ਗਣਤੰਤਰ ਦਿਵਸ ਦੇ ਮੌਕੇ 'ਤੇ ਇਹ ਜ਼ਰੂਰੀ ਹੈ ਕਿ ਜਿਥੇ ਦੇਸ਼ ਦੀ ਮਜ਼ਬੂਤ ਆਰਥਿਕਤਾ ਦਾ ਜ਼ਿਕਰ ਕੀਤਾ ਜਾਵੇ, ਉਥੇ ਉਸ ਨੂੰ ਮੌਜੂਦ ਖ਼ਤਰਿਆਂ ਅਤੇ ਚੁਣੌਤੀਆਂ ਨੂੰ ਜਾਣ ਕੇ ਉਨ੍ਹਾਂ ਦੀ ਨਿਸ਼ਾਨਦੇਹੀ ਵੀ ਕੀਤੀ ਜਾਵੇ ਤਾਂ ਕਿ ਆਉਣ ਵਾਲੇ ਬਜਟ ਵਿਚ ਅਜਿਹੇ ਕਦਮ ਚੁੱਕੇ ਜਾਣ, ...
ਦੇਸ਼ ਵਿਚ ਸੱਤਾ-ਪ੍ਰੇਰਿਤ ਫ਼ਿਰਕੂ ਨਫ਼ਰਤ ਨਾਲ ਬਣਦੇ ਘਰੇਲੂ ਯੁੱਧ ਦੇ ਹਾਲਾਤ, ਸ਼ਕਤੀਸ਼ਾਲੀ ਗਵਾਂਢੀ ਦੇਸ਼ ਵਲੋਂ ਦੇਸ਼ ਦੀਆਂ ਸਰਹੱਦਾਂ ਅੰਦਰ ਦਾਖਲਾ ਹੋਣਾ ਅਤੇ ਉਸ 'ਤੇ ਸਾਡੀ ਚੁੱਪ, ਅਰਥ-ਵਿਵਸਥਾ ਦਾ ਆਧਾਰ ਮੰਨੇ ਜਾਣ ਵਾਲੀ ਖੇਤੀ-ਕਿਸਾਨੀ 'ਤੇ ਮੰਡਰਾਉਂਦਾ ਸੰਕਟ, ...
ਬਰਤਾਨਵੀ ਰਾਜ ਤੋਂ ਬਾਅਦ, ਜਦੋਂ ਆਜ਼ਾਦ ਹੋਏ ਭਾਰਤ ਨੇ 26 ਜਨਵਰੀ ਨੂੰ 'ਪ੍ਰਭੂਸੱਤਾ ਸੰਪੰਨ, ਜਮਹੂਰੀ ਗਣਰਾਜ' ਦਾ ਨਾਮ ਗ੍ਰਹਿਣ ਕੀਤਾ ਸੀ, ਤਾਂ ਵਾਇਸਰਾਏ ਇਰਵਿਨ ਦੇ ਨਾਂਅ 'ਤੇ ਬਣੇ ਸਟੇਡੀਅਮ ਵਿਚ ਇਹ ਜਸ਼ਨ ਹੋਏ ਸਨ। ਭਾਰਤ ਦੀ ਆਜ਼ਾਦੀ ਦੀ ਲਹਿਰ ਮਗਰੋਂ ਆਜ਼ਾਦ ਮੁਲਕ ਵਜੋਂ ...
ਮਰਣੁ ਮੁਣਸਾ ਸੂਰਿਆ ਹਕੁ ਹੈ
ਜੋ ਹੋਇ ਮਰਨਿ ਪਰਵਾਣੋ
ਜੰਗ ਦੇ ਮੈਦਾਨ ਵਿਚ ਆਪਣੀ ਕਲਾ ਦੇ ਜੌਹਰ ਦਿਖਾਉਣ ਵਾਲੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਕੁਰਬਾਨੀ ਦੀ ਮਿਸਾਲ ਦੁਨੀਆ 'ਚ ਕਿਸੇ ਵੀ ਇਤਿਹਾਸ ਦੇ ਪੰਨਿਆਂ ਵਿਚੋਂ ਨਹੀਂ ਮਿਲਦੀ। ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ, 1682 ਨੂੰ ਤਰਨ ਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਪਹੂਵਿੰਡ ਵਿਖੇ ਮਾਤਾ ਜਿਊਣੀ ਜੀ ਅਤੇ ਪਿਤਾ ਭਗਤਾ ਜੀ ਦੇ ਘਰ ਹੋਇਆ। ਜਦੋਂ 1699 ਚ ਦਸ਼ਮ ਪਿਤਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਰੀਆਂ ਸਿੱਖ ਸੰਗਤਾਂ ਨੂੰ ਹੁੰਮ-ਹੁਮਾ ਕੇ ਆਉਣ ਲਈ ਆਖਿਆ ਸੀ ਤਾਂ ਉਸ ਸਮੇਂ ਬਾਬਾ ਦੀਪ ਸਿੰਘ ਜੀ ਆਪਣੇ ਮਾਤਾ-ਪਿਤਾ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨ ਕਰਨ ਆਏ। ਉਦੋਂ ਹੀ ਬਾਬਾ ਦੀਪ ਸਿੰਘ ਨੇ ਅੰਮ੍ਰਿਤ ਦੀ ਦਾਤ ਹਾਸਿਲ ਕੀਤੀ। ਬਾਬਾ ਦੀਪ ਸਿੰਘ ਜੀ ਦੇ ਨਾਂਅ ਨਾਲ ਬਾਬਾ ਸ਼ਬਦ ਬਹੁਤ ਬਾਅਦ ਵਿਚ ਜੁੜਿਆ ਹੈ। ਕਾਫ਼ੀ ਸਮਾਂ ਆਪ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੀ ਗੁਰੂ ਗੋਬਿੰਦ ਸਿੰਘ ਜੀ ਕੋਲ ਰਹੇ। ਬਾਬਾ ਦੀਪ ਸਿੰਘ ਜੀ ਨੇ ਭਾਈ ਮਨੀ ਸਿੰਘ ਜੀ ਨਾਲ ਬਹੁਤ ਸਮਾਂ ਗੁਜ਼ਾਰਿਆ ਤੇ ਇਥੇ ਹੀ ਆਪ ਜੀ ਨੇ ਗੁਰਮੁਖੀ ਪੜ੍ਹਨੀ ਤੇ ਲਿਖਣੀ ਸਿੱਖੀ ਅਤੇ ਨਾਲ-ਨਾਲ ਸ਼ਾਸਤਰ ਵਿੱਦਿਆ ਵੀ ਹਾਸਿਲ ਕੀਤੀ। ਆਪ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੀੜਾਂ ਦਾ ਉਤਾਰਾ ਕਰ ਕੇ ਉਨ੍ਹਾਂ ਬੀੜਾਂ ਨੂੰ ਵੱਖ-ਵੱਖ ਥਾਵਾਂ 'ਤੇ ਭੇਜਿਆ ਕਰਦੇ ਸਨ ਤਾਂ ਕਿ ਸੰਗਤਾਂ ਗੁਰਬਾਣੀ ਨੂੰ ਵੱਧ ਤੋਂ ਵੱਧ ਪੜ੍ਹ ਸਕਣ ਤੇ ਉਸ ਅਨੁਸਾਰ ਆਪਣਾ ਜੀਵਨ ਬਤੀਤ ਕਰ ਸਕਣ। ਸੰਨ 1756 ਈਸਵੀ ਵਿਚ ਜਦੋਂ ਅਹਮਦਸ਼ਾਹ ਅਬਦਾਲੀ ਨੇ ਭਾਰਤ ਉੱਤੇ ਚੌਥਾ ਹਮਲਾ ਕਰ ਕੇ ਬਹੁਤ ਸਾਰੇ ਸ਼ਹਿਰਾਂ ਨੂੰ ਲੁਟਿਆ ਅਤੇ ਭਾਰਤੀ ਨਾਰੀਆਂ ਨੂੰ ਦਾਸੀਆਂ ਬਣਾ ਕੇ ਕਾਬਲ ਪਰਤ ਰਿਹਾ ਸੀ, ਉਦੋਂ ਬਾਬਾ ਦੀਪ ਸਿੰਘ ਜੀ ਦੀ 'ਸ਼ਹੀਦ ਮਿਸਲ' ਕੁਰੂਕਸ਼ੇਤਰ ਦੇ ਕੋਲ ਪਿਪਲੀ ਅਤੇ ਮਾਰਕੰਡੇ ਦੇ ਦਰਿਆ ਤੋਂ ਲਗਭਗ ਤਿੰਨ ਸੌ ਔਰਤਾਂ ਦੇ ਨਾਲ-ਨਾਲ ਬਹੁਤ ਸਾਰਾ ਕੀਮਤੀ ਸਾਮਾਨ ਵਾਪਸ ਹਾਸਿਲ ਕਰਨ 'ਚ ਸਫਲ ਹੋ ਗਈ। ਇਸਦਾ ਬਦਲਾ ਲੈਣ ਦੇ ਲਈ ਅਹਿਮਦ ਸ਼ਾਹ ਅਬਦਾਲੀ ਨੇ ਆਪਣੇ ਪੁੱਤਰ ਤੈਮੂਰ ਸ਼ਾਹ ਨੂੰ ਲਾਹੌਰ ਦਾ ਗਵਰਨਰ ਨਿਯੁਕਤ ਕਰ ਕੇ ਸਿੱਖਾਂ ਨੂੰ ਖ਼ਤਮ ਕਰਨ ਗੁਰਦੁਆਰਿਆਂ ਨੂੰ ਢਾਹੁਣ ਦਾ ਕੰਮ ਸ਼ੁਰੂ ਕਰ ਦਿੱਤਾ ਤਾਂ ਇਸ ਬਾਰੇ ਬਾਬਾ ਦੀਪ ਸਿੰਘ ਜੀ ਨੇ ਤੈਮੂਰ ਸ਼ਾਹ ਨਾਲ ਦੋ ਹੱਥ ਕਰਨ ਦਾ ਫ਼ੈਸਲਾ ਕਰ ਲਿਆ। ਬਾਬਾ ਜੀ ਦਮਦਮਾ ਸਾਹਿਬ ਤੋਂ 500 ਸਿੰਘਾਂ ਦਾ ਜਥਾ ਲੈ ਕੇ ਅੰਮ੍ਰਿਤਸਰ ਸਾਹਿਬ ਵੱਲ ਤੁਰੇ।
ਦੂਜੇ ਪਾਸੇ ਜਹਾਨ ਖਾਨ ਦਾ ਨਾਇਬ ਫ਼ੌਜੀ ਜਮਾਲ ਸ਼ਾਹ ਅੱਗੇ ਵਧਿਆ ਅਤੇ ਬਾਬਾ ਜੀ ਨੂੰ ਲਲਕਾਰਨ ਲਗਾ। ਇਸ ਉੱਤੇ ਦੋਵਾਂ ਵਿਚ ਘਮਾਸਾਨ ਦੀ ਲੜਾਈ ਹੋਈ, ਉਸ ਸਮੇਂ ਬਾਬਾ ਦੀਪ ਸਿੰਘ ਜੀ ਦੀ ਉਮਰ 75 ਸਾਲ ਦੀ ਸੀ, ਜਦੋਂ ਕਿ ਜਮਾਲ ਸ਼ਾਹ ਦੀ ਉਮਰ ਲਗਭਗ 40 ਸਾਲ ਦੇ ਲਗਭਗ। ਬਾਬਾ ਜੀ ਨੇ ਪੈਂਤਰਾ ਬਦਲ ਕੇ ਇਕ ਖੰਡੇ ਦਾ ਵਾਰ ਜਮਾਲ ਸ਼ਾਹ ਦੀ ਗਰਦਨ ਉੱਤੇ ਕੀਤਾ, ਪਰ ਇਸ ਵਿਚ ਜਮਾਲਸ਼ਾਹ ਨੇ ਬਾਬਾ ਜੀ ਉੱਤੇ ਵੀ ਪੂਰੇ ਜੋਸ਼ ਦੇ ਨਾਲ ਤਲਵਾਰ ਦਾ ਵਾਰ ਕਰ ਦਿੱਤਾ ਸੀ, ਜਿਸ ਦੇ ਨਾਲ ਦੋਵਾਂ ਪੱਖਾਂ ਦੇ ਜਰਨੈਲਾਂ ਦੀਆਂ ਗਰਦਨਾਂ ਇਕ ਹੀ ਸਮੇਂ ਕੱਟ ਗਈਆਂ। ਦੁਸ਼ਮਣ ਦੀਆਂ ਫ਼ੌਜਾਂ ਨੇ ਬਾਬਾ ਜੀ ਨੂੰ ਸਿਰ ਹਥੇਲੀ ਉੱਤੇ ਲੈ ਕੇ ਰਣਭੂਮੀ ਵਿਚ ਜੂਝਦੇ ਹੋਏ ਵੇਖਿਆ ਤਾਂ ਭੱਜ ਗਏ। ਦੋਧਾਰੀ 18 ਸੇਰ ਦੇ ਖੰਡੇ ਨਾਲ ਦੁਸ਼ਮਣ ਦੀ ਫ਼ੌਜ ਨਾਲ ਲੜਦੇ ਹੋਏ ਬਾਬਾ ਜੀ ਅੰਤ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਗਏ ਤੇ ਪਰਿਕਰਮਾ ਵਿਚ ਜਾ ਕੇ ਗੁਰੂਘਰ ਨੂੰ ਨਮਸਕਾਰ ਕੀਤਾ ਤੇ 13 ਨਵੰਬਰ 1757 ਨੂੰ ਸ਼ਹੀਦੀ ਪ੍ਰਾਪਤ ਕੀਤੀ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 26 ਜਨਵਰੀ ਨੂੰ ਬਾਬਾ ਦੀਪ ਸਿੰਘ ਜੀ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਅਤੇ ਜਨਮ ਅਸਥਾਨ ਪਹੂਵਿੰਡ ਸਾਹਿਬ ਵਿਖੇ ਉਤਸ਼ਾਹ ਨਾਲ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ।
-ਹੁਸ਼ਿਆਰ ਨਗਰ, ਅੰਮ੍ਰਿਤਸਰ।
ਮੋਬਾਈਲ : 98770-92505
ਭਾਰਤ ਦਾ ਸੰਵਿਧਾਨ ਸੰਸਾਰ ਦਾ ਸਭ ਤੋਂ ਵਿਸ਼ਾਲ ਸੰਵਿਧਾਨਕ ਦਸਤਾਵੇਜ਼ ਹੈ। ਇਸ ਲਿਖਤੀ ਸੰਵਿਧਾਨ ਦੇ ਹੁਣ ਵਧ ਕੇ 448 ਆਰਟੀਕਲ ਅਤੇ 12 ਸ਼ਡਿਊਲ ਹੋ ਚੁੱਕੇ ਹਨ। ਬਹੁਤ ਸਾਰੇ ਵਿਚਾਰ ਵੱਖ-ਵੱਖ ਦੇਸ਼ਾਂ ਦੇ ਸੰਵਿਧਾਨਾਂ ਤੋਂ ਲਏ ਗਏ ਹਨ। ਸਰਕਾਰ ਦੀ ਸੰਸਦੀ ਪ੍ਰਣਾਲੀ ਦਾ ਵਿਚਾਰ ...
ਹਰੇਕ ਆਜ਼ਾਦ ਦੇਸ਼ ਦਾ ਆਪਣਾ ਕੌਮੀ ਝੰਡਾ ਅਤੇ ਕੌਮੀ ਗੀਤ ਹੁੰਦਾ ਹੈ ਅਤੇ ਹਰ ਦੇਸ਼ ਦੇ ਵਾਸੀ ਨੂੰ ਆਪਣੇ ਦੇਸ਼ ਦੇ ਕੌਮੀ ਝੰਡੇ 'ਤੇ ਮਾਣ ਹੁੰਦਾ ਹੈ । ਕੌਮੀ ਝੰਡਾ ਉਸ ਦੇਸ਼ ਦੀ ਪਹਿਚਾਣ ਤੇ ਰਾਜਨੀਤਕ ਚਿੰਨ੍ਹ ਦੇ ਤੌਰ 'ਤੇ ਪ੍ਰਤੀਨਿਧਤਾ ਕਰਦਾ ਹੈ। ਕੌਮੀ ਝੰਡੇ ਦੇ ਡਿਜ਼ਾਈਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX