ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  1 day ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  1 day ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  1 day ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  1 day ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  1 day ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  1 day ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  1 day ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  1 day ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  2 days ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  2 days ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  2 days ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  2 days ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਅਰਵਿੰਦ ਕੇਜਰੀਵਾਲ ਦੀ ਤੀਜੀ ਗਾਰੰਟੀ ਨਾਲ ਔਰਤਾਂ 'ਚ ਭਾਰੀ ਖ਼ੁਸ਼ੀ-'ਆਪ' ਆਗੂ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਬੀਤੇ ਦਿਨੀਂ ਮੋਗਾ ਦੀ ਧਰਤੀ 'ਤੇ ਦਿੱਤੀ ਗਈ ਔਰਤਾਂ ਲਈ ਗਰੰਟੀ ਨੂੰ ਲੈ ਕੇ ਪੰਜਾਬ ਦੀਆਂ ਔਰਤਾਂ ਵਿਚ ...

ਪੂਰੀ ਖ਼ਬਰ »

ਬੰਦ ਪਏ ਗੋਦਾਮ ਵਿਚ ਡੀ. ਸੀ. ਦੇ ਹੁਕਮਾਂ 'ਤੇ ਕੀਤੀ ਛਾਪਾਮਾਰੀ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਐਕਸਪਾਇਰੀ ਕੋਲਡ ਡਰਿੰਕ, ਪਾਣੀ, ਮਿਲਕ ਬਦਾਮ ਅਤੇ ਨਿੰਬੂਜ ਦੇ ਇਕ ਗੋਦਾਮ ਵਿਚ ਛਾਪੇਮਾਰੀ ਕਰ ਕੇ 2830 ਲੀਟਰ ਮਾਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਹ ਕਾਰਵਾਈ ...

ਪੂਰੀ ਖ਼ਬਰ »

ਪਿੰਡਾਂ ਤੇ ਸ਼ਹਿਰਾਂ ਦੇ ਵਾਸੀਆਂ ਨੂੰ ਹੁਣ ਨਹੀਂ ਜਾਣਾ ਪਵੇਗਾ ਥਾਣੇ-ਜ਼ਿਲ੍ਹਾ ਪੁਲਿਸ ਮੁਖੀ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸਰਬਜੀਤ ਸਿੰਘ ਪੀ.ਪੀ.ਐਸ. ਵਲੋਂ ਇਕ ਨਿਵੇਕਲੀ ਪਹਿਲ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਦੁਕਾਨਾਂ ਦੀ ਚੈਕਿੰਗ ਦੌਰਾਨ ਮਿਆਦ ਪੁਗਾ ਚੁੱਕੇ ਸਾਮਾਨ ਨੂੰ ਨਸ਼ਟ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਫੂਡ ਸੇਫ਼ਟੀ ਵਿਭਾਗ ਦੀ ਪੰਜ ਮੈਂਬਰੀ ਟੀਮ ਨੇ ਫੂਡ ਸੇਫ਼ਟੀ ਇੰਸਪੈਕਟਰ ਅਭਿਨਵ ਖੋਸਲਾ ਦੀ ਅਗਵਾਈ 'ਚ ਸ਼ਹਿਰ ਦੇ ਬੱਸ ਸਟੈਂਡ 'ਤੇ ਕੁਝ ਦੁਕਾਨਾਂ 'ਤੇ ਛਾਪੇਮਾਰੀ ਕੀਤੀ, ਤਾਂ ਵੱਖ-ਵੱਖ ਕੰਪਨੀਆਂ ਦਾ ਮਿਆਦ ...

ਪੂਰੀ ਖ਼ਬਰ »

ਮਹਿਣਾ ਪਿੰਡ ਵਾਸੀ ਦੂਸ਼ਿਤ ਪਾਣੀ ਪੀਣ ਲਈ ਮਜਬੂਰ

ਲੰਬੀ, 25 ਨਵੰਬਰ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਮਹਿਣਾ ਦੇ ਨਿਵਾਸੀ ਗੰਦਾ ਤੇ ਮਲਮੂਤਰ ਵਾਲਾ ਪਾਣੀ ਪੀਣ ਲਈ ਮਜ਼ਬੂਰ ਹੋ ਰਹੇ ਹਨ | ਪਿੰਡ ਵਾਸੀ ਨਾਇਬ ਸਿੰਘ ਸਾਬਕਾ ਪੰਚ, ਗੁਰਜਿੰਦਰ ਸਿੰਘ ਪੰਚ, ਸ਼ਿੰਦਰ ਪ੍ਰਧਾਨ ਅਤੇ ਮਨਦੀਪ ਸਿੰਘ ਆਦਿ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਕਾਮਿਆਂ ਵਲੋਂ ਦੂਜੇ ਦਿਨ ਵੀ ਸਰਕਾਰੀ ਕੰਮ ਦਾ ਬਾਈਕਾਟ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਿਛਲੇ ਦਿਨੀਂ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਵਲੋਂ ਮਹਿਲਪੁਰ ਦੇ ਨਾਇਬ ਤਹਿਸੀਲਦਾਰ ਅਤੇ ਰਜਿਸਟਰੀ ਕਲਰਕ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੇ ਵਿਰੋਧ ਵਿਚ ਡੀ.ਸੀ. ਦਫ਼ਤਰ ਕਾਮਿਆਂ ...

ਪੂਰੀ ਖ਼ਬਰ »

ਨਵੋਦਿਆ ਸਕੂਲ ਦੇ ਕੋਰੋਨਾ ਪ੍ਰਭਾਵਿਤ ਬੱਚਿਆਂ ਦੀ ਹਾਲਤ ਸਥਿਰ-ਡਾ: ਰਮੇਸ਼ ਕੁਮਾਰੀ ਕੰਬੋਜ

ਲੰਬੀ, 25 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਦੇ ਪਿੰਡ ਵੜਿੰਗ ਖੇੜਾ ਵਿਖੇ ਨਵੋਦਿਆ ਸਕੂਲ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਵਾਲੇ ਬੱਚਿਆਂ 'ਤੇ ਸਿਹਤ ਵਿਭਾਗ ਵਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਬੱਚਿਆਂ ਦੀ ਹਾਲਤ ਸਥਿਰ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ...

ਪੂਰੀ ਖ਼ਬਰ »

ਜਾਅਲੀ ਤਜਰਬਾ ਸਰਟੀਫਿਕੇਟ ਪੇਸ਼ ਕਰਨ ਦੇ ਦੋਸ਼ 'ਚ ਇਕ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰ ਪਾਲ)-ਹੈੱਡ ਟੀਚਰ ਦੀ ਸਿੱਧੀ ਭਰਤੀ ਲਈ ਜਾਅਲੀ ਤਜਰਬਾ ਸਰਟੀਫਿਕੇਟ ਪੇਸ਼ ਕਰਨ ਦੇ ਦੋਸ਼ 'ਚ ਥਾਣਾ ਲੱਖੇਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਯਸ਼ਪਾਲ ਸਿੰਘ ਬਲਾਕ ...

ਪੂਰੀ ਖ਼ਬਰ »

ਐਨ. ਐਚ. ਐਮ. ਮੁਲਾਜ਼ਮਾਂ ਦੀ ਹੜਤਾਲ 10ਵੇਂ ਦਿਨ ਵੀ ਜਾਰੀ

ਗਿੱਦੜਬਾਹਾ, 25 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਆਪਣੀਆਂ ਮੰਗਾਂ ਸਬੰਧੀ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ 10ਵੇਂ ਦਿਨ ਵੀ ਜਾਰੀ ਰਹੀ, ਜਿਸ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਪਟਵਾਰੀ ਦਾ ਪੇਪਰ ਪਾਸ ਕਰ ਚੁੱਕੇ ਉਮੀਦਵਾਰਾਂ ਵਲੋਂ ਰੋਸ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਟਵਾਰੀ ਦਾ ਪੇਪਰ ਪਾਸ ਕਰ ਚੁੱਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਉਮੀਦਵਾਰਾਂ ਦੀ ਮੀਟਿੰਗ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ | ਇਸ ਮੌਕੇ ਗੱਲਬਾਤ ਕਰਦਿਆਂ ਅਮਰਿੰਦਰ ਸਿੰਘ, ਵੀਰਪਾਲ ਕੌਰ, ...

ਪੂਰੀ ਖ਼ਬਰ »

ਅਲਾਇੰਸ ਕਲੱਬ ਨੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਧੀਰ ਸਿੰਘ ਸਾਗੂ)-ਅਲਾਇੰਸ ਕਲੱਬ ਮੁਕਤਸਰ ਜ਼ਿਲ੍ਹਾ 111 ਦੇ ਪ੍ਰਧਾਨ ਸੁਰਿੰਦਰ ਗਿਰਧਰ ਦੀ ਰਹਿਨੁਮਾਈ ਹੇਠ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ ਦੇ ਲਈ ਸਥਾਨਕ ਕੋਟਕਪੂਰਾ ਚੌਕ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੋਗਰਾਮ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲਿਆਂ 'ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮਲੋਟ, 25 ਨਵੰਬਰ (ਪਾਟਿਲ)- ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੁਆਰਾ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਕਰਵਾਏ ਗਏ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਕਟੋਰੇਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਮੁੰਨਾਂ ਭਾਈਕਾ ਜਨਰਲ ਸਕੱਤਰ ਨਿਯੁਕਤ

ਗਿੱਦੜਬਾਹਾ, 25 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਗਈਆਂ ਯੂਥ ਵਿੰਗ ਦੀਆਂ ਨਿਯੁਕਤੀਆਂ ਵਿਚ ਗੁਰਪ੍ਰੀਤ ਸਿੰਘ ਮੁੰਨਾਂ ਭਾਈਕਾ ਨੂੰ ਜ਼ਿਲੇ੍ਹ ਦਾ ਜਨਰਲ ਸਕੱਤਰ ਨਿਯੁਕਤ ਕਰਨ 'ਤੇ ਅਕਾਲੀ ਆਗੂ ...

ਪੂਰੀ ਖ਼ਬਰ »

ਲੜਾਈ-ਝਗੜਾ ਕਰਨ ਵਾਲੀਆਂ ਦੋ ਧਿਰਾਂ 'ਤੇ ਪਰਚਾ ਦਰਜ

ਮੰਡੀ ਬਰੀਵਾਲਾ, 25 ਨਵੰਬਰ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਕੁਲਬੀਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਖੋਖਰ ਦੀ ਸ਼ਿਕਾਇਤ 'ਤੇ ਤਰਸੇਮ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਖੋਖਰ ਸਮੇਤ 16 ਵਿਅਕਤੀਆਂ 'ਤੇ ਧਾਰਾ 379, 323, 354 ਬੀ, 148, 149 ਅਤੇ ਬਲਜਿੰਦਰ ਕੌਰ ਖੋਖਰ ਦੀ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਚੈੱਕ ਤਕਸੀਮ

ਮਲੋਟ, 25 ਨਵੰਬਰ (ਪਾਟਿਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮਲੋਟ ਵਲੋਂ ਮਹਾਂਵੀਰ ਗਊਸ਼ਾਲਾ ਮਲੋਟ ਵਿਖੇ ਮਹੀਨਾਵਾਰ ਪੈਨਸ਼ਨ ਸਮਾਗਮ ਦੌਰਾਨ 10 ਪਰਿਵਾਰਾਂ ਨੂੰ 7000 ਰੁਪਏ ਦੇ ਚੈੱਕ ਮੁੱਖ ਮਹਿਮਾਨ ਬਾਬਾ ਸੰਦੀਪ ਜੂਰੀ ਮੁੱਖ ਸੇਵਾਦਾਰ ਮਹਾਂਵੀਰ ਗਊਸ਼ਾਲਾ ...

ਪੂਰੀ ਖ਼ਬਰ »

ਸ਼ੁੱਭਦੀਪ ਸਿੰਘ ਬਿੱਟੂ ਵਲੋਂ ਗੁਰਦੁਆਰਾ ਰੋਡ 'ਤੇ ਟਾਇਲਾਂ ਲਾਉਣ ਦੀ ਸ਼ੁਰੂਆਤ

ਮਲੋਟ, 25 ਨਵੰਬਰ (ਪਾਟਿਲ)-ਅੱਜ ਗੁਰਦੁਆਰਾ ਰੋਡ, ਸੁਪਰ ਬਾਜ਼ਾਰ ਮਲੋਟ ਵਿਖੇ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਵਲੋਂ ਟਾਇਲਾਂ ਲਾਉਣ ਦੀ ਸ਼ੁਰੂਆਤ ਕੀਤੀ ਗਈ | ਗੁਰਦੁਆਰਾ ਰੋਡ 'ਤੇ ਪੁਰਾਣੇ ਪਟਿਆਲਾ ਬੈਂਕ ਵਾਲੀ ਗਲੀ ਤੋਂ ਗਲੀ ਨੰਬਰ 7 ਤੱਕ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਵਿੱਦਿਅਕ ਮੁਕਾਬਲੇ ਕਰਵਾਏ

ਦੋਦਾ, 25 ਨਵੰਬਰ (ਰਵੀਪਾਲ)-ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਦੋਦਾ ਮੇਨ ਵਿਖੇ ਸੀ.ਐੱਚ.ਟੀ ਮੈਡਮ ਸੰਤੋਸ਼ ਕੁਮਾਰੀ ਦੀ ਅਗਵਾਈ 'ਚ ਕਰਵਾਏ ਗਏ, ਜਿਸ 'ਚ ਲਗਪਗ 12 ਸਕੂਲਾਂ ਨੇ ਭਾਗ ਲਿਆ | ਇਸ ਦÏਰਾਨ ਸਰਕਾਰੀ ਪ੍ਰਾਇਮਰੀ ਸਕੂਲ ਮੁਹੱਲਾ ਵਾਟਰ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਜਿੰਦਾ ਸਮਾਘ ਬਣੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਜਾਰੀ ਸੂਚੀ ਅਨੁਸਾਰ ਹਰਜਿੰਦਰ ਸਿੰਘ ਜਿੰਦਾ ਸਮਾਘ ਨੂੰ ਯੂਥ ਅਕਾਲੀ ਦਲ ਦਾ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਤੇ ਫੈਕੋ ਆਪ੍ਰੇਸ਼ਨ ਕੈਂਪ ਭਲਕੇ

ਮਲੋਟ, 25 ਨਵੰਬਰ (ਪਾਟਿਲ)-ਭਾਰਤ ਵਿਕਾਸ ਪ੍ਰੀਸ਼ਦ ਮਲੋਟ ਵਲੋਂ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ 27 ਨਵੰਬਰ ਦਿਨ ਸ਼ਨਿੱਚਰਵਾਰ ਨੂੰ ਸਰਕਾਰੀ ਹਸਪਤਾਲ ਮਲੋਟ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ...

ਪੂਰੀ ਖ਼ਬਰ »

6 ਕੈਡਿਟਾਂ ਨੇ ਵੱਖ-ਵੱਖ ਰੈਂਕ ਕੀਤੇ ਹਾਸਲ

ਮੰਡੀ ਕਿੱਲਿਆਂਵਾਲੀ, 25 ਨਵੰਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਬਾਦਲ ਦੇ ਛੇ ਕੈਡਿਟਸ ਨੇ 3 ਪੰਜਾਬ ਐਨ.ਸੀ.ਸੀ. ਨੇਵੀ ਵਲੋਂ ਕਰਵਾਏ ਸੱਤ ਰੋਜ਼ਾ ਸਿਖਲਾਈ ਕੈਂਪ 'ਚ ਵੱਖ-ਵੱਖ ਰੈਂਕ ਹਾਸਲ ਕੀਤੇ | ਪਿੰ੍ਰਸੀਪਲ ਡਾ:ਐਸ.ਐਸ. ਸੰਘਾ ਨੇ ਦੱਸਿਆ ਕਿ ਕੈਪਟਨ ਅਰਵਿੰਦ ...

ਪੂਰੀ ਖ਼ਬਰ »

ਕੇਜਰੀਵਾਲ ਜੋ ਕਹਿੰਦਾ ਹੈ ਉਹ ਕਰਦਾ ਹੈ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)-ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਨੂੰ ਅਗਾਂਹਵਧੂ ਲਿਜਾਉਣ ਵਾਲੀਆਂ ਦਿੱਤੀਆਂ ਗਰੰਟੀਆਂ 'ਤੇ ਪੰਜਾਬੀਆਂ ਨੂੰ ...

ਪੂਰੀ ਖ਼ਬਰ »

ਦਸਤਾਰ ਮੁਕਾਬਲੇ 'ਚ ਦਸਮੇਸ਼ ਪਬਲਿਕ ਸਕੂਲ ਰਿਹਾ ਪਹਿਲੇ ਸਥਾਨ 'ਤੇ

ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਵਲੋਂ ਸੇਵ ਹਿਊਮੈਨਟੀ ਫ਼ਾਊਾਡੇਸ਼ਨ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਾਨ ਸਿੰਘ ਕਾਲੋਨੀ ਫ਼ਰੀਦਕੋਟ ਵਿਖੇ ਸਿੱਖ ...

ਪੂਰੀ ਖ਼ਬਰ »

ਡੇਂਗੂ ਸਬੰਧੀ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਤੇ ਹੋਮਿਓਪੈਥਿਕ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਾ: ਕੁਲਬੀਰ ਸਿੰਘ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਦੇ ਦਿਸ਼ਾ-ਨਿਰਦੇਸ਼ ਤਹਿਤ ਸਰਕਾਰੀ ਹੋਮਿਉਪੈਥਿਕ ਡਿਸਪੈਂਸਰੀ ਈਨਾਖੇੜਾ ਵਿਖੇ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਨੀਆ ਬਾਰੇ ਦਿੱਤੀ ਜਾਣਕਾਰੀ

ਗਿੱਦੜਬਾਹਾ, 25 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਡੇਂਗੂ ਅਤੇ ਚਿਕਨਗੁਨੀਆ ਦੇ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਐਸ.ਐਮ.ਓ. ਡਾ.ਪਰਵਜੀਤ ਸਿੰਘ ਗੁਲਾਟੀ ਦੀ ਅਗਵਾਈ ਵਿਚ ਅੱਜ ਸਿਹਤ ਵਿਭਾਗ ਦੀ ਟੀਮ ਨੇ ਗਿੱਦੜਬਾਹਾ ਪਿੰਡ ਦੀ ਵੱਡੀ ਸੱਥ ਅਤੇ ਨਾਥਾਂ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਮੇਲੇ 'ਚ ਵਿਦਿਆਰਥਣ ਨੇ ਬਾਜ਼ੀ ਮਾਰੀ

ਰੁਪਾਣਾ, 25 ਨਵੰਬਰ (ਜਗਜੀਤ ਸਿੰਘ)-ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਪੱਧਰੀ ਸਾਇੰਸ ਮੇਲਾ ਕਰਵਾਇਆ ਗਿਆ, ਜਿਸ ਵਿਚ 40 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਬੀ. ਐਲ. ਓ. ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਅੱਜ ਬੀ.ਐਲ.ਓ. ਯੂਨੀਅਨ ਦੇ ਪ੍ਰਧਾਨ ਨਵਦੀਪ ਸੁੱਖੀ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਵਫ਼ਦ ਮਿਲਿਆ ਅਤੇ ਆਪਣੀਆਂ ਮੰਗਾਂ ਸਬੰਧੀ ਆਪਣਾ ਮੰਗ ਪੱਤਰ ਸੌਂਪਿਆ | ...

ਪੂਰੀ ਖ਼ਬਰ »

ਸ਼ਹੀਦ ਜਸਵਿੰਦਰ ਸਿੰਘ ਨੰਦਗੜ੍ਹ ਨਮਿਤ ਅੰਤਿਮ ਅਰਦਾਸ 28 ਨੂੰ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਪਹਿਲੇ ਦਿਨ ਤੋਂ ਸ਼ਾਮਿਲ ਰਹੇ ਪਿੰਡ ਨੰਦਗੜ੍ਹ ਦੇ ਕਿਸਾਨ ਜਸਵਿੰਦਰ ਸਿੰਘ ਨੰਦਗੜ੍ਹ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ...

ਪੂਰੀ ਖ਼ਬਰ »

ਵਿਦਿਆਰਥੀ ਨੇ ਸ਼ਬਦ ਗਾਇਨ 'ਚ ਪੰਜਾਬ 'ਚੋਂ ਲਿਆ ਪਹਿਲਾ ਸਥਾਨ

ਗਿੱਦੜਬਾਹਾ, 25 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀ ਏਕਨੂਰਪ੍ਰੀਤ ਸਿੰਘ ਸਪੁੱਤਰ ਜਸਕਰਨ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਬਣਿਆ ਕੇਂਦਰ ਦਾ ਟੋਡੀ ਬੱਚਾ-ਸ਼ਿਵਕੰਵਰ ਸਿੰਘ ਸੰਧੂ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਧੀਰ ਸਿੰਘ ਸਾਗੂ)-ਸੀਨੀਅਰ ਕਾਂਗਰਸੀ ਆਗੂ ਸ਼ਿਵਕੰਵਰ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਬੜੇ ਹੋਸ਼ੇ ਹਥਿਆਰਾਂ 'ਤੇ ਉਤਰ ਆਏ ਹਨ | ਉਨ੍ਹਾਂ ਵਲੋਂ ਇਹ ਕਹਿਣਾ ਕਿ ਉਹ ...

ਪੂਰੀ ਖ਼ਬਰ »

ਦੋ ਰੋਜ਼ਾ ਵਿਗਿਆਨ ਮੇਲਾ ਲਾਇਆ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਪਿੰਡ ਸੱਕਾਂਵਾਲੀ ਵਿਖੇ ਦੋ ਰੋਜ਼ਾ ਵਿਗਿਆਨ ਮੇਲਾ ਲਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਗੁਰਮੇਲ ਸਿੰਘ ਡੀ.ਐੱਮ. ਅਤੇ ਰੁਪਿੰਦਰ ਸਿੰਘ ਬੀ.ਐੱਮ. ਨੇ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਮੇਲੇ 'ਚ ਗੰਗਾ ਸਕੂਲ ਪਹਿਲੇ ਸਥਾਨ 'ਤੇ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਰਾਸ਼ਟਰੀ ਆਵਿਸ਼ਕਾਰ ਅਭਿਆਨ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਸਾਇੰਸ ਡੀ.ਐੱਮ. ਹਰਸਿਮਰਨ ਸਿੰਘ ਦੀ ਅਗਵਾਈ ਹੇਠ ਬਲਾਕ ਗੋਨਿਆਣਾ ...

ਪੂਰੀ ਖ਼ਬਰ »

'ਯੂਥ ਫ਼ੈਸਟੀਵਲ' ਵਿਚ ਡੀ. ਏ. ਵੀ. ਕਾਲਜ ਮਲੋਟ ਦੇ ਵਿਦਿਆਰਥੀਆਂ ਨੇ ਜਿੱਤੇ ਇਨਾਮ

ਮਲੋਟ, 25 ਨਵੰਬਰ (ਪਾਟਿਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ 'ਜ਼ੋਨ ਯੂਥ ਫ਼ੈਸਟੀਵਲ' ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ 23 ਨਵੰਬਰ ਤੋਂ 27 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਵਿਚ ਮੁਕਤਸਰ ਜ਼ੋਨ ਦੇ ਕਰੀਬ 22 ਕਾਲਜ ...

ਪੂਰੀ ਖ਼ਬਰ »

ਬੀ. ਐਲ. ਓ. ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰ ਪਾਲ)-ਬੂਥ ਲੈਵਲ ਅਫ਼ਸਰਾਂ ਨੂੰ ਦਰਪੇਸ਼ ਮੁਸ਼ਕਿਲਾਂ ਲਈ ਬੀ.ਐਲ.ਓ. ਯੂਨੀਅਨ ਦੀ ਚੋਣ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਬੀ.ਐਲ.ਓ.ਨੇ ਭਾਗ ਲਿਆ, ਜਿਸ ਵਿਚ ਸਰਬਸੰਮਤੀ ਨਾਲ ਸਿੱਖਿਆ ਵਿਭਾਗ ਦੇ ਮੁੱਖ ਅਧਿਆਪਕ ਨਵਦੀਪ ਸੁੱਖੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਐੱਨ. ਐੱਚ. ਐੱਮ. ਕਰਮਚਾਰੀਆਂ ਨਾਲ ਕਰ ਰਹੀ ਹੈ ਵਿਤਕਰਾ-ਆਗੂ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੁਆਰਾ ਸਿਹਤ ਵਿਭਾਗ ਦੇ ਠੇਕੇ 'ਤੇ ਕੰਮ ਕਰਦੇ ਕੋਰੋਨਾ ਯੋਧਿਆਂ ਨਾਲ ਹਰ ਵਾਰ ਵਿਤਕਰਾ ਕੀਤਾ ਜਾਂਦਾ ਰਿਹਾ ਹੈ, ਜਦਕਿ ਇਹ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਕਰਮਚਾਰੀਆਂ ਦੇ ਮੁਕਾਬਲੇ ਬਹੁਤ ਹੀ ਘੱਟ ਤਨਖ਼ਾਹਾਂ ਲੈ ਰਹੇ ਹਨ | ਘੱਟ ਤਨਖ਼ਾਹਾਂ 'ਤੇ ਜ਼ਿਆਦਾ ਕੰਮ ਲੈ ਕੇ ਪੰਜਾਬ ਸਰਕਾਰ ਐੱਨ.ਐੱਚ.ਐੱਮ. ਕਰਮਚਾਰੀਆਂ ਦਾ ਮਾਨਸਿਕ ਅਤੇ ਆਰਥਿਕ ਸ਼ੋਸ਼ਣ ਕਰ ਰਹੀ ਹੈ, ਜੋ ਕਿ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਵਿਖੇ ਲਾਏ ਧਰਨੇ ਦੌਰਾਨ ਸਰਕਾਰ ਦੀਆਂ ਮਾਰੂ ਨੀਤੀਆਂ 'ਤੇ ਰੋਸ ਪ੍ਰਗਟ ਕਰਦਿਆਂ ਐੱਨ.ਐੱਚ.ਐੱਮ. ਮੁਲਾਜ਼ਮ ਅਰੁਣ ਕੁਮਾਰ ਬੀ.ਐੱਸ.ਏ., ਨਵਤੇਜ ਸਿੰਘ ਸੀ.ਐੱਚ.ਓ. ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਰੈਗੂਲਰਾਈਜੇਸ਼ਨ ਐਕਟ ਬਿੱਲ ਰਾਹੀਂ ਸਿਹਤ ਵਿਭਾਗ ਅਧੀਨ ਐੱਨ.ਐੱਚ.ਐੱਮ. ਕਰਮਚਾਰੀ ਜੋ ਕਿ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਦੀ ਸਕੀਮ ਤਹਿਤ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਵੀ ਅਣਗੌਲਿਆ ਕੀਤਾ ਗਿਆ ਹੈ | ਭਾਵੇਂ ਕਿ ਸਿਹਤ ਮੰਤਰੀ ਨੇ 10 ਸਾਲ ਪੂਰਾ ਕਰ ਚੁੱਕੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਬਾਕੀ ਮੁਲਾਜ਼ਮਾਂ ਨੂੰ ਵੀ ਚੰਗੀ ਤਨਖ਼ਾਹ ਦੇਣ ਦਾ ਭਰੋਸਾ ਦਿੱਤਾ ਹੈ, ਪਰ ਜਦੋਂ ਤੱਕ ਵਿਭਾਗ ਤੇ ਸਰਕਾਰ ਵਲੋਂ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਹੋ ਜਾਂਦਾ, ਉਦੋਂ ਤੱਕ ਮੁਲਾਜ਼ਮ ਇਹ ਧਰਨਾ ਜਾਰੀ ਰੱਖਣਗੇ | ਐੱਲ.ਟੀ. ਸੁਰਿੰਦਰ ਸਿੰਘ ਅਤੇ ਕੰਪਿਊਟਰ ਆਪ੍ਰੇਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਆਪਣੀ ਫੋਕੀ ਵਾਹ-ਵਾਹ ਨਾਲ ਆਮ ਜਨਤਾ ਦਾ ਦਿਲ ਜਿੱਤਣਾ ਚਾਹੁੰਦੀ ਹੈ, ਪ੍ਰੰਤੂ ਸਮੁੱਚੇ ਸਿਹਤ ਵਿਭਾਗ ਪੰਜਾਬ ਦੇ ਐੱਨ.ਐੱਚ.ਐੱਮ. ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕਰਮਚਾਰੀਆਂ ਵਲੋਂ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਸਿਹਤ ਸੇਵਾਵਾਂ ਠੱਪ ਕਰਕੇ ਆਪਣਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ | ਇਸ ਮੌਕੇ ਸਮੂਹ ਐੱਨ.ਐੱਚ.ਐੱਮ. ਕਾਮਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਸਿਹਤ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰੇ ਅਤੇ ਬਣਦਾ ਮਾਣ ਸਨਮਾਨ ਦੇਵੇ |

ਖ਼ਬਰ ਸ਼ੇਅਰ ਕਰੋ

 

ਕਲੱਸਟਰ ਪੱਧਰੀ ਸਹਿ ਵਿੱਦਿਅਕ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰ ਪਾਲ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਲੱਸਟਰ ਸਿਟੀ ਸਵੇਰ ਵਲੋਂ ਕਲੱਸਟਰ ਪੱਧਰੀ ਸਹਿ ਵਿਦਿਅਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸੈਂਟਰ ਦੇ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX