ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਬੀਤੀ ਰਾਤ ਸਥਿਤੀ ਵਿਗੜ ਗਈ, ਇਕ ਮਸਜਿਦ ਅਤੇ ਮਦਰੱਸੇ ਨੂੰ ਖਾਲੀ ਕਰਵਾਇਆ ਗਿਆ – ਐਸ.ਡੀ.ਐਮ. ਡੋਡਾ
. . .  about 3 hours ago
ਹਰਦੋਈ ’ਚ ਅਖਿਲੇਸ਼ ਯਾਦਵ ਦਾ ਕਾਫ਼ਲਾ ਹਾਦਸਾਗ੍ਰਸਤ
. . .  about 3 hours ago
ਲਖਨਊ, 3 ਫਰਵਰੀ- ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੇ ਹਰਦੋਈ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ’ਚ ਅਖਿਲੇਸ਼ ਦੇ ਕਾਫ਼ਲੇ ਦੀਆਂ 6 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ। ਹਾਦੇਸ ਵਿਚ ਹੋਏ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ...
ਸਿੰਗਾਪੁਰ ਦੇ ਚੀਫ਼ ਜਸਟਿਸ ਨੇ ਰਾਸ਼ਟਪਰਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਲਈ ਪਹੁੰਚਯੋਗ ਨਿਆਂ ਯਕੀਨੀ ਬਣਾਉਣ ਸੰਬੰਧੀ ਵਿਚਾਰ...
ਕੇਰਲ ਬਜਟ ਨੂੰ ਲੈ ਕੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਪ੍ਰਦਰਸ਼ਨ
. . .  about 4 hours ago
ਤਿਰੂਵੰਨਤਪੁਰਮ, 3 ਫਰਵਰੀ- ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲ ਦੇ ਬਜਟ ਨੂੰ ਲੈ ਕੇ ਕੇਰਲ ਸਕੱਤਰੇਤ ਵਿਖੇ ਪ੍ਰਦਰਸ਼ਨ ਕੀਤਾ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਕੇਰਲ ਦੇ ਬਜਟ ਦੇ ਕਾਗਜ਼...
ਪੰਜਾਬ ਵਿਚ ਪੈਟਰੋਲ ਡੀਜ਼ਲ ਹੋਇਆ ਮਹਿੰਗਾ
. . .  about 4 hours ago
ਚੰਡੀਗੜ੍ਹ, 3 ਫਰਵਰੀ- ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ...
ਕੱਟੜਾ ਨੇੜੇ ਸਟੋਰ ਵਿਚ ਲੱਗੀ ਅੱਗ
. . .  about 4 hours ago
ਸ੍ਰੀਨਗਰ, 3 ਫਰਵਰੀ- ਅੱਜ ਕੱਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਇਕ ਸਟੋਰ ਵਿਚ ਅੱਗ ਲੱਗ ਗਈ। ਅੱਗ ’ਤੇ ਬਾਅਦ ਵਿਚ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 4 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  about 5 hours ago
ਗੁਰਦਾਸਪੁਰ, 3 ਫਰਵਰੀ (ਆਰਿਫ਼)-ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 4 ਫਰਵਰੀ 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ,...
ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ- ਪ੍ਰਧਾਨ ਮੰਤਰੀ
. . .  about 5 hours ago
ਨਵੀਂ ਦਿੱਲੀ, 3 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੋਲਦਿਆਂ ਕਿਹਾ ਕਿ ਅੱਜ ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ। ਸੈਰ ਸਪਾਟਾ ਇਸ ਖ਼ੇਤਰ ਦੀ ਆਰਥਿਕਤਾ ਵਿਚ ਇਕ ਪ੍ਰਮੁੱਖ ਭੂਮਿਕਾ ਅਦਾ ਕਰਦਾ ਹੈ। ਬਜਟ 2023 ਵਿਚ ਪ੍ਰਸਤਾਵਿਤ ਦੇਸ਼ ਭਰ ਵਿਚ 50 ਸੈਰ-ਸਪਾਟਾ ਸਥਾਨਾਂ ਨੂੰ....
ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸ਼੍ਰੋਮਣੀ ਕਮੇਟੀ ਵਲੋਂ ਰੱਦ
. . .  about 5 hours ago
ਅੰਮ੍ਰਿਤਸਰ, 3 ਫਰਵਰੀ (ਜੱਸ)- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸੰਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਵਲੋਂ ਜੈਸ਼ ਦੇ 6 ਵਿਅਕਤੀ ਗਿ੍ਫ਼ਤਾਰ
. . .  about 5 hours ago
ਸ੍ਰੀਨਗਰ, 3 ਫਰਵਰੀ- ਸੁਰੱਖਿਆ ਬਲਾਂ ਨੇ ਕੁਲਗਾਮ ਵਿਚ ਜੈਸ਼ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਵੀ ਬਰਾਮਦ...
ਖ਼ਾਲਿਸਤਾਨ ਪੱਖੀ ਨਾਅਰੇ ਮਿਲਣ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
. . .  about 5 hours ago
ਹੁਸ਼ਿਆਰਪੁਰ, 3 ਫਰਵਰੀ (ਹਰਜਾਪ ਸਿੰਘ)- ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਸ਼ਹਿਰ ’ਚ ਜਲੰਧਰ ਰੋਡ ’ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ ਸੀ, ਪਰ ਖੂਫ਼ੀਆ ਵਿਭਾਗ ਨੂੰ ਭਿਣਕ ਲਗਦਿਆਂ ਹੀ ਪੱਤਰਕਾਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੰਗ ਨਾਲ ਇਹ ਨਾਅਰੇ ਮਿਟਾ ਦਿੱਤੇ ਗਏ ਸਨ, ਪਰ ਅੱਜ ਫ਼ਿਰ ਇਕ...
ਪੀ.ਏ.ਡੀ. ਬੈਂਕ ਦਿੜ੍ਹਬਾ ਦੀ ਪ੍ਰਬੰਧਕ ਕਮੇਟੀ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ
. . .  about 6 hours ago
ਦਿੜ੍ਹਬਾ ਮੰਡੀ (ਸੰਗਰੂਰ),3 ਫਰਵਰੀ (ਹਰਬੰਸ ਸਿੰਘ ਛਾਜਲੀ)- ਪ੍ਰਾਇਮਰੀ ਖ਼ੇਤੀਬਾੜੀ ਵਿਕਾਸ ਬੈਂਕ ਬਰਾਂਚ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਦਾਰ ਸਮਸ਼ੇਰ ਸਿੰਘ ਖੇਤਲਾ ਨੂੰ ਸਰਬਸੰਮਤੀ ਨਾਲ ਮੌਜੂਦ ਡਾਇਰੈਕਟਰਾਂ ਨੇ ਚੇਅਰਮੈਨ ਅਤੇ ਜਥੇਦਾਰ ਗੁਰਲਾਲ ਸਿੰਘ ਉੱਭਿਆ ਨੂੰ ਉੱਪ-ਚੇਅਰਮੈਨ ਚੁਣ ਲਿਆ। ਅਕਾਲੀ ਆਗੂ ਸ.ਤੇਜਾ...
ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੀਤਾ ਮੁਅੱਤਲ
. . .  about 6 hours ago
ਨਵੀਂ ਦਿੱਲੀ, 3 ਫਰਵਰੀ- ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਵਲੋਂ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ...
ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਨੂੰ ਸਨਮਾਨਤ ਕਰੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
. . .  about 7 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਮਿਹਰ ਉਨ ਨਿਸਾ ਨੂੰ ਸਨਮਾਨਤ ਕੀਤਾ ਜਾਏਗਾ। ਉਕਤ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਸਿਹਤ ਮੁਲਾਜਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ
. . .  about 7 hours ago
ਖੇਮਕਰਨ, 3 ਫਰਵਰੀ (ਰਾਕੇਸ਼ ਬਿੱਲਾ)- ਪੰਜਾਬ ਸਰਕਾਰ ਇਕ ਪਾਸੇ ਮਹੱਲਾ ਕਲੀਨਿਕ ਖੋਲ੍ਹ ਰਹੀ ਹੈ, ਜਦ ਕਿ ਦੂਜੇ ਪਾਸੇ ਪ੍ਰਾਇਮਰੀ ਹੈਲਥ ਕੇਂਦਰ ਖੇਮਕਰਨ ਦੇ ਸਮੂਹ ਮੁਲਾਜ਼ਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਇਨ੍ਹਾਂ ਮੁਲਾਜ਼ਮਾਂ ਨੇ ਅੱਜ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਹੈਲਥ...
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
. . .  about 8 hours ago
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਗੇ ਇੰਡੀਆ ਐਨਰਜੀ ਵੀਕ ਦਾ ਉਦਘਾਟਨ
. . .  about 8 hours ago
ਨਵੀਂ ਦਿੱਲੀ, 3 ਫਰਵਰੀ- ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕਰਨਗੇ। ਇਸ ਵਿਚ ਦੁਨੀਆ ਭਰ ਦੇ 650 ਤੋਂ ਵੱਧ ਪ੍ਰਦਰਸ਼ਕ, 34 ਮੰਤਰੀ ਸ਼ਾਮਿਲ ਹੋਣਗੇ। ਇਹ ਪਹਿਲੀ ਵਾਰ ਹੈ ਕਿ ਭਾਰਤ ਇਸ ਤਰ੍ਹਾਂ ਦੇ ਸਮਾਗਮ ਦਾ ਆਯੋਜਨ ਕਰ ਰਿਹਾ ਹੈ। ਇਸ...
ਕਾਂਜਲੀ ਵੇਈਂ ਵਿਚੋਂ ਬਰਾਮਦ ਹੋਈ ਲਾਸ਼ ਦੇ ਮਾਮਲੇ ’ਚ ਆਇਆ ਨਵਾਂ ਮੌੜ, ਪਰਿਵਾਰ ਨੇ ਹਸਪਤਾਲ ਦੇ ਬਾਹਰ ਲਗਾਇਆ ਧਰਨਾ
. . .  about 8 hours ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨ ਕਾਂਝਲੀ ਵੇਈਂ ਵਿਚੋਂ ਇਕ ਵਿਅਕਤੀ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ, ਜਿਸ ਦੀ ਪਛਾਣ ਸ਼ਿਵ ਕੁਮਾਰ ਵਜੋਂ ਕੀਤੀ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨੇ ਇਕ ਲੜਕੀ ’ਤੇ ਉਨ੍ਹਾ ਦੇ ਲੜਕੇ ਨੂੰ ਮਰਵਾਉਣ ਦਾ ਦੋਸ਼ ਲਗਾਇਆ ਤੇ ਇਨਸਾਫ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਮੂਹਰੇ...
ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 8 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਟੀਚਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਵਿਤਕਰੇ ਭਰੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ, ਸੇਵਾ-ਮੁਕਤੀ ਦੀ ਉਮਰ ਘਟਾਉਣ ਅਤੇ ਗ੍ਰਾਂਟਾਂ ’ਚ ਕਟੌਤੀ ਕਰਨ ਦੇ ਮਨਮਾਨੇ ਫ਼ੈਸਲਿਆਂ ਵਿਰੁੱਧ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਪੰਜਾਬ ਦੇ ਸੱਦੇ ’ਤੇ ਅੱਜ...
110 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
. . .  about 8 hours ago
ਖ਼ੇਮਕਰਨ, 3 ਫਰਵਰੀ (ਰਾਕੇਸ਼ ਕੁਮਾਰ ਬਿੱਲਾ)- ਥਾਣਾ ਖ਼ੇਮਕਰਨ ਦੇ ਐਸ. ਐਚ. ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਸਰਹੱਦੀ ਖ਼ੇਤਰ ’ਚ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਗਸ਼ਤ ਦੌਰਾਨ ਇਕ ਨਸ਼ਾ ਤਸਕਰ ਸਾਗਰ ਪੁੱਤਰ ਅਜੀਤ ਸਿੰਘ ਵਾਸੀ ਖ਼ੇਮਕਰਨ ਨੂੰ 110....
ਸਿੰਗਾਪੁਰ ਦੇ ਚੀਫ਼ ਜਸਟਿਸ ਭਾਰਤੀ ਸੁਪਰੀਮ ਕੋਰਟ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ ਆਏ ਭਾਰਤ
. . .  about 9 hours ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਅੱਜ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨਾਲ ਬੈਠੇ। ਜਸਟਿਸ ਮੈਨਨ 2012 ਤੋਂ ਸਿੰਗਾਪੁਰ ਦੇ ਚੌਥੇ ਚੀਫ਼ ਜਸਟਿਸ ਵਜੋਂ ਸੇਵਾ ਨਿਭਾ ਰਹੇ ਹਨ, ਸੁਪਰੀਮ ਕੋਰਟ ਦੀ ਸਥਾਪਨਾ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ...
ਪਾਕਿਸਤਾਨ ਵਿਚ ਇਕ ਮਸਜਿਦ ਦੀ ਬੇਅਦਬੀ
. . .  about 9 hours ago
ਇਸਲਾਮਾਬਾਦ, 3 ਫਰਵਰੀ- ਪਾਕਿਸਤਾਨ ਵਿਚ ਅਹਿਮਦੀਆ ਮੁਸਲਮਾਨਾਂ ਵਿਰੁੱਧ ਨਫ਼ਰਤ ਦੀ ਇਕ ਹੋਰ ਘਟਨਾ ਵਿੱਚ ਅੱਜ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਕਰਾਚੀ ਵਿਚ ਉਨ੍ਹਾਂ ਦੀ ਇਕ ਮਸਜਿਦ ਦੀ ਬੇਅਦਬੀ ਕੀਤੀ ਗਈ। ਸੂਤਰਾਂ ਅਨੁਸਾਰ ਕਰਾਚੀ ਵਿਚ ਕੱਟੜਪੰਥੀਆਂ ਵਲੋਂ ਕਾਦੀਆਨੀ ਪ੍ਰਾਰਥਨਾ...
‘ਆਪ’ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਵਾਪਿਸ ਲਈ ਪਟੀਸ਼ਨ
. . .  about 9 hours ago
ਨਵੀਂ ਦਿੱਲੀ, 3 ਫਰਵਰੀ- ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਗਈ ਸੀ। ਓਬਰਾਏ ਨੇ ਸੁਪਰੀਮ ਕੋਰਟ ਦੇ ਇਹ ਕਹਿਣ ਕਿ ਐਮ.ਸੀ.ਡੀ. ਚੋਣਾਂ...
ਨਿਊ ਜਰਸੀ ਵਿਚ ਕੌਂਸਲ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ
. . .  about 9 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਸੇਰੇਵਿਲੇ ਦੇ ਬਰੌਘ, ਨਿਊ ਜਰਸੀ ਸ਼ਹਿਰ ਦੀ ਕੌਂਸਲ ਮੈਂਬਰ ਈਨਾਈਸ ਡਵਮਫੋਰ ਦੀ ਗੋਲੀਆਂ ਵਿੰਨੀ ਲਾਸ਼ ਉਸ ਦੀ ਕਾਰ ਵਿਚੋਂ ਬਰਾਮਦ ਹੋਈ। 30 ਸਾਲਾ ਡਵਮਫੋਰ ਰਿਪਬਲੀਕਨ ਪਾਰਟੀ ਦੀ ਆਗੂ ਸੀ। ਪੁਲਿਸ ਅਨੁਸਾਰ ਉਸ ਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ ਤੇ...
ਭਾਰਤੀ ਮੂਲ ਦੇ ਅਮਰੀਕੀ ਸਾਂਸਦ ਐਮੀ ਬੇਰਾ ਦੀ ਇੰਟੈਲਜੈਂਸੀ ਕਮੇਟੀ ਵਿਚ ਨਿਯੁਕਤੀ
. . .  about 9 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਨੂੰ ਕਾਂਗਰਸ ਦੀ ਇੰਟੈਲੀਜੈਂਸ ਬਾਰੇ ਪ੍ਰਭਾਵਸ਼ਾਲੀ ਸਥਾਈ ਵਿਸ਼ੇਸ਼ ਕਮੇਟੀ ਵਿਚ ਨਿਯੁਕਤ ਕੀਤਾ ਗਿਆਾ ਹੈ। ਬੇਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਨੂੰ ਸਦਨ ਦੇ ਲੀਡਰ ਜੈਫਰੀਜ ਵਲੋਂ ਹਾਊਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 17 ਮੱਘਰ ਸੰਮਤ 553

ਦਿੱਲੀ / ਹਰਿਆਣਾ

ਦਿੱਲੀ ਦੇ ਸੀਨੀਅਰ ਸਿਟੀਜ਼ਨ 3 ਨੂੰ ਤੀਰਥ ਅਸਥਾਨ 'ਤੇ ਜਾਣਗੇ

ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਮੋਤੀ ਨਗਰ ਵਿਧਾਨ ਸਭਾ ਦੇ ਵਿਧਾਇਕ ਸ਼ਿਵਚਰਨ ਗੋਇਲ ਨੇ ਸੁਦਰਸ਼ਨ ਪਾਰਕ ਵਿਖੇ ਸੀਨੀਅਰ ਨਾਗਿਰਕਾਂ ਲਈ ਕੈਂਪ ਲਗਾਇਆ, ਜਿਸ ਵਿਚ ਉਨ੍ਹਾਂ ਬੋਲਦਿਆਂ ਕਿਹਾ ਕਿ ਦਿੱਲੀ ਦੇ ਨਿਵਾਸੀ ਜਿਸ ਦੀ ਉਮਰ 60 ਸਾਲ ਜਾਂ ਫਿਰ ਇਸ ਤੋਂ ...

ਪੂਰੀ ਖ਼ਬਰ »

ਹਿੰਦੂ ਰਾਓ ਹਸਪਤਾਲ 'ਚ ਪੈਰਾਮੈਡੀਕਲ ਸਟਾਫ਼ ਤੇ ਨਰਸਾਂ ਨੇ ਹੜਤਾਲ ਕੀਤੀ ਖ਼ਤਮ

ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਹਿੰਦੂ ਰਾਓ ਹਸਪਤਾਲ ਵਿਚ ਜੋ ਪਿਛਲੇ ਦਿਨੀਂ ਪੈਰਾਮੈਡੀਕਲ ਸਟਾਫ਼ ਅਤੇ ਨਰਸਾਂ ਨੇ ਆਪਣੀਆਂ ਮੰਗਾਂ ਪ੍ਰਤੀ ਹੜਤਾਲ ਕੀਤੀ ਸੀ, ਕਿਉਂਕਿ ਪਿਛਲੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਵੱਲ ਵਾਰ-ਵਾਰ ਕਹਿਣ ਤੇ ਕੋਈ ...

ਪੂਰੀ ਖ਼ਬਰ »

'ਯੋਗ ਦੇ ਨਾਲ ਬਦਲੇ ਜਿਊਣ ਦਾ ਅੰਦਾਜ਼' ਵਿਸ਼ੇ 'ਤੇ ਗੋਸ਼ਟੀ

ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਆਰੀਆ ਯੁਵਕ ਪ੍ਰੀਸ਼ਦ ਦੀ ਅਗਵਾਈ 'ਚ 'ਯੋਗ ਦੇ ਨਾਲ ਬਦਲੇ ਜੀਊਣ ਦਾ ਅੰਦਾਜ਼' ਵਿਸ਼ੇ 'ਤੇ ਆਨਲਾਈਨ ਗੋਸ਼ਟੀ ਕੀਤੀ | ਇਸ ਮੌਕੇ ਯੋਗ ਅਚਾਰੀਆ ਰਜਨੀ ਚੁੱਘ ਨੇ ਕਿਹਾ ਕਿ ਯੋਗ ਦੇ ਨਾਲ ਸਿਹਤ, ਮਨ ਤੇ ਸਰੀਰ ਠੀਕ ਹੋਣ ਦੇ ...

ਪੂਰੀ ਖ਼ਬਰ »

ਭਗਤੀ ਮਾਰਗ 'ਤੇ ਅੱਗੇ ਵਧਦੇ ਹੋਏ ਅਨੰਦਮਈ ਜੀਵਨ ਬਤੀਤ ਕਰੀਏ-ਮਾਤਾ ਸੁਦਿਕਸ਼ਾ

ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸੰਸਾਰ 'ਚ ਸੰਤਾਂ ਭਗਤਾਂ ਦੀ ਬਹੁਤ ਲੋੜ ਹੈ | ਅਸੀਂ ਭਗਤੀ ਮਾਰਗ 'ਤੇ ਅੱਗੇ ਵਧਦੇ ਹੋਏ ਖੁਦ ਵੀ ਅਨੰਦਮਈ ਜੀਵਨ ਬਤੀਤ ਕਰੀਏ ਅਤੇ ਜਨ-ਜਨ ਤੱਕ ਬ੍ਰਹਮਗਿਆਨ ਦੀ ਰੌਸ਼ਨੀ ਨੂੰ ਪਹੁੰਚਾਉਣ ਦਾ ਮਾਧਿਅਮ ਬਣੀਏ | ਇਹ ਪ੍ਰਵਚਨ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਓਮੀਕਰੋਨ ਨਾਲ ਨਜਿੱਠਣ ਲਈ ਤਿਆਰੀਆਂ ਦਾ ਜਾਇਜ਼ਾ

ਨਵੀਂ ਦਿੱਲੀ, 1 ਦਸੰਬਰ (ਜਗਤਾਰ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਤੋਂ ਦਿੱਲੀ ਵਾਸੀਆਂ ਨੂੰ ਸੁਰੱਖਿਅਤ ਰੱਖਣ ਦੇ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ 'ਤੇ ਖੁੱਦ ਨਜ਼ਰ ਰੱਖੀ ਜਾ ਰਹੀ ਹੈ | ਇਸੇ ਤਹਿਤ ...

ਪੂਰੀ ਖ਼ਬਰ »

ਜਲ ਬੋਰਡ ਦੇ ਖਾਤਿਆਂ ਦਾ ਆਡਿਟ ਕਰਾਉਣ ਤੋਂ ਪਾਸਾ ਵੱਟ ਰਹੀ ਦਿੱਲੀ ਸਰਕਾਰ-ਗੁਪਤਾ

ਨਵੀਂ ਦਿੱਲੀ, 1 ਦਸੰਬਰ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਆਦੇਸ਼ ਗੁਪਤਾ ਨੇ ਕੇਜਰੀਵਾਲ ਸਰਕਾਰ 'ਤੇ ਵੱਡਾ ਦੋਸ਼ ਲਾਉਂਦੇ ਹੋਏ ਕਿਹਾ ਕਿ ਸਾਲ 2015 ਤੋਂ ਸੀ.ਏ.ਜੀ. ਦਿੱਲੀ ਸਰਕਾਰ ਨੂੰ ਜਲ ਬੋਰਡ ਦੇ ਖਾਤੇ ਨੂੰ ਆਡਿਟ ਕਰਾਉਣ ਦੇ ਲਈ 22 ਵਾਰੀ ਚਿੱਠੀ ਲਿੱਖ ਚੁੱਕਾ ਹੈ, ...

ਪੂਰੀ ਖ਼ਬਰ »

ਬੇਰੀ ਨੇ ਕੇਂਦਰੀ ਹਲਕੇ ਦੀਆਂ ਵੱਖ-ਵੱਖ ਸੁਸਾਇਟੀਆਂ ਨੂੰ ਇਕ ਕਰੋੜ 8 ਲੱਖ ਦੇ ਚੈੱਕ ਵੰਡੇ

ਜਲੰਧਰ ਛਾਉਣੀ, 1 ਦਸੰਬਰ (ਪਵਨ ਖਰਬੰਦਾ)- ਕੇਂਦਰੀ ਹਲਕੇ ਦੇ ਅਧੀਨ ਆਉਂਦੇ ਵਾਰਡਾਂ ਦੇ ਖੇਤਰਾਂ ਦਾ ਵਿਕਾਸ ਕਰਵਾਉਣਾ ਮੇਰਾ ਮੁੱਖ ਟੀਚਾ ਹੈ ਤੇ ਇਸ ਦੇ ਨਾਲ ਹੀ ਸਮਾਜ ਸੇਵੀ ਕੰਮਾਂ 'ਚ ਆਪਣੀਆਂ ਸੇਵਾਵਾਂ ਨਿਭਾਅ ਰਹੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਦੇ ਖੇਡਾਂ ਦੀਆਂ ...

ਪੂਰੀ ਖ਼ਬਰ »

ਜ਼ੋਨਲ ਬੈਡਮਿੰਟਨ ਮੁਕਾਬਲੇ ਸਮਾਪਤ

ਯਮੁਨਾਨਗਰ, 1 ਦਸੰਬਰ (ਗੁਰਦਿਆਲ ਸਿੰਘ ਨਿਮਰ)- ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਦੇ ਦੋ ਰੋਜ਼ਾ ਜ਼ੋਨਲ ਬੈਡਮਿੰਟਨ ਪੁਰਸ਼ ਮੁਕਾਬਲੇ 1 ਦਸੰਬਰ 2021 ਨੂੰ ਮੁਕੰਦ ਲਾਲ ਨੈਸ਼ਨਲ ਕਾਲਜ, ਯਮੁਨਾਨਗਰ ਵਿਖੇ ਸਮਾਪਤ ਹੋਏ, ਜਿਸ 'ਚ ਫ਼ਾਈਨਲ ਮੁਕਾਬਲਾ ਗੁਰੂ ਨਾਨਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਆਟੋ ਰਿਕਸ਼ਾ ਚਾਲਕ ਗੰਭੀਰ ਜ਼ਖ਼ਮੀ

ਸਿਰਸਾ, 1 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਬਰਨਾਲਾ ਰੋਡ ਸਥਿਤ ਸ਼ਹੀਦ ਭਗਤ ਸਿੰਘ ਸਟੇਡੀਅਮ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਆਟੋ ਰਿਕਸ਼ਾ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ | ਜ਼ਖ਼ਮੀ ਨੂੰ ਨਾਗਰਿਕ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ...

ਪੂਰੀ ਖ਼ਬਰ »

ਨਵਨਿਯੁਕਤ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਅਹੁਦਾ ਸੰਭਾਲਿਆ

ਸ਼ਾਹਬਾਦ ਮਾਰਕੰਡਾ, 1 ਦਸੰਬਰ (ਅਵਤਾਰ ਸਿੰਘ)- ਹਰਿਆਣਾ ਦੇ ਨਵੇਂ ਨਿਯੁਕਤ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਅੱਜ 35ਵੇਂ ਮੁੱਖ ਸਕੱਤਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਲਈ ਇਹ ਬਹੁਤ ਮਾਣ ਦੀ ਗੱਲ ਹੈ ਕਿ ਉਹ ਹਰਿਆਣਾ ਦੇ ...

ਪੂਰੀ ਖ਼ਬਰ »

ਵੀ.ਸੀ. ਨੇ ਜੂਸ ਪਿਆ ਕੇ ਵਿਦਿਆਰਥੀਆਂ ਦੀ ਭੁੱਖ ਹੜਤਾਲ ਕਰਵਾਈ ਖ਼ਤਮ

ਸਿਰਸਾ, 1 ਦਸੰਬਰ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਜਮੇਰ ਸਿੰਘ ਮਲਿਕ ਨੇ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀਆਂ ਨੂੰ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿਵਾਉਣ ਮਗਰੋਂ ਜੂਸ ਪਿਆ ਕੇ ਭੁੱਖ ...

ਪੂਰੀ ਖ਼ਬਰ »

ਰਘੂਜੀਤ ਸਿੰਘ ਵਿਰਕ ਨੂੰ ਵਧਾਈ ਦੇਣ ਵਾਲਿਆਂ ਦਾ ਲੱਗਾ ਤਾਂਤਾ

ਕਰਨਾਲ, 1 ਦਸੰਬਰ (ਗੁਰਮੀਤ ਸਿੰਘ ਸੱਗੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਨਵਨਿਯੁਕਤ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲਗਾ ਹੋਇਆ ਹੈ | ਅੱਜ ਇਥੇ ਵਿਰਕ ਦੇ ਦਫ਼ਤਰ ਵਿਖੇ ਸਿੱਖ ਸਮਾਜ ਦੀਆਂ ...

ਪੂਰੀ ਖ਼ਬਰ »

ਹਲਵਾਈ ਦੀ ਦੁਕਾਨ 'ਚ ਚੋਰੀ

ਏਲਨਾਬਾਦ, 1 ਦਸੰਬਰ (ਜਗਤਾਰ ਸਮਾਲਸਰ)-ਸ਼ਹਿਰ ਦੇ ਬਾਈਪਾਸ 'ਤੇ ਸਥਿਤ ਇਕ ਹਲਵਾਈ ਦੀ ਦੁਕਾਨ ਵਿਚ ਪਿਛਲੀ ਰਾਤ ਚੋਰਾਂ ਨੇ ਦੁਕਾਨ ਦਾ ਤਾਲਾ ਤੋੜ ਕੇ ਨਕਦੀ ਅਤੇ ਕੁਝ ਸਾਮਾਨ ਚੋਰੀ ਕਰ ਲਿਆ | ਦੁਕਾਨਦਾਰ ਮਹਿੰਦਰ ਕੁਮਾਰ ਪੁੱਤਰ ਕਿ੍ਸ਼ਨ ਕੁਮਾਰ ਵਾਸੀ ਵਾਰਡ ਨੰਬਰ 13 ...

ਪੂਰੀ ਖ਼ਬਰ »

ਵਿਸ਼ਵ ਏਡਜ਼ ਵਿਰੋਧੀ ਦਿਵਸ ਨੂੰ ਕਰਮਚਾਰੀਆਂ ਨੇ ਕਾਲੇ ਦਿਵਸ ਵਜੋਂ ਮਨਾਇਆ

ਸਿਰਸਾ, 1 ਦਸੰਬਰ (ਭੁਪਿੰਦਰ ਪੰਨੀਵਾਲੀਆ)- ਵਿਸ਼ਵ ਏਡਜ਼ ਦਿਵਸ ਨੂੰ ਏਡਜ਼ ਕੰਟਰੋਲ ਕਰਮਚਾਰੀਆਂ ਨੇ ਕਾਲੇ ਦਿਵਸ ਵਜੋਂ ਮਨਾਇਆ ਹੈ | ਕਰਮਚਾਰੀਆਂ ਨੇ ਰੈਡ ਰਿਬਨ ਦੀ ਥਾਂ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ | ਰਾਸ਼ਟਰੀ ਏਡਜ਼ ...

ਪੂਰੀ ਖ਼ਬਰ »

ਕੈਨੇਡਾ ਦੇ ਉੱਘੇ ਸਮਾਜ-ਸੇਵੀ ਸੁੱਖੀ ਬਾਠ ਦਾ ਸਵਾਗਤ

ਕਰਨਾਲ, 1 ਦਸੰਬਰ (ਗੁਰਮੀਤ ਸਿੰਘ ਸੱਗੂ)- ਕੈਨੇਡਾ 'ਚ ਭਾਰਤ ਤੇ ਪੰਜਾਬੀਅਤ ਦਾ ਨਾਂਅ ਰੌਸ਼ਨ ਕਰਨ ਵਾਲੇ ਕੈਨੇਡਾ ਦੇ ਉੱਘੇ ਸਮਾਜ ਸੇਵੀ ਅਤੇ ਪ੍ਰਸਿੱਧ ਉਦਯੋਗਪਤੀ, ਪੰਜਾਬੀ ਭਵਨ ਸਰੀ, ਕੈਨੇਡਾ ਤੇ ਸੁੱਖੀ ਬਾਠ ਸੇਵਾ ਕਲੱਬ ਦੇ ਪ੍ਰਧਾਨ ਸੁੱਖੀ ਬਾਠ ਦਾ ਕਰਨਾਲ ਪਹੁੰਚਣ ...

ਪੂਰੀ ਖ਼ਬਰ »

ਪੰ. ਚਿਰੰਜੀ ਲਾਲ ਸ਼ਰਮਾ ਪੀ.ਜੀ. ਕਾਲਜ 'ਚ ਪੰਜਾਬੀ ਕਵੀ ਦਰਬਾਰ ਤੇ ਸੈਮੀਨਾਰ

ਕਰਨਾਲ, 1 ਦਸੰਬਰ (ਗੁਰਮੀਤ ਸਿੰਘ ਸੱਗੂ)- ਸਥਾਨਕ ਪੰ. ਚਿਰੰਜੀ ਲਾਲ ਸ਼ਰਮਾ ਪੀ.ਜੀ. ਕਾਲਜ ਵਿਖੇ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਅਤੇ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਪੰਜਾਬੀ ਕਵੀ ਦਰਬਾਰ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ 'ਚ ਅਕਾਦਮੀ ਦੇ ਡਿਪਟੀ ਚੇਅਰਮੈਨ ...

ਪੂਰੀ ਖ਼ਬਰ »

ਸੰਤ ਨਿਸ਼ਚਲ ਸਿੰਘ ਕਾਲਜ ਆਫ਼ ਐਜੂਕੇਸ਼ਨ 'ਚ ਨਵਾਂ ਸੈਸ਼ਨ ਸ਼ੁਰੂ

ਯਮੁਨਾਨਗਰ, 1 ਦਸੰਬਰ (ਗੁਰਦਿਆਲ ਸਿੰਘ ਨਿਮਰ)- ਸੰਤ ਨਿਸ਼ਚਲ ਸਿੰਘ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਵਿਖੇ ਨਵੇਂ ਸੈਸ਼ਨ 2021-23 ਦੀ ਸ਼ੁਰੂਆਤ ਬੁੱਧਵਾਰ ਨੂੰ ਚਾਰ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਨਾਲ ਕੀਤੀ ਗਈ, ਜਿਸ 'ਚ ਬੀ.ਐੱਡ ਅਤੇ ਡੀ.ਐੱਲ.ਐੱਡ. ਪਹਿਲੇ ਸਾਲ ਦੀਆਂ ...

ਪੂਰੀ ਖ਼ਬਰ »

ਗੁਰਮਤਿ ਗਰੁੱਪ 'ਚ ਸ਼ਾਮਿਲ ਹੋਣ ਲਈ ਚਲਾਈ ਮੁਹਿੰਮ

ਸ਼ਾਹਬਾਦ ਮਾਰਕੰਡਾ, 1 ਦਸੰਬਰ (ਅਵਤਾਰ ਸਿੰਘ)- ਸ੍ਰੀ ਅਕਾਲ ਸਹਾਏ ਸੇਵਾ ਸੁਸਾਇਟੀ ਰਜਿਸਟਰਡ ਪਿੰਡ ਖਰੀਂਡਵਾ ਜ਼ਿਲ੍ਹਾ ਕੁਰੂਕਸ਼ੇਤਰ, ਹਰਿਆਣਾ ਦੇ ਮੁਖੀ ਜਥੇ. ਸੱਜਣ ਸਿੰਘ ਖ਼ਾਲਸਾ ਦੀ ਅਗਵਾਈ 'ਚ ਭਾਰਤ ਦੇ ਵੱਖ-ਵੱਖ ਰਾਜਾਂ 'ਚ ਧਰਮ ਪ੍ਰਚਾਰ-ਪ੍ਰਸਾਰ ਤੇ ਸਮਾਜ ਸੇਵਾ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ ਵਲੋਂ ਕਵਿਤਾ ਉਚਾਰਨ ਤੇ ਸਾਹਿਤਕ ਕੁਇਜ਼ ਮੁਕਾਬਲਾ

ਯਮੁਨਾਨਗਰ, 1 ਦਸੰਬਰ (ਗੁਰਦਿਆਲ ਸਿੰਘ ਨਿਮਰ)-ਕਵੀ ਹਰਿਵੰਸ਼ ਰਾਏ ਬੱਚਨ ਦੇ ਜਨਮ ਦਿਨ ਮੌਕੇ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਹਿੰਦੀ ਵਿਭਾਗ ਦੁਆਰਾ ਕਵਿਤਾ ਉਚਾਰਨ ਅਤੇ ਸਾਹਿਤਕ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਹਿੰਦੀ ਵਿਭਾਗ ਤੋਂ ਡਾ. ਮਨੀਸ਼ਾ ਅਤੇ ਪ੍ਰੋ. ਲਤਾ ...

ਪੂਰੀ ਖ਼ਬਰ »

ਵਿਗਿਆਨ ਤੇ ਗਣਿਤ ਵਿਸ਼ੇ ਨੂੰ ਦਿਲਚਸਪ ਬਣਾਇਆ ਜਾਵੇ-ਪ੍ਰੋ: ਪਿ੍ਯੰਕਾ

ਗੂਹਲਾ ਚੀਕਾ, 1 ਦਸੰਬਰ (ਓ.ਪੀ. ਸੈਣੀ)- ਜ਼ਿਲ੍ਹਾ ਸਿੱਖਿਆ ਪ੍ਰੋਜੈਕਟ ਕੌਂਸਲ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗਲ ਦੇ ਵਿਹੜੇ 'ਚ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੇ ਮੋਨੀਟਰਿੰਗ ਪ੍ਰੋਗਰਾਮ ਤਹਿਤ ਪ੍ਰੋ. ਪਿ੍ਅੰਕਾ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਕਾਰ ਤੇ ਟਰੱਕ ਦੀ ਟੱਕਰ 'ਚ ਦੋ ਹਲਾਕ

ਏਲਨਾਬਾਦ, 1 ਦਸੰਬਰ (ਜਗਤਾਰ ਸਮਾਲਸਰ)-ਇੱਥੋਂ ਦੇ ਪਿੰਡ ਭੁਰਟਵਾਲਾ ਦੇ ਨਜ਼ਦੀਕ ਪਿਛਲੀ ਦੇਰ ਰਾਤ ਹੋਏ ਇੱਕ ਸੜਕ ਹਾਦਸੇ ਵਿਚ ਦੋ ਜਣਿਆ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਮਿੱਠੀ ਸੁਰੇਰਾ ਦੇ ਸਰਕਾਰੀ ਸਕੂਲ ਦਾ ਅਧਿਆਪਕ ਸੁਨੀਲ ਕੁਮਾਰ ਪੁੱਤਰ ਅਮਰ ਸਿੰਘ ਅਤੇ ...

ਪੂਰੀ ਖ਼ਬਰ »

ਦਿੱਲੀ ਦੇ ਪ੍ਰਦੂਸ਼ਣ ਬਾਰੇ ਸੰਸਦ ਦੇ ਇਜਲਾਸ 'ਚ ਹੋਵੇ ਚਰਚਾ-ਦਿੱਲੀ ਕਾਂਗਰਸ

ਨਵੀਂ ਦਿੱਲੀ, 1 ਦਸੰਬਰ (ਜਗਤਾਰ ਸਿੰਘ)- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌ. ਅਨਿਲ ਕੁਮਾਰ ਨੇ ਕਿਹਾ ਕਿ ਦਿੱਲੀ ਵਿਚ ਵਧਦੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ 'ਚਖ ਦਿੱਲੀ ਸਰਕਾਰ ਬਿਲਕੁਲ ਨਾਕਾਮ ਸਾਬਤ ਹੋਈ ਹੈ | ਉਨ੍ਹਾਂ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਮੌਲਾਨਾ ਅਮਾਨੁੱਲਾ ਜਮੀਅਤ ਉਲਮਾਏ ਹਿੰਦ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਕਪੂਰਥਲਾ, 1 ਦਸੰਬਰ (ਵਿ. ਪ੍ਰ.)-ਮਦਰਸਾ ਦਾਰੇ ਅਬੂ ਅਯੂਬ ਮਸਜਿਦ ਬੀਬੀ ਪੀਰੋਂਵਾਲੀ 'ਚ ਜਮੀਅਤ ਉਲਮਾਏ ਹਿੰਦ ਜ਼ਿਲ੍ਹਾ ਕਪੂਰਥਲਾ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਸਮਾਗਮ ਮੌਲਾਨਾ ਅਮਾਨੁੱਲਾ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ ਵਿਚ ਹਰਿਆਣਾ, ਹਿਮਾਚਲ ਤੇ ਚੰਡੀਗੜ੍ਹ ਦੇ ਪ੍ਰਧਾਨ ਮੌਲਾਨਾ ਹਾਰੂਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਜਦਕਿ ਮੌਲਾਨਾ ਆਦਿਲ ਸਾਹਿਬ ਮਦਨੀ, ਕਾਰੀ ਇਲਿਆਸ ਪ੍ਰਧਾਨ ਜਮਨਾ ਨਗਰ ਹਰਿਆਣਾ, ਕਾਰੀ ਖ਼ੁਰਸ਼ੀਦ ਸ਼ੇਰਵਾਨੀ ਪ੍ਰਬੰਧਕ ਪੰਜਾਬ, ਹਾਫ਼ਿਜ਼ ਸਹਿਜਾਦ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਮਾਗਮ ਨੂੰ ਸੰਬੋਧਨ ਕਰਦਿਆਂ ਮੌਲਾਨਾ ਹਾਰੂਨ, ਮੌਲਾਨਾ ਅਦਿਲ ਮਦਨੀ ਤੇ ਹਾਜੀ ਗੁਲਾਮ ਸਰਵਰ ਫਗਵਾੜਾ ਨੇ ਕਿਹਾ ਜਮੀਅਤ ਉਲਮਾਏ ਹਿੰਦ ਦਾ ਜਿੱਥੇ ਦੇਸ਼ ਦੀ ਆਜ਼ਾਦੀ ਵਿਚ ਵੱਡਾ ਰੋਲ ਰਿਹਾ ਹੈ, ਉੱਥੇ ਦੇਸ਼ ਦੀ ਤਰੱਕੀ ਤੇ ਸਮਾਜ ਭਲਾਈ ਵਿਚ ਸਮੇਂ-ਸਮੇਂ 'ਤੇ ਅਹਿਮ ਯੋਗਦਾਨ ਪਾਉਂਦੀ ਆ ਰਹੀ ਹੈ | ਇਸ ਮੌਕੇ ਸਰਬਸੰਮਤੀ ਨਾਲ ਸੰਸਥਾਨ ਦਾ ਮੌਲਾਨਾ ਅਮਾਨੁੱਲਾ ਮਜਾਹਰੀ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ, ਜਦਕਿ ਤਨਵੀਰ ਕੁਰੈਸ਼ੀ ਨੂੰ ਉਪ ਪ੍ਰਧਾਨ, ਡਾ: ਰਮਜ਼ਾਨ ਸਕੱਤਰ, ਹਾਜੀ ਗੁਲਾਮ ਸਰਬਰ ਸੱਬਾ ਜਨਰਲ ਸਕੱਤਰ, ਮੁਹੰਮਦ ਇਰਸ਼ਾਦ ਮਜਾਹਰੀ ਪ੍ਰਬੰਧਕ, ਨਸਰੂ ਇਰਸ਼ਾਦ ਪ੍ਰਬੰਧਕ, ਮੌਲਾਨਾ ਜਿਊਲਹੱਕ ਉਪ ਪ੍ਰਬੰਧਕ, ਹਾਫ਼ਿਜ਼ ਮੁਹੰਮਦ ਦਿਲਸ਼ਾਦ ਨੂੰ ਦਫ਼ਤਰੀ ਸਕੱਤਰ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਮੌਲਾਨਾ ਅਬਦੁਲ ਹਮੀਦ ਸੁਲਤਾਨਪੁਰ ਲੋਧੀ, ਕਾਰੀ ਮੁਹੰਮਦ, ਕਮਰੂਲ ਇਸਲਾਮ, ਮੁਹੰਮਦ ਇਸਹਾਕ ਆਰ. ਸੀ. ਐੱਫ. ਨੂੰ ਮੈਂਬਰ ਲਿਆ ਗਿਆ | ਮੌਲਾਨਾ ਅਮਾਨੁੱਲਾ ਨੇ ਆਪਣੀ ਜ਼ਿਲ੍ਹਾ ਪ੍ਰਧਾਨ ਵਜੋਂ ਨਿਯੁਕਤੀ ਲਈ ਸੰਸਥਾਨ ਦੇ ਆਗੂਆਂ ਤੇ ਮੈਂਬਰਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਉਸਨੂੰ ਉਹ ਤਨਦੇਹੀ ਨਾਲ ਨਿਭਾਉਣਗੇ |

ਖ਼ਬਰ ਸ਼ੇਅਰ ਕਰੋ

 

ਸਰਕਾਰੀ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਵਲੋਂ ਸਰਕਾਰ ਵਿਰੁੱਧ ਰੋਸ ਵਿਖਾਵਾ

ਕਪੂਰਥਲਾ, 1 ਦਸੰਬਰ (ਸਡਾਨਾ)-ਸਰਕਾਰੀ ਕਾਲਜ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ 25ਵੇਂ ਦਿਨ ਵੀ ਸੂਬਾ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ | ਸਮੂਹਿਕ ਛੁੱਟੀ 'ਤੇ ਚੱਲ ਰਹੇ ਗੈੱਸਟ ਫੈਕਲਟੀ ਪ੍ਰੋਫੈਸਰਾਂ ਨੇ ਕਾਲਜ ...

ਪੂਰੀ ਖ਼ਬਰ »

ਸ਼ਾਰਦਾ ਪਬਲਿਕ ਸਕੂਲ 'ਚ ਵਿਗਿਆਨ ਪ੍ਰਦਰਸ਼ਨੀ

ਗੂਹਲਾ ਚੀਕਾ, 1 ਦਸੰਬਰ (ਓ.ਪੀ. ਸੈਣੀ)- ਸ਼ਾਰਦਾ ਪਬਲਿਕ ਸਕੂਲ ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ | ਇਸ ਮੌਕੇ ਐੱਸ.ਆਈ. ਮਹਾਂਵੀਰ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਪਵਨ ਕੁਮਾਰ ਐਮ.ਐੱਚ.ਸੀ., ਰਾਜਵੀਰ ਡੀ.ਐੱਸ.ਪੀ ...

ਪੂਰੀ ਖ਼ਬਰ »

ਮਗਨਰੇਗਾ ਕਾਮਿਆਂ ਨੇ ਮੁੱਖ ਮੰਤਰੀ ਦੇ ਨਾਂਅ ਵਿਧਾਇਕ ਧਾਲੀਵਾਲ ਨੂੰ ਦਿੱਤਾ ਮੰਗ–ਪੱਤਰ

ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)-ਮਗਨਰੇਗਾ ਕਾਮਿਆਂ ਵਲੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਨਾਂਅ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਮੇਹਟ ਰਿੰਪੀ ਮਲਕਪੁਰ, ਅਨੀਤਾ ਢੰਡੋਲੀ, ਵੀਨਾ ...

ਪੂਰੀ ਖ਼ਬਰ »

ਲੋਕ ਪੰਚਾਇਤ ਵਲੋਂ ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਬਣਾਉਣ ਦੀ ਮੰਗ

ਸਿਰਸਾ, 1 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਕਸਬਾ ਰਾਣੀਆਂ ਸਥਿਤ ਬਾਬਾ ਬੰਤਾ ਸਿੰਘ ਭਵਨ 'ਚ ਲੋਕ ਪੰਚਾਇਤ ਦੀ ਮੀਟਿੰਗ ਜਥੇਦਾਰ ਸੇਵਾ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX