ਤਾਜਾ ਖ਼ਬਰਾਂ


ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  9 minutes ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  20 minutes ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 1 hour ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 1 hour ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 1 hour ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 1 hour ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 1 hour ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 2 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 2 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 2 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 2 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਮੁਹਾਲੀ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਲੱਗਿਆ ਧਰਨਾ ਪੁਲਿਸ ਨੇ ਚੁੱਕਿਆ
. . .  about 2 hours ago
ਐਸ. ਏ. ਐਸ. ਨਗਰ, 21 ਮਾਰਚ (ਕੇ. ਐਸ. ਰਾਣਾ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ....
‘ਆਪ’ ਦੇ ਪ੍ਰਦੀਪ ਛਾਬੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  about 2 hours ago
ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਛਾਬੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ....
ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ- ਅਨੁਰਾਗ ਠਾਕੁਰ
. . .  about 3 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ ਹਨ ਅਤੇ ਸੰਸਦ ਦਾ ਕੰਮ ਨਹੀਂ ਚੱਲਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪੁੱਛਣਾ...
ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 21 ਮਾਰਚ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਨੇ ਪੁਣੇ ਵਿਚ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਜ਼ਮੀਨ ’ਤੇ ਪੈਂਦੇ ਗੁਰਦੁਆਰਾ...
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  about 3 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  about 3 hours ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  about 3 hours ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  about 4 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਪਹੁੰਚੇ ਵਿਜੀਲੈਂਸ ਦਫ਼ਤਰ
. . .  about 4 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ)- ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸੰਗਰੂਰ ਵਿਜੀਲੈਂਸ ਦਫ਼ਤਰ ਪਹੁੰਚੇ ਹਨ।ਦੋ ਤਿੰਨ ਪਹਿਲਾਂ ਵੀ ਉਨ੍ਹਾਂ ਨੂੰ ਸੱਦਿਆ ਗਿਆ ਸੀ, ਪਰ ਉਦੋਂ ਉਹ ਪਹੁੰਚੇ ਨਹੀਂ ਸਨ। ਅੱਜ ਅਚਾਨਕ ਉਹ...
ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ’ਤੇ ਹਾਈ ਕੋਰਟ ਵਿਚ ਹੋਈ ਸੁਣਵਾਈ
. . .  1 minute ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਵਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਵਿਚ....
ਸੰਸਦ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 21 ਮਾਰਚ- ਸੰਸਦ ’ਚ ਭਾਰੀ ਹੰਗਾਮੇ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ.....
ਸੁਰੱਖ਼ਿਆ ਦੇ ਮੱਦੇਨਜ਼ਰ ਅਜਨਾਲਾ ‘ਚ ਪੈਰਾ ਮਿਲਟਰੀ ਫ਼ੋਰਸ ਤਾਇਨਾਤ
. . .  about 5 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਵਿਖੇ ਪਿਛਲੇ ਦਿਨੀਂ ਵਾਪਰੀ ਘਟਨਾਂ ਤੋਂ ਬਾਅਦ ਚਾਰ ਦਿਨਾਂ ਤੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੱਲ ਰਹੀਆਂ ਕਾਰਵਾਈਆਂ......
ਪੰਜਾਬ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਲੋੜ-ਬਲਜੀਤ ਸਿੰਘ ਦਾਦੂਵਾਲ
. . .  about 6 hours ago
ਕਰਨਾਲ, 21 ਮਾਰਚ-ਬਰਤਾਨੀਆ ਵਿਚ ਖ਼ਾਲਿਸਤਾਨ ਪੱਖੀ ਸਮੂਹਾਂ ਦੁਆਰਾ ਹਾਲ ਹੀ ਵਿਚ ਕੀਤੀ ਹਿੰਸਾ 'ਤੇ ਬੋਲਦਿਆਂ ਹਰਿਆਣਾ ਹਰਿਆਣਾ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ...
ਰਾਹੁਲ ਗਾਂਧੀ ਨਹੀਂ ਮੰਗਣਗੇ ਮਾਫੀ-ਖੜਗੇ
. . .  about 6 hours ago
ਨਵੀਂ ਦਿੱਲੀ, 21 ਮਾਰਚ-ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਮਾਫੀ ਨਹੀਂ ਮੰਗਣਗੇ। ਸਾਡੇ ਦੂਤਾਵਾਸਾਂ 'ਤੇ ਹਮਲੇ ਹੋ ਰਹੇ ਹਨ, ਪਰ ਉਹ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਨ ਲਈ ਕੁਝ ਨਹੀਂ ਕਹਿ ਰਹੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਅੰਮ੍ਰਿਤਸਰ

ਅੰਮਿ੍ਤਸਰ 'ਚ ਠੱਪ ਕੀਤੀਆਂ ਮੈਟਰੋ ਬੱਸ ਸੇਵਾਵਾਂ ਮੁੜ ਹੋਈਆਂ ਬਹਾਲ, ਯਾਤਰੂ ਖੁਸ਼

ਵੇਰਕਾ, 27 ਨਵੰਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਸ਼ਹਿਰੀ ਖੇਤਰ 'ਚ ਬੀ.ਆਰ.ਟੀ.ਐੱਸ ਪ੍ਰਾਜੈਕਟ ਤਹਿਤ ਚੱਲ ਰਹੀ ਮੈਟਰੋ ਬੱਸਾਂ ਦੇ ਚਾਲਕਾਂ ਵਲੋਂ ਬੱਸ ਸੇਵਾਵਾਂ ਠੱਪ ਕਰਕੇ ਤਨਖ਼ਾਹਾਂ ਦੀ ਮੰਗ ਨੂੰ ਲੈ ਕੇ ਦਿੱਤੇ ਜਾ ਰਹੇ ਲੜੀਵਾਰ ਧਰਨਾ ਮੰਗਾਂ ਮੰਨੇ ਜਾਣ ਤੇ ...

ਪੂਰੀ ਖ਼ਬਰ »

ਵਾਰਡ 79 ਇਲਾਕਾ ਮਾਸਟਰ ਬੂਆ ਸਿੰਘ ਦੇ ਲੋਕ ਗੰਦਾ ਪਾਣੀ ਪੀਣ ਲਈ ਹੋਏ ਮਜਬੂਰ

ਛੇਹਰਟਾ, 27 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਦੀ ਵਾਰਡ ਨੰਬਰ 79 ਇਲਾਕਾ ਮਾਸਟਰ ਬੂਆ ਸਿੰਘ ਦੇ ਇਲਾਕਾ ਨਿਵਾਸੀਆਂ ਨੇ ਪਿਛਲੇ ਕਈ ਮਹੀਨਿਆਂ ਘਰਾਂ ਵਿਚ ਆ ਰਹੇ ਗੰਦੇ ਪਾਣੀ ਨੂੰ ਲੈ ਕੇ ਨਗਰ ਨਿਗਮ ਤੇ ਇਲਾਕਾ ਕੌਂਸਲਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਅਮਨਦੀਪ ਕਿ੍ਕਟ ਕਲੱਬ ਸੁਲਤਾਨਵਿੰਡ ਵਿਖੇ ਹੋਏ ਸਵ: ਸਰਦੇਵ ਸਿੰਘ ਯਾਦਗਾਰੀ ਟੂਰਨਾਮੈਂਟ ਦੌਰਾਨ ਹਰਭਜਨ ਸਿੰਘ ਨੇ ਚੈਂਪੀਅਨਾਂ ਨੂੰ ਟਰਾਫੀ ਕੀਤੀ ਭੇਟ

ਸੁਲਤਾਨਵਿੰਡ, 27 ਨਵੰਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਦੇ ਨੇੜਲੇ ਪਿੰਡ ਸੁਲਤਾਨਵਿੰਡ ਸਥਿਤ ਹਰਭਜਨ ਸਿੰਘ ਇੰਸਟੀਚਿਊਟ ਆਫ ਕ੍ਰਿਕਟ ਵਲੋਂ ਅਮਨਦੀਪ ਕਿ੍ਕਟ ਗਰਾਊਾਡ ਵਿਖੇ ਕਰਵਾਇਆ ਗਿਆ ਸਰਦੇਵ ਸਿੰਘ ਯਾਦਗਾਰੀ ਕ੍ਰਿਕਟ ਟੂਰਨਾਮੈਂਟ ਸਾਬੀ ਇਲੈਵਨ ਤੇ ...

ਪੂਰੀ ਖ਼ਬਰ »

ਇ ਤਿਹਾਸਕ ਖ਼ਾਲਸਾ ਕਾਲਜ ਵਿਖੇ 114ਵੀਂ ਕਾਨਵੋਕੇਸ਼ਨ 'ਚ 1700 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮਿ੍ਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਵਿਚ ਸਦੀ ਤੋਂ ਵੱਧ ਅਰਸੇ ਤੋਂ ਵਿਦਿਅਕ ਸੇਵਾਵਾਂ ਪ੍ਰਦਾਨ ਕਰ ਰਹੀ ਉੱਤਰੀ ਭਾਰਤ ਦੀ ਨਾਮਵਰ ਇ ਤਿਹਾਸਕ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਵਲੋਂ ਅੱਜ ਇਥੇ ਵਿਦਿਅਕ ਸੈਸ਼ਨ 2018-19 ਦੀ ...

ਪੂਰੀ ਖ਼ਬਰ »

ਕਾਰ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ, ਕਾਰ ਚਾਲਕ ਫਰਾਰ

ਗੱਗੋਮਾਹਲ, 27 ਨਵੰਬਰ (ਬਲਵਿੰਦਰ ਸਿੰਘ ਸੰਧੂ)-ਪਿੰਡ ਥੋਬਾ ਤੋਂ ਕਰੀਬ ਅੱਧਾ ਕਿਲੋਮੀਟਰ ਦੂਰ ਇੱਕ ਮੋਟਰਸਾਈਕਲ ਸਵਾਰ ਨੂੰ ਕਾਰ ਚਾਲਕ ਵਲੋਂ ਟੱਕਰ ਮਾਰਨ ਤੇ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਅਕਾਸ਼ ਮਸੀਹ ਪੁੱਤਰ ਓਮ ਪ੍ਰਕਾਸ਼ ਵਾਸੀ ...

ਪੂਰੀ ਖ਼ਬਰ »

60 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਰਾਜਾਸਾਂਸੀ, 27 ਨਵੰਬਰ (ਹੇਰ/ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਰਾਜਾਸਾਂਸੀ ਵਲੋਂ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਸਬੰਧੀ ਵਿੱਢੀ ਗਈ ਮੁਹਿੰਮ ਤਹਿਤ ਅੱਜ ਇੱਕ ਵਿਅਕਤੀ ਨੂੰ 60 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ...

ਪੂਰੀ ਖ਼ਬਰ »

ਗਾਂਧੀ ਪਰਿਵਾਰ ਤੇ ਕਾਂਗਰਸ ਪਾਰਟੀ ਨੂੰ ਮਰਦੇ ਦਮ ਤੱਕ ਨਹੀ ਛੱਡਾਗਾਂ- ਸਿੱਧੂ

ਵੇਰਕਾ, 27 ਨਵੰਬਰ (ਪਰਮਜੀਤ ਸਿੰਘ ਬੱਗਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਹਲਕਾ ਪੂਰਬੀ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਆਖਿਆ ਕਿ ਉਹ ਪਿ੍ਅੰਕਾ ਗਾਂਧੀ ਤੇ ਰਾਹੁਲ ਗਾਂਧੀ ਨੂੰ ਕਿਸੇ ਹਾਲਤ 'ਚ ਨਹੀ ਛੱਡਣਗੇ ਕਿਉਂਕਿ ਉਹ ਕਾਂਗਰਸ ਸੀ. ਕਾਂਗਰਸੀ ...

ਪੂਰੀ ਖ਼ਬਰ »

ਅੰਮਿ੍ਤਸਰ ਦੇਸ਼ ਦੇ 20 ਪ੍ਰਦੂਸ਼ਿਤ ਸ਼ਹਿਰਾਂ 'ਚ ਹੈ ਸ਼ਾਮਿਲ

ਅੰਮਿ੍ਤਸਰ, 27 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-'ਏਅਰ ਕੁਆਲਿਟੀ ਮੈਨੇਜਮੇਂਟ ਇਨ ਅੰਮਿ੍ਤਸਰ' ਨਾਂਅ ਦੀ ਵਰਚੂਅਲ ਚਰਚਾ 'ਤੇ ਅੰਮਿ੍ਤਸਰ ਤੋਂ ਸਬੰਧਿਤ ਨਾਗਰਿਕਾਂ ਦੇ ਨਾਲ-ਨਾਲ ਵਾਤਾਵਰਨ ਪ੍ਰੇਮੀ ਤੇ ਉੱਘੇ ਵਿਦਵਾਨਾਂ ਨੇ ਇਸ ਮੱੁਦੇ 'ਤੇ ਵਿਚਾਰ ਵਟਾਂਦਰਾ ਕੀਤਾ | ਚਰਚਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ 'ਦਵਾਈਆਂ ਵਾਲੇ ਪੌਦਿਆਂ ਦੀ ਰਸਾਇਣਿਕ ਬਣਤਰ ਅਤੇ ਗੁਣਵੱਤਾ ਨਿਯੰਤ੍ਰਣ ਵਿਧੀਆਂ ਦੀ ਮਹੱਤਤਾ' 'ਤੇ ਵਿਸ਼ੇਸ਼ ਭਾਸ਼ਨ ਕਰਵਾਇਆ

ਅੰਮਿ੍ਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)¸ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਵਿਚ ਚੱਲ ਰਹੇ ਖ਼ਾਲਸਾ ਕਾਲਜ ਵਿਖੇ 'ਦਵਾਈਆਂ ਵਾਲੇ ਪੌਦਿਆਂ ਦੀ ਰਸਾਇਣਕ ਬਣਤਰ ਅਤੇ ਗੁਣਵੱਤਾ ਨਿਯੰਤ੍ਰਣ ਵਿਧੀਆਂ ਦੀ ਮਹੱਤਤਾ' 'ਤੇ ਮਹਿਮਾਨ ਭਾਸ਼ਣ ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਰੋਡਵੇਜ਼ ਤੇ ਪੀ. ਆਰ. ਟੀ. ਸੀ. ਦੇ 27 ਡੀਪੂਆਂ ਅੱਗੇ ਗੇਟ ਰੈਲੀ

ਅੰਮਿ੍ਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਸੂਬੇ ਦੇ 27 ਡੀਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ ਜਿਸ ਦੇ ਚੱਲਦਿਆਂ ਅੰਮਿ੍ਤਸਰ-1 ਤੇ ਅੰਮਿ੍ਤਸਰ-2 ਦੇ ਗੇਟ 'ਤੇ ਭਰਵੀਂ ਗੇਟ ...

ਪੂਰੀ ਖ਼ਬਰ »

'ਸੰਵਿਧਾਨ ਦਿਵਸ' ਮੌਕੇ ਜ਼ਿਲ੍ਹਾ ਲਾਇਬ੍ਰੇਰੀ ਦਾ ਦੌਰਾ

ਅੰਮਿ੍ਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਜਗਤ ਜੋਤੀ ਮਾਡਲ ਹਾਈ ਸਕੂਲ, ਮਾਨ ਸਿੰਘ ਗੇਟ ਦੇ ਵਿਦਿਆਰਥੀਆਂ ਵਲੋਂ 'ਸੰਵਿਧਾਨ ਦਿਵਸ' ਮੌਕੇ ਸਕੂਲ ਦੇ ਡਾਇਰੈਕਟਰ ਸੁਮਿਤ ਪੁਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਲਾਇਬ੍ਰੇਰੀ ਸੋਹਣ ਸਿੰਘ ਜੋਸ਼ ਦਾ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਰਕੇਸ਼ ਟਿਕੈਤ ਦਾ ਪਿੰਡ ਧੱਤਲ ਵਿਖੇ ਪਹੁੰਚਣ 'ਤੇ ਕੀਤਾ ਸਨਮਾਨ

ਛੇਹਰਟਾ, 27 ਨਵੰਬਰ (ਪੱਤਰ ਪ੍ਰੇਰਕ)-ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਰਾਕੇਸ਼ ਟਿਕੈਤ ਅੱਜ ਅਟਾਰੀ ਅਧੀਨ ਪੈਂਦੇ ਪਿੰਡ ਧੱਤਲ ਵਿਖੇ ਗੁਰਦੁਆਰਾ ਬਾਬਾ ਮਲਹੈ ਸਾਹਿਬ ਵਿਖੇ ਨਤਮਸਤਕ ਹੋਏ ਤੇ ਕਿਸਾਨੀ ਸੰਘਰਸ਼ ਵਿਚ ਹੋਈ ਜਿੱਤ 'ਤੇ ਪ੍ਰਮਾਤਮਾ ਦਾ ਸ਼ੁਕਰਾਨਾ ...

ਪੂਰੀ ਖ਼ਬਰ »

ਥੈਲਾਸੀਮੀਆ ਤੋਂ ਪੀੜਤ ਬੱਚਿਆਂ ਲਈ ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਲਾਇਆ ਖੂਨਦਾਨ ਕੈਂਪ

ਅੰਮਿ੍ਤਸਰ , 27 ਨਵੰਬਰ (ਰੇਸ਼ਮ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਵਿਸ਼ਾਲ 5ਵੇਂ ਖੂਨਦਾਨ ਕੈਂਪ ਦਾ ਆਯੋਜਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਏ ਬਲਾਕ ਰਣਜੀਤ ਐਵੀਨਿਊ ਅੰਮਿ੍ਤਸਰ ...

ਪੂਰੀ ਖ਼ਬਰ »

ਜ਼ਿਲ੍ਹਾ ਸਾਂਝ ਕੇਂਦਰ ਵਲੋਂ ਮੈਡੀਕਲ ਚੈਕ-ਅੱਪ ਕੈਂਪ ਲਗਾਇਆ

ਅੰਮਿ੍ਤਸਰ, 27 ਨਵੰਬਰ (ਰੇਸ਼ਮ ਸਿੰਘ)-ਡਾ. ਮਨਪ੍ਰੀਤ ਕੌਰ ਸ਼ੀਂਹਮਾਰ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ਸਾਂਝ ਕੇਂਦਰ ਅੰਮਿ੍ਤਸਰ ਵਲੋਂ ਸਬ-ਡਵੀਜ਼ਨ ਸਾਂਝ ਕੇਂਦਰ ਉੱਤਰੀ ਵਿਖੇ ਆਈ.ਵੀ.ਵਾਈ. ਹਸਪਤਾਲ ਤੇ ਸ੍ਰੀ ਰਮਨ ਮਲਹੋਤਰਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੀਆਂ ਮਹਿਲਾ ਖਿਡਾਰਨਾਂ ਫੁੱਟਬਾਲ ਵਿਚ ਚਮਕੀਆਂ

ਅੰਮਿ੍ਤਸਰ, 27 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ ਵਿਚ ਫੱੁਟਬਾਲ ਮੁਕਾਬਲੇ ਕਰਵਾਏ ਗਏ | ਇਸ ਈਵੈਂਟ ਵਿਚ ਸੂਬੇ ਦੀਆਂ ਅੱਠ ਤੋਂ ਵੱਧ ਟੀਮਾਂ ਨੇ ਭਾਗ ਲਿਆ | ਇਨ੍ਹਾਂ ਮੈਚਾਂ ਵਿਚ ਫੁੱਟਬਾਲ ਦੀਆਂ ਮਹਿਲਾਵਾਂ ਟੀਮਾਂ ਨੇ ਭਾਗ ...

ਪੂਰੀ ਖ਼ਬਰ »

ਵੇਰਕਾ ਬਲਾਕ ਦੇ ਖੇਤੀਬਾੜੀ ਅਫ਼ਸਰ ਡਾ: ਅਸ਼ਵਨੀ ਕੁਮਾਰ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਵੇਰਕਾ ਬਲਾਕ ਦੇ ਖੇਤੀਬਾੜੀ ਅਫ਼ਸਰ ਡਾ: ਅਸ਼ਵਨੀ ਕੁਮਾਰ ਨੇ ਅਹੁਦਾ ਸੰਭਾਲ ਉਪਰੰਤ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਹਰ ਮੁਸ਼ਕਿਲ ਸਾਂਝੀ ਕਰਨ | ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਸੰਦ ਲੈ ਲਏ ਹਨ, ਉਹ ਸੋਮਵਾਰ 29 ...

ਪੂਰੀ ਖ਼ਬਰ »

42 ਵਾਰ ਲਗਾਤਾਰ ਖੁੂਨਦਾਨ ਕਰਨ ਵਾਲੇ ਰੂਪ ਸਿੰਘ ਦਾ ਪ੍ਰਧਾਨ ਡੇਹਰੀਵਾਲ ਵਲੋਂ ਸਨਮਾਨ

ਅੰਮਿ੍ਤਸਰ, 27 ਨਵੰਬਰ (ਰੇਸ਼ਮ ਸਿੰਘ)-ਕੋਰੋਨਾ ਕਾਲ ਦਰਮਿਆਨ ਖੂਨ ਦੀ ਕਮੀ ਨਾਲ ਜਿਥੇ ਲੋਕ ਜੂਝਦੇ ਰਹੇ ਉਥੇ ਕੁਝ ਲੋਕ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਦੂਜਿਆਂ ਲਈ ਖੂਨ ਦਾਨ ਕਰਕੇ ਜ਼ਿੰਦਗੀਆਂ ਬਚਾਉਂਦੇ ਰਹੇ ਅਜਿਹੇ ਲੋਕਾਂ ਦਾ ਸਨਮਾਨ ਕਰਨ 'ਚ ਦੀ ਰੈਵਨਿਊ ਪਟਵਾਰ ...

ਪੂਰੀ ਖ਼ਬਰ »

ਸ਼ਹੀਦ ਕਿਸਾਨਾਂ ਦੀ ਯਾਦ 'ਚ ਮੋਮਬੱਤੀ ਮਾਰਚ ਕੱਢਿਆ

ਅੰਮਿ੍ਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਹੋਲੀ ਸਿਟੀ ਫਾਰਮਰਜ਼ ਗਰੁੱਪ ਵਲੋਂ ਕਿਸਾਨ ਸੰਘਰਸ਼ ਦੀ ਵਰੇ੍ਹਗੰਢ ਮਨਾਉਂਦਿਆਂ ਹੋਇਆਂ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ 'ਚ ਮੋਮਬੱਤੀ ਮਾਰਚ ਕੱਢਿਆ ਗਿਆ | ਇਸ ਮੌਕੇ ਜਿਥੇ ਕਾਲੇ ਕਾਨੂੰਨ ਵਾਪਸ ਹੋਣ ਦੀ ...

ਪੂਰੀ ਖ਼ਬਰ »

ਭਾਜਪਾ ਦੇ ਸੂਬਾ ਪ੍ਰਧਾਨ 1 ਦਸੰਬਰ ਨੂੰ ਅੰਮਿ੍ਤਸਰ 'ਚ ਬੂਥ ਪੱਧਰ ਦੇ ਅਹੁਦੇਦਾਰਾਂ ਨਾਲ ਬੈਠਕ ਕਰਨਗੇ

ਅੰਮਿ੍ਤਸਰ, 27 ਨਵੰਬਰ (ਹਰਮਿੰਦਰ ਸਿੰਘ)-ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਤਿਆਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧ ਵਿਚ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਵਲੋਂ ਹਰ ਜ਼ਿਲ੍ਹੇ ਵਿਚ ਬੂਥ ਪੱਧਰ 'ਤੇ ਪਾਰਟੀ ਦੇ ...

ਪੂਰੀ ਖ਼ਬਰ »

ਵਿਸ਼ੇਸ਼ ਸਟੋਰੀ:- ਸ੍ਰੀ ਦੁਰਗਿਆਣਾ ਮੰਦਰ ਦੇ ਸੁੰਦਰੀਕਰਨ ਦਾ ਕੰਮਕਾਜ ਚੱਲ ਰਿਹਾ ਕੱਛੂਏ ਦੀ ਚਾਲ

ਅੰਮਿ੍ਤਸਰ, 27 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਮੰਦਰ ਦੇ ਸੁੰਦਰੀਕਰਨ ਦਾ ਕੰਮ ਪਿਛਲੇ ਕਈ ਸਾਲਾਂ ਤੋਂ ਕੱਛੂਏ ਦੀ ਰਫ਼ਤਾਰ ਨਾਲ ਚੱਲ ਰਿਹਾ ਹੈ, ਜਿਸ ਕਾਰਨ ਸਬੰਧਤ ਕਮੇਟੀ ਅਹੁਦੇਦਾਰਾਂ ਤੇ ਸ਼ਰਧਾਲੂਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਵਲੋਂ ਰਾਣੇਵਾਲੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਰਾਜਾਸਾਂਸੀ, 27 ਨਵੰਬਰ (ਹਰਦੀਪ ਸਿੰਘ ਖੀਵਾ)-ਪਿੰਡ ਰਾਣੇਵਾਲੀ ਵਿਖੇ ਨਹਿਰ ਲਾਹੌਰ ਬ੍ਰਾਂਚ ਰਾਜਬਾਹ ਦੇ ਸੂਏ ਦੇ ਨਵੀਨੀਕਰਨ ਤੇ ਕੰਕਰੀਟ ਲਾਇਨਿੰਗ ਦੀ ਉਸਾਰੀ ਸ਼ੁਰੂ ਕਰਨ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਨੀਂਹ ਪੱਥਰ ਰੱਖ ...

ਪੂਰੀ ਖ਼ਬਰ »

ਹਲਕਾ ਪੱਛਮੀ 'ਚ ਕਾਂਗਰਸ ਨੂੰ ਵੱਡਾ ਝਟਕਾ 20 ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ

ਛੇਹਰਟਾ, 27 ਨਵੰਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਵਿਚ ਕਾਂਗਰਸ ਪਾਰਟੀ ਨੂੰ ਉਸ ਵਕਤ ਵਕਤ ਵੱਡਾ ਝਟਕਾ ਲੱਗਾ ਜਦੋਂ ਵਾਰਡ ਨੰਬਰ 82 ਦੇ ਇਲਾਕਾ ਪੁਰਾਣੀ ਮੰਡੀ ਲਾਟੀ ਦੇ ਸਕੂਲ ਲਾਗੇ ਵਾਰਡ ਇੰਚਾਰਜ ਅਰਵੀਨ ਕੁਮਾਰ ਭਕਨਾ ਤੇ ਰਜੇਸ਼ ਬੱਬਰ ਦੀ ਪ੍ਰੇਰਨਾ ਸਦਕਾ ...

ਪੂਰੀ ਖ਼ਬਰ »

ਤਹਿਸੀਲਾਂ ਵਿਚ ਹੜਤਾਲ ਹੋਣ ਕਰਕੇ ਆਮ ਜਨਤਾ ਨੂੰ ਹੋਣਾ ਪਿਆ ਹੈ ਖੱਜਲ ਖੁਆਰ

ਛੇਹਰਟਾ, 27 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਆਮ ਆਦਮੀ ਪਾਰਟੀ ਦੇ ਨੈਸ਼ਨਲ ਕੌਂਸਲ ਮੈਂਬਰ ਹਰਿੰਦਰ ਸਿੰਘ ਤੇ ਪਰਦੀਪ ਸਿੰਘ ਤੇਜੀ ਐਡਵੋਕੇਟ ਜ਼ਿਲ੍ਹਾ ਸਕੱਤਰ ਲੀਗਲ ਵਿੰਗ (ਆਪ) ਅੰਮਿ੍ਤਸਰ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਜੀਲੈਂਸ ਬਿਊਰੋ ...

ਪੂਰੀ ਖ਼ਬਰ »

ਯੂ.ਕੇ. ਫੇਰੀ 'ਤੇ ਆਏ ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਭਾਈ ਜਸਪਾਲ ਸਿੰਘ ਢੱਡੇ ਦਾ ਵਿਸ਼ੇਸ਼ ਸਨਮਾਨ

ਲੈਸਟਰ (ਇੰਗਲੈਂਡ), 27 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਣ ਵਾਲੇ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਉਚੇਚੇ ਤੌਰ 'ਤੇ ਕੁਝ ਦਿਨਾਂ ਦੀ ਯੂ.ਕੇ. ਫੇਰੀ 'ਤੇ ਆਏ ਸੱਚਖੰਡ ...

ਪੂਰੀ ਖ਼ਬਰ »

ਭਾਰਤੀ ਖੇਤਰ 'ਚ ਦਾਖ਼ਲ ਹੋਏ ਪਾਕਿ ਨੌਜਵਾਨ ਨੂੰ ਬੀ.ਐੱਸ.ਐੱਫ. ਨੇ ਪਾਕਿ ਰੇਂਜਰਾਂ ਹਵਾਲੇ ਕੀਤਾ

ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਰਾਤ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਸ਼ਾਹਪੁਰ ਨੇੜੇ ਗਲਤੀ ਨਾਲ ਭਾਰਤੀ ਖੇਤਰ 'ਚ ਦਾਖਲ ਹੋਏ ਨੌਜਵਾਨ ਨੂੰ ਬੀ.ਐੱਸ.ਐੱਫ. ਜਵਾਨਾਂ ਵਲੋਂ ਕਾਬੂ ਕਰਕੇ ਪੁੱਛਗਿੱਛ ਕਰਨ ਤੋਂ ਬਾਅਦ ਦੇਰ ...

ਪੂਰੀ ਖ਼ਬਰ »

-ਮਾਮਲਾ 2 ਵਿਦੇਸ਼ੀ ਹੱਥ ਗੋਲਿਆਂ ਤੇ 2 ਪਿਸਤੌਲਾਂ ਸਮੇਤ ਨੌਜਵਾਨ ਦੀ ਗਿ੍ਫਤਾਰੀ ਦਾ- ਪੁਛਗਿੱਛ ਲਈ 2 ਦਿਨ ਦਾ ਹੋਰ ਲਿਆ ਪੁਲਿਸ ਰਿਮਾਂਡ

ਅੰਮਿ੍ਤਸਰ, 27 ਨਵੰਬਰ (ਰੇਸ਼ਮ ਸਿੰਘ)- ਦੋ ਵਿਦੇਸ਼ੀ ਹੱਥ ਗੋਲਿਆਂ ਤੇ ਦੋ ਪਿਸਤੌਲਾਂ ਸਮੇਤ ਗਿ੍ਫਤਾਰ ਕੀਤੇ ਸਿੱਖ ਨੌਜਵਾਨ ਦਾ ਵਿਸ਼ੇਸ਼ ਅਪਰੇਸ਼ਨ ਸੈਲ ਦੀ ਪੁਲਿਸ ਵਲੋਂ ਅੱਜ 2 ਦਿਨ ਦਾ ਹੋਰ ਰਿਮਾਂਡ ਲੈ ਲਿਆ ਗਿਆ ਹੈ | ਪੁਲਿਸ ਅਨੁਸਾਰ ਖਾੜਕੂਵਾਦ ਨੂੰ ਮੁੜ ਸੁਰਜੀਤ ...

ਪੂਰੀ ਖ਼ਬਰ »

ਹਲਕਾ ਦੱਖਣੀ 'ਚ ਕਾਂਗਰਸ ਨੂੰ ਮੁੜ ਝੱਟਕਾ, ਕਈ ਕੱਟੜ ਕਾਂਗਰਸੀ ਪਰਿਵਾਰ ਗਿੱਲ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਅੰਮਿ੍ਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)-ਹਲਕਾ ਅੰਮਿ੍ਤਸਰ ਦੱਖਣੀ ਦੀ ਵਾਰਡ ਨੰਬਰ 65 ਵਿਚ ਅੱਜ ਕਾਂਗਰਸ ਨੂੰ ਮੁੜ ਤਕੜਾ ਝਟਕਾ ਲੱਗਾ ਜਦੋਂ ਹਲਕੇ ਦੇ ਕਈ ਕੱਟੜ ਕਾਂਗਰਸੀ ਪਰਿਵਾਰ ਸੁਖਦੇਵ ਸਿੰਘ ਪੱਪੂ ਸਾਈਕਲਾਂ ਵਾਲੇ ਦੀ ਅਗਵਾਈ ਤੇ ਅਕਾਲੀ ਦਲ ਬਸਪਾ ਗਠਜੋੜ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪ੍ਰੀ-ਪ੍ਰਾਇਮਰੀ ਵਿੰਗ ਦਾ ਖੇਡ ਮੇਲਾ ਕਰਵਾਇਆ

ਅੰਮਿ੍ਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰੀ-ਪ੍ਰਾਇਮਰੀ ਵਿੰਗ ਦੇ ਬੱਚਿਆਂ ਦਾ ਸਲਾਨਾ ਖੇਡ ਮੇਲਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੇ ਬਾਹਰ ਔਰਤ ਪਾਸੋਂ ਲੁਟੇਰੇ ਨੇ ਪਰਸ ਖੋਹਿਆ

ਅੰਮਿ੍ਤਸਰ, 27 ਨਵੰਬਰ (ਰੇਸ਼ਮ ਸਿੰਘ)-ਇਥੇ ਰੇਲਵੇ ਸਟੇਸ਼ਨ ਦੇ ਬਾਹਰ ਇਕ ਔਰਤ ਲੁਟੇਰੇ ਦੀ ਲੁੱਟ ਖੋਹ ਦਾ ਸ਼ਿਕਾਰ ਹੋ ਗਈ ਜਿਸ ਪਾਸੋਂ ਲੁਟੇਰਾ ਉਸ ਪਾਸੋਂ ਪਰਸ ਖੋਹ ਕੇ ਲੈ ਗਿਆ ਤੇ ਉਸਨੂੰ ਸੜਕ 'ਤੇ ਸੁੱਟ ਕੇ ਫਰਾਰ ਹੋ ਗਿਆ | ਉਸਦੇ ਪਰਸ 'ਚੋਂ 5 ਹਜ਼ਾਰ ਨਕਦੀ ਮੋਬਾਇਲ ਫੋਨ ...

ਪੂਰੀ ਖ਼ਬਰ »

ਪੁਲਿਸ ਚੌਂਕੀ ਘਣੂੰਪੁਰ ਕਾਲੇ ਵਲੋਂ ਚੋਰੀਸ਼ੁਦਾ ਸਾਮਾਨ ਸਮੇਤ ਕੀਤਾ ਕਾਬੂ

ਛੇਹਰਟਾ, 27 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾਕਟਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੁਟਾਂ ਖੋਹਾਂ ਕਰਨ ਵਾਲੇ, ਭੈੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਛੇਹਰਟਾ ਦੇ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਵਲੋਂ ਆਪਣੇ ਅਧੀਨ ਖੇਤਰ ਚੌਂਕੀ ਇੰਚਾਰਜ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ | ਜਿਸਦੇ ਚੱਲਦਿਆਂ ਪੁਲਿਸ ਚੌਕੀ ਘਣੂੰਪੁਰ ਡੇਰਾ ਕਾਲੇ ਦੇ ਇੰਚਾਰਜ ਸਬ ਇੰਸਪੈਕਟਰ ਰਾਜਿੰਦਰ ਸਿੰਘ ਸਮੇਤ ਟੀਮ ਵਲੋਂ ਲੁੱਟਾਂ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਚੋਰੀਸ਼ੁਦਾ ਸਾਮਾਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਚੌਂਕੀ ਇੰਚਾਰਜ ਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਕਾਲੇ ਤੋਂ ਉਕਤ ਮੁਲਜ਼ਮ ਵਲੋਂ ਸਕੂਲ ਦੀਆਂ ਟੂਟੀਆਂ, ਵਾਸ਼ਵੇਸ਼ਨ ਤੇ ਪਾਣੀ ਵਾਲੀਆਂ ਪਾਈਪਾਂ ਚੋਰੀ ਕੀਤੀਆਂ ਸਨ | ਜਿਸ ਸਬੰਧੀ ਮਾਮਲਾ ਦਰਜ ਕਰਕੇ ਉਸਦੀ ਭਾਲ ਲਈ ਪੁਲਿਸ ਟੀਮ ਵਲੋਂ ਬਰੀਕੀ ਦੇ ਨਾਲ ਛਾਣਬੀਣ ਕੀਤੀ ਜਾ ਰਹੀ ਸੀ | ਉਸਨੂੰ ਨਾਕਾਬੰਦੀ ਦੇ ਦੌਰਾਨ ਚੋਰੀਸ਼ੁਦਾ ਸਮਾਨ ਸਮੇਤ ਕਾਬੂ ਕਰ ਲਿਆ ਗਿਆ ਹੈ | ਉਕਤ ਕਾਬੂ ਕੀਤੇ ਮੁਲਜ਼ਮ ਗੁਰਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਗੋਬਰ ਗੈਸ ਪਲਾਟ ਵਾਲੀ ਗਲੀ ਪਿੰਡ ਕਾਲੇ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ |

ਖ਼ਬਰ ਸ਼ੇਅਰ ਕਰੋ

 

ਬੱਚਿਆਂ ਦੀ ਹੋਈ ਲੜਾਈ ਵੱਡਿਆਂ ਦੇ ਸਿਰ ਆਈ : ਗੋਲੀਆਂ ਤੇ ਇੱਟਾਂ ਵੱਟੇ ਚਲੇ

ਅੰਮਿ੍ਤਸਰ, 27 ਨਵੰਬਰ (ਰੇਸ਼ਮ ਸਿੰਘ)-ਬੀਤੀ ਰਾਤ ਸ਼ਹਿਰ ਦੇ ਭੀੜਭਾੜ ਵਾਲੇ ਇਲਾਕੇ 'ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਿ ਦੋ ਧਿਰਾਂ ਦੀ ਆਪਸੀ ਗਹਿਗਚ ਲੜਾਈ ਹੋਈ ਤੇ ਅੱਧੇ ਘੰਟੇ ਤੋ ਵੀ ਵਧੇਰੇ ਸਮੇਂ ਤੱਕ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ ਜਿਸ 'ਚ ਗੋਲੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਚੋਂ ਚੋਰਾਂ ਨੇ ਐੱਲ.ਈ.ਡੀ. ਸਕਰੀਨ ਕੀਤੀ ਚੋਰੀ

ਗੱਗੋਮਾਹਲ, 27 ਨਵੰਬਰ (ਬਲਵਿੰਦਰ ਸਿੰਘ ਸੰਧੂ)-ਸਰਕਾਰੀ ਮਿਡਲ ਸਕੂਲ ਅਵਾਣ ਦੇ ਇੰਚਾਰਜ ਰਾਜੇਸ਼ ਜੋਤੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਤ ਸਮੇਂ ਚੋਰਾਂ ਨੇ ਸਕੂਲ ਦੀ ਚਾਰਦੀਵਾਰੀ ਅੰਦਰ ਦਾਖਲ ਹੋ ਕੇ ਸਮਾਰਟ ਕਲਾਸ ਰੂਮ ਦਾ ਤਾਲਾ ਤੋੜਿਆ ਤੇ ਵਿਦਿਆਰੀਆਂ ਨੂੰ ...

ਪੂਰੀ ਖ਼ਬਰ »

ਦਸ ਸਾਲਾਂ 'ਚ ਅਕਾਲੀ ਭਾਜਪਾ ਗੱਠਜੋੜ ਦੇ ਕਾਰਜਕਾਲ ਵੇਲੇ ਸਰਪੰਚਾਂ ਨੇ ਲੱਖਾਂ ਰੁਪਏ ਦੀਆਂ ਖੁਰਦ ਬੁਰਦ ਕੀਤੀਆਂ : ਹਰਪ੍ਰਤਾਪ ਸਿੰਘ ਅਜਨਾਲਾ

ਗੱਗੋਮਾਹਲ, 27 ਨਵੰਬਰ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡਾਂ ਅੰਦਰ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ ਹਨ ਤੇ ਹਰੇਕ ਪਿੰਡ ਦੀਆਂ ਗਲੀਆਂ ਕੰਕਰੀਟ, ਇੰਟਰਲਾਕ ਟਾਇਲਾਂ ਲਗਾ ਕੇ ਟਿਕਾਉ ਤੇ ਵਧੀਆ ਬਣਾਈਆਂ ਗਈਆਂ ਹਨ ਤਾਂ ਜੋ ਲੰਮਾ ਸਮਾਂ ਚੱਲ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਹਾਕੀ ਟੂਰਨਾਮੈਂਟ ਦੇ ਦੂਸਰੇ ਦਿਨ ਵੀ ਹੋਏ ਦਿਲਕਸ਼ ਮੁਕਾਬਲੇ

ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਹਾਕੀ ਸੁਸਾਇਟੀ, ਬਾਬਾ ਬਕਾਲਾ ਸਾਹਿਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤਿੰਨ ਰੋਜ਼ਾ ਸ਼ਹੀਦੀ ਹਾਕੀ ਟੂਰਨਾਮੈਂਟ ਦੇ ਅੱਜ ...

ਪੂਰੀ ਖ਼ਬਰ »

ਡੀ.ਸੀ. ਸਿੱਧੂ ਸੁਪਾਰੀਵਿੰਡ ਦੀ ਯਾਦ ਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਪਹਿਲਾ ਕਬੱਡੀ ਕੱਪ ਕਰਾਇਆ

ਮਜੀਠਾ, 27 ਨਵੰਬਰ (ਮਨਿੰਦਰ ਸਿੰਘ ਸੋਖੀ)-'ਸੁਪਾਰੀਵਿੰਡੀਆ ਸਿੱਧੂ ਸਪੋਰਟਸ ਕਲੱਬ ਸੁਪਾਰੀਵਿੰਡ' ਦੇ ਪ੍ਰਧਾਨ ਸੁਨੀਲ ਚੌਹਾਨ ਤੇ ਰੌਸ਼ਨ ਸਿੱਧੂ ਦੇ ਪ੍ਰਬੰਧਾਂ ਅਧੀਨ ਇਥੋਂ ਨਾਲ ਲੱਗਦੇ ਪਿੰਡ ਸੁਪਾਰੀਵਿੰਡ ਵਿਖੇ ਨੌਜਵਾਨ ਖਿਡਾਰੀ ਤੇ ਸਮਾਜ ਸੇਵਕ ਸਵਰਗੀ ਡੀਸੀ ...

ਪੂਰੀ ਖ਼ਬਰ »

ਹਰੀਸ਼ ਚੌਧਰੀ ਨੇ ਜੱਗਾ ਮਜੀਠੀਆ ਨੂੰ ਮਜੀਠਾ ਤੋਂ ਚੋਣ ਲੜਣ ਲਈ ਕੀਤਾ ਇਸ਼ਾਰਾ

ਮਜੀਠਾ, 27 ਨਵੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਕੁਝ ਦਿਨਾਂ ਤੱਕ ਹੋਣ ਵਾਲਾ ਹੈ, ਇਸ ਤਹਿਤ ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜਣ ਵਾਸਤੇ ਮੁੱਖ ਤੌਰ 'ਤੇ ਪਨਗਰੇਨ ਪੰਜਾਬ ਦੇ ਚੇਅਰਮੈਨ ...

ਪੂਰੀ ਖ਼ਬਰ »

-ਪੰਜਾਬ 'ਚ ਬਲੈਕ ਆਊਟ ਦਾ ਖ਼ਤਰਾ- ਪੀ. ਐੱਸ. ਈ. ਬੀ. ਇੰਜੀਨੀਅਰ ਐਸੋਸੀਏਸ਼ਨ ਨੇ ਮੈਨੇਜਮੈਂਟ ਨੂੰ ਦਿੱਤੀ ਚਿਤਾਵਨੀ

ਅੰਮਿ੍ਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਪੀ. ਐੱਸ. ਈ. ਬੀ. ਇੰਜੀਨੀਅਰ ਐਸੋਸੀਏਸ਼ਨ ਵਲੋਂ ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਨੂੰ ਪੱਤਰ ਲਿਖ ਕੇ ਪੰਜਾਬ ਦੀ ਸਾਰੀ ਬਿਜਲੀ ਸਪਲਾਈ ਫ਼ੇਲ੍ਹ ਹੋਣ 'ਤੇ ਬਲੈਕ ਆਊਟ ਹੋਣ ਦੇ ਖ਼ਤਰੇ ਦੀ ਚਿਤਾਵਨੀ ਦਿੱਤੀ ਗਈ ਹੈ ...

ਪੂਰੀ ਖ਼ਬਰ »

ਡਾ. ਨਿੱਜਰ ਵਲੋਂ ਕੀਤਾ ਜਾ ਰਿਹਾ ਕਾਂਗਰਸ ਦਾ ਪੋਲ-ਖੋਲ ਪ੍ਰਚਾਰ

ਸੁਲਤਾਨਵਿੰਡ, 27 ਨਵੰਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਇਕ ਬਜ਼ੁਰਗ ਵਿਧਵਾ ਮਹਿਲਾ ਪੱਤੀ ਬਹਿਣੀਵਾਲ ਪਿੰਡ ਸੁਲਤਾਨਵਿੰਡ ਦੀਆਂ ਮੁਸ਼ਕਿਲਾਂ ਸੁਣੀਆਂ | ਉਕਤ ਬਜ਼ੁਰਗ ਵਿਧਵਾ ਮਹਿਲਾ ਨੇ ...

ਪੂਰੀ ਖ਼ਬਰ »

ਰਾਸ਼ਟਰੀ ਸਵੈ ਸੇਵਕ ਸੰਘ ਵਲੋਂ ਸੈਮੀਨਾਰ ਕਰਵਾਇਆ

ਅੰਮਿ੍ਤਸਰ, 27 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਮਾਧਵ ਵਿਦਿਆ ਨਿਕੇਤਨ, ਰਣਜੀਤ ਐਵੀਨਿਊ ਵਿਖੇ ਰਾਸ਼ਟਰੀ ਸਵੈ ਸੇਵਕ ਸੰਘ ਵਲੋਂ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਸੰਘ ਦੇ ਸਹਾਇਕ ਕਾਰਜਕਾਰੀ ਸ੍ਰੀ ਅਰੁਣ ਕੁਮਾਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਸੈਮੀਨਾਰ ਦੌਰਾਨ ਅਰੁਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX