ਤਾਜਾ ਖ਼ਬਰਾਂ


ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  14 minutes ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  41 minutes ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  36 minutes ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  53 minutes ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  about 1 hour ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  about 1 hour ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  about 1 hour ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 1 hour ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 1 hour ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 3 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 3 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 3 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 2 hours ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 3 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 3 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 4 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 4 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 4 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 4 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਭੇਜਿਆ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ
. . .  about 5 hours ago
ਮੁੰਬਈ, 8 ਅਗਸਤ - ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਅਦਾਲਤ ਨੇ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ...
ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਦੇ ਭਾਸ਼ਣਾਂ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ ਕਰ ਦਿੱਤੀ...
ਡੀ.ਸੀ. ਦਫ਼ਤਰ ਬਠਿੰਡਾ ਅੱਗੇ ਗਰਜੇ ਖੇਤ ਮਜ਼ਦੂਰ
. . .  about 5 hours ago
ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਧਰਨਾ ਮਾਰ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ...
ਹਿਮਾਚਲ ਪ੍ਰਦੇਸ਼ : ਢਿਗਾਂ ਡਿੱਗਣ ਕਾਰਨ ਕੌਮੀ ਮਾਰਗ ਬੰਦ
. . .  about 5 hours ago
ਸ਼ਿਮਲਾ, 8 ਅਗਸਤ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਦੇ ਭਾਵਨਗਰ ਨੇੜੇ ਅਚਾਨਕ ਢਿਗਾਂ ਡਿੱਗਣ ਕਾਰਨ ਕੌਮੀ ਮਾਰ 45 ਬੰਦ ਹੋ ਗਿਆ ਹੈ। ਮਲਬੇ ਨੂੰ ਹਟਾਉਣ ਲਈ ਮਸ਼ੀਨਾਂ ਲਗਾਈਆਂ ਗਈਆਂ...।
ਤੇਲੰਗਾਨਾ : ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੇ ਵਿਧਾਇਕ ਰਾਜਗੋਪਾਲ ਰੈੱਡੀ ਨੇ ਵਿਧਾਨ ਸਭਾ ਸਪੀਕਰ ਨੂੰ ਸੌਂਪਿਆ ਅਸਤੀਫ਼ਾ
. . .  about 5 hours ago
ਹੈਦਰਾਬਾਦ, 8 ਅਗਸਤ - ਕੋਮਾਟਿਰੈੱਡੀ ਰਾਜਗੋਪਾਲ ਰੈੱਡੀ ਨੇ ਵਿਧਾਇਕ ਵਜੋਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ 3 ਅਗਸਤ ਨੂੰ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਘੋਸ਼ਣਾ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਵੈਸਾਖ ਸੰਮਤ 554
ਵਿਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਸੰਪਾਦਕੀ

ਅਵਾਰਾ ਪਸ਼ੂਆਂ ਦੀ ਸਮੱਸਿਆ

ਪੰਜਾਬ 'ਚ ਅਵਾਰਾ ਤੇ ਲਾਵਾਰਸ ਘੁੰਮਦੇ ਪਸ਼ੂਆਂ ਦੀ ਸਮੱਸਿਆ ਇਕ ਵਾਰ ਫਿਰ ਵਿਕਰਾਲ ਰੂਪ ਧਾਰਨ ਕਰਕੇ ਸਾਹਮਣੇ ਆ ਖੜ੍ਹੀ ਹੋਈ ਹੈ। ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਅੱਜ ਵੀ ਇਸ ਸੂਬੇ ਦੀ ਅਰਥ-ਵਿਵਸਥਾ ਜ਼ਿਆਦਾਤਰ ਖੇਤੀਬਾੜੀ ਤੇ ਪੇਂਡੂ ਪਿਛੋਕੜ 'ਤੇ ਹੀ ਨਿਰਭਰ ...

ਪੂਰੀ ਖ਼ਬਰ »

ਚੰਡੀਗੜ੍ਹ ਪੰਜਾਬ ਦੇ ਹਵਾਲੇ ਕੀਤਾ ਜਾਵੇ

ਮੈਨੂੰ ਹੈਰਾਨੀ ਹੈ ਕਿ ਪੰਜਾਬ ਨੂੰ ਚੰਡੀਗੜ੍ਹ ਲਈ ਆਪਣੀ ਜਾਇਜ਼ ਮੰਗ ਨੂੰ ਦੁਹਰਾਉਣ ਵਿਚ ਇੰਨਾ ਸਮਾਂ ਲੱਗ ਗਿਆ। ਉੱਧਰ ਇਸ ਮੰਗ ਦਾ ਵਿਰੋਧ ਕਰਨ ਲਈ ਹਰਿਆਣਾ ਵਿਧਾਨ ਸਭਾ ਵਲੋਂ ਇਕ ਵਿਸ਼ੇਸ਼ ਇਜਲਾਸ ਸੱਦਣ ਦੇ ਆਮ ਸਿਆਸੀ ਨਾਟਕ ਦੀ ਉਮੀਦ ਪਹਿਲਾਂ ਤੋਂ ਹੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਆਸਕਰ ਪੁਰਸਕਾਰ : ਵਿਲ ਸਮਿੱਥ ਨੂੰ ਗੁੱਸਾ ਕਿਉਂ ਆਇਆ?

ਆਸਕਰ ਸਮਾਰੋਹ ਵਿਚ ਵੱਜੇ ਥੱਪੜ ਦੀ ਚਾਰੇ ਪਾਸੇ ਚਰਚਾ ਹੈ। ਉਸ ਦੀ ਗੂੰਜ ਦੂਰ-ਦੂਰ ਤੱਕ ਸੁਣੀ ਗਈ। ਥੱਪੜ ਵਾਲਾ ਘਟਨਾਕ੍ਰਮ ਸਹਿਜ ਭਾਅ ਵੀ ਹੋ ਸਕਦਾ ਹੈ ਅਤੇ ਯੋਜਨਾਬੱਧ ਵੀ। ਪਹਿਲਾ ਆਸਕਰ ਸਮਾਰੋਹ 16 ਮਈ, 1929 ਨੂੰ ਹੋਇਆ ਸੀ। ਦੁਨੀਆ ਦੇ ਕਰੋੜਾਂ ਲੋਕ ਇਸ ਨੂੰ ਟੈਲੀਵਿਜ਼ਨ ...

ਪੂਰੀ ਖ਼ਬਰ »

ਅੰਬਾਨੀ ਨੂੰ ਪਿੱਛੇ ਛੱਡ ਗਏ ਹਨ ਅਡਾਨੀ

ਜੇਕਰ ਕਿਸੇ ਉਦਯੋਗਪਤੀ ਨੂੰ ਸਿਆਸੀ ਸਹਾਰਾ ਮਿਲ ਜਾਵੇ ਤਾਂ ਉਹ ਕੀ ਨਹੀਂ ਕਰ ਸਕਦਾ! ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰੀਬੀ ਮਿੱਤਰ ਗੌਤਮ ਅਡਾਨੀ ਹੁਣ ਭਾਰਤ ਦੇ ਨੰਬਰ ਇਕ ਅਤੇ ਦੁਨੀਆ ਦੇ ਛੇਵੇਂ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਬੀਤੇ ਮੰਗਲਵਾਰ ਨੂੰ ਇਕ ਦਿਨ 'ਚ ਉਨ੍ਹਾਂ ਦੀ ਸੰਪਤੀ 65 ਹਜ਼ਾਰ ਕਰੋੜ ਰੁਪਏ ਵਧੀ ਅਤੇ ਉਨ੍ਹਾਂ ਨੇ ਗੂਗਲ ਦੇ ਸੰਸਥਾਪਕਾਂ ਲੈਰੀ ਪੇਜ ਅਤੇ ਸਰਗੇਈ ਬਿਨ ਨੂੰ ਪਿੱਛੇ ਛੱਡ ਕੇ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ 'ਚ ਛੇਵਾਂ ਸਥਾਨ ਹਾਸਲ ਕੀਤਾ ਹੈ। ਇਹ ਕੋਈ ਸਾਧਾਰਨ ਗੱਲ ਨਹੀਂ ਹੈ ਕਿ ਗੌਤਮ ਅਡਾਨੀ ਨੇ ਗੂਗਲ ਵਰਗੀ ਉਸ ਵੱਡਅਕਾਰੀ ਕੰਪਨੀ ਦੇ ਸੰਸਥਾਪਕਾਂ ਨੂੰ ਪਿੱਛੇ ਛੱਡ ਦਿੱਤਾ ਹੈ, ਜਿਸ ਦੇ ਉਤਪਾਦਾਂ ਦੀ ਦੁਨੀਆ ਦਾ ਹਰ ਦੂਜਾ ਜਾਂ ਤੀਜਾ ਵਿਅਕਤੀ ਵਰਤੋਂ ਕਰ ਰਿਹਾ ਹੈ। ਅਡਾਨੀ ਦੀ ਇਸ ਲੰਬੀ ਛਾਲ ਨਾਲ ਦਹਾਕਿਆਂ ਤੱਕ ਭਾਰਤ ਦੇ ਸਭ ਤੋਂ ਵੱਡੇ ਅਮੀਰ ਰਹੇ ਮੁਕੇਸ਼ ਅੰਬਾਨੀ ਵੀ ਕਾਫ਼ੀ ਪਿੱਛੇ ਰਹਿ ਗਏ ਹਨ। ਅੰਬਾਨੀ 11ਵੇਂ ਨੰਬਰ 'ਤੇ ਹਨ ਅਤੇ ਉਨ੍ਹਾਂ ਦੀ ਸੰਪਤੀ 97 ਅਰਬ ਡਾਲਰ ਹੈ, ਜਦੋਂ ਕਿ ਅਡਾਨੀ ਦੀ ਸੰਪਤੀ 118 ਅਰਬ ਡਾਲਰ ਹੋ ਗਈ ਹੈ। ਉਨ੍ਹਾਂ ਤੋਂ ਅੱਗੇ ਹੁਣ ਸਿਰਫ਼ ਪੰਜ ਲੋਕ ਹਨ। ਟੈਸਲਾ ਦੇ ਸੰਸਥਾਪਕ ਐਲਨ ਮਸਕ, ਐਮਾਜ਼ੋਨ ਦੇ ਸੰਸਥਾਪਕ ਜੈੱਫ਼ ਬੇਜੋਸ, ਲੁਈਸ ਵੁਇਤਨ ਦੇ ਮਾਲਕ ਬਰਨਾਰਡ ਆਰਨਾਲਟ, ਮਾਇਕ੍ਰੋਸਾਫਟ ਦੇ ਸੰਸਥਾਪਕ ਬਿਲ ਗੇਟਸ ਅਤੇ ਪ੍ਰਸਿੱਧ ਨਿਵੇਸ਼ਕ ਵਾਰੇਨ ਬਫੇ ਹਨ। ਹੁਣ ਇਨ੍ਹਾਂ ਸਾਰਿਆਂ ਨੂੰ ਚਿੰਤਾ ਕਰਨੀ ਚਾਹੀਦੀ ਹੈ। ਉਹ ਦਿਨ ਦੂਰ ਨਹੀਂ, ਜਦੋਂ ਗੌਤਮ ਅਡਾਨੀ ਇਨ੍ਹਾਂ ਸਾਰਿਆਂ ਨੂੰ ਪਿੱਛੇ ਛੱਡ ਕੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਜਾਣਗੇ। ਆਪਣੇ ਗਿਆਨ, ਆਪਣੀ ਧੀਰਜ ਸ਼ਕਤੀ, ਤਕਨੀਕ 'ਚ ਅਰਬਾਂ ਡਾਲਰਾਂ ਦੇ ਨਿਵੇਸ਼ ਅਤੇ ਦਲੇਰੀ ਦੇ ਦਮ 'ਤੇ ਵਿਸ਼ਵ ਵਿਆਪੀ ਵਰਤੋਂ ਵਾਲੇ ਉਤਪਾਦ ਬਣਾਉਣ ਅਤੇ ਸੇਵਾਵਾਂ ਦੇਣ ਵਾਲੇ ਕਾਰੋਬਾਰੀਆਂ ਨੂੰ ਭਾਰਤ 'ਚ ਸਰਕਾਰ ਦੀ ਕਿਰਪਾ ਨਾਲ ਹਵਾਈ ਅੱਡਿਆਂ, ਖ਼ਾਨਾਂ, ਬੰਦਰਗਾਹਾਂ ਆਦਿ ਹਾਸਲ ਕਰਨ ਵਾਲਾ ਕਾਰੋਬਾਰੀ ਪਿੱਛੇ ਛੱਡ ਦੇਵੇਗਾ!
ਹੁਣ ਸ਼ੁਰੂ ਹੋਵੇਗੀ ਐਲ.ਆਈ.ਸੀ. ਨੂੰ ਵੇਚਣ ਦੀ ਪ੍ਰਕਿਰਿਆ
ਭਾਰਤੀ ਜੀਵਨ ਬੀਮਾ ਨਿਗਮ (ਐਲ.ਆਈ.ਸੀ.) ਦੇ ਆਈ.ਪੀ.ਓ. ਦਾ ਮਾਮਲਾ ਯੂਕਰੇਨ 'ਤੇ ਰੂਸੀ ਹਮਲੇ ਦੇ ਕਾਰਨ ਟਲ ਗਿਆ ਸੀ, ਪਰ ਹੁਣ ਮਾਹੌਲ ਅਨੁਕੂਲ ਹੋ ਗਿਆ ਹੈ। ਸ਼ੇਅਰ ਬਾਜ਼ਾਰ 'ਚ ਸਥਿਰਤਾ ਆ ਗਈ ਹੈ ਅਤੇ ਬਾਜ਼ਾਰ ਦਾ ਸੰਵੇਦੀ ਸੂਚਕ ਅੰਕ 60 ਹਜ਼ਾਰ ਦੇ ਨੇੜੇ ਸਥਿਰ ਹੈ। ਸੋ, ਹੁਣ ਸਰਕਾਰ ਨੇ ਜਲਦ ਤੋਂ ਜਲਦ ਐਲ.ਆਈ.ਸੀ. ਦੇ ਆਈ.ਪੀ.ਓ. ਲਾਕਰ ਦੀ ਕਰੀਬ ਸੱਤ ਫ਼ੀਸਦੀ ਹਿੱਸੇਦਾਰੀ ਵੇਚਣੀ ਹੈ, ਜਿਸ ਤੋਂ ਉਸ ਨੂੰ 60 ਹਜ਼ਾਰ ਕਰੋੜ ਰੁਪਏ ਤੋਂ ਵੱਧ ਮਿਲਣਗੇ। ਸਰਕਾਰ ਨੇ ਪਿਛਲੇ ਸਾਲ 80 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਸੰਪਤੀ ਦਾ ਮੁਦਰੀਕਰਨ ਕੀਤਾ ਹੈ। ਚਾਲੂ ਵਿੱਤੀ ਸਾਲ 'ਚ ਸਿਰਫ਼ ਐਲ.ਆਈ.ਸੀ. ਨਾਲ 60 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨੀ ਹੈ। ਆਰਥਿਕ ਕਾਰਨਾਂ ਦੇ ਨਾਲ-ਨਾਲ ਸਿਆਸੀ ਕਾਰਨਾਂ ਨਾਲ ਵੀ ਸਰਕਾਰ ਐਲ.ਆਈ.ਸੀ. ਦੇ ਸ਼ੇਅਰ ਵੇਚਣ ਦੀ ਜਲਦਬਾਜ਼ੀ ਕਰ ਰਹੀ ਹੈ। ਇਸ ਸਾਲ ਦੇ ਅਖੀਰ 'ਚ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜੇਕਰ ਐਲ.ਆਈ.ਸੀ. ਦੀ ਹਿੱਸੇਦਾਰੀ ਵੇਚਣ 'ਚ ਦੇਰੀ ਹੋਵੇਗੀ ਤਾਂ ਚੋਣਾਂ ਨੇੜੇ ਆ ਜਾਣਗੀਆਂ ਅਤੇ ਉਦੋਂ ਵਿਰੋਧੀ ਧਿਰ ਨੂੰ ਇਕ ਵੱਡਾ ਮੁੱਦਾ ਮਿਲ ਜਾਵੇਗਾ। ਇਸ ਲਈ ਮਈ 'ਚ ਇਹ ਕੰਮ ਨਿਪਟਾਉਣ ਦੀ ਤਿਆਰੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਤੋਂ ਬਾਅਦ ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਅਗਲੇ ਦੋ ਸਾਲ ਭਾਵ 2024 ਦੀਆਂ ਲੋਕ ਸਭਾ ਚੋਣਾਂ ਤੱਕ ਸਰਕਾਰ ਐਲ.ਆਈ.ਸੀ. 'ਚ ਹਿੱਸੇਦਾਰੀ ਨਹੀਂ ਘਟਾਏਗੀ। ਉਸ ਤੋਂ ਬਾਅਦ ਦੇਸ਼ ਦੀ ਇਸ ਸਭ ਤੋਂ ਵੱਡੀ ਅਤੇ ਆਮ ਲੋਕਾਂ ਦੇ ਜੀਵਨ ਨਾਲ ਜੁੜੀ ਸਭ ਤੋਂ ਮੁੱਲਵਾਨ ਕੰਪਨੀ ਦਾ ਭਗਵਾਨ ਹੀ ਮਾਲਕ ਹੋਵੇਗਾ।
ਜੋ ਖ਼ੁਲਾਸਾ ਕਰੇਗਾ, ਜੇਲ੍ਹ ਜਾਵੇਗਾ!
ਇਹ ਨਵੇਂ ਭਾਰਤ ਦੀ ਨਵੀਂ ਰਿਵਾਇਤ ਹੈ। ਇਸ 'ਚ ਜੋ ਵੀ ਸਰਕਾਰ ਜਾਂ ਸੱਤਾਧਾਰੀ ਦਲ ਦੇ ਗ਼ਲਤ ਕੰਮਾਂ 'ਤੇ ਉਂਗਲ ਚੁੱਕੇਗਾ, ਉਹ ਸਿੱਧਾ ਜੇਲ੍ਹ ਜਾਵੇਗਾ। ਹਾਲ ਹੀ 'ਚ ਤਿੰਨ ਸੂਬਿਆਂ 'ਚ ਤਿੰਨ ਵੱਖ-ਵੱਖ ਅਜਿਹੇ ਹੀ ਮਾਮਲੇ ਸਾਹਮਣੇ ਆਏ ਹਨ। ਨਾਗਪੁਰ ਦੇ ਵਕੀਲ ਸਤੀਸ਼ ਉਕੇ ਕਈ ਸਾਲਾਂ ਤੋਂ ਜਨਹਿਤ ਪਟੀਸ਼ਨ ਦਾਇਰ ਕਰਦੇ ਰਹੇ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਭਾਜਪਾ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਖ਼ਿਲਾਫ਼ 1996 ਅਤੇ 1998 'ਚ ਦੋ ਅਪਰਾਧਕ ਮਾਮਲੇ ਦਰਜ ਹੋਏ ਸਨ, ਪਰ ਉਨ੍ਹਾਂ ਨੇ 2014 ਦੇ ਆਪਣੇ ਚੋਣਾਵੀ ਹਲਫ਼ਨਾਮੇ 'ਚ ਉਨ੍ਹਾਂ ਦਾ ਜ਼ਿਕਰ ਨਹੀਂ ਕੀਤਾ ਸੀ। ਵਕੀਲ ਉਕੇ ਨੇ ਜੱਜ ਲੋਆ ਦੀ ਮੌਤ ਦੇ ਮਾਮਲੇ 'ਚ ਵੀ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। 31 ਮਾਰਚ ਨੂੰ ਇੰਡੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਉਨ੍ਹਾਂ ਦੇ ਘਰ ਛਾਪਾ ਮਾਰਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਲੈ ਗਈ। ਉੱਤਰ ਪ੍ਰਦੇਸ਼ ਦਾ ਮਾਮਲਾ ਹੋਰ ਵੀ ਦਿਲਚਸਪ ਹੈ। ਇਕ ਹਿੰਦੀ ਅਖ਼ਬਾਰ ਨਾਲ ਜੁੜੇ ਪੱਤਰਕਾਰ ਦਿਗਵਿਜੈ ਸਿੰਘ, ਅਜੀਤ ਔਝਾ ਅਤੇ ਮਨੋਜ ਗੁਪਤਾ ਨੇ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਘੱਟ ਤੋਂ ਘੱਟ ਦੋ ਵਿਸ਼ਿਆਂ ਦੇ ਪ੍ਰਸ਼ਨ ਪੱਤਰ ਲੀਕ ਹੋਣ ਦੀ ਖ਼ਬਰ ਛਾਪੀ ਸੀ। ਤਿੰਨਾਂ ਪੱਤਰਕਾਰਾਂ ਨੂੰ ਜੇਲ੍ਹ 'ਚ ਸੁੱਟ ਦਿੱਤਾ ਗਿਆ। ਤਾਜ਼ਾ ਮਾਮਲਾ ਮੱਧ ਪ੍ਰਦੇਸ਼ ਦੀ ਸਭਾ 'ਚ ਵੱਡੇ ਰੁਜ਼ਗਾਰ ਘੁਟਾਲੇ ਵਿਆਪਮ ਦਾ ਖ਼ੁਲਾਸਾ ਕਰਨ ਵਾਲੇ ਵੀਸਲਬਲੋਅਰ ਆਨੰਦ ਰਾਏ ਦਾ ਹੈ। ਪਿਛਲੇ ਦਿਨੀਂ ਉਨ੍ਹਾਂ ਨੇ ਇਕ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋਣ ਦਾ ਖ਼ੁਲਾਸਾ ਕੀਤਾ ਅਤੇ ਇਸ 'ਚ ਮੁੱਖ ਮੰਤਰੀ ਦੇ ਓ.ਐਸ.ਡੀ. ਦੇ ਸ਼ਾਮਿਲ ਹੋਣ ਦਾ ਦੋਸ਼ ਲਗਾਇਆ। ਉਸ ਤੋਂ ਬਾਅਦ ਮੱਧ ਪ੍ਰਦੇਸ਼ ਦੀ ਪੁਲਿਸ ਨੇ ਆਨੰਦ ਰਾਏ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ। ਮੱਧ ਪ੍ਰਦੇਸ਼ ਦੇ ਹੀ ਸਿੱਧੀ ਥਾਣੇ 'ਚ ਨੰਗੇ ਕੀਤੇ ਗਏ ਪੱਤਰਕਾਰਾਂ ਦੀਆਂ ਤਸਵੀਰਾਂ ਤਾਂ ਪੂਰੀ ਦੁਨੀਆ 'ਚ ਦੇਖੀਆਂ ਗਈਆਂ ਹਨ।
ਭਾਰਤ ਦਾ 'ਵਾਇਰਸ' ਪਾਕਿਸਤਾਨ ਪੁੱਜਾ!
ਹੁਣ ਤੱਕ ਭਾਰਤ 'ਚ ਭਾਰਤੀ ਜਨਤਾ ਪਾਰਟੀ ਦੇ ਨੇਤਾ ਆਪਣੇ ਹਰ ਵਿਰੋਧੀ ਨੂੰ ਪਾਕਿਸਤਾਨ ਚਲੇ ਜਾਣ ਦੀ ਨਸੀਹਤ ਦਿੰਦੇ ਰਹੇ ਹਨ। ਜੋ ਕੋਈ ਵੀ ਵਿਅਕਤੀ ਭਾਜਪਾ ਜਾਂ ਨਰਿੰਦਰ ਮੋਦੀ ਦਾ ਵਿਰੋਧ ਕਰਦਾ ਹੈ ਜਾਂ ਇਹ ਵੀ ਕਹਿ ਦਿੰਦਾ ਹੈ ਕਿ ਪਾਕਿਸਤਾਨ 'ਚ ਭਾਰਤ ਦੇ ਮੁਕਾਬਲੇ ਅੱਧੇ ਮੁੱਲ 'ਤੇ ਪੈਟਰੋਲ ਮਿਲ ਰਿਹਾ ਹੈ ਤਾਂ ਭਾਜਪਾ ਦੇ ਨੇਤਾ ਤਤਕਾਲ ਉਸ ਨੂੰ ਪਾਕਿਸਤਾਨ ਚਲੇ ਜਾਣ ਦੀ ਨਸੀਹਤ ਦੇ ਦਿੰਦੇ ਸਨ। ਭਾਜਪਾ ਦੇ ਕਈ ਨੇਤਾ ਅਤੇ ਕਈ ਕੇਂਦਰੀ ਮੰਤਰੀ ਪਾਕਿਸਤਾਨੀ ਵੀਜ਼ਾ ਦੇਣ ਦਾ ਦਫ਼ਤਰ ਖੋਲ੍ਹ ਕੇ ਬੈਠੇ ਰਹਿੰਦੇ ਹਨ। ਪਰ ਹੁਣ ਪਾਕਿਸਤਾਨ 'ਚ ਵੀ ਵਿਰੋਧੀਆਂ ਨੂੰ ਭਾਰਤ ਚਲੇ ਜਾਣ ਦੀ ਨਸੀਹਤ ਦਿੱਤੀ ਜਾ ਰਹੀ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਿਛਲੇ ਦਿਨੀਂ ਤਿੰਨ ਵਾਰ ਭਾਰਤ ਦੀ ਤਾਰੀਫ਼ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਵਿਦੇਸ਼ ਨੀਤੀ ਸੁਤੰਤਰ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਇਕ ਖ਼ੁਦਾਰ ਕੌਮ ਹੈ ਅਤੇ ਉਸ ਨੂੰ ਕਿਸੇ ਸੁਪਰਪਾਵਰ ਦੀ ਜ਼ਰੂਰਤ ਨਹੀਂ ਹੈ। ਉਹ ਕਿਸੇ ਦੇ ਮੂਹਰੇ ਗੋਡੇ ਨਹੀਂ ਟੇਕਦਾ। ਇਮਰਾਨ ਇਹ ਸਾਰੀਆਂ ਗੱਲਾਂ ਅਮਰੀਕਾ ਨੂੰ ਨਿਸ਼ਾਨਾ ਬਣਾ ਕੇ ਕਹਿ ਰਹੇ ਸਨ। ਪਰ ਵਿਰੋਧੀ ਧਿਰ ਦੀ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਬੇਟੀ ਮਰੀਅਮ ਨਵਾਜ਼ ਇਸ ਤੋਂ ਏਨੀ ਦੁਖੀ ਹੋ ਗਈ ਕਿ ਉਨ੍ਹਾਂ ਨੇ ਇਮਰਾਨ ਖ਼ਾਨ ਨੂੰ ਭਾਰਤ ਚਲੇ ਜਾਣ ਦੀ ਨਸੀਹਤ ਦੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜੇਕਰ ਇਮਰਾਨ ਖ਼ਾਨ ਨੂੰ ਭਾਰਤ ਏਨਾ ਹੀ ਪਸੰਦ ਹੈ ਤਾਂ ਉੱਥੇ ਹੀ ਚਲੇ ਜਾਣ।

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX