ਤਾਜਾ ਖ਼ਬਰਾਂ


ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  1 day ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  1 day ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
. . .  1 day ago
ਅਬੋਹਰ, 22 ਮਾਰਚ (ਸੰਦੀਪ ਸੋਖਲ)- ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੈੱਡ.....
ਚੌਂਕ ਵਿਚਲੇ ਬਿਜਲੀ ਦੇ ਖੰਭੇ ਚ’ ਟਰੱਕ ਵੱਜਣ ਨਾਲ ਸਾਰੇ ਸ਼ਹਿਰ ਦੀ ਬੱਤੀ ਹੋਈ ਗੁੱਲ
. . .  1 day ago
ਬਾਘਾ ਪੁਰਾਣਾ, 22 ਮਾਰਚ (ਕ੍ਰਿਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਬੀਤੀ ਰਾਤ ਅਚਾਨਕ ਇਕ ਵੱਡਾ ਟਰੱਕ ਬਿਜਲੀ ਵਾਲੇ ਖੰਭੇ ਵਿਚ ਜਾ ਟਕਰਾਇਆ, ਜਿਸ ਕਰਕੇ ਸਾਰੇ ਸ਼ਹਿਰ ਦੀ ਬੱਤੀ ਗੁੱਲ ਹੋ ਗਈ। ਇਸ ਦੇ ਨਾਲ ਹੀ ਟ੍ਰੈਫ਼ਿਕ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਵੱਡੇ ਪੱਧਰ.....
ਜਿਸ ਮੋਟਰਸਾਈਕਲ ’ਤੇ ਅੰਮ੍ਰਿਤਪਾਲ ਭੱਜਿਆ, ਉਹ ਪੁਲਿਸ ਵਲੋਂ ਬਰਾਮਦ- ਐਸ.ਐਸ.ਪੀ.ਜਲੰਧਰ
. . .  1 day ago
ਜਲੰਧਰ, 22 ਮਾਰਚ- ਜਲੰਧਰ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਜਿਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਪੁਲਿਸ.....
ਪ੍ਰਧਾਨ ਮੰਤਰੀ ਅੱਜ ਸ਼ਾਮ ਕਰਨਗੇ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਕੋਵਿਡ ਨਾਲ ਸੰਬੰਧਿਤ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ...
ਤਿੰਨ ਥਾਣਿਆਂ ਦੀ ਪੁਲਿਸ ਵਲੋਂ ਰਾਜਾਸਾਂਸੀ ਦੇ ਪਿੰਡਾਂ ’ਚ ਫ਼ਲੈਗ ਮਾਰਚ
. . .  1 day ago
ਚੌਗਾਵਾਂ, 22 ਮਾਰਚ (ਗੁਰਵਿੰਦਰ ਸਿੰਘ ਕਲਸੀ)- ਐਸ. ਐਸ. ਪੀ. ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਕਰਮਪਾਲ ਸਿੰਘ ਰੰਧਾਵਾ, ਭਿੰਡੀਸੈਦਾ ਦੇ ਹਿਮਾਂਸ਼ੂ ਭਗਤ ਤੇ ਥਾਣਾ ਘਰਿੰਡਾ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਦਿੱਲੀ / ਹਰਿਆਣਾ

ਮੱਛਰਾਂ ਦੀ ਰੋਕਥਾਮ ਲਈ ਦਵਾਈ ਛਿੜਕਣ ਦੇ ਨਾਲ ਕੀਤੀ ਜਾ ਰਹੀ ਹੈ ਫੌਗਿੰਗ

ਨਵੀਂ ਦਿੱਲੀ, 25 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਉੱਤਰੀ ਦਿੱਲੀ ਨਗਰ ਨਿਗਮ ਦੇ ਸਾਬਕਾ ਮੇਅਰ ਅਤੇ ਸਿਵਲ ਲਾਈਨ ਬੋਰਡ ਦੇ ਵਿਧਾਇਕ ਜਥੇਦਾਰ ਅਵਤਾਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਪ੍ਰਤੀ ਨਿੱਜੀ ਦਿਲਚਸਪੀ ਵੀ ਰੱਖ ਰਹੇ ਹਨ ਅਤੇ ਉਹ ਆਪਣੇ ਹੱਥੀਂ ਵੀ ਕੰਮ ਕਰਕੇ ਲੋਕਾਂ ਲਈ ਉਦਾਹਰਨ ਬਣ ਰਹੇ ਹਨ | ਇਸ ਪ੍ਰਤੀ ਉਹ ਆਪਣੇ ਅਹੁਦੇ ਦੀ ਵੀ ਕੋਈ ਪ੍ਰਵਾਹ ਨਾ ਕਰਦੇ ਹੋਏ ਹਰ ਕੰਮ ਹੱਥੀਂ ਕਰਨ ਵਿਚ ਵਿਸ਼ਵਾਸ ਰੱਖਦੇ ਹਨ | ਇਨ੍ਹਾਂ ਦਿਨਾਂ ਵਿਚ ਜਥੇਦਾਰ ਅਵਤਾਰ ਸਿੰਘ ਜਨ-ਜਨਿਤ ਬਿਮਾਰੀਆਂ ਮਲੇਰੀਆਂ, ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਲਈ ਨਿਗਮ ਦੇ ਕਰਮਚਾਰੀਆਂ ਨਾਲ ਮਿਲ ਕੇ ਸਿਵਲ ਲਾਈਨ ਦੇ ਇਲਾਕੇ ਵਿਚ ਮਸ਼ੀਨ ਦੁਆਰਾ ਮੱਛਰਾਂ ਨੂੰ ਮਾਰਨ ਲਈ ਫੌਗਿੰਗ ਕਰ ਰਹੇ ਹਨ ਅਤੇ ਨਾਲ ਹੀ ਲੋਕਾਂ ਨੂੰ ਘਰਾਂ ਦੇ ਆਸ-ਪਾਸ ਪਾਣੀ ਨਾ ਖੜ੍ਹਾ ਹੋਣ, ਗੰਦਗੀ ਨਾ ਰੱਖਣ ਪ੍ਰਤੀ ਜਾਗਰੂਕ ਵੀ ਕਰ ਰਹੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਕਈ ਵਾਰ ਘਰ ਬੰਦ ਹੋਣ ਕਰਕੇ ਉੱਥੇ ਦਵਾਈ ਨਹੀਂ ਛਿੜਕੀ ਜਾਂਦੀ ਅਤੇ ਨਾ ਹੀ ਫੌਗਿੰਗ ਹੁੰਦੀ ਹੈ ਅਤੇ ਅਜਿਹੇ ਘਰਾਂ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਇਨ੍ਹਾਂ ਵਿਚ ਦਵਾਈ ਛਿੜਕਣ ਤੇ ਫੌਗਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਮੁਹਿੰਮ ਲਗਾਤਰ ਚਲਾਈ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਇਲਾਕਿਆਂ 'ਚ ਖੜ੍ਹੀਆਂ ਲਾਵਾਰਸ ਗੱਡੀਆਂ ਪ੍ਰਤੀ ਨਗਰ ਨਿਗਮ ਨੇ ਕੀਤੀ ਕਾਰਵਾਈ

ਨਵੀਂ ਦਿੱਲੀ, 25 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕਈ ਇਲਾਕਿਆਂ ਵਿਚ ਲਾਵਾਰਸ ਗੱਡੀਆਂ ਖੜ੍ਹੀਆਂ ਹਨ, ਜਿਨ੍ਹਾਂ ਦੇ ਬਾਹਰ ਮਿੱਟੀ-ਘੱਟਾ ਜੰਮਿਆ ਹੋਇਆ ਅਤੇ ਲੋਕ ਉਸ ਦੇ ਹੇਠਾਂ ਤੇ ਆਸ-ਪਾਸ ਗੰਦਗੀ ਸੁੱਕ ਕੇ ਹੋਰ ਗੰਦ ਫੈਲਾ ਰਹੇ ਹਨ | ਉੱਤਰੀ ਨਗਰ ਨਿਗਮ ਨੇ ...

ਪੂਰੀ ਖ਼ਬਰ »

ਮੋਬਾਈਲ ਟਾਵਰ ਲੱਗਣ 'ਤੇ ਲੋਕਾਂ ਨੇ ਕੀਤਾ ਵਿਰੋਧ

ਨਵੀਂ ਦਿੱਲੀ, 25 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਾਗਰਪੁਰ ਇਲਾਕੇ ਵਿਚ ਲਗਾਏ ਜਾ ਰਹੇ ਮੋਬਾਈਲ ਟਾਵਰ ਦਾ ਇੱਥੋਂ ਦੇ ਰਹਿਣ ਵਾਲੇ ਲੋਕਾਂ ਨੇ ਵਿਰੋਧ ਕੀਤਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਮੋਬਾਈਲ ਟਾਵਰ ਲਗਾਉਣ ਤੋਂ ਪਹਿਲਾਂ ਲੋਕਾਂ ਤੋਂ ਬਿਲਕੁਲ ਹੀ ...

ਪੂਰੀ ਖ਼ਬਰ »

ਕਾਨੂੰਨੀ ਸਹਾਇਤਾ ਲਈ ਮੰਗੋਲਪੁਰੀ ਇਲਾਕੇ 'ਚ ਕੈਂਪ

ਨਵੀਂ ਦਿੱਲੀ, 25 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪ੍ਰਸਿੱਧ ਐਡਵੋਕੇਟ ਸੰਜੀਵ ਦੀ ਅਗਵਾਈ 'ਚ ਦਿੱਲੀ ਦੇ ਮੰਗੋਲਪੁਰੀ ਇਲਾਕੇ ਵਿਚ ਕਾਨੂੰਨੀ ਸਹਾਇਤਾ ਪ੍ਰਤੀ ਇਕ ਕੈਂਪ ਲਗਾਇਆ ਗਿਆ | ਇਸ ਮੌਕੇ ਰੋਹਿਣੀ ਇਲਾਕੇ ਦੇ ਜ਼ਿਲ੍ਹਾ ਪ੍ਰਧਾਨ (ਯੁਵਾ ਕਾਂਗਰਸ) ਪ੍ਰਮੋਦ, ਬੁਲਾਰੇ ...

ਪੂਰੀ ਖ਼ਬਰ »

ਹੁਣ ਜਲ ਬੋਰਡ ਦੇ ਟੈਂਕਰਾਂ 'ਤੇ ਲੱਗਣਗੇ ਜੀ.ਪੀ.ਐੱਸ

ਨਵੀਂ ਦਿੱਲੀ, 25 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕਈ ਇਲਾਕੇ ਅਜਿਹੇ ਹਨ ਜਿਨ੍ਹਾਂ ਵਿਚ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਆਉਂਦੀ ਹੈ ਅਤੇ ਉਨ੍ਹਾਂ ਨੂੰ ਬਾਜ਼ਾਰ ਤੋਂ ਪੀਣ ਵਾਲਾ ਪਾਣੀ ਲੈ ਕੇ ਪੀਣਾ ਪੈਂਦਾ ਹੈ | ਇਨ੍ਹਾਂ ਇਲਾਕਿਆਂ ਦੇ ਲੋਕਾਂ ਨੇ ...

ਪੂਰੀ ਖ਼ਬਰ »

ਆਈ.ਟੀ.ਬੀ.ਪੀ. ਨੇ 60ਵਾਂ ਸਥਾਪਨਾ ਦਿਵਸ ਮਨਾਇਆ

ਨਵੀਂ ਦਿੱਲੀ, 25 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਭਾਰਤ-ਤਿੱਬਤ ਸੀਮਾ ਪੁਲਿਸ (ਆਈ.ਟੀ.ਬੀ.ਪੀ.) ਨੇ ਆਪਣਾ 60ਵਾਂ ਸਥਾਪਨਾ ਦਿਵਸ ਬੜੇ ਹੀ ਉਤਸ਼ਾਹ ਤੇ ਜ਼ੋਰ-ਸ਼ੋਰ ਨਾਲ ਮਨਾਇਆ, ਜਿਸ 'ਚ ਨਿੱਤਿਆਨੰਦ ਰਾਏ (ਗ੍ਰਹਿ ਰਾਜ ਮੰਤਰੀ, ਭਾਰਤ ਸਰਕਾਰ) ਮੁੱਖ ਮਹਿਮਾਨ ਸਨ | ਇਸ ਮੌਕੇ ...

ਪੂਰੀ ਖ਼ਬਰ »

ਦਿੱਲੀ ਪੁਲਿਸ ਨੇ 800 ਸੀ.ਸੀ.ਟੀ.ਵੀ ਦੀ ਫੁਟੇਜ ਤੋਂ ਕੀਤੀ ਦੋਸ਼ੀ ਦੀ ਪਹਿਚਾਣ

ਨਵੀਂ ਦਿੱਲੀ, 25 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਰਣਜੀਤ ਨਗਰ ਵਿਖੇ ਇਕ 7 ਸਾਲ ਦੀ ਬੱਚੀ ਨਾਲ ਬੀਤੇ ਦਿਨੀਂ ਜਬਰ ਜਨਾਹ ਕੀਤਾ ਗਿਆ ਸੀ, ਜਿਸ ਪ੍ਰਤੀ ਪੁਲਿਸ ਕੋਲ ਕੋਈ ਵੀ ਸੁਰਾਗ ਨਹੀਂ ਸੀ ਪਰ ਦਿੱਲੀ ਪੁਲਿਸ ਨੇ ਇਸ ਮਾਮਲੇ ਪ੍ਰਤੀ ਰਣਜੀਤ ਨਗਰ ਦੇ ਆਸ-ਪਾਸ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਸਿਰਸਾ, 25 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਵਾਰਡ ਪੰਜ ਦੀ ਗਲੀ ਤਾਊ ਦੇਵੀ ਲਾਲ ਪਾਰਕ ਵਾਲੀ ਦੇ ਵਾਸੀ ਇਕ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ | ਮਿ੍ਤਕ ਦੀ ਨੌਜਵਾਲ ਜਗਜੀਤ ਸਿੰਘ ਦੀ ਉਮਰ 30 ਸਾਲ ਦੇ ਕਰੀਬ ਸੀ ...

ਪੂਰੀ ਖ਼ਬਰ »

ਕੋਰੋਨਾ ਵਾਂਗ ਬੀਜੇਪੀ ਦੇਸ਼ ਲਈ ਵਾਇਰਸ, ਉਸ ਦਾ ਟੀਕਾ ਹੈ ਮਮਤਾ-ਅਭਿਸ਼ੇਕ

ਕੋਲਕਾਤਾ, 25 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਤਿ੍ਣਮੂਲ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਨੇ ਕਿਹਾ ਕਿ ਬੀਜੇਪੀ ਕੋਰੋਨਾ ਵਾਂਗ ਇਕ ਖਤਰਨਾਕ ਵਾਈਰਸ ਹੈ | ਕੋਰੋਨਾ ਦਾ ਇਲਾਜ ਤਾਂ ਕੋਵੀਸ਼ੀਲਡ ਟੀਕੇ ਨਾਲ ਕੀਤਾ ਜਾ ਸਕਦਾ ਹੈ | ਇਸੇ ਤਰਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ

ਸ਼ਾਹਬਾਦ, ਮਾਰਕੰਡਾ, 25 ਅਕਤੂਬਰ (ਅਵਤਾਰ ਸਿੰਘ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਕੁਰੂਕਸ਼ੇਤਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦੋ ਰੋਜ਼ਾ ਮਹਾਨ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਰਾਜ ਪੱਧਰੀ ਦਸਤਾਰ ...

ਪੂਰੀ ਖ਼ਬਰ »

ਪੰਜਾਬੀ ਮਿੰਨੀ ਕਹਾਣੀ ਗਲਪੀ ਸਾਹਿਤ ਦੀ ਹਰਮਨ ਪਿਆਰੀ ਵਿਧਾ ਹੈ-ਰਵਿੰਦਰ ਕੰਗ

ਰਤੀਆ, 25 ਅਕਤੂਬਰ (ਬੇਅੰਤ ਕੌਰ ਮੰਡੇਰ)- ਓਾਟਾਰੀਓ ਫਰੈਂਡਜ ਕਲੱਬ ਕੈਨੇਡਾ ਵਲੋਂ ਸੰਸਥਾ ਦੇ ਪ੍ਰਧਾਨ ਰਵਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਵਿਚ ਕਾਇਦਾ-ਏ-ਨੂਰ ਦੀ ਵਿਲਖਣਤਾ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਕਾਲ ਵਿਚ ਸਿੱਖਿਆ ਨਿਤੀ ਵਿਸ਼ੇ 'ਤੇ ਆਧਾਰਿਤ ਮਿੰਨੀ ...

ਪੂਰੀ ਖ਼ਬਰ »

ਭਾਜਪਾ ਸਰਕਾਰ ਨੂੰ ਕਿਸਾਨਾਂ ਦਾ ਕੋਈ ਫ਼ਿਕਰ ਨਹੀਂ-ਸੁਨੈਨਾ ਚੌਟਾਲਾ

ਏਲਨਾਬਾਦ, 25 ਅਕਤੂਬਰ (ਜਗਤਾਰ ਸਮਾਲਸਰ)-ਏਲਨਾਬਾਦ ਜ਼ਿਮਨੀ ਚੋਣ ਦੀ ਤਰੀਕ ਨਜ਼ਦੀਕ ਆਉਂਦਿਆਂ ਹੀ ਇੱਥੇ ਹੁਣ ਚੋਣ ਪ੍ਰਚਾਰ ਵੀ ਪੂਰੇ ਸਿਖ਼ਰ 'ਤੇ ਪਹੁੰਚ ਚੁੱਕਾ ਹੈ | ਪਾਰਟੀ ਨੇਤਾਵਾਂ ਵਲੋਂ ਹਰ ਘਰ, ਦੁਕਾਨ ਆਦਿ 'ਤੇ ਪਹੁੰਚ ਕੇ ਲੋਕਾਂ ਨੂੰ ਉਨ੍ਹਾਂ ਦੇ ਹੱਕ 'ਚ ਵੋਟ ...

ਪੂਰੀ ਖ਼ਬਰ »

ਕਾਰ 'ਚ ਤੇਲ ਪਵਾਉਣ ਆਏ ਵਿਅਕਤੀ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ

ਗੂਹਲਾ ਚੀਕਾ, 25 ਅਕਤੂਬਰ (ਓ.ਪੀ. ਸੈਣੀ)-ਅੱਜ ਅਗੌਂਧ ਨੇੜੇ ਇਕ ਪੈਟਰੋਲ ਪੰਪ 'ਤੇ ਤੇਲ ਭਰਵਾਉਣ ਆਏ ਵਿਅਕਤੀ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਗੂਹਲਾ ਸ਼ਿਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਨਰਾਇਣਗੜ੍ਹ, 25 ਅਕਤੂਬਰ (ਪੀ. ਸਿੰਘ)-ਨਰਾਇਣਗੜ੍ਹ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ 'ਚ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਏ ਗਏ, ਜਿਸ 'ਚ ...

ਪੂਰੀ ਖ਼ਬਰ »

ਡਾ. ਰਮਨੀਕ ਨੇ ਗਵਾਲੀਅਰ ਅਕੈਡਮੀ ਤੋਂ ਤਿੰਨ ਮਹੀਨਿਆਂ ਦੀ ਸਿਖਲਾਈ ਪੂਰੀ ਕੀਤੀ

ਯਮੁਨਾਨਗਰ, 25 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਲਾਇਬ੍ਰੇਰੀ ਮੁਖੀ ਅਤੇ ਐਨ. ਸੀ. ਸੀ. ਲੜਕੀਆਂ ਦੇ ਪ੍ਰੋਗਰਾਮ ਅਫ਼ਸਰ ਡਾ. ਰਮਨੀਕ ਨੇ ਆਪਣੀ ਟ੍ਰੇਨਿੰਗ ਪੂਰੀ ਕਰ ਲਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ. (ਮੇਜਰ) ...

ਪੂਰੀ ਖ਼ਬਰ »

ਸਕੂਲ 'ਚ ਅੱਖਾਂ ਦੀ ਜਾਂਚ ਸੰਬੰਧੀ ਕੈਂਪ

ਨਰਾਇਣਗੜ੍ਹ, 25 ਅਕਤੂਬਰ (ਪੀ. ਸਿੰਘ)-ਨਰਾਇਣਗੜ੍ਹ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਚਾਰ ਰੋਜ਼ਾ ਅੱਖਾਂ ਦਾ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਨਿਤੀਸ਼ ਸ਼ਰਮਾ ਦੀ ਅਗਵਾਈ ਹੇਠ ਆਈ ਡਾਕਟਰੀ ਟੀਮ ਵਲੋਂ ਸਕੂਲੀ ਬੱਚਿਆਂ ਦੀਆਂ ਅੱਖਾਂ ਦੀ ...

ਪੂਰੀ ਖ਼ਬਰ »

ਕਿਸਾਨ ਮਹਾਂ-ਸੰਮੇਲਨ ਦੇ ਮੱਦੇਨਜ਼ਰ ਕਿਸਾਨ ਆਗੂਆਂ ਨੇ ਚਲਾਈ ਜਨ ਸੰਪਰਕ ਮੁਹਿੰਮ

ਏਲਨਾਬਾਦ, 25 ਅਕਤੂਬਰ (ਜਗਤਾਰ ਸਮਾਲਸਰ)- ਏਲਨਾਬਾਦ ਜ਼ਿਮਨੀ ਚੋਣ ਦੇ ਮੱਦੇਨਜ਼ਰ ਅਗਾਮੀ 27 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚਾ ਵਲੋਂ ਏਲਨਾਬਾਦ ਵਿਚ ਇਕ ਕਿਸਾਨ ਮਹਾਂ ਸੰਮੇਲਨ ਕਰਵਾਇਆ ਜਾ ਰਿਹਾ ਹੈ | ਇਸ ਕਿਸਾਨ ਮਹਾਂ ਸੰਮੇਲਨ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ...

ਪੂਰੀ ਖ਼ਬਰ »

'ਮੌਜੂਦਾ ਸਥਿਤੀ ਵਿਚ ਸੰਯੁਕਤ ਰਾਸ਼ਟਰ ਸੰਗਠਨ ਦੀ ਲੋੜ ਅਤੇ ਪ੍ਰਸੰਗਿਕਤਾ' ਬਾਰੇ ਜਾਗਰੂਕਤਾ ਸੈਮੀਨਾਰ

ਯਮੁਨਾਨਗਰ, 25 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸੰਯੁਕਤ ਰਾਸ਼ਟਰ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਲੀਗਲ ਲਿਟਰੇਸੀ ਸੈੱਲ ਗੁਰੂ ਨਾਨਕ ਖਾਲਸਾ ਕਾਲਜ ਵਲੋਂ ਸਾਂਝੇ ਤੌਰ 'ਤੇ ਵਿਦਿਆਰਥੀਆਂ ਲਈ 'ਸੰਯੁਕਤ ਰਾਸ਼ਟਰ ਦੀ ਲੋੜ ਅਤੇ ਇਸ ਦੀ ਸਾਰਥਕਤਾ' ...

ਪੂਰੀ ਖ਼ਬਰ »

ਸਿਰਸਾ 'ਚ ਮਿਲੇ ਕੋਰੋਨਾ ਦੇ ਦੋ ਨਵੇਂ ਕੇਸ

ਸਿਰਸਾ, 25 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਵਿਚ ਫਿਰ ਕੋਰੋਨਾ ਦੇ ਦੋ ਨਵੇਂ ਪਾਜੇਟਿਵ ਕੇਸ ਮਿਲੇ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਮੁਨੀਸ਼ ਬਾਂਸਲ ਨੇ ਦੱਸਿਆ ਹੈ ਕਿ ਅੱਜ ਜ਼ਿਲ੍ਹੇ ਵਿਚ ਦੋ ਕਰੋਨਾ ਦੇ ਪਾਜੀਟਿਵ ਕੇਸ ਮਿਲੇ ਹਨ | ਉਨ੍ਹਾਂ ਨੇ ...

ਪੂਰੀ ਖ਼ਬਰ »

ਕਿਸਾਨਾਂ ਦੀ ਆਮਦਨ ਦੁੱਗਣੀ ਹੋਣ ਦੀ ਬਜਾਏ ਘਟੀ ਹੈ- ਦੀਪੇਂਦਰ ਹੁੱਡਾ

ਸਿਰਸਾ, 25 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕਿਹਾ ਹੈ ਕਿ ਭਾਜਪਾ ਨੇ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦਾ ਵਾਆਦਾ ਕੀਤਾ ਸੀ ਪਰ ਕਿਸਾਨਾਂ ਦੀ ਆਮਦਨ ਦੁਗਣੀ ਹੋਣ ਦੀ ਬਜਾਏ ਘੱਟ ਰਹੀ ਹੈ | ਨਾ ਕਿਸਾਨਾਂ ਨੂੰ ਡੀਏਪੀ ਖਾਦ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰ ਅੱਗੇ ਪ੍ਰਦਰਸ਼ਨ ਅੱਜ

ਸਿਰਸਾ, 25 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਲਕੇ 26 ਅਕਤੂਬਰ ਨੂੰ ਜ਼ਿਲ੍ਹਾ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਲੱਖਵਿੰਦਰ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX