ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਨਵੀਂ ਸੰਸਦ ਭਵਨ ਦੇ ਉਦਘਾਟਨ ਲਈ ਪੂਜਾ ਅਰਚਨਾ
. . .  2 minutes ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਨਵੀਂ ਸੰਸਦ ਭਵਨ ਦੇ ਉਦਘਾਟਨ ਲਈ ਪੂਜਾ ਅਰਚਨਾ ਕੀਤੀ।ਪੂਜਾ ਦੀ ਰਸਮ ਕਰੀਬ ਇਕ ਘੰਟੇ ਤੱਕ ਚੱਲੇਗੀ। ਪੂਜਾ ਤੋਂ ਬਾਅਦ ਪ੍ਰਧਾਨ ਮੰਤਰੀ...
⭐ਮਾਣਕ-ਮੋਤੀ⭐
. . .  27 minutes ago
⭐ਮਾਣਕ-ਮੋਤੀ⭐
ਮਲੇਸ਼ੀਆ ਮਾਸਟਰਜ਼ 2023 ਦੇ ਫਾਈਨਲ ਚ ਐਚ.ਐਸ. ਪ੍ਰਣਯ
. . .  1 day ago
ਕੁਆਲਾਲੰਪੁਰ, 27 ਮਈ-ਮਲੇਸ਼ੀਆ ਮਾਸਟਰਜ਼ 2023: ਸੱਟ ਕਾਰਨ ਵਿਰੋਧੀ ਖਿਡਾਰੀ ਦੇ ਹਟਣ ਤੋਂ ਬਾਅਦ ਭਾਰਤ ਦੇ ਐਚ.ਐਸ. ਪ੍ਰਣਯ ਨੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ...
ਐੱਫ.ਆਈ.ਐੱਚ. ਹਾਕੀ ਪ੍ਰੋ. ਲੀਗ-ਇੰਗਲੈਂਡ ਨੇ ਭਾਰਤ ਨੂੰ 4-2 ਨਾਲ ਹਰਾਇਆ
. . .  1 day ago
ਲੰਡਨ, 27 ਮਈ - ਮੇਜ਼ਬਾਨ ਇੰਗਲੈਂਡ ਨੇ ਇਥੇ ਲੰਡਨ ਦੇ ਲੀ ਵੈਲੀ ਹਾਕੀ ਸਟੇਡੀਅਮ 'ਚ ਐੱਫ.ਆਈ.ਐੱਚ. ਹਾਕੀ ਪ੍ਰੋ. ਲੀਗ ਮੁਕਾਬਲੇ 'ਚ ਭਾਰਤ ਨੂੰ 4-2 ਨਾਲ ਹਰਾ ਕੇ ਪੂਲ ਟੇਬਲ 'ਚ ਚੋਟੀ ਦਾ ਸਥਾਨ...
ਰਜਨੀਕਾਂਤ ਨੇ ਟਵੀਟ ਕਰ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਚੇਨਈ, 27 ਮਈ-ਅਦਾਕਾਰ ਰਜਨੀਕਾਂਤ ਨੇ ਟਵੀਟ ਕੀਤਾ, "ਤਾਮਿਲ ਸ਼ਕਤੀ ਦਾ ਪਰੰਪਰਾਗਤ ਪ੍ਰਤੀਕ - ਰਾਜਦੰਡ (#ਸੇਂਗੋਲ) - ਭਾਰਤ ਦੀ ਭਾਰਤ ਦੀ ਸੰਸਦ ਦੇ ਨਵੇਂ ਭਵਨ ਵਿਚ ਚਮਕੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ...
ਬੀਬਾ ਹਰਸਿਮਰਤ ਕੌਰ ਬਾਦਲ ਵਲੋਂ 12ਵੀਂ ਜਮਾਤ ਦੇ ਨਤੀਜੇ ਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਸੁਜਾਨ ਕੌਰ ਦਾ ਸਨਮਾਨ
. . .  1 day ago
ਸਰਦੂਲਗੜ੍ਹ, 27 ਮਈ -(ਜੀ.ਐਮ.ਅਰੋੜਾ)-ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜੇ ਵਿਚ ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਵਿਦਿਆਰਥਣ ਸੁਜਾਨ ਕੌਰ ਪੁੱਤਰੀ ਨਿਰਮਲ ਸਿੰਘ ਨੇ ਪੰਜਾਬ ਭਰ ਵਿਚੋਂ 500 ਵਿਚੋਂ 500 ਅੰਕ ਲੈ ਕੇ ਪਹਿਲਾ...
ਮਹਾਰਾਸ਼ਟਰ ਦੇ ਪਾਲਘਰ ਚ ਦੋ ਵਾਰ ਆਇਆ ਭੂਚਾਲ
. . .  1 day ago
ਮੁੰਬਈ, 27 ਮਈ-ਮਹਾਰਾਸ਼ਟਰ ਦੇ ਪਾਲਘਰ ਵਿਚ ਅੱਜ ਸ਼ਾਮ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਕ੍ਰਮਵਾਰ ਸ਼ਾਮ 5:15 ਅਤੇ 5:28 ਵਜੇ ਆਏ ਭੂਚਾਲ...
ਕੇਂਦਰ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਮ ਇੰਡੀਆ ਵਜੋਂ ਕੰਮ ਕਰਨਾ ਚਾਹੀਦਾ ਹੈ-ਪ੍ਰਧਾਨ ਮੰਤਰੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਹਿਲਾਂ ਨੀਤੀ ਆਯੋਗ ਦੀ 8ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿਚ 19 ਰਾਜਾਂ ਅਤੇ 6 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਨੁਮਾਇੰਦਗੀ ਕਰਨ ਵਾਲੇ ਮੁੱਖ ਮੰਤਰੀਆਂ/ਉਪ ਰਾਜਪਾਲਾਂ ਨੇ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਨੇ...
ਸਕੂਟਰ ਸਵਾਰ ਨੂੰ ਬਚਾਉਂਦੇ ਹੋਏ ਰੋਡਵੇਜ਼ ਦੀ ਬੱਸ ਪਲਟੀ
. . .  1 day ago
ਜ਼ੀਰਕਪੁਰ, 27 ਮਈ (ਅਵਤਾਰ ਸਿੰਘ)- ਜ਼ੀਰਕਪੁਰ ਅੰਬਾਲਾ ਸੜਕ ’ਤੇ ਅੱਜ ਬਾਅਦ ਦੁਪਹਿਰ ਇਕ ਹਰਿਆਣਾ ਰੋਡਵੇਜ਼ ਦੀ ਬੱਸ ਗਲਤ ਦਿਸ਼ਾ ਵੱਲ ਤੋਂ ਆ ਰਹੇ ਸਕੂਟਰ ਸਵਾਰ ਨੂੰ ਬਚਾਉਂਦੇ ਹੋਏ ਪਲਟ ਗਈ। ਇਸ ਦੌਰਾਨ....
ਅਸਲਾ ਐਕਟ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਨੂੰ ਭੇਜਿਆ 4 ਦਿਨਾਂ ਰਿਮਾਂਡ ’ਤੇ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 4 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ...
ਦਿੱਲੀ ਆਬਕਾਰੀ ਮਾਮਲਾ: ਸੀ.ਬੀ.ਆਈ. ਦਾ ਦਾਅਵਾ, ਮਨੀਸ਼ ਸਿਸੋਦੀਆ ਨੇ ਨਸ਼ਟ ਕੀਤੇ ਫ਼ੋਨ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਆਪਣੀ ਸਪਲੀਮੈਂਟਰੀ ਚਾਰਜਸ਼ੀਟ ਵਿਚ ਦਾਅਵਾ ਕੀਤਾ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ.....
ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 27 ਮਈ (ਜਸਵੰਤ ਸਿੰਘ ਜੱਸ)- ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਚੱਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ.....
ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਕੀਤਾ ਸੰਮਨ ਜਾਰੀ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਰਾਊਸ ਐਵੇਨਿਊ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰ ਦੋਸ਼ੀਆਂ ਦੇ ਖ਼ਿਲਾਫ਼ ਸੀ.ਬੀ.ਆਈ.....
ਏਸ਼ੀਆ ਕੱਪ ਸੰਬੰਧੀ ਫ਼ੈਸਲਾ ਆਈ.ਪੀ.ਐਲ. ਫਾਈਨਲ ਤੋਂ ਬਾਅਦ- ਬੀ.ਸੀ.ਸੀ.ਆਈ.
. . .  1 day ago
ਨਵੀਂ ਦਿੱਲੀ, 27 ਮਈ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀ.ਸੀ.ਸੀ.ਆਈ. ਨੇ ਏਸ਼ੀਆ ਕੱਪ 2023 ਲਈ ਪਾਕਿਸਤਾਨ.....
ਐਸ.ਐੈਸ.ਪੀ ਕੌਂਡਲ ਦੀ ਅਗਵਾਈ ਵਿਚ ਅਫ਼ੀਮ ਸਮਗਲਰ, ਹਥਿਆਰ ਗਰੋਹ ਕਾਬੂ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)- ਖ਼ੰਨਾ ਪੁਲਿਸ ਨੇ ਇਲਾਕੇ ਵਿਚ ਨਾਜਾਇਜ਼ ਚੱਲ ਰਹੇ ਆਈਲੈਟਸ ਸੈਂਟਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਔਰਤਾਂ ਨੂੰ ਕਾਬੂ ਕੀਤਾ ਅਤੇ ਇਕ ਹੋਰ ਮਾਮਲੇ ’ਚ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫ਼ਾਸ਼ ਕਰਦੇ ਹੋਏ 5 ਦੇਸੀ ਕੱਟੇ ਸਮੇਤ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ.....
ਨਵਾਂ ਸੰਸਦ ਭਵਨ ਸੁਤੰਤਰ ਭਾਰਤ ਦੀ ਯਾਤਰਾ ਵਿਚ ਮਹੱਤਵਪੂਰਨ ਮੀਲ ਪੱਥਰ- ਜੇ.ਪੀ. ਨੱਢਾ
. . .  1 day ago
ਨਵੀਂ ਦਿੱਲੀ, 27 ਮਈ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ.ਪੀ. ਨੱਢਾ ਨੇ ਟਵੀਟ ਕਰਦਿਆਂ ਕਿਹਾ ਕਿ ਨਵੀਂ ਸੰਸਦ ਭਵਨ ਸੁਤੰਤਰ ਭਾਰਤ ਦੀ ਯਾਤਰਾ ਵਿਚ ਇਕ ਮਹੱਤਵਪੂਰਨ ਮੀਲ ਦਾ....
ਕਰਨਾਟਕ: ਮੁੱਖ ਮੰਤਰੀ ਨੇ ਕੀਤਾ ਆਪਣੀ ਕੈਬਨਿਟ ਦਾ ਵਿਸਥਾਰ
. . .  1 day ago
ਬੈਂਗਲੁਰੂ, 27 ਮਈ- ਅੱਜ ਨਵੀਂ ਬਣੀ ਕਰਨਾਟਕ ਸਰਕਾਰ ’ਚ ਪਹਿਲਾ ਮੰਤਰੀ ਮੰਡਲ ਵਿਸਥਾਰ ਹੋਇਆ। ਮੁੱਖ ਮੰਤਰੀ ਸਿਧਾਰਮਈਆ ਨੇ ਆਪਣੀ ਕੈਬਨਿਟ ਵਿਚ 24 ਨਵੇਂ ਵਿਧਾਇਕਾਂ ਨੂੰ ਥਾਂ....
ਹਰਿਆਣਾ ਤੇ ਉਤਰ ਪ੍ਰਦੇਸ਼ ਲਈ ਮੌਸਮ ਵਿਭਾਗ ਵਲੋਂ ਆਰੇਂਜ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਮਈ- ਮੌਸਮ ਵਿਭਾਗ ’ਚ ਵਿਗਿਆਨੀ ਡਾ. ਸੋਮਾ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਰਬ ਸਾਗਰ ਤੋਂ ਨਮੀ ਦੇ ਕਾਰਨ ਉੱਤਰ-ਪੱਛਮੀ ਭਾਰਤ ਵਿਚ ਅੱਜ ਅਤੇ ਕੱਲ੍ਹ ਇਕੋ ਜਿਹਾ ਮੌਸਮ...
ਭੜਕਾਊ ਬਿਆਨ ਦੇਣ ਦੇ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਤੇ ਹੋਰਾਂ ਵਿਰੁੱਧ ਸ਼ਿਕਾਇਤ ਦਰਜ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਹੋਰਨਾਂ ਖ਼ਿਲਾਫ਼ ਭਾਈਚਾਰਿਆਂ/ਸਮੂਹਾਂ ਦਰਮਿਆਨ ਭੇਦਭਾਵ ਨੂੰ ਵਧਾਵਾ ਦੇਣ ਦੇ ਇਰਾਦੇ.....
ਸਰਕਾਰ ਨੂੰ ਪੁਰਾਣੇ ਸੰਸਦ ਭਵਨ ਨੂੰ ਹੀ ਵਿਕਸਿਤ ਕਰਨਾ ਚਾਹੀਦਾ ਸੀ- ਨਿਤੀਸ਼ ਕੁਮਾਰ
. . .  1 day ago
ਪਟਨਾ, 27 ਮਈ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਨਵੀਂ ਸੰਸਦ ਦੇ ਨਿਰਮਾਣ ਤੇ ਉਦਘਾਟਨ ਨੂੰ ਲੈ ਕੇ ਅੱਜ ਕੇਂਦਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਨੀਤੀ ਆਯੋਗ ਦੀ ਬੈਠਕ ਅਤੇ ਨਵੀਂ ਇਮਾਰਤ.....
ਨੀਤੀ ਆਯੋਗ ਦੀ ਮੀਟਿੰਗ ਸ਼ੁਰੂ, ਨਰਿੰਦਰ ਮੋਦੀ ਕਰ ਰਹੇ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਚ ਨਵੇਂ ਕਨਵੈਨਸ਼ਨ ਸੈਂਟਰ ’ਚ ‘ਵਿਕਸਿਤ ਭਾਰਤ 2047: ਟੀਮ ਇੰਡੀਆ ਦੀ ਭੂਮਿਕਾ’ ਵਿਸ਼ੇ ’ਤੇ ਨੀਤੀ ਆਯੋਗ ਦੀ 8ਵੀਂ.....
ਨਿਪਾਲ ਦੇ ਪ੍ਰਧਾਨ ਮੰਤਰੀ 31 ਮਈ ਨੂੰ ਆਉਣਗੇ ਭਾਰਤ
. . .  1 day ago
ਨਵੀਂ ਦਿੱਲੀ, 27 ਮਈ- ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ 31 ਮਈ ਤੋਂ.....
ਨਵੇਂ ਸੰਸਦ ਭਵਨ ਨੇੜੇ 24 ਘੰਟੇ ਰਹੇਗੀ ਸੁਰੱਖਿਆ ਤਾਇਨਾਤ- ਦਿੱਲੀ ਪੁਲਿਸ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਪੁਲਿਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਲਈ ਭਵਨ.....
ਕੈਰੀ ਆਨ ਜੱਟਾ-3 ਦਾ ਪੋਸਟਰ ਹੋਇਆ ਰਿਲੀਜ਼, 29 ਜੂਨ ਨੂੰ ਹੋਵੇਗੀ ਦਰਸ਼ਕਾਂ ਦੇ ਰੂਬਰੂ, 30 ਮਈ, ਸ਼ਾਮ 6 ਵਜ਼ੇ ਰੀਲੀਜ਼ ਹੋਵੇਗਾ ਟ੍ਰੇਲਰ
. . .  1 day ago
ਕੈਰੀ ਆਨ ਜੱਟਾ-3 ਦਾ ਪੋਸਟਰ ਹੋਇਆ ਰਿਲੀਜ਼, 29 ਜੂਨ ਨੂੰ ਹੋਵੇਗੀ ਦਰਸ਼ਕਾਂ ਦੇ ਰੂਬਰੂ, 30 ਮਈ, ਸ਼ਾਮ 6 ਵਜ਼ੇ ਰੀਲੀਜ਼ ਹੋਵੇਗਾ ਟ੍ਰੇਲਰ
ਮੱਧ ਪ੍ਰਦੇਸ਼: ਜਬਲਪੁਰ ਸਮੇਤ 13 ਥਾਵਾਂ 'ਤੇ ਐੱਨ.ਆਈ.ਏ. ਦੀ ਛਾਪੇਮਾਰੀ
. . .  1 day ago
ਭੋਪਾਲ, 27 ਮਈ-ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਸਵੇਰ ਤੋਂ ਹੀ ਮੱਧ ਪ੍ਰਦੇਸ਼ ਦੇ ਜਬਲਪੁਰ 'ਚ 13 ਟਿਕਾਣਿਆਂ 'ਤੇ ਅੱਤਵਾਦੀ ਸਾਜ਼ਿਸ਼ ਦੇ ਮਾਮਲੇ ਦੀ ਚੱਲ ਰਹੀ ਜਾਂਚ 'ਚ ਛਾਪੇਮਾਰੀ ਕੀਤੀ ਹੈ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਤਰਨਤਾਰਨ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਦੀ ਸਿਹਤ ਮੰਤਰੀ ਨਾਲ ਮੀਟਿੰਗ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਆਸ਼ਾ ਵਰਕਰਜ਼ ਅਤੇ ਫੇਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਅਤੇ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਸਿਹਤ ਮੰਤਰੀ ਦੇ ਖਿਲਾਫ਼ ਉਨ੍ਹਾਂ ਦੇ ਸ਼ਹਿਰ ਅੰਮਿ੍ਤਸਰ ਵਿਖੇ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,18,760 ਲਾਭਪਾਤਰੀਆਂ ਨੂੰ ਲਗਾਈ ਗਈ ਵੈਕਸੀਨ- ਡੀ. ਸੀ.

ਤਰਨ ਤਾਰਨ, 24 ਨਵੰਬਰ (ਵਿਕਾਸ ਮਰਵਾਹਾ)-ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,18,760 ਲਾਭਪਾਤਰੀਆਂ ਨੂੰ 8,40,406 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਪਾਵਰ ਮੈਨਜਮੈਂਟ ਖਿਲਾਫ਼ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਧਰਨਾ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਪਾਵਰ ਮੈਨੇਜਮੈਂਟ ਦੀ ਮੁਲਾਜ਼ਮ ਮਸਲਿਆਂ ਸਬੰਧੀ ਧਾਰਨ ਕੀਤੀ ਨਾਂਹ ਪੱਖੀ ਨੀਤੀ ਦੇ ਵਿਰੁੱਧ ਵੱਖ-ਵੱਖ ਮੁਲਾਜ਼ਮ ਸੰਗਠਨਾਂ ਦੇ ਸੂਬਾ ਪੱਧਰੀ ਸੱਦੇ 'ਤੇ ਬਿਜਲੀ ਕਾਮਿਆਂ ਵਲੋਂ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸ਼ੰਘਰਸ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਸਮਰਾ ਨੇ ਮੁੱਖ ਮੰਤਰੀ ਚੰਨੀ ਨੂੰ ਦਿੱਤਾ ਮੰਗ ਪੱਤਰ

ਮੀਆਵਿੰਡ, 24 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਦੇ ਸੂਬਾ ਮੀਤ ਪ੍ਰਧਾਨ ਰਸ਼ਪਾਲ ਸਿੰਘ ਰਾਮਪੁਰ ਭੂਤ ਵਿੰਡ ਨੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਹਾਜ਼ਰੀ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨੰਬਰਦਾਰਾਂ ਦੇ ...

ਪੂਰੀ ਖ਼ਬਰ »

ਇਨੋਵਾ ਗੱਡੀ ਦੀ ਟੱਕਰ ਨਾਲ ਔਰਤ ਜ਼ਖ਼ਮੀ, ਕੇਸ ਦਰਜ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਇਨੋਵਾ ਗੱਡੀ ਦੀ ਟੱਕਰ ਨਾਲ ਔਰਤ ਦੇ ਜ਼ਖਮੀ ਹੋਣ ਦੇ ਦੋਸ਼ ਹੇਠ ਇਨੋਵਾ ਗੱਡੀ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਹਰੀਕੇ ਵਿਖੇ ਸੀਮਾ ਰਾਣੀ ਪਤਨੀ ਅਸ਼ਵਨੀ ...

ਪੂਰੀ ਖ਼ਬਰ »

ਅਗਾਮੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ- ਯੋਧਬੀਰ ਸਿੰਘ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਜਦੋਂ ਵੀ ਪੰਜਾਬ ਵਿਚ ਸਰਕਾਰ ਬਣੀ, ਉਦੋਂ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਤੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਪ੍ਰਦਾਨ ਹੋਈਆਂ, ਪਰ ਮੌਜੂਦਾ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਲੋਕਾਂ ਨੂੰ ...

ਪੂਰੀ ਖ਼ਬਰ »

ਫੈੱਡਰੇਸ਼ਨ ਆਗੂ ਸੰਘਾ ਵਲੋਂ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਸ਼ੋ੍ਰਮਣੀ ਅਕਾਲੀ ਦਲ (ਸ) ਦਾ ਮੁੱਖ ਬੁਲਾਰਾ ਬਣਾਉਣ ਦਾ ਸਵਾਗਤ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਮੀਤ ਪ੍ਰਧਾਨ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਸੰਘਾ ਦੇ ਪ੍ਰਧਾਨ ਭਾਈ ਕਸਮੀਰ ਸਿੰਘ ਸੰਘਾ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ, ...

ਪੂਰੀ ਖ਼ਬਰ »

ਟੈਂਟ ਹਾਊਸ ਦੀ ਦੁਕਾਨ ਨੂੰ ਲੱਗੀ ਅੱਗ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਤਰਨ ਤਾਰਨ ਦੇ ਸ਼ਰਮਾ ਟੈਂਟ ਹਾਊਸ ਦੁਕਾਨ 'ਚ ਅਚਾਨਕ ਬਿਜਲੀ ਸ਼ਾਰਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨਦਾਰ ਦਾ ਲਗਪਗ ਡੇਢ ਲੱਖ ਰੁਪਏ ਦਾ ਨੁਕਸਾਨ ਹੋ ਗਿਆ | ਘਟਨਾ ਦਾ ਸਮਾਚਾਰ ਮਿਲਣ 'ਤੇ ਫਾਇਰ ਬਿ੍ਗੇਡ ਵਿਭਾਗ ...

ਪੂਰੀ ਖ਼ਬਰ »

ਪਿੰਡ ਕੱਲ੍ਹੇ ਦਾ ਨੌਜਵਾਨ ਜਗਜੀਵਨ ਸਿੰਘ ਕੰਗ 'ਇੰਡੀਅਨ ਨੇਵੀ' 'ਚ ਬਣਿਆ ਕਮਾਂਡਰ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੱਲ੍ਹੇ ਦੇ ਜਿੰਮੀਦਾਰ ਪਰਿਵਾਰ ਦਾ ਨੌਜਵਾਨ ਜਗਜੀਵਨ ਸਿੰਘ ਕੰਗ ਨੇ 'ਇੰਡੀਅਨ ਨੇਵੀ' ਵਿਚ ਕਮਾਂਡਰ ਦਾ ਅਹੁਦਾ ਹਾਸਲ ਕਰ ਲਿਆ ਹੈ | ਉਨ੍ਹਾਂ ਦੇ ਪਿਤਾ ਦਲਬੀਰ ਸਿੰਘ ਕੰਗ ਭਾਰਤੀ ਫ਼ੌਜ ਦੇ ਸਿਗਨਲ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ ਤੇ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਮਾਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਲੋਕ ਗਾਇਕਾ ਗੁਰਮੀਤ ਬਾਵਾ ਦੀਆਂ ਅਸਥੀਆਂ ਜਲ ਪ੍ਰਵਾਹ

ਗੋਇੰਦਵਾਲ ਸਾਹਿਬ, 24 ਨਵੰਬਰ (ਸਕੱਤਰ ਸਿੰਘ ਅਟਵਾਲ)-ਪੰਜਾਬ ਦੀ ਲੋਕ ਗਾਇਕਾ ਗੁਰਮੀਤ ਬਾਵਾ ਦੀਆਂ ਅਸਥੀਆਂ ਪਰਿਵਾਰਕ ਮੈਂਬਰਾਂ ਵਲੋਂ ਧਾਰਮਿਕ ਰਵਾਇਤਾਂ ਅਨੁਸਾਰ ਪਵਿੱਤਰ ਬਾਉਲੀ ਸਾਹਿਬ ਦੇ ਜਲ ਨਾਲ ਇਸ਼ਨਾਨ ਉਪਰੰਤ ਗੋਇੰਦਵਾਲ ਸਾਹਿਬ ਦੇ ਦਰਿਆ ਬਿਆਸ ਵਿਖੇ ਜਲ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਅਦਾਲਤ ਨੇ ਇਕ ਵਿਅਕਤੀ ਨੂੰ ਦੋ ਸਾਲ ਦੀ ਸਜ਼ਾ ਤੇ 4 ਲੱਖ ਰੁਪਏ ਮੋੜਨ ਦਾ ਦਿੱਤਾ ਫ਼ੈਸਲਾ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਅਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਬਗੀਚਾ ਸਿੰਘ ਦੀ ਅਦਾਲਤ ਨੇ ਚੈੱਕ ਬਾਊਾਸ ਦੇ ਇਕ ਮਾਮਲੇ ਵਿਚ ਇਕ ਵਿਅਕਤੀ ਨੂੰ ਅੰਡਰ ਸੈਕਸ਼ਨ 138 ਦੇ ਅਧੀਨ ਦੋ ਸਾਲ ਦੀ ਸਜ਼ਾ ਤੇ ਦੋ ਲੱਖ ਦੀ ਥਾਂ 'ਤੇ ਚਾਰ ਲੱਖ ਰੁਪਏ ...

ਪੂਰੀ ਖ਼ਬਰ »

ਪਿੰਡ ਮੰਮਣਕੇ ਵਿਖੇ ਭਾਕਿਯੂ (ਰਾਜੇਵਾਲ) ਇਕਾਈ ਦਾ ਗਠਨ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਪਿੰਡ ਮੰਮਣਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਪ੍ਰਧਾਨ ਅਜਾਇਬ ਸਿੰਘ ਦੀਨਪੁਰ ਆਦੇਸ਼ ਮੁਤਾਬਿਕ ਕੋ-ਕਨਵੀਨਰ ਠੇਕੇਦਾਰ ਅੰਮਿ੍ਤਪਾਲ ਸਿੰਘ ਜੌੜਾ, ਸੀਨੀਅਰ ਮੀਤ ਪ੍ਰਧਾਨ ਬਲਾਕ ਨੌਸ਼ਹਿਰਾ ਪੰਨੂੰਆਂ ਚਰਨ ...

ਪੂਰੀ ਖ਼ਬਰ »

ਕਈ ਸਾਲਾਂ ਤੋਂ ਡਾਕਟਰ ਦੀ ਉਡੀਕ ਕਰ ਰਿਹਾ ਹੈ ਕਸਬਾ ਸ਼ਾਹਬਾਜ਼ਪੁਰ ਦਾ ਪਸ਼ੂ ਹਸਪਤਾਲ

ਸ਼ਾਹਬਾਜ਼ਪੁਰ, 24 ਨਵੰਬਰ (ਪ੍ਰਦੀਪ ਬੇਗੇਪੁਰ) -1997 'ਚ ਬਣੀ ਅਕਾਲੀ ਦਲ ਦੀ ਸਰਕਾਰ ਸਮੇਂ ਕੈਬਨਿਟ ਮੰਤਰੀ ਬਣੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਯਤਨਾਂ ਸਦਕਾ ਕਸਬਾ ਸ਼ਾਹਬਾਜ਼ਪੁਰ ਵਿਖੇ ਫੋਕਲ ਪੁਆਇੰਟ 'ਚ ਇਲਾਕੇ ਦੇ ਪਸ਼ੂ ਪਾਲਕਾਂ ਦੀ ਸਹੂਲਤ ਲਈ ਪਸ਼ੂ ਪਾਲਣ ਹਸਪਤਾਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮਨਾਇਆ ਆਪਣਾ 52ਵਾਂ ਸਥਾਪਨਾ ਦਿਵਸ ਸਮਾਗਮ

ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੱਜ ਆਪਣਾ 52ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਸਥਾਪਨਾ ਦਿਵਸ ਦੀ ਸ਼ੁਰੂਆਤ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਸਮਾਂ ਰਹਿੰਦਿਆਂ ਗਲੇ ਦੇ ਕੈਂਸਰ ਦਾ ਇਲਾਜ ਸੰਭਵ- ਸਰਜਨ ਰੰਧਾਵਾ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਮਨੁੱਖ ਨੂੰ ਗਲੇ ਦੇ ਕੈਂਸਰ ਹੋਣ ਦੇ ਵੱਖ-ਵੱਖ ਲੱਛਣ ਹੋ ਸਕਦੇ ਹਨ | ਸਮੇਂ ਸਿਰ ਕੈਂਸਰ ਦੇ ਲੱਛਣਾਂ ਦਾ ਪਤਾ ਲੱਗਣ 'ਤੇ ਗਲੇ ਦੇ ਕੈਂਸਰ ਤੋਂ ਬਚਿਆ ਜਾ ਸਕਦਾ ਹੈ | ਇਹ ਜਾਣਕਾਰੀ ਈ.ਐੱਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ਨੇ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਧੂੰਮਧਾਮ ਨਾਲ ਮਨਾਇਆ ਜਾਵੇਗਾ- ਡਾ. ਲੌਹਕਾ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ 751ਵਾਂ ਜਨਮ ਦਿਹਾੜਾ ਧੂੰਮਧਾਮ ਤੇ ਸ਼ਰਧਾ ਨਾਲ ਮਿਤੀ 28 ਨਵੰਬਰ ਨੂੰ ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਚੌਂਕ ਨਾਮਦੇਵ ਮੁਹੱਲਾ ਟਾਂਕਕਸ਼ੱਤਰੀ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ | ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਡਾ. ਸੁਖਦੇਵ ਸਿੰਘ ਲੌਹਕਾ ਜ਼ਿਲ੍ਹਾ ਪ੍ਰਧਾਨ ਆਲ ਇੰਡੀਆ ਟਾਂਕ ਕਸ਼ੱਤਰੀ ਸਭਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਉੱਘੇ ਰਾਗੀ, ਢਾਡੀ ਤੇ ਕੀਰਤਨੀਏ ਜਥੇ ਪਹੁੰਚ ਕੇ ਸੰਗਤਾਂ ਨੂੰ ਆਪਣੇ ਕੀਰਤਨ ਰਾਹੀਂ ਨਿਹਾਲ ਕਰਨਗੇ | ਡਾ. ਲੌਹਕਾ ਨੇ ਕਿਹਾ ਕਿ ਬਾਬਾ ਜੀ ਦਾ ਜਨਮ ਦਿਹਾੜਾ ਲਗਪਗ 25 ਸਾਲ ਤੋਂ ਅਸੀਂ ਮਨਾ ਰਹੇ ਹਾਂ | ਬੇਸ਼ੱਕ ਭਗਤ ਨਾਮਦੇਵ ਜੀ ਦਾ ਸਾਰੇ ਪੰਜਾਬ ਅਤੇ ਸਾਰੇ ਹਿੰਦੋਸਤਾਨ ਵਿਚ ਇਹ ਦਿਹਾੜਾ ਬੜੀ ਸ਼ਰਧਾ ਦੇ ਨਾਲ ਇਸ ਮਹੀਨੇ ਮਨਾਇਆ ਜਾਂਦਾ ਹੈ, ਪਰ ਅਸੀਂ ਆਪਣੀ ਸਭਾ ਵਲੋਂ ਇਸ ਪ੍ਰੋਗਰਾਮ ਨੂੰ ਮਨਾ ਕੇ ਖ਼ੁਸ਼ੀਆਂ ਪ੍ਰਾਪਤ ਕਰਦੇ ਹਾਂ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰੋ | ਇਸ ਮੌਕੇ ਮੈਨੇਜਰ ਹਰਭਜਨ ਸਿੰਘ, ਗੁਰਮੀਤ ਸਿੰਘ ਪ੍ਰਧਾਨ, ਹਰਦੀਪ ਸਿੰਘ, ਗੁਲਜਾਰ ਸਿੰਘ ਭੁੱਟੋ, ਡਾ. ਮਨਜੀਤ ਸਿੰਘ ਖ਼ਾਲਸਾ, ਸਤਨਾਮ ਸਿੰਘ ਮਲ੍ਹੀਆ, ਮਨਜਿੰਦਰ ਸਿੰਘ ਮੰਡ, ਹਰਜਿੰਦਰ ਸਿੰਘ ਘਈ ਤੇ ਗ੍ਰੰਥੀ ਸਿੰਘ ਬਾਬਾ ਬਲਬੀਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ ਤੇ ਸੰਦਾਂ 'ਤੇ ਸਬਸਿਡੀ ਦੇਣ ਲਈ ਕੱਢੇ ਗਏ ਡਰਾਅ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੌਰਾਨ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵਰਤੀ ਜਾਣ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਹੜਤਾਲ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ

ਸਰਹਾਲੀ ਕਲਾਂ, 24 ਨਵੰਬਰ (ਅਜੇ ਸਿੰਘ ਹੁੰਦਲ)-ਬਿਜਲੀ ਕਾਮਿਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਕੀਤੀ ਹੜਤਾਲ ਨੇ ਬਿਜਲੀ ਸਪਲਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ਲੰਘੇ ਕਈ ਦਿਨਾਂ ਤੋਂ ਬਿਜਲੀ ਕਾਮੇ ਮੁਕੰਮਲ ਹੜਤਾਲ ਕਰਕੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਲੋਕ ਭਲਾਈ ਲਈ ਧੜਾਧੜ ਲਏ ਜਾ ਰਹੇ ਫੈਸਲੇ ਸ਼ਲਾਘਾਯੋਗ- ਵਿਧਾਇਕ ਡਾ. ਅਗਨੀਹੋਤਰੀ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਦੀ ਭਲਾਈ ਲਈ ਧੜਾਧੜ ਫੈਸਲੇ ਲਏ ਜਾ ਰਹੇ ਹਨ ਜੋ ਕਿ ਸ਼ਲਾਘਾਯੋਗ ਹਨ ਤੇ ਇਨ੍ਹਾਂ ਫੈਸਲਿਆਂ ਨਾਲ ਪੰਜਾਬ ਦੇ ਹਰ ਵਰਗ ਨੂੰ ਲਾਭ ਪਹੁੰਚ ਰਿਹਾ ਹੈ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸ੍ਰੀ ਸੱਤਿਆ ਸਾਈਾ ਬਾਬਾ ਦਾ ਜਨਮ ਦਿਨ ਮਨਾਇਆ

ਪੱਟੀ, 24 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਪੌਲੀਟੈਕਨਿਕ ਕਾਲਜ ਪੱਟੀ ਵਲੋਂ ਸ੍ਰੀ ਸੱਤਿਆ ਸਾਈਾ ਬਾਬਾ ਦਾ ਜਨਮ ਦਿਨ ਮੈਨੇਜਿੰਗ ਡਾਇਰੈਕਟਰ ਡਾ. ਰਜੇਸ਼ ਭਾਰਦਵਾਜ, ਐਗਜੈਕਟਿਵ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ...

ਪੂਰੀ ਖ਼ਬਰ »

ਸਰਾਏ ਅਮਾਨਤ ਖਾਂ ਦੀ ਪੰਚਾਇਤ ਨੇ ਥਾਣਾ ਮੁਖੀ ਨੂੰ ਕੀਤਾ ਸਨਮਾਨਿਤ

ਸਰਾਏ ਅਮਾਨਤ ਖਾਂ, 24 ਨਵੰਬਰ (ਨਰਿੰਦਰ ਸਿੰਘ ਦੋਦੇ)-ਸਰਹੱਦੀ ਕਸਬਾ ਸਰਾਏ ਅਮਾਨਤ ਖਾਂ ਦੀ ਸਮੂਹ ਪੰਚਾਇਤ ਵਲੋਂ ਨਵਨਿਯੁਕਤ ਥਾਣਾ ਮੁਖੀ ਚਰਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮੇਂ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਪ੍ਰਦੀਪ ਸਿੰਘ ਉਪਲ ਨੇ ਦੱਸਿਆ ਨਵਨਿਯੁਕਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਪੱਟੀ, 24 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਦੀਆਂ ਹਦਾਇਤਾਂ 'ਤੇ ਕੁਲਜਿੰਦਰ ਸਿੰਘ ਡੀ.ਐੱਸ.ਪੀ. ਸਬ ਡਵੀਜਨ ਪੱਟੀ ਦੀ ਅਗਵਾਈ ਵਿਚ ਪੁਲਿਸ ਥਾਣਾ ਸਿਟੀ ਦੇ ਐੱਸ. ਐੱਚ. ਓ. ਲਖਬੀਰ ਸਿੰਘ ਤੇ ਐੱਸ. ਆਈ. ਅਮਰੀਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਰਾਏ ਅਮਾਨਤ ਖਾਂ ਵਿਖੇ ਸਾਇੰਸ ਮੇਲਾ ਲਗਾਇਆ

ਸਰਾਏ ਅਮਾਨਤ ਖਾਂ, 24 ਨਵੰਬਰ (ਨਰਿੰਦਰ ਸਿੰਘ ਦੋਦੇ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਗਿਆਨ ਵਿਸ਼ੇ 'ਚ ਵਿਦਿਆਰਥੀਆਂ ਦੀ ਰੁਚੀ ਪੈਦਾ ਕਰਨ ਲਈ ਹਰ ਸਾਲ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਇੰਸ ਮੇਲੇ ਦਾ ਆਯੋਜਨ ਕੀਤਾ ਜਾਂਦਾ ਹੈ | ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਜ਼ਮੀਨ ਦੀ ਮੈਪਿੰਗ ਦਾ ਬਹਾਨਾ ਬਣਾ ਕੇ ਕਿਸਾਨ ਤੇ ਆੜ੍ਹਤੀਆਂ ਨੂੰ ਖੱਜਲ ਕਰ ਰਹੀ ਸਰਕਾਰ- ਮੰਨਾ

ਮੀਆਂਵਿੰਡ, 24 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਜਦੋਂ ਵੀ ਕਾਂਗਰਸ ਸਰਕਾਰ ਸੱਤਾ 'ਚ ਆਈ ਹੈ, ਉਦੋਂ ਹੀ ਪੰਜਾਬ ਦਾ ਕਿਸਾਨ ਫਸਲ ਵੇਚਣ ਤੇ ਪੈਸੇ ਲੈਣ ਲਈ ਰੁਲਿਆ ਹੈ | ਇਹ ਸ਼ਬਦ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਆਪਣੇ ਗ੍ਰਹਿ ਵਿਖੇ ਗੱਲਬਾਤ ...

ਪੂਰੀ ਖ਼ਬਰ »

ਭੱਦੀ ਸ਼ਬਦਾਵਲੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਖਿਲਾਫ਼ ਕੇਸ ਦਰਜ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਇਕ ਵਿਅਕਤੀ ਅਤੇ ਉਸ ਦੇ ਪਰਿਵਾਰ ਖਿਲਾਫ਼ ਭੱਦੀ ਸ਼ਬਦਾਵਲੀ ਤੋਂ ਇਲਾਵਾ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਲੋਕ ਭਲਾਈ ਲਈ ਧੜਾਧੜ ਲਏ ਜਾ ਰਹੇ ਫੈਸਲੇ ਸ਼ਲਾਘਾਯੋਗ- ਵਿਧਾਇਕ ਡਾ. ਅਗਨੀਹੋਤਰੀ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਦੀ ਭਲਾਈ ਲਈ ਧੜਾਧੜ ਫੈਸਲੇ ਲਏ ਜਾ ਰਹੇ ਹਨ ਜੋ ਕਿ ਸ਼ਲਾਘਾਯੋਗ ਹਨ ਤੇ ਇਨ੍ਹਾਂ ਫੈਸਲਿਆਂ ਨਾਲ ਪੰਜਾਬ ਦੇ ਹਰ ਵਰਗ ਨੂੰ ਲਾਭ ਪਹੁੰਚ ਰਿਹਾ ਹੈ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX