ਤਾਜਾ ਖ਼ਬਰਾਂ


ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  9 minutes ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  22 minutes ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਕੱਤਕ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸੰਭਾਲਿਆ ਅਹੁਦਾ

ਕੈਲਗਰੀ, 28 ਅਕਤੂਬਰ (ਜਸਜੀਤ ਸਿੰਘ ਧਾਮੀ)-ਪਾਰਲੀਮੈਂਟ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਅੱਜ ਆਪਣਾ ਅਹੁਦਾ ਸੰਭਾਲਿਆ ਹੈ | ਇਸ ਸਮੇਂ ਉਨ੍ਹਾਂ ਕਿਹਾ ਕਿ ਉਸ ਵਾਹਿਗੁਰੂ ਜੀ ਦੀ ਕ੍ਰਿਪਾ ...

ਪੂਰੀ ਖ਼ਬਰ »

ਪੁਣੇ ਪੁਲਿਸ ਨੇ ਐਨ.ਸੀ.ਬੀ. ਦੇ ਗਵਾਹ ਗੋਸਾਵੀ ਨੂੰ ਧੋਖਾਧੜੀ ਮਾਮਲੇ 'ਚ ਗਿ੍ਫ਼ਤਾਰ ਕੀਤਾ

ਪੁਣੇ (ਮਹਾਂਰਾਸ਼ਟਰ), 28 ਅਕਤੂਬਰ (ਏਜੰਸੀ)-ਕਰੂਜ਼ 'ਤੇ ਨਸ਼ੀਲੇ ਪਦਾਰਥ ਮਿਲਣ ਦੇ ਮਾਮਲੇ 'ਚ ਐਨ.ਸੀ.ਬੀ. ਨੇ ਆਜ਼ਾਦ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਧੋਖਾਧੜੀ ਦੇ ਇਕ ਮਾਮਲੇ 'ਚ ਵੀਰਵਾਰ ਨੂੰ ਗਿ੍ਫ਼ਤਾਰ ਕਰ ਲਿਆ | ਇਹ ਮਾਮਲਾ 2018 'ਚ ਦਰਜ ਕੀਤਾ ਗਿਆ ਸੀ | ਇਕ ...

ਪੂਰੀ ਖ਼ਬਰ »

ਪੰਜਾਬ 'ਚ ਸਰਕਲ ਸਟਾਈਲ ਕਬੱਡੀ ਸੁਪਰ ਲੀਗ ਜਲਦੀ ਸ਼ੁਰੂ ਕੀਤੀ ਜਾਵੇਗੀ-ਗਾਖਲ

ਜਲੰਧਰ, 28 ਅਕਤੂਬਰ (ਜਤਿੰਦਰ ਸਾਬੀ)- ਪੰਜਾਬ 'ਚ ਜਲਦ ਹੀ ਪੰਜਾਬ ਸਟਾਈਲ ਕਬੱਡੀ ਦੀ ਸੁਪਰਲੀਗ 25 ਫਰਵਰੀ ਤੋਂ 15 ਮਾਰਚ 2022 ਤੱਕ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਕਰਵਾਈ ਜਾਵੇਗੀ | ਇਹ ਜਾਣਕਾਰੀ ਲੀਗ ਦੇ ਪੈਟਰਨ ਪ੍ਰਵਾਸੀ ਭਾਰਤੀ ਤੇ ਖੇਡ ਪ੍ਰਮੋਟਰ ਅਮੋਲਕ ਸਿੰਘ ਗਾਖਲ ਨੇ ...

ਪੂਰੀ ਖ਼ਬਰ »

ਸਿਆਟਲ 'ਚ ਸਾਹਿਤਕ ਪ੍ਰੇਮੀਆਂ ਵਲੋਂ ਨਾਵਲ 'ਤਿੜਕਦੀ ਹਵੇਲੀ' ਜਾਰੀ

ਸਿਆਟਲ, 28 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਫ਼ਰਿਜ਼ਨੋ ਦੇ ਲੇਖਕ ਸਾਧੂ ਸਿੰਘ ਸੰਘਾ ਦਾ ਲਿਖਿਆ ਨਾਵਲ 'ਤਿੜਕਦੀ ਹਵੇਲੀ' ਸਿਆਟਲ 'ਚ ਸਾਹਿਤਕ ਪ੍ਰੇਮੀਆਂ ਵਲੋਂ ਜਾਰੀ ਕੀਤਾ ਗਿਆ ਅਤੇ ਲੇਖਕ ਸਾਧੂ ਸਿੰਘ ਸੰਘਾ ਨੂੰ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਟੀ.ਵੀ. ਅਦਾਕਾਰਾ ਕਾਮਿਆ ਪੰਜਾਬੀ ਕਾਂਗਰਸ 'ਚ ਸ਼ਾਮਿਲ

ਮੁੰਬਈ, 28 ਅਕਤੂਬਰ (ਏਜੰਸੀ)- ਟੀ.ਵੀ. ਅਦਾਕਾਰਾ ਕਾਮਿਆ ਪੰਜਾਬੀ ਵੀਰਵਾਰ ਨੂੰ ਇੰਡੀਅਨ ਨੈਸ਼ਨਲ ਕਾਂਗਰਸ 'ਚ ਸ਼ਾਮਿਲ ਹੋ ਗਈ ਅਤੇ ਉਨ੍ਹਾਂ ਕਿਹਾ ਕਿ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਤੇ ਪਿ੍ਅੰਕਾ ਗਾਂਧੀ ਵਾਡਰਾ ਦੇ ਮਾਰਗਦਰਸ਼ਨ 'ਚ ਕੰਮ ਕਰਨ ਨੂੰ ਲੈ ਕੇ ਉਤਸੁਕ ਹੈ | ...

ਪੂਰੀ ਖ਼ਬਰ »

ਸ਼ਾਹਰੁਖ ਦੇ ਬੰਗਲੇ 'ਮੰਨਤ' ਦੇ ਬਾਹਰ ਪ੍ਰਸੰਸਕਾਂ ਨੇ ਮਨਾਏ ਜਸ਼ਨ

ਮੁੰਬਈ, 28 ਅਕਤੂਬਰ (ਏਜੰਸੀ)- ਸ਼ਾਹਰੁਖ ਖ਼ਾਨ ਦੇ ਪ੍ਰਸੰਸਕਾਂ ਦੀ ਪ੍ਰਾਰਥਨਾ ਆਖਰ ਵੀਰਵਾਰ ਨੂੰ ਉਸ ਸਮੇਂ ਪੂਰੀ ਹੋ ਗਈ, ਜਦ ਬੰਬੇ ਹਾਈਕੋਰਟ ਨੇ ਆਰੀਅਨ ਨੂੰ ਜ਼ਮਾਨਤ ਦੇ ਦਿੱਤੀ | ਪ੍ਰਸੰਸਕਾਂ ਦੇ ਇਕ ਵੱਡੇ ਸਮੂਹ ਨੇ ਸ਼ਾਹਰੁਖ਼ ਦੇ ਬੰਗਲੇ ਦੇ ਬਾਹਰ ਇਕੱਠੇ ਹੋ ਕੇ ਖੁਸ਼ੀ ਮਨਾਈ | ਸ਼ਾਹਰੁਖ਼ ਦੇ ਛੋਟੇ ਪੁੱਤਰ ਅਬਰਾਮ ਦੇ ਚਿਹਰੇ 'ਤੇ ਟੈਰਿਸ 'ਤੇ ਖਲੋਤਿਆਂ ਖੁਸ਼ੀ ਸਾਫ ਝਲਕ ਰਹੀ ਸੀ | ਸਮਰਥਕਾਂ ਦੇ ਇਕ ਵੱਡੇ ਸਮੂਹ ਦੇ ਹੱਥਾਂ 'ਚ ਬੈਨਰ ਸੀ, ਜਿਸ 'ਤੇ ਲਿਖਿਆ ਸੀ 'ਰਾਜਕੁਮਾਰ ਆਰੀਅਨ ਵਾਪਸੀ 'ਤੇ ਤੁਹਾਡਾ ਸਵਾਗਤ' | ਕੁਝ ਸਮਰਥਕਾਂ ਨੇ ਆਤਿਸ਼ਬਾਜ਼ੀ ਵੀ ਕੀਤੀ | ਇਕ ਸਮਰਥਕ ਨੇ ਆਖਿਆ ਸਾਡੀ ਮੰਨਤ (ਪ੍ਰਾਰਥਨਾ) ਪੂਰੀ ਹੋ ਗਈ ਹੈ | ਇਸ ਤੋਂ ਇਲਾਵਾ ਫਿਲਮ ਨਿਰਮਾਤਾ ਰਾਹੁਲ ਢੋਲਕੀਆ, ਸੁਧੀਰ ਮਿਸ਼ਰਾ ਅਤੇ ਅਦਾਕਾਰ ਆਰ. ਮਾਧਵਨ ਨੇ ਆਰੀਅਨ ਦੀ ਜ਼ਮਾਨਤ ਦਾ ਸਵਾਗਤ ਕੀਤਾ |

ਖ਼ਬਰ ਸ਼ੇਅਰ ਕਰੋ

 

ਪੁਲਿਸ ਅਧਿਕਾਰੀ ਵਲੋਂ ਦਸਤਾਰ ਉਤਾਰਨ 'ਤੇ ਸਿੱਖਾਂ 'ਚ ਰੋਸ

ਲੰਡਨ, 28 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਪੁਲਿਸ ਅਧਿਕਾਰੀ ਵਲੋਂ ਇੱਕ ਸਿੱਖ ਦੀ ਦਸਤਾਰ ਦੀ ਬੇਅਦਬੀ ਕਰਨ 'ਤੇ ਸਿੱਖ ਭਾਈਚਾਰੇ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸਿੱਖ ਭਾਈਚਾਰੇ ਨੇ ਇਸ ਦੇ ਸਬੰਧ 'ਚ ਪੈਰੀਬਾਰ ਪੁਲਿਸ ਸ਼ਟੇਸ਼ਨ ਦੇ ਬਾਹਰ ਰੋਸ ...

ਪੂਰੀ ਖ਼ਬਰ »

ਛੋਟਾ ਜਹਾਜ਼ ਤਕਨੀਕੀ ਨੁਕਸ ਪੈਣ ਕਾਰਨ ਹਾਈਵੇਅ 'ਤੇ ਉੱਤਰਿਆ

ਟੋਰਾਂਟੋ, 28 ਅਕਤੂਬਰ (ਹਰਜੀਤ ਸਿੰਘ ਬਾਜਵਾ)-ਟੋਰਾਂਟੋ ਲਾਗਲੇ ਮਾਰਖਮ ਖੇਤਰ 'ਚ ਇਕ ਛੋਟਾ ਨਿੱਜੀ ਜਹਾਜ਼ ਕਿਸੇ ਤਕਨੀਕੀ ਨੁਕਸ ਦਾ ਸ਼ੱਕ ਪੈਣ 'ਤੇ ਚਾਲਕ ਵਲੋਂ ਸੁਰੱਖਿਅਤ ਜਗ੍ਹਾ ਵੇਖ ਕੇ ਇਸ ਨੂੰ 407 ਹਾਈਵੇਅ (ਰਾਜਮਾਰਗ) 'ਤੇ ਹੀ ਉਤਾਰ ਦਿੱਤਾ ਗਿਆ, ਪਤਾ ਲੱਗਾ ਹੈ ਕਿ ...

ਪੂਰੀ ਖ਼ਬਰ »

ਬਿ੍ਟੇਨ 'ਚ ਕੋਰੋਨਾ ਮਾਮਲਿਆਂ ਦੇ ਵਧਣ ਕਾਰਨ ਸਰਕਾਰ ਦੀ ਯੋਜਨਾ ਨੰਬਰ ਤਿੰਨ 'ਤੇ ਹੋਵੇਗਾ ਅਮਲ

ਲੰਡਨ, 28 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੋਰੋਨਾ ਵਾਇਰਸ ਦਾ ਡੈਲਟਾ ਵੇਰੀਐਂਟ ਬਿ੍ਟੇਨ 'ਚ ਤਬਾਹੀ ਮਚਾ ਰਿਹਾ ਹੈ | ਇੱਥੇ ਬੀਤੇ ਕੱਲ੍ਹ 24 ਘੰਟਿਆਂ 'ਚ ਕੋਰੋਨਾ ਲਾਗ ਦੇ 40,954 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਕਾਰਨ ਦੇਸ਼ 'ਚ ਕੁੱਲ ਕੇਸਾਂ ਦੀ ਗਿਣਤੀ 8 ਕਰੋੜ 8 ...

ਪੂਰੀ ਖ਼ਬਰ »

ਮਨਮੀਤ ਅਲੀਸ਼ੇਰ ਦੀ 5ਵੀਂ ਬਰਸੀ ਮੌਕੇ ਸਮਾਗਮ ਕਰਵਾਇਆ

ਬਿ੍ਸਬੇਨ, 28 ਅਕਤੂਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਅੱਜ ਤੋਂ ਪੰਜ ਸਾਲ ਪਹਿਲਾਂ 28 ਅਕਤੂਬਰ 2016 ਦੀ ਸਵੇਰ ਆਸਟਰੇਲੀਆ ਦੇ ਬਿ੍ਸਬੇਨ ਸ਼ਹਿਰ 'ਚ ਸਿਟੀ ਕਾਉਂਸਿਲ ਦੇ ਬੱਸ ਡਰਾਈਵਰ ਤੇ ਸ਼ਹਿਰ ਦਾ ਉੱਭਰਦਾ ਸਿਤਾਰਾ ਮਨਮੀਤ ਅਲੀਸ਼ੇਰ ਐਂਥਨੀ ਉਡਨ ਹੋਊ ਨਾਮੀ ਇਕ ਗੌਰੇ ਵਲੋਂ ...

ਪੂਰੀ ਖ਼ਬਰ »

ਜੀ-20 ਸੰਮੇਲਨ ਨੂੰ ਲੈ ਕੇ ਰੋਮ ਵਿਖੇ ਸਖਤ ਸੁਰੱਖਿਆ ਪ੍ਰਬੰਧ

ਵੀਨਸ (ਇਟਲੀ), 28 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੀ ਰਾਜਧਾਨੀ ਰੋਮ ਵਿਖੇ 30 ਅਤੇ 31 ਅਕਤੂਬਰ ਨੂੰ ਹੋਣ ਜਾ ਰਹੇ 16ਵੇਂ ਜੀ-20 ਸਾਰਕ ਸੰਮੇਲਨ ਨੂੰ ਲੈ ਕੇ ਇੱਥੇ ਬਹੁਤ ਹੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਰੋਮ ਦੇ ਐਯੁਰ ਮੈਟਰੋ ਸਟੇਸ਼ਨ ਨੇੜੇ ਜੀ-20 ਦੀ ਇਮਾਰਤ ਅਤੇ ...

ਪੂਰੀ ਖ਼ਬਰ »

ਯੂ.ਕੇ. ਦੀ ਬੌਰਿਸ ਸਰਕਾਰ ਨੇ ਕੋਰੋਨਾ ਦੇ ਨਾਂਅ 'ਤੇ 37 ਬਿਲੀਅਨ ਪੌਂਡ ਬਰਬਾਦ ਕੀਤੇ-ਰਿਪੋਰਟ

ਲੰਡਨ, 28 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੋਵਿਡ-19 'ਤੇ ਬਿ੍ਟਿਸ਼ ਸੰਸਦ ਦੀ ਇਕ ਹੈਰਾਨ ਕਰਨ ਵਾਲੀ ਰਿਪੋਰਟ ਨੇ ਪੂਰੇ ਬਿ੍ਟੇਨ ਨੂੰ ਹਿਲਾ ਕੇ ਰੱਖ ਦਿੱਤਾ ਹੈ | ਸੰਸਦ ਮੈਂਬਰਾਂ ਦੀ ਕਮੇਟੀ ਦੀ ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਯੂ.ਕੇ. ਸਰਕਾਰ ਕੋਵਿਡ-19 ਦੇ ...

ਪੂਰੀ ਖ਼ਬਰ »

ਕੈਨੇਡਾ 'ਚ ਦੀਵਾਲੀ ਦੀ ਡਾਕ ਟਿਕਟ ਜਾਰੀ

ਐਬਟਸਫੋਰਡ, 28 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਡਾਕ ਵਿਭਾਗ ਨੇ 4 ਨਵੰਬਰ ਨੂੰ ਆ ਰਹੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ 'ਤੇ ਡਾਕ ਟਿਕਟ ਜਾਰੀ ਕੀਤੀ ਹੈ | ਕੈਨੇਡਾ ਪੋਸਟ ਦੇ ਸੀ.ਈ.ਓ. ਡੱਗ ਈਟਿੰਜ਼ਰ ਨੇ ਦੱਸਿਆ ਕਿ ਦੀਵਾਲੀ ਦੀ ਇਹ ਡਾਕ ਟਿਕਟ ਉੱਘੇ ਡਿਜ਼ਾਈਨਰ ...

ਪੂਰੀ ਖ਼ਬਰ »

ਸਿਆਟਲ ਦੇ ਗੁਰੂ ਘਰਾਂ 'ਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸਿਆਟਲ, 28 ਅਕਤੂਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਵੱਖ-ਵੱਖ ਗੁਰੂ ਘਰਾਂ ਵਿਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਸਿਆਟਲ ਦੇ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਮੈਰਿਸਵੈੱਲ ਵਿਖੇ ਸਵੇਰੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ...

ਪੂਰੀ ਖ਼ਬਰ »

ਕੈਨੇਡਾ 'ਚ 3 ਪੰਜਾਬੀ ਟਰੱਕ ਚੋਰੀ ਦੇ ਦੋਸ਼ 'ਚ ਕਾਬੂ

ਟੋਰਾਂਟੋ, 28 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਪੁਲਿਸ ਨੇ ਧਰਵੰਤ ਗਿੱਲ (39), ਰਵਨੀਤ ਬਰਾੜ (25) ਅਤੇ ਦਵੇਸ਼ ਪਾਲ (23) ਨੂੰ ਵੱਡੀ ਗਣਿਤੀ 'ਚ (ਮਹਿੰਗੇ) ਸਾਮਾਨ ਨਾਲ਼ ਭਰੇ ਟਰੱਕ ਚੋਰੀ ਕਰਨ ਦੇ ਦੋਸ਼ਾਂ ਤਹਿਤ ਗਿ੍ਫ਼ਤਾਰ ਕੀਤਾ ਹੈ | ਮਿਲੀ ...

ਪੂਰੀ ਖ਼ਬਰ »

ਬਰੈਂਪਟਨ 'ਚ ਪੁਲਿਸ ਅਫ਼ਸਰ ਗਿ੍ਫ਼ਤਾਰ

ਟੋਰਾਂਟੋ, 28 ਅਕਤੂਬਰ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਟੋਰਾਂਟੋ ਨੇੜੇ ਬਰੈਂਪਟਨ ਸਿਟੀ 'ਚ ਪੀਲ ਪੁਲਿਸ ਦੇ ਕਾਂਸਟੇਬਲ ਪਵਨ ਸੰਧੂ ਨੂੰ ਧਮਕੀਆਂ ਦੇਣ ਅਤੇ ਸੱਟਾਂ ਲਗਾਉਣ ਦੋਸ਼ ਹੇਠ ਗਿ੍ਫ਼ਤਾਰ ਕਰਕੇ ਚਾਰਜ ਕੀਤੇ ਜਾਣ ਦੀ ਖ਼ਬਰ ਹੈ | ਪਤਾ ਲੱਗਾ ਹੈ ਕਿ ਇਹ ਘਟਨਾ ਉਸ ...

ਪੂਰੀ ਖ਼ਬਰ »

ਪਾਕਿਸਤਾਨ ਤਹਿਰੀਕ-ਏ-ਤਾਲਿਬਾਨ ਨੂੰ ਤੁਰੰਤ ਨੱਥ ਪਾਵੇ-ਮਲਾਲਾ

ਲੈਸਟਰ (ਇੰਗਲੈਂਡ), 28 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਨੋਬਲ ਸ਼ਾਂਤੀ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ ਨੇ ਬਰਮਿੰਘਮ 'ਚ  'ਆਦਿਲ ਸ਼ਾਹਜ਼ੇਬ' ਪ੍ਰੋਗਰਾਮ ਰਾਹੀਂ ਪਾਕਿਸਤਾਨ ਸਰਕਾਰ ਨੂੰ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਵਧਦੇ ਕਦਮ ਰੋਕਣ ਦੀ ਅਪੀਲ ਕੀਤੀ ਹੈ | ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਗਲਾਸਗੋ ਵਲੋਂ ਸਾਹਿਤਕ ਪ੍ਰੋਗਰਾਮ

ਗਲਾਸਗੋ, 28 ਅਕਤੂਬਰ (ਹਰਜੀਤ ਸਿੰਘ ਦੁਸਾਂਝ)- ਕੋਵਿਡ ਮਹਾਂਮਾਰੀ ਦੀਆਂ ਪਾਬੰਦੀਆਂ ਤੋਂ ਬਾਅਦ ਪਹਿਲੀ ਵਾਰ ਪੰਜਾਬੀ ਸਾਹਿਤ ਸਭਾ ਗਲਾਸਗੋ ਵਲੋਂ ਗਲਾਸਗੋ ਵਿਖੇ ਇਕ ਸਾਹਿਤਕ ਮਨੋਰੰਜਕ ਪ੍ਰੋਗਰਾਮ ਉਲੀਕਿਆ ਗਿਆ | ਇਸ ਪਰਿਵਾਰਕ ਪ੍ਰੋਗਰਾਮ 'ਚ ਬੱਚੇ ਬਜ਼ੁਰਗ ਅਤੇ ਵੱਡੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX