ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  about 2 hours ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  about 5 hours ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  about 6 hours ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  about 7 hours ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  about 7 hours ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  about 7 hours ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  about 8 hours ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  about 9 hours ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  about 10 hours ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 10 hours ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  about 6 hours ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  about 11 hours ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 11 hours ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 11 hours ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  about 12 hours ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 13 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 13 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 13 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 14 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 14 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 14 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  about 1 hour ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 minute ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਕਪੂਰਥਲਾ / ਫਗਵਾੜਾ

ਆਂਗਣਵਾੜੀ ਮੁਲਾਜ਼ਮਾਂ ਵਲੋਂ ਮੰਗਾਂ ਸੰਬੰਧੀ ਵਿਧਾਇਕ ਚੀਮਾ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 25 ਅਕਤੂਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਵਫ਼ਦ ਵਲੋਂ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਨਾਲ ਇਕ ਵਿਸ਼ੇਸ਼ ਮੀਟਿੰਗ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਕੀਤੀ ਗਈ | ...

ਪੂਰੀ ਖ਼ਬਰ »

ਗੰਦੇ ਪਾਣੀ ਨਾਲ ਬਿਮਾਰ ਹੋਣ ਵਾਲਿਆਂ ਨੂੰ ਸਹੂਲਤਾਂ ਦੇਣ ਸੰਬੰਧੀ ਅਕਾਲੀ-ਬਸਪਾ ਦਾ ਵਫ਼ਦ ਨਿਗਮ ਕਮਿਸ਼ਨਰ ਨੂੰ ਮਿਲਿਆ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਸ਼ਾਮ ਨਗਰ, ਪੀਪਾ ਰੰਗੀ ਅਤੇ ਸ਼ਿਵਪੁਰੀ ਇਲਾਕੇ 'ਚ ਪੀਣ ਵਾਲੇ ਗੰਦੇ ਪਾਣੀ ਦੀ ਮਿਕਸਿੰਗ ਦੇ ਚੱਲਦਿਆਂ ਅਕਾਲੀ ਦਲ ਤੇ ਬਸਪਾ ਦਾ ਸਾਂਝਾ ਵਫ਼ਦ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਫਗਵਾੜਾ 'ਚ ਪਿਛਲੇ 4 ਦਿਨਾਂ ਤੋਂ ਬੰਦ ਪਈ ਅਫ਼ਰੈਸਿਸ ਮਸ਼ੀਨ ਕਾਰਨ ਲੋਕ ਪ੍ਰੇਸ਼ਾਨ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਸਿਵਲ ਹਸਪਤਾਲ ਬਲੱਡ ਬੈਂਕ ਵਿਖੇ ਪਿਛਲੇ 4 ਸਾਲਾਂ ਤੋਂ ਅਫ਼ਰੈਸਿਸ ਮਸ਼ੀਨ (ਸੈੱਲ ਕੱਢਣ ਵਾਲੀ) ਮਸ਼ੀਨ ਜੋ ਕਿ ਬੰਦ ਪਈ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਫਗਵਾੜਾ ...

ਪੂਰੀ ਖ਼ਬਰ »

ਐਕਟਿਵਾ ਚੋਰੀ
ਜ਼ਿਲ੍ਹੇ 'ਚ ਸੁਵਿਧਾ ਕੈਂਪਾਂ ਦੀ ਸ਼ੁਰੂਆਤ ਅੱਜ ਤੋਂ

ਕਪੂਰਥਲਾ, 25 ਅਕਤੂਬਰ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਵਾਉਣ ਲਈ 26 ਅਕਤੂਬਰ ਨੂੰ ਮਾਰਕੀਟ ਕਮੇਟੀ ਦਫ਼ਤਰ ਸੁਲਤਾਨਪੁਰ ਲੋਧੀ ਤੇ ਕਪੂਰਥਲਾ ਦੇ ਪਿੰਡ ਧਾਲੀਵਾਲ ਦੋਨਾ 'ਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਇਕਾਗਰਤਾ, ਚਿੰਤਨ ਤੇ ਧਿਆਨ ਨਵੇਂ ਵਿਚਾਰਾਂ ਦੀ ਉਤਪਤੀ ਕਰਦੇ ਨੇ-ਰਮੇਸ਼ ਕੁਮਾਰ ਘੈਂਤਾ

ਕਪੂਰਥਲਾ, 25 ਅਕਤੂਬਰ (ਅਮਰਜੀਤ ਕੋਮਲ)-ਇਕਾਗਰਤਾ, ਚਿੰਤਨ ਤੇ ਧਿਆਨ ਨਵੇਂ ਵਿਚਾਰਾਂ ਦੀ ਉਤਪਤੀ ਕਰਦੇ ਹਨ, ਇਸ ਲਈ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ ਦੀ ਉਤਪਤੀ ਲਈ ਹਮੇਸ਼ਾ ਕਾਰਜਸ਼ੀਲ ਰਹਿਣਾ ਚਾਹੀਦਾ ਹੈ, ਜ਼ਿੰਦਗੀ 'ਚ ਤਕਨਾਲੌਜੀ ਦੀ ਮਿਸਾਲ ਨੂੰ ਆਪਣੇ ਜੀਵਨ 'ਚ ...

ਪੂਰੀ ਖ਼ਬਰ »

ਪੇ-ਕਮਿਸ਼ਨ ਦੀ ਰਿਪੋਰਟ 'ਚ ਸੋਧ ਨਾ ਹੋਣ 'ਤੇ ਦਫ਼ਤਰੀ ਮੁਲਾਜ਼ਮਾਂ ਨੇ ਆਪਣੀ ਕਲਮ ਛੋੜ ਹੜਤਾਲ 31 ਤੱਕ ਵਧਾਈ

ਕਪੂਰਥਲਾ, 25 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਜ਼ਿਲ੍ਹੇ ਦੇ ਦਫ਼ਤਰਾਂ 'ਚ ਕੰਮ ਕਰਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਪੇ-ਕਮਿਸ਼ਨ 'ਚ ਸੋਧ ਕਰਵਾਉਣ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਕਲਮ ਛੋੜ ਹੜਤਾਲ ...

ਪੂਰੀ ਖ਼ਬਰ »

ਚੌਕਸੀ ਵਿਭਾਗ ਵਲੋਂ ਚੌਕਸੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਅੱਜ ਤੋਂ-ਦਲਜਿੰਦਰ ਸਿੰਘ ਢਿੱਲੋਂ

ਕਪੂਰਥਲਾ, 25 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੇ ਚੌਕਸੀ ਵਿਭਾਗ ਵਲੋਂ ਆਮ ਲੋਕਾਂ ਨੂੰ ਭਿ੍ਸ਼ਟਾਚਾਰ ਬਾਰੇ ਜਾਗਰੂਕ ਕਰਨ ਲਈ ਚੌਕਸੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ 26 ਅਕਤੂਬਰ ਤੋਂ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਲਜਿੰਦਰ ਸਿੰਘ ...

ਪੂਰੀ ਖ਼ਬਰ »

ਪਟਾਕਿਆਂ ਦੀ ਵਿਕਰੀ ਲਈ ਡਰਾਅ ਰਾਹੀਂ ਜ਼ਿਲ੍ਹੇ 'ਚ 17 ਵਿਅਕਤੀਆਂ ਨੂੰ ਦਿੱਤੇ ਆਰਜ਼ੀ ਲਾਇਸੰਸ

ਕਪੂਰਥਲਾ, 25 ਅਕਤੂਬਰ (ਵਿ. ਪ੍ਰ.)-ਤਿਉਹਾਰਾਂ ਨੂੰ ਮੁੱਖ ਰੱਖਦਿਆਂ ਪਟਾਕਿਆਂ ਦੀ ਵਿੱਕਰੀ ਲਈ ਲਾਇਸੰਸ ਜਾਰੀ ਕਰਨ ਵਾਸਤੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ 'ਚ 17 ਲਾਇਸੰਸਾਂ ਲਈ ਡਰਾਅ ਕੱਢੇ ਗਏ | ਐੱਸ. ਡੀ. ਐੱਮ. ਕਪੂਰਥਲਾ ਡਾ. ਜੈਇੰਦਰ ਸਿੰਘ ਦੀ ਅਗਵਾਈ 'ਚ ਲਾਇਸੰਸ ...

ਪੂਰੀ ਖ਼ਬਰ »

ਮੈਰਿਜ ਪੈਲੇਸਾਂ 'ਚ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ

ਕਪੂਰਥਲਾ, 25 ਅਕਤੂਬਰ (ਵਿ.ਪ੍ਰ.)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਦੀਪਤੀ ਉੱਪਲ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਤੇ ਹੋਰ ਸਮਾਗਮਾਂ ਮੌਕੇ ਮੈਰਿਜ ਪੈਲੇਸਾਂ, ਹੋਟਲਾਂ ਆਦਿ ਵਿਚ ਲਾਇਸੰਸੀ, ਗੈਰ-ਲਾਇਸੰਸੀ ਤੇ ਮਨੁੱਖੀ ਜੀਵਨ ਲਈ ਘਾਤਕ ਹਰੇਕ ...

ਪੂਰੀ ਖ਼ਬਰ »

ਦੁਕਾਨ 'ਚ ਹੋਈ ਚੋਰੀ ਸੰਬੰਧੀ ਕੇਸ ਦਰਜ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਇਕ ਮੋਬਾਈਲਾਂ ਦੀ ਦੁਕਾਨ 'ਚ ਹੋਈ ਚੋਰੀ ਦੇ ਸੰਬੰਧ 'ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਐੱਸ. ਐੱਚ. ਓ. ਸਦਰ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਿਕਾਇਤ ਕਰਤਾ ਦੀਪਕ ਕੁਮਾਰ ਪੁੱਤਰ ਮੂਲ ਚੰਦ ਵਾਸੀ ਭੁੱਲਾਰਾਈ ਜਿਸ ਦੀ ਪਿੰਡ 'ਚ ਹੀ ਮੋਬਾਈਲਾਂ ਦੀ ਦੁਕਾਨ ਹੈ | 23 ਅਕਤੂਬਰ ਨੂੰ ਉਹ ਆਪਣੀ ਦੁਕਾਨ ਬੰਦ ਕਰਕੇ ਚਲਾ ਗਿਆ ਤੇ ਜਦੋਂ ਸਵੇਰੇ ਆ ਕੇ ਦੇਖਿਆ ਤਾਂ ਉਸ ਦੀ ਦੁਕਾਨ ਦਾ ਸਾਮਾਨ ਖਿੱਲਰਿਆ ਹੋਇਆ ਸੀ ਤੇ ਉਸ ਦੀ ਦੁਕਾਨ ਦੀ ਪਿਛਲੀ ਕੰਧ ਪਾੜੀ ਹੋਈ ਸੀ | ਦੁਕਾਨ 'ਚੋਂ ਵਿਅਕਤੀ ਮੋਬਾਈਲ ਚੋਰੀ ਕਰਕੇ ਲੈ ਗਏ, ਜਿਸ ਸੰਬੰਧ 'ਚ ਪੁਲਿਸ ਨੇ ਕੇਸ ਦਰਜ ਕੀਤਾ ਹੈ |

ਖ਼ਬਰ ਸ਼ੇਅਰ ਕਰੋ

 

ਪੰਜਾਬ ਤੋਂ ਨਾਰੀ ਨਿਕੇਤਨ ਨੂੰ ਮਿਲਿਆ 'ਮਨ ਕੀ ਬਾਤ' ਪ੍ਰੋਗਰਾਮ ਦਾ ਹਿੱਸਾ ਬਣਨ ਦਾ ਮਾਣ

ਜਲੰਧਰ, 25 ਅਕਤੂਬਰ (ਜਸਪਾਲ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਗਈ 'ਮਨ ਕੀ ਬਾਤ' ਪ੍ਰੋਗਰਾਮ ਦਾ ਜ਼ਾਮਨ ਬਣੀ ਜਲੰਧਰ ਦੀ ਇੱਕੋ-ਇਕ ਸੰਸਥਾ ਨਾਰੀ ਨਿਕੇਤਨ ਦੇ ਬੱਚਿਆਂ ਨੂੰ ਪ੍ਰੋਗਰਾਮ ਦੇ ਰਾਹੀਂ ਪ੍ਰਧਾਨ ਮੰਤਰੀ ਨਾਲ ਸਿੱਧੇ ਤੌਰ 'ਤੇ ਜੁੜਨ ਦਾ ਮੌਕਾ ...

ਪੂਰੀ ਖ਼ਬਰ »

ਧਾਰਮਿਕ ਸਮਾਗਮ 5 ਨੂੰ

ਤਲਵੰਡੀ ਚੌਧਰੀਆਂ, 25 ਅਕਤੂਬਰ (ਪਰਸਨ ਲਾਲ ਭੋਲਾ)-ਵਿਸ਼ਵਕਰਮਾ ਸੇਵਾ ਸੁਸਾਇਟੀ ਵਲੋਂ ਕਲਾ ਕੌਸ਼ਲ ਦੇ ਮਾਲਕ ਧੰਨ-ਧੰਨ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 5 ਨਵੰਬਰ ਨੂੰ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਆਹਲੀ ਕਲਾਂ 'ਚ ਸ਼ਹੀਦਾਂ ਦੀ ਯਾਦ 'ਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 25 ਅਕਤੂਬਰ (ਨਰੇਸ਼ ਹੈਪੀ, ਥਿੰਦ)-ਗੁਰਦੁਆਰਾ ਬਾਬਾ ਬਿਧੀ ਚੰਦ ਸਾਹਿਬ ਜੀ ਆਹਲੀ ਕਲ੍ਹਾਂ ਵਿਖੇ ਸ਼ਹੀਦ ਸਿੰਘਾਂ ਭਾਈ ਮੁਖਤਾਰ ਸਿੰਘ, ਭਾਈ ਗੋਪਾਲ ਸਿੰਘ, ਭਾਈ ਬਖ਼ਸ਼ੀਸ਼ ਸਿੰਘ, ਭਾਈ ਸਾਹਿਬ ਸਿੰਘ ਤੇ ਬਾਬਾ ਹਰਦਿਆਲ ਸਿੰਘ ਦੀ ਸਾਲਾਨਾ ਬਰਸੀ ਮੌਕੇ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਸੁਲਤਾਨਪੁਰ ਲੋਧੀ, 25 ਅਕਤੂਬਰ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਵਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਗੁਰੂ ਕਾ ਬਾਗ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਪਿੰਡ ਠੱਟਾ ਪੁਰਾਣਾ ਵਿਖੇ ਨਵੇਂ ਬਣਨ ਵਾਲੇ ਪੁਲ ਦੇ ਨਿਰਮਾਣ ਕਾਰਜਾਂ ਦੀ ਆਰੰਭਤਾ

ਸੁਲਤਾਨਪੁਰ ਲੋਧੀ, 25 ਅਕਤੂਬਰ (ਥਿੰਦ)-ਆਜ਼ਾਦੀ ਤੋਂ ਬਾਅਦ ਪੰਜਾਬ ਅੰਦਰ ਜਦੋਂ ਵੀ ਕਾਂਗਰਸ ਪਾਰਟੀ ਦਾ ਰਾਜ਼ ਆਇਆ ਹੈ ਤਾਂ ਵਿਕਾਸ ਕਾਰਜ ਵੱਡੇ ਪੱਧਰ 'ਤੇ ਹਨ | ਕਾਂਗਰਸ ਸਰਕਾਰਾਂ ਨੇ ਹਮੇਸ਼ਾ ਹੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਰੇਕ ਹਲਕੇ ਦਾ ਤਨੋਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਲੰਗਰ ਲਗਾਇਆ

ਢਿਲਵਾਂ, 25 ਅਕਤੂਬਰ (ਸੁਖੀਜਾ, ਪ੍ਰਵੀਨ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ 'ਚ ਇਲਾਕਾ ਢਿਲਵਾਂ ਦੀਆਂ ਸੰਗਤਾਂ ਵਲੋਂ ਪ੍ਰਵਾਸੀ ਭਾਰਤੀ ਬਲਵਿੰਦਰ ਸਿੰਘ ਯੂ. ਕੇ. ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਟੈਕਸੀ ਸਟੈਂਡ ਢਿਲਵਾਂ ਵਿਖੇ ਪੂਰੀਆਂ-ਛੋਲਿਆਂ ਦਾ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ

ਫਗਵਾੜਾ, 25 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਹਰਮਿੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ 'ਤੇ ਸਰਕਲ ਫਗਵਾੜਾ ਦੇ ਗ੍ਰੰਥੀ ਸਿੰਘਾਂ, ਪਾਠੀ ਸਿੰਘਾਂ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ

ਕਪੂਰਥਲਾ, 25 ਅਕਤੂਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕੋਈ ਅੱਜ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਜਦਕਿ 135 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 17,850 ਹੈ, ਜਿਨ੍ਹਾਂ 'ਚੋਂ 6 ਐਕਟਿਵ ਮਾਮਲੇ ਹਨ ਤੇ 17,288 ਮਰੀਜ਼ ...

ਪੂਰੀ ਖ਼ਬਰ »

ਸਿਰਜਣਾ ਕੇਂਦਰ ਨੇ ਕਰਵਾਇਆ ਉੱਘੇ ਗ਼ਜ਼ਲਗੋ ਸੁਰਜੀਤ ਜੱਜ ਨਾਲ ਰੂ-ਬਰੂ

ਕਪੂਰਥਲਾ, 25 ਅਕਤੂਬਰ (ਅਮਰਜੀਤ ਕੋਮਲ)-ਸਿਰਜਣਾ ਕੇਂਦਰ ਕਪੂਰਥਲਾ ਵਲੋਂ ਅੱਜ ਉੱਘੇ ਗ਼ਜ਼ਲਗੋ ਡਾ. ਸੁਰਜੀਤ ਜੱਜ ਨਾਲ ਰੂ-ਬਰੂ ਸੰਬੰਧੀ ਇਕ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਿਰਜਣਾ ਕੇਂਦਰ ਦੇ ਪ੍ਰਧਾਨ ਡਾ. ਆਸਾ ਸਿੰਘ ਘੁੰਮਣ, ਰਤਨ ਸਿੰਘ ਸੰਧੂ, ਡਾ. ਸੁਰਜੀਤ ...

ਪੂਰੀ ਖ਼ਬਰ »

ਸੜਕਾਂ 'ਤੇ ਚੱਲਦੀਆਂ ਨਾਜਾਇਜ਼ ਬੱਸਾਂ ਨੂੰ ਬੰਦ ਕਰਵਾਉਣ ਲਈ ਹੁਣ ਸਰਕਾਰੀ ਵਿਭਾਗ ਹੋਇਆ ਸਰਗਰਮ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵਲੋਂ ਸੜਕਾਂ 'ਤੇ ਚੱਲਦੀਆਂ ਨਾਜਾਇਜ਼ ਬੱਸਾਂ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੀ. ਆਰ. ਟੀ. ਸੀ. ਦੇ ਜ਼ਿਲ੍ਹਾ ਮੈਨੇਜਰ ਦੀ ਅਗਵਾਈ ਹੇਠ ਅੱਜ ਫਗਵਾੜਾ ਬੱਸ ਅੱਡੇ ...

ਪੂਰੀ ਖ਼ਬਰ »

ਗੰਦੇ ਪਾਣੀ ਨਾਲ ਫੈਲੀ ਬਿਮਾਰੀ 'ਤੇ ਕਾਬੂ ਪਾਉਣ ਲਈ ਸਿਵਲ ਸਰਜਨ ਵਲੋਂ ਡਾਕਟਰਾਂ ਨਾਲ ਮੀਟਿੰਗ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਜ਼ਿਲ੍ਹਾ ਕਪੂਰਥਲਾ ਦੀ ਸਿਵਲ ਸਰਜਨ ਡਾ: ਗੁਰਿੰਦਰਵੀਰ ਕੌਰ ਨੇ ਅੱਜ ਫਗਵਾੜਾ ਸਿਵਲ ਹਸਪਤਾਲ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਤੇ ਲੈਬਾਰਟਰੀ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਅਪੀਲ ਕੀਤੀ ਹੈ ...

ਪੂਰੀ ਖ਼ਬਰ »

ਅਲਾਇੰਨਜ਼ ਕਲੱਬ ਵਲੋਂ ਦੋ ਬੱਚਿਆਂ ਨੂੰ ਸਾਈਕਲ ਭੇਟ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਅਲਾਇੰਨਜ਼ ਕਲੱਬ ਵਲੋਂ ਸੀਨੀਅਰ ਕਾਂਗਰਸੀ ਆਗੂ ਜਤਿੰਦਰ ਸਿੰਘ ਦੀ ਅਗਵਾਈ 'ਚ ਦੋ ਬੱਚਿਆਂ ਨੂੰ ਸਾਈਕਲ ਭੇਟ ਕੀਤੇ ਗਏ | ਇਸ ਮੌਕੇ ਕਰਵਾਏ ਸਮਾਗਮ 'ਚ ਮੁੱਖ ਤੌਰ 'ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਫਗਵਾੜਾ, 25 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਪੰਡਵਾ ਵਿਖੇ ਮਹਾਂਰਿਸ਼ੀ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਡੇਰੇ ਦੇ ਗੱਦੀਨਸ਼ੀਨ ਸੰਤ ਬਾਬਾ ਮਹਿੰਦਰਪਾਲ ਪੰਡਵੇ ਵਾਲਿਆਂ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਕਾਰਜਾਂ ਤੋਂ ਸੂਬੇ ਦੇ ਲੋਕ ਬਿਲਕੁਲ ਸੰਤੁਸ਼ਟ-ਵਿਧਾਇਕ ਚੀਮਾ

ਡਡਵਿੰਡੀ, 25 ਅਕਤੂਬਰ (ਦਿਲਬਾਗ ਸਿੰਘ ਝੰਡ)-ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਜੰਗ ਪੱਧਰ 'ਤੇ ਕਾਰਜ ਕੀਤੇ ਜਾ ਰਹੇ ਹਨ ਅਤੇ ਪੰਜਾਬ ਵਾਸੀ ਸਰਕਾਰ ਵਲੋਂ ਦਿੱਤੀਆਂ ਜਾਣ ਸਹੂਲਤਾਂ ਤੋਂ ਬਿਲਕੁਲ ਸੰਤੁਸ਼ਟ ਹਨ, ਜਿਸ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਣੇ ਵਿਅਕਤੀ ਕਾਬੂ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੇ ਟੀਕੇ ਤੇ ਇਕ ਮੋਬਾਈਲ ਫ਼ੋਨ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ | ਐੱਸ. ਐੱਚ. ਓ. ਸਤਨਾਮਪੁਰਾ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਏ. ਐੱਸ. ਆਈ ਹਰਜਿੰਦਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ 6 ਨੂੰ

ਤਲਵੰਡੀ ਚੌਧਰੀਆਂ, 25 ਅਕਤੂਬਰ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਵਲੋਂ ਇਲਾਕਾ ਨਿਵਾਸੀਆਂ, ਸਾਧ ਸੰਗਤ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਤੇ ਕਿਸਾਨ ਮੋਰਚੇ ਦੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਹਫ਼ਤਾਵਾਰੀ ਲੰਗਰ ਦਾ ਸ਼ੁੱਭ ਆਰੰਭ

ਫਗਵਾੜਾ, 25 ਅਕਤੂਬਰ (ਕਿੰਨੜਾ)-ਸ੍ਰੀ ਖਾਟੂ ਸ਼ਾਮ ਮੰਦਿਰ ਫਰੈਂਡਜ਼ ਕਾਲੋਨੀ ਫਗਵਾੜਾ ਦੇ ਮੁੱਖ ਸੇਵਾਦਾਰ ਪੰਡਿਤ ਜੁਗਲ ਕਿਸ਼ੋਰ ਦੀ ਅਗਵਾਈ ਹੇਠ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਸ਼ਾਮ ਰਸੋਈ ਦੇ ਬੈਨਰ ਹੇਠ ਹਫ਼ਤਾਵਾਰੀ ਦੁਪਹਿਰ ਦੇ ਮਫ਼ਿਤ ਭੋਜਨ ਦੀ ਸੇਵਾ ਦਾ ...

ਪੂਰੀ ਖ਼ਬਰ »

ਵਾਲਮੀਕਿ ਸੰਘਰਸ਼ ਮੋਰਚੇ ਦੀ ਮੀਟਿੰਗ

ਕਪੂਰਥਲਾ, 25 ਅਕਤੂਬਰ (ਵਿ.ਪ੍ਰ.)-ਵਾਲਮੀਕਿ ਸੰਘਰਸ਼ ਮੋਰਚੇ ਦੀ ਇਕ ਮੀਟਿੰਗ ਮੋਰਚੇ ਦੇ ਸੂਬਾਈ ਪ੍ਰਧਾਨ ਰੌਸ਼ਨ ਲਾਲ ਸਭਰਵਾਲ ਦੀ ਪ੍ਰਧਾਨਗੀ 'ਚ ਹੋਈ | ਮੀਟਿੰਗ 'ਚ ਮੋਰਚੇ ਦੀ ਮਜ਼ਬੂਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਗੋਪੀ ਭੰਡਾਲ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸ਼ਹੀਦ ਸਿੰਘਾਂ ਦੀ ਯਾਦ 'ਚ ਸਾਲਾਨਾ ਸਮਾਗਮ ਕਰਵਾਇਆ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਸ਼ਹੀਦ ਸਿੰਘਾ ਦੀ ਯਾਦ 'ਚ ਚਾਨਾ ਪਰਿਵਾਰ ਵਲੋਂ ਸਾਲਾਨਾ ਧਾਰਮਿਕ ਸਮਾਗਮ ਅਕਾਲੀ ਗੁਰਦੁਆਰਾ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਬਲਰਾਜ ਸਿੰਘ ਤੇ ਕਥਾਵਾਚਕ ਭਾਈ ਹਰਪ੍ਰੀਤ ਸਿੰਘ ਦਮਦਮੀ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਸੰਬੰਧੀ ਫਾਰਮ ਭਰੇ

ਨਡਾਲਾ, 25 ਅਕਤੂਬਰ (ਮਾਨ)-ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪਾਵਰਕਾਮ ਸਬ ਡਵੀਜ਼ਨ ਨਡਾਲਾ ਵਲੋਂ 2 ਕਿੱਲੋਵਾਟ ਦੇ ਬਕਾਏ ਮੁਆਫ਼ੀ ਸੰਬੰਧੀ ਇਕ ਕੈਂਪ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਲਗਾਇਆ ਗਿਆ | ਇਸ ਮੌਕੇ ਸੰਬੰਧਿਤ ਖਪਤਕਾਰਾਂ ਦੇ 2 ਕਿੱਲੋਵਾਟ ਤੱਕ ਬਿੱਲਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX