ਤਾਜਾ ਖ਼ਬਰਾਂ


ਸਾਬਕਾ ਕੈਬਨਿਟ ਮੰਤਰੀ ਆਸ਼ੂ ਦੀ ਜ਼ਮਾਨਤ ’ਤੇ ਸੁਣਵਾਈ 14 ਫਰਵਰੀ ਤੱਕ ਮੁਲਤਵੀ
. . .  1 minute ago
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲਿਆਂ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਮਾਣਯੋਗ ਹਾਈਕੋਰਟ ਵਲੋਂ 14 ਫਰਵਰੀ...
ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿਚ ਉੱਠਿਆ ਧੂੰਆਂ, ਆਬੂ ਧਾਬੀ ਵਾਪਿਸ ਪਰਤੀ
. . .  27 minutes ago
ਤਿਰੂਵੰਨਤਪੁਰਮ, 3 ਫਰਵਰੀ- ਆਬੂ ਧਾਬੀ ਤੋਂ ਕੇਰਲ ਦੇ ਕਾਲੀਕਟ ਆ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਫ਼ਲਾਈਟ ’ਚ ਧੂੰਆਂ ਉੱਠਣ ਤੋਂ ਬਾਅਦ ਫ਼ਲਾਈਟ ਨੂੰ ਵਾਪਸ ਆਬੂ ਧਾਬੀ ਮੋੜ ਦਿਤ ਗਿਅ। ਜਾਣਕਾਰੀ ਅੁਨਸਾਰ ਫ਼ਲਾਈਟ ’ਚ 184 ਯਾਤਰੀ ਮੌਜੂਦ ਸਨ। ਲੈਂਡਿੰਗ ਤੋਂ...
ਬੀ.ਬੀ.ਸੀ. ਡਾਕੂਮੈਂਟਰੀ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
. . .  34 minutes ago
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਬੀ.ਬੀ.ਸੀ. ਦੀ ਡਾਕੂਮੈਂਟਰੀ ‘ਇੰਡੀਆ: ਦਿ ਮੋਦੀ ਸਵਾਲ’ ਤੱਕ ਲੋਕਾਂ ਦੀ ਪਹੁੰਚ ਨੂੰ ਰੋਕਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ ’ਤੇ ਅੱਜ ਸੁਣਵਾਈ ਕਰੇਗਾ। ਇਸ ਮਾਮਲੇ...
ਜੋਸ਼ੀਮੱਠ ਸੰਬੰਦੀ ਜਾਂਚ ਜਲਦ ਪੂਰੀ ਕਰ ਲਈ ਜਾਵੇਗੀ- ਪੁਸ਼ਕਰ ਸਿੰਘ ਧਾਮੀ
. . .  43 minutes ago
ਦੇਹਰਾਦੂਨ, 3 ਫਰਵਰੀ- ਜੋਸ਼ੀਮੱਠ ਦੀ ਸਥਿਤੀ ਸੰਬੰਧੀ ਗੱਲ ਕਰਦਿਆਂ ਉਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਲਗਾਤਾਰ ਜੋਸ਼ੀਮੱਠ ਦੀ ਨਿਗਰਾਨੀ ਕਰ ਰਹੇ ਹਾਂ। ਅਸੀਂ ਉੱਥੋਂ ਦੇ ਲੋਕਾਂ ਦੇ ਸੰਪਰਕ ਵਿਚ ਹਾਂ। ਜਿਹੜੀਆਂ 8 ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨ੍ਹਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ, ਜਲਦੀ ਹੀ ਜਾਂਚ ਪੂਰੀ...
ਬਾਲ ਵਿਆਹ ਮਾਮਲੇ ਵਿਚ 1800 ਵਿਅਕਤੀ ਗਿ੍ਫ਼ਤਾਰ- ਅਸਮ ਮੁੱਖ ਮੰਤਰੀ
. . .  53 minutes ago
ਗੁਵਹਾਟੀ, 2 ਫਰਵਰੀ- ਅਸਮ ਦੇ ਮੁਖ ਮੰਤਰੀ ਡਾ. ਹਿਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ ਪੁਲਿਸ ਨੇ ਰਾਜ ਭਰ ਵਿਚ ਬਾਲ ਵਿਆਹ ਨਾਲ ਸੰਬੰਧਤ ਮਾਮਲਿਆਂ ਦੇ ਸੰਬੰਧ ਵਿਚ ਹੁਣ ਤੱਕ 1,800 ਵਿਅਕਤੀਆਂ ਨੂੰ...
ਜੰਮੂ ਕਸ਼ਮੀਰ: ਸਟੇਟ ਇਨਵੈਸਟੀਗੇਸ਼ਨ ਏਜੰਸੀ ਵਲੋਂ ਕਈ ਥਾਵਾਂ ’ਤੇ ਛਾਪੇਮਾਰੀ
. . .  57 minutes ago
ਸ੍ਰੀਨਗਰ, 3 ਫਰਵਰੀ- ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਸਟੇਟ ਇਨਵੈਸਟੀਗੇਸ਼ਨ ਏਜੰਸੀ (ਐਸ.ਆਈ.ਏ.) ਨੇ ਅੱਤਵਾਦੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
ਸੰਸਦ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 3 ਫਰਵਰੀ- ਸੰਸਦ ਵਿਚ ਅੱਜ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਬੀ.ਐੱਸ.ਐੱਫ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ ਸੁੱਟਿਆ, ਤਿੰਨ ਪੈਕਟ ਹੈਰੋਇਨ ਬਰਾਮਦ
. . .  about 1 hour ago
ਚੋਗਾਵਾਂ, 3 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਬੀ.ਪੀ.ਓ. ਰੀਅਰ ਕੱਕੜ ਚੌਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਡਰੋਨ ਤੇ ਗੋਲੀਆਂ ਦਾਗ ਕੇ ਹੇਠਾਂ ਸੁੱਟ...
ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਦੋਸ਼ੀ ਦਿੱਲੀ ਦੇ ਰੋਹਿਣੀ ਤੋਂ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 3 ਜਨਵਰੀ-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਠਭੇੜ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਨਾਂ ਦੋਸ਼ੀਆਂ ਨੂੰ ਰੋਹਿਣੀ ਇਲਾਕੇ 'ਚ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ।
ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਨੇ ਬਾਥਰੂਮ ’ਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ
. . .  about 1 hour ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਵਲੋਂ ਬਾਥਰੂਮ ’ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ, ਜਿਸ ਨੂੰ ਜੇਲ੍ਹ ਸਟਾਫ਼ ਵਲੋਂ ਸਿਵਲ ਹਸਪਤਾਲ ਦੇ ਮੁਰਦਾ ਘਰ...
ਮਹਿੰਗਾਈ ਦੀ ਮਾਰ ! ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
. . .  about 2 hours ago
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ
. . .  about 3 hours ago
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ 92 ਸਾਲ ਦੀ ਉਮਰ 'ਚ ਦਿਹਾਂਤ
. . .  about 4 hours ago
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਪੰਜਾਬ / ਜਨਰਲ

ਕੇਜਰੀਵਾਲ ਨੇ ਕੱਚੇ ਅਧਿਆਪਕਾਂ ਦੇ ਧਰਨੇ 'ਚ ਪੁੱਜ ਕੇ ਸੇਵਾਵਾਂ ਰੈਗੂਲਰ ਕਰਨ ਦਾ ਦਿੱਤਾ ਭਰੋਸਾ

ਪੰਜਾਬੀਆਂ ਨੂੰ 'ਆਮ ਆਦਮੀ ਪਾਰਟੀ' ਨੂੰ ਇਕ ਮੌਕਾ ਦੇ ਕੇ ਦੇਖਣ ਦੀ ਕੀਤੀ ਅਪੀਲ

ਐੱਸ. ਏ. ਐੱਸ. ਨਗਰ, 27 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਥਾਨਕ ਫੇਜ਼-8 ਸਥਿਤ ਵਿੱਦਿਆ ਭਵਨ ਅੱਗੇ ਜਾਰੀ ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਵਾਲੇ ਪੱਕੇ ਧਰਨੇ 'ਚ ਪਹੁੰਚ ਕੇ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ

ਅੰਮਿ੍ਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)¸ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਗਾਜ਼ੀਪੁਰ ਬਾਰਡਰ 'ਤੇ ਕਰੀਬ ਇਕ ਸਾਲ ਤੋਂ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਨਾਲ ਸਬੰਧਤ ਕਿਸਾਨ ਆਗੂ ਰਕੇਸ਼ ਟਿਕੈਤ ਅੱਜ ਆਪਣੀ ਪੰਜਾਬ ਫੇਰੀ ...

ਪੂਰੀ ਖ਼ਬਰ »

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ਼ੋ੍ਰਮਣੀ ਕਮੇਟੀ ਵਲੋਂ ਸ਼ਹੀਦੀ ਸਭਾ ਦੌਰਾਨ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਆਉਣ ਦਾ ਸੱਦਾ ਸਵੀਕਾਰ ਕੀਤਾ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਵਿੰਦਰ ਮੌਦਗਿਲ)-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ੍ਹ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਜਿੱਥੇ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ | ਸ਼੍ਰੋਮਣੀ ...

ਪੂਰੀ ਖ਼ਬਰ »

ਜਲਦ ਬਣੇਗਾ ਰਾਜ ਭਾਸ਼ਾ ਕਮਿਸ਼ਨ ਤੇ ਲਾਇਬ੍ਰੇਰੀ ਐਕਟ- ਪਰਗਟ ਸਿੰਘ

ਜਲੰਧਰ, 27 ਨਵੰਬਰ (ਜਸਪਾਲ ਸਿੰਘ, ਰਣਜੀਤ ਸਿੰਘ ਸੋਢੀ)-ਸਥਾਨਕ ਲਾਇਲਪੁਰ ਖਾਲਸਾ ਕਾਲਜ ਵਿਖੇ ਲੋਕ ਮੰਚ ਪੰਜਾਬ ਅਤੇ ਪੰਜਾਬ ਜਾਗਿ੍ਤੀ ਮੰਚ ਵਲੋਂ ਕਰਵਾਏ ਸਨਮਾਨ ਸਮਾਰੋਹ ਦੌਰਾਨ ਉਚੇਰੀ ਸਿੱਖਿਆ, ਭਾਸ਼ਾਵਾਂ, ਖੇਡਾਂ ਮਾਮਲਿਆਂ ਦੇ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਕੇਜਰੀਵਾਲ ਨੇ ਦਿੱਲੀ ਦੇ 1 ਲੱਖ ਜ਼ੀਰੋ ਬਿੱਲ ਦਿਖਾਉਂਦਿਆਂ ਚੰਨੀ ਨੂੰ ਅਜਿਹੇ ਸਿਰਫ਼ 1 ਹਜ਼ਾਰ ਦਿਖਾਉਣ ਦੀ ਦਿੱਤੀ ਚੁਣੌਤੀ

ਐੱਸ.ਏ.ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਵਲੋਂ ਮੁਫ਼ਤ ਬਿਜਲੀ ਸਕੀਮ ਤਹਿਤ ਦਿੱਲੀ ਦੇ ਇਕ ਲੱਖ ਬਿਜਲੀ ਖਪਤਕਾਰਾਂ ਨੂੰ ਜ਼ੀਰੋ ਕੀਮਤ ਦੇ ਬਿਜਲੀ ਦੇ ਬਿੱਲ ...

ਪੂਰੀ ਖ਼ਬਰ »

ਚੰਨੀ ਦੇ ਆਮਦ ਮੌਕੇ ਕੱਚੇ ਮੁਲਾਜ਼ਮ ਜਥੇਬੰਦੀਆਂ ਅਤੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਵਿਰੋਧ ਪ੍ਰਦਰਸ਼ਨ, ਕਈ ਗਿ੍ਫ਼ਤਾਰ

ਮੁੱਖ ਮੰਤਰੀ ਨੂੰ ਪਿੰਡਾਂ 'ਚੋਂ ਦੀ ਆਉਣਾ ਪਿਆ ਸਮਾਗਮ ਵਾਲੀ ਥਾਂ 'ਤੇ

ਬਰਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬਰਨਾਲਾ ਵਿਖੇ ਆਮਦ ਮੌਕੇ ਪ੍ਰੋਗਰਾਮ ਵਾਲੇ ਸਥਾਨ ਮੈਰੀਲੈਂਡ ਪੈਲੇਸ ਦੇ ਨਜ਼ਦੀਕ ਕੱਚੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਐਨ.ਐਚ.ਐਮ., ਆਂਗਣਵਾੜੀ ਵਰਕਰ, ਆਸ਼ਾ ਵਰਕਰ, ...

ਪੂਰੀ ਖ਼ਬਰ »

ਸੁਖਬੀਰ ਦਾ ਵੱਡਾ ਦਾਅਵਾ

ਬੇਅਦਬੀ ਦਾ ਕੇਸ ਹੱਲ ਕਰਨ ਦੇ ਨੇੜੇ ਸੀ ਅਕਾਲੀ ਸਰਕਾਰ, ਲੋਕਾਂ ਦੇ ਦਬਾਅ ਹੇਠ ਸੀ.ਬੀ.ਆਈ. ਨੂੰ ਸੌਂਪੀ ਜਾਂਚ

ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਬੇਅਦਬੀ ਦੇ ਗੰਭੀਰ ਮਸਲੇ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਸਿਆਸਤ ਜਾਰੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਸ ਮਾਮਲੇ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਮਾਮਲਾ 2 ਵਿਦੇਸ਼ੀ ਹੱਥ ਗੋਲਿਆਂ ਤੇ 2 ਪਿਸਤੌਲਾਂ ਸਮੇਤ ਨੌਜਵਾਨ ਦੀ ਗਿ੍ਫਤਾਰੀ ਦਾ

ਪੁਛਗਿੱਛ ਲਈ 2 ਦਿਨ ਦਾ ਹੋਰ ਲਿਆ ਪੁਲਿਸ ਰਿਮਾਂਡ ਹੈਰੀ ਇੰਗਲੈਂਡ ਦਾ ਨਾਂਅ ਆਇਆ ਸਾਹਮਣੇ

ਅੰਮਿ੍ਤਸਰ, 27 ਨਵੰਬਰ (ਰੇਸ਼ਮ ਸਿੰਘ)- ਦੋ ਵਿਦੇਸ਼ੀ ਹੱਥ ਗੋਲਿਆਂ ਤੇ ਦੋ ਪਿਸਤੌਲਾਂ ਸਮੇਤ ਗਿ੍ਫਤਾਰ ਕੀਤੇ ਸਿੱਖ ਨੌਜਵਾਨ ਦਾ ਵਿਸ਼ੇਸ਼ ਅਪਰੇਸ਼ਨ ਸੈਲ ਦੀ ਪੁਲਿਸ ਵਲੋਂ ਅੱਜ 2 ਦਿਨ ਦਾ ਹੋਰ ਰਿਮਾਂਡ ਲੈ ਲਿਆ ਗਿਆ ਹੈ | ਪੁਲਿਸ ਅਨੁਸਾਰ ਖਾੜਕੂਵਾਦ ਨੂੰ ਮੁੜ ਸੁਰਜੀਤ ...

ਪੂਰੀ ਖ਼ਬਰ »

ਕਾਂਗਰਸ ਤੇ ਆਮ ਆਦਮੀ ਪਾਰਟੀ ਪੰਜਾਬ ਹਿਤੈਸ਼ੀ ਨਹੀਂ- ਬਾਦਲ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਇਕ ਕਾਲਜ ਦੇ ਸਮਾਗਮ ਵਿਚ ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਮਾਮੇ ਵਲੋਂ ਭਾਣਜੀ ਦਾ ਕਤਲ

ਪਟਿਆਲਾ, 27 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੀ ਤੇਜਬਾਗ ਕਾਲੋਨੀ ਵਿਖੇ ਮਾਮੇ ਵਲੋਂ ਤਿੰਨ ਸਾਲਾ ਭਾਣਜੀ ਦਾ ਕਤਲ ਕਰ ਦਿੱਤਾ ਗਿਆ | ਕਰੀਬ 11 ਵਜੇ ਬੱਚੀ ਮਾਹਿਰਾ (ਵਾਸੀ ਕਪੂਰਥਲਾ) ਦੇ ਕਤਲ ਹੋਣ ਸੂਚਨਾ ਮਿਲਦਿਆਂ ਹੀ ਥਾਣਾ ਕੋਤਵਾਲੀ ਦੀ ਪੁਲਿਸ ਅਤੇ ਫੌਰੈਸਿਕ ...

ਪੂਰੀ ਖ਼ਬਰ »

ਭਾਰਤੀ ਖੇਤਰ 'ਚ ਦਾਖ਼ਲ ਹੋਏ ਪਾਕਿ ਨੌਜਵਾਨ ਨੂੰ ਬੀ.ਐੱਸ.ਐੱਫ. ਨੇ ਪਾਕਿ ਰੇਂਜਰਾਂ ਹਵਾਲੇ ਕੀਤਾ

ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਰਾਤ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਸ਼ਾਹਪੁਰ ਨੇੜੇ ਗਲਤੀ ਨਾਲ ਭਾਰਤੀ ਖੇਤਰ 'ਚ ਦਾਖਲ ਹੋਏ ਨੌਜਵਾਨ ਨੂੰ ਬੀ.ਐੱਸ.ਐੱਫ. ਜਵਾਨਾਂ ਵਲੋਂ ਕਾਬੂ ਕਰਕੇ ਪੁੱਛਗਿੱਛ ਕਰਨ ਤੋਂ ਬਾਅਦ ਦੇਰ ...

ਪੂਰੀ ਖ਼ਬਰ »

ਵਿਅਕਤੀ ਦਾ ਗੁਪਤ ਅੰਗ ਕੱਟਣ ਵਾਲਾ ਰਹਿਮ ਦਾ ਹੱਕਦਾਰ ਨਹੀਂ- ਹਾਈਕੋਰਟ

ਚੰਡੀਗੜ੍ਹ, 27 ਨਵੰਬਰ (ਬਿ੍ਜੇਂਦਰ ਗੌੜ)- ਹਾਈਕੋਰਟ ਨੇ ਇਕ ਅਹਿਮ ਫ਼ੈਸਲੇ ਵਿਚ ਕਿਹਾ ਹੈ ਕਿ ਕਿਸੇ ਵਿਅਕਤੀ ਦਾ ਗੁਪਤ ਅੰਗ ਕੱਟਣ ਵਰਗਾ ਕੰਮ ਕਰਨ ਵਾਲਾ ਮੁਲਜ਼ਮ ਰਹਿਮ ਦਾ ਹੱਕਦਾਰ ਨਹੀਂ | ਮੌਜੂਦਾ ਮਾਮਲੇ ਵਿਚ ਦੋਸ਼ ਮੁਤਾਬਕ ਮੁਲਜ਼ਮ (ਪਟੀਸ਼ਨਰ) ਨੇ ਇਕ ਨੌਜਵਾਨ ਦਾ ...

ਪੂਰੀ ਖ਼ਬਰ »

ਬੇਅਦਬੀ, ਨਸ਼ਿਆਂ ਤੇ ਲੁੱਟ-ਖਸੁੱਟ ਦਾ ਪੂਰਾ ਹਿਸਾਬ ਕਰਾਂਗੇ- ਚੰਨੀ

ਕੈਪਟਨ, ਬਾਦਲ ਪਰਿਵਾਰ ਤੇ ਕੇਜਰੀਵਾਲ 'ਤੇ ਸਾਧੇ ਨਿਸ਼ਾਨੇ

ਬਰਨਾਲਾ/ਧਨੌਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ, ਜਤਿੰਦਰ ਸਿੰਘ ਧਨੌਲਾ, ਚੰਗਾਲ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਬਰਨਾਲਾ ਦੇ ਇੰਚਾਰਜ ਅਤੇ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਦੇਖਰੇਖ ਹੇਠ ਸਥਾਨਕ ਮੈਰੀਲੈਂਡ ਰੈਸਟੋਰੈਂਟ ਵਿਖੇ ਕੀਤੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪਿਛਲੇ ਚਾਰ ਸਾਲਾਂ ਦਾ ਕੰਮ ਚਾਰ ਮਹੀਨਿਆਂ 'ਚ ਕੀਤਾ ਜਾਣਾ ਹੈ, ਜਿਸ ਦੇ ਚਲਦਿਆਂ ਜਿੱਥੇ ਪੰਜਾਬ ਦੇ ਅਹਿਮ ਮਸਲਿਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦਿੰਦਿਆਂ ਰੇਤ ਮਾਫ਼ੀਆ, ਟਰਾਂਸਪੋਰਟ ਮਾਫ਼ੀਆ ਅਤੇ ਹੁਣ ਕੇਬਲ ਮਾਫ਼ੀਆ 'ਤੇ ਲਗਾਮ ਕੱਸੀ ਗਈ ਹੈ
ਉੱਥੇ ਅਜੇ ਪੰਜਾਬ ਦੀ ਅਹਿਮ ਮੁੱਦਿਆਂ ਬੇਅਦਬੀ, ਨਸ਼ਿਆਂ ਅਤੇ ਬਾਦਲ ਪਰਿਵਾਰ ਵਲੋਂ ਕੀਤੀ ਲੁੱਟ-ਖਸੁੱਟ ਦਾ ਹਿਸਾਬ ਕਰਨਾ ਬਾਕੀ ਹੈ | ਉਨ੍ਹਾਂ ਕਿਹਾ ਕਿ ਅਗਲਾ ਨਿਸ਼ਾਨਾ ਟਰੱਕ ਯੂਨੀਅਨਾਂ ਬਹਾਲ ਕਰ ਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ | ਚੰਨੀ ਨੇ ਕਿਹਾ ਕਿ ਮੋਦੀ, ਬਾਦਲ ਅਤੇ ਕੈਪਟਨ ਇੱਕ ਕੜੀ ਹਨ, ਜਿਹੜੇ ਪੰਜਾਬ ਦੀ ਕਿਸਾਨੀ ਦੇ ਗਲੇ ਨੂੰ ਜਕੜਨਾ ਚਾਹੁੰਦੇ ਹਨ | ਇਸ ਲਈ ਐਮ.ਐਸ.ਪੀ. ਦੀ ਗਾਰੰਟੀ ਜ਼ਰੂਰੀ ਹੈ | ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤੁਲਨਾ ਕਾਲੇ ਅੰਗਰੇਜ਼ਾਂ ਨਾਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਤਾਂ ਮੁਗ਼ਲਾਂ ਅਤੇ ਅੰਗਰੇਜ਼ਾਂ ਨੂੰ ਨਹੀਂ ਝੱਲਿਆ, ਹੁਣ ਇਹ ਦਿੱਲੀ ਵਾਲੇ ਕਾਲੇ ਅੰਗਰੇਜ਼ ਪੰਜਾਬ ਵਿਚ ਆ ਕੇ ਰਾਜ ਕਰਨਗੇ ਜੋ ਸਿਰਫ਼ ਲੋਕਾਂ ਨੂੰ ਝੂਠੇ ਵਾਅਦੇ ਕਰ ਕੇ ਗੁਮਰਾਹ ਕਰਦੇ ਹਨ | ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਪਿਛਲੇ ਮੁੱਖ ਮੰਤਰੀ ਪਤਾ ਨਹੀਂ ਫਾਰਮ ਹਾਊਸਾਂ ਵਿਚ ਬੈਠ ਕੇ ਕੀ ਕਰਦੇ ਸਨ | ਸਮਾਗਮ ਦੌਰਾਨ ਮੁੱਖ ਮੰਤਰੀ ਵਲੋਂ ਹਲਕਾ ਬਰਨਾਲਾ ਦੇ ਵਿਕਾਸ ਲਈ 25 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਅਤੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਉਨ੍ਹਾਂ ਦੇ ਵੱਡੇ ਭਰਾ ਹਨ ਤੇ ਉਹ ਚੰਗੀ ਸਲਾਹ ਲਈ ਢਿੱਲੋਂ ਨਾਲ ਸੰਪਰਕ ਕਰਦੇ ਹਨ | ਇਸ ਤੋਂ ਪਹਿਲਾਂ ਕੇਵਲ ਸਿੰਘ ਢਿੱਲੋਂ ਵਲੋਂ ਮੁੱਖ ਮੰਤਰੀ ਤੇ ਆਏ ਲੋਕਾਂ ਨੂੰ ਜੀ ਆਇਆਂ ਨੂੰ ਕਿਹਾ ਗਿਆ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ, ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਚੇਅਰਮੈਨ ਮੱਖਣ ਸ਼ਰਮਾ, ਚੇਅਰਮੈਨ ਜੀਵਨ ਬਾਂਸਲ, ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣ ਵਾਸੀਆ, ਮੀਤ ਪ੍ਰਧਾਨ ਨਰਿੰਦਰ ਨੀਟਾ, ਰਜਨੀਸ਼ ਕੁਮਾਰ ਆਲੂ, ਜ਼ਿਲ੍ਹਾ ਯੂਥ ਪ੍ਰਧਾਨ ਹਰਦੀਪ ਸਿੰਘ ਸੋਢੀ, ਬੀਬੀ ਸੁਖਜੀਤ ਕੌਰ ਸੁੱਖੀ, ਸਰਬਣ ਸਿੰਘ ਵੱਡਾ ਲਾਣਾ, ਸਤਨਾਮ ਸਿੰਘ ਪੱਤੀ ਸੇਖਵਾਂ, ਭੁਪਿੰਦਰ ਸਿੰਘ ਝਲੂਰ, ਬੀਬੀ ਰੂਪੀ ਕੌਰ, ਪਰਮਜੀਤ ਸਿੰਘ ਜੌਂਟੀ ਮਾਨ, ਮੰਗਤ ਰਾਏ ਮੰਗਾ, ਵਰੁਣ ਬੱਤਾ, ਰਾਜੀਵ ਗੁਪਤਾ ਲੂਬੀ, ਜਸਪਾਲ ਸਿੰਘ ਗਾਂਧੀ ਜਾਗਲ, ਹਰਦੀਪ ਸਿੰਘ ਜਾਗਲ, ਸੁਰਜੀਤ ਸਿੰਘ ਝਲੂਰ, ਧੰਨਾ ਸਿੰਘ ਗਰੇਵਾਲ, ਜਸਮੇਲ ਸਿੰਘ ਡੈਅਰੀਵਾਲਾ ਤੋਂ ਇਲਾਵਾ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |
ਬਲਵੀਰ ਸਿੰਘ ਸਿੱਧੂ ਨੂੰ ਝੂਠ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ- ਵਿਧਾਇਕ ਮੀਤ ਹੇਅਰ
ਬਰਨਾਲਾ, (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬਰਨਾਲਾ ਫੇਰੀ ਮੌਕੇ ਸਾਬਕਾ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਵਲੋਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਲਈ ਉਤਾਵਲੇ ਹੋਣ ਦੇ ਦਿੱਤੇ ਭਾਸ਼ਣ ਦਾ ਵਿਧਾਇਕ ਮੀਤ ਹੇਅਰ ਨੇ ਪੁਰਜ਼ੋਰ ਖੰਡਨ ਕੀਤਾ | ਮੀਤ ਹੇਅਰ ਨੇ ਕਿਹਾ ਕਿ ਸਿੱਧੂ ਨੂੰ ਝੂਠ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ, ਜੇਕਰ ਉਨ੍ਹਾਂ ਕੋਲ ਇਸ ਸਬੰਧੀ ਕੋਈ ਸਬੂਤ ਹੈ ਤਾਂ ਸਾਹਮਣੇ ਲੈ ਕੇ ਆਉਣ | ਉਨ੍ਹਾਂ ਇਹ ਵੀ ਕਿ ਉਹ ਪਹਿਲਾਂ ਵੀ ਝਾੜੂ ਚੋਣ ਨਿਸ਼ਾਨ 'ਤੇ ਚੋਣ ਜਿੱਤੇ ਸਨ ਅਤੇ ਹੁਣ ਵੀ ਝਾੜੂ ਦੇ ਚੋਣ ਨਿਸ਼ਾਨ 'ਤੇ ਚੋਣ ਲੜ ਕੇ ਜਿੱਤ ਹਾਸਲ ਕਰਨਗੇ, ਚਾਹੇ ਖ਼ੁਦ ਬਲਵੀਰ ਸਿੰਘ ਸਿੱਧੂ ਕਾਂਗਰਸ ਦੀ ਟਿਕਟ 'ਤੇ ਬਰਨਾਲਾ ਤੋਂ ਚੋਣ ਲੜ ਕੇ ਦੇਖ ਲਵੇ |
ਭਗਵੰਤ ਮਾਨ ਸਮੇਤ ਕਈ 'ਆਪ' ਵਿਧਾਇਕ ਕਾਂਗਰਸ 'ਚ ਆਉਣ ਲਈ ਉਤਾਵਲੇ-ਬਲਵੀਰ ਸਿੰਘ ਸਿੱਧੂ
ਸਮਾਗਮ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਨੂੰ ਇਹ ਪਤਾ ਲੱਗ ਗਿਆ ਕਿ ਉਸ ਨੂੰ ਮੁੱਖ ਮੰਤਰੀ ਨਹੀਂ ਐਲਾਨ ਰਹੇ ਤਾਂ ਉਹ ਕਾਂਗਰਸ ਪਾਰਟੀ ਵਿਚ ਛਾਲ ਮਾਰਨ ਲਈ ਤਿਆਰ ਬੈਠਾ ਹੈ | ਇਸੇ ਤਰ੍ਹਾਂ ਹੀ ਉਨ੍ਹਾਂ ਹਲਕਾ ਬਰਨਾਲਾ ਦੇ ਆਪ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਉਹ ਵੀ ਕਾਂਗਰਸ ਪਾਰਟੀ ਵਿਚ ਆਉਣ ਲਈ ਉਤਾਵਲਾ ਹੈ | ਸਿੱਧੂ ਦੇ ਇਸ ਭਾਸ਼ਣ ਨੇ ਜ਼ਿਲ੍ਹਾ ਬਰਨਾਲਾ ਦੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਕਿਸਾਨ ਅੰਦੋਲਨ 'ਚ ਜੂਝਣ ਵਾਲੇ ਕੇਂਦਰ ਸਰਕਾਰ ਤੋਂ 'ਨਾਂਹ' ਸੁਣਨ ਲਈ ਨਹੀਂ ਬੈਠੇ-ਟਿਕੈਤ

ਰਾਜਾਸਾਂਸੀ, 27 ਨਵੰਬਰ (ਹੇਰ)-ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਪੂੰਜੀਪਤੀਆਂ ਦੀ ਹੱਥ ਠੋਕਾ ਬਣੀ ਮੋਦੀ ਸਰਕਾਰ ਵਲੋਂ ਅੰਨਦਾਤਾ ਨੂੰ ਭਿਖਾਰੀ ਬਣਾਉਣ ਲਈ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਾਮਿਲ ਲੋਕ 'ਨਾਂਹ' ਸੁਣ ...

ਪੂਰੀ ਖ਼ਬਰ »

ਸੁਖਬੀਰ ਅੱਜ ਕਰਨਗੇ ਪਾਰਟੀ ਨਾਲ ਸੰਬੰਧਿਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ ਅਹਿਮ ਮੀਟਿੰਗ

ਅੰਮਿ੍ਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)¸ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ੋ੍ਰਮਣੀ ਕਮੇਟੀ ਪ੍ਰਧਾਨ ਤੇ ਹੋਰਨਾਂ ਅਹੁਦੇਦਾਰਾਂ ਦੀ ਚੋਣ ਤੋਂ ਇਕ ਦਿਨ ਪਹਿਲਾਂ 28 ਨਵੰਬਰ ਨੂੰ ਪਾਰਟੀ ਨਾਲ ਸਬੰਧਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ ...

ਪੂਰੀ ਖ਼ਬਰ »

ਸਿੱਧੂ ਵਲੋਂ ਛੱਡੇ ਤੀਰਾਂ 'ਚ ਲਗਾਤਾਰ ਘਿਰ ਰਹੀ ਹੈ ਚੰਨੀ ਸਰਕਾਰ

ਕਿਤੇ ਸੂਬਾ ਪ੍ਰਧਾਨ ਦੀ ਤੀਰਅੰਦਾਜ਼ੀ ਨਾਲ ਹੀ ਨਾ ਡੁੱਬ ਜਾਵੇ ਕਾਂਗਰਸ ਦੀ 2022 ਵਿਧਾਨ ਸਭਾ ਚੋਣਾਂ ਦੀ ਬੇੜੀ

ਸੰਗਰੂਰ, 27 ਨਵੰਬਰ (ਧੀਰਜ ਪਸ਼ੌਰੀਆ)- ਨਵਜੋਤ ਸਿੰਘ ਸਿੱਧੂ ਦੇ ਜਿਹੜੇ ਤੀਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਮੁੱਖ ਮੰਤਰੀ ਦੀ ਕੁਰਸੀ ਦੀ ਬਲੀ ਲਈ ਸੀ, ਉਨ੍ਹਾਂ ਹੀ ਤੀਰਾਂ ਨੇ ਹੁਣ ਲਗਾਤਾਰ ਚਰਨਜੀਤ ਸਿੰਘ ਚੰਨੀ ਨੂੰ ਘੇਰਿਆ ਹੋਇਆ ਹੈ, ਭਾਵ ਮੁੱਦੇ ਉਹੀ ਹਨ ਜੋ ਨਵਜੋਤ ...

ਪੂਰੀ ਖ਼ਬਰ »

ਪਾਕਿ ਦੇ ਗੁਰਦੁਆਰਾ ਸ੍ਰੀ ਹਰਿਕਿਸ਼ਨ ਸਾਹਿਬ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਅੰਮਿ੍ਤਸਰ, 27 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਕਾਸ਼ਮੋਰ ਦੀ ਤਹਿਸੀਲ ਕਰਮਪੁਰ ਦੇ ਪਿੰਡ ਕੋਟ ਮੀਰ ਬਦਣ ਖ਼ਾਨ ਬਜਾਰਾਣੀ ਵਿਖੇ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਜ਼ਿਲ੍ਹਾ ਕੈਪਟਨ ਨੇ ਨਹੀਂ, ਸਗੋਂ ਰਾਹੁਲ ਗਾਂਧੀ ਨੇ ਬਣਾਇਆ-ਮੁਹੰਮਦ ਮੁਸਤਫ਼ਾ

ਮਲੇਰਕੋਟਲਾ, 27 ਨਵੰਬਰ (ਪਰਮਜੀਤ ਸਿੰਘ ਕੁਠਾਲਾ)- ਮਲੇਰਕੋਟਲਾ ਨੂੰ ਪੰਜਾਬ ਦਾ 27ਵਾਂ ਜ਼ਿਲ੍ਹਾ ਬਣਾਏ ਜਾਣ ਦੇ ਸਰਕਾਰੀ ਫ਼ੈਸਲੇ ਪਿੱਛੇ ਮਲੇਰਕੋਟਲਾ ਹਾਊਸ ਦੀ ਵੱਡੀ ਕੁਰਬਾਨੀ ਦਾ ਖ਼ੁਲਾਸਾ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ...

ਪੂਰੀ ਖ਼ਬਰ »

3 ਰਿਫਊਜ਼ਲ ਦੇ ਬਾਅਦ ਲੱਗਿਆ ਕੈਨੇਡਾ ਸਟੱਡੀ ਵੀਜ਼ਾ

ਜਲੰਧਰ, 27 ਨਵੰਬਰ (ਅ.ਬ.)- 3 ਰਿਫਊਜ਼ਲ ਹੋਣ ਦੇ ਬਾਵਜੂਦ ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਨਵਜੋਤ ਕੌਰ ਦਾ ਪਾਯੋਨੀਅਰ ਇੰਮੀਗ਼੍ਰੇਸ਼ਨ ਦੇ ਮਾਹਿਰ ਡਾ. ਰਵੀ ਗਰਗ ਦੁਆਰਾ ਕੈਨੇਡਾ ਸਟੱਡੀ ਵੀਜ਼ਾ ਲਗਾ ਕੇ ਸੁਪਨਾ ਸਾਕਾਰ ਕੀਤਾ ਗਿਆ | ਨਵਜੋਤ ਕੌਰ ਦਾ ਕਹਿਣਾ ਹੈ ਕਿ ਉਹ ਡਾ. ...

ਪੂਰੀ ਖ਼ਬਰ »

ਪਿਰਾਮਿਡ ਕਾਲਜ ਨੇ ਅੰਡਰਗਰੈਜੂਏਟ ਕੋਰਸਾਂ ਲਈ ਯੂਨੀਵਰਸਿਟੀ ਆਫ ਕੈਨੇਡਾ ਵੈਸਟ ਨਾਲ ਸਮਝੌਤਾ ਕੀਤਾ

ਜਲੰਧਰ, 27 ਨਵੰਬਰ (ਅ.ਬ.)- ਪਿਰਾਮਿਡ ਕਾਲਜ ਆਫ਼ ਬਿਜ਼ਨਸ ਐਂਡ ਟੈਕਨਾਲੋਜੀ ਨੇ ਯੂਨੀਵਰਸਿਟੀ ਕੈਨੇਡਾ ਵੈਸਟ ਦੇ ਨਾਲ ਇੱਕ ਸਮਝੌਤਾ ਪੱਤਰ 'ਤੇ ਹਸਤਾਖਰ ਕੀਤੇ ਹਨ ਜਿਸ ਨਾਲ ਹੁਣ ਪਿਰਾਮਿਡ ਕਾਲਜ ਦੇ ਵਿਦਿਆਰਥੀ ਕੈਨੇਡਾ 'ਚ ਯੂਨੀਵਰਸਿਟੀ ਕੈਨੇਡਾ ਵੈਸਟ ਵਿਖੇ ਆਪਣੇ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਵਿਦਿਆਰਥਣ ਦਾ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਖੇਤਰ ਵਿਚ ਆਪਣੀਆਂ ਵਧੀਆ ...

ਪੂਰੀ ਖ਼ਬਰ »

ਟਿੱਚ ਸਮਝਦਾ ਹੈ ਪੰਜਾਬ ਦਾ ਖੇਡ ਵਿਭਾਗ ਮੁੱਖ ਮੰਤਰੀ ਦੇ ਹੁਕਮਾਂ ਨੂੰ . . .

ਜਲੰਧਰ, 27 ਨਵੰਬਰ (ਸਾਬੀ)- ਪੰਜਾਬ ਖੇਡ ਵਿਭਾਗ ਨੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ 'ਚ ਡਾਇਰੈਕਟਰ ਟਰੇਨਿੰਗ ਤੇ ਪਾਠਕ੍ਰਮ ਦੀ ਪੋਸਟ ਭਰਨ ਲਈ ਪੂਰੀ ਵਿਉਂਤਬੰਦੀ ਕਰ ਲਈ ਹੈ ਤੇ ਬੇਸ਼ੱਕ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ 9 ਨਵੰਬਰ 2021 ਨੂੰ ਇਕ ਪੱਤਰ ਜਾਰੀ ਕੀਤਾ ਸੀ ...

ਪੂਰੀ ਖ਼ਬਰ »

ਸੰਨ 1962 ਤੋਂ ਬਾਅਦ ਮਾਝਾ ਖੇਤਰ ਦੇ ਕਿਸੇ ਸ਼ੋ੍ਰਮਣੀ ਕਮੇਟੀ ਮੈਂਬਰ ਸਿਰ ਨਹੀਂ ਸਜਿਆ ਮਿੰਨੀ ਸਿੱਖ ਪਾਰਲੀਮੈਂਟ ਦੀ ਪ੍ਰਧਾਨਗੀ ਦਾ ਤਾਜ

ਪਹਿਲੇ ਚਾਰ ਦਹਾਕਿਆਂ ਦੌਰਾਨ ਮਾਝਾ ਖੇਤਰ ਦੇ 11 ਦੇ ਕਰੀਬ ਆਗੂ ਨਿਭਾ ਚੁੱਕੇ ਹਨ ਪ੍ਰਧਾਨ ਵਜੋਂ ਅਹਿਮ ਸੇਵਾਵਾਂ

ਜਸਵੰਤ ਸਿੰਘ ਜੱਸ ਅੰਮਿ੍ਤਸਰ, 27 ਨਵੰਬਰ ¸1920 ਵਿਚ ਹੋਂਦ ਵਿਚ ਆਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਤੋਂ ਲੈ ਕੇ 101 ਵਰਿ੍ਹਆਂ ਦੌਰਾਨ ਸਿੱਖ ਪੰਥ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਇਸ ਮਹਾਨ ਸੰਸਥਾ ਦੇ ਪ੍ਰਧਾਨਾਂ ਦੀ 43 ਵਾਰ ਚੋਣ ਹੋ ...

ਪੂਰੀ ਖ਼ਬਰ »

ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸ ਵਲੋਂ ਪੰਜਾਬ ਦੇ ਦੋ ਰੀਅਲ ਅਸਟੇਟ ਡਿਵੈਲਪਰਾਂ 'ਤੇ ਛਾਪੇਮਾਰੀ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵਲੋਂ 16 ਨਵੰਬਰ ਨੂੰ ਲੁਧਿਆਣਾ ਵਿਖੇ ਰੀਅਲ ਅਸਟੇਟ ਡਿਵੈਲਪਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ | ਜਿਸ ਸਬੰਧੀ ਅੱਜ ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸ (ਸੀ. ਬੀ. ਡੀ. ਟੀ.) ਵਲੋਂ ਜਾਰੀ ਸੂਚਨਾ ਅਨੁਸਾਰ ...

ਪੂਰੀ ਖ਼ਬਰ »

ਲਾਹੌਰ ਆਪਣੀ ਪਤਨੀ ਦਾ ਨਿਕਾਹ ਕਰਾਉਣ ਪਹੁੰਚੇ ਕੋਲਕਾਤਾ ਦੇ ਜੋੜੇ ਨੂੰ ਜਥੇ ਨਾਲ ਭੇਜਿਆ ਵਾਪਸ

ਅੰਮਿ੍ਤਸਰ, 27 ਨਵੰਬਰ (ਸੁਰਿੰਦਰ ਕੋਛੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਗਏ ਜਥੇ ਦੀ ਵਾਪਸੀ 'ਚ ਸ਼ਾਮਿਲ ਕੋਲਕਾਤਾ ਦੇ ਇਕ ਜੋੜੇ ਦੀ ਫਿਲਮੀ ਕਹਾਣੀ ਨੇ ਭਾਰਤ ਪਾਕਿ ਸੁਰੱਖਿਆ ਏਜੰਸੀਆਂ ਸਮੇਤ ਹਾਜ਼ਰ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਚੱਲ ਰਿਹਾ ਰੋਸ ਧਰਨਾ ਤੇ ਹੜਤਾਲ ਵਾਪਸ

ਪਟਿਆਲਾ, 27 ਨਵੰਬਰ (ਧਰਮਿੰਦਰ ਸਿੰਘ ਸਿੱਧੂ)-11 ਨਵੰਬਰ ਤੋਂ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਵੱਖ-ਵੱਖ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਬਿਜਲੀ ਮੁਲਾਜ਼ਮਾਂ ਦੇ ਸੰਘਰਸ਼ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਚੌਥੇ ਗੇੜ ਦੀ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਦੀ ਸੁਰੱਖਿਆ ਦੀ ਮੰਗ 'ਤੇ ਹਾਈਕੋਰਟ ਦੇ ਆਦੇਸ਼

ਚੰਡੀਗੜ੍ਹ, 27 ਨਵੰਬਰ (ਬਿ੍ਜੇਂਦਰ ਗੌੜ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪ੍ਰੇਮੀ ਜੋੜੇ ਦੀ ਸੁਰੱਖਿਆ ਦੀ ਮੰਗ 'ਤੇ ਸੁਣਵਾਈ ਕਰਦਿਆਂ ਅਹਿਮ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੀ ਲਾੜੀ ਜੇਕਰ ਵਿਆਹ ਦੌਰਾਨ ਨਾਬਾਲਗ ਹੋਵੇ ਤਾਂ ਉਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX