ਤਾਜਾ ਖ਼ਬਰਾਂ


ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  3 minutes ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  11 minutes ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  19 minutes ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  30 minutes ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  40 minutes ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 1 hour ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 1 hour ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 2 hours ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 2 hours ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 2 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 3 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 3 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 3 hours ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 4 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 4 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 4 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 4 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਕੱਤਕ ਸੰਮਤ 553

ਪਹਿਲਾ ਸਫ਼ਾ

ਟਿਕਰੀ ਬਾਰਡਰ 'ਤੇ ਟਿੱਪਰ ਨੇ ਕਿਸਾਨ ਔਰਤਾਂ ਨੂੰ ਕੁਚਲਿਆ-3 ਦੀ ਮੌਤ, 2 ਜ਼ਖ਼ਮੀ

• ਮਿ੍ਤਕਾਂ ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ • ਚਾਲਕ ਗਿ੍ਫ਼ਤਾਰ ਮਾਨਸਾ, 28 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਅੱਜ ਸਵੇਰ ਸਮੇਂ ਦਿੱਲੀ ਦੇ ਟਿਕਰੀ ਬਾਰਡਰ 'ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ, ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਦਿੱਲੀ 'ਚ ਰਾਹੁਲ ਗਾਂਧੀ ਨਾਲ ਮੀਟਿੰਗ

• ਚੋਣਾਂ ਤੋਂ ਪਹਿਲਾਂ ਪੂਰੇ ਕੀਤੇ ਜਾਣ ਵਾਲੇ ਕੰਮਾਂ 'ਤੇ ਰਣਨੀਤੀ ਦਾ ਕੀਤਾ ਮੁਲਾਂਕਣ • ਨਵਜੋਤ ਵਲੋਂ ਉਠਾਏ ਇਤਰਾਜ਼ਾਂ 'ਤੇ ਵੀ ਹੋਇਆ ਵਿਚਾਰ ਹਰਕਵਲਜੀਤ ਸਿੰਘ / ਉਪਮਾ ਡਾਗਾ ਪਾਰਥ ਚੰਡੀਗੜ੍ਹ•/ ਨਵੀਂ ਦਿੱਲੀ, 28 ਅਕਤੂਬਰ - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ...

ਪੂਰੀ ਖ਼ਬਰ »

ਆਸੀਆਨ ਦੀ ਏਕਤਾ ਭਾਰਤ ਲਈ ਹਮੇਸ਼ਾ ਅਹਿਮ ਤਰਜੀਹ-ਮੋਦੀ

ਕਿਹਾ-2022 ਨੂੰ 'ਆਸੀਆਨ-ਭਾਰਤ ਦੋਸਤੀ ਵਰ੍ਹੇ' ਵਜੋਂ ਮਨਾਇਆ ਜਾਵੇਗਾ ਨਵੀਂ ਦਿੱਲੀ, 28 ਅਕਤੂਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਆਸੀਆਨ ਦੀ ਏਕਤਾ ਅਤੇ ਕੇਂਦਰਿਤਾ ਭਾਰਤ ਲਈ ਹਮੇਸ਼ਾ ਇਕ ਅਹਿਮ ਤਰਜੀਹ ਹੈ | ਉਨ੍ਹਾਂ ਐਲਾਨ ਕੀਤਾ ਕਿ 2022 ਵਰ੍ਹਾ ...

ਪੂਰੀ ਖ਼ਬਰ »

ਡੇਰਾ ਮੁਖੀ ਨੂੰ ਫ਼ਰੀਦਕੋਟ 'ਚ ਨਹੀਂ ਹੋਣਾ ਪਵੇਗਾ ਪੇਸ਼

ਸਰਕਾਰ ਨੇ ਕਿਹਾ ਜੇਲ੍ਹ 'ਚ ਕਰਾਂਗੇ ਪੁੱਛਗਿੱਛ ਚੰਡੀਗੜ੍ਹ, 28 ਅਕਤੂਬਰ (ਬਿ੍ਜੇਂਦਰ ਗੌੜ)- ਬੇਅਦਬੀ ਦੀ ਘਟਨਾ ਨੂੰ ਲੈ ਕੇ ਦਰਜ ਇਕ ਕੇਸ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੰਜਾਬ 'ਚ ਨਹੀਂ ਲਿਆਂਦਾ ਜਾਵੇਗਾ | ਫ਼ਰੀਦਕੋਟ ਦੀ ਸਥਾਨਕ ਅਦਾਲਤ ਵਲੋਂ ...

ਪੂਰੀ ਖ਼ਬਰ »

ਪੰਜਾਬ 'ਚ ਖੇਤੀ ਆਧਾਰਿਤ ਉਦਯੋਗ ਲਗਾਏ ਜਾਣਗੇ-ਕੇਜਰੀਵਾਲ

• ਕਿਹਾ,'ਆਪ' ਦੀ ਸਰਕਾਰ ਬਣਨ 'ਤੇ ਕਿਸੇ ਕਿਸਾਨ-ਮਜ਼ਦੂਰ ਨੂੰ ਖ਼ੁਦਕੁਸ਼ੀ ਲਈ ਮਜਬੂਰ ਨਹੀਂ ਹੋਣਾ ਪਵੇਗਾ • ਮਾਨਸਾ 'ਚ ਕਿਸਾਨਾਂ ਦੇ ਹੋਏ ਰੂ ਬ ਰੂ ਗੁਰਚੇਤ ਸਿੰਘ ਫੱਤੇਵਾਲੀਆ / ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 28 ਅਕਤੂਬਰ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ...

ਪੂਰੀ ਖ਼ਬਰ »

ਪਟਾਕਿਆਂ 'ਤੇ ਰੋਕ ਕਿਸੇ ਵਿਸ਼ੇਸ਼ ਫ਼ਿਰਕੇ ਖ਼ਿਲਾਫ਼ ਨਹੀਂ-ਸੁਪਰੀਮ ਕੋਰਟ

ਨਵੀਂ ਦਿੱਲੀ, 28 ਅਕਤੂਬਰ (ਜਗਤਾਰ ਸਿੰਘ)- ਸੁਪਰੀਮ ਕੋਰਟ ਨੇ ਪਟਾਕਿਆਂ 'ਤੇ ਪਾਬੰਦੀ ਨੂੰ ਲੈ ਕੇ ਬਣੀ ਧਾਰਨਾ ਨੂੰ ਦੂਰ ਕਰਦੇ ਹੋਏ ਕਿਹਾ ਕਿ ਇਹ ਪਾਬੰਦੀ ਕਿਸੇ ਵਿਸ਼ੇਸ਼ ਸਮੂਹ ਜਾਂ ਫਿਰਕੇ ਦੇ ਖਿਲਾਫ ਨਹੀਂ ਹੈ | ਅਦਾਲਤ ਨੇ ਕਿਹਾ ਕਿ ਤਿਉਹਾਰਾਂ ਦੀ ਆੜ 'ਚ ਨਾਗਰਿਕਾਂ ...

ਪੂਰੀ ਖ਼ਬਰ »

25 ਦਿਨਾਂ ਬਾਅਦ ਮਿਲੀ ਆਰੀਅਨ ਨੂੰ ਜ਼ਮਾਨਤ

ਅਰਬਾਜ਼ ਤੇ ਮੁਨਮੁਨ ਦੀ ਵੀ ਜ਼ਮਾਨਤ ਮਨਜ਼ੂਰ ਮੁੰਬਈ, 28 ਅਕਤੂਬਰ (ਏਜੰਸੀ)-ਬੰਬੇ ਹਾਈਕੋਰਟ ਨੇ ਵੀਰਵਾਰ ਨੂੰ ਵੱਡੀ ਰਾਹਤ ਦਿੰਦਿਆਂ ਸ਼ਾਹਰੁਖ਼ ਦੇ ਪੁੱਤਰ ਆਰੀਅਨ ਖ਼ਾਨ ਨੂੰ ਸਾਰੇ ਤਿੰਨ ਦੋਸ਼ੀਆਂ ਸਮੇਤ ਜ਼ਮਾਨਤ ਦੇ ਦਿੱਤੀ ਹੈ | ਬਾਲੀਵੁੱਡ ਸਟਾਰ ਦੇ ਪੁੱਤਰ ...

ਪੂਰੀ ਖ਼ਬਰ »

ਕੈਪਟਨ ਨੇ ਲਾਏ ਦਿੱਲੀ ਡੇਰੇ

ਨਵੀਂ ਦਿੱਲੀ, 28 ਅਕਤੂਬਰ (ਉਪਮਾ ਡਾਗਾ ਪਾਰਥ)-ਨਵੀਂ ਪਾਰਟੀ ਦਾ ਐਲਾਨ ਕਰਨ ਤੋਂ ਬਾਅਦ ਅਮਿਤ ਸ਼ਾਹ ਨੂੰ ਕੁਝ ਖੇਤੀ ਮਾਹਰਾਂ ਦੇ ਨਾਲ ਮਿਲਣ ਦਾ ਦਾਅਵਾ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਹੀ ਦਿੱਲੀ ਡੇਰੇ ਲਾ ਲਏ ਪਰ ਵੀਰਵਾਰ ਬਾਅਦ ਦੁਪਹਿਰ ਗ੍ਰਹਿ ਮੰਤਰੀ ਦੇ ਗੁਜਰਾਤ ਰਵਾਨਾ ਹੋਣ ਕਾਰਨ ਫਿਲਹਾਲ ਮੁਲਾਕਾਤ ਦਾ ਮਾਮਲਾ ਲਟਕ ਗਿਆ ਹੈ | ਅਮਿਤ ਸ਼ਾਹ 31 ਅਕਤੂਬਰ ਨੂੰ ਗੁਜਰਾਤ 'ਚ ਰਾਸ਼ਟਰੀ ਏਕਤਾ ਦਿਵਸ ਲਈ ਵੀਰਵਾਰ ਹੀ ਗੁਜਰਾਤ ਨਿਕਲ ਗਏ ਸਨ ਅਤੇ ਜਾਣਕਾਰੀ ਮੁਤਾਬਿਕ ਉਹ 31 ਅਕਤੂਬਰ ਤੱਕ ਉੱਥੇ ਹੀ ਰਹਿਣਗੇ | ਅਜਿਹੇ ਹਾਲਾਤ 'ਚ ਕੈਪਟਨ ਦੀ ਮੁਲਾਕਾਤ ਫਿਲਹਾਲ ਠੰਢੇ ਬਸਤੇ 'ਚ ਪੈ ਗਈ ਜਾਪਦੀ ਹੈ | ਹਲਕਿਆਂ ਮੁਤਾਬਿਕ ਦੀਵਾਲੀ ਤੋਂ ਪਹਿਲਾਂ ਕੈਪਟਨ ਤੇ ਸ਼ਾਹ ਦੀ ਮੁਲਾਕਾਤ ਸੰਭਵ ਨਹੀਂ ਨਜ਼ਰ ਆ ਰਹੀ | ਕੈਪਟਨ ਜੋ ਕਿ ਫਿਲਹਾਲ ਆਪਣੀ ਸਾਂਸਦ ਪਤਨੀ ਪ੍ਰਨੀਤ ਕੌਰ ਦੀ ਰਿਹਾਇਸ਼ 'ਤੇ ਹਨ ਆਪਣੇ ਅਗਲੇ ਕਦਮਾਂ ਬਾਰੇ ਵਿਚਾਰ ਕਰ ਰਹੇ ਹਨ | ਹਾਲਾਂਕਿ ਜਦੋਂ ਕੈਪਟਨ ਦਿੱਲੀ ਡੇਰੇ ਲਾਈ ਬੈਠੇ ਹਨ ਉਸੇ ਹੀ ਸਮੇਂ ਦੌਰਾਨ ਭਾਵ ਬੁੱਧਵਾਰ ਨੂੰ ਭਾਜਪਾ ਲੀਡਰਸ਼ਿਪ ਪੰਜਾਬ ਪਹੁੰਚੀ ਹੈ | ਪੰਜਾਬ ਮਾਮਲਿਆਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਸਹਿ ਇੰਚਾਰਜ ਹਰਦੀਪ ਸਿੰਘ ਪੁਰੀ ਅਤੇ ਮੀਨਾਕਸ਼ੀ ਲੇਖੀ ਸਮੇਤ ਕਈ ਨੇਤਾ ਪੰਜਾਬ ਦੌਰੇ 'ਤੇ ਹਨ | ਕੈਪਟਨ ਜੋ ਕਿ ਖੇਤੀ ਕਾਨੂੰਨਾਂ ਦੇ ਮਾਮਲੇ ਨੂੰ ਹੱਲ ਕਰਨ ਨੂੰ ਹੀ ਸੱਤਾ ਦੀ ਚਾਬੀ ਮੰਨ ਰਹੇ ਹਨ, ਨਾਲ ਗੱਠਜੋੜ ਬਾਰੇ ਸਵਾਲ ਪੁੱਛੇ ਜਾਣ 'ਤੇ ਸ਼ੇਖਾਵਤ ਨੇ ਕਿਹਾ ਕਿ ਜੋ ਵੀ ਕੋਈ ਇਸ ਮਾਮਲੇ 'ਚ ਕਦਮ ਚੁੱਕਣਾ ਚਾਹੁੰਦਾ ਹੈ, ਭਾਜਪਾ ਉਸ ਦਾ ਸਵਾਗਤ ਕਰਦੀ ਹੈ | ਭਾਜਪਾ ਲੀਡਰਸ਼ਿਪ ਖੇਤੀ ਕਾਨੂੰਨ ਵਾਪਸ ਲੈਣ ਤੋਂ ਕੋਰੀ ਨਾਂਹ ਵੀ ਕਰ ਚੁੱਕੀ ਹੈ | ਹੁਣ ਕੈਪਟਨ ਦੋਹਾਂ ਧਿਰਾਂ 'ਚ ਸਾਲਸੀ ਲਈ ਕਿਹੜਾ ਵਿਚਲਾ ਰਾਹ ਤਲਾਸ਼ਦੇ ਹਨ, ਇਸ 'ਤੇ ਸਾਰੀਆਂ ਸਿਆਸੀ ਪਾਰਟੀਆਂ ਦੀ ਨਿਗ੍ਹਾ ਟਿਕੀ ਹੋਈ ਹੈ |

ਖ਼ਬਰ ਸ਼ੇਅਰ ਕਰੋ

 

ਪੰਜਾਬ 'ਚ ਹਰ ਵਰਗ ਦੀ ਸਿਆਸੀ ਹਿੱਸੇਦਾਰੀ ਹੋਵੇਗੀ-ਸ਼ੇਖਾਵਤ

ਚੰਡੀਗੜ੍ਹ, 28 ਅਕਤੂਬਰ (ਅਜੀਤ ਬਿਊਰੋ)- ਕੇਂਦਰੀ ਜਲ ਸ਼ਕਤੀ ਮੰਤਰੀ ਤੇ ਭਾਜਪਾ ਪੰਜਾਬ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਦਫ਼ਤਰ 'ਚ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਵਿਧਾਨ ਸਭਾ ਚੋਣਾਂ ...

ਪੂਰੀ ਖ਼ਬਰ »

ਡੋਡਾ 'ਚ ਮਿੰਨੀ ਬੱਸ ਖੱਡ 'ਚ ਡਿੱਗੀ-11 ਦੀ ਮੌਤ, 15 ਜ਼ਖ਼ਮੀ

ਸ੍ਰੀਨਗਰ, 28 ਅਕਤੂਬਰ (ਮਨਜੀਤ ਸਿੰਘ)- ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਡੋਡਾ ਦੇ ਠਾਠਰੀ ਇਲਾਕੇ 'ਚ ਇਕ ਮਿੰਨੀ ਬੱਸ ਦੇ ਡੂੰਘੀ ਖੱਡ 'ਚ ਡਿਗਣ ਨਾਲ 11 ਯਾਤਰੀਆਂ ਦੀ ਮੌਤ ਹੋ ਗਈ, ਜਦੋਂਕਿ 15 ਹੋਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ 'ਚ ਇਲਾਜ ਚੱਲ ਰਿਹਾ ...

ਪੂਰੀ ਖ਼ਬਰ »

ਬਾਰਾਮੁੱਲਾ ਮੁਕਾਬਲੇ 'ਚ ਅੱਤਵਾਦੀ ਹਲਾਕ

ਸ੍ਰੀਨਗਰ, 28 ਅਕਤੂਬਰ (ਮਨਜੀਤ ਸਿੰਘ)- ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਰਾਮੁੱਲਾ 'ਚ ਇਕ ਸੰਖੇਪ ਮੁਕਾਬਲੇ ਦੌਰਾਨ ਇਕ ਅਤਿ ਲੋੜੀਂਦਾ ਅੱਤਵਾਦੀ ਮਾਰਿਆ ਗਿਆ ਹੈ | ਕਸ਼ਮੀਰ ਰੇਂਜ ਦੇ ਆਈ.ਜੀ.ਪੀ. ਵਿਜੇ ਕੁਮਾਰ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਜਾਵੇਦ ਅਹਿਮਦ ...

ਪੂਰੀ ਖ਼ਬਰ »

ਫੇਸਬੁੱਕ ਨੇ ਨਾਂਅ ਬਦਲ ਕੇ 'ਮੇਟਾ' ਰੱਖਿਆ

ਓਕਲੈਂਡ (ਅਮਰੀਕਾ), 28 ਅਕਤੂਬਰ ਅਕਤੂਬਰ (ਏਜੰਸੀ)- ਫੇਸਬੁੱਕ ਦੇ ਸੀ.ਈ.ਓ. ਮਾਰਕ ਜ਼ੁਕਰਬਰਗ ਨੇ ਆਪਣੀ ਕੰਪਨੀ ਨੂੰ 'ਮੇਟਾਵਰਸ' ਕੰਪਨੀ ਵਜੋਂ ਪੇਸ਼ ਕਰਨ ਦੀ ਯੋਜਨਾ ਤਹਿਤ ਫੇਸਬੁੱਕ ਦਾ ਨਾਂਅ ਬਦਲ ਕੇ 'ਮੇਟਾ' ਰੱਖਿਆ ਹੈ | ਫੇਸਬੁੱਕ ਦੇ ਸਾਬਕਾ ਅਧਿਕਾਰੀ ਸਮਿਧ ਚੱਕਰਵਰਤੀ ...

ਪੂਰੀ ਖ਼ਬਰ »

ਦਹਾਕਿਆਂ ਤੱਕ ਦਮਦਾਰ ਸਥਿਤੀ 'ਚ ਰਹੇਗੀ ਭਾਜਪਾ-ਪ੍ਰਸ਼ਾਂਤ ਕਿਸ਼ੋਰ

ਪਣਜੀ, 28 ਅਕਤੂਬਰ (ਏਜੰਸੀ)-ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ, ਜੋ ਆ ਰਹੀਆਂ ਗੋਆ ਵਿਧਾਨ ਸਭਾ ਚੋਣਾਂ ਲਈ ਤਿ੍ਣਮੂਲ ਕਾਂਗਰਸ ਦੇ ਗੋਆ ਮਿਸ਼ਨ ਨੂੰ ਮਜ਼ਬੂਤ ਕਰਨ ਦਾ ਜ਼ਿੰਮਾ ਸੰਭਾਲ ਰਹੇ ਹਨ, ਗੋਆ ਯਾਤਰਾ ਦੌਰਾਨ ਉਨ੍ਹਾਂ ਕਿਹਾ ਕਿ ਆਉਣ ਵਾਲੇ ਕਈ ਸਾਲਾਂ 'ਚ ਭਾਜਪਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਨੀਟ-ਯੂ.ਜੀ. 2021 ਦੇ ਨਤੀਜਿਆਂ ਨੂੰ ਐਲਾਨਣ ਦੀ ਇਜਾਜ਼ਤ

ਨਵੀਂ ਦਿੱਲੀ, 28 ਅਕਤੂਬਰ (ਜਗਤਾਰ ਸਿੰਘ)-ਨੀਟ-ਯੂ.ਜੀ. ਦੇ ਨਤੀਜਿਆਂ ਦਾ ਐਲਾਨ ਕਰਨ ਲਈ ਸੁਪਰੀਮ ਕੋਰਟ ਵਲੋਂ ਹਰੀ ਝੰਡੀ ਮਿਲ ਗਈ ਹੈ | ਅਦਾਲਤ ਨੇ ਬੰਬੇ ਹਾਈਕੋਰਟ ਦੇ ਫੈਸਲੇ 'ਤੇ ਰੋਕ ਲਾਉਂਦੇ ਹੋਏ 16 ਲੱਖ ਨਤੀਜਿਆਂ ਦਾ ਐਲਾਨ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ | ਦਰਅਸਲ ਬੰਬੇ ...

ਪੂਰੀ ਖ਼ਬਰ »

ਕੇਂਦਰ ਨੇ ਦੇਸ਼ ਵਿਆਪੀ ਕੋਵਿਡ ਰੋਕਥਾਮ ਉਪਾਅ 30 ਨਵੰਬਰ ਤੱਕ ਵਧਾਏ

ਨਵੀਂ ਦਿੱਲੀ, 28 ਅਕਤੂਬਰ (ਪੀ.ਟੀ.ਆਈ.)-ਕੇਂਦਰ ਸਰਕਾਰ ਨੇ ਦੇਸ਼ਵਿਆਪੀ ਕੋਵਿਡ ਰੋਕਥਾਮ ਉਪਾਅ 30 ਨਵੰਬਰ ਤੱਕ ਵਧਾ ਦਿੱਤੇ ਹਨ ਕਿਉਂਕਿ ਕੁਝ ਰਾਜਾਂ 'ਚ ਵਾਇਰਸ ਦਾ ਸਥਾਨਕ ਪੱਧਰ 'ਤੇ ਫੈਲਾਅ ਹੋਇਆ ਹੈ ਅਤੇ ਇਹ ਬਿਮਾਰੀ ਦੇਸ਼ 'ਚ ਇਕ ਜਨਤਕ ਸਿਹਤ ਚੁਣੌਤੀ ਬਣੀ ਹੋਈ ਹੈ | ਸਾਰੇ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਪੰਜ-ਪੰਜ ਲੱਖ ਦੀ ਸਹਾਇਤਾ ਦਾ ਐਲਾਨ

ਚੰਡੀਗ਼ੜ੍ਹ, (ਅ.ਬ.)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਿਕਰੀ ਬਾਰਡਰ 'ਤੇ ਵਾਪਰੇ ਹਾਦਸੇ 'ਚ ਤਿੰਨ ਕਿਸਾਨ ਔਰਤਾਂ ਦੇ ਮਾਰੇ ਜਾਣ ਦੀ ਘਟਨਾ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX