ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  35 minutes ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  14 minutes ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  48 minutes ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  51 minutes ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  59 minutes ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  about 1 hour ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  about 1 hour ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  about 2 hours ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  about 2 hours ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਰਾਜ ਸਭਾ ਤੇ ਲੋਕ ਸਭਾ ਭਲਕੇ 11 ਵਜੇ ਤੱਕ ਮੁਲਤਵੀ
. . .  about 2 hours ago
ਨਵੀ ਦਿੱਲੀ, 6 ਫਰਵਰੀ- ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਤੇ ਰਾਜ ਸਭਾ ਨੂੰ ਭਲਕੇ 7 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ...
ਮੁੰਬਈ ਵਿਚ ਪ੍ਰਧਾਨ ਮੰਤਰੀ 10 ਫਰਵਰੀ ਨੂੰ ਕਰਨਗੇ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ
. . .  about 2 hours ago
ਮਹਾਰਾਸ਼ਟਰ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਫਰਵਰੀ ਨੂੰ ਮੁੰਬਈ ਵਿਚ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਫ਼ੇਰੀ ਦੇ ਮੱਦੇਨਜ਼ਰ ਏਅਰਪੋਰਟ, ਸਹਾਰ , ਕੋਲਾਬਾ , ਐਮ.ਆਰ.ਏ. ਮਾਰਗ, ਐਮ.ਆਈ.ਡੀ.ਸੀ. ਅਤੇ ਅੰਧੇਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖ਼ੇਤਰ ਵਿਚ ਡਰੋਨ ਅਤੇ...
ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਮੋਨੂੰ ਡਾਂਗਰ ਤੋਂ ਮੋਬਾਈਲ ਬਰਾਮਦ
. . .  about 3 hours ago
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ’ਚ ਬੰਦ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਅਤੇ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਤੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਡਾਂਗਰਸ ਜੇਲ੍ਹ ਵਿਚ ਹਾਈ ਸਿਕਉਰਿਟੀ ਜ਼ੋਨ ’ਚ ਬੰਦ...
ਕੌਮੀ ਇਨਸਾਫ਼ ਮੋਰਚੇ ਤੋਂ ਰਵਾਨਾ ਹੋਇਆ 31 ਮੈਬਰਾਂ ਦਾ ਜਥਾ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਚੰਡੀਗੜ੍ਹ, 6 ਫਰਵਰੀ (ਦਵਿੰਦਰ) - ਅੱਜ ਕੌਮੀ ਇਨਸਾਫ਼ ਮੋਰਚੇ ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
ਬੈਂਗਲੁਰੂ ਤਕਨਾਲੋਜੀ, ਪ੍ਰਤਿਭਾ ਅਤੇ ਨਵੀਨਤਾ ਦੀ ਊਰਜਾ ਨਾਲ ਭਰਪੂਰ ਸ਼ਹਿਰ- ਨਰਿੰਦਰ ਮੋਦੀ
. . .  about 3 hours ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ਵਿਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ, ਰਾਜਪਾਲ ਥਾਵਰਚੰਦ ਗਹਿਲੋਤ ਅਤੇ ਮੁੱਖ ਮੰਤਰੀ ਬਸਵਰਾਜ ਬੋਮਈ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 300
. . .  about 4 hours ago
ਅੰਕਾਰਾ, 6 ਫਰਵਰੀ- ਰਾਇਟਰਜ਼ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਤੁਰਕੀ ਅਤੇ ਉੱਤਰ ਪੱਛਮੀ ਸੀਰੀਆ ਵਿਚ 7.8 ਤੀਬਰਤਾ ਦੇ ਆਏ ਭੂਚਾਲ ਵਿਚ ਲਗਭਗ 300 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਜ਼ਖ਼ਮੀ ਹੋ ਗਏ। ਭੂਚਾਲ ਦੇ ਝਟਕੇ ਸਾਈਪ੍ਰਸ ਅਤੇ ਲੇਬਨਾਨ ਵਿਚ ਵੀ....
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
. . .  about 4 hours ago
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
ਸਾਬਕਾ ਸਰਪੰਚ ਦਾ ਨਿੱਜੀ ਰੰਜਿਸ਼ ਕਾਰਨ ਗੋਲੀ ਮਾਰ ਕੇ ਕਤਲ
. . .  about 4 hours ago
ਊਧਨਵਾਲ, 6 ਫਰਵਰੀ (ਪਰਗਟ ਸਿੰਘ)- ਨਜ਼ਦੀਕੀ ਪਿੰਡ ਦਈਆ ਦੇ ਸਾਬਕਾ ਸਰਪੰਚ ਸਵਰਨ ਸਿੰਘ (65) ਪੁੱਤਰ ਹਰਭਜਨ ਸਿੰਘ ਦਾ ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਸਵਰਨ ਸਿੰਘ ਦੇ ਪੁੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇੜਲੇ ਪਿੰਡ ਭੰਬੋਈ ਦੇ ਅੱਠ ਦਸ ਵਿਅਕਤੀਆਂ ਨੇ ਸਾਡੇ ਘਰ ਆ...
ਕੌਮੀ ਇਨਸਾਫ਼ ਮੋਰਚੇ ਵਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ
. . .  about 4 hours ago
ਚੰਡੀਗੜ੍ਹ, 6 ਫਰਵਰੀ (ਦਵਿੰਦਰ)- ਬੰਦੀ ਸਿੰਘਾਂ ਤੇ ਹੋਰ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਮਾਰਚ ਦੌਰਾਨ ਕੌਮੀ ਇਨਸਾਫ਼ ਮੋਰਚੇ ਤੋਂ 31 ਸਿੰਘਾਂ ਦਾ ਜਥਾ ਮੁੱਖ ਮੰਤਰੀ ਰਿਹਾਇਸ਼ ਵੱਲ ਰਵਾਨਾ ਹੋਇਆ। ਇਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਰਸਤੇ ’ਚ ਭਾਰੀ ਰੋਕਾਂ...
ਦਿੱਲੀ ਐਮ.ਸੀ.ਡੀ ਚੋਣਾਂ: ਸਦਨ ਦੀ ਕਾਰਵਾਈ ਫ਼ਿਰ ਅਣਮਿੱਥੇ ਸਮੇਂ ਲਈ ਮੁਲਤਵੀ
. . .  about 4 hours ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਨਗਰ ਨਿਗਮ ਵਿਚ ਮੇਅਰ ਦੀ ਚੋਣ ਦੌਰਾਨ ਐਮ.ਸੀ.ਡੀ. ਹੈੱਡਕੁਆਰਟਰ ਸਿਵਿਕ ਸੈਂਟਰ ਵਿਚ ਹੰਗਾਮਾ ਹੋ ਗਿਆ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਬਰਨਾਲਾ

ਰੇਲਵੇ ਸਟੇਸ਼ਨ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਧਰਨਾ ਜਾਰੀ

ਕਿਸਾਨਾਂ ਵਿਰੁੱਧ ਦਰਜ ਝੂਠੇ ਕੇਸ ਵਾਪਸ ਕਰਵਾਉਣ ਲਈ ਧਨੌਲਾ ਥਾਣੇ ਦਾ ਘਿਰਾਉ ਭਲਕੇ ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਰੇਲਵੇ ਸਟੇਸ਼ਨ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਾਇਾ 392ਵੇਂ ਦਿਨ ਵੀ ਜਾਰੀ ...

ਪੂਰੀ ਖ਼ਬਰ »

ਵਿਧਾਤਾ ਪੰਚਾਇਤ ਨੇ 3 ਲੱਖ ਦੀ ਲਾਗਤ ਨਾਲ ਤਿਆਰ ਕੀਤੀ ਜਿੰਮ ਪਿੰਡ ਦੇ ਨੌਜਵਾਨਾਂ ਨੂੰ ਕੀਤੀ ਸਪੁਰਦ

ਟੱਲੇਵਾਲ, 27 ਅਕਤੂਬਰ (ਸੋਨੀ ਚੀਮਾ)-ਪਿੰਡ ਵਿਧਾਤਾ ਪੰਚਾਇਤ ਵਲੋਂ ਸਰਪੰਚ ਕਰਮਜੀਤ ਕੌਰ ਦੇ ਸਪੁੱਤਰ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਵਿਧਾਤੇ ਦੀ ਅਗਵਾਈ ਵਿਚ ਪੰਚਾਇਤ ਵਲੋਂ ਪਿੰਡ ਦੀ ਕਾਇਆ ਕਲਪ ਕਰਨ ਦੇ ਨਾਲ-ਨਾਲ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ...

ਪੂਰੀ ਖ਼ਬਰ »

ਖ਼ਰੀਦ ਸੰਬੰਧੀ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਗੁਰਲਵਲੀਨ ਸਿੰਘ ਸਿੱਧੂ

ਧਨੌਲਾ, 27 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਬੇਮੌਸਮੀ ਬਾਰਸ਼ ਨੇ ਝੋਨੇ ਦੀ ਖ਼ਰੀਦ ਸਬੰਧੀ ਭਾਰੀ ਦਿੱਕਤਾਂ ਪੈਦਾ ਕਰ ਦਿੱਤੀਆਂ ਪ੍ਰੰਤੂ ਝੋਨੇ ਦੀ ਖ਼ਰੀਦ ਸਬੰਧੀ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਸਾਬਕਾ ਡਿਪਟੀ ...

ਪੂਰੀ ਖ਼ਬਰ »

ਵਪਾਰ ਮੰਡਲ ਧਨੌਲਾ ਵਲੋਂ ਨਵੇਂ ਆਏ ਥਾਣਾ ਮੁਖੀ ਦਾ ਸਵਾਗਤ ਕਰਦਿਆਂ ਤਿਉਹਾਰਾਂ ਦੇ ਮੱਦੇਨਜ਼ਰ ਕੀਤੀਆਂ ਵਿਚਾਰਾਂ

ਧਨੌਲਾ, 27 ਅਕਤੂਬਰ (ਚੰਗਾਲ)-ਵਪਾਰ ਮੰਡਲ ਧਨੌਲਾ ਵਲੋਂ ਪ੍ਰਧਾਨ ਰਮਨਦੀਪ ਵਰਮਾ ਦੀ ਅਗਵਾਈ ਹੇਠ ਥਾਣਾ ਧਨੌਲਾ ਵਿਚ ਨਵੇਂ ਆਏ ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੂੰ ਮੁੜ ਚਾਰਜ ਸੰਭਾਲਣ 'ਤੇ ਸਵਾਗਤ ਕੀਤਾ ਗਿਆ | ਇਸ ਦੌਰਾਨ ਵਪਾਰ ਮੰਡਲ ਧਨੌਲਾ ਵਲੋਂ ਪ੍ਰਧਾਨ ਰਮਨਦੀਪ ...

ਪੂਰੀ ਖ਼ਬਰ »

ਸੂਬੇ 'ਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਟਰੱਕ ਯੂਨੀਅਨਾਂ ਹਰ ਹਾਲ 'ਚ ਬਹਾਲ ਕੀਤੀਆਂ ਜਾਣਗੀਆਂ-ਐਡ. ਰਾਹੀ

ਤਪਾ ਮੰਡੀ, 27 ਅਕਤੂਬਰ (ਪ੍ਰਵੀਨ ਗਰਗ)-ਸੂਬੇ 'ਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਟਰੱਕ ਯੂਨੀਅਨਾਂ ਹਰ ਹਾਲ 'ਚ ਬਹਾਲ ਕੀਤੀਆਂ ਜਾਣਗੀਆਂ, ਜਿਸ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੀ ਕਰ ਦਿੱਤਾ ਗਿਆ ਹੈ | ਪਾਰਟੀ ਪ੍ਰਧਾਨ ਵਲੋਂ ਕੀਤੇ ਗਏ ਇਸ ...

ਪੂਰੀ ਖ਼ਬਰ »

ਜੇ.ਈ. ਕੌਂਸਲ ਨੇ ਸਰਕਲ ਬਰਨਾਲਾ ਹੈੱਡਕੁਆਰਟਰ ਅੱਗੇ ਦਿੱਤਾ ਧਰਨਾ

ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਅਤੇ ਪਾਵਰਕਾਮ ਵਲੋਂ ਜੇ.ਈਜ਼. ਨਾਲ ਸੰਬੰਧਿਤ ਮੰਗਾਂ ਦੀ ਪੂਰਤੀ ਨਾ ਕਾਰਨ ਪਾਵਰਕਾਮ/ਟਰਾਂਸਕੋ ਵਿਚ ਕੰਮ ਕਰਦੇ ਜੇ.ਈਜ਼, ਏ.ਏ.ਈਜ਼ ਅਤੇ ਏ.ਈਜ਼ ਦੀ ਜਥੇਬੰਦੀ ਜੇ.ਈ. ਕੌਂਸਲ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸਰਕਲ ...

ਪੂਰੀ ਖ਼ਬਰ »

ਜੂਆ ਖਿਡਾਉਣ ਦੇ ਮਾਮਲੇ 'ਚ ਤਿੰਨ ਨਕਦੀ ਤੇ ਹੋਰ ਸਾਮਾਨ ਸਮੇਤ ਕਾਬੂ, ਮਾਮਲਾ ਦਰਜ

ਬਰਨਾਲਾ, 27 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਜੂਆ ਖਿਡਾਉਣ ਦੇ ਮਾਮਲੇ ਵਿਚ ਤਿੰਨ ਨੂੰ ਨਗਦੀ, ਕਾਪੀਆਂ ਅਤੇ ਪੈਨ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਚੌਕੀਦਾਰਾਂ ਨੇ ਸ਼ੱਕੀ ਵਿਅਕਤੀ ਫੜ ਕੇ ਪੁਲਿਸ ਨੂੰ ਸੌਂਪਿਆ

ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋਂ ਕੈਂਚੀਆਂ 'ਤੇ ਚੌਕੀਦਾਰਾਂ ਵਲੋਂ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ ਗਿਆ | ਚੌਕੀਦਾਰ ਕੁਲਦੀਪ ਸਿੰਘ ਜਗਜੀਤਪੁਰਾ ਤੇ ਉਸ ਦੇ ਸਾਥੀ ਨੇ ਦੱਸਿਆ ਕਿ ਸਵੇਰੇ ਤਿੰਨ ਵਜੇ ਦੇ ਕਰੀਬ ਮੋਗਾ ...

ਪੂਰੀ ਖ਼ਬਰ »

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਪ੍ਰਚੰਡ ਸੰਘਰਸ਼ ਜਾਰੀ

ਹੰਡਿਆਇਆ, 27 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ ਸਮੇਤ ਸੂਬੇ ਭਰ ਵਿਚ ਜ਼ਿਲ੍ਹਾ ਪੱਧਰੀ ਅਤੇ ਕਾਰਪੋਰੇਟ ਘਰਾਨਿਆਂ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਲਖਵੀਰ ਦੁੱਲਮਸਰ ਬਲਾਕ ਪ੍ਰਧਾਨ ਕੀਤਾ ਨਿਯੁਕਤ

ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਲਖਵੀਰ ਸਿੰਘ ਦੁੱਲਮਸਰ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਲਾਲੀ ਨੇ ਦੱਸਿਆ ਕਿ ਕਈ ਸਾਲਾਂ ਤੋਂ ਲਖਵੀਰ ਸਿੰਘ ਦੁੱਲਮਸਰ ਵੱਖ-ਵੱਖ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਵਲੋਂ ਸ਼ਹੀਦ ਸਿੰਘਾਂ ਦੀ ਯਾਦ 'ਚ ਸਮਾਗਮ 31 ਨੂੰ

ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਪਿੰਡ ਮੌੜ ਨਾਭਾ ਵਿਖੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਧਾਰਮਿਕ ਸਮਾਗਮ 31 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਭਾਈ ਜਗਸੀਰ ਸਿੰਘ ਮੌੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਅਕਤੂਬਰ ਨੂੰ ਸ੍ਰੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਹਲਕਾ ਅਮਰਗੜ੍ਹ ਦਾ ਪ੍ਰਧਾਨ ਨਿਯੁਕਤ ਕੀਤਾ

ਅਹਿਮਦਗੜ੍ਹ, 27 ਅਕਤੂਬਰ (ਰਣਧੀਰ ਸਿੰਘ ਮਹੋਲੀ)-ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਗੁਆਰਾ ਵਲੋਂ ਮਨਿੰਦਰਪਾਲ ਸਿੰਘ ਮਹੋਲੀ ਨੂੰ ਲੋਕ ਇਨਸਾਫ਼ ਪਾਰਟੀ ਦਾ ...

ਪੂਰੀ ਖ਼ਬਰ »

ਗ਼ੈਰ–ਕਾਨੂੰਨੀ ਢੰਗ ਨਾਲ ਸਟੋਰ ਕੀਤੇ ਕਰੋੜਾਂ ਰੁਪਏ ਦੇ ਪਟਾਕੇ ਪ੍ਰਸ਼ਾਸਨ ਵਲੋਂ ਬਰਾਮਦ–ਗੁਦਾਮ ਕੀਤਾ ਸੀਲ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਥਾਣਾ ਸਿਟੀ–2 ਅਧੀਨ ਪੈਂਦੇ ਚੰਡੀਗੜ੍ਹ–ਬਠਿੰਡਾ ਨੈਸ਼ਨਲ ਹਾਈਵੇਅ ਟੀ ਪੁਆਇੰਟ ਦੇ ਨਜ਼ਦੀਕ ਪ੍ਰਸ਼ਾਸਨ ਵਲੋਂ ਐਸ.ਡੀ.ਐਮ. ਬਰਨਾਲਾ ਸ੍ਰੀ ਵਰਜੀਤ ਵਾਲੀਆ ਦੀ ਅਗਵਾਈ ਦੇਰ ਸ਼ਾਮ ਛਾਪੇ ਮਾਰੇ ਕਰਕੇ ਇਕ ਗੁਦਾਮ ਵਿਚੋਂ ਗੈਰ ਕਾਨੂੰਨੀ ਢੰਗ ਨਾਲ ਸਟੋਰ ਕੀਤੇ ਕਰੋੜਾਂ ਰੁਪਏ ਦੀ ਪਟਾਕੇ ਬਰਾਮਦ ਕੀਤੇ ਗਏ ਹਨ | ਐਸ.ਡੀ.ਐਮ. ਸ੍ਰੀ ਵਾਲੀਆ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਗੁਦਾਮ ਵਿਚ ਲਗਪਗ ਚਾਰ ਤੋਂ ਪੰਜ ਟਰੱਕ ਪਟਾਕੇ ਹੋ ਸਕਦੇ ਹਨ, ਜੋਕਿ ਚੰਡੀਗੜ੍ਹ ਨੈਸ਼ਨਲ ਹਾਈਵੇਅ ਉੱਪਰ ਟੀ–ਪੁਆਇੰਟ ਅੱਗੇ ਜਾ ਕੇ ਖੱਬੇ ਪਾਸੇ ਇਕ ਜਗ੍ਹਾ 'ਤੇ ਸਟੋਰ ਕੀਤੇ ਗਏ ਸਨ | ਜਿਨ੍ਹਾਂ ਦੀ ਕੀਮਤ ਕਰੋੜਾਂ ਰੁਪਏ ਦੀ ਹੈ, ਉਨ੍ਹਾਂ ਦੱਸਿਆ ਕਿ ਗੁਦਾਮ ਸੀਲ ਕੀਤਾ ਜਾ ਰਿਹਾ ਹੈ | ਪੁਲਿਸ ਮੌਕੇ 'ਤੇ ਕਾਰਵਾਈ ਕਰ ਰਹੀ ਹੈ | ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਸਟੋਰ ਕਿਸ ਦਾ ਹੈ | ਜ਼ਿਕਰਯੋਗ ਹੈ ਕਿ ਪੁਲਿਸ ਵਲੋਂ ਅੱਜ ਸਦਰ ਬਾਜ਼ਾਰ ਸ਼ਾਸਤਰੀ ਮਾਰਕੀਟ ਵਿਚ ਰੇਡ ਕਰਕੇ ਵੀ ਪਟਾਕੇ ਬਰਾਮਦ ਕੀਤੇ ਗਏ ਸਨ |

ਖ਼ਬਰ ਸ਼ੇਅਰ ਕਰੋ

 

ਭਗਵੰਤ ਮਾਨ ਨੇ ਕੇਂਦਰੀ ਯੋਜਨਾਵਾਂ ਦੀ ਕੀਤੀ ਸਮੀਖਿਆ

ਸੰਗਰੂਰ, 27 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਸ੍ਰ. ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਡਿਵੈਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ...

ਪੂਰੀ ਖ਼ਬਰ »

ਐਸ.ਬੀ.ਐਸ. ਸਕੂਲ ਵਿਖੇ ਸਾਇੰਸ ਗਤੀਵਿਧੀਆਂ ਕਰਵਾਈਆਂ

ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕਕੂਲ ਸੁਰਜੀਤਪੁਰਾ ਵਿਖੇ ਵਿਦਿਆਰਥੀਆਂ ਦੀਆਂ ਸਾਇੰਸ ਗਤੀਵਿਧੀਆਂ ਅਧਿਆਪਕਾ ਅਰਸ਼ਵੀਰ ਕੌਰ ਦੀ ਅਗਵਾਈ ਵਿਚ ਕਰਵਾਈਆਂ ਗਈਆਂ, ਜਿਸ 'ਚ ਤੀਜੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ ਲਈ ਫਾਰਮ ਭਰੇ

Ðਰੂੜੇਕੇ ਕਲਾਂ, 27 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਵਲੋਂ ਬਿਜਲੀ ਬਕਾਏ ਮੁਆਫ਼ ਕਰਨ ਲਈ ਸ਼ੁਰੂ ਕੀਤੀ ਸਕੀਮ ਤਹਿਤ ਸੀਨੀਅਰ ਕਾਰਜਕਾਰੀ ਇੰਜ: ਦਿਹਾਤੀ ਮੰਡਲ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਤੀਸ਼ ਬਾਂਸਲ ਉਪਰ ਮੰਡਲ ਅਫ਼ਸਰ ਤਪਾ-2 ਦੀ ...

ਪੂਰੀ ਖ਼ਬਰ »

ਇਨਸਾਫ਼ ਦੀ ਆਵਾਜ਼ ਜਥੇਬੰਦੀ ਵਲੋਂ ਪਰਲ ਕੰਪਨੀ 'ਚ ਜਮ੍ਹਾ ਪੈਸੇ ਵਾਪਸ ਕਰਵਾਉਣ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 27 ਅਕਤੂਬਰ (ਰਾਜ ਪਨੇਸਰ)-ਇਨਸਾਫ਼ ਦੀ ਆਵਾਜ਼ ਜਥੇਬੰਦੀ ਵਲੋਂ ਪਰਲ ਕੰਪਨੀ ਵਿਚ ਜਮ੍ਹਾ ਪੈਸੇ ਵਾਪਸ ਕਰਵਾਉਣ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸੈਨਿਕ ਵਿੰਗ ਨੇ ਐਸ.ਐਸ.ਪੀ. ਬਰਨਾਲਾ ਨੂੰ ਕੀਤਾ ਸਨਮਾਨਿਤ

ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦੇ ਜ਼ਿਲ੍ਹਾ ਬਰਨਾਲਾ ਦੀ ਸਮੁੱਚੀ ਟੀਮ ਵਲੋਂ ਐਸ.ਐਸ.ਪੀ. ਬਰਨਾਲਾ ਮੈਡਮ ਅਲਕਾ ਮੀਨਾ ਆਈ.ਪੀ.ਐਸ. ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਇੰਜ: ...

ਪੂਰੀ ਖ਼ਬਰ »

ਅਧਿਆਪਕਾ ਸੁਰਿੰਦਰ ਕੌਰ ਦਿਹੜ ਦਾ ਦਿਹਾਂਤ

ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਰਿਟਾ: ਅਧਿਆਪਕਾ ਸ੍ਰੀਮਤੀ ਸੁਰਿੰਦਰ ਕੌਰ ਦਿਹੜ ਧਰਮ ਪਤਨੀ ਮਾ: ਸੁਰਜੀਤ ਸਿੰਘ ਦਿਹੜ ਸੰਖੇਪ ਬਿਮਾਰੀ ਮਗਰੋਂ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ | ਅੱਜ ਉਨ੍ਹਾਂ ਦਾ ਪਿੰਡ ਠੀਕਰੀਵਾਲਾ ਵਿਖੇ ਸਸਕਾਰ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਾਰਡ ਨੰ: 10 'ਚ ਨਗਰ ਕੌਂਸਲ ਦੇ ਪ੍ਰਧਾਨ ਵਲੋਂ ਇੰਟਰਲਾਕ ਟਾਈਲਾਂ ਤੇ ਚੈਂਬਰ ਦਾ ਕੰਮ ਕਰਵਾਇਆ ਸ਼ੁਰੂ

ਬਰਨਾਲਾ, 27 ਅਕਤੂਬਰ (ਰਾਜ ਪਨੇਸਰ)-ਵਾਰਡ ਨੰ: 10 ਬਰਨਾਲਾ ਦੀ ਲੰਮੇ ਸਮੇਂ ਤੋਂ ਖਸਤਾ ਹਾਲਤ ਸੜਕ ਨੂੰ ਲੈ ਕੇ ਨਿਵਾਸੀਆਂ ਵਲੋਂ ਇੰਟਰਲਾਕ ਟਾਈਲਾਂ ਲਗਾਉਣ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਇਸ ਮੰਗ ਨੂੰ ਦੇਖਦੇ ਹੋਏ ਨਗਰ ਕੌਂਸਲ ਦੇ ਪ੍ਰਧਾਨ ਸ: ਗੁਰਜੀਤ ਸਿੰਘ ਰਾਮਣਵਾਸੀਆ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਦੀ ਬੇਸਬਰੀ ਨਾਲ ਕਰ ਰਹੇ ਹਨ ਉਡੀਕ-ਬਲਦੇਵ ਸਿੰਘ ਮਾਣੂੰਕੇ

ਟੱਲੇਵਾਲ, 27 ਅਕਤੂਬਰ (ਸੋਨੀ ਚੀਮਾ)-ਪੰਜਾਬ 'ਚ ਜੋ ਵਿਕਾਸ ਕਾਰਜ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ, ਉਹ ਕਾਂਗਰਸ ਪਾਰਟੀ ਨੇ 70 ਸਾਲਾਂ ਵਿਚ ਨਹੀਂ ਕੀਤੇ ਸਨ | ਇਹ ਸ਼ਬਦ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਾਣੂੰਕੇ ਹਲਕਾ ਉਮੀਦਵਾਰ ਨਿਹਾਲ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਵਲੋਂ ਰਿਸ਼ਵਤਖ਼ੋਰੀ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਭਦੌੜ, 27 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਵਲੋਂ ਕੈਮਿਸਟ ਐਸੋਸੀਏਸ਼ਨ ਭਦੌੜ ਦੇ ਸਹਿਯੋਗ ਨਾਲ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤੇ ਨੂੰ ਲੈ ਕੇ ਰਿਸ਼ਵਤਖ਼ੋਰੀ ਵਿਰੁੱਧ ਸੈਮੀਨਾਰ ਜੈਨ ਸਭਾ ਵਿਖੇ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਭਗਤ ਬਾਬਾ ਨਾਮਦੇਵ ਜੀ ਦਾ 751ਵਾਂ ਪ੍ਰਕਾਸ਼ ਦਿਹਾੜਾ ਮਨਾਇਆ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬ੍ਰਹਮ ਗਿਆਨੀ ਭਗਤ ਬਾਬਾ ਨਾਮਦੇਵ ਜੀ ਦਾ 751ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਬਰਨਾਲਾ ਵਿਖੇ ਮਨਾਇਆ ਗਿਆ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਮਹਾਨ ਕਥਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX