀਕਸ਼ੁਦਾ ਬੀਜਾਂ ਨੂੰ ਸਬਸਿਡੀ 'ਤੇ ਦੇਣ ਲਈ ਇਕ ਪਾਲਿਸੀ ਜਾਰੀ ਕੀਤੀ ਹੈ | ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਲੋਂ ਸਜਾਏ ਜਾ ਰਹੇ ਨਗਰ ਕੀਰਤਨ ਸਬੰਧੀ ਤਿਆਰੀਆਂ ਮੁਕੰਮਲ

ਬੱਧਨੀ ਕਲਾਂ, 25 ਅਕਤੂਬਰ (ਸੰਜੀਵ ਕੋਛੜ)- ਧੰਨ-ਧੰਨ ਬਾਬਾ ਨੰਦ ਸਿੰਘ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਹਰ ਸਾਲ ਦੀ ਤਰ੍ਹਾਂ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਹੇਠ ਵਿਸ਼ਾਲ ਨਗਰ ਕੀਰਤਨ ਕਸਬਾ ਬੱਧਨੀ ਕਲਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਵਿਰੁੱਧ ਪ੍ਰਦਰਸ਼ਨ

ਕੋਟ ਈਸੇ ਖਾਂ, 25 ਅਕਤੂਬਰ (ਨਿਰਮਲ ਸਿੰਘ ਕਾਲੜਾ)- ਆਮ ਆਦਮੀ ਪਾਰਟੀ ਹਲਕਾ ਧਰਮਕੋਟ ਤੋਂ ਸੂਬਾ ਸਹਿ-ਸਕੱਤਰ ਸੰਜੀਵ ਕੋਛੜ ਦੀ ਅਗਵਾਈ 'ਚ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਮਹਿੰਗਾਈ ਖ਼ਿਲਾਫ਼ ਮਨੁੱਖੀ ਚੇਨ ਬਣਾ ਕੇ ਕੋਟ ਈਸੇ ਖਾਂ ਚੌਕ 'ਚ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਹਲਕਾ ਨਿਹਾਲ ਸਿੰਘ ਵਾਲਾ ਦੇ ਸਮਰਥਕਾਂ ਦਾ ਹਮੇਸ਼ਾ ਰਿਣੀ ਰਹਾਂਗਾ- ਸਾਹੋਕੇ

ਨਿਹਾਲ ਸਿੰਘ ਵਾਲਾ, 25 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਲੋਕਾਂ ਦੇ ਲੰਬੇ ਸਮੇਂ ਤੋਂ ਹਰ ਦੁੱਖ-ਸੁੱਖ 'ਚ ਸ਼ਰੀਕ ਹੋਣ ਵਾਲੇ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਇਸ ਹਲਕੇ ਤੋਂ ਉਮੀਦਵਾਰੀ ਵਜੋਂ ਚੋਣ ਮੈਦਾਨ 'ਚ ਉਤਰਨ ਲਈ ਤਿਆਰ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਵਲੋਂ ਪਿੰਡ ਹਿੰਮਤਪੁਰਾ ਵਿਖੇ ਮੈਂਬਰ ਕੇਵਲ ਸਿੰਘ ਦੇ ਗ੍ਰਹਿ ਵਿਖੇ ਆਪਣੇ ਸਮਰਥਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਆਪਣੇ ਸਮਰਥਨ 'ਚ ਜੁੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਜਿਵੇਂ ਪਹਿਲਾਂ ਆਮ ਲੋਕਾਂ ਨਾਲ ਭਾਈਚਾਰਕ ਸਾਂਝ ਤੌਰ 'ਤੇ ਜੁੜੇ ਹੋਏ ਹਨ ਉਸੇ ਤਰ੍ਹਾਂ ਹੀ ਆਉਣ ਵਾਲੇ ਸਮੇਂ 'ਚ ਉਹ ਆਪਣੇ ਪਰਿਵਾਰ ਸਮੇਤ ਨਿਹਾਲ ਸਿੰਘ ਵਾਲਾ ਹਲਕੇ ਦੇ ਲੋਕਾਂ ਦੀ ਸੇਵਾ ਲਈ ਜੁਟੇ ਰਹਿਣਗੇ | ਇਕੱਤਰ ਹੋਏ ਲੋਕਾਂ ਵਲੋਂ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਵਿਸ਼ਵਾਸ ਦਵਾਇਆ ਗਿਆ | ਇਸ ਮੌਕੇ ਸੂਬੇਦਾਰ ਗੁਰਮੇਲ ਸਿੰਘ, ਹਰਚੰਦ ਸਿੰਘ, ਨੈਬ ਸਿੰਘ ਪੰਚ, ਚੌਕੀਦਾਰ ਚਮਕੌਰ ਸਿੰਘ, ਪਰਮਜੀਤ ਸਿੰਘ ਪੰਮਾ, ਮਲਕੀਤ ਸਿੰਘ, ਦਰਸ਼ਨ ਸਿੰਘ, ਗਿੰਦਰਪਾਲ ਸਿੰਘ, ਜਗਜੀਤ ਸਿੰਘ ਜੱਗੀ, ਬੇਅੰਤ ਸਿੰਘ, ਜੀਤ ਸਿੰਘ, ਨੇਕ ਸਿੰਘ, ਰਣਧੀਰ ਸਿੰਘ, ਭਗਵਾਨ ਸਿੰਘ, ਹਰਪਾਲ ਸਿੰਘ, ਸਾਧਾ ਸਿੰਘ, ਸੇਵਕ ਸਿੰਘ, ਮਨਦੀਪ ਸਿੰਘ, ਮਲਕੀਤ ਸਿੰਘ, ਜਿੰਦਰ ਸਿੰਘ, ਹਰਮੇਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਬੀਬੀਆਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਫ਼ਸਲੀ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ -ਲਾਡੀ ਢੋਸ

ਧਰਮਕੋਟ, 25 ਅਕਤੂਬਰ (ਪਰਮਜੀਤ ਸਿੰਘ)-ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਸਥਾਨਕ ਮੰਡੀ ਦਾ ਦੌਰਾ ਕੀਤਾ ਗਿਆ | ਪਿਛਲੇ ਦਿਨੀਂ ਹੋਈ ਬਾਰਸ਼ ਕਾਰਨ ਜਿੱਥੇ ਵੱਡੀ ਗਿਣਤੀ ਵਿਚ ਕਿਸਾਨਾਂ ਦੀ ਤਿਆਰ ਖੜੀ ਫ਼ਸਲ ਬੁਰੀ ਤਰਾਂ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਦੇ ਯੋਗੇਸ਼ ਨਾਗਪਾਲ ਨੇ ਲਿਸਨਿੰਗ 'ਚੋਂ ਹਾਸਲ ਕੀਤੇ 7 ਬੈਂਡ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)- ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ.ਰੋਡ 'ਤੇ ਜੀ.ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਯੋਗੇਸ਼ ਨਾਗਪਾਲ ਪੁੱਤਰ ਰਾਜ ਕੁਮਾਰ ਨਾਗਪਾਲ ਨਿਵਾਸੀ ...

ਪੂਰੀ ਖ਼ਬਰ »

ਸੁਖਚੈਨ ਸਿੰਘ ਚੈਨਾ ਸਹਿਕਾਰੀ ਸਭਾ ਬੱਧਨੀ ਕਲਾਂ ਦੇ ਬਣੇ ਪ੍ਰਧਾਨ

ਬੱਧਨੀ ਕਲਾਂ, 25 ਅਕਤੂਬਰ (ਸੰਜੀਵ ਕੋਛੜ)- ਬੀਤੇ 4 ਅਕਤੂਬਰ ਨੂੰ ਸਹਿਕਾਰੀ ਸਭਾ ਬੱਧਨੀ ਕਲਾਂ ਦੀ ਸਰਬ ਸੰਮਤੀ ਨਾਲ ਹੋਈ ਚੋਣ ਸਬੰਧੀ ਚੁਣੇ ਗਏ 11 ਮੈਂਬਰਾਂ ਵਲੋਂ ਅੱਜ ਪ੍ਰਧਾਨਗੀ ਦੀ ਚੋਣ ਸਹਿਕਾਰੀ ਸਭਾ ਬੱਧਨੀ ਕਲਾਂ ਦੇ ਦਫ਼ਤਰ ਵਿਖੇ ਕੀਤੀ ਗਈ ਜਿਸ ਵਿਚ ਪਰਮਜੀਤ ਸਿੰਘ, ...

ਪੂਰੀ ਖ਼ਬਰ »

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਰ ਵਰਗ ਦਾ ਦਿਲ ਜਿੱਤਿਆ- ਤਖ਼ਤੂਪੁਰਾ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜੋ ਵਿਕਾਸ ਦੇ ਕੰਮ 'ਤੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉਸ ਨਾਲ ਮੁੱਖ ਮੰਤਰੀ ਹਰ ਇਕ ਦਾ ਚਹੇਤਾ ਬਣ ਗਿਆ ਹੈ ਤੇ ਸੂਬੇ ਦਾ ਹਰ ਵਰਗ ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਰੋਡੇ ਵਿਖੇ ਪਹਿਲਾ ਫੁੱਟਬਾਲ ਟੂਰਨਾਮੈਂਟ ਕਰਵਾਇਆ

ਸਮਾਲਸਰ, 25 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਪਿੰਡ ਰੋਡੇ (ਮੋਗਾ) ਦੇ ਨੌਜਵਾਨਾਂ ਦੀ ਫੁੱਟਬਾਲ ਟੂਰਨਾਮੈਂਟ ਕਮੇਟੀ ਦੇ ਮੈਂਬਰਾਂ ਗੁਰਸਿਮਰਨ ਸਿੰਘ ਬਰਾੜ ਰੋਡੇ, ਅਵਤਾਰ ਸਿੰਘ ਤਾਰੀ, ਸੁਖਰਾਜ ਸਿੰਘ ਰੋਡੇ, ਕਮਲ ਰੋਡੇ, ਸਨੀ ਸਿੰਘ ਰੋਡੇ, ਸਨੀ ਸਿੰਘ ਰੋਡੇ, ਹਰਮੀਤ ...

ਪੂਰੀ ਖ਼ਬਰ »

ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਪੰਜਾਬ ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)-ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਸਰਪ੍ਰਸਤ ਮਨਜੀਤ ਸਿੰਘ ਧਾਲੀਵਾਲ ਐਡਵੋਕੇਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੇਅਰਮੈਨ ਬਚਿੱਤਰ ਸਿੰਘ, ਉਪ ਚੇਅਰਮੈਨ ਜਗਤਾਰ ਸਿੰਘ ਮਖੂ, ਮਹਾਂਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ ਇੰਟਕ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 25 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਮਿਡ ਡੇ ਮੀਲ ਕੁੱਕ ਯੂਨੀਅਨ ਇੰਟਕ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਖੋਟੇ ਦੀ ਪ੍ਰਧਾਨਗੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਬੱਚਿਆਂ ਤੋਂ ਮਾਤ ਭਾਸ਼ਾ ਖੋਹਣ ਦਾ ਕੰਮ 'ਨਵੀਂ ਸਿੱਖਿਆ ਨੀਤੀ 2020' ਨੂੰ ਲਾਗੂ ਕਰਨ ਵੱਲ ਇਕ ਕਦਮ- ਗੌਰਮਿੰਟ ਟੀਚਰਜ਼ ਯੂਨੀਅਨ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਅਮੀਵਾਲ, ਜ਼ਿਲ੍ਹਾ ਪ੍ਰਧਾਨ ਜੱਜਪਾਲ ਬਾਜੇਕੇ, ਸਰਪ੍ਰਸਤ ਕੇਵਲ ਸਿੰਘ ਰਹਿਲ ਤੇ ਸਰਬਜੀਤ ਸਿੰਘ ਦੌਧਰ ਨੇ ਸੀ.ਬੀ.ਐਸ.ਈ. ਵਲੋਂ ਜਾਰੀ ...

ਪੂਰੀ ਖ਼ਬਰ »

ਮੱਖਣ ਬਰਾੜ ਵਲੋਂ ਵਿਧਾਨ ਸਭਾ ਚੋਣਾਂ ਸੰਬੰਧੀ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵਿਧਾਨ ਸਭਾ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਗਰ ਨਿਗਮ ਮੋਗਾ ਅਧੀਨ ਪੈਂਦੇ ਵਾਰਡ ਨੰਬਰ 30 ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਮੱਖਣ ਨੇ ਮੋਗਾ ਮੰਡੀ ਦਾ ਦੌਰਾ ਕੀਤਾ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਨੇ ਮੋਗਾ ਮੰਡੀ ਦਾ ਦੌਰਾ ਕੀਤਾ | ਉਨ੍ਹਾਂ ਨਾਲ ਕਿਸਾਨ ਵਿੰਗ ਦੇ ਆਗੂ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਲੰਢੇਕੇ ਵੀ ...

ਪੂਰੀ ਖ਼ਬਰ »

168 ਸਕੂਲਾਂ 'ਚ 500 ਤੋਂ ਵਧੇਰੇ ਬੂਟੇ ਲਗਾ ਕੇ ਮਨਾਇਆ ਸੰਯੁਕਤ ਰਾਸ਼ਟਰ ਦਿਵਸ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੈਸ਼ਨਲ ਲੀਗਲ ਸਰਵਿਸ ਅਥਾਰਿਟੀ, ਨਵੀਂ ਦਿੱਲੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ. ਏ. ਐਸ. ਨਗਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ, ਮੋਗਾ ਵਲੋਂ ਭਾਰਤ ਦੀ ਆਜ਼ਾਦੀ ਦੇ ...

ਪੂਰੀ ਖ਼ਬਰ »

ਸਾਢੇ ਚਾਰ ਸਾਲਾਂ ਤੋਂ ਵਿਕਾਸ ਦੀਆਂ ਬਰੂਹਾਂ ਨੂੰ ਵੀ ਤਰਸੇ ਧਰਮਕੋਟ ਨਿਵਾਸੀ- ਦਾਤੇਵਾਲ, ਗਗੜਾ

ਕੋਟ ਈਸੇ ਖਾਂ, 25 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਲੋਕਾਂ ਨੂੰ ਵਿਕਾਸ ਕੰਮਾਂ, ਕਰਜ਼ਾ ਮੁਆਫ਼ੀ, ਨੌਕਰੀਆਂ, ਭਲਾਈ ਯੋਜਨਾਵਾਂ, ਚੰਗੀ ਸਿਹਤ, ਸਿੱਖਿਆ ਦੇ ਨਾਂਅ 'ਤੇ ਜੋ ਝੂਠੇ ਸਬਜ਼ਬਾਗ ਦਿਖਾ ਕੇ ਕਾਂਗਰਸ ...

ਪੂਰੀ ਖ਼ਬਰ »

ਡੀ.ਐਮ. ਕਾਲਜ ਦਾ ਬੀ.ਐੱਡ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 25 ਅਕਤੂਬਰ (ਅਸ਼ੋਕ ਬਾਂਸਲ)- ਸਥਾਨਕ ਮੋਗਾ ਦੇ ਡੀ.ਐਮ. ਕਾਲਜ ਆਫ਼ ਐਜੂਕੇਸ਼ਨ ਬੀ.ਐੱਡ ਸੈਸ਼ਨ 2020-22 ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ | ਕਾਲਜ ਪਿ੍ੰਸੀਪਲ ਡਾ. ਐਮ.ਐਲ. ਜੈਦਕਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਜੈਦਕਾ ਨੇ ਦੱਸਿਆ ...

ਪੂਰੀ ਖ਼ਬਰ »

ਮਾਹਲਾ ਪਰਿਵਾਰ ਕਲੱਬ ਨੇ 217 ਵਿਦਿਆਰਥੀਆਂ ਨੂੰ ਬੂਟ ਵੰਡੇ

ਨੱਥੂਵਾਲਾ ਗਰਬੀ, 25 ਅਕਤੂਬਰ (ਸਾਧੂ ਰਾਮ ਲੰਗੇਆਣਾ)- ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਨਿੱਘੀ ਯਾਦ ਨੂੰ ਤਾਜ਼ਾ ਕਰਦਿਆਂ ਬੀਤੇ ਕੱਲ੍ਹ 'ਮਾਹਲਾ ਪਰਿਵਾਰ ਕਲੱਬ' ਮਾਹਲਾ ਕਲਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਨਰਸਰੀ ਤੋਂ ਲੈ ਕੇ ਪੰਜਵੀਂ ਜਮਾਤ ਦੇ 217 ...

ਪੂਰੀ ਖ਼ਬਰ »

ਬਰਾਈਟ ਸਟੋਨ ਆਈਲਟਸ ਸੈਂਟਰ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 6.5 ਬੈਂਡ

ਬਾਘਾ ਪੁਰਾਣਾ, 25 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਨਹਿਰੂ ਮੰਡੀ ਬਾਘਾ ਪੁਰਾਣਾ 'ਚ ਸਥਿਤ ਬਰਾਈਟ ਸਟੋਨ ਆਈਲਟਸ ਐਂਡ ਇਮੀਗ੍ਰੇਸ਼ਨ ਸੰਸਥਾ ਬਾਘਾ ਪੁਰਾਣਾ ਜਿਸ ਤੋਂ ਵਿਦਿਆਰਥੀ ਹਰ ਹਫ਼ਤੇ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ...

ਪੂਰੀ ਖ਼ਬਰ »

ਕੇਵਲ ਸਿੰਘ ਲੌਂਗੀਵਿੰਡ ਆਪ ਦੇ ਹਲਕਾ ਧਰਮਕੋਟ ਦੇ ਵਪਾਰ ਮੰਡਲ ਦੇ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 25 ਅਕਤੂਬਰ (ਨਿਰਮਲ ਸਿੰਘ ਕਾਲੜਾ)- ਕੇਵਲ ਸਿੰਘ ਲੌਂਗੀਵਿੰਡ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਧਰਮਕੋਟ ਦੇ ਵਪਾਰ ਮੰਡਲ ਦੇ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਹਲਕਾ ਧਰਮਕੋਟ ਦੇ ਵਲੰਟੀਅਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਗਈ | ਕੇਵਲ ਸਿੰਘ ਲੌਂਗੀਵਿੰਡ ਨੇ ...

ਪੂਰੀ ਖ਼ਬਰ »

ਪੰਜਾਬੀ ਨੂੰ ਨਿਮਨ ਦਰਜੇ ਦੀ ਭਾਸ਼ਾ ਦਾ ਦਰਜਾ ਦੇਣਾ ਅਤਿ ਨਿੰਦਣਯੋਗ- ਹਾਣੀ

ਕੋਟ ਈਸੇ ਖਾਂ, 25 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਪੰਜਾਬੀ ਭਾਸ਼ਾ ਨੂੰ ਉਸ ਦੇ ਸੀ.ਬੀ.ਐੱਸ.ਈ. ਸਿੱਖਿਆ ਬੋਰਡ ਵਲੋਂ ਜੋ ਆਪਣੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਵਿਸ਼ੇਸ਼ ਜ਼ਰੂਰੀ ਦਰਜੇ ਤੋਂ ਘਟਾ ਕੇ ਨਿਮਨ ਦਰਜੇ ਦੀ ਭਾਸ਼ਾ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਪਿੰਡ ਸੰਗਤਪੁਰਾ ਦੇ ਦੋ ਸਾਬਕਾ ਪੰਚ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਬਾਘਾ ਪੁਰਾਣਾ, 25 ਅਕਤੂਬਰ (ਕਿ੍ਸ਼ਨ ਸਿੰਗਲਾ)- ਆਮ ਆਦਮੀ ਪਾਰਟੀ ਹਲਕਾ ਬਾਘਾ ਪੁਰਾਣਾ ਦੇ ਆਗੂਆਂ ਤੇ ਵਰਕਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਪਿੰਡ ਸੰਗਤਪੁਰਾ ਵਿਖੇ ਨਾਰੰਗ ਸਿੰਘ ਵਲੰਟੀਅਰ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਹਲਕਾ ਇੰਚਾਰਜ ਅੰਮਿ੍ਤਪਾਲ ਸਿੰਘ ਸਿੱਧੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX