ਤਾਜਾ ਖ਼ਬਰਾਂ


ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  2 minutes ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  12 minutes ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  44 minutes ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  57 minutes ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 1 hour ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 1 hour ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 2 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 3 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 3 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 4 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 4 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 5 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 5 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 5 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 5 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 5 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  1 minute ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਬਾਲਾਸੋਰ ਰੇਲ ਹਾਦਸਾ:ਹਾਦਸੇ ਵਾਲੀ ਥਾਂ ਪਹੁੰਚੇ ਮੁੱਖ ਮੰਤਰੀ ਨਵੀਨ ਪਟਨਾਇਕ
. . .  about 7 hours ago
ਬਾਲਾਸੋਰ, 3 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਬਾਲਸੋਰ ਪਹੁੰਚੇ, ਜਿਥੇ ਬੀਤੀ ਰਾਤ ਤਿੰਨ ਰੇਲ ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਸਨ। ਇਸ ਰੇਲ ਹਾਦਸੇ 'ਚ ਅੱਜ ਸਵੇਰੇ ਮਰਨ ਵਾਲਿਆਂ ਦੀ ਗਿਣਤੀ...
ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ
. . .  about 7 hours ago
ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ...
ਸਰਹੱਦੀ ਖੇਤਰ ਚ ਡਰੋਨ ਦੀ ਹਲਚਲ, 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
. . .  about 7 hours ago
ਚੋਗਾਵਾਂ, 3 ਜੂਨ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਚੌਂਕੀ ਦੇ ਜਵਾਨਾਂ ਅਤੇ ਪੁਲਿਸ ਵਲੋਂ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਓ.ਪੀ. ਚੌਂਕੀ ਰਾਮਕੋਟ ਦੇ ਨੇੜਲੇ ਪਿੰਡਾ ਵਿਚ ਡਰੋਨ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਹੈ ਉੱਚ ਪੱਧਰੀ ਕਮੇਟੀ-ਅਸ਼ਵਿਨੀ ਵੈਸ਼ਨਵ
. . .  about 8 hours ago
ਬਾਲਾਸੋਰ, 3 ਜੂਨ-ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਇਕ ਵੱਡਾ ਦੁਖਦਾਈ ਹਾਦਸਾ ਹੈ। ਰੇਲਵੇ, ਐਨ.ਡੀ.ਆਰ.ਐਫ.,ਐਸ.ਡੀ.ਆਰ.ਐਫ. ਅਤੇ...
ਨਿਪਾਲ ਦੇ ਪ੍ਰਧਾਨ ਮੰਤਰੀ ਦਹਿਲ ਨੇ ਓਡੀਸ਼ਾ ਰੇਲ ਹਾਦਸੇ ਤੇ ਪ੍ਰਗਟਾਇਆ ਦੁੱਖ
. . .  about 8 hours ago
ਨਵੀਂ ਦਿੱਲੀ, 3 ਜੂਨ - ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ
. . .  about 8 hours ago
ਬਾਲਾਸੋਰ, 3 ਜੂਨ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ, ਜਿਥੇ ਖੋਜ ਅਤੇ ਬਚਾਅ ਕਾਰਜ ਚੱਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਮੋਗਾ

ਸੂਬੇ ਅੰਦਰ ਪਾਰਦਰਸ਼ੀ ਰਾਜ ਤੇ ਸਮਾਨਤਾ ਲਿਆਉਣਾ ਮੇਰਾ ਮੁੱਖ ਮਕਸਦ-ਚਰਨਜੀਤ ਸਿੰਘ ਚੰਨੀ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਦੇਰ ਆਏ ਦਰੁਸਤ ਆਏ ਤੇ ਉਨ੍ਹਾਂ ਦਾ ਸੁਪਨਾ ਹੈ ਕਿ ਸੂਬੇ ਅੰਦਰ ਪਾਰਦਰਸ਼ੀ ਰਾਜ ਤੇ ਸਮਾਨਤਾ ਲਿਆਂਦੀ ਜਾਵੇ ਤਾਂ ਕਿ ਸਭ ਨੂੰ ਬਰਾਬਰ ਦੇ ਹੱਕ ਮਿਲ ਸਕਣ ਤੇ ਇਸ ਦੇ ਨਾਲ ਪੰਜਾਬ ਵਿਚ ਫੈਲਿਆ ਮਾਫ਼ੀਆ ...

ਪੂਰੀ ਖ਼ਬਰ »

ਵੱਖ-ਵੱਖ ਯੂਨੀਅਨਾਂ ਵਲੋਂ ਬਾਘਾ ਪੁਰਾਣਾ ਵਿਖੇ ਮੁੱਖ ਮੰਤਰੀ ਚੰਨੀ ਦਾ ਵਿਰੋਧ

ਬਾਘਾ ਪੁਰਾਣਾ, 25 ਨਵੰਬਰ (ਗੁਰਮੀਤ ਸਿੰਘ ਮਾਣੂੰਕੇ, ਕਿ੍ਸ਼ਨ ਸਿੰਗਲਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਾਘਾ ਪੁਰਾਣਾ ਵਿਖੇ ਕੀਤੀ ਗਈ ਰੈਲੀ ਦੌਰਾਨ ਵੱਖ-ਵੱਖ ਯੂਨੀਅਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਖਾਤਰ ਉਨ੍ਹਾਂ ਦਾ ਜ਼ੋਰਦਾਰ ...

ਪੂਰੀ ਖ਼ਬਰ »

ਇਕੱਤਰ ਸਿੰਘ ਥਰਾਜ ਕਿਸਾਨ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਨਿਯੁਕਤ

ਠੱਠੀ ਭਾਈ, 25 ਨਵੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਬਦਲੇ ਟਕਸਾਲੀ ਆਗੂ ਇਕੱਤਰ ਸਿੰਘ ਥਰਾਜ ਨੂੰ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਐਨ. ਐਚ. ਐਮ. ਕਾਮਿਆਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਨਿਹਾਲ ਸਿੰਘ ਵਾਲਾ, 25 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਪੀ.ਐਚ.ਸੀ. ਪੱਤੋ ਹੀਰਾ ਸਿੰਘ ਦੇ ਐਨ.ਐਚ.ਐਮ. ਦੇ ਕਰਮਚਾਰੀ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਹਨ¢ ਉਕਤ ਕਰਮਚਾਰੀਆਂ ਵਲੋਂ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ¢ ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਣੂੰਕੇ ਦੇ ਹੱਕ ਵਿਚ ਮੱਖਣ ਬਰਾੜ ਵਲੋਂ ਇਕੱਠਾਂ ਨੂੰ ਸੰਬੋਧਨ

ਅਜੀਤਵਾਲ, 25 ਨਵੰਬਰ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸਾਬਕਾ ਚੇਅਰਮੈਨ ਸਿਹਤ ਸੇਵਾਵਾਂ ਪੰਜਾਬ ਬਰਜਿੰਦਰ ਸਿੰਘ ਬਰਾੜ ਵਲੋਂ ਹਲਕੇ ਦੇ ਪਿੰਡਾਂ ਚੁਗਾਵਾਂ ਜਿੱਥੇ ਯੂਥ ਵਿੰਗ ਦੇ ਪ੍ਰਧਾਨ ਸਰਪੰਚ ਬਲਜੀਤ ਸਿੰਘ ਵਲੋਂ ਆਪਣੇ ਗ੍ਰਹਿ ਵਿਖੇ ਵੱਡਾ ਇਕੱਠ ਰੱਖਿਆ ਗਿਆ ਸੀ ਅਤੇ ਉਸ ਤੋਂ ਬਾਅਦ ਸਰਕਲ ਪ੍ਰਧਾਨ ਚਰਨਪ੍ਰੀਤ ਸਿੰਘ ਅੰਟੂ ਵਲੋਂ ਪਿੰਡ ਤਖਾਣਵੱਧ ਵਿਖੇ ਰੱਖੇ ਵੱਡੇ ਇਕੱਠਾਂ ਨੂੰ ਸੰਬੋਧਨ ਕਰ ਕੇ ਬਲਦੇਵ ਸਿੰਘ ਮਾਣੂੰਕੇ ਦੀ ਜਿੱਤ ਲਈ ਅਕਾਲੀ ਆਗੂਆਂ, ਵਰਕਰਾਂ ਤੇ ਨਗਰ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੈ ਜੋ ਪੰਜਾਬ ਵਾਸੀਆਂ ਦੀ ਆਪਣੀ ਸੋਚ ਲੈ ਕੇ ਪੰਜਾਬ ਦੇ ਵਿਕਾਸ ਲਈ ਸ਼ੁਰੂ ਤੋਂ ਹੀ ਸੇਵਾ ਕਰ ਰਹੀ ਹੈ | ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਨੇ ਪਾਰਟੀ ਆਗੂਆਂ ਤੇ ਵਰਕਰਾਂ ਸਮੇਤ ਪਿੰਡਾਂ ਦੇ ਵਸਨੀਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਅਕਾਲੀ ਦਲ ਵਲੋਂ ਸਰਕਾਰ ਬਣਨ ਉਪਰੰਤ ਪੰਜਾਬ ਵਾਸੀਆਂ ਨੂੰ ਦੇਣ ਵਾਲੀਆਂ ਵੱਡੀਆਂ ਸਹੂਲਤਾਂ ਸਬੰਧੀ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ | ਇਸ ਮੌਕੇ ਸੀਨੀਅਰ ਅਕਾਲੀ ਆਗੂ ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਸਾਬਕਾ ਚੇਅਰਮੈਨ ਰਣਧੀਰ ਸਿੰਘ ਢਿੱਲੋਂ, ਪਲਵਿੰਦਰ ਸਿੰਘ ਭੋਲਾ ਆਦਿ ਨੇ ਵੀ ਸੰਬੋਧਨ ਕੀਤਾ | ਯੂਥ ਪ੍ਰਧਾਨ ਬਲਜੀਤ ਸਿੰਘ ਨੇ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਅਕਾਲੀ ਉਮੀਦਵਾਰ ਦੀ ਜਿੱਤ ਲਈ ਕੋਈ ਕਸਰ ਨਹੀਂ ਛੱਡਾਂਗੇ | ਇਸ ਮੌਕੇ ਸਾਬਕਾ ਸਰਪੰਚ ਕਰਨੈਲ ਸਿੰਘ, ਮਾਸਟਰ ਅਮਰਜੀਤ ਸਿੰਘ, ਮਾ. ਮਲਕੀਤ ਸਿੰਘ, ਸੁਖਵਿੰਦਰ ਸਿੰਘ ਨੀਟਾ, ਪੰਚ ਹਰਵਿੰਦਰ ਸਿੰਘ, ਸੁਖਜਿੰਦਰ ਸਿੰਘ, ਨਰਿੰਦਰ ਸਿੰਘ, ਪਿ੍ਤਪਾਲ ਕੌਰ, ਪ੍ਰੀਤਪਾਲ ਸਿੰਘ (ਸਾਰੇ ਪੰਚ), ਗੁਰਦੁਆਰਾ ਕਮੇਟੀ ਪ੍ਰਧਾਨ ਦਰਸ਼ਨ ਸਿੰਘ, ਕਲੱਬ ਪ੍ਰਧਾਨ ਗੁਰਸਿਮਰ ਸਿੰਘ, ਮੱਖਣ ਸਿੰਘ, ਬਾਬਾ ਮਹਿੰਦਰ ਸਿੰਘ, ਅਮਨਾ ਹੇਰਾਂ, ਨੀਟਾ ਚੁਗਾਵਾਂ, ਮਨਪ੍ਰੀਤ ਗਿਰੀ, ਪ੍ਰਭਜੋਤ ਸਿੰਘ ਸਮੇਤ ਮਰਦ ਔਰਤਾਂ ਮੌਜੂਦ ਸਨ | ਇਸੇ ਤਰ੍ਹਾਂ ਪਿੰਡ ਤਖਾਣਵੱਧ ਵਿਖੇ ਪਿ੍ੰਸੀਪਲ ਨੱਥਾ ਸਿੰਘ ਦੇ ਗ੍ਰਹਿ ਵਿਖੇ ਹੋਏ ਇਕੱਠ ਦੌਰਾਨ ਸਰਕਲ ਪ੍ਰਧਾਨ ਚਰਨਪ੍ਰੀਤ ਸਿੰਘ ਅੰਟੂ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਨੰਬਰਦਾਰ ਰੇਸ਼ਮ ਸਿੰਘ, ਨੰਬਰਦਾਰ ਸਤਨਾਮ ਸਿੰਘ, ਡਾ. ਸੁਖਦਰਸ਼ਨ ਸਿੰਘ, ਪੰਚ ਪਾਲ ਸਿੰਘ, ਗੁਰਤੇਜ ਸਿੰਘ, ਪ੍ਰਧਾਨ ਬਿੱਕਰ ਸਿੰਘ, ਸਾਬਕਾ ਪੰਚ ਬਿੰਦਰ ਸਿੰਘ, ਗੁਰਮੀਤ ਸਿੰਘ ਮੱਦੋਕੇ, ਪੰਚ ਗੁਰਸੰਗਤ ਸਿੰਘ, ਪੰਚ ਬਲਵਿੰਦਰ ਸਿੰਘ, ਮੈਂਬਰ ਗੁਰਪ੍ਰੇਮ ਸਿੰਘ, ਜਗਤਾਰ ਸਿੰਘ ਮੱਲੀ, ਪੰਚ ਦੇਵ ਸਿੰਘ, ਚਰਨਜੀਤ ਸਿੰਘ ਸਮੇਤ ਨਗਰ ਵਾਸੀ ਮੌਜੂਦ ਸਨ | ਸਟੇਜ ਦੀ ਕਾਰਵਾਈ ਬਸਪਾ ਆਗੂ ਹਰਦੇਵ ਸਿੰਘ ਨੇ ਚਲਾਈ |

ਖ਼ਬਰ ਸ਼ੇਅਰ ਕਰੋ

 

ਬਿਜਲੀ ਮੁਲਾਜ਼ਮਾਂ ਨੇ ਕੀਤੀ ਰੋਸ ਰੈਲੀ

ਬੱਧਨੀ ਕਲਾਂ, 25 ਨਵੰਬਰ (ਸੰਜੀਵ ਕੋਛੜ)-ਉਪ ਮੰਡਲ ਬੱਧਨੀ ਕਲਾਂ ਵਿਖੇ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਲਗਾਤਾਰ ਚੱਲ ਰਹੇ ਪ੍ਰਦਰਸ਼ਨ ਲੜੀ ਤਹਿਤ ਰੋਸ ਮੁਜ਼ਾਹਰਾ ਕਰਦਿਆਂ ਚੰਨੀ ਸਰਕਾਰ ਵਿਰੁੱਧ ਪਿੱਟ ਸਿਆਪਾ ਕੀਤਾ ਗਿਆ | ਇਸ ਸਮੇਂ ਬੁਲਾਰਿਆਂ ਨੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 25 ਨਵੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਇਲਟਸ ਐਂਡ ਇਮੀਗ੍ਰੇਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਕੂਲ 'ਚ ਸੈਮੀਨਾਰ

ਕੋਟ ਈਸੇ ਖਾਂ, 25 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਫ਼ਤਿਹਗੜ੍ਹ ਪੰਜਤੂਰ ਵਲੋਂ ਖੇਤਰ ਪ੍ਰਧਾਨ ਸੁਰਿੰਦਰ ਮੋਹਨ ਸਿੰਘ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਸ੍ਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਕਿਸਾਨ ਆਗੂ ਭੁਪਿੰਦਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜਗਤਾਰ ਸਿੰਘ ਚੋਟੀਆਂ ਜਨਰਲ ਸਕੱਤਰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪ੍ਰੋਗਰਾਮ

ਬਾਘਾ ਪੁਰਾਣਾ, 25 ਨਵੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ ਉੱਪਰ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਅਮਨਦੀਪ ਸਿੰਘ ...

ਪੂਰੀ ਖ਼ਬਰ »

ਪੰਜਾਬ ਵਿਚੋਂ ਪਹਿਲੇ ਨੰਬਰ 'ਤੇ ਆਉਣ ਵਾਲੇ ਸੀ. ਐਸ. ਸੀ. ਸੈਂਟਰ ਵਾਂਦਰ ਅਤੇ ਪੀ. ਐਲ. ਵੀ. ਸੋਹਣ ਸਿੰਘ ਭਾਰਤ ਸਰਕਾਰ ਵਲੋਂ ਸਨਮਾਨਿਤ

ਸਮਾਲਸਰ, 25 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਜ਼ਿਲ੍ਹਾ ਮੋਗਾ ਨਾਲ ਸਬੰਧਿਤ ਸੀ ਐਸ. ਸੀ ਸੈਂਟਰ ਵਾਂਦਰ ਅਤੇ ਪੀ ਐਲ. ਵੀ ਸੋਹਣ ਸਿੰਘ ਗਿੱਲ ਪੰਜਾਬ ਭਰ ਵਿਚੋਂ ਪਹਿਲੇ ਸਥਾਨ 'ਤੇ ਆਏ ਹਨ, ਜਿਨ੍ਹਾਂ ਨੂੰ ਕੇਂਦਰ ਸਰਕਾਰ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਵੀ. ਐਲ. ਈ. ...

ਪੂਰੀ ਖ਼ਬਰ »

ਪਿੰਡ ਘੋਲੀਆਂ ਖ਼ੁਰਦ ਵਿਖੇ ਆਂਗਣਵਾੜੀ ਸੈਂਟਰ ਦੀ ਬਿਲਡਿੰਗ ਦਾ ਉਦਘਾਟਨ

ਬਾਘਾ ਪੁਰਾਣਾ, 25 ਨਵੰਬਰ (ਕਿ੍ਸ਼ਨ ਸਿੰਗਲਾ)-ਪਿੰਡ ਘੋਲੀਆਂ ਖ਼ੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਜਗ੍ਹਾ ਵਿਚ ਨਗਰ ਨਿਵਾਸੀਆਂ, ਐਨ.ਆਰ.ਆਈ. ਵੀਰਾਂ, ਗੁਰਦੁਆਰਾ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ, ਸਕੂਲ ਸਟਾਫ਼ ਅਤੇ ਆਂਗਣਵਾੜੀ ਵਰਕਰਾਂ ਦੇ ਸਾਂਝੇ ਉੱਦਮ ਸਦਕਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਬਾਘਾ ਪੁਰਾਣਾ 'ਚ ਰੈਲੀ 'ਚ ਸ਼ਾਮਿਲ ਹੋਣ ਲਈ ਬੱਧਨੀ ਕਲਾਂ ਤੋਂ ਜਥਾ ਹੋਇਆ ਰਵਾਨਾ

ਬੱਧਨੀ ਕਲਾਂ, 25 ਨਵੰਬਰ (ਸੰਜੀਵ ਕੋਛੜ)-ਕਿਸਾਨਾਂ, ਗ਼ਰੀਬਾਂ, ਮਜ਼ਦੂਰਾਂ, ਵਪਾਰੀਆਂ ਦੇ ਮਸੀਹਾ ਅਤੇ ਥੋੜੇ੍ਹ ਸਮੇਂ 'ਚ ਹਰ ਵਰਗ ਨੂੰ ਵੱਡੀਆਂ-ਵੱਡੀਆਂ ਸਹੂਲਤਾਂ ਦੇਣ ਵਾਲੇ ਸੂਬੇ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਬਾਘਾ ਪੁਰਾਣਾ ਵਿਖੇ ...

ਪੂਰੀ ਖ਼ਬਰ »

ਡਰੀਮ ਚੇਜ਼ਰ ਇਮੀਗੇ੍ਰਸ਼ਨ ਐਂਡ ਐਜੂਕੇਸ਼ਨ ਸਰਵਿਸਿਜ਼ ਨੇ ਇੰਗਲੈਂਡ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਤਿਹਗੜ੍ਹ ਪੰਜਤੂਰ, 25 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਡਰੀਮ ਚੈਜ਼ਰ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸਿਜ਼ ਫ਼ਤਿਹਗੜ੍ਹ ਪੰਜਤੂਰ, ਧਰਮਕੋਟ ਦੇ ਐਮ. ਡੀ. ਪ੍ਰੀਤਪਾਲ ਸਿੰਘ ਪੋਪਲੀ ਨੇ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀ ਆਕਾਸ਼ਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਫ਼ਤਿਹਗੜ੍ਹ ਪੰਜਤੂਰ ਦੇ ਸਾਉਣੀ ਸੀਜ਼ਨ ਦੀ ਵਧੀਆ ਢੰਗ ਨਾਲ ਸਮਾਪਤੀ-ਖੰਭੇ, ਲਲਿਹਾਂਦੀ, ਅਟਵਾਲ

ਫ਼ਤਿਹਗੜ੍ਹ ਪੰਜਤੂਰ, 25 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਰਹਿਨੁਮਾਈ ਹੇਠ ਮਾਰਕੀਟ ਕਮੇਟੀ ਫ਼ਤਿਹਗੜ੍ਹ ਪੰਜਤੂਰ ਦੇ ਅਧੀਨ ਪੈਂਦੀਆਂ ਮੰਡੀਆਂ ਅੰਦਰ ਖ਼ਰੀਦ ਪ੍ਰਬੰਧ ਬਹੁਤ ਵਧੀਆ ਢੰਗ ਨਾਲ ਨੇਪਰੇ ਚਾੜ੍ਹੇ ਗਏ | ਇਨ੍ਹਾਂ ...

ਪੂਰੀ ਖ਼ਬਰ »

ਨਸਬੰਦੀ ਪੰਦ੍ਹਰਵਾੜੇ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਕੋਟ ਈਸੇ ਖਾਂ, 25 ਨਵੰਬਰ (ਨਿਰਮਲ ਸਿੰਘ ਕਾਲੜਾ)- ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਕੋਟ ਈਸੇ ਖਾਂ 'ਚ 4 ਦਸੰਬਰ ਤੱਕ ਨਸਬੰਦੀ ਪੰਦ੍ਹਰਵਾੜਾ ਚੱਲ ਰਿਹਾ ਹੈ | ਜਿਸ ਦੇ ਤਹਿਤ ਪੁਰਸ਼ਾਂ ਨੂੰ ...

ਪੂਰੀ ਖ਼ਬਰ »

ਚੇਅਰਮੈਨ ਮੋਹਰ ਸਿੰਘ ਮਾਣੂੰਕੇ ਨੂੰ ਸਦਮਾ, ਮਾਂ ਦਾ ਦਿਹਾਂਤ

ਬਾਘਾ ਪੁਰਾਣਾ, 25 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਸਾਬਕਾ ਚੇਅਰਮੈਨ ਮੋਹਰ ਸਿੰਘ ਕੈਨੇਡੀਅਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਅਤੇ ਕਬੱਡੀ ਖੇਡ ਪ੍ਰਮੋਟਰ ਗੁਰਲਾਲ ਸਿੰਘ ਕੈਨੇਡੀਅਨ ਦੀ ਦਾਦੀ ...

ਪੂਰੀ ਖ਼ਬਰ »

ਕੇਜਰੀਵਾਲ ਦੀ ਤੀਜੀ ਗਾਰੰਟੀ ਮਹਿਲਾ ਆਤਮ ਨਿਰਭਰਤਾ ਦੀ ਸ਼ੁਰੂਆਤ-ਡਾ. ਜਸਵੀਰ ਕੌਰ ਗਿੱਲ

ਧਰਮਕੋਟ, 25 ਨਵੰਬਰ (ਪਰਮਜੀਤ ਸਿੰਘ)-ਮੋਗਾ ਵਿਖੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਮਹਿਲਾਵਾਂ ਲਈ ਗਾਰੰਟੀ ਦਾ ਐਲਾਨ ਕੀਤਾ ਗਿਆ ਜਿਸ ਵਿਚ ਮਹਿਲਾਵਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਕੇਜਰੀਵਾਲ ਵਲੋਂ 'ਆਪ' ਦੀ ਸਰਕਾਰ ਆਉਣ 'ਤੇ ਹਰ ਮਹਿਲਾ ਜੋ 18 ...

ਪੂਰੀ ਖ਼ਬਰ »

ਦੋ ਰੋਜ਼ਾ ਸਾਇੰਸ ਮੇਲਾ ਕਰਵਾਇਆ

ਧਰਮਕੋਟ, 25 ਨਵੰਬਰ (ਪਰਮਜੀਤ ਸਿੰਘ)-ਸਰਕਾਰੀ ਹਾਈ ਸਕੂਲ ਲੋਹਗੜ੍ਹ ਵਿਖੇ ਦੋ ਰੋਜ਼ਾ ਸਾਇੰਸ ਮੇਲਾ ਸਮਾਪਤ ਹੋਇਆ | ਮੇਲੇ ਦੇ ਦੂਸਰੇ ਦਿਨ ਨੌਵੀਂ ਤੋਂ ਦਸਵੀਂ ਵਰਗ ਅਧੀਨ ਕੁੱਲ 15 ਸਕੂਲਾਂ ਨੇ ਭਾਗ ਲਿਆ | ਇਸ ਵਿਗਿਆਨ ਮੇਲੇ ਦਾ ਆਯੋਜਨ ਸਕੂਲ ਸਿੱਖਿਆ ਵਿਭਾਗ ਪੰਜਾਬ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਫਲੈਗ ਡੇਅ ਮਨਾਇਆ

ਕੋਟ ਈਸੇ ਖਾਂ, 25 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗਹਿਲੀਵਾਲਾ ਰੋਡ ਕੋਟ ਈਸੇ ਖਾਂ ਵਿਖੇ ਕੇਂਦਰ ਸਰਕਾਰ ਦੀ ਸੰਸਥਾ ਨੈਸ਼ਨਲ ਫਾਊਾਡੇਸ਼ਨ ਫ਼ਾਰ ਕਮਿਉਨਲ ਹਾਰਮੋਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਪ੍ਰਵਾਸੀ ਵੀਰਾਂ ਦਾ ਵੱਡਾ ਯੋਗਦਾਨ-ਭਜੀ ਚੂਹੜਚੱਕ

ਅਜੀਤਵਾਲ, 25 ਨਵੰਬਰ (ਹਰਦੇਵ ਸਿੰਘ ਮਾਨ)-ਕਿਸਾਨੀ ਹੱਕਾਂ ਲਈ ਦਿੱਲੀ ਬਾਡਰਾਂ 'ਤੇ ਸਾਲ ਭਰ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦੀ ਜਿੱਤ ਇਤਿਹਾਸਕ ਬਣ ਗਈ ਹੈ, ਜਿਸ ਵਿਚ ਵਿਦੇਸ਼ਾਂ ਵਿਚ ਬੈਠੇ ਪ੍ਰਵਾਸੀ ਦਾ ਵੱਡਾ ਯੋਗਦਾਨ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਚੰਦ ਪੁਰਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਰਾਤ ਠਹਿਰੇ ਸਾਈਕਲ ਯਾਤਰਾ ਦੌਰਾਨ ਪਹਿਲਾਂ ਵੀ ਏਸੇ ਪਵਿੱਤਰ ਅਸਥਾਨ ਉਤੇ ਰੁਕੇ ਸਨ ਮੁੱਖ ਮੰਤਰੀ

ਮੋਗਾ, 25 ਨਵੰਬਰ (ਸਿੰਗਲਾ)-ਆਪਣੇ ਪੁਰਾਣੇ ਦਿਨਾਂ ਨੂੰ ਚੇਤੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਉਸੇ ਗੁਰਦੁਆਰਾ ਸਾਹਿਬ ਵਿਖੇ ਰਾਤ ਬਿਤਾਈ ਜਿੱਥੇ ਉਹ ਸਾਲ 2016 ਵਿਚ ਸਾਈਕਲ ਯਾਤਰਾ ਦੌਰਾਨ ਰੁਕੇ ਸਨ | ਮੁੱਖ ਮੰਤਰੀ ਚੰਨੀ ਜਦੋਂ ਪੰਜਾਬ ...

ਪੂਰੀ ਖ਼ਬਰ »

ਨੰਨ੍ਹੇ-ਮੁੰਨਿਆਂ ਨੇ ਮਿੱਟੀ ਨੂੰ ਵੱਖ-ਵੱਖ ਰੂਪਾਂ ਵਿਚ ਢਾਲਿਆ

ਕਿਸ਼ਨਪੁਰਾ ਕਲਾਂ, 25 ਨਵੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਲੀਲ੍ਹਾਂ ਦੇ ਯੂ.ਕੇ.ਜੀ. ਜਮਾਤ ਦੇ ਬੱਚਿਆਂ ਵਲੋਂ ਗਿੱਲੀ ਮਿੱਟੀ ਨੂੰ ਵੱਖ-ਵੱਖ ਆਕਾਰਾਂ ਵਿਚ ਢਾਲ ਕੇ ਇਕ ਗਤੀਵਿਧੀ ਕੀਤੀ ਗਈ | ਜਿਸ ਦੌਰਾਨ ਬੱਚਿਆਂ ਨੇ ਬਹੁਤ ਹੀ ਸੁੰਦਰ ਕਲਾਕਿ੍ਤੀਆਂ ...

ਪੂਰੀ ਖ਼ਬਰ »

ਮਾਛੀਕੇ ਸੜਕ ਦੇ ਅੰਦੋਲਨਕਾਰੀ ਐਸ. ਡੀ. ਐਮ. ਨੂੰ ਮਿਲੇ

ਨਿਹਾਲ ਸਿੰਘ ਵਾਲਾ, 25 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਕਿਰਤੀ ਯੂਨੀਅਨ ਅਤੇ ਪੇਂਡੂ ਮਜ਼ਦੂਰ ਦਾ ਸਾਂਝਾ ਵਫ਼ਦ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਨੂੰ ਮਿਲਿਆ¢ ਵਫ਼ਦ ਆਗੂਆਂ ਵਲੋਂ ਮੋਗਾ ਬਰਨਾਲਾ ਨੈਸ਼ਨਲ ਹਾਈਵੇ ਨਿਕਲਣ ਕਾਰਨ ਪਿੰਡ ਮਾਛੀਕੇ ਦੇ ਲੋਕਾਂ ਆ ਰਹੀਆਂ ...

ਪੂਰੀ ਖ਼ਬਰ »

ਵਾਰਡ ਵਿਚ ਵਿਕਾਸ ਕਾਰਜਾਂ ਦਾ ਕੰਮ ਜਾਰੀ ਰੱਖਿਆ ਜਾਵੇਗਾ-ਪ੍ਰਵੀਨ ਮੱਕੜ

ਮੋਗਾ, 25 ਨਵੰਬਰ (ਅਸ਼ੋਕ ਬਾਂਸਲ)-ਮੋਗਾ ਦੇ ਵਾਰਡ ਨੰਬਰ 22 ਦੇ ਕੌਂਸਲਰ ਪ੍ਰਵੀਨ ਮੱਕੜ ਨੇ ਕਿਹਾ ਕਿ ਬਿਨਾਂ ਕਿਸੇ ਡਰ ਤੋਂ ਵਾਰਡ ਦੇ ਵਿਕਾਸ ਕਾਰਜਾਂ ਦਾ ਕੰਮ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਵਾਰਡ ਦੇ ਕੁਝ ਹਿੱਸਿਆਂ ਵਿਚ ਆ ਰਹੀ ...

ਪੂਰੀ ਖ਼ਬਰ »

ਪਿੰਡ ਦੌਧਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਬੱਧਨੀ ਕਲਾਂ, 25 ਨਵੰਬਰ (ਸੰਜੀਵ ਕੋਛੜ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਦੀ ਛਤਰ ਛਾਇਆ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 300 ਸਾਲਾ ਗੁਰਤਾਗੱਦੀ ਦਿਵਸ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਤੇ ਮਹਾਂ ਪੁਰਸ਼ਾਂ ਦੀ ਯਾਦ ਨੂੰ ...

ਪੂਰੀ ਖ਼ਬਰ »

ਆਲ਼ ਇੰਡੀਆ ਵਾਲਮੀਕਿ ਖਾਲਸਾ ਦਲ ਦੇ ਬਾਨੀ ਬਾਬਾ ਪ੍ਰੀਤਮ ਸਿੰਘ ਬਰਸੀ ਮਨਾਈ

ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਆਲ ਇੰਡੀਆ ਵਾਲਮੀਕਿ ਖਾਲਸਾ ਦਲ ਮੋਗਾ (ਪੰਜਾਬ) ਵਲੋਂ ਮੋਗਾ ਵਿਖੇ ਆਲ ਇੰਡੀਆ ਵਾਲਮੀਕਿ ਖਾਲਸਾ ਦਲ ਪੰਜਾਬ ਦੇ ਬਾਨੀ ਪ੍ਰੀਤਮ ਸਿੰਘ ਦੀ 29ਵੀਂ ਬਰਸੀ ਮਨਾਈ | ਇਸ ਮੌਕੇ ਪੰਡਿਤ ਸ਼ਾਮ ਲਾਲ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀਆਂ ਬੂਥ ਵਾਈਜ਼ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ-ਡੱਲਾ

ਫ਼ਤਿਹਗੜ੍ਹ ਪੰਜਤੂਰ, 25 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਸਾਬਕਾ ਖੇਤੀਬਾੜੀ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਤਹਿਤ ਹਲਕਾ ਧਰਮਕੋਟ ਦੇ ਸਰਕਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਡਗਰੂ ਦੀ ਵਿਦਿਆਰਥਣ ਨੇ ਪ੍ਰਾਪਤ ਕੀਤਾ ਦੂਜਾ ਸਥਾਨ

ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਬਲਾਕ ਪੱਧਰੀ ਸਾਇੰਸ ਮੇਲਾ ਵਿਚ ਜਮਾਤ ਨੌਵੀਂ ਅਤੇ ਦਸਵੀਂ ਦੇ ਬਲਾਕ ਮੋਗਾ-2 ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਰਕਾਰੀ ਹਾਈ ਸਕੂਲ ਡਗਰੂ ਦੀ ਮੁੱਖ ਅਧਿਆਪਕਾ ਨਵਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੀ ...

ਪੂਰੀ ਖ਼ਬਰ »

ਵਿਧਾਇਕ ਹਰਜੋਤ ਕਮਲ ਵਲੋਂ ਸਕੂਲ ਦੇ ਕਮਰਿਆਂ ਦਾ ਉਦਘਾਟਨ

ਮੋਗਾ, 25 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਡੇਵਾਲਾ ਵਿਖੇ ਕਮਰਿਆਂ ਦੀ ਉਸਾਰੀ ਦੇ ਉਦਘਾਟਨ ਲਈ ਸਕੂਲ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਹਲਕਾ ਮੋਗਾ ਦੇ ਵਿਧਾਇਕ ਡਾ. ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੀ ਬਰਸੀ ਦੇ ਸੰਬੰਧ 'ਚ ਫਲੈਕਸ ਬੋਰਡ ਜਾਰੀ

ਕੋਟ ਈਸੇ ਖਾਂ, 25 ਨਵੰਬਰ (ਨਿਰਮਲ ਸਿੰਘ ਕਾਲੜਾ)-ਧੰਨ-ਧੰਨ ਸੰਤ ਮਹਾਂਪੁਰਸ਼ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੀ 48ਵੀਂ ਬਰਸੀ ਇਲਾਕੇ ਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਤਪ ਅਸਥਾਨ ਦੌਲੇਵਾਲਾ ਮਾਇਰ ਵਿਖੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਨਾਮਵਰ ਆਇਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜ਼ਾਰ 'ਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ, ਲਗਾਤਾਰ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਅਤੇ ਉਨ੍ਹਾਂ ਦੇ ਵਿਦੇਸ਼ਾਂ ਵਿਚ ਪੜ੍ਹਾਈ ਕਰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX