ਤਾਜਾ ਖ਼ਬਰਾਂ


ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  14 minutes ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  20 minutes ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ ਕੇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 1 hour ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 2 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  about 3 hours ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  about 3 hours ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  about 2 hours ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  about 3 hours ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  about 3 hours ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  about 4 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  about 3 hours ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 4 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 4 hours ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  about 4 hours ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 4 hours ago
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . .  about 5 hours ago
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡਾ ਪਹੁੰਚੇ
. . .  about 5 hours ago
ਅੰਮ੍ਰਿਤਸਰ, 25 ਮਾਰਚ-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ। ਰਾਜਨਾਥ ਸਿੰਘ ਅੱਜ ਅੰਮ੍ਰਿਤਸਰ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਦਰਸ਼ਨ ਲਈ ਪਹੁੰਚਣਗੇ।
ਫਰੀਦਕੋਟ ਦੀ ਕੇਂਦਰੀ ਜੇਲ੍ਹ ਮੁੜ ਵਿਵਾਦਾਂ 'ਚ, ਮਿਲੇ 15 ਮੋਬਾਈਲ ਫ਼ੋਨ
. . .  about 6 hours ago
ਫਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 15 ਮੋਬਾਈਲ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਿਕ ਸਿਮ, ਚਾਰਜਰ ਅਤੇ ਯੋਕ ਪਾਊਚ ਵੀ ਬਰਾਮਦ ਕੀਤਾ ਗਿਆ...
ਤੇਜ਼ ਮੀਹ ਅਤੇ ਝੱਖੜ ਕਾਰਨ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਹੋਇਆ ਨੁਕਸਾਨ
. . .  about 6 hours ago
ਹੰਡਿਆਇਆ, 25 ਮਾਰਚ (ਗੁਰਜੀਤ ਸਿੰਘ ਖੁੱਡੀ)- ਬੀਤੀ ਰਾਤ ਆਏ ਤੇਜ਼ ਮੀਹ ਅਤੇ ਝੱਖੜ ਨੇ ਕਿਸਾਨਾਂ ਦੀਆਂ ਪੁੱਤਾਂ ਵਾਂਗੂੰ ਪਾਲੀਆਂ ਫ਼ਸਲਾਂ ਦਾ ਨੁਕਸਾਨ ਹੋਇਆ। ਹੰਡਿਆਇਆ ਇਲਾਕੇ ਵਿਚ ਬੇਮੌਸਮੀ ਮੀਂਹ ਨੇ ਕਣਕ, ਸਰੋਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਤੇ ਕਿਸਾਨਾਂ ਨੂੰ ਚਿੰਤਾ ਸਤਾਉਣ ਲੱਗੀ।
ਬੇਮੌਸਮੇ ਮੀਂਹ ਨੇ ਕਿਸਾਨਾਂ ਦਾ ਲੱਕ ਤੋੜਿਆ
. . .  about 6 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)-ਬੇਮੌਸਮੇ ਤੇਜ਼ ਮੀਂਹ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਖੇਤਾਂ 'ਚ ਪੱਕ ਰਹੀ ਸੋਨੇ ਰੰਗੀ ਕਣਕ ਦੀ ਫ਼ਸਲ ਬਰਬਾਦ ਕਰਕੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ, ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਤੰਗੀ ਦਾ ਸਤਾਇਆ ਖੁਦਕੁਸ਼ੀਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਜਲੰਧਰ

ਪੰਜਾਬ ਤੋਂ ਨਾਰੀ ਨਿਕੇਤਨ ਨੂੰ ਮਿਲਿਆ 'ਮਨ ਕੀ ਬਾਤ' ਪ੍ਰੋਗਰਾਮ ਦਾ ਹਿੱਸਾ ਬਣਨ ਦਾ ਮਾਣ

ਜਲੰਧਰ, 25 ਅਕਤੂਬਰ (ਜਸਪਾਲ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਗਈ 'ਮਨ ਕੀ ਬਾਤ' ਪ੍ਰੋਗਰਾਮ ਦਾ ਜ਼ਾਮਨ ਬਣੀ ਜਲੰਧਰ ਦੀ ਇੱਕੋ-ਇਕ ਸੰਸਥਾ ਨਾਰੀ ਨਿਕੇਤਨ ਦੇ ਬੱਚਿਆਂ ਨੂੰ ਪ੍ਰੋਗਰਾਮ ਦੇ ਰਾਹੀਂ ਪ੍ਰਧਾਨ ਮੰਤਰੀ ਨਾਲ ਸਿੱਧੇ ਤੌਰ 'ਤੇ ਜੁੜਨ ਦਾ ਮੌਕਾ ਮਿਲਿਆ | ਇਸ ਮੌਕੇ ਨਾਰੀ ਨਿਕੇਤਨ ਸੰਸਥਾ ਦੇ ਪ੍ਰਬੰਧਕਾਂ ਅਤੇ ਬੱਚਿਆਂ ਨੇ ਪ੍ਰਧਾਨ ਮੰਤਰੀ ਦੇ 'ਮਨ ਕੀ ਬਾਤ' ਪ੍ਰੋਗਰਾਮ ਨੂੰ ਬਹੁਤ ਹੀ ਗੰਭੀਰਤਾ ਤੇ ਉਤਸੁਕਤਾ ਨਾਲ ਸੁਣਿਆ | ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਦੇ ਇਸ ਪ੍ਰੋਗਰਾਮ ਨਾਲ ਉੱਤਰ ਪ੍ਰਦੇਸ਼, ਬਿਹਾਰ ਤੇ ਮਹਾਰਾਸ਼ਟਰ ਆਦਿ ਰਾਜਾਂ ਦੀਆਂ 11 ਪ੍ਰਮੁੱਖ ਸੰਸਥਾਵਾਂ ਸਿੱਧੇ ਤੌਰ 'ਤੇ ਜੁੜੀਆਂ, ਜਦਕਿ ਪੰਜਾਬ ਭਰ ਤੋਂ ਇੱਕੋ-ਇਕ ਸਮਾਜ ਸੇਵੀ ਸੰਸਥਾ ਜਲੰਧਰ ਦੇ ਨਾਰੀ ਨਿਕੇਤਨ ਨੂੰ ਇਸ ਪ੍ਰੋਗਰਾਮ ਦਾ ਹਿੱਸਾ ਬਣਨ ਦਾ ਮਾਣ ਹਾਸਲ ਹੋਇਆ ਹੈ | 'ਮਨ ਕੀ ਬਾਤ' ਦੇ ਤੁਰੰਤ ਬਾਅਦ ਦੂਰਦਰਸ਼ਨ ਕੇਂਦਰ ਵਲੋਂ ਸਿੱਧੇ ਪ੍ਰਸਾਰਿਤ ਕੀਤੇ ਗਏ ਪ੍ਰੋਗਰਾਮ 'ਚ ਨਾਰੀ ਨਿਕੇਤਨ ਟਰੱਸਟ ਦੇ ਪ੍ਰਬੰਧਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਜਾਂਦੀ 'ਮਨ ਕੀ ਬਾਤ' ਪ੍ਰੋਗਰਾਮ ਨੂੰ ਸਮੂਹ ਦੇਸ਼ ਵਾਸੀਆਂ ਤੇ ਖਾਸ ਕਰਕੇ ਬੱਚਿਆਂ ਲਈ ਬੇਹੱਦ ਲਾਹੇਵੰਦ ਅਤੇ ਪ੍ਰੇਰਨਾਦਾਇਕ ਦੱਸਿਆ | ਨਾਰੀ ਨਿਕੇਤਨ ਟਰੱਸਟ ਦੀ ਜਨਰਲ ਸਕੱਤਰ ਤੇ 'ਅਜੀਤ' ਪ੍ਰਕਾਸ਼ਨ ਸਮੂਹ ਦੀ ਸੀਨੀਅਰ ਐਗਜ਼ੈਕਟਿਵ ਸ੍ਰੀਮਤੀ ਗੁਰਜੋਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਕੀਤੀ ਗਈ 'ਮਨ ਕੀ ਬਾਤ' ਬਹੁਤ ਹੀ ਪ੍ਰਭਾਵਸ਼ਾਲੀ ਰਹੀ ਤੇ ਬੱਚੇ ਇਸ ਤੋਂ ਬਹੁਤ ਪ੍ਰਭਾਵਿਤ ਹੋਏ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਹਮੇਸ਼ਾ ਨਾਰੀ ਸਸ਼ਕਤੀਕਰਨ ਦੇ ਹਾਮੀ ਰਹੇ ਹਨ ਤੇ ਉਨ੍ਹਾਂ ਵਲੋਂ ਜਿਸ ਤਰ੍ਹਾਂ ਇਹ ਦੱਸਿਆ ਗਿਆ ਕਿ ਔਰਤਾਂ ਅੱਜ ਜ਼ਿੰਦਗੀ ਦੇ ਹਰ ਖੇਤਰ 'ਚ ਤੇਜ਼ੀ ਨਾਲ ਅੱਗੇ ਵਧ ਰਹੀਆਂ ਹਨ | ਗੱਲ ਚਾਹੇ ਸੈਨਾ ਦੀ ਹੋਵੇ ਜਾਂ ਪੁਲਿਸ ਮਹਿਕਮੇ ਅਤੇ ਨੀਮ ਫੌਜੀ ਦਸਤਿਆਂ ਦੀ ਤਾਂ ਔਰਤਾਂ ਦੀ ਗਿਣਤੀ ਕਾਫ਼ੀ ਵਧੀ ਹੈ | ਇਸੇ ਤਰ੍ਹਾਂ ਹੋਰਨਾਂ ਖੇਤਰਾਂ 'ਚ ਵੀ ਔਰਤਾਂ ਨੇ ਆਪਣੇ ਬਲਬੂਤੇ ਸਮਾਜ ਅੰਦਰ ਵੱਖਰੀ ਪਛਾਣ ਬਣਾਈ ਹੈ, ਨਾਲ ਅੱਜ ਨਾਰੀ ਨਿਕੇਤਨ ਦੀਆਂ ਬੱਚੀਆਂ ਨੂੰ ਹੀ ਨਹੀਂ, ਸਗੋਂ ਸਾਰੀਆਂ ਲੜਕੀਆਂ ਨੂੰ ਇਹ ਪ੍ਰੇਰਨਾ ਮਿਲੀ ਹੈ ਕਿ ਮਿਹਨਤ ਤੇ ਲਗਨ ਨਾਲ ਹਰ ਖੇਤਰ 'ਚ ਸਫਲਤਾ ਹਾਸਲ ਕੀਤਾ ਜਾ ਸਕਦੀ ਹੈ | ਇਸੇ ਤਰ੍ਹਾਂ ਪ੍ਰਧਾਨ ਮੰਤਰੀ ਵਲੋਂ ਸਵਦੇਸ਼ੀ ਵਸਤਾਂ ਨੂੰ ਪਹਿਲ ਦੇਣ ਲਈ ਲੋਕਾਂ ਨੂੰ ਕੀਤੀ ਗਈ ਅਪੀਲ ਦਾ ਵੀ ਲੋਕ ਮਨਾਂ 'ਤੇ ਗਹਿਰਾ ਅਸਰ ਹੋਇਆ ਹੈ ਤੇ ਆਉਂਦੇ ਤਿਉਹਾਰੀ ਸੀਜ਼ਨ 'ਚ ਲੋਕ ਸਵਦੇਸ਼ੀ ਵਸਤਾਂ ਨੂੰ ਪਹਿਲ ਦੇਣਗੇ | ਸ੍ਰੀਮਤੀ ਗੁਰਜੋਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਮਨਾਏ ਜਾ ਰਹੇ ਅੰਮਿ੍ਤ ਮਹਾਂਉਤਸਵ ਪ੍ਰਤੀ ਵੀ ਲੋਕਾਂ 'ਚ ਖਾਸ ਉਤਸ਼ਾਹ ਹੈ ਤੇ ਇਸ ਸਬੰਧੀ ਲੋਕਾਂ ਵਲੋਂ 'ਸਵੱਛਤਾ ਮੁਹਿੰਮ' ਨੂੰ ਅੱਗੇ ਵਧਾਇਆ ਜਾ ਰਿਹਾ ਹੈ | ਨਾਲ ਹੀ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਦੇਸ਼-ਵਿਦੇਸ਼ 'ਚ ਵੱਡੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ ਤੇ ਅੱਜ ਜਦੋਂ ਚਾਰੇ ਪਾਸੇ ਨਫ਼ਰਤ ਅਤੇ ਹਿੰਸਾ ਦਾ ਪਸਾਰਾ ਹੈ ਤਾਂ ਅਜਿਹੇ 'ਚ ਗੁਰੂ ਸਾਹਿਬ ਵਲੋਂ ਦਿੱਤਾ ਗਿਆ ਸਮਾਜਿਕ ਬਰਾਬਰੀ ਅਤੇ ਸਾਂਝੀਵਾਲਤਾ ਦਾ ਸੰਦੇਸ਼ ਹੋਰ ਵੀ ਸਾਰਥਕ ਹੋ ਜਾਂਦਾ ਹੈ ਤੇ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਦੇ ਹੋਏ ਉਨ੍ਹਾਂ ਵਲੋਂ ਦਿੱਤੀਆਂ ਸਿੱਖਿਆਵਾਂ 'ਤੇ ਅਮਲ ਕਰਨਾ ਚਾਹੀਦਾ ਹੈ | ਇਸੇ ਤਰ੍ਹਾਂ ਨਾਰੀ ਨਿਕੇਤਨ ਦੀ ਸੀ.ਈ.ਓ. ਸ੍ਰੀਮਤੀ ਨਵਿਤਾ ਜੋਸ਼ੀ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਮਨ ਕੀ ਬਾਤ' ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਕਾਫ਼ੀ ਉਤਸ਼ਾਹ ਮਿਲਿਆ ਹੈ | ਇਸ ਮੌਕੇ ਨੌਜਵਾਨ ਹਰਸ਼ਬਦ ਸਿੰਘ ਨੇ ਕਿਹਾ ਕਿ ਨਾਰੀ ਨਿਕੇਤਨ ਦੀਆਂ ਬੱਚੀਆਂ ਨੇ 'ਮਨ ਕੀ ਬਾਤ' ਪ੍ਰੋਗਰਾਮ ਨੂੰ ਕਾਫ਼ੀ ਪਸੰਦ ਕੀਤਾ |

ਖ਼ਬਰ ਸ਼ੇਅਰ ਕਰੋ

 

ਫਾਇਰ ਬਿ੍ਗੇਡ ਨੂੰ ਸਮਾਰਟ ਸਿਟੀ 'ਚ ਨਵੀਆਂ ਗੱਡੀਆਂ ਸਮੇਤ ਮਿਲੇ ਉਪਕਰਨ

ਜਲੰਧਰ, 25 ਅਕਤੂਬਰ (ਸ਼ਿਵ)- ਐਮ.ਪੀ. ਸੰਤੋਖ ਸਿੰਘ ਚੌਧਰੀ ਨੇ ਸਮਾਰਟ ਸਿਟੀ ਮਿਸ਼ਨ ਦੇ ਤਹਿਤ ਫਾਇਰ ਬਿ੍ਗੇਡ ਨੂੰ ਆਧੁਨਿਕ ਗੱਡੀਆਂ ਸਮੇਤ ਅੱਗ ਬੁਝਾਉਣ ਵਾਲੇ ਉਪਕਰਨਾਂ ਦਾ ਉਦਘਾਟਨ ਕੀਤਾ | ਖ਼ਰੀਦੀਆਂ ਗਈਆਂ ਗੱਡੀਆਂ ਅਤੇ ਸਾਮਾਨ ਦੇ ਉੱਪਰ ਕਰੀਬ 1.44 ਕਰੋੜ ਦੀ ਲਾਗਤ ਆਈ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਮਸ ਵਿਖੇ 14ਵਾਂ ਅਲੌਕਿਕ ਕੀਰਤਨ ਦਰਬਾਰ ਅੱਜ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਸੇਵਕ ਜਥੇ ਵਲੋਂ 26 ਅਕਤੂਬਰ ਨੂੰ ਸ਼ਾਮ 5 ਤੋਂ ਰਾਤ 10:30 ਵਜੇ ਤੱਕ ਛੋਟੀ ਬਾਰਾਂਦਰੀ ਵਿਖੇ ਸਥਿਤ ਪਿਮਸ ਮੈਡੀਕਲ ਕਾਲਜ ਗੜ੍ਹਾ ਰੋਡ ਨੇੜੇ ਬੱਸ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਨਵੇਂ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ

ਮਕਸੂਦਾਂ, 25 ਅਕਤੂਬਰ (ਸਤਿੰਦਰ ਪਾਲ ਸਿੰਘ)- ਡੀ.ਏ.ਵੀ. ਕਾਲਜ ਦੇ ਟੀਮ ਕਾਮਰਸ ਫੋਰਮ, ਪੀਜੀ ਡਿਪਾਰਟਮੈਂਟ ਆਫ ਕਾਮਰਸ ਐਂਡ ਮੈਨੇਜਮੈਂਟ ਨੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ | ਸਮਾਗਮ 'ਚ ਟੀਮ ਕਾਮਰਸ ਫੋਰਮ ਨੇ ਬੀ.ਕਾਮ , ਬੀ.ਬੀ.ਏ., ਬੀ.ਕਾਮ ...

ਪੂਰੀ ਖ਼ਬਰ »

'ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ-ਹੈੱਲਥ ਇੰਨਫ੍ਰਾਸਟ੍ਰਕਚਰ ਮਿਸ਼ਨ' ਦੀ ਵਰਚੁਅਲੀ ਸ਼ੁਰੂਆਤ

ਜਲੰਧਰ, 25 ਅਕਤੂਬਰ (ਐੱਮ.ਐੱਸ. ਲੋਹੀਆ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਾਰਾਨਸੀ ਵਿਖੇ ਅੱਜ 'ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਹੈੱਲਥ ਇਨਫ੍ਰਾਸਟ੍ਰਕਚਰ ਮਿਸ਼ਨ' ਦੀ ਸ਼ੁਰੂਆਤ ਕੀਤੀ ਗਈ | ਇਸ ਵਰਚੁਅਲ ਲਾਂਚ ਪ੍ਰੋਗਰਾਮ ਦÏਰਾਨ ਸਿਵਲ ਸਰਜਨ ਡਾ. ਰਣਜੀਤ ਸਿੰਘ ...

ਪੂਰੀ ਖ਼ਬਰ »

ਸ਼ਿਕਾਇਤਾਂ ਦੀ ਸੁਣਵਾਈ ਕਰ ਕੇ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ-ਪੁਲਿਸ ਕਮਿਸ਼ਨਰ

ਜਲੰਧਰ, 25 ਅਕਤੂਬਰ (ਐੱਮ.ਐੱਸ. ਲੋਹੀਆ)- ਤਿਉਹਾਰਾਂ ਦੇ ਦਿਨਾਂ 'ਚ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ, ਇਸ ਲਈ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸ਼ਹਿਰ 'ਚ ਅਮਨ ਕਾਨੂੰਨ ਦੀ ਸਥਿਤੀ ਦਾ ...

ਪੂਰੀ ਖ਼ਬਰ »

ਪੰਜਾਬ ਪ੍ਰੈੱਸ ਕਲੱਬ ਵਲੋਂ ਸਲਾਹਕਾਰ ਤੇ ਅਨੁਸ਼ਾਸਨੀ ਕਮੇਟੀ ਦਾ ਐਲਾਨ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਪੰਜਾਬ ਪ੍ਰੈੱਸ ਕਲੱਬ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਕਲੱਬ ਪ੍ਰਧਾਨ ਸਤਨਾਮ ਸਿੰਘ ਮਾਣਕ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕਲੱਬ ਦੀ ਬਿਹਤਰੀ ਲਈ ਸਾਰੇ ਮੈਂਬਰਾਂ ਦੇ ਸੁਝਾਅ ਲਏ ਗਏ ਅਤੇ ਪੱਤਰਕਾਰਤਾ ਦੇ ਮਿਆਰ ਨੂੰ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਹਸਪਤਾਲ ਨੂੰ ਗਾਖ਼ਲ ਪਰਿਵਾਰ ਵਲੋਂ ਜਨਰੇਟਰ ਲਈ 5 ਲੱਖ ਰੁ: ਭੇਟ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਦੀ ਛਤਰ-ਛਾਇਆ ਹੇਠ ਚੱਲ ਰਹੇ ਗੁਰੂ ਹਰਿਗੋਬਿੰਦ ਹਸਪਤਾਲ ਜੋ ਸ਼ਹਿਰ ਦੇ ਪਛੜੇ ਬਸਤੀਆਂ ਦੇ ਇਲਾਕੇ ਅਤੇ ਨਾਲ ਲੱਗਦੇ ਪੇਂਡੂ ਖੇਤਰ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ ...

ਪੂਰੀ ਖ਼ਬਰ »

ਸਮੂਹ ਸਿੰਘ ਸਭਾਵਾਂ, ਇਸਤਰੀ ਸਤਿਸੰਗ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ

ਜਲੰਧਰ 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)- 400 ਸਾਲਾ ਬੰਦੀਛੋੜ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਅੰਮਿ੍ਤਸਰ, ਜਲੰਧਰ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ, ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਸੰਬੰਧੀ ਮੁੱਖ ਮੰਤਰੀ ਨੂੰ ਮੰਗ ਪੱਤਰ

ਜਲੰਧਰ, 25 ਅਕਤੂਬਰ (ਰਣਜੀਤ ਸਿੰਘ ਸੋਢੀ)- ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਦਾ ਕਾਫ਼ੀ ਲੰਮੇ ਸਮੇਂ ਤੋਂ ਚੱਲ ਰਿਹਾ ਵਿਵਾਦ ਕਨਫੈਡਰੇਸ਼ਨ ਆਫ਼ ਕਾਲਜਿਜ਼ ਐਂਡ ਸਕੂਲਜ਼ ਆਫ਼ ਪੰਜਾਬ ਅਤੇ ਜੈਕ ਦੇ ਪ੍ਰਤੀਨਿਧੀਆਂ ...

ਪੂਰੀ ਖ਼ਬਰ »

ਮੌ ਸਾਹਿਬ ਵਿਖੇ ਸੱਤ ਰੋਜ਼ਾ ਗੁਰਮਤਿ ਸਮਾਗਮਾਂ ਦੀ ਆਰੰਭਤਾ

ਫਿਲੌਰ, 25 ਅਕਤੂਬਰ (ਵਿਪਨ ਗੈਰੀ)-ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਉਲੀਕੇ ਪੋ੍ਰਗਰਾਮਾਂ ਤਹਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਸ਼ਾਹੀ ਪੰਜਵੀਂ ਮੌ ਸਾਹਿਬ ਵਿਖੇ ਮੈਨੇਜਰ ਪਲਵਿੰਦਰ ਸਿੰਘ ਬਾਠ, ਭਾਈ ਹਰਜੀਤ ਸਿੰਘ ਸੁਲਤਾਨਪੁਰ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰ. ਸਕੂਲ ਬੋਲੀਨਾ ਦੇ ਵਿਦਿਆਰਥੀਆਂ ਨੂੰ ਲਗਾਏ ਬੈਜ

ਚੁਗਿੱਟੀ/ਜੰਡੂਸਿੰਘਾ, 25 ਅਕਤੂਬਰ (ਨਰਿੰਦਰ ਲਾਗੂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੋਲੀਨਾ ਵਿਖੇ ਪਿ੍ੰਸੀਪਲ ਸ੍ਰੀਮਤੀ ਰੀਤੂ ਪਾਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਅੱਜ ਬੈਜ ਲਗਾਉਣ ਦੀ ਰਸਮ ਨਿਭਾਈ ਗਈ | ਇਸ ਮੌਕੇ ਸਕੂਲ ਮੁਖੀ (ਲੜਕਾ ਅਤੇ ਲੜਕੀ) ਹਾਊਸ ...

ਪੂਰੀ ਖ਼ਬਰ »

ਡਾ. ਰਾਜ ਕੁਮਾਰ ਮਹਾਜਨ 'ਦਾਨਿਸ਼' ਦਾ ਗ਼ਜ਼ਲ ਸੰਗ੍ਰਹਿ ਲੋਕ ਅਰਪਣ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਲੇਖਕ ਸੰਘ ਵਲੋਂ ਡਾ. ਰਾਜ ਕੁਮਾਰ ਮਹਾਜਨ 'ਦਾਨਿਸ਼' ਦਾ ਗ਼ਜ਼ਲ ਸੰਗ੍ਰਹਿ 'ਯਦਾ ਯਦਾ ਹੇ ਧਰਮਸਯ' ਦਾ ਰਿਲੀਜ਼ ਸਮਾਗਮ ਸਥਾਨਕ ਹੋਟਲ ਜਲੰਧਰ ਵਿਖੇ ਕੀਤਾ ਗਿਆ | ਪ੍ਰੋ. ਮੋਹਨ ਸਪਰਾ ਨੇ ਪੁਸਤਕ ਪ੍ਰਕਾਸ਼ਨਾ ਅਤੇ ਕਾਵਿ ...

ਪੂਰੀ ਖ਼ਬਰ »

- 38ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ - ਆਰਮੀ ਇਲੈਵਨ ਤੇ ਰੇਲ ਕੋਚ ਫੈਕਟਰੀ ਕਪੂਰਥਲਾ ਬਰਾਬਰੀ 'ਤੇ

ਜਲੰਧਰ, 25 ਅਕਤੂਬਰ (ਜਤਿੰਦਰ ਸਾਬੀ)- ਸਾਬਕਾ ਜੇਤੂ ਆਰਮੀ ਇਲੈਵਨ ਅਤੇ ਰੇਲ ਕੋਚ ਫੈਕਟਰੀ ਕਪੂਰਥਲਾ ਦੀ ਟੀਮਾਂ 3-3 ਗੋਲਾਂ ਨਾਲ ਬਰਾਬਰੀ ਤੇ ਰਹੀਆਂ ਅਤੇ ਦੋਵਾਂ ਟੀਮਾਂ ਨੂੰ ਇਕ ਇਕ ਅੰਕ ਮਿਲਿਆ | ਆਰਮੀ ਇਲੈਵਨ ਦੇ ਹਰਮਨ ਸਿੰਘ ਨੇ ਟੂਰਨਾਮੈਂਟ ਦੀ ਪਹਿਲੀ ਹੈਟਿ੍ਕ ਕੀਤੀ | ...

ਪੂਰੀ ਖ਼ਬਰ »

ਮੰਨਣ ਦੀ ਰਿਹਾਇਸ਼ 'ਤੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬੱਬਰ ਦਾ ਸਨਮਾਨ

ਜਲੰਧਰ, 25 ਅਕਤੂਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਟੀਟੂ ਦੇ ਸਪੁੱਤਰ ਤੇ ਨੌਜਵਾਨ ਆਗੂ ਇੰਦਰਜੀਤ ਸਿੰਘ ਬੱਬਰ ਦੇ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਨ 'ਤੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ...

ਪੂਰੀ ਖ਼ਬਰ »

ਇਕਾਗਰਤਾ, ਚਿੰਤਨ ਤੇ ਧਿਆਨ ਨਵੇਂ ਵਿਚਾਰਾਂ ਦੀ ਉਤਪਤੀ ਕਰਦੇ ਨੇ-ਰਮੇਸ਼ ਕੁਮਾਰ ਘੈਂਤਾ

ਕਪੂਰਥਲਾ, 25 ਅਕਤੂਬਰ (ਅਮਰਜੀਤ ਕੋਮਲ)-ਇਕਾਗਰਤਾ, ਚਿੰਤਨ ਤੇ ਧਿਆਨ ਨਵੇਂ ਵਿਚਾਰਾਂ ਦੀ ਉਤਪਤੀ ਕਰਦੇ ਹਨ, ਇਸ ਲਈ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ ਦੀ ਉਤਪਤੀ ਲਈ ਹਮੇਸ਼ਾ ਕਾਰਜਸ਼ੀਲ ਰਹਿਣਾ ਚਾਹੀਦਾ ਹੈ, ਜ਼ਿੰਦਗੀ 'ਚ ਤਕਨਾਲੌਜੀ ਦੀ ਮਿਸਾਲ ਨੂੰ ਆਪਣੇ ਜੀਵਨ 'ਚ ...

ਪੂਰੀ ਖ਼ਬਰ »

ਚੈਲੰਜਰ ਟਰਾਫ਼ੀ ਲਈ ਹਰਨੂਰ ਸਿੰਘ ਪੰਨੂੰ ਦੀ ਚੋਣ

ਜਲੰਧਰ, 25 ਅਕਤੂਬਰ (ਸਾਬੀ)- ਬੀ.ਸੀ.ਸੀ.ਆਈ ਵੱਲੋਂ ਅਹਿਮਦਾਬਦ ਵਿਖੇ ਕਰਵਾਈ ਜਾ ਰਹੀ ਅੰਡਰ 19 ਸਾਲ ਚੈਲੰਜਰ ਟਰਾਫੀ ਦੇ ਲਈ ਹਰਨੂੰਰ ਸਿੰਘ ਪੰਨੂੰ ਦੀ ਚੋਣ ਕੀਤੀ ਗਈ ਹੈ | ਇਸ ਨੇ ਚੰਡੀਗੜ੍ਹ ਦੀ ਟੀਮ ਵੱਲੋਂ ਖੇਡਦੇ ਹੋਏ ਮਹਾਰਸ਼ਟਰਾ ਦੇ ਖਿਲਾਫ 110 ਦੌੜਾਂ ਬਣਾਈਆਂ ਤੇ ਇਸ ...

ਪੂਰੀ ਖ਼ਬਰ »

ਏ.ਪੀ.ਜੀ. ਸਕੂਲ ਦੇ ਵਿਦਿਆਰਥੀਆਂ 'ਚ ਝਗੜਾ, ਇਕ ਜ਼ਖ਼ਮੀ

ਜਲੰਧਰ, 25 ਅਕਤੂਬਰ (ਰਣਜੀਤ ਸਿੰਘ ਸੋਢੀ)- ਏ.ਪੀ.ਜੀ. ਸਕੂਲ ਬਬਰੀਕ ਚੌਕ ਵਿਖੇ ਬਾਰ੍ਹਵੀਂ ਜਮਾਤ ਤੇ ਗਿਆਰ੍ਹਵੀਂ ਜਮਾਤ 'ਚ ਪੜ੍ਹਦੇ ਦੋ ਵਿਦਿਆਰਥੀਆਂ ਦੀ ਆਪਸ 'ਚ ਮਾਮੂਲੀ ਤਕਰਾਰ ਕਾਰਨ ਲੜਾਈ ਹੋ ਗਈ, ਜਿਸ 'ਚ ਇਕ ਵਿਦਿਆਰਥੀ ਇਸ਼ਾਨ ਦੇ ਸੱਟਾਂ ਵੱਜਣ ਕਾਰਨ ਜ਼ਖ਼ਮੀ ਹੋ ਗਿਆ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਤੇ ਟ੍ਰੈਫਿਕ ਕੰਟਰੋਲ ਲਈ ਹੋਵੇਗੀ ਸਖ਼ਤੀ

ਜਲੰਧਰ, 25 ਅਕਤੂਬਰ (ਸ਼ਿਵ ਸ਼ਰਮਾ)- ਸੱਤਾਧਾਰੀ ਆਗੂਆਂ ਤੇ ਪੁਲਿਸ ਅਧਿਕਾਰੀਆਂ ਦੀ ਹੋਈ ਮੀਟਿੰਗ ਤੋਂ ਬਾਅਦ ਸ਼ਹਿਰ 'ਚ ਵਿਗੜਦੇ ਟ੍ਰੈਫਿਕ ਅਤੇ ਸਰਕਾਰੀ ਥਾਵਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਜਲੰਧਰ ਪੁਲਿਸ ਵਲੋਂ ਆਉਣ ਵਾਲੇ ਸਮੇਂ ਕਾਰਵਾਈ ਕੀਤੀ ਜਾ ਸਕਦੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਖੋਹਬਾਜ਼ੀ ਦੇ ਮਾਮਲੇ 'ਚ 10-10 ਸਾਲ ਦੀ ਕੈਦ

ਜਲੰਧਰ, 25 ਅਕਤੂਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਕੇ. ਗੋਇਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਅਤੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦੋ ਦੋਸ਼ੀਆਂ ਲਵਪ੍ਰੀਤ ਅਤੇ ਗੋਵਿੰਦ ਨੂੰ 10-10 ਸਾਲ ਦੀ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ...

ਪੂਰੀ ਖ਼ਬਰ »

ਕੋਰੋਨਾ ਪੀੜਤ 72 ਸਾਲਾ ਵਿਅਕਤੀ ਦੀ ਮੌਤ

ਜਲੰਧਰ, 25 ਅਕਤੂਬਰ (ਐੱਮ. ਐੱਸ. ਲੋਹੀਆ)- ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਅੱਜ ਫਿਰ ਇਕ ਕੋਰੋਨਾ ਪ੍ਰਭਾਵਿਤ ਦੀ ਮੌਤ ਹੋ ਜਾਣ ਨਾਲ ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1507 ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ 72 ਸਾਲਾਂ ਦਾ ਸੁਰਿੰਦਰ ਸਿੰਘ ਆਦਮਪੁਰ ਦਾ ...

ਪੂਰੀ ਖ਼ਬਰ »

ਮੰਡੀ ਰੋਡ 'ਤੇ ਨਿਗਮ ਨੇ ਮਲਬੇ ਨਾਲ ਭਰੇ ਖੱਡੇ

ਜਲੰਧਰ, 25 ਅਕਤੂਬਰ (ਸ਼ਿਵ)- ਨਿਗਮ ਕੋਲ ਤਾਂ ਇਕ ਪਾਸੇ ਸ਼ਹਿਰ ਵਿਚ ਚੰਗੀਆਂ ਸੜਕ ਲਈ ਉਨਾਂ ਨੂੰ ਦੁਬਾਰਾ ਬਣਾਉਣ ਦਾ ਕਰੋੜਾਂ ਰੁਪਏ ਦਾ ਬਜਟ ਤਾਂ ਮੌਜੂਦ ਹੈ, ਪਰ ਜੇਕਰ ਸ਼ਹਿਰ ਦੀਆਂ ਸੜਕਾਂ ਵਿਚ ਪਏ ਖੱਡਿਆਂ ਨੂੰ ਠੀਕ ਕਰਨਾ ਹੋਵੇ ਤਾਂ ਉਸ ਲਈ ਤਾਂ ਉਸ ਕੋਲ ਲੁਕ ਬਜਰੀ ...

ਪੂਰੀ ਖ਼ਬਰ »

ਤੇਲ ਸਸਤਾ ਕਰਨ ਦੀ ਮੰਗ

ਜਲੰਧਰ, 25 ਅਕਤੂਬਰ (ਸ਼ਿਵ)- ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਡਾ. ਪਰਮਜੀਤ ਸਿੰਘ ਮਰਵਾਹਾ ਨੇ ਪੈਟਰੋਲ ਤੇ ਡੀਜ਼ਲ ਦੇ ਲਗਾਤਾਰ ਵਧ ਰਹੇ ਭਾਅ ਦੇ ਮਾਮਲੇ 'ਤੇ ਕਿਹਾ ਕਿ ਸਰਕਾਰਾਂ ਨੂੰ ਲੋਕਾਂ 'ਤੇ ਤਰਸ ਖਾਣਾ ਚਾਹੀਦਾ ਹੈ | ਕੋਰੋਨਾ ਮਹਾਂਮਾਰੀ ਵਿਚ ਲੋਕਾਂ ਨੇ ਵੱਡਾ ਨੁਕਸਾਨ ...

ਪੂਰੀ ਖ਼ਬਰ »

ਸੇਂਟ ਸੋਲਜਰ ਹੋਟਲ ਮੈਨੇਜਮੈਂਟ ਵਿਦਿਆਰਥੀਆਂ ਨੇ ਹਾਸਪਿਟੈਲਿਟੀ 'ਤੇ ਬਣਾਏ ਸ਼ਾਨਦਾਰ ਮਾਡਲ

ਜਲੰਧਰ , 25 ਅਕਤੂਬਰ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਐਂਡ ਕੈਟਰਿੰਗ ਟੈਕਨਾਲੋਜੀ ਵਲੋਂ ਵਿਦਿਆਰਥੀਆਂ ਨੂੰ ਹੋਟਲਾਂ 'ਚ ਵਧਦੀ ਕਰਾਫਟਿੰਗ ਅਤੇ ਡਿਜ਼ਾਇਨਿੰਗ ਦੇ ਬਾਰੇ ਵਿਚ ਜਾਣਕਾਰੀ ਦੇਣ ਲਈ ਮਾਡਲ ਮੇਕਿੰਗ ਕਰਵਾਈ ਗਈ | ਜਿਸ ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ੀ ਸਕੀਮ ਦਾ ਕੈਂਪ ਲਗਾਇਆ

ਮਕਸੂਦਾਂ, 25 ਅਕਤੂਬਰ (ਸਤਿੰਦਰ ਪਾਲ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਦੇਸ਼ਾਂ ਦੇ ਚਲਦਿਆਂ ਦੋ ਕਿਲੋਵਾਟ ਤੱਕ ਦੇ ਬਿਜਲੀ ਦੇ ਪੁਰਾਣੇ ਬਿੱਲਾਂ ਨੂੰ ਮੁਆਫ਼ ਕਰਨ ਤਹਿਤ ਵਾਰਡ-78 'ਚ ਵੈਸਟ ਹਲਕੇ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅਤੇ ਨੌਰਥ ਹਲਕੇ ਦੇ ...

ਪੂਰੀ ਖ਼ਬਰ »

ਸੈਨਿਕ ਇੰਸਟੀਚਿਊਟ ਦੇ ਬੀ.ਐਸ.ਈ. (ਆਈ.ਟੀ.) ਦੇ ਦੂਜੇ ਸਮੈਸਟਰ 'ਚੋਂ ਸਮਰਿਤੀ ਭੱਲਾ ਪਹਿਲੇ ਸਥਾਨ 'ਤੇ

ਜਲੰਧਰ, 25 ਅਕਤੂਬਰ (ਐੱਮ.ਐੱਸ. ਲੋਹੀਆ) - ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਵਿਖੇ ਚਲਾਏ ਜਾ ਰਹੇ ਬੈਚਲਰ ਆਫ਼ ਸਾਇੰਸ ਇਨ ਆਈ.ਟੀ. ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ-ਕਮ-ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX