ਤਾਜਾ ਖ਼ਬਰਾਂ


ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  1 day ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  1 day ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  1 day ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  1 day ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਿਆ
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚੋ ਤਿੰਨ ’ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈ ਕੋਰਟ ਦੀ....
ਦੇਸ਼ ਭਰ ’ਚ ਕੀਤਾ ਜਾਵੇਗਾ ‘ਜੈ ਭਾਰਤ ਸੱਤਿਆਗ੍ਰਹਿ’ - ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 28 ਮਾਰਚ- ਕਾਂਗਰਸੀ ਆਗੂ ਜੈ ਰਾਮ ਰਮੇਸ਼ ਨੇ ਦੱਸਿਆ ਕਿ ਅੱਜ ਸ਼ਾਮ 7 ਵਜੇ ਕਾਂਗਰਸ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਆਗੂ ਲਾਲ ਕਿਲੇ ਤੋਂ ਟਾਊਨ ਹਾਲ ਤੱਕ ‘ਲੋਕਤੰਤਰ ਬਚਾਓ ਮਸ਼ਾਲ ਸ਼ਾਂਤੀ ਮਾਰਚ’ ’ਚ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਅਗਲੇ 30 ਦਿਨਾਂ ’ਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ....
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
. . .  1 day ago
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ’ਚ ਤਿੰਨ ਮਹੀਨੇ ਦਾ ਵਾਧਾ
. . .  1 day ago
ਨਵੀਂ ਦਿੱਲੀ, 28 ਮਾਰਚ- ਭਾਰਤ ਸਰਕਾਰ ਵਲੋਂ ਨਾਗਰਿਕਾਂ ਨੂੰ ਰਾਹਤ ਦਿੰਦੇ ਹੋਏ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੀ ਸਮਾਂ ਸੀਮਾ ਵਿਚ ਵਾਧਾ ਕਰ ਦਿੱਤਾ ਹੈ। ਪਹਿਲਾਂ ਇਹ ਮਿਤੀ 31 ਮਾਰਚ ....
ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ ਨੂੰ ਮਨਾਏਗੀ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ 2023 ਅਤੇ ਜੈਤੋ ਦੇ ਮੋਰਚੇ ਦੀ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਵੇਗੀ। ਜਿਸ ਲਈ ਸ਼੍ਰੋਮਣੀ ਕਮੇਟੀ....
ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  1 day ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  1 day ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
. . .  1 day ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜੋਕਿ ਫ਼ਾਜ਼ਿਲਕਾ ਤੋਂ ਸ਼ੂਰੁ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਕੱਢਿਆ ਗਿਆ। ਐਸ.ਐਸ.ਪੀ.....
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  1 day ago
ਚੰਡੀਗੜ੍ਹ, 28 ਮਾਰਚ - ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  1 day ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਸੰਗਰੂਰ

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਮਲੇਰਕੋਟਲਾ ਦੇ ਤਿੰਨ ਸਰਕਲ ਪ੍ਰਧਾਨਾਂ ਅਤੇ ਜ਼ਿਲ੍ਹਾ ਜਥੇਬੰਦੀ ਦੇ ਅਹੁਦੇਦਾਰਾਂ ਦਾ ਐਲਾਨ

ਮਲੇਰਕੋਟਲਾ, 25 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਵਿਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨਾਲ ਸਲਾਹ ਮਸ਼ਵਰੇ ਉਪਰੰਤ ...

ਪੂਰੀ ਖ਼ਬਰ »

ਹਲਕਾ ਮਲੇਰਕੋਟਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਐਲਾਨੇ ਉਮੀਦਵਾਰ ਬਾਰੇ ਪਾਰਟੀ ਮੁੜ ਵਿਚਾਰ ਕਰੇਗੀ-ਐਡ. ਝੂੰਦਾਂ

ਮਲੇਰਕੋਟਲਾ, 25 ਅਕਤੂਬਰ (ਪਰਮਜੀਤ ਸਿੰਘ ਕੁਠਾਲਾ, ਹਨੀਫ਼ ਥਿੰਦ) -ਹਲਕਾ ਮਲੇਰਕੋਟਲਾ ਤੋਂ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਵਲੋਂ ਸ਼ੁੱਕਰਵਾਰ ਨੂੰ ਐਲਾਨੇ ਉਮੀਦਵਾਰ ਮੁਹੰਮਦ ਯੁਨਸ ਬਖ਼ਸ਼ੀ ਦੇ ਨਾਂ ਉੱਪਰ ਸਥਾਨਕ ਅਕਾਲੀ ਆਗੂਆਂ ਵਲੋਂ ਉਠਾਏ ਸਵਾਲਾਂ ਤੋਂ ਬਾਅਦ ਅੱਜ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਉਂਦਿਆਂ ਯੂਨਾਨੀ ਮੈਡੀਸਨ ਨੂੰ ਪੱ੍ਰਫੁਲਿਤ ਕਰਨ ਦਾ ਦਿੱਤਾ ਸੱਦਾ

ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਰਹਿਬਰ ਆਯੁਰਵੈਦਿਕ ਅਤੇ ਯੂਨਾਨੀ ਮੈਡੀਕਲ ਕਾਲਜ, ਹਸਪਤਾਲ ਅਤੇ ਰਿਸਰਜ ਸੈਂਟਰ ਵਿਖੇ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਜਾਣ 'ਤੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਉਂਦਿਆਂ ਯੂਨਾਨੀ ਮੈਡੀਸਨ ਸਬੰਧੀ ...

ਪੂਰੀ ਖ਼ਬਰ »

ਲੌਂਗੋਵਾਲ 'ਚ ਡੇਂਗੂ ਦੇ ਪ੍ਰਕੋਪ ਸੰਬੰਧੀ ਵਿਰੋਧੀ ਧਿਰ ਨੇ ਚੁੱਕੇ ਸਵਾਲ

ਲੌਂਗੋਵਾਲ, 25 ਅਕਤੂਬਰ (ਵਿਨੋਦ, ਖੰਨਾ) - ਲੌਂਗੋਵਾਲ ਨਗਰ ਕੌਂਸਲ ਦੇ ਵਿਰੋਧੀ ਧਿਰ ਨਾਲ ਸੰਬੰਧਿਤ 6 ਕੌਂਸਲਰਾਂ ਨੇ ਸ਼ਹਿਰ ਅੰਦਰ ਡੇਂਗੂ ਕਾਰਨ ਹੋ ਰਹੀਆਂ ਮੌਤਾਂ ਦਾ ਕਾਰਨ ਨਗਰ ਕੌਂਸਲ ਦੀ ਨਖਿੱਧ ਕਾਰਗੁਜ਼ਾਰੀ ਦੱਸਿਆ ਹੈ | ਪਰਮਿੰਦਰ ਕੌਰ ਬਰਾੜ, ਸੁਸ਼ਮਾ ਰਾਣੀ, ...

ਪੂਰੀ ਖ਼ਬਰ »

ਕੁਕਿੰਗ ਕਾਸਟ ਦੀ ਰਾਸ਼ੀ ਨਾ ਆਉਣ ਕਾਰਨ ਜ਼ਿਲ੍ਹੇ ਦੇ ਸਕੂਲਾਂ 'ਚ ਪੜ੍ਹਦੇ ਇਕ ਲੱਖ ਬੱਚਿਆਂ ਦਾ ਬੰਦ ਹੋ ਸਕਦਾ ਹੈ ਦੁਪਹਿਰ ਦਾ ਖਾਣਾ

ਸੰਗਰੂਰ, 25 ਅਕਤੂਬਰ (ਧੀਰਜ ਪਸ਼ੌਰੀਆ) - ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੰੂ ਦੁਪਹਿਰ ਦਾ ਪੌਸ਼ਟਿਕ ਖਾਣਾ ਮੁਹੱਈਆ ਕਰਵਾਉਣ ਲਈ ਕਈ ਸਾਲਾਂ ਤੋਂ ਚੱਲ ਰਹੀ ਮਿਡ-ਡੇ-ਮੀਲ ਯੋਜਨਾ 'ਤੇ ਸੰਗਰੂਰ ਜ਼ਿਲ੍ਹੇ 'ਚ ਬੰਦ ਹੋਣ ਦਾ ਖ਼ਤਰਾ ਮੰਡਰਾਉਣ ਲੱਗਾ ਹੈ | ਦੱਸਿਆ ਗਿਆ ਹੈ 31 ...

ਪੂਰੀ ਖ਼ਬਰ »

ਨਿੱਜੀ ਬੱਸਾਂ 'ਚ ਵਿਦਿਆਰਥੀਆਂ ਤੋਂ ਕਿਰਾਇਆ ਵਸੂਲਣ ਖ਼ਿਲਾਫ਼ ਪੀ.ਐਸ.ਯੂ. ਨੇ ਸਹਾਇਕ ਕਮਿਸ਼ਨਰ ਨੂੰ ਸੌਂਪਿਆ ਮੰਗ–ਪੱਤਰ

ਮਲੇਰਕੋਟਲਾ, 25 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਪ੍ਰਾਈਵੇਟ ਬੱਸਾਂ ਵਿਚ ਵਿਦਿਆਰਥੀਆਂ ਤੋਂ ਕਿਰਾਇਆ ਵਸੂਲਣ ਅਤੇ ਬੱਸ ਆਪ੍ਰੇਟਰਾਂ ਵਲੋਂ ਵਿਦਿਆਰਥੀਆਂ ਨਾਲ ਕੀਤੇ ਜਾ ਰਹੇ ਦੁਰਵਿਹਾਰ ਖ਼ਿਲਾਫ਼ ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਪੀ.ਐਸ.ਯੂ.) ਦੇ ਵਿਦਿਆਰਥੀ ...

ਪੂਰੀ ਖ਼ਬਰ »

ਮੰਡੀ ਬੋਰਡ ਵਲੋਂ ਪਾਏ ਸੀਵਰੇਜ ਫ਼ੇਲ੍ਹ ਹੋਣ ਦੇ ਦੋਸ਼ ਲਗਾਉਂਦਿਆਂ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਲੰਘੇ ਦਿਨੀਂ ਪਈ ਭਾਰੀ ਬਾਰਸ਼ ਦੇ ਕਾਰਨ ਅਨਾਜ ਮੰਡੀ ਵਿਚ ਖੜੇ ਪਾਣੀ ਨਾਲ ਕਿਸਾਨਾਂ ਦਾ ਝੋਨਾ ਖ਼ਰਾਬ ਹੋ ਜਾਣ ਤੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਪੰਥਕ ਚੇਤਨਾ ਲਹਿਰ ਦੇ ਆਗੂਆਂ ਨੇ ...

ਪੂਰੀ ਖ਼ਬਰ »

ਮਨਰੇਗਾ ਫ਼ਰੰਟ ਵਲੋਂ 29 ਨੂੰ ਡੀ.ਸੀ. ਦਫ਼ਤਰ ਵਿਖੇ ਲਗਾਏ ਜਾ ਰਹੇ ਧਰਨੇ ਸੰਬੰਧੀ ਮੀਟਿੰਗ

ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਬੀ.ਡੀ.ਪੀ.ਓ. ਦਫ਼ਤਰ ਵਿਖੇ ਡੈਮੋਕਰੈਟਿਕ ਮਨਰੇਗਾ ਫ਼ਰੰਟ ਦੇ ਕਾਮਿਆਂ ਵਲੋਂ ਬੀ.ਡੀ.ਪੀ.ਓ ਨੂੰ ਮਨਰੇਗਾ ਕਾਨੂੰਨ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਬਲਾਕ ਪ੍ਰਧਾਨ ਹਰਭਜਨ ਸਿੰਘ ਜੌਲੀਆਂ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਸੰਗਰੂਰ ਜ਼ਿਲ੍ਹੇ 'ਚ ਔਰਬਿਟ ਸਮੇਤ 15 ਸਵਾਰੀ ਬੱਸਾਂ ਕੀਤੀਆਂ ਬੰਦ

ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) -ਜ਼ਿਲ੍ਹਾ ਸੰਗਰੂਰ ਦੇ ਆਰ.ਟੀ.ਏ. ਕਰਨਵੀਰ ਸਿੰਘ ਛੀਨਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 17 ਸਵਾਰੀ ਬੱਸਾਂ ਤੇ 12 ਸਕੂਲੀ ਬੱਸਾਂ ਖਿਲਾਫ ਕਾਰਵਾਈ ਕੀਤੀ ਗਈ ਹੈ | ਸਵਾਰੀ ਬੱਸਾਂ 'ਚੋਂ 15 ਨੂੰ ਬੰਦ ਕਰ ਦਿੱਤਾ ...

ਪੂਰੀ ਖ਼ਬਰ »

ਕਸ਼ਮੀਰੀ ਵਿਦਿਆਰਥੀਆਂ ਉੱਪਰ ਹੋਏ ਹਮਲੇ ਵਿਰੁੱਧ ਫਾਸ਼ੀਵਾਦੀ ਤਾਕਤਾਂ ਦੀ ਫੂਕੀ ਅਰਥੀ

ਸੰਗਰੂਰ, 25 ਅਕਤੂਬਰ (ਪਸ਼ੋਰੀਆ) - ਜਮਹੂਰੀ ਅਧਿਕਾਰ ਸਭਾ ਦੇ ਸੱਦੇ 'ਤੇ ਵੱਖ-ਵੱਖ ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਨੇ ਸੰਗਰੂਰ ਦੇ ਇੱਕ ਨਿੱਜੀ ਕਾਲਜ ਵਿਚ ਕਸ਼ਮੀਰੀ ਵਿਦਿਆਰਥੀਆਂ ਉੱਪਰ ਹੋਏ ਹਮਲੇ ਦੇ ਵਿਰੋਧ ਵਿਚ ਸਥਾਨਕ ਮਹਾਂਵੀਰ ਚੌਕ ਵਿਚ ਪ੍ਰਦਰਸ਼ਨ ਉਪਰੰਤ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਚਿੱਪ ਵਾਲੇ ਮੀਟਰ ਲਗਾਉਣ ਦਾ ਕੀਤਾ ਵਿਰੋਧ

ਸ਼ੇਰਪੁਰ, 25 ਅਕਤੂਬਰ (ਦਰਸ਼ਨ ਸਿੰਘ ਖੇੜੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਬਲਾਕ ਸ਼ੇਰਪੁਰ ਦੇ ਬਲਾਕ ਆਗੂ ਸੁਖਮਿੰਦਰ ਸਿੰਘ ਲੀਲਾ, ਨਿਰਮਲ ਸਿੰਘ ਭੋਲਾ ਅਤੇ ਬਲਵੰਤ ਸਿੰਘ ਛੰਨਾਂ ਦੀ ਅਗਵਾਈ ਹੇਠ ਅੱਜ ਕਸਬਾ ਸ਼ੇਰਪੁਰ ਵਿਖੇ ਲਗਾਏ ਜਾ ਰਹੇ ਚਿੱਪ ਵਾਲੇ ਬਿਜਲੀ ਮੀਟਰਾਂ ਦਾ ਵਿਰੋਧ ਕੀਤਾ ਅਤੇ ਲਗਾਏ ਗਏ ਚਿੱਪ ਵਾਲੇ ਮੀਟਰ ਉਤਾਰ ਕੇ ਬਿਜਲੀ ਦਫ਼ਤਰ ਵਿਚ ਜਮ੍ਹਾ ਕਰਵਾਏ | ਇਸ ਮੌਕੇ ਆਗੂਆਂ ਨੇ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਸਰਕਾਰੀ ਦਫ਼ਤਰਾਂ ਨੂੰ ਨਿੱਜੀ ਹੱਥਾਂ ਵਿਚ ਦੇਣ ਜਾ ਰਹੀ ਹੈ ਜਦੋਂ ਕਿ ਕਿਸਾਨ ਪਹਿਲਾਂ ਹੀ ਤਿੰਨ ਖੇਤੀ ਕਾਨੂੰਨਾਂ ਖਿਲਾਫ ਲੜਾਈ ਲੜ ਰਹੇ ਹਨ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਵਰਤਾਰਾ ਬੰਦ ਨਾ ਕੀਤਾ ਤਾਂ ਕਿਸਾਨ ਸੜਕਾਂ 'ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕਰਨਗੇ | ਇਸ ਮੌਕੇ ਮਨਜੀਤ ਸਿੰਘ ਧਾਮੀ, ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ, ਰਾਜਿੰਦਰ ਸਿੰਘ ਫੱਗਾ, ਕਰਮਜੀਤ ਸਿੰਘ ਛੰਨਾ, ਗਰਮੁੱਖ ਸਿੰਘ, ਜਸਵੀਰ ਸਿੰਘ ਖੇੜੀ, ਸੁਖਮਿੰਦਰ ਸਿੰਘ ਧਾਲੀਵਾਲ, ਰੂਪ ਸਿੰਘ ਜਵੰਧਾ, ਭਰਭੂਰ ਸਿੰਘ ਛੰਨਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਆਗੂ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਗੁਲਜ਼ਾਰ ਬੋਬੀ ਹਲਕਾ ਕਮੇਟੀ ਕੋਆਰਡੀਨੇਟਰ ਨਿਯੁਕਤ

ਸੰਗਰੂਰ, 25 ਅਕਤੂਬਰ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੀ ਸੂਬਾ ਹਾਈ ਕਮਾਂਡ ਵਲੋਂ ਗੁਲਜ਼ਾਰ ਸਿੰਘ ਬੋਬੀ ਨੂੰ ਐਸ.ਸੀ. ਵਿੰਗ ਦਾ ਹਲਕਾ ਕਮੇਟੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਉਹ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਰੋਸ ਧਰਨੇ 'ਤੇ ਬੈਠੇ ਕਿਸਾਨਾਂ ਨੇ ਮਾਰਕੀਟ ਕਮੇਟੀ 'ਤੇ ਲਗਾਏ ਗ਼ਲਤ ਵਿਵਹਾਰ ਕਰਨ ਦੇ ਦੋਸ਼

ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਵਿਖੇ ਅਨਾਜ ਮੰਡੀ ਵਿਚ ਖੜੇ ਪਾਣੀ ਨੂੰ ਲੈ ਕੇ ਸਵੇਰ ਤੋਂ ਰੋਸ ਧਰਨਾ ਲਗਾਈ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਪੰਥਕ ਚੇਤਨਾ ਲਹਿਰ ਦੇ ਆਗੂਆਂ ਨੇ ਮਾਰਕੀਟ ਕਮੇਟੀ ਦੇ ਸੈਕਟਰੀ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੇ ਕੰਨਾਂ 'ਚੋਂ ਵਾਲੀਆਂ ਝਪਟ ਕੇ ਮੋਟਰਸਾਈਕਲ ਸਵਾਰ ਫ਼ਰਾਰ

ਸੁਨਾਮ ਊਧਮ ਸਿੰਘ ਵਾਲਾ, 25 ਅਕਤੂਬਰ (ਧਾਲੀਵਾਲ, ਭੁੱਲਰ) - ਸਥਾਨਕ ਸ਼ਹਿਰ ਦੇ ਇਕ ਮੁਹੱਲੇ 'ਚ ਰਾਹ ਜਾਂਦੀ ਇਕ ਬਜ਼ੁਰਗ ਔਰਤ ਦੀਆਂ ਦਿਨ ਦਿਹਾੜੇ ਇਕ ਝੱਪਟਮਾਰ ਵਲੋਂ ਵਾਲੀਆਂ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਇਹ ਸਾਰੀ ਘਟਨਾ ਸੀ. ਸੀ. ਟੀ.ਵੀ.ਕੈਮਰੇ ਵਿਚ ਕੈਦ ਹੋ ਗਈ ...

ਪੂਰੀ ਖ਼ਬਰ »

ਹਸਪਤਾਲਾਂ 'ਚ ਸਟਾਫ਼ ਦੀ ਮੰਗ ਨੂੰ ਲੈ ਕੇ ਰਾਹੁਲ ਸਿੱਧੂ ਨੇ ਉਪ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਲਹਿਰਾਗਾਗਾ, 25 ਅਕਤੂਬਰ (ਅਸ਼ੋਕ ਗਰਗ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਮੀਡੀਆ ਪਨੈਲਿਸਟ ਪੰਜਾਬ ਕਾਂਗਰਸ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ ਸੋਨੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਹਲਕਾ ...

ਪੂਰੀ ਖ਼ਬਰ »

ਜਾਅਲੀ ਬਿੱਲ ਕੱਟ ਕੇ ਫ਼ਰਮ ਨਾਲ ਠੱਗੀ ਮਾਰਨ ਵਲਿਆਂ ਖ਼ਿਲਾਫ਼ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 25 ਅਕਤੂਬਰ (ਧਾਲੀਵਾਲ, ਭੁੱਲਰ)-ਸ਼ਹਿਰ ਦੇ ਦੋ ਵਿਅਕਤੀਆਂ ਵੱਲੋਂ ਇਕ ਫ਼ਰਮ ਦਾ ਜਾਅਲੀ ਰਿਕਾਰਡ ਤਿਆਰ ਕਰ ਕੇ ਅਤੇ ਫ਼ਰਜ਼ੀ ਬਿੱਲ ਕੱਟ ਕੇ ਫ਼ਰਮ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਕਿਸਾਨ ਖਾਦ ਭੰਡਾਰ ਦਿੜ੍ਹਬਾ ...

ਪੂਰੀ ਖ਼ਬਰ »

ਬਿੰਦਰਪਾਲ ਸ਼ਰਮਾ ਤੇ ਡਾ. ਰੂਪ ਸਿੰਘ ਸ਼ੇਰੋਂ ਸੂਬਾ ਸਕੱਤਰ ਨਿਯੁਕਤ

ਚੀਮਾ ਮੰਡੀ, 25 ਅਕਤੂਬਰ (ਜਗਰਾਜ ਮਾਨ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਬਿੰਦਰਪਾਲ ਸ਼ਰਮਾ ਸਾਬਕਾ ਸਰਪੰਚ ਨਮੋਲ ਅਤੇ ਡਾ. ਰੂਪ ਸਿੰਘ ਸ਼ੇਰੋਂ ਨੂੰ ਸੂਬਾ ਸਕੱਤਰ ਬਣਾਉਣ ਤੇ ਇਲਾਕੇ ਦੇ ਪਾਰਟੀ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਏ ਲੋਕਾਂ ਨਾਲ ਅਕਾਲੀ ਦਲ ਸੰਯੁਕਤ ਦਾ ਕੋਈ ਸੰਬੰਧ ਨਹੀਂ-ਹੰਜਰਾ

ਸੁਨਾਮ ਊਧਮ ਸਿੰਘ ਵਾਲਾ, 25 ਅਕਤੂਬਰ (ਸੱਗੂ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਇਥੇ ਪੈੱ੍ਰਸ ਕਾਨਫ਼ਰੰਸ ਕਰ ਕੇ ਦੱਸਿਆ ਕਿ ਬੀਤੇ ਦਿਨੀਂ ਸ. ਹਰਦੇਵ ਸਿੰਘ ਹੰਜਰਾ ਵਲੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋਣ ਦਾ ਸ਼ੋ੍ਰਮਣੀ ...

ਪੂਰੀ ਖ਼ਬਰ »

ਬੀਬੀ ਖਹਿਰਾ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸੰਗਰੂਰ ਦੀ ਪ੍ਰਧਾਨ ਬਣਾਏ ਜਾਣ 'ਤੇ ਖ਼ੁਸ਼ੀ ਦਾ ਇਜ਼ਹਾਰ

ਮਸਤੂਆਣਾ ਸਾਹਿਬ, 25 ਅਕਤੂਬਰ (ਦਮਦਮੀ) - ਉੱਘੀ ਸਮਾਜਸੇਵੀ ਬੀਬੀ ਚਰਨਜੀਤ ਕੌਰ ਖਹਿਰਾ ਬਹਾਦਰਪੁਰ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸੰਗਰੂਰ ਦੀ ਪ੍ਰਧਾਨ ਬਣਾਏ ਜਾਣ ਤੇ ਜਿੱਥੇ ਪੰਥਕ ਸਫ਼ਾ ਵਿਚ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਉੱਥੇ ਕੌਂਸਲ ਦੇ ਸਕੱਤਰ ...

ਪੂਰੀ ਖ਼ਬਰ »

ਖੇਤਰੀ ਮੇਲੇ ਵਿਚ ਕੀਤਾ ਚੰਗਾ ਪ੍ਰਦਰਸ਼ਨ

ਜਖੇਪਲ, 25 ਅਕਤੂਬਰ (ਮੇਜਰ ਸਿੰਘ ਸਿੱਧੂ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਮੂਨਕ ਵਿਖੇ ਕਰਵਾਏ ਗਏ ਖੇਤਰੀ ਲੋਕ ਮੇਲੇ ਵਿਚ ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਦੀਆਂ ਵਿਦਿਆਰਥਣਾਂ ਮਮਤਾ ਬੇਗਮ ਨੇ ਖਿੱਦੋ ਬਣਾਉਣ ਵਿਚ ਪਹਿਲਾ, ਪੰਜਾਬੀ ਲੋਕਧਾਰਾ ...

ਪੂਰੀ ਖ਼ਬਰ »

ਐਸ.ਆਰ. ਲੱਧੜ ਨੇ ਭੱਠਾ ਮਾਲਕਾਂ ਅਤੇ ਮਜ਼ਦੂਰਾਂ ਦੀਆਂ ਸੁਣੀਆਂ ਮੁਸ਼ਕਿਲਾਂ

ਦਿੜ੍ਹਬਾ ਮੰਡੀ, 25 ਅਕਤੂਬਰ (ਹਰਬੰਸ ਸਿੰਘ ਛਾਜਲੀ) - ਪਿੰਡ ਸਮੂਰਾਂ ਵਿਖੇ ਐਸ.ਆਰ. ਲੱਧੜ (ਸੇਵਾ-ਮੁੱਕਤ ਆਈ.ਏ.ਐਸ.) ਨੇ ਭੱਠਾ ਮਾਲਕਾਂ ਅਤੇ ਕੰਮ ਕਰ ਰਹੇ ਕਾਮਿਆਂ ਦੀਆਂ ਮੁਸ਼ਕਿਲਾਂ ਸੁਣੀਆਂ | ਭੱਠਾ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸੁੱਭਕਰਨ ਸਰਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨਾਂ ਨੇ ਤਹਿਸੀਲ ਦੇ ਸ਼ਟਰ ਬੰਦ ਕਰ ਕੇ ਦਿੱਤਾ ਧਰਨਾ ਜਮ੍ਹਾਂਬੰਦੀ ਵਿਚ ਹੋਈਆਂ ਗ਼ਲਤੀਆਂ ਦਰੁਸਤ ਕਰਵਾਉਣ ਦੀ ਕੀਤੀ ਮੰਗ

ਦਿੜ੍ਹਬਾ ਮੰਡੀ, 25 ਅਕਤੂਬਰ (ਸੋਨੰੂ, ਛਾਜਲੀ) - ਚਾਰ ਸਾਲਾਂ ਜਮਾਂਬੰਦੀ ਵਿਚ ਮੁਲਾਜ਼ਮਾਂ ਵਲੋਂ ਕੀਤੀਆਂ ਗਈਆਂ ਗ਼ਲਤੀਆਂ ਨੂੰ ਦਰੁਸਤ ਕਰਵਾਉਣ ਲਈ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਦੀ ਅਗਵਾਈ ਹੇਠ ਤਹਿਸੀਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX