ਤਾਜਾ ਖ਼ਬਰਾਂ


ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ 300 ਨਵੇਂ ਕੋਵਿਡ ਦੇ ਸਕਾਰਾਤਮਕ ਮਾਮਲੇ, 163 ਰਿਕਵਰੀ ਅਤੇ 2 ਦੀ ਮੌਤ
. . .  about 1 hour ago
ਅਤੀਕ ਅਹਿਮਦ ਨੂੰ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਾਪਸ ਲਿਆਂਦਾ ਗਿਆ
. . .  about 2 hours ago
ਅਹਿਮਦਾਬਾਦ, 29 ਮਾਰਚ - ਮਾਫੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ 'ਚ ਵਾਪਸ ਲਿਆਂਦਾ ਗਿਆ । ਉਮੇਸ਼ ਪਾਲ ਅਗਵਾ ਮਾਮਲੇ 'ਚ ਅਤੀਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ...
ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੇ ਭਰਾ ਦੀ ਸੜਕ ਹਾਦਸੇ ’ਚ ਮੌਤ
. . .  about 3 hours ago
ਭਵਾਨੀਗੜ੍ਹ, 29 ਮਾਰਚ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਅਨਾਜ ਮੰਡੀ ਵਿਖੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਵਿਚ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ....
ਕਪੂਰਥਲਾ: ਪੁਲਿਸ ਨੇ ਬਰਾਮਦ ਕੀਤੀ ਲਾਵਾਰਿਸ ਕਾਰ
. . .  about 4 hours ago
ਕਪੂਰਥਲਾ, 29 ਮਾਰਚ- ਪੰਜਾਬ ਪੁਲਿਸ ਵਲੋਂ ਭਗੌੜੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਇਥੋਂ ਦੇ ਇਕ ਗੁਰਦੁਆਰੇ ਨੇੜਿਓਂ ਇਕ ਲਾਵਾਰਿਸ ਕਾਰ ਬਰਾਮਦ ਕੀਤੀ ਹੈ। ਪੁਲਿਸ ਵਲੋਂ....
ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ- ਅੰਮ੍ਰਿਤਪਾਲ
. . .  about 4 hours ago
ਜਲੰਧਰ, 29 ਮਾਰਚ- 18 ਮਾਰਚ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਵਲੋਂ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ ’ਤੇ ਸਰਬਤ ਖ਼ਾਲਸਾ....
ਕਾਂਗੜਾ ਦੀ ਚਾਹ ਨੂੰ ਮਿਲਿਆ ਜੀ.ਆਈ. ਟੈਗ
. . .  about 5 hours ago
ਨਵੀਂ ਦਿੱਲੀ, 29 ਮਾਰਚ- ਭਾਰਤ ਦੀ ਕਾਂਗੜਾ ਚਾਹ ਨੂੰ ਯੂਰਪੀਅਨ ਕਮਿਸ਼ਨ ਦਾ ਜੀ.ਆਈ. ਟੈਗ ਮਿਲਿਆ...
ਮੱਧ ਪ੍ਰਦੇਸ਼: ਨਾਮੀਬੀਆ ਤੋਂ ਆਈ ਮਾਦਾ ਚੀਤਾ ਨੇ ਦਿੱਤਾ 4 ਸ਼ਾਵਕਾਂ ਨੂੰ ਜਨਮ
. . .  about 5 hours ago
ਭੋਪਾਲ, 29 ਮਾਰਚ- ਸ਼ਿਓਪੁਰ ਦੇ ਕੁਨੋ ਨੈਸ਼ਨਲ ਪਾਰਕ ਵਿਚ ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ 4 ਸ਼ਾਵਕਾਂ ਨੂੰ ਜਨਮ ਦਿੱਤਾ ਹੈ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਬਾਰੇ ਕੇਂਦਰੀ ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ 17 ਸਤੰਬਰ 2022 ਨੂੰ ਭਾਰਤ ਵਿਚ ਲਿਆਂਦੇ ਚੀਤਿਆਂ...
ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਨੇ ਜਾਰੀ ਕੀਤਾ ‘ਹਿਊ ਐਂਡ ਕ੍ਰਾਈ’ ਨੋਟਿਸ
. . .  about 5 hours ago
ਅੰਮ੍ਰਿਤਸਰ, 29 ਮਾਰਚ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ‘ਹਿਊ ਐਂਡ ਕ੍ਰਾਈ’ ਨੋਟਿਸ ਜਾਰੀ ਕੀਤਾ ਕਿਉਂਕਿ ਖੁਫ਼ੀਆ ਸੂਚਨਾਵਾਂ ਦੇ ਸੁਝਾਅ ਤੋਂ ਬਾਅਦ ਅੰਮ੍ਰਿਤਸਰ, ਤਲਵੰਡੀ ਸਾਬੋ ਬਠਿੰਡਾ ਅਤੇ ਆਨੰਦਪੁਰ ਸਾਹਿਬ ਵਿਚ ਹਾਈ ਅਲਰਟ ਜਾਰੀ ਕੀਤਾ....
ਮੁੱਖ ਮੰਤਰੀ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਕੀਤੀ ਟਵੀਟ ਲਈ ਤੁਰੰਤ ਮਾਫ਼ੀ ਮੰਗਣ- ਐਡਵੋਕੇਟ ਧਾਮੀ
. . .  about 5 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ ਜ਼ਾਬਤੇ ਅੰਦਰ ਰਹਿਣ.....
ਭਾਰਤ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪ੍ਰਮੁੱਖ ਅਰਥਵਿਵਸਥਾ- ਪ੍ਰਧਾਨ ਮੰਤਰੀ
. . .  about 5 hours ago
ਨਵੀਂ ਦਿੱਲੀ, 29 ਮਾਰਚ- ਅੱਜ ਇੱਥੇ ਹੋਏ ਲੋਕਤੰਤਰ ਲਈ ਸੰਮੇਲਨ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਸਿਰਫ਼ ਇਕ ਢਾਂਚਾ ਨਹੀਂ ਹੈ। ਇਹ ਆਤਮਾ ਵੀ ਹੈ। ਇਹ ਇਸ ਵਿਸ਼ਵਾਸ ’ਤੇ ਅਧਾਰਤ ਹੈ ਕਿ ਹਰੇਕ ਮਨੁੱਖ ਦੀਆਂ ਲੋੜਾਂ ਅਤੇ ਇੱਛਾਵਾਂ ਬਰਾਬਰ ਮਹੱਤਵਪੂਰਨ ਹਨ। ਇਸ ਲਈ ਭਾਰਤ ਵਿਚ ਸਾਡਾ....
ਹਿਰਾਸਤ ਵਿਚ ਲਏ ਜ਼ਿਆਦਾਤਰ ਨੌਜਵਾਨ ਹੋਏ ਰਿਹਾਅ- ਪੰਜਾਬ ਸਰਕਾਰ
. . .  about 6 hours ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ 360 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਸੀ, ਜਿੰਨ੍ਹਾ ਵਿਚੋਂ ਸਰਕਾਰ ਨੇ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ 12 ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਸ੍ਰੀ ਅਕਾਲ....
ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣ ਦੀਆਂ ਕਨਸੋਆਂ ’ਤੇ ਪੁਲਿਸ ਹੋਈ ਅਲਰਟ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਜੇ.ਐਸ.ਨਿੱਕੂਵਾਲ/ਕਰਨੈਲ ਸਿੰਘ)- ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀਆਂ ਕਨਸੌਆਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਪੁਲਿਸ.....
ਬੀ. ਐਸ. ਐਫ਼. ਨੇ ਬਰਾਮਦ ਕੀਤੀ ਦੋ ਪੈਕਟ ਹੈਰੋਇਨ
. . .  about 6 hours ago
ਅਟਾਰੀ, 29 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਭਰੋਭਾਲ ਦੇ ਇਲਾਕੇ ਵਿਚੋ ਦੋ ਕੰਟੇਨਰ ਬਰਾਮਦ ਕੀਤੇ। ਕੰਟੇਨਰਾਂ ਨੂੰ ਖੋਲ੍ਹਣ ’ਤੇ ਉਨ੍ਹਾਂ ਵਿਚੋਂ ਦੋ ਪੈਕਟ ਹੈਰੋਇਨ ਦੇ ਬਰਾਮਦ ਹੋਏ, ਜਿਨ੍ਹਾਂ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਭੇਜਿਆ ਗਿਆ ਨਿਆਂਇਕ ਹਿਰਾਸਤ ’ਚ
. . .  about 7 hours ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਈਸ਼ਵਰ ਸਿੰਘ, ਸੁਖਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਨੂੰ ਅੱਜ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਤਿੰਨਾਂ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ....
ਨਹੀਂ ਬੈਨ ਹੋਇਆ ਗਿਆਨੀ ਹਰਪ੍ਰੀਤ ਸਿੰਘ ਦਾ ਟਵਿਟਰ ਅਕਾਊਂਟ
. . .  about 7 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਕਰਨ ਸੰਬੰਧੀ ਟਵਿੱਟਰ ਖ਼ਾਤੇ ’ਤੇ ਅਪਲੋਡ ਕੀਤਾ ਗਿਆ ਪੋਸਟਰ ਭਾਰਤ ਵਿਚ ਹੁਣ ਟਵਿੱਟਰ ’ਤੇ ਦਿਖਾਈ ਨਹੀਂ ਦੇਵੇਗਾ। ਪ੍ਰਾਪਤ ਜਾਣਕਾਰੀ....
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
. . .  about 7 hours ago
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
ਅੰਮ੍ਰਿਤਪਾਲ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਦੀ ਚਰਚਾ ਦੇ ਚਲਦਿਆਂ ਪੁਲਿਸ ਵਲੋਂ ਸ੍ਰੀ ਦਰਬਾਰ ਸਹਿਬ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ
. . .  about 8 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜਿਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਕਈ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਹੈ, ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰਨ ਦੀ ਚੱਲ ਰਹੀ ਚਰਚਾ ਦੌਰਾਨ ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ....
ਅੰਮ੍ਰਿਤਪਾਲ ਸਿੰਘ ਦੇ ਦਮਦਮਾ ਸਾਹਿਬ ਪੁੱਜਣ ਦੀਆਂ ਅਫ਼ਵਾਹਾਂ ਦੌਰਾਨ ਵੱਡੀ ਗਿਣਤੀ ਪੁੱਜੀ ਫ਼ੋਰਸ
. . .  about 8 hours ago
ਤਲਵੰਡੀ ਸਾਬੋ, 29 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ ਉਪਰੰਤ ਅਚਾਨਕ ਤਲਵੰਡੀ ਸਾਬੋ ’ਚ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਨਜ਼ਰ ਆਉਣ ਲੱਗ ਗਈ ਹੈ। ਨਗਰ ਦੇ ਨਿਸ਼ਾਨ-ਏ-ਖ਼ਾਲਸਾ ਚੌਂਕ ਤੋਂ ਲੈ....
ਲੁਧਿਆਣਾ ਵਿਚ ਹਾਈ ਅਲਰਟ
. . .  about 8 hours ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੱਜ ਬਾਅਦ ਦੁਪਹਿਰ ਅਚਾਨਕ ਸ਼ਹਿਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿਚ ਪੁਲਿਸ ਵਲੋਂ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸ਼ਹਿਰ ਵਿਚ ਆਉਣ ਵਾਲੇ....
ਰਾਹੁਲ ਗਾਂਧੀ ਮੀਟਿੰਗ ਲਈ ਪਹੁੰਚੇ ਸੀ.ਪੀ.ਪੀ. ਦਫ਼ਤਰ
. . .  about 9 hours ago
ਨਵੀਂ ਦਿੱਲੀ, 29 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਸੀ.ਪੀ.ਪੀ. ਦਫ਼ਤਰ ਵਿਚ ਲੋਕ ਸਭਾ ਅਤੇ ਰਾਜ ਸਭਾ ਦੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ.....
ਡੀ.ਐਸ.ਪੀ. ਪੱਧਰ ਦੇ 24 ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 9 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਵਲੋਂ ਪੱਤਰ ਜਾਰੀ ਕਰਕੇ ਡੀ.ਐਸ. ਪੀ. ਪੱਧਰ ਦੇ 24 ਅਧਿਕਾਰੀਆਂ.....
ਸਾਬਕਾ ਵਿਧਾਇਕ ਵੈਦ ਮੁੜ ਵਿਜੀਲੈਂਸ ਦਫ਼ਤਰ ਪੁੱਜੇ
. . .  about 9 hours ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਜਾਂਚ ਵਿਚ ਸ਼ਾਮਿਲ ਹੋਣ ਲਈ ਅੱਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਦਫ਼ਤਰ ਪੁੱਜੇ ਹਨ, ਇਹ ਉਨ੍ਹਾਂ ਦੀ ਦੂਜੀ ਪੇਸ਼ੀ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵੀ...
ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਹੋਵੇਗਾ ਰਜਿਸਟਰੀਆਂ ਦਾ ਕੰਮ
. . .  about 9 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਸੂਬੇ ਭਰ ਵਿਚ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮਕਾਜ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਸਮੂਹ ਸਬ ਰਜਿਸਟਰਾਰਾਂ ਨੂੰ ਇਨ੍ਹਾਂ ਹੁਕਮਾਂ....
ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 9 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  about 9 hours ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ ਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਸੰਗਰੂਰ

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਮਲੇਰਕੋਟਲਾ ਦੇ ਤਿੰਨ ਸਰਕਲ ਪ੍ਰਧਾਨਾਂ ਅਤੇ ਜ਼ਿਲ੍ਹਾ ਜਥੇਬੰਦੀ ਦੇ ਅਹੁਦੇਦਾਰਾਂ ਦਾ ਐਲਾਨ

ਮਲੇਰਕੋਟਲਾ, 25 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਵਿਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨਾਲ ਸਲਾਹ ਮਸ਼ਵਰੇ ਉਪਰੰਤ ...

ਪੂਰੀ ਖ਼ਬਰ »

ਹਲਕਾ ਮਲੇਰਕੋਟਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਐਲਾਨੇ ਉਮੀਦਵਾਰ ਬਾਰੇ ਪਾਰਟੀ ਮੁੜ ਵਿਚਾਰ ਕਰੇਗੀ-ਐਡ. ਝੂੰਦਾਂ

ਮਲੇਰਕੋਟਲਾ, 25 ਅਕਤੂਬਰ (ਪਰਮਜੀਤ ਸਿੰਘ ਕੁਠਾਲਾ, ਹਨੀਫ਼ ਥਿੰਦ) -ਹਲਕਾ ਮਲੇਰਕੋਟਲਾ ਤੋਂ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਵਲੋਂ ਸ਼ੁੱਕਰਵਾਰ ਨੂੰ ਐਲਾਨੇ ਉਮੀਦਵਾਰ ਮੁਹੰਮਦ ਯੁਨਸ ਬਖ਼ਸ਼ੀ ਦੇ ਨਾਂ ਉੱਪਰ ਸਥਾਨਕ ਅਕਾਲੀ ਆਗੂਆਂ ਵਲੋਂ ਉਠਾਏ ਸਵਾਲਾਂ ਤੋਂ ਬਾਅਦ ਅੱਜ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਉਂਦਿਆਂ ਯੂਨਾਨੀ ਮੈਡੀਸਨ ਨੂੰ ਪੱ੍ਰਫੁਲਿਤ ਕਰਨ ਦਾ ਦਿੱਤਾ ਸੱਦਾ

ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਰਹਿਬਰ ਆਯੁਰਵੈਦਿਕ ਅਤੇ ਯੂਨਾਨੀ ਮੈਡੀਕਲ ਕਾਲਜ, ਹਸਪਤਾਲ ਅਤੇ ਰਿਸਰਜ ਸੈਂਟਰ ਵਿਖੇ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਜਾਣ 'ਤੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਉਂਦਿਆਂ ਯੂਨਾਨੀ ਮੈਡੀਸਨ ਸਬੰਧੀ ...

ਪੂਰੀ ਖ਼ਬਰ »

ਲੌਂਗੋਵਾਲ 'ਚ ਡੇਂਗੂ ਦੇ ਪ੍ਰਕੋਪ ਸੰਬੰਧੀ ਵਿਰੋਧੀ ਧਿਰ ਨੇ ਚੁੱਕੇ ਸਵਾਲ

ਲੌਂਗੋਵਾਲ, 25 ਅਕਤੂਬਰ (ਵਿਨੋਦ, ਖੰਨਾ) - ਲੌਂਗੋਵਾਲ ਨਗਰ ਕੌਂਸਲ ਦੇ ਵਿਰੋਧੀ ਧਿਰ ਨਾਲ ਸੰਬੰਧਿਤ 6 ਕੌਂਸਲਰਾਂ ਨੇ ਸ਼ਹਿਰ ਅੰਦਰ ਡੇਂਗੂ ਕਾਰਨ ਹੋ ਰਹੀਆਂ ਮੌਤਾਂ ਦਾ ਕਾਰਨ ਨਗਰ ਕੌਂਸਲ ਦੀ ਨਖਿੱਧ ਕਾਰਗੁਜ਼ਾਰੀ ਦੱਸਿਆ ਹੈ | ਪਰਮਿੰਦਰ ਕੌਰ ਬਰਾੜ, ਸੁਸ਼ਮਾ ਰਾਣੀ, ...

ਪੂਰੀ ਖ਼ਬਰ »

ਕੁਕਿੰਗ ਕਾਸਟ ਦੀ ਰਾਸ਼ੀ ਨਾ ਆਉਣ ਕਾਰਨ ਜ਼ਿਲ੍ਹੇ ਦੇ ਸਕੂਲਾਂ 'ਚ ਪੜ੍ਹਦੇ ਇਕ ਲੱਖ ਬੱਚਿਆਂ ਦਾ ਬੰਦ ਹੋ ਸਕਦਾ ਹੈ ਦੁਪਹਿਰ ਦਾ ਖਾਣਾ

ਸੰਗਰੂਰ, 25 ਅਕਤੂਬਰ (ਧੀਰਜ ਪਸ਼ੌਰੀਆ) - ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੰੂ ਦੁਪਹਿਰ ਦਾ ਪੌਸ਼ਟਿਕ ਖਾਣਾ ਮੁਹੱਈਆ ਕਰਵਾਉਣ ਲਈ ਕਈ ਸਾਲਾਂ ਤੋਂ ਚੱਲ ਰਹੀ ਮਿਡ-ਡੇ-ਮੀਲ ਯੋਜਨਾ 'ਤੇ ਸੰਗਰੂਰ ਜ਼ਿਲ੍ਹੇ 'ਚ ਬੰਦ ਹੋਣ ਦਾ ਖ਼ਤਰਾ ਮੰਡਰਾਉਣ ਲੱਗਾ ਹੈ | ਦੱਸਿਆ ਗਿਆ ਹੈ 31 ...

ਪੂਰੀ ਖ਼ਬਰ »

ਨਿੱਜੀ ਬੱਸਾਂ 'ਚ ਵਿਦਿਆਰਥੀਆਂ ਤੋਂ ਕਿਰਾਇਆ ਵਸੂਲਣ ਖ਼ਿਲਾਫ਼ ਪੀ.ਐਸ.ਯੂ. ਨੇ ਸਹਾਇਕ ਕਮਿਸ਼ਨਰ ਨੂੰ ਸੌਂਪਿਆ ਮੰਗ–ਪੱਤਰ

ਮਲੇਰਕੋਟਲਾ, 25 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਪ੍ਰਾਈਵੇਟ ਬੱਸਾਂ ਵਿਚ ਵਿਦਿਆਰਥੀਆਂ ਤੋਂ ਕਿਰਾਇਆ ਵਸੂਲਣ ਅਤੇ ਬੱਸ ਆਪ੍ਰੇਟਰਾਂ ਵਲੋਂ ਵਿਦਿਆਰਥੀਆਂ ਨਾਲ ਕੀਤੇ ਜਾ ਰਹੇ ਦੁਰਵਿਹਾਰ ਖ਼ਿਲਾਫ਼ ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਪੀ.ਐਸ.ਯੂ.) ਦੇ ਵਿਦਿਆਰਥੀ ...

ਪੂਰੀ ਖ਼ਬਰ »

ਮੰਡੀ ਬੋਰਡ ਵਲੋਂ ਪਾਏ ਸੀਵਰੇਜ ਫ਼ੇਲ੍ਹ ਹੋਣ ਦੇ ਦੋਸ਼ ਲਗਾਉਂਦਿਆਂ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਲੰਘੇ ਦਿਨੀਂ ਪਈ ਭਾਰੀ ਬਾਰਸ਼ ਦੇ ਕਾਰਨ ਅਨਾਜ ਮੰਡੀ ਵਿਚ ਖੜੇ ਪਾਣੀ ਨਾਲ ਕਿਸਾਨਾਂ ਦਾ ਝੋਨਾ ਖ਼ਰਾਬ ਹੋ ਜਾਣ ਤੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਪੰਥਕ ਚੇਤਨਾ ਲਹਿਰ ਦੇ ਆਗੂਆਂ ਨੇ ਮਾਰਕੀਟ ਕਮੇਟੀ ਦੇ ਦਫ਼ਤਰ ਦਾ ਗੇਟ ਰੋਕ ਕੇ ਰੋਸ ਧਰਨਾ ਦਿੰਦਿਆਂ ਮੰਡੀ ਬੋਰਡ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਮਾਸਟਰ ਕਸ਼ਮੀਰ ਸਿੰਘ ਕਾਕੜਾ ਅਤੇ ਪੰਥਕ ਚੇਤਨਾ ਲਹਿਰ ਦੇ ਕਨਵੀਨਰ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਨੇ ਕਿਹਾ ਕਿ ਮੰਡੀ ਬੋਰਡ ਵਲੋਂ ਕਿਸਾਨਾਂ ਤੋਂ ਇਕੱਠੀ ਕੀਤੀ ਮਾਰਕੀਟ ਫ਼ੀਸ ਦੇ 6 ਕਰੋੜ ਰੁਪਏ ਨਾਲ ਮੰਡੀ ਬੋਰਡ ਦਾ ਸੀਵਰੇਜ਼ ਪਾਇਆ ਗਿਆ, ਜੋ ਇਸ ਬਾਰਸ਼ ਵਿਚ ਫ਼ੇਲ੍ਹ ਸਾਬਤ ਹੋਣ ਕਾਰਨ ਅਨਾਜ ਮੰਡੀ ਵਿਚ ਪਾਣੀ ਖੜ ਜਾਣ ਕਾਰਨ ਵਿਕਣ ਲਈ ਆਈ ਝੋਨੇ ਦੀ ਫ਼ਸਲ ਖ਼ਰਾਬ ਹੋ ਗਈ | ਉਨ੍ਹਾਂ ਇਸ ਮੌਕੇ 'ਤੇ ਮੰਡੀ ਬੋਰਡ ਦੇ ਅਧਿਕਾਰੀਆਂ 'ਤੇ ਮਿਲੀਭੁਗਤ ਦੇ ਦੋਸ਼ ਲਗਾਉਂਦਿਆਂ ਫ਼ੇਲ੍ਹ ਹੋਏ ਸੀਵਰੇਜ਼ ਦੀ ਜਾਂਚ ਕਰਾਉਣ ਅਤੇ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ 'ਤੇ ਮਾਮਲਾ ਦਰਜ਼ ਕਰਨ ਦੀ ਮੰਗ ਕੀਤੀ | ਇਸ ਮੌਕੇ 'ਤੇ ਹਾਜ਼ਰ ਕਿਸਾਨ ਯੂਨੀਅਨ ਦੇ ਆਗੂਆਂ ਹਰਜੀਤ ਸਿੰਘ ਫ਼ਤਿਹਗੜ੍ਹ ਭਾਦਸੋਂ ਇਕਾਈ ਪ੍ਰਧਾਨ, ਹਰਜਿੰਦਰ ਸਿੰਘ ਰਾਮਪੁਰਾ, ਲਖਵਿੰਦਰ ਸਿੰਘ ਫ਼ਤਿਹਗੜ੍ਹ ਭਾਦਸੋਂ, ਸਤਨਾਮ ਸਿੰਘ ਕਾਕੜਾ, ਮੇਜਰ ਸਿੰਘ ਕਾਕੜਾ, ਸੁਬੇਗ ਸਿੰਘ ਤੁਰੀ, ਹਰਜਿੰਦਰ ਸਿੰਘ ਸਕਰੌਦੀ, ਅਮਰੀਕ ਸਿੰਘ ਸਕਰੌਦੀ ਆਦਿ ਨੇ ਕਿਹਾ ਕਿ ਜਿਨ੍ਹਾਂ ਸਮਾਂ ਕਿਸਾਨਾਂ ਦਾ ਖ਼ਰਾਬ ਹੋਇਆ ਝੋਨਾ ਪੂਰੇ ਰੇਟ 'ਤੇ ਨਹੀਂ ਵਿਕਦਾ, ਇਹ ਧਰਨਾ ਜਾਰੀ ਰਹੇਗਾ | ਦੂਜੇ ਪਾਸੇ ਅਨਾਜ ਮੰਡੀ ਦੇ ਦੌਰੇ ਦੌਰਾਨ ਭਾਵੇਂ ਕਿ ਮੰਡੀ ਬੋਰਡ ਦੀਆਂ ਸੀਵਰੇਜ ਵਾਲੀਆਂ ਸਾਰੀਆਂ ਮੋਟਰਾਂ ਚਲਾ ਕੇ ਪਾਣੀ ਕੱਢਿਆ ਜਾ ਰਿਹਾ ਸੀ ਪਰ ਮੰਡੀ ਦੁਆਲੇ ਦੀਆਂ ਸੜਕਾਂ ਪਾਣੀ ਨਾਲ ਭਰੀਆਂ ਹੋਈਆਂ ਸਨ, ਜਿਨ੍ਹਾਂ ਵਿਚੋਂ ਪਾਣੀ ਵਿਚ ਵਹਿ ਚੁੱਕਿਆ ਝੋਨਾ ਕਿਸਾਨਾਂ ਵਲੋਂ ਪਾਣੀ ਵਿਚੋਂ ਕੱਢ ਕੇ ਸੁਕਾਇਆ ਜਾ ਰਿਹਾ ਸੀ, ਆੜ੍ਹਤੀਆਂ ਵਲੋਂ ਭਰੇ ਝੋਨੇ ਦੇ ਕੱਟਿਆ ਨੂੰ ਪਲਟੀ ਕੀਤਾ ਜਾ ਰਿਹਾ ਸੀ | ਇਸ ਸਬੰਧੀ ਮੰਡੀ ਬੋਰਡ ਦੇ ਅਧਿਕਾਰੀ ਗੱਲਬਾਤ ਕਰਨ ਤੋਂ ਟਾਲਾ ਵਟਦੇ ਰਹੇ |
ਮਾਰਕੀਟ ਕਮੇਟੀ ਦਫ਼ਤਰ ਜਾ ਕੇ ਸੈਕਟਰੀ ਨਾਲ ਗੱਲਬਾਤ ਕਰਨੀ ਚਾਹੀ ਤਾਂ ਪਤਾ ਲੱਗਿਆ ਕਿ ਸੈਕਟਰੀ ਭਰਪੂਰ ਸਿੰਘ ਕੋਲ ਹੋਰ ਮਾਰਕੀਟ ਕਮੇਟੀ ਦਫ਼ਤਰਾਂ ਦਾ ਚਾਰਜ ਹੋਣ ਕਾਰਨ ਉਹ ਦਿੜ੍ਹਬੇ ਹਨ | ਉਨ੍ਹਾਂ ਕਿਹਾ ਕਿ ਸੀਵਰੇਜ਼ ਦਾ ਕੰਮ ਉਨ੍ਹਾਂ ਅਧੀਨ ਨਹੀਂ ਆਉਂਦਾ, ਐਕਸੀਅਨ ਸਿਵਲ ਨਾਲ ਗੱਲ ਕਰੋ | ਐਕਸੀਅਨ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਮੰਡੀ ਬੋਰਡ ਦੇ ਖੂਹਾਂ ਤੋਂ ਗੱਡੀ ਭਜਾ ਕੇ ਲੰਘ ਗਏ, ਵਾਰ-ਵਾਰ ਮੋਬਾਈਲ 'ਤੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਗੱਲ ਨਾ ਹੋ ਸਕੀ, ਇਸ ਦੌਰਾਨ ਐਸ.ਡੀ.ਓ ਸੁਸ਼ਾਂਤ ਕੁਮਾਰ ਜੋ ਉੱਥੇ ਹਾਜ਼ਰ ਸਨ, ਪਹਿਲਾਂ ਗੱਲ ਕਰਨ ਤੋਂ ਟਾਲਾ ਵਟਦੇ ਰਹੇ ਆਖ਼ਰ ਉਨ੍ਹਾਂ ਇਸ ਸਬੰਧੀ ਉਪਰਾਲੇ ਕਰਨ ਬਾਰੇ ਕਹਿੰਦਿਆਂ ਆਪਣੇ ਵਿਭਾਗ ਨੂੰ ਸਹੀ ਦੱਸਿਆ |

ਖ਼ਬਰ ਸ਼ੇਅਰ ਕਰੋ

 

ਮਨਰੇਗਾ ਫ਼ਰੰਟ ਵਲੋਂ 29 ਨੂੰ ਡੀ.ਸੀ. ਦਫ਼ਤਰ ਵਿਖੇ ਲਗਾਏ ਜਾ ਰਹੇ ਧਰਨੇ ਸੰਬੰਧੀ ਮੀਟਿੰਗ

ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਬੀ.ਡੀ.ਪੀ.ਓ. ਦਫ਼ਤਰ ਵਿਖੇ ਡੈਮੋਕਰੈਟਿਕ ਮਨਰੇਗਾ ਫ਼ਰੰਟ ਦੇ ਕਾਮਿਆਂ ਵਲੋਂ ਬੀ.ਡੀ.ਪੀ.ਓ ਨੂੰ ਮਨਰੇਗਾ ਕਾਨੂੰਨ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਬਲਾਕ ਪ੍ਰਧਾਨ ਹਰਭਜਨ ਸਿੰਘ ਜੌਲੀਆਂ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਸੰਗਰੂਰ ਜ਼ਿਲ੍ਹੇ 'ਚ ਔਰਬਿਟ ਸਮੇਤ 15 ਸਵਾਰੀ ਬੱਸਾਂ ਕੀਤੀਆਂ ਬੰਦ

ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) -ਜ਼ਿਲ੍ਹਾ ਸੰਗਰੂਰ ਦੇ ਆਰ.ਟੀ.ਏ. ਕਰਨਵੀਰ ਸਿੰਘ ਛੀਨਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 17 ਸਵਾਰੀ ਬੱਸਾਂ ਤੇ 12 ਸਕੂਲੀ ਬੱਸਾਂ ਖਿਲਾਫ ਕਾਰਵਾਈ ਕੀਤੀ ਗਈ ਹੈ | ਸਵਾਰੀ ਬੱਸਾਂ 'ਚੋਂ 15 ਨੂੰ ਬੰਦ ਕਰ ਦਿੱਤਾ ...

ਪੂਰੀ ਖ਼ਬਰ »

ਕਸ਼ਮੀਰੀ ਵਿਦਿਆਰਥੀਆਂ ਉੱਪਰ ਹੋਏ ਹਮਲੇ ਵਿਰੁੱਧ ਫਾਸ਼ੀਵਾਦੀ ਤਾਕਤਾਂ ਦੀ ਫੂਕੀ ਅਰਥੀ

ਸੰਗਰੂਰ, 25 ਅਕਤੂਬਰ (ਪਸ਼ੋਰੀਆ) - ਜਮਹੂਰੀ ਅਧਿਕਾਰ ਸਭਾ ਦੇ ਸੱਦੇ 'ਤੇ ਵੱਖ-ਵੱਖ ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਨੇ ਸੰਗਰੂਰ ਦੇ ਇੱਕ ਨਿੱਜੀ ਕਾਲਜ ਵਿਚ ਕਸ਼ਮੀਰੀ ਵਿਦਿਆਰਥੀਆਂ ਉੱਪਰ ਹੋਏ ਹਮਲੇ ਦੇ ਵਿਰੋਧ ਵਿਚ ਸਥਾਨਕ ਮਹਾਂਵੀਰ ਚੌਕ ਵਿਚ ਪ੍ਰਦਰਸ਼ਨ ਉਪਰੰਤ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਚਿੱਪ ਵਾਲੇ ਮੀਟਰ ਲਗਾਉਣ ਦਾ ਕੀਤਾ ਵਿਰੋਧ

ਸ਼ੇਰਪੁਰ, 25 ਅਕਤੂਬਰ (ਦਰਸ਼ਨ ਸਿੰਘ ਖੇੜੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਬਲਾਕ ਸ਼ੇਰਪੁਰ ਦੇ ਬਲਾਕ ਆਗੂ ਸੁਖਮਿੰਦਰ ਸਿੰਘ ਲੀਲਾ, ਨਿਰਮਲ ਸਿੰਘ ਭੋਲਾ ਅਤੇ ਬਲਵੰਤ ਸਿੰਘ ਛੰਨਾਂ ਦੀ ਅਗਵਾਈ ਹੇਠ ਅੱਜ ਕਸਬਾ ਸ਼ੇਰਪੁਰ ਵਿਖੇ ਲਗਾਏ ਜਾ ਰਹੇ ਚਿੱਪ ਵਾਲੇ ਬਿਜਲੀ ...

ਪੂਰੀ ਖ਼ਬਰ »

ਗੁਲਜ਼ਾਰ ਬੋਬੀ ਹਲਕਾ ਕਮੇਟੀ ਕੋਆਰਡੀਨੇਟਰ ਨਿਯੁਕਤ

ਸੰਗਰੂਰ, 25 ਅਕਤੂਬਰ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੀ ਸੂਬਾ ਹਾਈ ਕਮਾਂਡ ਵਲੋਂ ਗੁਲਜ਼ਾਰ ਸਿੰਘ ਬੋਬੀ ਨੂੰ ਐਸ.ਸੀ. ਵਿੰਗ ਦਾ ਹਲਕਾ ਕਮੇਟੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਉਹ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਰੋਸ ਧਰਨੇ 'ਤੇ ਬੈਠੇ ਕਿਸਾਨਾਂ ਨੇ ਮਾਰਕੀਟ ਕਮੇਟੀ 'ਤੇ ਲਗਾਏ ਗ਼ਲਤ ਵਿਵਹਾਰ ਕਰਨ ਦੇ ਦੋਸ਼

ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਵਿਖੇ ਅਨਾਜ ਮੰਡੀ ਵਿਚ ਖੜੇ ਪਾਣੀ ਨੂੰ ਲੈ ਕੇ ਸਵੇਰ ਤੋਂ ਰੋਸ ਧਰਨਾ ਲਗਾਈ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਪੰਥਕ ਚੇਤਨਾ ਲਹਿਰ ਦੇ ਆਗੂਆਂ ਨੇ ਮਾਰਕੀਟ ਕਮੇਟੀ ਦੇ ਸੈਕਟਰੀ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੇ ਕੰਨਾਂ 'ਚੋਂ ਵਾਲੀਆਂ ਝਪਟ ਕੇ ਮੋਟਰਸਾਈਕਲ ਸਵਾਰ ਫ਼ਰਾਰ

ਸੁਨਾਮ ਊਧਮ ਸਿੰਘ ਵਾਲਾ, 25 ਅਕਤੂਬਰ (ਧਾਲੀਵਾਲ, ਭੁੱਲਰ) - ਸਥਾਨਕ ਸ਼ਹਿਰ ਦੇ ਇਕ ਮੁਹੱਲੇ 'ਚ ਰਾਹ ਜਾਂਦੀ ਇਕ ਬਜ਼ੁਰਗ ਔਰਤ ਦੀਆਂ ਦਿਨ ਦਿਹਾੜੇ ਇਕ ਝੱਪਟਮਾਰ ਵਲੋਂ ਵਾਲੀਆਂ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਇਹ ਸਾਰੀ ਘਟਨਾ ਸੀ. ਸੀ. ਟੀ.ਵੀ.ਕੈਮਰੇ ਵਿਚ ਕੈਦ ਹੋ ਗਈ ...

ਪੂਰੀ ਖ਼ਬਰ »

ਹਸਪਤਾਲਾਂ 'ਚ ਸਟਾਫ਼ ਦੀ ਮੰਗ ਨੂੰ ਲੈ ਕੇ ਰਾਹੁਲ ਸਿੱਧੂ ਨੇ ਉਪ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਲਹਿਰਾਗਾਗਾ, 25 ਅਕਤੂਬਰ (ਅਸ਼ੋਕ ਗਰਗ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਮੀਡੀਆ ਪਨੈਲਿਸਟ ਪੰਜਾਬ ਕਾਂਗਰਸ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ ਸੋਨੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਹਲਕਾ ...

ਪੂਰੀ ਖ਼ਬਰ »

ਜਾਅਲੀ ਬਿੱਲ ਕੱਟ ਕੇ ਫ਼ਰਮ ਨਾਲ ਠੱਗੀ ਮਾਰਨ ਵਲਿਆਂ ਖ਼ਿਲਾਫ਼ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 25 ਅਕਤੂਬਰ (ਧਾਲੀਵਾਲ, ਭੁੱਲਰ)-ਸ਼ਹਿਰ ਦੇ ਦੋ ਵਿਅਕਤੀਆਂ ਵੱਲੋਂ ਇਕ ਫ਼ਰਮ ਦਾ ਜਾਅਲੀ ਰਿਕਾਰਡ ਤਿਆਰ ਕਰ ਕੇ ਅਤੇ ਫ਼ਰਜ਼ੀ ਬਿੱਲ ਕੱਟ ਕੇ ਫ਼ਰਮ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਕਿਸਾਨ ਖਾਦ ਭੰਡਾਰ ਦਿੜ੍ਹਬਾ ...

ਪੂਰੀ ਖ਼ਬਰ »

ਬਿੰਦਰਪਾਲ ਸ਼ਰਮਾ ਤੇ ਡਾ. ਰੂਪ ਸਿੰਘ ਸ਼ੇਰੋਂ ਸੂਬਾ ਸਕੱਤਰ ਨਿਯੁਕਤ

ਚੀਮਾ ਮੰਡੀ, 25 ਅਕਤੂਬਰ (ਜਗਰਾਜ ਮਾਨ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਬਿੰਦਰਪਾਲ ਸ਼ਰਮਾ ਸਾਬਕਾ ਸਰਪੰਚ ਨਮੋਲ ਅਤੇ ਡਾ. ਰੂਪ ਸਿੰਘ ਸ਼ੇਰੋਂ ਨੂੰ ਸੂਬਾ ਸਕੱਤਰ ਬਣਾਉਣ ਤੇ ਇਲਾਕੇ ਦੇ ਪਾਰਟੀ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਏ ਲੋਕਾਂ ਨਾਲ ਅਕਾਲੀ ਦਲ ਸੰਯੁਕਤ ਦਾ ਕੋਈ ਸੰਬੰਧ ਨਹੀਂ-ਹੰਜਰਾ

ਸੁਨਾਮ ਊਧਮ ਸਿੰਘ ਵਾਲਾ, 25 ਅਕਤੂਬਰ (ਸੱਗੂ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਇਥੇ ਪੈੱ੍ਰਸ ਕਾਨਫ਼ਰੰਸ ਕਰ ਕੇ ਦੱਸਿਆ ਕਿ ਬੀਤੇ ਦਿਨੀਂ ਸ. ਹਰਦੇਵ ਸਿੰਘ ਹੰਜਰਾ ਵਲੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋਣ ਦਾ ਸ਼ੋ੍ਰਮਣੀ ...

ਪੂਰੀ ਖ਼ਬਰ »

ਬੀਬੀ ਖਹਿਰਾ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸੰਗਰੂਰ ਦੀ ਪ੍ਰਧਾਨ ਬਣਾਏ ਜਾਣ 'ਤੇ ਖ਼ੁਸ਼ੀ ਦਾ ਇਜ਼ਹਾਰ

ਮਸਤੂਆਣਾ ਸਾਹਿਬ, 25 ਅਕਤੂਬਰ (ਦਮਦਮੀ) - ਉੱਘੀ ਸਮਾਜਸੇਵੀ ਬੀਬੀ ਚਰਨਜੀਤ ਕੌਰ ਖਹਿਰਾ ਬਹਾਦਰਪੁਰ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸੰਗਰੂਰ ਦੀ ਪ੍ਰਧਾਨ ਬਣਾਏ ਜਾਣ ਤੇ ਜਿੱਥੇ ਪੰਥਕ ਸਫ਼ਾ ਵਿਚ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਉੱਥੇ ਕੌਂਸਲ ਦੇ ਸਕੱਤਰ ...

ਪੂਰੀ ਖ਼ਬਰ »

ਖੇਤਰੀ ਮੇਲੇ ਵਿਚ ਕੀਤਾ ਚੰਗਾ ਪ੍ਰਦਰਸ਼ਨ

ਜਖੇਪਲ, 25 ਅਕਤੂਬਰ (ਮੇਜਰ ਸਿੰਘ ਸਿੱਧੂ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਮੂਨਕ ਵਿਖੇ ਕਰਵਾਏ ਗਏ ਖੇਤਰੀ ਲੋਕ ਮੇਲੇ ਵਿਚ ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਦੀਆਂ ਵਿਦਿਆਰਥਣਾਂ ਮਮਤਾ ਬੇਗਮ ਨੇ ਖਿੱਦੋ ਬਣਾਉਣ ਵਿਚ ਪਹਿਲਾ, ਪੰਜਾਬੀ ਲੋਕਧਾਰਾ ...

ਪੂਰੀ ਖ਼ਬਰ »

ਐਸ.ਆਰ. ਲੱਧੜ ਨੇ ਭੱਠਾ ਮਾਲਕਾਂ ਅਤੇ ਮਜ਼ਦੂਰਾਂ ਦੀਆਂ ਸੁਣੀਆਂ ਮੁਸ਼ਕਿਲਾਂ

ਦਿੜ੍ਹਬਾ ਮੰਡੀ, 25 ਅਕਤੂਬਰ (ਹਰਬੰਸ ਸਿੰਘ ਛਾਜਲੀ) - ਪਿੰਡ ਸਮੂਰਾਂ ਵਿਖੇ ਐਸ.ਆਰ. ਲੱਧੜ (ਸੇਵਾ-ਮੁੱਕਤ ਆਈ.ਏ.ਐਸ.) ਨੇ ਭੱਠਾ ਮਾਲਕਾਂ ਅਤੇ ਕੰਮ ਕਰ ਰਹੇ ਕਾਮਿਆਂ ਦੀਆਂ ਮੁਸ਼ਕਿਲਾਂ ਸੁਣੀਆਂ | ਭੱਠਾ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸੁੱਭਕਰਨ ਸਰਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨਾਂ ਨੇ ਤਹਿਸੀਲ ਦੇ ਸ਼ਟਰ ਬੰਦ ਕਰ ਕੇ ਦਿੱਤਾ ਧਰਨਾ ਜਮ੍ਹਾਂਬੰਦੀ ਵਿਚ ਹੋਈਆਂ ਗ਼ਲਤੀਆਂ ਦਰੁਸਤ ਕਰਵਾਉਣ ਦੀ ਕੀਤੀ ਮੰਗ

ਦਿੜ੍ਹਬਾ ਮੰਡੀ, 25 ਅਕਤੂਬਰ (ਸੋਨੰੂ, ਛਾਜਲੀ) - ਚਾਰ ਸਾਲਾਂ ਜਮਾਂਬੰਦੀ ਵਿਚ ਮੁਲਾਜ਼ਮਾਂ ਵਲੋਂ ਕੀਤੀਆਂ ਗਈਆਂ ਗ਼ਲਤੀਆਂ ਨੂੰ ਦਰੁਸਤ ਕਰਵਾਉਣ ਲਈ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਦੀ ਅਗਵਾਈ ਹੇਠ ਤਹਿਸੀਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX