ਤਾਜਾ ਖ਼ਬਰਾਂ


ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  14 minutes ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  9 minutes ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  26 minutes ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  about 1 hour ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  about 1 hour ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  about 1 hour ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 1 hour ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 1 hour ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 2 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 2 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 3 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 2 hours ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 3 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 3 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 3 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 3 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 4 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 4 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਭੇਜਿਆ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ
. . .  about 4 hours ago
ਮੁੰਬਈ, 8 ਅਗਸਤ - ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਅਦਾਲਤ ਨੇ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ...
ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਦੇ ਭਾਸ਼ਣਾਂ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ ਕਰ ਦਿੱਤੀ...
ਡੀ.ਸੀ. ਦਫ਼ਤਰ ਬਠਿੰਡਾ ਅੱਗੇ ਗਰਜੇ ਖੇਤ ਮਜ਼ਦੂਰ
. . .  about 5 hours ago
ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਧਰਨਾ ਮਾਰ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ...
ਹਿਮਾਚਲ ਪ੍ਰਦੇਸ਼ : ਢਿਗਾਂ ਡਿੱਗਣ ਕਾਰਨ ਕੌਮੀ ਮਾਰਗ ਬੰਦ
. . .  about 5 hours ago
ਸ਼ਿਮਲਾ, 8 ਅਗਸਤ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਦੇ ਭਾਵਨਗਰ ਨੇੜੇ ਅਚਾਨਕ ਢਿਗਾਂ ਡਿੱਗਣ ਕਾਰਨ ਕੌਮੀ ਮਾਰ 45 ਬੰਦ ਹੋ ਗਿਆ ਹੈ। ਮਲਬੇ ਨੂੰ ਹਟਾਉਣ ਲਈ ਮਸ਼ੀਨਾਂ ਲਗਾਈਆਂ ਗਈਆਂ...।
ਤੇਲੰਗਾਨਾ : ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੇ ਵਿਧਾਇਕ ਰਾਜਗੋਪਾਲ ਰੈੱਡੀ ਨੇ ਵਿਧਾਨ ਸਭਾ ਸਪੀਕਰ ਨੂੰ ਸੌਂਪਿਆ ਅਸਤੀਫ਼ਾ
. . .  about 5 hours ago
ਹੈਦਰਾਬਾਦ, 8 ਅਗਸਤ - ਕੋਮਾਟਿਰੈੱਡੀ ਰਾਜਗੋਪਾਲ ਰੈੱਡੀ ਨੇ ਵਿਧਾਇਕ ਵਜੋਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ 3 ਅਗਸਤ ਨੂੰ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਘੋਸ਼ਣਾ ਕੀਤੀ...
ਦਿੱਲੀ 'ਚ ਡੇਂਗੂ ਦੇ ਕੁੱਲ ਮਾਮਲਿਆਂ ਦੀ ਗਿਣਤੀ ਹੋਈ 174 - ਦਿੱਲੀ ਨਗਰ ਨਿਗਮ
. . .  about 5 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਨਗਰ ਨਿਗਮ ਦਾ ਕਹਿਣਾ ਹੈ ਕਿ ਅਗਸਤ ਮਹੀਨੇ 'ਚ ਦਿੱਲੀ 'ਚ ਡੇਂਗੂ ਦੇ 5 ਮਾਮਲੇ ਸਾਹਮਣੇ ਆਏ ਹਨ ਤੇ ਕੁੱਲ ਮਾਮਲਿਆਂ ਦੀ ਗਿਣਤੀ 174 ਹੋ ਗਈ ਹੈ। ਇਸੇ ਤਰਾਂ ਇਸ ਸਾਲ ਦਿੱਲੀ 'ਚ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਵੈਸਾਖ ਸੰਮਤ 554
ਵਿਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਸੰਪਾਦਕੀ

ਅਵਾਰਾ ਪਸ਼ੂਆਂ ਦੀ ਸਮੱਸਿਆ

ਪੰਜਾਬ 'ਚ ਅਵਾਰਾ ਤੇ ਲਾਵਾਰਸ ਘੁੰਮਦੇ ਪਸ਼ੂਆਂ ਦੀ ਸਮੱਸਿਆ ਇਕ ਵਾਰ ਫਿਰ ਵਿਕਰਾਲ ਰੂਪ ਧਾਰਨ ਕਰਕੇ ਸਾਹਮਣੇ ਆ ਖੜ੍ਹੀ ਹੋਈ ਹੈ। ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਅੱਜ ਵੀ ਇਸ ਸੂਬੇ ਦੀ ਅਰਥ-ਵਿਵਸਥਾ ਜ਼ਿਆਦਾਤਰ ਖੇਤੀਬਾੜੀ ਤੇ ਪੇਂਡੂ ਪਿਛੋਕੜ 'ਤੇ ਹੀ ਨਿਰਭਰ ...

ਪੂਰੀ ਖ਼ਬਰ »

ਚੰਡੀਗੜ੍ਹ ਪੰਜਾਬ ਦੇ ਹਵਾਲੇ ਕੀਤਾ ਜਾਵੇ

ਮੈਨੂੰ ਹੈਰਾਨੀ ਹੈ ਕਿ ਪੰਜਾਬ ਨੂੰ ਚੰਡੀਗੜ੍ਹ ਲਈ ਆਪਣੀ ਜਾਇਜ਼ ਮੰਗ ਨੂੰ ਦੁਹਰਾਉਣ ਵਿਚ ਇੰਨਾ ਸਮਾਂ ਲੱਗ ਗਿਆ। ਉੱਧਰ ਇਸ ਮੰਗ ਦਾ ਵਿਰੋਧ ਕਰਨ ਲਈ ਹਰਿਆਣਾ ਵਿਧਾਨ ਸਭਾ ਵਲੋਂ ਇਕ ਵਿਸ਼ੇਸ਼ ਇਜਲਾਸ ਸੱਦਣ ਦੇ ਆਮ ਸਿਆਸੀ ਨਾਟਕ ਦੀ ਉਮੀਦ ਪਹਿਲਾਂ ਤੋਂ ਹੀ ਕੀਤੀ ਜਾ ਰਹੀ ਸੀ। ਸਵਾਲ ਇਹ ਹੈ ਕਿ ਕੀ ਭਾਜਪਾ ਹਾਈਕਮਾਨ ਪੰਜਾਬ ਨਾਲ ਨਿਆਂ ਕਰਨ ਨੂੰ ਤਿਆਰ ਹੈ ਜਾਂ ਸਿਰਫ਼ ਇਸ ਲਈ ਇਨਕਾਰ ਕਰ ਰਿਹਾ ਹੈ, ਕਿਉਂਕਿ ਪੰਜਾਬ 'ਚ ਹੁਣ ਸੱਤਾ 'ਤੇ 'ਆਪ' ਕਾਬਜ਼ ਹੈ ਅਤੇ ਉਸੇ ਨੂੰ ਹੀ ਇਸ ਦਾ ਸਿਹਰਾ ਮਿਲੇਗਾ। ਮੈਂ ਕੁਝ ਸਮੇਂ ਪਹਿਲਾਂ ਇਹ ਦਲੀਲ ਦਿੱਤੀ ਸੀ ਕਿ ਇੰਦਰਾ ਗਾਂਧੀ ਨੇ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ ਨੂੰ ਨਕਾਰ ਕੇ ਉਸ ਨਾਲ ਬੇਇਨਸਾਫ਼ੀ ਕੀਤੀ ਸੀ।
ਮੈਂ ਆਪਣੀ ਕਿਤਾਬ 'ਇੰਦਰਾ ਗਾਂਧੀ: ਐਨ ਏਰਾ ਆਫ਼ ਕਾਂਸਟੀਚਿਊਸ਼ਨਲ ਡਿਕਟੇਟਰਸ਼ਿਪ (2018)' 'ਚ ਜ਼ੈਲ ਸਿੰਘ ਦੀ ਪੁਸਤਕ 'ਮੈਮੋਰੀਅਲ ਆਫ਼ ਗਿਆਨੀ ਜ਼ੈਲ ਸਿੰਘ ਦ ਸੈਵਨਥ ਪ੍ਰੈਜ਼ੀਡੈਂਟ ਆਫ਼ ਇੰਡੀਆ' 'ਚ ਜੋ ਲਿਖਿਆ ਸੀ, ਉਸ ਦਾ ਵਰਣਨ ਕੀਤਾ ਹੈ। ਇਸ ਵਿਚ ਉਨ੍ਹਾਂ ਨੇ ਲਿਖਿਆ ਕਿ 'ਤਿੰਨ ਵਿਦੇਸ਼ੀ ਦੌਰਿਆਂ ਤੋਂ ਬਾਅਦ ਦੇਸ਼ ਪਰਤਣ ਸਮੇਂ ਮੇਰੀ ਮੁਲਾਕਾਤ ਸਵਰਨ ਸਿੰਘ ਨਾਲ ਹੋਈ (ਜਿਨ੍ਹਾਂ ਨੂੰ ਕੇਂਦਰ ਸਰਕਾਰ ਨੇ ਅਕਾਲੀਆਂ ਦੇ ਨਾਲ ਗੱਲਬਾਤ ਕਰਨ ਲਈ ਕਿਹਾ ਸੀ), ਜਿਨ੍ਹਾਂ ਨੇ ਮੈਨੂੰ ਖ਼ਬਰ ਦਿੱਤੀ ਕਿ ਸਰਕਾਰ ਅਤੇ ਅਕਾਲੀਆਂ ਵਿਚਾਲੇ ਇਕ ਸਮਝੌਤਾ ਹੋ ਗਿਆ ਹੈ। ਦੋਵਾਂ ਧਿਰਾਂ ਵਲੋਂ ਇਸ ਗੱਲ 'ਤੇ ਸਹਿਮਤੀ ਜਤਾਈ ਗਈ ਹੈ ਕਿ ਅਨੰਦਪੁਰ ਸਾਹਿਬ ਮਤੇ ਨੂੰ ਇਕ ਸੰਸਦੀ ਕਮੇਟੀ ਕੋਲ ਭੇਜਿਆ ਜਾਵੇਗਾ ਅਤੇ ਵਿਵਾਦਿਤ ਸ਼ਹਿਰ ਚੰਡੀਗੜ੍ਹ ਪੰਜਾਬ ਨੂੰ ਸੌਂਪ ਦਿੱਤਾ ਜਾਵੇਗਾ। ਮੈਨੂੰ ਸਵਰਨ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਤਜਵੀਜ਼ਾਂ ਨੂੰ ਸਵੀਕਾਰ ਕਰ ਲਿਆ ਹੈ ਅਤੇ ਇਸ ਸੰਬੰਧੀ ਜਲਦ ਹੀ ਸਰਕਾਰ ਕੋਈ ਐਲਾਨ ਕਰਨ ਵਾਲੀ ਹੈ। ਅਕਾਲੀ ਪਾਰਟੀ ਨੇ ਵੀ ਇਸ ਵਿਵਸਥਾ ਨੂੰ ਮੰਨ ਲਿਆ ਸੀ। ਪਰ ਸਰਕਾਰ ਨੇ ਆਪਣਾ ਰੁਖ਼ ਬਦਲ ਲਿਆ ਸੀ ਅਤੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਗ੍ਰਹਿ ਮੰਤਰੀ ਪੀ.ਸੀ. ਸੇਠੀ ਨੇ ਸੰਸਦ 'ਚ ਇਕ ਬਿਲਕੁੱਲ ਵੱਖਰਾ ਬਿਆਨ ਦਿੱਤਾ। ਮੈਨੂੰ ਬਾਅਦ 'ਚ ਪਤਾ ਲੱਗਾ ਕਿ ਇਹ ਸਭ ਦਰਬਾਰਾ ਸਿੰਘ ਦੇ ਅੜੀਅਲ ਵਤੀਰੇ ਕਾਰਨ ਹੋਇਆ ਸੀ, ਜਿਨ੍ਹਾਂ ਨੇ ਵਾਰ-ਵਾਰ ਇਹੀ ਗੱਲ ਦੁਹਰਾਈ ਕਿ ਜੇਕਰ ਇਨ੍ਹਾਂ ਗੱਲਾਂ ਨੂੰ ਮੰਨ ਲਿਆ ਗਿਆ ਤਾਂ ਚੀਜ਼ਾਂ ਉਨ੍ਹਾਂ ਦੇ ਕੰਟਰੋਲ ਤੋਂ ਬਾਹਰ ਹੋ ਜਾਣਗੀਆਂ। ਉਨ੍ਹਾਂ ਨੇ ਇਹ ਵੀ ਸੋਚਿਆ ਕਿ ਜੇਕਰ ਸਵਰਨ ਸਿੰਘ ਨੂੰ ਇਸ ਸਮੱਸਿਆ ਨੂੰ ਹੱਲ ਕਰਨ ਦਾ ਸਿਹਰਾ ਦਿੱਤਾ ਗਿਆ ਤਾਂ ਇਸ ਨਾਲ ਸੂਬਾ ਸਰਕਾਰ ਦੀ ਸ਼ਾਨ ਘਟੇਗੀ। ਜ਼ਾਹਿਰ ਹੈ ਕਿ ਪੰਜਾਬ ਦੇ ਸੂਬਾਈ ਆਗੂ ਲੰਬੇ ਸਮੇਂ ਤੋਂ ਚਲੀ ਆ ਰਹੀ ਸਮੱਸਿਆ ਦਾ ਇਕ ਸਵੀਕਾਰਯੋਗ ਹੱਲ ਲੱਭਣ ਦੀ ਤੁਲਨਾ 'ਚ ਆਪਣੇ ਮਾਣ-ਸਨਮਾਨ 'ਚ ਵੱਧ ਰੁਚੀ ਰੱਖਦੇ ਸਨ।'
ਮੈਂ ਇਹ ਲੰਬਾ ਹਵਾਲਾ ਸੂਬਾ ਅਤੇ ਕੇਂਦਰ ਸਰਕਾਰਾਂ ਦੇ ਅੰਦਰੂਨੀ ਕੰਮਕਾਜਾਂ ਨੂੰ ਸਾਹਮਣੇ ਲਿਆਉਣ ਲਈ ਦਿੱਤਾ ਹੈ। ਇਹ ਵਿਰੋਧੀ ਨੇਤਾਵਾਂ ਦੀਆਂ ਆਲੋਚਨਾਵਾਂ ਨੂੰ ਵੀ ਦਰਸਾਉਂਦਾ ਹੈ ਕਿ ਇੰਦਰਾ ਗਾਂਧੀ ਪੰਜਾਬ ਦੀ ਸਮੱਸਿਆ ਦਾ ਸਥਾਈ ਹੱਲ ਲੱਭਣ 'ਤੇ ਜ਼ੋਰ ਨਹੀਂ ਦੇ ਰਹੀ ਸੀ। ਪ੍ਰਧਾਨ ਮੰਤਰੀ ਦੇ ਰੂਪ 'ਚ ਆਪਣੇ ਆਖ਼ਰੀ ਕਾਰਜਕਾਲ 'ਚ ਇੰਦਰਾ ਗਾਂਧੀ 1977 ਤੋਂ ਪਹਿਲਾਂ ਦੇ ਸਮੇਂ ਨਾਲੋਂ ਬਿਲਕੁਲ ਉਲਟ ਸੀ। ਇਕ ਸ਼ਾਨਦਾਰ ਲੋਕਪ੍ਰਿਆ ਲੋਕਮੱਤ ਦੇ ਬਾਵਜੂਦ ਪੰਜਾਬ ਦੀ ਸਮੱਸਿਆ ਨਾਲ ਨਜਿੱਠਣ 'ਚ ਇੰਦਰਾ ਗਾਂਧੀ ਵਲੋਂ ਭਾਰਤ ਨੂੰ ਨੀਵਾਂ ਦਿਖਾਇਆ ਗਿਆ। ਇਸ ਤੋਂ ਵੀ ਮਹੱਤਵਪੂਰਨ ਗੱਲ ਇਹ ਹੈ ਕਿ ਇਸ ਦੀ ਕੀਮਤ ਉਸ ਨੂੰ ਆਪਣੀ ਜਾਨ ਦੇ ਕੇ ਚੁਕਾਉਣੀ ਪਈ।
ਸਾਲਾਂ ਤੋਂ ਚੰਡੀਗੜ੍ਹ ਦਾ ਸਵਾਲ ਫਾਜ਼ਿਲਕਾ-ਅਬੋਹਰ ਇਲਾਕੇ ਨਾਲ ਜੁੜਿਆ ਹੋਇਆ ਹੈ। ਇਹ ਇੰਦਰਾ ਗਾਂਧੀ ਦੀ ਜ਼ਿੱਦ ਦੇ ਕਾਰਨ ਕਿ ਚੰਡੀਗੜ੍ਹ ਪੰਜਾਬ ਨੂੰ ਉਦੋਂ ਹੀ ਦਿੱਤਾ ਜਾ ਸਕਦਾ ਸੀ, ਜਦੋਂ ਪੰਜਾਬ ਫਾਜ਼ਿਲਕਾ-ਅਬੋਹਰ ਖੇਤਰ ਨੂੰ ਹਰਿਆਣਾ ਨੂੰ ਮੁਆਵਜ਼ੇ ਦੇ ਰੂਪ 'ਚ ਦੇਣ ਲਈ ਸਹਿਮਤ ਹੋਵੇ। ਏ.ਜੀ. ਨੂਰਾਨੀ ਨੇ ਆਪਣੇ ਲੇਖ 'ਏ ਵਾਈਟ ਪੇਪਰ ਆਨ ਏ ਬਲੈਕ ਰਿਕਾਰਡ' ਜਿਸ 'ਚ ਪਤਵੰਤ ਸਿੰਘ ਤੇ ਪੰਜਾਬ ਤੋਂ ਹੋਰ ਵੀ ਲੋਕ ਸ਼ਾਮਿਲ ਸਨ, ਨੇ ਘਾਤਕ ਗ਼ਲਤਫ਼ਹਿਮੀ ਦੇ ਕਈ ਪਹਿਲੂਆਂ ਨੂੰ ਸਾਹਮਣੇ ਲਿਆਂਦਾ, ਜੋ ਸ਼ਾਇਦ ਹੀ ਜਨਤਕ ਚਰਚਾ 'ਚ ਆਏ ਸਨ। 1956 'ਚ ਜਦੋਂ ਭਾਸ਼ਾ ਦੇ ਆਧਾਰ 'ਤੇ ਸੂਬੇ ਬਣਾਏ ਗਏ ਸਨ, ਤਾਂ ਸਿਰਫ਼ ਦੋ ਸੂਬਿਆਂ ਪੂਰਬੀ ਪੰਜਾਬ ਅਤੇ ਬੰਬੇ ਨੂੰ ਇਸ ਤੋਂ ਬਾਹਰ ਰੱਖਿਆ ਗਿਆ ਸੀ। ਬਾਅਦ 'ਚ ਲੰਬੇ ਸਮੇਂ ਤੱਕ ਅੰਦੋਲਨ ਤੋਂ ਬਾਅਦ ਬੰਬੇ ਸ਼ਹਿਰ ਮਹਾਰਾਸ਼ਟਰ ਨੂੰ ਦੇ ਦਿੱਤਾ ਗਿਆ ਅਤੇ ਮਹਾਰਾਸ਼ਟਰ ਅਤੇ ਗੁਜਰਾਤ ਦੇ ਵੱਖ-ਵੱਖ ਸੂਬਿਆਂ ਦਾ ਗਠਨ ਕੀਤਾ ਗਿਆ। ਪਰ ਚੰਡੀਗੜ੍ਹ ਦੇ ਲਈ ਪੰਜਾਬ ਦੀ ਮੰਗ ਦੀ ਅਣਦੇਖੀ ਕੀਤੀ ਜਾਂਦੀ ਰਹੀ। 22 ਜਨਵਰੀ, 1984 ਨੂੰ ਲਗਭਗ 150 ਉੱਘੇ ਪੰਜਾਬੀਆਂ ਨੇ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਪੰਜਾਬ ਨੂੰ ਉਸ ਦੀ ਰਾਜਧਾਨੀ ਲਾਹੌਰ ਦੇ ਨੁਕਸਾਨ ਦੀ ਭਰਪਾਈ ਲਈ ਚੰਡੀਗੜ੍ਹ ਦਾ ਨਿਰਮਾਣ ਕਰਵਾਇਆ ਗਿਆ ਸੀ। ਉਸ ਫ਼ੈਸਲੇ ਨੂੰ ਬਦਲਣ ਦਾ ਕੋਈ ਠੋਸ ਕਾਰਨ ਨਹੀਂ ਸੀ।
ਡਾ. ਬੀ.ਆਰ. ਅੰਬੇਡਕਰ ਅਕਸਰ ਕਹਿੰਦੇ ਸਨ ਕਿ ਹੱਦਬੰਦੀ ਕਰਨਾ ਇਕ ਸਰਕਾਰੀ ਨਿਰੀਖਕ ਦਾ ਕੰਮ ਹੈ ; ਹੱਦ ਬਣਾਉਣਾ ਇਕ ਰਾਜਨੇਤਾ ਦਾ ਕੰਮ ਹੈ। ਇਸ ਗੱਲ ਦੀ ਪੁਸ਼ਟੀ ਚੰਡੀਗੜ੍ਹ ਦੇ ਝਮੇਲੇ ਤੋਂ ਹੁੰਦੀ ਹੈ। ਇਸ ਨਾਲ ਫ਼ਾਜ਼ਿਲਕਾ ਅਤੇ ਅਬੋਹਰ ਨਾਲ ਜੋੜਨ ਦਾ ਕੇਂਦਰ ਦਾ ਫ਼ੈਸਲਾ ਕਦੇ ਵੀ ਜਾਇਜ਼ ਨਹੀਂ ਸੀ। ਚੰਡੀਗੜ੍ਹ ਨੂੰ ਕੇਂਦਰ ਸ਼ਾਸਿਤ ਸੂਬਾ (ਯੂਨੀਅਨ ਟੈਰੇਟਿਰੀ ਭਾਵ ਯੂ.ਟੀ.) ਬਣਾਉਣ ਦਾ ਕੋਈ ਕਾਰਨ ਨਹੀਂ ਸੀ। ਹਰਿਆਣਾ ਦੇ ਲਈ ਨਵੀਂ ਰਾਜਧਾਨੀ ਦਾ ਨਿਰਮਾਣ ਅਸਾਨੀ ਨਾਲ ਹੋ ਸਕਦਾ ਸੀ। ਇਸ ਸੰਬੰਧੀ ਤਾਜ਼ਾ ਉਦਾਹਰਨ ਆਂਧਰਾ ਪ੍ਰਦੇਸ਼ ਦੀ ਹੈ, ਜਿੱਥੇ ਚੰਦਰਬਾਬੂ ਨਾਇਡੂ ਨੇ ਆਪਣੀ ਤੇਜ਼ ਤਰਾਰ ਅਗਵਾਈ ਅਤੇ ਪ੍ਰਸੰਸਾਯੋਗ ਰਾਜਨੇਤਾ ਦੇ ਤੌਰ 'ਤੇ ਅਮਰਾਵਤੀ 'ਚ ਸੂਬੇ ਦੇ ਲਈ ਇਕ ਵੱਖਰੀ ਰਾਜਧਾਨੀ ਬਣਾਉਣ ਦਾ ਫ਼ੈਸਲਾ ਕੀਤਾ। ਇਸ ਮਾਮਲੇ 'ਚ ਵੀ ਹੈਦਰਾਬਾਦ ਨੂੰ ਕੇਂਦਰ ਸ਼ਾਸਿਤ ਸੂਬਾ ਐਲਾਨਣ ਅਤੇ ਚੰਡੀਗੜ੍ਹ ਦੀ ਤਰਜ਼ 'ਤੇ ਚੱਲ ਕੇ ਇਸ ਨੂੰ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੋਵਾਂ ਦੀ ਰਾਜਧਾਨੀ ਬਣਾਉਣ ਦੇ ਸੁਝਾਅ ਦਿੱਤੇ ਗਏ ਸਨ। ਪਰ ਖ਼ੁਸ਼ਕਿਸਮਤੀ ਨਾਲ ਸਮਝਦਾਰੀ ਵਾਲੀ ਸਲਾਹ ਹੀ ਸਵੀਕਾਰ ਹੋਈ।
ਜੇਕਰ ਇੰਦਰਾ ਗਾਂਧੀ ਨੇ ਇਸ ਵਿਸ਼ੇ 'ਤੇ ਸਹੀ ਰੁਖ਼ ਅਪਣਾਇਆ ਹੁੰਦਾ ਅਤੇ ਚੰਡੀਗੜ੍ਹ ਪੰਜਾਬ ਨੂੰ ਦੇ ਦਿੱਤਾ ਹੁੰਦਾ, ਤਾਂ ਪੰਜਾਬ ਅੰਦੋਲਨ ਇਕ ਵੱਖਰਾ ਅਤੇ ਜ਼ਿਆਦਾ ਸੁਖਾਵਾਂ ਮੋੜ ਲੈ ਲੈਂਦਾ। ਮੈਂ ਜੋ ਕੁਝ ਵੀ ਜਾਣਦਾ ਹਾਂ, ਉਸ ਮੁਤਾਬਿਕ ਇਸ ਨਾਲ ਸਾਕਾ ਨੀਲਾ ਤਾਰਾ ਨੂੰ ਵੀ ਟਾਲਿਆ ਜਾ ਸਕਦਾ ਸੀ।
ਇਹ ਬਦਕਿਸਮਤੀ ਹੈ ਕਿ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਵੀ ਇਸ ਮੁੱਦੇ 'ਤੇ ਕੋਈ ਧਿਆਨ ਨਹੀਂ ਦਿੱਤਾ ਗਿਆ। ਚੰਡੀਗੜ੍ਹ ਪੰਜਾਬ ਨੂੰ ਸੌਂਪ ਕੇ ਅਤੇ ਹਰਿਆਣਾ ਲਈ ਇਕ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕਰਕੇ ਇਕ ਨਵੀਂ ਸ਼ੁਰੂਆਤ ਕੀਤੀ ਜਾਣੀ ਚਾਹੀਦੀ ਹੈ। ਜਿਵੇਂ ਕਿ ਹੋਰ ਸਾਰੇ ਮਾਮਲਿਆਂ 'ਚ ਕੀਤਾ ਜਾਂਦਾ ਹੈ ਪੰਜਾਬੀ ਅਤੇ ਹਿੰਦੀ ਭਾਸ਼ੀ ਖੇਤਰਾਂ ਦੇ ਭਵਿੱਖ ਲਈ ਇਕ ਸਪੱਸ਼ਟ ਹਦਾਇਤਾਂ ਦੇ ਨਾਲ ਇਕ ਹੱਦਬੰਦੀ ਕਮਿਸ਼ਨ ਨਿਯੁਕਤ ਕੀਤਾ ਜਾ ਸਕਦਾ ਹੈ, ਪਿੰਡਾਂ ਨੂੰ ਇਕਾਈਆਂ ਦੇ ਰੂਪ 'ਚ ਅਪਣਾਇਆ ਜਾਣਾ ਚਾਹੀਦਾ ਹੈ, ਹੋਰ ਆਮ ਮਾਪਦੰਡਾਂ ਦੇ ਅਧੀਨ ਜਿਵੇਂ ਕਿ ਨੇੜੇ-ਨੇੜੇ ਦੇ ਇਲਾਕਿਆਂ, ਬੋਲਚਾਲ, ਸੱਭਿਆਚਾਰ ਸੰਬੰਧਾਂ ਆਦਿ ਦੇ ਆਧਾਰ 'ਤੇ।
ਮੈਂ ਆਪਣੀ ਨਵੀਂ ਪੁਸਤਕ 'ਇੰਡੀਆ-ਏ ਫੈਡਰਲ ਯੂਨੀਅਨ ਆਫ਼ ਸਟੇਟਸ : ਫਾਲਟ ਲਾਈਨਜ਼, ਚੈਲੇਂਜੇਸ ਐਂਡ ਆਪੁਰਚਿਊਨਟੀਜ਼' 'ਚ ਅਪੀਲ ਕੀਤੀ ਹੈ ਕਿ ਹੋਰ ਕੇਂਦਰ ਸ਼ਾਸਿਤ ਸੂਬਿਆਂ ਦੀ ਨਿਰੰਤਰਤਾ 'ਤੇ ਵੀ ਨਵੇਂ ਸਿਰਿਓਂ ਵਿਚਾਰ ਕਰਨ ਦੀ ਜ਼ਰੂਰਤ ਹੈ। ਵਰਤਮਾਨ 'ਚ ਅੱਠ ਕੇਂਦਰ ਸ਼ਾਸਿਤ ਸੂਬੇ ਹਨ। ਇਨ੍ਹਾਂ ਕੇਂਦਰ ਸ਼ਾਸਿਤ ਸੂਬਿਆਂ ਨੂੰ ਜਾਰੀ ਰੱਖਣ ਦੇ ਕਾਰਨਾਂ ਦੀ ਹੁਣ ਤੱਕ ਕਦੇ ਜਾਂਚ ਨਹੀਂ ਕੀਤੀ ਗਈ ਹੈ। ਮੈਨੂੰ ਯਕੀਨ ਹੈ ਕਿ ਕੇਂਦਰ 'ਚ ਜੋ ਵੀ ਸਿਆਸੀ ਪਾਰਟੀ ਸੱਤਾ 'ਚ ਆਉਂਦੀ ਹੈ, ਉਸ ਨੂੰ ਦਿੱਲੀ ਨੂੰ ਕੇਂਦਰ ਸ਼ਾਸਿਤ ਸੂਬੇ ਦੇ ਰੂਪ 'ਚ ਜਾਰੀ ਰੱਖਣਾ ਹੋਵੇਗਾ। ਰਣਨੀਤਕ ਵਿਚਾਰਾਂ ਦੇ ਲਈ ਅੰਡੇਮਾਨ ਤੇ ਨਿਕੋਬਾਰ ਅਤੇ ਲੱਦਾਖ ਨੂੰ ਕੇਂਦਰ ਸ਼ਾਸਿਤ ਸੂਬਿਆਂ ਦੇ ਰੂਪ 'ਚ ਜਾਰੀ ਰੱਖਣਾ ਹੋਵੇਗਾ। ਕਸ਼ਮੀਰ ਘਾਟੀ ਅਤੇ ਜੰਮੂ ਖੇਤਰ, ਜਿਨ੍ਹਾਂ ਨੂੰ 2019 'ਚ ਕੇਂਦਰ ਸ਼ਾਸਿਤ ਸੂਬਿਆਂ 'ਚ ਬਦਲ ਦਿੱਤਾ ਗਿਆ ਸੀ, ਦੀ ਹੱਦਬੰਦੀ ਕਰਨ ਦੇ ਤੁਰੰਤ ਬਾਅਦ ਇਸ ਦਾ ਰੁਤਬਾ ਵਧਾ ਕੇ ਸੂਬੇ ਦਾ ਦਰਜਾ ਦੇ ਦਿੱਤਾ ਜਾਣਾ ਚਾਹੀਦਾ ਹੈ। ਬਾਕੀ ਕੇਂਦਰ ਸ਼ਾਸਿਤ ਸੂਬਿਆਂ ਨੂੰ ਆਸਪਾਸ ਦੇ ਸੂਬਿਆਂ 'ਚ ਮਿਲਾ ਦਿੱਤਾ ਜਾਣਾ ਚਾਹੀਦਾ ਹੈ। ਇਕ ਫ਼ਰਾਂਸੀਸੀ ਬਸਤੀਵਾਦ ਵਜੋਂ ਇਸ ਦੇ ਇਤਿਹਾਸ ਦੇ ਮੱਦੇਨਜ਼ਰ ਪੁਡੂਚੇਰੀ ਨੂੰ ਆਪਣੀ ਪਛਾਣ ਬਣਾਈ ਰੱਖਣ ਲਈ ਤਾਮਿਲਨਾਡੂ ਦਾ ਇਕ ਵੱਖਰਾ ਜ਼ਿਲ੍ਹਾ ਬਣਾਇਆ ਜਾਣਾ ਚਾਹੀਦਾ ਹੈ।

('ਇੰਡੀਅਨ ਐਕਸਪ੍ਰੈੱਸ' 15 ਅਪ੍ਰੈਲ, 2022 ਦੇ ਅੰਕ ਵਿਚੋਂ ਧੰਨਵਾਦ ਸਹਿਤ)
-ਲੇਖਕ ਸਾਬਕਾ ਕੇਂਦਰੀ ਗ੍ਰਹਿ ਸਕੱਤਰ ਹਨ।

ਖ਼ਬਰ ਸ਼ੇਅਰ ਕਰੋ

 

ਆਸਕਰ ਪੁਰਸਕਾਰ : ਵਿਲ ਸਮਿੱਥ ਨੂੰ ਗੁੱਸਾ ਕਿਉਂ ਆਇਆ?

ਆਸਕਰ ਸਮਾਰੋਹ ਵਿਚ ਵੱਜੇ ਥੱਪੜ ਦੀ ਚਾਰੇ ਪਾਸੇ ਚਰਚਾ ਹੈ। ਉਸ ਦੀ ਗੂੰਜ ਦੂਰ-ਦੂਰ ਤੱਕ ਸੁਣੀ ਗਈ। ਥੱਪੜ ਵਾਲਾ ਘਟਨਾਕ੍ਰਮ ਸਹਿਜ ਭਾਅ ਵੀ ਹੋ ਸਕਦਾ ਹੈ ਅਤੇ ਯੋਜਨਾਬੱਧ ਵੀ। ਪਹਿਲਾ ਆਸਕਰ ਸਮਾਰੋਹ 16 ਮਈ, 1929 ਨੂੰ ਹੋਇਆ ਸੀ। ਦੁਨੀਆ ਦੇ ਕਰੋੜਾਂ ਲੋਕ ਇਸ ਨੂੰ ਟੈਲੀਵਿਜ਼ਨ ...

ਪੂਰੀ ਖ਼ਬਰ »

ਅੰਬਾਨੀ ਨੂੰ ਪਿੱਛੇ ਛੱਡ ਗਏ ਹਨ ਅਡਾਨੀ

ਜੇਕਰ ਕਿਸੇ ਉਦਯੋਗਪਤੀ ਨੂੰ ਸਿਆਸੀ ਸਹਾਰਾ ਮਿਲ ਜਾਵੇ ਤਾਂ ਉਹ ਕੀ ਨਹੀਂ ਕਰ ਸਕਦਾ! ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰੀਬੀ ਮਿੱਤਰ ਗੌਤਮ ਅਡਾਨੀ ਹੁਣ ਭਾਰਤ ਦੇ ਨੰਬਰ ਇਕ ਅਤੇ ਦੁਨੀਆ ਦੇ ਛੇਵੇਂ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਬੀਤੇ ਮੰਗਲਵਾਰ ਨੂੰ ਇਕ ਦਿਨ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX