ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  15 minutes ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  24 minutes ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  47 minutes ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  59 minutes ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਕਪੂਰਥਲਾ / ਫਗਵਾੜਾ

ਫਗਵਾੜਾ 'ਚ ਪਹਿਲੀ ਵਾਰ ਨਿਹੰਗ ਸਿੰਘਾਂ ਨੇ ਸਜਾਇਆ ਮਹੱਲਾ

ਫਗਵਾੜਾ, 27 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਹੰਗ ਸਿੰਘਾਂ ਵਲੋਂ ਫਗਵਾੜਾ ਵਿਚ ਪਹਿਲੀ ਵਾਰ ਮਹੱਲਾ ਸਜਾਇਆ ਗਿਆ | ਇਸ ਦੌਰਾਨ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਲੱਖਾਂ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਇਕ ਕਾਬੂ

ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਸੀ.ਆਈ.ਏ ਸਟਾਫ਼ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ, ਨਸ਼ੀਲੇ ਟੀਕੇ ਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕਰਕੇ ਉਸ ਖਿਲਾਫ਼ ਕੇਸ ਦਰਜ ਕੀਤਾ ਹੈ | ਐਸ.ਪੀ. ਸਰਬਜੀਤ ਸਿੰਘ ਬਾਹੀਆ ਤੇ ਸੀ.ਆਈ.ਏ ਸਟਾਫ਼ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਵਿਖੇ ਨੈਤਿਕ ਕਦਰਾਂ-ਕੀਮਤਾਂ 'ਤੇ ਕਰਵਾਇਆ ਲੈਕਚਰ

ਨਡਾਲਾ, 27 ਅਕਤੂਬਰ (ਮਾਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦਾ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਵਿਖੇ ਨੈਤਿਕ ਕਦਰਾਂ ਕੀਮਤਾਂ 'ਤੇ ਅੱਜ ਲੈਕਚਰ ਕਰਵਾਇਆ ਗਿਆ | ਇਸ ਦੌਰਾਨ ਭਾਈ ਦਿਲਬਾਗ ਸਿੰਘ ਤੇ ਬੀਬੀ ਪੂਨਮ ਕੌਰ ਵਲੋਂ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਭੇਟ

ਬੇਗੋਵਾਲ, 27 ਅਕਤੂਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਵਲੋਂ ਪ੍ਰਧਾਨ ਸਰੂਪ ਸਿੰਘ ਖਾਸਰੀਆ ਦੀ ਅਗਵਾਈ ਹੇਠ ਨਗਰ ਪੰਚਾਇਤ ਬੇਗੋਵਾਲ ਦੇ 25 ਲੋੜਵੰਦ ਸਫ਼ਾਈ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਕ ਇਕ ਮਹੀਨੇ ਦਾ ਰਾਸ਼ਨ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਵਲੋਂ ਸਰਕਲ ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 27 ਅਕਤੂਬਰ (ਅਮਰਜੀਤ ਕੋਮਲ)-ਪਾਵਰਕਾਮ ਦੀ ਮੈਨੇਜਮੈਂਟ ਵਲੋਂ ਜੂਨੀਅਰ ਇੰਜੀਨੀਅਰ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਦੇ ਪ੍ਰਧਾਨ ਇੰਜ: ਗੁਰਨਾਮ ਸਿੰਘ ਦੀ ਅਗਵਾਈ 'ਚ ਪਾਵਰਕਾਮ ਦੇ ਸਰਕਲ ਦਫ਼ਤਰ ਮੂਹਰੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀਆਂ ਸੜਕਾਂ 'ਚ ਪਏ ਡੂੰਘੇ ਟੋਏ, ਸੰਗਤਾਂ ਪ੍ਰੇਸ਼ਾਨ

ਸੁਲਤਾਨਪੁਰ ਲੋਧੀ, 27 ਅਕਤੂਬਰ (ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੀਆਂ ਸੜਕਾਂ 'ਚ ਸਿਰਫ਼ ਦੋ ਸਾਲਾਂ ਬਾਅਦ ਹੀ ਗਹਿਰੇ ਟੋਏੇ ਬਣ ਜਾਣ ਕਾਰਨ ਇੱਥੋਂ ਲੰਘਣ ਵਾਲੀਆਂ ਸੰਗਤਾਂ ਨੂੰ ...

ਪੂਰੀ ਖ਼ਬਰ »

ਰਮੀਦੀ 'ਚ ਮੋਦੀ ਦਾ ਪੁਤਲਾ ਸਾੜਿਆ

ਢਿਲਵਾਂ, 27 ਅਕਤੂਬਰ (ਸੁਖੀਜਾ, ਪ੍ਰਵੀਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਢਿਲਵਾਂ ਦੇ ਪ੍ਰਧਾਨ ਸਤਪਾਲ ਸਿੰਘ ਤਾਜਪੁਰ ਦੀ ਅਗਵਾਈ ਹੇਠ ਪਿੰਡ ਰਮੀਦੀ ਵਿਚ ਖੇਤੀ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿਚ ਤੇ ਲਖੀਮਪੁਰ ਖੀਰੀ ਘਟਨਾ ਦੇ ਰੋਸ ਵਿਚ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਮੋਦੀ ਹਕੂਮਤ ਵਿਰੁੱਧ ਕੱਢਿਆ ਰੋਸ ਮਾਰਚ

ਫੱਤੂਢੀਂਗਾ/ਨਡਾਲਾ, 27 ਅਕਤੂਬਰ (ਬਲਜੀਤ ਸਿੰਘ, ਮਨਜਿੰਦਰ ਸਿੰਘ ਮਾਨ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਕੇਂਦਰ ਸਰਕਾਰ ਦੀਆਂ ਫ਼ਿਰਕੂ ਤੇ ਫਾਸ਼ੀਵਾਦ ਨੀਤੀਆਂ ਦੇ ਵਿਰੋਧ ਤੇ ਦਿੱਲੀ ਦੀਆਂ ਬਰੂੰਹਾਂ ...

ਪੂਰੀ ਖ਼ਬਰ »

ਡਾਇਲੈਸਿਸ ਸੈਂਟਰ ਦੇ ਜਨਰੇਟਰ ਦੀ ਬੈਟਰੀ ਚੋਰੀ

ਭੁਲੱਥ, 27 ਅਕਤੂਬਰ (ਮਨਜੀਤ ਸਿੰਘ ਰਤਨ)-ਬੀਤੀ ਰਾਤ ਸਰਕਾਰੀ ਹਸਪਤਾਲ ਭੁਲੱਥ ਵਿਖੇ ਗੁਰੂ ਨਾਨਕ ਫ਼ਰੀ ਡਾਇਲੈਸਿਸ ਸੈਂਟਰ ਦੇ ਜਨਰੇਟਰ ਦੀ ਬੈਟਰੀ ਚੋਰਾਂ ਵਲੋਂ ਚੋਰੀ ਕਰ ਲਈ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੇਵਾ ...

ਪੂਰੀ ਖ਼ਬਰ »

ਭਾਜਪਾ ਨੇ ਨਾਦਰਸ਼ਾਹੀ ਵਤੀਰਾ ਨਾ ਬਦਲਿਆ ਤਾਂ ਲੋਕ ਚੋਣਾਂ 'ਚ ਚਲਦਾ ਕਰ ਦੇਣਗੇ-ਰਾਜੂ

ਸੁਲਤਾਨਪੁਰ ਲੋਧੀ, 27 ਅਕਤੂਬਰ (ਥਿੰਦ, ਹੈਪੀ)-ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਬੀਤੇ ਦਿਨੀਂ ਕਥਿਤ ਤੌਰ 'ਤੇ ਗੱਡੀ ਹੇਠਾਂ ਦਰੜਨ ਵਾਲੇ ਅਸ਼ੀਸ਼ ਮਿਸ਼ਰਾ ਖ਼ਿਲਾਫ਼ ਤੁਰੰਤ ਕਾਰਵਾਈ ਕਰਕੇ ਮਿਸਾਲੀ ਸਜ਼ਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਕਪੂਰਥਲਾ, 27 ਅਕਤੂਬਰ (ਸਡਾਨਾ)-ਥਾਣਾ ਸਦਰ, ਸਿਟੀ ਤੇ ਕੋਤਵਾਲੀ ਪੁਲਿਸ ਨੇ 3 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਥਾਣਾ ਸਦਰ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਗਸ਼ਤ ਦੌਰਾਨ ਮੁਖ਼ਬਰ ਖਾਸ ਦੀ ਇਤਲਾਹ 'ਤੇ ਸਿੱਧਵਾਂ ਦੋਨਾ ਨੇੜੇ ...

ਪੂਰੀ ਖ਼ਬਰ »

ਮੋਟਰਸਾਈਕਲ 'ਚ ਟਰਾਲੇ ਦੀ ਫੇਟ ਵੱਜਣ ਕਾਰਨ 2 ਨੌਜਵਾਨਾਂ ਦੀ ਮੌਤ

ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਰਾਇਲ ਕਿੰਗ ਪੈਲੇਸ ਸਾਹਮਣੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ | ਮਿ੍ਤਕਾਂ ਦੀ ...

ਪੂਰੀ ਖ਼ਬਰ »

ਪਟਾਕਾ ਮਾਰਕੀਟ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਅਕਾਲੀ ਆਗੂ ਸਮੇਤ 2 ਜ਼ਖ਼ਮੀ

ਅਵੀ ਰਾਜਪੂਤ ਨੇ ਕਾਂਗਰਸੀ ਕੌਂਸਲਰ 'ਤੇ ਲਗਾਏ ਕੁੱਟਮਾਰ ਦੇ ਦੋਸ਼ ਕਪੂਰਥਲਾ, 27 ਅਕਤੂਬਰ (ਸਡਾਨਾ)-ਸਥਾਨਕ ਬਾਬਾ ਪੀਰ ਚੌਧਰੀ ਨੇੜੇ ਲੱਗਣ ਵਾਲੀ ਪਟਾਕਾ ਮਾਰਕੀਟ ਨੂੰ ਲੈ ਕੇ ਅੱਜ ਹੋਏ ਵਿਵਾਦ ਦੌਰਾਨ ਅਕਾਲੀ ਆਗੂ ਸਮੇਤ 2 ਵਿਅਕਤੀ ਜ਼ਖ਼ਮੀ ਹੋ ਗਏ | ਸਿਵਲ ਹਸਪਤਾਲ ...

ਪੂਰੀ ਖ਼ਬਰ »

ਪੀ.ਟੀ.ਯੂ. ਨੇ ਨੈਡ ਪੋਰਟਲ 'ਤੇ ਸਾਢੇ 8 ਲੱਖ ਵਿਦਿਆਰਥੀਆਂ ਦੇ ਦਸਤਾਵੇਜ਼ ਅਪਲੋਡ ਕਰਕੇ ਦੇਸ਼ 'ਚੋਂ ਤੀਜਾ ਸਥਾਨ ਲਿਆ

ਕਪੂਰਥਲਾ, 27 ਅਕਤੂਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਸੂਨੀਵਰਸਿਟੀ ਨੇ ਯੂਨੀਵਰਸਿਟੀ ਨਾਲ ਸੰਬੰਧਿਤ ਸਾਢੇ 8 ਲੱਖ ਵਿਦਿਆਰਥੀਆਂ ਦੀ ਡਿਗਰੀ ਤੇ ਡਿਟੇਲ ਮਾਰਕਸ ਕਾਰਡ ਦਾ ਡਾਟਾ ਡਿਜੀਲਾਕਰ ਨੈਸ਼ਨਲ ਅਕੈਡਮਿਕ ਡਿਪੋਜਟਰੀ (ਨੈਡ) ਪੋਰਟਲ 'ਤੇ ਅਪਲੋਡ ...

ਪੂਰੀ ਖ਼ਬਰ »

ਸਕੂਟਰੀ 'ਚ ਟਰਾਲੀ ਵੱਜਣ ਨਾਲ 3 ਸਾਲਾ ਬੱਚੇ ਦੀ ਮੌਤ

ਕਾਲਾ ਸੰਘਿਆਂ, 27 ਅਕਤੂਬਰ (ਸੰਘਾ)-ਸਥਾਨਕ ਕਸਬੇ 'ਚ ਜਲੰਧਰ ਰੋਡ 'ਤੇ ਸਕੂਟਰੀ 'ਚ ਟਰਾਲੀ ਵੱਜਣ ਨਾਲ ਇਕ 3 ਸਾਲਾ ਬੱਚੇ ਦੀ ਦਰਦਨਾਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਥਾਨਕ ਕਸਬੇ ਤੋਂ ਨਜ਼ਦੀਕੀ ਪਿੰਡ ਸੰਧੂ ਚੱਠਾ ਵਾਸੀ ਅਮਰਜੀਤ ਕੌਰ ਪਤਨੀ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਨਤਮਸਤਕ ਹੋਏ ਜਸਵੀਰ ਸਿੰਘ ਗੜ੍ਹੀ

ਫਗਵਾੜਾ, 27 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਤੇ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਨਤਮਸਤਕ ਹੋਣ ਲਈ ਪੁੱਜੇ | ਉਨ੍ਹਾਂ ਦੇ ਨਾਲ ਐੱਸ.ਜੀ.ਪੀ.ਸੀ. ਮੈਂਬਰ ਜਥੇਦਾਰ ਸਰਵਨ ਸਿੰਘ ਕੁਲਾਰ, ਸੀਨੀਅਰ ਬਸਪਾ ਆਗੂ ਮਾਸਟਰ ਹਰਭਜਨ ਸਿੰਘ ਬਲਾਲੋਂ ਸਮੇਤ ਹੋਰ ਆਗੂਆਂ ਨੇ ਵੀ ਗੁਰੂ ਘਰ ਵਿਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਗੁਰਦੁਆਰਾ ਸਾਹਿਬ ਵਿਚ ਚਲ ਰਹੀ ਕਾਰ-ਸੇਵਾ ਦਾ ਜਾਇਜ਼ਾ ਵੀ ਲਿਆ ਤੇ ਬਾਬਾ ਹਰਜੀਤ ਸਿੰਘ ਕਾਰ-ਸੇਵਾ ਵਾਲਿਆਂ ਦੀਆਂ ਪੰਥ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕੀਤੀ | ਬਾਬਾ ਹਰਜੀਤ ਸਿੰਘ ਨੇ ਜਸਵੀਰ ਸਿੰਘ ਗੜ੍ਹੀ ਨੂੰ ਗਠਜੋੜ ਉਮੀਦਵਾਰ ਵਜੋਂ ਚੋਣ ਲੜਨ ਲਈ ਆਪਣੀਆਂ ਸ਼ੁੱਭ ਇੱਛਾਵਾਂ ਦਿੱਤੀਆਂ | ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਫਗਵਾੜਾ ਦੇ ਵੋਟਰ ਪੰਜਾਬ ਵਿਧਾਨ ਸਭਾ 'ਚ ਨੁਮਾਇੰਦਗੀ ਕਰਨ ਦਾ ਮੌਕਾ ਦੇਣਗੇ ਤਾਂ ਉਹ ਸ਼ਹਿਰ ਦੇ ਵਿਕਾਸ ਅਤੇ ਲੋਕ ਮਸਲਿਆਂ ਨੂੰ ਸਰਕਾਰ ਦਰਬਾਰ ਵਿਚ ਰੱਖ ਕੇ ਹੱਲ ਕਰਵਾਉਣ ਦਾ ਹਰ ਸੰਭਵ ਯਤਨ ਕਰਨਗੇ | ਇਸ ਮੌਕੇ ਨਰਿੰਦਰ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ, ਬੀਬੀ ਰਜਿੰਦਰ ਕੌਰ, ਹੈੱਡ ਮਾਸਟਰ ਰਵੇਲ ਸਿੰਘ, ਜਰਨੈਲ ਸਿੰਘ ਜੈਲਾ, ਕੁਲਵਿੰਦਰ ਸਿੰਘ ਕਿੰਦਾ ਸਾਬਕਾ ਕੌਂਸਲਰ, ਕੁਲਵੀਰ ਸਿੰਘ ਫੌਜੀ, ਜਗਤਾਰ ਸਿੰਘ ਇੰਸਪੈਕਟਰ, ਕੁਲਦੀਪ ਸਿੰਘ ਬਦੇਸਾ, ਮੁੱਖਤਿਆਰ ਸਿੰਘ, ਗੁਰਦੀਪ ਸਿੰਘ, ਮਨਦੀਪ ਸਿੰਘ, ਪ੍ਰੇਮ ਸਿੰਘ ਲੱਲੀਆ, ਕਾਮਰੇਡ ਨਿਰਮਲ ਸਿੰਘ, ਸੁਖਵਿੰਦਰ ਸਿੰਘ ਜੰਡਿਆਲੀ, ਸੁਰਿੰਦਰ ਕੌਰ, ਗੁਰਜੀਤ ਕੌਰ, ਸੰਦੀਪ ਕੌਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਡੇਂਗੂ ਨਾਲ ਜੰਗ ਲੜ ਰਿਹੈ ਸ਼ਹਿਰ-ਹਲਕਾ ਵਿਧਾਇਕ ਲਾਪਤਾ-ਅਰੁਣ ਖੋਸਲਾ

ਫਗਵਾੜਾ, 27 ਅਕਤੂਬਰ (ਵਾਲੀਆ)-ਸੀਨੀਅਰ ਭਾਜਪਾ ਆਗੂ ਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਫਗਵਾੜਾ ਦੇ ਕੁੱਝ ਮੁਹੱਲਿਆਂ ਵਿਚ ਕਾਰਪੋਰੇਸ਼ਨ ਦੀ ਲਾਪਰਵਾਹੀ ਦੇ ਚੱਲਦਿਆਂ ਡਾਇਰੀਆ ਦੇ ਪ੍ਰਕੋਪ ਤੋਂ ਬਾਅਦ ਹੁਣ ਤੇਜ਼ੀ ਨਾਲ ਫੈਲ ਰਹੀ ਡੇਂਗੂ ਦੀ ਬਿਮਾਰੀ ਪ੍ਰਤੀ ...

ਪੂਰੀ ਖ਼ਬਰ »

ਪਲਾਹੀ ਵਿਖੇ ਲਗਾਇਆ ਜਾਗਰੂਕਤਾ ਕੈਂਪ

ਫਗਵਾੜਾ, 27 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਇਨ ਸੀਟੂ ਸਟਰਾਅ ਮੈਨੇਜਮੈਂਟ ਸਕੀਮ ਅਧੀਨ ਪਿੰਡ ਪਲਾਹੀ ਦੇ ਕਮਿਊਨਿਟੀ ਕਾਲਜ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾ: ਪਰਮਜੀਤ ਸਿੰਘ ਮਹੇ ਖੇਤੀਬਾੜੀ ਅਫ਼ਸਰ ਫਗਵਾੜਾ ਨੇ ਹਾਜ਼ਰ ਕਿਸਾਨਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਲੋਕਾਂ ਨੂੰ ਸਹੂਲਤਾਂ ਦੇਣ ਸੰਬੰਧੀ ਕੈਂਪ ਅੱਜ ਪਾਂਸ਼ਟਾ ਤੇ ਕੱਲ੍ਹ ਫਗਵਾੜਾ ਵਿਖੇ ਲੱਗੇਗਾ

ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੇ ਸਬੰਧ 'ਚ ਇੱਕ ਵਿਸ਼ੇਸ਼ ਕੈਂਪ 28 ਅਕਤੂਬਰ ਨੂੰ ਪਿੰਡ ਪਾਂਸ਼ਟਾ ਤੇ 29 ਅਕਤੂਬਰ ਨੂੰ ਰਾਮਗੜ੍ਹੀਆਂ ਪੋਲੀਟੈਕਨੀਕਲ ਕਾਲਜ ਵਿਖੇ ਲਗਾਇਆ ਜਾ ਰਿਹਾ ਹੈ ਜਿਸ ...

ਪੂਰੀ ਖ਼ਬਰ »

ਰਣਜੀਤ ਸਿੰਘ ਰਾਣਾ ਵਲੋਂ ਪਿੰਡ ਚੱਕੋਕੀ ਵਿਖੇ 'ਆਪ' ਆਗੂਆਂ ਨਾਲ ਮੀਟਿੰਗ

ਨਡਾਲਾ, 27 ਅਕਤੂਬਰ (ਮਾਨ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਸੰਬੰਧੀ ਪਿੰਡ ਚੱਕੋਕੀ ਵਿਚ ਪਾਰਟੀ ਵਰਕਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਰਣਜੀਤ ਸਿੰਘ ਰਾਣਾ ਨੇ ਲੋਕਾਂ ਨੂੰ ਆਮ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਫਗਵਾੜਾ, 27 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਤੇ ਬਾਬਾ ਜ਼ੋਰਾਵਰ ਸਿੰਘ-ਬਾਬਾ ਫ਼ਤਹਿ ਸਿੰਘ ਵੈੱਲਫੇਅਰ ਸੁਸਾਇਟੀ ਫਗਵਾੜਾ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸੁਖਚੈਨਆਣਾ ਸਾਹਿਬ ...

ਪੂਰੀ ਖ਼ਬਰ »

ਸਰਕਾਰੀ ਸਹੂਲਤਾਂ ਤੋਂ ਸੱਖਣੇ ਕਮਾਲਪੁਰ ਭੱਠਾ ਬਸਤੀ ਦੇ ਲੋਕ

ਡਡਵਿੰਡੀ, 27 ਅਕਤੂਬਰ (ਦਿਲਬਾਗ ਸਿੰਘ ਝੰਡ)-ਕਾਂਗਰਸ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਸਰਬਪੱਖੀ ਵਿਕਾਸ ਦਾ ਪ੍ਰਚਾਰ ਬੜੇ ਜੋਰ-ਸ਼ੋਰ ਨਾਲ ਕੀਤਾ ਜਾ ਰਿਹਾ ਹੈ ਪਰ ਹਲਕੇ ਦੇ ਪਿੰਡ ਕਮਾਲਪੁਰ ਭੱਠਾ ਬਸਤੀ ਦੇ ਲੋਕਾਂ ਨੂੰ ਕੋਈ ਵੀ ਸਰਕਾਰੀ ਸਹੂਲਤ ...

ਪੂਰੀ ਖ਼ਬਰ »

ਕਵਿਤਾ ਉਚਾਰਣ ਮੁਕਾਬਲੇ 'ਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀਆਂ ਵਿਦਿਆਰਥਣਾਂ ਨੇ ਪਹਿਲਾ ਤੇ ਦੂਜਾ ਸਥਾਨ ਲਿਆ

ਕਪੂਰਥਲਾ, 27 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਕਵਿਤਾ ਉਚਾਰਣ ਮੁਕਾਬਲੇ 'ਚ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਇਸ ਮੁਕਾਬਲੇ 'ਚ ਸਹੋਦਿਆ ਸਕੂਲ ਕੰਪਲੈਕਸ ਨਾਲ ਸੰਬੰਧਿਤ 17 ਸਕੂਲਾਂ ਨੇ ...

ਪੂਰੀ ਖ਼ਬਰ »

ਡਡਵਿੰਡੀ ਦੇ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਪ੍ਰਵਾਸੀ ਭਾਰਤੀਆਂ ਵਲੋਂ 50 ਹਜ਼ਾਰ ਰੁਪਏ ਦੀ ਮਦਦ ਭੇਟ

ਡਡਵਿੰਡੀ, 27 ਅਕਤੂਬਰ (ਦਿਲਬਾਗ ਸਿੰਘ ਝੰਡ)-ਦਿੱਲੀ ਦੇ ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨੀ ਅੰਦੋਲਨ 'ਚ ਪਿਛਲੇ ਦਿਨੀਂ ਡਡਵਿੰਡੀ ਦੇ ਸ਼ਹੀਦ ਹੋਏ ਕਿਸਾਨ ਬਲਦੇਵ ਸਿੰਘ ਦੇ ਪਰਿਵਾਰ ਨੂੰ ਕਪੂਰਥਲਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਨਿਊਯਾਰਕ ਵਲੋਂ 50 ਹਜ਼ਾਰ ਰੁਪਏ ਦੇ ...

ਪੂਰੀ ਖ਼ਬਰ »

'ਆਪ' ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਬਿਨਾਂ ਕਿਸੇ ਦੇਰੀ ਦੇ ਉਮੀਦਵਾਰ ਦਾ ਐਲਾਨ ਕਰੇ-ਪਾਰਟੀ ਆਗੂ

ਕਪੂਰਥਲਾ, 27 ਅਕਤੂਬਰ (ਵਿ.ਪ੍ਰ.)-ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਪਾਰਟੀ ਦੇ ਦਫ਼ਤਰ ਵਿਚ ਸੀਨੀਅਰ ਆਗੂ ਗੁਰਸ਼ਰਨ ਸਿੰਘ ਕਪੂਰ ਦੀ ਅਗਵਾਈ ਵਿਚ ਹੋਈ | ਜਿਸ ਵਿਚ ਪਾਰਟੀ ਨੂੰ ਕਪੂਰਥਲਾ ਹਲਕੇ 'ਚ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਨਵੀਆਂ ਵੋਟਾਂ ਬਣਵਾਉਣ ਲਈ 6 ਤੇ 7 ਨਵੰਬਰ ਨੂੰ ਬੂਥ ਲੈਵਲ 'ਤੇ ਕੈਂਪ ਲਗਾਏ ਜਾਣਗੇ

ਕਪੂਰਥਲਾ, 27 ਅਕਤੂਬਰ (ਵਿ.ਪ੍ਰ.)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ 'ਚ ਚਲਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਤਹਿਤ ਸਵੀਪ ਦੇ ਮੈਂਬਰ ਪਰਮਜੀਤ ਸਿੰਘ ਲੀਗਲ ਐਡਵਾਈਜ਼ਰ ਤੇ ਅਸ਼ਵਨੀ ਕੁਮਾਰ ਮੈਣੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸੰਤ ਬਾਬਾ ਭਾਈ ਪੰਜਾਬ ਸਿੰਘ ਦੀ ਬਰਸੀ ਮਨਾਈ

ਸਿਧਵਾਂ ਦੋਨਾ, 27 ਅਕਤੂਬਰ (ਅਵਿਨਾਸ਼ ਸ਼ਰਮਾ)-ਸੰਤ ਬਾਬਾ ਭਾਈ ਪੰਜਾਬ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ ਸੰਤ ਬਾਬਾ ਭਾਈ ਪੰਜਾਬ ਸਿੰਘ ਦੀ ਬਰਸੀ ਸੰਤ ਬਾਬਾ ਭਾਈ ਪੰਜਾਬ ਸਿੰਘ ਗੁਰਦੁਆਰਾ ਸਾਹਿਬ ਵਿਖੇ ਮਨਾਈ ਗਈ | ਕਮੇਟੀ ...

ਪੂਰੀ ਖ਼ਬਰ »

ਡਾ. ਪਰਮਜੀਤ ਸਿੰਘ ਮਹੇ ਨੇ ਬਲਾਕ ਖੇਤੀਬਾੜੀ ਅਫ਼ਸਰ ਫਗਵਾੜਾ ਵਜੋਂ ਚਾਰਜ ਸੰਭਾਲਿਆ

ਫਗਵਾੜਾ, 27 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਡਾ. ਪਰਮਜੀਤ ਸਿੰਘ ਮਹੇ ਖੇਤੀਬਾੜੀ ਵਿਕਾਸ ਅਫ਼ਸਰ ਫਗਵਾੜਾ ਨੇ ਤਰੱਕੀ ਹੋਣ ਉਪਰੰਤ ਬਲਾਕ ਖੇਤੀਬਾੜੀ ਅਫ਼ਸਰ ਫਗਵਾੜਾ ਵਜੋਂ ਚਾਰਜ ਸੰਭਾਲਿਆ | ਚਾਰਜ ਸੰਭਾਲਣ ਉਪਰੰਤ ਉਨ੍ਹ•ਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ...

ਪੂਰੀ ਖ਼ਬਰ »

ਆਰੀਆਂਵਾਲ 'ਚ ਪੰਚਾਇਤ ਨੇ ਬਿਜਲੀ ਮੁਆਫ਼ੀ ਫਾਰਮ ਭਰੇ

ਸਿਧਵਾਂ ਦੋਨਾਂ, 27 ਅਕਤੂਬਰ (ਅਵਿਨਾਸ਼ ਸ਼ਰਮਾ)-ਨੇੜਲੇ ਪਿੰਡ ਆਰੀਆਂਵਾਲ ਦੇ ਸਰਪੰਚ ਤੇ ਨੌਜਵਾਨ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਗੋਪੀ ਦੀ ਅਗਵਾਈ ਹੇਠ ਅੱਜ ਪਿੰਡ 'ਚ ਇਕ ਕੈਂਪ ਲਗਾ ਕਿ ਬਿਜਲੀ ਬਿੱਲ ਮੁਆਫ਼ੀ ਸਬੰਧੀ ਪਿੰਡ ਵਾਸੀਆਂ ਦੇ ਪਿਛਲੇ ਬਕਾਇਆ ਬਿਜਲੀ ਬਿੱਲ ...

ਪੂਰੀ ਖ਼ਬਰ »

ਚੰਨੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚੇ-ਹਰਜੀ ਮਾਨ

ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਯੂਥ ਕਾਂਗਰਸ ਜ਼ਿਲ੍ਹਾ ਕਪੂਰਥਲਾ ਦੇ ਕਾਰਜਕਾਰੀ ਪ੍ਰਧਾਨ ਹਰਨੂਰ ਸਿੰਘ ਹਰਜੀ ਮਾਨ ਨੇ ਪਿੰਡ ਮਾਨਾਂਵਾਲੀ ਵਿਖੇ ਕਾਂਗਰਸ ਵਰਕਰਾਂ ਤੇ ਸਮਰਥਕਾਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਨੂੰ ਕਾਂਗਰਸ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਦੇ ਜਨਰਲ ਮੈਨੇਜਰ ਨੇ 10 ਤੋਂ ਵੱਧ ਨਿੱਜੀ ਬੱਸਾਂ ਦੇ ਪਰਮਿਟ ਤੇ ਹੋਰ ਦਸਤਾਵੇਜ਼ਾਂ ਦੀ ਕੀਤੀ ਜਾਂਚ

ਕਪੂਰਥਲਾ, 27 ਅਕਤੂਬਰ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਬਿਨਾਂ ਪਰਮਿਟ ਤੇ ਬਿਨਾਂ ਲੋੜੀਂਦੇ ਦਸਤਾਵੇਜ਼ਾਂ ਦੇ ਚਲਾਈਆਂ ਜਾ ਰਹੀਆਂ ਬੱਸਾਂ ਦੀ ਚੈਕਿੰਗ ਦੀ ਚਲਾਈ ਗਈ ਮੁਹਿੰਮ ਤਹਿਤ ਪੀ.ਆਰ.ਟੀ.ਸੀ. ਡੀਪੂ ਕਪੂਰਥਲਾ ਦੇ ਜਨਰਲ ਮੈਨੇਜਰ ਪ੍ਰਵੀਨ ਕੁਮਾਰ ਨੇ ਕਪੂਰਥਲਾ ਬੱਸ ...

ਪੂਰੀ ਖ਼ਬਰ »

ਪਿੰਡ ਮੀਰੇ ਦੇ ਬੇਘਰੇ ਵਿਅਕਤੀਆਂ ਨੂੰ 5-5 ਮਰਲੇ ਦੇ ਦਿੱਤੇ ਪਲਾਟ

ਸੁਲਤਾਨਪੁਰ ਲੋਧੀ, 27 ਅਕਤੂਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਸਰਕਾਰ ਵਲੋਂ ਹਰੇਕ ਲੋੜਵੰਦ ਪਰਿਵਾਰ ਨੂੰ ਲੋਕ ਭਲਾਈ ਸਕੀਮਾਂ ਦਾ ਫ਼ਾਇਦਾ ਨਿਰੰਤਰ ਦਿੱਤਾ ਜਾ ਰਿਹਾ ਹੈ ਅਤੇ ਇਸੇ ਮੁਹਿੰਮ ਤਹਿਤ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਮੀਰੇ ਦੇ ਬੇਘਰੇ ਵਿਅਕਤੀਆਂ ਨੂੰ 5-5 ...

ਪੂਰੀ ਖ਼ਬਰ »

ਰਾਣੀਪੁਰ ਵਿਖੇ ਪੰਜ ਦਿਨਾਂ ਕਿ੍ਕਟ ਟੂਰਨਾਮੈਂਟ ਸ਼ੁਰੂ

ਫਗਵਾੜਾ, 27 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਰਾਣੀਪੁਰ ਵਲੋਂ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਚੌਥਾ ਕਿ੍ਕਟ ਟੂਰਨਾਮੈਂਟ ਰਾਣੀਪੁਰ ਦੇ ਗੁਰੂ ਹਰਗੋਬਿੰਦ ਸਟੇਡੀਅਮ ਵਿਖੇ ਸ਼ੁਰੂ ਹੋਇਆ | ਪੰਜ ਦਿਨਾਂ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਵੈੱਲਫੇਅਰ ਐਂਡ ਐਜੂਕੇਸ਼ਨਲ ਸੁਸਾਇਟੀ ਨੇ ਰਾਸ਼ਨ ਵੰਡਿਆ

ਫਗਵਾੜਾ, 27 ਅਕਤੂਬਰ (ਕਿੰਨੜਾ)-ਮਹਾਰਾਜਾ ਰਣਜੀਤ ਸਿੰਘ ਵੈੱਲਫੇਅਰ ਐਂਡ ਐਜੂਕੇਸ਼ਨਲ ਸੁਸਾਇਟੀ ਫਗਵਾੜਾ ਵਲੋਂ ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ | ਇਹ ਉਪਰਾਲਾ ਪਿਛਲੇ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ ਹੈ | ਸੁਸਾਇਟੀ ਦੇ ਪ੍ਰਧਾਨ ਰਜਿੰਦਰ ਸਿੰਘ ਖਾਲਸਾ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX