ਮਹਿਲ ਕਲਾਂ, 27 ਨਵੰਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ 24 ਘੰਟੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ, ਪਰ ਫਿਰ ਵੀ ਕੁੱਝ ਜਥੇਬੰਦੀਆਂ ਵਾਲੇ ਉਨ੍ਹਾਂ ਦੇ ਪੋ੍ਰਗਰਾਮਾਂ 'ਚ ਖਲਲ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਅਸੀਂ ਉਨ੍ਹਾਂ ਨੂੰ ਦੱਸਣਾ ਚਾਹੁੰਦੇ ...
ਤਪਾ ਮੰਡੀ, 27 ਨਵੰਬਰ (ਪ੍ਰਵੀਨ ਵਰਗ)-ਤਪਾ ਦੇ ਅੰਦਰਲੇ ਬੱਸ ਸਟੈਂਡ 'ਤੇ ਪਾਣੀ ਵਾਲੀ ਟੈਂਕੀ ਨਜ਼ਦੀਕ ਉਸ ਸਮੇਂ ਪੁਲੀਸ ਪ੍ਰਸ਼ਾਸਨ ਨੂੰ ਭਾਜੜ ਪੈ ਗਈ, ਜਦੋਂ ਇਕ ਕੱਚਾ ਅਧਿਆਪਕ ਪੈਟਰੋਲ ਵਾਲੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ਦੇ ਉੱਪਰ ਚੜ੍ਹ ਗਿਆ ਅਤੇ ਬਾਕੀ ਅਧਿਆਪਕਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਲਗਾ ਦਿੱਤਾ ਅਤੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਤਪਾ ਪਹੁੰਚਣ 'ਤੇ ਉਨ੍ਹਾਂ ਵਲੋਂ ਕਾਲੀਆਂ ਝੰਡੀਆਂ ਦਿਖਾ ਕੇ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੱਚੇ ਅਧਿਆਪਕਾਂ ਕਰਮ ਸਿੰਘ ਫ਼ਰੀਦਕੋਟ, ਗੁਰਜੀਤ ਸਿੰਘ ਉਗੋਕੇ, ਸਮਰਜੀਤ ਸਿੰਘ ਮਾਨਸਾ, ਡਿੰਪਲ ਧਨੌਲਾ, ਬਲਜੀਤ ਧੌਲਾ, ਵੀਰਪਾਲ ਤਪਾ, ਵੀਰਪਾਲ ਕੁੱਬੇ, ਸੁਨੀਤਾ ਬਰਨਾਲਾ, ਪਰਮਜੀਤ ਤਾਜੋ, ਸੁਨੈਨਾ ਤਪਾ, ਮਹਿੰਦਰਪਾਲ ਛੀਨੀਵਾਲ, ਸੁਖਦੀਪ ਬਰਨਾਲਾ ਅਤੇ ਖ਼ੁਸ਼ਹਾਲ ਬਰਨਾਲਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਜਿੱਥੇ ਸੂਬੇ ਦੇ ਮੁੱਖ ਮੰਤਰੀ ਵਲੋਂ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਜਾ ਰਿਹਾ ਹੈ ਉਹ ਸਰਾਸਰ ਝੂਠਾ ਤੇ ਬੇਬੁਨਿਆਦ ਹੈ | ਉਨ੍ਹਾਂ ਕਿਹਾ ਕਿ ਅਧਿਆਪਕ ਜਥੇਬੰਦੀਆਂ ਪਿਛਲੇ ਕਾਫ਼ੀ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਨਾਲ ਵਾਰ-ਵਾਰ ਰਾਬਤਾ ਕਾਇਮ ਕਰ ਰਹੀਆਂ ਹਨ ਪ੍ਰੰਤੂ ਉਨ੍ਹਾਂ ਨੂੰ ਸਿਰਫ਼ ਝੂਠਾ ਲਾਰਾ ਹੀ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਚੰਨੀ ਨਾਲ ਉਨ੍ਹਾਂ ਦੀ ਇਕ ਮੀਟਿੰਗ 26 ਨਵੰਬਰ ਨੂੰ ਹੋਣੀ ਸੀ ਜਿਸ ਨੂੰ ਰੱਦ ਕਰ ਕੇ ਉਨ੍ਹਾਂ ਉੱਪਰ ਲਾਠੀਚਾਰਜ ਕੀਤਾ ਗਿਆ ਉਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਓਨੀ ਥੋੜ੍ਹੀ ਹੈ | ਉਨ੍ਹਾਂ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਟੇਟ ਦੀ ਜਥੇਬੰਦੀ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਮੋਰਿੰਡਾ ਅੱਗੇ ਲਗਾਤਾਰ ਡਟੀ ਹੋਈ ਹੈ | ਉੱਧਰ ਦੂਜੇ ਪਾਸੇ ਅਧਿਆਪਕਾਂ ਵਲੋਂ ਕੀਤੇ ਜਾ ਰਹੇ ਵਿਰੋਧ ਦਾ ਪਤਾ ਚੱਲਦੇ ਹੀ ਪੁਲਿਸ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਅਤੇ ਮੌਕੇ 'ਤੇ ਐਸ.ਪੀ ਜਗਜੀਤ ਸਿੰਘ ਸਰੋਆ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਜਿੱਥੇ ਪੂਰਾ ਪੁਲਿਸ ਪ੍ਰਸ਼ਾਸਨ ਟੈਂਕੀ ਉੱਪਰ ਚੜ੍ਹੇ ਅਧਿਆਪਕ ਨੂੰ ਥੱਲੇ ਉਤਾਰਨ ਅਤੇ ਸ਼ਾਂਤ ਕਰਨ 'ਚ ਜੁਟਿਆ ਹੋਇਆ ਨਜ਼ਰ ਆਇਆ |
ਟੱਲੇਵਾਲ, 27 ਨਵੰਬਰ (ਸੋਨੀ ਚੀਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਮਾਨਤਾ ਪ੍ਰਾਪਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸੀ.ਸੈ. ਸਕੂਲ ਗਹਿਲ (ਬਰਨਾਲਾ) ਇਲਾਕੇ ਦੀ ਨਾਮਵਰ ...
ਮਹਿਲ ਕਲਾਂ, 27 ਨਵੰਬਰ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਫੇਰੀ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਪਾਵਰਕੌਮ ਐਂਡ ਟਰਾਂਸਕੋ ਯੂਨੀਅਨ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ...
ਤਪਾ ਮੰਡੀ, 27 ਨਵੰਬਰ (ਵਿਜੇ ਸ਼ਰਮਾ)-ਸਥਾਨਕ ਅਗਰਵਾਲ ਧਰਮਸ਼ਾਲਾ 'ਚ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਰਾਮ ਕਥਾ ਦੇ ਪੰਜਵੇਂ ਦਿਨ ਪ੍ਰਭੂ ਸ੍ਰੀ ਰਾਮ ਜੀ ਦਾ ਵਿਆਹ ਵਿਖਾਇਆ ਗਿਆ | ਰਾਮ ਕਥਾ 'ਚ ਕਥਾਵਾਚਕ ਸਵਾਮੀ ਰਾਮਤੀਰਥ ਜੀ ਵਲੋਂ ਭਜਨਾ ਨਾਲ ਸੰਗਤਾਂ ਨੂੰ ...
ਬਰਨਾਲਾ, 27 ਨਵੰਬਰ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਦੀ ਪਿਕਟਸ ਸੋਸਾਇਟੀ ਅਧੀਨ ਰੈਗੂਲਰ ਤੌਰ 'ਤੇ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਜਾਇਜ਼ ਕਰਾਰ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਦੇ ...
ਧਨÏਲਾ, 27 ਨਵੰਬਰ (ਜਤਿੰਦਰ ਸਿੰਘ ਧਨÏਲਾ)-ਸਰਬ ਸਾਂਝਾ ਦਰਬਾਰ ਪੀਰ ਮੰਦਰ ਟਰੱਸਟ ਧਨÏਲਾ ਵਿਖੇ 22ਵਾਂ ਸਾਲਾਨਾ ਸਮਾਗਮ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਦੇਸ਼ ਵਿਦੇਸ਼ਾਂ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੇ ਸ਼ਰਧਾਲੂਆਂ ਨੇ ਦਰਬਾਰ ਪੀਰਖਾਨਾ ...
ਬਰਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਗੁਰਦੁਆਰਾ ਨਾਨਕਸਰ ਠਾਠ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ...
ਟੱਲੇਵਾਲ, 27 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਸਮੂਹ ਪਿੰਡ ਵਾਸੀਆਂ ਅਤੇ ਐਨ.ਆਰ.ਆਈਜ਼ ਦੇ ਦੇ ਸਹਿਯੋਗ ਨਾਲ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਣਾਈ ਜਾ ਰਹੀ ਦਰਸ਼ਨੀ ਡਿਊੜੀ ਦਾ ਲੈਂਟਰ ਪਾਇਆ ਗਿਆ | ਇਸ ਮੌਕੇ ਜਾਣਕਾਰੀ ...
ਬਰਨਾਲਾ, 27 ਨਵੰਬਰ (ਅਸ਼ੋਕ ਭਾਰਤੀ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਵਿਚ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੂੰ ਮੰਗ-ਪੱਤਰ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...
ਮਹਿਲ ਕਲਾਂ, 27 ਨਵੰਬਰ (ਅਵਤਾਰ ਸਿੰਘ ਅਣਖੀ)-ਬੀਤੇ ਦਿਨੀਂ ਟਿੱਕਰੀ ਬਾਰਡਰ 'ਤੇ ਮੌਤ ਦਾ ਸ਼ਿਕਾਰ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਹਰਦਾਸਪੁਰਾ ਕਿਸਾਨ ਬਲਬੀਰ ਸਿੰਘ (49) ਦਾ ਅੰਤਿਮ ਸੰਸਕਾਰ ਅੱਜ ਪਿੰਡ ਹਰਦਾਸਪੁਰਾ ਵਿਖੇ ਪੰਜਾਬ ਸਰਕਾਰ ਵਲੋਂ ਮੰਗਾਂ ਮੰਨਣ ਉਪਰੰਤ ...
ਭਦੌੜ, 27 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਸਾਖੀ ਵਾਲਾ ਭਦੌੜ ਵਿਖੇ ਜਥੇਦਾਰ ਬਲਦੇਵ ਸਿੰਘ ਚੂੰਘਾਂ ਨੇ ਲੋੜਵੰਦਾਂ ਨੂੰ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ 1 ਲੱਖ 68 ਹਜ਼ਾਰ ਰਾਸ਼ੀ ਦੇ ਚੈੱਕ ਸੌਂਪੇ ਗਏ ਅਤੇ ਵੱਖ-ਵੱਖ ...
ਧਨੌਲਾ, 27 ਨਵੰਬਰ (ਜਤਿੰਦਰ ਸਿੰਘ ਧਨੌਲਾ)-ਦਮਦਮੀ ਟਕਸਾਲ ਦੇ ਮਹਾਨ ਵਿਦਵਾਨ ਵਿੱਦਿਆ ਮਾਰਤੰਡ ਸੰਤ ਬਾਬਾ ਚੰਦਾ ਸਿੰਘ, ਸੰਤ ਬਾਬਾ ਅਜੀਤ ਸਿੰਘ ਅਤੇ ਸੰਤ ਬਾਬਾ ਮਹਾਂ ਸਿੰਘ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਗੁਰਦੁਆਰਾ ਟਿੱਬੀਸਰ ਸਾਹਿਬ ਪਿੰਡ ਕੱਟੂ ਵਿਖੇ ਬੜੀ ਹੀ ...
ਬਰਨਾਲਾ, 27 ਨਵੰਬਰ (ਅਸ਼ੋਕ ਭਾਰਤੀ)-ਰੁਜ਼ਗਾਰ ਪ੍ਰਾਪਤੀ ਤੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਿਛਲੇ 10 ਦਿਨਾਂ ਤੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਹੜਤਾਲ 'ਤੇ ਚੱਲ ਰਹੇ ਐੱਨ.ਐੱਚ.ਐੱਮ.ਕਾਮੇ, 29 ਦਿਨਾਂ ਤੋਂ ਰੁਜ਼ਗਾਰ ਦੀ ਪ੍ਰਾਪਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ...
ਧਨੌਲਾ, 27 ਨਵੰਬਰ (ਚੰਗਾਲ, ਧਨੌਲਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੈਰੀਲੈਂਡ ਰਿਜੋਰਟ ਧਨੌਲਾ ਵਿਖੇ ਆਮਦ ਨੂੰ ਲੈ ਕੇ ਠੇਕਾ ਮਜ਼ਦੂਰ ਮੁਲਾਜ਼ਮਾਂ ਅਤੇ ਕੋਰੋਨਾ ਯੋਧਿਆਂ ਵਲੋਂ ਮੈਰੀਲੈਂਡ ਪੈਲੇਸ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX