ਤਾਜਾ ਖ਼ਬਰਾਂ


ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  19 minutes ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  39 minutes ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  about 2 hours ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  about 3 hours ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  about 3 hours ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  about 3 hours ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  about 4 hours ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  about 4 hours ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  about 4 hours ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  about 5 hours ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  about 4 hours ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  about 2 hours ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  about 6 hours ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  about 6 hours ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  about 6 hours ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  about 6 hours ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  about 7 hours ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  about 7 hours ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  about 7 hours ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  about 7 hours ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  about 7 hours ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਮੇਰਾ ਭਰਾ ਕਦੇ ਡਰਿਆ ਨਹੀਂ- ਪ੍ਰਿਅੰਕਾ ਗਾਂਧੀ
. . .  about 7 hours ago
ਨਵੀਂ ਦਿੱਲੀ, 23 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੀ ਮੋਦੀ ਸਰਨੇਮ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੇਸ ਸਿਆਸਤ ਤੋਂ ਪ੍ਰਭਾਵਿਤ- ਸੁਖਬੀਰ ਸਿੰਘ ਬਾਦਲ
. . .  about 7 hours ago
ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 12:30 ਵਜੇ ਫ਼ਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੇਸ਼ ਹੋਏ। ਪੇਸ਼ੀ....
ਮੇਰਾ ਧਰਮ ਸੱਚ ਤੇ ਅਹਿੰਸਾ ’ਤੇ ਆਧਾਰਤ- ਰਾਹੁਲ ਗਾਂਧੀ
. . .  about 8 hours ago
ਨਵੀਂ ਦਿੱਲੀ, 23 ਮਾਰਚ- ਕਥਿਤ ‘ਮੋਦੀ ਸਰਨੇਮ’ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੇਰਾ ਧਰਮ ਸੱਚ ਅਤੇ ਅਹਿੰਸਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਮਾਨਸਾ

ਜ਼ਿਲੇ੍ਹ 'ਚ ਹਰ ਕਿਸਮ ਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਯਤਨ ਜਾਰੀ- ਰਾਜਾ ਵੜਿੰਗ

ਮਾਨਸਾ, 25 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿਥੇ ਉਹ ਟਰਾਂਸਪੋਰਟ ਵਿਭਾਗ ਦੀ ਸਮੁੱਚੀ ਕਾਰਜਸ਼ੈਲੀ ਦਾ ਯੋਜਨਾਬੱਧ ਤਰੀਕੇ ਨਾਲ ਸੁਧਾਰ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ, ਉੱਥੇ ਹੀ ਮਾਨਸਾ ਜ਼ਿਲ੍ਹੇ 'ਚ ਹਰੇਕ ਕਿਸਮ ਦੀਆਂ ਸੁਵਿਧਾਵਾਂ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਦਰਪੇਸ਼ ਮਸਲਿਆਂ ਨੂੰ ਹੱਲ ਕਰਨ ਲਈ ਢੁਕਵੇਂ ਕਦਮ ਚੁੱਕ ਰਹੇ ਹਨ | ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਚੁਣੇ ਹੋਏ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ 'ਚ ਹਰੇਕ ਨੁਮਾਇੰਦੇ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਸਮਾਂਬੱਧ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ | ਉਨ੍ਹਾਂ ਮਾਨਸਾ ਜ਼ਿਲੇ੍ਹ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ 15 ਦਿਨ ਬਾਅਦ ਸਮੀਖਿਆ ਮੀਟਿੰਗ ਕਰਨ ਦਾ ਐਲਾਨ ਕੀਤਾ | ਮੀਟਿੰਗ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਕਿਹਾ ਕਿ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਹਰੇਕ ਅਧਿਕਾਰੀ ਦੀ ਜ਼ਿੰਮੇਵਾਰੀ ਨਿਰਧਾਰਿਤ ਕੀਤੀ ਜਾਵੇ | ਇਸ ਮੌਕੇ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਪ੍ਰੇਮ ਮਿੱਤਲ, ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ, ਉਪ ਚੇਅਰਮੈਨ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਰਾਮ ਸਿੰਘ ਸਰਦੂਲਗੜ੍ਹ, ਸੀਨੀਅਰ ਕਾਂਗਰਸ ਆਗੂ ਡਾ. ਮਨੋਜ ਬਾਲਾ ਬਾਂਸਲ, ਰਣਜੀਤ ਕੌਰ ਭੱਟੀ, ਯੂਥ ਕਾਂਗਰਸ ਆਗੂ ਗੁਰਪ੍ਰੀਤ ਸਿੰਘ ਵਿੱਕੀ, ਚੁਸਪਿੰਦਰਵੀਰ ਸਿੰਘ ਭੁਪਾਲ, ਕਾਂਗਰਸੀ ਆਗੂ ਬਲਵਿੰਦਰ ਨਾਰੰਗ, ਕਰਮ ਸਿੰਘ ਚੌਹਾਨ, ਕੁਲਵੰਤ ਸਿੰਗਲਾ, ਪਿ੍ਤਪਾਲ ਸਿੰਘ ਡਾਲੀ, ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਸੁਰੇਸ਼ ਨੰਦਗੜ੍ਹੀਆ, ਅਮਰੀਕ ਸਿੰਘ ਢਿੱਲੋਂ, ਬੱਬਲਜੀਤ ਸਿੰਘ ਖਿਆਲਾ, ਜਸਵੀਰ ਕੌਰ, ਵਿਨੋਦ ਸਿੰਗਲਾ, ਰਜਨੀਸ਼ ਸ਼ਰਮਾ ਭੀਖੀ ਆਦਿ ਹਾਜ਼ਰ ਸਨ |
ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ
ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਘਰ ਘਰ ਜਾ ਕੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ | ਉਨ੍ਹਾਂ ਸਵਰਗੀ ਕਿਸਾਨ ਗੁਰਜੰਟ ਸਿੰਘ ਵਾਸੀ ਕੋਟਧਰਮੂ ਦੇ ਲੜਕੇ ਸੁਖਵਿੰਦਰ ਸਿੰਘ, ਧੰਨਾ ਸਿੰਘ ਵਾਸੀ ਖਿਆਲੀ ਚਹਿਲਾਂਵਾਲੀ ਦੀ ਪਤਨੀ ਮਨਜੀਤ ਕੌਰ, ਕੁਲਵੰਤ ਸਿੰਘ ਵਾਸੀ ਨੰਦਗੜ੍ਹ ਦੇ ਲੜਕੇ ਨਿਰਮਲ ਸਿੰਘ, ਗੁਰਜੰਟ ਸਿੰਘ ਵਾਸੀ ਬੱਛੋਆਣਾ ਦੇ ਲੜਕੇ ਸੁਖਵਿੰਦਰ ਸਿੰਘ, ਜਗਸੀਰ ਸਿੰਘ ਵਾਸੀ ਭਾਦੜਾ ਦੀ ਪਤਨੀ ਰਮਨਦੀਪ ਕੌਰ ਉਰਫ਼ ਮਲਕੀਤ ਕੌਰ, ਜੁਗਰਾਜ ਸਿੰਘ ਵਾਸੀ ਗੁੜੱਦੀ ਦੇ ਲੜਕੇ ਬਖਸ਼ੀਸ਼ ਸਿੰਘ ਅਤੇ ਗੁਰਜੰਟ ਸਿੰਘ ਵਾਸੀ ਅਲੀਸ਼ੇਰ ਕਲਾਂ ਦੇ ਲੜਕੇ ਜਗਸੀਰ ਸਿੰਘ ਨੂੰ ਨਿਯੁਕਤੀ ਪੱਤਰ ਸੌਂਪੇ |
ਰਾਜਾ ਵੜਿੰਗ ਨਾਲ ਕਿਸਾਨਾਂ ਨੇ ਕੀਤੇ ਸਵਾਲ ਜਵਾਬ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ - ਇਸ ਹਲਕੇ ਦੇ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਪੁੱਜੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪਿੰਡ ਬੱਛੋਆਣਾ ਜਾਂਦਿਆਂ ਰਸਤੇ 'ਚ ਰੋਕ ਕੇ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂਆਂ ਨੇ ਕੁਝ ਸਵਾਲ-ਜਵਾਬ ਕੀਤੇ, ਜਿਨ੍ਹਾਂ 'ਚ ਰੇਲ ਹਾਦਸੇ ਦਾ ਸ਼ਿਕਾਰ ਕਿਸਾਨ ਪਰਮਾ ਸਿੰਘ ਬਰ੍ਹੇ ਨੂੰ ਮੁਆਵਜ਼ਾ ਦੇਣ ਦੀ ਮੰਗ ਤੋਂ ਇਲਾਵਾ ਨਰਮੇ 'ਤੇ ਗੁਲਾਬੀ ਸੁੰਡੀ ਦੇ ਨੁਕਸਾਨ ਲਈ ਮੁਆਵਜ਼ੇ ਬਾਰੇ, ਡੀ. ਏ. ਪੀ. ਖਾਦ ਦੀ ਘਾਟ ਦੂਰ ਕਰਨ ਅਤੇ ਝੋਨੇ ਦੀ ਨਮੀ 17 ਤੋਂ 20 ਫ਼ੀਸਦੀ ਕਰਨ ਆਦਿ ਸਬੰਧੀ ਕੀਤੇ ਸਵਾਲਾਂ ਦੇ ਜਵਾਬ 'ਚ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪਰਮਾ ਸਿੰਘ ਦੇ ਪਰਿਵਾਰ ਨੂੰ 4 ਦਿਨ ਦੇ ਅੰਦਰ ਬਣਦਾ ਮੁਆਵਜ਼ਾ ਦੇਣ ਤੋਂ ਇਲਾਵਾ ਦੂਜੇ ਕਿਸਾਨ ਮੁੱਦੇ ਮੁੱਖ ਮੰਤਰੀ ਨਾਲ ਨਿੱਜੀ ਤੌਰ 'ਤੇ ਵੀ ਵਿਚਾਰਨ ਦੇ ਨਾਲ ਹੀ ਕੈਬਨਿਟ 'ਚ ਵੀ ਰੱਖੇ ਜਾਣਗੇ | ਇਸ ਮੌਕੇ ਜਥੇਬੰਦੀ ਦੇ ਸੂਬਾਈ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਜ਼ਿਲ੍ਹਾ ਆਗੂ ਦੇਵੀ ਦਾਸ, ਤਾਰਾ ਚੰਦ, ਸੱਤਪਾਲ ਸਿੰਘ ਬਰ੍ਹੇ, ਵਸਾਵਾ ਸਿੰਘ, ਗੁਰਜੰਟ ਸਿੰਘ ਮੰਘਾਣੀਆਂ ਅਤੇ ਪੰਜਾਬ ਕਿਸਾਨ ਜਥੇਬੰਦੀ ਦੇ ਕੁਝ ਆਗੂ ਵੀ ਮੌਜੂਦ ਸਨ |
ਬੁਢਲਾਡਾ ਪੁੱਜਣ 'ਤੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ
ਇਸ ਤੋਂ ਪਹਿਲਾਂ ਬੁਢਲਾਡਾ ਬੱਸ ਅੱਡੇ 'ਤੇ ਪੁੱਜੇ ਰਾਜਾ ਵੜਿੰਗ ਦਾ ਕਾਂਗਰਸ ਦੇ ਹਲਕਾ ਇੰਚਾਰਜ ਰਣਜੀਤ ਕੌਰ ਭੱਟੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੋਂ ਇਲਾਵਾ ਹੋਰਨਾਂ ਅਧਿਕਾਰੀਆਂ ਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੇ ਭਰਵਾਂ ਸਵਾਗਤ ਕੀਤਾ | ਆਪਣੇ ਨਿਰਧਾਰਿਤ ਦੌਰੇ ਦੇ ਸਮੇਂ ਤੋਂ ਕਈ ਘੰਟੇ ਪਛੜ ਕੇ ਚੱਲ ਰਹੇ ਰਾਜਾ ਵੜਿੰਗ ਸਿਰਫ਼ ਚੰਦ ਮਿੰਟ ਹੀ ਰੁਕੇ | ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਮੁਸਾਫਿਰਾਂ ਤੇ ਮੁਲਾਜ਼ਮਾਂ ਦੀਆਂ ਸਾਰੀਆਂ ਮੁਸ਼ਕਿਲਾਂ ਹੱਲ ਹੋਣਗੀਆਂ ਪਰ ਉਸ ਲਈ ਕੁਝ ਸਮੇਂ ਦੀ ਜ਼ਰੂਰਤ ਹੈ | ਇਸ ਮੌਕੇ ਕੁਸ਼ ਸ਼ਰਮਾ, ਗੁਰਪ੍ਰੀਤ ਸਿੰਘ ਵਿਰਕ, ਲੱਕੀ ਗਰਗ, ਤਰਜੀਤ ਸਿੰਘ ਚਹਿਲ, ਸਾਬਕਾ ਪੰਚ ਸੱਤਪਾਲ ਸ਼ਰਮਾ, ਹੈਪੀ ਮਲਹੋਤਰਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਆਰਥਿਕ ਤੌਰ 'ਤੇ ਪ੍ਰੇਸ਼ਾਨ ਮਜ਼ਦੂਰ ਵਲੋਂ ਖ਼ੁਦਕੁਸ਼ੀ

ਝੁਨੀਰ, 25 ਅਕਤੂਬਰ( ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਕੋਰਵਾਲਾ ਦਾ ਮਜ਼ਦੂਰ ਜੋ ਕਿ ਆਰਥਿਕ ਤੌਰ 'ਤੇ ਪ੍ਰੇਸ਼ਾਨ ਸੀ, ਨੇ ਖੁਦਕੁਸ਼ੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਮਜ਼ਦੂਰ ਕਾਕਾ ਸਿੰਘ (43) ਪੁੱਤਰ ਲੁੱਧਰ ਸਿੰਘ ਨੇ ਆਪਣੇ ਘਰ 'ਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ...

ਪੂਰੀ ਖ਼ਬਰ »

ਖੇਤਰੀ ਯੁਵਕ ਮੇਲੇ 'ਚ ਤੀਸਰੇ ਦਿਨ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਚੜ੍ਹਤ

ਬਰੇਟਾ, 25 ਅਕਤੂਬਰ (ਪਾਲ ਸਿੰਘ ਮੰਡੇਰ) - ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਚੱਲ ਰਹੇ ਖੇਤਰੀ ਯੁਵਕ ਮੇਲੇ ਦੇ ਤੀਸਰੇ ਦਿਨ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਚੜ੍ਹਤ ਰਹੀ | ਲਘੂ ਫ਼ਿਲਮ ਦੇ ਮੁਕਾਬਲਿਆਂ ਵਿਚ ਗੁਰੂ ਨਾਨਕ ਕਾਲਜ ਨੇ ਪਹਿਲਾ ਅਤੇ ਯੂਨੀਵਰਸਿਟੀ ਕਾਲਜ ...

ਪੂਰੀ ਖ਼ਬਰ »

ਭੂੰਗ ਵਾਲੀਆਂ ਟਰੈਕਟਰ-ਟਰਾਲੀਆਂ ਤੇ ਟਰੱਕ ਨਹੀਂ ਚੱਲਣ ਦਿੱਤੇ ਜਾਣਗੇ- ਵੜਿੰਗ

ਮਾਨਸਾ, 25 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੀਆਂ ਸੜਕਾਂ 'ਤੇ ਭੂੰਗ ਵਾਲੀਆਂ ਟਰੈਕਟਰ-ਟਰਾਲੀਆਂ ਤੇ ਟਰੱਕ ਨਹੀਂ ਚੱਲਣ ਦਿੱਤੇ ਜਾਣਗੇ | ਸਥਾਨਕ ਬਚਤ ਭਵਨ ਵਿਖੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਬੀ.ਡੀ.ਪੀ.ਓ. ਦਫ਼ਤਰ ਭੀਖੀ ਅੱਗੇ ਧਰਨਾ

ਭੀਖੀ, 25 ਅਕਤੂਬਰ (ਗੁਰਿੰਦਰ ਸਿੰਘ ਔਲਖ) - ਬੇਜ਼ਮੀਨੇ ਮਜ਼ਦੂਰ ਪਰਿਵਾਰਾਂ ਨੂੰ ਸਰਕਾਰ ਵਲੋਂ 5-5 ਮਰਲੇ ਪਲਾਟ ਦੇਣ ਦੇ ਵਾਅਦਾ ਖ਼ਿਲਾਫ਼ੀ ਵਿਰੁੱਧ ਮਜ਼ਦੂਰ ਮੁਕਤੀ ਮੋਰਚਾ ਵਲੋਂ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਧਰਨਾ ਲਗਾਇਆ ਗਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਖੇਤੀ ਵਿਰੋਧੀ ਕਾਨੂੰਨ ਵਾਪਸ ਕਰਵਾਉਣ ਲਈ ਰੋਸ ਧਰਨੇ ਜਾਰੀ

ਮਾਨਸਾ, 25 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) - ਤਿੰਨ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ ਰੱਖੇ ਗਏ | ਸਥਾਨਕ ਰੇਲਵੇ ਪਾਰਕਿੰਗ 'ਚ ...

ਪੂਰੀ ਖ਼ਬਰ »

ਟਰਾਂਸਪੋਰਟ ਮੰਤਰੀ ਦੀ ਆਮਦ ਤੋਂ ਪਹਿਲਾਂ ਵਿਦਿਆਰਥੀਆਂ ਨੇ ਲਗਾਇਆ ਰੋਸ ਧਰਨਾ

ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਇਥੇ ਆਮਦ ਤੋਂ ਪਹਿਲਾਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ | ਜ਼ਿਕਰਯੋਗ ਹੈ ਕਿ ਪਾੜੇ ...

ਪੂਰੀ ਖ਼ਬਰ »

ਰਜਬਾਹੇ 'ਚ ਪਾੜ ਪੈਣ ਨਾਲ 50 ਏਕੜ ਰਕਬੇ 'ਚ ਪਾਣੀ ਭਰਿਆ

-- ਬਲਵਿੰਦਰ ਸਿੰਘ ਧਾਲੀਵਾਲ-- ਮਾਨਸਾ, ਬੋਹਾ 25 ਅਕਤੂਬਰ (ਰਮੇਸ਼ ਤਾਂਗੜੀ) - ਮਾਨਸਾ ਨੇੜੇ ਚਕੇਰੀਆਂ ਰੋਡ 'ਤੇ ਮੂਸਾ ਰਜਬਾਹੇ 'ਚ 70-80 ਫੁੱਟ ਪਾੜ ਪੈਣ ਨਾਲ 50 ਏਕੜ ਤੋਂ ਵਧੇਰੇ ਰਕਬੇ 'ਚ ਪਾਣੀ ਭਰ ਗਿਆ ਹੈ | ਪਾਣੀ ਨਾਲ ਐਨ ਪੱਕਣ 'ਤੇ ਆਈ ਝੋਨੇ ਦੀ 35-40 ਏਕੜ ਫ਼ਸਲ ਜਿੱਥੇ ...

ਪੂਰੀ ਖ਼ਬਰ »

ਮੰਤਰੀ ਦੇ ਦੌਰੇ ਦੀ ਭਿਣਕ ਪੈਂਦਿਆਂ ਨਿੱਜੀ ਆਪ੍ਰੇਟਰਾਂ ਨੇ ਅਣਅਧਿਕਾਰਤ ਬੱਸਾਂ ਕੀਤੀਆਂ ਇੱਧਰ ਉੱਧਰ

ਬੁਢਲਾਡਾ, 25 ਅਕਤੂਬਰ (ਸੁਨੀਲ ਮਨਚੰਦਾ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੱਜ ਬੁਢਲਾਡਾ ਬੱਸ ਸਟੈਂਡ ਅਤੇ ਪੀ.ਆਰ.ਟੀ.ਸੀ. ਵਰਕਸ਼ਾਪ ਦਾ ਦੌਰਾ ਕਰਨ ਨੂੰ ਲੈ ਕੇ ਆਈ ਖ਼ਬਰ ਦਾ ਉਸ ਸਮੇਂ ਨਜ਼ਾਰਾ ਦੇਖਣ ਨੂੰ ਮਿਲਿਆ ਜਦੋਂ ਬੱਸ ਸਟੈਂਡ ...

ਪੂਰੀ ਖ਼ਬਰ »

ਕੌਂਸਲਰ ਤੇ ਵਾਰਡ ਵਾਸੀਆਂ ਨੇ ਨਗਰ ਪੰਚਾਇਤ ਦਫ਼ਤਰ ਜੋਗਾ 'ਚ ਲਗਾਇਆ ਧਰਨਾ

ਜੋਗਾ, 25 ਅਕਤੂਬਰ (ਹਰਜਿੰਦਰ ਸਿੰਘ ਚਹਿਲ) - ਕਸਬਾ ਜੋਗਾ ਦੇ ਵਾਰਡ ਨੰ:9 ਦੀ ਕੌਂਸਲਰ ਦੀ ਅਗਵਾਈ 'ਚ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਨਗਰ ਪੰਚਾਇਤ ਦਫਤਰ 'ਚ ਧਰਨਾ ਲਗਾਇਆ ਗਿਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਨਗਰ ਪੰਚਾਇਤ ਦੇ ਪ੍ਰਧਾਨ ਵਲੋਂ ਉਪਰੋਕਤ ਵਾਰਡ ਦੇ ਕੰਮ ...

ਪੂਰੀ ਖ਼ਬਰ »

ਸੜਕ ਦੇ ਨਿਰਮਾਣ ਮੌਕੇ ਘਟੀਆ ਮਟੀਰੀਅਲ ਲਗਾਉਣ ਦੇ ਦੋਸ਼

ਬੁਢਲਾਡਾ, 25 ਅਕਤੂਬਰ (ਸੁਨੀਲ ਮਨਚੰਦਾ) - ਸਥਾਨਕ ਵਾਰਡ ਨੰਬਰ-6 'ਚ ਨਵੀਂ ਸੜਕ 'ਤੇ ਘਟੀਆ ਮਟੀਰੀਅਲ ਦੀ ਵਰਤੋਂ ਕਰਨ ਖ਼ਿਲਾਫ਼ ਵਾਰਡ ਵਾਸੀਆਂ ਠੇਕੇਦਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਵਾਰਡ ਵਾਸੀ ਬਲਜੀਤ ਸਿੰਘ, ਭੋਲਾ ਸਿੰਘ, ਲਛਮਣ ਸਿੰਘ, ਬਿ੍ਛ ਭਾਨ, ਲਾਭ ...

ਪੂਰੀ ਖ਼ਬਰ »

ਕਰਵਾ ਚੌਥ ਤਿਉਹਾਰ ਮੌਕੇ ਸਮਾਗਮ ਕਰਵਾਇਆ

ਸਰਦੂਲਗੜ੍ਹ, 25 ਅਕਤੂਬਰ (ਨਿ.ਪ.ਪ.)- ਸਥਾਨਕ ਗੋਲਡਨ ਸਿਨੇਮਾ ਦੁਆਰਾ ਕਰਵਾ ਚੌਥ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਵਿਚ 80 ਸੁਹਾਗਣ ਔਰਤਾਂ ਨੇ ਸ਼ਿਰਕਤ ਕੀਤੀ | ਮਿਸਿਜ ਕਰਵਾ ਕੁਈਨ ਦਾ ਮੁਕਾਬਲਾ ਰਜਨੀ ਜੈਨ ਨੇ ਜਿੱਤਿਆ | ਪ੍ਰਬੰਧਕਾਂ ਵਲੋਂ ਸਮਾਗਮ 'ਚ ਭਾਗ ਲੈ ...

ਪੂਰੀ ਖ਼ਬਰ »

ਬੰਦ ਪਏ ਪੇਂਡੂ ਸੇਵਾ ਕੇਂਦਰਾਂ ਨੂੰ ਮੁੜ ਚਲਾਉਣ ਦੀ ਮੰਗ

ਬੁਢਲਾਡਾ, 25 ਅਕਤੂਬਰ (ਸਵਰਨ ਸਿੰਘ ਰਾਹੀ) - ਪਿਛਲੀ ਅਕਾਲੀ ਸਰਕਾਰ ਵਲੋਂ ਲੋਕਾਂ ਨੂੰ ਦਫ਼ਤਰਾਂ ਦੇ ਚੱਕਰਾਂ ਤੋਂ ਛੁਟਕਾਰਾ ਦਿਵਾਉਣ ਅਤੇ ਘਰਾਂ ਦੇ ਨੇੜੇ ਹੀ ਸਰਕਾਰੀ ਸੁਵਿਧਾਵਾਂ ਦੇਣ ਦੇ ਮਕਸਦ ਨਾਲ ਪਿੰਡਾਂ ਅੰਦਰ ਖੋਲ੍ਹੇ ਗਏ 'ਸੇਵਾ ਕੇਂਦਰਾਂ' ਨੂੰ ਕਾਂਗਰਸ ...

ਪੂਰੀ ਖ਼ਬਰ »

ਸਰਦੂਲਗੜ੍ਹ-ਰਤੀਆ ਖਸਤਾ ਹਾਲਤ ਸੜਕ ਕੌੜੀਵਾੜਾ ਪਿੰਡ ਲਈ ਬਣੀ ਵੱਡੀ ਸਮੱਸਿਆ

--ਪ੍ਰਕਾਸ਼ ਸਿੰਘ ਜ਼ੈਲਦਾਰ-- ਸਰਦੂਲਗੜ੍ਹ, 25 ਅਕਤੂਬਰ - ਇਲਾਕੇ ਦੇ ਛੋਟੇ ਪਿੰਡਾਂ 'ਚ ਸ਼ੁਮਾਰ ਹੁੰਦਾ ਸਰਦੂਲਗੜ੍ਹ-ਰਤੀਆ ਸੜਕ 'ਤੇ ਸਥਿਤ ਪਿੰਡ ਕੌੜੀਵਾੜਾ ਉਸੇ ਸੜਕ ਦੀ ਖਸਤਾ ਹਾਲਤ ਦੇ ਕਾਰਨ ਵੱਡੀ ਸਮੱਸਿਆ ਨਾਲ ਜੂਝ ਰਿਹਾ ਹੈ | ਇਸ ਸੜਕ 'ਤੇ ਪਏ ਖ਼ਤਰਨਾਕ ਖੱਡੇ ਪਿੰਡ ...

ਪੂਰੀ ਖ਼ਬਰ »

ਨਹਿਰ-ਬੰਦੀ ਕਾਰਨ ਪੱਛੜ ਸਕਦੀ ਹੈ ਕਣਕ ਦੀ ਬਿਜਾਈ

ਬਠਿੰਡਾ, 25 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਸਰਹਿੰਦ ਨਹਿਰ ਦੀ ਬਠਿੰਡਾ ਬਰਾਂਚ ਜੋ ਕਿ ਪਿੰਡ ਬੀਬੀ ਵਾਲਾ ਤੋਂ ਹੈਡ ਤਿਉਣਾ ਤੱਕ ਦੀ ਨਹਿਰ ਪੱਕੀ ਹੋਣ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ ਜਿਸ ਕਾਰਨ ਇਸ ਨਹਿਰ ਵਿਚ ਪਾਣੀ ਦੀ ਬੰਦੀ 6 ਅਕਤੂਬਰ ਤੋਂ 6 ਨਵੰਬਰ ਤੱਕ ਦਾ ...

ਪੂਰੀ ਖ਼ਬਰ »

ਮਿਡ-ਡੇਅ-ਮੀਲ ਮੁਲਾਜ਼ਮਾਂ ਵਲੋਂ ਪੱਕੇ ਕਰਨ ਦੀ ਮੰਗ

ਮਾਨਸਾ, 25 ਅਕਤੂਬਰ (ਸ.ਰਿ.) - ਮਿਡ-ਡੇਅ-ਮੀਲ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ | 'ਅਜੀਤ' ਉਪ ਦਫ਼ਤਰ ਵਿਖੇ ਆਪਣੀ ਵਿਥਿਆ ਸੁਣਾਉਂਦਿਆਂ ਅੰਗਰੇਜ਼ ਕੌਰ, ਗੁਰਮੀਤ ਕੌਰ, ਕੁਲਵਿੰਦਰ ਕੌਰ ਨੇ ਦੱਸਿਆ ਕਿ ਉਹ ਪਿਛਲੇ 10-12 ...

ਪੂਰੀ ਖ਼ਬਰ »

ਆਈ.ਐਮ.ਏ. ਨੇ 5ਵਾਂ ਲੜੀਵਾਰ ਮੈਡੀਕਲ ਮੁਫ਼ਤ ਜਾਂਚ ਕੈਂਪ ਲਗਾਇਆ

ਮਾਨਸਾ, 25 ਅਕਤੂਬਰ (ਸਟਾਫ਼ ਰਿਪੋਰਟਰ) - ਸਥਾਨਕ ਗੁਰਦੁਆਰਾ ਸਾਹਿਬ ਡੂੰਮਵਾਲਾ ਵਿਖੇ ਆਈ.ਐਮ.ਏ. ਮਾਨਸਾ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ 150 ਦੇ ਕਰੀਬ ਲੋੜਵੰਦ ਮਰੀਜਾਂ ਦੀ ਜਾਂਚ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਅਕਲੀਆ ਅਕਾਲੀ ਦਲ (ਅ) ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭੀਖੀ, 25 ਅਕਤੂਬਰ (ਬਲਦੇਵ ਸਿੰਘ ਸਿੱਧੂ) - ਸ਼੍ਰੋਮਣੀ ਅਕਾਲੀ ਦਲ (ਅ) ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਹੋਈ | ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਾਰੇ ...

ਪੂਰੀ ਖ਼ਬਰ »

ਵੜਿੰਗ ਵਲੋਂ ਕਾਂਗਰਸੀਆਂ ਨੂੰ ਨਸੀਹਤ-ਚਿੱਟੇ ਕੁੜਤੇ-ਪਜਾਮੇ ਪਾ ਕੇ ਦਫ਼ਤਰਾਂ 'ਚ ਨਹੀਂ, ਲੋਕਾਂ ਦੇ ਘਰਾਂ 'ਚ ਜਾਓ

ਮਾਨਸਾ, 25 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੰਜਾਬ ਦੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੌਰਾਨ ਜ਼ਿਲੇ੍ਹ ਦੇ ਕਾਂਗਰਸੀਆਂ ਨੂੰ ਨਸੀਹਤ ਦਿੱਤੀ ਗਈ ਕਿ ਉਹ ਚਿੱਟੇ ਕੁੜਤੇ-ਪਜਾਮੇ ਪਾ ਕੇ ਦਫ਼ਤਰਾਂ 'ਚ ਨਹੀਂ ...

ਪੂਰੀ ਖ਼ਬਰ »

ਵਿਧਾਇਕ ਬੁੱਧ ਰਾਮ ਵਲੋਂ ਬੋਹਾ ਰਜਬਾਹੇ 'ਚ ਪਏ ਪਾੜ ਦਾ ਦੌਰਾ

ਬੋਹਾ, 25 ਅਕਤੂਬਰ (ਰਮੇਸ਼ ਤਾਂਗੜੀ) - ਵਿਧਾਇਕ ਬੁੱਧ ਰਾਮ ਨੇ ਆਪਣੇ ਕਈ ਪਾਰਟੀ ਵਰਕਰਾਂ ਨਾਲ ਬੋਹਾ ਰਜਬਾਹੇ 'ਚ ਕੋਟ ਵਾਲੀ ਢਾਣੀ ਨਜ਼ਦੀਕ ਪਏ ਪਾੜ ਦਾ ਦੌਰਾ ਕੀਤਾ | ਕਿਸਾਨਾਂ ਨਾਲ ਗੱਲਬਾਤ ਕਰਨ ਮਗਰੋਂ ਉਨ੍ਹਾਂ ਦੱਸਿਆ ਕਿ ਕਿਸਾਨਾਂ ਦਾ ਸੈਂਕੜੇ ਏਕੜ ਝੋਨਾ ਪਾਣੀ ਦੀ ...

ਪੂਰੀ ਖ਼ਬਰ »

ਕੌਂਸਲਰਾਂ ਦੀ ਮੀਟਿੰਗ 'ਚ ਪ੍ਰਧਾਨ ਨੂੰ ਇਕ ਵਾਰ ਫਿਰ ਅਣਪਛਾਤੇ ਵਿਅਕਤੀਆਂ ਵਲੋਂ ਬੋਲੇ ਅਪਸ਼ਬਦ

ਬੁਢਲਾਡਾ, 25 ਅਕਤੂਬਰ (ਸੁਨੀਲ ਮਨਚੰਦਾ) - ਸ਼ਹਿਰ ਦੇ ਵਿਕਾਸ ਅਤੇ ਤਰੱਕੀ ਲਈ ਰੱਖੀ ਕੌਂਸਲਰਾਂ ਦੀ ਮੀਟਿੰਗ ਦੌਰਾਨ ਐਸ.ਡੀ.ਐਮ. ਦੇ ਕਾਨਫ਼ਰੰਸ ਰੂਮ ਵਿਚ ਅਣਪਛਾਤੇ ਵਿਅਕਤੀ ਵਲੋਂ ਵਿਧਾਇਕ ਬੁੱਧ ਰਾਮ, ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਤੇ ਕੌਂਸਲ ਕਰਮਚਾਰੀਆਂ ਦੀ ...

ਪੂਰੀ ਖ਼ਬਰ »

ਤਲਵਾਰਬਾਜ਼ੀ ਮੁਕਾਬਲੇ 'ਚ ਬਾਬਾ ਫ਼ਰੀਦ ਅਕੈਡਮੀ ਉੱਭਾ ਬਣਿਆ ਚੈਂਪੀਅਨ

ਜੋਗਾ, 25 ਅਕਤੂਬਰ (ਹਰਜਿੰਦਰ ਸਿੰਘ ਚਹਿਲ) - ਬਾਬਾ ਫ਼ਰੀਦ ਅਕੈਡਮੀ ਉੱਭਾ ਵਿਖੇ ਜ਼ਿਲ੍ਹਾ ਤਲਵਾਰਬਾਜ਼ੀ ਐਸੋਸੀਏਸ਼ਨ ਵਲੋਂ ਜੂਨੀਅਰ ਅਤੇ ਸੀਨੀਅਰ (ਲੜਕੇ-ਲੜਕੀਆਂ) ਦੇ ਤਲਵਾਰਬਾਜ਼ੀ ਮੁਕਾਬਲੇ ਕਰਵਾਏ ਗਏ | ਬਾਬਾ ਫ਼ਰੀਦ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਮੋਫ਼ਰ ਨੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ

ਝੁਨੀਰ, 25 ਅਕਤੂਬਰ (ਨਿ.ਪ.ਪ.) - ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਪਿੰਡ ਕੋਰਵਾਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ | ਉਨ੍ਹਾਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ | ਉਨ੍ਹਾਂ ਕਿਹਾ ਕਿ ਹਲਕਾ ਸਰਦੂਲਗੜ੍ਹ ਦੇ ਪਿੰਡਾਂ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX