ਕੋਟਕਪੂਰਾ, 27 ਨਵੰਬਰ (ਮੇਘਰਾਜ, ਮੋਹਰ ਗਿੱਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਬਿਜਲੀ ਦਫ਼ਤਰ ਡਵੀਜ਼ਨ ਕੋਟਕਪੂਰਾ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਅਰਥੀ ਫੂਕ ਕੇ ਪੰਜਾਬ ਸਰਕਾਰ ਦੇ ਠੇਕਾ ਮੁਲਾਜ਼ਮਾਂ ਪ੍ਰਤੀ ਹੰਕਾਰੀ ਵਿਹਾਰ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ | ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਜ਼ਿਲ੍ਹਾ ਆਗੂਆਂ, ਬਰਾਂਚ ਆਗੂਆਂ, ਪਾਵਰਕਾਮ ਅਤੇ ਟਰਾਂਸਕੋ ਦੇ ਸਰਕਲ ਮੀਤ ਪ੍ਰਧਾਨ ਬੇਅੰਤ ਸਿੰਘ, ਸਰਕਲ ਪ੍ਰਧਾਨ ਇੰਦਰਜੀਤ ਸਿੰਘ ਅਤੇ ਡਵੀਜ਼ਨ ਪ੍ਰਧਾਨ ਮਲਕੀਤ ਸਿੰਘ ਅਤੇ ਬਲਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਬੀਤੇ ਦਿਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਫ਼ੇਰੀ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਪ੍ਰਤੀ ਪੰਜਾਬ ਸਰਕਾਰ ਨੂੰ ਸਵਾਲ-ਜਵਾਬ ਕਰਨ ਲਈ ਪੂਰ ਅਮਨ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਉਸ ਸਮੇਂ ਕਾਮਿਆਂ ਵਿਰੁੱਧ ਨਫ਼ਰਤ ਨਾਲ ਭਰੇ ਮੰਤਰੀਆਂ ਵਲੋਂ ਕਾਮਿਆਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਥਾਂ, ਹੰਕਾਰੀ ਲਹਿਜੇ 'ਚ ਡਰਾਉਣ ਧਮਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ ਅਤੇ ਅਸਲੀਅਤ ਛੁਪਾ ਕੇ ਕੁਝ ਮੀਡੀਆ ਵਲੋਂ ਠੇਕਾ ਮੁਲਾਜ਼ਮਾਂ ਨੂੰ ਦੋਸ਼ੀ ਬਣਾਉਣ ਦੀਆਂ ਵੀ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ | ਉਨ੍ਹਾਂ ਸਪੱਸ਼ਟ ਕੀਤਾ ਕਿ ਪਿਛਲੀ ਅਕਾਲੀ ਸਰਕਾਰ ਨੇ ਵੀ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਮੁਲਾਜ਼ਮ ਭਲਾਈ ਐਕਟ 2016 ਬਣਾਇਆ ਸੀ, ਪਰ ਕਾਂਗਰਸ ਪਾਰਟੀ ਨੇ ਚੋਣਾਂ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਆਉਣ ਵਾਲੀ ਕਾਂਗਰਸ ਸਰਕਾਰ 'ਚ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਂਗੇ, ਘਰ ਘਰ ਪੱਕਾ ਰੁਜ਼ਗਾਰ ਦੇਣਗੇ ਅਤੇ ਸਾਰੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 11 ਨਵੰਬਰ ਨੂੰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ 'ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ਼ ਕੰਟਰੈਕਚੂਅਲ ਐਕਟ 2021' ਬਣਾਇਆ ਹੈ, ਜਿਸ 'ਚ ਸਾਫ਼ ਤੌਰ 'ਤੇ ਲਿਖ ਦਿੱਤਾ ਗਿਆ ਹੈ ਕਿ ਇਹ ਸਾਡੇ ਮੁਲਾਜ਼ਮ ਨਹੀਂ ਹਨ ਅਤੇ ਇਨ੍ਹਾਂ ਨੂੰ ਰੈਗੂਲਰ ਨਹੀਂ ਕਰ ਸਕਦੇ | ਇਸ ਮਸਲੇ 'ਤੇ ਜੇਕਰ ਮੋਰਚੇ ਦੇ ਆਗੂਆਂ ਦੀ ਮੁੱਖ ਮੰਤਰੀ ਨਾਲ ਗੱਲ ਵੀ ਹੋਈ ਹੈ ਤਾਂ ਉਨ੍ਹਾਂ ਕਿਹਾ ਕਿ ਇਹ ਸਾਡੇ ਮੁਲਾਜ਼ਮ ਹੀ ਨਹੀਂ ਹਨ | ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਵਾਲੀ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰਨਾ ਸਾਡਾ ਅਧਿਕਾਰ ਹੈ ਅਤੇ ਅਸੀਂ ਇਸ ਅਧਿਕਾਰ ਦੀ ਵਰਤੋਂ ਕਰਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਾਂ | ਠੇਕਾ ਮੁਲਾਜ਼ਮ ਨਹੀਂ ਬਲਕਿ ਸਰਕਾਰ ਖੁਦ ਗੁੰਡਾਗਰਦੀ ਰਾਹੀਂ ਲੋਕਾਂ ਦੀ ਆਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਇਹ ਲੋਕ ਵਿਰੋਧੀ ਵਰਤਾਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਆਪਣੀ ਗ਼ਲਤੀ ਨੂੰ ਮਹਿਸੂਸ ਨਾ ਕੀਤਾ ਅਤੇ ਧਮਕੀਆਂ ਦੇਣੀਆਂ ਬੰਦ ਨਾ ਕੀਤੀਆਂ ਤਾਂ ਠੇਕਾ ਮੁਲਾਜ਼ਮ ਸਰਕਾਰ ਦੇ ਉਕਤ ਮੰਤਰੀਆਂ ਦੇ ਦਰਵਾਜ਼ਿਆਂ ਮੂਹਰੇ ਡੇਰੇ ਲਾਉਣ ਲਈ ਮਜਬੂਰ ਹੋਣਗੇ | ਉਨ੍ਹਾਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਨਹੀਂ ਤਾਂ ਇਹ ਸੰਘਰਸ਼ ਜਾਰੀ ਰਹੇਗਾ |
ਜੈਤੋ, 27 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸ਼ਮਿੰਦਰ ਸਿੰਘ ਢਿੱਲੋਂ ਅਤੇ ਡਾ. ਰਮਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੋਸ਼ੀਆ ਇੰਡੀਆ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਦੌਰਾਨ ਏਸ਼ੀਅਨ ਯੂਥ ਪੈਰਾ ਖੇਡਾਂ 2021 ਬਹਿਰੀਨ ਦੇਸ਼ 'ਚ ਮਿਤੀ 28 ਨਵੰਬਰ ਤੋਂ 8 ...
ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਲੋਕਾਂ ਦੀ ਸਿਹਤ ਨਾਲ ਜੁੜੇ ਵਾਤਾਵਰਨ ਦੇ ਅਹਿਮ ਮੁੱਦੇ ਨੂੰ ਰਾਜਨੀਤਿਕ ਪਾਰਟੀਆਂ ਦੇ ਏਜੰਡੇ 'ਤੇ ਲਿਆਉਣ ਲਈ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਸਥਾਨਕ ਬਾਬਾ ਫ਼ਰੀਦ ਲਾਅ ਕਾਲਜ ਵਿਖੇ ਕਰਵਾਏ ਗਏ ...
ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਲੋਕਪੱਖੀ ਫ਼ੈਸਲੇ ਲਏ ਹਨ ਅਤੇ ਇਨ੍ਹਾਂ ਲੋਕ ਪੱਖੀ ਫ਼ੈਸਲਿਆਂ ਨੂੰ ਅਮਲੀ ਰੂਪ 'ਚ ਲਾਗੂ ਕਰਨ ਦਾ ਸਿਹਰਾ ਸ਼ੋ੍ਰਮਣੀ ਅਕਾਲੀ ਦਲ ਨੂੰ ਜਾਂਦਾ ਹੈ, ਕਿਉਂਕਿ ਪੰਜਾਬ ਦੇ ਹਰ ਵਰਗ ਨੂੰ ...
ਫ਼ਰੀਦਕੋਟ, 27 ਨਵੰਬਰ (ਸਰਬਜੀਤ ਸਿੰਘ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸਰਪ੍ਰਸਤ ਚਰਨ ਸਿੰਘ ਸਰਾਭਾ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ, ਪ੍ਰੈੱਸ ਸਕੱਤਰ ਪ੍ਰਵੀਨ ਕੁਮਾਰ ਲੁਧਿਆਣਾ ਅਤੇ ਟਹਿਲ ਸਿੰਘ ਸਰਾਭਾ ...
ਪੰਜਗਰਾਈਾ ਕਲਾਂ, 27 ਨਵੰਬਰ (ਸੁਖਮੰਦਰ ਸਿੰਘ ਬਰਾੜ)-ਦੇਰ ਰਾਤ ਕੋਠੇ ਥੇਹ ਨੇੜੇ ਹੋਏ ਸੜਕ ਹਾਦਸੇ ਵਿਚ ਕਾਰ 'ਚ ਸਵਾਰ ਪੰਜਗਰਾਈਾ ਕਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਹਰਦੇਵ ਸਿੰਘ ਗੋਰਾ (27) ਪੁੱਤਰ ਦਰਸ਼ਨ ਸਿੰਘ ...
ਬਰਗਾੜੀ, 27 ਨਵੰਬਰ (ਲਖਵਿੰਦਰ ਸ਼ਰਮਾ)-ਸੰਨ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੇ ਇਨਸਾਫ਼ ਲਈ ਇਕ ਜੁਲਾਈ ਤੋਂ ਲਗਾਤਾਰ ਗਿ੍ਫ਼ਤਾਰੀਆਂ ਦੇਣ ਵਾਲੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ...
ਫ਼ਰੀਦਕੋਟ, 27 ਨਵੰਬਰ (ਸਤੀਸ਼ ਬਾਗ਼ੀ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਮੇਸ਼ ਕੁਮਾਰ ਨੀਨੂੰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬੁਲਾਰਿਆਂ ਨੇ ਪੰ.ਸ.ਸ.ਫ਼. ਦੇ ਫ਼ੈਸਲੇ ਅਨੁਸਾਰ 4 ਦਸੰਬਰ ਨੂੰ ...
ਫ਼ਰੀਦਕੋਟ, 27 ਨਵੰਬਰ (ਸਤੀਸ਼ ਬਾਗ਼ੀ)-ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਲੋਂ ਸਥਾਨਕ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਵਾਤਾਵਰਨ ਅਤੇ ਖੇਤੀਬਾੜੀ ਸਬੰਧੀ ਵਿਦਿਆਰਥੀਆਂ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜਿਨ੍ਹਾਂ 'ਚ ਭਾਸ਼ਨ ਮੁਕਾਬਲਿਆਂ ਵਿਚ ਮਹਾਤਮਾ ਗਾਂਧੀ ...
ਕੋਟਕਪੂਰਾ, 27 ਨਵੰਬਰ (ਮੋਹਰ ਸਿੰੰਘ ਗਿੱਲ)-ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਘਰ ਦੇ ਬਾਹਰ ਖੜ੍ਹੀ ਕੀਤੀ ਹੋਈ ਕਾਰ ਚੋਰੀ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਗੁਲਸ਼ਨ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਮੁਕਤਸਰ ਰੋਡ ...
ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਰੈਵਿਨਿਊ ਆਫ਼ੀਸਰਜ਼ ਐਸੋਸੀਏਸ਼ਨ ਦੀ ਇਕ ਮੀਟਿੰਗ ਜ਼ੂਮ ਰਾਹੀਂ ਹੋਈ ਜਿਸ ਵਿਚ ਵਿਜੀਲੈਂਸ ਪੰਜਾਬ ਦੀਆਂ ਗੈਰਕਾਨੂੰਨੀ ਕਾਵਰਾਈਆਂ ਕਾਰਨ ਮਾਲ ਅਧਿਕਾਰੀਆਂ ਅਤੇ ਸਟਾਫ਼ ਦੇ ਚੱਲ ਰਹੇ ਸੰਘਰਸ਼ ਸਬੰਧੀ ਵਿਚਾਰ ...
ਕੋਟਕਪੂਰਾ, 27 ਨਵੰਬਰ (ਮੋਹਰ ਸਿੰਘ ਗਿੱਲ)-ਥੋੜ੍ਹੇ ਹੀ ਸਮੇਂ ਵਿਚ ਵਿਦਿਆਰਥੀਆਂ ਨੂੰ ਭਰੋਸੇਯੋਗ ਸੇਵਾਵਾਂ ਦੇਣ ਵਾਲੀ ਸੰਸਥਾ ਗਲੋਬਲ ਫ਼ਲਾਇੰਗਜ਼ ਆਇਲਟਸ ਤੇ ਇੰਮੀਗਰੇਸ਼ਨ ਸੰਸਥਾ ਵਲੋਂ ਬੀਤੇ ਦਿਨੀਂ ਇਕ ਹੋਰ ਵਿਦਿਆਰਥੀ ਦਾ ਕੈਨੇਡਾ ਜਾਣ ਦਾ ਸੁਪਨਾ ਪੂਰਾ ਕੀਤਾ ...
ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)- ਹਰਜੀਤ ਸਿੰਘ ਚਹਿਲ ਸਕੱਤਰ ਪੰਚਾਇਤੀ ਰਾਜ ਅਤੇ ਪ੍ਰਵਾਸੀ ਭਾਰਤੀ ਹਰਪ੍ਰੀਤ ਸਿੰਘ ਚਹਿਲ ਦੇ ਸਤਿਕਾਰਯੋਗ ਪਿਤਾ ਸਵ: ਸ: ਗੁਰਬਚਨ ਸਿੰਘ ਚਹਿਲ ਸੇਵਾ ਮੁਕਤ ਇੰਸਪੈਕਟਰ ਕੋਆਰਪ੍ਰੇਟਿਵ ਨਮਿਤ ਅੰਤਿਮ ਅਰਦਾਸ ਗੁਰਦੁਆਰਾ ...
ਮਲੋਟ, 27 ਨਵੰਬਰ (ਪਾਟਿਲ)- ਬਲਾਕ ਪੱਧਰ 'ਤੇ ਮਾਂ ਬੋਲੀ ਪੰਜਾਬੀ ਸਮਰਪਿਤ ਭਾਸ਼ਨ ਮੁਕਾਬਲੇ ਮਿਡਲ ਵਿਭਾਗ ਅਤੇ ਸੈਕੰਡਰੀ ਵਿਭਾਗ, ਸ.ਸ.ਸ.ਸ.(ਲੜਕੇ) ਮਲੋਟ ਵਿਖੇ ਕਰਵਾਏ ਗਏ | ਜਿਸ 'ਚ ਸੁੰਦਰ ਲਿਖਾਈ ਵਿਚ ਸੁਰੇਸ਼ਟਾ ਕੁਮਾਰੀ ਪਹਿਲੇ, ਹਰਜੀਤ ਮੋਂਗਾ ਦੂਜੇ ਅਤੇ ਸਤਵਿੰਦਰ ...
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅਧਿਆਪਕ ਦਲ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਜਨਰਲ ਸਕੱਤਰ ਗੁਰਨੈਬ ਸਿੰਘ ਸੰਧੂ ਨੇ ਪ੍ਰੈੱਸ ਬਿਆਨ ਰਾਹੀਂ ਪਿਛਲੇ 15 ਸਾਲਾਂ ਤੋਂ ਪਿਕਟਸ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ 'ਤੇ ਮੋਹਾਲੀ ਵਿਖੇ ...
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਪੰਜਾਬ (ਪੰਜੋਲਾ) ਦੀ ਚੋਣ ਸੂਬਾ ਪ੍ਰਧਾਨ ਸ੍ਰੀਮਤੀ ਕਿਰਨਦੀਪ ਕੌਰ ਪੰਜੋਲਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬਲਾਕ ਚੱਕ ਸ਼ੇਰੇਵਾਲਾ ਦੀ ਚੋਣ ਸਾਰੀਆਂ ਆਸ਼ਾ ਵਰਕਰ ...
ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਊਾਟ ਲਿਟਰਾ ਜ਼ੀ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਿਸ਼ਾ ਸਮਾਜਿਕ ਸਿੱਖਿਆ ਦੀ ਗਤੀਵਿਧੀ ਦੇ ਅਧੀਨ ਸਕੂਲ ਦੇ ਵਿਹੜੇ ਵਿਚ ਸੁੰਦਰ ਫ਼ਲਾਂ ਅਤੇ ਛਾਂਦਾਰ ਬੂਟੇ ਲਗਾਏ | ਸਕੂਲ ਦੇ ਚੇਅਰਮੈਨ ਇੰਜੀ. ...
ਫ਼ਰੀਦਕੋਟ, 27 ਨਵੰਬਰ (ਸਰਬਜੀਤ ਸਿੰਘ)-ਬਾਲ ਭਲਾਈ ਨੂੰ ਸਮਰਪਿਤ ਸੰਸਥਾ ਜ਼ਿਲ੍ਹਾ ਵੈਲਫੇਅਰ ਕੌਂਸਲ ਫ਼ਰੀਦਕੋਟ ਵਲੋਂ ਨੈਸ਼ਨਲ ਪੇਂਟਿਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਜ਼ਿਲ੍ਹੇ ਭਰ 'ਚੋਂ ਦਸ ਤੋਂ ਵੱਧ ਸਕੂਲਾਂ ਦੇ ਵਿਦਿਆਰਥੀ ਵਲੋਂ ਹਿੱਸਾ ਲਿਆ ਗਿਆ | ਇਨ੍ਹਾਂ ...
ਫ਼ਰੀਦਕੋਟ, 27 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਹੈਲਥ ਫ਼ਾਰ ਆਲ ਸੁਸਾਇਟੀ ਰਜਿ: ਫ਼ਰੀਦਕੋਟ ਵਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੰਜੇ ਨਗਰ 'ਚ ਸਕੂਲ ਪ੍ਰਬੰਧਕਾਂ ਦੇ ਸਹਿਯੋਗ ਨਾਲ ਦੰਦਾਂ ਦੀ ਸਾਂਭ-ਸੰਭਾਲ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਸ਼ਮਿੰਦਰ ...
ਜੈਤੋ, 27 ਨਵੰਬਰ (ਭੋਲਾ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਨੇ ਇਕ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਅਸੀਂ ਪਹਿਲਾਂ ਤੋਂ ਹੀ ਕਹਿੰਦੇ ਆ ਰਹੇ ਹਾਂ ਕਿ ਭਾਜਪਾ ਦੀ ...
ਜੈਤੋ, 27 ਨਵੰਬਰ (ਭੋਲਾ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਫ਼ੈਸਲੇ ਦਾ ਸੀਨੀਅਰ ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ...
ਜੈਤੋ, 27 ਨਵੰਬਰ (ਭੋਲਾ ਸ਼ਰਮਾ)-ਪਿੰਡ ਸੂਰਘੁਰੀ ਦੇ ਪੰਚਾਇਤ ਮੈਂਬਰ ਤਾਰਾ ਸਿੰਘ ਦੀ ਨੂੰ ਹ ਅਤੇ ਜਸਵਿੰਦਰ ਸਿੰਘ ਦੀ ਪਤਨੀ ਸੁਖਦੀਪ ਕੌਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 28 ਨਵੰਬਰ ਦਿਨ ਐਤਵਾਰ ...
ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਮਨਜਿੰਦਰ ਕੌਰ ਦਾ ਕੈਨੇਡਾ ਸਟੱਡੀ ਵੀਜ਼ਾ ਬਹੁਤ ਘੱਟ ਦਿਨਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ | ਮਨਜਿੰਦਰ ਕੌਰ ਨੇ ਦੱਸਿਆ ਕਿ ਉਸਦਾ ਕੈਨੇਡਾ ਵਿਚ ਪੜ੍ਹਾਈ ਕਰਨ ਦਾ ਸੁਪਨਾ ...
ਸਾਦਿਕ, 27 ਨਵੰਬਰ (ਆਰ.ਐਸ.ਧੁੰਨਾ)-ਸਾਂਝੇ ਫ਼ੋਰਮ ਪੰਜਾਬ ਵਲੋਂ ਚੱਲ ਰਹੇ ਸੰਘਰਸ਼ ਦੌਰਾਨ ਸ/ਡ ਸਾਦਿਕ ਦੇ ਬਿਜਲੀ ਮੁਲਾਜ਼ਮਾਂ ਨੇ 220 ਕੇ.ਵੀ ਗਰਿੱਡ ਸਾਦਿਕ ਦੇ ਗੇਟ ਮੂਹਰੇ ਰੋਹ ਭਰਪੂਰ ਰੋਸ ਰੈਲੀ ਕੀਤੀ | ਇਸ ਮੌਕੇ ਗੁਰਬਿੰਦਰ ਸਿੰਘ ਪ੍ਰਧਾਨ ਟੀ.ਐਸ.ਯੂ ਨੇ ਸੰਬੋਧਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX