ਤਾਜਾ ਖ਼ਬਰਾਂ


ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  19 minutes ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  42 minutes ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 1 hour ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 1 hour ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 1 hour ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 1 hour ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 1 hour ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 1 hour ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 2 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 2 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਮੁਹਾਲੀ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਲੱਗਿਆ ਧਰਨਾ ਪੁਲਿਸ ਨੇ ਚੁੱਕਿਆ
. . .  about 2 hours ago
ਐਸ. ਏ. ਐਸ. ਨਗਰ, 21 ਮਾਰਚ (ਕੇ. ਐਸ. ਰਾਣਾ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ....
‘ਆਪ’ ਦੇ ਪ੍ਰਦੀਪ ਛਾਬੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  about 2 hours ago
ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਛਾਬੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ....
ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ- ਅਨੁਰਾਗ ਠਾਕੁਰ
. . .  about 2 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ ਹਨ ਅਤੇ ਸੰਸਦ ਦਾ ਕੰਮ ਨਹੀਂ ਚੱਲਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪੁੱਛਣਾ...
ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 21 ਮਾਰਚ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਨੇ ਪੁਣੇ ਵਿਚ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਜ਼ਮੀਨ ’ਤੇ ਪੈਂਦੇ ਗੁਰਦੁਆਰਾ...
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  about 3 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  about 3 hours ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  about 3 hours ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  about 4 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਪਹੁੰਚੇ ਵਿਜੀਲੈਂਸ ਦਫ਼ਤਰ
. . .  about 3 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ)- ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸੰਗਰੂਰ ਵਿਜੀਲੈਂਸ ਦਫ਼ਤਰ ਪਹੁੰਚੇ ਹਨ।ਦੋ ਤਿੰਨ ਪਹਿਲਾਂ ਵੀ ਉਨ੍ਹਾਂ ਨੂੰ ਸੱਦਿਆ ਗਿਆ ਸੀ, ਪਰ ਉਦੋਂ ਉਹ ਪਹੁੰਚੇ ਨਹੀਂ ਸਨ। ਅੱਜ ਅਚਾਨਕ ਉਹ...
ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ’ਤੇ ਹਾਈ ਕੋਰਟ ਵਿਚ ਹੋਈ ਸੁਣਵਾਈ
. . .  about 2 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਵਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਵਿਚ....
ਸੰਸਦ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 21 ਮਾਰਚ- ਸੰਸਦ ’ਚ ਭਾਰੀ ਹੰਗਾਮੇ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ.....
ਸੁਰੱਖ਼ਿਆ ਦੇ ਮੱਦੇਨਜ਼ਰ ਅਜਨਾਲਾ ‘ਚ ਪੈਰਾ ਮਿਲਟਰੀ ਫ਼ੋਰਸ ਤਾਇਨਾਤ
. . .  about 5 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਵਿਖੇ ਪਿਛਲੇ ਦਿਨੀਂ ਵਾਪਰੀ ਘਟਨਾਂ ਤੋਂ ਬਾਅਦ ਚਾਰ ਦਿਨਾਂ ਤੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੱਲ ਰਹੀਆਂ ਕਾਰਵਾਈਆਂ......
ਪੰਜਾਬ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਲੋੜ-ਬਲਜੀਤ ਸਿੰਘ ਦਾਦੂਵਾਲ
. . .  about 5 hours ago
ਕਰਨਾਲ, 21 ਮਾਰਚ-ਬਰਤਾਨੀਆ ਵਿਚ ਖ਼ਾਲਿਸਤਾਨ ਪੱਖੀ ਸਮੂਹਾਂ ਦੁਆਰਾ ਹਾਲ ਹੀ ਵਿਚ ਕੀਤੀ ਹਿੰਸਾ 'ਤੇ ਬੋਲਦਿਆਂ ਹਰਿਆਣਾ ਹਰਿਆਣਾ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ...
ਰਾਹੁਲ ਗਾਂਧੀ ਨਹੀਂ ਮੰਗਣਗੇ ਮਾਫੀ-ਖੜਗੇ
. . .  about 5 hours ago
ਨਵੀਂ ਦਿੱਲੀ, 21 ਮਾਰਚ-ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਮਾਫੀ ਨਹੀਂ ਮੰਗਣਗੇ। ਸਾਡੇ ਦੂਤਾਵਾਸਾਂ 'ਤੇ ਹਮਲੇ ਹੋ ਰਹੇ ਹਨ, ਪਰ ਉਹ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਨ ਲਈ ਕੁਝ ਨਹੀਂ ਕਹਿ ਰਹੇ...
ਰੈੱਡ ਕਾਰਨਰ ਨੋਟਿਸ ਰੱਦ ਕਰਨ ਨਾਲ ਮੇਹੁਲ ਚੋਕਸੀ ਦੇ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ-ਸਰਕਾਰੀ ਸੂਤਰ
. . .  about 6 hours ago
ਨਵੀਂ ਦਿੱਲੀ, 21 ਮਾਰਚ-ਸਰਕਾਰੀ ਸੂਤਰਾਂ ਅਨੁਸਾਰ ਮੇਹੁਲ ਚੋਕਸੀ ਵਿਰੁੱਧਰੈੱਡ ਕਾਰਨਰ ਨੋਟਿਸ (ਆਰ.ਸੀ.ਐਨ.) ਨੂੰ ਰੱਦ ਕਰਨ ਨਾਲ ਉਸ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ ਜੋ ਪਹਿਲਾਂ ਹੀ ਐਡਵਾਂਸ ਪੜਾਅ 'ਤੇ ਹੈ। ਜਿਸ ਸਮੇਂ ਚੋਕਸੀ ਨੂੰ ਗ੍ਰਿਫ਼ਤਾਰ ਕੀਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਦਸਤਾਰ ਨਾਲ ਜਾਨ ਬਚਾਉਣ ਵਾਲੇੇ 5 ਪੰਜਾਬੀਆਂ ਨੂੰ ਬਹਾਦਰੀ ਸਨਮਾਨ

ਐਬਟਸਫੋਰਡ, 27 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)- ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਨੇ ਸਰੀ ਨਿਵਾਸੀ 5 ਪੰਜਾਬੀ ਨੌਜਵਾਨਾਂ ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਅਰਵਿੰਦਰਜੀਤ ਸਿੰਘ, ਕੁਲਜਿੰਦਰ ਸਿੰਘ ਤੇ ਅਜੇ ਕੁਮਾਰ ਦਾ ਕਮਿਊਨਿਟੀ ਲੀਡਰਜ਼ ਐਵਾਰਡ ਨਾਲ ਸਨਮਾਨ ...

ਪੂਰੀ ਖ਼ਬਰ »

ਗੁਰਦੁਆਰਾ ਸਿੱਖ ਸੁਸਾਇਟੀ ਆਫ ਕੈਲਗਰੀ ਦੀ ਸੜਕ 'ਤੇ ਲਿਖੇ ਅਪਸ਼ਬਦ

ਕੈਲਗਰੀ, 27 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਸ਼ਹਿਰ ਦੇ ਦੱਖਣ ਪੂਰਬ ਇਲਾਕੇ ਸਥਿਤ ਸਿੱਖ ਸੁਸਾਇਟੀ ਆਫ ਕੈਲਗਰੀ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀ ਸੜਕ 'ਤੇ 'ਡਾਇਪਰ ਹੈਡਸ ਅਤੇ ਕਾਊ-ਫਰਸ਼ ਸ਼ਬਦ ਸਪਰੇਅ ਪੇਂਟ ਨਾਲ ਸ਼ਰਾਰਤੀ ਅਨਸਰਾਂ ਵਲੋਂ ਲਿਖੇ ਜਾਣ ਦੀ ...

ਪੂਰੀ ਖ਼ਬਰ »

ਰੋਮ ਵਿਖੇ ਜੀ-20 ਸੰਮੇਲਨ 30 ਅਤੇ 31 ਨੂੰ

ਵੀਨਸ (ਇਟਲੀ) 27, ਅਕਤੂਬਰ (ਹਰਦੀਪ ਸਿੰਘ ਕੰਗ)- ਜੀ-20 ਮੁਲਕਾਂ ਦਾ ਸੰਮੇਲਨ ਮਿਤੀ 30 ਅਤੇ 31 ਅਕਤੂਬਰ ਨੂੰ ਇਟਲੀ ਦੀ ਰਾਜਧਾਨੀ ਰੋਮ ਵਿਖੇ ਹੋਣ ਜਾ ਰਿਹਾ ਹੈ | ਇਸ ਸਾਰਕ ਸੰਮੇਲਨ 'ਚ ਅਮਰੀਕੀ ਰਾਸ਼ਟਰਪਤੀ ਬਾਈਡਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ...

ਪੂਰੀ ਖ਼ਬਰ »

ਉਲੰਪੀਅਨ ਸੁਸ਼ੀਲ ਕੁਮਾਰ ਮਾਮਲੇ 'ਚ ਦੂਜਾ ਪੂਰਕ ਦੋਸ਼ ਪੱਤਰ ਦਾਇਰ

ਨਵੀਂ ਦਿੱਲੀ, 28 ਅਕਤੂਬਰ (ਏਜੰਸੀ)- ਦਿੱਲੀ ਪੁਲਿਸ ਨੇ ਇੱਥੇ ਇਕ ਅਦਾਲਤ ਨੂੰ ਸੂਚਿਤ ਕੀਤਾ ਕਿ ਉਸ ਨੇ ਛਤਰਸਾਲ ਸਟੇਡੀਅਮ ਹੱਤਿਆਕਾਂਡ ਦੇ ਬਾਕੀ ਦੋਸ਼ੀਆਂ ਦੇ ਖ਼ਿਲਾਫ਼ ਉਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦੀ ਸ਼ਮੂਲੀਅਤ ਵਾਲਾ ਪੂਰਕ ਦੋਸ਼ ਪੱਤਰ ਦਾਇਰ ...

ਪੂਰੀ ਖ਼ਬਰ »

ਅਮਰੀਕੀ ਰਾਸ਼ਟਰਪਤੀ ਨੂੰ ਭਾਰਤ ਖ਼ਿਲਾਫ਼ ਸੀ.ਏ.ਏ.ਟੀ.ਐਸ.ਏ. ਤਹਿਤ ਪਾਬੰਦੀਆਂ ਨਾ ਲਗਾਉਣ ਦੀ ਅਪੀਲ

ਵਾਸ਼ਿੰਗਟਨ, 27 ਅਕਤੂਬਰ (ਏਜੰਸੀ)- ਅਮਰੀਕਾ ਦੇ ਦੋ ਸ਼ਕਤੀਸ਼ਾਲੀ ਸੈਨੇਟਰਾਂ ਨੇ ਰਾਸ਼ਟਰਪਤੀ ਜੋ ਬਾਈਡਨ ਨੂੰ ਸਤ੍ਹਾ ਤੋਂ ਹਵਾ 'ਚ ਮਾਰ ਕਰਨ ਵਾਲੀ ਰੂਸੀ ਮਿਜ਼ਾਈਲ ਐਸ-400 ਪ੍ਰਣਾਲੀ ਖਰੀਦਣ ਲਈ ਭਾਰਤ ਦੇ ਖਿਲਾਫ਼ ਸੀ.ਏ.ਏ.ਟੀ.ਐਸ.ਏ. (ਕਾਊਟਰਿੰਗ ਅਮੈਰੀਕਾਜ਼ ਐਡਵਰਸੀਜ਼ ...

ਪੂਰੀ ਖ਼ਬਰ »

ਮਹਾਰਾਣੀ ਕੋਪ 26 ਜਲਵਾਯੂ ਪਰਿਵਰਤਨ ਸੰਮੇਲਨ 'ਚ ਸ਼ਾਮਿਲ ਨਹੀਂ ਹੋਵੇਗੀ

ਲੰਡਨ, 27 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ ਨੂੰ ਆਰਾਮ ਕਰਨ ਦੀ ਡਾਕਟਰੀ ਸਲਾਹ ਤੋਂ ਬਾਅਦ ਗਲਾਸਗੋ 'ਚ ਕੋਪ 26 ਜਲਵਾਯੂ ਪਰਿਵਰਤਨ ਸੰਮੇਲਨ 'ਚ ਨਾ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ | 95 ਸਾਲਾ ਮਹਾਰਾਣੀ ਨੇ ਉੱਤਰੀ ਆਇਰਲੈਂਡ ...

ਪੂਰੀ ਖ਼ਬਰ »

ਅਮਰੀਕਾ ਦੇ ਅਕਾਲੀ ਦਲ ਵਲੋਂ ਧਾਲੀਵਾਲ ਨੂੰ ਦਿੱਲੀ ਤੋਂ ਵਾਪਸ ਮੋੜਨ 'ਤੇ ਭਾਰਤ ਸਰਕਾਰ ਦੀ ਨਿੰਦਾ

ਸਿਆਟਲ, 27 ਅਕਤੂਬਰ (ਹਰਮਨਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਵਾਸ਼ਿੰਗਟਨ ਸਟੇਟ ਦੀ ਇਕ ਹੰਗਾਮੀ ਮੀਟਿੰਗ ਅਕਾਲੀ ਦਲ ਦੇ ਸਰਪ੍ਰਸਤ ਸੁਖਮਿੰਦਰ ਸਿੰਘ ਰੱਖੜਾ ਦੀ ਪ੍ਰਧਾਨਗੀ ਹੇਠ ਹੋਈ | 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਹੱਕ 'ਚ ਰੋਸ ਮੁਜ਼ਾਹਰਾ

ਟੋਰਾਂਟੋ, 27 ਅਕਤੂਬਰ (ਹਰਜੀਤ ਸਿੰਘ ਬਾਜਵਾ)- ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ ਵਿਖੇ ਚੱਲ ਰਹੇ ਮਹਾਂ-ਕਿਸਾਨ ਅੰਦੋਲਨ 'ਚ ਦੇਸ਼ਾਂ-ਵਿਦੇਸ਼ਾਂ ਤੋਂ ਵੀ ਕਿਸਾਨ ਹਿਤੈਸ਼ੀਆਂ ਅਤੇ ਇੱਥੇ ਵੱਸਦੇ ਕਿਸਾਨਾਂ ਦੇ ਧੀਆਂ-ਪੁੱਤਰਾਂ ਵਲੋਂ ਲਗਾਤਾਰ ਰੋਸ ਮੁਜ਼ਾਹਰੇ ...

ਪੂਰੀ ਖ਼ਬਰ »

ਪੌਪ ਫਰਾਂਚੇਸਕੋ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ

ਵੀਨਸ (ਇਟਲੀ), 27 ਅਕਤੂਬਰ (ਹਰਦੀਪ ਸਿੰਘ ਕੰਗ)- ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੁਹਿੰੰਮ ਆਰੰਭ ਹੋਣ ਕਰਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਇਹ ਟੀਕੇ ਲਗਵਾਏ ਜਾ ਰਹੇ ਹਨ, ਜਿਸ ਤਹਿਤ ਈਸਾਈਆਂ ਦੇ ਧਰਮ ਗੁਰੂ ਪੌਪ ਫਰਾਂਚੇਸਕੋ ਨੂੰ ਵੀ ਐਂਟੀ ਕੋਵਿਡ ...

ਪੂਰੀ ਖ਼ਬਰ »

ਅਮਰੀਕਾ 'ਚ 2020 ਦੌਰਾਨ ਨਫ਼ਰਤੀ ਅਪਰਾਧਾਂ ਦੀ ਗਿਣਤੀ ਹੋਰ ਵਧੀ- ਐਫ.ਬੀ.ਆਈ.

ਸੈਕਰਾਮੈਂਟੋ, 27 ਅਕਤੂਬਰ (ਹੁਸਨ ਲੜੋਆ ਬੰਗਾ)-ਪਿਛਲੇ ਸਾਲ 10 ਹਜ਼ਾਰ ਤੋਂ ਵੱਧ ਲੋਕ ਨਫਰਤੀ ਅਪਰਾਧ ਦਾ ਸ਼ਿਕਾਰ ਹੋਏ ਹਨ | ਇਹ ਖੁਲਾਸਾ ਐਫ.ਬੀ.ਆਈ. ਨੇ ਆਪਣੀ ਸਾਲਾਨਾ ਰਿਪੋਰਟ 'ਚ ਕੀਤਾ ਹੈ | ਰਿਪੋਰਟ ਅਨੁਸਾਰ ਪਿਛਲੇ ਸਾਲ 2020 ਦੌਰਾਨ 7700 ਤੋਂ ਵੱਧ ਨਫਰਤੀ ਅਪਰਾਧ ਦੀਆਂ ...

ਪੂਰੀ ਖ਼ਬਰ »

ਅਮਰੀਕਾ ਦੀ ਸਾਬਕਾ ਕੂਟਨੀਤਕ ਹੇਲੀ ਅਤੇ ਸੰਸਦ ਮੈਂਬਰ ਵਾਲਟਜ਼ ਵਲੋਂ ਭਾਰਤ ਨਾਲ ਗੱਠਜੋੜ ਦੀ ਅਪੀਲ

ਵਾਸ਼ਿੰਗਟਨ, 27 ਅਕਤੂਬਰ (ਏਜੰਸੀ)- ਸੰਯੁਕਤ ਰਾਸ਼ਟਰ 'ਚ ਅਮਰੀਕਾ ਦੀ ਸਾਬਕਾ ਰਾਜਦੂਤ ਨਿਕੀ ਹੇਲੀ ਅਤੇ ਸੰਸਦ ਮਾਈਕ ਵਾਲਟਜ਼ ਨੇ ਭਾਰਤ ਤੇ ਅਮਰੀਕਾ ਦਰਮਿਆਨ ਗਠਜੋੜ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਨਾਲ ਦੋਹਾਂ ਦੇਸ਼ਾਂ ਨੂੰ ਖੇਤਰ 'ਚ ਚੀਨ ਦੇ ਹਮਲਾਵਰ ਰੁਖ਼ ਦਰਮਿਆਨ ਆਪਣੀ ...

ਪੂਰੀ ਖ਼ਬਰ »

ਬਰਤਾਨੀਆ ਦੀ ਵਿਰੋਧੀ ਧਿਰ ਦੇ ਨੇਤਾ ਕੀਯਰ ਸਟਾਰਮਰ ਕੋਰੋਨਾ ਪੀੜਤ

ਲੰਡਨ, 27 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਵਾਲੇ ਵੀ ਕੋਰੋਨਾ ਦਾ ਸ਼ਿਕਾਰ ਹੋ ਰਹੇ ਹਨ। ਬਰਤਾਨੀਆ ਦੀ ਵਿਰੋਧੀ ਧਿਰ ਲੇਬਰ ਪਾਰਟੀ ਦੇ ਨੇਤਾ ਸਰ ਕੀਯਰ ਸਟਾਰਮਰ ਮੁੜ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਪ੍ਰਧਾਨ ਮੰਤਰੀ ਦੇ ਸਵਾਲ ਜਵਾਬ ਮੌਕੇ ਉਨ੍ਹਾਂ ਦੀ ਥਾਂ ਸ਼ੈਡੋ ਵਾਤਾਵਰਣ ਮੰਤਰੀ ਏਡ ਮਿਲੀਬੈਂਡ ਨੇ ਪਾਰਟੀ ਵਲੋਂ ਮਾਮਲੇ ਉਠਾਏ। ਕੀਯਰ ਸਟਾਰਮਰ ਨੂੰ ਕੋਰੋਨਾ ਹੋਣ ਕਾਰਨ ਇਕਾਂਤਵਾਸ ਚਲੇ ਗਏ ਹਨ। ਇਸ ਤੋਂ ਪਹਿਲਾਂ ਵੀ ਉਹ 4 ਵਾਰ ਇਕਾਂਤਵਾਸ ਹੋ ਚੁੱਕੇ ਹਨ। ਇਸ ਤੋਂ ਪਹਿਲਾਂ ਜੁਲਾਈ 'ਚ ਉਨ੍ਹਾਂ ਦੇ ਬੱਚੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਇਕਾਂਤਵਾਸ ਚਲੇ ਗਏ ਸਨ।

ਖ਼ਬਰ ਸ਼ੇਅਰ ਕਰੋ

 

ਬਰਤਾਨੀਆ ਸਰਕਾਰ ਵਲੋਂ ਹਰ ਬਾਲਗ ਦੀ ਘੱਟੋ-ਘੱਟ ਤਨਖਾਹ 9.50 ਪੌਂਡ ਪ੍ਰਤੀ ਘੰਟਾ ਕਰਨ ਦਾ ਐਲਾਨ

ਲੰਡਨ, 27 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਭਾਰਤੀ ਮੂਲ ਦੇ ਖਜ਼ਾਨਾ ਮੰਤਰੀ ਰਿਸ਼ੀ ਸੁਨਾਕ ਨੇ ਅੱਜ ਸੰਸਦ 'ਚ ਜਨਤਕ ਸੈਕਟਰ ਦੇ ਕਾਮਿਆਂ ਦੀਆਂ ਤਨਖਾਹਾਂ 'ਚ ਵਾਧੇ ਦਾ ਐਲਾਨ ਕੀਤਾ ਹੈ। ਜਿਸ 'ਚ ਡਾਕਟਰਾਂ, ਨਰਸਾਂ ਦੀਆਂ ਤਨਖਾਹਾਂ 'ਚ ਵੀ ਵਾਧਾ ਕੀਤਾ ਗਿਆ ...

ਪੂਰੀ ਖ਼ਬਰ »

ਗਲਾਸਗੋ ਵਿਖੇ ਮੋਦੀ ਖ਼ਿਲਾਫ਼ ਰੋਸ ਮੁਜ਼ਾਹਰਾ 30 ਨੂੰ

ਗਲਾਸਗੋ, 27 ਅਕਤੂਬਰ (ਹਰਜੀਤ ਸਿੰਘ ਦੁਸਾਂਝ)- ਭਾਰਤ ਦੇ ਪ੍ਰਧਾਨ ਮੰਤਰੀ ਮੋਦੀ 31 ਅਕਤੂਬਰ ਤੋਂ 12 ਨਵੰਬਰ ਤੱਕ ਗਲਾਸਗੋ 'ਚ ਸੰਯੁਕਤ ਰਾਸ਼ਟਰ ਦੀ ਵਾਤਾਵਰਣ ਸਬੰਧੀ 26ਵੀਂ ਕਾਨਫਰੰਸ 'ਚ ਹਿੱਸਾ ਲੈਣ ਲਈ ਬਰਤਾਨੀਆ ਦੇ ਸ਼ਹਿਰ ਗਲਾਸਗੋ 'ਚ ਆ ਰਹੇ ਹਨ। ਬਰਤਾਨੀਆ ਦੀ ਸਿੱਖ ਸੰਸਥਾ ...

ਪੂਰੀ ਖ਼ਬਰ »

ਬਰਤਾਨੀਆ 'ਚ ਕੋਰੋਨਾ ਟੈਸਟ ਜਾਰੀ-ਸ਼ੇਫਫੀਲਡ 'ਚ ਚਾਰ ਕੇਸ ਪਾਜ਼ੀਟਿਵ

ਲੈਸਟਰ (ਇੰਗਲੈਂਡ), 27 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ'ਚ ਕੋਰੋਨਾ ਦੇ ਖਾਤਮੇ ਲਈ ਮੁਹਿੰਮ ਲਗਾਤਾਰ ਚੱਲ ਰਹੀ ਹੈ। ਜਾਣਕਾਰੀ ਅਨੁਸਾਰ ਕੋਰੋਨਾ ਟੈਸਟ ਪ੍ਰਯੋਗਸ਼ਾਲਾ 'ਚ 2400 ਮਾਮਲਿਆਂ ਭਾਵ ਟੈਸਟਾਂ 'ਚ ਸਿਰਫ ਚਾਰ ਕੇਸ ਪਾਜ਼ੀਟਿਵ ਆਏ ਹਨ। ਇਨ੍ਹਾਂ ਮਾਮਲਿਆਂ ...

ਪੂਰੀ ਖ਼ਬਰ »

ਬਰਤਾਨੀਆ 'ਚ ਯੂਨੀਵਰਸਿਟੀ ਟਿਊਸ਼ਨ ਫੀਸ 'ਚ ਹੋਵੇਗੀ ਕਟੌਤੀ

ਲੈਸਟਰ (ਇੰਗਲੈਂਡ), 27 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ 'ਚ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਟਿਊਸ਼ਨ ਫੀਸ 'ਚ ਭਾਰੀ ਕਟੌਤੀ ਮਿਲ ਸਕਦੀ ਹੈ। ਸੂਤਰਾਂ ਅਨੁਸਾਰ ਇਸ ਵਿਵਾਦਪੂਰਨ ਮਾਮਲੇ 'ਚ ਸਰਕਾਰ ਵਲੋਂ ਕੀਤੀ ਗਈ ਉਚ ਪੱਧਰੀ ਬੈਠਕ 'ਚ ਟਿਊਸ਼ਨ ਫੀਸ ਘਟਾਉਣ ਸਬੰਧੀ ...

ਪੂਰੀ ਖ਼ਬਰ »

ਬਰਤਾਨੀਆ ਦੇ ਸੁਪਰ ਮੋਟਰਸਾਈਕਲ ਚਾਲਕ ਦੀ ਮੌਤ

ਲੈਸਟਰ (ਇੰਗਲੈਂਡ), 27 ਅਕਤੂਬਰ (ਸੁਖਜਿੰਦਰ ਸਿੰਘ ਢੱਡੇ )- ਬਰਤਾਨੀਆ ਦੇ ਸੁਪਰ ਮੋਟਰਸਾਈਕਲ ਚਾਲਕ ਬੇਨ ਗੋਡਫਰੇਅ ਦੀ ਇਕ ਹੋਰ ਮੋਟਰਸਾਈਕਲ ਨਾਲ ਟਕਰਾਉਣ ਬਾਅਦ ਮੌਤ ਹੋ ਗਈ। ਡਾਕਟਰਾਂ ਮੁਤਾਬਿਕ ਇਹ ਘਟਨਾ ਡੋਮਿੰਗਟਨ ਪਾਰਕ ਨੇੜਲੇ ਖੇਤਰ 'ਚ ਹੋਈ । ਇਸ ਸਬੰਧੀ ਡਾਕਟਰ ...

ਪੂਰੀ ਖ਼ਬਰ »

ਯੂਰਪੀਅਨ ਕਬੱਡੀ ਚੈਂਪੀਅਨਸ਼ਿਪ 'ਚ ਇਟਲੀ ਦੀ ਟੀਮ ਜਿੱਤ ਦੇ ਦਆਵੇ ਨਾਲ ਕਰੇਗੀ ਖੇਡ ਪ੍ਰਦਰਸ਼ਨ

ਵੀਨਸ (ਇਟਲੀ), 27 ਅਕਤੂਬਰ (ਹਰਦੀਪ ਸਿੰਘ ਕੰਗ)- ਸਾਈਪ੍ਰਸ ਕਬੱਡੀ ਫੈਡਰੇਨ ਵਲੋਂ ਯੂਰਪੀਅਨ ਕਬੱਡੀ ਚੈਂਪੀਅਨਸ਼ਿਪ 2021 ਸਾਈਪ੍ਰਸ ਦੇ ਨਿਕੋਸੀਆ ਸ਼ਹਿਰ 'ਚ 30 ਤੋਂ 31 ਅਕਤੂਬਰ ਤੱਕ ਕਰਵਾਈ ਜਾ ਰਹੀ ਹੈ। ਇਹ ਸਾਰੇ ਮੈਚ ਵਰਲਡ ਕਬੱਡੀ ਦੇ ਨਿਯਮਾਂ ਅਨੁਸਾਰ ਖੇਡੇ ਜਾਣਗੇ, ਜਿਸ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX