ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਇੰਦੌਰ ਵਿਖੇ ਸਿੰਧੀ ਸਮਾਜ ਦੇ ਆਗੂਆਂ, ਸਥਾਨਕ ਸਿੱਖਾਂ ਤੇ ਸਿੰਧੀ ਸੰਗਤਾਂ ਨਾਲ ਕੀਤੀ ਮੁਲਾਕਾਤ
. . .  38 minutes ago
ਅੰਮ੍ਰਿਤਸਰ, 30 ਜਨਵਰੀ (ਜਸਵੰਤ ਸਿੰਘ ਜੱਸ)- ਮੱਧ ਪ੍ਰਦੇਸ਼ ਵਿਖੇ ਬੀਤੇ ਦਿਨੀਂ ਸਿੰਧੀ ਸਮਾਜ ਦੇ ਅਸਥਾਨਾਂ ਵਿਚੋਂ ਪਾਵਨ ਸਰੂਪ ਚੁੱਕਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦਾ ਵਫ਼ਦ ਦੋ ਦਿਨਾਂ ਦੇ ...
ਬਿਹਾਰ : ਜੇ.ਡੀ.ਯੂ. ਨੇਤਾ ਉਪੇਂਦਰ ਕੁਸ਼ਵਾਹਾ ਦੇ ਕਾਫਲੇ 'ਤੇ ਹਮਲਾ, ਆਰਾ 'ਚ ਪਥਰਾਅ
. . .  47 minutes ago
ਓਪਰੇਸ਼ਨ ਬਲੂ ਸਟਾਰ ਸੀਓ ਲੈਫਟੀਨੈਂਟ ਜਨਰਲ ਕੁਲਦੀਪ ਸਿੰਘ ਬਰਾੜ ਨੇ ਕੀਤੇ ਅਹਿਮ ਖ਼ੁਲਾਸੇ
. . .  51 minutes ago
ਯੂ.ਐਨ.ਜੀ.ਏ. ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਹੋਈ ਖੁਸ਼ੀ-ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 30 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ (ਯੂ.ਐਨ.ਜੀ.ਏ.) ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਖੁਸ਼ੀ ਹੋਈ। ਸੰਯੁਕਤ ਰਾਸ਼ਟਰ ਸਮੇਤ ਬਹੁ-ਪੱਖੀਵਾਦ ਪ੍ਰਤੀ ਭਾਰਤ...
ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਸੈਸ਼ਨ ਕੋਰਟ ਨੇ ਠਹਿਰਾਇਆ ਦੋਸ਼ੀ
. . .  about 1 hour ago
ਗਾਂਧੀਨਗਰ (ਗੁਜਰਾਤ), 30 ਜਨਵਰੀ-ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਦੋਸ਼ੀ ਠਹਿਰਾਇਆ ਹੈ। ਆਸਾਰਾਮ ਬਾਪੂ 'ਤੇ ਸੂਰਤ ਦੀ ਇਕ ਔਰਤ ਨੇ 10 ਸਾਲ ਪਹਿਲਾਂ ਅਹਿਮਦਾਬਾਦ...
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਦੀ ਐਮਰਜੈਂਸੀ ਲੈਂਡਿੰਗ
. . .  about 1 hour ago
ਵਿਜੇਵਾੜਾ, 30 ਜਨਵਰੀ-ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਨੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਤਕਨੀਕੀ ਖਰਾਬੀ ਕਾਰਨ ਗੰਨਾਵਰਮ ਹਵਾਈ ਅੱਡੇ...
ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 32
. . .  about 2 hours ago
ਪਿਸ਼ਾਵਰ, 30 ਜਨਵਰੀ-ਪਾਕਿਸਤਾਨ ਦੇ ਜੀਓ ਨਿਊਜ਼ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 32 ਹੋ ਗਈ...
ਅਡਾਨੀ ਸਮੂਹ ਨਾਲ ਪੰਜਾਬ ਨੈਸ਼ਨਲ ਬੈਂਂਕ ਦਾ ਐਕਸਪੋਜ਼ਰ ਚਿੰਤਾ ਦਾ ਵਿਸ਼ਾ ਨਹੀਂ-ਪੰਜਾਬ ਨੈਸ਼ਨਲ ਬੈਂਕ ਮੁਖੀ
. . .  about 2 hours ago
ਨਵੀਂ ਦਿੱਲੀ 30 ਜਨਵਰੀ- ਪੰਜਾਬ ਨੈਸ਼ਨਲ ਬੈਂਕ ਦੇ ਐਮ.ਡੀ. ਅਤੇ ਸੀ.ਈ.ਓ. ਅਤੁਲ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰੀ ਬੈਂਕ ਦਾ ਅਡਾਨੀ ਗਰੁੱਪ ਦੀਆਂ ਕੰਪਨੀਆਂ 'ਚ ਕਰੀਬ 7,000 ਕਰੋੜ ਰੁਪਏ ਦਾ ਐਕਸਪੋਜ਼ਰ ਹੈ। "ਪੰਜਾਬ ਨੈਸ਼ਨਲ ਭੈਂਕ ਕੋਲ ਅਡਾਨੀ ਸਮੂਹ ਦੀਆਂ 8-9 ਕੰਪਨੀਆਂ...
ਚੋਣ ਕਮਿਸ਼ਨ ਨੇ ਰੋਕੀ ਲਕਸ਼ਦੀਪ ਵਿਚ ਇਕ ਸੰਸਦੀ ਹਲਕੇ ਲਈ ਜ਼ਿਮਨੀ ਚੋਣ
. . .  about 2 hours ago
ਨਵੀਂ ਦਿੱਲੀ, 30 ਜਨਵਰੀ-ਕੇਰਲਾ ਹਾਈ ਕੋਰਟ ਨੇ 25 ਜਨਵਰੀ, 2023 ਨੂੰ ਲਕਸ਼ਦੀਪ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਫੈਜ਼ਲ ਪੀ.ਪੀ. ਨੂੰ ਦੋਸ਼ੀ ਠਹਿਰਾਉਣ ਅਤੇ ਸਜ਼ਾ ਨੂੰ ਮੁਅੱਤਲ ਕਰਨ ਦਾ ਹੁਕਮ ਦੇਣ ਤੋਂ ਬਾਅਦ...
25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਬੀ.ਡੀ.ਪੀ.ਓ. ਰੰਗੇ ਹੱਥੀ ਕਾਬੂ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 30 ਜਨਵਰੀ, (ਬਲਵਿੰਦਰ ਸਿੰਘ ਧਾਲੀਵਾਲ/ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਆਈ ਡੀ.ਐਸ.ਪੀ. ਵਿਜੀਲੈਂਸ ਨਿਰਮਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ...
25 ਕਰੋੜ ਦੀ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ 2 ਦਿਨ ਦੇ ਪੁਲਿਸ ਰਿਮਾਂਡ 'ਤੇ
. . .  about 2 hours ago
ਅਜਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕਾਊਂਟਰ ਇੰਟੈਲੀਜੈਂਸ ਦੀ ਟੀਮ ਵਲੋਂ 5 ਕਿਲੋ ਹੈਰੋਇਨ ਅਤੇ 1215 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਰਸ਼ਪਾਲ ਸਿੰਘ ਵਾਸੀ ਪਿੰਡ ਕੱਕੜ...
ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਵਲੋਂ ਅਸਤੀਫ਼ਾ
. . .  about 3 hours ago
ਭੁਵਨੇਸ਼ਵਰ, 30 ਜਨਵਰੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਵਿਸ਼ਵ ਕੱਪ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ...
ਵਿਜੀਲੈਂਸ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ
. . .  about 3 hours ago
ਅੰਮ੍ਰਿਤਸਰ, 30 ਜਨਵਰੀ (ਰੇਸ਼ਮ ਸਿੰਘ)-ਵਿਜੀਲੈਂਸ ਬਿਊਰੋ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ ਕੀਤੀ ਗਈ। ਓ.ਪੀ. ਸੋਨੀ ਦੇ ਆਮਦਨ ਸੰਬੰਧੀ ਸਰੋਤਾਂ ਦੀ ਵਿਜੀਲੈਂਸ...
ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਵਲੋਂ ਚਾਰ ਗ੍ਰਿਫ਼ਤਾਰ
. . .  about 3 hours ago
ਜਲੰਧਰ, 30 ਜਨਵਰੀ (ਸ਼ਿਵ)-ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਵਿਅਕਤੀ ਜਾਲੀ ਬਿੱਲਾਂ ਨਾਲਘੁਟਾਲਾ ਕਰਦੇ...
ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
. . .  about 4 hours ago
ਨਵੀਂ ਦਿੱਲੀ, 30 ਜਨਵਰੀ- ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਇੰਚਾਰਜ ਕੀਤਾ ਨਿਯੁਕਤ
. . .  about 4 hours ago
ਅਜਨਾਲਾ 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਉਪਰੰਤ ‘ਅਜੀਤ’ ਨਾਲ...
ਡੇਰਾ ਭਨਿਆਰਾ ਦੇ ਮੁਖੀ ਬਾਬਾ ਸਤਨਾਮ ਸਿੰਘ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 4 hours ago
ਨੂਰਪੁਰ ਬੇਦੀ, 30 ਜਨਵਰੀ (ਹਰਦੀਪ ਸਿੰਘ ਢੀਂਡਸਾ,ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਡੇਰਾ ਧਰਮ ਕਲਾਂ ਭਨਿਆਰਾਵਾਲਾ ਧਮਾਣਾ ਦੇ ਮੌਜੂਦਾ ਮੁਖੀ ਬਾਬਾ ਸਤਨਾਮ ਸਿੰਘ ਨੂੰ ਬੀਤੇ ਐਤਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ ਜਾਨੋ ਮਾਰਨ...
‘ਆਪ’ ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾ ਪੁੱਟਿਆ ਨੀਂਹ ਪੱਥਰ
. . .  about 4 hours ago
ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ ’ਚ ਬੈਠਣ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ...
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
. . .  1 minute ago
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਨਿਪਾਲ ਵਿਚ ਰਾਸ਼ਟਰਪਤੀ ਚੋਣਾਂ 9 ਮਾਰਚ ਨੂੰ
. . .  about 5 hours ago
ਨਿਪਾਲ, 30 ਜਨਵਰੀ- ਨਿਪਾਲ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਪਾਲ ਵਿਚ ਰਾਸ਼ਟਰਪਤੀ ਲਈ ਚੋਣ 9 ਮਾਰਚ ਨੂੰ ਅਤੇ ਉਪ ਰਾਸ਼ਟਰਪਤੀ ਚੋਣ 17 ਮਾਰਚ ਨੂੰ ਹੋਵੇਗੀ।
ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚ ਕੀਤਾ ਤਲਬ
. . .  about 5 hours ago
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ਨੂੰ ਲੈਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਇੱਥੋਂ ਦੇ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ। ਵਿਧਾਇਕ ਕਿੱਕੀ ਢਿੱਲੋਂ ਆਪਣੇ ...
ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
. . .  about 5 hours ago
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ...
ਪਿਸ਼ਾਵਰ ਬੰਬ ਧਮਾਕਾ: ਘੱਟੋ ਘੱਟ 50 ਲੋਕ ਜ਼ਖ਼ਮੀ
. . .  about 5 hours ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨਜ਼ ਖ਼ੇਤਰ ਵਿਚ ਸਥਿਤ ਇਕ ਮਸਜਿਦ ਵਿਚ ਨਮਾਜ਼ ਦੇ ਦੌਰਾਨ ਇਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਇਸ ਹਾਦਸੇ ਵਿਚ ਘੱਟੋ ਘੱਟ 50 ਲੋਕਾਂ ਦੇ ਜ਼ਖ਼ਮੀ ਹੋਣ...
ਪਿਸ਼ਾਵਰ ਵਿਚ ਹੋਇਆ ਧਮਾਕਾ
. . .  about 5 hours ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨ ਇਲਾਕੇ ’ਚ ਧਮਾਕਾ ਹੋਣ ਦੀ ਸੂਚਨਾ ਹੈ। ਇਹ ਧਮਾਕਾ ਮਸਜਿਦ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ...
ਭਾਜਪਾ ਦਾ ਕੋਈ ਆਗੂ ਇਸ ਤਰ੍ਹਾਂ ਪੈਦਲ ਨਹੀਂ ਚੱਲ ਸਕਦਾ, ਕਿਉਂਕਿ ਉਹ ਡਰਦੇ ਹਨ- ਰਾਹੁਲ ਗਾਂਧੀ
. . .  about 5 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਜੀ, ਅਮਿਤ ਸ਼ਾਹ ਜੀ ਤੇ ਆਰ.ਐਸ.ਐਸ. ਵਾਲਿਆਂ ਨੇ ਹਿੰਸਾ ਨਹੀਂ ਦੇਖੀ। ਉਹ ਡਰਦੇ ਹਨ। ਭਾਜਪਾ ਦਾ ਕੋਈ ਵੀ ਆਗੂ ਇੱਥੇ ਇੰਝ ਪੈਦਲ ਨਹੀਂ ਤੁਰ ਸਕਦਾ ਇਸ ਲਈ ਨਹੀਂ ਕਿ ਜੰਮੂ-...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਜਲੰਧਰ

ਰੋਡ ਕਮੇਟੀ ਦੇ ਚੇਅਰਮੈਨ ਨੇ 66 ਫੁੱਟੀ ਰੋਡ ਤੋਂ ਲਏ ਸੜਕ ਦੇ ਨਮੂਨੇ

ਜਲੰਧਰ, 27 ਨਵੰਬਰ (ਸ਼ਿਵ)- ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੀ ਹੋਈ 66 ਫੱੁਟੀ ਰੋਡ ਦਾ ਨਿਗਮ ਦੀ ਰੋਡ ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ਨੇ ਵਿਭਾਗੀ ਅਫ਼ਸਰਾਂ ਨਾਲ ਜਿੱਥੇ ਸੜਕ ਦੇ ਤਿੰਨ ਨਮੂਨੇ ਲਏ ਹਨ ਪਰ ਉਨ੍ਹਾਂਇਸ ਸੜਕ ਦੀ ਗੁਣਵੱਤਾ ਨੂੰ ਸਹੀ ਠਹਿਰਾਇਆ ਹੈ | ...

ਪੂਰੀ ਖ਼ਬਰ »

ਬੰਟੀ, ਭਾਟੀਆ ਦੇ ਵਾਰਡ 'ਚ ਕਰੋੜਾਂ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ

ਜਸਪਾਲ ਕੌਰ ਭਾਟੀਆ ਦੇ ਵਾਰਡ ਨੰਬਰ 45 'ਚ ਕਰੋੜਾਂ ਦੇ ਵਿਕਾਸ ਕੰਮਾਂ ਦੀ ਝੜੀ ਲੱਗ ਗਈ | ਹਲਕਾ ਵਿਧਾਇਕ ਸੁਸ਼ੀਲ ਰਿੰਕੂ, ਮੇਅਰ ਜਗਦੀਸ਼ ਰਾਜਾ, ਜਸਪਾਲ ਕੌਰ ਭਾਟੀਆ ਨੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ | ਇਸ ਮੌਕੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਵੀ ਹਾਜ਼ਰ ਸਨ ...

ਪੂਰੀ ਖ਼ਬਰ »

ਪੁਲਿਸ ਨੇ ਪਰਿਵਾਰਕ ਮੈਂਬਰਾਂ ਤੇ ਕਰੀਬੀ ਵਿਅਕਤੀਆਂ ਤੋਂ ਕੀਤੀ ਪੁੱਛਗਿੱਛ

ਜਲੰਧਰ, 27 ਨਵੰਬਰ (ਐੱਮ.ਐੱਸ. ਲੋਹੀਆ) - ਬੱਸ ਅੱਡੇ ਦੇ ਬਾਹਰ ਪੁੱਲ ਥੱਲੇ ਚੱਲ ਰਹੀ ਪਾਰਟੀ ਦੌਰਾਨ ਚੱਲੀ ਗੋਲੀ ਨਾਲ ਮਾਰੇ ਗਏ ਅਨੀਕੇਤ ਗਿੱਲ ਉਰਫ਼ ਲੱਕੀ ਗਿੱਲ ਪੁੱਤਰ ਕੁਲਵੰਤ ਰਾਏ ਵਾਸੀ ਅਰਜੁਨ ਨਗਰ ਲਾਡੋਵਾਲੀ ਰੋਡ ਜਲੰਧਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਥਾਣਾ ...

ਪੂਰੀ ਖ਼ਬਰ »

ਯੂਨੀਵਰਸਿਟੀ ਰੋਡ ਨੇੜੇ ਸ਼ਰੇਆਮ ਕੱਟੀ ਜਾ ਰਹੀ ਨਾਜਾਇਜ਼ ਕਾਲੋਨੀ

ਜਲੰਧਰ ਛਾਉਣੀ, 27 ਨਵੰਬਰ (ਪਵਨ ਖਰਬੰਦਾ)- ਕੇਂਦਰੀ ਹਲਕੇ ਦੇ ਅਧੀਨ ਆਉਂਦੀ ਯੁਨੀਵਰਸਿਟੀ ਰੋਡ ਨੇੜੇ ਸਥਿਤ ਪੈਟਰੋਲ ਪੰਪ ਦੇ ਬਿਲਕੁਲ ਸਾਹਮਣੇ ਚੌਂਹਕਾਂ ਖੇਤਰ ਵੱਲ ਨੂੰ ਜਾਂਦੀ ਸੜਕ 'ਤੇ ਇਕ ਕਲੋਨਾਈਜ਼ਰ ਵਲੋਂ ਸ਼ਰੇਆਮ ਨਾਜਾਇਜ਼ ਕਾਲੋਨੀ ਕੱਟ ਕੇ ਨਾਜਾਇਜ਼ ਤਰੀਕੇ ...

ਪੂਰੀ ਖ਼ਬਰ »

ਕਿਸਾਨਾਂ ਦੇ ਦਿ੍ੜ ਸੰਕਲਪ ਸਦਕਾ ਵਾਪਸ ਹੋਏ ਕਾਲੇ ਕਾਨੂੰਨ- ਮੱਕੜ

ਲਾਂਬੜਾ,27 ਨਵੰਬਰ (ਪਰਮੀਤ ਗੁਪਤਾ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬੀਤੇ ਵਰ੍ਹੇ ਲਾਗੂ ਕੀਤੇ ਕਿਸਾਨ ਮਾਰੂ ਖੇਤੀ ਕਾਨੂੰਨ ਦਿੱਲੀ ਦੀਆਂ ਸਰਹੱਦਾਂ 'ਤੇ ਮੋਰਚਾ ਲਾਈ ਬੈਠੇ ਕਿਸਾਨਾਂ ਦੇ ਦਿ੍ੜ੍ਹ ਸੰਕਲਪ ਦੇ ਸਦਕਾ ਹੀ ਮਜਬੂਰ ਹੋ ਕੇਂਦਰ ਸਰਕਾਰ ਵੱਲੋਂ ਰੱਦ ਕੀਤੇ ਗਏ | ...

ਪੂਰੀ ਖ਼ਬਰ »

ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਐੱਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ

ਨਕੋਦਰ, 27 ਨਵੰਬਰ (ਗੁਰਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ ਮਸ਼ਿਆਣਾ ਦੀ ਅਗਵਾਈ ਹੇਠ ਵਫ਼ਦ ਐੱਸ.ਡੀ.ਐਮ. ਨਕੋਦਰ ਮਿਸ ਪੂਨਮ ਸਿੰਘ ਨੂੰ ਮਿਲਿਆ ਜਿਸ ਵਿਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਕਈ ...

ਪੂਰੀ ਖ਼ਬਰ »

ਵਿਜੀਲੈਂਸ ਦੀ ਟੀਮ ਵਲੋਂ ਚੌਕੀ ਇੰਚਾਰਜ ਜੰਡੂਸਿੰਘਾ ਪਾਸੋਂ ਸਮੈਕ ਬਰਾਮਦ, ਕੇਸ ਦਰਜ

ਆਦਮਪੁਰ, 27 ਨਵੰਬਰ (ਰਮਨ ਦਵੇਸਰ)- ਵਿਜੀਲੈਂਸ ਵਲੋਂ ਜੰਡੂਸਿੰਘਾ ਚੌਕੀ ਇੰਚਾਰਜ ਪਾਸੋਂ ਸਮੈਕ ਬਰਾਮਦ ਕਰ ਕੇ ਕੇਸ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਬੀਤੀ ਰਾਤ ਵਿਜੀਲੈਂਸ ਦੇ ਇੰਸਪੈਕਟਰ ਮਨਦੀਪ ਸਿੰਘ ਵੱਲੋਂ ਪਾਰਟੀ ਸਮੇਤ ਸ਼ਿਕਾਇਤ ਕਰਤਾ ਸ਼ਰਨਜੀਤ ਸਿੰਘ ...

ਪੂਰੀ ਖ਼ਬਰ »

ਵਿੱਤ ਵਿਭਾਗ ਦੀ ਮਨਜ਼ੂਰੀ ਹੋਣ ਦੇ ਬਾਵਜੂਦ ਵੀ ਰਮਸਾ ਲੈਬ ਅਟੈਂਡਟਾਂ ਨੂੰ ਪੱਕਾ ਨਹੀਂ ਕਰ ਰਿਹੈ ਸਿੱਖਿਆ ਵਿਭਾਗ

ਜਲੰਧਰ, 27 ਨਵੰਬਰ (ਰਣਜੀਤ ਸਿੰਘ ਸੋਢੀ)- ਰਮਸਾ ਲੈਬ ਅਟੈਂਡਟ ਯੂਨੀਅਨ ਪੰਜਾਬ ਦੇ ਸੂਬਾ ਕਨਵੀਨਰ ਜਸਕਰਨ ਸਿੰਘ, ਦਿਲਸ਼ੇਰ ਸਿੰਘ ਨੇ ਪ੍ਰੈੱਸ ਕਲੱਬ ਵਿਖੇ ਪੱਤਰਕਾਰ ਵਾਰਤਾ ਦੌਰਾਨ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿੱਤ ਵਿਭਾਗ ਵਲੋਂ ਮਨਜ਼ੂਰੀ ਮਿਲਣ ਉਪਰੰਤ ਵੀ ...

ਪੂਰੀ ਖ਼ਬਰ »

ਪਤਨੀ ਨੂੰ ਲੈਣ ਗਏ ਪਤੀ ਨੇ ਸਹੁਰੇ ਪਰਿਵਾਰ 'ਤੇ ਲਗਾਏ ਕੁੱਟਮਾਰ ਦੇ ਦੋਸ਼

ਜਲੰਧਰ, 27 ਨਵੰਬਰ (ਐੱਮ.ਐੱਸ. ਲੋਹੀਆ) - ਕਰਤਾਰ ਨਗਰ, ਭਾਰਗੋ ਕੈਂਪ ਦੇ ਰਹਿਣ ਵਾਲੇ ਹਰਪਾਲ ਸਿੰਘ ਦਿਗਪਾਲ ਪੁੱਤਰ ਕੁਲਦੀਪ ਸਿੰਘ ਨੇ ਇਕ ਪੱਤਰਕਾਰ ਸੰਮੇਲਨ ਕਰਕੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਦੋਂ ਉਹ ਪੇਕੇ ਗਈ ਆਪਣੀ ਪਤਨੀ ਨੂੰ ਲੈਣ ਗਿਆ ਸੀ ਤਾਂ ਸਹੁਰੇ ਪਰਿਵਾਰ ...

ਪੂਰੀ ਖ਼ਬਰ »

ਅਸ਼ਵਨ ਭੱਲਾ ਵਲੋਂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ

ਜਲੰਧਰ, 27 ਨਵੰਬਰ (ਜਸਪਾਲ ਸਿੰਘ)- ਯੂਥ ਕਾਂਗਰਸ ਜਲੰਧਰ ਦੇ ਸਾਬਕਾ ਪ੍ਰਧਾਨ ਅਸ਼ਵਨ ਭੱਲਾ ਅਤੇ ਜ਼ਿਲ੍ਹਾ ਯੂਥ ਕਾਂਗਰਸ ਜਲੰਧਰ ਦਿਹਾਤੀ ਦੇ ਪ੍ਰਧਾਨ ਹਨੀ ਜੋਸ਼ੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਅੱਜ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਚੋਰੀ ਦੇ ਸ਼ੱਕ 'ਚ ਆਟੋ ਚਾਲਕ ਨਾਲ ਕੁੱਟਮਾਰ

ਮਕਸੂਦਾਂ, 27 ਨਵੰਬਰ (ਸਤਿੰਦਰ ਪਾਲ ਸਿੰਘ)- ਗੁਲਮਰਗ ਕਲੋਨੀ ਵਿੱਚ ਕਬਾੜ ਦਾ ਕੰਮ ਕਰਨ ਵਾਲੇ ਵਿਅਕਤੀ ਦੇ ਕਰਿੰਦਿਆਂ ਨੇ ਚੋਰੀ ਦੇ ਸ਼ੱਕ 'ਚ ਇੱਕ ਆਟੋ ਚਾਲਕ ਨੂੰ ਫੜ ਕੇ ਜੰਮ ਕੇ ਮਾਰ ਕੁਟਾਈ ਕੀਤੀ | ਇਸ ਦੇ ਬਾਅਦ ਕਰਿੰਦਿਆਂ ਨੇ
ਕਰੂਰਤਾ ਦਿਖਾਂਦੇ ਹੋਏ ਆਟੋ ਚਾਲਕ ਨੂੰ ਉੱਥੇ ਖੜੇ ਇੱਕ ਟਰੱਕ ਦੇ ਪਿੱਛੇ ਰੱਸੀਆਂ ਵਲੋਂ ਬੰਨ੍ਹ ਦਿੱਤਾ | ਬਾਅਦ ਵਿੱਚ ਥਾਣਾ ਅੱਠ ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਆਟੋ ਵਾਲੇ ਨੂੰ ਛੁੜਵਾਇਆ | ਪੁਲਿਸ ਨੇ ਜਦੋਂ ਕਬਾੜ ਦਾ ਕੰਮ ਕਰਨ ਵਾਲੇ ਵਿੱਕੀ ਵਲੋਂ ਲਿਖਤੀ 'ਚ ਸ਼ਿਕਾਇਤ ਕਰਨ ਲਈ ਕਿਹਾ ਤਾਂ ਉਸ ਨੇ ਮਨ੍ਹਾ ਕਰ ਦਿੱਤੀ | ਵਿੱਕੀ ਨੇ ਦੱਸਿਆ ਕਿ ਉਹ ਦੁਕਾਨ 'ਤੇ ਨਹੀਂ ਸੀ | ਜਦੋਂ ਆਇਆ ਤਾਂ ਉਸ ਦੇ ਕਰਿੰਦਿਆਂ ਨੇ ਇੱਕ ਵਿਅਕਤੀ ਨੂੰ ਬੰਨਿ੍ਹਆ ਹੋਇਆ ਸੀ | ਇਲਜ਼ਾਮ ਸੀ ਕਿ ਉਕਤ ਵਿਅਕਤੀ ਆਟੋ ਚਾਲਕ ਹੈ ਤੇ ਦੁਕਾਨ ਵਲੋਂ ਟਾਇਰ ਚੋਰੀ ਕਰ ਭੱਜ ਰਿਹਾ ਸੀ | ਉਸ ਦੇ ਨਾਲ ਦੋ ਵਿਅਕਤੀ ਹੋਰ ਵੀ ਸਨ | ਕਰਿੰਦਿਆਂ ਨੇ ਜਦੋਂ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਦੋ ਵਿਅਕਤੀ ਭੱਜ ਗਏ ਪਰ ਤੀਜਾ ਕਾਬੂ ਆ ਗਿਆ | ਉੱਥੇ ਹੀ ਫੜੇ ਗਏ ਵਿਅਕਤੀ ਦਾ ਕਹਿਣਾ ਸੀ ਕਿ ਉਹ ਤਾਂ ਆਟੋ ਚਲਾਂਦਾ ਹੈ | ਲੰਮਾ ਪਿਡ ਚੌਕ 'ਤੇ ਦੋ ਵਿਅਕਤੀ ਆਏ ਅਤੇ ਕਿਹਾ ਕਿ ਗੁਲਮਰਗ ਕਲੋਨੀ ਵੱਲ ਇੱਕ ਟਾਇਰ ਲੈ ਕੇ ਜਾਣਾ ਹੈ | ਉਹ ਤਾਂ ਚਾਰ ਸੌ ਰੁਪਏ ਲੈ ਕੇ ਟਾਇਰ ਚੁੱਕਣ ਲਈ ਉਨ੍ਹਾਂ ਨਾਲ ਆਇਆ ਸੀ | ਪੁਲਿਸ ਨੇ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਉਸ ਵਿੱਚ ਤਿੰਨ ਲੋਕ ਟਾਇਰ ਲੈ ਜਾਂਦੇ ਨਜ਼ਰ ਆਏ | ਬਾਅਦ ਵਿੱਚ ਪੁਲਿਸ ਦੇ ਸਾਹਮਣੇ ਕਬਾੜ ਦਾ ਕੰਮ ਕਰਨ ਵਾਲੀਆਂ ਨੇ ਆਟੋ ਚਾਲਕ ਖਿਲਾਫ ਕੋਈ ਕਾਰਵਾਈ ਨਹੀਂ ਕਰਨ ਦੀ ਗੱਲ ਕਹੀ ਤੇ ਆਟੋ ਚਾਲਕ ਵਲੋਂ ਲਿਖਤੀ ਵਿੱਚ ਮੁਆਫੀ ਮੰਗਵਾ ਕਰ ਉਸ ਨੂੰ ਛੱਡ ਦਿੱਤਾ |

ਖ਼ਬਰ ਸ਼ੇਅਰ ਕਰੋ

 

ਬਨਾਰਸੀ ਦਾਸ ਆਰਿਆ ਕਾਲਜ 'ਚ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਜਲੰਧਰ ਛਾਉਣੀ, 27 ਨਵੰਬਰ (ਪਵਨ ਖਰਬੰਦਾ)- ਬਨਾਰਸੀ ਦਾਸ ਆਰੀਆ ਕਾਲਜ ਜਲੰਧਰ ਕੈਂਟ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਬੰਧਕਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ, ਉਪਰੰਤ ਕੀਰਤਨੀ ਜਥੇ ਵਲੋਂ ਕੀਤਰਨ ਵੀ ਕੀਤਾ ਗਿਆ | ਇਸ਼ ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ ਹਰ ਹਾਲਤ 'ਚ ਲੋਕਾਂ ਦੇ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਪੁਲਿਸ ਅਧਿਕਾਰੀ- ਸਹਾਇਕ ਪੁਲਿਸ ਕਮਿਸ਼ਨਰ

ਜਲੰਧਰ ਛਾਉਣੀ, 27 ਨਵੰਬਰ (ਪਵਨ ਖਰਬੰਦਾ)-ਚੌਣਾਂ ਦੇ ਮੱਦੇਨਜ਼ਰ ਅੱਜ ਪੀ.ਏ.ਪੀ. ਦੇ ਮੀਟਿੰਗ ਹਾਲ 'ਚ ਜਲੰਧਰ ਕਮਿਸ਼ਨਰੇਟ ਦੇ ਸਹਾਇਕ ਪੁਲਿਸ ਕਮਿਸ਼ਨਰ ਦੀਪਕ ਪਾਰਖ ਤੇ ਸੰਦੀਪ ਮਲਿਕ ਵਲੋਂ ਅੱਜ ਡੀ.ਸੀ.ਪੀ., ਏ.ਡੀ.ਸੀ.ਪੀ., ਏ.ਸੀ.ਪੀ. ਤੇ ਥਾਣਾ ਮੁਖੀਆਂ ਨਾਲ ਕ੍ਰਾਈਮ ਮੀਟਿੰਗ ...

ਪੂਰੀ ਖ਼ਬਰ »

ਰਜਮਨਦੀਪ ਕੌਰ ਜੀ.ਐੱਸ.ਟੀ. ਵਿਭਾਗ ਜ਼ਿਲ੍ਹਾ-3 ਦੀ ਏ. ਈ. ਟੀ. ਸੀ. ਨਿਯੁਕਤ

ਜਲੰਧਰ, 27 ਨਵੰਬਰ (ਸ਼ਿਵ)- ਹੁਣ ਤੱਕ ਸ਼ਹਿਰ ਵਿਚ ਜੀ. ਐੱਸ. ਟੀ. ਵਿਭਾਗ ਦੇ ਦੋ ਜ਼ਿਲੇ੍ਹ ਹੀ ਕੰਮ ਕਰ ਰਹੇ ਹਨ ਪਰ ਹੁਣ ਕਾਰੋਬਾਰੀਆਂ ਦੇ ਕਰ ਦੇ ਮਸਲਿਆਂ ਦੇ ਜਲਦੀ ਨਿਪਟਾਰਾ ਕਰਨ ਅਤੇ ਉਨ੍ਹਾਂ ਨੂੰ ਹੋਰ ਸਹੂਲਤ ਦੇਣ ਲਈ ਜੀ. ਐੱਸ. ਟੀ. ਦੇ ਤੀਜੇ ਜ਼ਿਲੇ੍ਹ ਦੀ ਸਥਾਪਨਾ ਤੋਂ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਨੇ ਹੜਤਾਲ ਹੋਰ ਤਿੰਨ ਦਿਨਾਂ ਲਈ ਵਧਾਈ

ਜਲੰਧਰ, 27 ਨਵੰਬਰ (ਚੰਦੀਪ ਭੱਲਾ)- ਬੀਤੇ ਕੁੱਝ ਦਿਨ ਪਹਿਲਾਂ ਹੁਸ਼ਿਆਰਪੁਰ ਦੇ ਮਾਹਿਲਪੁਰ ਵਿਖੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਅਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਖਿਲਾਫ ਬਿਨਾਂ ਕਿਸੇ ਜਾਂਚ ਤੇ ਬਰਾਮਦਗੀ ਦੇ ਪਰਚਾ ਦਰਜ ਕੀਤੇ ਜਾਣ ਤੇ ਉਨ੍ਹਾਂ ਨੂੰ ਗਿ੍ਫਤਾਰ ...

ਪੂਰੀ ਖ਼ਬਰ »

ਦਿੱਲੀ 'ਚ ਅਧਿਆਪਕਾਂ ਨੂੰ ਦੋ ਮਹੀਨੇ ਤੋਂ ਤਨਖਾਹ ਨਹੀਂ ਮਿਲੀ- ਸੁਭਾਸ਼ ਸ਼ਰਮਾ

ਜਲੰਧਰ, 27 ਨਵੰਬਰ (ਸ਼ਿਵ)- ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਕਿਸ ਨੈਤਿਕ ਅਧਿਕਾਰ ਨਾਲ ਪੰਜਾਬ ਆ ਕੇ ਇੱਥੇ ਦੇ ਅਧਿਆਪਕਾਂ ਲਈ ਧਰਨਾ ਦੇ ਰਹੇ ਹਨ, ...

ਪੂਰੀ ਖ਼ਬਰ »

ਐਲ.ਪੀ.ਯੂ. ਵਿਖੇ 31ਵੀਂ ਸੀਨੀਅਰ ਨੈਸ਼ਨਲ ਸੈਪਕ ਟਕਰਾ ਚੈਂਪੀਅਨਸ਼ਿਪ ਕਰਵਾਈ

ਜਲੰਧਰ, 27 ਨਵੰਬਰ (ਸਾਬੀ)- ਐਲ.ਪੀ.ਯੂ. ਵਿਖੇ 31ਵੀਂ ਸੀਨੀਅਰ ਨੈਸ਼ਨਲ ਸੈਪਕ ਟਕਰਾ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿਚ ਦੇਸ਼ ਭਰ ਤੋਂ 600 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ | ਮਹਿਲਾ ਵਰਗ ਦੇ ਰੈਗੂ ਤੇ ਡਬਲਜ ਈਵੈਂਟਸ ਵਿਚੋਂ ਕ੍ਰਮਵਾਰ ਮਣੀਪੁਰ ਤੇ ਬਿਹਾਰ ਜੇਤੂ ਬਣੇ | ...

ਪੂਰੀ ਖ਼ਬਰ »

ਉਲੰਪੀਅਨ ਰਜਿੰਦਰ ਸਿੰਘ ਦੇ ਸਪੁੱਤਰ ਜਸਕਰਨ ਸਿੰਘ ਦੀ ਭਾਰਤੀ ਹਾਕੀ ਟੀਮ ਲਈ ਚੋਣ

ਜਲੰਧਰ, 27 ਨਵੰਬਰ (ਸਾਬੀ)- ਹਾਕੀ ਉਲੰਪੀਅਨ ਦਰੋਣਾਚਾਰੀਆ ਤੇ ਧਿਆਨ ਚੰਦ ਐਵਾਰਡੀ ਭਾਰਤੀ ਹਾਕੀ ਟੀਮ ਦੇ ਸਾਬਕਾ ਕੋਚ ਉਲੰਪੀਅਨ ਰਜਿੰਦਰ ਸਿੰਘ ਦੇ ਸਪੱੁਤਰ ਜਸਕਰਨ ਸਿੰਘ ਦੀ ਹੀਰੋ ਏਸ਼ੀਅਨ ਚੈਂਪੀਅਨ ਟਰਾਫੀ ਜੋ ਢਾਕਾ ਵਿਖੇ ਕਰਵਾਈ ਜਾ ਰਹੀ ਹੈ, ਦੀ ਚੋਣ ਭਾਰਤੀ ਹਾਕੀ ...

ਪੂਰੀ ਖ਼ਬਰ »

ਜਿੰਮਖਾਨਾ ਕਲੱਬ ਦੀ ਸਾਲਾਨਾ ਮੀਟਿੰਗ ਅੱਜ, ਚੋਣਾਂ ਦਾ ਹੋ ਸਕਦੈ ਐਲਾਨ

ਜਲੰਧਰ, 27 ਨਵੰਬਰ (ਜਸਪਾਲ ਸਿੰਘ)-ਜਿਮਖਾਨਾ ਕਲੱਬ ਦੀ ਏ. ਜੀ. ਐਮ. (ਸਾਲਾਨਾ ਮੀਟਿੰਗ) 28 ਨਵੰਬਰ ਐਤਵਾਰ ਨੂੰ ਹੋਣ ਜਾ ਰਹੀ ਹੈ | ਇਹ ਏ. ਜੀ. ਐਮ. ਕਈ ਪੱਖਾਂ ਤੋਂ ਕਾਫੀ ਅਹਿਮ ਸਮਝੀ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਏ. ਜੀ. ਐਮ. 'ਚ ਕਲੱਬ ਦੇ ਅਹੁਦੇਦਾਰਾਂ ਅਤੇ ਐਗਜ਼ੈਕਟਿਵ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਦੀ ਹੜਤਾਲ ਕਰਕੇ ਬਕਾਇਆ ਕੰਮਾਂ ਦੀ ਗਿਣਤੀ ਵਧੀ

ਜਲੰਧਰ, 27 ਨਵੰਬਰ (ਚੰਦੀਪ ਭੱਲਾ)- ਬਕਾਇਆ ਕੰਮਾਂ ਨੂੰ ਖਤਮ ਕਰਕੇ ਜਲੰਧਰ ਨੂੰ ਨੰਬਰ-1 ਬਣਾਉਣ ਦਾ ਸੁਪਨਾ ਵੇਖਣ ਵਾਲੇ ਡੀ.ਸੀ. ਘਨਸ਼ਿਆਮ ਥੋਰੀ ਦਾ ਇਹ ਸੁਪਨਾ ਪੂਰਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ ਕਿਉਂਕਿ ਇਸ ਸੁਪਨੇ 'ਤੇ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਕਾਨੂੰਨਗੋ ...

ਪੂਰੀ ਖ਼ਬਰ »

ਮਲਕੀਤ ਸਿੰਘ ਬਣੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ

ਜਲੰਧਰ, 27 ਨਵੰਬਰ (ਜਸਪਾਲ ਸਿੰਘ)- ਪਿੰਡ ਸੁਭਾਨਾ ਦੇ ਨੌਜਵਾਨ ਸਰਪੰਚ ਮਲਕੀਤ ਸਿੰਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸੇਂਟ ਸੋਲਜਰ 'ਚ 17ਵੀਂ ਸਾਲਾਨਾ ਸਪੋਰਟਸ ਮੀਟ ਕਰਵਾਈ

ਜਲੰਧਰ, 27 ਨਵੰਬਰ (ਜਤਿੰਦਰ ਸਾਬੀ)- ਸੇਂਟ ਸੋਲਜਰ ਕਾਲਜ ਆਫ਼ ਐਜੂਕੇਸ਼ਨ ਵਲੋਂ 17ਵੀਂ ਅਥਲੈਟਿਕਸ ਮੀਟ ਕਰਵਾਈ ਗਈ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ: ਸ਼ਵੇਤਾ ਸ਼ਿਨੌਏ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਸੇਂਟ ਸੋਲਜਰ ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ, ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਵਾਰਡਾਂ 'ਚ ਘੁੰਮਦੇ ਕੁੱਤਿਆਂ ਤੋਂ ਲੋਕ ਹੋਏ ਪ੍ਰੇਸ਼ਾਨ

ਜਲੰਧਰ, 27 ਨਵੰਬਰ (ਐੱਮ.ਐੱਸ. ਲੋਹੀਆ) - ਜ਼ਿਲ੍ਹੇ ਦੀ 22 ਲੱਖ ਤੋਂ ਵੱਧ ਵਸੋਂ ਤੋਂ ਇਲਾਵਾ ਨਾਲ ਲੱਗਦੇ ਜ਼ਿਲਿ੍ਹਆਂ ਦੇ ਮਰੀਜ਼ਾਂ ਨੂੰ ਵੀ ਸਿਹਤ ਸੇਵਾਵਾਂ ਦੇਣ ਵਾਲੇ ਜਲੰਧਰ ਦੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ 'ਚ ਮੁਲਾਜ਼ਮਾਂ ਦੀ ਘਾਟ ਕਰਕੇ, ਸੁਚਾਰੂ ਪ੍ਰਬੰਧ ...

ਪੂਰੀ ਖ਼ਬਰ »

ਮਹੀਨਾਵਾਰੀ ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ

ਜਲੰਧਰ, 27 ਨਵੰਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸਿਆਰਪੁਰ ਵਿਖੇ ਮਹੀਨਾਵਾਰੀ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਨੇ ਸ਼ਿਰਕਤ ਕਰ ਕੇ ਕੀਰਤਨ ਸਰਵਣ ਕੀਤਾ | ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ 2 ਨੌਜਵਾਨ ਕਾਬੂ

ਮਕਸੂਦਾਂ, 27 ਨਵੰਬਰ (ਸਤਿੰਦਰ ਪਾਲ ਸਿੰਘ)- ਪੈੱ੍ਰਸ ਕਨਫੰਰਸ ਰਾਹੀ ਜਾਣਕਾਰੀ ਦਿੰਦੇ ਹੋਏ ਕੰਵਰਜੀਤ ਸਿੰਘ ਬੱਲ ਮੁੱਖ ਅਫ਼ਸਰ ਥਾਣਾ ਨੇ ਦੱਸਿਆ ਕਿ ਮਿਤੀ 27.11.2021 ਨੂੰ ਏ.ਐਸ.ਆਈ. ਮੇਜਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਵਰਿਆਣਾ ਵਿਖੇ ਗਸ਼ਤ ਕਰ ਇਲਾਕੇ ਵਿਚ ਵੱਧ ਰਹੇ ...

ਪੂਰੀ ਖ਼ਬਰ »

ਪੈਂਚਰ ਹੋਈ ਕਾਰ ਨੂੰ ਪਿਛੋਂ ਆ ਰਹੇ ਤੇਜ ਰਫ਼ਤਾਰ ਟਰੱਕ ਨੇ ਟੱਕਰ ਮਾਰੀ, 3 ਜ਼ਖਮੀ

ਫਿਲੌਰ, 27 ਨਵੰਬਰ (ਸਤਿੰਦਰ ਸ਼ਰਮਾ)- ਬੀਤੀ ਰਾਤ ਫਿਲੌਰ ਮੁੱਖ ਮਾਰਗ 'ਤੇ ਇਕ ਕਾਰ ਨੰਬਰ ਐਚ ਆਰ 07 ਟੀ 3020 ਲਾਡਵਾਂ (ਹਰਿਆਣਾ) ਤੋਂ ਡੇਰਾ ਬਿਆਸ ਸਤਸੰਗ 'ਤੇ ਜਾ ਰਹੇ ਸਨ | ਜਾਣਕਾਰੀ ਅਨੁਸਾਰ ਪਰਿਵਾਰ ਨੂੰ ਉਸ ਸਮੇਂ ਹਾਦਸਾ ਪੇਸ਼ ਆਇਆ ਜਦੋਂ ਉਨ੍ਹਾਂ ਦੀ ਕਾਰ ਮੁੱਖ ਮਾਰਗ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਤੋਂ ਅੱਜ ਵਿਸ਼ਾਲ ਕਾਫ਼ਲਾ ਪਹੁੰਚੇਗਾ ਬਰਗਾੜੀ- ਪੰਮਾ ਨਿਮਾਜ਼ੀਪੁਰ

ਮਲਸੀਆਂ, 27 ਨਵੰਬਰ (ਸੁਖਦੀਪ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਤੇ ਸਿੱਖਾਂ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ 28 ਨਵੰਬਰ ਨੂੰ ਬਰਗਾੜੀ ਦੇ ਖੇਡ ਸਟੇਡੀਅਮ 'ਚ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ...

ਪੂਰੀ ਖ਼ਬਰ »

ਲੰਬੇ ਸੰਘਰਸ਼ ਤੋਂ ਬਾਅਦ ਪਿੰਡ ਬੱਗਾ ਦੇ ਈਸਾਈ ਭਾਈਚਾਰੇ ਨੂੰ ਮਿਲਿਆ ਕਬਰਸਤਾਨ

ਸ਼ਾਹਕੋਟ, 27 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ ਬਲਾਕ ਦੇ ਪਿੰਡ ਬੱਗਾ ਵਿਖੇ ਕਈ ਸਾਲਾਂ ਬਾਅਦ ਲੋਕਾਂ ਨੂੰ ਕਬਰਿਸਤਨ ਨਸੀਬ ਹੋਇਆ ਹੈ | ਪੇਂਡੂ ਮਜਦੂਰ ਯੂਨੀਅਨ ਦੀ ਆਗੂ ਬੀਬੀ ਭਜਨੋ ਦੀ ਅਗਵਾਈ ਹੇਠ ਇਕੱਠੇ ਹੋਏ ਲੋਕਾਂ ਨੇ ਆਪਣੇ ਮੁਰਦਿਆਂ ਦੀ ਮਿੱਟੀ ਲੈ ਕੇ ਜਲੂਸ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਰਦੀਆਂ ਤੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਗੁਰਾਇਆ, 27 ਨਵੰਬਰ (ਚਰਨਜੀਤ ਸਿੰਘ ਦੁਸਾਂਝ) - ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਰੰਧਾਵਾ 'ਚ ਇਕ ਸਮਾਗਮ ਦੌਰਾਨ ਇੰਗਲੈਂਡ 'ਚ ਵਸਦੇ ਸੰਤੋਖ ਸਿੰਘ ਦੇ ਪਰਿਵਾਰ ਵਲੋਂ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਗਰਮ ਵਰਦੀਆਂ, ਪਿੰਡ ਦੀਆਂ ਲੋੜਵੰਦ ਔਰਤਾਂ ਨੂੰ ਗਰਮ ਵਰਦੀਆਂ ...

ਪੂਰੀ ਖ਼ਬਰ »

ਡੀ.ਟੀ.ਐੱਫ. ਦੀ ਸੂਬਾ ਕਮੇਟੀ ਦੀ ਮੀਟਿੰਗ ਅੱਜ ਜਲੰਧਰ 'ਚ

ਮਲਸੀਆਂ, 27 ਨਵੰਬਰ (ਸੁਖਦੀਪ ਸਿੰਘ)- ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਉੱਪਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਬੇਤਹਾਸ਼ਾ ਲਾਠੀਚਾਰਜ ਕਰਨ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਸਖ਼ਤ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਦਿਅਕ ਮੁਕਾਬਲੇ ਕਰਵਾਏ

ਗੁਰਾਇਆ, 27 ਨਵੰਬਰ (ਚਰਨਜੀਤ ਸਿੰਘ ਦੁਸਾਂਝ)- ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੰਗ ਢੇਸੀਆਂ 'ਚ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਇਲਾਕੇ ਭਰ ਦੇ 54 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ...

ਪੂਰੀ ਖ਼ਬਰ »

ਅੱਪਰਾ ਤੇ ਛੋਕਰਾਂ ਦੇ ਸਕੂਲਾਂ 'ਚ ਬੂਟੇ ਲਗਾਏ ਗਏ

ਅੱਪਰਾ, 27 ਨਵੰਬਰ (ਦਲਵਿੰਦਰ ਸਿੰਘ ਅੱਪਰਾ)- ਗਰੀਬ ਦਾ ਮੂੰਹ ਗੁਰੂ ਦੀ ਗੋਲਕ ਸੰਸਥਾ ਪਿੰਡ ਮੰਡੀ ਦੇ ਨੌਜਵਾਨਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਛਾਂਦਾਰ ਬੂਟੇ ਲਗਾਏ ਗਏ | ਸਕੂਲ ਮੁਖੀ ਜਸਪਾਲ ...

ਪੂਰੀ ਖ਼ਬਰ »

ਸ਼ਾਹਕੋਟ ਰੈਲੀ 'ਚ ਇਲਾਕੇ ਦਾ ਯੂਥ ਵੱਡੀ ਗਿਣਤੀ 'ਚ ਪਹੁੰਚੇਗਾ- ਵਡੈਹਰਾ

ਸ਼ਾਹਕੋਟ, 27 ਨਵੰਬਰ (ਪ.ਪ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 3 ਦਸੰਬਰ ਦੀ ਸ਼ਾਹਕੋਟ ਰੈਲੀ 'ਚ ਵੱਡੀ ਗਿਣਤੀ 'ਚ ਇਲਾਕੇ ਦਾ ਯੂਥ ਪਹੁੰਚੇਗਾ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਸ਼ਾਹਕੋਟ ਦੇ ਸਰਗਰਮ ਆਗੂ ਕਪਿਲ ਵਡੈਹਰਾ ਨੇ ਗੱਲਬਾਤ ਕਰਦਿਆਂ ਕੀਤਾ ...

ਪੂਰੀ ਖ਼ਬਰ »

ਸ਼ਾਹਕੋਟ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ

ਸ਼ਾਹਕੋਟ, 27 ਨਵੰਬਰ (ਸਚਦੇਵਾ)- ਸ੍ਰੀ ਗੁਰੂ ਤੇਗ ਬਹਾਦਰ ਵੈੱਲਫ਼ੇਅਰ ਸੁਸਾਇਟੀ ਸ਼ਾਹਕੋਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਮੁਹੱਲਾ ਕਰਤਾਰ ਨਗਰ ਸ਼ਾਹਕੋਟ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ ...

ਪੂਰੀ ਖ਼ਬਰ »

ਬਿਲਗਾ 'ਚ ਪਾਵਰਕਾਮ ਮੁਲਾਜ਼ਮਾਂ ਨੇ ਗੇਟ ਰੈਲੀ ਕੀਤੀ

ਨੂਰਮਹਿਲ, 27 ਨਵੰਬਰ (ਜਸਵਿੰਦਰ ਸਿੰਘ ਲਾਂਬਾ)- ਇੱਥੋਂ ਨਜ਼ਦੀਕੀ ਪਿੰਡ ਬਿਲਗਾ ਵਿਚ ਪਾਵਰਕਾਮ ਤੇ ਟਰਾਂਸਕੋ ਦੀਆ ਜਥੇਬੰਦੀਆ ਦੇ ਸਾਰੇ ਮੁਲਾਜ਼ਮਾਂ ਵੱਲੋਂ ਇਕ ਗੇਟ ਰੈਲੀ ਕੀਤੀ ਗਈ ਜਿਸ ਵਿਚ ਜਥੇਬੰਦੀਆਂ ਵਲੋਂ ਮੰਗ ਕੀਤੀ ਗਈ ਕਿ ਸਾਡੀਆਂ ਪਿਛਲੇ ਕਈ ਸਮੇਂ ਤੋਂ ...

ਪੂਰੀ ਖ਼ਬਰ »

ਗੁਰਾਇਆ 'ਚ ਲੁੱਟਾਂ ਦੇ ਨਾਲ-ਨਾਲ ਚੋਰੀਆਂ 'ਚ ਵੀ ਵਾਧਾ

ਗੁਰਾਇਆ, 27 ਨਵੰਬਰ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਇਲਾਕੇ 'ਚ ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਆਮ ਗੱਲ ਹੁੰਦੀ ਜਾ ਰਹੀ ਹੈ | ਇਸ ਵਾਰ ਲੁਟੇਰਿਆਂ ਨੇ ਸੈਰ ਕਰ ਰਹੀ ਇਕ ਔਰਤ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਉਸ ਪਾਸੋਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ | ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਪਦਮਸ੍ਰੀ ਪ੍ਰਗਟ ਸਿੰਘ ਵਲੋਂ ਵਾਈ. ਐਫ. ਸੀ. ਰੁੜਕਾ ਕਲਾਂ ਦਾ ਦੌਰਾ

ਗੁਰਾਇਆ, 27 ਨਵੰਬਰ (ਚਰਨਜੀਤ ਸਿੰਘ ਦੁਸਾਂਝ, ਗੁਰਵਿੰਦਰ ਸਿੰਘ)- ਕੈਬਨਿਟ ਮੰਤਰੀ ਪਦਮਸ੍ਰੀ ਪਰਗਟ ਸਿੰਘ ਵਲੋਂ ਵਾਈ. ਐਫ. ਸੀ. ਦਾ ਦੌਰਾ ਕੀਤਾ ਗਿਆ | ਉਨ੍ਹਾਂ ਵਾਈ ਐਫ ਸੀ ਵਲੋਂ ਬਣਾਏ ਜਾ ਰਹੇ 15 ਕਰੋੜ ਦੀ ਲਾਗਤ ਨਾਲ ਬਹੁ-ਮੰਤਵੀ ਖੇਡ ਕੰਪਲੈਕਸ ਦਾ ਦੌਰਾ ਵੀ ਕੀਤਾ ਗਿਆ | ...

ਪੂਰੀ ਖ਼ਬਰ »

ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਭਾਸ਼ਨ ਮੁਕਾਬਲੇ ਕਰਵਾਏ

ਸ਼ਾਹਕੋਟ, 27 ਨਵੰਬਰ (ਸਚਦੇਵਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਵਾ ਕਲਾਂ (ਸ਼ਾਹਕੋਟ) ਵਿਖੇ ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਭਾਸ਼ਣ ਮੁਕਾਬਲੇ ਪਿ੍ੰਸੀਪਲ ਪਵਨ ਕੁਮਾਰ ਅਰੋੜਾ ਤੇ ਬਲਾਕ ਨੋਡਲ ਅਫ਼ਸਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX