ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਅੱਜ ਫ਼ਰੀਦਕੋਟ ਜ਼ਿਲ੍ਹਾ ਪੁਲਿਸ ਦੇ ਐਸ.ਪੀ. ਬਾਲ ਕਿ੍ਸ਼ਨ ਸਿੰਗਲਾ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਦੇ ਟੈਕਨੀਕਲ ਸੈੱਲ ਵਲੋਂ ਟਰੇਸ ਕੀਤੇ ਗਏ 74 ਮੋਬਾਈਲ ਫ਼ੋਨ ਜੋ ਪਬਲਿਕ ਵਲੋਂ ਗੁੰਮ ਹੋਣ ਦੀ ਸ਼ਿਕਾਇਤ ਤੋਂ ਬਾਅਦ ...
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੇ ਵਿਧਾਇਕ ਤੇ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਦੇ ਅਣਥੱਕ ਯਤਨਾ ਤੇ ਮਿਹਨਤ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਤੇ ਨਗਰ ਕੌਂਸਲ ਵਲੋਂ ...
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਜਦੀਪ ਸਿੰਘ ਬਰਾੜ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ...
ਲੰਬੀ, 27 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਸਿਹਤ ਵਿਭਾਗ ਵਿਚ ਲੰਮੇ ਸਮੇਂ ਤੋਂ ਠੇਕੇ ਦੇ ਆਧਾਰ 'ਤੇ ਕੰਮ ਕਰ ਰਹੇ ਕਰਮਚਾਰੀਆਂ ਵਲੋਂ ਖਰੜ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਐਨ.ਐਚ.ਐਮ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ...
ਫ਼ਰੀਦਕੋਟ, 27 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੀ ਕਲਮ ਛੋੜ ਹੜਤਾਲ ਦੇ ਅੱਜ 20ਵੇਂ ਦਿਨ ਜ਼ਿਲ੍ਹਾ ਪ੍ਧਾਨ ਅਤੇ ਸੂਬਾ ਮੁੱਖ ਜਥੇਬੰਦਕ ਸਕੱਤਰ ਅਮਰੀਕ ਸਿੰਘ ਸੰਧੂ, ਜ਼ਿਲ੍ਹਾ ਜਨਰਲ ਸਕੱਤਰ ਬਲਵੀਰ ਸਿੰਘ ਤੇ ਜ਼ਿਲ੍ਹਾ ਵਿੱਤ ...
ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਇੱਥੋਂ ਦੇ ਸ੍ਰੀ ਰਾਧਾ ਕਿ੍ਸ਼ਨ ਮੰਦਰ 'ਚ ਕੋਟਕਪੂਰਾ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਐਲਾਨੇ ਗਏ ਸਾਂਝੇ ਉਮੀਦਵਾਰ ਮਨਤਾਰ ਸਿੰਘ ਬਰਾੜ ਦੇ ...
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਸਰਕਲ ਫ਼ਰੀਦਕੋਟ ਦੇ ਪ੍ਰਧਾਨ ਇਜੰ. ਬਲਵੰਤ ਸਿੰਘ ਏ.ਏ.ਈ. ਤੇ ਜਨਰਲ ਸਕੱਤਰ ਇੰਜ. ਨਰਿੰਦਰਪਾਲ ਸਿੰਘ ਏ.ਏ.ਈ. ਦੀ ਅਗਵਾਈ ਹੇਠ ਸਰਕਲ ਦਫ਼ਤਰ ਫ਼ਰੀਦਕੋਟ ਦੇ ਸਾਹਮਣੇ ਰੋਸ ਧਰਨਾ ਦਿੱਤਾ ਗਿਆ | ...
ਫ਼ਰੀਦਕੋਟ, 27 ਅਕਤੂਬਰ (ਸਰਬਜੀਤ ਸਿੰਘ)- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਬੰਦ ਪਏ ਗੇਟ ਨੂੰ ਖੁੱਲ੍ਹਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਯੂਨੀਵਰਸਿਟੀ ਪ੍ਰਬੰਧਕਾਂ ਖ਼ਿਲਾਫ਼ ਲੜੇ ਗਏ ਜਨਤਕ ਸੰਘਰਸ਼ ਵਿਚ ਦਰਜ ਹੋਏ ਫ਼ੌਜ਼ਦਾਰੀ ਮੁਕੱਦਮੇ ਵਿਚ ਫ਼ਰੀਦਕੋਟ ...
ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)-ਇਕ ਔਰਤ ਕੋਲੋਂ ਉਸਦਾ ਮੋਬਾਈਲ ਫ਼ੋਨ ਖੋਹ ਕੇ ਭੱਜਣ ਵਾਲੇ ਲੁਟੇਰੇ ਨੂੰ ਲੋਕਾਂ ਨੇ ਪਕੜ ਕੇ ਪੁਲਿਸ ਹਵਾਲੇ ਕਰ ਦਿੱਤਾ, ਜਦ ਕਿ ਉਸਦਾ ਦੂਜਾ ਸਾਥੀ ਫ਼ਰਾਰ ਹੋਣ 'ਚ ਸਫ਼ਲ ਹੋ ਗਿਆ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਸਥਾਨਕ ...
ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਨੇ ਦੱਸਿਆ ਕਿ ਪਿੰਡ ਥਾਂਦੇਵਾਲਾ ਦੀ ਅਨਾਜ ਮੰਡੀ ਵਿਚ ਪਨਗ੍ਰੇਨ ਏਜੰਸੀ ਵਲੋਂ ਖ਼ਰੀਦ ਕੀਤੀ ਜਾ ਰਹੀ ਹੈ ਪਰ ਕਈ ਦਿਨਾਂ ਤੋਂ ...
ਪੰਜਗਰਾੲੀਂ ਕਲਾਂ, 27 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ 132 ਕੇ.ਵੀ. ਬਿਜਲੀ ਘਰ ਤੋਂ ਚੱਲਣ ਵਾਲੇ ਵੱਖ-ਵੱਖ ਫ਼ੀਡਰਾਂ ਦੀ ਬਿਜਲੀ ਦੀ ਸਪਲਾਈ ਅੱਜ 28 ਅਕਤੂਬਰ ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ | ਐੱਸ.ਐੱਸ.ਈ. ਦਰਸ਼ਨ ਸਿੰਘ ਅਤੇ ...
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਦੇ ਸੇਵਾ ਮੁਕਤ ਲੈਕਚਰਾਰ ਮੁਕੇਸ਼ ਕੁਮਾਰ ਭੰਡਾਰੀ ਨੂੰ ਉਸ ਵਕਤ ਵੱਡਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੀ ਪਤਨੀ ਵਿਜੈ ਭੰਡਾਰੀ ਦਾ ਬੀਤੇ ਦਿਨੀਂ ਦਿੱਲੀ ਦੇ ਇਕ ਨਿੱਜੀ ਹਸਪਤਾਲ ...
ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)- ਪਿੰਡ ਲਾਲੇਆਣਾ 'ਚ ਨਰੇਗਾ ਕਾਮਿਆਂ ਵਲੋਂ ਛਾਂਦਾਰ ਅਤੇ ਫੁੱਲਦਾਰ ਬੂਟੇ ਲਗਾਏ ਗਏ | ਵਾਹਿਗੁਰੂ ਸੇਵਾ ਸਿਮਰਨ ਮਿਸ਼ਨ ਲਾਲੇਆਣਾ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਪਿੰਡ ਅਤੇ ਵਾਤਾਵਰਨ ਨੂੰ ...
ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)- ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲ 2020-21 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮਿ੍ਤਸਰ ਵਲੋਂ ਧਾਰਮਿਕ ਪ੍ਰੀਖਿਆ ਕਰਵਾਈ ਗਈ | ਇਸ ਧਾਰਮਿਕ ਪ੍ਰੀਖਿਆ 'ਚ ਕੋਟਕਪੂਰਾ ਦੇ ਲਗਪਗ ਸਾਰੇ ...
ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਬਤੌਰ ਵਧੀਕ ਡਾਇਰੈਕਟਰ ਵਜੋਂ ਸੇਵਾ ਮੁਕਤ ਹੋਏ ਸ੍ਰੀ ਸੱਤ ਨਰਾਇਣ ਜਿਨ੍ਹਾਂ ਦਾ ਬੀਤੇ ਦਿਨੀਂ ਦਿੱਲੀ ਵਿਖੇ ਦੇਹਾਂਤ ਹੋ ਗਿਆ ਸੀ, ਦਾ ਅੰਤਿਮ ਸਸਕਾਰ ਬੀਤੀ ਸ਼ਾਮ ਉਨ੍ਹਾਂ ਦੇ ਜੱਦੀ ...
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਜਨਰਲ ਕੈਟਾਗਿਰੀ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਦੇ ਆਗੂਆਂ ਸੁਖਬੀਰ ਸਿੰਘ, ਸੁਦੇਸ਼ ਕਮਲ ਸ਼ਰਮਾ, ਅਮਰਜੀਤ ਸਿੰਘ ਗੋਂਦਾਰਾ, ਦਲੀਪ ਸਿੰਘ ਬਾਸੀ, ਗੁਰਨੈਬ ਸਿੰਘ ਬਰਾੜ, ਜਗਰੂਪ ਸਿੰਘ ਸੰਧੂ, ਰਮੇਸ਼ ਕੁਮਾਰ, ਕੰਵਰਜੀਤ ...
ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਤੇ ਪਿੰਡ ਬਿਸ਼ੰਨਦੀ ਦੀ ਵਸਨੀਕ ਮਨਪ੍ਰੀਤ ਕੌਰ ਸਪੁੱਤਰੀ ਸੇਵਾ ਸਿੰਘ ਡੀਲਰ ਵਲੋਂ ਗੋਆ ਵਿਖੇ ਹੋਏ ਚੌਥੇ ਯੂਥ ਨੈਸ਼ਨਲ ਗੇਮਜ਼ ਚੈਂਪੀਅਨਸ਼ਿਪ ਵਿਚ 10 ਮੀਟਰ ਏਅਰ ਪਿਸਟਲ ...
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਦਸਮੇਸ਼ ਮਾਰਡਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਵਿਖੇ ਸ਼ਿਵਰਾਜ ਕਪੂਰ ਜ਼ਿਲ੍ਹਾ ਅਫ਼ਸਰ ਐਲੀਮੈਂਟਰੀ ਸਿੱਖਿਆ ਫ਼ਰੀਦਕੋਟ ਦੀ ਅਗਵਾਈ ਹੇਠ ਐਨ.ਏ.ਐਸ. ਦੇ ਪੇਪਰ ਦੀ ਤਿਆਰੀ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ ...
ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)- ਸਮਾਜ ਸੇਵੀ ਸੁਖਮੰਦਰ ਸਿੰਘ ਗਿੱਲ (65) ਪੁੱਤਰ ਸਵਰਗੀ ਮਾੜਾ ਸਿੰਘ ਗਿੱਲ ਵਾਸੀ ਪਿੰਡ ਸਿਰਸੜੀ ਨਮਿਤ ਰੱਖੇ ਗਏ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ 29 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਸ੍ਰੀ ...
ਫ਼ਰੀਦਕੋਟ, 27 ਅਕਤੂਬਰ (ਸਤੀਸ਼ ਬਾਗ਼ੀ)- ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸਥਾਨਕ ਜੇ.ਆਰ. ਪਬਲਿਕ ਸਕੂਲ ਵਿਖੇ ਵਿਜ਼ੀਲੈਂਸ ਜਾਗਰੂਕਤਾ ਹਫ਼ਤੇ ਸਬੰਧੀ ਜ਼ਿਲ੍ਹਾ ਯੂਥ ਅਫ਼ਸਰ ਲਖਵਿੰਦਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ 'ਤੇ ਸਮਾਗਮ ਕੀਤਾ ਗਿਆ ਜਿਸ ਵਿਚ ਮੁੱਖ ...
ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸੰਯੁੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਕੇ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਇਕ ਮੰਗ ...
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਮਾਊਾਟ ਲਿਟਰਾ ਜ਼ੀ ਸਕੂਲ ਦੇ 8 ਵਿਦਿਆਰਥੀਆਂ ਦੀ ਨੈਸ਼ਨਲ ਥ੍ਰੋ ਬਾਲ ਚੈੰਪੀਅਨਸ਼ਿਪ ਲਈ ਚੋਣ ਹੋਈ ਹੈ, ਜੋ ਕਿ 29 ਅਕਤੂਬਰ ਨੂੰ ਮਹਾਂਰਿਸ਼ੀ ਦਯਾਨੰਦ ਯੂਨਿਵਰਸਿਟੀ ਰੋਹਤਕ ਵਿਖੇ ਕਰਵਾਈ ਜਾ ਰਹੀ ਹੈ | ਇਸ ਵਿਚ 44ਵੀਂ ...
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸੇਵਾ ਮੁਕਤ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਆਤਮਾ ਸਿੰਘ ਸਿੱਧੂ ਦੇ ਪਿਤਾ ਸ: ਬਚਿੱਤਰ ਸਿੰਘ ਸਿੱਧੂ (104) ਬੀਤੇ ਦਿਨੀਂ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਸਨ ਜਿਨ੍ਹਾਂ ਨਮਿਤ ਪਾਠ ਦੇ ਭੋਗ ਉਪਰੰਤ ਅੰਤਿਮ ਅਰਦਾਸ ...
ਸਾਦਿਕ, 27 ਅਕਤੂਬਰ (ਆਰ.ਐਸ.ਧੁੰਨਾ)- ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ (ਕਿੱਕੀ ਢਿੱਲੋਂ) ਦੇ ਮਾਰਕਫੈੱਡ ਪੰਜਾਬ ਦਾ ਚੇਅਰਮੈਨ ਬਣਨ ਉਪਰੰਤ ਪਹਿਲੀ ਵਾਰ ਸਾਦਿਕ ਆਉਣ 'ਤੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ, ਸਮੂਹ ਪੰਚਾਇਤ ਤੇ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ | ਕਰਵਾਏ ਗਏ ਸਮਾਗਮ ਵਿਚ ਭਾਗ ਸਿੰਘ ਵਾਲਾ, ਸਾਧੂਵਾਲਾ, ਜੰਡਵਾਲਾ, ਘੁੱਦੂਵਾਲਾ ਅਤੇ ਸਾਦਿਕ ਆਦਿ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਕਾਂਗਰਸ ਪਾਰਟੀਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਕਰਕੇ ਬਦਲਿਆ ਹੈ ਕਿ ਉਹ ਅਕਾਲੀ ਦਲ ਦੀ ਸਰਕਾਰ ਸਮੇਂ ਸੁਖਬੀਰ ਸਿੰਘ ਬਾਦਲ ਵਲੋਂ ਨਿੱਜੀ ਕੰਪਨੀਆਂ ਨਾਲ ਕੀਤੇ ਗਏ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਲਈ ਤਿਆਰ ਨਹੀਂ ਸੀ ਜਿਸ ਕਰਕੇ ਸੂਬੇ ਦੇ ਲੋਕਾਂ ਨੂੰ ਮਿਲ ਰਹੀ ਮਹਿੰਗੀ ਬਿਜਲੀ ਨੇ ਸੱਭ ਵਰਗ ਦੇ ਲੋਕਾਂ ਦੇ ਨੱਕ 'ਚ ਦਮ ਕਰ ਰੱਖਿਆ ਹੈ ਅਤੇ ਹੁਣ ਕੁੱਝ ਦਿਨਾਂ ਵਿਚ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ ਪੰਜਾਬ ਦੀ ਚੰਨੀ ਸਰਕਾਰ ਵਲੋਂ ਇਹ ਸਮਝੌਤੇ ਰੱਦ ਕੀਤੇ ਜਾਣਗੇ ਫਿਰ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਸਸਤੀ ਬਿਜਲੀ ਮਿਲੇਗੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਨੇ ਸਹਿਕਾਰੀ ਸਭਾਵਾਂ ਨਾਲ ਜੁੜੇ ਬੇਜ਼ਮੀਨੇ ਕਾਸ਼ਤਕਾਰਾਂ ਦੇ ਕਰਜ਼ੇ ਮੁਆਫ਼ ਕੀਤੇ ਹਨ ਜਿਸ ਨਾਲ ਲੋਕਾਂ ਨੂੰ ਕਰੋੜਾਂ ਰੁਪਏ ਦਾ ਲਾਭ ਹੋਇਆ ਹੈ ਤੇ ਗ਼ਰੀਬ ਤੇ ਲੋੜਵੰਦ ਲੋਕਾਂ ਨੂੰ 5-5 ਮਰਲਿਆਂ ਦੇ ਪਲਾਟ ਵੀ ਜਲਦੀ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਸਾਰਾ ਕਰਜ਼ਾ ਤਾਂ ਮੁਆਫ਼ ਨਹੀਂ ਕਰ ਸਕੇ ਪਰ ਸਾਡੀ ਸਰਕਾਰ ਨੇ ਆਪਣੇ ਵਿੱਤ ਮੁਤਾਬਕ ਕਰਜ਼ਾ ਮੁਆਫ਼ ਕੀਤਾ ਹੈ | ਉਨ੍ਹਾਂ 'ਦੀ ਬਹੁਮੰਤਵੀ ਸਹਿਕਾਰੀ ਸਭਾ ਸਾਦਿਕ' ਦੇ ਬੇਜ਼ਮੀਨੇ ਕਾਸ਼ਤਕਾਰ ਮੈਂਬਰਾਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ | ਗ੍ਰਾਮ ਪੰਚਾਇਤ ਵਲੋਂ ਕਿੱਕੀ ਢਿੱਲੋਂ ਨੂੰ ਯਾਦਗਾਰੀ ਚਿੰਨ੍ਹ ਤੇ ਦੁਸ਼ਾਲਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ, ਚੇਅਰਮੈਨ ਦੀਪਕ ਕੁਮਾਰ ਸੋਨੂੰ, ਚੇਅਰਮੈਨ ਹਰਵਿੰਦਰ ਸਿੰਘ ਟਿੱਕਾ ਸੰਧੂ, ਚੇਅਰਮੈਨ ਨੈਬ ਸਿੰਘ ਸੰਧੂ, ਭਗਵੰਤ ਸਿੰਘ ਢਿੱਲੋਂ ਪ੍ਰਧਾਨ ਸਹਿਕਾਰੀ ਸਭਾ ਸਾਦਿਕ, ਪੰਚ ਸੁਖਵਿੰਦਰ ਸਿੰਘ ਢਿੱਲੋਂ, ਪੰਚ ਜੱਗਾ ਢਿੱਲੋਂ, ਲਖਵੀਰ ਸਿੰਘ ਲੱਖਾ ਮੈਂਬਰ ਬਲਾਕ ਸੰਮਤੀ, ਨੰਬਰਦਾਰ ਗੁਰਪ੍ਰਸ਼ਾਦ ਸਿੰਘ, ਅੰਮਿ੍ਤਪਾਲ ਸਿੰਘ ਢਿੱਲੋਂ, ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਆਦਿ ਹਾਜ਼ਰ ਸਨ |
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਜੈਤੋ ਰਾਖਵਾਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਦੇ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਵਲੋਂ ਮੈਂਬਰਸ਼ਿਪ ਖਾਰਿਜ ਕੀਤੇ ਜਾਣ ਦੀ ਚਰਚਾ ਰਾਜਨੀਤਕ ਖੇਤਰਾਂ ਵਿਚ ਚਰਚਾ ਦਾ ...
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਫ਼ਰੀਦਕੋਟ ਵਿਖੇ ਇਕ ਖ਼ੂਨਦਾਨ ਕੈਂਪ 30 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ | ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਦੱਸਿਆ ਕਿ ਇਹ ਕੈਂਪ ...
ਮਲੋਟ, 27 ਅਕਤੂਬਰ (ਪਾਟਿਲ)- ਕੁਝ ਸ਼ਰਾਰਤੀ ਲੋਕ ਸਮਾਜ ਵਿਚ ਕੁੜੱਤਣ ਪੈਦਾ ਕਰਨਾ ਚਾਹੁੰਦੇ ਹਨ ਤਾਂ ਜੋ ਵੱਖ-ਵੱਖ ਧਰਮਾਂ 'ਚ ਫੁੱਟ ਪਾਈ ਜਾ ਸਕੇ | ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਸਮਾਜ ਸੇਵੀ ...
ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅੱਜ ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ ਬੀ.ਕੇ.ਯੂ (ਸਿੱਧੂਪੁਰ) ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਕਲਾਲ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਮੋਰਚੇ ਦੇ ਸੀਨੀਅਰ ਆਗੂ ...
ਮਲੋਟ, 27 ਅਕਤੂਬਰ (ਪਾਟਿਲ)- ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ 'ਚ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਵਿਚ ਪੋਕਸੋ ਐਕਟ ਦੇ ਅਧੀਨ ਸਕੂਲ ਦੇ ਵਿਦਿਆਰਥੀਆਂ ਲਈ ਜ਼ਰੂਰੀ ਕਾਨੂੰਨੀ ਸੇਵਾਵਾਂ ਸਬੰਧੀ ਇਕ ਸੈਮੀਨਾਰ ਲਗਾਇਆ ਗਿਆ ਜਿਸ ਵਿਚ 'ਪੈਨ ਇੰਡੀਆ ...
ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਕੌਂਸਲਰ ਆਫ਼ ਜੂਨੀਅਰ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਜੂਨੀਅਰ ਇੰਜੀਨੀਅਰ ਕੇਡਰ ਦੀਆਂ ਬਕਾਇਆ ਮੰਗਾਂ ਪ੍ਰਤੀ ਪਾਵਰ ਮੈਨੇਜਮੈਂਟ ਦੇ ਗੈਰ ਸੰਜੀਦਾ ਰਵੱਈਏ ਵਿਰੁੱਧ ਸੂਬਾ ਕਮੇਟੀ ਵਲੋਂ ...
ਫ਼ਰੀਦਕੋਟ, 27 ਅਕਤੂਬਰ (ਸਰਬਜੀਤ ਸਿੰਘ)- ਸੰਯੁਕਤ ਅਧਿਆਪਕ ਫ਼ਰੰਟ ਪੰਜਾਬ ਵਲੋਂ 31 ਅਕਤੂਬਰ ਨੂੰ ਅਧਿਆਪਕ ਮੰਗਾਂ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਦੇ ਹਲਕੇ ਦੇ ਸ਼ਹਿਰ ਮੋਰਿੰਡਾ ਵਿਖੇ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਹੈ | ਰੈਲੀ ਦੀਆਂ ਤਿਆਰੀਆਂ ਸਬੰਧੀ ਰੱਖੀ ...
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੈਨ ਇੰਡੀਆਂ ਜਾਗਰੂਕਤਾ ਮੁਹਿੰਮ ਅਧੀਨ ਸੁਮੀਤ ਮਲਹੋਤਰਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਅਮਨ ਸ਼ਰਮਾ ਚੀਫ਼ ਜੁਡੀਸ਼ੀਅਲ ...
ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)- ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਮਾਰਕਫੈੱਡ ਦਾ ...
ਪੰਜਗਰਾਈਾ ਕਲਾਂ, 27 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਸਹਿਕਾਰੀ ਅਦਾਰੇ ਮਾਰਕਫ਼ੈੱਡ ਦਾ ਚੇਅਰਮੈਨ ਨਿਯੁਕਤ ਕੀਤੇ ...
ਫ਼ਰੀਦਕੋਟ, 27 ਅਕਤੂਬਰ (ਸਤੀਸ਼ ਬਾਗ਼ੀ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਸਕਿਉਰਿਟੀ ਇੰਪਲਾਈਜ਼ ਯੂਨੀਅਨ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂਅ ਇਕ ਮੰਗ ਪੱਤਰ ਰਾਜਦੀਪ ਸਿੰਘ ਬਰਾੜ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਨੂੰ ਸੌਂਪਿਆ ...
ਗਿੱਦੜਬਾਹਾ, 27 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਅਕਾਲ ਅਕੈਡਮੀ ਦੌਲਾ ਵਿਖੇ ਦੋ ਰੋਜ਼ਾ ਇੰਟਰ ਹਾਊਸ ਅਥਲੈਟਿਕ ਮੀਟ ਕਰਵਾਈ ਗਈ | ਇਸ ਅਥਲੈਟਿਕ ਮੀਟ ਦੀ ਸ਼ੁਰੂਆਤ ਪਿ੍ੰਸੀਪਲ ਸੁਖਵਿੰਦਰ ਕੌਰ ਵਲੋਂ ...
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲ੍ਹੇ ਵਿਚ ਸਬ ਡਵੀਜ਼ਨ ਪੱਧਰ 'ਤੇ 28 ਅਕਤੂਬਰ ਅਤੇ 29 ਅਕਤੂਬਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ 'ਤੇ ਲੱਗਣ ਵਾਲੇ ਸੁਵਿਧਾ ਕੈਂਪਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ...
ਪੰਜਗਰਾੲੀਂ ਕਲਾਂ, 27 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਜ਼ਿਲ੍ਹਾ ਫ਼ਰੀਦਕੋਟ ਤੋਂ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਪੰਜਾਬ ਮਾਰਕਫੈੱਡ ਦਾ ਚੇਅਰਮੈਨ ਲਗਾਏ ਜਾਣ 'ਤੇ ਇਲਾਕੇ ਦੇ ਲੋਕਾਂ ਅੰਦਰ ਖ਼ੁਸ਼ੀ ਦੀ ਲਹਿਰ ਹੈ | ਦਸਮੇਸ਼ ਨਗਰ ...
ਸਾਦਿਕ, 27 ਅਕਤੂਬਰ (ਗੁਰਭੇਜ ਸਿੰਘ ਚੌਹਾਨ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਦਿਕ ਵਿਚ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪਰਾਲੀ ਨਾ ਸਾੜਨ ਸਬੰਧੀ ਮੁਕਾਬਲੇ ਤੇ ਚੇਤਨਾ ਰੈਲੀ ਕੱਢੀ ਗਈ ਜਿਸ ਵਿਚ ਸਕੂਲ ਦੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਭਾਗ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX