ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਿਜਲੀ ਦੇ ਬਕਾਏ ਬਿੱਲ ਮੁਆਫ਼ ਹਨ ਤਾਂ ਫਿਰ ਇਹ ਕਾਂਗਰਸੀ ਫ਼ਾਰਮ ਕਿਉਂ ਭਰਵਾ ਰਹੇ ਨੇ-ਜੱਸਲ

ਬਟਾਲਾ, 27 ਅਕਤੂਬਰ (ਕਾਹਲੋਂ)-2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸ. ਸੁਖਬੀਰ ਸਿੰਘ ਬਾਦਲ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਸਰਕਾਰ ਬਣੇਗੀ | ਇਹ ਪ੍ਰਗਟਾਵਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਤੇ ਸਹਾਇਕ ਆਬਜ਼ਰਵਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਜਥੇ. ਗੁਰਨਾਮ ਸਿੰਘ ਜੱਸਲ ਨੇ ਜ਼ਿਲ੍ਹਾ ਪਠਾਨਕੋਟ ਦੇ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਤੇ ਦਿਹਾਤੀ ਪ੍ਰਧਾਨ ਸੁਭਾਸ਼ ਠਾਕੁਰ ਦੀ ਅਗਵਾਈ ਹੇਠ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਚੋਣਾਂ ਨੂੰ ਲੈ ਕੇ ਵਿਚਾਰਾਂ ਕਰਦਿਆਂ ਕੀਤਾ ¢ ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਲੋੜ ਹੈ ਸ਼ੋ੍ਰਮਣੀ ਅਕਾਲੀ ਦਲ ਵਲੋਂ ਜਾਰੀ ਕੀਤੇ 13 ਲੋਕ ਪੱਖੀ ਨੁਕਤਿਆਂ ਨੂੰ ਘਰ-ਘਰ ਪਹੁੰਚਾਉਣ ਤੇ ਪੰਜਾਬ ਦੇ ਅਵਾਮ ਨੂੰ ਕਾਂਗਰਸ ਸਰਕਾਰ ਦੇ ਝੂਠੇ ਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਜਾਗਰੂਕ ਕਰਕੇ ਸੁਚੇਤ ਕੀਤਾ ਜਾਵੇ | ਜਥੇ. ਜੱਸਲ ਨੇ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਦੋ ਕਿੱਲੋਵਾਟ ਤੱਕ ਦੇ ਬਿਜਲੀ ਦੇ ਬਕਾਏ ਬਿੱਲ ਮੁਆਫ਼ ਕਰਨ ਸੰਬੰਧੀ ਬਿਆਨ 'ਤੇ ਕਿਹਾ ਕਿ ਜੇਕਰ ਸਾਰੇ ਲੋਕਾਂ ਦੇ ਬਕਾਏ ਮੁਆਫ਼ ਹਨ ਤਾਂ ਫਿਰ ਇਹ ਕਾਂਗਰਸੀ ਫ਼ਾਰਮ ਕਿਉਂ ਭਰਵਾ ਰਹੇ ਹਨ ¢ਉਨ੍ਹਾਂ ਕਿਹਾ ਕਿ ਕਤਾਰਾਂ 'ਚ ਲਗਾ ਕੇ ਸਰਕਾਰ ਲੋਕਾਂ ਦਾ ਸਮਾਂ ਕਿਉਂ ਬਰਬਾਦ ਕਰ ਰਹੀ ਹੈ ਜਦਕਿ ਸਰਕਾਰ ਪਾਸ ਸਾਰਾ ਰਿਕਾਰਡ ਮÏਜੂਦ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਅੰਦਰ ਸ਼੍ਰੋਮਣੀ ਅਕਾਲੀ ਦਲ ਗੁਰਬਚਨ ਸਿੰਘ ਬੱਬੇਹਾਲੀ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਪੂਰੀ ਤਰ੍ਹਾਂ ਮਜ਼ਬੂਤ ਤੇ ਇਕਜੁੱਟ ਹੈ | ਇਸ ਮÏਕੇ ਸੁਰਿੰਦਰ ਸਿੰਘ ਕੰਵਰ ਮਿੰਟੂ, ਸੁਭਾਸ਼ ਠਾਕੁਰ ਜ਼ਿਲ੍ਹਾ ਪ੍ਰਧਾਨ ਦਿਹਾਤੀ ਪਠਾਨਕੋਟ, ਰਾਜ ਕੁਮਾਰ ਬਿੱਟੂ ਉਮੀਦਵਾਰ ਹਲਕਾ ਪਠਾਨਕੋਟ, ਪ੍ਰੀਤਮ ਸਿੰਘ ਪਠਾਨਕੋਟ, ਹਰਪ੍ਰੀਤ ਸਿੰਘ ਆਨੰਦ, ਵਿਕਾਸ ਮਹਾਜਨ ਸਰਕਲ ਪ੍ਰਧਾਨ ਨਰੋਟ ਜੈਮਲ ਸਿੰਘ, ਕਰਨੈਲ ਸਿੰਘ ਸਰਪੰਚ, ਰਾਕੇਸ਼ ਕੁਮਾਰ, ਕਰਨ ਠਾਕੁਰ, ਬੱਬੂ ਮਲਕਪੁਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਿਸਾਨ ਬਰਸਾਤ ਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਦੀ ਉਡੀਕ 'ਚ

ਕੋਟਲੀ ਸੂਰਤ ਮੱਲ੍ਹੀ, 27 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਬੀਤੇ ਦਿਨ ਇਲਾਕੇ ਅੰਦਰ ਹੋਈ ਭਾਰੀ ਗੜ੍ਹੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਯੋਗ ਮੁਆਵਜ਼ਾ ਦੇਣ ਲਈ ਭਾਵੇਂ ਉਸੇ ਦਿਨ ਹੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ...

ਪੂਰੀ ਖ਼ਬਰ »

ਬਟਾਲਾ ਦੀਆਂ ਦੁਕਾਨਦਾਰ ਯੂਨੀਅਨਾਂ ਵਾਹਲਾ ਦੇ ਸਮਰਥਨ 'ਚ ਉਤਰੀਆਂ

ਬਟਾਲਾ, 27 ਅਕਤੂਬਰ (ਕਾਹਲੋਂ)-ਪੰਜਾਬ ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੂੰ ਬਟਾਲਾ ਤੋਂ ਟਿਕਟ ਦਿਵਾਉਣ ਲਈ ਜਿਥੇ ਪਹਿਲਾਂ ਵੱਖ-ਵੱਖ ਵਰਗਾਂ ਦੇ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਜਾ ...

ਪੂਰੀ ਖ਼ਬਰ »

ਭਰਿਆ ਟਰੱਕ ਪਲਟਿਆ-50 ਹਜ਼ਾਰ ਦੇ ਕਰੀਬ ਪਵਿੱਤਰ ਬਾਈਬਲ ਮਿਲੇ

ਬਟਾਲਾ, 27 ਅਕਤੂਬਰ (ਕਾਹਲੋਂ)-ਬੀਤੀ ਰਾਤ ਸਥਾਨਕ ਅੰਮਿ੍ਤਸਰ ਰੋਡ 'ਤੇ ਇਕ ਟਰੱਕ ਪਲਟ ਗਿਆ, ਜਿਸ 'ਚੋਂ ਹਜ਼ਾਰਾਂ ਦੀ ਗਿਣਤੀ ਵਿਚ ਪਵਿੱਤਰ ਬਾਈਬਲਾਂ ਮਿਲੀਆਂ ਜਿਸ ਕਰਕੇ ਮਸੀਹ ਭਾਈਚਾਰੇ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪੁਲਿਸ ਵਲੋਂ ਇਸ ਸੰਬੰਧੀ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਦੇ ਸਮੂਹ ਜੂਨੀਅਰ ਇੰਜੀਨੀਅਰ 10 ਤੱਕ ਕਰਨਗੇ ਹੜਤਾਲ

ਫਤਹਿਗੜ੍ਹ ਚੂੜੀਆਂ, 27 ਅਕਤੂਬਰ (ਧਰਮਿੰਦਰ ਸਿੰਘ ਬਾਠ)-ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਜੂਨੀਅਰ ਇੰਜੀਨੀਅਰ ਕੇਡਰ ਦੀਆਂ ਰਹਿੰਦੀਆਂ ਮੰਗਾਂ ਪ੍ਰਤੀ ਪਾਵਰ ਮੈਨੇਜਮੈਂਟ ਦੇ ਗੈਰ ਸੰਜੀਦਾ ਰਵੱਈਏ ਵਿਰੁੱਧ ਸੰਘਰਸ਼ ਪ੍ਰੋਗਰਾਮ 'ਤੇ ...

ਪੂਰੀ ਖ਼ਬਰ »

ਡਾਕ ਮਹਿਕਮੇ ਵਲੋਂ ਅੰਤਰਰਾਸ਼ਟਰੀ ਸਪੀਡ ਪੋਸਟ ਤੇ ਪਾਰਸਲ ਬੁਕਿੰਗ ਸੇਵਾ ਬਹਾਲ

ਗੁਰਦਾਸਪੁਰ, 27 ਅਕਤੂਬਰ (ਪੰਕਜ ਸ਼ਰਮਾ)-ਡਾਕ ਮਹਿਕਮੇ ਵਲੋਂ ਅੰਤਰਰਾਸ਼ਟਰੀ ਸਪੀਡ ਪੋਸਟ ਅਤੇ ਪਾਰਸਲ ਬੁਕਿੰਗ ਸੇਵਾ ਬਹਾਲ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੋਸਟ ਗੁਰਦਾਸਪੁਰ ਡਵੀਜ਼ਨ ਮਹੇਸ਼ ਚੰਦਰ ਮੰਨਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਤੇ ਕੱਲ੍ਹ ਲੱਗਣਗੇ ਸੁਵਿਧਾ ਕੈਂਪ-ਡੀ. ਸੀ.

ਗੁਰਦਾਸਪੁਰ, 27 ਅਕਤੂਬਰ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ 28 ਤੇ 29 ਅਕਤੂਬਰ ਨੂੰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 4,67,201 ਮੀਟਿ੍ਕ ਟਨ ਝੋਨੇ ਦੀ ਆਮਦ

ਗੁਰਦਾਸਪੁਰ, 27 ਅਕਤੂਬਰ (ਆਰਿਫ਼) -ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਗੁਰਦਾਸਪੁਰ ਸੰਜੇ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ 'ਚ 26 ਅਕਤੂਬਰ ਤੱਕ 4,67,201 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ 'ਚੋਂ 4,50,231 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋ ...

ਪੂਰੀ ਖ਼ਬਰ »

ਬਟਾਲਾ ਸਹੋਦਿਆ ਇੰਟਰ ਸਕੂਲ ਮੁਕਾਬਲੇ ਆਰ. ਡੀ. ਖੋਸਲਾ ਸਕੂਲ 'ਚ ਧੂਮਧਾਮ ਨਾਲ ਸੰਪੰਨ

ਬਟਾਲਾ, 27 ਅਕਤੂਬਰ (ਕਾਹਲੋਂ)-ਸੀ.ਬੀ.ਐੱਸ.ਈ. ਨਵੀਂ ਦਿੱਲੀ ਸਹੋਦਿਆ ਸਕੂਲਜ਼ ਕੰਪਲੈਕਸ ਅਧੀਨ ਬਟਾਲਾ ਸਹੋਦਿਆ ਅੰਤਰ ਸਕੂਲ ਮੁਕਾਬਲੇ ਪਹਿਲੀ ਵਾਰ ਆਰ. ਡੀ. ਖੋਸਲਾ ਡੀ. ਏ. ਵੀ. ਮਾਡਲ ਸੀ.ਸੈ. ਸਕੂਲ ਬਟਾਲਾ ਵਿਖੇ ਬੜੀ ਧੂਮ-ਧਾਮ ਨਾਲ ਕਰਵਾਏ ਗਏ | ਰੰਗੋਲੀ, ਕਵਿਤਾ ਉਚਾਰਨ ਤੇ ...

ਪੂਰੀ ਖ਼ਬਰ »

ਇਪਟਾ ਵਲੋਂ ਲੋਕ ਹਿਤੈਸ਼ੀ ਪ੍ਰੋਗਰਾਮ ਤਹਿਤ ਨਾਟਕ ਅੱਜ

ਧਾਰੀਵਾਲ, 27 ਅਕਤੂਬਰ (ਸਵਰਨ ਸਿੰਘ)-ਇੰਡੀਅਨ ਪੀਪਲਜ਼ ਥਿਏਟਰ ਐਸੋਸੀਏਸਨ (ਇਪਟਾ) ਪੰਜਾਬ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਵੱਖ-ਵੱਖ ਵਿੱਦਿਅਕ ਅਦਾਰਿਆਂ 'ਚ ਲੋਕ ਹਿਤੈਸ਼ੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾ ਰਹੇ ਹਨ | ਇਸ ਸੰਬੰਧ 'ਚ ਜੀ. ਐੱਸ. ...

ਪੂਰੀ ਖ਼ਬਰ »

2 ਦੁਕਾਨਾਂ 'ਚੋਂ ਨਕਦੀ ਤੇ ਹੋਰ ਸਾਮਾਨ ਚੋਰੀ

ਵਡਾਲਾ ਬਾਂਗਰ, 27 ਅਕਤੂਬਰ (ਭੁੰਬਲੀ)-ਅੱਪਰਬਾਰੀ ਦੁਆਬ ਨਹਿਰ 'ਤੇ ਸਥਿਤ ਪੁਲ ਕਲੇਰ ਕਲਾਂ ਅੱਡੇ 'ਤੇ ਸਥਿਤ 2 ਦੁਕਾਨਾਂ 'ਚ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਚੋਰਾਂ ਨੇ ਬੀਤੀ ਰਾਤ ਗੋਲਾ ਕਰਿਆਨਾ ਸਟੋਰ 'ਤੇ ਨਾਹਰ ਸਵੀਟ ਸ਼ਾਪ ਦੁਕਾਨਾਂ ...

ਪੂਰੀ ਖ਼ਬਰ »

ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਵਲੋਂ ਕਾਲੀ ਦੀਵਾਲੀ ਮਨਾਉਣ ਤੇ ਵੱਡਾ ਸੰਘਰਸ਼ ਸ਼ੁਰੂ ਕਰਨ ਦਾ ਐਲਾਨ

ਗੁਰਦਾਸਪੁਰ, 27 ਅਕਤੂਬਰ (ਪੰਕਜ ਸ਼ਰਮਾ)-ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਵਲੋਂ ਪਾਵਰ ਕਾਮ ਸਰਕਲ ਗੁਰਦਾਸਪੁਰ ਵਿਖੇ ਇਕ ਭਰਵੀਂ ਰੋਸ ਰੈਲੀ ਕੀਤੀ ਗਈ | ਇਸ ਮੌਕੇ ਰੈਲੀ ਨੰੂ ਸੰਬੋਧਨ ਕਰਦਿਆਂ ਇੰਜੀ: ਦਿਲਬਾਗ ਸਿੰਘ ਭੁੰਬਲੀ, ਜ਼ਿਲ੍ਹਾ ਪ੍ਰਧਾਨ ਅਤੇ ਇੰਜੀ: ਵਿਮਲ ...

ਪੂਰੀ ਖ਼ਬਰ »

ਸਰਕਾਰ ਦੇ ਝੂਠੇ ਲਾਰਿਆਂ ਤੇ ਮਾਰੂ ਨੀਤੀਆਂ ਤੋਂ ਮੁਲਾਜ਼ਮ ਵਰਗ ਦੁਖੀ-ਰਾਣਾ

ਗੁਰਦਾਸਪੁਰ, 27 ਅਕਤੂਬਰ (ਪੰਕਜ ਸ਼ਰਮਾ)-ਕਿਸੇ ਵੀ ਸੂਬੇ ਦੇ ਸਰਕਾਰੀ ਮੁਲਾਜ਼ਮ ਸਰਕਾਰ ਦੀਆਂ ਪਾਲਿਸੀਆਂ ਅਤੇ ਲੋਕ ਹਿੱਤ ਕੰਮਾਂ ਨੰੂ ਸੂਬੇ ਦੇ ਵਸਨੀਕਾਂ ਤੱਕ ਪਹੁੰਚਾਉਣ ਦਾ ਇਕੋ-ਇਕ ਜ਼ਰੀਆ ਹੁੰਦੇ ਹਨ ਪਰ ਸਰਕਾਰ ਆਪਣੇ ਇਸ ਮੁੱਖ ਅੰਗ ਦਾ ਲਗਾਤਾਰ ਸੋਸ਼ਣ ਕਰ ਰਹੀ ਹੈ ...

ਪੂਰੀ ਖ਼ਬਰ »

ਲੋਕ ਆਪਣੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਹੋਣ-ਮੈਡਮ ਗਿੱਲ

ਗੁਰਦਾਸਪੁਰ, 27 ਅਕਤੂਬਰ (ਆਰਿਫ਼)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਰਮੇਸ਼ ਕੁਮਾਰੀ ਦੀ ਦੇਖ-ਰੇਖ ਹੇਠ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਮੈਡਮ ਨਵਦੀਪ ਕੌਰ ਗਿੱਲ ...

ਪੂਰੀ ਖ਼ਬਰ »

ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਜਨਤਕ ਜਥੇਬੰਦੀਆਂ ਦੀ ਮੀਟਿੰਗ

ਗੁਰਦਾਸਪੁਰ, 27 ਅਕਤੂਬਰ (ਆਰਿਫ਼)-ਅੱਜ ਜਨਤਕ ਜਥੇਬੰਦੀਆਂ ਦੀ ਮੀਟਿੰਗ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਗੁਰਦਾਸਪੁਰ ਵਿਖੇ ਹੋਈ | ਇਸ ਮੌਕੇ ਮਸਾਣੀਆਂ 'ਚ ਐੱਸ. ਸੀ. ਭਾਈਚਾਰੇ ਦੇ ਲੋਕਾਂ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਹੋਈ ਕੁੱਟਮਾਰ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਬਰਬਾਦ ਹੋਈਆਂ ਫ਼ਸਲਾਂ ਦਾ ਸਰਕਾਰ ਤੁਰੰਤ ਦੇਵੇ ਮੁਆਵਜ਼ਾ-ਬਾਹੀਆਂ

ਗੁਰਦਾਸਪੁਰ, 27 ਅਕਤੂਬਰ (ਆਰਿਫ਼)-ਪੰਜਾਬ 'ਚ ਭਾਰੀ ਮੀਂਹ ਕਾਰਨ ਕਈ ਥਾਵਾਂ 'ਤੇ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਝੋਨੇ ਦੀ ਫ਼ਸਲ ਜੋ ਲਗਪਗ ਪੱਕ ਚੁੱਕੀ ਸੀ, ਉਹ ਵੀ ਬੇਮੌਸਮੀ ਮੀਂਹ ਕਾਰਨ ਤਬਾਹ ਹੋ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਵਲੋਂ ਸਰਕਾਰੀ ਸਕੂਲ ਕਚਹਿਰੀ ਰੋਡ ਵਿਖੇ ਸਮਾਰਟ ਰੂਮ ਦਾ ਉਦਘਾਟਨ

ਗੁਰਦਾਸਪੁਰ, 27 ਅਕਤੂਬਰ (ਆਰਿਫ਼)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਚਹਿਰੀ ਰੋਡ ਵਿਖੇ ਨਵੇਂ ਬਣੇ ਸਮਾਰਟ ਰੂਮ ਦਾ ਅੱਜ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਕਿਸਾਨ ਮੋਰਚੇ ਦੇ 309ਵੇਂ ਜਥੇ ਨੇ ਭੁੱਖ ਹੜਤਾਲ ਰੱਖੀ

ਗੁਰਦਾਸਪੁਰ, 27 ਅਕਤੂਬਰ (ਆਰਿਫ਼)-ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੇ 392ਵੇਂ ਦਿਨ ਅੱਜ 309ਵੇਂ ਜਥੇ ਨੇ ਭੁੱਖ ਹੜਤਾਲ ਰੱਖੀ | ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਵਲੋਂ ਗੁਰਮੀਤ ਸਿੰਘ, ਜਗੀਰ ਸਿੰਘ ਬੋਪਾਰਾਏ, ਸਹਿਦੇਵ ਸਿੰਘ ਕਲੇਰ, ...

ਪੂਰੀ ਖ਼ਬਰ »

ਦਰਜਨਾਂ ਪਿੰਡਾਂ 'ਚ ਕੈਂਪ ਲਗਾ ਕੇ ਬਿਜਲੀ ਬਕਾਇਆ ਸੰਬੰਧੀ ਖਪਤਕਾਰਾਂ ਦੇ ਫਾਰਮ ਭਰੇ

ਦੋਰਾਂਗਲਾ, 27 ਅਕਤੂਬਰ (ਚੱਕਰਾਜਾ) -ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਤੱਕ ਦੇ ਬਿਜਲੀ ਖਪਤਕਾਰਾਂ ਦੇ ਪਿਛਲੇ ਬਿਜਲੀ ਦੇ ਬਿੱਲ ਦੇ ਬਕਾਏ ਮੁਆਫ਼ ਕਰਨ ਦਾ ਐਲਾਨ ਕੀਤਾ ਹੈ, ਜਿਸ ਤਹਿਤ ਅੱਜ ਪਾਵਰਕਾਮ ਉੱਪ ਮੰਡਲ ਅਫ਼ਸਰ ਦੋਰਾਂਗਲਾ ਇੰਜੀ: ਕੰਵਲਜੀਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਨੇ ਸੰਗਲਪੁਰਾ ਰੋਡ 'ਤੇ ਸੀਵਰੇਜ ਦਾ ਕੰਮ ਕਰਵਾਇਆ ਸ਼ੁਰੂ

ਗੁਰਦਾਸਪੁਰ, 27 ਅਕਤੂਬਰ (ਆਰਿਫ਼)-ਗੁਰਦਾਸਪੁਰ ਦੇ ਸੰਗਲਪੁਰਾ ਰੋਡ 'ਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵੀ ਹਾਜ਼ਰ ਸਨ | ਵਿਧਾਇਕ ਪਾਹੜਾ ਨੇ ਕਿਹਾ ...

ਪੂਰੀ ਖ਼ਬਰ »

ਬਿੱਲ ਮੁਆਫ਼ੀ ਸੰਬੰਧੀ ਸਾਹੋਵਾਲ ਵਿਖੇ ਕੈਂਪ ਲਗਾਇਆ

ਪੁਰਾਣਾ ਸ਼ਾਲਾ, 27 ਅਕਤੂਬਰ (ਅਸ਼ੋਕ ਸ਼ਰਮਾ)-ਸਬ ਡਵੀਜ਼ਨ ਦਿਹਾਤੀ ਪਾਵਰਕਾਮ ਗੁਰਦਾਸਪੁਰ ਦੇ ਉੱਪ ਮੰਡਲ ਅਫ਼ਸਰ ਇੰਜੀ: ਅਰੁਣ ਡੋਗਰਾ ਦੀ ਅਗਵਾਈ ਹੇਠ ਪਿੰਡ ਸਰਪੰਚ ਸੁਲੱਖਣੀ ਦੇਵੀ ਅਤੇ ਕਾਂਗਰਸੀ ਆਗੂ ਜੈ ਹਰੀ ਚੰਦ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਇੰਜੀ: ...

ਪੂਰੀ ਖ਼ਬਰ »

ਪਿੰਡ ਬਹਾਦਰ ਦੇ ਸਰਵਪੱਖੀ ਵਿਕਾਸ 'ਤੇ 22 ਲੱਖ ਖਰਚ ਕਰਕੇ ਨੁਹਾਰ ਬਦਲੀ-ਲਖਵਿੰਦਰ ਸਿੰਘ

ਪੁਰਾਣਾ ਸ਼ਾਲਾ, 27 ਅਕਤੂਬਰ (ਅਸ਼ੋਕ ਸ਼ਰਮਾ)-ਪਿੰਡ ਬਹਾਦਰ ਦੇ ਸਰਵਪੱਖੀ ਵਿਕਾਸ 'ਤੇ ਪੰਜਾਬ ਸਰਕਾਰ ਨੇ 22 ਲੱਖ ਰੁਪਏ ਖਰਚ ਕਰਕੇ ਨੁਹਾਰ ਬਦਲ ਦਿੱਤੀ ਹੈ | ਸਰਪੰਚ ਲਖਵਿੰਦਰ ਸਿੰਘ ਨੇ ਪ੍ਰੈੱਸ ਨੰੂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕ੍ਰਿਸਚਨ ਕਾਲੋਨੀ ਦੇ ਗੰਦੇ ਪਾਣੀ ...

ਪੂਰੀ ਖ਼ਬਰ »

ਸਿਰਫ਼ ਗੁਰਦਾਸਪੁਰ ਹਲਕੇ ਨਾਲ ਸੰਬੰਧਿਤ ਸੀ ਸੁਖਬੀਰ ਦਾ ਦੌਰਾ-ਬੱਬੇਹਾਲੀ

ਗੁਰਦਾਸਪੁਰ, 27 ਅਕਤੂਬਰ (ਆਰਿਫ਼)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੁਰਦਾਸਪੁਰ ਹਲਕੇ ਦੀ ਫੇਰੀ ਦੌਰਾਨ ਪਾਰਟੀ ਦੇ ਇਕ ਗੁੱਟ ਦੀ ਗੈਰ-ਸ਼ਮੂਲੀਅਤ ਬਾਰੇ ਇਕ ਪੰਜਾਬੀ ਅਖ਼ਬਾਰ ਵਲੋਂ ਛਪੀ ਖ਼ਬਰ ਬਾਰੇ ਆਪਣੀ ਪ੍ਰਤੀਕਿਰਿਆ ਜਤਾਉਂਦਿਆਂ ...

ਪੂਰੀ ਖ਼ਬਰ »

ਪਿੰਡ ਭੁੰਬਲੀ ਵਿਖੇ ਬਿਜਲੀ ਬਿੱਲ ਮੁਆਫ਼ੀ ਤਹਿਤ ਕੈਂਪ ਲਗਾਇਆ

ਤਿੱਬੜ, 27 ਅਕਤੂਬਰ (ਭੁਪਿੰਦਰ ਸਿੰਘ ਬੋਪਾਰਾਏ)-ਪਿੰਡ ਭੁੰਬਲੀ ਵਿਖੇ ਬਿਜਲੀ ਬਿੱਲ ਮੁਆਫ਼ੀ ਤਹਿਤ ਕੈਂਪ ਲਗਾਇਆ ਗਿਆ, ਜਿਸ 'ਚ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਪਹਿਲਾਂ ਪਾਵਰਕਾਮ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਜਾਗੋਵਾਲ ਬੇਟ ਵਿਖੇ ਸਾਲਾਨਾ ਸਪੋਰਟਸ ਮੀਟ ਸਮਾਪਤ

ਪੁਰਾਣਾ ਸ਼ਾਲਾ, 27 ਅਕਤੂਬਰ (ਅਸ਼ੋਕ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਾਗੋਵਾਲ ਬੇਟ ਵਿਖੇ ਸਾਲਾਨਾ ਐਥਲੈਟਿਕਸ ਸਪੋਰਟਸ ਮੀਟ ਕਰਵਾਈ ਗਈ, ਜਿਸ 'ਚ ਸਾਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਹ ਮੀਟ ਸਕੂਲ ਦੀ ਪਿ੍ੰਸੀਪਲ ਮੈਡਮ ਬਲਜਿੰਦਰ ਕੌਰ ਦੀ ...

ਪੂਰੀ ਖ਼ਬਰ »

ਖ਼ਰਾਬ ਹੋਈ ਫ਼ਸਲ ਦਾ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦਿੱਤਾ ਜਾਵੇ- ਲਖਬੀਰ ਸਿੰਘ ਲੋਧੀਨੰਗਲ

ਜੈਂਤੀਪੁਰ, 27 ਅਕਤੂਬਰ (ਬਲਜੀਤ ਸਿੰਘ)-ਬੀਤੇ ਦਿਨ ਪਏ ਭਾਰੀ ਮੀਂਹ ਤੇ ਚੱਲੀ ਤੇਜ਼ ਹਨੇਰੀ-ਝੱਖੜ ਕਾਰਨ ਕਿਸਾਨਾਂ ਦੀ ਬਰਬਾਦ ਹੋਈ ਝੋਨੇ ਦੀ ਫ਼ਸਲ ਦੀ ਸਰਕਾਰ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੰੂ ਸਮਰਪਿਤ ਸੱਭਿਆਚਾਰਕ ਤੇ ਖੇਡ ਮੇਲਾ 30 ਨੰੂ

ਤਿੱਬੜ, 27 ਅਕਤੂਬਰ (ਭੁਪਿੰਦਰ ਸਿੰਘ ਬੋਪਾਰਾਏ)-ਦੇਸ਼ ਭਰ 'ਚ ਚੱਲ ਰਹੇ ਕਿਸਾਨੀ ਸੰਘਰਸ਼ ਨੰੂ ਸਮਰਪਿਤ ਪਹਿਲਾ ਸੱਭਿਆਚਾਰਕ ਖੇਡ ਤੇ ਕਬੱਡੀ ਕੱਪ 30 ਅਕਤੂਬਰ ਨੰੂ ਪਿੰਡ ਤਿੱਬੜ ਵਿਖੇ ਬੜੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

1984 ਸਿੱਖ ਕਤਲੇਆਮ ਦੀ 37ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਵਿਸ਼ਾਲ ਮਾਰਚ 2 ਨੂੰ

ਗੁਰਦਾਸਪੁਰ, 27 ਅਕਤੂਬਰ (ਗੁਰਪ੍ਰਤਾਪ ਸਿੰਘ)-ਅੱਜ ਦਲ ਖਾਲਸਾ ਵਲੋਂ 1984 ਸਿੱਖ ਕਤਲੇ੍ਹਆਮ ਸੰਬੰਧੀ ਇਕ ਨਿੱਜੀ ਹੋਟਲ 'ਚ ਪ੍ਰੈੱਸ ਵਾਰਤਾ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਪਾਰਟੀ ਦੇ ਬੁਲਾਰੇ ਪਰਮਜੀਤ ਸਿੰਘ ਮੰਡ ਨੇ ਦੱਸਿਆ ਕਿ ਨਵੰਬਰ 1984 ਦੇ ਸਿੱਖ ਕਤਲੇ੍ਹਆਮ ਦੀ ...

ਪੂਰੀ ਖ਼ਬਰ »

ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ

ਕਲਾਨੌਰ, 27 ਅਕਤੂਬਰ (ਪੁਰੇਵਾਲ) -ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ. ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ਨਾਮਜ਼ਦ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਪੂਰੇ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਵਲੋਂ ਪਿੰਡ ਲਖਨਪੁਰ 'ਚ ਨਵੀਆਂ ਸੰਪਰਕ ਸੜਕਾਂ ਦਾ ਰੱਖਿਆ ਨੀਂਹ ਪੱਥਰ

ਬਟਾਲਾ, 27 ਅਕਤੂਬਰ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਪਿੰਡ ਲਖਨਪੁਰ ਦੇ ਵੱਖ-ਵੱਖ ਡੇਰਿਆਂ ਨੂੰ ਜਾਂਦੀਆਂ ਨਵੀਆਂ ਸੰਪਰਕ ਸੜਕਾਂ, ਜਿਨ੍ਹਾਂ 'ਤੇ 27 ਲੱਖ ਰੁਪਏ ਦੀ ਲਾਗਤ ਆਉਣੀ ਹੈ, ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਬਟਾਲਾ 'ਚ ਚੋਣਾਂ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਜਾਰੀ-ਰਮਨ ਸੰਧੂ

ਬਟਾਲਾ, 27 ਅਕਤੂਬਰ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ 2022 ਦੀਆਂ ਚੋਣਾਂ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੀ ਵਿਸ਼ੇਸ਼ ਮੀਟਿੰਗ

ਬਟਾਲਾ, 27 ਅਕਤੂਬਰ (ਕਾਹਲੋਂ)-ਬਿਜਲੀ ਮੁਲਾਜ਼ਮਾਂ ਦੀ ਸਿਰਮÏਰ ਜਥੇਬੰਦੀ ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਹੁਣ ਪਾਵਰਕਾਮ ਟਰਾਂਸਕੋ) ਕੇਸਰੀ ਝੰਡਾ ਜਥੇਬੰਦੀ ਪੰਜਾਬ (ਚਾਹਲ) ਦੇ ਸੂਬਾ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਪ੍ਰਧਾਨਗੀ ਹੇਠ ਇਕ ...

ਪੂਰੀ ਖ਼ਬਰ »

ਕਿਸਾਨਾਂ ਨੇ ਦਿੱਲੀ ਜਾਣ ਲਈ ਖਿੱਚੀਆਂ ਤਿਆਰੀਆਂ

ਕਾਦੀਆਂ, 27 ਅਕਤੂਬਰ (ਯਾਦਵਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਮੱਕਾ ਸਾਹਿਬ ਦੇ ਕਿਸਾਨਾਂ ਵਲੋਂ ਦਿੱਲੀ ਜਾਣ ਲਈ ਤਿਆਰੀਆਂ ਖਿੱਚਦੇੇ ਹੋਏ ਸਰਕਾਰ ਦੇ ਖ਼ਿਲਾਫ਼ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰੋਸ ਜ਼ਾਹਿਰ ਕੀਤਾ ਗਿਆ | ਕਿਸਾਨ ...

ਪੂਰੀ ਖ਼ਬਰ »

ਪਿੰਡ ਨੈਨੇਕੋਟ ਦੀ ਸੜਕ ਨੇ ਧਾਰਿਆ ਛੱਪੜ ਦਾ ਰੂਪ

ਕਾਹਨੂੰਵਾਨ, 27 ਅਕਤੂਬਰ (ਜਸਪਾਲ ਸਿੰਘ ਸੰਧੂ)-ਕਾਹਨੂੰਵਾਨ ਬਲਾਕ ਦੇ ਪਿੰਡ ਨੈਨੇਕੋਟ ਦੀ ਸੜਕ ਨੇ ਛੱਪੜ ਦਾ ਰੂਪ ਧਾਰਿਆ ਹੋਇਆ ਹੈ | ਇਸ ਸਬੰਧੀ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਦੀ ਬਾਹਰ ਵਾਲੀ ਸੜਕ, ਜੋ ਪਿੰਡ ਦੇ ਲਹਿੰਦੇ ਪਾਸੇ ਹੈ, ਛੱਪੜ ਦਾ ਰੂਪ ਧਾਰਨ ...

ਪੂਰੀ ਖ਼ਬਰ »

ਲੋਧੀਨੰਗਲ ਦੀ ਜਿੱਤ ਲਈ ਯੂਥ ਅਕਾਲੀ ਦਲ ਦੀ ਅਹਿਮ ਭੂਮਿਕਾ ਨਿਭਾਵੇਗਾ-ਬਿਜਲੀਵਾਲ

ਫਤਹਿਗੜ੍ਹ ਚੂੜੀਆਂ, 27 ਅਕਤੂਬਰ (ਧਰਮਿੰਦਰ ਸਿੰਘ ਬਾਠ, ਐਮ.ਐਸ. ਫੁੱਲ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਕਾਲੀ ਦਲ ਵਲੋਂ ਲਖਬੀਰ ਸਿੰਘ ਲੋਧੀਨੰਗਲ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਗੂਰਦਾਸਪੁਰ ਸ਼ਹਿਰੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ...

ਪੂਰੀ ਖ਼ਬਰ »

ਉਗਰੇਵਾਲ ਦੇ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਕਿਲ੍ਹਾ ਲਾਲ ਸਿੰਘ, 27 ਅਕਤੂਬਰ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਪਿੰਡ ਉਗਰੇਵਾਲ ਵਿਖੇ ਪਾਰਟੀ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ...

ਪੂਰੀ ਖ਼ਬਰ »

'ਨਿਰੰਤਰ ਵਗਦੀ ਕਾਵਿ-ਨਦੀ' ਸੋਵੀਨਾਰ ਲੋਕ ਅਰਪਣ

ਬਟਾਲਾ, 27 ਅਕਤੂਬਰ (ਬੁੱਟਰ)-ਵਿਸ਼ਵ ਪੰਜਾਬੀ ਕਵੀ ਸਭਾ ਵਲੋਂ ਸਭਾ ਦੀ ਸਿਲਵਰ ਜੁਬਲੀ ਮੌਕੇ ਪਿੰਡ ਕੰਗ ਦੇ ਗੁਰਦੁਆਰਾ ਸਾਹਿਬ ਵਿਖੇ ਸੋਵੀਨਾਰ ਦੇ ਮੁੱਖ ਸੰਪਾਦਕ ਪ੍ਰੋ. ਜੋਗਿੰਦਰ ਸਿੰਘ ਕੰਗ ਵਲੋਂ ਤਿਆਰ ਕੀਤੇ 'ਨਿਰੰਤਰ ਵਗਦੀ ਕਾਵਿ-ਨਦੀ' ਸੋਵੀਨਾਰ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਅੰਤਰ ਕਾਲਜ ਟਰੈਕ ਸਾਈਕਿਲੰਗ ਟੂਰਨਾਮੈਂਟ 'ਚ ਕਾਲਜ ਟੀਮ ਯੂਨੀਵਰਸਿਟੀ 'ਚੋਂ ਤੀਸਰੇ ਸਥਾਨ 'ਤੇ ਰਹੀ

ਕਾਦੀਆਂ, 27 ਅਕਤੂਬਰ (ਕੁਲਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਅੰਤਰ ਕਾਲਜ ਟਰੈਕ ਸਾਇਕਿਲੰਗ ਟੂਰਨਾਮੈਂਟ 'ਚ ਹਿੱਸਾ ਲੈਂਦਿਆਂ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਮੁੱਚੇ ਮੁਕਾਬਲੇ ...

ਪੂਰੀ ਖ਼ਬਰ »

ਡੇਰਾ ਪਠਾਣਾ 'ਚ ਸਾਲਾਨਾ ਮਸੀਹ ਸਮਾਗਮ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 27 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਪਿੰਡ ਡੇਰਾ ਪਠਾਣਾ ਦੀਆਂ ਮਸੀਹ ਸੰਗਤਾਂ ਵਲੋਂ ਪ੍ਰਭੂ ਯਿਸੂ ਮਸੀਹ ਦੀ ਵਡਿਆਈ ਕਰਨ ਤੇ ਸਰਬੱਤ ਦੇ ਭਲੇ ਲਈ ਸਾਲਾਨਾ ਮਸੀਹ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੁੂਆਤ ਮਸੀਹ ਭਜਨ ਗਾਇਨ ਤੇ ਸਰਬੱਤ ਦੇ ਭਲੇ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਹਰਵਿੰਦਰ ਸਿੰਘ ਲੋਪਾ ਨੂੰ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀਆਂ ਭੇਟ

ਕਲਾਨੌਰ, 27 ਅਕਤੂਬਰ (ਪੁਰੇਵਾਲ)-ਪੁਲਿਸ ਵਿਭਾਗ ਦੀ 27ਵੀਂ ਬਟਾਲੀਅਨ ਪੀ. ਏ. ਪੀ. ਜਲੰਧਰ ਛਾਊਣੀ ਦੇ ਮੁਲਾਜ਼ਮ ਤੇ ਨੇੜਲੇ ਸਰਹੱਦੀ ਪਿੰਡ ਲੋਪਾ ਵਾਸੀ ਸਿਪਾਹੀ ਹਰਵਿੰਦਰ ਸਿੰਘ ਜੋ 22 ਜੂਨ 1991 ਨੂੰ ਅਮਨ ਤੇ ਕਾਨੂੰਨ ਦੀ ਡਿਊਟੀ ਲਈ ਜ਼ਿਲ੍ਹਾ ਲੁਧਿਆਣਾ ਵਿਖੇ ਆਰਜ਼ੀ ਥਾਣਾ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ 'ਚ 10ਵਾਂ ਮੂਰਤੀ ਸਥਾਪਨਾ ਦਿਵਸ 31 ਨੂੰ

ਫਤਹਿਗੜ੍ਹ ਚੂੜੀਆਂ, 27 ਅਕਤੂਬਰ (ਐੱਮ.ਐੱਸ. ਫੁੱਲ)-ਸ੍ਰੀ ਬਾਵਾ ਲਾਲ ਦਿਆਲ ਸੇਵਕ ਸਭਾ ਵਲੋਂ ਸ੍ਰੀ ਸ੍ਰੀ 1008 ਮਹੰਤ ਸ੍ਰੀ ਰਾਮ ਸੁੰਦਰ ਦਾਸ ਦੇ ਅਸ਼ੀਰਵਾਦ ਸਦਕਾ 10ਵਾਂ ਮੂਰਤੀ ਸਥਾਪਨਾ ਦਿਵਸ ਧੂਮਧਾਮ ਨਾਲ ਲਾਲ ਦਵਾਰਾ ਮੰਦਿਰ ਮਾਤਾ ਸ਼ੀਤਲਾ ਜੀ ਚਿਤੌੜਗੜ੍ਹ ਰੋਡ ਵਿਖੇ ...

ਪੂਰੀ ਖ਼ਬਰ »

ਪੰਜਾਬ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ 'ਚ ਜਗੀਰ ਸਿੰਘ ਮੋਹਰੀ ਰਿਹਾ

ਡੇਰਾ ਬਾਬਾ ਨਾਨਕ, 27 ਅਕਤੂਬਰ (ਰੰਧਾਵਾ/ਸ਼ਰਮਾ)-ਬੀਤੇ ਦਿਨ ਸੰਗਰੂਰ 'ਚ ਹੋਈ 52ਵੀਂ ਪੰਜਾਬ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ 'ਚ ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਦੇ ਮੰਡੀ ਸੁਪਰਵਾਈਜ਼ਰ ਜਗੀਰ ਸਿੰਘ ਵਲੋਂ ਮਾਅਰਕਾ ਮਾਰਦਿਆਂ ਉੱਚੀ ਛਾਲ ਅਤੇ 400 ਮੀਟਰ ਦੌੜ 'ਚੋਂ ...

ਪੂਰੀ ਖ਼ਬਰ »

ਐੱਨ. ਆਰ. ਆਈ. ਮੱਲ੍ਹੀ ਕੈਨੇਡੀਅਨ ਵਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ 2 ਲੱਖ ਰੁਪਏ ਭੇਟ

ਵਡਾਲਾ ਬਾਂਗਰ, 27 ਅਕਤੂਬਰ (ਭੁੰਬਲੀ)-ਪਿੰਡ ਉਗੜੂਖੈੜਾ ਦੇ ਜੰਮਪਲ ਤੇ ਹੁਣ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਵੱਸੇ ਗੁਰੂ ਨਾਨਕ ਟਰਾਂਸਪੋਰਟ ਦੇ ਮਾਲਕ ਹੈੱਡ. ਜਗਮੋਹਣ ਸਿੰਘ ਮੱਲ੍ਹੀ ਕੈਨੇਡੀਅਨ ਨੇ ਆਪਣੇ ਪਿੰਡ ਦੇ ਗੁਰੂ ਘਰ ਦੀ ਇਮਾਰਤ ਦੀ ਨਵ ਉਸਾਰੀ ਲਈ 2 ਲੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX