ਤਾਜਾ ਖ਼ਬਰਾਂ


ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  11 minutes ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  48 minutes ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  53 minutes ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 1 hour ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  about 1 hour ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  about 1 hour ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  1 minute ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  about 1 hour ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  1 minute ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  about 2 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  about 1 hour ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 2 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 2 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 3 hours ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  about 3 hours ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 3 hours ago
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . .  about 3 hours ago
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡਾ ਪਹੁੰਚੇ
. . .  about 4 hours ago
ਅੰਮ੍ਰਿਤਸਰ, 25 ਮਾਰਚ-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ। ਰਾਜਨਾਥ ਸਿੰਘ ਅੱਜ ਅੰਮ੍ਰਿਤਸਰ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਦਰਸ਼ਨ ਲਈ ਪਹੁੰਚਣਗੇ।
ਫਰੀਦਕੋਟ ਦੀ ਕੇਂਦਰੀ ਜੇਲ੍ਹ ਮੁੜ ਵਿਵਾਦਾਂ 'ਚ, ਮਿਲੇ 15 ਮੋਬਾਈਲ ਫ਼ੋਨ
. . .  about 4 hours ago
ਫਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 15 ਮੋਬਾਈਲ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਿਕ ਸਿਮ, ਚਾਰਜਰ ਅਤੇ ਯੋਕ ਪਾਊਚ ਵੀ ਬਰਾਮਦ ਕੀਤਾ ਗਿਆ...
ਤੇਜ਼ ਮੀਹ ਅਤੇ ਝੱਖੜ ਕਾਰਨ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਹੋਇਆ ਨੁਕਸਾਨ
. . .  1 minute ago
ਹੰਡਿਆਇਆ, 25 ਮਾਰਚ (ਗੁਰਜੀਤ ਸਿੰਘ ਖੁੱਡੀ)- ਬੀਤੀ ਰਾਤ ਆਏ ਤੇਜ਼ ਮੀਹ ਅਤੇ ਝੱਖੜ ਨੇ ਕਿਸਾਨਾਂ ਦੀਆਂ ਪੁੱਤਾਂ ਵਾਂਗੂੰ ਪਾਲੀਆਂ ਫ਼ਸਲਾਂ ਦਾ ਨੁਕਸਾਨ ਹੋਇਆ। ਹੰਡਿਆਇਆ ਇਲਾਕੇ ਵਿਚ ਬੇਮੌਸਮੀ ਮੀਂਹ ਨੇ ਕਣਕ, ਸਰੋਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਤੇ ਕਿਸਾਨਾਂ ਨੂੰ ਚਿੰਤਾ ਸਤਾਉਣ ਲੱਗੀ।
ਬੇਮੌਸਮੇ ਮੀਂਹ ਨੇ ਕਿਸਾਨਾਂ ਦਾ ਲੱਕ ਤੋੜਿਆ
. . .  about 5 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)-ਬੇਮੌਸਮੇ ਤੇਜ਼ ਮੀਂਹ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਖੇਤਾਂ 'ਚ ਪੱਕ ਰਹੀ ਸੋਨੇ ਰੰਗੀ ਕਣਕ ਦੀ ਫ਼ਸਲ ਬਰਬਾਦ ਕਰਕੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ, ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਤੰਗੀ ਦਾ ਸਤਾਇਆ ਖੁਦਕੁਸ਼ੀਆਂ...
ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ 124 ਉਮੀਦਵਾਰਾਂ ਦੀ ਲਿਸਟ
. . .  about 4 hours ago
ਨਵੀਂ ਦਿੱਲੀ, 25 ਮਾਰਚ-ਕਾਂਗਰਸ ਪਾਰਟੀ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ 124 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ’ਚ ਸਾਬਕਾ ਮੁੱਖ ਮੰਤਰੀ ਸਿਧਰਮਈਆ ਅਤੇ ਸੂਬਾ ਪਾਰਟੀ ਪ੍ਰਧਾਨ ਡੀ.ਕੇ. ਸ਼ਿਵਕੁਮਾਰ ਦੇ ਨਾਂ ਮੌਜੂਦ ਹਨ।
ਕਿਸਾਨਾਂ ਲਈ ਵੈਰੀ ਬਣ ਬਹੁੜਿਆਂ ਰੱਬ, ਬੇਮੌਸਮੀ ਮੀਂਹ ਨੇ ਕਿਸਾਨਾਂ ਦੀ ਪੱਕੀ ਫ਼ਸਲ ਕੀਤੀ ਤਬਾਹ
. . .  about 5 hours ago
ਬਾਘਾ ਪੁਰਾਣਾ, 25 ਮਾਰਚ (ਕ੍ਰਿਸ਼ਨ ਸਿੰਗਲਾ)-ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਪਿਛਲੇ ਕਈ ਦਿਨਾਂ ਤੋਂ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਹੈ, ਰੁਕ-ਰੁਕ ਕੇ ਮੀਂਹ ਵੀ ਪੈ ਰਿਹਾ ਹੈ ਤੇ ਗੜ੍ਹੇਮਾਰੀ ਵੀ ਹੋਈ ਹੈ। ਬੀਤੀ ਰਾਤ ਸਥਾਨਕ ਸ਼ਹਿਰ ਅਤੇ ਇਲਾਕੇ...
ਭਾਰੀ ਝੱਖੜ ਅਤੇ ਮੀਂਹ ਨੇ ਮਚਾਈ ਤਬਾਹੀ, ਕਣਕ, ਸਰੋਂ ਅਤੇ ਸਬਜ਼ੀਆਂ ਦੀਆਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ
. . .  about 5 hours ago
ਸੁਲਤਾਨਪੁਰ ਲੋਧੀ, 25 ਮਾਰਚ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬਲਵਿੰਦਰ ਲਾਡੀ)- ਬੀਤੀ ਰਾਤ ਤੋਂ ਚੱਲ ਰਹੇ ਝੱਖੜ ਅਤੇ ਮੀਂਹ ਨੇ ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ’ਚ ਕਣਕ, ਸਰੋਂ, ਸ਼ਿਮਲਾ ਮਿਰਚ ਤੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਦਿੱਲੀ / ਹਰਿਆਣਾ

ਭਾਜਪਾ ਮਹਿੰਗਾਈ ਦੀ ਮਾਂ ਹੈ-ਤਰਲੋਚਨ ਸਿੰਘ

ਕਰਨਾਲ, 27 ਨਵੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਕਾਂਗਰਸ ਵਲੋਂ ਅੱਜ ਸੀ. ਐਮ. ਸਿਟੀ ਹਰਿਆਣਾ ਕਰਨਾਲ ਵਿਖੇ ਮਹਿੰਗਾਈ ਫ਼ਿਲਾਫ ਜੋਰਦਾਰ ਪ੍ਰਦਰਸ਼ਨ ਕਰਦੇ ਹੋਏ ਮਹਿੰਗਾਈ ਦੀ ਅਰਥੀ ਯਾਤਰਾ ਕੱਢੀ ਗਈ, ਉਰਪੰਤ ਅਰਥੀ ਫੂਕ ਕੇ ਭਾਜਪਾ ਸਰਕਾਰ ਖ਼ਿਲਾਫ ਜ਼ੋਰਦਾਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੀ. ਐਮ. ਸਿਟੀ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ

ਕਰਨਾਲ, 27 ਨਵੰਬਰ (ਗੁਰਮੀਤ ਸਿੰਘ ਸੱਗੂ)-ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜੋਰਦਾਰ ਰੋਸ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਗਈ, ਉਪਰੰਤ ਹਰਿਆਣਾ ਦੀ ਮਹਿਲਾ ਅਤ ਬਾਲ ਵਿਕਾਸ ਮੰਤਰੀ ਕਮਲੇਸ਼ ਢਾਂਡਾ ਦੇ ...

ਪੂਰੀ ਖ਼ਬਰ »

ਏ.ਟੀ.ਐਫ.ਐਲ. ਹਰਮਨ ਸਿਟੀ ਅੰਬਾਲਾ ਕੈਂਟ 'ਚ ਬਹੁਤ ਵਾਜਿਬ ਕੀਮਤ 'ਤੇ ਖਰੀਦੋ ਆਪਣੇ ਸੁਪਨਿਆਂ ਦਾ ਘਰ-ਮੋਂਗਾ ਇੰਫਰਾਟੈਕਸ

ਚੰਡੀਗੜ੍ਹ, 27 ਨਵੰਬਰ (ਅ.ਬ)-ਅੰਬਾਲਾ ਕੈਂਟ, ਸੈਕਟਰ 42 ਵਿਖੇ ਏ.ਟੀ.ਐਫ.ਐਲ. ਹਰਮਨ ਸਿਟੀ, ਜਗਾਧਰੀ ਰੋਡ (ਨੈਸ਼ਨਲ ਹਾਈਵੇ) 'ਤੇ 50 ਏਕੜ 'ਚ ਫੈਲੀ ਹਰਿਆਣਾ ਸਰਕਾਰ ਦੁਆਰਾ ਮੰਜ਼ੂਰਸ਼ੁਦਾ ਦੀਨ ਦਿਆਲ ਜਨ ਆਵਾਸ ਯੋਜਨਾ ਦੇ ਅਧੀਨ ਪਹਿਲੀ ਪਲਾਨਡ ਟਾਉਨਸ਼ਿਪ ਹੈ | ਇਸ ਵਿਚ ਪੂਰੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਵਿਦਿਆਰਥੀਆਂ ਦਾ ਸੀਡੀਐਲਯੂ ਦੇ ਬਾਹਰ ਧਰਨਾ ਜਾਰੀ

ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)-ਡਾ. ਅੰਬੇਡਕਰ ਸਟੂਡੈਂਟ ਫਰੰਟ ਆਫ ਇੰਡੀਆ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਮੁੱਖ ਗੇਟ 'ਤੇ ਸ਼ੁਰੂ ਕੀਤਾ ਗਿਆ ਧਰਨਾ ਅੱਜ ਵੀ ਜਾਰੀ ਰਿਹਾ | ਧਰਨਾ ਦੇ ਰਹੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਖ਼ਜ਼ਾਨ ਸਿੰਘ ਸਹਿਗਲ ਸੱਤਵੀਂ ਵਾਰ ਟਾਈਪਿਸਟ ਐਂਡ ਵੰਡਰ ਵੈਲਫੇਅਰ ਐਸੋਸੀਏਸ਼ਨ ਕੋਰਟ ਕੰਪਲੈਕਸ ਗੂਹਲਾ ਦੇ ਪ੍ਰਧਾਨ ਬਣੇ

ਗੂਹਲਾ ਚੀਕਾ, 27 ਨਵੰਬਰ (ਓ.ਪੀ. ਸੈਣੀ)-ਅੱਜ ਇੱਥੇ ਟਾਈਪਿਸਟ ਐਂਡ ਸਟੈਂਪ ਵੈਂਡਰ ਵੈਲਫੇਅਰ ਐਸੋਸੀਏਸ਼ਨ ਕੋਰਟ ਕੰਪਲੈਕਸ ਗੂਹਲਾ ਦੀਆਂ ਚੋਣਾਂ ਸਾਂਤੀਪੂਰਵਕ ਨੇਪਰੇ ਚੜ੍ਹ ਗਈਆਂ | ਚੋਣ 'ਚ ਪ੍ਰਧਾਨ ਦੇ ਅਹੁਦੇ ਲਈ ਤਿੰਨ ਉਮੀਦਵਾਰ ਮੈਦਾਨ 'ਚ ਸਨ, ਜਿਨ੍ਹਾਂ 'ਚ ਖਜਾਨ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਰਤਜਾਪੁਰ ਵਿਚ ਰੋਲ ਮਾਡਲ ਸੰਵਾਦ ਪ੍ਰੋਗਰਾਮ

ਪਿਹੋਵਾ, 27 ਨਵੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਰਤਜਾਪੁਰ ਵਿਖੇ ਰੋਲ ਮਾਡਲ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ | ਪਿ੍ੰਸੀਪਲ ਵਰਿੰਦਰ ਵਾਲੀਆ ਨੇ ਦੱਸਿਆ ਕਿ ਰੋਲ ਮਾਡਲ ਵਜੋਂ ਐਲ.ਐਨ.ਜੇ.ਪੀ. ਹਸਪਤਾਲ ਦੇ ਮਨੋਵਿਗਿਆਨੀ ਡਾ. ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਤੇ ਨਚੀਕੇਤਨ ਮਾਡਲ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਸਨਮਾਨਿਤ

ਏਲਨਾਬਾਦ, 27 ਨਵੰਬਰ (ਜਗਤਾਰ ਸਮਾਲਸਰ)- ਨਚੀਕੇਤਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ 11ਵੀ ਜਮਾਤ ਦੀ ਰਾਜਨੀਤਕ ਵਿਗਿਆਨ ਦੀ ਵਿਦਿਆਰਥਣ ਮਨਪ੍ਰੀਤ ਕÏਰ ਨੇ ਸੰਵਿਧਾਨ ਦਿਵਸ ਮੌਕੇ ਆਜੋਯਿਤ ਆਨ ਲਾਈਨ ਪ੍ਰਸ਼ਨਾਵਲੀ ਮੁਕਾਬਲੇ ਵਿੱਚ ਜ਼ਿਲ੍ਹਾ ਪੱਧਰ ਤੇ ਪਹਿਲਾ ਸਥਾਨ ...

ਪੂਰੀ ਖ਼ਬਰ »

ਕੋਲਕਾਤਾ ਨਗਰ ਨਿਗਮ ਦੀਆਂ ਚੋਣਾਂ 19 ਦਸੰਬਰ ਨੂੰ

ਕੋਲਕਾਤਾ, 27 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਸਟੇਟ ਇਲੈਕਸ਼ਨ ਕਮਿਸ਼ਨ ਵਲੋਂ ਕੋਲਕਾਤਾ ਨਗਰ ਨਿਗਮ ਦੀ ਚੋਣ ਤਾਰੀਖ ਦਾ ਐਲਾਨ ਕਰਨ ਤੋਂ ਬਾਅਦ ਤਿ੍ਣਮੂਲ ਕਾਂਗਰਸ ਅਤੇ ਖੱਬਾ ਮੋਰਚਾ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਭਾਜਪਾ ਵਲੋਂ ਕਲਕੱਤਾ ਹਾਈਕੋਰਟ 'ਚ ...

ਪੂਰੀ ਖ਼ਬਰ »

ਦੁਰਗਾ ਪੂਜਾ ਮੌਕੇ 11 ਦਿਨ ਦੀ ਛੁੱਟੀ

ਕੋਲਕਾਤਾ, 27 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਦੁਰਗਾਪੂਜਾ ਮੌਕੇ 2022 'ਚ 11 ਦਿਨ ਦੀ ਛੁੱਟੀ ਹੋਵੇਗੀ | ਵਿੱਤ ਮਹਿਕਮੇ ਵਲੋਂ ਜਾਰੀ ਨੋਟਿਫਿਕੇਸ਼ਨ 'ਚ ਦੱਸਿਆ ਗਿਆ ਹੈ ਕਿ 30 ਸਤੰਬਰ ਤੋਂ ਲੈ ਕੇ 10 ਅਕਤੂਬਰ ਤਕ ਲਗਾਤਾਰ 11 ਦਿਨ ਰਾਜ ਦੇ ਸਰਕਾਰੀ ਕਰਮਚਾਰੀਆਂ ...

ਪੂਰੀ ਖ਼ਬਰ »

ਅਰਬਨ ਅਸਟੇਟ ਖੇਤਰ ਵਿਖੇ ਕੋਠੀ 'ਚੋਂ ਚੋਰੀ ਹੋਣ ਸੰਬੰਧੀ ਕੇਸ ਦਰਜ

ਫਗਵਾੜਾ, 27 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਅਰਬਨ ਅਸਟੇਟ ਵਿਖੇ ਇਕ ਕੋਠੀ 'ਚੋਂ ਚੋਰੀ ਹੋਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 457, 380 ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸਰਬਜੀਤ ਸਿੰਘ ਪੁੱਤਰ ਪਿ੍ਥੀਪਾਲ ਵਾਸੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਦਾਖ਼ਲ ਹੋਏ ਵਿਅਕਤੀ ਨੇ ਪੁਲਿਸ 'ਤੇ ਲਗਾਏ ਕੁੱਟਮਾਰ ਦੇ ਦੋਸ਼

ਫਗਵਾੜਾ, 27 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਅਰਬਨ ਅਸਟੇਟ ਖੇਤਰ 'ਚ ਪੈਂਦੀ ਸੀ. ਆਰ. ਪੀ. ਕਾਲੋਨੀ ਦਾ ਇਕ ਵਿਅਕਤੀ ਸੰਦੀਪ ਕੁਮਾਰ ਸਿਵਲ ਹਸਪਤਾਲ 'ਚ ਦਾਖ਼ਲ ਹੋਇਆ ਹੈ, ਜਿਸ ਨੇ ਦੋਸ਼ ਲਗਾਏ ਹਨ ਕਿ ਉਸਦੇ ਮਾਲਕ ਦੀ ਸ਼ਹਿ 'ਤੇ ਪੁਲਿਸ ਨੇ ਉਸਦੀ ਰੱਜ ਕੇ ਕੁੱਟਮਾਰ ...

ਪੂਰੀ ਖ਼ਬਰ »

ਸਮੁੱਚੇ ਵਿਸ਼ਵ ਵਿਚ ਭਾਰਤ ਦਾ ਸੰਵਿਧਾਨ ਸਭ ਤੋਂ ਚੰਗਾ-ਸੁਧੀਰ ਰਾਜ

ਕਰਨਾਲ, 27 ਨਵੰਬਰ (ਗੁਰਮੀਤ ਸਿੰਘ ਸੱਗੂ)-ਸਥਾਨਕ ਮਾਨਵ ਸੇਵਾ ਸੰਘ ਵਿਖੇ ਸੰਵਿਧਾਨ ਦਿਵਸ ਨੂੰ ਮੁੱਖ ਰੱਖਦਿਆਂ 'ਇਕ ਪੈਗਾਮ ਸੰਵਿਧਾਨ ਦੇ ਨਾਂਅ' ਨਾਮਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਹਮ ਭਾਰਤ ਕੇ ਲੋਕ ਗਰੁੱਪ ਵਲੋਂ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਪਹੁੰਚੇ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ 'ਚ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਯਮੁਨਾਨਗਰ, 27 ਨਵੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਵਿਖੇ ਵਿਦਿਆਰਥੀਆਂ ਲਈ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਕਾਲਜ ਦੇ ਵੱਡੀ ਗਿਣਤੀ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਗਾਇਨ, ਡਾਂਸ, ...

ਪੂਰੀ ਖ਼ਬਰ »

ਮਾਮਲਾ ਵਿਆਹ ਦੇ ਇਕ ਹਫ਼ਤੇ ਬਾਅਦ ਲਾੜੀ ਨੂੰ ਛੱਡ ਕੇ ਕੈਨੇਡਾ ਜਾਣ ਦਾ ਉਡਾਰੀ ਭਰਨ ਤੋਂ ਪਹਿਲਾਂ ਪੁਲਿਸ ਨੇ ਪਤੀ ਨੂੰ ਏਅਰ ਪੋਰਟ ਤੋਂ ਕੀਤਾ ਕਾਬੂ

ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਸਿਵਲ ਲਾਈਨਜ ਥਾਣਾ ਪੁਲਿਸ ਨੇ ਇਕ ਨੌਜਵਾਨ ਨੂੰ ਕੈਨੇਡਾ ਦੀ ਫਲਾਈਟ ਫੜ੍ਹਣ ਤੋਂ ਪਹਿਲਾਂ ਦਿੱਲੀ ਏਅਰ ਪੋਰਟ ਤੋਂ ਕਾਬੂ ਕੀਤਾ ਹੈ | ਨੌਜਵਾਨ ਦਾ ਇਕ ਹਫ਼ਤਾ ਪਹਿਲਾਂ ਵਿਆਹ ਹੋਇਆ ਸੀ | ਲੜਕੀ ਨੂੰ ਨਾਲ ਲੈ ਜਾਣ ਲਈ ...

ਪੂਰੀ ਖ਼ਬਰ »

ਏਡਜ਼ ਕੰਟਰੋਲ ਕਰਮਚਾਰੀ ਇਕ ਦਸੰਬਰ ਨੂੰ ਮਨਾਉਣਗੇ ਕਾਲਾ ਦਿਵਸ

ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)-ਏਡਜ਼ ਕੰਟਰੋਲ ਕਰਮਚਾਰੀ ਆਗਾਮੀ ਇਕ ਦਸੰਬਰ ਨੂੰ ਏਡਜ਼ ਦਿਵਸ ਨੂੰ ਰੈਡ ਰਿਬਨ ਦੀ ਥਾਂ ਕਾਲੇ ਬਿੱਲੇ ਲਾ ਕੇ ਕਾਲਾ ਦਿਵਸ ਵਜੋਂ ਮਨਾਉਣਗੇ | ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ 25 ਨਵੰਬਰ ਤੋਂ ਕਾਲੇ ਬਿੱਲੇ ਲਾ ਕੇ ਕੰਮ ...

ਪੂਰੀ ਖ਼ਬਰ »

ਵਿਰੋਧ ਵਜੋਂ ਕਰਮਚਾਰੀਆਂ ਨੇ ਕਾਲੇ ਬਿੱਲੇ ਲਾ ਕੇ ਕੀਤਾ ਕੰਮ ਏਡਜ਼ ਕੰਟਰੋਲ ਕਰਮਚਾਰੀ ਇਕ ਦਸੰਬਰ ਨੂੰ ਮਨਾਉਣਗੇ ਕਾਲਾ ਦਿਵਸ

ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)-ਏਡਜ਼ ਕੰਟਰੋਲ ਕਰਮਚਾਰੀ ਆਗਾਮੀ ਇਕ ਦਸੰਬਰ ਨੂੰ ਏਡਜ਼ ਦਿਵਸ ਨੂੰ ਰੈਡ ਰਿਬਨ ਦੀ ਥਾਂ ਕਾਲੇ ਬਿੱਲੇ ਲਾ ਕੇ ਕਾਲਾ ਦਿਵਸ ਵਜੋਂ ਮਨਾਉਣਗੇ | ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ 25 ਨਵੰਬਰ ਤੋਂ ਕਾਲੇ ਬਿੱਲੇ ਲਾ ਕੇ ਕੰਮ ...

ਪੂਰੀ ਖ਼ਬਰ »

ਮਾਸਟਰ ਅਮਰੀਕ ਸਿੰਘ ਨਮਿੱਤ ਸ਼ਰਧਾਜ਼ਲੀ ਸਮਾਗਮ ਆਯੋਜਿਤ

ਏਲਨਾਬਾਦ, 27 ਨਵੰਬਰ (ਜਗਤਾਰ ਸਮਾਲਸਰ)-ਆਪਣੇ ਸੰਸਾਰਿਕ ਯਾਤਰਾ ਪੂਰੀ ਕਰਕੇ ਪਿਛਲੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਇਲਾਕੇ ਦੇ ਉੱਘੇ ਲੇਖਕ ਮਾਸਟਰ ਅਮਰੀਕ ਸਿੰਘ ਜੀ ਦੇ ਭੋਗ ਮੌਕੇ ਅੱਜ ਸ਼ਰਧਾਜ਼ਲੀ ਸਮਾਗਮ ਉਨ੍ਹਾਂ ਦੇ ਬਾਈਪਾਸ ਸਥਿਤ ਗ੍ਰਹਿ ਵਿਖੇ ਹੋਇਆ | ਇਸ ...

ਪੂਰੀ ਖ਼ਬਰ »

ਮੇਰਾ ਕਿਸੇ ਸਿਆਸੀ ਪਾਰਟੀ ਨਾਲ ਕੋਈ ਸੰਬੰਧ ਨਹੀਂ-ਜੱਜ ਪਨੂੰ

ਨਡਾਲਾ, 27 ਨਵੰਬਰ (ਮਾਨ)-ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਜੱਜ ਪਨੂੰ ਵਾਸੀ ਦਾਊਦਪੁਰ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ, ਪਰ ਹੁਣ ਉਨ੍ਹਾਂ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ | ਉਹ ਕਿਸੇ ਵੀ ਪਾਰਟੀ ਦੇ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਤੇ ਗਾਵਾਂ ਦੀ ਭਰਮਾਰ, ਨਿੱਤ ਹੁੰਦੇ ਹਾਦਸੇ

ਭੁਲੱਥ, 27 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਕਸਬਾ ਭੁਲੱਥ ਤੇ ਭੁਲੱਥ ਤੋਂ ਕਰਤਾਰਪੁਰ ਵਾਲੀ ਸੜਕ 'ਤੇ ਆਵਾਰਾ ਕੁੱਤਿਆਂ ਤੇ ਗਾਵਾਂ ਦੀ ਭਰਮਾਰ ਤੋਂ ਲੋਕ ਡਾਹਢੇ ਪ੍ਰੇਸ਼ਾਨ ਹਨ | ਆਵਾਰਾ ਕੁੱਤਿਆਂ ਵਲੋਂ ਸਾਈਕਲ ਸਵਾਰ, ਮੋਟਰਸਾਈਕਲ ਸਵਾਰਾਂ ਦੇ ਅੱਗੇ ਆ ਜਾਣ ਕਾਰਨ ...

ਪੂਰੀ ਖ਼ਬਰ »

ਲੁਟੇਰਿਆਂ ਨੂੰ ਕਾਬੂ ਕਰਨ ਵਾਲੀ ਗਤਕਾ ਕੋਚ ਗੁਰਵਿੰਦਰ ਕੌਰ ਦਾ ਐੱਸ. ਐੱਸ. ਪੀ. ਵਲੋਂ ਸਨਮਾਨ

ਕਪੂਰਥਲਾ, 27 ਨਵੰਬਰ (ਸਡਾਨਾ)-ਬੀਤੇ ਦਿਨ ਸੁਲਤਾਨਪੁਰ ਲੋਧੀ ਵਿਖੇ ਇਕ ਔਰਤ ਪਾਸੋਂ ਮੋਬਾਈਲ ਖੋਹ ਕੇ ਫ਼ਰਾਰ ਹੋਏ ਦੋ ਨੌਜਵਾਨਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਉਪਰੰਤ ਪੁਲਿਸ ਹਵਾਲੇ ਕਰਨ ਵਾਲੀ ਦਲੇਰ ਗਤਕਾ ਕੋਚ ਗੁਰਵਿੰਦਰ ਕੌਰ ਨੂੰ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਨੇ ਹਲਕੇ ਦੇ ਪਿੰਡਾਂ ਦਾ ਵਿਕਾਸ ਕਾਰਜ ਕਰਵਾਉਣ 'ਚ ਕੋਈ ਕਸਰ ਨਹੀਂ ਛੱਡੀ-ਅਮਰਜੀਤ ਸਿੰਘ

ਸਿੱਧਵਾਂ ਦੋਨਾ, 27 ਨਵੰਬਰ (ਅਵਿਨਾਸ਼ ਸ਼ਰਮਾ)-ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ | ਇਹ ਸ਼ਬਦ ਬੀ. ਡੀ. ਪੀ. ਓ. ਅਮਰਜੀਤ ਸਿੰਘ ਨੇ ਅੱਜ ਨੇੜਲੇ ਪਿੰਡ ਆਰੀਆਂਵਾਲ ਵਿਖੇ ਸਰਪੰਚ ...

ਪੂਰੀ ਖ਼ਬਰ »

ਅਧਿਆਪਕ ਵਿਦਿਆਰਥੀਆਂ ਨੂੰ ਵਹਿਮਾਂ–ਭਰਮਾਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਵਿਗਿਆਨਕ ਸੇਧ ਦੇਣ-ਗਿੱਲ, ਥਿੰਦ

ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਵਿਗਿਆਨਕ ਸੇਧ ਦੇਣ ਦੇ ਮਨੋਰਥ ਨਾਲ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ ਦੇ ਲੀਗਲ ਲਿਟਰੇਸੀ ਸੈੱਲ ਨੇ ਜਾਗਰੂਕਤਾ ਮੁਹਿੰਮ ਚਲਾਈ

ਯਮੁਨਾਨਗਰ, 27 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਲੀਗਲ ਲਿਟਰੇਸੀ ਸੈੱਲ ਵਲੋਂ ਸੰਵਿਧਾਨ ਦਿਵਸ ਮੌਕੇ ਪ੍ਰੋ: ਉਮੰਗ ਬਰੇਜਾ ਦੀ ਪ੍ਰਧਾਨਗੀ ਹੇਠ ਇਕ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਐਡਵੋਕੇਟ ਯਸ਼ਪਾਲ ਸ਼ਰਮਾ ਨੇ ਮੁੱਖ ਬੁਲਾਰੇ ਵਜੋਂ ਹਾਜ਼ਰੀ ਲੁਆਈ | ਇਸ ਮੌਕੇ ਐਡਵੋਕੇਟ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਭਾਰਤੀ ਸੰਵਿਧਾਨ ਦੇ ਗੌਰਵਮਈ ਇਤਿਹਾਸ ਦਾ ਵਰਣਨ ਕੀਤਾ ਅਤੇ ਸਮਕਾਲੀ ਚੁਣੌਤੀਆਂ ਦੇ ਮੱਦੇਨਜ਼ਰ ਸੰਵਿਧਾਨ ਦੀ ਸਾਰਥਕਤਾ 'ਤੇ ਟਿੱਪਣੀ ਵੀ ਕੀਤੀ | ਉਨ੍ਹਾਂ ਸੰਵਿਧਾਨ ਦੇ ਨਿਰਮਾਣ 'ਚ ਡਾ: ਭੀਮ ਰਾਓ ਅੰਬੇਡਕਰ ਸਮੇਤ ਹੋਰਨਾਂ ਸ਼ਖ਼ਸੀਅਤਾਂ ਵਲੋਂ ਪਾਏ ਗਏ ਯੋਗਦਾਨ ਦਾ ਵੀ ਜ਼ਿਕਰ ਕੀਤਾ | ਇਸੇ ਲੜੀ ਤਹਿਤ ਕਾਲਜ ਦੇ ਵਿਦਿਆਰਥੀ ਰੇਵਨ ਨੇ ਸੰਵਿਧਾਨ ਦਿਵਸ ਬਾਰੇ ਵਿਚਾਰ ਪੇਸ਼ ਕਰਦਿਆਂ ਸਾਰਿਆਂ ਨੂੰ ਇਕਜੁੱਟ ਰਹਿਣ ਦਾ ਸੁਨੇਹਾ ਦਿੱਤਾ | ਇਸੇ ਦੌਰਾਨ ਪ੍ਰੋਗਰਾਮ ਦੇ ਕੋਆਰਡੀਨੇਟਰ ਮਨਮਹਿਕ ਨੇ ਕਿਹਾ ਕਿ ਦਰਜਨਾਂ ਭਾਸ਼ਾਵਾਂ ਅਤੇ ਸੈਂਕੜੇ ਕਾਨੂੰਨ ਹਨ, ਫਿਰ ਵੀ ਇਨ੍ਹਾਂ ਸਾਰਿਆਂ ਨੂੰ ਜੋੜਨ ਵਾਲਾ ਸੰਵਿਧਾਨ ਹੈ | ਅੰਤ 'ਚ ਕਾਲਜ ਦੇ ਕਾਰਜਕਾਰੀ ਪਿ੍ੰ. ਡਾ: ਰਾਹੁਲ ਖੰਨਾ ਨੇ ਇਸ ਪ੍ਰੋਗਰਾਮ ਦੇ ਸਫ਼ਲ ਪ੍ਰਬੰਧਨ ਲਈ ਪ੍ਰੋ: ਉਮੰਗ ਬਰੇਜਾ ਨੂੰ ਵਧਾਈ ਦਿੱਤੀ | ਇਸ ਮੌਕੇ ਡਾ: ਰਚਨਾ ਅਗਰਵਾਲ, ਡਾ: ਸਵਿਤਾ ਗਰਗ, ਡਾ: ਦੀਪਮਾਲਾ ਅਤੇ ਡਾ: ਨਿਤਿਆ ਆਦਿ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਾਰੇ ਬਾਰਡਰਾਂ 'ਤੇ ਸੁਰੱਖਿਆ ਦੇ ਪ੍ਰਬੰਧ ਹੋਰ ਸਖ਼ਤ ਕੀਤੇ

ਨਵੀਂ ਦਿੱਲੀ, 27 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਆਸ-ਪਾਸ ਬਾਰਡਰਾਂ 'ਤੇ ਕਿਸਾਨਾਂ ਦੀ ਗਿਣਤੀ ਬਹੁਤ ਵਧ ਗਈ ਹੈ ਕਿਉਂਕਿ 26 ਨਵੰਬਰ ਨੂੰ ਉਨ੍ਹਾਂ ਦੇ ਸੰਘਰਸ਼ ਦਾ ਇਕ ਸਾਲ ਪੂਰਾ ਹੋ ਗਿਆ ਸੀ | ਇਸ ਨੂੰ ਵੇਖਦੇ ਹੋਏ ਸਾਰੇ ਬਾਰਡਰਾਂ 'ਤੇ ਦਿੱਲੀ ਪੁਲਿਸ ਨੇ ...

ਪੂਰੀ ਖ਼ਬਰ »

ਕੇਂਦਰੀ ਗੁਪਤਚਰ ਟ੍ਰੇਨਿੰਗ ਸੰਸਥਾਨ ਵਲੋਂ ਮਨਾਇਆ ਗਿਆ ਸੰਵਿਧਾਨ ਦਿਵਸ

ਨਵੀਂ ਦਿੱਲੀ, 27 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਗੁਪਤਚਰ ਟ੍ਰੇਨਿੰਗ ਸੰਸਥਾਨ ਗਾਜ਼ੀਆਬਾਦ ਨੇ ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਦੇ ਨਾਲ ਸੰਸਥਾਨ ਵਿਚ ਆਨਲਾਈਨ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਪੜਿ੍ਹਆ | ਇਸ ਮੌਕੇ 'ਤੇ ਸੰਸਥਾਨ ਦੇ ਨਿਰਦੇਸ਼ਕ ਅੰਬਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅੱਜ

ਕਪੂਰਥਲਾ, 27 ਨਵੰਬਰ (ਵਿ. ਪ੍ਰ.)-ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਰਜਿ: ਕਪੂਰਥਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮਾਡਲ ਟਾਊਨ ਦੀਆਂ ਸੰਗਤਾਂ ਦੇ ਸਹਿਯੋਗ ਨਾਲ 28 ਨਵੰਬਰ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਮਾਡਲ ਟਾਊਨ ਦੇ ਨਵਾਬ ਜੱਸਾ ...

ਪੂਰੀ ਖ਼ਬਰ »

ਸਨਅਤੀ ਇਕਾਈਆਂ ਨੂੰ ਮਿਲੇਗਾ ਕੇਂਦਰੀ ਸਕੀਮਾਂ ਦਾ ਫਾਇਦਾ- ਸੋਮ ਪ੍ਰਕਾਸ਼

ਜਲੰਧਰ, 27 ਨਵੰਬਰ(ਸ਼ਿਵ)- ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਹੈ ਕਿ ਰਾਜ ਦੀਆਂ ਸਨਅਤੀ ਇਕਾਈਆਂ ਦੀ ਤਰੱਕੀ ਲਈ ਉਨ੍ਹਾਂ ਨੂੰ ਕੇਂਦਰੀ ਸਕੀਮਾਂ ਦਾ ਫ਼ਾਇਦਾ ਦੇਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਸ੍ਰੀ ਸੋਮ ਪ੍ਰਕਾਸ਼ ਸਨਅਤੀ ਇਕਾਈਆਂ ਦੇ ਵਿਕਾਸ ਲਈ ...

ਪੂਰੀ ਖ਼ਬਰ »

ਸਾਰੇ ਵਰਗਾਂ ਨੂੰ 3 ਰੁਪਏ ਸਸਤੀ ਬਿਜਲੀ ਦੇਣ ਦੀ ਮੰਗ

ਜਲੰਧਰ, 27 ਨਵੰਬਰ(ਸ਼ਿਵ)- ਖੇਡ ਉਦਯੋਗ ਸੰਘ ਦੇ ਕਨਵੀਨਰ ਵਿਜੇ ਧੀਰ ਅਤੇ ਸਹਿ ਕਨਵੀਨਰ ਪ੍ਰਵੀਨ ਆਨੰਦ ਨੇ ਕੀਤੀ ਗਈ ਮੀਟਿੰਗ ਵਿਚ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਘਰੇਲੂ ਖਪਤਕਾਰਾਂ ਨੂੰ 3 ਰੁਪਏ ਸਸਤੀ ਬਿਜਲੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ, ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵ ਮੰਦਰ ਲੋਹੀਆਂ ਵਿਖੇ ਕਥਾ ਗਿਆਨ ਯੱਗ ਅੱਜ

ਲੋਹੀਆਂ ਖਾਸ, 27 ਨਵੰਬਰ(ਬਲਵਿੰਦਰ ਸਿੰਘ ਵਿੱਕੀ)- ਸਥਾਨਕ ਪ੍ਰਾਚੀਨ ਸ਼ਿਵ ਮੰਦਰ ਵਿਖੇ ਗੱਦੀ ਨਸ਼ੀਨ ਮਹੰਤ ਰਵਿੰਦਰਾ ਗਿਰੀ ਦੀ ਅਗਵਾਈ ਹੇਠ 28 ਨਵੰਬਰ ਤੋਂ 4 ਦਸੰਬਰ ਤੱਕ ਸ੍ਰੀਮਦ ਭਾਗਵਤ ਕਥਾ ਗਿਆਨ ਯੱਗ ਰੋਜ਼ਾਨਾ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਰਾਤ 11 ਵਜੇ ਤੋਂ ਬਾਅਦ ਰੈਸਟੋਰੈਂਟ, ਕਲੱਬ, ਬਾਰ ਤੇ ਪੱਬ ਆਰਡਰ ਨਹੀਂ ਲੈਣਗੇ-ਡੀ.ਸੀ.ਪੀ.

ਜਲੰਧਰ, 27 ਨਵੰਬਰ(ਐੱਮ.ਐੱਸ. ਲੋਹੀਆ) - ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਜਗਮੋਹਨ ਸਿੰਘ ਨੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰ ਖੇਤਰ 'ਚ ਸਾਰੇ ਰੈਸਟੋਰੈਂਟ, ਕਲੱਬ, ਬਾਰ, ਪੱਬ ਤੇ ਅਜਿਹੀਆਂ ਹੋਰ ਖਾਣ-ਪੀਣ ਵਾਲੀਆਂ ਥਾਵਾਂ 'ਚ ਰਾਤ 11 ਵਜੇ ਤੋਂ ਬਾਅਦ ਭੋਜਨ ਅਤੇ ਸ਼ਰਾਬ ਆਦਿ ...

ਪੂਰੀ ਖ਼ਬਰ »

ਗੁਰਦੁਆਰਾ ਦੇਹਰਾ ਸਾਹਿਬ ਪਾਤਸ਼ਾਹੀ ਪੰਜਵੀਂ ਜੰਡਿਆਲਾ-ਭੰਗਾਲਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਜਲੰਧਰ, 27 ਨਵੰਬਰ (ਜਸਪਾਲ ਸਿੰਘ)-ਗੁਰਦੁਆਰਾ ਦੇਹਰਾ ਸਾਹਿਬ ਪਾਤਸ਼ਾਹੀ ਪੰਜਵੀਂ ਜੰਡਿਆਲਾ-ਭੰਗਾਲਾ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਭਾਈ ਘਨ੍ਹੱਈਆ ਜੀ ਸੇਵਕ ਦਲ ਜਲੰਧਰ ਛਾਉਣੀ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

8 ਮੋਬਾਈਲ ਫੋਨਾਂ ਸਮੇਤ 2 ਵਿਅਕਤੀ ਗਿ੍ਫ਼ਤਾਰ

ਜਲੰਧਰ, 27 ਨਵੰਬਰ (ਐੱਮ.ਐੱਸ. ਲੋਹੀਆ) - ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਲੁੱਟਸ਼ੁਦਾ 8 ਮੋਬਾਈਲ ਫੋਨ ਅਤੇ ...

ਪੂਰੀ ਖ਼ਬਰ »

ਸ੍ਰੀ ਬਾਬਾ ਹਰਿਵੱਲਭ ਭਵਨ 'ਚ ਕਰਵਾਇਆ ਜਾਵੇਗਾ ਇਸ ਸਾਲ ਦਾ ਸੰਗੀਤ ਸੰਮੇਲਨ

ਜਲੰਧਰ, 27 ਨਵੰਬਰ(ਹਰਵਿੰਦਰ ਸਿੰਘ ਫੁੱਲ) - ਭਾਰਤੀ ਕਲਾਸੀਕਲ ਸੰਗੀਤ ਨੂੰ ਸਮਰਪਿਤ ਭਾਰਤ ਦੀ ਪ੍ਰਸਿੱਧ ਕਲਾਸੀਕਲ ਸੰਸਥਾ ਸ੍ਰੀ ਬਾਬਾ ਹਰਿਵੱਲਭ ਸੰਗੀਤ ਮਹਾਂਸਭਾ ਵੱਲੋਂ ਇਸ ਸਾਲ ਕਰਵਾਏ ਜਾ ਰਹੇ 145ਵੇਂ ਸ੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਨੂੰ ...

ਪੂਰੀ ਖ਼ਬਰ »

ਹੈਪੀ ਸੰਧੂ ਵਲੋਂ ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ

ਜਲੰਧਰ, 27 ਨਵੰਬਰ(ਜਸਪਾਲ ਸਿੰਘ)- ਆਲ ਪੰਜਾਬ ਟਰੱਕ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਵਲੋਂ ਆਪਣੇ ਸਾਥੀ ਟਰੱਕ ਆਪ੍ਰੇਟਰਾਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੰਡੀਗੜ੍ਹ ਵਿਖੇ ਵਿਸੇਸ਼ ...

ਪੂਰੀ ਖ਼ਬਰ »

ਯੁਵਾ ਦਲਿਤ ਕਾਂਗਰਸ ਜ਼ਿਲ੍ਹਾ ਜਲੰਧਰ ਦੇ ਕੋਆਰਡੀਨੇਟਰ ਬਣੇ ਪ੍ਰਵੀਨ ਪਹਿਲਵਾਨ ਦਾ ਸਾਥੀਆਂ ਵਲੋਂ ਸਨਮਾਨ

ਕਿਹਾ, ਪਾਰਟੀ ਦੀ ਮਜ਼ਬੂਤੀ ਲਈ ਡੱਟਕੇ ਕਰਾਂਗੇ ਮਿਹਨਤ ਚੁਗਿੱਟੀ/ਜੰਡੂਸਿੰਘਾ, 27 ਨਵੰਬਰ(ਨਰਿੰਦਰ ਲਾਗੂ)-ਸੀਨੀਅਰ ਕਾਂਗਰਸੀ ਆਗੂਆਂ ਵਲੋਂ ਯੁਵਾ ਦਲਿਤ ਕਾਂਗਰਸ ਜ਼ਿਲ੍ਹਾ ਜਲੰਧਰ ਦੇ ਕੋਆਰਡੀਨੇਟਰ ਬਣਾਏ ਗਏ ਸਰਗਰਮ ਨੌਜਵਾਨ ਕਾਂਗਰਸੀ ਨੇਤਾ ਪ੍ਰਵੀਨ ਪਹਿਲਵਾਨ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਚੋਰੀ ਕਰਨ ਦੇ ਦੋਸ਼ 'ਚ 5 ਵਿਅਕਤੀ ਗਿ੍ਫਤਾਰ

ਚੁਗਿੱਟੀ/ਜੰਡੂਸਿੰਘਾ, 27 ਨਵੰਬਰ(ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਇਲਾਕੇ ਦੀਆਂ ਵੱਖ-ਵੱਖ ਥਾਵਾਂ 'ਤੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ 'ਚ 5 ਵਿਅਕਤੀਆਂ ਨੂੰ ਪੁਲਿਸ ਨੇ ਗਿ੍ਫਤਾਰ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

20 ਕਿਲੋ ਡੋਡੇ ਚੂਰਾ ਪੋਸਤ ਸਮੇਤ 2 ਵਿਅਕਤੀ ਗਿ੍ਫ਼ਤਾਰ

ਜਲੰਧਰ, 27 ਨਵੰਬਰ (ਐੱਮ.ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਨੇ ਇਕ ਯਾਇਲੋ ਕਾਰ 'ਚੋਂ 20 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕਰਕੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਬਲਕਾਰ ਸਿੰਘ ਪੁੱਤਰ ਨਿਰਮਲ ਸਿੰਘ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਹੈਰੋਇਨ ਦੇ ਮਾਮਲੇ 'ਚ ਮਹਿਲਾ ਤਸਕਰ ਨੂੰ ਕੈਦ, ਇਕ ਬਰੀ

ਜਲੰਧਰ, 27 ਨਵੰਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕੇ.ਕੇ. ਗੋਇਲ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਨਿੰਦਰ ਉਰਫ ਰੇਖਾ ਪਤਨੀ ਸੁਰਜੀਤ ਕੁਮਾਰ ਵਾਸੀ ਗੰਨਾ ਪਿੰਡ, ਫਿਲੌਰ ਨੂੰ 1 ਮਹੀਨੇ ਦੀ ਕੈਦ ਤੇ 2500 ਰੁਪਏ ਜੁਰਮਾਨੇ ਦੀ ...

ਪੂਰੀ ਖ਼ਬਰ »

ਟਰਾਂਸਫਾਰਮਰ 'ਚੋਂ 150 ਲੀਟਰ ਤੇਲ ਚੋਰੀ

ਮਕਸੂਦਾਂ, 27 ਨਵੰਬਰ (ਸਤਿੰਦਰ ਪਾਲ ਸਿੰਘ)- ਥਾਣਾ ਮਕਸੂਦਾਂ ਦੀ ਹੱਦ ਅੰਦਰ ਪੈਂਦੇ ਪਿੰਡ ਨੁਰਪੂਰ ਵਿਖੇ ਚੋਰਾਂ ਨੇ ਦੇਰ ਰਾਤ ਅੱਡਾ ਨੁਰਪੂਰ ਚੌਕ 'ਚ ਬਿਜਲੀ ਟ੍ਰਾਂਸਫਾਰਮਰ 'ਚੋਂ ਤਕਰੀਬਨ 150 ਲੀਟਰ ਤੇਲ ਚੋਰੀ ਕਰ ਲਿਆ | ਜਾਣਕਾਰੀ ਅਨੁਸਾਰ ਧੋਗੜੀ ਰੋਡ 'ਤੇ ਪੈਂਦੇ ...

ਪੂਰੀ ਖ਼ਬਰ »

ਦਿ ਮਿਲੇਨੀਅਮ ਸਕੂਲ 'ਚ ਕਰਵਾਏ ਭਾਰਤ ਨੂੰ ਜਾਣੋ ਮੁਕਾਬਲੇ

ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)- ਭਾਰਤ ਵਿਕਾਸ ਪਰੀਸ਼ਦ ਸ਼ਾਖਾ ਕਾਲਾਂਵਾਲੀ ਵੱਲੋਂ ਔਢਾਂ ਰੋਡ ਉੱਤੇ ਸਥਿਤ ਦਿ ਮਿਲੇਨੀਅਮ ਸਕੂਲ ਵਿੱਚ ਭਾਰਤ ਨੂੰ ਜਾਣੋ ਮੁਕਾਬਲੇ ਕਰਵਾਏ ਗਏ | ਇਹਨਾਂ ਮੁਕਾਬਲਿਆਂ ਵਿੱਚ ਸਕੂਲ ਪੱਧਰ ਉੱਤੇ ਪਾਸ ਰਹਿਣ ਵਾਲੇ ਸਕੂਲਾਂ ...

ਪੂਰੀ ਖ਼ਬਰ »

ਕਿਸਾਨਾਂ ਨੇ ਟੋਲ ਪਲਾਜ਼ਾ ਬਸਤਾੜਾ ਵਿਖੇ ਮਠਿਆਈਆਂ ਵੰਡ ਕੇ ਮਨਾਈ ਖੁਸ਼ੀ

ਕਰਨਾਲ, 27 ਨਵੰਬਰ (ਗੁਰਮੀਤ ਸਿੰਘ ਸੱਗੂ)-ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਅੱਜ ਕਿਸਾਨਾਂ ਬਾਰੇ ਪਰਾਲੀ ਸੜਨ 'ਤੇ ਰੋਕ ਨਾ ਹੋਣ ਦੇ ਦਿੱਤੇ ਗਏ ਬਿਆਨ ਤੋਂ ਬਾਅਦ ਟੋਲ ਪਲਾਜਾ ਬਸਤਾੜਾ ਵਿਖੇ ਬੈਠੇ ਕਿਸਾਨਾਂ ਵਲੋਂ ਮਠਿਆਈਆਂ ਵੰਡ ਕੇ ਅਤੇ ਭੰਗੜੇ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਸੰਤੋਖ ਚÏਧਰੀ ਨੇ ਉੱਤਰ ਰੇਲਵੇ ਦੇ ਮੁੱਖ ਪ੍ਰਬੰਧਕ ਨਾਲ ਕੀਤੀ ਮੀਟਿੰਗ

ਜਲੰਧਰ, 27 ਨਵੰਬਰ (ਰਣਜੀਤ ਸਿੰਘ ਸੋਢੀ)- ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚÏਧਰੀ ਨੇ ਚੰਡੀਗੜ੍ਹ ਵਿਖੇ ਉੱਤਰੀ ਰੇਲਵੇ ਜਨਰਲ ਮੈਨੇਜਰ ਨਾਲ ਮੀਟਿੰਗ ਦÏਰਾਨ ਜਲੰਧਰ ਸੰਸਦੀ ਹਲਕੇ ਨਾਲ ਸਬੰਧਿਤ ਕਈ ਮੁੱਦਿਆਂ ਸਬੰਧੀ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਜਲੰਧਰ ਸਿਟੀ ...

ਪੂਰੀ ਖ਼ਬਰ »

ਸਿੱਖ ਤਾਲਮੇਲ ਕਮੇਟੀ ਵਲੋਂ ਕਿਸਾਨੀ ਜਜ਼ਬੇ ਤੇ ਸਬਰ ਨੂੰ ਸਲਾਮ

ਜਲੰਧਰ, 27 ਨਵੰਬਰ(ਹਰਵਿੰਦਰ ਸਿੰਘ ਫੁੱਲ)- ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਲੋਂ ਥੋਪੇ ਗਏ ਤਿੰਨ ਕਾਲੇ ਕਾਨੂੰਨ ਤੇ ਐਮ.ਐਸ.ਪੀ. ਸਮੇਤ ਹੋਰ ਮੰਗਾਂ ਨੂੰ ਲੈ ਕੇ ਜੋ ਅੰਦੋਲਨ ਦਿੱਲੀ ਦੀਆਂ ਬਰੂਹਾਂ 'ਤੇ ਆਰੰਭ ਕੀਤਾ ਗਿਆ ਸੀ, ਨੂੰ ਅੱਜ ਇਕ ਸਾਲ ਹੋ ਗਿਆ ਹੈ | ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ 'ਸ਼ਾਹਕੋਟ ਰੈਲੀ' ਇਤਿਹਾਸਕ ਹੋਵੇਗੀ-ਐਡ. ਕੋਹਾੜ

ਸ਼ਾਹਕੋਟ, 27 ਨਵੰਬਰ (ਪ.ਪ)- ਸ਼ਾਹਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮਿਤੀ 3 ਦਸੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਸ਼ਾਹਕੋਟ ਹਲਕੇ ਤੋਂ ਅਕਾਲੀ-ਬਸਪਾ ਉਮੀਦਵਾਰ ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਐਡ. ਬਚਿੱਤਰ ਸਿੰਘ ...

ਪੂਰੀ ਖ਼ਬਰ »

ਪਿੰਡ ਢੰਡੋਵਾਲ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ

ਸ਼ਾਹਕੋਟ, 27 ਨਵੰਬਰ (ਬਾਂਸਲ)- ਪਿੰਡ ਢੰਡੋਵਾਲ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪਹਿਲੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ¢ ਇਸ ਮÏਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ¢ ਉਪਰੰਤ ਗਿਆਨੀ ਗੁਰਮੁਖ ਸਿੰਘ ਐਮ. ਏ. ਦੇ ...

ਪੂਰੀ ਖ਼ਬਰ »

ਰਾਜਪਾਲ ਵਲੋਂ ਸਾਥੀਆਂ ਸਮੇਤ ਮਜੀਠੀਆ ਨਾਲ ਮੁਲਾਕਾਤ

ਜਲੰਧਰ, 27 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਲੰਧਰ ਫੇਰੀ ਮੌਕੇ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਵਲੋਂ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੇ ਪੇਸ਼ ਕੀਤਾ ਲੋਕਤੰਤਰ ਦਾ ਅਸਲੀ ਬਿੰਬ- ਡਾ. ਰਵੀ ਰਵਿੰਦਰ

ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)- ਧਰਮ ਰੱਖਿਅਕ, ਹਿੰਦ ਦੀ ਚਾਦਰ ਅਤੇ ਅਦੂਤੀ ਕੁਰਬਾਨੀ ਦੀ ਵਿਲੱਖਣ ਉਦਾਹਰਣ ਪੇਸ਼ ਕਰਨ ਵਾਲੇ ਸ਼੍ਰੀ ਗੁਰੂ ਤੇਗ ਬਹਾਦੁਰ ਬਚਪਨ ਤੋਂ ਹੀ ਤਿਆਗ ਅਤੇ ਬੈਰਾਗੀ ਸੁਭਾਅ ਦੇ ਮਾਲਕ ਸਨ, ਇਸ ਲਈ ਉਨ੍ਹਾਂ ਦੀ ਬਾਣੀ ਮਨੁੱਖੀ ...

ਪੂਰੀ ਖ਼ਬਰ »

ਕਾਨੂੰਨ ਵਾਪਸ ਲੈਣ ਦਾ ਐਲਾਨ, ਸਬਰ-ਸਿਦਕ ਨਾਲ ਸ਼ਾਂਤੀਪੂਰਬਕ ਲੜੇ ਗਏ ਸਾਂਝੇ ਸੰਘਰਸ਼ ਦੀ ਜਿੱਤ-ਬਾਸੀ

ਜੰਡਿਆਲਾ ਮੰਜਕੀ, 27 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋਂ ਖੇਤੀ ਬਾੜੀ ਨਾਲ ਸੰਬੰਧਿਤ ਤਿੰਨੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਕੀਤੇ ਐਲਾਨ ਤੇ ਸਵਾਗਤ ਕਰਦਿਆਂ ਸੂਬਾ ਪੱਧਰੀ ਮੁਲਾਜ਼ਮ ਆਗੂ ਤੀਰਥ ਸਿੰਘ ਬਾਸੀ ਨੇ ...

ਪੂਰੀ ਖ਼ਬਰ »

ਨੂਰਮਹਿਲ ਦੀ ਰੈਲੀ ਇਤਿਹਾਸਕ ਹੋਵੇਗੀ-ਜਥੇਦਾਰ ਵਡਾਲਾ

ਨੂਰਮਹਿਲ, 27 ਨਵੰਬਰ(ਜਸਵਿੰਦਰ ਸਿੰਘ ਲਾਂਬਾ)- ਸ਼ੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ 3 ਦਸੰਬਰ ਨੂੰ ਨੂਰਮਹਿਲ ਵਿਚ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ ਤੇ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕਰ ਦੇਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ 'ਅਜੀਤ' ਨਾਲ ...

ਪੂਰੀ ਖ਼ਬਰ »

ਅਮਰਨਾਥ ਪੇਂਡੂ ਚੌਕੀਦਾਰਾ ਯੂਨੀਅਨ ਤਹਿਸੀਲ ਸ਼ਾਹਕੋਟ ਦੇ ਪ੍ਰਧਾਨ ਨਿਯੁਕਤ

ਸ਼ਾਹਕੋਟ, 27 ਨਵੰਬਰ (ਸਚਦੇਵਾ)- ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਪੰਜਾਬ (ਸੀਟੂ) ਤਹਿਸੀਲ ਸ਼ਾਹਕੋਟ ਦੀ ਮੀਟਿੰਗ ਹੋਈ, ਜਿਸ 'ਚ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸੂਬਾ ਪ੍ਰਧਾਨ ਨੀਲੋ ਨੇ ਕਿਹਾ ਕਿ ਪੇਂਡੂੂ ...

ਪੂਰੀ ਖ਼ਬਰ »

'ਸ਼ਨਨ ਗਾਬਾ ਚੈਰੀਟੇਬਲ ਹਸਪਤਾਲ' ਦਾ ਰੱਖਿਆ ਨੀਂਹ-ਪੱਥਰ

ਅੱਪਰਾ, 27 ਨਵੰਬਰ (ਦਲਵਿੰਦਰ ਸਿੰਘ ਅੱਪਰਾ)- ਸ਼ਨਨ ਗਾਬਾ ਚੈਰੀਟੇਬਲ ਸੁਸਾਇਟੀ (ਰਜਿ.) ਵਲੋਂ ਅੱਪਰਾ ਵਿਖੇ ਚੈਰੀਟੇਬਲ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ | ਅੱਪਰਾ-ਲੋਹਗੜ੍ਹ ਸੜਕ 'ਤੇ ਬਣਨ ਜਾ ਰਹੇ ਇਸ ਹਸਪਤਾਲ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਗੁਰਦੁਆਰਾ ਸਿੰਘ ...

ਪੂਰੀ ਖ਼ਬਰ »

ਲੋਹੀਆਂ 'ਚ ਸ੍ਰੀਮਦ ਭਾਗਵਤ ਕਥਾ ਗਿਆਨ ਯੱਗ 28 ਤੋਂ

ਲੋਹੀਆਂ ਖਾਸ, 27 ਨਵੰਬਰ(ਗੁਰਪਾਲ ਸਿੰਘ ਸ਼ਤਾਬਗੜ੍ਹ)- ਬ੍ਰਹਮਲੀਨ ਸ੍ਰੀ ਸ੍ਰੀ 108 ਮਹੰਤ ਸ਼ਾਂਤੀ ਗਿਰੀ ਦੇ ਅਸ਼ੀਰਵਾਦ ਅਤੇ ਸ੍ਰੀ ਸ੍ਰੀ 108 ਮਹੰਤ ਰਵਿੰਦਰਾ ਗਿਰੀ ਦੀ ਅਗਵਾਈ ਹੇਠ ਸ਼੍ਰੀਮਦ ਭਾਗਵਤ ਕਥਾ ਗਿਆਨ ਯੱਗ 28 ਨਵੰਬਰ ਐਤਵਾਰ ਤੋਂ ਆਰੰਭ ਹੋ ਕੇ 4 ਦਸੰਬਰ ਤੱਕ ...

ਪੂਰੀ ਖ਼ਬਰ »

ਜਥੇਦਾਰ ਵਡਾਲਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ 'ਚ ਲਗਾਉਣ ਮੌਕੇ ਕਰਤਾਰਪੁਰ ਦੀ ਸੰਗਤ ਵੱਲੋਂ ਵਡੀ ਗਿਣਤੀ 'ਚ ਸ਼ਮੂਲੀਅਤ

ਕਰਤਾਰਪੁਰ, 27 ਨਵੰਬਰ (ਭਜਨ ਸਿੰਘ)- ਅੱਜ ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਅੰਮਿ੍ਤਸਰ ਵਿਖੇ ਸਿਆਸਤ ਦੇ ਬਾਬਾ ਬੋਹੜ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਰਨਲ ਸਕੱਤਰ ਤੇ ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਵਡਾਲਾ ...

ਪੂਰੀ ਖ਼ਬਰ »

ਏਕਮ ਪਬਲਿਕ ਸਕੂਲ ਮਹਿਤਪੁਰ ਵਿਖੇ ਕਰਵਾਈ ਅਥਲੈਟਿਕ ਮੀਟ ਅਮਿਟ ਯਾਦਾਂ ਛੱਡਦੀ ਸਮਾਪਤ

ਮਹਿਤਪੁਰ, 27 ਨਵੰਬਰ (ਲਖਵਿੰਦਰ ਸਿੰਘ)- ਏਕਮ ਪਬਲਿਕ ਸਕੂਲ ਮਹਿਤਪੁਰ ਵਿਖੇ ਦੂਜੇ ਦਿਨ ਦੇ ਦੌਰ 'ਚ ਚੱਲ ਰਹੀ ਅਥਲੈਟਿਕ ਮੀਟ ਬਹੁਤ ਹੀ ਸਮੁੱਚੇ ਢੰਗ ਨਾਲ ਸ਼ੁਰੂ ਹੋਈ | ਇਸ ਮੌਕੇ ਸ਼ਮਸ਼ੇਰ ਸਿੰਘ ਸ਼ੇਰਗਿੱਲ ਡੀ.ਐੱਸ.ਪੀ. ਸ਼ਾਹਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਸ਼ਾਹਕੋਟ ਦੇ 100 ਸਾਲ ਤੋਂ ਵੱਧ ਪੁਰਾਣੇ ਨਿੰਮਾਂ ਵਾਲੇ ਸਕੂਲ ਨੂੰ ਜਲਦ ਬਾਰ੍ਹਵੀਂ ਤੱਕ ਕੀਤਾ ਜਾਵੇਗਾ ਅਪਗ੍ਰੇਡ-ਵਿਧਾਇਕ ਸ਼ੇਰੋਵਾਲੀਆ

ਸ਼ਾਹਕੋਟ, 27 ਨਵੰਬਰ (ਸਚਦੇਵਾ)- ਸਰਕਾਰੀ ਮਿਡਲ ਸਕੂਲ ਸ਼ਾਹਕੋਟ (ਨਿੰਮਾਂ ਵਾਲੇ) ਨੂੰ ਬਾਰ੍ਹਵੀਂ ਤੱਕ ਅਪਗਰੇਡ ਕਰਨ ਸਬੰਧੀ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੇ ਐਸ.ਡੀ.ਐਮ. ਸ਼ਾਹਕੋਟ ਲਾਲ ਵਿਸ਼ਵਾਸ਼ ਬੈਂਸ ਵਲੋਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਦਾ ...

ਪੂਰੀ ਖ਼ਬਰ »

ਨਿਧੜਕ ਸਿੰਘ ਬਰਾੜ ਨੂੰ ਸੰਯੁਕਤ ਅਕਾਲੀ ਦਲ ਦੇ ਮੁੱਖ ਬੁਲਾਰੇ ਬਣਾਉਣ 'ਤੇ ਧੰਨਵਾਦ

ਨੂਰਪੁਰ ਬੇਦੀ, 27 ਨਵੰਬਰ (ਪ.ਪ)-ਸੰਯੁਕਤ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਇਮੀਗ੍ਰੇਸ਼ਨ ਨਿਧੜਕ ਸਿੰਘ ਬਰਾੜ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕਰਦੇ ਵੱਖ-ਵੱਖ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਸੰਬੰਧ ਵਿਚ ਆਗੂਆਂ ਵਲੋਂ ਜਾਰੀ ਬਿਆਨ ਵਿਚ ਪਾਰਟੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਅਧਿਆਪਕ ਨਾ ਹੋਣ ਕਾਰਨ ਪੜ੍ਹਨ ਵਾਲੇ ਗ਼ਰੀਬ ਬੱਚਿਆਂ ਦੇ ਭਵਿੱਖ ਦਾ ਰੱਬ ਹੀ ਰਾਖਾ...

ਪੁਰਖਾਲੀ, 27 ਨਵੰਬਰ (ਬੰਟੀ)-ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਬੱਚਿਆਂ ਦੇ ਭਵਿੱਖ ਦਾ ਬੱਸ ਰੱਬ ਹੀ ਰਾਖਾ ਹੈ | ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਗ਼ਰੀਬ ਘਰਾਂ ਦੇ ਬੱਚਿਆਂ ਦਾ ਕੋਈ ਵੀ ਵਾਲੀ ਵਾਰਿਸ ਨਹੀਂ | ਸਰਕਾਰੀ ਸਕੂਲਾਂ 'ਚ ਬੱਚੇ ਘਰੋਂ ਤਿਆਰ ਹੋ ਕੇ ਚਾਈਾ-ਚਾਈਾ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਵਿੱਦਿਅਕ ਮੁਕਾਬਲੇ ਕਰਵਾਏ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)-ਸਿੰਘ ਭਗਵੰਤਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ | ਸਕੂਲ ਦੀ ਪਿ੍ੰਸੀਪਲ ਕਿਰਨਦੀਪ ਕੌਰ ਦੀ ਅਗਵਾਈ ਹੇਠ ਹੋਏ ਇਸ ਬਲਾਕ ...

ਪੂਰੀ ਖ਼ਬਰ »

ਮਰੀਜ਼ਾਂ ਵਲੋਂ ਪੰਜਾਬ ਸਰਕਾਰ ਤੇ ਓ.ਐੱਸ.ਟੀ. ਸਟਾਫ਼ ਖ਼ਿਲਾਫ਼ ਨਾਅਰੇਬਾਜ਼ੀ

ਮੋਰਿੰਡਾ, 27 ਨਵੰਬਰ (ਕੰਗ)-ਓ.ਐੱਸ.ਟੀ. ਸੈਂਟਰ ਮੋਰਿੰਡਾ ਵਿਖੇ ਦਵਾਈਆਂ ਨਾ ਮਿਲਣ ਕਾਰਨ ਮਰੀਜ਼ਾਂ ਵਲੋਂ ਪੰਜਾਬ ਸਰਕਾਰ ਤੇ ਓ.ਐੱਸ.ਟੀ. ਸਟਾਫ਼ ਮੈਂਬਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਮਵੀਰ ਸਿੰਘ, ਗਗਨ, ਰਮਨਦੀਪ ਸਿੰਘ, ...

ਪੂਰੀ ਖ਼ਬਰ »

ਗੁਰਨਾਮ ਚੰਦ ਟਿੱਬਾ ਟੱਪਰੀਆਂ ਨੇ ਬਲਾਕ ਨੂਰਪੁਰ ਬੇਦੀ ਦੇ ਬਤੌਰ ਬੀ.ਪੀ.ਈ.ਓ. ਵਜੋਂ ਅਹੁਦਾ ਸੰਭਾਲਿਆ

ਨੂਰਪੁਰ ਬੇਦੀ, 27 ਨਵੰਬਰ (ਵਿੰਦਰ ਪਾਲ ਝਾਂਡੀਆ)-ਸੈਂਟਰ ਹੈੱਡ ਟੀਚਰ ਤੋਂ ਪਦ ਉੱਨਤ ਹੋ ਕੇ ਬੀ. ਪੀ. ਈ. ਓ. ਬਣੇ ਗੁਰਨਾਮ ਚੰਦ ਛਾਬੜੀ ਟਿੱਬਾ ਟੱਪਰੀਆਂ ਨੇ ਅੱਜ ਸਿੱਖਿਆ ਬਲਾਕ ਨੂਰਪੁਰ ਬੇਦੀ ਵਿਖੇ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਲਿਆ ...

ਪੂਰੀ ਖ਼ਬਰ »

ਕਾਂਗਰਸੀ ਤੇ ਸਮਾਜ ਸੇਵੀ ਆਗੂਆਂ ਦੀ ਹੋਈ ਮੀਟਿੰਗ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਕਾਂਗਰਸੀ ਆਗੂਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਦੀ ਇਕ ਸਾਂਝੀ ਮੀਟਿੰਗ ਇੱਥੋਂ ਦੇ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਸਰਪੰਚ ਦੇ ਗ੍ਰਹਿ ਵਿਖੇ ਬਲਾਕ ਕਾਂਗਰਸ ਦੇ ਪ੍ਰਧਾਨ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਤਜਿੰਦਰ ਸਿੰਘ ਵਲੋਂ ਘਨੌਲੀ ਵਿਖੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

ਘਨੌਲੀ, 27 ਨਵੰਬਰ (ਜਸਵੀਰ ਸਿੰਘ ਸੈਣੀ)- ਡਰੱਗ ਇੰਸਪੈਕਟਰ ਡਾ. ਤੇਜਿੰਦਰ ਸਿੰਘ ਵਲੋਂ ਘਨੌਲੀ ਵਿਖੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਸਵਾਸਤਿਕ ਮੈਡੀਕਲ ਸਟੋਰ ਗੌਰਵ ਖੱਤਰੀ ਦੇ ਮੈਡੀਕਲ ਸਟੋਰ ਵਿਖੇ ਚੈਕਿੰਗ ਦੌਰਾਨ ਡਰੱਗ ਇੰਸਪੈਕਟਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਸੰਵਿਧਾਨ ਦਿਵਸ ਮਨਾਇਆ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਵਿਧਾਨ ਦਿਵਸ ਹਰ ਸਾਲ 26 ਨਵੰਬਰ ਨੂੰ ਪੂਰੇ ਦੇਸ ਵਿਚ ...

ਪੂਰੀ ਖ਼ਬਰ »

ਰੇਲਵੇ ਵਿਭਾਗ ਦੀ ਧੱਕੇਸ਼ਾਹੀ ਖ਼ਿਲਾਫ਼ ਚੰਗਰ ਨਿਵਾਸੀਆਂ ਨੇ ਉਪ ਮੰਡਲ ਮੈਜਿਸਟ੍ਰੇਟ ਦੇ ਦਫ਼ਤਰ ਅੱਗੇ ਕੀਤੀ ਰੋਸ ਰੈਲੀ

ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਕਰਨੈਲ ਸਿੰਘ)-ਰੇਲਵੇ ਵਿਭਾਗ ਦੀ ਧੱਕੇਸ਼ਾਹੀ ਖ਼ਿਲਾਫ਼ ਚੰਗਰ ਖੇਤਰ ਦੇ ਨਿਵਾਸੀਆਂ 'ਚ ਦਿਨ ਪ੍ਰਤੀ ਦਿਨ ਰੋਸ ਦੀ ਲਹਿਰ ਪੈਦਾ ਹੁੰਦੀ ਜਾ ਰਹੀ ਹੈ | ਚੰਗਰ ਖੇਤਰ ਦੇ ਪਿੰਡਾਂ ਦੀ ਭਨੁੱਪਲੀ-ਬਿਲਾਸਪੁਰ ਰੇਲ ਮਾਰਗ ਹੇਠ ਆਈ ਜ਼ਮੀਨ ਦਾ ...

ਪੂਰੀ ਖ਼ਬਰ »

ਐੱਨ.ਆਰ.ਆਈ. ਵਿਦਿਆਰਥੀਆਂ ਨੂੰ ਨੀਟ ਦੀ ਪ੍ਰੀਖਿਆ ਪਾਸ ਕਰਨ ਤੋਂ ਛੋਟ ਦੀ ਮੰਗ

ਮੋਰਿੰਡਾ, 27 ਨਵੰਬਰ (ਕੰਗ)- ਬੀਤੇ ਦਿਨ ਇੱਥੇ ਡਾ. ਸ਼ਿੰਗਾਰਾ ਸਿੰਘ ਐਡਵੋਕੇਟ ਅਤੇ ਇੰਟਰਨੈਸ਼ਨਲ ਬਾਰ ਐਸੋਸੀਏਸ਼ਨ ਦੇ ਮੈਂਬਰ ਨੇ ਭਾਰਤ ਸਰਕਾਰ ਦੇ ਧਿਆਨ ਵਿਚ ਲਿਆਂਦਾ ਹੈ ਕਿ ਕੋਵਿਡ-19 ਦੇ ਕਾਰਨ ਕੈਨੇਡਾ-ਅਮਰੀਕਾ ਦੀਆਂ ਉਡਾਣਾਂ ਬੰਦ ਸਨ | ਇਸ ਲਈ ਭਾਰਤ ਦੇ ...

ਪੂਰੀ ਖ਼ਬਰ »

ਅਦਾਲਤ ਵਲੋਂ ਗ਼ੈਰ ਜ਼ਮਾਨਤੀ ਵਾਰੰਟ ਜਾਰੀ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)- ਬੀਤੇ ਦਿਨੀ ਚੀਫ਼ ਜੁਡੀਸ਼ਲ ਮੈਜਿਸਟ੍ਰੇਟ ਰਵੀ ਇੰਦਰ ਸਿੰਘ ਵਲੋਂ ਸਾਲ 2015 ਵਿਚ ਦਰਜ ਹੋਏ ਖ਼ੁਦਕੁਸ਼ੀ ਮਾਮਲੇ 'ਚ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਦੇ ਚੇਅਰਮੈਨ ਵਿਜੈ ਕੁਮਾਰ, ਵਿਕਰਮ ਬੱਤਾ, ਰਾਜ ਕੁਮਾਰ ਅਤੇ ਅਜੈ ਕੁਮਾਰ ...

ਪੂਰੀ ਖ਼ਬਰ »

ਕੱਚੇ ਅਧਿਆਪਕ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ

ਮੋਰਿੰਡਾ, 27 ਨਵੰਬਰ (ਕੰਗ)-ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੋਰਿੰਡਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਸਿੱਖਿਆ ਪ੍ਰੋਵਾਈਡਰ, ਈ.ਜੀ.ਐੱਸ., ਏ.ਆਈ.ਟੀ. ਐੱਸ.ਟੀ.ਆਰ. ਅਤੇ ਆਈ.ਈ.ਵੀ. ਵਲੋਂ ...

ਪੂਰੀ ਖ਼ਬਰ »

ਉਪ ਦਫ਼ਤਰ ਤਖ਼ਤਗੜ੍ਹ ਵਿਖੇ ਬਿਜਲੀ ਕਾਮਿਆਂ ਨੇ ਪੇ-ਬੈਂਡ ਤੇ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਕੀਤਾ ਅਰਥੀ ਫ਼ੂਕ ਮੁਜ਼ਾਹਰਾ

ਨੂਰਪੁਰ ਬੇਦੀ, 27 ਨਵੰਬਰ (ਵਿੰਦਰ ਪਾਲ ਝਾਂਡੀਆ)-ਉਪ ਦਫ਼ਤਰ ਤਖ਼ਤਗੜ੍ਹ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਬਿਜਲੀ ਕਾਮਿਆਂ ਨੇ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਧਾਨ ਹਰਜੈਬ ਸਿੰਘ ਦੀ ਅਗਵਾਈ 'ਚ ਜ਼ੋਰਦਾਰ ਅਰਥੀ ਫ਼ੂਕ ਮੁਜ਼ਾਹਰਾ ...

ਪੂਰੀ ਖ਼ਬਰ »

ਯੂਨੀਅਨ ਆਗੂਆਂ ਨੂੰ ਧਮਕੀਆਂ ਦੇਣ ਵਾਲੇ ਅਨਸਰਾਂ ਨੂੰ ਦਿੱਤੀ ਚਿਤਾਵਨੀ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਉਸਾਰੀ ਮਿਸਤਰੀ ਮਜ਼ਦੂਰਾਂ ਨੇ ਕੀਤੀ ਰੈਲੀ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ (ਸੰਬੰਧਿਤ ਇਫਟੂ ) ਵਲੋਂ ਆਰਜ਼ੀ ਲੇਬਰ ਚੌਕ ਸ੍ਰੀ ਚਮਕੌਰ ਸਾਹਿਬ ਵਿਖੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਯੂਨੀਅਨ ਦੇ ...

ਪੂਰੀ ਖ਼ਬਰ »

ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਉਸਾਰੀ ਮਿਸਤਰੀ ਮਜ਼ਦੂਰਾਂ ਨੇ ਕੀਤੀ ਰੈਲੀ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ (ਸੰਬੰਧਿਤ ਇਫਟੂ ) ਵਲੋਂ ਆਰਜ਼ੀ ਲੇਬਰ ਚੌਕ ਸ੍ਰੀ ਚਮਕੌਰ ਸਾਹਿਬ ਵਿਖੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਯੂਨੀਅਨ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX