ਕੁਹਾੜਾ, 5 ਦਸੰਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਕਟਾਣੀ ਕਲਾਂ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਦੇ ਰੋਸ ਵਜੋਂ ਇਲਾਕਾ ਵਾਸੀਆਂ ਵਲੋਂ ਧਰਨਾ ਲਗਾ ਕੇ ਸਰਕਾਰਾਂ ...
ਖੰਨਾ, 5 ਦਸੰਬਰ (ਹਰਜਿੰਦਰ ਸਿੰਘ ਲਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਬੈਨੀਪਾਲ ਤੇ ਹਰਦੀਪ ਸਿੰਘ ਬਾਹੋਮਾਜਰਾ ਨੇ ਦੱਸਿਆ,ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 9 ਦਸੰਬਰ ਨੂੰ ਪਟਿਆਲਾ ਵਿਖੇ ਕਾਂਗਰਸ ਦੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ¢ ਆਗੂਆਂ ਨੇ ਦੱਸਿਆ ਕਿ ਕਾਂਗਰਸ ਸਰਕਾਰ ਬਣਨ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਜੇ ਕਾਂਗਰਸ ਦੀ ਸਰਕਾਰ ਬਣੀ ਤਾਂ ਉਹ ਪੁਰਾਣੀ ਪੈਨਸ਼ਨ ਬਹਾਲ ਕਰੇਗੀ,ਪਰ ਸਰਕਾਰ ਨੇ 5 ਸਾਲ ਪੂਰੇ ਹੋਣ ਵਾਲੇ ਹਨ¢ ਸਰਕਾਰ ਨੇ ਮੁਲਾਜ਼ਮਾਂ ਨਾਲ ਬੇ ਇਨਸਾਫੀ ਤੇ ਧੋਖਾ ਕੀਤਾ ਹੈ¢2018 ਵਿਚ ਤੇਲੰਗਾਨਾ ਵਿਚ ਰਾਹੁਲ ਗਾਂਧੀ ਤੇ ਪਿ੍ਅੰਕਾ ਗਾਂਧੀ ਨੇ ਕਿਹਾ ਸੀ ਕਿ ਕਾਂਗਰਸ ਸਰਕਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲਾਗੂ ਕਰੇਗੀ¢ਤੇਲੰਗਾਨਾ ਦੇ ਚੋਣ ਮੈਨੀਫੈਸਟੋ ਵਿਚ ਕਾਂਗਰਸ ਵਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਨੂੰ ਦਰਜ ਕੀਤਾ ਗਿਆ ਹੈ¢ ਦੂਸਰੇ ਪਾਸੇ ਪੰਜਾਬ ਦੇ 50 ਦੇ ਲਗਭਗ ਐੱਮ.ਐੱਲ.ਏਜ਼ ਨੇ ਵੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਸਰਕਾਰ ਨੂੰ ਪੱਤਰ ਭੇਜੇ ਹਨ¢ ਫਿਰ ਵੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਕਰਨ ਤੋਂ ਭੱਜ ਰਹੀ ਹੈ¢ ਆਗੂਆਂ ਨੇ ਕਿਹਾ ਕਿ ਖੰਨਾ ਤੇ ਲੁਧਿਆਣੇ ਤੋਂ ਐਲੀਮੈਂਟਰੀ ਟੀਚਰਜ਼ ਯੂਨੀਅਨ ਤੇ ਭਰਾਤਰੀ ਜਥੇਬੰਦੀਆਂ ਪਟਿਆਲੇ ਵਿਖੇ ਸਿੱਧੂ ਦੇ ਘਰ ਦਾ ਘਿਰਾਓ ਅਣਮਿਥੇ ਸਮੇਂ ਲਈ ਕਰਨ ਲਈ ਵੱਡੀ ਗਿਣਤੀ ਵਿਚ ਪਹੁੰਚਣਗੇ¢ ਜਗਰੂਪ ਸਿੰਘ ਢਿੱਲੋਂ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਾ ਕੀਤਾ ਤਾਂ ਵੋਟਾਂ ਵਿਚ ਘਰ-ਘਰ ਜਾ ਕੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਪ੍ਰਚਾਰ ਕਰਨਗੇ¢ ਜਿਸ ਦਾ ਖ਼ਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ¢ ਅੱਜ ਦੀ ਮੀਟਿੰਗ ਵਿਚ ਜਸਵੀਰ ਸਿੰਘ ਬੂਥਗੜ੍ਹ, ਸੁਖਵਿੰਦਰ ਸਿੰਘ ਰੋਹਣੋਂ, ਦਲਜੀਤ ਸਿੰਘ ਭੱਟੀ, ਸੁਖਵਿੰਦਰ ਸਿੰਘ ਭੱਟੀਆਂ, ਸੰਦੀਪ ਸਿੰਘ ਜਰਗ, ਅਮਨਦੀਪ ਸਿੰਘ ਜਰਗ, ਸੁਖਵਿੰਦਰ ਸਿੰਘ ਇਕੋਲਾਹਾ, ਪਰਮਿੰਦਰ ਸਿੰਘ ਗੋਹ, ਜਸਵਿੰਦਰ ਸਿੰਘ ਰਹੌਣ, ਸ਼ਿੰਗਾਰਾ ਸਿੰਘ ਰਸੂਲੜਾ, ਜਸਵਿੰਦਰ ਸਿੰਘ ਮਾਜਰੀ, ਜਗਤਾਰ ਸਿੰਘ ਹੋਲ, ਮੰਨਾ ਸਿੰਘ, ਵਿਕਾਸ ਕਪਿਲਾ ਆਦਿ ਆਗੂ ਹਾਜ਼ਰ ਸਨ |
ਖੰਨਾ, 5 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਖੰਨਾ ਵਿਖੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਖੰਨਾ ਫੇਰੀ ਮੌਕੇ ਆਸ਼ਾ ਵਰਕਰਾਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਉਨ੍ਹਾਂ ਨੂੰ ਇਕ ਮੰਗ ਪੱਤਰ ਦਿੱਤਾ ਗਿਆ¢ ਇਸ ਮੌਕੇ ਸੂਬਾ ਪ੍ਰਧਾਨ ਆਸ਼ਾ ...
ਮਾਛੀਵਾੜਾ ਸਾਹਿਬ, 5 ਦਸੰਬਰ (ਸੁਖਵੰਤ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਛੀਵਾੜਾ ਦੇ ਸੀਨੀਅਰ ਅਕਾਲੀ ਆਗੂ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ ਨੂੰ ਪਾਰਟੀ ਦੇ ਸਿਆਸੀ ਮਾਮਲਿਆਂ ਦੀ ਕਮੇਟੀ ...
ਸਮਰਾਲਾ, 5 ਦਸੰਬਰ (ਕੁਲਵਿੰਦਰ ਸਿੰਘ)-ਸ੍ਰੋ. ਅ. ਦਲ ਦੀ ਹਾਈਕਮਾਂਡ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਦੀਆ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹਲਕਾ ਸਮਰਾਲਾ ਤੋਂ ਪਾਰਟੀ ਦੇ ਸਰਗਰਮ ਤੇ ਮਿਹਨਤੀ ਆਗੂ ਤੇ ਬੀ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਡਾ. ...
ਖੰਨਾ, 5 ਦਸੰਬਰ (ਮਨਜੀਤ ਧੀਮਾਨ)-ਨਬਾਲਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾਉਣ ਦਾ ਦੋਸ਼ 'ਚ ਖੰਨਾ ਪੁਲਿਸ ਨੇ ਕਥਿਤ ਦੋਸ਼ੀ ਨੂੰ ਲੜਕੀ ਸਮੇਤ ਪੁਲਿਸ ਨੇ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਖੰਨਾ ਦੇ ਏ.ਐੱਸ.ਆਈ ਬਲਦੇਵ ਰਾਜ ਨੇ ...
ਖੰਨਾ, 5 ਦਸੰਬਰ (ਮਨਜੀਤ ਧੀਮਾਨ)-ਥਾਣਾ ਸਿਟੀ ਖੰਨਾ-2 ਪੁਲਿਸ ਨੇ 10 ਗਰਾਮ ਸਮੈਕ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਆਕਾਸ਼ ਦੱਤ ਨੇ ਕਿਹਾ ਕਿ ਏ.ਐੱਸ.ਆਈ ਸਰਜੰਗਦੀਪ ਸਿੰਘ ਅਤੇ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਪੁਲਿਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX