ਤਾਜਾ ਖ਼ਬਰਾਂ


ਕਰਨਾਟਕ:ਸੜਕ ਹਾਦਸੇ ਚ 5 ਲੋਕਾਂ ਦੀ ਮੌਤ, 13 ਜ਼ਖ਼ਮੀ
. . .  17 minutes ago
ਯਾਦਗਿਰੀ, 6 ਜੂਨ -ਕਰਨਾਟਕ ਦੇ ਯਾਦਗਿਰੀ ਜ਼ਿਲ੍ਹੇ ਵਿਚ ਇਕ ਕਾਰ ਦੇ ਸਟੇਸ਼ਨਰੀ ਟਰੱਕ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਰੂਪ ਵਿਚ ਜ਼ਖਮੀ...
ਐਨ.ਆਈ.ਏ. ਵਲੋਂ ਤਲਵੰਡੀ ਭਾਈ ਖੇਤਰ ਚ ਛਾਪੇਮਾਰੀ
. . .  20 minutes ago
ਤਲਵੰਡੀ ਭਾਈ, 6 ਜੂਨ (ਕੁਲਜਿੰਦਰ ਸਿੰਘ ਗਿੱਲ)-ਕੌਮੀਂ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਤਲਵੰਡੀ ਭਾਈ ਖੇਤਰ ਵਿਚ ਅੱਜ ਮੁੜ ਦਸਤਕ ਦਿੰਦਿਆਂ ਤਲਵੰਡੀ ਭਾਈ, ਪਿੰਡ ਲੱਲੇ, ਘੱਲ ਖੁਰਦ,ਬੂਈਆਂ ਵਾਲਾ...
ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ
. . .  31 minutes ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਅੱਜ ਘੱਲੂਘਾਰਾ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਕਰੀਬ ਸਾਰੇ ਬਾਜ਼ਾਰ ਬੰਦ...
ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ
. . .  about 1 hour ago
ਨਵੀਂ ਦਿੱਲੀ, 6 ਜੂਨ-ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ ਅੱਜ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ।ਬੋਰਿਸ ਪਿਸਟੋਰੀਅਸ ਭਾਰਤ ਦੇ ਚਾਰ ਦਿਨਾਂ...
ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਂਅ ਸੰਦੇਸ਼
. . .  about 1 hour ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ ਸਮਾਪਤੀ ਉਪਰੰਤ ਅਕਾਲ ਤਖ਼ਤ ਸਕਤਰੇਤ ਦੇ ਬਾਹਰ ਸਰਬੱਤ ਖਾਲਸਾ ਵਲੋਂ ਥਾਪੇ ਕਾਰਜਕਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਆਈ.ਏ. ਦੀ ਦਸਤਕ
. . .  about 1 hour ago
ਸ੍ਰੀ ਮੁਕਤਸਰ ਸਾਹਿਬ,6 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਫਿਰ ਐਨ.ਆਈ.ਏ. ਦੀ ਟੀਮ ਨੇ ਅਬੋਹਰ ਰੋਡ ਬਾਈਪਾਸ 'ਤੇ ਰਹਿਣ ਵਾਲੇ ਇਕ ਵਿਅਕਤੀ ਤੋਂ ਪੁੱਛ-ਗਿੱਛ ਕੀਤੀ।ਫਿਲਹਾਲ ਐਨ.ਆਈ.ਏ. ਦੀ ਟੀਮ ਦੁਆਰਾ...
ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸੰਗਤਾਂ ਨੂੰ ਸਿਮਰਨਜੀਤ ਸਿੰਘ ਮਾਨ ਦਾ ਸੰਬੋਧਨ
. . .  about 1 hour ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ
. . .  about 1 hour ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ ਹੋ ਗਿਆ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
. . .  about 1 hour ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਘੱਲੂਘਾਰਾ ਯਾਦਗਾਰੀ ਸਮਾਗਮ
. . .  about 1 hour ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-39 ਵਰ੍ਹੇ ਪਹਿਲਾਂ ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਨੂੰ ਸਮਰਪਤ ਯਾਦਗਾਰੀ ਸਮਾਗਮ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਜਾ ਰਿਹਾ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਨਾਭਾ 'ਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਝਟਕਾ,ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
. . .  1 day ago
ਨਾਭਾ,5 ਜੂਨ (ਜਗਨਾਰ ਸਿੰਘ ਦੁਲੱਦੀ/ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਨਾਭਾ ਵਿਚ ਉਸ ਸਮੇਂ ਅੱਜ ਜ਼ੋਰਦਾਰ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਕਰਜ਼ੇ ਦੇ ਨਪੀੜੇ ਮੰਡੀ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 5 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ (ਬਠਿੰਡਾ) ਵਿਖੇ ਜਗਸੀਰ ਸਿੰਘ ਨਾਂਅ ਦੇ ਇਕ ਕਿਸਾਨ ਵਲੋ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮਿ੍ਤਕ ਕਿਸਾਨ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ...
ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ
. . .  1 day ago
ਸ੍ਰੀ ਚਮਕੌਰ ਸਾਹਿਬ, 5 ਜੂਨ (ਜਗਮੋਹਨ ਸਿੰਘ ਨਾਰੰਗ)-ਅੱਜ ਦੇਰ ਸ਼ਾਮ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ...
ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਅਤੇ ਭਾਈ ਬਗੀਚਾ ਸਿੰਘ ਵੜੈਚ ਗ੍ਰਿਫ਼ਤਾਰ, ਪੁਲਿਸ ਨੇ ਖ਼ੁਦ ਨਹੀਂ ਕੀਤੀ ਪੁਸ਼ਟੀ
. . .  1 day ago
ਸਮਾਣਾ (ਪਟਿਆਲਾ), 5 ਜੂਨ (ਸਾਹਿਬ ਸਿੰਘ)-ਘੱਲੂਘਾਰਾ ਹਫ਼ਤੇ ਨੂੰ ਲੈ ਕੇ ਸਮਾਣਾ ਪੁਲਿਸ ਨੇ ਗਰਮ-ਖ਼ਿਆਲੀ ਸਿੱਖਾਂ ਦੀ ਫੜ੍ਹੋ ਫੜ੍ਹੀ ਸ਼ੁਰੂ ਕਰ ਦਿੱਤੀ ਹੈ। ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ...
ਨਵਾਂਸ਼ਹਿਰ ਲਾਗੇ ਆਪ ਵਿਧਾਇਕ ਦੀ ਗੱਡੀ ਨਾਲ ਹਾਦਸੇ ਚ ਇਕ ਦੀ ਮੌਤ, ਤਿੰਨ ਜ਼ਖ਼ਮੀ
. . .  1 day ago
ਨਵਾਂਸ਼ਹਿਰ, 5 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਲਾਗੇ ਮੁੱਖ ਮਾਰਗ ਤੇ ਬਾਬਾ ਬਕਾਲਾ ਤੋਂ 'ਆਪ' ਵਿਧਾਇਕ ਦੀ ਗੱਡੀ ਨਾਲ ਹੋਏ ਭਿਆਨਕ ਹਾਦਸੇ 'ਚ ਪਿੰਡ ਮਜਾਰੀ ਦੇ ਸੂਬੇਦਾਰ ਦਰਸ਼ਨ ਸਿੰਘ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜ਼ਖ਼ਮੀ...
ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਨੇੜਲੇ ਪਿੰਡ ਉੱਪਲੀ ਵਿਖੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ...
ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਬੋਲੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ
. . .  1 day ago
ਨਵੀਂ ਦਿੱਲੀ, 5 ਜੂਨ-ਪਟਨਾ, ਜੰਮੂ ਵਿਚ ਗੈਰ-ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਇਕ ਜ਼ਿੰਮੇਵਾਰ ਵਿਰੋਧੀ ਧਿਰ ਚਾਹੁੰਦੇ ਹਾਂ, ਪਰ ਇਹ ਇਕ ਵੱਖਰੀ ਕਿਸਮ ਦੀ...
‘ਅੰਦੋਲਨ ਵਾਪਸ ਲੈਣ ਦੀ ਖ਼ਬਰ ਬਿਲਕੁਲ ਅਫ਼ਵਾਹ’, ਬਜਰੰਗ ਪੁਨੀਆ ਬੋਲੇ- ਅਸੀਂ ਨਾ ਪਿੱਛੇ ਹਟੇ ਹਾਂ ਤੇ ਨਾ ਹੀ ਅਸੀਂ..
. . .  1 day ago
ਨਵੀਂ ਦਿੱਲੀ, 5 ਜੂਨ-ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਅੰਦੋਲਨ ਨੂੰ ਵਾਪਸ ਲੈਣ ਦੀਆਂ ਖਬਰਾਂ ਵਿਚਾਲੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ...
ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਮਿਲੀ ਇਜਾਜ਼ਤ
. . .  1 day ago
ਨਵੀਂ ਦਿੱਲੀ, 5 ਜੂਨ- ਦਿੱਲੀ ਹਾਈ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ....
ਮੁਖ਼ਤਾਰ ਅੰਸਾਰੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ
. . .  1 day ago
ਲਖਨਊ, 5 ਜੂਨ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ...
ਅਸੀਂ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹੋਏ- ਸਾਕਸ਼ੀ ਮਲਿਕ, ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 5 ਜੂਨ- ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਲੋਂ ਭਾਰਤੀ ਰੇਲਵੇ ਵਿਚ ਓ.ਐਸ.ਡੀ. (ਖੇਡਾਂ) ਵਜੋਂ ਆਪਣੇ ਅਹੁਦਿਆਂ ’ਤੇ ਮੁੜ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਫ਼ਰਜ਼ੀ ਦੱਸਦਿਆਂ....
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ
. . .  1 day ago
ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ....
ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ....
ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  1 day ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਕੱਤਕ ਸੰਮਤ 553

ਸੰਗਰੂਰ

ਲੋੜਵੰਦਾਂ ਦੀਆਂ ਸੁਵਿਧਾਵਾਂ 'ਚ ਅਣਗਹਿਲੀ ਵਰਤਣ ਵਾਲਾ ਕੋਈ ਵੀ ਅਧਿਕਾਰੀ ਬਖ਼ਸ਼ਿਆ ਨਹੀਂ ਜਾਵੇਗਾ-ਭਾਰਤ ਭੂਸ਼ਨ ਆਸ਼ੂ

 ਸੰਗਰੂਰ, 29 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਦੇ ਖ਼ੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਅਤੇ ਚੇਅਰਮੈਨ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਸੰਗਰੂਰ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਸ਼ਿਕਾਇਤ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀਆਂ ਨੇ ਪ੍ਰਬੰਧਕੀ ਕੰਪਲੈਕਸ ਬਾਹਰ ਦਿੱਤਾ ਧਰਨਾ

ਸੰਗਰੂਰ, 29 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਡੈਮੋਕਰੈਟਿਕ ਮਨਰੇਗਾ ਫ਼ਰੰਟ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਰੋਹ ਭਰਪੂਰ ਧਰਨਾ ਦਿੱਤਾ ਗਿਆ ਜਿਸ ਅੰਦਰ ਵੱਡੀ ਗਿਣਤੀ ਵਿਚ ਮਨਰੇਗਾ ਕਾਮਿਆਂ ਨੇ ਸ਼ਮੂਲੀਅਤ ਕੀਤੀ | ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕੇਜਰੀਵਾਲ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਹੋਈ ਬਦਸਲੂਕੀ ਦੀ ਲੀਗਲ ਸੈੱਲ ਨੇ ਕੀਤੀ ਨਿੰਦਾ

ਸੰਗਰੂਰ, 29 ਅਕਤੂਬਰ (ਧੀਰਜ ਪਸ਼ੌਰੀਆ)-ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਆਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਸੰਗਰੂਰ ਪੁੱਜਣ 'ਤੇ ਪੱਤਰਕਾਰਾਂ ਨਾਲ ਹੋਈ ਬਦਸਲੂਕੀ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਲੀਗਲ ਸੈੱਲ ਦੇ ਐਡ. ...

ਪੂਰੀ ਖ਼ਬਰ »

ਬੇਰੁਜ਼ਗਾਰ ਡੀ.ਪੀ.ਈ. ਅਧਿਆਪਕਾਂ ਵਲੋਂ ਭਲਕੇ ਕੀਤਾ ਜਾਵੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ

ਸੰਗਰੂਰ, 29 ਅਕਤੂਬਰ (ਧੀਰਜ ਪਸ਼ੋਰੀਆ)-ਲੰਬੇ ਸਮੇਂ ਤੋਂ ਰੁਜ਼ਗਾਰ ਲਈ ਸੰਘਰਸ਼ ਕਰ ਰਹੀ ਨਵੀਂ ਬੇਰੁਜ਼ਗਾਰ ਡੀ.ਪੀ.ਈ. ਅਧਿਆਪਕ ਯੂਨੀਅਨ ਵਲੋਂ 31 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਬੇਲੋੜੇ ਬਿਆਨ ਦੇਣ ਤੋਂ ਪਰਹੇਜ਼ ਕਰਨ-ਪਰਮਿੰਦਰ ਸਿੰਘ ਢੀਂਡਸਾ

ਲਹਿਰਾਗਾਗਾ, 29 ਅਕਤੂਬਰ (ਪ੍ਰਵੀਨ ਖੋਖਰ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 2022 ਦੀਆਂ ਚੋਣਾਂ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਨਾਲ ਰਲ ਕੇ ਚੋਣ ਲੜਨ ਸਬੰਧੀ ਦਿੱਤੇ ਜਾ ਰਹੇ ਬੇਲੋੜੇ ਤੇ ਬੇਤੁੱਕੇ ਬਿਆਨਾਂ ਤੋਂ ਗੁਰੇਜ਼ ਕਰਨ | ਇਨ੍ਹਾਂ ...

ਪੂਰੀ ਖ਼ਬਰ »

ਕਰਮਚਾਰੀਆਂ ਨੇ ਆਸ਼ੂ ਦੀ ਆਮਦ 'ਤੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਸੰਗਰੂਰ, 29 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਕਲਮ ਛੋੜ ਹੜਤਾਲ ਦੌਰਾਨ ਮੁਲਾਜ਼ਮਾਂ ਦੇ ਭਾਰੀ ਇਕੱਠ ਵਲੋਂ ਅੱਜ ਜ਼ਿਲ੍ਹਾ ਪ੍ਬੰਧਕੀ ਕੰਪਲੈਕਸ ਸੰਗਰੂਰ ਵਿਖੇ ਮੀਟਿੰਗ ਕਰਨ ਪਹੁੰਚੇ ਕੈਬਨਿਟ ...

ਪੂਰੀ ਖ਼ਬਰ »

ਅਕਾਲ ਕਾਲਜ ਫਾਰ ਵੁਮੈਨ ਸੰਗਰੂਰ ਦੇ ਚੇਅਰਮੈਨ ਸਮੇਤ ਪ੍ਰਬੰਧਕ ਕਮੇਟੀ ਵਿਰੁੱਧ ਕੇਸ ਦਰਜ

ਸੰਗਰੂਰ, 29 ਅਕਤੂਬਰ (ਫੁੱਲ, ਦਮਨ, ਬਿੱਟਾ)-ਪੁਲਿਸ ਨੇ ਸਥਾਨਕ ਅਕਾਲ ਕਾਲਜ ਫਾਰ ਵੁਮੈਨ ਦੇ ਚੇਅਰਮੈਨ ਕਰਨਬੀਰ ਸਿੰਘ ਸਿਬੀਆ, ਪ੍ਰਬੰਧਕ ਕਮੇਟੀ ਅਤੇ ਕੁਝ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਦਫ਼ਾ 353, 186, 355, 294, 506, 148, 149, 120ਬੀ ਅਧੀਨ ਕੇਸ ਦਰਜ਼ ਕੀਤਾ ਹੈ | ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਭਲਕੇ ਆਂਗਣਵਾੜੀ ਵਰਕਰਾਂ ਰਜ਼ੀਆ ਸੁਲਤਾਨਾ ਦੇ ਘਰ ਅੱਗੇ ਕਰਨਗੀਆਂ ਰੋਸ ਪ੍ਰਦਰਸ਼ਨ

ਅਮਰਗੜ੍ਹ, 29 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਕੋਲੋਂ ਮਨਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਹੈ ਤੇ ਇਸੇ ਲੜੀ ਦੇ ਤਹਿਤ 31 ਅਕਤੂਬਰ ਦਿਨ ਐਤਵਾਰ ਨੂੰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ...

ਪੂਰੀ ਖ਼ਬਰ »

ਬਰਨਾਲਾ ਜ਼ਿਲ੍ਹੇ ਨੂੰ ਮਿਲੇ ਤਿੰਨ ਨਵੇਂ ਐਸ.ਪੀ.

ਬਰਨਾਲਾ, 29 ਅਕਤੂਬਰ (ਰਾਜ ਪਨੇਸਰ)-ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਵਿਭਾਗ ਵਲੋਂ ਜਾਰੀ ਕੀਤੀ ਗਈ ਸੂਚੀ ਦੇ ਅਨੁਸਾਰ ਜ਼ਿਲ੍ਹਾ ਬਰਨਾਲਾ 'ਚ ਐਸ.ਪੀਜ਼ ਦੀਆਂ ਖ਼ਾਲੀ ਪਈਆਂ ਪੋਸਟਾਂ ਭਰੀਆਂ ਗਈਆਂ ਹਨ | ਸੂਚੀ ਅਨੁਸਾਰ ਕਰਨਵੀਰ ਸਿੰਘ (ਪੀ.ਪੀ.ਐਸ) ਨੂੰ ਐਸ.ਪੀ. ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਹੋਈ ਮੌਤ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 29 ਅਕਤੂਬਰ (ਧੀਰਜ ਪਸ਼ੌਰੀਆ)-ਜੱਜ ਅਜੀਤਪਾਲ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਜਸਵੀਰ ਸਿੰਘ ਸਰਾਓ ਵਲੋਂ ਕੀਤੀ ਪੈਰਵੀ ਤੋਂ ਬਾਅਦ ਸੜਕ ਹਾਦਸੇ ਵਿਚ ਹੋਈ ਮੌਤ ਦੇ ਇਕ ਮਾਮਲੇ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »

ਕਿਸਾਨੀ ਮੋਰਚੇ ਲਈ ਲੰਗਰਾਂ ਦੀ ਰਸਦ ਭੇਜੀ

ਅਮਰਗੜ੍ਹ, 29 ਅਕਤੂਬਰ (ਜਤਿੰਦਰ ਮੰਨਵੀ)-ਕਿਸਾਨ ਮਾਰੂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਨੌਜਵਾਨ ਆਗੂ ਜਸਵੀਰ ਸਿੰਘ ਜੱਸੀ ਮੰਨਵੀ ਦੇ ਸਹਿਯੋਗ ਨਾਲ ਮੰਨਵੀ ਨਗਰ ਨਿਵਾਸੀਆਂ ਵੱਲੋਂ ਲੰਗਰ ਲਈ ਰਸਦ ਦੀ ਗੱਡੀ ਭੇਜੀ ਗਈ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਪੂਰਾ ਕਰੇਗੀ-ਨੇਹਾ ਸਿੱਧੂ

ਲਹਿਰਾਗਾਗਾ, 29 ਅਕਤੂਬਰ (ਪ੍ਰਵੀਨ ਖੋਖਰ) ਪੰਜਾਬ ਦੇ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ ਕਾਂਗਰਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਸਾਬਕਾ ਸੂਬਾ ਜਨਰਲ ਸਕੱਤਰ ਹਰਦੇਵ ਸਿੰਘ ਸਕਰੌਦੀ ਨਹੀਂ ਰਹੇ

ਭਵਾਨੀਗੜ੍ਹ, 29 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸਾਬਕਾ ਸੂਬਾ ਜਨਰਲ ਸਕੱਤਰ ਅਤੇ ਕਿਸਾਨੀ ਘੋਲਾਂ ਵਿਚ ਅੱਗੇ ਹੋ ਕੇ ਸੰਘਰਸ਼ ਕਰਨ ਵਾਲੇ ਹਰਦੇਵ ਸਿੰਘ ਸਕਰੌਦੀ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ...

ਪੂਰੀ ਖ਼ਬਰ »

ਪਹਿਲੀ ਤੋਂ 30 ਨਵੰਬਰ ਤੱਕ ਬਣਨਗੀਆਂ ਨਵੀਆਂ ਵੋਟਾਂ

ਮਲੇਰਕੋਟਲਾ, 29 ਅਕਤੂਬਰ (ਕੁਠਾਲਾ)-ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਸ੍ਰੀ ਰਾਮਵੀਰ ਨੇ ਅੱਜ ਇੱਥੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵੋਟਰ ਸੂਚੀਆਂ ਦੀ ਸਮਰੀ ਰਵੀਜਨ ਦਾ ਕੰਮ ਮਲੇਰਕੋਟਲਾ ਜ਼ਿਲ੍ਹੇ 'ਚ 1 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ | ਇਸ ਲਈ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਮੁਹੱਲਾ ਵਾਸੀਆਂ ਨੇ ਲਾਇਆ ਧਰਨਾ

ਮਲੇਰਕੋਟਲਾ, 29 ਅਕਤੂਬਰ (ਪਾਰਸ ਜੈਨ)-ਲੁਧਿਆਣਾ ਬਾਈਪਾਸ ਦੇ ਨੇੜੇ ਹੀ ਸਥਿਤ ਇਕ ਮੁਹੱਲੇ 'ਚ ਪਿਛਲੇ ਕਈ ਦਿਨਾਂ ਤੋਂ ਪੀਣ ਵਾਲਾ ਪਾਣੀ ਦੀ ਸਪਲਾਈ ਨਾ ਆਉਣ ਦੇ ਕਾਰਨ ਮੁਹੱਲਾ ਵਾਸੀਆਂ ਨੇ ਲੁਧਿਆਣਾ ਪਟਿਆਲਾ ਮੁੱਖ ਮਾਰਗ ਤੇ ਧਰਨਾ ਲਾਇਆ | ਇਸ ਸਬੰਧੀ ਮੁਹੱਲਾ ਵਾਸੀਆਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦਾ ਧਰਨਾ ਅੱਜ

ਸੁਨਾਮ ਊਧਮ ਸਿੰਘ ਵਾਲਾ, 29 ਅਕਤੂਬਰ (ਧਾਲੀਵਾਲ, ਭੁੱਲਰ)-ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਦੌਰਾਨ ਸਥਾਨਕ ਟ੍ਰੈਂਡਜ਼ ਮਾਲ ਅੱਗੇ ਅਣਮਿੱਥੇ ਸਮੇਂ ਲਈ ਦਿੱਤੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਅੱਜ ਵੱਡੇ ਸੰਘਰਸ਼ ਦੀ ਤਿਆਰ ਕਰ ਸਕਦੇ ਹਨ ਰੂਪ–ਰੇਖਾ

ਸੰਗਰੂਰ, 29 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਸ੍ਰੀ ਰਮੇਸ਼ ਗੈਚੰਡ ਨੇ ਕਿਹਾ ਕਿ ਨਗਰ ਕੌਂਸਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਮੁਲਾਜ਼ਮਾਂ ਦੀ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਵਿਚ 13 ਮਈ ਤੋਂ 1 ਜੁਲਾਈ ਤੱਕ ਹੜਤਾਲ ਕੀਤੀ ...

ਪੂਰੀ ਖ਼ਬਰ »

ਸ਼ਹੀਦ ਕਿਸਾਨ ਮੋਰਚੇ ਦੇ ਗੁਰਬਖ਼ਸ਼ ਸਿੰਘ ਕਾਹਲ ਦੇ ਭੋਗ ਸਮੇਂ ਵੱਖ-ਵੱਖ ਰਾਜਨੀਤਕ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਛਾਜਲੀ, 29 ਅਕਤੂਬਰ (ਕੁਲਵਿੰਦਰ ਸਿੰਘ ਰਿੰਕਾ)-ਪਿੰਡ ਛਾਜਲੀ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਹੁਤ ਹੀ ਸਰਗਰਮ ਅਤੇ ਮੌਜੂਦਾ ਖੇਤੀ ਸਬੰਧੀ ਸੰਘਰਸ਼ ਲਈ ਆਪਣਾ ਭਰਪੂਰ ਯੋਗਦਾਨ ਦੇਣ ਵਾਲੇ ਮੈਂਬਰ ਸਰਦਾਰ ਗੁਰਬਖ਼ਸ਼ ਸਿੰਘ ਦਾ ਦਿੱਲੀ ਧਰਨੇ ਤੋਂ ...

ਪੂਰੀ ਖ਼ਬਰ »

ਸੰਗਤੀਵਾਲਾ ਨੇ ਮੁੱਖ ਮੰਤਰੀ ਨੂੰ ਸਿਵਲ ਹਸਪਤਾਲ 'ਚ ਸੁਧਾਰ ਲਈ ਦਿੱਤਾ ਮੰਗ-ਪੱਤਰ

ਸੁਨਾਮ ਊਧਮ ਸਿੰਘ ਵਾਲਾ, 29 ਅਕਤੂਬਰ (ਭੁੱਲਰ, ਧਾਲੀਵਾਲ)-ਸੁਨਾਮ ਸਿਵਲ ਹਸਪਤਾਲ ਵਿੱਚ ਸੇਵਾ ਨਿਭਾਅ ਰਹੇ ਦਰਜਾ ਚਾਰ ਕਰਮਚਾਰੀ ਸੁਖਦੇਵ ਸਿੰਘ ਸੰਗਤੀਵਾਲਾ ਵਲੋਂ ਹਸਪਤਾਲ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਅਤੇ ਸ਼ਹੀਦ ਊਧਮ ਸਿੰਘ ਦੀ ਯਾਦ 'ਚ ਸੁਨਾਮ ਵਿਖੇ ਮੈਡੀਕਲ ...

ਪੂਰੀ ਖ਼ਬਰ »

ਹਾਈਕੋਰਟ ਦੇ ਹੁਕਮਾਂ ਤਹਿਤ ਨਹਿਰ ਦੇ ਪੁਲ ਦੇ ਦੋਵੇਂ ਪਾਸਿਓਾ ਅਪਰੋਚ ਸੜਕ ਬਣਾਉਣ ਦਾ ਕੰਮ ਸ਼ੁਰੂ

ਲਹਿਰਾਗਾਗਾ, 29 ਅਕਤੂਬਰ (ਪ੍ਰਵੀਨ ਖੋਖਰ)-ਲਹਿਰਾ-ਸੁਨਾਮ ਮੁੱਖ ਮਰਗ ਤੇ ਸਥਿਤ ਘੱਗਰ ਬਰਾਂਚ ਦੇ ਪੁਲ ਦੇ ਦੋਵੇਂ ਪਾਸਿਓ ਅਪਰੋਚ ਰੋਡ ਬਣਾਉਣ ਦੇ ਕੰਮ ਸ਼ੁਰੂ ਹੋਣ ਨਾਲ ਜਿੱਥੇ ਲੋਕਾਂ ਵਿੱਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਉੱਥੇ ਸੱਤਾਧਾਰੀ ਪਾਰਟੀ ਦੀ ...

ਪੂਰੀ ਖ਼ਬਰ »

ਅਰਿਹੰਤ ਸਪਿਨਿੰਗ ਮਿੱਲ ਵਲੋਂ ਪਿੰਡ ਹੈਦਰ ਨਗਰ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ 31 ਨੂੰ

ਮਲੇਰਕੋਟਲਾ, 29 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਸਥਾਨਕ ਅਰਿਹੰਤ ਸਪਿਨਿੰਗ ਮਿੱਲ ਵਲੋਂ ਆਜ਼ਾਦ ਫਾਉੂਾਡੇਸ਼ਨ ਟਰੱਸਟ ਦੇ ਪ੍ਰਬੰਧ ਹੇਠ ਜ਼ਿਲ੍ਹਾ ਮਲੇਰਕੋਟਲਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪਾਂ ਦੀ ਲੜੀ ਤਹਿਤ ਵੱਖ-ਵੱਖ ਪਿੰਡਾਂ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸੰਬੰਧਿਤ 20 ਨਵੀਆਂ ਸੇਵਾਵਾਂ-ਗੁਰਮੀਤ ਕੁਮਾਰ ਈ.ਏ.ਸੀ.

ਮਲੇਰਕੋਟਲਾ, 29 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਜ਼ਿਲ੍ਹਾ ਮਲੇਰਕੋਟਲਾ ਦੇ ਐਕਸਟਰਾ ਸਹਾਇਕ ਕਮਿਸ਼ਨਰ (ਯੂ.ਟੀ) ਸ੍ਰੀ ਗੁਰਮੀਤ ਕੁਮਾਰ ਨੇ ਅੱਜ ਇੱਥੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ 'ਚ ਤਕਨੀਕੀ ਸਿੱਖਿਆ ਨਾਲ ਸੰਬੰਧਿਤ 20 ਨਵੀਆਂ ...

ਪੂਰੀ ਖ਼ਬਰ »

ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਉਣ ਦੀ ਸ਼ੁਰੂਆਤ

ਲੌਂਗੋਵਾਲ, 29 ਅਕਤੂਬਰ (ਵਿਨੋਦ, ਖੰਨਾ)-ਸਲਾਈਟ ਟੂ ਬੀ ਯੂਨੀਵਰਸਿਟੀ ਲੌਂਗੋਵਾਲ ਵਿਖੇ ਕੇਂਦਰੀ ਵਿਜੀਲੈਂਸ ਕਮਿਸ਼ਨ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਉਣ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਵਰ੍ਹੇ ਚੌਕਸੀ ਜਾਗਰੂਕਤਾ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਸੁਵਿਧਾ ਕੈਂਪਾਂ 'ਤੇ ਅਕਾਲੀ ਦਲ ਨੇ ਉਠਾਏ ਸਵਾਲ

ਸੰਦੌੜ, 29 ਅਕਤੂਬਰ (ਜਸਵੀਰ ਸਿੰਘ ਜੱਸੀ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਅੱਜ ਪੰਜਾਬ ਸਰਕਾਰ ਵਲੋਂ ਅੱਜ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਕੈਂਪ ਲਾਕੇ ਬਿੱਲ ਮੁਆਫ਼ੀ ਦੇ ਫਾਰਮ ਭਰੇ ਜਾ ਰਹੇ ਹਨ ਅਤੇ ਸੁਵਿਧਾ ਕੈਂਪਾਂ ਦੇ ...

ਪੂਰੀ ਖ਼ਬਰ »

ਸਾਹਿਤਕਾਰਾਂ ਨੇ ਸੀ.ਬੀ.ਐਸ.ਈ. ਵਲੋਂ ਪੰਜਾਬੀ ਭਾਸ਼ਾ ਨਾਲ ਕੀਤੇ ਵਿਤਕਰੇ ਦਾ ਕੀਤਾ ਵਿਰੋਧ

ਸੁਨਾਮ ਊਧਮ ਸਿੰਘ ਵਾਲਾ, 29 ਅਕਤੂਬਰ (ਭੁੱਲਰ, ਧਾਲੀਵਾਲ)-ਸਾਹਿਤ ਸਭਾ ਸੁਨਾਮ ਦੀ ਇਕ ਅਹਿਮ ਮੀਟਿੰਗ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਅਸਮਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਰੋਜ ਗਾਰਡਨ ਵਿਖੇ ਹੋਈ ਜਿਸ ਵਿਚ ਚਰਚਾ ਦੌਰਾਨ ਪਿਛਲੇ ਦਿਨੀਂ ਸੀ.ਬੀ.ਐਸ.ਈ. ਵਲੋਂ ਪੰਜਾਬੀ ...

ਪੂਰੀ ਖ਼ਬਰ »

ਸਕੂਲ ਵੈਨ ਸੁਸਾਇਟੀ ਦੇ ਮਸਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ-ਢੀਂਡਸਾ

ਮੂਣਕ, 29 ਅਕਤੂਬਰ (ਵਰਿੰਦਰ ਭਾਰਦਵਾਜ)-ਸ੍ਰੀ ਗੁਰੂ ਤੇਗ ਬਹਾਦਰ ਸਕੂਲ ਵੈਨ ਵੈੱਲਫੇਅਰ ਸੁਸਾਇਟੀ ਮੂਣਕ ਦੇ ਆਗੂਆਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਪਾਰਟੀ ਦੇ ਸੀਨੀਅਰ ਆਗੂ ਸ. ਪਰਮਿੰਦਰ ਸਿੰਘ ਢੀਂਡਸਾ ਅਤੇ ਹਲਕਾ ਵਿਧਾਇਕ ਨੂੰ ਵੈਨਾਂ ਦਾ ਟੈਕਸ ਮੁਆਫ਼, ਬੀਮਾ ...

ਪੂਰੀ ਖ਼ਬਰ »

ਹਾਦਸੇ 'ਚ ਮਾਰੀਆਂ ਗਈਆਂ ਕਿਸਾਨ ਔਰਤਾਂ ਨੂੰ ਦਿੱਤੀ ਸ਼ਰਧਾਂਜਲੀ

ਲਹਿਰਾਗਾਗਾ, 29 ਅਕਤੂਬਰ (ਅਸ਼ੋਕ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵਲੋਂ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਪੱਕਾ ਮੋਰਚਾ ਲਗਾਤਾਰ ਜਾਰੀ ਹੈ | ਟਿਕਰੀ-ਬਹਾਦਰਗੜ੍ਹ ਸਰਹੱਦ 'ਤੇ ਵੀਰਵਾਰ ਨੂੰ ਤਿੰਨ ਕਿਸਾਨ ਔਰਤਾਂ ਦੇ ਟਰੱਕ ...

ਪੂਰੀ ਖ਼ਬਰ »

ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਜਖੇਪਲ, 29 ਅਕਤੂਬਰ (ਮੇਜਰ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਦਿੜ੍ਹਬਾ ਤੋਂ ਉਮੀਦਵਾਰ ਸ. ਗੁਲਜ਼ਾਰ ਸਿੰਘ ਮੂਨਕ ਨੇ ਅੱਜ ਪਿੰਡ ਜਖੇਪਲ ਹੰਬਲਬਾਸ ਵਿਖੇ ਸ.ਬਲਦੇਵ ਸਿੰਘ ਲੱਧੜ ਦੀ ਪਤਨੀ ਮਾਤਾ ਅਜਮੇਰ ਕੌਰ ਦੇ ਅਚਾਨਕ ਅਕਾਲ ਚਲਾਣੇ ਉੱਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਭਾਈ ਲੌਂਗੋਵਾਲ ਨੇ ਨੈਸ਼ਨਲ ਐਥਲੀਟ ਲਵਪ੍ਰੀਤ ਸਿੰਘ ਦਾ ਕੀਤਾ ਸਨਮਾਨ

ਲਹਿਰਾਗਾਗਾ, 29 ਅਕਤੂਬਰ (ਅਸ਼ੋਕ ਗਰਗ)-ਅਕਾਲੀ ਆਗੂ ਗੁਰਮੇਲ ਸਿੰਘ ਖਾਈ ਦੇ ਘਰ ਰੱਖੇ ਇਕ ਸਾਦੇ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਲਹਿਰਾਗਾਗਾ ਤੋਂ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਨੈਸ਼ਨਲ ਐਥਲੀਟ ...

ਪੂਰੀ ਖ਼ਬਰ »

ਦੋ ਮਹੀਨਿਆਂ ਤੋਂ ਮਿਡ-ਡੇ-ਮੀਲ ਲਈ ਫ਼ੰਡ ਨਾ ਭੇਜਣ ਕਾਰਨ ਸਰਕਾਰ ਦੁਕਾਨਦਾਰਾਂ ਤੇ ਅਧਿਆਪਕਾਂ ਦੀ 50 ਕਰੋੜ ਰੁਪਏ ਦੀ ਹੋਈ ਕਰਜ਼ਾਈ

ਸੰਗਰੂਰ 29 ਅਕਤੂਬਰ (ਧੀਰਜ ਪਸ਼ੌਰੀਆ)-ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਲਈ ਅਤੇ ਪੰਜਾਬ ਸਰਕਾਰ ਵਲੋਂ ਸਾਂਝੇ ਰੂਪ 'ਚ ਚਲਾਈ ਜਾ ਰਹੀ ਮਿਡ-ਡੇ-ਮੀਲ ਸਕੀਮ ਕੇਂਦਰ ਸਰਕਾਰ ਵਲੋਂ ਪਿਛਲੇ ਦੋ ਮਹੀਨਿਆਂ ਤੋਂ ਬਜਟ ਨਾ ਭੇਜਣ ਕਾਰਨ ਬੰਦ ਹੋਣ ਕਿਨਾਰੇ ਹੈ | ਅਧਿਆਪਕ ਆਪਣੀਆਂ ਜੇਬਾਂ ਵਿਚੋਂ ਪੈਸਾ ਖ਼ਰਚ ਕਰ ਕੇ ਜਾਂ ਦੁਕਾਨਦਾਰਾਂ ਤੋਂ ਉਧਾਰ ਸਮਾਨ ਲੈ ਕੇ ਇਸ ਨੂੰ ਚਲਾ ਰਹੇ ਹਨ | ਮਿਡ-ਡੇ-ਮੀਲ ਅਧੀਨ ਖਾਣਾ ਤਿਆਰ ਕਰਨ ਵਾਲੀਆਂ ਮਿਡ-ਡੇ-ਮੀਲ ਬੀਬੀਆਂ ਦੀਆਂ ਦੋ ਮਹੀਨੇ ਦੀਆਂ ਤਨਖ਼ਾਹਾਂ ਨਹੀਂ ਦਿੱਤੀਆਂ ਗਈਆਂ | ਸਮੁੱਚੇ ਪੰਜਾਬ ਵਿਚ 50 ਕਰੋੜ ਰੁਪਏ ਦੇ ਕਰੀਬ ਸਕੂਲਾਂ ਦਾ ਸਰਕਾਰ ਵੱਲ ਉਧਾਰ ਖੜ੍ਹਾ ਹੈ, ਪਰ ਕੇਂਦਰ ਦੀ ਸਰਕਾਰ ਪਹਿਲਾਂ ਹੀ ਪੰਜਾਬ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਹੀਂ ਵਿਖਾ ਰਹੀ, ਹੁਣ ਛੋਟੇ ਬੱਚਿਆਂ ਦੇ ਖਾਣੇ ਦੀ ਗਰਾਂਟ ਨੂੰ ਰੋਕ ਕੇ ਜਖਮਾਂ ਉੱਤੇ ਲੂਣ ਛਿੜਕ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਪੰਜਾਬ ਦੇ ਸਰਕਾਰੀ ਅਤੇ ਏਡਿਡ ਸਕੂਲਾਂ ਵਿਚ ਮਿਡ-ਡੇ-ਮੀਲ ਅਧੀਨ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਤੇ ਬੱਚਿਆਂ ਨੂੰ ਦੁਪਹਿਰ ਦਾ ਤਾਜ਼ਾ ਖਾਣਾ ਤਿਆਰ ਕਰ ਕੇ ਸਕੂਲਾਂ ਵਿਚ ਦਿੱਤਾ ਜਾਂਦਾ ਹੈ | ਇਸ ਸਕੀਮ ਵਿਚ 65 ਪ੍ਰਤੀਸ਼ਤ ਕੇਂਦਰ ਸਰਕਾਰ ਅਤੇ 35 ਪ੍ਰਤੀਸ਼ਤ ਸੂਬਾ ਸਰਕਾਰ ਹਿੱਸਾ ਪਾਉਂਦੀ ਹੈ | ਖਾਣਾ ਤਿਆਰ ਕਰਨ ਲਈ ਪਹਿਲੀ ਤੋਂ ਪੰਜਵੀ ਕਲਾਸ ਤੱਕ ਰੋਜ਼ਾਨਾ ਪ੍ਰਤੀ ਬੱਚੇ ਦੇ ਹਿਸਾਬ ਨਾਲ 100 ਗਰਾਮ ਅਨਾਜ ਅਤੇ 4.97 ਰੁਪਏ ਕੁਕਿੰਗ ਕਾਸਟ ਦੀ ਰਾਸੀ ਦਿੱਤੀ ਜਾਂਦੀ ਹੈ | 6ਵੀਂ ਤੋਂ 8ਵੀਂ ਕਲਾਸ ਤੱਕ ਪ੍ਰਤੀ ਬੱਚੇ ਦੇ ਹਿਸਾਬ ਨਾਲ 150 ਗ੍ਰਾਮ ਅਨਾਜ ਅਤੇ 7 ਰੁਪੈ 45 ਪੈਸੇ ਦਿੱਤੇ ਜਾਂਦੇ ਹਨ | ਮਿਡ-ਡੇ-ਮੀਲ ਕੁੱਕ ਨੂੰ 2200 ਰੁਪਏ ਮਹੀਨੇ ਦੇ ਹਿਸਾਬ ਨਾਲ ਤਨਖ਼ਾਹ ਦਿੱਤੀ ਜਾਂਦੀ ਹੈ | ਫ਼ਰੰਟ ਦੀਆਂ ਆਗੂ ਬੀਬੀਆਂ ਨੇ ਅੱਗੇ ਦੱਸਿਆ ਤੇ ਉਨ੍ਹਾਂ ਨੇ ਇਸ ਸਬੰਧੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਮਿਡ-ਡੇ-ਮੀਲ ਲਈ ਗਰਾਂਟ ਸਮੇਂ ਸਿਰ ਨਾ ਭੇਜਣ ਕਰ ਕੇ ਦੋ ਮਹੀਨਿਆਂ ਤੋਂ ਕੁਕਿੰਗ ਕਾਸਟ ਦੀ ਰਾਸੀ ਅਤੇ ਮਿਡ-ਡੇ-ਮੀਲ ਕੁੱਕ ਦੀਆਂ ਤਨਖ਼ਾਹਾਂ ਰੁਕੀਆਂ ਹੋਈਆਂ ਹਨ ਜਿਸ ਕਾਰਨ ਪੰਜਾਬ ਦੇ ਸਕੂਲਾਂ ਦਾ 50 ਕਰੋੜ ਰੁਪਏ ਬਕਾਇਆ ਖੜ੍ਹਾ ਹੈ ਜਿਸ ਤੋਂ ਸਪਸ਼ਟ ਹੈ ਕਿ ਹੈ ਸਰਕਾਰ ਨੇ ਦੁਕਾਨਦਾਰਾਂ ਅਤੇ ਅਧਿਆਪਕਾਂ ਦੇ 50 ਕਰੋੜ ਰੁਪਏ ਉਧਾਰ ਦੇਣੇ ਹਨ | ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਇਸ ਨੂੰ ਗੰਭੀਰਤਾ ਨਾਲ ਲੈ ਕੇ ਤੁਰੰਤ ਕੁਕਿੰਗ ਕਾਸਟ ਅਤੇ ਮਿਡ-ਡੇ-ਮੀਲ ਕੁੱਕ ਦੀਆਂ ਤਨਖ਼ਾਹਾਂ

ਖ਼ਬਰ ਸ਼ੇਅਰ ਕਰੋ

 

ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤਾ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 29 ਅਕਤੂਬਰ (ਧਾਲੀਵਾਲ, ਭੁੱਲਰ)-ਵਿਜੀਲੈਂਸ ਬਿਊਰੋ ਇਕਾਈ ਸੰਗਰੂਰ ਵੱਲੋਂ ਡੀ.ਐ.ਪੀ. ਸਤਨਾਮ ਸਿੰਘ ਵਿਰਕ ਦੀ ਅਗਵਾਈ ਵਿਚ ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ 'ਚੌਕਸ ਭਾਰਤ-ਖ਼ੁਸ਼ਹਾਲ ਭਾਰਤ' ਮੁਹਿੰਮ ਤਹਿਤ ਭਿ੍ਸ਼ਟਾਚਾਰ ਵਿਰੋਧੀ ...

ਪੂਰੀ ਖ਼ਬਰ »

ਰੁਲਦੂ ਰਾਮ ਨੰਬਰਦਾਰ ਦੀ ਪਹਿਲੀ ਬਰਸੀ ਮੌਕੇ ਵੰਡਿਆ ਰਾਸ਼ਨ

ਲਹਿਰਾਗਾਗਾ, 29 ਅਕਤੂਬਰ (ਅਸ਼ੋਕ ਗਰਗ)-ਕੇ.ਸੀ.ਟੀ. ਕਾਲਜ ਫ਼ਤਹਿਗੜ੍ਹ ਦੇ ਸੰਸਥਾਪਕ ਅਤੇ ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਦੇ ਸਾਬਕਾ ਪ੍ਰਧਾਨ ਮਰਹੂਮ ਰੁਲਦੂ ਰਾਮ ਨੰਬਰਦਾਰ ਦੀ ਪਹਿਲੀ ਬਰਸੀ ਮੌਕੇ ਪਰਿਵਾਰ ਵਲੋਂ ਗਰੀਬ ਪਰਿਵਾਰ ਫ਼ੰਡ ਅਤੇ ਸ੍ਰੀ ਵਿਸ਼ਾਲ ਦੁਰਗਾ ...

ਪੂਰੀ ਖ਼ਬਰ »

ਕੇਜਰੀਵਾਲ ਦੀ ਸੰਗਰੂਰ ਫੇਰੀ ਸਮੇਂ ਪੱਤਰਕਾਰਾਂ ਨਾਲ ਬਦਸਲੂਕੀ ਨਿੰਦਣਯੋਗ-ਸਿਮਰਪ੍ਰਤਾਪ ਬਰਨਾਲਾ

ਧੂਰੀ, 29 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਯੂਥ ਪ੍ਰਧਾਨ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਨੇ ਗੱਲਬਾਤ ਸਾਂਝੀ ਕਰਦਿਆਂ ਕਿਹਾ ਕਿ 'ਆਪ' ਦੇ ਕੌਮੀ ਪ੍ਰਧਾਨ, ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੀ ਸੰਗਰੂਰ ਫੇਰੀ ...

ਪੂਰੀ ਖ਼ਬਰ »

ਢੀਂਡਸਾ ਨੇ ਸਰਕਲ ਸ਼ਹਿਰੀ ਲਹਿਰਾਗਾਗਾ ਦੇ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ

ਲਹਿਰਾਗਾਗਾ, 29 ਅਕਤੂਬਰ (ਅਸ਼ੋਕ ਗਰਗ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਤੇ ਪਾਰਟੀ ਦੇ ਜਨਰਲ ਸਕੱਤਰ ਜਥੇ. ਰਾਮਪਾਲ ਸਿੰਘ ਬਹਿਣੀਵਾਲ ਨੇ ਅੱਜ ਇੱਥੇ ਪਾਰਟੀ ਦੇ ਸਰਕਲ ਸ਼ਹਿਰੀ ਲਹਿਰਾਗਾਗਾ ਦੇ ...

ਪੂਰੀ ਖ਼ਬਰ »

ਮਲੇਰਕੋਟਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 1,51,118 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ

ਮਲੇਰਕੋਟਲਾ, 29 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਵਧੀਕ ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 28 ਅਕਤੂਬਰ ਤੱਕ 1,51,118 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿਚੋਂ ਹੁਣ ਤੱਕ 1,45,403 ਮੀਟਿ੍ਕ ...

ਪੂਰੀ ਖ਼ਬਰ »

ਲੋੜਵੰਦਾਂ ਦੀਆਂ ਸੁਵਿਧਾਵਾਂ 'ਚ ਅਣਗਹਿਲੀ ਵਰਤਣ ਵਾਲਾ...

ਸੰਗਰੂਰ, 29 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਦੇ ਖ਼ੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਅਤੇ ਚੇਅਰਮੈਨ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਸੰਗਰੂਰ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਪ੍ਰਸ਼ਾਸਨ ਨੂੰ ਗੱਲਬਾਤ ਲਈ ਦਿੱਤਾ ਸਮਾਂ

ਟਿਕਰੀ ਸਰਹੱਦ, 29 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਸੁਖਜਿੰਦਰ ਸਿੰਘ ਝੱਲ)-ਟਿਕਰੀ ਬਾਰਡਰ ਵਿਖੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਇਸ ਕਸ਼ਮਕਸ਼ ਦੌਰਾਨ ਕਿਸਾਨ ਆਗੂਆਂ ਅਤੇ ਸਬੰਧਿਤ ਪ੍ਰਸ਼ਾਸਨ ਦਰਮਿਆਨ ਮੀਟਿੰਗਾਂ ਦਾ ਦੌਰ ਵੀ ਚੱਲਿਆ, ਜਿਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਹੰਡਿਆਇਆ ਦੇ 26 ਪਰਿਵਾਰਾਂ ਨੂੰ ਬਸੇਰਾ ਸਕੀਮ ਤਹਿਤ ਦਿੱਤੇ ਜਾਣਗੇ ਮਾਲਕਾਨਾ ਹੱਕ

ਬਰਨਾਲਾ, 29 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਬਸੇਰਾ ਵਿਕਾਸ ਪ੍ਰੋਗਰਾਮ ਤਹਿਤ ਨਗਰ ਕੌਂਸਲ ਹੰਡਿਆਇਆ ਖੇਤਰ ਅਧੀਨ 26 ਗ਼ਰੀਬ ਪਰਿਵਾਰਾਂ ਨੂੰ ਉਨ੍ਹਾਂ ਦੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ | ਇਸ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ...

ਪੂਰੀ ਖ਼ਬਰ »

ਸੱਦੋਵਾਲ ਵਿਖੇ ਪਾਵਰਕਾਮ ਦੀ ਟੀਮ ਦਾ ਪੰਚਾਇਤ ਨੇ ਕੀਤਾ ਸਨਮਾਨ

ਟੱਲੇਵਾਲ, 29 ਅਕਤੂਬਰ (ਸੋਨੀ ਚੀਮਾ)-ਪਾਵਰਕਾਮ ਸਬ-ਡਵੀਜ਼ਨ ਲੱਖਾ ਦੇ ਇੰਜੀਨੀਅਰ ਜੇ.ਈ. ਸੁਖਦੇਵ ਸਿੰਘ ਐਲ ਡੀ.ਸੀ, ਅਮਰਜੀਤ ਸਿੰਘ ਅਤੇ ਚਰਨ ਸਿੰਘ ਦੀ ਅਗਵਾਈ ਅਤੇ ਸਰਪੰਚ ਪਰਮਿੰਦਰ ਸਿੰਘ ਸਰਾਂ ਦੀ ਦੇਖ ਰੇਖ ਹੇਠ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪਿੰਡ ਗਹਿਲ ਦੇ ਇਤਿਹਾਸਕ ਗੁਰਦੁਆਰਾ ਭਾਈ ਭਗਤੂਆਣਾ ਸਾਹਿਬ ਦਾ ਹੋਰ ਸੁੰਦਰੀਕਰਨ ਕੀਤਾ

ਟੱਲੇਵਾਲ, 29 ਅਕਤੂਬਰ (ਸੋਨੀ ਚੀਮਾ)-ਪਿੰਡ ਗਹਿਲ ਦੇ ਇਤਿਹਾਸਕ ਗੁਰਦੁਆਰਾ ਭਾਈ ਭਗਤੂਆਣਾ ਸਾਹਿਬ ਜੋ ਕਿ 1762 ਦੇ ਵੱਡੇ ਘੱਲੂਘਾਰੇ ਨਾਲ ਸਬੰਧਤ ਅਸਥਾਨ ਹੈ | ਜਿੱਥੇ ਪਿੰਡ ਦੇ ਵੱਖ-ਵੱਖ ਐਨ. ਆਰ. ਆਈਜ਼ ਅਤੇ ਪਿੰਡ ਵਾਸੀਆਂ ਵਲੋਂ ਇਸ ਅਸਥਾਨ ਲਈ ਸਮੇਂ-ਸਮੇਂ 'ਤੇ ਸੇਵਾ ਕੀਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX