ਤਾਜਾ ਖ਼ਬਰਾਂ


ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  0 minutes ago
ਨਵੀਂ ਦਿੱਲੀ, 6 ਫਰਵਰੀ- ਅਡਾਨੀ ਮੁੱਦੇ ’ਤੇ ਜੇ.ਪੀ.ਸੀ. (ਸੰਯੁਕਤ ਸੰਸਦੀ ਕਮੇਟੀ) ਦੀ ਜਾਂਚ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ਦੇ ਵਿਚਕਾਰ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ...
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
. . .  4 minutes ago
ਨਵੀਂ ਦਿੱਲੀ, 6 ਫਰਵਰੀ- ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਤੁਰਕੀ ਭੂਚਾਲ : ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ
. . .  7 minutes ago
ਅੰਕਾਰਾ, 6 ਫਰਵਰੀ- ਏ. ਐਫ਼. ਪੀ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਅੱਜ ਆਏ ਭੂਚਾਲ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਭੂਚਾਲ ਉਦੋਂ ਆਇਆ ਜਦੋਂ ਬਹੁਤੇ ਲੋਕ ਸੁੱਤੇ...
ਸੰਸਦ ਦੇ ਦੋਵਾਂ ਸਦਨਾਂ ਵਿਚ ਅਡਾਨੀ ਘੁਟਾਲੇ 'ਤੇ ਮੁਲਤਵੀ ਮਤਾ ਮੰਗਣਗੀਆਂ ਵਿਰੋਧੀ ਪਾਰਟੀਆਂ
. . .  36 minutes ago
ਨਵੀਂ ਦਿੱਲੀ, 6 ਫਰਵਰੀ-ਸੂਤਰਾਂ ਅਨੁਸਾਰ ਵਿਰੋਧੀ ਪਾਰਟੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਸਦ ਦੇ ਦੋਵਾਂ ਸਦਨਾਂ ਵਿਚ ਮੁਲਤਵੀ ਮਤਾ ਮੰਗਣਗੀਆਂ। ਅਡਾਨੀ ਘੁਟਾਲੇ ਤੋਂ ਇਲਾਵਾ ਕੋਈ ਕੰਮ...
ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਚ ਇਕੱਠੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰ
. . .  42 minutes ago
ਨਵੀਂ ਦਿੱਲੀ, 6 ਫਰਵਰੀ-ਵਿਰੋਧੀ ਧਿਰ ਦੇ ਸੰਸਦ ਮੈਂਬਰ ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਤੇ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧ ਵਿਚ...
ਦਿੱਲੀ 'ਚ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ 'ਚ
. . .  49 minutes ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 218 ਦੇ ਨਾਲ ਖਰਾਬ ਸ਼੍ਰੇਣੀ ਵਿਚ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ
. . .  about 1 hour ago
ਅੰਮ੍ਰਿਤਸਰ, 6 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ। ਉਨਾਂ ਸ਼ਰਧਾ ਸਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ...
ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ-ਖੜਗੇ
. . .  about 1 hour ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ। ਸਰਕਾਰ ਇੰਨੇ ਵੱਡੇ ਮੁੱਦੇ 'ਤੇ ਚੁੱਪ ਹੈ, ਖ਼ਾਸ ਤੌਰ 'ਤੇ ਪ੍ਰਧਾਨ ਮੰਤਰੀ...
ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ, 16 ਇਮਾਰਤਾਂ ਢਹਿ-ਢੇਰੀ-ਸਨਲੀਉਰਫਾ ਦੇ ਮੇਅਰ
. . .  about 1 hour ago
ਅੰਕਾਰਾ, 6 ਫਰਵਰੀ-ਸਨਲੀਉਰਫਾ ਦੇ ਮੇਅਰ ਨੇ ਦੱਸਿਆ ਕਿ ਕਿ ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 16 ਇਮਾਰਤਾਂ ਢਹਿ-ਢੇਰੀ ਹੋ ਗਈਆਂ...
ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਜਿੱਤਿਆ ਤੀਜਾ ਗ੍ਰੈਮੀ ਪੁਰਸਕਾਰ
. . .  about 1 hour ago
ਲਾਸ ਏਂਜਲਸ, 6 ਫਰਵਰੀ-ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਆਪਣੀ 'ਡਿਵਾਈਨ ਟਾਈਡਜ਼' ਐਲਬਮ ਲਈ ਤੀਜਾ ਗ੍ਰੈਮੀ ਪੁਰਸਕਾਰ ਜਿੱਤਿਆ ਹੈ, ਜਿਸ ਨੂੰ ਸਰਬੋਤਮ ਇਮਰਸਿਵ ਆਡੀਓ ਐਲਬਮ ਸ਼੍ਰੇਣੀ ਵਿਚ ਨਾਮਜ਼ਦ ਕੀਤਾ ਗਿਆ ਸੀ। ਰਿਕੀ ਕੇਜ ਨੇ ਟਵੀਟ ਕੀਤਾ, "ਹੁਣੇ ਹੁਣੇ ਮੈਂ ਤੀਜਾ ਗ੍ਰੈਮੀ ਅਵਾਰਡ ਜਿੱਤਿਆ ਹੈ। ਮੈਂ ਇਹ ਪੁਰਸਕਾਰ ਭਾਰਤ ਨੂੰ ਸਮਰਪਿਤ...
ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਲਈ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਪ੍ਰਸਤਾਵ ਦਾ ਨੋਟਿਸ
. . .  about 1 hour ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ...
ਸੁਦਰਸ਼ਨ ਪਟਨਾਇਕ ਨੇ ਰੇਤ ਕਲਾ ਨਾਲ ਲਤਾ ਮੰਗੇਸ਼ਕਰ ਨੂੰ ਪਹਿਲੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . .  about 2 hours ago
ਪੁਰੀ, 6 ਫਰਵਰੀ (ਉੜੀਸ਼ਾ)-ਮਸ਼ਹੂਰ ਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਬਾਲੀਵੁੱਡ ਦੀ ਸਦਾਬਹਾਰ ਸੰਗੀਤ ਮਹਾਰਾਣੀ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਆਪਣੀ ਕਲਾ ਰਾਹੀਂ ਸ਼ਰਧਾਂਜਲੀ ਭੇਟ...
ਐਲੋਨ ਮਸਕ ਨੇ ਪਿਛਲੇ ਤਿੰਨ ਮਹੀਨਿਆਂ ਨੂੰ "ਬਹੁਤ ਸਖ਼ਤ" ਕਿਹਾ, "ਟਵਿੱਟਰ ਨੂੰ ਦੀਵਾਲੀਆਪਨ ਤੋਂ ਬਚਾਉਣਾ ਪਿਆ"
. . .  about 2 hours ago
ਵਾਸ਼ਿੰਗਟਨ (ਅਮਰੀਕਾ), 6 ਫਰਵਰੀ -ਟਵਿੱਟਰ ਅਤੇ ਟੇਸਲਾ ਦੇ ਸੀ.ਈ.ਓ. ਐਲੋਨ ਮਸਕ ਨੇ ਕਿਹਾ ਕਿ ਪਿਛਲੇ ਤਿੰਨ ਮਹੀਨੇ "ਬਹੁਤ ਮੁਸ਼ਕਲ" ਰਹੇ ਹਨ ਕਿਉਂਕਿ ਉਨ੍ਹਾਂ ਨੂੰ ਟੇਸਲਾ ਅਤੇ ਸਪੇਸਐਕਸ ਵਿਚ ਆਪਣੇ ਫਰਜ਼ਾਂ...
ਤੁਰਕੀ 'ਚ 7.8 ਤੀਬਰਤਾ ਨਾਲ ਆਇਆ ਭੂਚਾਲ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਏ.ਐਫ.ਪੀ. ਨਿਊਜ਼ ਏਜੰਸੀ ਅਨੁਸਾਰ ਅਮਰੀਕੀ ਭੂ-ਵਿਗਿਆਨ ਸੇਵਾ ਨੇ ਕਿਹਾ ਕਿ ਦੱਖਣੀ-ਪੂਰਬੀ ਤੁਰਕੀ ਦੇ ਗਾਜ਼ੀਅਨਟੇਪ ਨੇੜੇ 7.8 ਤੀਬਰਤਾ ਦਾ ਭੂਚਾਲ ਆਇਆ। ਤੁਰਕੀ ਦੇ ਅਧਿਕਾਰੀਆਂ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਫਿਰੋਜ਼ਪੁਰ

ਸਵਾਰੀਆਂ ਨਾਲ ਭਰੀ ਬੱਸ ਦਰੱਖ਼ਤ ਨਾਲ ਟਕਰਾਈ, ਚਾਲਕ ਦੀ ਮੌਤ

ਤਲਵੰਡੀ ਭਾਈ, 5 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਵਿਖੇ ਫਿਰੋਜ਼ਪੁਰ ਲੁਧਿਆਣਾ ਰੋਡ 'ਤੇ ਪ੍ਰਾਈਵੇਟ ਕੰਪਨੀ ਦੀ ਬੱਸ ਦੇ ਅਚਾਨਕ ਦਰੱਖ਼ਤ ਨਾਲ ਟਕਰਾਉਣ ਕਾਰਨ ਬੱਸ ਦੇ ਚਾਲਕ ਦੀ ਮੌਤ ਹੋ ਗਈ | ਜਦਕਿ ਇਸ ਹਾਦਸੇ ਦੌਰਾਨ ਬੱਸ ਦੇ ਕੰਡਕਟਰ ਸਮੇਤ 7 ਜਣੇ ਮਾਮੂਲੀ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਸੰਬੰਧੀ ਫ਼ਿਰੋਜ਼ਪੁਰ 'ਚ ਸਵੀਪ ਸਾਈਕਲ ਰੈਲੀ ਕੱਢੀ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)- ਆਗਾਮੀ ਚੋਣਾਂ 'ਚ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਮਤਦਾਨ ਦੇ ਖੇਤਰ 'ਚ ਮੋਹਰੀ ਜ਼ਿਲ੍ਹੇ ਵਿਚ ਸ਼ੁਮਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਵੋਟਰ ਜਾਗਰੂਕਤਾ ਪ੍ਰੋਗਰਾਮ ਦੇ ਤਹਿਤ ਐਤਵਾਰ ਸਵੇਰੇ ...

ਪੂਰੀ ਖ਼ਬਰ »

ਰੋਟਰੀ ਕਲੱਬ ਜ਼ੀਰਾ ਵਲੋਂ ਖ਼ੂਨਦਾਨ ਕੈਂਪ ਲਈ ਮੀਟਿੰਗ

ਜ਼ੀਰਾ, 5 ਦਸੰਬਰ (ਮਨਜੀਤ ਸਿੰਘ ਢਿੱਲੋਂ)-ਸਮਾਜਿਕ ਸੰਸਥਾ ਰੋਟਰੀ ਕਲੱਬ ਦੀ ਅਹਿਮ ਮੀਟਿੰਗ ਦਾਣਾ ਮੰਡੀ ਜ਼ੀਰਾ ਵਿਖੇ ਹਰਪਾਲ ਸਿੰਘ ਦਰਗਨ ਪ੍ਰਧਾਨ ਰੋਟਰੀ ਕਲੱਬ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਰੋਟਰੀ ਕਲੱਬ ਵਲੋਂ ਕਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਤੇ ਕਿਸਾਨ ਸੰਘਰਸ਼ ਦੀ ਜਿੱਤ 'ਤੇ ਕਾਂਗਰਸੀਆਂ ਘਾਰੂ ਦੀ ਅਗਵਾਈ ਹੇਠ ਕੀਤਾ ਫ਼ਤਹਿ ਸਮਾਗਮ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਸਾਲ ਭਰ ਤੱਕੜਾ ਸੰਘਰਸ਼ ਲੜ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਦਰਜ ਕੀਤੀ ਜਿੱਤ ਦੀ ਖ਼ੁਸ਼ੀ 'ਚ ਕਾਂਗਰਸੀਆਂ ਵਲੋਂ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਘਾਰੂ ...

ਪੂਰੀ ਖ਼ਬਰ »

ਵਫ਼ਾ ਨਾ ਹੋਏ ਖੇਡ ਮੰਤਰੀ ਦੇ ਵਾਅਦੇ

ਫ਼ਿਰੋਜ਼ਪੁਰ, 5 ਦਸੰਬਰ (ਗੁਰਿੰਦਰ ਸਿੰਘ) ਵੋਟਾਂ ਦੀ ਰਾਜਸੀ ਖੇਡ 'ਚ ਸਿਆਸੀ ਨੇਤਾ ਖਿਡਾਰੀਆਂ ਨਾਲ ਕਿਵੇਂ ਖੇਡਾਂ ਖੇਡ ਜਾਂਦੇ ਹਨ ਇਸ ਦੀ ਤਾਜ਼ਾ ਮਿਸਾਲ ਕੈਪਟਨ ਸਰਕਾਰ ਵਲੋਂ ਸਰਹੱਦੀ ਸ਼ਹਿਰ ਫ਼ਿਰੋਜ਼ਪੁਰ 'ਚ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਸਿੰਥੈਟਿਕ ਟਰੈਕ, ...

ਪੂਰੀ ਖ਼ਬਰ »

ਬਲਕਾਰ ਸਿੰਘ ਗਿੱਲ ਨੂੰ ਸਿੱਖਿਆ ਵਿਭਾਗ ਲਗਾਇਆ ਜ਼ਿਲ੍ਹਾ ਪਿ੍ੰਟ ਮੀਡੀਆ ਕੋਆਰਡੀਨੇਟਰ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਿੱਖਿਆ ਵਿਭਾਗ ਵਲੋਂ ਗਤੀਵਿਧੀਆਂ, ਪ੍ਰਾਪਤੀਆਂ ਅਤੇ ਨੀਤੀਆਂ ਦੇ ਪਸਾਰ ਤੇ ਪ੍ਰਚਾਰ ਲਈ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ ਸਿੱਖਿਆ ਗਤੀਵਿਧੀਆਂ ਨੂੰ ਮੀਡੀਆ ਰਾਹੀ ਲੋਕਾਂ ਤੱਕ ਪਹੁੰਚਾਉਣ ਲਈ ਦਿੱਤੇ ਨਵੇਂ ...

ਪੂਰੀ ਖ਼ਬਰ »

ਮਾਲ ਅਧਿਕਾਰੀ 6 ਨੂੰ ਡਵੀਜ਼ਨਲ ਕਮਿਸ਼ਨਰ ਦਫ਼ਤਰਾਂ ਤੇ 7 ਨੂੰ ਮਾਲ ਮੰਤਰੀ ਸਾਹਮਣੇ ਜਿਤਾਉਣਗੇ ਰੋਸ- ਆਗੂ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)- ਵਿਜੀਲੈਂਸ ਵਲੋਂ ਮਾਲ ਵਿਭਾਗ ਦੇ ਕੁਝ ਅਧਿਕਾਰੀਆਂ ਖ਼ਿਲਾਫ਼ ਕੀਤੀ ਕਾਰਵਾਈ ਨੂੰ ਝੂਠੀ ਅਤੇ ਨਿਰ ਆਧਾਰ ਦੱਸ ਮਾਲ ਵਿਭਾਗ ਦੇ ਅਧਿਕਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜਿਤਾਇਆ ਜਾ ਰਿਹਾ ਰੋਸ ਦਿਨੋ-ਦਿਨ ਵਧਦਾ ਜਾ ...

ਪੂਰੀ ਖ਼ਬਰ »

ਪੰਜਾਬ ਵਾਤਾਵਰਨ ਚੇਤਨਾ ਲਹਿਰ ਵਲੋਂ ਸਮੂਹ ਰਾਜਸੀ ਪਾਰਟੀਆਂ ਨੂੰ ਵਾਤਾਵਰਨ ਨੂੰ ਅਹਿਮ ਮੱੁਦਾ ਬਣਾਏ ਜਾਣ ਲਈ ਜ਼ੋਰ

ਜ਼ੀਰਾ, 5 ਦਸੰਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬ ਦਾ ਗੰਧਲਾ ਹੋ ਰਿਹਾ ਵਾਤਾਵਰਨ, ਮਨੁੱਖੀ ਸਰੀਰ ਲਈ ਆਏ ਦਿਨ ਨਵੀਆਂ ਬਿਮਾਰੀਆਂ ਨੂੰ ਜਨਮ ਦੇ ਰਿਹਾ ਹੈ, ਜਿਸ 'ਤੇ ਗੰਭੀਰ ਚਿੰਤਨ ਕਰਦਿਆਂ 'ਪੰਜਾਬ ਵਾਤਾਵਰਨ ਚੇਤਨਾ ਲਹਿਰ' ਵਲੋਂ ਸਾਂਝਾ ਮਤਾ ਪਾਸ ਕਰਕੇ ਸਮੂਹ ਰਾਜਸੀ ...

ਪੂਰੀ ਖ਼ਬਰ »

ਪਰਚੇ ਕਰਨ ਦੀ ਬਜਾਏ ਵਰਕਰਾਂ ਨੂੰ ਪੱਕਿਆ ਕਰੇ ਪੰਜਾਬ ਸਰਕਾਰ-ਰੇਸ਼ਮ ਸਿੰਘ ਗਿੱਲ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੱਕੇ ਕੀਤੇ ਜਾਣ ਆਦਿ ਹੱਕੀ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਟਰਾਂਸਪੋਰਟ ਵਿਭਾਗ ਅੰਦਰ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਵਲੋਂ 7 ਦਸੰਬਰ ਤੋਂ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਹੈ | ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਆਦਿ ਨੇ ਕਿਹਾ ਕਿ ਲੰਬੇ ਸਮੇਂ ਤੋਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਚੰਨੀ ਸਰਕਾਰ ਹੱਕ ਦੇਣ ਦੀ ਬਜਾਏ ਸੰਘਰਸ਼ਾਂ ਨੂੰ ਦਬਾਉਣ ਲਈ ਪਰਚਿਆਂ ਅਤੇ ਨੌਕਰੀਆਂ ਤੋਂ ਕੱਢਣ ਵਰਗੇ ਹੱਥਕੰਡੇ ਅਪਣਾਉਣ ਦੇ ਰਾਹ ਤੁਰਣ ਲੱਗੀ ਹੈ, ਪਰ ਪਨਬਸ ਅਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮ ਬਿਲਕੁਲ ਨਹੀਂ ਡਰਦੇ ਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਨਾ ਹੋਣ ਤੱਕ ਸੰਘਰਸ਼ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਆਪਣਾ ਖ਼ੂਨ-ਪਸੀਨਾ ਇਕ ਕਰਕੇ ਸਰਕਾਰ ਵਲੋਂ ਕਰਜ਼ੇ 'ਤੇ ਲਈਆਂ ਬੱਸਾਂ ਦਾ ਕਰਜ਼ ਉਤਾਰ ਸਰਕਾਰ ਨੂੰ ਬੱਸਾਂ ਦਾ ਮਾਲਕ ਬਣਾਉਣ ਵਾਲੇ ਕਾਮਿਆਂ ਨੂੰ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ 'ਚ ਪੱਕਾ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਕਾ ਕਰਨ ਦਾ ਲਾਰਾ ਲਾਇਆ, ਫਿਰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਅਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿਚ ਪੱਕੇ ਕਰ ਦਿੱਤਾ ਜਾਵੇਗਾ, ਪਰ ਭਰੋਸੇ 'ਤੇ ਖਰਾ ਨਹੀਂ ਉਤਰ ਰਹੇ | ਉਨ੍ਹਾਂ ਕਿਹਾ ਕਿ ਸਰਕਾਰ ਦੇ ਨਵੇਂ ਐਕਟ ਆਉਣ ਨਾਲ ਟਰਾਂਸਪੋਰਟ ਵਿਭਾਗ 'ਚ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੋਵੇਗਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾ ਤੋੜਨ ਦੀ ਨੀਤੀ ਨਜ਼ਰ ਆਉਂਦੀ ਹੈ, ਜੋ ਸਰਕਾਰੀ ਟਰਾਂਸਪੋਰਟ ਨੂੰ ਖ਼ਤਮ ਕਰਨ ਦੀ ਸਰਕਾਰ ਦੀ ਇਕ ਚਾਲ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 1 ਦਸੰਬਰ ਦੀ ਕੈਬਨਿਟ ਮੀਟਿੰਗ ਵਿਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਿਸ਼ਵਾਸ ਦਿਵਾਇਆ ਸੀ, ਪਰ ਅਜਿਹਾ ਨਹੀਂ ਹੋਇਆ | ਉਨ੍ਹਾਂ ਕਿਹਾ ਸਰਕਾਰ ਦੀ ਲਾਰਾ ਲਾਊ ਤੇ ਟਾਲ-ਮਟੋਲ ਵਾਲੀ ਨੀਤੀ ਹੁਣ ਨਹੀਂ ਚੱਲੇਗੀ | ਉਨ੍ਹਾਂ ਕਿਹਾ ਯੂਨੀਅਨ ਦੀ ਮੰਗ ਕਰਦੀ ਹੈ ਕਿ ਸਰਕਾਰੀ 10 ਹਜ਼ਾਰ ਬੱਸਾਂ ਪਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਿਆ ਕਰੇ, ਇਨਸਾਫ਼ ਦੇਣ ਦੀ ਬਜਾਏ ਡਰਾਉਣਾ-ਧਮਕਾਉਣਾ ਬੰਦ ਕਰੇ ਨਹੀਂ ਤਾਂ ਉਹ ਚੁੱਪ ਨਹੀਂ ਬੈਠਣਗੇ | ਉਨ੍ਹਾਂ ਐਲਾਨ ਕੀਤਾ ਕਿ ਹੱਕਾਂ ਦੀ ਪ੍ਰਾਪਤੀ ਲਈ ਉਹ 7 ਦਸੰਬਰ ਤੋਂ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾ ਰਹੇ ਹਨ ਅਤੇ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਕਰੜਾ ਸੰਘਰਸ਼ ਲੜਨਗੇ |

ਖ਼ਬਰ ਸ਼ੇਅਰ ਕਰੋ

 

ਵਰਕਰਾਂ ਦੀ ਮਿਹਨਤ ਨਾਲ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਦੀ ਸਥਿਤੀ ਮਜ਼ਬੂਤ-ਵਿਰਕ

ਜ਼ੀਰਾ, 5 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)-ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆਉਂਦਿਆਂ ਦੇਖ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਥੇਬੰਦਕ ਵਰਕਰਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਕੀਤੀ ਜਾ ਰਹੀ ਜਨ ਸੰਪਰਕ ਮੁਹਿੰਮ ਨਾਲ ਹਲਕੇ ਦੇ ਇੰਚਾਰਜ ਜਨਮੇਜਾ ਸਿੰਘ ਸੇਖੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਡਿਜੀਟਲ ਗਿਆਨ ਦਾ ਪਾਠ ਪੜ੍ਹਾਉਣ ਵਾਲੇ 7 ਹਜ਼ਾਰ ਕੰਪਿਊਟਰ ਅਧਿਆਪਕਾਂ ਦਾ ਭਵਿੱਖ ਹਨੇਰੇ 'ਚ

ਜ਼ੀਰਾ, 5 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੰਪਿਊਟਰ ਸਿੱਖਿਆ ਦੀ ਪੜ੍ਹਾਈ ਸ਼ੁਰੂ ਕਰਵਾਉਣ ਲਈ ਸਾਲ 2005 ਵਿਚ ਸਮੇਂ ਦੀ ਸਰਕਾਰ ਵਲੋਂ 7 ਹਜ਼ਾਰ ਕੰਪਿਊਟਰ ਅਧਿਆਪਕਾਂ ਦੀ ਭਰਤੀ ਵਿੱਦਿਅਕ ਯੋਗਤਾ ਬੀ. ਸੀ.ਏ, ਪੀ. ਜੀ. ਡੀ. ਸੀ. ਏ, ਐੱਮ.ਸੀ.ਏ ...

ਪੂਰੀ ਖ਼ਬਰ »

ਭਾਜਪਾ ਵਲੋਂ ਐੱਸ. ਸੀ. ਮੋਰਚਾ ਦੀ ਮੰਡਲ ਇਕਾਈ ਦਾ ਪੁਨਰਗਠਨ

ਤਲਵੰਡੀ ਭਾਈ, 5 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਜਨਤਾ ਪਾਰਟੀ ਵਲੋਂ ਭਾਜਪਾ ਮੰਡਲ ਤਲਵੰਡੀ ਭਾਈ ਦੇ ਐੱਸ.ਸੀ. ਮੋਰਚੇ ਦਾ ਪੁਨਰਗਠਨ ਕੀਤਾ ਗਿਆ ਹੈ | ਇਸ ਸਬੰਧੀ ਹੋਈ ਇਕੱਤਰਤਾ ਵਿਚ ਭਾਜਪਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ

ਕੁੱਲਗੜ੍ਹੀ, 5 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਲੋਹਗੜ੍ਹ ਦੇ ਨਜ਼ਦੀਕ ਬੀਤੇ ਦਿਨੀਂ ਹੋਏ ਸੜਕ ਹਾਦਸੇ ਵਿਚ ਪਿੰਡ ਕਰਮੂਵਾਲਾ ਦੇ ਨੌਜਵਾਨ ਦਲਜੀਤ ਸਿੰਘ ਪੁੱਤਰ ਸਵਿੰਦਰ ਸਿੰਘ ਦੀ ਮੌਤ ਹੋ ਗਈ ਉਸਦੇ ਨਾਲ ਕਾਰ ਚ ਸਵਾਰ ਉਸਦਾ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ ਚਾਰ ਹੋਰ ਮਾਮਲੇ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਦੁਨੀਆ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਚਾਰ ਹੋਰ ਵਿਅਕਤੀ ਨੂੰ ਆਪਣੇ ਕਲਾਵੇ ਵਿਚ ਲੈ ਲਿਆ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਦੇ ਬੁਲਾਰੇ ਨੇ ਕਰਦਿਆਂ ਦੱਸਿਆ ਕਿ ਕੋਰੋਨਾ ਦੇ ...

ਪੂਰੀ ਖ਼ਬਰ »

ਸੇਵਾ ਕੇਂਦਰ 'ਚ ਚੋਰੀ

ਗੁਰੂਹਰਸਹਾਏ, 5 ਦਸੰਬਰ (ਹਰਚਰਨ ਸਿੰਘ ਸੰਧੂ)- ਲੰਘੀ ਰਾਤ ਪਿੰਡ ਕੋਹਰ ਸਿੰਘ ਵਾਲਾ ਵਿਖੇ ਸੇਵਾ ਕੇਂਦਰ 'ਚ ਖੋਲ੍ਹੇ ਗਏ ਡਾਕਖ਼ਾਨੇ 'ਚ ਚੋਰੀ ਹੋਣ ਦੀ ਖ਼ਬਰ ਹੈ | ਬੰਦ ਪਏ ਸੇਵਾ ਕੇਂਦਰ 'ਚ ਅਜੇ ਦੋ ਦਿਨ ਪਹਿਲਾਂ ਹੀ ਡਾਕਖ਼ਾਨੇ ਦਾ ਕੰਮ ਚਲਾਇਆ ਸੀ, ਜਿੱਥੇ ਸਿਰਫ਼ ਡਾਕੀਆਂ ...

ਪੂਰੀ ਖ਼ਬਰ »

ਗੁਰੂਹਰਸਹਾਏ ਵਾਸੀ ਹਰਮਨ ਖੱਤਰੀ ਬਣਿਆ ਮਿਸਟਰ ਉੱਤਰਾਖੰਡ

ਗੁਰੂਹਰਸਹਾਏ, 5 ਦਸੰਬਰ (ਹਰਚਰਨ ਸਿੰਘ ਸੰਧੂ)-ਬਾਡੀ ਬਿਲਡਿੰਗ ਐਸੋਸੀਏਸ਼ਨ ਉੱਤਰਾਖੰਡ ਵਲੋਂ ਮਿਸਟਰ ਉੱਤਰਾਖੰਡ 2021 ਸੀਨੀਅਰ ਬਾਡੀ ਬਿਲਡਿੰਗ ਮੁਕਾਬਲੇ ਕਾਂਸੀ ਪੁਰ ਵਿਖੇ ਕਰਵਾਏ ਗਏ, ਜਿਸ 'ਚ ਗੁਰੂਹਰਸਹਾਏ ਦੇ ਹਰਮਨ ਸਿੰਘ ਖੱਤਰੀ ਨੇ ਬਾਡੀ ਬਿਲਡਿੰਗ ਮੁਕਾਬਲੇ 'ਚ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਪੰਜਾਬ 'ਚ ਵੱਡੇ ਬਹੁਮਤ ਨਾਲ ਬਣੇਗੀ ਸਰਕਾਰ-ਥਿੰਦ

ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)- ਆਮ ਆਦਮੀ ਪਾਰਟੀ ਦੇ ਨੈਸ਼ਨਲ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਔਰਤਾਂ ਲਈ ਕੀਤੀ ਗਈ ਗਰੰਟੀ ਦੇ ਤਹਿਤ ਆਮ ਆਦਮੀ ਪਾਰਟੀ ਗੁਰੂਹਰਸਹਾਏ ਵਲੋਂ ਮਲਕੀਤ ਥਿੰਦ ਸੰਯੁਕਤ ਸਕੱਤਰ ਬੀ.ਸੀ ਵਿੰਗ ...

ਪੂਰੀ ਖ਼ਬਰ »

ਜੈ ਮਲਾਪ ਲੈਬੋਰਟਰੀ ਐਸੋਸੀਏਸ਼ਨ ਵਲੋਂ ਕਿ੍ਕਟ ਟੀਮ ਸਪਾਂਸਰ ਖ਼ਾਲਸਾ

ਮਖੂ, 5 ਦਸੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਜੈ ਮਲਾਪ ਲੈਬਾਰਟਰੀ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਇਕ ਨਿਵੇਕਲਾ ਕਾਰਜ ਕਰਦਿਆਂ ਜੈ ਮਲਾਪ ਵਲੋਂ ਮਖੂ ਵਿਖੇ ਇਕ ਹੋਣਹਾਰ ਕਿ੍ਕਟ ਟੀਮ ਨੂੰ ਸਪੋਂਸਰ ਕੀਤਾ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਪੈਨਸ਼ਰਜ਼ ਯੂਨੀਅਨ ਨੇ ਅਹਿਮ ਮੁੱਦੇ ਵਿਚਾਰੇ

ਜ਼ੀਰਾ, 5 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)-ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਸਬੰਧੀ ਗਠਿਤ ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਸ਼ਿਵ ਮੰਦਿਰ ਜ਼ੀਰਾ ਵਿਖੇ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸਮੂਹ ...

ਪੂਰੀ ਖ਼ਬਰ »

ਸਰਕਾਰੀ ਬੱਸ ਸਰਵਿਸ 'ਚ ਵਿਘਨ ਪਾਉਣ ਵਾਲੇ ਪ੍ਰਦਰਸ਼ਨਕਾਰੀਆਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 5 ਦਸੰਬਰ (ਰਾਕੇਸ਼ ਚਾਵਲਾ)-ਥਾਣਾ ਛਾਉਣੀ ਫ਼ਿਰੋਜ਼ਪੁਰ ਅਧੀਨ ਆਂਉਦੇ ਫ਼ਿਰੋਜ਼ਪੁਰ ਛਾਉਣੀ ਬੱਸ ਸਟੈਂਡ 'ਤੇ ਸਰਕਾਰੀ ਬੱਸ ਸਰਵਿਸ ਵਿਚ ਵਿਘਨ ਪਾਉਣ ਵਾਲੇ ਕੰਟਰੈਕਟ 'ਤੇ ਕੰਮ ਕਰ ਰਹੇ ਪਨਬਸ ਦੇ ਅਣਪਛਾਤੇ ਵਰਕਰਜ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ...

ਪੂਰੀ ਖ਼ਬਰ »

ਸੜਕ ਪੁੱਟਣ 'ਤੇ ਦੋ ਖ਼ਿਲਾਫ਼ ਮਾਮਲਾ ਦਰਜ

ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਨੇ ਪੀ.ਡਬਲਯੂ.ਡੀ. ਬੀ.ਐਂਡ.ਆਰ. ਦਫ਼ਤਰ ਵਲੋਂ ਮਿਲੀ ਸ਼ਿਕਾਇਤ ਦੇ ਅਧਾਰ 'ਤੇ ਗੁਰਵਿੰਦਰ ਸਿੰਘ ਅਤੇ ਸੁਖਚੈਨ ਸਿੰਘ ਖ਼ਿਲਾਫ਼ ਸੜਕ ਪੁੱਟ ਕੇ ਸਰਕਾਰੀ ਸੰਪਤੀ ਦਾ ਨੁਕਸਾਨ ਕਰਨ ਅਤੇ ਡਿਊਟੀ ਵਿਚ ਵਿਘਨ ਪਾਉਣ ...

ਪੂਰੀ ਖ਼ਬਰ »

ਚਾਲੂ ਭੱਠੀ, ਲਾਹਣ ਤੇ 60 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ

ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ ਮਾੜੇ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਉਸ ਸਮੇਂ ਗੁਰੂਹਰਸਹਾਏ ਪੁਲਿਸ ਨੂੰ ਸਫਲਤਾ ਹਾਸਿਲ ਹੋਈ, ਜਦ ਗੁਰੂਹਰਸਹਾਏ ਪੁਲਿਸ ਵਲੋਂ ਇਕ ਚਾਲੂ 380 ਲੀਟਰ ਲਾਹਣ ਤੇ 60 ...

ਪੂਰੀ ਖ਼ਬਰ »

ਸਰਕਾਰ ਆਉਣ 'ਤੇ ਸਕੂਲ ਕਮੇਟੀਆਂ ਵਲੋਂ ਫ਼ੰਡਾਂ ਦੇ ਨਾਂਅ 'ਤੇ ਲੁੱਟ ਨੂੰ ਪਾਈ ਜਾਵੇਗੀ ਨਕੇਲ-ਸੰਧਾ

ਫ਼ਿਰੋਜ਼ਪੁਰ, 5 ਦਸੰਬਰ (ਕੁਲਬੀਰ ਸਿੰਘ ਸੋਢੀ)- ਪ੍ਰਾਈਵੇਟ ਸਕੂਲਾਂ ਵਲੋਂ ਫ਼ੀਸ ਵਿਚ ਭਾਰੀ ਵਾਧਾ ਕਰ ਕੇ ਪੰਜਾਬ ਸਰਕਾਰ ਵਲੋਂ ਬਣਾਏ ਐਕਟ 2016 ਦੀਆਂ ਸ਼ਰ੍ਹੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਜਦਕਿ ਸਰਕਾਰ ਵਲੋਂ ਐਕਟ 2016 ਜਥੇਬੰਦੀਆਂ ਦੇ ਦਬਾਅ ਪਾਉਣ 'ਤੇ ਬਣਾਇਆ ...

ਪੂਰੀ ਖ਼ਬਰ »

ਲੋਕ ਅਧਿਕਾਰ ਲਹਿਰ ਪਾਰਟੀ ਵਲੋਂ ਵੱਡਾ ਇਕੱਠ ਕਰ ਕੇ ਵਜਾਇਆ ਚੋਣ ਪ੍ਰਚਾਰ ਦਾ ਬਿਗਲ

ਫ਼ਿਰੋਜ਼ਪੁਰ, 3 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਅਤੇ ਲੋਕ ਦਰਦ ਤੇ ਲੋੜਾਂ ਨੂੰ ਸਮਝਣ ਵਾਲਾ ਮਿਹਨਤੀ ਤੇ ਬੇਦਾਗ਼ ਆਗੂ ਅਤੇ ਸਰਕਾਰ ਦੇਣ ਦਾ ਦਾਅਵਾ ਕਰ ਲੋਕ ਅਧਿਕਾਰ ਲਹਿਰ ਵਲੋਂ ਪਿੰਡ ਪਿਆਰੇਆਣਾ ਵਿਖੇ ਬਲਵਿੰਦਰ ਸਿੰਘ ਦੇ ...

ਪੂਰੀ ਖ਼ਬਰ »

ਮੰਡੀ ਪੰਜੇ ਕੇ ਉਤਾੜ ਦੇ ਕੱਟੜ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਬਣਨ 'ਤੇ ਪੰਜਾਬ ਦੀ ਜਨਤਾ ਲਈ ਫ਼ਾਇਦੇਮੰਦ ਕੀਤੇ ਗਏ ਐਲਾਨਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮੀ ਨੂੰ ...

ਪੂਰੀ ਖ਼ਬਰ »

ਮੰਡੀ ਪੰਜੇ ਕੇ ਉਤਾੜ ਦੇ ਕੱਟੜ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਬਣਨ 'ਤੇ ਪੰਜਾਬ ਦੀ ਜਨਤਾ ਲਈ ਫ਼ਾਇਦੇਮੰਦ ਕੀਤੇ ਗਏ ਐਲਾਨਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮੀ ਨੂੰ ...

ਪੂਰੀ ਖ਼ਬਰ »

ਸਹਾਇਕ ਪ੍ਰੋਫ਼ੈਸਰ ਅਤੇ ਸਬ-ਇੰਸਪੈਕਟਰ ਭਰਤੀ ਘੁਟਾਲੇ ਦੇ ਮਾਮਲੇ 'ਤੇ ਅਸਤੀਫ਼ਾ ਦੇਣ ਸੰਬੰਧਿਤ ਮੰਤਰੀ-ਜਨਮੇਜਾ ਸਿੰਘ ਸੇਖੋਂ

ਜ਼ੀਰਾ, 5 ਦਸੰਬਰ (ਮਨਜੀਤ ਸਿੰਘ ਢਿੱਲੋਂ)-ਮੌਜੂਦਾ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਜਿੱਥੇ ਘਰ-ਘਰ ਰੁਜ਼ਗਾਰ ਦੇਣ ਦਾ ਲਾਰਾ ਲਾ ਕੇ ਫ਼ੀਸਾਂ ਦੇ ਨਾਂ 'ਤੇ ਬੇਰੁਜ਼ਗਾਰਾਂ ਦੀ ਲੁੱਟ ਕੀਤੀ ਜਾ ਰਹੀ ਹੈ, ਉੱਥੇ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੰਤਰੀ ਇਸ ...

ਪੂਰੀ ਖ਼ਬਰ »

ਆਰੀਆ ਸਮਾਜ ਮੰਦਰ ਅੰਦਰ ਹੋਇਆ ਧਾਰਮਿਕ ਸਮਾਗਮ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਆਰੀਆ ਸਮਾਜ ਵਲੋਂ ਸੰਸਥਾ ਦੇ ਆਗੂਆਂ ਦੀ ਅਗਵਾਈ ਹੇਠ ਸਰਬੱਤ ਦੇ ਭਲੇ ਲਈ ਫ਼ਿਰੋਜ਼ਪੁਰ ਸ਼ਹਿਰ ਬਾਸੀ ਗੇਟ ਅੰਦਰ ਗੋਖਲੇ ਹਾਲ ਨਜ਼ਦੀਕ ਸਥਿਤ ਆਰੀਆ ਸਮਾਜ ਮੰਦਰ ਵਿਖੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਹਲਕਾ ਵਿਧਾਇਕ ਰਾਣਾ ਸੋਢੀ ਦੀ ਰਹਿਨੁਮਾਈ ਹੇਠ ਸ਼ਹਿਰ ਦਾ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ ਵਿਕਾਸ-ਬੇਦੀ

ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗੁਰੂਹਰਸਹਾਏ ਸ਼ਹਿਰ ਦੇ ਲੋਕਾਂ ਦੇ ਨਾਲ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ...

ਪੂਰੀ ਖ਼ਬਰ »

ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਕੀਤੀ 9 ਦੀ ਸੂਬਾ ਪੱਧਰੀ ਰੋਸ ਰੈਲੀ ਸੰਬੰਧੀ ਮੀਟਿੰਗ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੁਰਾਣੀ ਪੈਨਸ਼ਨ ਦੀ ਬਹਾਲੀ ਆਦਿ ਹੱਕੀ ਮੰਗਾਂ ਦੀ ਪੂਰਤੀ ਲਈ ਲੰਬੇ ਸਮੇਂ ਤੋਂ ਜੱਦੋ-ਜਹਿਦ ਕਰਦੀ ਆ ਰਹੀ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ, ਜਿਸ 'ਚ ਪੁਰਾਣੀ ਪੈਨਸ਼ਨ ਨੂੰ ਲਾਗੂ ਕਰਨ ਨੂੰ ਲੈ ਕੇ ...

ਪੂਰੀ ਖ਼ਬਰ »

17ਵਾਂ ਮੋਹਨ ਲਾਲ ਭਾਸਕਰ ਆਰਟ ਐਂਡ ਥੀਏਟਰ ਫ਼ੈਸਟੀਵਲ ਵਿਲੱਖਣ ਪੈੜਾਂ ਛੱਡਦਾ ਹੋਇਆ ਸਮਾਪਤ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)- 17ਵੇਂ ਮੋਹਨ ਲਾਲ ਭਾਸਕਰ ਆਰਟ ਐਂਡ ਥੀਏਟਰ ਫ਼ੈਸਟੀਵਲ ਦੇ ਅੰਤਰਗਤ ਸ੍ਰੀ ਮੋਹਨ ਲਾਲ ਭਾਸਕਰ ਦੀ 79ਵੀਂ ਜਯੰਤੀ ਨੂੰ ਸਮਰਪਿਤ ਵਿਵੇਕਾਨੰਦ ਵਰਲਡ ਸਕੂਲ ਫ਼ਿਰੋਜ਼ਪੁਰ ਵਿਚ ਕਰਵਾਇਆ ਗਿਆ ਆਲ ਇੰਡੀਆ ਮੁਸ਼ਾਇਰਾ ਜਿੱਥੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX