ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਬਠਿੰਡਾ

ਭਾਕਿਯੂ ਏਕਤਾ ਉਗਰਾਹਾਂ ਵਲੋਂ ਸਕੱਤਰੇਤ ਦਾ ਅਣਮਿਥੇ ਸਮੇਂ ਲਈ ਮੁਕੰਮਲ ਘਿਰਾਓ ਸ਼ੁਰੂ

ਬਠਿੰਡਾ, 25 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਤਬਾਹੀ ਦਾ ਅਤੇ ਗੜੇਮਾਰੀ ਝੱਖੜ ਮੀਂਹ ਨਾਲ ਹੋਈ ਝੋਨੇ ਤੇ ਹੋਰ ਫ਼ਸਲਾਂ ਦੀ ਹੋਈ ਤਬਾਹੀ ਦਾ ਕਿਸਾਨਾਂ ਮਜ਼ਦੂਰਾਂ ਵਾਸਤੇ ਪੂਰਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਲਗਾਇਆ

ਬਠਿੰਡਾ, 25 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਆਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਧਿਆਨ 'ਚ ਰੱਖਦੇ ਹੋਏ ਨਵੇਂ ਵੋਟਰਾਂ ਨੂੰ ਚੋਣ ਪ੍ਰਕਿਆਂ 'ਚ ਸ਼ਾਮਿਲ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਦਰੇਸ਼ਾ ਅਧੀਨ ...

ਪੂਰੀ ਖ਼ਬਰ »

ਭੂੰਗ ਵਾਲੀਆਂ ਟਰੈਕਟਰ-ਟਰਾਲੀਆਂ ਤੇ ਟਰੱਕ ਨਹੀਂ ਚੱਲਣ ਦਿੱਤੇ ਜਾਣਗੇ- ਵੜਿੰਗ

ਮਾਨਸਾ, 25 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੀਆਂ ਸੜਕਾਂ 'ਤੇ ਭੂੰਗ ਵਾਲੀਆਂ ਟਰੈਕਟਰ-ਟਰਾਲੀਆਂ ਤੇ ਟਰੱਕ ਨਹੀਂ ਚੱਲਣ ਦਿੱਤੇ ਜਾਣਗੇ | ਸਥਾਨਕ ਬਚਤ ਭਵਨ ਵਿਖੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਕਾਂਗੜ ਦੇ ਕਰੀਬੀ ਦੀ ਰਿਹਾਇਸ਼ੀ ਕਾਲੋਨੀ ਦੀ ਵਿਜੀਲੈਂਸ ਵਲੋਂ ਜਾਂਚ ਆਰੰਭੇ ਜਾਣ ਦੀਆਂ ਕੰਨਸੋਆਂ

ਰਾਮਪੁਰਾ ਫੂਲ, 25 ਅਕਤੂਬਰ (ਨਰਪਿੰਦਰ ਸਿੰਘ ਧਾਲੀਵਾਲ) - ਸਾਬਕਾ ਮਾਲ ਮੰਤਰੀ ਅਤੇ ਰਾਮਪੁਰਾ ਫੂਲ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਵਿਜੀਲੈਂਸ ਬਿਊਰੋ ਦੇ ਏਜੰਡੇ 'ਤੇ ਹਨ | ਕਾਂਗੜ ਦੇ ਇਕ ਕਰੀਬੀ ਸ਼ਾਹੂਕਾਰ ਵਲੋਂ ਸ਼ਹਿਰ ਰਾਮਪੁਰਾ ਫੂਲ ਅੰਦਰ ਕੱਟੀ ਗਈ ...

ਪੂਰੀ ਖ਼ਬਰ »

ਵੱਖ-ਵੱਖ ਹਾਦਸਿਆਂ 'ਚ ਦੋ ਔਰਤਾਂ ਸਮੇਤ 4 ਜ਼ਖ਼ਮੀ

ਬਠਿੰਡਾ, 25 ਅਕਤੂਬਰ (ਵੀਰਪਾਲ ਸਿੰਘ) - ਬਠਿੰਡਾ ਵਿਚ ਵੱਖ-ਵੱਖ ਸੜਕ ਹਾਦਸਿਆਂ 'ਚ 2 ਔਰਤਾਂ ਸਮੇਤ 5 ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਮਾਲ ਰੋਡ 'ਤੇ 2 ਮੋਟਰ ਸਾਈਕਲ ਸਵਾਰਾਂ ਦੀ ਆਹਮੋ-ਸਾਹਮਣੇ ਟੱਕਰ ਨਾਲ 2 ਵਿਅਕਤੀ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਰਸੋਈ ਗੈਸ ਤੇ ਤੇਲ ਕੀਮਤਾਂ 'ਚ ਵਾਧੇ ਨੇ ਤਿਉਹਾਰਾਂ ਲਈ ਆਮ ਲੋਕਾਂ ਦਾ ਚਾਅ ਪਾਇਆ ਮੱਠਾ - ਵਿਧਾਇਕਾ ਬਲਜਿੰਦਰ ਕੌਰ

ਤਲਵੰਡੀ ਸਾਬੋ, 25 ਅਕਤੂਬਰ (ਰਣਜੀਤ ਸਿੰਘ ਰਾਜੂ) - ਕੇਂਦਰ ਦੀ ਭਾਜਪਾ ਸਰਕਾਰ ਵਲੋਂ ਤੇਲ ਕੀਮਤਾਂ ਦੇ ਨਾਲ-ਨਾਲ ਹੁਣ ਰਸੋਈ ਗੈਸ ਦੀ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਕਾਰਣ ਦੇਸ਼ ਦੇ ਆਮ ਲੋਕਾਂ ਦਾ ਤਿਉਹਾਰਾਂ ਦੌਰਾਨ ਚਾਅ ਮੱਠਾ ਪਾ ਦਿੱਤਾ ਹੈ | ਉਕਤ ਵਿਚਾਰਾਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਦੀਵਾਲੀ ਤਿਉਹਾਰ ਮੌਕੇ ਮਿਠਾਈ ਦੀਆਂ ਦੁਕਾਨਾਂ 'ਤੇ ਵਿੱਕ ਰਹੀ ਰੰਗ ਬਿਰੰਗੀ ਨਕਲੀ ਮਿਠਾਈ

ਬਠਿੰਡਾ, 25 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਬਠਿੰਡਾ ਜ਼ਿਲੇ੍ਹ 'ਚ ਦੀਵਾਲੀ ਦੇ ਤਿਉਹਾਰ ਮੌਕੇ ਵੱਡੀ ਮਾਤਰਾ 'ਚ ਮਿਠਾਈਆਂ ਦੀ ਦੁਕਾਨਾਂ 'ਤੇ ਵਿਕਰੀ ਸ਼ੁਰੂ ਹੋ ਚੁੱਕੀ ਹੈ, ਪਰ ਸਿਹਤ ਵਿਭਾਗ ਦੁਆਰਾ ਮਿਠਾਈਆਂ ਦੀ ਦੁਕਾਨਾਂ ਦੀ ਨਾ ਚੈਕਿੰਗ ਕਰਦੇ ਹੋਏ ...

ਪੂਰੀ ਖ਼ਬਰ »

ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੁਆਵਜ਼ਾ ਦਿੱਤੇ ਜਾਣ 'ਚ ਦੇਰੀ ਸੰਬੰਧੀ ਬਸਪਾ ਵਲੋਂ ਜ਼ਿਲ੍ਹਾ ਪੱਧਰੀ ਧਰਨਾ

ਬਠਿੰਡਾ, 25 ਅਕਤੂਬਰ (ਵੀਰਪਾਲ ਸਿੰਘ) - ਗੁਲਾਬੀ ਸੁੰਡੀ ਅਤੇ ਕੁਦਰਤੀ ਆਫ਼ਤਾਂ ਨਾਲ ਨਰਮੇ ਦੀ ਖੇਤੀ ਦੇ ਹੋਏ ਨੁਕਸਾਨ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਵਿਪਲ ਕੁਮਾਰ ਇੰਚਾਰਜ ਬਸਪਾ ਪੰਜਾਬ ਅਤੇ ਜਸਵੀਰ ਗੜ੍ਹੀ ਬਸਪਾ ਪੰਜਾਬ ਪ੍ਰਧਾਨ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਤੇਲ ਕੀਮਤਾਂ ਨੇ ਲੋਕਾਂ ਦਾ ਤੇਲ ਕੱਢਿਆ - ਆੜ੍ਹਤੀਆਂ ਐਸੋਸੀਏਸ਼ਨ

ਰਾਮਾਂ ਮੰਡੀ, 25 ਅਕਤੂਬਰ (ਤਰਸੇਮ ਸਿੰਗਲਾ) - ਅਸਮਾਨੀ ਚੜ੍ਹੀਆਂ ਤੇਲ ਕੀਮਤਾਂ ਨੇ ਲੋਕਾਂ ਦਾ ਤੇਲ ਕੱਢ ਦਿੱਤਾ ਹੈ | ਇਹ ਦੋਸ਼ ਲਗਾਉਂਦੇ ਹੋਏ ਆੜ੍ਹਤੀਆਂ ਐਸੋਸੀਏਸ਼ਨ ਰਾਮਾਂ ਦੇ ਪ੍ਰਧਾਨ ਵਿਜੇ ਕੁਮਾਰ ਲਹਿਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜ੍ਹਤਾਲ

ਬਠਿੰਡਾ, 25 ਅਕਤੂਬਰ (ਵੀਰਪਾਲ ਸਿੰਘ) - ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਚੇਅਰਮੈਨ ਮੇਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਮਾਨ ਦੇ ਸੱਦੇ 'ਤੇ ਬਠਿੰਡਾ ਦੇ ਡੀ.ਸੀ. ਦਫ਼ਤਰ ਦੇ ਸਮੂਹ ਕਲੈਰੀਕਲ ਮੁਲਾਜ਼ਮਾਂ ਵਲੋਂ ਅਣਮਿਥੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ 'ਚ ਪ੍ਰਭਾਵਸ਼ਾਲੀ ਸੰਚਾਰ ਹੁਨਰ ਲਈ ਲਗਵਾਈ ਵਰਕਸ਼ਾਪ

ਬਠਿੰਡਾ, 25 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਾਬਾ ਫ਼ਰੀਦ ਕਾਲਜ ਦੇ ਸਕਿਲ ਡਿਵੈਲਪਮੈਂਟ ਸੈੱਲ ਦੇ ਸਹਿਯੋਗ ਨਾਲ ਸੰਸਥਾਂ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੁਆਰਾ ਚਾਰ ਦਿਨ੍ਹਾਂ ਵਰਕਸ਼ਾੱਪ ਕਰਵਾਈ | ਵਰਕਸ਼ਾਪ 'ਚ ਪਲੇਸਮੈਂਟ ਨੂੰ ਆਪਣੇ ਭਵਿੱਖ ਦੀ ...

ਪੂਰੀ ਖ਼ਬਰ »

ਸੜਕਾਂ ਵੱਲ ਵਧੀਆਂ ਦਰੱਖਤਾਂ ਦੀਆਂ ਟਹਿਣੀਆਂ ਦੇ ਰਹੀਆ ਹਨ ਹਾਦਸਿਆਂ ਨੂੰ ਸੱਦਾ

ਰਾਮਾਂ ਮੰਡੀ, 25 ਅਕਤੂਬਰ (ਤਰਸੇਮ ਸਿੰਗਲਾ) - ਰਾਮਾਂ-ਤਲਵੰਡੀ ਸਾਬੋ ਮੇਨ ਰੋਡ 'ਤੇ ਸਥਿੱਤ ਪਾਵਰਕੌਮ ਦਫ਼ਤਰ ਦੇ ਨੇੜੇ ਸੜਕ ਵੱਲ ਵਧੀਆਂ ਦਰੱਖਤਾਂ ਦਾ ਟਹਿਣੀਆਂ ਜਿਥੇ ਹਾਦਸਿਆਂ ਨੂੰ ਸੱਦਾ ਦੇ ਰਹੀਆ ਹਨ ਉਥੇ ਕਈ ਰੇਹੜੀ ਚਾਲਕ ਅਤੇ ਦੁਕਾਨਦਾਰ ਵੀ ਸੜਕ ਕਿਨਾਰੇ ਉੱਗਰੇ ...

ਪੂਰੀ ਖ਼ਬਰ »

'ਆਪ' ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਟੋ ਯੂਨੀਅਨ ਹੋਈ ਪਾਰਟੀ 'ਚ ਸ਼ਾਮਿਲ - ਐਡ. ਜੀਦਾ

ਬਠਿੰਡਾ, 25 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਅੱਜ ਆਮ ਆਦਮੀ ਪਾਰਟੀ ਨੂੰ ਬਠਿੰਡਾ ਸ਼ਹਿਰ 'ਚ ਉਸ ਵਕਤ ਬਹੁਤ ਵੱਡਾ ਹੁੰਗਾਰਾ ਮਿਲਿਆ ਜਦੋਂ ਐਡਵੋਕੇਟ ਨਵਦੀਪ ਜੀਦਾ ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂ ਨਾਨਕ ਦੇਵ ਆਟੋ ਯੂਨੀਅਨ ਬਾਹਰਲੀ ਅਤੇ ਅੰਦਰਲੀ ਦੇ 100 ...

ਪੂਰੀ ਖ਼ਬਰ »

ਭੱਠਾ ਮਜ਼ਦੂਰ ਯੂਨੀਅਨ ਦਾ ਧਰਨਾ ਛੇਵੇਂ ਦਿਨ 'ਚ ਦਾਖਲ

ਰਾਮਪੁਰਾ ਫੂਲ, 25 ਅਕਤੂਬਰ (ਗੁਰਮੇਲ ਸਿੰਘ ਵਿਰਦੀ) - ਭੱਠਾ ਮਜ਼ਦੂਰ ਯੂਨੀਅਨ ਬਲਾਕ ਰਾਮਪੁਰਾ ਵਲੋਂ ਅੱਜ ਛੇਵੇਂ ਦਿਨ ਬਾਬਾ ਰਾਮਦੇਵ, ਟੇਕ ਚੰਦ ਬੀ.ਕੇ.ਓ, ਬੀ.ਕੇ.ਓ ਐਸ. ਐਲ ਲਾਲੀ, ਹਰੀ ਓਮ ਬੀ.ਕੇ.ਓ.ਅਤੇ ਬੀ.ਕੇ.ਓ ਹਰਗੋਬਿੰਦ ਜੀ.ਐਚ.ਜੀ ਆਦਿ ਭੱਠਿਆਂ ਤੇ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਇਸਤਰੀ ਵਿੰਗ ਮਜ਼ਬੂਤ ਕਰਨ ਲਈ ਵਿਚਾਰਾਂ ਕੀਤੀਆਂ

ਭਾਈਰੂਪਾ, 25 ਅਕਤੂਬਰ (ਵਰਿੰਦਰ ਲੱਕੀ) - ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਖੇ ਆਮ ਆਦਮੀ ਪਾਰਟੀ (ਮਹਿਲਾ ਵਿੰਗ) ਦੀ ਇਕੱਤਰਤਾ ਸ਼ਗਨਪ੍ਰੀਤ ਕੌਰ ਦੇ ਗ੍ਰਹਿ ਵਿਖੇ ਕੀਤੀ ਗਈ | ਇਹ ਇਕੱਤਰਤਾ ਇਸਤਰੀ ਵਿੰਗ ਦੀ ਮੀਤ ਪੰਜਾਬ ਪ੍ਰਧਾਨ ਬਲਜਿੰਦਰ ਕੌਰ ਤੁੰਗਵਾਲੀ ਦੀ ਅਗਵਾਈ ...

ਪੂਰੀ ਖ਼ਬਰ »

ਦੋ ਕਿੱਲੋਵਾਟ ਵਾਲੇ ਬਿਜਲੀ ਬਿੱਲਾਂ ਦੀ ਮੁਆਫ਼ੀ ਚੰਨੀ ਸਰਕਾਰ ਦਾ ਕ੍ਰਾਂਤੀਕਾਰੀ ਫ਼ੈਸਲਾ-ਕਾਂਗੜ

ਰਾਮਪੁਰਾ ਫੂਲ, 25 ਅਕਤੂਬਰ (ਨਰਪਿੰਦਰ ਸਿੰਘ ਧਾਲੀਵਾਲ) - ਸਾਬਕਾ ਵਜ਼ੀਰ ਤੇ ਫੂਲ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਹੈ ਕਿ ਦੋ ਕਿੱਲੋਵਾਟ ਵਾਲੇ ਬਿਜਲੀ ਬਿੱਲਾਂ ਦੀ ਮੁਆਫ਼ੀ ਚੰਨੀ ਸਰਕਾਰ ਦਾ ਇਤਿਹਾਸਕ ਅਤੇ ਦਲੇਰਾਨਾ ਫ਼ੈਸਲਾ ਹੈ, ਜਿਸ ਨਾਲ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਵਿਖੇ ਬਿਜਲੀ ਦੇ ਬਕਾਏ ਬਿੱਲਾਂ ਦੀ ਮੁਆਫ਼ੀ ਲਈ 167 ਲੋਕਾਂ ਦੇ ਫਾਰਮ ਭਰੇ

ਲਹਿਰਾ ਮੁਹੱਬਤ, 25 ਅਕਤੂਬਰ (ਭੀਮ ਸੈਨ ਹਦਵਾਰੀਆ) - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ 2 ਕਿੱਲੋਵਾਟ ਲੋਡ ਤੱਕ ਦੇ ਬਿਜਲੀ ਦੇ ਬਕਾਏ ਬਿੱਲਾਂ ਦੀ ਮੁਆਫ਼ੀ ਦੇ ਐਲਾਨ ਮੁਤਾਬਿਕ ਇਸ ਸਕੀਮ ਦੇ ਲਾਭਪਾਤਰੀ ਖਪਤਕਾਰਾਂ ਨੂੰ ਉਨ੍ਹਾਂ ਦੇ ਨੇੜੇ ਸਹੂਲਤ ਮੁਹੱਈਆ ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ੀ ਦੇ ਕੈਂਪ ਦੌਰਾਨ ਫਾਰਮ ਭਰੇ

ਲਹਿਰਾ ਮੁਹੱਬਤ, 25 ਅਕਤੂਬਰ (ਸੁਖਪਾਲ ਸਿੰਘ ਸੁੱਖੀ) - ਸਥਾਨਕ ਨਗਰ ਪੰਚਾਇਤ ਦਫ਼ਤਰ ਵਿਖੇ ਪੰਜਾਬ ਸਰਕਾਰ ਦੁਆਰਾ ਦੋ ਕਿਲੋਵਾਟ ਤੱਕ ਦੇ ਲੋਡ ਵਾਲੇ ਪੰਜਾਬ ਰਾਜ ਬਿਜਲੀ ਨਿਗਮ ਦੇ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿੱਲ ਮੁਆਫ਼ੀ ਸਕੀਮ ਦੇ ਕੈਂਪ ਲਗਾ ਕੇ ਬਿਜਲੀ ਵਿਭਾਗ ...

ਪੂਰੀ ਖ਼ਬਰ »

ਨਹਿਰ-ਬੰਦੀ ਕਾਰਨ ਪੱਛੜ ਸਕਦੀ ਹੈ ਕਣਕ ਦੀ ਬਿਜਾਈ

ਬਠਿੰਡਾ, 25 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਸਰਹਿੰਦ ਨਹਿਰ ਦੀ ਬਠਿੰਡਾ ਬਰਾਂਚ ਜੋ ਕਿ ਪਿੰਡ ਬੀਬੀ ਵਾਲਾ ਤੋਂ ਹੈਡ ਤਿਉਣਾ ਤੱਕ ਦੀ ਨਹਿਰ ਪੱਕੀ ਹੋਣ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ ਜਿਸ ਕਾਰਨ ਇਸ ਨਹਿਰ ਵਿਚ ਪਾਣੀ ਦੀ ਬੰਦੀ 6 ਅਕਤੂਬਰ ਤੋਂ 6 ਨਵੰਬਰ ਤੱਕ ਦਾ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ਫਰੈਸ਼ਰ ਪਾਰਟੀ ਦਾ ਆਯੋਜਨ

ਤਲਵੰਡੀ ਸਾਬੋ, 25 ਅਕਤੂਬਰ (ਰਵਜੋਤ ਸਿੰਘ ਰਾਹੀ) - ਨਵੇਂ ਵਿਦਿਆਰਥੀਆਂ ਦੇ ਸਵਾਗਤ ਅਤੇ ਆਪਸੀ ਸਦਭਾਵ ਵਧਾਉਣ ਲਈ ਸਥਾਨਕ ਗੁਰੂ ਕਾਂਸ਼ੀ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਡਾ. ਅਰਪਨਾ ਬਾਂਸਲ (ਡੀਨ) ਦੀ ਅਗਵਾਈ ਹੇਠ ਫਰੈਸ਼ਰ ਪਾਰਟੀ 'ਫਿਸਟਾ' ਦਾ ...

ਪੂਰੀ ਖ਼ਬਰ »

'ਪੜ੍ਹੇਗਾ ਮੌੜ, ਵਧੇਗਾ ਮੌੜ' ਮੁਹਿੰਮ ਨੂੰ ਹਲਕਾ ਮੌੜ 'ਚ ਮਿਲ ਰਿਹੈ ਭਰਪੂਰ ਹੁੰਗਾਰਾ - ਮਨਿੰਦਰ ਸੇਖੋਂ

ਚਾਉਕੇ, 25 ਅਕਤੂਬਰ (ਮਨਜੀਤ ਸਿੰਘ ਘੜੈਲੀ) - ਹਲਕਾ ਮੌੜ ਦੇ ਸਰਗਰਮ ਸੀਨੀਅਰ ਕਾਂਗਰਸੀ ਆਗੂ ਮਨਿੰਦਰ ਸਿੰਘ ਸੇਖੋਂ ਨੇ ਪਿੰਡ ਬੱਲ੍ਹੋ ਵਿਖੇ 'ਪੜ੍ਹੇਗਾ ਮੌੜ, ਵਧੇਗਾ ਮੌੜ' ਮੁਹਿੰਮ ਤਹਿਤ ਸਰਕਾਰੀ ਸਕੂਲ 'ਚ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੀ ਵੰਡ ਕਰਨ ਉਪਰੰਤ ਗੱਲਬਾਤ ...

ਪੂਰੀ ਖ਼ਬਰ »

ਕਿਸਾਨਾਂ ਦੇ ਝੋਨੇ ਦੀ ਫ਼ਸਲ ਦੀ ਢਿੱਲੀ ਖ਼ਰੀਦ 'ਤੇ ਜਗਦੇਵ ਜੱਜਲ ਨੇ ਚੁੱਕੇ ਸਵਾਲ

ਸੀਗੋ ਮੰਡੀ, 25 ਅਕਤੂਬਰ (ਲੱਕਵਿੰਦਰ ਸ਼ਰਮਾ) - ਪਿੰਡਾਂ ਦੇ ਖ਼ਰੀਦ ਕੇਂਦਰਾਂ 'ਚ ਝੋਨੇ ਦੇ ਅੰਬਾਰ ਲੱਗ ਹੋਏ ਹਨ ਤੇ ਝੋਨੇ ਦੀ ਖ਼ਰੀਦ ਢਿੱਲੀ ਹੈ ਝੋਨੇ ਦੀ ਖ਼ਰੀਦ ਤੇਜ਼ ਕਰਨ ਲਈ ਇਲਾਕੇ ਦੇ ਸਮਾਜ ਸੇਵੀ ਆਗੂ ਜਗਦੇਵ ਸਿੰਘ ਜੱਜਲ ਨੇ ਖ਼ਰੀਦ ਕੇਂਦਰਾਂ 'ਚ ਜਾ ਕੇ ਪ੍ਰਸ਼ਾਸਨ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਦੀ ਘਾਟ ਕਾਰਨ ਕਿਸਾਨਾਂ 'ਚ ਨਿਰਾਸ਼ਾ

ਭਾਗੀਵਾਂਦਰ, 25 ਅਕਤੂਬਰ (ਮਹਿੰਦਰ ਸਿੰਘ ਰੂਪ) - ਦੀ ਨਸੀਬਪੁਰਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਦੇ ਕਿਸਾਨ ਹਿੱਸੇਦਾਰਾਂ ਨੂੰ ਲੋੜੀਂਦੀ ਖਾਦ ਨਾ ਮਿਲਣ ਕਰਕੇ ਨਿਰਾਸ਼ਾ ਪਾਈ ਜਾ ਰਹੀ ਹੈ, ਸਭਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਅਤੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਹਾਲਾਤ ਨਾਜ਼ੁਕ ਬਣਾਏ-ਸਿਮਰਨਜੀਤ ਸਿੰਘ ਮਾਨ

ਬਠਿੰਡਾ, 25 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਆਪਣੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪੂਰੇ ਦੇਸ਼ ਵਿਚ ਹਾਲਾਤ ਨਾਜ਼ੁਕ ਬਣਾਏ ਹੋਏ ਹਨ ਤੇ ਹੁਣ ਪੰਜਾਬ ਵਿਚ ਬਾਰਡਰ ਸੁਰੱਖਿਆ ਫੋਰਸ (ਬੀ.ਐਸ.ਐੱਫ) ਦਾ ਸਰਹੱਦੀ ਖੇਤਰ 50 ਕਿੱਲੋਮੀਟਰ ਤੱਕ ਵਧਾ ਕੇ ਪੰਜਾਬ ਦੇ ਹੱਕਾਂ 'ਤੇ ਹੋਰ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦੀ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਸਖ਼ਤ ਨਿੰਦਿਆ ਕਰਦਾ ਹੋਇਆ, ਇਹ ਖੇਤਰ ਪਹਿਲਾਂ ਵਾਂਗ ਹੀ ਬਰਕਰਾਰ ਰੱਖਣ ਦੀ ਮੰਗ ਕਰਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬਠਿੰਡਾ ਵਿਖੇ ਕੀਤੀ ਇਕ ਪੈੱ੍ਰਸ ਵਾਰਤਾ ਦੌਰਾਨ ਕੀਤਾ | ਸ. ਮਾਨ ਨੇ ਪੰਜਾਬ ਸਰਕਾਰ 'ਤੇ ਵਰ੍ਹਦੇ ਹੋਏ ਕਿਹਾ ਕਿ ਪੰਜਾਬ ਵਿਚ ਪਾਵਨ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਨੂੰ 6 ਸਾਲਾਂ ਦਾ ਲੰਬਾ ਸਮਾਂ ਬੀਤ ਗਿਆ ਹੈ ਤੇ ਸਿੱਖਾਂ ਨੂੰ ਸਰਕਾਰ ਤੋਂ ਇਨਸਾਫ਼ ਨਹੀਂ ਮਿਲਿਆ ਹੈ | ਉਨ੍ਹਾਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਕਿ ਉਹ ਬੇਅਦਬੀ ਦੇ ਕਥਿਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਆਪਣੀ ਸਥਿਤੀ ਨੂੰ ਤੁਰੰਤ ਸਪੱਸ਼ਟ ਕਰਨ | ਉਨ੍ਹਾਂ ਪੰਜਾਬ ਦੀ ਸੱਤਾਧਾਰੀ ਧਿਰ ਤੋਂ ਇਲਾਵਾ ਵਿਰੋਧੀ ਸਿਆਸੀ ਧਿਰਾਂ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆੜੇ ਹੱਥੀਂ ਲੈਂਦੇ ਕਿਹਾ ਕਿ ਇਨ੍ਹਾਂ ਸਾਰੀਆਂ ਸਿਆਸੀ ਧਿਰਾਂ ਨੇ ਬੇਅਦਬੀ ਦੇ ਮਾਮਲੇ 'ਤੇ ਸਿਰਫ਼ ਸਿਆਸੀ ਰੋਟੀਆਂ ਹੀ ਸੇਕੀਆਂ ਹਨ | ਉਨ੍ਹਾਂ ਕਿਹਾ ਕਿ ਬੇਅਦਬੀ ਦਾ ਇਨਸਾਫ਼ ਲੈਣ ਅਤੇ ਕਿਸਾਨਾਂ ਨੂੰ ਖ਼ਰਾਬ ਨਰਮੇ ਦਾ ਮੁਆਵਜ਼ਾ ਦਿਵਾਉਣ ਲਈ 28 ਨਵੰਬਰ ਨੂੰ ਬਰਗਾੜੀ ਦੀ ਧਰਤੀ 'ਤੇ ਵਿਸ਼ਾਲ 'ਪੰਥ-ਗ੍ਰੰਥ ਤੇ ਕਿਸਾਨ ਬਚਾਓ' ਕਾਨਫ਼ਰੰਸ ਕੀਤੀ ਜਾਵੇਗੀ, ਜਿਸ ਵਿਚ ਸਾਰੀਆਂ 'ਪੰਥ-ਗ੍ਰੰਥ ਤੇ ਕਿਸਾਨ' ਹਿਤੈਸ਼ੀ ਧਿਰਾਂ ਸ਼ਮੂਲੀਅਤ ਕਰਨਗੀਆਂ ਤੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ | ਉਨ੍ਹਾਂ ਬੇਅਦਬੀ ਦਾ ਇਨਸਾਫ਼ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਚੱਲ ਰਹੇ ਅੰਦੋਲਨ ਦਾ ਜ਼ਿਕਰ ਕਰਦੇ ਕਿਹਾ ਕਿ ਪਿਛਲੇ 112 ਦਿਨਾਂ ਤੋਂ ਬਰਗਾੜੀ ਤੋਂ ਗਿ੍ਫ਼ਤਾਰੀਆਂ ਦੇਣ ਲਈ ਲਗਾਤਾਰ ਜੱਥੇ ਭੇਜੇ ਜਾ ਰਹੇ ਹਨ ਤਾਂ ਜੋ ਸਰਕਾਰ 'ਤੇ ਇਨਸਾਫ਼ ਲਈ ਦਬਾਅ ਬਣਾਇਆ ਜਾ ਸਕੇ | ਇਸ ਮੌਕੇ ਉਨ੍ਹਾਂ ਦੇ ਨਾਲ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਸੇਵਕ ਸਿੰਘ ਜਵਾਹਰਕੇ,ਪਰਮਿੰਦਰ ਸਿੰਘ ਬਾਲਿਆਂਵਾਲੀ ਜ਼ਿਲ੍ਹਾ ਪ੍ਰਧਾਨ ਬਠਿੰਡਾ, ਹਰਫੂਲ ਸਿੰਘ, ਸੁਖਦੇਵ ਸਿੰਘ ਕਾਲਾ, ਸਿਮਰਨਜੋਤ ਸਿੰਘ ਖ਼ਾਲਸਾ, ਮਨਜੀਤ ਸਿੰਘ ਸੀਰਾ, ਅਮਰਿੰਦਰ ਸਿੰਘ ਸਮੇਤ ਹੋਰ ਸਿੱਖ ਆਗੂ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

 

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਸਰਬ ਸੰਮਤੀ ਨਾਲ ਚੋਣ

ਭਗਤਾ ਭਾਈਕਾ, 25 ਅਕਤੂਬਰ (ਸੁਖਪਾਲ ਸਿੰਘ ਸੋਨੀ) - ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਰਾਮਪੁਰਾ ਫੂਲ ਦਾ ਦੋ ਸਾਲਾ ਚੋਣ ਇਜਲਾਸ ਸੂਬਾ ਜਨਰਲ ਸਕੱਤਰ ਅਤੇ ਚੋਣ ਅਬਜ਼ਰਵਰ ਸਾਥੀ ਬਲਰਾਜ ਸਿੰਘ ਮੌੜ ਦੀ ਦੇਖ-ਰੇਖ ਹੇਠ ਵਾਟਰ ਸਪਲਾਈ ਸਕੀਮ ਦਿਆਲਪੁਰਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਆਪਣੀ ਕਲਮ ਨਾਲ ਅਨੇਕਾਂ ਗਾਇਕਾਂ ਨੂੰ ਚਮਕਾਉਣ ਵਾਲਾ ਗੀਤਕਾਰ ਦੀਪਾ ਘੋਲੀਆ

ਬਠਿੰਡਾ/ਭਾਈਰੂਪਾ - ਪੰਜਾਬੀ ਸੰਗੀਤ ਜਗਤ 'ਚ ਉਂਗਲਾਂ ਦੇ ਪੋਟਿਆਂ 'ਤੇ ਗਿਣੇ ਜਾਣ ਵਾਲੇ ਗੀਤਕਾਰਾਂ 'ਚ ਸ਼ੁਮਾਰ ਤੇ ਉਦਾਸ ਗੀਤਾਂ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਪ੍ਰਸਿੱਧ ਗੀਤਕਾਰ ਗੁਰਦੀਪ ਸਿੰਘ (ਦੀਪਾ ਘੋਲੀਆ) ਜਿਨ੍ਹਾਂ ਨੇ ਆਪਣੀ ਕਲਮ ਨਾਲ ਅਨੇਕਾਂ ਸੰਘਰਸ਼ ਕਰ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪਾਣੀ 'ਚ ਡਾਂਗਾਂ ਮਾਰ ਰਹੇ ਹਨ ਕੈਪਟਨ- ਅਸੀਜਾ

ਰਾਮਾਂ ਮੰਡੀ, 25 ਅਕਤੂਬਰ (ਤਰਸੇਮ ਸਿੰਗਲਾ) - ਪੰਜਾਬ ਦੇ ਮੁੱਖ ਮੰਤਰੀ ਹੁੰਦਿਆਂ ਜਦ ਪਾਵਰ ਦੌਰਾਨ ਵੀ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਵਾ ਸਕੇ ਤਾਂ ਹੁਣ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਤਕਰਾਰ ਕਰਨਾ ਪਾਣੀ 'ਚ ...

ਪੂਰੀ ਖ਼ਬਰ »

ਡਿਫੈਂਸ ਅਕੈਡਮੀ ਦਿਓਣ ਵਲੋਂ ਦੌੜ ਮੁਕਾਬਲੇ ਕਰਵਾਏ

ਬੱਲੂਆਣਾ, 25 ਅਕਤੂਬਰ (ਗੁਰਨੈਬ ਸਾਜਨ) - ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਦਿਉਣ ਦੇ ਖੇਡ ਗਰਾਊਾਡ 'ਚ ਡਿਫੈਂਸ ਅਕੈਡਮੀ ਦਿਉਣ ਵਲੋਂ ਸੇਵਾਮੁਕਤ ਫ਼ੌਜੀ ਪਰਮਜੀਤ ਸਿੰਘ ਦੀ ਅਗਵਾਈ ਹੇਠ ਪਿਛਲੇ ਕਈ ਮਹੀਨਿਆਂ ਤੋਂ ਪਿੰਡ ਦੇ ਅੱਸੀ ਤੋਂ ਨੱਬੇ ਬੱਚਿਆਂ ਨੂੰ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਏ

ਬਠਿੰਡਾ, 25 ਅਕਤੂਬਰ (ਅਵਤਾਰ ਸਿੰਘ) - ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦੇ 751ਵੇਂ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਆਰੰਭ ਹੋਇਆ | ਸ੍ਰੀ ਗੁਰੂ ...

ਪੂਰੀ ਖ਼ਬਰ »

ਦਰਜਾ ਚਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਚੋਣ

ਬਠਿੰਡਾ, 25 ਅਕਤੂਬਰ (ਵੀਰਪਾਲ ਸਿੰਘ) - ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਬਠਿੰਡਾ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ, ਸਬ ਕਮੇਟੀ ਦੀ ਚੋਣ ਜ਼ਿਲ੍ਹੇ ਦੀ ਪ੍ਰਮੱਖ ਆਗੂ ਮਨਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਐਸ. ਐਸ. ਯਾਦਵ ਜ਼ਿਲ੍ਹਾ ਵਿੱਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX