ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਨਵੇਂ ਸੰਸਦ ਭਵਨ ਦੇ ਨਿਰਮਾਣ ਅਤੇ ਵਿਕਾਸ ਚ ਮਦਦ ਕਰਨ ਵਾਲੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
. . .  13 minutes ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦੇ ਨਿਰਮਾਣ ਅਤੇ ਵਿਕਾਸ ਵਿਚ ਮਦਦ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ...
ਪਹਿਲਵਾਨਾਂ ਵਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ
. . .  24 minutes ago
ਨਵੀਂ ਦਿੱਲੀ, 28 ਮਈ-ਪਹਿਲਵਾਨਾਂ ਵਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਕਰ ਰਹੇ ਪਹਿਲਵਾਨਾਂ ਵਲੋਂ ਨਵੇਂ ਸੰਸਦ ਭਵਨ ਤੱਕ ਪਹਿਲਵਾਨਾਂ ਦੇ ਮਾਰਚ ਤੋਂ ਪਹਿਲਾਂ ਅੱਜ "ਮਹਿਲਾ ਸਨਮਾਨ ਮਹਾਪੰਚਾਇਤ" ਦਾ ਆਯੋਜਨ ਕੀਤਾ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੈਂਬਰ ਚ ਪਵਿੱਤਰ 'ਸੇਂਗੋਲ' ਕੀਤਾ ਸਥਾਪਤ
. . .  12 minutes ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੈਂਬਰ ਵਿਚ ਪਵਿੱਤਰ 'ਸੇਂਗੋਲ' ਸਥਾਪਤ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦਾ ਕੀਤਾ ਉਦਘਾਟਨ
. . .  31 minutes ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੌਜੂਦ...
ਨਵੇਂ ਸੰਸਦ ਭਵਨ ਵੱਲ ਪਹਿਲਵਾਨਾਂ ਦੇ ਰੋਸ ਮਾਰਚ ਤੋਂ ਪਹਿਲਾਂ ਜੰਤਰ-ਮੰਤਰ ਵਿਖੇ ਵਧਾਈ ਗਈ ਸੁਰੱਖਿਆ
. . .  46 minutes ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਵੱਲ ਪਹਿਲਵਾਨਾਂ ਦੇ ਰੋਸ ਮਾਰਚ ਤੋਂ ਪਹਿਲਾਂ ਜੰਤਰ-ਮੰਤਰ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪਹਿਲਵਾਨਾਂ ਨੇ ਨਵੀਂ ਸੰਸਦ ਦੇ ਸਾਹਮਣੇ ਮਹਿਲਾ ਮਹਾਂ ਪੰਚਾਇਤ ਕਰਨ...
ਉਦਘਾਟਨ ਸਮਾਰੋਹ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਵੀ.ਆਈ.ਪੀਜ਼. ਦੀ ਆਮਦ ਸ਼ੁਰੂ
. . .  48 minutes ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਵਿਚ ਵੀ.ਆਈ.ਪੀਜ਼. ਦੀ ਆਮਦ ਉਦਘਾਟਨ ਸਮਾਰੋਹ ਤੋਂ ਪਹਿਲਾਂ ਸ਼ੁਰੂ ਹੋ ਗਈ...
ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਸ਼ੱਕੀ ਹੈਰੋਇਨ ਦਾ ਇਕ ਹੋਰ ਪੈਕੇਟ ਬਰਾਮਦ
. . .  51 minutes ago
ਅੰਮ੍ਰਿਤਸਰ, 28 ਮਈ-ਬੀਤੀ ਰਾਤ ਅੰਮ੍ਰਿਤਸਰ ਸੈਕਟਰ ਵਿਚ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਸ਼ੱਕੀ ਹੈਰੋਇਨ ਦਾ ਇਕ ਹੋਰ ਪੈਕੇਟ (ਤਕਰੀਬਨ 2.2 ਕਿਲੋਗ੍ਰਾਮ) ਬਰਾਮਦ ਕੀਤਾ ਗਿਆ ਹੈ। ਬੀ.ਐਸ.ਐਫ. ਪੰਜਾਬ ਫਰੰਟੀਅਰ ਅਨੁਸਾਰ...
ਪ੍ਰਧਾਨ ਮੰਤਰੀ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਨਵੀਂ ਸੰਸਦ ਭਵਨ ਦੇ ਉਦਘਾਟਨ ਲਈ ਪੂਜਾ ਅਰਚਨਾ
. . .  40 minutes ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਨਵੀਂ ਸੰਸਦ ਭਵਨ ਦੇ ਉਦਘਾਟਨ ਲਈ ਪੂਜਾ ਅਰਚਨਾ ਕੀਤੀ।ਪੂਜਾ ਦੀ ਰਸਮ ਕਰੀਬ ਇਕ ਘੰਟੇ ਤੱਕ ਚੱਲੇਗੀ। ਪੂਜਾ ਤੋਂ ਬਾਅਦ ਪ੍ਰਧਾਨ ਮੰਤਰੀ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਮਲੇਸ਼ੀਆ ਮਾਸਟਰਜ਼ 2023 ਦੇ ਫਾਈਨਲ ਚ ਐਚ.ਐਸ. ਪ੍ਰਣਯ
. . .  1 day ago
ਕੁਆਲਾਲੰਪੁਰ, 27 ਮਈ-ਮਲੇਸ਼ੀਆ ਮਾਸਟਰਜ਼ 2023: ਸੱਟ ਕਾਰਨ ਵਿਰੋਧੀ ਖਿਡਾਰੀ ਦੇ ਹਟਣ ਤੋਂ ਬਾਅਦ ਭਾਰਤ ਦੇ ਐਚ.ਐਸ. ਪ੍ਰਣਯ ਨੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ...
ਐੱਫ.ਆਈ.ਐੱਚ. ਹਾਕੀ ਪ੍ਰੋ. ਲੀਗ-ਇੰਗਲੈਂਡ ਨੇ ਭਾਰਤ ਨੂੰ 4-2 ਨਾਲ ਹਰਾਇਆ
. . .  1 day ago
ਲੰਡਨ, 27 ਮਈ - ਮੇਜ਼ਬਾਨ ਇੰਗਲੈਂਡ ਨੇ ਇਥੇ ਲੰਡਨ ਦੇ ਲੀ ਵੈਲੀ ਹਾਕੀ ਸਟੇਡੀਅਮ 'ਚ ਐੱਫ.ਆਈ.ਐੱਚ. ਹਾਕੀ ਪ੍ਰੋ. ਲੀਗ ਮੁਕਾਬਲੇ 'ਚ ਭਾਰਤ ਨੂੰ 4-2 ਨਾਲ ਹਰਾ ਕੇ ਪੂਲ ਟੇਬਲ 'ਚ ਚੋਟੀ ਦਾ ਸਥਾਨ...
ਰਜਨੀਕਾਂਤ ਨੇ ਟਵੀਟ ਕਰ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਚੇਨਈ, 27 ਮਈ-ਅਦਾਕਾਰ ਰਜਨੀਕਾਂਤ ਨੇ ਟਵੀਟ ਕੀਤਾ, "ਤਾਮਿਲ ਸ਼ਕਤੀ ਦਾ ਪਰੰਪਰਾਗਤ ਪ੍ਰਤੀਕ - ਰਾਜਦੰਡ (#ਸੇਂਗੋਲ) - ਭਾਰਤ ਦੀ ਭਾਰਤ ਦੀ ਸੰਸਦ ਦੇ ਨਵੇਂ ਭਵਨ ਵਿਚ ਚਮਕੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ...
ਬੀਬਾ ਹਰਸਿਮਰਤ ਕੌਰ ਬਾਦਲ ਵਲੋਂ 12ਵੀਂ ਜਮਾਤ ਦੇ ਨਤੀਜੇ ਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਸੁਜਾਨ ਕੌਰ ਦਾ ਸਨਮਾਨ
. . .  1 day ago
ਸਰਦੂਲਗੜ੍ਹ, 27 ਮਈ -(ਜੀ.ਐਮ.ਅਰੋੜਾ)-ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜੇ ਵਿਚ ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਵਿਦਿਆਰਥਣ ਸੁਜਾਨ ਕੌਰ ਪੁੱਤਰੀ ਨਿਰਮਲ ਸਿੰਘ ਨੇ ਪੰਜਾਬ ਭਰ ਵਿਚੋਂ 500 ਵਿਚੋਂ 500 ਅੰਕ ਲੈ ਕੇ ਪਹਿਲਾ...
ਮਹਾਰਾਸ਼ਟਰ ਦੇ ਪਾਲਘਰ ਚ ਦੋ ਵਾਰ ਆਇਆ ਭੂਚਾਲ
. . .  1 day ago
ਮੁੰਬਈ, 27 ਮਈ-ਮਹਾਰਾਸ਼ਟਰ ਦੇ ਪਾਲਘਰ ਵਿਚ ਅੱਜ ਸ਼ਾਮ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਕ੍ਰਮਵਾਰ ਸ਼ਾਮ 5:15 ਅਤੇ 5:28 ਵਜੇ ਆਏ ਭੂਚਾਲ...
ਕੇਂਦਰ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਮ ਇੰਡੀਆ ਵਜੋਂ ਕੰਮ ਕਰਨਾ ਚਾਹੀਦਾ ਹੈ-ਪ੍ਰਧਾਨ ਮੰਤਰੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਹਿਲਾਂ ਨੀਤੀ ਆਯੋਗ ਦੀ 8ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿਚ 19 ਰਾਜਾਂ ਅਤੇ 6 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਨੁਮਾਇੰਦਗੀ ਕਰਨ ਵਾਲੇ ਮੁੱਖ ਮੰਤਰੀਆਂ/ਉਪ ਰਾਜਪਾਲਾਂ ਨੇ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਨੇ...
ਸਕੂਟਰ ਸਵਾਰ ਨੂੰ ਬਚਾਉਂਦੇ ਹੋਏ ਰੋਡਵੇਜ਼ ਦੀ ਬੱਸ ਪਲਟੀ
. . .  1 day ago
ਜ਼ੀਰਕਪੁਰ, 27 ਮਈ (ਅਵਤਾਰ ਸਿੰਘ)- ਜ਼ੀਰਕਪੁਰ ਅੰਬਾਲਾ ਸੜਕ ’ਤੇ ਅੱਜ ਬਾਅਦ ਦੁਪਹਿਰ ਇਕ ਹਰਿਆਣਾ ਰੋਡਵੇਜ਼ ਦੀ ਬੱਸ ਗਲਤ ਦਿਸ਼ਾ ਵੱਲ ਤੋਂ ਆ ਰਹੇ ਸਕੂਟਰ ਸਵਾਰ ਨੂੰ ਬਚਾਉਂਦੇ ਹੋਏ ਪਲਟ ਗਈ। ਇਸ ਦੌਰਾਨ....
ਅਸਲਾ ਐਕਟ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਨੂੰ ਭੇਜਿਆ 4 ਦਿਨਾਂ ਰਿਮਾਂਡ ’ਤੇ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 4 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ...
ਦਿੱਲੀ ਆਬਕਾਰੀ ਮਾਮਲਾ: ਸੀ.ਬੀ.ਆਈ. ਦਾ ਦਾਅਵਾ, ਮਨੀਸ਼ ਸਿਸੋਦੀਆ ਨੇ ਨਸ਼ਟ ਕੀਤੇ ਫ਼ੋਨ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਆਪਣੀ ਸਪਲੀਮੈਂਟਰੀ ਚਾਰਜਸ਼ੀਟ ਵਿਚ ਦਾਅਵਾ ਕੀਤਾ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ.....
ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 27 ਮਈ (ਜਸਵੰਤ ਸਿੰਘ ਜੱਸ)- ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਚੱਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ.....
ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਕੀਤਾ ਸੰਮਨ ਜਾਰੀ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਰਾਊਸ ਐਵੇਨਿਊ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰ ਦੋਸ਼ੀਆਂ ਦੇ ਖ਼ਿਲਾਫ਼ ਸੀ.ਬੀ.ਆਈ.....
ਏਸ਼ੀਆ ਕੱਪ ਸੰਬੰਧੀ ਫ਼ੈਸਲਾ ਆਈ.ਪੀ.ਐਲ. ਫਾਈਨਲ ਤੋਂ ਬਾਅਦ- ਬੀ.ਸੀ.ਸੀ.ਆਈ.
. . .  1 day ago
ਨਵੀਂ ਦਿੱਲੀ, 27 ਮਈ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀ.ਸੀ.ਸੀ.ਆਈ. ਨੇ ਏਸ਼ੀਆ ਕੱਪ 2023 ਲਈ ਪਾਕਿਸਤਾਨ.....
ਐਸ.ਐੈਸ.ਪੀ ਕੌਂਡਲ ਦੀ ਅਗਵਾਈ ਵਿਚ ਅਫ਼ੀਮ ਸਮਗਲਰ, ਹਥਿਆਰ ਗਰੋਹ ਕਾਬੂ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)- ਖ਼ੰਨਾ ਪੁਲਿਸ ਨੇ ਇਲਾਕੇ ਵਿਚ ਨਾਜਾਇਜ਼ ਚੱਲ ਰਹੇ ਆਈਲੈਟਸ ਸੈਂਟਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਔਰਤਾਂ ਨੂੰ ਕਾਬੂ ਕੀਤਾ ਅਤੇ ਇਕ ਹੋਰ ਮਾਮਲੇ ’ਚ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫ਼ਾਸ਼ ਕਰਦੇ ਹੋਏ 5 ਦੇਸੀ ਕੱਟੇ ਸਮੇਤ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ.....
ਨਵਾਂ ਸੰਸਦ ਭਵਨ ਸੁਤੰਤਰ ਭਾਰਤ ਦੀ ਯਾਤਰਾ ਵਿਚ ਮਹੱਤਵਪੂਰਨ ਮੀਲ ਪੱਥਰ- ਜੇ.ਪੀ. ਨੱਢਾ
. . .  1 day ago
ਨਵੀਂ ਦਿੱਲੀ, 27 ਮਈ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ.ਪੀ. ਨੱਢਾ ਨੇ ਟਵੀਟ ਕਰਦਿਆਂ ਕਿਹਾ ਕਿ ਨਵੀਂ ਸੰਸਦ ਭਵਨ ਸੁਤੰਤਰ ਭਾਰਤ ਦੀ ਯਾਤਰਾ ਵਿਚ ਇਕ ਮਹੱਤਵਪੂਰਨ ਮੀਲ ਦਾ....
ਕਰਨਾਟਕ: ਮੁੱਖ ਮੰਤਰੀ ਨੇ ਕੀਤਾ ਆਪਣੀ ਕੈਬਨਿਟ ਦਾ ਵਿਸਥਾਰ
. . .  1 day ago
ਬੈਂਗਲੁਰੂ, 27 ਮਈ- ਅੱਜ ਨਵੀਂ ਬਣੀ ਕਰਨਾਟਕ ਸਰਕਾਰ ’ਚ ਪਹਿਲਾ ਮੰਤਰੀ ਮੰਡਲ ਵਿਸਥਾਰ ਹੋਇਆ। ਮੁੱਖ ਮੰਤਰੀ ਸਿਧਾਰਮਈਆ ਨੇ ਆਪਣੀ ਕੈਬਨਿਟ ਵਿਚ 24 ਨਵੇਂ ਵਿਧਾਇਕਾਂ ਨੂੰ ਥਾਂ....
ਹਰਿਆਣਾ ਤੇ ਉਤਰ ਪ੍ਰਦੇਸ਼ ਲਈ ਮੌਸਮ ਵਿਭਾਗ ਵਲੋਂ ਆਰੇਂਜ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਮਈ- ਮੌਸਮ ਵਿਭਾਗ ’ਚ ਵਿਗਿਆਨੀ ਡਾ. ਸੋਮਾ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਰਬ ਸਾਗਰ ਤੋਂ ਨਮੀ ਦੇ ਕਾਰਨ ਉੱਤਰ-ਪੱਛਮੀ ਭਾਰਤ ਵਿਚ ਅੱਜ ਅਤੇ ਕੱਲ੍ਹ ਇਕੋ ਜਿਹਾ ਮੌਸਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਫਰੀਦਕੋਟ

ਭੂ-ਮਾਫ਼ੀਆ ਵਲੋਂ ਜੰਗਲਾਤ ਵਿਭਾਗ ਦੀ ਜ਼ਮੀਨ ਉੱਪਰ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼

ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਚਹਿਲ ਰੋਡ ਉੱਪਰ ਰਾਜਥਾਨ ਫੀਡਰ ਦੇ ਨਾਲ ਜੰਗਲਾਤ ਵਿਭਾਗ ਕਰੋੜਾਂ ਰੁਪਏ ਦੀ ਕੀਮਤੀ ਜ਼ਮੀਨ ਉੱਪਰ ਭੂ-ਮਾਫੀਆ ਵਲੋਂ ਰਾਤ ਸਮੇਂ ਕਥਿਤ ਕਬਜ਼ੇ ਦੀ ਨੀਅਤ ਨਾਲ ਹੱਦਬੰਦੀ ਲਈ ਲਗਾਈਆਂ ਗਈਆਂ ਤਾਰਾਂ ਤੇ ਖੰਬੇ ਪੁੱਟੇ ਜਾਣ ਦਾ ਮਾਮਲਾ ...

ਪੂਰੀ ਖ਼ਬਰ »

ਦੁਕਾਨਦਾਰਾਂ ਤੇ ਛੋਟੇ ਵਪਾਰੀਆਂ 'ਚ ਮੁਨੀਸ਼ ਸਿਸੋਦੀਆ ਦੇ ਫ਼ਰੀਦਕੋਟ ਦੌਰੇ ਲਈ ਭਾਰੀ ਉਤਸ਼ਾਹ

ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ 30 ਨਵੰਬਰ ਨੂੰ ਫ਼ਰੀਦਕੋਟ ਦੌਰੇ 'ਤੇ ਆ ਰਹੇ ਹਨ, ਜਿੱਥੇ ਉਨ੍ਹਾਂ ਦਾ ਇੱਥੋਂ ਦੇ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਵਪਾਰੀਆਂ ਨਾਲ ਖੁੱਲ੍ਹੀ ਗੱਲਬਾਤ ਦਾ ਸ਼ੈਸਨ ਹੋਵੇਗਾ | ...

ਪੂਰੀ ਖ਼ਬਰ »

ਐਨ. ਐਚ. ਐਮ. ਕਰਮਚਾਰੀਆਂ ਨੇ ਸਰਕਾਰ ਦੇ ਲਾਰਿਆਂ ਦੀ ਪੰਡ ਨੂੰ ਲਗਾਈ ਅੱਗ

ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਕੌਮੀ ਸਿਹਤ ਮਿਸ਼ਨ (ਐਨ.ਐਚ.ਐਮ.) ਤਹਿਤ ਕੰਮ ਕਰਦੇ ਸਿਹਤ ਕਰਮਚਾਰੀਆਂ ਵਲੋਂ ਅੱਜ ਹੜਤਾਲ ਦੇ ਦੱਸਵੇਂ ਦਿਨ ਸਥਾਨਕ ਸਿਵਲ ਹਸਪਤਾਲ 'ਚ ਓ.ਪੀ.ਡੀ. ਸੇਵਾਵਾਂ ਠੱਪ ਕਰ ਕੇ, ਹਸਪਤਾਲ ਦੇ ਗੇਟ ਦੇ ਬਾਹਰ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਫ਼ਰੀਦਕੋਟ ਦੀ ਮਾਡਰਨ ਜੇਲ੍ਹ 'ਚ ਕਰਵਾਇਆ ਗਿਆ ਜੇਲ੍ਹ ਉਲੰਪਿਕ

ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਜੇਲ੍ਹ ਵਿਚ ਬੰਦ ਕੈਦੀਆਂ ਨੂੰ ਮੁੱਖ ਧਾਰਾ ਦੇ ਵਿਚ ਆਉਣ ਲਈ ਲਗਾਤਾਰ ਜੇਲ੍ਹ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਲੋਂ ਵੀ ਉਪਰਾਲੇ ਕੀਤੇ ਜਾਂਦੇ ਹਨ | ਇਸੇ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ੍ਹ ਦੇ ਵਿਚ ਜੇਲ੍ਹ ਓਲੰਪਿਕ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਮੁਕਾਬਲੇ 'ਚ ਵਿਦਿਆਰਥੀਆਂ ਦੀ ਸ਼ਾਨਦਾਰ ਜਿੱਤ

ਪੰਜਗਰਾਈਾ ਕਲਾਂ, 25 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੈਂਟਰ ਔਲਖ ਵਿਖੇ ਪੰਜਾਬੀ ਮਾਂ ਬੋਲੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘਣੀਏ ਵਾਲਾ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਬਿਜਲੀ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ ਜਾਰੀ

ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਬਿਜਲੀ ਨਿਗਮ ਦੇ ਕਰਮਚਾਰੀਆਂ ਦੀ ਹੜਤਾਲ ਅੱਜ ਦਸਵੇਂ ਦਿਨ ਵੀ ਜਾਰੀ ਰਹੀ ਅਤੇ ਸਮੂਹ ਕਰਮਚਾਰੀਆਂ ਵਲੋਂ ਸ਼ਹਿਰੀ ਦਫ਼ਤਰ ਨੂੰ ਤਾਲਾ ਲਾ ਕੇ ਗੇਟ ਅੱਗੇ ਰੋਸ ਧਰਨਾ ਲਗਾਇਆ ਗਿਆ | ਧਰਨੇ ਵਿਚ ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਅੰਧ-ਵਿਸ਼ਵਾਸਾਂ ਤੋਂ ਬਚ ਕੇ ਵਿਗਿਆਨਕ ਸੋਚ ਅਪਣਾਉਣ ਦੀ ਲੋੜ-ਮਿੰਟੂ ਗਿੱਲ

ਜੈਤੋ, 25 ਨਵੰਬਰ (ਭੋਲਾ ਸ਼ਰਮਾ)-ਅਨੁਸ਼ਾਸ਼ਨ ਦੀ ਪਾਲਣਾ, ਸਮੇਂ ਦੀ ਕਦਰ, ਵੱਡਿਆਂ ਦਾ ਸਤਿਕਾਰ, ਉਸਾਰੂ ਸੋਚ ਅਤੇ ਹਾਂ ਪੱਖੀ ਨਜ਼ਰੀਆ ਵਰਗੇ ਨੁਕਤੇ ਸਾਡੀ ਤਰੱਕੀ ਦਾ ਸਰੋਤ ਹਨ ਪਰ ਵਹਿਮ-ਭਰਮ, ਅੰਧ-ਵਿਸ਼ਵਾਸ਼ ਤੇ ਕਰਮਕਾਂਡਾਂ ਨੇ ਸਾਡੀ ਮਾਨਸਿਕਤਾ ਖੁੰਡੀ ਕਰ ਕੇ ਰੱਖ ...

ਪੂਰੀ ਖ਼ਬਰ »

ਜੂਆ ਖੇਡਦੇ ਤਿੰਨ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਕੋਟਕਪੂਰਾ ਰੋਡ 'ਤੇ ਨਹਿਰਾਂ ਦੀ ਵਿਚਕਾਰਲੀ ਪਟੜੀ ਤੋਂ ਤਿੰਨ ਵਿਅਕਤੀਆਂ ਨੂੰ ਜੂਆ ਖੇਡਦੇ ਹੋਏ ਰੰਗੇ ਹੱਥੀ ਫ਼ੜਣ ਦਾ ਦਾਅਵਾ ਕੀਤਾ ਕੀਤਾ ਹੈ | ਪੁਲਿਸ ਵਲੋਂ ਇਨ੍ਹਾਂ ਵਿਅਕਤੀਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ, ਲਾਹਣ ਤੇ ਚਾਲੂ ਭੱਠੀ ਸਮੇਤ ਇਕ ਵਿਅਕਤੀ ਕਾਬੂ

ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਚੌਂਕੀ ਕਲੇਰ ਪੁਲਿਸ ਵਲੋਂ ਪਿੰਡ ਚੰਦਬਾਜਾ ਤੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਘਰ 'ਚ ਛਾਪੇਮਾਰੀ ਕਰ ਕੇ 375 ਮਿਲੀ ਲੀਟਰ ਨਾਜਾਇਜ਼ ਸ਼ਰਾਬ, 10 ਲੀਟਰ ਲਾਹਨ ਅਤੇ ਸ਼ਰਾਬ ਬਣਾਉਣ ਦੀ ਭੱਠੀ ਤੇ ਸਾਮਾਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਵਿਰੁੱਧ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਿਕੰਦਰ ਸਿੰਘ ਚੌਂਕੀ ਇੰਚਾਰਜ ਕਲੇਰ ਦੀ ਅਗਵਾਈ 'ਚ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਚੰਦਬਾਜਾ ਵਿਖੇ ਸੰਦੀਪ ਸਿੰਘ ਉਰਫ਼ ਦੀਪੂ ਨਾਮ ਦੇ ਵਿਅਕਤੀ ਦੇ ਘਰ ਛਾਪੇਮਾਰੀ ਕੀਤੀ ਗਈ ਅਤੇ 375 ਮਿਲੀ ਲੀਟਰ ਨਾਜਾਇਜ਼ ਸ਼ਰਾਬ, 10 ਲੀਟਰ ਲਾਹਣ ਅਤੇ ਚਾਲੂ ਹਾਲਤ 'ਚ ਭੱਠੀ ਦਾ ਸਾਮਾਨ ਬਰਾਮਦ ਕੀਤਾ ਗਿਆ | ਸਿਕੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਵਲੋਂ ਸੂਚਨਾ ਦਿੱਤੀ ਗਈ ਸੀ ਕਿ ਸੰਦੀਪ ਸਿੰਘ ਉਰਫ਼ ਦੀਪੂ ਨਾਜਾਇਜ਼ ਸ਼ਰਾਬ ਕੱਢਣ ਦਾ ਆਦੀ ਹੈ ਅਤੇ ਸੂਚਨਾ ਸਹੀ ਪਾਏ ਜਾਣ 'ਤੇ ਉਸ ਦੇ ਘਰ ਛਾਪੇਮਾਰੀ ਕੀਤੀ ਗਈ ਤਾਂ ਉਸ ਦੇ ਘਰੋਂ ਉਕਤ ਨਾਜਾਇਜ਼ ਸ਼ਰਾਬ, ਲਾਹਣ ਅਤੇ ਚਾਲੂ ਭੱਠੀ ਦਾ ਸਾਮਾਨ ਬਰਾਮਦ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀ ਵਿਰੁੱਧ ਥਾਣਾ ਸਦਰ ਫ਼ਰੀਦਕੋਟ ਵਿਖੇ ਸ਼ਰਾਬ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਫ਼ਾਈਨਾਂਸ ਕੰਪਨੀ ਵਲੋਂ ਟਰੱਕ ਤੇ ਨਕਦੀ ਖੋਹੇ ਜਾਣ ਦੇ ਦੋਸ਼ਾਂ 'ਚ ਮਾਮਲਾ ਦਰਜ

ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਫ਼ਾਇਨਾਂਸ ਕੰਪਨੀ ਦੇ ਕਰਿੰਦਆਂ ਵਲੋਂ ਇਕ ਵਿਅਕਤੀ ਤੋਂ ਕਿਸ਼ਤਾਂ ਨਾ ਭਰਨ 'ਤੇ ਟਰੱਕ ਅਤੇ ਨਕਦੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਟਰੱਕ ਫ਼ਾਇਨਾਂਸ 'ਤੇ ਲੈਣ ਵਾਲੇ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਮੁੱਢਲੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ, ਮਾਮਲਾ ਦਰਜ

ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਸਥਾਨਕ ਭਾਈ ਘਨੱ੍ਹਈਆ ਚੌਂਕ ਵਿਖੇ ਬੂੜ ਸਿੰਘ ਹਸਪਤਾਲ ਨਜ਼ਦੀਕ ਖੜ੍ਹਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਮੋਟਰਸਾਈਕਲ ਮਾਲਕ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ...

ਪੂਰੀ ਖ਼ਬਰ »

ਬਾਗਬਾਨੀ ਵਿਭਾਗ ਵਲੋਂ ਸਿਖਲਾਈ ਕੈਂਪ

ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਬਾਗਬਾਨੀ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਸਰਕਾਰ ਦੁਆਰਾ ਬਾਗਬਾਨਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ/ ਸਬਸਿਡੀ ਆਦਿ ਦੇਣ ਤੋਂ ਇਲਾਵਾ ਆਮ ਲੋਕਾਂ ਨੂੰ ਘਰੇਲੂ ਬਗੀਚੀ ਸਬੰਧੀ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਰਵਾਏ ਵੱਖ-ਵੱਖ ਮੁਕਾਬਲੇ

ਕੋਟਕਪੂਰਾ, 25 ਨਵੰਬਰ (ਮੇਘਰਾਜ)-ਸਿੱਖਿਆ ਵਿਭਾਗ ਵਲੋਂ ਨਵੰਬਰ ਮਹੀਨੇ ਨੂੰ ਮਾਤ ਭਾਸ਼ਾ ਮਹੀਨਾ ਵਜੋਂ ਮਨਾਉਂਦਿਆਂ ਕਲੱਸਟਰ ਕੋਟਕਪੂਰਾ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਅਤੇ ਸਹਿਵਿੱਦਿਅਕ ਮੁਕਾਬਲੇ ਕਰਵਾਏ ਗਏ | ਬਲਾਕ ਪ੍ਰਾਇਮਰੀ ਸਿੱਖਿਆ ...

ਪੂਰੀ ਖ਼ਬਰ »

ਬਲੌਰ ਸਿੰਘ ਪੈਨਸ਼ਰਨਜ਼ ਐਸੋਸੀਏਸ਼ਨ ਸਰਕਲ ਕਮੇਟੀ ਦੇ ਪ੍ਰਧਾਨ ਚੁਣੇ

ਕੋਟਕਪੂਰਾ, 25 ਨਵੰਬਰ (ਮੇਘਰਾਜ)-ਪੈਨਸ਼ਰਨਜ਼ ਐਸੋਸੀਏਸ਼ਨ ਦੀ ਨਵੀਂ ਸਰਕਲ ਕਮੇਟੀ ਦੀ ਚੋਣ ਸਬੰਧੀ ਸਰਕਲ ਪੱਧਰੀ ਡੇਲੀਗੇਟ ਇਜਲਾਸ ਅਰੋੜਬੰਸ ਧਰਮਸ਼ਾਲਾ, ਕੋਟਕਪੂਰਾ ਵਿਖੇ ਸੂਬਾ ਆਗੂ ਰਾਜੇਸ਼ ਕੁਮਾਰ ਅਤੇ ਜੰਗੀਰ ਸਿੰਘ ਦੀ ਦੇਖਰੇਖ 'ਚ ਹੋਇਆ | ਇਜਲਾਸ ਦੇ ਸ਼ੁਰੂਆਤ ...

ਪੂਰੀ ਖ਼ਬਰ »

ਗੁੁਰੂ ਤੇਗ ਬਹਾਦਰ ਸਕੂਲ ਜੈਤੋ ਦੇ ਬੱਚਿਆਂ ਨੇ ਲਗਾਇਆ ਵਿੱਦਿਅਕ ਫ਼ੇਰਾ

ਜੈਤੋ, 25 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਗੁੁਰੂ ਤੇਗ ਬਹਾਦਰ ਸਕੂਲ ਜੈਤੋ ਵਲੋਂ ਬੱਚਿਆਂ ਦਾ ਇਕ ਵਿਦਿਅਕ ਫ਼ੇਰਾ ਜਲੰਧਰ ਦੀ ਸਾਇੰਸ ਸਿਟੀ 'ਚ ਕਰਵਾਇਆ ਗਿਆ | ਸਕੂਲ ਦੇ ਚੇਅਰਮੈਨ ਜਗਰੂਪ ਸਿੰਘ ਬਰਾੜ ਨੇ ਵਿਦਿਅਕ ਫ਼ੇਰੇ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਗਤੀਵਿਧੀਆਂ 'ਚ ਤੇਜ਼ੀ ਲਿਆਂਦੀ ਜਾਵੇ-ਬਲਜੀਤ ਕੌਰ

ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲੇ੍ਹ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ, ਨਸ਼ੇ ਨਾਲ ਹੋ ਰਹੇ ਮਨੁੱਖੀ ਜੀਵਨ, ਸਮਾਜ ਅਤੇ ਆਰਥਿਕ ਨੁਕਸਾਨ ਨੂੰ ਰੋਕਣ ਲਈ ਸਿਹਤ ਵਿਭਾਗ, ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

25 ਕਿਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਕਾਬੂ

ਬਾਜਾਖਾਨਾ, 25 ਨਵੰਬਰ (ਜੀਵਨ ਗਰਗ)-ਐਸ.ਐਸ.ਪੀ ਫ਼ਰੀਦਕੋਟ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਮੁਹਿੰਮ ਤਹਿਤ ਨੇੜਲੇ ਪਿੰਡ ਵਾੜਾ ਭਾਈ ਦੇ ਬੱਸ ਅੱਡੇ ਤੇ ਏ.ਐਸ.ਆਈ ਜਸਵੀਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਨਾਕਾ ਲਗਾਇਆ ਹੋਇਆ ਸੀ, ਨਾਕੇ ਦੌਰਾਨ ...

ਪੂਰੀ ਖ਼ਬਰ »

ਮਿੱਟੀ ਦੀਆਂ ਵਸਤਾਂ ਬਣਾਉਣ ਸੰਬੰਧੀ ਲਾਈ ਵਰਕਸ਼ਾਪ

ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਿੱਟੀ ਦੀਆਂ ਬਣੀਆਂ ਵਸਤਾਂ ਜਿਵੇਂ ਕਿ ਬਰਤਨ, ਖਿਡੌਣੇ ਆਦਿ ਬਣਾਉਣ ਬਾਰੇ ਗਤੀਵਿਧੀ ਲਈ ਵਰਕਸ਼ਾਪ ਲਗਾਈ ਗਈ | ਜਿਸ ਵਿਚ ਸਭ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਤਿੰਨੋ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਕਿਸਾਨੀ ਅੰਦੋਲਨ ਦੀ ਇਤਿਹਾਸਕ ਜਿੱਤ-ਕਾਂਗਰਸੀ ਆਗੂ

ਜੈਤੋ, 25 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਸੇਖੋਂ ਬਹਿਬਲ ਕਲਾਂ, ਬਲਾਕ ਸੰਮਤੀ ਮੈਂਬਰ ਜ਼ੈਲਦਾਰ ਜਸਵਿੰਦਰ ਸਿੰਘ ਸਿਵੀਆਂ, ਸੁਖਜੀਤ ਸਿੰਘ ਕੋਠੇ ਹਵਾਨਾ ਸਰਪੰਚ, ਸਾਬਕਾ ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਬਰਾੜ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ ਇਤਿਹਾਸ ਵਿਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ-ਯੂਥ ਅਕਾਲੀ ਆਗੂ

ਪੰਜਗਰਾੲੀਂ ਕਲਾਂ, 25 ਨਵੰਬਰ (ਸੁਖਮੰਦਰ ਸਿੰਘ ਬਰਾੜ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀਬਾੜੀ ਸਬੰਧੀ ਪਾਸ ਕੀਤੇ ਗਏ ਤਿੰਨ ਕਾਲ਼ੇ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਫ਼ੈਸਲੇ ਦਾ ਵਿਧਾਨ ਸਭਾ ਹਲਕਾ ਜੈਤੋ ਦੇ ਸਰਕਲ ਪੰਜਗਰਾੲੀਂ ਕਲਾਂ ਦੇ ਯੂਥ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਕਾਲੇ ਕਾਨੂੰਨ ਵਾਪਸ ਲਏ ਜਾਣ ਦਾ ਭਰਵਾਂ ਸਵਾਗਤ

ਪੰਜਗਰਾੲੀਂ ਕਲਾਂ, 25 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਫ਼ੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਫਸਲਾਂ ਦੇ ਸਮਰਥਨ ਮੁੱਲ ਸੰਬੰਧੀ ਕਾਨੂੰਨ ਬਣਾਇਆ ਜਾਵੇ-ਆਗੂ

ਜੈਤੋ, 25 ਨਵੰਬਰ (ਭੋਲਾ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਫ਼ੈਸਲੇ ਦਾ ਵਿਧਾਨ ਸਭਾ ਹਲਕਾ ਜੈਤੋ ਦੇ ਅਕਾਲੀ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ...

ਪੂਰੀ ਖ਼ਬਰ »

ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇ ਮੁਆਵਜ਼ਾ-ਕਾਂਗਰਸੀ ਆਗੂ

ਜੈਤੋ, 25 ਨਵੰਬਰ (ਭੋਲਾ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਫ਼ੈਸਲੇ ਦਾ ਵਿਧਾਨ ਸਭਾ ਹਲਕਾ ਜੈਤੋ ਦੇ ਕਾਂਗਰਸੀ ਆਗੂਆਂ ਨੇ ਵਲੋਂ ਸਵਾਗਤ ...

ਪੂਰੀ ਖ਼ਬਰ »

ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਬੈਂਕ 'ਚ ਸਹਿਕਾਰੀ ਦਿਵਸ ਮਨਾਇਆ

ਜੈਤੋ, 25 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਬੈਂਕ ਜੈਤੋ ਵਿਖੇ ਸਹਾਇਕ ਰਜਿਸਟਰਾਰ ਹਰਮੀਤ ਸਿੰਘ ਭੁੱਲਰ ਦੀ ਰਹਿਨੁੁਮਾਈ ਹੇਠ ਸਹਿਕਾਰੀ ਸਪਤਾਹ ਦਿਵਸ ਮਨਾਇਆ ਗਿਆ | ਜਿਸ ਵਿਚ ਬੈਂਕ ਮੈਨੇਜਰ ਪ੍ਰਕਾਸ਼ ਚੰਦ ਸ਼ਰਮਾ, ...

ਪੂਰੀ ਖ਼ਬਰ »

ਸੁਖਜੀਵ ਕੌਰ ਰੋਮਾਣਾ ਵਲੋਂ ਬੰਟੀ ਰੋਮਾਣਾ ਦੇ ਹੱਕ 'ਚ ਮਹਿਲਾ ਵਰਕਰਾਂ ਨਾਲ ਮੀਟਿੰਗ

ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰ: 8 ਦੇ ਮੁਹੱਲਾ ਡੋਗਰ ਬਸਤੀ ਵਿਖੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮੁਲਾਜ਼ਮ ਵਿਰੋਧੀ ਅਪਣਾਏ ਜਾ ਰਹੇ ਵਤੀਰੇ ਦੀ ਆਲੋਚਨਾ

ਕੋਟਕਪੂਰਾ, 25 ਨਵੰਬਰ (ਮੋਹਰ ਸਿੰਘ ਗਿੱਲ)-ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰਜ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅਤੇ ਵਿੱਤ ਤੇ ਪ੍ਰਸੋਨਲ ਵਿਭਾਗ ਦੀ ...

ਪੂਰੀ ਖ਼ਬਰ »

ਪਿੰਡ ਮੁਮਾਰਾ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਫ਼ਰੀਦਕੋਟ ਹਲਕੇ ਦੀ ਫ਼ੇਰੀ ਦੌਰਾਨ ਅਕਾਲੀ-ਬਸਪਾ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਹਾਜ਼ਰੀ ਵਿਚ ਪਿੰਡ ਮੁਮਾਰਾ ਵਿਖੇ ਕਾਂਗਰਸੀ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ...

ਪੂਰੀ ਖ਼ਬਰ »

ਪਿੰਡ ਰਾਮੇਆਣਾ 'ਚ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਚੋਣ

ਜੈਤੋ, 25 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਰਾਮੇਆਣਾ ਵਿਖੇ ਇਸਤਰੀ ਵਿੰਗ ਕਿਸਾਨ ਯੂਨੀਅਨ ਦੀ ਚੋਣ ਕੀਤੀ ਗਈ | ਜਿਸ ਵਿਚ ਇਕਾਈ ਪ੍ਰਧਾਨ ਬੇਅੰਤ ਕੌਰ ਖਹਿਰਾ, ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਤਾ ਵਿਖੇ ਅਥਲੈਟਿਕ ਮੀਟ ਕਰਵਾਈ

ਜੈਤੋ, 25 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਤਾ ਵਿਖੇ ਇਕ ਰੋਜ਼ਾ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਜਿਸ ਦੀ ਤਿਆਰੀ ਡੀ.ਪੀ.ਈ. ਜਗਜੀਤ ਸਿੰਘ ਵਲੋਂ ਆਪਣੀ ਅਣਥੱਕ ਕੋਸ਼ਿਸ਼ਾਂ ਦੁੁਆਰਾ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਪਿੰਡ ਮੁਮਾਰਾ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਫ਼ਰੀਦਕੋਟ ਹਲਕੇ ਦੀ ਫ਼ੇਰੀ ਦੌਰਾਨ ਅਕਾਲੀ-ਬਸਪਾ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਹਾਜ਼ਰੀ ਵਿਚ ਪਿੰਡ ਮੁਮਾਰਾ ਵਿਖੇ ਕਾਂਗਰਸੀ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ...

ਪੂਰੀ ਖ਼ਬਰ »

ਵਿਦਿਆਰਥੀ ਨੇ ਸ਼ਬਦ ਗਾਇਨ 'ਚ ਪੰਜਾਬ 'ਚੋਂ ਲਿਆ ਪਹਿਲਾ ਸਥਾਨ

ਗਿੱਦੜਬਾਹਾ, 25 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀ ਏਕਨੂਰਪ੍ਰੀਤ ਸਿੰਘ ਸਪੁੱਤਰ ਜਸਕਰਨ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਮੇਲੇ 'ਚ ਵਿਦਿਆਰਥਣ ਨੇ ਬਾਜ਼ੀ ਮਾਰੀ

ਰੁਪਾਣਾ, 25 ਨਵੰਬਰ (ਜਗਜੀਤ ਸਿੰਘ)-ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਪੱਧਰੀ ਸਾਇੰਸ ਮੇਲਾ ਕਰਵਾਇਆ ਗਿਆ, ਜਿਸ ਵਿਚ 40 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਨੀਆ ਬਾਰੇ ਦਿੱਤੀ ਜਾਣਕਾਰੀ

ਗਿੱਦੜਬਾਹਾ, 25 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਡੇਂਗੂ ਅਤੇ ਚਿਕਨਗੁਨੀਆ ਦੇ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਐਸ.ਐਮ.ਓ. ਡਾ.ਪਰਵਜੀਤ ਸਿੰਘ ਗੁਲਾਟੀ ਦੀ ਅਗਵਾਈ ਵਿਚ ਅੱਜ ਸਿਹਤ ਵਿਭਾਗ ਦੀ ਟੀਮ ਨੇ ਗਿੱਦੜਬਾਹਾ ਪਿੰਡ ਦੀ ਵੱਡੀ ਸੱਥ ਅਤੇ ਨਾਥਾਂ ...

ਪੂਰੀ ਖ਼ਬਰ »

ਸ਼ਹੀਦ ਜਸਵਿੰਦਰ ਸਿੰਘ ਨੰਦਗੜ੍ਹ ਨਮਿਤ ਅੰਤਿਮ ਅਰਦਾਸ 28 ਨੂੰ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਪਹਿਲੇ ਦਿਨ ਤੋਂ ਸ਼ਾਮਿਲ ਰਹੇ ਪਿੰਡ ਨੰਦਗੜ੍ਹ ਦੇ ਕਿਸਾਨ ਜਸਵਿੰਦਰ ਸਿੰਘ ਨੰਦਗੜ੍ਹ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ...

ਪੂਰੀ ਖ਼ਬਰ »

ਗੁਰਮੀਤ ਸਿੰਘ ਦਬੜੀਖ਼ਾਨਾ ਜਨਤਾ ਦਲ ਸੈਕੂਲਰ ਦੇ ਮੀਤ ਪ੍ਰਧਾਨ ਪੰਜਾਬ ਬਣੇ

ਬਾਜਾਖਾਨਾ, 25 ਨਵੰਬਰ (ਜਗਦੀਪ ਸਿੰਘ ਗਿੱਲ)-ਜਨਤਾ ਦਲ ਸੈਕੂਲਰ ਦੇ ਪੰਜਾਬ ਪ੍ਰਧਾਨ ਮਾਸਟਰ ਅਵਤਾਰ ਸਿੰਘ, ਅਸ਼ੋਕ ਕੁਮਾਰ ਜਨਰਲ ਸਕੱਤਰ, ਆਰਗੇਨਾਈਜਰ ਸਕੱਤਰ ਮਹਿੰਦਰ ਪਾਲ ਸਿੰਘ ਨੇ ਇਕ ਸਾਂਝੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਗੁਰਮੀਤ ਸਿੰਘ ਦਬੜੀਖਾਨਾ ਨੂੰ ਸਾਬਕਾ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਸੰਧਵਾਂ ਵਲੋਂ ਦੇਵੀਵਾਲਾ ਤੇ ਸਿਰਸੜੀ ਵਿਖੇ ਵਰਕਰਾਂ ਨਾਲ ਮੀਟਿੰਗਾਂ

ਕੋਟਕਪੂਰਾ, 25 ਨਵੰਬਰ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਅਤੇ ਭਰਜਾਈ ਪਰਮਜੀਤ ਕੌਰ ਨੇ ਹਲਕੇ ਦੇ ਪਿੰਡ ਦੇਵੀਵਾਲਾ ਅਤੇ ਸਿਰਸੜੀ ਵਿਖੇ ਪਹੁੰਚ ਕੇ ਆਮ ਆਦਮੀ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ...

ਪੂਰੀ ਖ਼ਬਰ »

ਸਹਿ-ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾੲੀਂ ਦੀਆਂ ਸ਼ਾਨਦਾਰ ਪ੍ਰਾਪਤੀਆਂ

ਪੰਜਗਰਾਈਾ ਕਲਾਂ, 25 ਨਵੰਬਰ (ਸੁਖਮੰਦਰ ਸਿਘ ਬਰਾੜ)-ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਲੱਸਟਰ ਪੱਧਰ ਦੇ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਸੈਂਟਰ ਸਕੂਲ ਕੋਟਕਪੂਰਾ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਰਜੀਤ ਸਿੰਘ ਅਤੇ ਮੁੱਖ ਅਧਿਆਪਕਾ ਪ੍ਰਵੀਨ ...

ਪੂਰੀ ਖ਼ਬਰ »

ਦਸਤਾਰ ਮੁਕਾਬਲੇ 'ਚ ਦਸਮੇਸ਼ ਪਬਲਿਕ ਸਕੂਲ ਰਿਹਾ ਪਹਿਲੇ ਸਥਾਨ 'ਤੇ

ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਵਲੋਂ ਸੇਵ ਹਿਊਮੈਨਟੀ ਫ਼ਾਊਾਡੇਸ਼ਨ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਾਨ ਸਿੰਘ ਕਾਲੋਨੀ ਫ਼ਰੀਦਕੋਟ ਵਿਖੇ ਸਿੱਖ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਗੁਰਮਤਿ ਸਮਾਗਮ 27 ਤੇ 28 ਨੂੰ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਦੀ ਪੇ੍ਰਰਨਾ ਸਦਕਾ ਇਤਿਹਾਸਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਨੌਵੀਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ...

ਪੂਰੀ ਖ਼ਬਰ »

ਦੂਸਰੀ ਜਮਾਤ ਦੀ ਬੱਚੀ ਕਲਾ ਮੁਕਾਬਲੇ 'ਚ ਅੱਵਲ

ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੀ ਦੂਜੀ ਜਮਾਤ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰ ਦੇ ਪੇਂਟਿੰਗ ਮੁਕਾਬਲਿਆਂ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕਰ ਕੇ ਆਪਣਾ, ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਬਾਜਾਖਾਨਾ ਵਿਖੇ ਵਿਰਾਸਤੀ ਖੂਹਾਂ ਤੇ ਸੱਥਾਂ ਨੂੰ ਸੰਭਾਲਣ ਲਈ ਯਤਨ ਜਾਰੀ

ਬਾਜਾਖਾਨਾ, 25 ਨਵੰਬਰ (ਜੀਵਨ ਗਰਗ)-ਬਾਜਾਖਾਨਾ ਵਿਖੇ ਸਰਪੰਚ ਲਛਮਣ ਸਿੰਘ ਦੀ ਪ੍ਰੇਰਨਾ ਸਦਕਾ ਸਮੂਹ ਨਗਰ ਪੰਚਾਇਤ ਦੇ ਉੱਦਮ ਨਾਲ ਪਿੰਡ ਦੀਆਂ ਵਿਰਾਸਤ ਸੱਥਾਂ ਅਤੇ ਪੁਰਾਤਨ ਖੂਹਾਂ ਨੂੰ ਸੰਭਾਲਣ ਦੇ ਯਤਨ ਕੀਤੇ ਜਾ ਰਹੇ ਹਨ | ਇਸ ਲੜੀ ਤਹਿਤ ਹੀ ਹੁਣ ਪਿੰਡ ਦੀਆ ਸੱਥਾਂ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਐਸ. ਐਚ.ਓ. ਵਜੋਂ ਅਹੁਦਾ ਸੰਭਾਲਿਆ

ਜੈਤੋ, 25 ਨਵੰਬਰ (ਭੋਲਾ ਸ਼ਰਮਾ)-ਜ਼ਿਲ੍ਹਾ ਬਠਿੰਡਾ ਤੋਂ ਬਦਲ ਕੇ ਆਏ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਥਾਣਾ ਜੈਤੋ ਦੇ ਨਵੇਂ ਐਸ. ਐਚ. ਓ. ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਕਿਹਾ ਕਿ ਇਲਾਕੇ ...

ਪੂਰੀ ਖ਼ਬਰ »

ਗੁਰਜੀਤ ਕੌਰ ਨੂੰ ਚੇਅਰਪਰਸਨ ਨਿਯੁਕਤ ਕੀਤੇ ਜਾਣ 'ਤ ਦਿੱਤੀ ਮੁਬਾਰਕਬਾਦ

ਬਾਜਾਖਾਨਾ, 25 ਨਵੰਬਰ (ਜਗਦੀਪ ਸਿੰਘ ਗਿੱਲ)-ਬੀਬੀ ਗੁਰਜੀਤ ਕੌਰ ਬਾਜਾਖਾਨਾ ਨੂੰ ਜ਼ਿਲ੍ਹਾ ਫ਼ਰੀਦਕੋਟ ਅਤੇ ਜ਼ਿਲ੍ਹਾ ਮੋਗਾ ਦਾ ਚੇਅਰਪਰਸਨ ਨਿਯੁਕਤ ਕੀਤੇ ਜਾਣ 'ਤੇ ਮੁਬਾਰਕਬਾਦ ਦਿੱਤੀ | ਨੈਸ਼ਨਲਿਸਟ ਜਸਟਿਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਛਪਾਲ ਸਿੰਘ ਗਿੱਲ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX