ਤਾਜਾ ਖ਼ਬਰਾਂ


ਸਾਬਕਾ ਸਰਪੰਚ ਦਾ ਨਿੱਜੀ ਰੰਜਿਸ਼ ਕਾਰਨ ਗੋਲੀ ਮਾਰ ਕੇ ਕਤਲ
. . .  6 minutes ago
ਊਧਨਵਾਲ, 6 ਫਰਵਰੀ (ਪਰਗਟ ਸਿੰਘ)- ਨਜ਼ਦੀਕੀ ਪਿੰਡ ਦਈਆ ਦੇ ਸਾਬਕਾ ਸਰਪੰਚ ਸਵਰਨ ਸਿੰਘ (65) ਪੁੱਤਰ ਹਰਭਜਨ ਸਿੰਘ ਦਾ ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਸਵਰਨ ਸਿੰਘ ਦੇ ਪੁੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇੜਲੇ ਪਿੰਡ ਭੰਬੋਈ ਦੇ ਅੱਠ ਦਸ ਵਿਅਕਤੀਆਂ ਨੇ ਸਾਡੇ ਘਰ ਆ...
ਕੌਮੀ ਇਨਸਾਫ਼ ਮੋਰਚੇ ਵਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ
. . .  11 minutes ago
ਚੰਡੀਗੜ੍ਹ, 6 ਫਰਵਰੀ (ਦਵਿੰਦਰ)- ਬੰਦੀ ਸਿੰਘਾਂ ਤੇ ਹੋਰ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਮਾਰਚ ਦੌਰਾਨ ਕੌਮੀ ਇਨਸਾਫ਼ ਮੋਰਚੇ ਤੋਂ 31 ਸਿੰਘਾਂ ਦਾ ਜਥਾ ਮੁੱਖ ਮੰਤਰੀ ਰਿਹਾਇਸ਼ ਵੱਲ ਰਵਾਨਾ ਹੋਇਆ। ਇਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਰਸਤੇ ’ਚ ਭਾਰੀ ਰੋਕਾਂ...
ਦਿੱਲੀ ਐਮ.ਸੀ.ਡੀ ਚੋਣਾਂ: ਸਦਨ ਦੀ ਕਾਰਵਾਈ ਫ਼ਿਰ ਅਣਮਿੱਥੇ ਸਮੇਂ ਲਈ ਮੁਲਤਵੀ
. . .  18 minutes ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਨਗਰ ਨਿਗਮ ਵਿਚ ਮੇਅਰ ਦੀ ਚੋਣ ਦੌਰਾਨ ਐਮ.ਸੀ.ਡੀ. ਹੈੱਡਕੁਆਰਟਰ ਸਿਵਿਕ ਸੈਂਟਰ ਵਿਚ ਹੰਗਾਮਾ ਹੋ ਗਿਆ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਪ੍ਰਧਾਨ ਮੰਤਰੀ ਨੇ ਕੀਤਾ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ
. . .  28 minutes ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ’ਚ ਇੰਡੀਅਨ ਆਇਲ ਵਲੋਂ ਵਿਕਸਤ ਸੂਰਜੀ ਰਸੋਈ ਪ੍ਰਣਾਲੀ ਦੇ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ...
ਨਾਮਜ਼ਦ ਮੈਂਬਰਾਂ ਨੂੰ ਮੇਅਰ ਦੀ ਚੋਣ ਵਿਚ ਵੋਟ ਪਾਉਣ ਦੀ ਇਜਾਜ਼ਤ- ਐਮ.ਸੀ.ਡੀ. ਪ੍ਰੀਜ਼ਾਈਡਿੰਗ ਅਫ਼ਸਰ
. . .  33 minutes ago
ਨਵੀਂ ਦਿੱਲੀ, 6 ਫਰਵਰੀ- ਐਮ.ਸੀ.ਡੀ. ਦੇ ਪ੍ਰੀਜ਼ਾਈਡਿੰਗ ਅਫ਼ਸਰ ਸੱਤਿਆ ਸ਼ਰਮਾ ਨੇ ਕਿਹਾ ਹੈ ਕਿ ਮੇਅਰ ਚੋਣ ਵਿਚ ਨਾਮਜ਼ਦ ਮੈਂਬਰਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀਆਂ...
ਮੈਂ ਹਮੇਸ਼ਾ ਆਪਣੇ ਹਲਕੇ ਤੇ ਪੰਜਾਬ ਦੇ ਨਾਲ ਖੜ੍ਹੀ ਹਾਂ- ਪ੍ਰਨੀਤ ਕੌਰ
. . .  37 minutes ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਹਲਕੇ ਅਤੇ ਰਾਜ ਪੰਜਾਬ ਦੇ ਨਾਲ ਖੜ੍ਹੀ ਰਹੀ ਹਾਂ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਚੁੱਕਿਆ ਹੈ, ਭਾਵੇਂ ਕੋਈ ਵੀ ਸਰਕਾਰ ਸੱਤਾ ਵਿਚ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਜੋ ਵੀ ਕਾਰਵਾਈ ਤੁਸੀਂ ਕਰਨਾ...
ਸਕੂਲ ਤੋਂ ਆ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
. . .  42 minutes ago
ਮਾਹਿਲਪੁਰ, 6 ਫਰਵਰੀ (ਰਜਿੰਦਰ ਸਿੰਘ)- ਅੱਜ ਸਵੇਰੇ 9 ਵਜੇ ਦੇ ਕਰੀਬ ਮਾਹਿਲਪੁਰ- ਗੜ੍ਹਸ਼ੰਕਰ ਰੋਡ ’ਤੇ ਪਿੰਡ ਬੱਡੋਆਣ ਸੁਰਦੁੱਲਾਪੁਰ ਮੋੜ ’ਤੇ ਪਿੰਡ ਦੋਹਲਰੋਂ ਵਿਖੇ ਸਕੂਲ ਪੜ੍ਹਨ ਲਈ ਮੋਟਰ ਸਾਈਕਲ ’ਤੇ ਆ ਰਹੇ 16 ਸਾਲਾ ਦੇ ਕਰੀਬ ਨੌਜਵਾਨ ਦੀ ਭਾਰ ਢੋਹਣ ਵਾਲੀ ਇਕ ਗੱਡੀ ਨਾਲ ਟੱਕਰ ਹੋਣ ’ਤੇ ਮੌਤ ਹੋ ਗਈ। ਥਾਣਾ ਮਾਹਿਲਪੁਰ...
ਭਾਰਤ ਤੁਰਕੀ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ- ਪ੍ਰਧਾਨ ਮੰਤਰੀ ਮੋਦੀ
. . .  58 minutes ago
ਨਵੀਂ ਦਿੱਲੀ, 6 ਫਰਵਰੀ- ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਸੰਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਦੁੱਖੀ ਹਾਂ। ਦੁੱਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ, ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਤੁਰਕੀ ਦੇ...
ਸੁਪਰੀਮ ਕੋਰਟ ਦੇ ਨਵੇਂ ਜੱਜਾਂ ਨੇ ਚੁੱਕੀ ਅਹੁਦੇ ਦੀ ਸਹੁੰ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਚੀਫ਼ ਜਸਟਿਸ ਆਫ਼ ਇੰਡੀਆ ਡੀ.ਵਾਈ. ਚੰਦਰਚੂੜ ਨੇ ਅੱਜ ਜਸਟਿਸ ਪੰਕਜ ਮਿਥਲ, ਜਸਟਿਸ ਸੰਜੇ ਕਰੋਲ, ਜਸਟਿਸ ਸੰਜੇ ਕੁਮਾਰ, ਜਸਟਿਸ ਅਹਿਸਾਨੁਦੀਨ ਅਮਾਨੁੱਲਾ ਅਤੇ ਜਸਟਿਸ ਮਨੋਜ ਮਿਸ਼ਰਾ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ...
ਏਅਰ ਵਿਸਤਾਰਾ ਨੇ ਅਦਾ ਕੀਤਾ 70 ਲੱਖ ਰੁਪਏ ਦਾ ਜੁਰਮਾਨਾ- ਡੀ.ਜੀ.ਸੀ.ਏ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ ਨੇ ਜਾਣਕਾਰੀ ਦਿੱਤੀ ਕਿ ਦੇਸ਼ ਦੇ ਉੱਤਰ-ਪੂਰਬ ਦੇ ਹੇਠਲੇ ਖ਼ੇਤਰਾਂ ਲਈ ਘੱਟੋ-ਘੱਟ ਲਾਜ਼ਮੀ ਉਡਾਣਾਂ ਦਾ ਸੰਚਾਲਨ ਨਾ ਕਰਨ ਲਈ ਏਅਰ ਵਿਸਤਾਰਾ ’ਤੇ ਜੋ ਪਿਛਲੇ ਸਾਲ ਅਕਤੂਬਰ ਵਿਚ 70 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ, ਏਅਰਲਾਈਨ....
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਅਡਾਨੀ ਮੁੱਦੇ ’ਤੇ ਜੇ.ਪੀ.ਸੀ. (ਸੰਯੁਕਤ ਸੰਸਦੀ ਕਮੇਟੀ) ਦੀ ਜਾਂਚ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ਦੇ ਵਿਚਕਾਰ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ...
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਤੁਰਕੀ ਭੂਚਾਲ : ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ
. . .  about 1 hour ago
ਅੰਕਾਰਾ, 6 ਫਰਵਰੀ- ਏ. ਐਫ਼. ਪੀ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਅੱਜ ਆਏ ਭੂਚਾਲ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਭੂਚਾਲ ਉਦੋਂ ਆਇਆ ਜਦੋਂ ਬਹੁਤੇ ਲੋਕ ਸੁੱਤੇ...
ਸੰਸਦ ਦੇ ਦੋਵਾਂ ਸਦਨਾਂ ਵਿਚ ਅਡਾਨੀ ਘੁਟਾਲੇ 'ਤੇ ਮੁਲਤਵੀ ਮਤਾ ਮੰਗਣਗੀਆਂ ਵਿਰੋਧੀ ਪਾਰਟੀਆਂ
. . .  about 2 hours ago
ਨਵੀਂ ਦਿੱਲੀ, 6 ਫਰਵਰੀ-ਸੂਤਰਾਂ ਅਨੁਸਾਰ ਵਿਰੋਧੀ ਪਾਰਟੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਸਦ ਦੇ ਦੋਵਾਂ ਸਦਨਾਂ ਵਿਚ ਮੁਲਤਵੀ ਮਤਾ ਮੰਗਣਗੀਆਂ। ਅਡਾਨੀ ਘੁਟਾਲੇ ਤੋਂ ਇਲਾਵਾ ਕੋਈ ਕੰਮ...
ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਚ ਇਕੱਠੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰ
. . .  about 2 hours ago
ਨਵੀਂ ਦਿੱਲੀ, 6 ਫਰਵਰੀ-ਵਿਰੋਧੀ ਧਿਰ ਦੇ ਸੰਸਦ ਮੈਂਬਰ ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਤੇ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧ ਵਿਚ...
ਦਿੱਲੀ 'ਚ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ 'ਚ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 218 ਦੇ ਨਾਲ ਖਰਾਬ ਸ਼੍ਰੇਣੀ ਵਿਚ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ
. . .  about 2 hours ago
ਅੰਮ੍ਰਿਤਸਰ, 6 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ। ਉਨਾਂ ਸ਼ਰਧਾ ਸਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ...
ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ-ਖੜਗੇ
. . .  about 2 hours ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ। ਸਰਕਾਰ ਇੰਨੇ ਵੱਡੇ ਮੁੱਦੇ 'ਤੇ ਚੁੱਪ ਹੈ, ਖ਼ਾਸ ਤੌਰ 'ਤੇ ਪ੍ਰਧਾਨ ਮੰਤਰੀ...
ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ, 16 ਇਮਾਰਤਾਂ ਢਹਿ-ਢੇਰੀ-ਸਨਲੀਉਰਫਾ ਦੇ ਮੇਅਰ
. . .  about 3 hours ago
ਅੰਕਾਰਾ, 6 ਫਰਵਰੀ-ਸਨਲੀਉਰਫਾ ਦੇ ਮੇਅਰ ਨੇ ਦੱਸਿਆ ਕਿ ਕਿ ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 16 ਇਮਾਰਤਾਂ ਢਹਿ-ਢੇਰੀ ਹੋ ਗਈਆਂ...
ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਜਿੱਤਿਆ ਤੀਜਾ ਗ੍ਰੈਮੀ ਪੁਰਸਕਾਰ
. . .  about 2 hours ago
ਲਾਸ ਏਂਜਲਸ, 6 ਫਰਵਰੀ-ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਆਪਣੀ 'ਡਿਵਾਈਨ ਟਾਈਡਜ਼' ਐਲਬਮ ਲਈ ਤੀਜਾ ਗ੍ਰੈਮੀ ਪੁਰਸਕਾਰ ਜਿੱਤਿਆ ਹੈ, ਜਿਸ ਨੂੰ ਸਰਬੋਤਮ ਇਮਰਸਿਵ ਆਡੀਓ ਐਲਬਮ ਸ਼੍ਰੇਣੀ ਵਿਚ ਨਾਮਜ਼ਦ ਕੀਤਾ ਗਿਆ ਸੀ। ਰਿਕੀ ਕੇਜ ਨੇ ਟਵੀਟ ਕੀਤਾ, "ਹੁਣੇ ਹੁਣੇ ਮੈਂ ਤੀਜਾ ਗ੍ਰੈਮੀ ਅਵਾਰਡ ਜਿੱਤਿਆ ਹੈ। ਮੈਂ ਇਹ ਪੁਰਸਕਾਰ ਭਾਰਤ ਨੂੰ ਸਮਰਪਿਤ...
ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਲਈ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਪ੍ਰਸਤਾਵ ਦਾ ਨੋਟਿਸ
. . .  about 3 hours ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ...
ਸੁਦਰਸ਼ਨ ਪਟਨਾਇਕ ਨੇ ਰੇਤ ਕਲਾ ਨਾਲ ਲਤਾ ਮੰਗੇਸ਼ਕਰ ਨੂੰ ਪਹਿਲੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . .  about 4 hours ago
ਪੁਰੀ, 6 ਫਰਵਰੀ (ਉੜੀਸ਼ਾ)-ਮਸ਼ਹੂਰ ਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਬਾਲੀਵੁੱਡ ਦੀ ਸਦਾਬਹਾਰ ਸੰਗੀਤ ਮਹਾਰਾਣੀ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਆਪਣੀ ਕਲਾ ਰਾਹੀਂ ਸ਼ਰਧਾਂਜਲੀ ਭੇਟ...
ਐਲੋਨ ਮਸਕ ਨੇ ਪਿਛਲੇ ਤਿੰਨ ਮਹੀਨਿਆਂ ਨੂੰ "ਬਹੁਤ ਸਖ਼ਤ" ਕਿਹਾ, "ਟਵਿੱਟਰ ਨੂੰ ਦੀਵਾਲੀਆਪਨ ਤੋਂ ਬਚਾਉਣਾ ਪਿਆ"
. . .  about 4 hours ago
ਵਾਸ਼ਿੰਗਟਨ (ਅਮਰੀਕਾ), 6 ਫਰਵਰੀ -ਟਵਿੱਟਰ ਅਤੇ ਟੇਸਲਾ ਦੇ ਸੀ.ਈ.ਓ. ਐਲੋਨ ਮਸਕ ਨੇ ਕਿਹਾ ਕਿ ਪਿਛਲੇ ਤਿੰਨ ਮਹੀਨੇ "ਬਹੁਤ ਮੁਸ਼ਕਲ" ਰਹੇ ਹਨ ਕਿਉਂਕਿ ਉਨ੍ਹਾਂ ਨੂੰ ਟੇਸਲਾ ਅਤੇ ਸਪੇਸਐਕਸ ਵਿਚ ਆਪਣੇ ਫਰਜ਼ਾਂ...
ਤੁਰਕੀ 'ਚ 7.8 ਤੀਬਰਤਾ ਨਾਲ ਆਇਆ ਭੂਚਾਲ
. . .  about 4 hours ago
ਨਵੀਂ ਦਿੱਲੀ, 6 ਫਰਵਰੀ- ਏ.ਐਫ.ਪੀ. ਨਿਊਜ਼ ਏਜੰਸੀ ਅਨੁਸਾਰ ਅਮਰੀਕੀ ਭੂ-ਵਿਗਿਆਨ ਸੇਵਾ ਨੇ ਕਿਹਾ ਕਿ ਦੱਖਣੀ-ਪੂਰਬੀ ਤੁਰਕੀ ਦੇ ਗਾਜ਼ੀਅਨਟੇਪ ਨੇੜੇ 7.8 ਤੀਬਰਤਾ ਦਾ ਭੂਚਾਲ ਆਇਆ। ਤੁਰਕੀ ਦੇ ਅਧਿਕਾਰੀਆਂ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਗੁਲਾਬੀ ਸੁੰਡੀ ਦੀ ਪਛੇਤੀ ਦਸਤਕ, ਨਰਮਾ ਕੀਤਾ ਤਬਾਹ

ਰਣਜੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ- ਬਠਿੰਡਾ ਅਤੇ ਮਾਨਸਾ ਜ਼ਿਲਿ੍ਹਆਂ ਵਿਚ ਇਸ ਵਾਰ ਗੁਲਾਬੀ ਸੁੰਡੀ ਨੇ ਨਰਮੇ ਦੀ ਫ਼ਸਲ ਤਬਾਹ ਕਰਕੇ ਰੱਖ ਦਿੱਤੀ ਸੀ ਪਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਸ ਗੁਲਾਬੀ ਸੁੰਡੀ ਦੀ ਮਾਰ ਤੋਂ ਬਚ ਗਿਆ ਸੀ ਪਰ ਕੁਝ ...

ਪੂਰੀ ਖ਼ਬਰ »

ਡੇਂਗੂ ਦੇ ਪ੍ਰਕੋਪ ਨੂੰ ਮੁੱਖ ਰੱਖਦੇ ਸਿਵਲ ਸਰਜਨ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡੇਂਗੂ ਦੇ ਪ੍ਰਕੋਪ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਪ੍ਰਧਾਨਗੀ ਵਿਚ ਜ਼ਿਲੇ੍ਹ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਹੋਈ ਜਿਸ ਵਿਚ ਡਾ: ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਲਾਏ ਜਾਣਗੇ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਧੀਰ ਸਿੰਘ ਸਾਗੂ)-ਵਿਜੀਲੈਂਸ ਵਿਭਾਗ ਵਲੋਂ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਥਾਵਾਂ 'ਤੇ ਸੈਮੀਨਾਰ ਲਾਏ ਜਾਣਗੇ | ਇਹ ਸੈਮੀਨਾਰ 26 ਅਕਤੂਬਰ ਤੋਂ ਸ਼ੁਰੂ ਹੋ ਕੇ 1 ਨਵੰਬਰ ਤੱਕ ਚੱਲਣਗੇ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਮਰਾੜ੍ਹ ਪਰਿਵਾਰ ਵਲੋਂ ਦਫ਼ਤਰ ਦਾ ਉਦਘਾਟਨ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਰਹੇ ਮਰਹੂਮ ਸੁਖਦਰਸ਼ਨ ਸਿੰਘ ਮਰਾੜ੍ਹ ਦਾ ਪਰਿਵਾਰ ਵੀ ਹੁਣ ਸਿਆਸਤ ਦੇ ਖੇਤਰ ਵਿਚ ਸਰਗਰਮ ਹੋ ਕੇ ਲੋਕਾਂ ਦੀ ਸੇਵਾ ਲਈ ਪਹਿਲਾਂ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਦੀ ਹੜਤਾਲ 31 ਤੱਕ ਵਧੀ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪੂਰਤੀ ਨਾ ਕਰਨ ਦੇ ਰੋਸ ਵਿਚ ਪੰਜਾਬ ਸਟੇਟ ਮਨਿਸਟਰੀਅਲ ਕਰਮਚਾਰੀ ਯੂਨੀਅਨ ਵਲੋਂ 7 ਅਕਤੂਬਰ ਤੋਂ ਲਗਾਤਾਰ ਕਲਮ ਛੋੜ ਹੜਤਾਲ ਕੀਤੀ ਜਾ ...

ਪੂਰੀ ਖ਼ਬਰ »

ਪੁਲਿਸ ਦੀ ਮੁਸਤੈਦੀ ਕਾਰਨ ਵੱਡਾ ਦੁਖਾਂਤ ਵਾਪਰਨ ਤੋਂ ਟਲ਼ਿਆ

ਮੰਡੀ ਲੱਖੇਵਾਲੀ, 25 ਅਕਤੂਬਰ (ਮਿਲਖ ਰਾਜ)-ਸਥਾਨਕ ਮੰਡੀ ਦੇ ਬੱਸ ਸਟੈਂਡ ਵਾਲੇ ਮੁੱਖ ਚੌਕ ਵਿਚ ਬੀਤੀ ਰਾਤ ਉਸ ਸਮੇਂ ਇਕ ਦੁਕਾਨ ਵਿਚ ਅੱਗ ਲੱਗਣ ਕਾਰਨ ਵਾਪਰਨ ਵਾਲੇ ਵੱਡੇ ਦੁਖਾਂਤ ਤੋਂ ਬਚਾਅ ਹੋ ਗਿਆ, ਜਦੋਂ ਉੱਥੇ ਨਾਕਾ ਲਗਾ ਕੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੂੰ ਇਸ ...

ਪੂਰੀ ਖ਼ਬਰ »

'ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਯੋਜਨਾ' ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਾਰਾਨਸੀ ਵਿਖੇ 'ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਯੋਜਨਾ' ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਵਿਚ ਸਿਵਲ ਸਰਜਨ ...

ਪੂਰੀ ਖ਼ਬਰ »

'ਕਲੇਸ਼ ਮੀਟ' 'ਚ ਖ਼ਰੀਦ ਏਜੰਸੀਆਂ ਦੇ ਭਿ੍ਸ਼ਟਾਚਾਰ ਦੇ ਪਾਜ ਉੱਧੜਨ 'ਤੇ ਸਰਕਾਰ ਹਰਕਤ 'ਚ ਆਈ

ਮੰਡੀ ਕਿੱਲਿਆਂਵਾਲੀ, 25 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਇੱਥੇ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੀ ਹੰਗਾਮਿਆਂ ਭਰੀ 'ਕਲੇਸ਼ ਮੀਟ' ਮੌਕੇ ਕੱਲ੍ਹ ਖ਼ਰੀਦ ਏਜੰਸੀਆਂ ਦੇ ਵੱਡੇ ਭਿ੍ਸ਼ਟਾਚਾਰ ਬਾਰੇ ਉੱਧੜੇ ਪਾਜ ਮੀਡੀਆ 'ਚ ਨਸ਼ਰ ਹੋਣ 'ਤੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਲਾਇਆ ਧਰਨਾ 382ਵੇਂ ਦਿਨ ਵੀ ਰਿਹਾ ਜਾਰੀ

ਗਿੱਦੜਬਾਹਾ, 25 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਮਾਰੂ ਲਾਗੂ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਗਿੱਦੜਬਾਹਾ ਵਿਖੇ ਰੇਲਵੇ ਫਾਟਕ ਕੋਲ ਭਾਰਤੀ ਕਿਸਾਨ ਯੂਨੀਅਨ ਮਾਨਸਾ ਤੇ ਸਹਿਯੋਗੀ ਜਥੇਬੰਦੀਆਂ ਦੇ ਸਾਂਝੇ ...

ਪੂਰੀ ਖ਼ਬਰ »

ਬੀਬੀ ਕਰਨ ਕੌਰ ਬਰਾੜ ਨੇ ਖ਼ਰੀਦ ਕੇਂਦਰਾਂ 'ਤੇ ਸੁਣੀਆਂ ਕਿਸਾਨਾਂ ਦੀਆਂ ਸਮੱਸਿਆਵਾਂ

ਮੰਡੀ ਬਰੀਵਾਲਾ, 25 ਅਕਤੂਬਰ (ਨਿਰਭੋਲ ਸਿੰਘ)-ਸ੍ਰ੍ਰੀ ਮੁਕਤਸਰ ਸਾਹਿਬ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਸਮੇਂ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ...

ਪੂਰੀ ਖ਼ਬਰ »

ਬੀ.ਐੱਡ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਸੇਂਟ ਸਹਾਰਾ ਗਰੁੱਪ ਆਫ਼ ਇੰਸਟੀਚਿਊਟਸ ਅਧੀਨ ਫ਼ਿਰੋਜ਼ਪੁਰ ਰੋਡ ਉੱਪਰ ਸਥਿਤ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਦੇ ਬੀ.ਐੱਡ ਦਾ ਸੈਸ਼ਨ 2020-22 ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਆਗੂ ਹਰਮਨਦੀਪ ਸਿੰਘ ਕਿੱਟੂ ਬਾਂਮ ਦੀ ਪ੍ਰਧਾਨਗੀ ਹੇਠ ਹੋਈ | ਸੰਯੁਕਤ ...

ਪੂਰੀ ਖ਼ਬਰ »

ਸਕੂਲ 'ਚ ਖਾਲੀ ਪਈਆਂ ਅਸਾਮੀਆਂ ਨੂੰ ਪੂਰਾ ਕਰਨ ਲਈ ਮੰਗ ਪੱਤਰ ਦਿੱਤਾ

ਮੰਡੀ ਲੱਖੇਵਾਲੀ, 25 ਅਕਤੂਬਰ (ਮਿਲਖ ਰਾਜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੇਵਾਲੀ (ਮੁੰਡੇ) ਵਿਖੇ ਹਿੰਦੀ ਮਾਸਟਰ, ਆਰਟ ਐਂਡ ਕਰਾਫਟ ਅਧਿਆਪਕ, ਲੈਬ ਸਹਾਇਕ, ਪੀਅਨ ਕਮ ਚੌਕੀਦਾਰ, ਸਫ਼ਾਈ ਸੇਵਕ (ਚੌਥਾ ਦਰਜਾ) ਦੀਆਂ ਅਸਾਮੀਆਂ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਖਾਲੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਸ਼ੁਰੂ ਕੀਤੀ ਸਫ਼ਾਈ ਮੁਹਿੰਮ

ਗਿੱਦੜਬਾਹਾ, 25 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਚ ਡੇਂਗੂ ਦੇ ਪ੍ਰਕੋਪ ਤੋਂ ਬਚਣ ਲਈ ਤੇ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਤੇ ਸਫ਼ਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਯੂਥ ਅਕਾਲੀ ਦਲ ਵਲੋਂ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਨਾਇਬ ਤਹਿਸੀਲਦਾਰ ਬਰੀਵਾਲਾ ਨੂੰ ਦਿੱਤਾ ਮੰਗ ਪੱਤਰ

ਮੰਡੀ ਬਰੀਵਾਲਾ, 22 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਜਸਵੀਰ ਸਿੰਘ ਸਰਾਏਨਾਗਾ ਦੀ ਅਗਵਾਈ ਵਿਚ ਨਾਇਬ ਤਹਿਸੀਲਦਾਰ ਬਰੀਵਾਲਾ ਨੂੰ ਮੰਗ ਪੱਤਰ ਦਿੱਤਾ ਕਿ ਝੋਨੇ ਦੀ ਪਰਾਲੀ ਦੀ ਸਮੱਸਿਆ ਦਾ ਢੁੱਕਵਾਂ ਹੱਲ ਕੀਤਾ ...

ਪੂਰੀ ਖ਼ਬਰ »

ਕਿਸਾਨਾਂ ਦੀ ਫ਼ਸਲ 'ਤੇ ਲੱਗ ਰਹੇ ਵੱਟੇ ਨੇ ਸਰਕਾਰ ਦੇ ਦਾਅਵਿਆਂ ਦੀ ਕੱਢੀ ਫ਼ੂਕ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮੰਡੀਆਂ 'ਚ ਕਿਸਾਨਾਂ ਦੀ ਹੋ ਰਹੀ ਖੱਜਲ-ਖ਼ੁਆਰੀ ਨੂੰ ਜਾਣਨ ਲਈ ਅੱਜ ਸੂਬੇ ਭਰ 'ਚ ਆਮ ਆਦਮੀ ਪਾਰਟੀ ਵਲੋਂ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਡੇਂਗੂ ਵਿਰੋਧੀ ਜਾਗਰੂਕਤਾ ਅਤੇ ਸਵੱਛਤਾ ਸੰਬੰਧੀ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਐਨ.ਐਸ.ਐਸ. ਤੇ ਐਨ.ਸੀ.ਸੀ ਯੂਨਿਟਾਂ ਵਲੋਂ ਕਾਲਜ ਪਿ੍ੰਸੀਪਲ ਡਾ:ਤੇਜਿੰਦਰ ਕੌਰ ਧਾਲੀਵਾਲ ਦੀ ਸੁਚੱਜੀ ਅਗਵਾਈ ਅਧੀਨ ਡੇਂਗੂ ਵਿਰੋਧੀ ਜਾਗਰੂਕਤਾ ਅਤੇ ਸਵੱਛਤਾ ...

ਪੂਰੀ ਖ਼ਬਰ »

ਸੰਤ ਬਾਬਾ ਕਿ੍ਸ਼ਨ ਦਾਸ ਦੀ ਬਰਸੀ 'ਤੇ ਅਖੰਡ ਪਾਠ ਦੀ ਲੜੀ 1 ਨਵੰਬਰ ਤੋਂ

ਦੋਦਾ, 25 ਅਕਤੂਬਰ (ਰਵੀਪਾਲ)- ਸਥਾਨਕ ਕਸਬੇ 'ਚ ਪ੍ਰਸਿੱਧ ਤਪੱਸਵੀ ਸੰਤ ਬਾਬਾ ਕਿ੍ਸ਼ਨ ਦਾਸ ਦੀ ਬਰਸੀ 7 ਦਸੰਬਰ ਨੂੰ ਸਮਰਪਿਤ ਅਖੰਡ ਪਾਠ ਦੀ ਲੜੀ ਪਹਿਲੀ ਨਵੰਬਰ ਨੂੰ ਸ਼ੁਰੂ ਕੀਤੀ ਜਾਵੇਗੀ | ਸੰਮਤੀ ਦੇ ਪ੍ਰਧਾਨ ਸੁਖਪਾਲ ਬਰਾੜ ਤੇ ਸੰਮਤੀ ਆਗੂਆਂ ਨੇ ਦੱਸਿਆ ਕਿ ਡੇਰਾ ਸੰਤ ਬਾਬਾ ਕਿ੍ਸ਼ਨਦਾਸ ਗਊਸੇਵਾ ਸੰਮਤੀ, ਪੰਚਾਇਤ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਬੱਤ ਦੇ ਭਲੇ ਲਈ ਅਖੰਡ ਪਾਠ ਦੀ ਲੜੀ 1 ਨਵੰਬਰ ਤੋਂ ਸ਼ੁਰੂ ਕੀਤੀ ਜਾਵੇਗੀ, ਜਿਸ ਦੇ ਭੋਗ ਡੇਰਾ ਸੰਤ ਬਾਬਾ ਕਿ੍ਸ਼ਨ ਦਾਸ ਦੋਦਾ ਵਿਖੇ ਪਾਏ ਜਾਣਗੇ ਜਿਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਬੋਹੜ ਸਿੰਘ ਮੈਂਬਰ, ਸੁਖਪਾਲ ਬਰਾੜ, ਸੱਤਪਾਲ ਬਾਂਸਲ, ਜਗਤਾਰ ਸ਼ਰਮਾ, ਬਿੱਟੂ ਵਧਵਾ, ਸੇਵਕ ਖੋਸਾ, ਕਪੂਰ ਸਿੰਘ, ਬਲਦੇਵ ਸਿੰਘ ਸਾਬਕਾ ਪੰਚ, ਗੁਰਦੀਪ ਸਿੰਘ ਰੋਮਾਣਾ, ਕਾਲਾ ਸ਼ਰਮਾ ਤੇ ਸੰਮਤੀ ਦੇ ਸੇਵਾਦਾਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਐਥਲੀਟ ਨੋਰਤਨ ਨੇ ਜਿੱਤਿਆ ਸੋਨ ਤਗਮਾ

ਗਿੱਦੜਬਾਹਾ, 25 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਗੋਆ ਵਿਖੇ ਹੋਈਆਂ ਚੌਥੀਆਂ ਨੈਸ਼ਨਲ ਯੂਥ ਖੇਡਾਂ ਚੈਂਪੀਅਨਸ਼ਿਪ 2021 ਦੌਰਾਨ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਐਥਲੀਟ ਨੋਰਤਨ ਨੇ ਸੋਨ ਤਗਮਾ ਪ੍ਰਾਪਤ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਕਿਰਤੀ ਕਿਸਾਨ ਯੂਨੀਅਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਥਾਂਦੇਵਾਲਾ ਵਿਖੇ ਹੋਈ | ਇਸ ਮੌਕੇ ਸੂਬਾ ਆਗੂ ਜਸਵਿੰਦਰ ਸਿੰਘ ਝਬੇਲਵਾਲੀ ਅਤੇ ...

ਪੂਰੀ ਖ਼ਬਰ »

ਵਿਮੁਕਤ ਕਬੀਲੇ ਬਾਵਰੀਆ ਮਹਾਂ ਸੰਘ ਦੀ ਸੂਬਾ ਪੱਧਰੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਵਿਮੁਕਤ ਕਬੀਲੇ ਬਾਵਰੀਆ ਮਹਾਂ ਸੰਘ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਕਮੇਟੀ ਮੈਂਬਰ ਪਰਮਜੀਤ ਸਿੰਘ ਬਰਗਾੜੀ, ਜਸਵੀਰ ਸਿੰਘ ਡੂੰਮਵਾਲੀ ਤੇ ਦੌਲਤ ਸਿੰਘ ਬੁੱਕਣ ਵਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਕੱਚਾ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਾਂ ਵਲੋਂ ਸਵੱਛ ਭਾਰਤ ਮੁਹਿੰਮ ਸ਼ੁਰੂ

ਮਲੋਟ, 25 ਅਕਤੂਬਰ (ਪਾਟਿਲ)- ਡੀ.ਏ.ਵੀ. ਕਾਲਜ ਮਲੋਟ ਵਿਖੇ ਡਾ:ਏਕਤਾ ਖੋਸਲਾ ਦੀ ਅਗਵਾਈ ਹੇਠ ਅਤੇ ਲੈਫ਼ਟੀਨੈਂਟ ਡਾ: ਮੁਕਤਾ ਮੁਟਨੇਜਾ ਦੇ ਸਹਿਯੋਗ ਨਾਲ ਐਨ.ਸੀ.ਸੀ. ਯੂਨਿਟ ਦੁਆਰਾ ਸਵੱਛ ਭਾਰਤ ਮੁਹਿੰਮ ਅਧੀਨ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ ਜਿਸ ਵਿਚ ਐਨ.ਸੀ.ਸੀ. ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਲਾਏ ਜਾਣਗੇ ਵਿਸ਼ੇਸ਼ ਕੈਂਪ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਧੀਰ ਸਿੰਘ ਸਾਗੂ)- ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੇ ਲਾਭਪਾਤਰੀਆਂ ਅਤੇ ਉਨ੍ਹਾਂ ਲਈ ਚਲਾਈ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੰੁਚਾਉਣ ਦੇ ਮੰਤਵ ਨਾਲ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਸੰਬੰਧੀ ਦਿੱਤੀ ਜਾਣਕਾਰੀ

ਮਲੋਟ, 25 ਅਕਤੂਬਰ (ਪਾਟਿਲ)-ਪੰਜਾਬ ਰਾਜ ਕਾਨੰੂਨੀ ਸੇਵਾ ਅਥਾਰਟੀ ਚੰਡੀਗੜ੍ਹ ਦੇ ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰੀ ਹਾਈ ਸਕੂਲ ਮੰਡੀ ਹਰਜੀ ਰਾਮ ਮਲੋਟ (ਲੜਕੇ) ਵਲੋਂ ਸ਼ਹੀਦ ਭਗਤ ਸਿੰਘ ਲੀਗਲ ਲਿਟਰੇਸੀ ਕਲੱਬ ਅਧੀਨ ਲੋਕਾਂ ਨੂੰ ਸੇਵਾ ਅਥਾਰਟੀ ਵਲੋਂ ਮੁਫ਼ਤ 'ਚ ...

ਪੂਰੀ ਖ਼ਬਰ »

ਕਵਿਤਾ ਗਾਇਨ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਦ ਗਲੈਡੀਓਲਸ ਸਕੂਲ ਵਿਖੇ ਪਿ੍ੰਸੀਪਲ ਅਮਨ ਕੁਮਾਰ ਦੀ ਅਗਵਾਈ ਹੇਠ ਨੰਨੇ੍ਹ-ਮੁੰਨ੍ਹੇ ਬੱਚਿਆਂ ਦਾ ਕਵਿਤਾ ਗਾਇਨ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਕਵਿਤਾਵਾਂ ਸੁਣਾਈਆਂ ਜਿਸ ਵਿਚ ਨਰਸਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX