ਤਾਜਾ ਖ਼ਬਰਾਂ


ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2 ਲੱਖ ਤੋਂ ਵਧ ਮਾਮਲੇ ਆਏ ਸਾਹਮਣੇ
. . .  53 minutes ago
ਨਵੀਂ ਦਿੱਲੀ, 29 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2,35,532 ਨਵੇਂ ਮਾਮਲੇ ਸਾਹਮਣੇ ਆਏ ਹਨ | 871 ਮੌਤਾਂ ਅਤੇ 3,35,939 ਮਰੀਜ਼...
ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਅੱਜ ਧੂਰੀ ਤੋਂ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  56 minutes ago
ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰੇ ਵਜੋਂ ਚੋਣ ਮੈਦਾਨ ਵਿਚ ਉਤਾਰੇ ਭਗਵੰਤ ਮਾਨ ਅੱਜ ਧੂਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ...
ਬਰਨਾਲਾ ਵਿਖੇ ਗੱਤਾ ਫ਼ੈਕਟਰੀ ਵਿਚ ਲੱਗੀ ਅੱਗ, ਭਾਰੀ ਨੁਕਸਾਨ
. . .  about 1 hour ago
ਬਰਨਾਲਾ, 29 ਜਨਵਰੀ (ਨਰਿੰਦਰ ਅਰੋੜਾ) - ਬਰਨਾਲਾ ਦੇ ਫਰਵਾਹੀ ਰੋਡ ਵਿਖੇ ਇਕ ਗੱਤਾ ਫ਼ੈਕਟਰੀ ਵਿਚ ਅੱਜ ਸਵੇਰੇ ਅੱਗ ਲੱਗ ਗਈ। ਜਿਸ ਨਾਲ ਫ਼ੈਕਟਰੀ ਮਾਲਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ...
ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਲਈ ਵਧੀ ਮੁਸ਼ਕਿਲ
. . .  about 1 hour ago
ਸ਼ਿਮਲਾ, 29 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਚ ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਨੂੰ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਢ ਦੇ ਕਾਰਨ ਪਾਣੀ ਬਰਫ਼ ਦਾ ਰੂਪ ਲੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਪੀਣ ...
ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਕੀਤਾ ਗਿਆ ਸੰਸਦ ਦਾ ਨਿਰੀਖਣ
. . .  about 1 hour ago
ਨਵੀਂ ਦਿੱਲੀ, 29 ਜਨਵਰੀ - ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬਜਟ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਵਿਚ ਸਹੂਲਤਾਂ ਅਤੇ ਤਿਆਰੀਆਂ ਦੀ ਸਮੀਖਿਆ ਕੀਤੀ...
ਭਾਰਤ ਪਾਕਿ ਸਰਹੱਦ 'ਤੇ ਡਰੋਨ ਦੀ ਹਲਚਲ, ਬੀ.ਐੱਸ.ਐਫ ਜਵਾਨਾਂ ਨੇ ਕੀਤੀ ਫਾਇਰਿੰਗ
. . .  about 1 hour ago
ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ ਬੁਰਜ ਨੇੜੇ ਦੇਰ ਰਾਤ ਬੀ.ਐੱਸ.ਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਪਾਕਿਸਤਾਨੀ ਡਰੋਨ ਦੀ ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਆਈ.ਆਈ.ਟੀ. ਗੁਹਾਟੀ ਦੇ ਵਿਗਿਆਨੀਆਂ ਨੇ ਡਾਰਕ ਮੈਟਰ ਦਾ ਰਹਸਿਆ ਖੋਲ੍ਹਿਆ
. . .  1 day ago
ਗੁਹਾਟੀ, 28 ਜਨਵਰੀ - ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.) ਗੁਹਾਟੀ ਦੇ ਖੋਜਕਰਤਾਵਾਂ ਨੇ ਬ੍ਰਹਿਮੰਡ ਦੇ ਸਭ ਤੋਂ ਵੱਧ ਭਰਪੂਰ ਕਣਾਂ 'ਚੋਂ ਇਕ ਹਨੇਰੇ ਪਦਾਰਥ ਅਤੇ ਨਿਊਟ੍ਰੀਨੋ ਦੀ ਪ੍ਰਕਿਰਤੀ ਵਿਚਕਾਰ...
ਨਰਮੇ ਦਾ ਮੁਆਵਜ਼ਾ ਨਾ ਮਿਲਣ 'ਤੇ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਟਨਾਸ਼ਕ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੀਂਗੋ ਮੰਡੀ ,28 ਜਨਵਰੀ (ਲੱਕਵਿੰਦਰ ਸ਼ਰਮਾ) - ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਤਹਿਤ ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਬਹਿਮਣ ਕੌਰ ਸਿੰਘ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ...
ਭਾਰਤ ਮਿਜ਼ਾਈਲ ਸਪਲਾਈ ਕਰਨ ਵਾਲੇ ਦੇਸ਼ਾਂ ਦੇ ਵੱਕਾਰੀ ਕਲੱਬ 'ਚ ਸ਼ਾਮਿਲ, ਬ੍ਰਹਮੋਸ ਦੀ ਸਪਲਾਈ 'ਤੇ ਹੋਏ ਸਮਝੌਤੇ 'ਤੇ ਦਸਤਖ਼ਤ
. . .  1 day ago
ਪੰਜਾਬ ਯੂਥ ਕਾਂਗਰਸ ਦੇ ਸਕੱਤਰ ਬਲਪ੍ਰੀਤ ਸਿੰਘ ਰੋਜ਼ਰ ਨੇ ਦਿੱਤਾ ਅਸਤੀਫਾ
. . .  1 day ago
ਟੀਮ ਇੰਡੀਆ 'ਤੇ ਫ਼ਿਰ ਕੋਰੋਨਾ ਦਾ ਅਟੈਕ, ਨਿਸ਼ਾਂਤ ਸਿੰਧੂ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 28 ਜਨਵਰੀ- ਵੈਸਟਇੰਡੀਜ਼ 'ਚ ਚੱਲ ਰਹੇ ਅੰਡਰ-19 ਵਿਸ਼ਵ ਕੱਪ (ICC U-19 World Cup 2022) 'ਚ ਭਾਰਤੀ ਟੀਮ ਸ਼ਨੀਵਾਰ 29 ਜਨਵਰੀ ਨੂੰ ਕੁਆਰਟਰ ਫਾਈਨਲ 'ਚ ਬੰਗਲਾਦੇਸ਼ ਨਾਲ ਖੇਡੇਗੀ। ਹਾਲਾਂਕਿ ਇਸ ਤੋਂ ਪਹਿਲਾਂ ਟੀਮ ਇੰਡੀਆ ਲਈ...
ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਨੇ ਚੋਣਾਂ ਦੇ ਮੱਦੇਨਜ਼ਰ ਕੀਤੀ ਚੈਕਿੰਗ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਪੰਜਾਬ ਵਿਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਚੈਕਿੰਗ ਅਭਿਆਨ ਦੌਰਾਨ ਝੁੱਗੀਆਂ ਝੋਪੜੀਆਂ 'ਚ ਜਾ ਕੇ ਜਿੱਥੇ ਚੈਕਿੰਗ ਕੀਤੀ ਗਈ...
ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ: ਸੁਨੀਲ ਜਾਖੜ
. . .  1 day ago
ਚੰਡੀਗੜ੍ਹ, 28 ਜਨਵਰੀ- ਪੰਜਾਬ ਦੇ ਸਾਬਕਾ ਕਾਂਗਰਸ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵਲੋਂ ਟਵੀਟ ਕਰਕੇ ਨਵਜੋਤ ਸਿੰਘ ਸਿੱਧੂ 'ਤੇ ਭੈਣ-ਭਰਾ ਦੇ ਰਿਸ਼ਤੇ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ...
ਡਾ. ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 28 ਜਨਵਰੀ-ਕੇਂਦਰੀ ਵਿੱਤ ਮੰਤਰਾਲੇ ਵਲੋਂ ਡਾਕਟਰ ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਨਿਯੁਕਤ ਕੀਤਾ ਹੈ। ਨਾਗੇਸਵਰਨ, ਜੋ ਪਹਿਲਾਂ ਲੇਖਕ, ਅਧਿਆਪਕ ਅਤੇ ਸਲਾਹਕਾਰ ਵਜੋਂ ਕੰਮ ਕਰ ਚੁੱਕੇ ਹਨ, ਨੇ ਅੱਜ 28 ਜਨਵਰੀ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 13 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਅੱਜ ਵੱਖ-ਵੱਖ ਪਾਰਟੀਆਂ ਦੇ 13 ਉਮੀਦਵਾਰਾਂ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਬੀਤਾ ਕਲੇਰ ਨੇ ...
ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਰਿਟਰਨਿੰਗ ਅਫ਼ਸਰ ਜੀਵਨਜੋਤ ਕੌਰ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ...
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਲਹਿਰ ਤੂਫ਼ਾਨ ਦੇ ਰੂਪ ਵਿਚ ਤਬਦੀਲ ਹੋ ਰਹੀ ਹੈ- ਹਰਪਾਲ ਚੀਮਾ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)- ਹਲਕਾ ਅਮਲੋਹ ਤੋਂ ਅੱਜ ਟਕਸਾਲੀ ਕਾਂਗਰਸੀ ਤਿੰਨ ਦਰਜਨ ਦੇ ਕਰੀਬ ਆਪਣੇ ਸਾਥੀਆਂ ਸਮੇਤ ਸ਼ਿੰਗਾਰਾ ਸਿੰਘ ਸਲਾਣਾ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਸ ਨਾਲ ਆਮ ਆਦਮੀ ਪਾਰਟੀ...
ਬਿਹਾਰ: ਹਵਾਈ ਫ਼ੌਜ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਦੋਵੇਂ ਪਾਇਲਟ ਸੁਰੱਖਿਅਤ
. . .  1 day ago
ਪਟਨਾ, 28 ਜਨਵਰੀ- ਭਾਰਤੀ ਹਵਾਈ ਫ਼ੌਜ ਦੇ ਇੱਕ ਹਲਕੇ ਜਹਾਜ਼ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਬੋਧ ਗਯਾ ਵਿਚ ਤਕਨੀਕੀ ਖ਼ਰਾਬੀ ਕਾਰਨ ਐਮਰਜੈਂਸੀ ਲੈਂਡਿੰਗ ਕੀਤੀ। ਇਕ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿਚ ਇਕ ਸਿਖਿਆਰਥੀ ਸਮੇਤ ਦੋ ਪਾਇਲਟ ਸੁਰੱਖਿਅਤ ਹਨ....
ਕਪੂਰਥਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ 9 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)- ਜ਼ਿਲ੍ਹਾ ਕਪੂਰਥਲਾ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਅੱਜ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸੰਬੰਧਿਤ 9 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ ਨੇ ਦੱਸਿਆ ਕਿ ਕਪੂਰਥਲਾ ...
ਡੇਰਾ ਸਿਰਸਾ ਮੁਖੀ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਲੜਨਗੇ ਆਜ਼ਾਦ ਚੋਣ
. . .  1 day ago
ਤਲਵੰਡੀ ਸਾਬੋ, 28 ਜਨਵਰੀ (ਰਣਜੀਤ ਸਿੰਘ ਰਾਜੂ)-ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਟਿਕਟ ਦੇ ਪ੍ਰਬਲ ਦਾਅਵੇਦਾਰ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਨੇ ਆਖਿਰ ਆਜ਼ਾਦ ਚੋਣ ਲੜਨ ਦਾ ਫ਼ੈਸਲਾ ਲੈ ਲਿਆ ...
ਜਗਮੋਹਨ ਸਿੰਘ ਕੰਗ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ
. . .  1 day ago
ਮੁੱਲਾਂਪੁਰ ਗਰੀਬਦਾਸ/ਮੋਹਾਲੀ, 28 ਜਨਵਰੀ (ਦਿਲਬਰ ਸਿੰਘ ਖੈਰਪੁਰ)- ਪਿੰਡ ਮਾਜਰੀ ਵਿਖੇ ਆਪਣੇ ਸਮਰਥਕਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਆਜ਼ਾਦ ਚੋਣ ਲੜਨ ਦਾ ਐਲਾਨ...
ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ: ਸੁਖਪਾਲ ਸਿੰਘ ਖਹਿਰਾ
. . .  1 day ago
ਚੰਡੀਗੜ੍ਹ, 28 ਜਨਵਰੀ-ਸੁਖਪਾਲ ਖਹਿਰਾ ਨੇ ਜੇਲ੍ਹ 'ਚੋਂ ਰਿਹਾ ਹੋ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕੇ ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ ਹਨ। ਕਾਂਗਰਸ ਪਾਰਟੀ ਨੇ ਮੈਨੂੰ ਜੇਲ੍ਹ ਵਿਚ ਬੈਠੇ ਨੂੰ ਉਮੀਦਵਾਰ ਐਲਾਨ ਦਿੱਤਾ। ਜਦੋਂ ਮੇਰੇ 'ਤੇ ਈ.ਡੀ. ਦੀ ਰੇਡ ਹੋਈ ਮੈਂ ਮੀਡੀਆ ਨਾਲ...
ਆਮ ਆਦਮੀ ਪਾਰਟੀ ਦੇ ਫ਼ਾਜ਼ਿਲਕਾ ਹਲਕਾ ਇੰਚਾਰਜ ਨੇ ਸਾਥੀਆਂ ਸਣੇ ਦਿੱਤੇ ਅਸਤੀਫ਼ੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਹਲਕਾ ਇੰਚਾਰਜ ਸਮਰਬੀਰ ਸਿੰਘ ਸਿੱਧੂ ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣੇ ਸਾਥੀਆਂ ਸਣੇ ਅਸਤੀਫ਼ਾ...
ਖਡੂਰ ਸਾਹਿਬ ਹਲਕੇ ਤੋਂ ਰਵਿੰਦਰ ਬ੍ਰਹਮਪੁਰਾ ਨੇ ਕੀਤੇ ਨਾਮਜ਼ਦਗੀ ਕਾਗਜ਼ ਦਾਖ਼ਲ
. . .  1 day ago
ਖਡੂਰ ਸਾਹਿਬ, 28 ਜਨਵਰੀ ( ਰਸ਼ਪਾਲ ਸਿੰਘ ਕੁਲਾਰ) - ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਫਰਜੰਦ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਥੇ. ਰਣਜੀਤ ਸਿੰਘ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਪਹਿਲਾ ਸਫ਼ਾ

ਖੇਤੀ ਕਾਨੂੰਨ ਵਾਪਸ ਲੈਣ ਸੰਬੰਧੀ ਬਿੱਲ ਨੂੰ ਮੰਤਰੀ ਮੰਡਲ ਵਲੋਂ ਮਨਜ਼ੂਰੀ

29 ਤੋਂ ਸ਼ੁਰੂ ਹੋ ਰਹੇ ਇਜਲਾਸ 'ਚ ਕੀਤਾ ਜਾਵੇਗਾ ਪੇਸ਼ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 24 ਨਵੰਬਰ-ਮੋਦੀ ਮੰਤਰੀ ਮੰਡਲ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ | ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੰਤਰੀ ਮੰਡਲ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਸਿੱਖ ਸ਼ਰਧਾਲੂਆਂ ਦਾ ਜਥਾ

ਅਵਤਾਰ ਸਿੰਘ ਰੰਧਾਵਾ, ਹਰਜਿੰਦਰ ਸਿੰਘ ਖਹਿਰਾ ਬਲਜਿੰਦਰ ਸਿੰਘ ਕਰਤਾਰਪੁਰ ਸਾਹਿਬ, 24 ਨਵੰਬਰ-ਪਾਕਿ ਪਹੁੰਚੇ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਡੇਰਾ ਸਾਹਿਬ ਲਾਹੌਰ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ | ਸਖ਼ਤ ਪ੍ਰਬੰਧਾਂ ਹੇਠ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਕੇਂਦਰ ਤੇ ਸੂਬਿਆਂ ਨੂੰ ਪ੍ਰਦੂਸ਼ਣ ਦਾ ਹੱਲ ਲੱਭਣ ਦਾ ਆਦੇਸ਼

ਨਵੀਂ ਦਿੱਲੀ, 24 ਨਵੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਦਿੱਲੀ 'ਚ ਪ੍ਰਦੂਸ਼ਣ ਘੱਟ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਨੂੰ ਆਰਜ਼ੀ ਕਰਾਰ ਦਿੰਦਿਆਂ ਇਸ 'ਤੇ ਨਾਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਪ੍ਰਦੂਸ਼ਣ ਦੇ ਸੰਕਟ ਨਾਲ ਨਜਿੱਠਣ ਲਈ ਵਿਗਿਆਨਕ ਆਧਾਰ ਨਾਲ ...

ਪੂਰੀ ਖ਼ਬਰ »

ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਤੇ ਪੀ. ਆਰ. ਨੈਨ ਐਸ.ਆਈ.ਟੀ. ਵਲੋਂ ਤਲਬ

ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਪਿੰਡ ਬਰਗਾੜੀ ਵਿਖੇ ਕੀਤੀ ਗਈ ਬੇਅਦਬੀ ਸੰਬੰਧੀ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ...

ਪੂਰੀ ਖ਼ਬਰ »

ਵਿਦੇਸ਼ੀ ਹੱਥ ਗੋਲਿਆਂ ਤੇ ਪਿਸਤੌਲਾਂ ਸਣੇ ਅੰਮਿ੍ਤਸਰ ਤੋਂ ਖਾੜਕੂ ਗਿ੍ਫ਼ਤਾਰ

ਅੰਮਿ੍ਤਸਰ, 24 ਨਵੰਬਰ (ਰੇਸ਼ਮ ਸਿੰਘ)-ਬੀਤੇ ਦਿਨ ਪਠਾਨਕੋਟ ਛਾਉਣੀ ਅੱਡੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਇਕ ਹੋਰ ਸੰਭਾਵਿਤ ਹਮਲਾ ਅੱਜ ਪੁਲਿਸ ਵਲੋਂ ਉਸ ਵੇਲੇ ਨਾਕਾਮ ਕਰ ਦਿੱਤਾ ਗਿਆ, ਜਦੋਂ ਅਜਿਹੀ ਹੀ ਕਾਰਵਾਈ ਨੂੰ ਅੰਜਾਮ ਦੇਣ ਦੀ ਤਾਕ 'ਚ ਘੁੰਮ ਰਹੇ ਇਕ ਖਾੜਕੂ ...

ਪੂਰੀ ਖ਼ਬਰ »

ਫਰਾਂਸ ਤੋਂ ਯੂ.ਕੇ. ਜਾਣ ਦੀ ਕੋਸ਼ਿਸ਼ ਕਰਦੇ ਪ੍ਰਵਾਸੀਆਂ ਦੀ ਕਿਸ਼ਤੀ ਡੁੱਬੀ-31 ਮੌਤਾਂ

ਪੈਰਿਸ, 24 ਨਵੰਬਰ (ਏਜੰਸੀ)-ਫਰਾਂਸ ਤੋਂ ਬਰਤਾਨੀਆ ਜਾਣ ਦੀ ਕੋਸ਼ਿਸ਼ ਕਰਦੇ ਪ੍ਰਵਾਸੀਆਂ ਦੀ ਬੁੱਧਵਾਰ ਨੂੰ ਅੰਗਰੇਜ਼ੀ ਚੈਨਲ ਕੈਲੇਸ 'ਚ ਕਿਸ਼ਤੀ ਪਲਟਣ ਕਾਰਨ ਡੁੱਬ ਗਈ, ਜਿਸ ਕਾਰਨ 31 ਪ੍ਰਵਾਸੀਆਂ ਦੀ ਮੌਤ ਹੋ ਗਈ | ਖੇਤਰ 'ਚ ਫਰਾਂਸੀਸੀ ਸਮੁੰਦਰੀ ਏਜੰਸੀ ਅਨੁਸਾਰ ...

ਪੂਰੀ ਖ਼ਬਰ »

ਭਾਰਤ ਵਲੋਂ ਕੌਮਾਂਤਰੀ ਉਡਾਣਾਂ ਸਾਲ ਦੇ ਅਖੀਰ ਤੱਕ ਆਮ ਕਰਨ ਦਾ ਐਲਾਨ

ਨਵੀਂ ਦਿੱਲੀ, 24 ਨਵੰਬਰ (ਉਪਮਾ ਡਾਗਾ ਪਾਰਥ)-ਸ਼ਹਿਰੀ ਹਵਾਬਾਜ਼ੀ ਸਕੱਤਰ ਰਾਜੀਵ ਬਾਂਸਲ ਨੇ ਦੱਸਿਆ ਕਿ ਕੌਮਾਂਤਰੀ ਯਾਤਰੀ ਉਡਾਣ ਸੇਵਾਵਾਂ ਬਹੁਤ ਜਲਦੀ ਅਤੇ ਸੰਭਵ ਤੌਰ 'ਤੇ ਇਸ ਸਾਲ ਦੇ ਅਖੀਰ ਤੱਕ ਆਮ ਹੋਣ ਦੀ ਉਮੀਦ ਹੈ | ਕੋਰੋਨਾ ਵਾਇਰਸ ਮਹਾਂਮਾਰੀ ਦੇ ਵਿਚਕਾਰ ਮਾਰਚ ...

ਪੂਰੀ ਖ਼ਬਰ »

ਸ੍ਰੀਨਗਰ ਮੁਕਾਬਲੇ 'ਚ ਟੀ.ਆਰ.ਐਫ. ਕਮਾਂਡਰ ਸਮੇਤ 3 ਅੱਤਵਾਦੀ ਹਲਾਕ

ਸ੍ਰੀਨਗਰ, 24 ਨਵੰਬਰ (ਮਨਜੀਤ ਸਿੰਘ)-ਸ੍ਰੀਨਗਰ ਦੇ ਰਾਮਬਾਗ ਇਲਾਕੇ 'ਚ ਸੁਰੱਖਿਆ ਬਲਾਂ ਨੇ ਬੁੱਧਵਾਰ ਸ਼ਾਮ ਹੋਏ ਮੁਕਾਬਲੇ ਦੌਰਾਨ ਟੀ. ਆਰ. ਐਫ. ਦੇ ਕਮਾਂਡਰ ਮਹਿਰਾਨ ਸਮੇਤ 3 ਅੱਤਵਾਦੀ ਮਾਰੇ ਗਏ ਹਨ | ਸੂਤਰਾਂ ਅਨੁਸਾਰ ਸ੍ਰੀਨਗਰ ਦੇ ਸਿਵਲ ਲਾਈਨ ਸਥਿਤ ਰਾਮਬਾਗ ਦੇ ਭੀੜ ...

ਪੂਰੀ ਖ਼ਬਰ »

ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਵਲੋਂ ਪੰਜਾਬ ਸਮੇਤ 13 ਸੂਬਿਆਂ ਨੂੰ ਪੱਤਰ

ਨਵੀਂ ਦਿੱਲੀ, 24 ਨਵੰਬਰ (ਏਜੰਸੀ)-ਕਈ ਸ਼ਹਿਰਾਂ 'ਚ ਵਧ ਰਹੇ ਸੈਂਕੜੇ ਕੋਰੋਨਾ ਮਾਮਲਿਆਂ ਦਾ ਹਵਾਲਾ ਦਿੰਦੇ ਹੋਏ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ, ਮਹਾਰਾਸ਼ਟਰ ਤੇ ਪੱਛਮੀ ਬੰਗਾਲ ਸਮੇਤ 13 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪੱਤਰ ਲਿਖ ਕੇ ਕੋਰੋਨਾ ਦੀਆਂ ...

ਪੂਰੀ ਖ਼ਬਰ »

ਆਮ ਆਦਮੀ ਨੂੰ ਅਜੇ ਵੀ 15 ਤੋਂ 25 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਮਿਲ ਰਿਹੈ ਰੇਤਾ

ਮੁੱਖ ਮੰਤਰੀ ਵਲੋਂ 5.50 ਰੁਪਏ ਫੁੱਟ ਕਰਨ ਦਾ ਐਲਾਨ ਸਿਰਫ਼ ਐਲਾਨ ਤੱਕ ਹੀ ਸੀਮਤ ਬਹੁਤੀਆਂ ਖੱਡਾਂ 'ਚੋਂ 7.50 ਰੁਪਏ ਪ੍ਰਤੀ ਫੁੱਟ ਤੋਂ ਵੱਧ ਮਿਲ ਰਿਹਾ ਹੈ ਰੇਤਾ ਪੁਨੀਤ ਬਾਵਾ ਲੁਧਿਆਣਾ, 24 ਨਵੰਬਰ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ 'ਚ ਭਾਵੇਂ 5.50 ਰੁਪਏ ...

ਪੂਰੀ ਖ਼ਬਰ »

ਮਮਤਾ ਬੈਨਰਜੀ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 24 ਨਵੰਬਰ (ਏਜੰਸੀ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਕੋਲ ਸੂਬੇ 'ਚ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਮੁੱਦਾ ਉਠਾਇਆ | ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਮੇਘਾਲਿਆ 'ਚ ਸਾਬਕਾ ਮੁੱਖ ਮੰਤਰੀ ਸੰਗਮਾ ਸਮੇਤ 12 ਕਾਂਗਰਸੀ ਵਿਧਾਇਕਾਂ ਨੇ ਪਾਰਟੀ ਨੂੰ ਦਿੱਤਾ ਝਟਕਾ

ਨਵੀਂ ਦਿੱਲੀ, 24 ਨਵੰਬਰ (ਏਜੰਸੀ)-ਮੇਘਾਲਿਆ 'ਚ ਵਿਰੋਧੀ ਧਿਰ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਕਾਂਗਰਸ ਦੇ 17 ਵਿਧਾਇਕਾਂ 'ਚੋਂ ਸਾਬਕਾ ਮੁੱਖ ਮੰਤਰੀ ਮੁਕੁਲ ਸੰਗਮਾ ਸਮੇਤ 12 ਵਿਧਾਇਕਾਂ ਨੇ ਤਿ੍ਣਮੂਲ ਕਾਂਗਰਸ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ | ਉਹ ਵੀਰਵਾਰ ...

ਪੂਰੀ ਖ਼ਬਰ »

ਕੰਗਾਲ ਹੋ ਗਿਆ ਹੈ ਪਾਕਿਸਤਾਨ-ਇਮਰਾਨ

ਕਿਹਾ, ਸਾਡੇ ਕੋਲ ਦੇਸ਼ ਚਲਾਉਣ ਲਈ ਪੈਸਾ ਨਹੀਂ ਅੰਮਿ੍ਤਸਰ, 24 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਨੂੰ ਵਿਦੇਸ਼ੀ ਕਰਜ਼ੇ ਤੋਂ ਮੁਕਤ ਕਰਵਾ ਕੇ ਰਿਆਸਤ-ਏ-ਮਦੀਨਾ ਬਣਾਉਣ ਦਾ ਵਾਅਦਾ ਕਰਨ ਵਾਲੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਮੰਨਿਆ ਹੈ ਕਿ ਪਾਕਿਸਤਾਨ ਕੰਗਾਲ ਹੋ ...

ਪੂਰੀ ਖ਼ਬਰ »

ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਮੁਆਵਜ਼ਾ ਰਾਸ਼ੀ ਦੇਣ ਪ੍ਰਧਾਨ ਮੰਤਰੀ-ਚੰਨੀ

ਚੰਡੀਗੜ੍ਹ, 24 ਨਵੰਬਰ (ਪੀ. ਟੀ. ਆਈ.)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਮੁਆਵਜ਼ਾ ਰਾਸ਼ੀ ਦੇਣ ਕਿਉਂਕਿ ਸਿਰਫ 50 ਹਜ਼ਾਰ ਮੁਆਵਜ਼ਾ ਨਾਕਾਫੀ ...

ਪੂਰੀ ਖ਼ਬਰ »

ਰਾਏਬਰੇਲੀ ਤੋਂ ਕਾਂਗਰਸ ਦੀ ਵਿਧਾਇਕਾ ਅਦਿਤੀ ਸਿੰਘ ਭਾਜਪਾ 'ਚ ਸ਼ਾਮਿਲ

ਲਖਨਊ, 24 ਨਵੰਬਰ (ਏਜੰਸੀ)-ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਏਬਰੇਲੀ ਤੋਂ ਕਾਂਗਰਸ ਦੀ ਵਿਧਾਇਕਾ ਤੇ ਪੰਜਾਬ ਦੇ ਨਵਾਂਸ਼ਹਿਰ ਤੋਂ ਕਾਂਗਰਸੀ ਵਿਧਾਇਕ ਅੰਗਦ ਸਿੰਘ ਸੈਣੀ ਦੀ ਪਤਨੀ ਅਦਿਤੀ ਸਿੰਘ ਭਾਜਪਾ 'ਚ ਸ਼ਾਮਿਲ ਹੋ ਗਈ | ਅਦਿਤੀ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਿਤਾ ਅਖਿਲੇਸ਼ ਸਿੰਘ ਦੀ ਰਾਜਨੀਤਕ ਵਿਰਾਸਤ ਸੰਭਾਲੀ ਸੀ ਤੇ ਕਾਂਗਰਸ ਦੀ ਟਿਕਟ 'ਤੇ ਰਾਏਬਰੇਲੀ ਦੀ ਸਦਰ ਵਿਧਾਨ ਸਭਾ ਸੀਟ ਤੋਂ ਸ਼ਾਨਦਾਰ ਜਿੱਤ ਦਰਜ ਕੀਤੀ ਸੀ ਪਰ 2019 'ਚ ਪਿਤਾ ਦੀ ਮੌਤ ਤੋਂ ਬਾਅਦ ਅਦਿਤੀ ਦੀਆਂ ਕਾਂਗਰਸ ਤੋਂ ਦੂਰੀਆਂ ਵਧਦੀਆਂ ਗਈਆਂ | ਲਖਨਊ ਵਿਖੇ ਉੱਤਰ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸੁਤੰਤਰ ਦੇਵ ਸਿੰਘ ਨੇ ਅਦਿਤੀ ਸਿੰਘ ਦੇ ਨਾਲ ਬਹੁਜਨ ਸਮਾਜ ਪਾਰਟੀ ਦੀ ਸਾਗਰੀ (ਐਸ.ਸੀ.) ਤੋਂ ਵਿਧਾਇਕਾ ਵੰਦਨਾ ਸਿੰਘ ਨੂੰ ਵੀ ਪਾਰਟੀ 'ਚ ਸ਼ਾਮਿਲ ਕੀਤਾ | ਜ਼ਿਕਰਯੋਗ ਹੈ ਕਿ ਰਾਏਬਰੇਲੀ ਨੂੰ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਹੈ ਤੇ ਇਥੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਲਗਾਤਾਰ ਜਿੱਤੀ ਆ ਰਹੀ ਹੈ |

ਖ਼ਬਰ ਸ਼ੇਅਰ ਕਰੋ

 

 

ਬਾਂਦੀਪੋਰਾ ਵਿਚ ਅੱਤਵਾਦੀਆਂ ਨੇ ਸੀ. ਆਰ.ਪੀ.ਐਫ. ਦੇ ਕੈਂਪ 'ਤੇ ਸੁੱਟਿਆ ਗ੍ਰਨੇਡ

ਸ੍ਰੀਨਗਰ, 24 ਨਵੰਬਰ (ਏਜੰਸੀ)-ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਅੱਤਵਾਦੀਆਂ ਵਲੋਂ ਸੀ. ਆਰ. ਪੀ. ਐਫ. ਦੇ ਕੈਂਪ 'ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ, ਪਰ ਗ੍ਰਨੇਡ ਦੇ ਨਿਸ਼ਾਨੇ ਤੋਂ ਖੁੰਝ ਕੇ ਸੜਕ 'ਤੇ ਫਟ ਜਾਣ ਨਾਲ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਨਾ ਪ੍ਰਧਾਨ ਮੰਤਰੀ ਦੀ ਹਾਰ-ਲਾਲੂ ਪ੍ਰਸਾਦ

ਪਟਨਾ, 24 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 3 ਵਿਵਾਦਤ ਖੇਤੀ ਕਾਨੂੰਨ ਰੱਦ ਕਰਨ ਦੇ ਕੀਤੇ ਐਲਾਨ ਨੂੰ ਕਿਸਾਨਾਂ ਦੀ ਜਿੱਤ ਪ੍ਰਧਾਨ ਮੰਤਰੀ ਅਤੇ ਹੰਕਾਰ ਦੀ ਹਾਰ ਕਰਾਰ ਦਿੰਦੇ ਹੋਏ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਬੀ.ਐਸ.ਐਫ. ਨੇ ਪਾਕਿ ਰੇਂਜਰਾਂ ਨਾਲ ਕਮਾਂਡੈਂਟ ਪੱਧਰ ਦੀ ਬੈਠਕ 'ਚ ਡਰੋਨ ਗਤੀਵਿਧੀਆਂ 'ਤੇ ਦਰਜ ਕਰਵਾਇਆ ਵਿਰੋਧ

ਜੰਮੂ, 24 ਨਵੰਬਰ (ਏਜੰਸੀ)- ਸਰਹੱਦੀ ਸੁਰੱਖਿਆ ਬਲ (ਬੀ.ਐਸ.ਐਫ.) ਨੇ ਬੁੱਧਵਾਰ ਨੂੰ ਪਾਕਿਸਤਾਨੀ ਰਾੇਜਰਾਂ ਨਾਲ ਕਮਾਂਡੈਂਟ ਪੱਧਰ ਦੀ ਹੋਈ ਬੈਠਕ ਦੌਰਾਨ ਡਰੋਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਦੀ ਉਲੰਘਣਾ ਕਰਨ 'ਤੇ ਵਿਰੋਧ ਦਰਜ ਕਰਵਾਇਆ ਹੈ | ਬੀ.ਐਸ.ਐਫ. ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਹਾਲੇ ਸਮਾਪਤ ਨਹੀਂ ਹੋਵੇਗਾ-ਟਿਕੈਤ

ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਚੱਲ ਰਿਹਾ ਕਿਸਾਨ ਅੰਦੋਲਨ ਹਾਲੇ ਸਮਾਪਤ ਨਹੀਂ ਹੋਵੇਗਾ ਤੇ ਭਵਿੱਖ ਦੀ ਰਣਨੀਤੀ ਲਈ ਫੈਸਲਾ 27 ਨਵੰਬਰ ਦੀ ਬੈਠਕ 'ਚ ਕੀਤਾ ਜਾਵੇਗਾ | ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਦੇ ...

ਪੂਰੀ ਖ਼ਬਰ »

ਅਖਿਲੇਸ਼ ਵਲੋਂ ਸੰਜੈ ਸਿੰਘ ਨਾਲ ਮੁਲਾਕਾਤ

ਵਿਧਾਨ ਸਭਾ ਚੋਣਾਂ ਲਈ ਕੀਤੀ ਰਣਨੀਤਕ ਚਰਚਾ ਲਖਨਊ, 24 ਨਵੰਬਰ (ਪੀ. ਟੀ. ਆਈ.)- ਰਾਸ਼ਟਰੀ ਲੋਕ ਦਲ (ਆਰ. ਐਲ. ਡੀ.) ਦੇ ਮੁਖੀ ਜਯੰਤ ਚੌਧਰੀ ਨਾਲ ਮੁਲਾਕਾਤ ਤੋਂ ਇਕ ਦਿਨ ਬਾਅਦ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਵਲੋਂ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ...

ਪੂਰੀ ਖ਼ਬਰ »

ਕੈਪਟਨ ਵਲੋਂ ਕਿਸਾਨਾਂ ਨੂੰ ਵਧਾਈ

ਜਲੰਧਰ, (ਅ.ਬ.)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਮੰਡਲ ਵਲੋਂ ਅੱਜ 3 ਖੇਤੀ ਕਾਨੂੰਨ ਵਾਪਸ ਲੈਣ ਸੰਬੰਧੀ ਬਿੱਲ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਟਵੀਟ ਕਰਦਿਆਂ ਕਿਸਾਨਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਗੌਤਮ ਗੰਭੀਰ ਨੂੰ ਜਾਨ ਤੋਂ ਮਾਰਨ ਦੀ ਧਮਕੀ

ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)-ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਆਈ.ਐਸ.ਆਈ.ਐਸ. ਕਸ਼ਮੀਰ ਵਲੋਂ ਕਥਿਤ ਤੌਰ 'ਤੇ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX