ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ)-ਸੂਬੇ ਦੀ ਕਾਂਗਰਸ ਸਰਕਾਰ ਮੌਜੂਦਾ ਸਮੇਂ 'ਚ ਡੀ.ਏ.ਪੀ. ਖਾਦ ਦੀ ਆ ਰਹੀ ਕਿੱਲਤ ਨੂੰ ਹੱਲ ਕਰਨ 'ਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਰਹੀ ਹੈ ਜਿਸ ਕਰ ਕੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ...
ਸ਼ਹਿਣਾ, 25 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਮੌੜ ਪਟਿਆਲਾ ਦੇ ਇਕ ਈ.ਜੀ.ਐਸ. ਅਧਿਆਪਕ ਦੀ ਬਿਮਾਰੀ ਉਪਰੰਤ ਬਠਿੰਡਾ ਦੇ ਇਕ ਹਸਪਤਾਲ ਵਿਚ ਮੌਤ ਹੋਣ ਉਪਰੰਤ ਸਬ-ਡਵੀਜ਼ਨ ਤਪਾ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਦੀ ਟੀਮ ਵਲੋਂ ਪੀ.ਪੀ.ਈ ਕਿੱਟਾਂ ਪਾ ਕੇ ਮਿ੍ਤਕ ਅਧਿਆਪਕ ਦਾ ਅੰਤਿਮ ਸੰਸਕਾਰ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਈ.ਜੀ.ਐਸ ਅਧਿਆਪਕ ਗੁਰਸੇਵਕ ਸਿੰਘ ਪੁੱਤਰ ਨਛੱਤਰ ਸਿੰਘ ਕਈ ਸਾਲਾਂ ਤੋਂ ਦਰਾਜ ਦਰਾਕਾ ਦੇ ਪ੍ਰਾਇਮਰੀ ਸਕੂਲ ਵਿਚ ਈ.ਜੀ.ਐਸ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਿਹਾ ਸੀ | ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਦੇ ਚਲਦਿਆਂ ਸੰਘਰਸ਼ ਦੌਰਾਨ ਗੁਰਸੇਵਕ ਸਿੰਘ ਦੂਜੇ ਸਾਥੀ ਅਧਿਆਪਕਾਂ ਨਾਲ 12 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸਬੰਧਤ ਮੰਤਰੀ ਨਾਲ ਮੀਟਿੰਗ ਕਰਨ ਲਈ ਗਿਆ ਸੀ ਅਤੇ ਵਾਪਸ ਆਉਣ ਉਪਰੰਤ ਬਿਮਾਰ ਹੋ ਜਾਣ 'ਤੇ ਬਠਿੰਡਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਕਿ ਉਸ ਦੀ ਮੌਤ ਹੋ ਗਈ | ਈ.ਜੀ.ਐਸ. ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਚਾਉਕੇ, ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਸ਼ਰਮਾ, ਸੰਗਰੂਰ ਦੇ ਪ੍ਰਧਾਨ ਸੰਜੀਵ ਕੁਮਾਰ ਲੌਂਗੋਵਾਲ ਆਦਿ ਨੇ ਮਿ੍ਤਕ ਅਧਿਆਪਕ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਆਰਥਿਕ ਮਦਦ ਦੇਣ ਦੀ ਮੰਗ ਕੀਤੀ | ਇਸ ਸਬੰਧੀ ਜਸਵੀਰ ਸਿੰਘ ਔਲਖ ਸੀ.ਐਮ.ਓ ਨੇ ਫ਼ੋਨ ਰਾਹੀਂ ਦੱਸਿਆ ਕਿ ਮਿ੍ਤਕ ਅਧਿਆਪਕ ਦੀ ਸਰਕਾਰੀ ਤੌਰ 'ਤੇ ਸਵਾਈਨ ਫਲੂ ਦੀ ਰਿਪੋਰਟ ਨੈਗੇਟਿਵ ਆਈ ਹੈ |
ਸ਼ਹਿਣਾ, 25 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਦੀ ਅਗਵਾਈ ਵਿਚ ਸੁਖਪੁਰਾ, ਮੌੜ, ਨਾਭਾ ਅਤੇ ਭਗਤਪੁਰਾ ਆਦਿ ਦਾਣਾ ਮੰਡੀਆਂ ਵਿਚ ਜੀਰੀ ਦੀਆਂ ਭਰੀਆਂ ਬੋਰੀਆਂ ਦਾ ਤੋਲ ਚੈਕ ਕੀਤਾ ਗਿਆ ਅਤੇ ...
ਮਹਿਲ ਕਲਾਂ, 25 ਅਕਤੂਬਰ (ਅਣਖੀ)-ਪਿੰਡ ਨਿਹਾਲੂਵਾਲ ਵਿਖੇ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੀਆਂ ਬਿਜਲੀ ਸਬੰਧੀ ਨਵੀਆਂ ਸਕੀਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ...
ਸ਼ੇਰਪੁਰ, 25 ਅਕਤੂਬਰ (ਦਰਸ਼ਨ ਸਿੰਘ ਖੇੜੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਬਲਾਕ ਸ਼ੇਰਪੁਰ ਦੇ ਬਲਾਕ ਆਗੂ ਸੁਖਮਿੰਦਰ ਸਿੰਘ ਲੀਲਾ, ਨਿਰਮਲ ਸਿੰਘ ਭੋਲਾ ਅਤੇ ਬਲਵੰਤ ਸਿੰਘ ਛੰਨਾਂ ਦੀ ਅਗਵਾਈ ਹੇਠ ਅੱਜ ਕਸਬਾ ਸ਼ੇਰਪੁਰ ਵਿਖੇ ਲਗਾਏ ਜਾ ਰਹੇ ਚਿੱਪ ਵਾਲੇ ਬਿਜਲੀ ...
ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਰਹਿਬਰ ਆਯੁਰਵੈਦਿਕ ਅਤੇ ਯੂਨਾਨੀ ਮੈਡੀਕਲ ਕਾਲਜ, ਹਸਪਤਾਲ ਅਤੇ ਰਿਸਰਜ ਸੈਂਟਰ ਵਿਖੇ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਜਾਣ 'ਤੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਉਂਦਿਆਂ ਯੂਨਾਨੀ ਮੈਡੀਸਨ ਸਬੰਧੀ ...
ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਬੀ.ਡੀ.ਪੀ.ਓ. ਦਫ਼ਤਰ ਵਿਖੇ ਡੈਮੋਕਰੈਟਿਕ ਮਨਰੇਗਾ ਫ਼ਰੰਟ ਦੇ ਕਾਮਿਆਂ ਵਲੋਂ ਬੀ.ਡੀ.ਪੀ.ਓ ਨੂੰ ਮਨਰੇਗਾ ਕਾਨੂੰਨ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਬਲਾਕ ਪ੍ਰਧਾਨ ਹਰਭਜਨ ਸਿੰਘ ਜੌਲੀਆਂ ਦੀ ਪ੍ਰਧਾਨਗੀ ਹੇਠ ਹੋਈ ...
ਧਨੌਲਾ, 25 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਨੇੜਲੇ ਪਿੰਡ ਕਾਲੇਕੇ ਦੇ ਮਿਹਨਤ ਮਜ਼ਦੂਰੀ ਕਰਦੇ ਨੌਜਵਾਨ ਦੀ ਪਤਨੀ ਵੀਰਪਾਲ ਕੌਰ ਪਤਨੀ ਬਲਦੇਵ ਸਿੰਘ ਨੇ ਆਰਥਿਕ ਤੰਗੀ ਅਤੇ ਮਾਨਸਿਕ ਪ੍ਰੇਸ਼ਾਨੀ ਕਾਰਨ ਕੋਈ ਜ਼ਹਿਰੀਲੀ ਵਸਤੂ ਖਾ ਲਈ ਅਤੇ ਆਪਣੇ ਦੋ ਬੱਚਿਆਂ ਨੂੰ ਵੀ ...
ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਤਪਾ ਦੇ ਮਨਿਸਟਰੀਅਲ ਕਾਮਿਆਂ ਨੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ | ਜਾਣਕਾਰੀ ਦਿੰਦੇ ਹੋਏ ਤਹਿਸੀਲ ...
ਬਰਨਾਲਾ, 25 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਲਾਇਆ ਧਰਨਾ 390ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ...
ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ-2022 ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੀ ਤਿਆਰੀ ਦੇ ਮੱਦੇਨਜ਼ਰ ਤਹਿਸੀਲਦਾਰ ਚੋਣਾਂ ਸ੍ਰੀ ਵਿਜੈ ਕੁਮਾਰ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਬਰਨਾਲਾ ਦੇ ...
ਸੰਗਰੂਰ, 25 ਅਕਤੂਬਰ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੀ ਸੂਬਾ ਹਾਈ ਕਮਾਂਡ ਵਲੋਂ ਗੁਲਜ਼ਾਰ ਸਿੰਘ ਬੋਬੀ ਨੂੰ ਐਸ.ਸੀ. ਵਿੰਗ ਦਾ ਹਲਕਾ ਕਮੇਟੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਉਹ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੇ ਜ਼ਿਲ੍ਹਾ ਜਨਰਲ ...
ਬਰਨਾਲਾ, 25 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਜੇਲ੍ਹ 'ਚੋਂ ਦੋ ਮੋਬਾਈਲ, ਨਸ਼ੀਲੀਆਂ ਗੋਲੀਆਂ, ਚਿੱਟਾ ਨਸ਼ੀਲਾ ਪਾਊਡਰ ਮਿਲਣ 'ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਚੌਕੀ ਦੇ ਥਾਣੇਦਾਰ ਬਲਦੇਵ ਸਿੰਘ ਨੇ ...
ਬਰਨਾਲਾ, 25 ਅਕਤੂਬਰ (ਭਾਰਤੀ)-ਲਿਖਾਰੀ ਸਭਾ (ਰਜਿ:) ਬਰਨਾਲਾ ਦੀ ਮੀਟਿੰਗ ਡਾ: ਜੋਗਿੰਦਰ ਸਿੰਘ ਨਿਰਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੈਂਟਰਲ ਬੋਰਡ ਆਫ਼ ਐਜੂਕੇਸ਼ਨ ਵਲੋਂ ਦਸਵੀਂ ਦੇ ਸਿਲੇਬਸ ਵਿਚ ਪੰਜਾਬੀ ਭਾਸ਼ਾ ਦਾ ਦਰਜਾ ਘਟਾਉਣ ਦੀ ਸਖ਼ਤ ਨਿਖੇਧੀ ਕੀਤੀ ...
ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਵਿਖੇ ਅਨਾਜ ਮੰਡੀ ਵਿਚ ਖੜੇ ਪਾਣੀ ਨੂੰ ਲੈ ਕੇ ਸਵੇਰ ਤੋਂ ਰੋਸ ਧਰਨਾ ਲਗਾਈ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਪੰਥਕ ਚੇਤਨਾ ਲਹਿਰ ਦੇ ਆਗੂਆਂ ਨੇ ਮਾਰਕੀਟ ਕਮੇਟੀ ਦੇ ਸੈਕਟਰੀ ...
ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) -ਜ਼ਿਲ੍ਹਾ ਸੰਗਰੂਰ ਦੇ ਆਰ.ਟੀ.ਏ. ਕਰਨਵੀਰ ਸਿੰਘ ਛੀਨਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 17 ਸਵਾਰੀ ਬੱਸਾਂ ਤੇ 12 ਸਕੂਲੀ ਬੱਸਾਂ ਖਿਲਾਫ ਕਾਰਵਾਈ ਕੀਤੀ ਗਈ ਹੈ | ਸਵਾਰੀ ਬੱਸਾਂ 'ਚੋਂ 15 ਨੂੰ ਬੰਦ ਕਰ ਦਿੱਤਾ ...
ਮਹਿਲ ਕਲਾਂ, 25 ਅਕਤੂਬਰ (ਅਣਖੀ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਸਥਾਨਕ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਵਿਚ ਸਾਲਾਨਾ 'ਇਨਵੈਸਚਰ ਸੈਰੇਮਨੀ' ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਧਾਰ 'ਤੇ ਮੁਖੀ, ਕਪਤਾਨ ਅਤੇ ...
ਭਦੌੜ, 25 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਸਬੰਧੀ ਮਾਤਾ ਗੁਜ਼ਰੀ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਐਸ.ਐਮ.ਓ. ਭਦੌੜ ਡਾ: ਨੀਰਾ ਸੇਠ ਦੀ ਅਗਵਾਈ ਵਿਚ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ...
ਤਪਾ ਮੰਡੀ, 25 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਹੋਲੀ ਏਾਜਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾ ਚੌਥ ਮੌਕੇ ਵਿਆਹੁਤਾ ਜੋੜਿਆਂ ਦਾ ਵਧੀਆ ਸਜਣ ਸਜਾਉਣ ਮੁਕਾਬਲਾ ਸਕੂਲ ਦੇ ਐਮ.ਡੀ. ਵਰਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ ਜਿਸ ਵਿਚ ਮਿਸਟਰ ਅਤੇ ਮਿਸਿਜ਼ ਮਨਜਿੰਦਰ ...
ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਗਵਾਈ ਹੇਠ ਨਾਲਸਾ-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਤਹਿਤ 9 ...
ਭਦੌੜ, 25 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਦਾ ਦੋ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਸਮੇਂ ਦੌਰਾਨ ਵਿਦਿਆਰਥੀਆਂ ਨੇ ਧਾਰਮਿਕ, ਇਤਿਹਾਸਕ ਅਤੇ ਹੋਰ ਅਹਿਮ ਸਥਾਨਾਂ ਦੀ ਯਾਤਰਾ ਕਰ ਕੇ ...
ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਫ਼ਸਲ ਵੱਡੀ ਪੱਧਰ 'ਤੇ ਗਿੱਲੀ ਹੋ ਗਈ ਹੈ ਅਤੇ ਕਈ ਥਾਵਾਂ 'ਤੇ ਫ਼ਸਲ ਖ਼ਰਾਬ ਵੀ ਹੋਈ ਹੈ ਜਿਸ ਕਾਰਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਭਦੌੜ, 25 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਰਾਜ ਦੀ ਅਗਵਾਈ ਵਿਚ ਲਾਇਲਪੁਰ ਗੁਰਦੁਆਰਾ ਸਾਹਿਬ ਭਦੌੜ ਵਿਖੇ ਮੀਟਿੰਗ ਕੀਤੀ ਗਈ | ਜਿਸ ਵਿਚ ਬਲਾਕ ਪ੍ਰਧਾਨ ਲਖਵੀਰ ਸਿੰਘ ਦੁਲਮਸਰ, ਮੋਹਣ ...
ਬਰਨਾਲਾ, 25 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬੀ ਸਾਹਿਤ ਸਭਾ (ਰਜਿ:) ਬਰਨਾਲਾ ਦਾ ਮਹੀਨਾਵਾਰ ਸਾਹਿਤਕ ਸਮਾਗਮ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਿਨ ਹੰਡਿਆਇਆ ਰੋਡ ਵਿਖੇ ਪਰਮਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਇਆ | ਸਮਾਗਮ ਦੌਰਾਨ ਲੇਖਕ ਬੂਟਾ ਸਿੰਘ ...
ਟੱਲੇਵਾਲ, 25 ਅਕਤੂਬਰ (ਸੋਨੀ ਚੀਮਾ)-ਗੁਰਬਾਣੀ ਨਾਲ ਨੇੜਤਾ ਮਨੁੱਖ ਦੇ ਨੈਤਿਕ ਜੀਵਨ ਵਿਚ ਸੁਧਾਰ ਲਿਆਉਂਦੀ ਹੈ | ਜਿਸ ਦੀ ਤਾਜ਼ਾ ਮਿਸਾਲ ਜਗਸੀਰ ਸਿੰਘ ਚੀਮਾ ਹੈ ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਚੰਗੀ ਤਰ੍ਹਾਂ ਜਾਣਨ ਲਈ ਕਦੇ ਰਾਜ ਭਾਸ਼ਾ ਰਹੀ ...
ਟੱਲੇਵਾਲ, 25 ਅਕਤੂਬਰ (ਸੋਨੀ ਚੀਮਾ)-ਸ਼ਹੀਦ ਭਗਤ ਸਿੰਘ ਯੂਥ ਐਂਡ ਸਪੋਰਟਸ ਕਲੱਬ ਭੋਤਨਾ ਵਲੋਂ ਐਨ.ਆਰ.ਆਈਜ਼, ਸਮੂਹ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਸਦਕਾ ਕਿਸਾਨੀ ਸੰਘਰਸ਼ ਨੂੰ ਸਮਰਪਿਤ ਅਤੇ ਕਲੱਬ ਦੇ ਸਾਬਕਾ ਪ੍ਰਧਾਨ ਸਵ: ਕਮਲਜੀਤ ਸਿੰਘ ਕਾਲੂ ...
ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਘੁੰਨਸਾਂ ਵਿਖੇ ਬੀਤੇ ਦਿਨੀਂ ਹੋਈ ਬਰਸਾਤ ਦੌਰਾਨ ਇਕ ਮਕਾਨ 'ਤੇ ਅਸਮਾਨੀ ਬਿਜਲੀ ਡਿੱਗਣ ਨਾਲ ਪਰਿਵਾਰ ਦਾ ਕਾਫੀ ਨੁਕਸਾਨ ਹੋ ਜਾਣ ਦੀ ਖਬਰ ਹੈ | ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਦੇ ਮੈਂਬਰ ਮਨਜੀਤ ਸਿੰਘ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX