ਤਾਜਾ ਖ਼ਬਰਾਂ


ਪਾਕਿਸਤਾਨ : ਪੇਸ਼ਾਵਰ ਹਮਲੇ ਵਿਚ ਮਰਨ ਵਾਲਿਆਂ ਦੀ ਗਿਣਤੀ 61 ਹੋਈ
. . .  1 day ago
ਯੂਏਈ ਦੇ ਉਪ ਰਾਸ਼ਟਰਪਤੀ ਰਾਸ਼ਿਦ ਅਲ ਮਕਤੂਮ ਨੇ ਅਲ ਮਿਨਹਾਦ ਜ਼ਿਲ੍ਹੇ ਦਾ ਨਾਂਅ ਬਦਲ ਕੇ ਹਿੰਦ ਸ਼ਹਿਰ ਰੱਖਿਆ
. . .  1 day ago
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਇੰਦੌਰ ਵਿਖੇ ਸਿੰਧੀ ਸਮਾਜ ਦੇ ਆਗੂਆਂ, ਸਥਾਨਕ ਸਿੱਖਾਂ ਤੇ ਸਿੰਧੀ ਸੰਗਤਾਂ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 30 ਜਨਵਰੀ (ਜਸਵੰਤ ਸਿੰਘ ਜੱਸ)- ਮੱਧ ਪ੍ਰਦੇਸ਼ ਵਿਖੇ ਬੀਤੇ ਦਿਨੀਂ ਸਿੰਧੀ ਸਮਾਜ ਦੇ ਅਸਥਾਨਾਂ ਵਿਚੋਂ ਪਾਵਨ ਸਰੂਪ ਚੁੱਕਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦਾ ਵਫ਼ਦ ਦੋ ਦਿਨਾਂ ਦੇ ...
ਬਿਹਾਰ : ਜੇ.ਡੀ.ਯੂ. ਨੇਤਾ ਉਪੇਂਦਰ ਕੁਸ਼ਵਾਹਾ ਦੇ ਕਾਫਲੇ 'ਤੇ ਹਮਲਾ, ਆਰਾ 'ਚ ਪਥਰਾਅ
. . .  1 day ago
ਓਪਰੇਸ਼ਨ ਬਲੂ ਸਟਾਰ ਸੀਓ ਲੈਫਟੀਨੈਂਟ ਜਨਰਲ ਕੁਲਦੀਪ ਸਿੰਘ ਬਰਾੜ ਨੇ ਕੀਤੇ ਅਹਿਮ ਖ਼ੁਲਾਸੇ
. . .  1 day ago
ਯੂ.ਐਨ.ਜੀ.ਏ. ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਹੋਈ ਖੁਸ਼ੀ-ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 30 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ (ਯੂ.ਐਨ.ਜੀ.ਏ.) ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਖੁਸ਼ੀ ਹੋਈ। ਸੰਯੁਕਤ ਰਾਸ਼ਟਰ ਸਮੇਤ ਬਹੁ-ਪੱਖੀਵਾਦ ਪ੍ਰਤੀ ਭਾਰਤ...
ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਸੈਸ਼ਨ ਕੋਰਟ ਨੇ ਠਹਿਰਾਇਆ ਦੋਸ਼ੀ
. . .  1 day ago
ਗਾਂਧੀਨਗਰ (ਗੁਜਰਾਤ), 30 ਜਨਵਰੀ-ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਦੋਸ਼ੀ ਠਹਿਰਾਇਆ ਹੈ। ਆਸਾਰਾਮ ਬਾਪੂ 'ਤੇ ਸੂਰਤ ਦੀ ਇਕ ਔਰਤ ਨੇ 10 ਸਾਲ ਪਹਿਲਾਂ ਅਹਿਮਦਾਬਾਦ...
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਦੀ ਐਮਰਜੈਂਸੀ ਲੈਂਡਿੰਗ
. . .  1 day ago
ਵਿਜੇਵਾੜਾ, 30 ਜਨਵਰੀ-ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਨੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਤਕਨੀਕੀ ਖਰਾਬੀ ਕਾਰਨ ਗੰਨਾਵਰਮ ਹਵਾਈ ਅੱਡੇ...
ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 32
. . .  1 day ago
ਪਿਸ਼ਾਵਰ, 30 ਜਨਵਰੀ-ਪਾਕਿਸਤਾਨ ਦੇ ਜੀਓ ਨਿਊਜ਼ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 32 ਹੋ ਗਈ...
ਅਡਾਨੀ ਸਮੂਹ ਨਾਲ ਪੰਜਾਬ ਨੈਸ਼ਨਲ ਬੈਂਂਕ ਦਾ ਐਕਸਪੋਜ਼ਰ ਚਿੰਤਾ ਦਾ ਵਿਸ਼ਾ ਨਹੀਂ-ਪੰਜਾਬ ਨੈਸ਼ਨਲ ਬੈਂਕ ਮੁਖੀ
. . .  1 day ago
ਨਵੀਂ ਦਿੱਲੀ 30 ਜਨਵਰੀ- ਪੰਜਾਬ ਨੈਸ਼ਨਲ ਬੈਂਕ ਦੇ ਐਮ.ਡੀ. ਅਤੇ ਸੀ.ਈ.ਓ. ਅਤੁਲ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰੀ ਬੈਂਕ ਦਾ ਅਡਾਨੀ ਗਰੁੱਪ ਦੀਆਂ ਕੰਪਨੀਆਂ 'ਚ ਕਰੀਬ 7,000 ਕਰੋੜ ਰੁਪਏ ਦਾ ਐਕਸਪੋਜ਼ਰ ਹੈ। "ਪੰਜਾਬ ਨੈਸ਼ਨਲ ਭੈਂਕ ਕੋਲ ਅਡਾਨੀ ਸਮੂਹ ਦੀਆਂ 8-9 ਕੰਪਨੀਆਂ...
ਚੋਣ ਕਮਿਸ਼ਨ ਨੇ ਰੋਕੀ ਲਕਸ਼ਦੀਪ ਵਿਚ ਇਕ ਸੰਸਦੀ ਹਲਕੇ ਲਈ ਜ਼ਿਮਨੀ ਚੋਣ
. . .  1 day ago
ਨਵੀਂ ਦਿੱਲੀ, 30 ਜਨਵਰੀ-ਕੇਰਲਾ ਹਾਈ ਕੋਰਟ ਨੇ 25 ਜਨਵਰੀ, 2023 ਨੂੰ ਲਕਸ਼ਦੀਪ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਫੈਜ਼ਲ ਪੀ.ਪੀ. ਨੂੰ ਦੋਸ਼ੀ ਠਹਿਰਾਉਣ ਅਤੇ ਸਜ਼ਾ ਨੂੰ ਮੁਅੱਤਲ ਕਰਨ ਦਾ ਹੁਕਮ ਦੇਣ ਤੋਂ ਬਾਅਦ...
25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਬੀ.ਡੀ.ਪੀ.ਓ. ਰੰਗੇ ਹੱਥੀ ਕਾਬੂ
. . .  1 day ago
ਗੁਰੂਸਰ ਸੁਧਾਰ, (ਲੁਧਿਆਣਾ) 30 ਜਨਵਰੀ, (ਬਲਵਿੰਦਰ ਸਿੰਘ ਧਾਲੀਵਾਲ/ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਆਈ ਡੀ.ਐਸ.ਪੀ. ਵਿਜੀਲੈਂਸ ਨਿਰਮਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ...
25 ਕਰੋੜ ਦੀ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ 2 ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕਾਊਂਟਰ ਇੰਟੈਲੀਜੈਂਸ ਦੀ ਟੀਮ ਵਲੋਂ 5 ਕਿਲੋ ਹੈਰੋਇਨ ਅਤੇ 1215 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਰਸ਼ਪਾਲ ਸਿੰਘ ਵਾਸੀ ਪਿੰਡ ਕੱਕੜ...
ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਵਲੋਂ ਅਸਤੀਫ਼ਾ
. . .  1 day ago
ਭੁਵਨੇਸ਼ਵਰ, 30 ਜਨਵਰੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਵਿਸ਼ਵ ਕੱਪ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ...
ਵਿਜੀਲੈਂਸ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ
. . .  1 day ago
ਅੰਮ੍ਰਿਤਸਰ, 30 ਜਨਵਰੀ (ਰੇਸ਼ਮ ਸਿੰਘ)-ਵਿਜੀਲੈਂਸ ਬਿਊਰੋ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ ਕੀਤੀ ਗਈ। ਓ.ਪੀ. ਸੋਨੀ ਦੇ ਆਮਦਨ ਸੰਬੰਧੀ ਸਰੋਤਾਂ ਦੀ ਵਿਜੀਲੈਂਸ...
ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਵਲੋਂ ਚਾਰ ਗ੍ਰਿਫ਼ਤਾਰ
. . .  1 day ago
ਜਲੰਧਰ, 30 ਜਨਵਰੀ (ਸ਼ਿਵ)-ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਵਿਅਕਤੀ ਜਾਲੀ ਬਿੱਲਾਂ ਨਾਲਘੁਟਾਲਾ ਕਰਦੇ...
ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
. . .  1 day ago
ਨਵੀਂ ਦਿੱਲੀ, 30 ਜਨਵਰੀ- ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਇੰਚਾਰਜ ਕੀਤਾ ਨਿਯੁਕਤ
. . .  1 day ago
ਅਜਨਾਲਾ 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਉਪਰੰਤ ‘ਅਜੀਤ’ ਨਾਲ...
ਡੇਰਾ ਭਨਿਆਰਾ ਦੇ ਮੁਖੀ ਬਾਬਾ ਸਤਨਾਮ ਸਿੰਘ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨੂਰਪੁਰ ਬੇਦੀ, 30 ਜਨਵਰੀ (ਹਰਦੀਪ ਸਿੰਘ ਢੀਂਡਸਾ,ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਡੇਰਾ ਧਰਮ ਕਲਾਂ ਭਨਿਆਰਾਵਾਲਾ ਧਮਾਣਾ ਦੇ ਮੌਜੂਦਾ ਮੁਖੀ ਬਾਬਾ ਸਤਨਾਮ ਸਿੰਘ ਨੂੰ ਬੀਤੇ ਐਤਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ ਜਾਨੋ ਮਾਰਨ...
‘ਆਪ’ ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾ ਪੁੱਟਿਆ ਨੀਂਹ ਪੱਥਰ
. . .  1 day ago
ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ ’ਚ ਬੈਠਣ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ...
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
. . .  1 day ago
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਨਿਪਾਲ ਵਿਚ ਰਾਸ਼ਟਰਪਤੀ ਚੋਣਾਂ 9 ਮਾਰਚ ਨੂੰ
. . .  1 day ago
ਨਿਪਾਲ, 30 ਜਨਵਰੀ- ਨਿਪਾਲ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਪਾਲ ਵਿਚ ਰਾਸ਼ਟਰਪਤੀ ਲਈ ਚੋਣ 9 ਮਾਰਚ ਨੂੰ ਅਤੇ ਉਪ ਰਾਸ਼ਟਰਪਤੀ ਚੋਣ 17 ਮਾਰਚ ਨੂੰ ਹੋਵੇਗੀ।
ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚ ਕੀਤਾ ਤਲਬ
. . .  1 day ago
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ਨੂੰ ਲੈਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਇੱਥੋਂ ਦੇ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ। ਵਿਧਾਇਕ ਕਿੱਕੀ ਢਿੱਲੋਂ ਆਪਣੇ ...
ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
. . .  1 day ago
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ...
ਪਿਸ਼ਾਵਰ ਬੰਬ ਧਮਾਕਾ: ਘੱਟੋ ਘੱਟ 50 ਲੋਕ ਜ਼ਖ਼ਮੀ
. . .  1 day ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨਜ਼ ਖ਼ੇਤਰ ਵਿਚ ਸਥਿਤ ਇਕ ਮਸਜਿਦ ਵਿਚ ਨਮਾਜ਼ ਦੇ ਦੌਰਾਨ ਇਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਇਸ ਹਾਦਸੇ ਵਿਚ ਘੱਟੋ ਘੱਟ 50 ਲੋਕਾਂ ਦੇ ਜ਼ਖ਼ਮੀ ਹੋਣ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਸੰਪਾਦਕੀ

ਇਕ ਹੋਰ ਮੁਸੀਬਤ

ਪਹਿਲਾਂ ਮਾਲਵੇ ਦੇ ਇਲਾਕੇ ਵਿਚ ਗੁਲਾਬੀ ਸੁੰਡੀ ਨੇ ਕਪਾਹ ਦੀ ਫ਼ਸਲ ਦਾ ਕਾਫੀ ਨੁਕਸਾਨ ਕਰ ਦਿੱਤਾ ਅਤੇ ਹੁਣ ਪਿਛਲੇ ਦਿਨੀਂ ਸੂਬੇ ਵਿਚ ਕਈ ਥਾਵਾਂ 'ਤੇ ਚੱਲੀਆਂ ਤੇਜ਼ ਹਵਾਵਾਂ, ਤੇਜ਼ ਮੀਂਹ ਅਤੇ ਗੜੇਮਾਰੀ ਨੇ ਝੋਨੇ ਦੀ ਫ਼ਸਲ ਦਾ ਵੱਡਾ ਨੁਕਸਾਨ ਕੀਤਾ ਹੈ, ਜਿਸ ਨਾਲ ਕਿਸਾਨ ...

ਪੂਰੀ ਖ਼ਬਰ »

ਸੱਤਾ ਦੇ ਮਜ਼ਬੂਤ ਦਾਅਵੇਦਾਰਾਂ ਨੂੰ ਹੀ ਵੋਟਾਂ ਪਾਉਂਦੀਆਂ ਹਨ ਔਰਤਾਂ

ਪ੍ਰਿਅੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ 'ਚ ਔਰਤਾਂ ਨੂੰ ਚਾਲੀ ਫ਼ੀਸਦੀ ਰਾਖਵਾਂਕਰਨ ਦੇਣ ਦਾ ਐਲਾਨ ਕੀਤਾ ਹੈ। ਮਤਲਬ ਕਾਂਗਰਸ ਹਰ ਸੌ ਟਿਕਟਾਂ 'ਚੋਂ ਚਾਲੀ ਟਿਕਟਾਂ ਔਰਤਾਂ ਨੂੰ ਦੇਵੇਗੀ। ਜਿਸ ਪ੍ਰੋਗਰਾਮ 'ਚ ਪ੍ਰਿਅੰਕਾ ਇਹ ਐਲਾਨ ਕਰ ਰਹੀ ਸੀ, ...

ਪੂਰੀ ਖ਼ਬਰ »

ਆਸਟ੍ਰੇਲੀਆ ਨਵੰਬਰ 'ਚ ਖੋਲ੍ਹੇਗਾ ਕੌਮਾਂਤਰੀ ਸਰਹੱਦ

ਵਿਦਿਆਰਥੀਆਂ ਦੀ ਵੀ ਸਾਰ ਲਵੇ ਸਰਕਾਰ
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਵਲੋਂ ਕਾਫੀ ਲੰਮੇ ਸਮੇਂ ਬਾਅਦ ਕੌਮਾਂਤਰੀ ਸਰਹੱਦ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ। ਕੋਰੋਨਾ ਮਹਾਂਮਾਰੀ ਕਾਰਨ ਇਸ ਦੇਸ਼ ਨੇ ਸਭ ਤੋਂ ਵੱਧ ਸਖ਼ਤੀ ਵਰਤੀ ਅਤੇ ਮਹੀਨਿਆਂ ਤੱਕ ਤਾਲਾਬੰਦੀ ਲਗਾ ਕੇ ਲੋਕਾਂ ਦੇ ਨੱਕ 'ਚ ਦਮ ਕਰ ਦਿੱਤਾ ਸੀ। ਨਵੰਬਰ 'ਚ ਹੁਣ ਇਹ ਸਰਹੱਦ ਖੋਲ੍ਹ ਰਹੇ ਹਨ ਅਤੇ ਜਿੰਨੇ ਵੀ ਆਪਣੇ ਨਾਗਰਿਕ ਜੋ ਵੱਖ-ਵੱਖ ਦੇਸ਼ਾਂ 'ਚ ਫਸੇ ਬੈਠੇ ਹਨ, ਉਨ੍ਹਾਂ ਦੀ ਘਰ ਵਾਪਸੀ ਹੋ ਜਾਵੇਗੀ। ਸਰਕਾਰ ਅਨੁਸਾਰ ਵੈਕਸੀਨ ਲਗਾਉਣ ਵਾਲੇ ਯਾਤਰੀਆਂ ਨੂੰ ਆਸਟ੍ਰੇਲੀਆ ਪਹੁੰਚਣ 'ਤੇ ਘਰ 'ਚ ਹੀ ਸੱਤ ਦਿਨਾਂ ਦਾ ਇਕਾਂਤਵਾਸ ਕਰਨਾ ਪਵੇਗਾ। ਜਿਨ੍ਹਾਂ ਲੋਕਾਂ ਨੇ ਉਥੇ ਜਾਣਾ ਹੈ, ਉਹ ਦੋਵੇਂ ਟੀਕੇ ਲਗਵਾ ਕੇ ਹੀ ਜਾਣ, ਨਹੀਂ ਤਾਂ ਹੋਟਲ 'ਚ 15 ਦਿਨ ਰਹਿਣਾ ਪਵੇਗਾ। ਪ੍ਰਧਾਨ ਮੰਤਰੀ ਦੇ ਇਸ ਬਿਆਨ ਨਾਲ ਲੰਮੇ ਸਮੇਂ ਤੋਂ ਇਥੇ ਫਸੇ ਲੋਕਾਂ 'ਚ ਕਾਫੀ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ। ਜਿਸ ਤਰ੍ਹਾਂ ਆਸਟ੍ਰੇਲੀਆ ਨੇ ਆਪਣੇ ਨਾਗਰਿਕਾਂ ਨਾਲ ਭੈੜਾ ਵਰਤਾਓ ਕੀਤਾ ਹੈ, ਉਹ ਨਿੰਦਣਯੋਗ ਹੈ। ਕਦੇ ਵੀ ਕਿਸੇ ਮੁਲਕ ਨੇ ਆਪਣੇ ਨਾਗਰਿਕਾਂ ਪ੍ਰਤੀ ਇਸ ਤਰ੍ਹਾਂ ਦਾ ਵਤੀਰਾ ਨਹੀਂ ਸੀ ਵਰਤਿਆ ਪਰ ਇਸ ਮੁਲਕ ਨੇ ਆਪਣੇ ਹੀ ਸ਼ਹਿਰੀਆਂ ਨਾਲ ਇਸ ਤਰ੍ਹਾਂ ਦਾ ਵਿਹਾਰ ਕੀਤਾ। ਜਿਹੜੇ ਲੋਕ ਵੀ ਇਸ ਮਹਾਂਮਾਰੀ ਸਮੇਂ ਵੱਖ-ਵੱਖ ਮੁਲਕਾਂ 'ਚ ਫਸੇ ਸੀ, ਉਹ ਜ਼ਿਆਦਾਤਰ ਤਾਂ ਐਮਰਜੈਂਸੀ 'ਚ ਆਏ ਸੀ ਜਾਂ ਫਿਰ ਉਹ ਸਨ ਜੋ ਕੋਰੋਨਾ ਕਾਰਨ ਉਡਾਣਾਂ ਬੰਦ ਹੋ ਜਾਣ ਕਾਰਨ ਵਾਪਸ ਪਰਤ ਨਹੀਂ ਸੀ ਸਕੇ। ਪ੍ਰਧਾਨ ਮੰਤਰੀ ਦੇ ਸਰਹੱਦ ਖੋਲ੍ਹਣ ਦੇ ਇਸ ਫ਼ੈਸਲੇ ਨੇ ਕਾਫੀ ਰਾਹਤ ਦਿੱਤੀ ਹੈ ਪਰ ਇਸ ਸੰਕਟ 'ਚ ਫਸੇ ਲੋਕਾਂ ਦੀ ਆਸਟ੍ਰੇਲੀਆ ਦੀ ਸਰਕਾਰ ਨੇ ਔਖੇ ਸਮੇਂ 'ਚ ਬਹੁਤੀ ਸਾਰ ਨਹੀਂ ਲਈ। ਸਰਕਾਰ ਨੇ ਹਰ ਮਹੀਨੇ ਭਾਵੇਂ ਚਾਰ ਉਡਾਣਾਂ ਚਲਾਈਆਂ, ਜੋ ਹੁਣ ਵੀ ਚੱਲ ਰਹੀਆਂ ਹਨ ਪਰ 45,000 ਦੇ ਕਰੀਬ ਪੂਰੇ ਸੰਸਾਰ 'ਚ ਫਸੇ ਨਾਗਰਿਕਾਂ ਨੂੰ ਉਹ ਟਿਕਟਾਂ ਈ-ਮੇਲ ਰਾਹੀਂ ਹਰ ਮਹੀਨੇ ਆਉਂਦੀਆਂ ਹਨ। ਉਹ ਟਿਕਟਾਂ ਬਹੁਤ ਘੱਟ ਲੋਕਾਂ ਦੇ ਹਿੱਸੇ ਆਉਂਦੀਆਂ ਹਨ, ਜਿਸ ਕਰਕੇ ਕਾਫੀ ਲੋਕ ਹੁਣ ਤੱਕ ਆਪਣੀ ਵਾਰੀ ਦੀ ਉਡੀਕ 'ਚ ਹੀ ਹਨ। ਸਰਕਾਰ ਨੂੰ ਚਾਹੀਦਾ ਸੀ ਕਿ ਆਪਣੇ ਨਾਗਰਿਕਾਂ ਨੂੰ ਈ-ਮੇਲਾਂ ਕਰਕੇ ਪੁੱਛਦੇ ਕਿ ਜੇਕਰ ਕਿਸੇ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਹੈ ਤਾਂ ਉਹ ਸਾਡੇ ਨਾਲ ਸੰਪਰਕ ਕਰੇ। ਭਾਵੇਂ ਕਿ ਐਮਰਜੈਂਸੀ ਨੰਬਰ ਦਿੱਤੇ ਵੀ ਸਨ ਪਰ ਉਹ ਘੱਟ ਹੀ ਕੰਮ ਕਰਦੇ ਹਨ। ਜਿਵੇਂ ਸਰਕਾਰ ਨੇ ਆਸਟ੍ਰੇਲੀਆ 'ਚ ਰਹਿੰਦੇ ਆਪਣੇ ਨਾਗਰਿਕਾਂ ਦੀ ਵਿੱਤੀ ਸਹਾਇਤਾ ਕੀਤੀ, ਉਂਜ ਹੀ ਜਿਹੜੇ ਲੋਕ ਬਾਹਰ ਫਸੇ ਹੋਏ ਹਨ, ਉਨ੍ਹਾਂ ਦੀ ਵੀ ਮਦਦ ਕਰਨੀ ਚਾਹੀਦੀ ਸੀ।
ਆਸਟ੍ਰੇਲੀਆ ਦੀ ਸਰਕਾਰ ਨੂੰ ਚਾਹੀਦਾ ਹੈ ਕਿ ਹੁਣ ਉਹ ਵਿਦਿਆਰਥੀਆਂ ਬਾਰੇ ਵੀ ਸੋਚੇ, ਜਿਹੜੇ ਇਸ ਸੰਕਟ ਸਮੇਂ ਭਾਰਤ ਵਿਚ ਫਸ ਗਏ ਸੀ। ਕਈਆਂ ਦੇ ਵੀਜ਼ੇ ਦੀ ਮਿਆਦ ਵੀ ਲੰਘ ਚੁੱਕੀ ਹੈ। ਸਭ ਇਸ ਉਡੀਕ 'ਚ ਹਨ ਕਿ ਕਦੋਂ ਉਹ ਵਾਪਸ ਪਰਤ ਕੇ ਆਪਣਾ ਭਵਿੱਖ ਸੰਵਾਰ ਸਕਣਗੇ। ਇਸ ਸੰਕਟ ਦੇ ਸਮੇਂ 'ਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਸੀ। ਜਿਨ੍ਹਾਂ ਦੇ ਵੀਜ਼ੇ ਖ਼ਤਮ ਹੋ ਚੁੱਕੇ ਹਨ, ਸਰਕਾਰ ਉਨ੍ਹਾਂ ਨੂੰ ਦੁਬਾਰਾ ਵੀਜ਼ੇ ਦੇਵੇ ਤਾਂ ਜੋ ਉਹ ਆਪਣੀ ਪੜ੍ਹਾਈ ਪੂਰੀ ਕਰ ਸਕਣ ਅਤੇ ਵਾਪਸ ਜਾ ਸਕਣ। ਭਾਰੀ ਰਕਮਾਂ ਤਾਰ ਕੇ ਉਨ੍ਹਾਂ ਪੜ੍ਹਾਈਆਂ ਕੀਤੀਆਂ ਹਨ। ਸਮਾਂ ਕਾਫੀ ਜ਼ਿਆਦਾ ਹੋ ਜਾਣ ਕਾਰਨ ਕਈ ਵਿਚਾਰੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰ ਰਹੇ ਹਨ। ਕਰਜ਼ਿਆਂ ਦੀਆਂ ਪੰਡਾਂ ਚੁੱਕ ਕੇ ਉਨ੍ਹਾਂ ਨੇ ਫੀਸਾਂ ਤਾਰੀਆਂ ਹਨ। ਸਰਕਾਰ ਹਮਦਰਦੀ ਭਰਿਆ ਵਰਤਾਰਾ ਕਰਦੇ ਹੋਏ ਐਲਾਨ ਕਰੇ ਕਿ ਉਹ ਸਭ ਨੂੰ ਬਿਨਾਂ ਸ਼ਰਤਾਂ ਦੇ ਵੀਜ਼ੇ ਦੇਵੇਗੀ। ਜੇਕਰ ਆਸਟ੍ਰੇਲੀਆ ਦੇ ਨਾਗਰਿਕ ਜਾਣ ਦੀ ਆਸ 'ਚ ਬੈਠੇ ਹਨ ਤਾਂ ਵਿਦਿਆਰਥੀ ਵੀ ਇਸ ਆਸ 'ਚ ਹਨ ਕਿ ਸਰਕਾਰ ਉਨ੍ਹਾਂ ਦੀ ਵੀ ਸੁਣੇਗੀ।
ਜਿਹੜੇ ਆਸਟ੍ਰੇਲੀਆ ਦੇ ਨਾਗਰਿਕ ਇਸ ਸੰਕਟ 'ਚ ਫਸ ਗਏ ਸੀ, ਉਨ੍ਹਾਂ ਇਹ ਕਦੇ ਵੀ ਨਹੀਂ ਸੀ ਸੋਚਿਆ ਕਿ ਉਹ ਹੁਣ ਕਾਫੀ ਲੰਮਾ ਸਮਾਂ ਉਥੇ ਹੀ ਰਹਿਣਗੇ। ਸਭ ਇਹੀ ਆਸ ਕਰਦੇ ਸਨ ਕਿ ਉਹ ਉਥੋਂ ਦੇ ਨਿਵਾਸੀ ਹਨ ਅਤੇ ਸਰਕਾਰ ਉਨ੍ਹਾਂ ਲਈ ਉਪਰਾਲੇ ਕਰੇਗੀ ਅਤੇ ਉਹ ਜਲਦੀ ਵਾਪਸ ਚਲੇ ਜਾਣਗੇ। ਸਰਕਾਰ ਨੇ ਕਿਸੇ ਦੀ ਵੀ ਪ੍ਰਵਾਹ ਨਹੀਂ ਕੀਤੀ ਅਤੇ ਉਹ ਲੋਕ ਇਥੇ ਹੀ ਫਸ ਗਏ ਹਨ। ਭਾਵੇਂ ਕਿ ਸਰਕਾਰ ਨੇ ਭਾਰਤ 'ਚ ਫਸੇ ਲੋਕਾਂ ਲਈ ਵਿਸ਼ੇਸ਼ ਉਡਾਣਾਂ ਸ਼ੁਰੂ ਕੀਤੀਆਂ ਪਰ ਜ਼ਿਆਦਾ ਲੋਕ ਹੋਣ ਕਰਕੇ ਟਿਕਟ ਮਿਲਦੀ ਹੀ ਨਹੀਂ। ਕੰਮਾਂਕਾਰਾਂ ਤੋਂ ਦੂਰ ਇਥੇ ਰਹਿਣਾ ਅਤੇ ਸਾਰਾ ਦਿਨ ਛੇਤੀ ਨਾ ਲੰਘਣਾ ਕਈ ਮੁਸ਼ਕਿਲਾਂ ਕਰਕੇ ਅਜਿਹੇ ਲੋਕ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਇਸ ਲੇਖ ਦੇ ਲੇਖਕ ਦਾ ਵੀ ਇਹੀ ਹਾਲ ਹੋਇਆ ਹੈ। ਨੌਂ ਮਹੀਨੇ ਦਾ ਸਮਾਂ ਹੋ ਚੱਲਿਆ ਹੈ ਅਤੇ ਪਰਿਵਾਰ ਉਥੇ ਬੇਚੈਨ ਹੈ ਕਿ ਕਦੋਂ ਘਰ ਵਾਪਸੀ ਹੋਵੇਗੀ। ਅਸੀਂ ਬਾਹਰ ਰਹਿੰਦੇ ਲੋਕ ਆਪਣੇ ਕੰਮਾਂਕਾਰਾਂ 'ਚ ਕਾਫੀ ਮਸਰੂਫ਼ ਹੁੰਦੇ ਹਾਂ। ਇਥੇ ਵਿਹਲੇ ਰਹਿਣਾ ਸਾਡੇ ਵੱਸ ਦੀ ਗੱਲ ਨਹੀਂ। ਮਾਨਸਿਕ ਪ੍ਰੇਸ਼ਾਨੀਆਂ ਆ ਘੇਰਦੀਆਂ ਹਨ, ਜਦੋਂ ਲੰਮਾ ਸਮਾਂ ਇਸ ਤਰ੍ਹਾਂ ਦੇ ਮਾਹੌਲ 'ਚ ਰਹੀਏ ਤਾਂ। ਆਸ ਕਰਦੇ ਹਾਂ ਕਿ ਸਰਕਾਰ ਹੁਣ ਇਸ ਕੀਤੇ ਐਲਾਨ 'ਤੇ ਪਹਿਰਾ ਦੇ ਕੇ ਕੌਮਾਂਤਰੀ ਸਰਹੱਦ ਖੋਲ੍ਹ ਦੇਵੇਗੀ ਅਤੇ ਸਾਡੇ ਵਰਗੇ ਫਸੇ ਹੋਏ ਸਾਰੇ ਲੋਕਾਂ ਦੀ ਘਰ ਵਾਪਸੀ ਹੋ ਜਾਵੇਗੀ।

-ਪਿੰਡ ਧੌਲ ਕਲਾਂ, ਅੰਮ੍ਰਿਤਸਰ
ਮੋ: 70875-46465.

ਖ਼ਬਰ ਸ਼ੇਅਰ ਕਰੋ

 

ਬੇਲਗਾਮ ਮਹਿੰਗਾਈ ਕਾਰਨ ਡਾਵਾਂਡੋਲ ਹੈ ਲੋਕਾਂ ਦੀ ਆਰਥਿਕਤਾ

ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਮੱਧਮ ਪੈਣ ਦੇ ਬਾਅਦ ਦੇਸ਼ ਦੇ ਲੋਕ ਇਸ ਸਮੇਂ ਬੇਹੱਦ ਮਹਿੰਗਾਈ ਦੀ ਮਾਰ ਹੇਠ ਹਨ। ਮਹਾਂਮਾਰੀ ਕਾਰਨ ਅੰਕੜਿਆਂ ਮੁਤਾਬਿਕ 12 ਕਰੋੜ ਲੋਕ ਪਹਿਲਾਂ ਹੀ ਨੌਕਰੀਆਂ ਗੁਆ ਚੁੱਕੇ ਹਨ। ਇਕ ਪਾਸੇ ਏਨੀ ਵੱਡੀ ਗਿਣਤੀ 'ਚ ਲੋਕ ਰੁਜ਼ਗਾਰ ਵਿਹੂਣੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX