ਤਾਜਾ ਖ਼ਬਰਾਂ


ਸ਼ਹੀਦ ਭਗਤ ਸਿੰਘ ਨੂੰ ਨਮਨ ਕਰਦਿਆਂ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਸੱਚੀਆਂ ਨੀਅਤਾਂ ਨੂੰ ਮੁਰਾਦਾਂ'
. . .  8 minutes ago
ਚੰਡੀਗੜ੍ਹ, 28 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹੀਦਾਂ ਦੇ ਸੁਪਨੇ ਪੂਰੇ ਨਹੀਂ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੱਚੀਆਂ ਨੀਅਤਾਂ...
ਡਾਕਟਰ ਕੋਲੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਲਿਆ ਪੁਲਿਸ ਰਿਮਾਂਡ
. . .  6 minutes ago
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)-ਡਾਕਟਰ ਕੋਲੋਂ ਫ਼ਿਰੌਤੀ ਮੰਗਣ ਦੇ ਚਰਚਿਤ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਇੱਥੇ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਲਿਆ ਗਿਆ ਹੈ। ਉਸ ਨੂੰ ਇੱਥੇ ਚੀਫ਼ ਜੁਡੀਸ਼ਲ ਮੈਜਿਸਟਰੇਟ ਅਸ਼ੀਸ਼ ਸਾਲਦੀ...
ਨਾਭਾ ਵਿਖੇ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਹਾੜਾ
. . .  22 minutes ago
ਨਾਭਾ, 28 ਸਤੰਬਰ (ਕਰਮਜੀਤ ਸਿੰਘ)- ਅੱਜ ਨਾਭਾ ਵਿਖੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਧਾਨ ਪਰਮਜੀਤ ਸਿੰਘ ਥੂਹੀ ਦੀ ਅਗਵਾਈ 'ਚ ਸ਼ਹੀਦ-ਏ-ਆਜ਼ਮਸ.ਭਗਤ ਸਿੰਘ ਦਾ 115ਵਾਂ ਜਨਮ ਦਿਨ ਸ਼ਰਧਾ ਤੇ ਸਤਿਕਾਰ ਨਾਲ...
ਕੈਨੇਡਾ ਨੇ ਜਾਰੀ ਕੀਤੀ ਐਡਵਾਈਜ਼ਰੀ, ਕਿਹਾ-'ਭਾਰਤ 'ਚ ਪਾਕਿਸਤਾਨ ਨਾਲ ਲੱਗਦੇ ਇਲਾਕਿਆਂ ਦੀ ਨਾ ਕਰੋ ਯਾਤਰਾ'
. . .  21 minutes ago
ਓਟਾਵਾ, 28 ਸਤੰਬਰ- ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਗੁਜਰਾਤ, ਪੰਜਾਬ ਤੇ ਰਾਜਸਥਾਨ ਸੂਬਿਆਂ ਦੇ ਸਾਰੇ ਖ਼ੇਤਰਾਂ ਦੀ ਯਾਤਰਾ ਤੋਂ ਬਚਣ, ਜੋ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਨੂੰ ਸਾਂਝਾ ਕਰਦੇ...
ਵੱਡੀ ਖ਼ਬਰ: ਚੀਨ ਦੇ ਰੈਸਟੋਰੈਂਟ 'ਚ ਲੱਗੀ ਅੱਗ, 17 ਲੋਕਾਂ ਦੀ ਮੌਤ
. . .  53 minutes ago
ਬੀਜਿੰਗ, 28 ਸਤੰਬਰ-ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਉੱਤਰ-ਪੂਰਬੀ ਚੀਨ ਦੇ ਰੈਸਟੋਰੈਂਟ 'ਚ ਅੱਗ ਲੱਗਣ ਨਾਲ 17 ਲੋਕਾਂ ਦੀ ਮੌਤ ਹੋ ਗਈ ਹੈ।
ਪਿੰਡ ਸਿੰਘੇ ਵਾਲਾ 'ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ
. . .  about 1 hour ago
ਮੰਡੀ ਲਾਧੂਕਾ, 28 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਸਿੰਘੇ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਮੂਹ...
ਹਿਮਾਚਲ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਭਾਜਪਾ 'ਚ ਹੋਏ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 28 ਸਤੰਬਰ-ਕਾਂਗਰਸ ਦੀ ਹਿਮਾਚਲ ਪ੍ਰਦੇਸ਼ ਇਕਾਈ ਦੇ ਸੀਨੀਅਰ ਆਗੂ ਅਤੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਿਲ ਹੋ ਗਏ ਹਨ।
ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਵਿਰੁੱਧ ਪਟੀਸ਼ਨਾਂ 'ਤੇ ਕਰੇਗਾ ਸੁਣਵਾਈ
. . .  about 1 hour ago
ਨਵੀਂ ਦਿੱਲੀ, 28 ਸਤੰਬਰ- ਸੁਪਰੀਮ ਕੋਰਟ ਨੇ ਨੋਟਬੰਦੀ ਖ਼ਿਲਾਫ਼ ਪਟੀਸ਼ਨਾਂ ਦੀ ਸੁਣਵਾਈ ਦੀ ਤਾਰੀਕ ਤੈਅ ਕਰ ਦਿੱਤੀ ਹੈ। ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ...
ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਇਕ ਵਾਰ ਫ਼ਿਰ ਵੱਡਾ ਝਟਕਾ
. . .  about 1 hour ago
ਖਡੂਰ ਸਾਹਿਬ, 28 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਘਰ-ਘਰ ਆਟਾ ਵੰਡਣ ਵਾਲੀ ਸਕੀਮ ਉੱਪਰ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਨੇ ਰੋਕ ਲਗਾ ਦਿੱਤੀ ਹੈ...
ਖੇਤੀਬਾੜੀ ਵਿਭਾਗ ਨਾਲ ਮਿਲ ਕੇ ਪੀ.ਏ.ਯੂ. ਦੇ ਵਿਦਿਆਰਥੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਗੇ-ਧਾਲੀਵਾਲ
. . .  about 2 hours ago
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪ੍ਰਦੂਸ਼ਣ ਰੋਕਥਾਮ ਬੋਰਡ ਤੇ ਪੁਲਿਸ ਵਿਭਾਗ ਨਾਲ ਮਿਲ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਦੇ ਵਿਦਿਆਰਥੀ ਕਿਸਾਨਾਂ ਨੂੰ ਪਰਾਲੀ ਨਾ...
ਕੱਲ੍ਹ ਜਾਮ ਰਹੇਗਾ ਜਲੰਧਰ-ਫਗਵਾੜਾ ਹਾਈਵੇਅ, ਇਸ ਰੂਟ 'ਤੇ ਜਾਣ ਵਾਲੇ ਰਹੋ ਸਾਵਧਾਨ
. . .  about 1 hour ago
ਜਲੰਧਰ, 28 ਸਤੰਬਰ-ਸੰਯੁਕਤ ਕਿਸਾਨ ਮੋਰਚੇ ਵਿਚਲੀਆਂ ਕਿਸਾਨ ਜਥੇਬੰਦੀਆਂ ਵਲੋਂ 29 ਸਤੰਬਰ ਨੂੰ ਹਾਈਵੇਅ ਜਾਮ ਕਰਨ ਦੇ ਦਿੱਤੇ ਗਏ ਸੱਦਾ ਦਾ ਜਲੰਧਰ ਪੋਟੈਟੋ ਗ੍ਰੋਅਰਜ਼ ਐਸੋਸੀਏਸ਼ਨ (ਜੇ.ਪੀ.ਜੀ.ਏ.) ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ...
ਅੰਮ੍ਰਿਤਸਰ: ਸਿੱਖ ਜਥੇਬੰਦੀਆਂ ਨੇ ਨਸ਼ਿਆਂ ਦੀ ਵਿਕਰੀ ਨੂੰ ਪੱਕੇ ਤੌਰ 'ਤੇ ਬੰਦ ਕਰਵਾਉਣ ਲਈ ਆਈ.ਜੀ. ਪੁਲਿਸ ਬਾਰਡਰ ਰੇਂਜ ਨੂੰ ਦਿੱਤਾ ਮੰਗ ਪੱਤਰ
. . .  about 2 hours ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦੀ ਵਿਕਰੀ, ਸ਼ਰਾਬ ਦੇ ਠੇਕੇ, ਪਾਨ ਬੀੜੀ ਤੇ ਮੀਟ ਦੀਆਂ ਦੁਕਾਨਾਂ ਨੂੰ ਪੱਕੇ ਤੌਰ 'ਤੇ ਬੰਦ ਕਰਾਉਣ ਲਈ ਆਈ.ਜੀ. ਪੁਲਿਸ....
ਖਟਕੜ ਕਲਾਂ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
. . .  about 2 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਹਨ। ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ।
ਜਲੰਧਰ 'ਚ ਦਿਨ-ਦਿਹਾੜੇ ਪਿਸਤੌਲ ਦੀ ਨੌਕ 'ਤੇ 5 ਲੱਖ ਤੋਂ ਵੱਧ ਦੀ ਲੁੱਟ, ਲੁਟੇਰੇ ਫ਼ਰਾਰ
. . .  about 2 hours ago
ਜਲੰਧਰ, 28 ਸਤੰਬਰ (ਐੱਮ.ਐੱਸ.ਲੋਹੀਆ)-ਜਲੰਧਰ 'ਚ ਦਿਨ-ਦਿਹਾੜੇ ਲੁੱਟ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਥਾਨਕ ਦਮੋਰੀਆ ਪੁੱਲ ਨੇੜੇ ਇਕ ਵਪਾਰੀ ਤੋਂ 2 ਲੁਟੇਰਿਆਂ ਨੇ ਪਿਸਤੌਲ ਦੀ ਨੌਕ 'ਤੇ 5 ਲੱਖ 64...
ਚੋਰੀ ਦੌਰਾਨ ਫੈਕਟਰੀ 'ਚ ਵਰਕਰ ਦਾ ਕਤਲ ਕਰਨ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਜਸਪਾਲ ਬਾਂਗਰ ਵਿਚ ਬੀਤੇ ਦਿਨ ਫ਼ੈਕਟਰੀ 'ਚ ਚੋਰੀ ਕਰਨ ਦੌਰਾਨ ਵਰਕਰ ਦਾ ਕਤਲ ਕਰਨ ਦੇ ਮਾਮਲੇ 'ਚ ਦੋ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਝਬਾਲ: ਪੁੱਤ ਨੇ ਗੋਲੀ ਮਾਰ ਕੇ ਪਿਓ ਦੀ ਕੀਤੀ ਹੱਤਿਆ
. . .  about 2 hours ago
ਝਬਾਲ, 28 ਸਤੰਬਰ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਸਾਬਕਾ ਫ਼ੌਜੀ ਦਿਲਬਾਗ ਸਿੰਘ ਨੇ ਆਪਣੇ ਪਿਤਾ ਰਘਬੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਰਘਬੀਰ ਸਿੰਘ ਦੇ ਛੋਟੇ...
ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਯੁੱਧਿਆ 'ਚ ਲਤਾ ਮੰਗੇਸ਼ਕਰ ਚੌਕ ਦਾ ਕੀਤਾ ਉਦਘਾਟਨ
. . .  about 3 hours ago
ਨਵੀਂ ਦਿੱਲੀ, 28 ਸਤੰਬਰ-ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਯੁੱਧਿਆ 'ਚ ਲਤਾ ਮੰਗੇਸ਼ਕਰ ਚੌਕ ਦਾ ਕੀਤਾ ਉਦਘਾਟਨ
ਸਪਰੇਅ ਚੜ੍ਹਨ ਕਾਰਨ ਕਿਸਾਨ ਦੀ ਮੌਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਛਾਜਲਾ ਦੇ ਇਕ ਕਿਸਾਨ ਦੀ ਸਪਰੇਅ ਚੜ੍ਹਨ ਕਾਰਨ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਰਮੇਸ਼ਵਰ ਦਾਸ ਨੇ ਦੱਸਿਆ ਕਿ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮਿਮਿਟ ਕਾਲਜ ਮਲੋਟ ਦੀ ਸਾਈਕਲ ਰੈਲੀ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਸ਼ਿਰਕਤ
. . .  about 3 hours ago
ਮਲੋਟ, 28 ਸਤੰਬਰ (ਪਾਟਿਲ)- ਅੱਜ ਮਿਮਿਟ ਕਾਲਜ ਮਲੋਟ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਰੈਲੀ ਦਾ ਉਦਘਾਟਨ ਕੀਤਾ ਗਿਆ...
ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮਦਿਨ ਤੇ ਮੰਤਰੀ ਈ.ਟੀ.ਓ. ਅਤੇ ਡੀ.ਸੀ. ਵਲੋਂ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮਦਿਨ ਮੌਕੇ ਅੱਜ ਇੱਥੇ ਹੋਏ ਸਮਾਗਮ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਡੀ.ਸੀ. ਹਰਪ੍ਰੀਤ ਸਿੰਘ ਸੂਦਨ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ...
ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਦਾ ਹਵਾਈ ਅੱਡਾ, ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ
. . .  about 3 hours ago
ਚੰਡੀਗੜ੍ਹ, 28 ਸਤੰਬਰ- ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਅੱਜ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਇਸ ਦੇ ਨਾਮਕਰਨ ਨੂੰ ਲੈ ਕੇ ਹਵਾਈ ਅੱਡੇ 'ਤੇ ਇਕ ਸਮਾਗਮ ਕਰਵਾਇਆ ਜਾ ਰਿਹਾ...
ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫ਼ਾਇਰਿੰਗ
. . .  about 4 hours ago
ਖਾਲੜਾ, 28 ਸਤੰਬਰ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਏਰੀਏ ਅੰਦਰ 27 ਅਤੇ 28 ਸਤੰਬਰ ਦੀ ਦਰਮਿਆਨੀ ਰਾਤ ਨੂੰ 11:10 ਵਜੇ ਪਾਕਿਸਤਾਨੀ ਡਰੋਨ ਵਲੋਂ...
ਖਟਕੜ ਕਲਾਂ 'ਚ ਅੱਜ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ
. . .  about 4 hours ago
ਬੰਗਾ 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ 'ਚ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਕੱਢੀ ਸਾਈਕਲ ਰੈਲੀ
. . .  about 4 hours ago
ਫ਼ਾਜ਼ਿਲਕਾ, 28 ਸਤੰਬਰ (ਪ੍ਰਦੀਪ ਕੁਮਾਰ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਫ਼ਾਜ਼ਿਲਕਾ ਤੋਂ ਸ਼ਹੀਦਾਂ ਦੀ ਸਮਾਧੀ ਆਸਫ਼ਵਾਲਾ ਤੱਕ ਕਢੀ ਗਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮਾਘ ਸੰਮਤ 553

ਅੰਮ੍ਰਿਤਸਰ / ਦਿਹਾਤੀ

ਐਕਸਾਈਜ਼ ਵਿਭਾਗ ਤੇ ਪੁਲਿਸ ਪਾਰਟੀ ਵਲੋਂ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿਚ ਲਾਹਣ ਬਰਾਮਦ

ਖਿਲਚੀਆਂ, 15 ਜਨਵਰੀ (ਕਰਮਜੀਤ ਸਿੰਘ)-ਐਕਸਾਈਜ਼ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ ਹੇਠ ਥਾਣਾ ਖਿਲਚੀਆਂ ਅਧੀਨ ਪੈਂਦੇ ਪਿੰਡ ਜੱਸੋਨੰਗਲ ਵਿਖੇ ਫਿਰਨੀ 'ਤੇ ਗੁਪਤ ਸੂਚਨਾ ਦੇ ਆਧਾਰ ...

ਪੂਰੀ ਖ਼ਬਰ »

ਮੌਹਲੇਕੇ 'ਚ ਦੂਸਰਾ ਅੱਖਾਂ ਦਾ ਮੁਫਤ ਕੈਂਪ ਅੱਜ

ਲੋਪੋਕੇ, 15 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਸੁਧਾਰ ਲਹਿਰ ਨੌਜਵਾਨ ਸਭਾ ਵਲੋਂ ਪਿੰਡ ਮੌਹਲੇਕੇ ਵਿਖੇ ਦੂਸਰਾ ਅੱਖਾਂ ਦੇ ਅਪਰੇਸ਼ਨ ਦਾ ਫ੍ਰੀ ਕੈਂਪ 16 ਜਨਵਰੀ (ਐਤਵਾਰ) ਨੂੰ ਐੱਨ.ਆਰ.ਆਈ1 ਤੇ ਫੌਜੀ ਵੀਰਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਕੈਂਪ ਵਿਚ ਅੱਖਾਂ ਦੇ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਟਿਕਟ ਮਿਲਣ ਦੀ ਖ਼ੁਸ਼ੀ 'ਚ ਕਾਂਗਰਸੀਆਂ ਵਲੋਂ ਆਤਿਸ਼ਬਾਜ਼ੀ ਚਲਾ ਕੇ ਵੰਡੇ ਲੱਡੂ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਕਾਂਗਰਸ ਪਾਰਟੀ ਵਲੋਂ ਉਮੀਦਵਾਰਾਂ ਦੀ ਐਲਾਨੀ ਪਹਿਲੀ ਸੂਚੀ ਵਿਚ ਹਲਕਾ ਅਜਨਾਲਾ ਤੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਉਮੀਦਵਾਰ ਬਣਾਏ ਜਾਣ ਦੀ ...

ਪੂਰੀ ਖ਼ਬਰ »

ਡੈਨੀ ਬੰਡਾਲਾ ਨੂੰ ਉਮੀਦਵਾਰ ਬਣਾਉਣ 'ਤੇ ਵਰਕਰਾਂ ਨੇ ਲਵਲੀ ਦੇ ਦਫ਼ਤਰ ਵਿਖੇ ਭੰਗੜੇ ਪਾਏ

ਜੰਡਿਆਲਾ ਗੁਰੂ, 15 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਇਸ ਵਾਰ ਫੇਰ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਐਲਾਨੇ ਜਾਣ 'ਤੇ ਜੰਡਿਆਲਾ ਗੁਰੂ ਸ਼ਹਿਰ ਅਤੇ ਹਲਕੇ ਦੇ ਵਰਕਰਾਂ ਵਿਚ ਭਾਰੀ ...

ਪੂਰੀ ਖ਼ਬਰ »

ਕਰਤਾਰਪੁਰ (ਪਾਕਿਸਤਾਨ) ਪਹੁੰਚਣ 'ਤੇ ਭਾਰਤੀ ਸਹਿਤਕਾਰਾਂ ਦਾ ਭਰਵਾਂ ਸਵਾਗਤ

ਮਜੀਠਾ, 15 ਜਨਵਰੀ (ਸਹਿਮੀ)-ਪੰਜਾਬ ਦੀ ਉੱਘੀ ਸਾਹਿਤਕਾਰ ਅਤੇ ਵਿਸ਼ਵ ਪੰਜਾਬੀ ਨਾਰੀ ਸਾਹਿਤਕ ਮੰਚ ਦੀ ਸੰਚਾਲਕ ਨਿਰਮਲ ਕੌਰ ਕੋਟਲਾ ਦੀ ਅਗਵਾਈ ਵਿਚ ਇਕ ਸਹਿਤਕ ਯਾਤਰਾ ਕਰਤਾਰਪੁਰ ਲਾਂਘੇ ਨੂੰ ਸਮਰਪਿਤ ਕੀਤੀ ਗਈ, ਜਿਸ ਵਿਚ ਮਨਦੀਪ ਕੌਰ ਭਦੌੜ, ਕੁਲਵਿੰਦਰ ਕੌਰ ਨੰਗਲ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ 26 ਜਨਵਰੀ ਨੂੰ ਜੰਡਿਆਲਾ ਗੁਰੂ ਦਾਣਾ ਮੰਡੀ ਵਿਖੇ ਫਤਹਿ ਦਿਹਾੜਾ ਮਨਾਵਾਂਗੇ-ਸਰਵਣ ਪੰਧੇਰ

ਕੱਥੂਨੰਗਲ, 15 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦੀ ਅਗਵਾਈ ਵਿਚ ਅੱਜ ...

ਪੂਰੀ ਖ਼ਬਰ »

ਗਲੇ 'ਤੇ ਚਾਈਨਾ ਡੋਰ ਫਿਰਨ ਨਾਲ ਨੌਜਵਾਨ ਜ਼ਖ਼ਮੀ

ਬਾਬਾ ਬਕਾਲਾ ਸਾਹਿਬ, 15 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਬਾਬਾ ਬਕਾਲਾ ਸਾਹਿਬ ਨਾਈਆਂ ਵਾਲਾ ਚੌਕ ਵਿਖੇ ਇਕ ਨੌਜਵਾਨ ਰਾਹਗੀਰ ਕੁਲਬੀਰ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਦੌਲੋਨੰਗਲ (ਤਹਿਸੀਲ ਬਾਬਾ ਬਕਾਲਾ ਸਾਹਿਬ) ਜੋ ਮੋਟਰ ਸਾਇਕਲ 'ਤੇ ਸਵਾਰ ਸੀ, ਦੀ ਧੌਣ ...

ਪੂਰੀ ਖ਼ਬਰ »

ਅਮਰਜੀਤ ਸਿੰਘ ਬੰਡਾਲਾ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 15 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਮੈਂਬਰ ਅੰਤਿ੍ੰਗ ਕਮੇਟੀ ਜਥੇਦਾਰ ਅਮਰਜੀਤ ਸਿੰਘ ਬੰਡਾਲਾ ਨੇ ਅੰਤਿ੍ੰਗ ਕਮੇਟੀ ਦੇ ਮੈਂਬਰ ਬਣਨ ਪਿੱਛੋਂ ਅੱਜ ਇਤਿਹਾਸਕ ਗੁਰਦੁਆਰਾ ਨੌਵੀਂ ...

ਪੂਰੀ ਖ਼ਬਰ »

ਪਿੰਡ ਨੰਗਲੀ ਦੇ ਕਾਂਗਰਸੀ ਪੰਚਾਇਤ ਮੈਂਬਰ ਅਜੀਤ ਸਿੰਘ ਅਕਾਲੀ ਦਲ 'ਚ ਸ਼ਾਮਿਲ, ਰਣੀਕੇ ਵਲੋਂ ਭਰਵਾਂ ਸਵਾਗਤ

ਰਾਜਾਸਾਂਸੀ, 15 ਜਨਵਰੀ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਉਸ ਵਕਤ ਜਬਰਦਸਤ ਝਟਕਾ ਲੱਗਾ ਜਦ ਹਲਕਾ ਅਟਾਰੀ ਦੇ ਪਿੰਡ ਨੰਗਲੀ ਵਿਖੇ ਕਾਂਗਰਸ ਪਾਰਟੀ ਦੇ ਮੌਜੂਦਾ ਪੰਚਾਇਤ ਮੈਂਬਰ ਅਜੀਤ ਸਿੰਘ ਵਲੋਂ ਕਾਂਗਰਸ ਪਾਰਟੀ ਦੀਆਂ 5 ...

ਪੂਰੀ ਖ਼ਬਰ »

ਮਜੀਠਾ 'ਚ ਚੁਣਾਵੀ ਸਥਿਤੀ ਹੈਰਾਨੀਜਨਕ, 4 ਉਮੀਦਵਾਰ ਅਜਮਾਉਣਗੇ ਕਿਸਮਤ

ਜੈਂਤੀਪੁਰ, 15 ਜਨਵਰੀ (ਭੁਪਿੰਦਰ ਸਿੰਘ ਗਿੱਲ)-ਵਿਧਾਨ ਸਭਾ 2022 ਦੀਆਂ ਚੋਣਾਂ ਵਿਚ ਪੰਜਾਬ ਦੀ ਸਿਆਸਤ ਦੀ ਦੂਜੀ ਸਭ ਤੋਂ ਅਹਿਮ ਮੰਨੀ ਜਾਣ ਵਾਲੀ ਵਿਧਾਨ ਸਭਾ ਸੀਟ ਤੇ ਮੁਕਾਬਲਾ ਇਸ ਵਾਰ ਦਿਲਚਸਪ ਹੋਣ ਜਾ ਰਿਹਾ ਹੈ ਜਿਸਦਾ ਮੁੱਖ ਕਾਰਨ ਮੌਜੂਦਾ ਵਿਧਾਇਕ ਬਿਕਰਮ ਸਿੰਘ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰਾਂ ਦੀ ਜਾਰੀ ਸੂਚੀ ਨੇ ਪੰਜਾਬ 'ਚ ਭਾਜਪਾ ਸਰਕਾਰ ਬਣਨ ਲਈ ਰਾਹ ਕੀਤਾ ਸੁਖਾਲਾ-ਬਾਊ ਪ੍ਰਾਸ਼ਰ

ਅਜਨਾਲਾ, 15 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਪੰਜਾਬ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਤੇ ਪੰਜਾਬ ਇਨਫੋਟੈਕ ਲਿਮ: ਚੰਡੀਗੜ ਦੇ ਸਾਬਕਾ ਉੱਪ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਕਿਹਾ ਕਿ ਪੰਜਾਬ ਭਾਜਪਾ ਆਪਣੇ ਸਹਿਯੋਗੀ ਰਾਜਸੀ ਸੰਗਠਨਾਂ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਅਜਨਾਲਾ ਤੋਂ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਕਾਂਗਰਸ ਦੀ ਟਿਕਟ ਮਿਲਣ 'ਤੇ ਖੁਸ਼ੀ ਦਾ ਪ੍ਰਗਟਾਵਾ

ਗੱਗੋਮਾਹਲ, 15 ਜਨਵਰੀ (ਬਲਵਿੰਦਰ ਸਿੰਘ ਸੰਧੂ)-ਕਾਂਗਰਸ ਦੇ ਸੀਨੀਅਰ ਆਗੂ ਯੁਵਰਾਜ ਸਿੰਘ ਅਜਨਾਲਾ, ਕਾਂਗਰਸ ਦੇ ਬਲਾਕ ਤੇ ਨਗਰ ਕੌਂਸਲ ਰਮਦਾਸ ਦੇ ਪ੍ਰਧਾਨ ਗੁਰਪਾਲ ਸਿੰਘ ਸਿੰਧੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਹੋਈ ਜਿਸ ਵਿਚ ਅਗਾਮੀ ਚੋਣਾਂ ਦੌਰਾਨ ...

ਪੂਰੀ ਖ਼ਬਰ »

ਜੱਗਾ ਮਜੀਠੀਆ ਨੂੰ ਵਿਧਾਨ ਸਭਾ ਹਲਕਾ ਮਜੀਠਾ ਦਾ ਉਮੀਦਵਾਰ ਐਲਾਨੇ ਜਾਣ 'ਤੇ ਹਲਕੇ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ

ਮਜੀਠਾ, 15 ਜਨਵਰੀ (ਮਨਿੰਦਰ ਸਿੰਘ ਸੋਖੀ)-ਇੰਡੀਅਨ ਨੈਸ਼ਨਲ ਕਾਂਗਰਸ ਦੀ ਹਾਈ ਕਮਾਂਡ ਵਲੋਂ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਾਸਤੇ ਆਪਣੇ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਜਿਸ ਮੁਤਾਬਕ ਵਿਧਾਨ ...

ਪੂਰੀ ਖ਼ਬਰ »

ਕਾਂਗਰਸ ਵਲੋਂ ਵੋਟਰਾਂ ਨੂੰ ਦਿੱਤੀਆਂ ਝੂਠੀਆਂ ਤਸੱਲੀਆਂ ਦਾ ਲੋਕ ਹੁਣ ਮੂੰਹ ਤੋੜ ਜਵਾਬ ਦੇਣਗੇ-ਲੋਪੋਕੇ

ਚੋਗਾਵਾਂ, 15 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਵਿਚ ਜਿਥੇ ਕਾਂਗਰਸ ਪਾਰਟੀ 2017 ਵਿਚ ਵੋਟਰਾਂ ਨਾਲ ਝੂਠੇ ਲਾਰੇ ਲਗਾ ਕੇ ਸਤਾ ਵਿਚ ਆਈ ਉਥੇ ਹੁਣ ਆਮ ਆਦਮੀ ਪਾਰਟੀ ਸਮੇਤ ਹੋਰ ਨਿੱਕੇ-ਨਿੱਕੇ ਦਲ ਤੇ ਪਾਰਟੀਆਂ ਨੇ ਵੀ ਵੋਟਰਾਂ ਨਾਲ ਸਤਾ ਪ੍ਰਾਪਤ ਕਰਨ ਲਈ ਝੂਠੇ ਲਾਰੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐੱਸ. ਡੀ. ਐੱਮ. ਵਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਅਜਨਾਲਾ 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-14 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਐੱਸ.ਡੀ.ਐੱਮ-ਕਮ-ਚੋਣ ਰਿਟਰਨਿੰਗ ਅਧਿਕਾਰੀ ਹਰਕੰਵਲਜੀਤ ਸਿੰਘ ਵਲੋਂ ਸਬ ਡਵੀਜ਼ਨ ਅਜਨਾਲਾ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਸਰਹੱਦੀ ਹਲਕੇ ਦੇ ਵਿਕਾਸ 'ਤੇ ਕਾਂਗਰਸ ਹਾਈਕਮਾਨ ਨੇ ਲਗਾਈ ਮੋਹਰ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਭਾਰਤ ਪਾਕਿਸਤਾਨ ਸਰਹੱਦ ਦੇ ਐਨ ਨਾਲ ਲੱਗਦੇ ਹਲਕਾ ਅਜਨਾਲਾ ਅੰਦਰ ਬਦਲੇ ਦੀ ਭਾਵਨਾ ਵਾਲੀ ਰਾਜਨੀਤੀ ਦਾ ਖ਼ਾਤਮਾ ਕਰਦਿਆਂ ਹਲਕੇ ਦੇ ਲੋਕਾਂ ਦੀਆਂ ਲੋੜਾਂ ਮੁਤਾਬਿਕ ਵਿਉਂਤਬੰਦੀ ਤਰੀਕੇ ਨਾਲ ਕਰਵਾਏ ...

ਪੂਰੀ ਖ਼ਬਰ »

ਹਲਕਾ ਰਾਜਾਸਾਂਸੀ 'ਚ ਕਾਂਗਰਸ ਪਾਰਟੀ ਨੂੰ ਝਟਕੇ ਲੱਗਣੇ ਸ਼ੁਰੂ

ਲੋਪੋਕੇ, 15 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡਾਂ ਵਿਚ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਹੋ ਕੇ ਲੋਕ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦਾ ਰੁੁੁਖ ਕਰ ਰਹੇ ਹਨ ਇਸੇ ਲੜੀ ਤਹਿਤ ਅੱਜ ਪਿੰਡ ਕਾਵੇਂ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਅਜਨਾਲਾ ਦੇ ਆਜ਼ਾਦ ਗਰੁੱਪ ਵਲੋਂ ਅਗਲੀ ਰਣਨੀਤੀ ਲਈ ਜਲਦ ਕੀਤੀ ਜਾਵੇਗੀ ਅਹਿਮ ਮੀਟਿੰਗ-ਭਾਈ ਜ਼ੋਰਾਵਰ ਸਿੰਘ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਅੰਦਰ ਵਿਚਰ ਰਹੇ ਆਜ਼ਾਦ ਗਰੁੱਪ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਆਉਂਦੇ ਦਿਨਾਂ 'ਚ ਭਰਵੀਂ ਮੀਟਿੰਗ ਕਰਕੇ ਠੋਸ ਫ਼ੈਸਲੇ ਲਏ ਜਾਣ ਸਬੰਧੀ ਤਿਆਰੀ ਵਜੋਂ ਅੱਜ ਨਗਰ ਪੰਚਾਇਤ ...

ਪੂਰੀ ਖ਼ਬਰ »

ਪੁਲਿਸ ਥਾਣਾ ਘਰਿੰਡਾ ਨੇ 600 ਕਿਲੋ ਲਾਹਣ ਸਮੇਤ ਇਕ ਗਿ੍ਫ਼ਤਾਰ

ਅਟਾਰੀ, 15 ਜਨਵਰੀ (ਗੁਰਦੀਪ ਸਿੰਘ ਅਟਾਰੀ, ਸੁਖਵਿੰਦਰਜੀਤ ਸਿੰਘ)-ਪੁਲਿਸ ਥਾਣਾ ਘਰਿੰਡਾ ਨੇ 600 ਕਿਲੋ ਲਾਹਣ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਰਾਜੂ ਪੁੱਤਰ ਬੁੱਧ ਸਿੰਘ ਪਿੰਡ ਚੀਚਾ ਵਜੋਂ ਹੋਈ ਹੈ | ਪੁਲਿਸ ਥਾਣਾ ਘਰਿੰਡਾ ਦੇ ਐੱਸ.ਐੱਚ.ਓ. ਨੇ ਗੱਲਬਾਤ ਕਰਦੇ ਦੱਸਿਆ ਕਿ ਏ.ਐੱਸ.ਆਈ. ਚਰਨਜੀਤ ਸਿੰਘ ਨੂੰ ਖਾਸ ਮੁਖਬਰ ਦੀ ਇਤਲਾਹ ਦੇਣ 'ਤੇ ਛਾਪੇਮਾਰੀ ਦੌਰਾਨ ਸ਼ਰਾਬ ਦੇ ਸੌਦਾਗਰਾਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ਉਕਤ ਦੋਸ਼ੀ ਕੋਲੋਂ 600 ਕਿੱਲੋ ਲਾਹਣ ਬਰਾਮਦ ਹੋਈ ਹੈ | ਉਸ ਖਿਲਾਫ ਐਕਸਾਈਜ਼ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ |

ਖ਼ਬਰ ਸ਼ੇਅਰ ਕਰੋ

 

ਖੇਤਾਂ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇੱਥੋਂ ਨੇੜਲੇ ਪਿੰਡ ਹਰੜ ਖ਼ੁਰਦ ਨੇੜੇ ਕਣਕ ਦੇ ਖੇਤਾਂ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਕਦਮ ਸਨਸਨੀ ਫੈਲ ਗਈ | ਇਸ ਸਬੰਧੀ ਪੁਲਿਸ ਚੌਂਕੀ ਗੱਗੋਮਾਹਲ ਦੇ ਇੰਚਾਰਜ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਥੇਦਾਰ ਰਣੀਕੇ ਦੀ ਅਗਵਾਈ ਵਿਚ ਕਾਂਗਰਸ ਦਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਅਟਾਰੀ, 15 ਜਨਵਰੀ (ਗੁਰਦੀਪ ਸਿੰਘ ਅਟਾਰੀ)-ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਪਾਰਟੀ ਦੀ ਹਵਾ ਚੱਲ ਰਹੀ ਹੈ ਜਿਸ ਕਰਨ ਸ਼੍ਰੋਮਣੀ ਅਕਾਲੀ ਦਲ ਰਾਜ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਏਗਾ | ਇਹ ਸ਼ਬਦ ...

ਪੂਰੀ ਖ਼ਬਰ »

ਸਰਹੱਦੀ ਪਿੰਡ ਚਾੜਪੁਰ ਦੇ ਮਨਮੀਤ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਕਰਵਾਇਆ

ਗੱਗੋਮਾਹਲ, 15 ਜਨਵਰੀ (ਬਲਵਿੰਦਰ ਸਿੰਘ ਸੰਧੂ)-ਬੀਤੀ 6 ਫਰਵਰੀ ਨੂੰ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਮਨਮੀਤ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ | ਉਨ੍ਹਾਂ ਦੇ ਜੱਦੀ ਪਿੰਡ ਚਾੜਪੁਰ ਵਿਖੇ ਪਰਸੋਂ ...

ਪੂਰੀ ਖ਼ਬਰ »

ਸੰਤੋਖ ਸਿੰਘ ਭਲਾਈਪੁਰ ਨੇ ਬਾਬਾ ਬਕਾਲਾ ਸਾਹਿਬ ਵਿਖੇ ਨਤਮਤਸਕ ਹੋ ਕੇ ਕੀਤਾ ਸ਼ੁਕਰਾਨਾ

ਬਾਬਾ ਬਕਾਲਾ ਸਾਹਿਬ, 15 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਦੋਬਾਰਾ ਐਲਾਨੇ ਗਏ ਉਮੀਦਵਾਰ, ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਟਿਕਟ ਮਿਲਣ ਪਿੱਛੋਂ ਅੱਜ ਵੱਡੀ ਗਿਣਤੀ ਵਿਚ ਆਪਣੇ ਸਮਰਥਕਾਂ ਸਮੇਤ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਰਵੀ ਰਾਜਬੀਰ ਸਿੰਘ ਰੰਧਾਵਾ ਨੂੰ ਵੱਖ-ਵੱਖ ਆਗੂਆਂ ਨੇ ਦਿੱਤੀਆਂ ਸ਼ਰਧਾਂਜਲੀਆਂ

ਗੱਗੋਮਾਹਲ, 15 ਜਨਵਰੀ (ਬਲਵਿੰਦਰ ਸਿੰਘ ਸੰਧੂ)-ਇਤਿਹਾਸਕ ਕਸਬਾ ਰਮਦਾਸ ਦੇ ਨਾਮਵਰ ਪਰਿਵਾਰ ਸਵ: ਉਤਮ ਸਿੰਘ ਰੰਧਾਵਾ ਦੇ ਪੋਤਰੇ ਸੀਨੀਅਰ ਕਾਂਗਰਸੀ ਆਗੂ, ਉੱਘੇ ਸਮਾਜ ਸੇਵੀ ਰਵੀ ਰਾਜਬੀਰ ਸਿੰਘ ਰੰਧਾਵਾ ਰਮਦਾਸ ਜੋ ਬੀਤੀ 6 ਫਰਵਰੀ ਨੂੰ ਦਿਲ ਦਾ ਦੌਰਾ ਪੈਣ ਨਾਲ ਪਰਿਵਾਰ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਟਿਕਟ ਮਿਲਣ 'ਤੇ ਚੇਅਰਮੈਨ ਦਲਜੀਤ ਸਿੰਘ ਸੋਨੂੰ ਦੀ ਅਗਵਾਈ 'ਚ ਕਾਂਗਰਸੀ ਕਾਰਕੁੰਨਾਂ ਵੰਡੇ ਲੱਡੂ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਮੁੜ ਕਾਂਗਰਸ ਪਾਰਟੀ ਦੀ ਟਿਕਟ ਮਿਲਣ ਨਾਲ ਹਲਕੇ ਦੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੋੜ ਗਈ ਜਿਸ ਦੇ ਚੱਲਦਿਆਂ ਕਈ ਥਾਵਾਂ 'ਤੇ ...

ਪੂਰੀ ਖ਼ਬਰ »

ਡੈਨੀ ਬੰਡਾਲਾ ਨੂੰ ਜੰਡਿਆਲਾ ਗੁਰੂ ਤੋਂ ਦੂਸਰੀ ਵਾਰ ਉਮੀਦਵਾਰ ਬਣਾਉਣ 'ਤੇ ਵਰਕਰਾਂ 'ਚ ਭਾਰੀ ਖ਼ੁਸ਼ੀ

ਜੰਡਿਆਲਾ ਗੁਰੂ, 15 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਵਲੋਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਦੂਜੀ ਵਾਰ ਵਿਧਾਨ ਸਭਾ ਦੀ ਟਿਕਟ ਦੇ ਕੇ ਨਿਵਾਜਣ ...

ਪੂਰੀ ਖ਼ਬਰ »

ਖਾਲਸਾ ਅਕੈਡਮੀ ਮਹਿਤਾ ਦੇ ਖਿਡਾਰੀਆਂ ਵਲੋਂ ਮੱਲਾਂ ਮਾਰੀਆਂ

ਚੌਕ ਮਹਿਤਾ, 15 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ...

ਪੂਰੀ ਖ਼ਬਰ »

ਸੰਤੋਖ ਸਿੰਘ ਭਲਾਈਪੁਰ ਨੂੰ ਕਾਂਗਰਸ ਨੇ ਮੁੜ ਤੋਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਉਮੀਦਵਾਰ ਐਲਾਨਿਆ

ਬਾਬਾ ਬਕਾਲਾ ਸਾਹਿਬ, 15 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ-25, ਜੋ ਕਿ 2012 ਦੀਆਂ ਚੋਣਾਂ ਦੌਰਾਨ ਪਹਿਲੀ ਵਾਰ ਹੋਂਦ ਵਿਚ ਆਇਆਂ, ਦੇ ਦੂਸਰੇ ਵਿਧਾਇਕ ਵਜੋਂ ਮਾਣ ਹਾਸਲ ਕਰਨ ਵਾਲੇ ਕਾਂਗਰਸ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੂੰ ...

ਪੂਰੀ ਖ਼ਬਰ »

ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਧੀ ਦਰਜਨ ਪਰਿਵਾਰ 'ਆਪ' 'ਚ ਸ਼ਾਮਿਲ

ਲੋਪੋਕੇ, 15 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਲੋਪੋਕੇ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਰਾਜਾਸਾਂਸੀ ਤੋਂ ਉਮੀਦਵਾਰ ਬਲਦੇਵ ਸਿੰਘ ਮਿਆਦੀਆਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਦਿੱਲੀ ਦੇ ਸੁਪਰੀਮੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX