ਤਾਜਾ ਖ਼ਬਰਾਂ


ਯੋਗੀ ਆਦਿੱਤਿਆਨਾਥ ਨੇ ਕੀਤੀ ਭਾਰਤੀ ਜਨਤਾ ਯੁਵਾ ਮੋਰਚਾ ਨਾਲ ਮੁਲਾਕਾਤ
. . .  4 minutes ago
ਲਖਨਊ, 4 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.) ਨਾਲ ਮੁਲਾਕਾਤ ਕੀਤੀ।
6 ਫਰਵਰੀ ਨੂੰ ਪ੍ਰਧਾਨ ਮੰਤਰੀ ਹੈਲੀਕਾਪਟਰ ਫ਼ੈਕਟਰੀ ਰਾਸ਼ਟਰ ਨੂੰ ਕਰਨਗੇ ਸਮਰਪਿਤ
. . .  23 minutes ago
ਨਵੀਂ ਦਿੱਲੀ, 4 ਫਰਵਰੀ- ਰੱਖਿਆ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਾਟਕ ਦੇ ਤੁਮਾਕੁਰੂ ਵਿਖੇ ਐਚ.ਏ.ਐਲ ਦੀ ਹੈਲੀਕਾਪਟਰ ਫ਼ੈਕਟਰੀ ਰਾਸ਼ਟਰ ਨੂੰ ਸਮਰਪਿਤ ਕਰਨਗੇ। 615 ਏਕੜ ਜ਼ਮੀਨ ਵਿਚ ਫ਼ੈਲੀ ਗ੍ਰੀਨਫ਼ੀਲਡ ਹੈਲੀਕਾਪਟਰ ਫੈਕਟਰੀ ਦੇਸ਼ ਦੀਆਂ ਸਾਰੀਆਂ...
ਜੰਮੂ-ਕਸ਼ਮੀਰ: ਗੁਲਮਰਗ ਵਿਚ ਆਇਆ ਬਰਫ਼ੀਲਾ ਤੂਫ਼ਾਨ
. . .  1 minute ago
ਸ੍ਰੀਨਗਰ, 4 ਫਰਵਰੀ- ਅੱਜ ਸਵੇਰੇ ਗੁਲਮਰਗ ਦੇ ਅਫ਼ਰਾਵਾਤ ਇਲਾਕੇ ’ਚ ਬਰਫ਼ ਦਾ ਤੂਫਾਨ ਆ ਗਿਆ। ਇਸ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਬਾਰਾਮੁਲਾ ਪੁਲਿਸ ਨੇ ਦੱਸਿਆ ਕਿ ਨੋਟੀਫ਼ਾਈ ਖ਼ੇਤਰ ਨੂੰ ਰੈੱਡ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਅਤੇ ਖ਼ੇਤਰ ਵਿਚ ਕਿਸੇ...
ਜੋਸ਼ੀਮੱਠ ਦੀ ਤਰ੍ਹਾਂ ਜੰਮੂ ਦੇ ਡੋਡਾ ਵਿਚ ਘਰਾਂ ’ਚ ਪਈਆਂ ਤਰੇੜਾਂ
. . .  about 1 hour ago
ਸ੍ਰੀਨਗਰ, 4 ਫਰਵਰੀ- ਭਾਰਤੀ ਭੂ-ਵਿਗਿਆਨ ਸਰਵੇਖਣ ਦੇ ਵਿਗਿਆਨੀਆਂ ਦੀ ਟੀਮ ਨੇ ਜੋਸ਼ੀਮਠ ਵਰਗੀ ਸਥਿਤੀ ਦਾ ਵਿਸ਼ਲੇਸ਼ਣ ਕਰਨ ਲਈ ਡੋਡਾ ਦਾ ਦੌਰਾ ਕੀਤਾ ਜਿੱਥੇ ਕੁਝ ਘਰਾਂ ਵਿੱਚ ਤਰੇੜਾਂ ਆ ਗਈਆਂ ਹਨ। ਡਿਪਟੀ ਕਮਿਸ਼ਨਰ ਪਾਲ ਮਹਾਜਨ ਨੇ ਦੱਸਿਆ ਕਿ ਕੁੱਲ 19 ਘਰਾਂ ਵਿਚ ਤਰੇੜਾਂ ਆ ਗਈਆਂ ਹਨ। ਭਾਰਤੀ ਭੂ-ਵਿਗਿਆਨ...
ਅੱਜ ਵਿਸ਼ਵ ਕੈਂਸਰ ਦਿਵਸ
. . .  about 1 hour ago
ਅੱਜ ਵਿਸ਼ਵ ਕੈਂਸਰ ਦਿਵਸ
ਤ੍ਰਿਪੁਰਾ ਚੋਣਾਂ: ਮੁੱਖ ਮੰਤਰੀ ਮਾਨਿਕ ਸਾਹਾ ਵਲੋਂ ਘਰ-ਘਰ ਪ੍ਰਚਾਰ ਸ਼ੁਰੂ
. . .  about 2 hours ago
ਅਗਰਤਲਾ, 4 ਫਰਵਰੀ- ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਆਗਾਮੀ ਚੋਣਾਂ ਤੋਂ ਪਹਿਲਾਂ ਅੱਜ ਅਗਰਤਲਾ ਦੇ ਮਟ੍ਰਿਪੱਲੀ ਅਤੇ ਕਾਲੀ ਟਿੱਲਾ ਖ਼ੇਤਰਾਂ ਵਿਚ ਘਰ-ਘਰ ਪ੍ਰਚਾਰ ਅਭਿਆਨ ਸ਼ੁਰੂ...
ਕਾਂਗਰਸ ਆਗੂ ਦਿਗਵਿਜੇ ਸਿੰਘ ਮਾਣਹਾਨੀ ਕੇਸ ਵਿਚ ਜ਼ਿਲ੍ਹਾ ਅਦਾਲਤ ’ਚ ਹੋਏ ਪੇਸ਼
. . .  about 2 hours ago
ਭੋਪਾਲ, 4 ਫਰਵਰੀ- ਕਾਂਗਰਸ ਆਗੂ ਦਿਗਵਿਜੇ ਸਿੰਘ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਵੀ.ਡੀ. ਸ਼ਰਮਾ ਵਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸੰਬੰਧ ਵਿਚ ਭੋਪਾਲ ਦੀ ਇਕ ਜ਼ਿਲ੍ਹਾ...
ਮਾਨ ਸਰਕਾਰ ਨੇ ਅੰਗਰੇਜ਼ੀ ਵਿਚ ਚਿੱਠੀ ਲਿੱਖ ਪੰਜਾਬੀ ਭਾਸ਼ਾ ਲਾਗੂ ਕਰਨ ਦਾ ਦਿੱਤਾ ਫ਼ਰਮਾਨ
. . .  about 2 hours ago
ਚੰਡੀਗੜ੍ਹ, 4 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਨੇ ਅੰਤਰ ਰਾਸ਼ਟਰੀ ਭਾਸ਼ਾ ਦਿਵਸ ਦੇ ਮੱਦੇ ਨਜ਼ਰ ਅੰਗਰੇਜ਼ੀ ਵਿਚ ਪੱਤਰ ਲਿਖ ਕੇ ਬੜੇ ਸਖ਼ਤ ਆਦੇਸ਼ ਦਿੱਤੇ ਹਨ ਕਿ ਪੰਜਾਬ ਭਰ ਵਿਚ ਸਰਕਾਰੀ ਅਤੇ ਪ੍ਰਾਈਵੇਟ ਇਮਾਰਤਾਂ ਉੱਪਰ ਬੋਰਡ ਪੰਜਾਬੀ ਵਿਚ ਲਿਖਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਇਸ ਲਈ ਸਾਰਿਆਂ ਤੋਂ ਸਹਿਯੋਗ ਦੀ ਮੰਗ...
ਆਈ.ਬੀ ਨਿਰਦੇਸ਼ਕ ਦੀ ਰਿਹਾਇਸ਼ ’ਤੇ ਤਾਇਨਾਤ ਏ.ਐਸ.ਆਈ ਨੇ ਖ਼ੁਦ ਨੂੰ ਮਾਰੀ ਗੋਲੀ
. . .  about 2 hours ago
ਨਵੀਂ ਦਿੱਲੀ, 4 ਫਰਵਰੀ- ਦਿੱਲੀ ਵਿਚ ਆਈ.ਬੀ. ਡਾਇਰੈਕਟਰ ਦੀ ਰਿਹਾਇਸ਼ ’ਤੇ ਤਾਇਨਾਤ ਸੀ.ਆਰ.ਪੀ.ਐਫ਼ ਦੇ ਏ.ਐਸ.ਆਈ. ਰਾਜੇਸ਼ ਕੁਮਾਰ ਨੇ ਕੱਲ੍ਹ ਸ਼ਾਮ ਕਥਿਤ ਤੌਰ ’ਤੇ ਆਪਣੀ ਸਰਵਿਸ ਗਨ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਮੌਕੇ ਤੋਂ ਕੋਈ ਸੁਸਾਈਡ ਨੋਟ...
ਸੰਤ ਸਮਾਜ ਦੇ ਸੀਨੀਅਰ ਆਗੂ ਸੰਤ ਬਾਬਾ ਮੱਖਣ ਸਿੰਘ ਦਾ ਦਿਹਾਂਤ
. . .  about 3 hours ago
ਅੰਮ੍ਰਿਤਸਰ, 4 ਫਰਵਰੀ (ਜਸਵੰਤ ਸਿੰਘ ਜੱਸ)- ਸੰਤ ਸਮਾਜ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਸੰਪ੍ਰਦਾਇ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਡੇਰਾ ਸੰਤ ਅਮੀਰ ਸਿੰਘ, ਕਟੜਾ ਕਰਮ ਸਿੰਘ ਦੇ ਮੁਖੀ ਸੰਤ ਬਾਬਾ ਮੱਖਣ ਸਿੰਘ ਦੇ ਸਦੀਵੀ ਵਿਛੋੜਾ ਦੇ ਜਾਣ ਦੀ ਸੂਚਨਾ ਮਿਲੀ ਹੈ। ਡੇਰੇ ਦੇ ਜਥੇਦਾਰ ਭਾਈ ਹਰਵਿੰਦਰ ਸਿੰਘ ਗੋਲਡੀ ਨੇ ਦੱਸਿਆ...
ਕਰਨਾਟਕ ਚੋਣਾਂ 2023: ਤਾਮਿਲਨਾਡੂ ਭਾਜਪਾ ਦੇ ਪ੍ਰਧਾਨ ਕੇ ਅੰਨਾਮਲਾਈ ਨੂੰ ਨਿਯੁਕਤ ਕੀਤਾ ਸਹਿ-ਇੰਚਾਰਜ
. . .  about 3 hours ago
ਨਵੀਂ ਦਿੱਲੀ, 4 ਫਰਵਰੀ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਆਉਣ ਵਾਲੀਆਂ ਕਰਨਾਟਕ ਚੋਣਾਂ 2023 ਲਈ ਭਾਜਪਾ ਦਾ ਇੰਚਾਰਜ ਅਤੇ ਤਾਮਿਲਨਾਡੂ ਭਾਜਪਾ ਦੇ ਪ੍ਰਧਾਨ ਕੇ ਅੰਨਾਮਲਾਈ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਬਾਲ ਵਿਆਹ ਮਾਮਲੇ 'ਚ 2,170 ਵਿਅਕਤੀ ਗ੍ਰਿਫ਼ਤਾਰ
. . .  about 4 hours ago
ਅਸਾਮ, 4 ਫਰਵਰੀ - ਅਸਾਮ ਪੁਲਿਸ ਨੇ ਅੱਜ ਸਵੇਰ ਤੱਕ ਬਾਲ ਵਿਆਹ ਨਾਲ ਸੰਬੰਧਿਤ ਮਾਮਲਿਆਂ 'ਚ ਸ਼ਾਮਿਲ 2,170 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਈ.ਜੀ.ਪੀ. ਲਾਅ ਐਂਡ ਆਰਡਰ ਅਤੇ ਅਸਾਮ ਪੁਲਿਸ ਦੇ ਬੁਲਾਰੇ...
ਨਕੋਦਰ ਗੋਲੀ ਕਾਂਡ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ
. . .  about 4 hours ago
ਅੰਮ੍ਰਿਤਸਰ, 4 ਫਰਵਰੀ (ਜਸਵੰਤ ਸਿੰਘ ਜੱਸ)- 4 ਫਰਵਰੀ 1986 ਨੂੰ ਹੋਏ ਨਕੋਦਰ ਗੋਲੀ ਕਾਂਡ ਦੇ 4 ਸ਼ਹੀਦਾਂ ਦੀ ਯਾਦ ਵਿਚ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸੰਬੰਧਿਤ ਪਰਿਵਾਰਾਂ ਵਲੋਂ ਸ੍ਰੀ ਅਖੰਡ ਪਾਠ...
ਭਾਜਪਾ ਪੂਰੇ ਭਾਰਤ ’ਚ 4 ਅਤੇ 5 ਫਰਵਰੀ ਨੂੰ ਇਕ ਮੇਗਾ ਬਜਟ ਕਰੇਗੀ ਲਾਂਚ
. . .  about 5 hours ago
ਭਾਜਪਾ ਪੂਰੇ ਭਾਰਤ ’ਚ 4 ਅਤੇ 5 ਫਰਵਰੀ ਨੂੰ ਇਕ ਮੇਗਾ ਬਜਟ ਕਰੇਗੀ ਲਾਂਚ
ਤੰਜਾਵੁਰ ਜ਼ਿਲ੍ਹੇ 'ਚ ਭਾਰੀ ਮੀਂਹ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਕੂਲ ਅਤੇ ਕਾਲਜ ਬੰਦ
. . .  about 6 hours ago
ਤਾਮਿਲਨਾਡੂ, 4 ਫਰਵਰੀ-ਜ਼ਿਲ੍ਹਾ ਕੁਲੈਕਟਰ, ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ 'ਚ ਭਾਰੀ ਮੀਂਹ ਦੇ ਮੱਦੇਨਜ਼ਰ, ਜ਼ਿਲ੍ਹੇ 'ਚ ਸਕੂਲ ਅਤੇ ਕਾਲਜ ਸ਼ਨੀਵਾਰ ਨੂੰ ਬੰਦ ਰਹਿਣਗੇ।
ITA ਨੇ ਭਾਰਤੀ ਜਿਮਨਾਸਟ ਦੀਪਾ ਕਰਮਾਕਰ 'ਤੇ 21 ਮਹੀਨਿਆਂ ਲਈ ਲਗਾਈ ਪਾਬੰਦੀ
. . .  about 3 hours ago
ਨਵੀਂ ਦਿੱਲੀ, 4 ਫਰਵਰੀ - ਅੰਤਰਰਾਸ਼ਟਰੀ ਟੈਸਟਿੰਗ ਏਜੰਸੀ ਨੇ ਭਾਰਤੀ ਜਿਮਨਾਸਟ ਦੀਪਾ ਕਰਮਾਕਰ 'ਤੇ 21 ਮਹੀਨਿਆਂ ਲਈ ਪਾਬੰਦੀ ਲਗਾ ਦਿੱਤੀ...
ਚਿਲੀ ਦੇ ਜੰਗਲਾਂ ’ਚ ਲੱਗੀ ਭਿਆਨਕ ਅੱਗ, 13 ਲੋਕਾਂ ਦੀ ਮੌਤ
. . .  about 3 hours ago
ਚਿਲੀ ਦੇ ਜੰਗਲਾਂ ’ਚ ਲੱਗੀ ਭਿਆਨਕ ਅੱਗ, 13 ਲੋਕਾਂ ਦੀ ਮੌਤ
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਤੋਂ ਚਾਰ ਅੰਤਰ-ਰਾਜੀ ਹਥਿਆਰਾਂ ਦੇ ਗਰੋਹ ਦਾ ਕੀਤਾ ਪਰਦਾਫਾਸ਼
. . .  1 day ago
ਜੰਮੂ-ਕਸ਼ਮੀਰ : ਬੀਤੀ ਰਾਤ ਸਥਿਤੀ ਵਿਗੜ ਗਈ, ਇਕ ਮਸਜਿਦ ਅਤੇ ਮਦਰੱਸੇ ਨੂੰ ਖਾਲੀ ਕਰਵਾਇਆ ਗਿਆ – ਐਸ.ਡੀ.ਐਮ. ਡੋਡਾ
. . .  1 day ago
ਹਰਦੋਈ ’ਚ ਅਖਿਲੇਸ਼ ਯਾਦਵ ਦਾ ਕਾਫ਼ਲਾ ਹਾਦਸਾਗ੍ਰਸਤ
. . .  1 day ago
ਲਖਨਊ, 3 ਫਰਵਰੀ- ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੇ ਹਰਦੋਈ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ’ਚ ਅਖਿਲੇਸ਼ ਦੇ ਕਾਫ਼ਲੇ ਦੀਆਂ 6 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ। ਹਾਦੇਸ ਵਿਚ ਹੋਏ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ...
ਸਿੰਗਾਪੁਰ ਦੇ ਚੀਫ਼ ਜਸਟਿਸ ਨੇ ਰਾਸ਼ਟਪਰਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਲਈ ਪਹੁੰਚਯੋਗ ਨਿਆਂ ਯਕੀਨੀ ਬਣਾਉਣ ਸੰਬੰਧੀ ਵਿਚਾਰ...
ਕੇਰਲ ਬਜਟ ਨੂੰ ਲੈ ਕੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਤਿਰੂਵੰਨਤਪੁਰਮ, 3 ਫਰਵਰੀ- ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲ ਦੇ ਬਜਟ ਨੂੰ ਲੈ ਕੇ ਕੇਰਲ ਸਕੱਤਰੇਤ ਵਿਖੇ ਪ੍ਰਦਰਸ਼ਨ ਕੀਤਾ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਕੇਰਲ ਦੇ ਬਜਟ ਦੇ ਕਾਗਜ਼...
ਪੰਜਾਬ ਵਿਚ ਪੈਟਰੋਲ ਡੀਜ਼ਲ ਹੋਇਆ ਮਹਿੰਗਾ
. . .  1 day ago
ਚੰਡੀਗੜ੍ਹ, 3 ਫਰਵਰੀ- ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ...
ਕੱਟੜਾ ਨੇੜੇ ਸਟੋਰ ਵਿਚ ਲੱਗੀ ਅੱਗ
. . .  1 day ago
ਸ੍ਰੀਨਗਰ, 3 ਫਰਵਰੀ- ਅੱਜ ਕੱਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਇਕ ਸਟੋਰ ਵਿਚ ਅੱਗ ਲੱਗ ਗਈ। ਅੱਗ ’ਤੇ ਬਾਅਦ ਵਿਚ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਫਰੀਦਕੋਟ

ਜ਼ਿਲ੍ਹਾ ਪੁਲਿਸ ਨੇ ਲੋਕਾਂ ਦੇ ਗਵਾਚੇ 74 ਮੋਬਾਈਲ ਫ਼ੋਨ ਟਰੇਸ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਅੱਜ ਫ਼ਰੀਦਕੋਟ ਜ਼ਿਲ੍ਹਾ ਪੁਲਿਸ ਦੇ ਐਸ.ਪੀ. ਬਾਲ ਕਿ੍ਸ਼ਨ ਸਿੰਗਲਾ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਦੇ ਟੈਕਨੀਕਲ ਸੈੱਲ ਵਲੋਂ ਟਰੇਸ ਕੀਤੇ ਗਏ 74 ਮੋਬਾਈਲ ਫ਼ੋਨ ਜੋ ਪਬਲਿਕ ਵਲੋਂ ਗੁੰਮ ਹੋਣ ਦੀ ਸ਼ਿਕਾਇਤ ਤੋਂ ਬਾਅਦ ...

ਪੂਰੀ ਖ਼ਬਰ »

ਹੁਣ ਸ਼ਹਿਰ ਵਾਸੀਆਂ ਨੂੰ ਹਰ ਘੰਟੇ ਬਾਅਦ ਸੁਣਾਈ ਦਿੰਦੀ ਹੈ ਅਲਾਰਮ ਦੀ ਆਵਾਜ਼

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੇ ਵਿਧਾਇਕ ਤੇ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਦੇ ਅਣਥੱਕ ਯਤਨਾ ਤੇ ਮਿਹਨਤ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਤੇ ਨਗਰ ਕੌਂਸਲ ਵਲੋਂ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਜਦੀਪ ਸਿੰਘ ਬਰਾੜ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਸਿਹਤ ਕਰਮਚਾਰੀਆਂ ਵਲੋਂ ਖਰੜ ਰੈਲੀ ਲਈ ਤਿਆਰੀ

ਲੰਬੀ, 27 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਸਿਹਤ ਵਿਭਾਗ ਵਿਚ ਲੰਮੇ ਸਮੇਂ ਤੋਂ ਠੇਕੇ ਦੇ ਆਧਾਰ 'ਤੇ ਕੰਮ ਕਰ ਰਹੇ ਕਰਮਚਾਰੀਆਂ ਵਲੋਂ ਖਰੜ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਐਨ.ਐਚ.ਐਮ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੈਲੀ

ਫ਼ਰੀਦਕੋਟ, 27 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੀ ਕਲਮ ਛੋੜ ਹੜਤਾਲ ਦੇ ਅੱਜ 20ਵੇਂ ਦਿਨ ਜ਼ਿਲ੍ਹਾ ਪ੍ਧਾਨ ਅਤੇ ਸੂਬਾ ਮੁੱਖ ਜਥੇਬੰਦਕ ਸਕੱਤਰ ਅਮਰੀਕ ਸਿੰਘ ਸੰਧੂ, ਜ਼ਿਲ੍ਹਾ ਜਨਰਲ ਸਕੱਤਰ ਬਲਵੀਰ ਸਿੰਘ ਤੇ ਜ਼ਿਲ੍ਹਾ ਵਿੱਤ ...

ਪੂਰੀ ਖ਼ਬਰ »

ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਕੀਤੀ ਮਨਤਾਰ ਸਿੰਘ ਬਰਾੜ ਦੇ ਹੱਕ 'ਚ ਭਰਵੀਂ ਮੀਟਿੰਗ

ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਇੱਥੋਂ ਦੇ ਸ੍ਰੀ ਰਾਧਾ ਕਿ੍ਸ਼ਨ ਮੰਦਰ 'ਚ ਕੋਟਕਪੂਰਾ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਐਲਾਨੇ ਗਏ ਸਾਂਝੇ ਉਮੀਦਵਾਰ ਮਨਤਾਰ ਸਿੰਘ ਬਰਾੜ ਦੇ ...

ਪੂਰੀ ਖ਼ਬਰ »

ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਵਲੋਂ ਸਰਕਲ ਪੱਧਰੀ ਧਰਨਾ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਸਰਕਲ ਫ਼ਰੀਦਕੋਟ ਦੇ ਪ੍ਰਧਾਨ ਇਜੰ. ਬਲਵੰਤ ਸਿੰਘ ਏ.ਏ.ਈ. ਤੇ ਜਨਰਲ ਸਕੱਤਰ ਇੰਜ. ਨਰਿੰਦਰਪਾਲ ਸਿੰਘ ਏ.ਏ.ਈ. ਦੀ ਅਗਵਾਈ ਹੇਠ ਸਰਕਲ ਦਫ਼ਤਰ ਫ਼ਰੀਦਕੋਟ ਦੇ ਸਾਹਮਣੇ ਰੋਸ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਮੈਡੀਕਲ ਕਾਲਜ ਗੇਟ ਵਿਵਾਦ ਮਾਮਲੇ 'ਚ 'ਆਪ' ਦੇ ਦੋ ਵਿਧਾਇਕ ਤੇ ਆਗੂ ਮੁਲਜ਼ਮ ਨਾਮਜ਼ਦ

ਫ਼ਰੀਦਕੋਟ, 27 ਅਕਤੂਬਰ (ਸਰਬਜੀਤ ਸਿੰਘ)- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਬੰਦ ਪਏ ਗੇਟ ਨੂੰ ਖੁੱਲ੍ਹਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਯੂਨੀਵਰਸਿਟੀ ਪ੍ਰਬੰਧਕਾਂ ਖ਼ਿਲਾਫ਼ ਲੜੇ ਗਏ ਜਨਤਕ ਸੰਘਰਸ਼ ਵਿਚ ਦਰਜ ਹੋਏ ਫ਼ੌਜ਼ਦਾਰੀ ਮੁਕੱਦਮੇ ਵਿਚ ਫ਼ਰੀਦਕੋਟ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਖੋਹ ਕੇ ਭੱਜਣ ਵਾਲਾ ਕਾਬੂ

ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)-ਇਕ ਔਰਤ ਕੋਲੋਂ ਉਸਦਾ ਮੋਬਾਈਲ ਫ਼ੋਨ ਖੋਹ ਕੇ ਭੱਜਣ ਵਾਲੇ ਲੁਟੇਰੇ ਨੂੰ ਲੋਕਾਂ ਨੇ ਪਕੜ ਕੇ ਪੁਲਿਸ ਹਵਾਲੇ ਕਰ ਦਿੱਤਾ, ਜਦ ਕਿ ਉਸਦਾ ਦੂਜਾ ਸਾਥੀ ਫ਼ਰਾਰ ਹੋਣ 'ਚ ਸਫ਼ਲ ਹੋ ਗਿਆ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਸਥਾਨਕ ...

ਪੂਰੀ ਖ਼ਬਰ »

ਥਾਂਦੇਵਾਲਾ ਦੀ ਅਨਾਜ ਮੰਡੀ 'ਚ ਬੈਠੇ ਕਿਸਾਨ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਨੇ ਦੱਸਿਆ ਕਿ ਪਿੰਡ ਥਾਂਦੇਵਾਲਾ ਦੀ ਅਨਾਜ ਮੰਡੀ ਵਿਚ ਪਨਗ੍ਰੇਨ ਏਜੰਸੀ ਵਲੋਂ ਖ਼ਰੀਦ ਕੀਤੀ ਜਾ ਰਹੀ ਹੈ ਪਰ ਕਈ ਦਿਨਾਂ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਫ਼ੀਡਰਾਂ ਦੀ ਸਪਲਾਈ ਅੱਜ ਬੰਦ ਰਹੇਗੀ

ਪੰਜਗਰਾੲੀਂ ਕਲਾਂ, 27 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ 132 ਕੇ.ਵੀ. ਬਿਜਲੀ ਘਰ ਤੋਂ ਚੱਲਣ ਵਾਲੇ ਵੱਖ-ਵੱਖ ਫ਼ੀਡਰਾਂ ਦੀ ਬਿਜਲੀ ਦੀ ਸਪਲਾਈ ਅੱਜ 28 ਅਕਤੂਬਰ ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ | ਐੱਸ.ਐੱਸ.ਈ. ਦਰਸ਼ਨ ਸਿੰਘ ਅਤੇ ...

ਪੂਰੀ ਖ਼ਬਰ »

ਲੈਕ. ਮੁਕੇਸ਼ ਭੰਡਾਰੀ ਨੂੰ ਸਦਮਾ, ਪਤਨੀ ਦਾ ਦਿਹਾਂਤ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਦੇ ਸੇਵਾ ਮੁਕਤ ਲੈਕਚਰਾਰ ਮੁਕੇਸ਼ ਕੁਮਾਰ ਭੰਡਾਰੀ ਨੂੰ ਉਸ ਵਕਤ ਵੱਡਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੀ ਪਤਨੀ ਵਿਜੈ ਭੰਡਾਰੀ ਦਾ ਬੀਤੇ ਦਿਨੀਂ ਦਿੱਲੀ ਦੇ ਇਕ ਨਿੱਜੀ ਹਸਪਤਾਲ ...

ਪੂਰੀ ਖ਼ਬਰ »

ਲਾਲੇਆਣਾ 'ਚ ਨਰੇਗਾ ਮਜ਼ਦੂਰਾਂ ਨੇ ਲਗਾਏ ਫੁੱਲਦਾਰ ਤੇ ਛਾਂਦਾਰ ਬੂਟੇ

ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)- ਪਿੰਡ ਲਾਲੇਆਣਾ 'ਚ ਨਰੇਗਾ ਕਾਮਿਆਂ ਵਲੋਂ ਛਾਂਦਾਰ ਅਤੇ ਫੁੱਲਦਾਰ ਬੂਟੇ ਲਗਾਏ ਗਏ | ਵਾਹਿਗੁਰੂ ਸੇਵਾ ਸਿਮਰਨ ਮਿਸ਼ਨ ਲਾਲੇਆਣਾ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਪਿੰਡ ਅਤੇ ਵਾਤਾਵਰਨ ਨੂੰ ...

ਪੂਰੀ ਖ਼ਬਰ »

ਡਰੀਮਲੈਂਡ ਸਕੂਲ ਦੇ ਵਿਦਿਆਰਥੀ ਧਾਰਮਿਕ ਪ੍ਰੀਖਿਆ 'ਚ ਛਾਏ

ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)- ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲ 2020-21 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮਿ੍ਤਸਰ ਵਲੋਂ ਧਾਰਮਿਕ ਪ੍ਰੀਖਿਆ ਕਰਵਾਈ ਗਈ | ਇਸ ਧਾਰਮਿਕ ਪ੍ਰੀਖਿਆ 'ਚ ਕੋਟਕਪੂਰਾ ਦੇ ਲਗਪਗ ਸਾਰੇ ...

ਪੂਰੀ ਖ਼ਬਰ »

ਸ੍ਰੀ ਸੱਤ ਨਰਾਇਣ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਬਤੌਰ ਵਧੀਕ ਡਾਇਰੈਕਟਰ ਵਜੋਂ ਸੇਵਾ ਮੁਕਤ ਹੋਏ ਸ੍ਰੀ ਸੱਤ ਨਰਾਇਣ ਜਿਨ੍ਹਾਂ ਦਾ ਬੀਤੇ ਦਿਨੀਂ ਦਿੱਲੀ ਵਿਖੇ ਦੇਹਾਂਤ ਹੋ ਗਿਆ ਸੀ, ਦਾ ਅੰਤਿਮ ਸਸਕਾਰ ਬੀਤੀ ਸ਼ਾਮ ਉਨ੍ਹਾਂ ਦੇ ਜੱਦੀ ...

ਪੂਰੀ ਖ਼ਬਰ »

ਜਨਰਲ ਕੈਟਾਗਿਰੀ ਨੇ ਪ੍ਰਭਜੀਤ ਸਿੰਘ ਦੀ ਜਿੱਤ 'ਤੇ ਖ਼ੁਸ਼ੀ ਪ੍ਰਗਟਾਈ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਜਨਰਲ ਕੈਟਾਗਿਰੀ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਦੇ ਆਗੂਆਂ ਸੁਖਬੀਰ ਸਿੰਘ, ਸੁਦੇਸ਼ ਕਮਲ ਸ਼ਰਮਾ, ਅਮਰਜੀਤ ਸਿੰਘ ਗੋਂਦਾਰਾ, ਦਲੀਪ ਸਿੰਘ ਬਾਸੀ, ਗੁਰਨੈਬ ਸਿੰਘ ਬਰਾੜ, ਜਗਰੂਪ ਸਿੰਘ ਸੰਧੂ, ਰਮੇਸ਼ ਕੁਮਾਰ, ਕੰਵਰਜੀਤ ...

ਪੂਰੀ ਖ਼ਬਰ »

ਨਿਸ਼ਾਨੇਬਾਜ਼ ਮਨਪ੍ਰੀਤ ਕੌਰ ਨੂੰ ਬਿਸ਼ਨੰਦੀ ਵਾਸੀਆਂ ਨੇ ਕੀਤਾ ਸਨਮਾਨਿਤ

ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਤੇ ਪਿੰਡ ਬਿਸ਼ੰਨਦੀ ਦੀ ਵਸਨੀਕ ਮਨਪ੍ਰੀਤ ਕੌਰ ਸਪੁੱਤਰੀ ਸੇਵਾ ਸਿੰਘ ਡੀਲਰ ਵਲੋਂ ਗੋਆ ਵਿਖੇ ਹੋਏ ਚੌਥੇ ਯੂਥ ਨੈਸ਼ਨਲ ਗੇਮਜ਼ ਚੈਂਪੀਅਨਸ਼ਿਪ ਵਿਚ 10 ਮੀਟਰ ਏਅਰ ਪਿਸਟਲ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਭਾਣਾ ਵਿਖੇ ਐਨ.ਏ.ਐੱਸ ਦੇ ਪੇਪਰ ਸਬੰਧੀ ਮੀਟਿੰਗ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਦਸਮੇਸ਼ ਮਾਰਡਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਵਿਖੇ ਸ਼ਿਵਰਾਜ ਕਪੂਰ ਜ਼ਿਲ੍ਹਾ ਅਫ਼ਸਰ ਐਲੀਮੈਂਟਰੀ ਸਿੱਖਿਆ ਫ਼ਰੀਦਕੋਟ ਦੀ ਅਗਵਾਈ ਹੇਠ ਐਨ.ਏ.ਐਸ. ਦੇ ਪੇਪਰ ਦੀ ਤਿਆਰੀ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ ...

ਪੂਰੀ ਖ਼ਬਰ »

ਸੁਖਮੰਦਰ ਸਿੰਘ ਗਿੱਲ ਨਮਿਤ ਪਾਠ ਦਾ ਭੋਗ ਭਲਕੇ

ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)- ਸਮਾਜ ਸੇਵੀ ਸੁਖਮੰਦਰ ਸਿੰਘ ਗਿੱਲ (65) ਪੁੱਤਰ ਸਵਰਗੀ ਮਾੜਾ ਸਿੰਘ ਗਿੱਲ ਵਾਸੀ ਪਿੰਡ ਸਿਰਸੜੀ ਨਮਿਤ ਰੱਖੇ ਗਏ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ 29 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਵਿਜੀਲੈਂਸ ਜਾਗਰੂਕਤਾ ਹਫ਼ਤੇ ਸਬੰਧੀ ਸਮਾਗਮ

ਫ਼ਰੀਦਕੋਟ, 27 ਅਕਤੂਬਰ (ਸਤੀਸ਼ ਬਾਗ਼ੀ)- ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸਥਾਨਕ ਜੇ.ਆਰ. ਪਬਲਿਕ ਸਕੂਲ ਵਿਖੇ ਵਿਜ਼ੀਲੈਂਸ ਜਾਗਰੂਕਤਾ ਹਫ਼ਤੇ ਸਬੰਧੀ ਜ਼ਿਲ੍ਹਾ ਯੂਥ ਅਫ਼ਸਰ ਲਖਵਿੰਦਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ 'ਤੇ ਸਮਾਗਮ ਕੀਤਾ ਗਿਆ ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਪ੍ਰਸ਼ਾਸਨ ਨੂੰ ਮੰਗ ਪੱਤਰ

ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸੰਯੁੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਕੇ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਇਕ ਮੰਗ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਦੀ ਨੈਸ਼ਨਲ ਥ੍ਰੋ ਬਾਲ ਚੈਂਪੀਅਨਸ਼ਿਪ ਲਈ ਚੋਣ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਮਾਊਾਟ ਲਿਟਰਾ ਜ਼ੀ ਸਕੂਲ ਦੇ 8 ਵਿਦਿਆਰਥੀਆਂ ਦੀ ਨੈਸ਼ਨਲ ਥ੍ਰੋ ਬਾਲ ਚੈੰਪੀਅਨਸ਼ਿਪ ਲਈ ਚੋਣ ਹੋਈ ਹੈ, ਜੋ ਕਿ 29 ਅਕਤੂਬਰ ਨੂੰ ਮਹਾਂਰਿਸ਼ੀ ਦਯਾਨੰਦ ਯੂਨਿਵਰਸਿਟੀ ਰੋਹਤਕ ਵਿਖੇ ਕਰਵਾਈ ਜਾ ਰਹੀ ਹੈ | ਇਸ ਵਿਚ 44ਵੀਂ ...

ਪੂਰੀ ਖ਼ਬਰ »

ਬਚਿੱਤਰ ਸਿੰਘ ਸਿੱਧੂ ਨੂੰ ਵੱਖ ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸੇਵਾ ਮੁਕਤ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਆਤਮਾ ਸਿੰਘ ਸਿੱਧੂ ਦੇ ਪਿਤਾ ਸ: ਬਚਿੱਤਰ ਸਿੰਘ ਸਿੱਧੂ (104) ਬੀਤੇ ਦਿਨੀਂ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਸਨ ਜਿਨ੍ਹਾਂ ਨਮਿਤ ਪਾਠ ਦੇ ਭੋਗ ਉਪਰੰਤ ਅੰਤਿਮ ਅਰਦਾਸ ...

ਪੂਰੀ ਖ਼ਬਰ »

ਮਾਰਕਫੈੱਡ ਦਾ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਸਾਦਿਕ ਆਏ ਕਿੱਕੀ ਢਿੱਲੋਂ ਦਾ ਨਿੱਘਾ ਸਵਾਗਤ

ਸਾਦਿਕ, 27 ਅਕਤੂਬਰ (ਆਰ.ਐਸ.ਧੁੰਨਾ)- ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ (ਕਿੱਕੀ ਢਿੱਲੋਂ) ਦੇ ਮਾਰਕਫੈੱਡ ਪੰਜਾਬ ਦਾ ਚੇਅਰਮੈਨ ਬਣਨ ਉਪਰੰਤ ਪਹਿਲੀ ਵਾਰ ਸਾਦਿਕ ਆਉਣ 'ਤੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ, ਸਮੂਹ ਪੰਚਾਇਤ ਤੇ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ ...

ਪੂਰੀ ਖ਼ਬਰ »

ਮਾਸਟਰ ਬਲਦੇਵ ਸਿੰਘ ਨਾ ਇੱਧਰ ਦੇ ਰਹੇ ਨਾ ਉੱਧਰ ਦੇ ਰਹੇ, ਵਿਧਾਨ ਸਭਾ ਮੈਂਬਰਸ਼ਿਪ ਹੋਈ ਖ਼ਾਰਜ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਜੈਤੋ ਰਾਖਵਾਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਦੇ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਵਲੋਂ ਮੈਂਬਰਸ਼ਿਪ ਖਾਰਿਜ ਕੀਤੇ ਜਾਣ ਦੀ ਚਰਚਾ ਰਾਜਨੀਤਕ ਖੇਤਰਾਂ ਵਿਚ ਚਰਚਾ ਦਾ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ 'ਚ ਖੂਨਦਾਨ ਕੈਂਪ 30 ਨੂੰ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਫ਼ਰੀਦਕੋਟ ਵਿਖੇ ਇਕ ਖ਼ੂਨਦਾਨ ਕੈਂਪ 30 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ | ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਦੱਸਿਆ ਕਿ ਇਹ ਕੈਂਪ ...

ਪੂਰੀ ਖ਼ਬਰ »

ਸਮਾਜ ਸੇਵੀ ਤੇ ਸਮਾਜਿਕ ਜਥੇਬੰਦੀਆਂ ਵਲੋਂ ਮੀਟਿੰਗ

ਮਲੋਟ, 27 ਅਕਤੂਬਰ (ਪਾਟਿਲ)- ਕੁਝ ਸ਼ਰਾਰਤੀ ਲੋਕ ਸਮਾਜ ਵਿਚ ਕੁੜੱਤਣ ਪੈਦਾ ਕਰਨਾ ਚਾਹੁੰਦੇ ਹਨ ਤਾਂ ਜੋ ਵੱਖ-ਵੱਖ ਧਰਮਾਂ 'ਚ ਫੁੱਟ ਪਾਈ ਜਾ ਸਕੇ | ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਸਮਾਜ ਸੇਵੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅੱਜ ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ ਬੀ.ਕੇ.ਯੂ (ਸਿੱਧੂਪੁਰ) ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਕਲਾਲ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਮੋਰਚੇ ਦੇ ਸੀਨੀਅਰ ਆਗੂ ਕੁਲਵੰਤ ਮੌਲਵੀਵਾਲਾ ਅਤੇ ਦਰਸ਼ਨ ਜਟਾਣਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਫ਼ੌਜ ਦੇ ਹਵਾਲੇ ਕਰਨ ਖ਼ਿਲਾਫ਼ ਚੰਡੀਗੜ੍ਹ ਵਿਖੇ ਪੰਜਾਬ ਸਟੂਡੈਂਟ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵਲੋਂ ਮੁਜ਼ਾਹਰਾ ਕੀਤਾ ਗਿਆ ਸੀ, ਜਿਸ 'ਤੇ ਚਰਨਜੀਤ ਚੰਨੀ ਦੀ ਸ਼ਹਿ ਉੱਤੇ ਪੁਲਿਸ ਵਲੋਂ ਭਾਰੀ ਲਾਠੀਚਾਰਜ ਕੀਤਾ ਗਿਆ, ਜਿਸਦੀ ਟਿਕਰੀ ਦੀ ਸਟੇਜ ਤੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਬੀਬੀ ਜਸਵੀਰ ਕੌਰ ਨੱਤ ਅਤੇ ਅਮਰੀਕ ਫਫੜੇ ਭਾਈਕੇ ਨੇ ਕਿਹਾ ਕਿ ਖੇਤੀ ਕਾਨੂੰਨ ਬਣਾਉਣ ਦਾ ਵਿਸ਼ਾ ਸੂਬਿਆਂ ਦਾ ਹੈ, ਜਿਸ ਦੀ ਕੇਂਦਰ ਸਰਕਾਰ ਵਲੋਂ ਉਲੰਘਣਾ ਕਰਕੇ ਧੱਕੇ ਨਾਲ ਖੇਤੀ ਕਾਨੂੰਨ ਥੋਪੇ ਗਏ | ਕਾਲਾ ਜੈਦ ਭਦੌੜ, ਹਰਮਨਦੀਪ ਕਿੱਟੂ ਬਾਂਮ, ਹਰਪ੍ਰੀਤ ਝਬੇਲਵਾਲੀ ਤੇ ਜਸਪਾਲ ਪੇਦਨੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਕਿਸਾਨ 'ਤੇ ਪਰਾਲੀ ਦੀ ਅੱਗ ਸਬੰਧੀ ਕਾਰਵਾਈ ਕਰਨ ਲਈ ਕੋਈ ਵੀ ਟੀਮ ਪਿੰਡਾਂ 'ਚ ਆਈ ਤਾਂ ਕਿਸਾਨ ਜਥੇਬੰਦੀਆਂ ਉਸਦਾ ਘਿਰਾਓ ਕਰਨਗੀਆਂ | ਇਸ ਮੌਕੇ ਕਾਕਾ ਸਿੰਘ ਖਾਰਾ, ਅਮਰਜੀਤ ਮਹਿਲ ਕਲਾਂ, ਲਖਵਿੰਦਰ ਪੀਰ ਮੁਹੰਮਦ, ਬਲਵਿੰਦਰ ਗੰਗਾ, ਪਰਸਨ ਚੱਕ ਜੀਂਦੜਾ, ਚੌਧਰੀ ਬਾਰੂ ਰਾਮ, ਸ਼ਾਰਦਾ ਦੀਕਸ਼ਤ, ਸੁਮਿਤ ਸ਼ਿੱਲਰ ਸ਼ਿਕਾਰ ਖਾਪ, ਰਮੇਸ਼ ਪਾਈ ਕੈਥਲ ਆਦਿ ਨੇ ਸੰਬੋਧਨ ਕੀਤਾ | ਇਹ ਜਾਣਕਾਰੀ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਦਿੱਤੀ |

ਖ਼ਬਰ ਸ਼ੇਅਰ ਕਰੋ

 

ਕਾਨੂੰਨੀ ਸੇਵਾਵਾਂ ਸੰਬੰਧੀ ਜਾਗਰੂਕਤਾ ਸੈਮੀਨਾਰ

ਮਲੋਟ, 27 ਅਕਤੂਬਰ (ਪਾਟਿਲ)- ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ 'ਚ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਵਿਚ ਪੋਕਸੋ ਐਕਟ ਦੇ ਅਧੀਨ ਸਕੂਲ ਦੇ ਵਿਦਿਆਰਥੀਆਂ ਲਈ ਜ਼ਰੂਰੀ ਕਾਨੂੰਨੀ ਸੇਵਾਵਾਂ ਸਬੰਧੀ ਇਕ ਸੈਮੀਨਾਰ ਲਗਾਇਆ ਗਿਆ ਜਿਸ ਵਿਚ 'ਪੈਨ ਇੰਡੀਆ ...

ਪੂਰੀ ਖ਼ਬਰ »

ਕੌਂਸਲ ਆਫ਼ ਜੂਨੀਅਰ ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਕੌਂਸਲਰ ਆਫ਼ ਜੂਨੀਅਰ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਜੂਨੀਅਰ ਇੰਜੀਨੀਅਰ ਕੇਡਰ ਦੀਆਂ ਬਕਾਇਆ ਮੰਗਾਂ ਪ੍ਰਤੀ ਪਾਵਰ ਮੈਨੇਜਮੈਂਟ ਦੇ ਗੈਰ ਸੰਜੀਦਾ ਰਵੱਈਏ ਵਿਰੁੱਧ ਸੂਬਾ ਕਮੇਟੀ ਵਲੋਂ ...

ਪੂਰੀ ਖ਼ਬਰ »

ਸੰਯੁਕਤ ਅਧਿਆਪਕ ਫ਼ਰੰਟ ਵਲੋਂ 31 ਨੂੰ ਕੀਤੀ ਜਾਵੇਗੀ ਮੋਰਿੰਡਾ ਵਿਖੇ ਮਹਾਂ-ਰੈਲੀ

ਫ਼ਰੀਦਕੋਟ, 27 ਅਕਤੂਬਰ (ਸਰਬਜੀਤ ਸਿੰਘ)- ਸੰਯੁਕਤ ਅਧਿਆਪਕ ਫ਼ਰੰਟ ਪੰਜਾਬ ਵਲੋਂ 31 ਅਕਤੂਬਰ ਨੂੰ ਅਧਿਆਪਕ ਮੰਗਾਂ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਦੇ ਹਲਕੇ ਦੇ ਸ਼ਹਿਰ ਮੋਰਿੰਡਾ ਵਿਖੇ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਹੈ | ਰੈਲੀ ਦੀਆਂ ਤਿਆਰੀਆਂ ਸਬੰਧੀ ਰੱਖੀ ...

ਪੂਰੀ ਖ਼ਬਰ »

ਪੈਨ ਇੰਡੀਆ ਮੁਹਿੰਮ ਅਧੀਨ ਲਗਾਏ ਗਏ ਜਾਗਰੂਕਤਾ ਸੈਮੀਨਾਰ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੈਨ ਇੰਡੀਆਂ ਜਾਗਰੂਕਤਾ ਮੁਹਿੰਮ ਅਧੀਨ ਸੁਮੀਤ ਮਲਹੋਤਰਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਅਮਨ ਸ਼ਰਮਾ ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »

ਢਿੱਲੋਂ ਨੂੰ ਮਾਰਕਫ਼ੈੱਡ ਦਾ ਚੇਅਰਮੈਨ ਲਗਾਏ ਜਾਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ : ਕਾਂਗਰਸੀ ਆਗੂ

ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)- ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਮਾਰਕਫੈੱਡ ਦਾ ...

ਪੂਰੀ ਖ਼ਬਰ »

ਕੁਸ਼ਲਦੀਪ ਸਿੰਘ ਢਿੱਲੋਂ ਨੂੰ ਮਾਰਕਫੈੱਡ ਦਾ ਚੇਅਰਮੈਨ ਲਾਉਣ 'ਤੇ ਖ਼ੁਸ਼ੀ ਦੀ ਲਹਿਰ

ਪੰਜਗਰਾਈਾ ਕਲਾਂ, 27 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਸਹਿਕਾਰੀ ਅਦਾਰੇ ਮਾਰਕਫ਼ੈੱਡ ਦਾ ਚੇਅਰਮੈਨ ਨਿਯੁਕਤ ਕੀਤੇ ...

ਪੂਰੀ ਖ਼ਬਰ »

ਸਕਿਉਰਿਟੀ ਇੰਪਲਾਈਜ਼ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਸੌਂਪਿਆ

ਫ਼ਰੀਦਕੋਟ, 27 ਅਕਤੂਬਰ (ਸਤੀਸ਼ ਬਾਗ਼ੀ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਸਕਿਉਰਿਟੀ ਇੰਪਲਾਈਜ਼ ਯੂਨੀਅਨ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂਅ ਇਕ ਮੰਗ ਪੱਤਰ ਰਾਜਦੀਪ ਸਿੰਘ ਬਰਾੜ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਨੂੰ ਸੌਂਪਿਆ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੌਲਾ ਵਿਖੇ ਦੋ ਰੋਜ਼ਾ ਇੰਟਰ ਹਾਊਸ ਅਥਲੈਟਿਕ ਮੀਟ ਕਰਵਾਈ

ਗਿੱਦੜਬਾਹਾ, 27 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਅਕਾਲ ਅਕੈਡਮੀ ਦੌਲਾ ਵਿਖੇ ਦੋ ਰੋਜ਼ਾ ਇੰਟਰ ਹਾਊਸ ਅਥਲੈਟਿਕ ਮੀਟ ਕਰਵਾਈ ਗਈ | ਇਸ ਅਥਲੈਟਿਕ ਮੀਟ ਦੀ ਸ਼ੁਰੂਆਤ ਪਿ੍ੰਸੀਪਲ ਸੁਖਵਿੰਦਰ ਕੌਰ ਵਲੋਂ ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਲੱਗਣ ਵਾਲੇ ਸੁਵਿਧਾ ਕੈਂਪਾਂ ਦੀਆਂ ਤਿਆਰੀਆਂ ਮੁਕੰਮਲ : ਡੀ.ਸੀ.

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲ੍ਹੇ ਵਿਚ ਸਬ ਡਵੀਜ਼ਨ ਪੱਧਰ 'ਤੇ 28 ਅਕਤੂਬਰ ਅਤੇ 29 ਅਕਤੂਬਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ 'ਤੇ ਲੱਗਣ ਵਾਲੇ ਸੁਵਿਧਾ ਕੈਂਪਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ...

ਪੂਰੀ ਖ਼ਬਰ »

ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਮਾਰਕਫੈੱਡ ਦੇ ਚੇਅਰਮੈਨ ਲਗਾਏ ਜਾਣ ਦਾ ਸਵਾਗਤ

ਪੰਜਗਰਾੲੀਂ ਕਲਾਂ, 27 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਜ਼ਿਲ੍ਹਾ ਫ਼ਰੀਦਕੋਟ ਤੋਂ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਪੰਜਾਬ ਮਾਰਕਫੈੱਡ ਦਾ ਚੇਅਰਮੈਨ ਲਗਾਏ ਜਾਣ 'ਤੇ ਇਲਾਕੇ ਦੇ ਲੋਕਾਂ ਅੰਦਰ ਖ਼ੁਸ਼ੀ ਦੀ ਲਹਿਰ ਹੈ | ਦਸਮੇਸ਼ ਨਗਰ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸੰਬੰਧੀ ਮੁਕਾਬਲੇ ਕਰਵਾਏ ਤੇ ਚੇਤਨਾ ਰੈਲੀ ਕੱਢੀ

ਸਾਦਿਕ, 27 ਅਕਤੂਬਰ (ਗੁਰਭੇਜ ਸਿੰਘ ਚੌਹਾਨ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਦਿਕ ਵਿਚ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪਰਾਲੀ ਨਾ ਸਾੜਨ ਸਬੰਧੀ ਮੁਕਾਬਲੇ ਤੇ ਚੇਤਨਾ ਰੈਲੀ ਕੱਢੀ ਗਈ ਜਿਸ ਵਿਚ ਸਕੂਲ ਦੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਭਾਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX