ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨੇ ਜੋ ਮੰਤਰ ਦਿੱਤਾ ਉਸ ਨੂੰ ਹਰੇਕ ਤੱਕ ਪਹੁੰਚਾਇਆ ਜਾਵੇਗਾ- ਪੁਸ਼ਕਰ ਸਿੰਘ ਧਾਮੀ
. . .  12 minutes ago
ਦੇਹਰਾਦੂਨ, 30 ਜਨਵਰੀ- ਭਾਜਪਾ ਦੀ ਸੂਬਾਈ ਕਾਰਜਕਾਰਨੀ ਦੀ ਦੋ ਦਿਨਾਂ ਹੋਈ ਮੀਟਿੰਗ ਤੋਂ ਬਾਅਦ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਕਾਰਜਕਾਰਨੀ ’ਚ ਜੋ ਮੰਤਰ ਦਿੱਤਾ ਹੈ ਉਸ ਨੂੰ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ’ਚ ਆਖ਼ਰੀ ਸਿਰੇ ’ਤੇ ਖੜ੍ਹੇ ਵਿਅਕਤੀ ਤੱਕ ਪਹੁੰਚਾਉਣ ਦਾ...
‘ਭਾਰਤ ਜੋੜੋ ਯਾਤਰਾ’ ਦਾ ਸਮਾਪਤੀ ਸਮਾਗਮ ਅੱਜ
. . .  20 minutes ago
ਸ੍ਰੀਨਗਰ, 30 ਜਨਵਰੀ- 12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਵਰ ਕਰਨ ਤੋਂ ਬਾਅਦ ਐਤਵਾਰ ਨੂੰ ਸਮਾਪਤ ਹੋਈ ਕਾਂਗਰਸ ਦੀ ਮੈਗਾ ‘ਭਾਰਤ ਜੋੜੋ ਯਾਤਰਾ’ ਅੱਜ ਸ਼੍ਰੀਨਗਰ ’ਚ ਸਮਾਪਤ ਹੋਵੇਗੀ। ਸਮਾਗਮ ਵਿਚ ਸ਼ਾਮਿਲ ਹੋਣ ਲਈ 21 ਪਾਰਟੀਆਂ ਨੂੰ ਸੱਦੇ ਭੇਜੇ ਗਏ ਹਨ, ਜਦੋਂ ਕਿ ਪੰਜ ਸਿਆਸੀ ਪਾਰਟੀਆਂ ਨੇ ਭਾਗ ਨਹੀਂ ਲਿਆ...
ਕੇਂਦਰੀ ਮਾਡਰਨ ਜੇਲ੍ਹ ’ਚੋਂ ਮਿਲੇ 14 ਮੋਬਾਈਲ ਫ਼ੋਨ
. . .  26 minutes ago
ਫ਼ਰੀਦਕੋਟ , 30 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਦੌਰਾਨ ਵੱਖ-ਵੱਖ ਬੈਰਕਾਂ ਵਿਚੋਂ ਕੁੱਲ 14 ਮੋਬਾਈਲ ਫ਼ੋਨ, 2 ਸਿਮ, 1 ਚਾਰਜਰ ਅਤੇ 9 ਜਰਦੇ ਦੀਆਂ ਪੁੜੀਆਂ ਬਰਾਮਦ ਕੀਤੀਆਂ ਹਨ। ਜੇਲ੍ਹ...
ਮਨੋਹਰ ਲਾਲ ਖੱਟਰ ਪਹੁੰਚੇ ਸ਼ੈਫ਼ਾਲੀ ਵਰਮਾ ਦੇ ਘਰ
. . .  29 minutes ago
ਚੰਡੀਗੜ੍ਹ, 30 ਜਨਵਰੀ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਰੋਹਤਕ ਵਿਚ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਚੈਂਪੀਅਨ ਟੀਮ ਦੀ ਕਪਤਾਨ ਸ਼ੈਫ਼ਾਲੀ ਵਰਮਾ ਦੇ ਘਰ ਜਾ ਕੇ ਮੁਲਾਕਾਤ ਕੀਤੀ। ਉਹ ਉੱੇਥੇ ਉਨ੍ਹਾਂ ਦੇ ਪਰਿਵਾਰ ਨੂੰ ਮਿਲੇ ਤੇ ਵਧਾਈਆਂ ਦਿੱਤੀਆਂ
ਜੀ-20 ਦੀ ਪ੍ਰਧਾਨਗੀ ਦੇਸ਼ ਲਈ ਮਾਣ ਵਾਲੀ ਗੱਲ- ਨਰਿੰਦਰ ਸਿੰਘ ਤੋਮਰ
. . .  47 minutes ago
ਚੰਡੀਗੜ੍ਹ, 30 ਜਨਵਰੀ- ਅੰਤਰਰਾਸ਼ਟਰੀ ਵਿੱਤੀ ਆਰਕੀਟੈਕਚਰ ਵਰਕਿੰਗ ਗਰੁੱਪ ’ਤੇ ਇੱਥੇ ਇਕ ਪ੍ਰੈਸ ਕਾਨਫ਼ਰੰਸ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਇਹ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਅਸੀਂ ਆਪਣੀ ਜੀ-20 ਪ੍ਰਧਾਨਗੀ ਦੇ ਅਧੀਨ ਦੇਸ਼ ਵਿਚ ਸਮਾਗਮਾਂ ਦਾ ਆਯੋਜਨ...
ਲਗਾਤਾਰ ਬਰਫ਼ਬਾਰੀ ਕਾਰਨ ਸ੍ਰੀਨਗਰ ਹਵਾਈ ਅੱਡੇ ਤੋਂ ਉਡਾਣਾਂ ਵਿਚ ਦੇਰੀ- ਡਾਇਰੈਕਟਰ
. . .  54 minutes ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਹਵਾਈ ਅੱਡੇ ਦੇ ਡਾਇਰੈਕਟਰ ਕੁਲਦੀਪ ਸਿੰਘ ਰਿਸ਼ੀ ਨੇ ਲਗਾਤਾਰ ਹੋ ਰਹੀ ਬਰਫ਼ਬਾਰੀ ਦੇ ਚੱਲਦਿਆਂ ਲੋਕਾਂ ਲਈ ਕੁਝ ਹਦਾਇਤਾਂ ਜਾਰੀ ਕੀਤੀਆਂ ਹਨ । ਉਨ੍ਹਾਂ ਕਿਹਾ ਕਿ ਸਾਡੀ ਦਿੱਖ ਸਿਰਫ਼ 200 ਮੀਟਰ ਹੈ ਅਤੇ ਲਗਾਤਾਰ ਬਰਫ਼ਬਾਰੀ ਹੋ ਰਹੀ ਹੈ। ਅਸੀਂ ਇਕੋ ਸਮੇਂ ਬਰਫ਼ ਨੂੰ...
ਅਡਾਨੀ ਸਮੂਹ ਵਲੋਂ ਦੋਸ਼ਾਂ ਤੋਂ ਇਨਕਾਰ ਕਰਨ ਤੋਂ ਬਾਅਦ ਰਿਸਰਚ ਫ਼ਰਮ ਹਿੰਡਨਬਰਗ ਨੇ ਮੁੜ ਦਿੱਤਾ ਜਵਾਬ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਅਮਰੀਕੀ ਰਿਸਰਚ ਫ਼ਰਮ ਹਿੰਡਨਬਰਗ ਨੇ ਅਡਾਨੀ ਗਰੁੱਪ ’ਤੇ ਲਗਾਏ ਗਏ ਦੋਸ਼ਾਂ ’ਤੇ ਗਰੁੱਪ ਤੋਂ ਜਵਾਬ ਮਿਲਣ ਤੋਂ ਬਾਅਦ ਮੁੜ ਆਪਣਾ ਜਵਾਬ ਦਿੱਤਾ ਹੈ। ਹਿੰਡਨਬਰਗ ਨੇ ਕਿਹਾ ਹੈ ਕਿ ਅਡਾਨੀ ਸਮੂਹ ਨੇ ਗੌਤਮ ਅਡਾਨੀ ਦੀ ਦੌਲਤ ਦੇ ਵਾਧੇ ਨੂੰ ਭਾਰਤ ਦੀ ਸਫ਼ਲਤਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ...
ਪੁਲਿਸ ਮੁਲਾਜ਼ਮ ਬਣ ਲੜਕੀ ਨਾਲ ਕੀਤਾ ਜਬਰ ਜਨਾਹ, ਗਿ੍ਫ਼ਤਾਰ
. . .  about 1 hour ago
ਮਹਾਰਾਸ਼ਟਰ, 30 ਜਨਵਰੀ- ਠਾਣੇ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਦੋ ਵਿਅਕਤੀਆਂ ਵਲੋਂ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਇਕ 17 ਸਾਲਾ ਲੜਕੀ ਨਾਲ ਕਥਿਤ ਤੌਰ ’ਤੇ ਜ਼ਬਰ ਜਨਾਹ ਕੀਤਾ ਗਿਆ। ਮੁਲਜ਼ਮਾਂ ਵਿਚੋਂ ਇਕ ਨੇ ਕਥਿਤ ਤੌਰ ’ਤੇ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦੀ ਧਮਕੀ ਵੀ ਦਿੱਤੀ...
ਦਿੱਲੀ ਤੋਂ ਅਹਿਮਦਾਬਾਦ ਜਾਣ ਵਾਲੀ ਫ਼ਲਾਈਟ ਦਾ ਰਾਹ ਬਦਲਿਆ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਵਿਸਤਾਰਾ ਏਅਰਲਾਈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਤੋਂ ਅਹਿਮਦਾਬਾਦ ਜਾਣ ਵਾਲੀ ਫਲਾਈਟ UK959 (DEL-AMD) ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਘੱਟ ਵਿਜ਼ੀਬਿਲਟੀ ਕਾਰਨ ਉਦੈਪੁਰ ਵੱਲ ਮੋੜ ਦਿੱਤਾ ਗਿਆ ਹੈ। ਉਡਾਣ ਦੇ ਸਵੇਰੇ 9:10 ਵਜੇ...
ਮਹਾਤਮਾ ਗਾਂਧੀ ਦੀ ਬਰਸੀ ’ਤੇ ਪ੍ਰਧਾਨ ਮੰਤਰੀ ਦਾ ਟਵੀਟ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਦੀ ਬਰਸੀ ’ਤੇ ਟਵੀਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
ਨਿਊਯਾਰਕ ਵਿਚ ਬੱਸ ਤੇ ਟੱਰਕ ਦੀ ਭਿਆਨਕ ਟੱਕਰ ਵਿਚ 6 ਲੋਕਾਂ ਦੀ ਮੌਤ
. . .  about 1 hour ago
ਸੈਕਰਾਮੈਂਟੋ, 30 ਜਨਵਰੀ (ਹੁਸਨ ਲੜੋਆ ਬੰਗਾ)- ਬੀਤੇ ਦਿਨ ਸਵੇਰ ਵੇਲੇ ਨਿਊਯਾਰਕ ਵਿਚ ਇਕ ਐਕਸਪ੍ਰੈਸ ਬੱਸ ਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ 6 ਲੋਕਾਂ ਦੀ ਮੌਤ ਹੋ ਗਈ ਤੇ 3 ਹੋਰ ਜ਼ਖ਼ਮੀ ਹੋ ਗਏ। ਅਮਰੀਕਾ-ਕੈਨੇਡਾ ਬਾਰਡਰ ਨੇੜੇ ਪੈਂਦੇ ਕਸਬੇ ਲੂਇਸਵਿਲੇ ਵਿਚ ਸਟੇਟ ਹਾਈਵੇਅ 37 ਉਪਰ ਸਵੇਰੇ 6...
ਪੁਲਿਸ ਵਲੋਂ ਵਿਅਕਤੀ ਨੂੰ ਕੁੱਟ ਕੁੱਟ ਕੇ ਮਾਰ ਦੇਣ ਦਾ ਮਾਮਲਾ- ਅਮਰੀਕਾ ਵਿਚ ਕੈਲੀਫੋਰਨੀਆ ਸਮੇਤ ਹੋਰ ਥਾਵਾਂ ’ਤੇ ਪ੍ਰਦਰਸ਼ਨ
. . .  about 1 hour ago
ਸੈਕਰਾਮੈਂਟੋ, 30 ਜਨਵਰੀ (ਹੁਸਨ ਲੜੋਆ ਬੰਗਾ)- ਮੈਮਫਿਸ ਪੁਲਿਸ ਵਿਭਾਗ ਦੇ ਅਫ਼ਸਰਾਂ ਵਲੋਂ ਇਕ ਟਰੈਫ਼ਿਕ ਸਟਾਪ ’ਤੇ ਟਾਇਰ ਨਿਕੋਲਸ ਨਾਮੀ ਕਾਲੇ ਵਿਅਕਤੀ ਨਾਲ ਹੋਈ ਤਕਰਾਰ ਉਪਰੰਤ ਉਸ ਦੀ ਕੀਤੀ ਗਈ ਬੇਦਰਦੀ ਨਾਲ ਕੁੱਟਮਾਰ ਤੋਂ ਬਾਅਦ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਅਮਰੀਕਾ ਦੇ ਕੈਲੀਫ਼ੋਰਨੀਆ ਰਾਜ ਸਮੇਤ ਹੋਰ ਥਾਂਵਾਂ ’ਤੇ ਲੋਕਾਂ ਨੇ ਪ੍ਰਦਰਸ਼ਨ...
ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਨੇ ਬੁਲਾਈ ਸਰਬ ਪਾਰਟੀ ਮੀਟਿੰਗ
. . .  1 minute ago
ਨਵੀਂ ਦਿੱਲੀ, 30 ਜਨਵਰੀ- ਸਰਕਾਰ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸੰਸਦ ਭਵਨ ਕੰਪਲੈਕਸ ਵਿਚ ਹੋਵੇਗੀ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  1 day ago
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  1 day ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  1 day ago
ਭਾਰਤ ਨੇ ਇਤਿਹਾਸ ਰਚਿਆ, ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  1 day ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  1 day ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  1 day ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  1 day ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  1 day ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਸਨਅਤ ਤੇ ਵਪਾਰ

ਲੁਧਿਆਣਾ ਉੱਤਰੀ ਭਾਰਤ ਦਾ ਉਦਯੋਗਿਕ ਧੁਰਾ ਬਣਨ ਦੀ ਰਾਹ 'ਤੇ

ਚੰਡੀਗੜ•੍ਹ, 25 ਅਕਤੂਬਰ (ਅਜੀਤ ਬਿਊਰੋ)-ਲੁਧਿਆਣਾ ਨੂੰ ਉੱਤਰੀ ਭਾਰਤ ਦਾ ਉਦਯੋਗਿਕ ਧੁਰਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਪਿੰਡ ਧਨਾਨਸੂ ਵਿਖੇ 378.77 ਏਕੜ ਰਕਬੇ 'ਚ ਹਾਈ-ਟੈਕ ਵੈਲੀ ਵਿਕਸਿਤ ਕੀਤੀ ਜਾ ਰਹੀ ਹੈ | ਇਹ ਵੈਲੀ ਸਰਕਾਰੀ ਸੰਸਥਾ ਪੰਜਾਬ ਸਮਾਲ ...

ਪੂਰੀ ਖ਼ਬਰ »

ਹੀਰੋ ਸਾਈਕਲ ਵਲੋਂ ਲੋਕਾਂ ਨੂੰ ਹਿੱਸੇਦਾਰ ਬਣਾਉਣ ਲਈ ਆਈ.ਪੀ.ਓ. ਲਿਆਉਣ ਦਾ ਐਲਾਨ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਨਿਰਮਾਤਾ ਕੰਪਨੀ ਹੀਰੋ ਸਾਈਕਲ ਵਲੋਂ ਅਗਲੇ ਦੋ ਸਾਲਾਂ ਵਿਚ ਕਈ ਬਦਲਾਅ ਤੇ ਵਾਧੇ ਕੀਤੇ ਜਾ ਰਹੇ ਹਨ | ਜਿਸ ਤਹਿਤ ਲੋਕਾਂ ਨੂੰ ਕੰਪਨੀ ਦਾ ਹਿੱਸਾ ਬਣਾਉਣ ਲਈ ਛੇਤੀ ਹੀ ਕੰਪਨੀ ਵਲੋਂ ਆਪਣਾ ਸ਼ੇਅਰ ...

ਪੂਰੀ ਖ਼ਬਰ »

ਏਅਰ ਇੰਡੀਆ ਦੇ 18000 ਕਰੋੜ ਰੁਪਏ ਦੇ ਵਿਕਰੀ ਸੌਦੇ ਲਈ ਸਰਕਾਰ ਦਾ ਟਾਟਾ ਸੰਨਜ਼ ਨਾਲ ਸ਼ੇਅਰ ਖ਼ਰੀਦ ਕਰਾਰ

ਨਵੀਂ ਦਿੱਲੀ, 25 ਅਕਤੂਬਰ (ਏਜੰਸੀ)-ਸਰਕਾਰ ਨੇ ਟਾਟਾ ਸੰਨਜ਼ ਨਾਲ ਰਾਸ਼ਟਰੀ ਜਹਾਜ਼ ਕੰਪਨੀ ਏਅਰ ਇੰਡੀਆ ਦੀ ਵਿਕਰੀ ਲਈ ਸੋਮਵਾਰ ਨੂੰ 18000 ਕਰੋੜ ਰੁਪਏ ਦੇ ਇਕ ਸ਼ੇਅਰ ਖਰੀਦ ਸਮਝੌਤੇ 'ਤੇ ਦਸਤਖ਼ਤ ਕੀਤੇ | ਇਸ ਮਹੀਨੇ ਦੀ ਸ਼ੁਰੂਆਤ ਵਿਚ ਸਰਕਾਰ ਨੇ ਟਾਟਾ ਸਮੂਹ ਦੀ ਹੋਲਡਿੰਗ ...

ਪੂਰੀ ਖ਼ਬਰ »

ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਅੱਜ ਤੋਂ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨੇ ਦੱਸਿਆ ਕਿ ਉਦਯੋਗ ਤੇ ਕਾਮਰਸ ਵਿਭਾਗ ਪੰਜਾਬ ਤੇ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰੋਮੋਸ਼ਨ ਵਲੋਂ 26 ਤੇ 27 ਅਕਤੂਬਰ ਨੂੰ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ-2021 ...

ਪੂਰੀ ਖ਼ਬਰ »

ਸ਼ੈਲਰਾਂ 'ਚ ਝੋਨੇ ਦੀ ਮਿਲਿੰਗ ਨਾ ਕਰਵਾਉਣ 'ਤੇ ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ

ਜਲੰਧਰ, 25 ਅਕਤੂਬਰ (ਸ਼ਿਵ ਸ਼ਰਮਾ)-ਇਕ ਪਾਸੇ ਰਾਜ 'ਚ ਬੇਮੌਸਮੀ ਮੀਂਹ ਕਰਕੇ ਝੋਨੇ ਦੀਆਂ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ ਤੇ ਦੂਜੇ ਪਾਸੇ ਰਾਜ ਦੇ ਸ਼ੈਲਰ ਮਾਲਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੇਂਦਰ ਨੇ ਰਾਜ ਦੇ ਸ਼ੈਲਰਾਂ 'ਚ ਝੋਨੇ ਦੀ ਮਿਲਿੰਗ ਕਰਨ ਲਈ ਸ਼ੈਲਰਾਂ ਨੂੰ ਚਲਾਉਣ ਦੀ ਮਨਜ਼ੂਰੀ ਨਾ ਦਿੱਤੀ ਤਾਂ ਰਾਜ 'ਚ ਚੌਲਾਂ ਦੇ ਖ਼ਰਾਬ ਹੋਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋ ਸਕਦਾ ਹੈ। ਰਾਈਸ ਮਿੱਲਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਾਕੇਸ਼ ਜੈਨ ਦਾ ਕਹਿਣਾ ਸੀ ਕਿ ਮੀਂਹ ਨਾਲ ਚੌਲਾਂ 'ਚ ਟੋਟੇ ਦੀ ਮਾਤਰਾ ਵਧ ਜਾਵੇਗੀ ਤੇ ਚੋਲਾਂ ਦੇ ਖ਼ਰਾਬ ਤੇ ਬਦਰੰਗ ਹੋਣ ਦੀ ਸ਼ੰਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਕੇਂਦਰ ਸਰਕਾਰ ਦੇ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਹਦਾਇਤ ਦੇ ਰੱਖੀ ਹੈ ਕਿ ਅਜੇ ਝੋਨੇ ਦੀ ਮਿਲਿੰਗ ਨਾ ਕਰਵਾਈ ਜਾਵੇ, ਇਸ ਕਰਕੇ ਹੁਣ ਇਸ ਵੇਲੇ ਸ਼ੈਲਰਾਂ ਦੇ ਚੱਲਣ ਦੀ ਆਸ ਨਹੀਂ ਹੈ। ਪੰਜਾਬ 'ਚ ਹੁਣ ਤੱਕ 45 ਫ਼ੀਸਦੀ ਦੇ ਕਰੀਬ ਝੋਨੇ ਦੀ ਫ਼ਸਲ ਮੰਡੀਆਂ 'ਚ ਆ ਚੁੱਕੀ ਹੈ ਤੇ ਵੱਡੀ ਗਿਣਤੀ 'ਚ ਝੋਨਾ ਸ਼ੈਲਰਾਂ 'ਚ ਸਟੋਰ ਹੋ ਚੁੱਕਾ ਹੈ, ਪਰ ਪੰਜਾਬ ਦੇ ਸਾਰੇ ਸ਼ੈਲਰ ਬੰਦ ਪਏ ਹਨ। ਰਾਕੇਸ਼ ਜੈਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਸ਼ੈਲਰਾਂ ਨੂੰ ਫ਼ੌਰਨ ਚਲਾਉਣ ਦੀ ਮਨਜ਼ੂਰੀ ਕੇਂਦਰ ਤੋਂ ਲਈ ਜਾਣੀ ਚਾਹੀਦੀ ਹੈ। ਐਫ.ਸੀ.ਆਈ. ਕੋਲੋਂ ਸਾਲ 2021-22 ਦੇ ਚੌਲਾਂ ਦੀ ਡਲਿਵਰੀ ਵੀ ਸ਼ੁਰੂ ਕਰਵਾਈ ਜਾਣੀ ਚਾਹੀਦੀ ਹੈ। ਜੇਕਰ ਸਮਾਂ ਰਹਿੰਦੇ ਇਸ ਬਾਰੇ ਕਦਮ ਨਾ ਉਠਾਏ ਗਏ ਤਾਂ ਚੌਲ ਖ਼ਰਾਬ ਹੋਣ ਦਾ ਸ਼ੱਕ ਹੈ। ਖ਼ਰੀਦ ਏਜੰਸੀਆਂ ਨੂੰ ਵੀ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX