ਤਾਜਾ ਖ਼ਬਰਾਂ


ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਮੋਨੂੰ ਡਾਂਗਰ ਤੋਂ ਮੋਬਾਈਲ ਬਰਾਮਦ
. . .  16 minutes ago
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ’ਚ ਬੰਦ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਅਤੇ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਤੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਡਾਂਗਰਸ ਜੇਲ੍ਹ ਵਿਚ ਹਾਈ ਸਿਕਉਰਿਟੀ ਜ਼ੋਨ ’ਚ ਬੰਦ...
ਕੌਮੀ ਇਨਸਾਫ਼ ਮੋਰਚੇ ਤੋਂ ਰਵਾਨਾ ਹੋਇਆ 31 ਮੈਬਰਾਂ ਦਾ ਜਥਾ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  45 minutes ago
ਚੰਡੀਗੜ੍ਹ, 6 ਫਰਵਰੀ (ਦਵਿੰਦਰ) - ਅੱਜ ਕੌਮੀ ਇਨਸਾਫ਼ ਮੋਰਚੇ ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
ਬੈਂਗਲੁਰੂ ਤਕਨਾਲੋਜੀ, ਪ੍ਰਤਿਭਾ ਅਤੇ ਨਵੀਨਤਾ ਦੀ ਊਰਜਾ ਨਾਲ ਭਰਪੂਰ ਸ਼ਹਿਰ- ਨਰਿੰਦਰ ਮੋਦੀ
. . .  49 minutes ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ਵਿਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ, ਰਾਜਪਾਲ ਥਾਵਰਚੰਦ ਗਹਿਲੋਤ ਅਤੇ ਮੁੱਖ ਮੰਤਰੀ ਬਸਵਰਾਜ ਬੋਮਈ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 300
. . .  57 minutes ago
ਅੰਕਾਰਾ, 6 ਫਰਵਰੀ- ਰਾਇਟਰਜ਼ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਤੁਰਕੀ ਅਤੇ ਉੱਤਰ ਪੱਛਮੀ ਸੀਰੀਆ ਵਿਚ 7.8 ਤੀਬਰਤਾ ਦੇ ਆਏ ਭੂਚਾਲ ਵਿਚ ਲਗਭਗ 300 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਜ਼ਖ਼ਮੀ ਹੋ ਗਏ। ਭੂਚਾਲ ਦੇ ਝਟਕੇ ਸਾਈਪ੍ਰਸ ਅਤੇ ਲੇਬਨਾਨ ਵਿਚ ਵੀ....
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
. . .  about 1 hour ago
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
ਸਾਬਕਾ ਸਰਪੰਚ ਦਾ ਨਿੱਜੀ ਰੰਜਿਸ਼ ਕਾਰਨ ਗੋਲੀ ਮਾਰ ਕੇ ਕਤਲ
. . .  about 1 hour ago
ਊਧਨਵਾਲ, 6 ਫਰਵਰੀ (ਪਰਗਟ ਸਿੰਘ)- ਨਜ਼ਦੀਕੀ ਪਿੰਡ ਦਈਆ ਦੇ ਸਾਬਕਾ ਸਰਪੰਚ ਸਵਰਨ ਸਿੰਘ (65) ਪੁੱਤਰ ਹਰਭਜਨ ਸਿੰਘ ਦਾ ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਸਵਰਨ ਸਿੰਘ ਦੇ ਪੁੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇੜਲੇ ਪਿੰਡ ਭੰਬੋਈ ਦੇ ਅੱਠ ਦਸ ਵਿਅਕਤੀਆਂ ਨੇ ਸਾਡੇ ਘਰ ਆ...
ਕੌਮੀ ਇਨਸਾਫ਼ ਮੋਰਚੇ ਵਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ
. . .  about 1 hour ago
ਚੰਡੀਗੜ੍ਹ, 6 ਫਰਵਰੀ (ਦਵਿੰਦਰ)- ਬੰਦੀ ਸਿੰਘਾਂ ਤੇ ਹੋਰ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਮਾਰਚ ਦੌਰਾਨ ਕੌਮੀ ਇਨਸਾਫ਼ ਮੋਰਚੇ ਤੋਂ 31 ਸਿੰਘਾਂ ਦਾ ਜਥਾ ਮੁੱਖ ਮੰਤਰੀ ਰਿਹਾਇਸ਼ ਵੱਲ ਰਵਾਨਾ ਹੋਇਆ। ਇਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਰਸਤੇ ’ਚ ਭਾਰੀ ਰੋਕਾਂ...
ਦਿੱਲੀ ਐਮ.ਸੀ.ਡੀ ਚੋਣਾਂ: ਸਦਨ ਦੀ ਕਾਰਵਾਈ ਫ਼ਿਰ ਅਣਮਿੱਥੇ ਸਮੇਂ ਲਈ ਮੁਲਤਵੀ
. . .  56 minutes ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਨਗਰ ਨਿਗਮ ਵਿਚ ਮੇਅਰ ਦੀ ਚੋਣ ਦੌਰਾਨ ਐਮ.ਸੀ.ਡੀ. ਹੈੱਡਕੁਆਰਟਰ ਸਿਵਿਕ ਸੈਂਟਰ ਵਿਚ ਹੰਗਾਮਾ ਹੋ ਗਿਆ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਪ੍ਰਧਾਨ ਮੰਤਰੀ ਨੇ ਕੀਤਾ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ
. . .  about 1 hour ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ’ਚ ਇੰਡੀਅਨ ਆਇਲ ਵਲੋਂ ਵਿਕਸਤ ਸੂਰਜੀ ਰਸੋਈ ਪ੍ਰਣਾਲੀ ਦੇ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ...
ਨਾਮਜ਼ਦ ਮੈਂਬਰਾਂ ਨੂੰ ਮੇਅਰ ਦੀ ਚੋਣ ਵਿਚ ਵੋਟ ਪਾਉਣ ਦੀ ਇਜਾਜ਼ਤ- ਐਮ.ਸੀ.ਡੀ. ਪ੍ਰੀਜ਼ਾਈਡਿੰਗ ਅਫ਼ਸਰ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਐਮ.ਸੀ.ਡੀ. ਦੇ ਪ੍ਰੀਜ਼ਾਈਡਿੰਗ ਅਫ਼ਸਰ ਸੱਤਿਆ ਸ਼ਰਮਾ ਨੇ ਕਿਹਾ ਹੈ ਕਿ ਮੇਅਰ ਚੋਣ ਵਿਚ ਨਾਮਜ਼ਦ ਮੈਂਬਰਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀਆਂ...
ਮੈਂ ਹਮੇਸ਼ਾ ਆਪਣੇ ਹਲਕੇ ਤੇ ਪੰਜਾਬ ਦੇ ਨਾਲ ਖੜ੍ਹੀ ਹਾਂ- ਪ੍ਰਨੀਤ ਕੌਰ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਹਲਕੇ ਅਤੇ ਰਾਜ ਪੰਜਾਬ ਦੇ ਨਾਲ ਖੜ੍ਹੀ ਰਹੀ ਹਾਂ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਚੁੱਕਿਆ ਹੈ, ਭਾਵੇਂ ਕੋਈ ਵੀ ਸਰਕਾਰ ਸੱਤਾ ਵਿਚ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਜੋ ਵੀ ਕਾਰਵਾਈ ਤੁਸੀਂ ਕਰਨਾ...
ਸਕੂਲ ਤੋਂ ਆ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
. . .  about 2 hours ago
ਮਾਹਿਲਪੁਰ, 6 ਫਰਵਰੀ (ਰਜਿੰਦਰ ਸਿੰਘ)- ਅੱਜ ਸਵੇਰੇ 9 ਵਜੇ ਦੇ ਕਰੀਬ ਮਾਹਿਲਪੁਰ- ਗੜ੍ਹਸ਼ੰਕਰ ਰੋਡ ’ਤੇ ਪਿੰਡ ਬੱਡੋਆਣ ਸੁਰਦੁੱਲਾਪੁਰ ਮੋੜ ’ਤੇ ਪਿੰਡ ਦੋਹਲਰੋਂ ਵਿਖੇ ਸਕੂਲ ਪੜ੍ਹਨ ਲਈ ਮੋਟਰ ਸਾਈਕਲ ’ਤੇ ਆ ਰਹੇ 16 ਸਾਲਾ ਦੇ ਕਰੀਬ ਨੌਜਵਾਨ ਦੀ ਭਾਰ ਢੋਹਣ ਵਾਲੀ ਇਕ ਗੱਡੀ ਨਾਲ ਟੱਕਰ ਹੋਣ ’ਤੇ ਮੌਤ ਹੋ ਗਈ। ਥਾਣਾ ਮਾਹਿਲਪੁਰ...
ਭਾਰਤ ਤੁਰਕੀ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ- ਪ੍ਰਧਾਨ ਮੰਤਰੀ ਮੋਦੀ
. . .  38 minutes ago
ਨਵੀਂ ਦਿੱਲੀ, 6 ਫਰਵਰੀ- ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਸੰਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਦੁੱਖੀ ਹਾਂ। ਦੁੱਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ, ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਤੁਰਕੀ ਦੇ...
ਸੁਪਰੀਮ ਕੋਰਟ ਦੇ ਨਵੇਂ ਜੱਜਾਂ ਨੇ ਚੁੱਕੀ ਅਹੁਦੇ ਦੀ ਸਹੁੰ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਚੀਫ਼ ਜਸਟਿਸ ਆਫ਼ ਇੰਡੀਆ ਡੀ.ਵਾਈ. ਚੰਦਰਚੂੜ ਨੇ ਅੱਜ ਜਸਟਿਸ ਪੰਕਜ ਮਿਥਲ, ਜਸਟਿਸ ਸੰਜੇ ਕਰੋਲ, ਜਸਟਿਸ ਸੰਜੇ ਕੁਮਾਰ, ਜਸਟਿਸ ਅਹਿਸਾਨੁਦੀਨ ਅਮਾਨੁੱਲਾ ਅਤੇ ਜਸਟਿਸ ਮਨੋਜ ਮਿਸ਼ਰਾ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ...
ਏਅਰ ਵਿਸਤਾਰਾ ਨੇ ਅਦਾ ਕੀਤਾ 70 ਲੱਖ ਰੁਪਏ ਦਾ ਜੁਰਮਾਨਾ- ਡੀ.ਜੀ.ਸੀ.ਏ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ ਨੇ ਜਾਣਕਾਰੀ ਦਿੱਤੀ ਕਿ ਦੇਸ਼ ਦੇ ਉੱਤਰ-ਪੂਰਬ ਦੇ ਹੇਠਲੇ ਖ਼ੇਤਰਾਂ ਲਈ ਘੱਟੋ-ਘੱਟ ਲਾਜ਼ਮੀ ਉਡਾਣਾਂ ਦਾ ਸੰਚਾਲਨ ਨਾ ਕਰਨ ਲਈ ਏਅਰ ਵਿਸਤਾਰਾ ’ਤੇ ਜੋ ਪਿਛਲੇ ਸਾਲ ਅਕਤੂਬਰ ਵਿਚ 70 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ, ਏਅਰਲਾਈਨ....
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਅਡਾਨੀ ਮੁੱਦੇ ’ਤੇ ਜੇ.ਪੀ.ਸੀ. (ਸੰਯੁਕਤ ਸੰਸਦੀ ਕਮੇਟੀ) ਦੀ ਜਾਂਚ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ਦੇ ਵਿਚਕਾਰ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ...
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਤੁਰਕੀ ਭੂਚਾਲ : ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ
. . .  about 3 hours ago
ਅੰਕਾਰਾ, 6 ਫਰਵਰੀ- ਏ. ਐਫ਼. ਪੀ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਅੱਜ ਆਏ ਭੂਚਾਲ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਭੂਚਾਲ ਉਦੋਂ ਆਇਆ ਜਦੋਂ ਬਹੁਤੇ ਲੋਕ ਸੁੱਤੇ...
ਸੰਸਦ ਦੇ ਦੋਵਾਂ ਸਦਨਾਂ ਵਿਚ ਅਡਾਨੀ ਘੁਟਾਲੇ 'ਤੇ ਮੁਲਤਵੀ ਮਤਾ ਮੰਗਣਗੀਆਂ ਵਿਰੋਧੀ ਪਾਰਟੀਆਂ
. . .  about 3 hours ago
ਨਵੀਂ ਦਿੱਲੀ, 6 ਫਰਵਰੀ-ਸੂਤਰਾਂ ਅਨੁਸਾਰ ਵਿਰੋਧੀ ਪਾਰਟੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਸਦ ਦੇ ਦੋਵਾਂ ਸਦਨਾਂ ਵਿਚ ਮੁਲਤਵੀ ਮਤਾ ਮੰਗਣਗੀਆਂ। ਅਡਾਨੀ ਘੁਟਾਲੇ ਤੋਂ ਇਲਾਵਾ ਕੋਈ ਕੰਮ...
ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਚ ਇਕੱਠੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰ
. . .  about 3 hours ago
ਨਵੀਂ ਦਿੱਲੀ, 6 ਫਰਵਰੀ-ਵਿਰੋਧੀ ਧਿਰ ਦੇ ਸੰਸਦ ਮੈਂਬਰ ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਤੇ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧ ਵਿਚ...
ਦਿੱਲੀ 'ਚ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ 'ਚ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 218 ਦੇ ਨਾਲ ਖਰਾਬ ਸ਼੍ਰੇਣੀ ਵਿਚ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ
. . .  about 3 hours ago
ਅੰਮ੍ਰਿਤਸਰ, 6 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ। ਉਨਾਂ ਸ਼ਰਧਾ ਸਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ...
ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ-ਖੜਗੇ
. . .  about 4 hours ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ। ਸਰਕਾਰ ਇੰਨੇ ਵੱਡੇ ਮੁੱਦੇ 'ਤੇ ਚੁੱਪ ਹੈ, ਖ਼ਾਸ ਤੌਰ 'ਤੇ ਪ੍ਰਧਾਨ ਮੰਤਰੀ...
ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ, 16 ਇਮਾਰਤਾਂ ਢਹਿ-ਢੇਰੀ-ਸਨਲੀਉਰਫਾ ਦੇ ਮੇਅਰ
. . .  about 4 hours ago
ਅੰਕਾਰਾ, 6 ਫਰਵਰੀ-ਸਨਲੀਉਰਫਾ ਦੇ ਮੇਅਰ ਨੇ ਦੱਸਿਆ ਕਿ ਕਿ ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 16 ਇਮਾਰਤਾਂ ਢਹਿ-ਢੇਰੀ ਹੋ ਗਈਆਂ...
ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਜਿੱਤਿਆ ਤੀਜਾ ਗ੍ਰੈਮੀ ਪੁਰਸਕਾਰ
. . .  about 4 hours ago
ਲਾਸ ਏਂਜਲਸ, 6 ਫਰਵਰੀ-ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਆਪਣੀ 'ਡਿਵਾਈਨ ਟਾਈਡਜ਼' ਐਲਬਮ ਲਈ ਤੀਜਾ ਗ੍ਰੈਮੀ ਪੁਰਸਕਾਰ ਜਿੱਤਿਆ ਹੈ, ਜਿਸ ਨੂੰ ਸਰਬੋਤਮ ਇਮਰਸਿਵ ਆਡੀਓ ਐਲਬਮ ਸ਼੍ਰੇਣੀ ਵਿਚ ਨਾਮਜ਼ਦ ਕੀਤਾ ਗਿਆ ਸੀ। ਰਿਕੀ ਕੇਜ ਨੇ ਟਵੀਟ ਕੀਤਾ, "ਹੁਣੇ ਹੁਣੇ ਮੈਂ ਤੀਜਾ ਗ੍ਰੈਮੀ ਅਵਾਰਡ ਜਿੱਤਿਆ ਹੈ। ਮੈਂ ਇਹ ਪੁਰਸਕਾਰ ਭਾਰਤ ਨੂੰ ਸਮਰਪਿਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਅੰਮ੍ਰਿਤਸਰ

ਪੁਲਿਸ ਵਲੋਂ ਐਨ. ਡੀ. ਪੀ. ਐਸ. ਐਕਟ ਅਧੀਨ ਨਾ ਆਉਣ ਵਾਲੀਆਂ ਦਵਾਈਆਂ ਦਾ ਵੀ ਰਿਕਾਰਡ ਮੰਗਣ 'ਤੇ ਗ਼ੁੱਸੇ 'ਚ ਆਏ ਦੁਕਾਨਦਾਰਾਂ ਨੇ ਬੰਦ ਕੀਤੀਆਂ ਦੁਕਾਨਾਂ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰ ਕੋਛੜ)-ਪੁਲਿਸ ਵਲੋਂ ਅੱਜ ਦੁਪਹਿਰ ਕਟੜਾ ਸ਼ੇਰ ਸਿੰਘ ਦਵਾਈ ਮਾਰਕੀਟ ਵਿਖੇ ਹੋਲ ਸੈਲ ਦਵਾ ਮਾਰਕੀਟ 'ਚ ਐਨ. ਡੀ. ਪੀ. ਐਸ. (ਨਾਰਕੋਟਿਕਸ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼) ਐਕਟ ਅਧੀਨ ਨਾ ਆਉਣ ਵਾਲੀਆਂ ਦਵਾਈਆਂ ਦਾ ਵੀ ਰਿਕਾਰਡ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਵਿਭਾਗ ਨੇ ਟੈਕਸ ਦੀ ਅਦਾਇਗੀ ਨਾ ਕਰਨ ਵਾਲਿਆਂ ਦੀਆਂ 7 ਜਾਇਦਾਦਾਂ ਕੀਤੀਆਂ ਸੀਲ

ਅੰਮਿ੍ਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਜ਼ੋਨਾਂ 'ਚ ਕਾਰਵਾਈ ਕਰਦੇ ਹੋਏ ਟੈਕਸ ਦੀ ਅਦਾਇਗੀ ਨਾ ਕਰਨ ਵਾਲੇ 16 ਵਪਾਰਕ ਅਦਾਰਿਆਂ ਦੀਆਂ ਬਰੂਹਾਂ 'ਤੇ ਦਸਤਕ ਦਿੱਤੀ ਜਿਨ੍ਹਾਂ 'ਚੋਂ 9 ...

ਪੂਰੀ ਖ਼ਬਰ »

ਅਸ਼ਲੀਲ ਵੀਡੀਓ ਵਾਇਰਲ ਮਾਮਲੇ 'ਚ ਲੋੜੀਂਦੇ ਮੁੱਖ ਦੋਸ਼ੀ ਦੀ ਭੇਤਭਰੀ ਹਾਲਤ 'ਚ ਮੌਤ

ਮੱਤੇਵਾਲ, 27 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਥਾਣਾ ਮੱਤੇਵਾਲ ਦੇ ਪਿੰਡ ਕਲੇਰ ਬਾਲਾਪਾਈ ਜਿਥੋਂ ਦੇ ਇੱਕ ਅਖੌਤੀ ਬਾਬੇ ਵਲੋਂ ਖ਼ੁਦ ਬਣਾਈਆਂ ਗਈਆਂ ਦੋ ਅਸ਼ਲੀਲ ਵੀਡੀਓ ਤੇ ਇਤਰਾਜ਼ ਯੋਗ ਹਾਲਤ 'ਚ ਕੁਝ ਤਸਵੀਰਾਂ ਸੋਸ਼ਲ ...

ਪੂਰੀ ਖ਼ਬਰ »

ਆਪ ਆਗੂ ਡਾ: ਸੰਧੂ ਵਲੋਂ ਘਰ-ਘਰ ਚੋਣ ਪ੍ਰਚਾਰ ਮੁਹਿੰਮ ਤੇਜ਼

ਛੇਹਰਟਾ, 27 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ 'ਚ ਚੋਣਾਂ ਜਿੱਤਣ ਲਈ ਪੰਜਾਬ ਨਿਵਾਸੀਆਂ ਨੂੰ 300 ਯੂੀਨਟ ਹਰ ਮਹੀਨੇ ਬਿਜਲੀ ਮੁਆਫ਼, ਪੁਰਾਣੇ ਬਿਜਲੀ ਮੁਆਫ਼ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਦਾ ਜੋ ਐਲਾਨ ...

ਪੂਰੀ ਖ਼ਬਰ »

ਨਵ-ਨਿਯੁਕਤ ਮੁੱਖ ਖੇਤੀਬਾੜੀ ਅਫ਼ਸਰ ਡਾ. ਗਿੱਲ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ 27 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਤਾਇਨਾਤ ਕੀਤੇ ਗਏ ਨਵ-ਨਿਯੁਕਤ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਅੰਮਿ੍ਤਸਰ ਡਾ. ਜਤਿੰਦਰ ਸਿੰਘ ਗਿੱਲ ਨੇ ਅੱਜ ਖੇਤੀ ਭਵਨ ਅੰਮਿ੍ਤਸਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਪਾਵਰਕਾਮ ਟਰਾਂਸਕੋ ਪੰਜਾਬ (ਕੇਸਰੀ ਝੰਡਾ) ਜਥੇਬੰਦੀ ਪੰਜਾਬ (ਚਾਹਲ) ਦੀ ਮੀਟਿੰਗ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਹੁਣ ਪਾਵਰਕਾਮ ਟਰਾਂਸਕੋ ਪੰਜਾਬ ਕੇਸਰੀ ਝੰਡਾ ਜਥੇਬੰਦੀ ਪੰਜਾਬ (ਚਾਹਲ) ਪੰਜਾਬ ਦੇ ਪ੍ਰਧਾਨ ਸਾ: ਗੁਰਵੇਲ ਸਿੰਘ ...

ਪੂਰੀ ਖ਼ਬਰ »

ਵਿਧਾਨ ਸਭਾ ਕਮੇਟੀ ਮੈਂਬਰ ਚਾਹ ਦੀਆਂ ਚੁੱਸਕੀਆਂ ਲਗਾਉਂਦੇ ਰਹੇ ਤੇ ਲੋਕ ਪ੍ਰੇਸ਼ਾਨ ਹੁੰਦੇ ਰਹੇ

ਅੰਮਿ੍ਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਲੋਕਾਂ ਦੀਆਂ ਵੋਟਾਂ ਦੇ ਬਦੌਲਤ ਸੱਤਾ ਦਾ ਸੁੱਖ ਭੋਗਣ ਵਾਲੇ ਸਿਆਸੀ ਲੋਕ ਬਾਅਦ 'ਚ ਉਨ੍ਹਾਂ ਨੂੰ ਨਜ਼ਰ ਅੰਦਾਜ਼ ਕਰਕੇ ਆਪਣੇ ਕੰਮਾਂ ਵਿਚ ਰੁਝ ਜਾਂਦੇ ਹਨ | ਅਜਿਹਾ ਹੀ ਸਭ ਕੁਝ ਅੱਜ ਨਗਰ ਨਿਗਮ ਅੰਮਿ੍ਤਸਰ ਦੇ ਦਫ਼ਤਰ ਵਿਖੇ ...

ਪੂਰੀ ਖ਼ਬਰ »

ਕਾਰ ਸੇਵਾ ਸੰਪਰਦਾ ਭੂਰੀ ਵਾਲੇ ਨਿਰਮਲੇ ਤਪੋਬਨ ਵਿਖੇ ਗੁਰਮਤਿ ਸਮਾਗਮ

ਅੰਮਿ੍ਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)-ਕਾਰ ਸੇਵਾ ਸੰਪਰਦਾ ਭੂਰੀ ਵਾਲਾ ਦੇ ਸੰਸਥਾਪਕ ਮਹਾਂਪੁਰਸ਼ਾਂ ਸੰਤ ਬਾਬਾ ਜੈਮਲ ਸਿੰਘ ਭੂਰੀ ਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਭੂਰੀ ਵਾਲੇ ਤੇ ਸੰਤ ਬਾਬਾ ਨਾਮਦਾਨ ਸਿੰਘ ਭੂਰੀ ਵਾਲਿਆਂ ਦੇ 45ਵੇਂ ਸਾਲਾਨਾ ਬਰਸੀ ਸਮਾਗਮ ਜੋ ...

ਪੂਰੀ ਖ਼ਬਰ »

ਮੁੰਬਈ ਪੁਲਿਸ ਵਲੋਂ ਏਅਰਪੋਰਟ 'ਤੇ ਟਰੈਵਲ ਏਜੰਟ ਕਾਬੂ ਕਰਕੇ ਕੀਤਾ ਕੱਥੂਨੰਗਲ ਪੁਲਿਸ ਹਵਾਲੇ

ਕੱਥੂਨੰਗਲ, 27 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਇੱਕ ਟਰੈਵਲ ਏਜੰਟ ਬਿਕਰਮ ਸਿੰਘ ਪੁੱਤਰ ਅਤਰ ਸਿੰਘ ਵਾਸੀ ਪਿੰਡ ਖਿੱਦੋਵਾਲੀ ਤਹਿਸੀਲ ਬਾਬਾ ਬਕਾਲਾ ਜ਼ਿਲ੍ਹਾ ਅੰਮਿ੍ਤਸਰ ਵਲੋਂ ਪੋਲੈਂਡ ਭੇਜਣ ਲਈ ਹਰਦੀਪ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਕੱਥੂਨੰਗਲ ...

ਪੂਰੀ ਖ਼ਬਰ »

ਗੋਲਡਨ ਗੇਟ ਵਿਖੇ ਸੜਕ ਕਿਨਾਰੇ ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਸਕੂਲ ਵੈਨ

ਸੁਲਤਾਨਿਵੰਡ, 27 ਅਕਤੂਬਰ (ਗੁਰਨਾਮ ਸਿੰਘ ਬੁੱਟਰ, ਰੇਸ਼ਮ ਸਿੰਘ)-ਅੱਜ ਤੜਕਸਾਰ ਅੰਮਿ੍ਤਸਰ-ਜਲੰਧਰ ਜੀ.ਟੀ. ਰੋਡ ਨੇੜੇ ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਵੇਰਕਾ ਅੰਮਿ੍ਤਸਰ ਦੇ ਨਿੱਜੀ ਸਕੂਲ ਦੀ ਬੱਚਿਆਂ ਨਾਲ ਭਰੀ ਵੈਨ ਸੜਕ ਕਿਨਾਰੇ ਖੜੇ ਟਰੈਕਟਰ-ਟਰਾਲੀ 'ਚ ਜਾ ...

ਪੂਰੀ ਖ਼ਬਰ »

ਵਿਧਾਨ ਸਭਾ ਕਮੇਟੀ ਵਲੋਂ ਬੇਸਹਾਰਾ ਪਸ਼ੂਆਂ ਦੀ ਦੇਖ-ਰੇਖ ਲਈ ਨਗਰ ਨਿਗਮ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ

ਅੰਮਿ੍ਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਵਲੋਂ ਆਵਾਰਾ ਪਸ਼ੂਆਂ ਲਈ ਚਲਾਏ ਜਾ ਰਹੇ ਪਾਇਲਟ ਪ੍ਰੋਜੈਕਟ ਅਧੀਨ ਕੀਤੀ ਜਾ ਰਹੀ ਵਿਵਸਥਾ ਦੇ ਮੌਕੇ ਦਾ ਜਾਇਜ਼ਾ ਲੈਣ ਲਈ ਆਪਣੇ ਅੰਮਿ੍ਤਸਰ ਦੌਰੇ ਦੌਰਾਨ ਪੰਜਾਬ ਸਰਕਾਰ ਵਲੋਂ ਗਠਿਤ ਵਿਧਾਨ ਸਭਾ ਕਮੇਟੀ ਵਲੋਂ ...

ਪੂਰੀ ਖ਼ਬਰ »

ਸ੍ਰੀ ਰਾਮ ਸ਼ਰਣਮ ਅੰਮਿ੍ਤਸਰ ਵਲੋਂ ਅੰਮਿ੍ਤ ਬਾਣੀ ਸਤਿਸੰਗ

ਅੰਮਿ੍ਤਸਰ, 27 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਰਾਮ ਸ਼ਰਣਮ ਅੰਮਿ੍ਤਸਰ ਵਲੋਂ ਭਗਤ ਹੰਸਰਾਜ ਮਹਾਰਾਜ ਦੀ ਕ੍ਰਿਪਾ ਨਾਲ ਤਿਲਕ ਰਾਜ ਵਾਲੀਆ ਦੀ ਰਹਿਨੁਮਾਈ ਹੇਠ ਕਰਵਾ ਚੌਥ ਦੇ ਸਬੰਧ 'ਚ 88 ਫੁਟੀ ਰੋਡ ਸਥਿਤ ਭਾਬਾ ਪਬਲਿਕ ਸਕੂਲ ਵਿਖੇ ਅੰਮਿ੍ਤ ਬਾਣੀ ਸਤਸੰਗ ਕੀਤਾ ...

ਪੂਰੀ ਖ਼ਬਰ »

ਜਥੇ: ਰਣੀਕੇ ਨੇ 29 ਦੇ ਪ੍ਰਦਰਸ਼ਨ ਲਈ ਅਕਾਲੀ ਵਰਕਰਾਂ ਨੂੰ ਲਾਮਬੰਦ ਕੀਤਾ

ਵੇਰਕਾ, 27 ਅਕਤੂਬਰ (ਪਰਮਜੀਤ ਸਿੰਘ ਬੱਗਾ)-ਕੇਂਦਰ ਸਰਕਾਰ ਦੁਆਰਾ ਬਾਰਡਰ ਸਕਿਉਰਿਟੀ ਫੋਰਸ ਨੂੰ ਪੰਜਾਬ 'ਚ 50 ਕਿਲੋਮੀਟਰ ਤੱਕ ਘੇਰਾ ਵਧਾਉਣ ਲਈ ਦਿੱਤੇ ਗਏ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ...

ਪੂਰੀ ਖ਼ਬਰ »

ਬੌਬੀ ਬਣੇ ਭਾਜਪਾ ਰਣਜੀਤ ਐਵੀਨਿਊ ਮੰਡਲ ਦੇ ਮੀਤ ਪ੍ਰਧਾਨ

ਅੰਮਿ੍ਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਬੈਠਕ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਰਣਜੀਤ ਐਵੀਨਿਊ ਮੰਡਲ ਪ੍ਰਧਾਨ ਮੋਨੂੰ ਮਹਾਜਨ ਵਲੋਂ ਜ਼ਿਲ੍ਹਾ ਪ੍ਰਧਾਨ ਨਾਲ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਮੋਟਰਸਾਈਕਲ ਰੈਲੀ ਕੱਲ੍ਹ

ਛੇਹਰਟਾ, 27 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਕੇਂਦਰ ਸਰਕਾਰ ਵਲੋਂ ਪੰਜਾਬ 'ਚ ਬੀ. ਐਸ. ਐਫ. ਦਾ ਦਾਇਰਾ 50 ਕਿਲੋਮੀਟਰ ਕਰਨ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 29 ਅਕਤੂਬਰ ਨੂੰ ਕੱਢੀ ਜਾਣ ਵਾਲੀ ਵਿਸ਼ਾਲ ਮੋਟਰਸਾਈਕਲ ਰੋਸ ਰੈਲੀ ਸਬੰਧੀ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਮਿੰਨੀ ਬੱਸ ਤੇ ਸਕੂਲ ਬੱਸ ਐਸੋਸੀਏਸ਼ਨ ਦੇ ਡਾ. ਕਿਸ਼ਨਪੁਰੀ ਬਣੇ ਚੇਅਰਮੈਨ

ਜੰਡਿਆਲਾ ਗੁਰੂ, 27 ਅਕਤੂਬਰ (ਰਣਜੀਤ ਸਿੰਘ ਜੋਸਨ)-ਮਿੰਨੀ ਬੱਸ ਤੇ ਸਕੂਲ ਬੱਸ ਐਸੋਸੀਏਸ਼ਨ ਪੰਜਾਬ ਦੀ ਜਰੂਰੀ ਮੀਟਿੰਗ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਆਡੋਟੋਰੀਅਮ ਵਿਖੇ ਐਸੋਸੀਏਸ਼ਨ ਦੇ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸੈਂਟਰਲ ਬੈਂਕ ਆਫ ਇੰਡੀਆ ਵਲੋਂ ਸੈਮੀਨਾਰ

ਅੰਮਿ੍ਤਸਰ, 27 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸੈਂਟਰਲ ਬੈਂਕ ਆਫ ਇੰਡੀਆ ਖੇਤਰੀ ਦਫ਼ਤਰ ਅੰਮਿ੍ਤਸਰ ਵਿਖੇ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਮੁੱਖ ਮਹਿਮਾਨ ਵਜੋਂ ਹਰਪ੍ਰੀਤ ਸਿੰਘ ਡੀ. ਐਸ. ਪੀ. ਵਿਜਿਲੈਂਸ ਬਿਊਰੋ ਰੇਂਜ ਅੰਮਿ੍ਤਸਰ ਤੇ ...

ਪੂਰੀ ਖ਼ਬਰ »

ਉੱਪਲ ਨਿਊਰੋ ਹਸਪਤਾਲ ਵਿਖੇ ਮੁਫ਼ਤ ਅਧਰੰਗ ਮੈਗਾ ਕੈਂਪ ਭਲਕੇ- ਡਾ: ਉੱਪਲ

ਅੰਮਿ੍ਤਸਰ, 27 ਅਕਤੂਬਰ (ਰੇਸ਼ਮ ਸਿੰਘ)-ਵਿਸ਼ਵ ਅਧਰੰਗ ਦਿਵਸ ਮੌਕੇ ਉੱਪਲ ਨਿਊਰੋ ਹਸਪਤਾਲ ਰਾਣੀ ਕਾ ਬਾਗ ਵਿਖੇ 29 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਮੁਫ਼ਤ ਅਧਰੰਗ ਮੈਗਾ ਜਾਂਚ ਕੈਂਪ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਅਸ਼ੋਕ ...

ਪੂਰੀ ਖ਼ਬਰ »

ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਦੇ ਐਨ. ਐਸ. ਐਸ. ਯੂਨਿਟ ਵਲੋਂ ਜਾਗਰੂਕਤਾ ਰੈਲੀ

ਅੰਮਿ੍ਤਸਰ, 27 ਅਕਤੁੂਬਰ (ਜੱਸ)-ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵੁਮੈਨ ਦੇ ਐਨ. ਐਸ. ਐਸ. ਯੂਨਿਟ ਵਲੋਂ ਡਿਪਾਰਟਮੈਂਟ ਆਫ ਯੂਥ ਅਫੇਅਰਜ਼ ਐਂਡ ਸਪੋਰਟਸ ਗੁਰੂ ਨਾਨਕ ਦੇਵ ਯੂਨਿਵਰਸਿਟੀ ਦੀਆਂ ਹਦਾਇਤਾਂ ਅਨੁਸਾਰ ਇਕ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ...

ਪੂਰੀ ਖ਼ਬਰ »

ਡੀ. ਏ. ਵੀ. ਦੇ ਕੈਡੇਟਾਂ ਨੇ ਸਮਾਰਕਾਂ ਦੀ ਸਫਾਈ ਕੀਤੀ

ਅੰਮਿ੍ਤਸਰ, 27 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਐਨ. ਸੀ. ਸੀ. ਨੇ ਦੇਸ਼ 'ਚ ਸ਼ਹੀਦ ਸਮਾਰਕਾਂ ਦੀ ਸਹੀ ਦੇਖਭਾਲ ਲਈ ਇਕ ਸ਼ਲਾਘਾਯੋਗ ਕਦਮ ਚੱੁਕਿਆ ਹੈ | ਹੁਣ ਐਨ. ਸੀ. ਸੀ. ਕੈਡਿਟ ਸਮਾਜ ਸੇਵਾ ਦੀ ਜਿੰਮੇਵਾਰੀ ਤਹਿਤ ਆਪੋ ਆਪਣੇ ਖੇਤਰਾਂ 'ਚ ਸਥਾਪਤ ਸ਼ਹੀਦਾਂ ਦੇ ਬੱੁਤਾਂ ਨੂੰ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਫ਼ਸਲਾਂ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਮੰਡੀਆਂ 'ਚ ਰੁਲ ਰਿਹਾ-ਰਣੀਕੇ

ਛੇਹਰਟਾ, 27 ਅਕਤੂਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਅਟਾਰੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਤੇ ਸਾਬਕਾ ਕੈਬਨਿਟ ਵਜ਼ੀਰ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਛੇਹਰਟਾ ਵਿਖੇ ਇਕ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ 'ਚ ਫਸਲ ਦੀ ਸਹੀ ਤਰ੍ਹਾਂ ਖ਼ਰੀਦ ਪ੍ਰਬੰਧ ਨਾ ਹੋਣ ਕਾਰਨ ਕਿਸਾਨ ਪਿਛਲੇ ਕਰੀਬ 15-15 ਦਿਨਾਂ ਤੋ ਆਪਣੀ ਪੁੱਤਾਂ ਵਾਂਗੂ ਪਾਲੀ ਫ਼ਸਲ ਨੂੰ ਵੇਚਣ ਲਈ ਮੰਡੀਆਂ ਵਿੱਚ ਰੁਲ ਰਹੇ ਹਨ | ਜਥੇ: ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ਸਰਕਾਰ ਕੁਦਰਤੀ ਕਰੋਪੀ ਕਾਰਨ ਨੁਕਸਾਨੀਆਂ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਘੱਟੋ ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ, ਪ੍ਰੇਮ ਸਿੰਘ ਸ਼ਾਹ, ਹੀਰਾ ਸਿੰਘ ਆੜ੍ਹਤੀ ਸਾਬਕਾ ਸਰਪੰਚ, ਗੁਲਜ਼ਾਰ ਸਿੰਘ ਆੜ੍ਹਤੀ ਦਿਲਰਾਜ ਸਿੰਘ ਗਿੱਲ, ਅਮਨਪ੍ਰੀਤ ਸਿੰਘ ਥਿੰਦ ਕੋਟਲੀ, ਪ੍ਰਧਾਨ ਗੁਰਦਿਆਲ ਸਿੰਘ ਬਾਸਰਕੇ, ਬਲਵਿੰਦਰ ਸਿੰਘ ਬਾਊ, ਡਾ. ਜਸਬੀਰ ਸਿੰਘ ਬਾਸਰਕੇ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਗੁਰਦੁਆਰਾ ਸਾਧ ਸੰਗਤ ਜੀ. ਟੀ. ਰੋਡ ਛੇਹਰਟਾ ਵਿਖੇ ਸਰਬ ਸੰਮਤੀ ਨਾਲ ਨਵੀਂ ਕਮੇਟੀ ਦੀ ਚੋਣ

ਛੇਹਰਟਾ, 27 ਅਕਤੂਬਰ (ਪੱਤਰ ਪ੍ਰੇਰਕ)-ਜੀ. ਟੀ. ਰੋਡ ਛੇਹਰਟਾ ਸਥਿਤ ਗੁਰਦੁਆਰਾ ਸਾਧ ਸੰਗਤ ਹਰਕਿ੍ਸ਼ਨ ਨਗਰ ਵਿਖੇ ਸਮੂਹ ਇਲਾਕਾ ਸੰਗਤ ਤੇ ਪ੍ਰਬੰਧਕੀ ਮੈਂਬਰਾਂ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਨਿਰਮਲ ਸਿੰਘ ਮੱਲ੍ਹੀ ਸਾਬਕਾ ਡਾਇਰੈਕਟਰ ...

ਪੂਰੀ ਖ਼ਬਰ »

439 ਅਮਰੀਕੀ ਅਜੇ ਵੀ ਅਫ਼ਗਾਨਿਸਤਾਨ 'ਚ ਫਸੇ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ 'ਚ ਅਜੇ ਵੀ 439 ਅਮਰੀਕੀ ਫਸੇ ਹੋਏ ਹਨ ਤੇ ਅਮਰੀਕੀ ਅਧਿਕਾਰੀ ਉਨ੍ਹਾਂ 'ਚੋਂ ਜ਼ਿਆਦਾਤਰ ਦੇ ਸੰਪਰਕ ਵਿਚ ਹਨ | ਅਮਰੀਕਾ ਦੇ ਉਪ ਰੱਖਿਆ ਮੰਤਰੀ ਨੇ ਕਿਹਾ ਕਿ ਅਮਰੀਕੀ ਅਧਿਕਾਰੀ ਅਫ਼ਗਾਨਿਸਤਾਨ 'ਚ ਫਸੇ 363 ਅਮਰੀਕੀਆਂ ...

ਪੂਰੀ ਖ਼ਬਰ »

ਆਈ. ਐਮ. ਐਫ. ਪਾਕਿ ਨੂੰ ਦੇ ਰਿਹੈ 2.78 ਅਰਬ ਡਾਲਰ ਵਰਤਣ ਦੀ ਇਜਾਜ਼ਤ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਲਗਾਤਾਰ ਵਧ ਰਹੀ ਮਹਿੰਗਾਈ ਅਤੇ ਇਸ ਨੂੰ ਲੈ ਕੇ ਚੱਲ ਰਹੇ ਸਿਆਸੀ ਰੌਲ਼ੇ ਦਰਮਿਆਨ ਕੌਮਾਂਤਰੀ ਮੁਦਰਾ ਫ਼ੰਡ (ਆਈ. ਐਮ. ਐਫ.) ਨੇ ਪਾਕਿ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ | ਜਾਣਕਾਰੀ ਅਨੁਸਾਰ ਆਈ. ਐਮ. ਐਫ. ਵਲੋਂ ...

ਪੂਰੀ ਖ਼ਬਰ »

ਸਾਊਦੀ ਅਰਬ ਤੋਂ ਮਿਲੀ ਪਾਕਿ ਨੂੰ 3 ਅਰਬ ਡਾਲਰ ਦੀ ਆਰਥਿਕ ਮਦਦ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰ ਕੋਛੜ)-ਕੰਗਾਲੀ ਦੀ ਕਗਾਰ 'ਤੇ ਖੜ੍ਹੇ ਪਾਕਿਸਤਾਨ ਨੂੰ ਸਾਊਦੀ ਅਰਬ ਨੇ ਵੱਡੀ ਰਾਹਤ ਦਿੱਤੀ ਹੈ | ਸਾਉਦੀ ਅਰਬ ਨੇ ਕਿਹਾ ਕਿ ਉਹ ਪਾਕਿਸਤਾਨ ਦੇ ਕੇਂਦਰੀ ਬੈਂਕ 'ਚ 3 ਅਰਬ ਅਮਰੀਕੀ ਡਾਲਰ ਜਮ੍ਹਾ ਕਰ ਰਿਹਾ ਹੈ, ਤਾਂ ਕਿ ਵਿਦੇਸ਼ੀ ਮੁਦਰਾ ...

ਪੂਰੀ ਖ਼ਬਰ »

ਖਿਡੌਣਿਆਂ ਦੀ ਦੁਕਾਨ 'ਚ ਲੱਗੀ ਅੱਗ

ਅੰਮਿ੍ਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਸਥਾਨਕ ਬੱਸ ਅੱਡੇ ਨੇੜੇ ਸਥਿਤ ਸ਼ਹਿਰ ਦੀ ਥੋਕ ਮਾਰਕਿਟ ਆਈਡੀ.ਐੱਚ ਮਾਰਕਿਟ ਵਿਖੇ ਖਿਡੌਣਿਆਂ ਦੀ ਇਕ ਦੁਕਾਨ ਦੇ ਜ਼ਮੀਨਦੋਜ਼ ਹਿੱਸੇ 'ਚ ਅਚਾਨਕ ਅੱਗ ਲੱਗ ਗਈ | ਇਸ ਘਟਨਾ ਦੀ ਇਤਲਾਹ ਮਿਲਦੇ ਹੀ ਫਾਇਰ ਬਿ੍ਗੇਡ ਦੀ ਟੀਮ ਵਲੋਂ ...

ਪੂਰੀ ਖ਼ਬਰ »

ਵਪਾਰੀਆਂ ਨੇ ਮੁੱਖ ਮੰਤਰੀ ਨੂੰ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਤੇ ਜਨਰਲ ਸਕੱਤਰ ਸਮੀਰ ਜੈਨ ਨੇ ਦੱਸਿਆ ਕਿ ਲੰਘੇ ਦਿਨ ਚੰਡੀਗੜ੍ਹ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਓ. ਪੀ. ਸੋਨੀ, ਪੰਜਾਬ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਅੰਮਿ੍ਤਸਰ, 27 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਰਕਾਰ ਦੇ ਉਦਯੋਗ ਤੇ ਕਾਮਰਸ ਵਿਭਾਗ ਵਲੋਂ ਰਾਜ 'ਚ ਉਦਯੋਗ ਨੂੰ ਪ੍ਰਫੁੱਲਤ ਕਰਨ ਮੱੁਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਕਰਵਾਈ ਪ੍ਰੋਗਰੈਸਿਵ ਪੰਜਾਬ ਇੰਨਵੈਸਟਰਜ਼ ...

ਪੂਰੀ ਖ਼ਬਰ »

ਮੁਫ਼ਤ ਸਿੱਖਿਆ ਦੇ ਅਧਿਕਾਰ ਕਾਨੂੰਨ ਨੂੰ ਲਾਂਭੇ ਕਰ ਕੇ 5ਵੀਂ ਤੇ 8ਵੀਂ ਦੇ ਵਿਦਿਆਰਥੀਆਂ 'ਤੇ ਵੀ ਲਗਾਈ ਸਰਟੀਫਿਕੇਟ ਫੀਸ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹੁਣ ਫੀਸ ਵਸੂਲੀ ਦਾ ਇਕ ਨਵਾਂ ਤਰੀਕਾ ਕੱਢ ਲਿਆ ਗਿਆ ਹੈ, ਜਿਸ ਤਹਿਤ ਆਨਲਾਈਨ ਅਪਲਾਈ ਕਰਨ ਮੌਕੇ ਸਰਟੀਫਿਕੇਟ ਦੀ ਹਾਰਡ ਕਾਪੀ ਲੈਣ 'ਤੇ ਪ੍ਰਤੀ ਵਿਦਿਆਰਥੀ 100 ਰੁਪਏ ਸਰਟੀਫਿਕੇਟ ...

ਪੂਰੀ ਖ਼ਬਰ »

ਸਾਹਿਤ ਅਕੈਡਮੀ ਵਲੋਂ ਕਰਵਾਇਆ ਨੌਜਵਾਨ ਲੇਖਕ ਸੰਮੇਲਨ ਸਮਾਪਤ

ਅੰਮਿ੍ਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਕੇਂਦਰੀ ਸਭਿਆਚਾਰਕ ਮੰਤਰਾਲੇ ਤੇ ਭਾਈ ਵੀਰ ਸਾਹਿਤ ਸਦਨ ਦੇ ਸਹਿਯੋਗ ਨਾਲ ਸਾਹਿਤ ਐਕਡਮੀ ਨਵੀਂ ਦਿੱਲੀ ਵਲੋਂ ਕਰਵਾਇਆ ਗਿਆ ਦੋ ਰੋਜ਼ਾ 'ਯੰਗ ਰਾਇਟਰ ਮੀਟ' (ਨੌਜਵਾਨ ਲੇਖਕਾਂ ਸੰਮੇਲਨ) ਸਥਾਨਕ ਭਾਈ ਵੀਰ ਸਿੰਘ ਨਿਵਾਸ ਵਿਖੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX