ਤਾਜਾ ਖ਼ਬਰਾਂ


ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  39 minutes ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  47 minutes ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  35 minutes ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  about 2 hours ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  about 2 hours ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  about 3 hours ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  about 3 hours ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  about 3 hours ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  about 3 hours ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  about 3 hours ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  about 4 hours ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  about 4 hours ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  about 4 hours ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  about 4 hours ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  about 4 hours ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  about 4 hours ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  about 5 hours ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
‘ਆਪ ’ ਵਿਧਾਇਕ ਭੁੱਲਰ ਦੇ ਹੋਏ ਅਨੰਦ ਕਾਰਜ
. . .  about 5 hours ago
ਸੰਗਰੂਰ, 29 ਜਨਵਰੀ ( ਫੁੱਲ, ਦਮਨ) ਫਿਰੋਜਪੁਰ ਤੋਂ ‘ਆਪ’ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਅੱਜ ਸੰਗਰੂਰ ਵਿਖੇ ਹੋਏ ਅਨੰਦ ਕਾਰਜ।
ਸਤਿਸੰਗ ਦਾ ਵਿਰੋਧ ਕਰਨ ਵਾਲੇ ਦਰਜਨਾਂ ਸਿੱਖ ਆਗੂ ਗ੍ਰਿਫ਼ਤਾਰ
. . .  about 5 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਲਾਬਤਪੁਰਾ ਵਿਖੇ ਹੋ ਰਹੀ ਸਤਿਸੰਗ ਦੇ ਵਿਰੋਧ 'ਚ ਪਿੰਡ ਜਲਾਲ ਵਿਖੇ ਧਰਨਾ ਦੇ ਰਹੇ ਦਰਜਨਾਂ ਸਿੱਖ ਆਗੂਆਂ ਨੂੰ ਪੁਲਿਸ ਨੇ...
ਪਾਕਿਸਤਾਨ: ਬਲੋਚਿਸਤਾਨ ’ਚ ਵੱਡਾ ਹਾਦਸਾ, ਬੱਸ ਖੱਡ ’ਚ ਡਿੱਗਣ ਨਾਲ 39 ਲੋਕਾਂ ਦੀ ਮੌਤ
. . .  about 5 hours ago
ਨਵੀਂ ਦਿੱਲੀ, 29 ਜਨਵਰੀ- ਪਾਕਿਸਤਾਨ ਦੇ ਬਲੋਚਿਸਤਾਨ ’ਚ ਵੱਡਾ ਹਾਦਸਾ ਹੋਇਆ ਹੈ। ਅੱੱਜ ਬਲੋਚਿਸਤਾਨ ’ਚ ਯਾਤਰੀਆਂ ਨਾਲ ਭਰੀ ਇਕ ਬੱਸ ਖੱਡ ’ਚ ਜਾ ਡਿੱਗੀ। ਇਸ ਹਾਦਸੇ ’ਚ ਘੱਟੋ-ਘੱਟ 39...
ਸਿੱਖ ਜਥੇਬੰਦੀਆਂ ਵਲੋਂ ਡੇਰਾ ਸਲਾਬਤਪੁਰਾ ਦੀ ਸਤਿਸੰਗ ਦੇ ਵਿਰੋਧ 'ਚ ਜਾਮ
. . .  about 6 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਿਰਸਾ ਨਾਲ ਸੰਬੰਧਿਤ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਅੱਜ ਹੋ ਰਹੀ ਸਤਿਸੰਗ ਦੇ ਵਿਰੋਧ ਵਿਚ ਸਿੱਖ ਆਗੂਆਂ ਵਲੋਂ..
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 29 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ 'ਮਨ ਕੀ ਬਾਤ' ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਵਲੋਂ ਆਪਣੇ ਅੱਜ ਦੇ ਸੰਬੋਧਨ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਸਾਲ ਜਨਵਰੀ ਦਾ ਮਹੀਨਾ ਕਾਫੀ ਸਮਾਗਮ...
ਡੇਰਾ ਮੁਖੀ ਦੀ ਵੀਡੀਓ ਕਾਨਫ਼ਰੰਸ ਸਤਿਸੰਗ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਪਿੰਡ ਜਲਾਲ ਵਿਖੇ ਸੜਕ ਜਾਮ
. . .  about 6 hours ago
ਭਾਈਰੂਪਾ, 29 ਜਨਵਰੀ (ਵਰਿੰਦਰ ਲੱਕੀ)- ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਮੁੜ ਪੈਰੋਲ 'ਤੇ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਆਪਣੇ ਪੰਜਾਬ ਵਿਚਲੇ ਵੱਡੇ ਡੇਰੇ ਸਲਾਬਤਪੁਰਾ ਵਿਖੇ ਕੀਤੀ ਜਾ ਰਹੀ ਵੀਡੀਓ...
ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਰਾਮ ਗੋਪਾਲ ਦਾ ਕਤਲ
. . .  about 7 hours ago
ਜੰਡਿਆਲਾ ਮੰਜਕੀ, 29ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਨਸ਼ਾ ਤਸਕਰੀ ਲਈ ਬਦਨਾਮ ਪਿੰਡ ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ਾ ਵਿਰੋਧੀ ਫਰੰਟ ਲਖਨਪਾਲ, ਧਨੀ ਪਿੰਡ ਦੇ ਆਗੂ ਲੰਬੜਦਾਰ ਰਾਮ ਗੋਪਾਲ ਤੇ ਹਮਲਾ...
ਈਰਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, 7 ਲੋਕਾਂ ਦੀ ਮੌਤ
. . .  about 6 hours ago
ਨਵੀਂ ਦਿੱਲੀ, 29 ਜਨਵਰੀ- ਤੁਰਕੀ-ਈਰਾਨ ਸਰਹੱਦ 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਈਰਾਨ ਦੀ ਆਈ.ਆਰ.ਐੱਨ.ਏ. ਨਿਊਜ਼ ਏਜੰਸੀ ਦੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਕਪੂਰਥਲਾ / ਫਗਵਾੜਾ

ਫਗਵਾੜਾ 'ਚ ਪਹਿਲੀ ਵਾਰ ਨਿਹੰਗ ਸਿੰਘਾਂ ਨੇ ਸਜਾਇਆ ਮਹੱਲਾ

ਫਗਵਾੜਾ, 27 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਹੰਗ ਸਿੰਘਾਂ ਵਲੋਂ ਫਗਵਾੜਾ ਵਿਚ ਪਹਿਲੀ ਵਾਰ ਮਹੱਲਾ ਸਜਾਇਆ ਗਿਆ | ਇਸ ਦੌਰਾਨ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਲੱਖਾਂ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਇਕ ਕਾਬੂ

ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਸੀ.ਆਈ.ਏ ਸਟਾਫ਼ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ, ਨਸ਼ੀਲੇ ਟੀਕੇ ਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕਰਕੇ ਉਸ ਖਿਲਾਫ਼ ਕੇਸ ਦਰਜ ਕੀਤਾ ਹੈ | ਐਸ.ਪੀ. ਸਰਬਜੀਤ ਸਿੰਘ ਬਾਹੀਆ ਤੇ ਸੀ.ਆਈ.ਏ ਸਟਾਫ਼ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਵਿਖੇ ਨੈਤਿਕ ਕਦਰਾਂ-ਕੀਮਤਾਂ 'ਤੇ ਕਰਵਾਇਆ ਲੈਕਚਰ

ਨਡਾਲਾ, 27 ਅਕਤੂਬਰ (ਮਾਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦਾ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਵਿਖੇ ਨੈਤਿਕ ਕਦਰਾਂ ਕੀਮਤਾਂ 'ਤੇ ਅੱਜ ਲੈਕਚਰ ਕਰਵਾਇਆ ਗਿਆ | ਇਸ ਦੌਰਾਨ ਭਾਈ ਦਿਲਬਾਗ ਸਿੰਘ ਤੇ ਬੀਬੀ ਪੂਨਮ ਕੌਰ ਵਲੋਂ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਭੇਟ

ਬੇਗੋਵਾਲ, 27 ਅਕਤੂਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਵਲੋਂ ਪ੍ਰਧਾਨ ਸਰੂਪ ਸਿੰਘ ਖਾਸਰੀਆ ਦੀ ਅਗਵਾਈ ਹੇਠ ਨਗਰ ਪੰਚਾਇਤ ਬੇਗੋਵਾਲ ਦੇ 25 ਲੋੜਵੰਦ ਸਫ਼ਾਈ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਕ ਇਕ ਮਹੀਨੇ ਦਾ ਰਾਸ਼ਨ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਵਲੋਂ ਸਰਕਲ ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 27 ਅਕਤੂਬਰ (ਅਮਰਜੀਤ ਕੋਮਲ)-ਪਾਵਰਕਾਮ ਦੀ ਮੈਨੇਜਮੈਂਟ ਵਲੋਂ ਜੂਨੀਅਰ ਇੰਜੀਨੀਅਰ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਦੇ ਪ੍ਰਧਾਨ ਇੰਜ: ਗੁਰਨਾਮ ਸਿੰਘ ਦੀ ਅਗਵਾਈ 'ਚ ਪਾਵਰਕਾਮ ਦੇ ਸਰਕਲ ਦਫ਼ਤਰ ਮੂਹਰੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀਆਂ ਸੜਕਾਂ 'ਚ ਪਏ ਡੂੰਘੇ ਟੋਏ, ਸੰਗਤਾਂ ਪ੍ਰੇਸ਼ਾਨ

ਸੁਲਤਾਨਪੁਰ ਲੋਧੀ, 27 ਅਕਤੂਬਰ (ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੀਆਂ ਸੜਕਾਂ 'ਚ ਸਿਰਫ਼ ਦੋ ਸਾਲਾਂ ਬਾਅਦ ਹੀ ਗਹਿਰੇ ਟੋਏੇ ਬਣ ਜਾਣ ਕਾਰਨ ਇੱਥੋਂ ਲੰਘਣ ਵਾਲੀਆਂ ਸੰਗਤਾਂ ਨੂੰ ...

ਪੂਰੀ ਖ਼ਬਰ »

ਰਮੀਦੀ 'ਚ ਮੋਦੀ ਦਾ ਪੁਤਲਾ ਸਾੜਿਆ

ਢਿਲਵਾਂ, 27 ਅਕਤੂਬਰ (ਸੁਖੀਜਾ, ਪ੍ਰਵੀਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਢਿਲਵਾਂ ਦੇ ਪ੍ਰਧਾਨ ਸਤਪਾਲ ਸਿੰਘ ਤਾਜਪੁਰ ਦੀ ਅਗਵਾਈ ਹੇਠ ਪਿੰਡ ਰਮੀਦੀ ਵਿਚ ਖੇਤੀ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿਚ ਤੇ ਲਖੀਮਪੁਰ ਖੀਰੀ ਘਟਨਾ ਦੇ ਰੋਸ ਵਿਚ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਮੋਦੀ ਹਕੂਮਤ ਵਿਰੁੱਧ ਕੱਢਿਆ ਰੋਸ ਮਾਰਚ

ਫੱਤੂਢੀਂਗਾ/ਨਡਾਲਾ, 27 ਅਕਤੂਬਰ (ਬਲਜੀਤ ਸਿੰਘ, ਮਨਜਿੰਦਰ ਸਿੰਘ ਮਾਨ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਕੇਂਦਰ ਸਰਕਾਰ ਦੀਆਂ ਫ਼ਿਰਕੂ ਤੇ ਫਾਸ਼ੀਵਾਦ ਨੀਤੀਆਂ ਦੇ ਵਿਰੋਧ ਤੇ ਦਿੱਲੀ ਦੀਆਂ ਬਰੂੰਹਾਂ ...

ਪੂਰੀ ਖ਼ਬਰ »

ਡਾਇਲੈਸਿਸ ਸੈਂਟਰ ਦੇ ਜਨਰੇਟਰ ਦੀ ਬੈਟਰੀ ਚੋਰੀ

ਭੁਲੱਥ, 27 ਅਕਤੂਬਰ (ਮਨਜੀਤ ਸਿੰਘ ਰਤਨ)-ਬੀਤੀ ਰਾਤ ਸਰਕਾਰੀ ਹਸਪਤਾਲ ਭੁਲੱਥ ਵਿਖੇ ਗੁਰੂ ਨਾਨਕ ਫ਼ਰੀ ਡਾਇਲੈਸਿਸ ਸੈਂਟਰ ਦੇ ਜਨਰੇਟਰ ਦੀ ਬੈਟਰੀ ਚੋਰਾਂ ਵਲੋਂ ਚੋਰੀ ਕਰ ਲਈ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੇਵਾ ...

ਪੂਰੀ ਖ਼ਬਰ »

ਭਾਜਪਾ ਨੇ ਨਾਦਰਸ਼ਾਹੀ ਵਤੀਰਾ ਨਾ ਬਦਲਿਆ ਤਾਂ ਲੋਕ ਚੋਣਾਂ 'ਚ ਚਲਦਾ ਕਰ ਦੇਣਗੇ-ਰਾਜੂ

ਸੁਲਤਾਨਪੁਰ ਲੋਧੀ, 27 ਅਕਤੂਬਰ (ਥਿੰਦ, ਹੈਪੀ)-ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਬੀਤੇ ਦਿਨੀਂ ਕਥਿਤ ਤੌਰ 'ਤੇ ਗੱਡੀ ਹੇਠਾਂ ਦਰੜਨ ਵਾਲੇ ਅਸ਼ੀਸ਼ ਮਿਸ਼ਰਾ ਖ਼ਿਲਾਫ਼ ਤੁਰੰਤ ਕਾਰਵਾਈ ਕਰਕੇ ਮਿਸਾਲੀ ਸਜ਼ਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਕਪੂਰਥਲਾ, 27 ਅਕਤੂਬਰ (ਸਡਾਨਾ)-ਥਾਣਾ ਸਦਰ, ਸਿਟੀ ਤੇ ਕੋਤਵਾਲੀ ਪੁਲਿਸ ਨੇ 3 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਥਾਣਾ ਸਦਰ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਗਸ਼ਤ ਦੌਰਾਨ ਮੁਖ਼ਬਰ ਖਾਸ ਦੀ ਇਤਲਾਹ 'ਤੇ ਸਿੱਧਵਾਂ ਦੋਨਾ ਨੇੜੇ ...

ਪੂਰੀ ਖ਼ਬਰ »

ਮੋਟਰਸਾਈਕਲ 'ਚ ਟਰਾਲੇ ਦੀ ਫੇਟ ਵੱਜਣ ਕਾਰਨ 2 ਨੌਜਵਾਨਾਂ ਦੀ ਮੌਤ

ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਰਾਇਲ ਕਿੰਗ ਪੈਲੇਸ ਸਾਹਮਣੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ | ਮਿ੍ਤਕਾਂ ਦੀ ...

ਪੂਰੀ ਖ਼ਬਰ »

ਪਟਾਕਾ ਮਾਰਕੀਟ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਅਕਾਲੀ ਆਗੂ ਸਮੇਤ 2 ਜ਼ਖ਼ਮੀ

ਅਵੀ ਰਾਜਪੂਤ ਨੇ ਕਾਂਗਰਸੀ ਕੌਂਸਲਰ 'ਤੇ ਲਗਾਏ ਕੁੱਟਮਾਰ ਦੇ ਦੋਸ਼ ਕਪੂਰਥਲਾ, 27 ਅਕਤੂਬਰ (ਸਡਾਨਾ)-ਸਥਾਨਕ ਬਾਬਾ ਪੀਰ ਚੌਧਰੀ ਨੇੜੇ ਲੱਗਣ ਵਾਲੀ ਪਟਾਕਾ ਮਾਰਕੀਟ ਨੂੰ ਲੈ ਕੇ ਅੱਜ ਹੋਏ ਵਿਵਾਦ ਦੌਰਾਨ ਅਕਾਲੀ ਆਗੂ ਸਮੇਤ 2 ਵਿਅਕਤੀ ਜ਼ਖ਼ਮੀ ਹੋ ਗਏ | ਸਿਵਲ ਹਸਪਤਾਲ ...

ਪੂਰੀ ਖ਼ਬਰ »

ਪੀ.ਟੀ.ਯੂ. ਨੇ ਨੈਡ ਪੋਰਟਲ 'ਤੇ ਸਾਢੇ 8 ਲੱਖ ਵਿਦਿਆਰਥੀਆਂ ਦੇ ਦਸਤਾਵੇਜ਼ ਅਪਲੋਡ ਕਰਕੇ ਦੇਸ਼ 'ਚੋਂ ਤੀਜਾ ਸਥਾਨ ਲਿਆ

ਕਪੂਰਥਲਾ, 27 ਅਕਤੂਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਸੂਨੀਵਰਸਿਟੀ ਨੇ ਯੂਨੀਵਰਸਿਟੀ ਨਾਲ ਸੰਬੰਧਿਤ ਸਾਢੇ 8 ਲੱਖ ਵਿਦਿਆਰਥੀਆਂ ਦੀ ਡਿਗਰੀ ਤੇ ਡਿਟੇਲ ਮਾਰਕਸ ਕਾਰਡ ਦਾ ਡਾਟਾ ਡਿਜੀਲਾਕਰ ਨੈਸ਼ਨਲ ਅਕੈਡਮਿਕ ਡਿਪੋਜਟਰੀ (ਨੈਡ) ਪੋਰਟਲ 'ਤੇ ਅਪਲੋਡ ...

ਪੂਰੀ ਖ਼ਬਰ »

ਸਕੂਟਰੀ 'ਚ ਟਰਾਲੀ ਵੱਜਣ ਨਾਲ 3 ਸਾਲਾ ਬੱਚੇ ਦੀ ਮੌਤ

ਕਾਲਾ ਸੰਘਿਆਂ, 27 ਅਕਤੂਬਰ (ਸੰਘਾ)-ਸਥਾਨਕ ਕਸਬੇ 'ਚ ਜਲੰਧਰ ਰੋਡ 'ਤੇ ਸਕੂਟਰੀ 'ਚ ਟਰਾਲੀ ਵੱਜਣ ਨਾਲ ਇਕ 3 ਸਾਲਾ ਬੱਚੇ ਦੀ ਦਰਦਨਾਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਥਾਨਕ ਕਸਬੇ ਤੋਂ ਨਜ਼ਦੀਕੀ ਪਿੰਡ ਸੰਧੂ ਚੱਠਾ ਵਾਸੀ ਅਮਰਜੀਤ ਕੌਰ ਪਤਨੀ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਨਤਮਸਤਕ ਹੋਏ ਜਸਵੀਰ ਸਿੰਘ ਗੜ੍ਹੀ

ਫਗਵਾੜਾ, 27 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਤੇ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਨਤਮਸਤਕ ਹੋਣ ਲਈ ਪੁੱਜੇ | ਉਨ੍ਹਾਂ ਦੇ ਨਾਲ ...

ਪੂਰੀ ਖ਼ਬਰ »

ਡੇਂਗੂ ਨਾਲ ਜੰਗ ਲੜ ਰਿਹੈ ਸ਼ਹਿਰ-ਹਲਕਾ ਵਿਧਾਇਕ ਲਾਪਤਾ-ਅਰੁਣ ਖੋਸਲਾ

ਫਗਵਾੜਾ, 27 ਅਕਤੂਬਰ (ਵਾਲੀਆ)-ਸੀਨੀਅਰ ਭਾਜਪਾ ਆਗੂ ਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਫਗਵਾੜਾ ਦੇ ਕੁੱਝ ਮੁਹੱਲਿਆਂ ਵਿਚ ਕਾਰਪੋਰੇਸ਼ਨ ਦੀ ਲਾਪਰਵਾਹੀ ਦੇ ਚੱਲਦਿਆਂ ਡਾਇਰੀਆ ਦੇ ਪ੍ਰਕੋਪ ਤੋਂ ਬਾਅਦ ਹੁਣ ਤੇਜ਼ੀ ਨਾਲ ਫੈਲ ਰਹੀ ਡੇਂਗੂ ਦੀ ਬਿਮਾਰੀ ਪ੍ਰਤੀ ...

ਪੂਰੀ ਖ਼ਬਰ »

ਪਲਾਹੀ ਵਿਖੇ ਲਗਾਇਆ ਜਾਗਰੂਕਤਾ ਕੈਂਪ

ਫਗਵਾੜਾ, 27 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਇਨ ਸੀਟੂ ਸਟਰਾਅ ਮੈਨੇਜਮੈਂਟ ਸਕੀਮ ਅਧੀਨ ਪਿੰਡ ਪਲਾਹੀ ਦੇ ਕਮਿਊਨਿਟੀ ਕਾਲਜ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾ: ਪਰਮਜੀਤ ਸਿੰਘ ਮਹੇ ਖੇਤੀਬਾੜੀ ਅਫ਼ਸਰ ਫਗਵਾੜਾ ਨੇ ਹਾਜ਼ਰ ਕਿਸਾਨਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਲੋਕਾਂ ਨੂੰ ਸਹੂਲਤਾਂ ਦੇਣ ਸੰਬੰਧੀ ਕੈਂਪ ਅੱਜ ਪਾਂਸ਼ਟਾ ਤੇ ਕੱਲ੍ਹ ਫਗਵਾੜਾ ਵਿਖੇ ਲੱਗੇਗਾ

ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੇ ਸਬੰਧ 'ਚ ਇੱਕ ਵਿਸ਼ੇਸ਼ ਕੈਂਪ 28 ਅਕਤੂਬਰ ਨੂੰ ਪਿੰਡ ਪਾਂਸ਼ਟਾ ਤੇ 29 ਅਕਤੂਬਰ ਨੂੰ ਰਾਮਗੜ੍ਹੀਆਂ ਪੋਲੀਟੈਕਨੀਕਲ ਕਾਲਜ ਵਿਖੇ ਲਗਾਇਆ ਜਾ ਰਿਹਾ ਹੈ ਜਿਸ ...

ਪੂਰੀ ਖ਼ਬਰ »

ਰਣਜੀਤ ਸਿੰਘ ਰਾਣਾ ਵਲੋਂ ਪਿੰਡ ਚੱਕੋਕੀ ਵਿਖੇ 'ਆਪ' ਆਗੂਆਂ ਨਾਲ ਮੀਟਿੰਗ

ਨਡਾਲਾ, 27 ਅਕਤੂਬਰ (ਮਾਨ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਸੰਬੰਧੀ ਪਿੰਡ ਚੱਕੋਕੀ ਵਿਚ ਪਾਰਟੀ ਵਰਕਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਰਣਜੀਤ ਸਿੰਘ ਰਾਣਾ ਨੇ ਲੋਕਾਂ ਨੂੰ ਆਮ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਫਗਵਾੜਾ, 27 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਤੇ ਬਾਬਾ ਜ਼ੋਰਾਵਰ ਸਿੰਘ-ਬਾਬਾ ਫ਼ਤਹਿ ਸਿੰਘ ਵੈੱਲਫੇਅਰ ਸੁਸਾਇਟੀ ਫਗਵਾੜਾ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸੁਖਚੈਨਆਣਾ ਸਾਹਿਬ ...

ਪੂਰੀ ਖ਼ਬਰ »

ਸਰਕਾਰੀ ਸਹੂਲਤਾਂ ਤੋਂ ਸੱਖਣੇ ਕਮਾਲਪੁਰ ਭੱਠਾ ਬਸਤੀ ਦੇ ਲੋਕ

ਡਡਵਿੰਡੀ, 27 ਅਕਤੂਬਰ (ਦਿਲਬਾਗ ਸਿੰਘ ਝੰਡ)-ਕਾਂਗਰਸ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਸਰਬਪੱਖੀ ਵਿਕਾਸ ਦਾ ਪ੍ਰਚਾਰ ਬੜੇ ਜੋਰ-ਸ਼ੋਰ ਨਾਲ ਕੀਤਾ ਜਾ ਰਿਹਾ ਹੈ ਪਰ ਹਲਕੇ ਦੇ ਪਿੰਡ ਕਮਾਲਪੁਰ ਭੱਠਾ ਬਸਤੀ ਦੇ ਲੋਕਾਂ ਨੂੰ ਕੋਈ ਵੀ ਸਰਕਾਰੀ ਸਹੂਲਤ ਨਾ ਮਿਲਣ ਕਾਰਨ ਬਸਤੀ ਦੇ ਲੋਕ ਗੁਰਬਤ ਦੀ ਜਿੰਦਗੀ ਬਤੀਤ ਕਰਨ ਲਈ ਮਜ਼ਬੂਰ ਹਨ | ਵੱਡੀ ਗਿਣਤੀ 'ਚ ਇੱਕਠੇ ਹੋਏ ਪਿੰਡ ਵਾਸੀ ਡਾ. ਬਲਜੀਤ ਸਿੰਘ, ਨਿਰੰਜਣ ਸਿੰਘ, ਸਤਨਾਮ ਸਿੰਘ ਸੋਨੀ, ਪਵਨ ਕੁਮਾਰ, ਜਰਨੈਲ ਸਿੰਘ, ਹਰਭਜਨ ਸਿੰਘ, ਮਲਕੀਤ ਸਿੰਘ, ਜੀਤਾ, ਪੰਚ ਰਜਿੰਦਰ ਕੌਰ, ਬਲਜੀਤ ਕੌਰ, ਮਿੰਦੋ ਰਾਣੀ ਦਲਬੀਰ ਕੌਰ, ਗੁਰਦੇਵ ਕੌਰ, ਕੁਲਵਿੰਦਰ ਕੌਰ, ਰਣਜੀਤ ਕੌਰ, ਮਨਜੀਤ ਕੌਰ, ਗੁਰਨਾਮ ਸਿੰਘ, ਸਰਵਣ ਸਿੰਘ, ਗੁਰਪ੍ਰੀਤ ਸਿੰਘ ਅਤੇ ਸੁਖਦੇਵ ਸਿੰਘ ਨੇ ਦੱਸਿਆ ਕਿ ਕਾਂਗਰਸ ਸਰਕਾਰ ਨੂੰ ਬਣਿਆ 5 ਸਾਲ ਹੋ ਗਏ ਹਨ, ਪਰ 1 ਰੁਪਈਆ ਵੀ ਉਨ੍ਹਾਂ ਦੇ ਪਿੰਡ 'ਚ ਨਹੀਂ ਲਗਾਇਆ ਗਿਆ | ਉਨ੍ਹਾਂ ਦੱਸਿਆ ਕਿ ਡਡਵਿੰਡੀ-ਮੋਠਾਂਵਾਲ ਰੋਡ ਤੋਂ ਬਸਤੀ ਨੂੰ ਜਾਂਦੀ ਸੰਪਰਕ ਸੜਕ 'ਤੇ ਲੱਗੀਆਂ ਇੱਟਾਂ ਪੰਚਾਇਤ ਵਲੋਂ ਨਵੀਂ ਇੰਟਰਲਾਕ ਟਾਈਲ ਲਗਾਉਣ ਦੇ ਬਹਾਨੇ ਨਾਲ ਪੱਟ ਲਈਆਂ ਗਈਆਂ ਪਰ ਸੜਕ ਅੱਜ ਤੱਕ ਨਹੀਂ ਬਣਾਈ ਗਈ | ਉਨ੍ਹਾਂ ਕਿਹਾ ਕਿ ਮੀਂਹ ਪੈਣ ਨਾਲ ਪੱਟੀ ਹੋਈ ਸੜਕ 'ਚ ਪਾਣੀ ਭਰ ਜਾਂਦਾ ਹੈ ਅਤੇ ਲੋਕਾਂ ਨੂੰ ਬੜੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ 1 ਟਰੱਕ ਇੱਟਾਂ ਦਾ ਅਤੇ ਸੀਵਰੇਜ ਵਾਲੇ ਪਾਈਪ ਪਿੰਡ ਲਿਆਂਦੇ ਗਏ ਸਨ ਪਰ ਥੋੜੇ ਸਮੇਂ ਬਾਅਦ ਹੀ ਚੁੱਕ ਕੇ ਕਿਸੇ ਹੋਰ ਜਗ੍ਹਾ ਲਗਾ ਦਿੱਤੇ ਗਏ | ਪਿੰਡ ਵਾਸੀਆਂ ਨੇ ਦੱਸਿਆ ਕਿ ਗਰੀਬ ਲੋਕਾਂ ਨੂੰ ਮਿਲਣ ਵਾਲੀ ਸਰਕਾਰੀ ਕਣਕ ਤੇ ਪੱਕੇ ਮਕਾਨ ਬਣਾਉਣ ਲਈ ਗਰਾਂਟ ਸਮੇਤ ਕੋਈ ਵੀ ਸਰਕਾਰੀ ਸਹੂਲਤ ਨਹੀਂ ਦਿੱਤੀ ਜਾਂਦੀ ਤੇ ਨਾ ਹੀ ਮਨਰੇਗਾ ਦੇ ਬਕਾਇਆ ਪੈਸੇ ਮਿਲ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ ਸਰਕਾਰ ਵਲੋਂ ਵਾਲਮੀਕਿ ਮੰਦਰ ਲਈ ਆਈ 2 ਲੱਖ ਰੁਪਏ ਦੀ ਗਰਾਂਟ ਵੀ ਨਹੀਂ ਖਰਚ ਕੀਤੀ ਗਈ ਅਤੇ ਪੰਚਾਇਤ ਦੀ ਜ਼ਮੀਨ ਦੇ ਠੇਕੇ 'ਚੋਂ ਵੀ ਉਨ੍ਹਾਂ ਦੀ ਬਸਤੀ ਵਿਚ ਕੋਈ ਰੁਪਈਆ ਨਹੀਂ ਲਗਾਇਆ ਜਾਂਦਾ | ਸਮੂਹ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਬਸਤੀ ਨੂੰ ਆਉਣ ਵਾਲੀ ਸੜਕ ਪਹਿਲ ਦੇ ਅਧਾਰ 'ਤੇ ਬਣਾਈ ਜਾਵੇ ਅਤੇ ਸਾਰੀਆਂ ਸਰਕਾਰੀ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਉਣ ਦਾ ਤਹੱਈਆ ਕੀਤਾ ਜਾਵੇ | ਇਸ ਸਬੰਧੀ ਪਿੰਡ ਕਮਾਲਪੁਰ ਦੇ ਸਰਪੰਚ ਕੁਲਦੀਪ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਉਕਤ ਸਾਰੇ ਦੋਸ਼ ਬੇਬੁਨਿਆਦ ਤੇ ਝੂਠੇ ਹਨ ਅਤੇ ਸਾਰੇ ਪਿੰਡ ਤੇ ਡੇਰਿਆਂ ਦੇ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਭੱਠਾ ਬਸਤੀ ਦੇ ਲੋਕਾਂ ਤੱਕ ਸਾਰੀਆਂ ਸਰਕਾਰੀ ਸਹੂਲਤਾਂ ਪਹੁੰਚ ਰਹੀਆਂ ਹਨ ਅਤੇ ਸੜਕ ਵਾਸਤੇ ਇੰਟਰਲਾਕ ਟਾਈਲ ਆ ਚੁੱਕੀ ਹੈ ਤੇ ਵਾਰੀ ਸਿਰ ਬਸਤੀ ਦੇ ਰਹਿੰਦੇ ਕਾਰਜ ਵੀ ਪੂਰੇ ਕਰ ਲਏ ਜਾਣਗੇ |

ਖ਼ਬਰ ਸ਼ੇਅਰ ਕਰੋ

 

ਕਵਿਤਾ ਉਚਾਰਣ ਮੁਕਾਬਲੇ 'ਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀਆਂ ਵਿਦਿਆਰਥਣਾਂ ਨੇ ਪਹਿਲਾ ਤੇ ਦੂਜਾ ਸਥਾਨ ਲਿਆ

ਕਪੂਰਥਲਾ, 27 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਕਵਿਤਾ ਉਚਾਰਣ ਮੁਕਾਬਲੇ 'ਚ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਇਸ ਮੁਕਾਬਲੇ 'ਚ ਸਹੋਦਿਆ ਸਕੂਲ ਕੰਪਲੈਕਸ ਨਾਲ ਸੰਬੰਧਿਤ 17 ਸਕੂਲਾਂ ਨੇ ...

ਪੂਰੀ ਖ਼ਬਰ »

ਡਡਵਿੰਡੀ ਦੇ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਪ੍ਰਵਾਸੀ ਭਾਰਤੀਆਂ ਵਲੋਂ 50 ਹਜ਼ਾਰ ਰੁਪਏ ਦੀ ਮਦਦ ਭੇਟ

ਡਡਵਿੰਡੀ, 27 ਅਕਤੂਬਰ (ਦਿਲਬਾਗ ਸਿੰਘ ਝੰਡ)-ਦਿੱਲੀ ਦੇ ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨੀ ਅੰਦੋਲਨ 'ਚ ਪਿਛਲੇ ਦਿਨੀਂ ਡਡਵਿੰਡੀ ਦੇ ਸ਼ਹੀਦ ਹੋਏ ਕਿਸਾਨ ਬਲਦੇਵ ਸਿੰਘ ਦੇ ਪਰਿਵਾਰ ਨੂੰ ਕਪੂਰਥਲਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਨਿਊਯਾਰਕ ਵਲੋਂ 50 ਹਜ਼ਾਰ ਰੁਪਏ ਦੇ ...

ਪੂਰੀ ਖ਼ਬਰ »

'ਆਪ' ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਬਿਨਾਂ ਕਿਸੇ ਦੇਰੀ ਦੇ ਉਮੀਦਵਾਰ ਦਾ ਐਲਾਨ ਕਰੇ-ਪਾਰਟੀ ਆਗੂ

ਕਪੂਰਥਲਾ, 27 ਅਕਤੂਬਰ (ਵਿ.ਪ੍ਰ.)-ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਪਾਰਟੀ ਦੇ ਦਫ਼ਤਰ ਵਿਚ ਸੀਨੀਅਰ ਆਗੂ ਗੁਰਸ਼ਰਨ ਸਿੰਘ ਕਪੂਰ ਦੀ ਅਗਵਾਈ ਵਿਚ ਹੋਈ | ਜਿਸ ਵਿਚ ਪਾਰਟੀ ਨੂੰ ਕਪੂਰਥਲਾ ਹਲਕੇ 'ਚ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਨਵੀਆਂ ਵੋਟਾਂ ਬਣਵਾਉਣ ਲਈ 6 ਤੇ 7 ਨਵੰਬਰ ਨੂੰ ਬੂਥ ਲੈਵਲ 'ਤੇ ਕੈਂਪ ਲਗਾਏ ਜਾਣਗੇ

ਕਪੂਰਥਲਾ, 27 ਅਕਤੂਬਰ (ਵਿ.ਪ੍ਰ.)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ 'ਚ ਚਲਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਤਹਿਤ ਸਵੀਪ ਦੇ ਮੈਂਬਰ ਪਰਮਜੀਤ ਸਿੰਘ ਲੀਗਲ ਐਡਵਾਈਜ਼ਰ ਤੇ ਅਸ਼ਵਨੀ ਕੁਮਾਰ ਮੈਣੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸੰਤ ਬਾਬਾ ਭਾਈ ਪੰਜਾਬ ਸਿੰਘ ਦੀ ਬਰਸੀ ਮਨਾਈ

ਸਿਧਵਾਂ ਦੋਨਾ, 27 ਅਕਤੂਬਰ (ਅਵਿਨਾਸ਼ ਸ਼ਰਮਾ)-ਸੰਤ ਬਾਬਾ ਭਾਈ ਪੰਜਾਬ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ ਸੰਤ ਬਾਬਾ ਭਾਈ ਪੰਜਾਬ ਸਿੰਘ ਦੀ ਬਰਸੀ ਸੰਤ ਬਾਬਾ ਭਾਈ ਪੰਜਾਬ ਸਿੰਘ ਗੁਰਦੁਆਰਾ ਸਾਹਿਬ ਵਿਖੇ ਮਨਾਈ ਗਈ | ਕਮੇਟੀ ...

ਪੂਰੀ ਖ਼ਬਰ »

ਡਾ. ਪਰਮਜੀਤ ਸਿੰਘ ਮਹੇ ਨੇ ਬਲਾਕ ਖੇਤੀਬਾੜੀ ਅਫ਼ਸਰ ਫਗਵਾੜਾ ਵਜੋਂ ਚਾਰਜ ਸੰਭਾਲਿਆ

ਫਗਵਾੜਾ, 27 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਡਾ. ਪਰਮਜੀਤ ਸਿੰਘ ਮਹੇ ਖੇਤੀਬਾੜੀ ਵਿਕਾਸ ਅਫ਼ਸਰ ਫਗਵਾੜਾ ਨੇ ਤਰੱਕੀ ਹੋਣ ਉਪਰੰਤ ਬਲਾਕ ਖੇਤੀਬਾੜੀ ਅਫ਼ਸਰ ਫਗਵਾੜਾ ਵਜੋਂ ਚਾਰਜ ਸੰਭਾਲਿਆ | ਚਾਰਜ ਸੰਭਾਲਣ ਉਪਰੰਤ ਉਨ੍ਹ•ਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ...

ਪੂਰੀ ਖ਼ਬਰ »

ਆਰੀਆਂਵਾਲ 'ਚ ਪੰਚਾਇਤ ਨੇ ਬਿਜਲੀ ਮੁਆਫ਼ੀ ਫਾਰਮ ਭਰੇ

ਸਿਧਵਾਂ ਦੋਨਾਂ, 27 ਅਕਤੂਬਰ (ਅਵਿਨਾਸ਼ ਸ਼ਰਮਾ)-ਨੇੜਲੇ ਪਿੰਡ ਆਰੀਆਂਵਾਲ ਦੇ ਸਰਪੰਚ ਤੇ ਨੌਜਵਾਨ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਗੋਪੀ ਦੀ ਅਗਵਾਈ ਹੇਠ ਅੱਜ ਪਿੰਡ 'ਚ ਇਕ ਕੈਂਪ ਲਗਾ ਕਿ ਬਿਜਲੀ ਬਿੱਲ ਮੁਆਫ਼ੀ ਸਬੰਧੀ ਪਿੰਡ ਵਾਸੀਆਂ ਦੇ ਪਿਛਲੇ ਬਕਾਇਆ ਬਿਜਲੀ ਬਿੱਲ ...

ਪੂਰੀ ਖ਼ਬਰ »

ਚੰਨੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚੇ-ਹਰਜੀ ਮਾਨ

ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਯੂਥ ਕਾਂਗਰਸ ਜ਼ਿਲ੍ਹਾ ਕਪੂਰਥਲਾ ਦੇ ਕਾਰਜਕਾਰੀ ਪ੍ਰਧਾਨ ਹਰਨੂਰ ਸਿੰਘ ਹਰਜੀ ਮਾਨ ਨੇ ਪਿੰਡ ਮਾਨਾਂਵਾਲੀ ਵਿਖੇ ਕਾਂਗਰਸ ਵਰਕਰਾਂ ਤੇ ਸਮਰਥਕਾਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਨੂੰ ਕਾਂਗਰਸ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਦੇ ਜਨਰਲ ਮੈਨੇਜਰ ਨੇ 10 ਤੋਂ ਵੱਧ ਨਿੱਜੀ ਬੱਸਾਂ ਦੇ ਪਰਮਿਟ ਤੇ ਹੋਰ ਦਸਤਾਵੇਜ਼ਾਂ ਦੀ ਕੀਤੀ ਜਾਂਚ

ਕਪੂਰਥਲਾ, 27 ਅਕਤੂਬਰ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਬਿਨਾਂ ਪਰਮਿਟ ਤੇ ਬਿਨਾਂ ਲੋੜੀਂਦੇ ਦਸਤਾਵੇਜ਼ਾਂ ਦੇ ਚਲਾਈਆਂ ਜਾ ਰਹੀਆਂ ਬੱਸਾਂ ਦੀ ਚੈਕਿੰਗ ਦੀ ਚਲਾਈ ਗਈ ਮੁਹਿੰਮ ਤਹਿਤ ਪੀ.ਆਰ.ਟੀ.ਸੀ. ਡੀਪੂ ਕਪੂਰਥਲਾ ਦੇ ਜਨਰਲ ਮੈਨੇਜਰ ਪ੍ਰਵੀਨ ਕੁਮਾਰ ਨੇ ਕਪੂਰਥਲਾ ਬੱਸ ...

ਪੂਰੀ ਖ਼ਬਰ »

ਪਿੰਡ ਮੀਰੇ ਦੇ ਬੇਘਰੇ ਵਿਅਕਤੀਆਂ ਨੂੰ 5-5 ਮਰਲੇ ਦੇ ਦਿੱਤੇ ਪਲਾਟ

ਸੁਲਤਾਨਪੁਰ ਲੋਧੀ, 27 ਅਕਤੂਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਸਰਕਾਰ ਵਲੋਂ ਹਰੇਕ ਲੋੜਵੰਦ ਪਰਿਵਾਰ ਨੂੰ ਲੋਕ ਭਲਾਈ ਸਕੀਮਾਂ ਦਾ ਫ਼ਾਇਦਾ ਨਿਰੰਤਰ ਦਿੱਤਾ ਜਾ ਰਿਹਾ ਹੈ ਅਤੇ ਇਸੇ ਮੁਹਿੰਮ ਤਹਿਤ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਮੀਰੇ ਦੇ ਬੇਘਰੇ ਵਿਅਕਤੀਆਂ ਨੂੰ 5-5 ...

ਪੂਰੀ ਖ਼ਬਰ »

ਰਾਣੀਪੁਰ ਵਿਖੇ ਪੰਜ ਦਿਨਾਂ ਕਿ੍ਕਟ ਟੂਰਨਾਮੈਂਟ ਸ਼ੁਰੂ

ਫਗਵਾੜਾ, 27 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਰਾਣੀਪੁਰ ਵਲੋਂ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਚੌਥਾ ਕਿ੍ਕਟ ਟੂਰਨਾਮੈਂਟ ਰਾਣੀਪੁਰ ਦੇ ਗੁਰੂ ਹਰਗੋਬਿੰਦ ਸਟੇਡੀਅਮ ਵਿਖੇ ਸ਼ੁਰੂ ਹੋਇਆ | ਪੰਜ ਦਿਨਾਂ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਵੈੱਲਫੇਅਰ ਐਂਡ ਐਜੂਕੇਸ਼ਨਲ ਸੁਸਾਇਟੀ ਨੇ ਰਾਸ਼ਨ ਵੰਡਿਆ

ਫਗਵਾੜਾ, 27 ਅਕਤੂਬਰ (ਕਿੰਨੜਾ)-ਮਹਾਰਾਜਾ ਰਣਜੀਤ ਸਿੰਘ ਵੈੱਲਫੇਅਰ ਐਂਡ ਐਜੂਕੇਸ਼ਨਲ ਸੁਸਾਇਟੀ ਫਗਵਾੜਾ ਵਲੋਂ ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ | ਇਹ ਉਪਰਾਲਾ ਪਿਛਲੇ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ ਹੈ | ਸੁਸਾਇਟੀ ਦੇ ਪ੍ਰਧਾਨ ਰਜਿੰਦਰ ਸਿੰਘ ਖਾਲਸਾ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX