ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਅੰਮ੍ਰਿਤਸਰ / ਦਿਹਾਤੀ

ਤਿੰਨ ਖੇਤੀ ਕਾਨੂੰਨ ਰੱਦ ਹੋਣੇ ਸਮੁੱਚੀ ਕਿਸਾਨੀ ਦੀ ਵੱਡੀ ਜਿੱਤ : ਹਰਪ੍ਰਤਾਪ ਸਿੰਘ ਅਜਨਾਲਾ

ਗੱਗੋਮਾਹਲ, 25 ਨਵੰਬਰ (ਬਲਵਿੰਦਰ ਸਿੰਘ ਸੰਧੂ)-ਪਿੱਛਲੇ ਇਕ ਸਾਲ ਤੋਂ ਦਿੱਲੀ ਦੀ ਸਰਹੱਦਾਂ 'ਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਖੀਰ ਜਿੱਤ ਹੋਈ ਪ੍ਰੰਤੂ ਇਸ ਜਿੱਤ ਦਾ ਸਿਹਰਾ ਉਨ੍ਹਾਂ ਸੂਬਿਆਂ ਨੂੰ ਵੀ ਜਾਂਦਾ ਹੈ ...

ਪੂਰੀ ਖ਼ਬਰ »

ਗਿਆਨੀ ਪ੍ਰੇਮ ਸਿੰਘ ਤਲਵੰਡੀ ਨੇ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ

ਕੱਥੂਨੰਗਲ, 25 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਸਿਹਤਮੰਦ ਸਮਾਜ ਦੀ ਸਿਰਜਣਾ ਵਾਸਤੇ ਨੌਜਵਾਨਾਂ ਨੂੰ ਸਹੀ ਸੇਧ ਸੰਜੀਵਨੀ ਦਾ ਕੰਮ ਕਰਦੀ ਹੈ ਜਿਸ ਵਾਸਤੇ ਸਰਕਾਰਾਂ ਦੇ ਨਾਲ-ਨਾਲ ਸਮਾਜ ਸੇਵੀ ਜਥੇਬੰਦੀਆਂ ਨੂੰ ਵੀ ਆਪਣੀ ਜਿੰਮੇਵਾਰੀ ਨੂੰ ਸਮਝਦਿਆਂ ਨੌਜਵਾਨ ਸਰਮਾਏ ...

ਪੂਰੀ ਖ਼ਬਰ »

ਪੰਜਗਰਾਈ ਨਿੱਜਰਾਂ ਤੋਂ ਕਿਰਤੀ ਕਿਸਾਨ ਯੂਨੀਅਨ ਦਾ ਜਥਾ ਸਿੰਘੂ ਬਾਰਡਰ ਲਈ ਹੋਇਆ ਰਵਾਨਾ

ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਮੇਤ ਹੋਰ ਕਿਸਾਨੀ ਮੰਗਾਂ ਹੱਲ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਕਰਨ ਲਈ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਵਿੰਦਰ ...

ਪੂਰੀ ਖ਼ਬਰ »

ਮੰਗਾਂ ਲਾਗੂ ਨਾ ਕਰਨ 'ਤੇ ਬਿਜਲੀ ਮੁਲਾਜ਼ਮਾਂ ਵਲੋਂ ਜੰਡਿਆਲਾ ਗੁਰੂ 'ਚ ਰੋਸ ਰੈਲੀ

ਜੰਡਿਆਲਾ ਗੁਰੂ, 25 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਸਰਕਾਰ ਅਤੇ ਪੰਜਾਬ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਕਰਕੇ ਪੰਜਾਬ ਰਾਜ ਬਿਜਲੀ ਬੋਰਡ ਜੁਆਇੰਟ ਫੋਰਮ ਪੰਜਾਬ ਦੇ ਦਿੱਤੇ ਪ੍ਰੋਗਰਾਮਾਂ ਅਨੁਸਾਰ ...

ਪੂਰੀ ਖ਼ਬਰ »

ਕਾਂਗਰਸੀ ਲੀਡਰਾਂ ਦੀ ਕੁਰਸੀ ਦੀ ਦੌੜ ਕਾਰਨ ਰਲਕੇ ਕਰਨਗੇ ਕਾਂਗਰਸ ਦਾ ਸਫਾਇਆ- ਟੌਂਗ

ਰਈਆ, 25 ਨਵੰਬਰ (ਸ਼ਰਨਬੀਰ ਸਿੰਘ ਕੰਗ)-ਅੱਜ ਆਮ ਆਦਮੀ ਪਾਰਟੀ ਦੀ ਇੱਕ ਜਨ ਸਭਾ ਯੂਥ ਜੁਆਇੰਟ ਸਕੱਤਰ ਪੰਜਾਬ ਸੁਰਜੀਤ ਸਿੰਘ ਕੰਗ ਦੀ ਪ੍ਰਧਾਨਗੀ ਵਿਚ ਹੋਈ ਜਿਸ ਵਿਚ ਹਲਕਾ ਇੰਚਾਰਜ ਦਲਬੀਰ ਸਿੰਘ ਟੌਂਗ ਉਚੇਚਾ ਤੌਰ 'ਤੇ ਪੁੱਜੇ | ਇਸ ਮੌਕੇ ਜਥੇ. ਬਲਦੇਵ ਸਿੰਘ ਬੋਦੇਵਾਲ, ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼:- ਸਵ: ਜਸਵਿੰਦਰ ਸਿੰਘ ਭੁੱਲਰ

ਅਜਨਾਲਾ-ਉੱਘੇ ਸਮਾਜ ਸੇਵੀ, ਅਗਾਂਹਵਧੂ ਕਿਸਾਨ ਤੇ ਅਕਾਲੀ ਆਗੂ ਜਸਵਿੰਦਰ ਸਿੰਘ ਭੁੱਲਰ ਬੜੇ ਹੀ ਨਿਮਰ ਸੁਭਾਅ ਦੇ ਮਾਲਕ ਸਨ | ਉਨ੍ਹਾਂ ਸਮਾਜ ਸੇਵਾ ਦੇ ਨਾਲ ਪਿੰਡ ਦੀ ਨੰਬਰਦਾਰੀ ਦੀ ਸੇਵਾ ਵੀ ਬੜੇ ਸੁਚੱਜੇ ਢੰਗ ਨਾਲ ਨਿਭਾਈ | ਜਸਵਿੰਦਰ ਸਿੰਘ ਭੁੱਲਰ ਨੇਕ ਦਿਲ ...

ਪੂਰੀ ਖ਼ਬਰ »

ਪਿੰਡ ਕੋਟ ਕੇਸਰ ਸਿੰਘ 'ਚ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ

ਚਮਿਆਰੀ, 25 ਨਵੰਬਰ (ਜਗਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਕੋਟ ਕੇਸਰ ਸਿੰਘ ਜੌਹਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਤਕੜਾ ਝਟਕਾ ਲੱਗਾ ਜਦ ਸਰਪੰਚ ਪਰਮਜੀਤ ਸਿੰਘ ਤੇ ਮੇਜਰ ਸਿੰਘ ਜੌਹਲ ਦੀ ਸਾਂਝੀ ਪ੍ਰੇਰਨਾ ਸਦਕਾ ਦਰਜਨਾਂ ਟਕਸਾਲੀ ਅਕਾਲੀ ਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਪਰਿਵਾਰਾਂ ਵਲੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਲਿਆਂਦੀ ਜਾ ਰਹੀ ਹਨੇ੍ਹਰੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਪਿੰਡ ਕੋਟ ਕੇਸਰ ਸਿੰਘ ਵਿਖੇ ਠਾਠਾਂ ਮਾਰਦੇ ਇਕੱਠ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਤਰਸੇਮ ਮਸੀਹ, ਪ੍ਰੇਮ ਮਸੀਹ, ਪਿਯਾਰੂ ਮਸੀਹ, ਮੁਖਾ ਮਸੀਹ, ਗੋਰਾ ਮਸੀਹ, ਦਰਸ਼ਨ ਮਸੀਹ, ਕੁਲਦੀਪ ਸਿੰਘ, ਮਸਵੰਤ ਸਿੰਘ, ਬਲਜਿੰਦਰ, ਕਵਲਜੀਤ, ਸ਼ਾਮੂ ਮਸੀਹ, ਪਾਲੀ ਮਸੀਹ, ਰੋਬਨ ਮਸੀਹ ਆਦਿ ਨੂੰ ਹਾਰ ਪਾ ਜੀ ਆਇਆਂ ਕਹਿ ਕੇ ਪਾਰਟੀ 'ਚ ਸ਼ਾਮਿਲ ਕੀਤਾ | ਇਸ ਮੌਕੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਤੋਂ ਖੁਸ਼ ਹੋ ਕੇ ਪੰਜਾਬ ਵਾਸੀ ਅਕਾਲੀ ਤੇ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਮੁਖਤਾਰ ਸਿੰਘ ਫੌਜੀ, ਅਨੋਖ ਸਿੰਘ, ਤਰਸੇਮ ਸਿੰਘ ਪਟਵਾਰੀ, ਬਾਬਾ ਨਿਰਮਲ ਸਿੰਘ, ਪਲਵਿੰਦਰ ਸਿੰਘ, ਪੁਖਰਾਜ ਸਿੰਘ, ਕਰਨਬੀਰ ਸਿੰਘ, ਜਸਪਾਲ ਸਿੰਘ, ਡਾ. ਦਲਬੀਰ ਸਿੰਘ, ਦਵਿੰਦਰ ਸਿੰਘ, ਕਸ਼ਮੀਰ ਸਿੰਘ ਪੰਚ, ਬੋਗ ਸਿੰਘ ਪੰਚ, ਸਤਨਾਮ ਸਿੰਘ, ਕੰਵਲਜੀਤ ਸਿੰਘ, ਹਰਪਾਲ ਸਿੰਘ, ਬਲਦੇਵ ਸਿੰਘ, ਅਮਰੀਕ ਸਿੰਘ, ਹਰਜੀਤ ਸਿੰਘ, ਗੁਰਦੇਵ ਸਿੰਘ ਪ੍ਰਧਾਨ, ਰੁਪਿੰਦਰ ਸਿੰਘ ਰੂਬੀ ਸਰਪੰਚ, ਜਸਵੰਤ ਸਿੰਘ, ਭਗਵੰਤ ਸਿੰਘ, ਗੁਰਭੇਜ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਮਨਬੀਰ ਸਿੰਘ ਮਨੀ, ਗੁਰਜੰਟ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਹਰ ਨਾਗਰਿਕ ਵੋਟਰ ਜ਼ਰੂਰ ਬਣੇ-ਇਲੈੱਕਸ਼ਨ ਅਫਸਰ

ਚੇਤਨਪੁਰਾ, 25 ਨਵੰਬਰ (ਮਹਾਂਬੀਰ ਸਿੰਘ ਗਿੱਲ)-ਐੱਸ. ਡੀ. ਐੱਮ.-2 ਸ੍ਰੀ ਰਜੇਸ਼ ਸ਼ਰਮਾ ਦੇ ਨਿਰਦੇਸ਼ਾਂ ਤੇ ਇਲੈਕਸ਼ਨ ਕਾਨੂੰਨਗੋ ਮੈਡਮ ਹਰਜੀਤ ਕੌਰ ਭੁੱਲਰ ਤੇ ਇਲੈਕਸ਼ਨ ਸੈਕਟਰ ਅਫਸਰ ਪ੍ਰਭਦੀਪ ਸਿੰਘ ਗਿੱਲ ਦੀ ਅਗਵਾਈ 'ਚ ਅੱਜ ਵੋਟਾਂ ਬਣਾਉਣ ਲਈ ਚੱਲ ਰਹੀ ਮੁਹਿੰਮ ...

ਪੂਰੀ ਖ਼ਬਰ »

ਡੀ. ਏ. ਵੀ. ਮੈਨੇਜਮੈਂਟ ਕਮੇਟੀ ਨੇ ਐਮ. ਕੇ. ਡੀ. ਏ. ਵੀ. ਸਕੂਲ ਪਹੁੰਚ ਕੇ ਲਿਆ ਜਾਇਜ਼ਾ

ਅਟਾਰੀ, 25 ਨਵੰਬਰ (ਗੁਰਦੀਪ ਸਿੰਘ ਅਟਾਰੀ)-ਐਮ. ਕੇ. ਡੀ. ਏ. ਵੀ. ਸਕੂਲ ਨੇਸ਼ਟਾ ਅਟਾਰੀ ਵਿਚੋਂ ਬੱਚੇ ਦੇ ਗੁੰਮ ਹੋ ਜਾਣ ਸਬੰਧੀ ਸਖ਼ਤ ਨੋਟਿਸ ਲੈਂਦੇ ਹੋਏ ਮੈਨੇਜਮੈਂਟ ਕਮੇਟੀ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਸਾਰੇ ਰਿਕਾਰਡ ਦੇਖੇ | ...

ਪੂਰੀ ਖ਼ਬਰ »

ਸਿੱਦਕਵਾਨ ਕਿਸਾਨਾਂ ਦੇ ਸਿਦਕ ਅੱਗੇ ਝੁਕੀ ਕੇਂਦਰ ਸਰਕਾਰ : ਮਨਪ੍ਰੀਤ ਉਪਲ

ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-ਪਿਛਲੇ ਕਰੀਬ ਡੇਢ ਸਾਲ ਤੋਂ ਲਗਾਤਾਰ ਪੰਜਾਬ ਅਤੇ ਦੇਸ਼ ਦੇ ਕਿਸਾਨ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਵਾਸਤੇ ਅੰਦੋਲਨ ਕਰ ਰਹੇ ਹਨ ਅਤੇ ਕਰੀਬ 11 ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ਤੇ ਕੇਂਦਰ ਸਰਕਾਰ ਵਲੋਂ ਪਾਸ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰਾਂ ਦੀ ਜਿੱਤ ਲਈ 6 ਹਜ਼ਾਰ ਵਰਕਰਾਂ ਦੀਆਂ ਬੂਥ ਪੱਧਰੀ ਕਮੇਟੀਆਂ ਬਨਣਗੀਆਂ-ਮਾਕੋਵਾਲ

ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਜਪਾ ਜ਼ਿਲ੍ਹਾ ਦਿਹਾਤੀ-ਮਜੀਠਾ ਦੇ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ ਨੇ ਕਿਹਾ ਕਿ ਜ਼ਿਲੇ੍ਹ 'ਚ ਪੈਂਦੇ ਤਿੰਨੇ ਵਿਧਾਨ ਸਭਾ ਹਲਕਿਆਂ ਅਜਨਾਲਾ, ਮਜੀਠਾ ਤੇ ਬਾਬਾ ਬਕਾਲਾ 'ਚ ਅਗਾਮੀ ਚੋਣ 'ਚ ਭਾਜਪਾ ਉਮੀਦਵਾਰਾਂ ਦੀ ...

ਪੂਰੀ ਖ਼ਬਰ »

'ਆਪ' ਵਿਧਾਇਕਾ ਵੰਦਨਾ ਸ਼ਰਮਾ ਨੇ ਕੀਤੀ ਸੂਬੇਦਾਰ ਹਰਜੀਤ ਸਿੰਘ ਨਾਲ ਮੁਲਾਕਾਤ

ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਵਲੋਂ ਇਕ ਟੀਮ ਸ੍ਰੀਮਤੀ ਵੰਦਨਾ ਸ਼ਰਮਾ ਐੱਮ.ਐੱਲ.ਏ . ਸ਼ਾਲੀਮਾਰ ਬਾਗ ਦਿੱੱਲੀ ਦੀ ਅਗਵਾਈ ਵਿਚ ਸੂੂਬੇਦਾਰ ਹਰਜੀਤ ...

ਪੂਰੀ ਖ਼ਬਰ »

ਗੁਰਧਿਆਨ ਸਿੰਘ ਮਹਿਤਾ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਚੌਂਕ ਮਹਿਤਾ, 25 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਵਲੋਂ ਐਲਾਨੇ ਕਿਸਾਨ ਵਿੰਗ ਦੇ ਨਵੇਂ ਜਥੇਬੰਦਕ ਢਾਂਚੇ ਤਹਿਤ ਸੀਨੀਅਰ ਅਕਾਲੀ ਆਗੂ ਗੁਰਧਿਆਨ ਸਿੰਘ ਮਹਿਤਾ ...

ਪੂਰੀ ਖ਼ਬਰ »

ਨਗਰ ਪੰਚਾਇਤ ਅਜਨਾਲਾ ਦੀ ਮੀਟਿੰਗ ਮੁਲਤਵੀ ਕੀਤੇ ਜਾਣ 'ਤੇ ਅਕਾਲੀ ਕੌਂਸਲਰ ਗਰੁੱਪ ਵਲੋਂ ਆਲੋਚਨਾ

ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)-ਨਗਰ ਪੰਚਾਇਤ ਅਜਨਾਲਾ ਦੇ ਹੋਣ ਵਾਲੀ ਮੀਟਿੰਗ ਮੁਲਤਵੀ ਹੋਣ 'ਤੇ ਅਕਾਲੀ ਦਲ (ਬ) ਦੇ 7 ਮੈਂਬਰੀ ਕੌਂਸਲਰ ਗਰੁੱਪ ਨੇ ਕਿਹਾ ਕਿ ਹੁਣ ਜਦੋਂਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾ ਦੇ ਮੱਦੇਨਜ਼ਰ ਅਗਲੇ 15 ਦਿਨਾਂ 'ਚ ਚੋਣ ਜ਼ਾਬਤਾ ਲੱਗਣ ਦੀਆਂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਹਲਕਾ ਬਾਬਾ ਬਕਾਲਾ ਤੋਂ ਜ: ਜਲਾਲ ਉਸਮਾਂ ਨੂੰ ਟਿਕਟ ਮਿਲਣ ਦੇ ਸੰਕੇਤ ਜ: ਜਲਾਲ ਉਸਮਾ ਦੇ ਘਰ ਲੱਗਾ ਵਧਾਈ ਦੇਣ ਵਾਲੇ ਵਾਲਿਆਂ ਦਾ ਤਾਂਤਾ

ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਹਾਈਕਮਾਨ ਨੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ (ਮੌਜੂਦਾ ਮੈਂਬਰ ਸ਼੍ਰੋਮਣੀ ਕਮੇਟੀ) ਨੂੰ ਟਿਕਟ 'ਤੇ ਮੋਹਰ ਲਾ ਦਿੱਤੀ ਹੈ ਤੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਸਮਰਾ ਨੇ ਮੁੱਖ ਮੰਤਰੀ ਚੰਨੀ ਨੂੰ ਮਾਣ ਭੱਤੇ ਦੇ ਵਾਧੇ ਲਈ ਦਿੱਤਾ ਮੰਗ ਪੱਤਰ

ਬਿਆਸ, 25 ਨਵੰਬਰ (ਪਰਮਜੀਤ ਸਿੰਘ ਰੱਖੜਾ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਦੇ ਸੂਬਾ ਮੀਤ ਪ੍ਰਧਾਨ ਰਸ਼ਪਾਲ ਸਿੰਘ ਰਾਮਪੁਰ ਭੂਤ ਵਿੰਡ ਨੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਹਾਜ਼ੀ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨੰਬਰਦਾਰਾਂ ਦੇ ਮਾਣ ...

ਪੂਰੀ ਖ਼ਬਰ »

ਰੋਹਿਤਪਾਲ ਸਿੰਘ ਬੱਲ (ਸੱਤੋਵਾਲ) ਨੂੰ ਸ਼ਰਧਾਂਜ਼ਲੀਆਂ ਭੇਟ

ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਲਾਡੀ ਬੱਲ (ਸਾਬਕਾ ਸਰਪੰਚ ਸੱਤੋਵਾਲ), ਬਲਜੀਤ ਸਿੰਘ ਬੱਲ, ਗੁਰਵਿੰਦਰ ਸਿੰਘ ਬੱਲ ਦੇ ਭਤੀਜੇ ਅਤੇ ਯੂਥ ਆਗੂ ਰੋਹਿਤਪਾਲ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਦੇ ਬਾਕੀ ਮਸਲੇ ਹੱਲ ਨਾ ਹੋਣ ਤੱਕ ਸੰਘਰਸ਼ ਜਾਰੀ ਰਹੇਗਾ : ਕਿਸਾਨ ਆਗੂ

ਗੱਗੋਮਾਹਲ, 25 ਨਵੰਬਰ (ਬਲਵਿੰਦਰ ਸਿੰਘ ਸੰਧੂ)-ਚਾਹੇ ਭਾਜਪਾ ਦੀ ਕੇਂਦਰੀ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਕੈਬਨਿਟ ਵਿਚ ਫ਼ੈਸਲਾ ਲਿਆ ਹੈ ਪ੍ਰੰਤੂ ਫਿਰ ਵੀ ਕਿਸਾਨਾਂ ਦਾ ਦਿੱਲੀ ਸਰਹੱਦ ਤੇ ਲੱਗੇ ਮੋਰਚੇ ਵਿਚ ਪਹੁੰਚਣਾ ਲਗਾਤਾਰ ਜਾਰੀ ਹੈ | ਸੰਯੁਕਤ ...

ਪੂਰੀ ਖ਼ਬਰ »

ਦਾਣਾ ਮੰਡੀ ਅਵਾਣ ਵਿਚੋਂ ਖਰੀਦ ਏਜੰਸੀ ਪਨਸਪ ਨੇ ਖਰੀਦਿਆ ਝੋਨਾ ਨਹੀਂ ਚੁੱਕਿਆ ਤੇ ਨਾ ਕੀਤੀ ਅਦਾਇਗੀ

ਗੱਗੋਮਾਹਲ, 25 ਨਵੰਬਰ (ਬਲਵਿੰਦਰ ਸਿੰਘ ਸੰਧੂ)-ਦਾਣਾ ਮੰਡੀ ਅਵਾਣ ਵਿਚ ਪਿੱਛਲੇ ਲੰਮੇਂ ਸਮੇਂ ਤੋਂ ਪਨਸਪ ਵਲੋਂ ਖਰੀਦ ਕੀਤਾ ਝੋਨਾ ਨਾ ਚੁੱਕੇ ਜਾਣ 'ਤੇ ਖ਼ਫ਼ਾ ਆੜਤੀਆਂ ਨੇ ਅੱਜ ਪੱਤਰਕਾਰਾਂ ਸਾਹਮਣੇ ਦੱਸਿਆ ਕਿ ਦਾਣਾ ਮੰਡੀ ਵਿਚੋਂ ਕਰੀਬ 22000 ਤੋੜੇ ਦੀ ਖਰੀਦ 8 ਤੋਂ 11 ...

ਪੂਰੀ ਖ਼ਬਰ »

ਖਰੀਦ ਏਜੰਸੀਆਂ ਵਲੋਂ ਪੇਮੈਂਟ ਨਾ ਦਿੱਤੇ ਜਾਣ ਕਾਰਨ ਆੜ੍ਹਤੀਆਂ ਵਿਚ ਭਾਰੀ ਰੋਸ

ਜੰਡਿਆਲਾ ਗੁਰੂ, 25 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਆੜ੍ਹਤੀ ਐਸੋਸੀਏਸ਼ਨ ਜੰਡਿਆਲਾ ਗੁਰੂ ਦੀ ਇਕ ਜ਼ਰੂਰੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਮਨਜਿੰਦਰ ਸਿੰਘ ਸਰਜਾ ਦੀ ਪ੍ਰਧਾਨਗੀ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਹੋਈ ਜਿਸ ਵਿਚ ਕਿਸਾਨਾਂ ਵਲੋਂ ਸਰਕਾਰੀ ...

ਪੂਰੀ ਖ਼ਬਰ »

ਮਜੀਠਾ ਵਿਖੇ 'ਦੀ ਰੈਵੀਨਿਊ ਪਟਵਾਰ ਯੂਨੀਅਨ' ਦੀ ਇਕੱਤਰਤਾ

ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-'ਦੀ ਰੈਵੀਨਿਊ ਪਟਵਾਰ ਯੂਨੀਅਨ' ਪੰਜਾਬ ਤੇ 'ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ' ਪੰਜਾਬ ਦੀ ਇਕ ਅਹਿਮ ਮੀਟਿੰਗ ਹੋਈ | ਜਿਸ ਵਿਚ ਸੰਦੀਪ ਕੁਮਾਰ ਨਾਇਬ ਤਹਿਸੀਲਦਾਰ ਮਾਹਿਲਪੁਰ, ਹੁਸ਼ਿਆਰਪੂਰ ਨਾਲ ਡੀ. ਐੱਸ. ਪੀ. ਵਿਜੀਲੈਂਸ ...

ਪੂਰੀ ਖ਼ਬਰ »

ਸਾਬਕਾ ਮੰਤਰੀ ਰਣੀਕੇ ਨੇ ਕਾਉਂਕੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

ਅਟਾਰੀ, 25 ਨਵੰਬਰ (ਗੁਰਦੀਪ ਸਿੰਘ ਅਟਾਰੀ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕਾਉਂਕੇ ਵਿਖੇ ਅਕਾਲੀ ਆਗੂ ਤਰਸੇਮ ਸਿੰਘ ਦੋਧੀ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਪਹੁੰਚੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਸੈਂਸਰਾ ਵਿਖੇ ਬੱਚਿਆਂ ਨੂੰ ਸਹਿਜ ਪਾਠ ਕਰਨ ਲਈ ਪ੍ਰੇਰਿਆ

ਜਗਦੇਵ ਕਲਾਂ, 25 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਸੈਂਸਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਹਿਜ ਪਾਠ ਸੇਵਾ ਸੁਸਾਇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਅਤੇ ਰਣਯੋਧ ਸਿੰਘ ...

ਪੂਰੀ ਖ਼ਬਰ »

ਗੁ: ਗੁਰੂਸਰ ਸਤਲਾਣੀ ਸਾਹਿਬ ਵਿਖੇ 81 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਅਟਾਰੀ, 25 ਨਵੰਬਰ (ਗੁਰਦੀਪ ਸਿੰਘ ਅਟਾਰੀ, ਸੁਖਵਿੰਦਰਜੀਤ ਸਿੰਘ ਘਰਿੰਡਾ)-ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਮੌਕੇ 81 ਪ੍ਰਾਣੀ ਅੰਮਿ੍ਤ ਦੀ ਦਾਤ ...

ਪੂਰੀ ਖ਼ਬਰ »

ਗੁੱਝਾਪੀਰ, ਭੱਖਾ ਤਾਰਾ ਸਿੰਘ ਤੇ ਗੱਗੋਮਾਹਲ ਦੇ ਕਿਸਾਨਾਂ ਵਲੋਂ ਐੱਸ.ਡੀ.ਐੱਮ. ਅਜਨਾਲਾ ਨੂੰ ਦਿੱਤਾ ਮੰਗ ਪੱਤਰ

ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਰਾਜਾਸਾਂਸੀ ਤੋਂ ਰਮਦਾਸ ਤੱਕ ਬਣਾਏ ਜਾ ਰਹੇ ਚਾਰ ਮਾਰਗੀ ਹਾਈਵੇ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦੇ ਭਾਅ ਘੱਟ ਮਿਲਣ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਅੱਜ ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ...

ਪੂਰੀ ਖ਼ਬਰ »

ਗੈਸ ਸਿਲੰਡਰ ਫਟਣ ਨਾਲ ਗਰੀਬ ਪਰਿਵਾਰ ਦਾ ਸਾਮਾਨ ਸੜਿਆ, ਜਾਨੀ ਨੁਕਸਾਨ ਤੋਂ ਬਚਾਅ

ਜੈਂਤੀਪੁਰ, 25 ਨਵੰਬਰ (ਭੁਪਿੰਦਰ ਸਿੰਘ ਗਿੱਲ)-ਕਸਬਾ ਦੇ ਨਜ਼ਦੀਕੀ ਪੈਂਦੇ ਪਿੰਡ ਚਾਚੋਵਾਲੀ ਵਿਖੇ ਬੀਤੀ ਸ਼ਾਮ ਇਕ ਗਰੀਬ ਪਰਿਵਾਰ ਦਾ ਘਰੇਲੂ ਗੈਸ ਦਾ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ | ਜਿਸ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਇਸ ...

ਪੂਰੀ ਖ਼ਬਰ »

ਕਿਸਾਨਾਂ ਦਾ ਵੱਡਾ ਜਥਾ ਦਿੱਲੀ ਕਿਸਾਨ ਅੰਦੋਲਨ ਲਈ ਰਵਾਨਾ

ਹਰਸ਼ਾ ਛੀਨਾ, 25 ਨਵੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁੱਕੜਾਂਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਮੁੱਖ ਦਫ਼ਤਰ ਤੋਂ ਕਿਸਾਨਾਂ ਦਾ ਇਕ ਵੱਡਾ ਜਥਾ ਕਿਸਾਨ ਆਗੂ ਅਵਤਾਰ ਸਿੰਘ ਛੀਨਾ, ਕਾਬਲ ਸਿੰਘ ਛੀਨਾ ਤੇ ਹਰਪਾਲ ਸਿੰਘ ਛੀਨਾ ਦੀ ਸਾਂਝੀ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਡੈਨੀ ਬੰਡਾਲਾ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ

ਤਰਸਿੱਕਾ, 25 ਨਵੰਬਰ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ 'ਚ ਅੱਜ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਝਟਕਾ ਲੱਗਾ ਜਦ ਪਿੰਡ ਦੇ ਟਕਸਾਲੀ ਅਕਾਲੀ ਆਗੂ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਿਧਾਇਕ ਹਲਕਾ ਜੰਡਿਆਲਾ ਗੁਰੂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਬਿਜਲੀ ਘਰ ਮਜੀਠਾ ਵਿਖੇ ਕੀਤੀ ਇਕੱਤਰਤਾ

ਮਜੀਠਾ, 25 ਨਵੰਬਰ (ਜਗਤਾਰ ਸਿੰਘ ਸਹਿਮੀ)-ਬਿਜਲੀ ਘਰ ਮਜੀਠਾ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਅਰਬਨ ਸਰਕਲ ਅੰਮਿ੍ਤਸਰ ਦੀ ਮੀਟਿੰਗ ਪ੍ਰਧਾਨ ਮਲਕੀਅਤ ਸਿੰਘ ਸੈਂਸਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੀ ਜਾਣਕਾਰੀ ਦਿੰਦਿਆਂ ਸਕੱਤਰ ਕਿ੍ਸ਼ਨ ਸਿੰਘ ਜੇਠੂਵਾਲ ਨੇ ...

ਪੂਰੀ ਖ਼ਬਰ »

ਪਿਸਟਲ, ਰਿਵਾਲਵਰ ਤੇ 4 ਰੌਂਦਾਂ ਸਮੇਤ ਦੋ ਗਿ੍ਫਤਾਰ

ਬਾਬਾ ਬਕਾਲਾ ਸਾਹਿਬ/ਖਿਲਚੀਆਂ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ/ਕਰਮਜੀਤ ਸਿੰਘ ਮੁੱਛਲ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਸੀਨੀਅਰ ਕਪਤਾਨ ਪੁਲਿਸ, ਰਾਕੇਸ਼ ਕੌਸ਼ਲ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਸਬ-ਡਵੀਜ਼ਨ ਬਾਬਾ ਬਕਾਲਾ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਰਈਆ ਵਿਖੇ ਕੀਤਾ ਸੀਵਰੇਜ ਤੇ ਗਲੀ ਬਣਾਉਣ ਦਾ ਉਦਘਾਟਨ

ਰਈਆ, 25 ਨਵੰਬਰ (ਸ਼ਰਨਬੀਰ ਸਿੰਘ ਕੰਗ)-ਅੱਜ ਰਈਆ ਵਿਖੇ ਫੇਰੂਮਾਨ ਰੋਡ ਸਥਿੱਤ ਵਾਰਡ ਨੰ: 6 ਵਿਚ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੌਕੇ ਵਿਧਾਇਕ ਭਲਾਈਪੁਰ ਨੇ ਆਪਣੇ ਸੰਬੋਧਨ ਵਿਚ ਕਿਹਾ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਧਰਨੇ ਦੀ ਵਰੇ੍ਹਗੰਢ ਮਨਾਈ

ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਲਗਾਏ ਗਏ ਦਿੱਲੀ ਵਿਚ ਧਰਨੇ ਨੂੰ ਇੱਕ ਸਾਲ ਹੋਣ 'ਤੇ ਕਿਸਾਨਾਂ ਵਲੋਂ ਖੇਤੀ ਕਾਨੂੰਨੀ ਬਿੱਲ ਰੱਦ ਹੋਣ 'ਤੇ ਖੁਸ਼ੀ ਮਨਾਈ | ਅਜ਼ਾਦ ਕਿਸਾਨ ਸੰਘਰਸ਼ ਦੇ ਪ੍ਰਧਾਨ ਅਵਤਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX