• ਮੁੰਡਕਾ ਮੈਟਰੋ ਸਟੇਸ਼ਨ ਨੇੜੇ ਵਪਾਰਕ ਇਮਾਰਤ 'ਚ ਵਾਪਰਿਆ ਹਾਦਸਾ • ਪ੍ਰਧਾਨ ਮੰਤਰੀ ਵਲੋਂ ਮਿ੍ਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਤੇ ਜ਼ਖ਼ਮੀਆਂ ਨੂੰ 50 -50 ਹਜ਼ਾਰ ਮੁਆਵਜ਼ੇ ਦਾ ਐਲਾਨ
ਨਵੀਂ ਦਿੱਲੀ, 13 ਮਈ (ਏਜੰਸੀਆਂ)-ਪੱਛਮੀ ਦਿੱਲੀ ਸਥਿਤ ਮੁੰਡਕਾ ਮੈਟਰੋ ...
ਕੈਨੇਡਾ 'ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਰਚੀ ਸੀ ਸਾਜਿਸ਼
ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 13 ਮਈ- ਪੰਜਾਬ ਪੁਲਿਸ ਮੁਖੀ ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਮੁਹਾਲੀ ਧਮਾਕੇ ਨੂੰ ਲੈ ਕੇ ਕਈ ਅਹਿਮ ਖ਼ੁਲਾਸੇ ...
ਚੰਡੀਗੜ੍ਹ, 13 ਮਈ (ਪ੍ਰੋ. ਅਵਤਾਰ ਸਿੰਘ)-ਜੇਕਰ ਪਿਛਲੇ ਕੁਝ ਸਮੇਂ 'ਤੇ ਝਾਤੀ ਮਾਰੀ ਜਾਵੇ ਤਾਂ ਲਗਦੈ ਕਿ ਪੰਜਾਬ ਸਰਕਾਰ 'ਚ ਅਕਸਰ ਹੀ ਆਪਣੇ ਫ਼ੈਸਲੇ ਬਦਲਣ ਦੀ ਰਵਾਇਤ ਪੈ ਚੁੱਕੀ ਹੈ | ਸਰਕਾਰ ਵਲੋਂ ਆਏ ਦਿਨ ਨਿੱਤ ਨਵੇਂ ਫ਼ੈਸਲੇ ਲਾਗੂ ਕੀਤੇ ਜਾਂਦੇ ਹਨ ਅਤੇ ਤੁਰੰਤ ਕੁਝ ...
ਸ੍ਰੀਨਗਰ, 13 ਮਈ (ਮਨਜੀਤ ਸਿੰਘ)-ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤਾਇਬਾ ਨਾਲ ਸੰਬੰਧਿਤ ਦੋ ਪਾਕਿਸਤਾਨੀ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ, ਜੋ ਇਕ ਦਿਨ ਪਹਿਲਾਂ ਜੰਮੂ-ਕਸ਼ਮੀਰ 'ਚ ਕਸ਼ਮੀਰੀ ਪੰਡਿਤ ਤੇ ਸਰਕਾਰੀ ਕਰਮਚਾਰੀ ਰਾਹੁਲ ਭੱਟ ਦੀ ਉਸ ਦੇ ਦਫ਼ਤਰ 'ਚ ਹੱਤਿਆ ਕਰਨ ...
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਇਤਰਾਜ਼ਯੋਗ ਪੋਸਟਰ ਲਗਵਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆਂ 'ਚ ਖਿਲਾਰਨ ਸੰਬੰਧੀ ਥਾਣਾ ਬਾਜਾਖਾਨਾ (ਫ਼ਰੀਦਕੋਟ) ਵਿਖੇ 2015 'ਚ ਦਰਜ ਹੋਏ ਮਾਮਲਿਆਂ 'ਚ ਸਾਜਿਸ਼ਕਾਰ ਵਜੋਂ ਨਾਮਜ਼ਦ ਮੁਲਜ਼ਮ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੋਨਿਕਾ ਲਾਂਬਾ ਵਲੋਂ ਰਾਹਤ ਦਿੰਦੇ ਹੋਏ ਚਲਦੇ ਮੁਕੱਦਮੇ ਤੱਕ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ | ਇਸ ਦੇ ਬਾਵਜੂਦ ਡੇਰਾ ਮੁਖੀ 4 ਹੋਰ ਸੰਗੀਨ ਮਾਮਲਿਆਂ 'ਚ ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਸਜ਼ਾ ਯਾਫ਼ਤਾ ਹਨ | ਉਹ ਬਾਹਰ ਨਹੀਂ ਆ ਸਕਣਗੇ | ਇਨ੍ਹਾਂ ਮਾਮਲਿਆਂ 'ਚ ਪੱਤਰਕਾਰ ਛਤਰਪਤੀ, 2 ਮਾਮਲੇ ਜਬਰ ਜਨਾਹ ਅਤੇ ਚੌਥਾ ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਦਾ ਸ਼ਾਮਿਲ ਹੈ | ਵਿਸ਼ੇਸ਼ ਜਾਂਚ ਟੀਮ ਡੇਰਾ ਮੁਖੀ ਨੂੰ 2015 'ਚ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕਰਨ, ਇਸ ਦੇ ਅੰਗ ਗਲੀਆਂ ਵਿਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿਚ ਮੁੱਖ ਸਾਜਿਸ਼ਕਾਰ ਵਜੋਂ ਨਾਮਜ਼ਦ ਕੀਤਾ ਗਿਆ ਸੀ | ਇਨ੍ਹਾਂ ਤਿੰਨੇ ਮਾਮਲਿਆਂ 'ਚ ਜਾਂਚ ਟੀਮ ਵਲੋਂ ਅਦਾਲਤ 'ਚ ਚਲਾਨ ਵੀ ਪੇਸ਼ ਕੀਤਾ ਜਾ ਚੁੱਕਿਆ ਹੈ | ਅੱਜ ਅਦਾਲਤ ਵਲੋਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਇਤਰਾਜ਼ਯੋਗ ਪੋਸਟਰ ਲਗਵਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆਂ ਵਿਚ ਖਿਲਾਰਨ ਦੇ ਮਾਮਲੇ ਵਿਚ ਚਲਦੇ ਮੁਕੱਦਮੇ ਤੱਕ ਜ਼ਮਾਨਤ ਦੇ ਦਿੱਤੀ ਹੈ | ਅਦਾਲਤ ਨੇ ਆਪਣੇ ਹੁਕਮ ਵਿਚ ਡੇਰਾ ਮੁਖੀ ਨੂੰ ਸ਼ਰਤਾਂ ਤਹਿਤ ਜ਼ਮਾਨਤ ਦਿੰਦਿਆਂ ਕਿਹਾ ਕਿ ਉਹ ਜੇਕਰ ਜ਼ਮਾਨਤ 'ਤੇ ਜੇਲ੍ਹ 'ਚੋਂ ਬਾਹਰ ਆਉਂਦੇ ਹਨ ਤਾਂ ਕਿਸੇ ਵੀ ਤਰ੍ਹਾਂ ਦੇ ਮਾਮਲੇ ਦੀ ਸੁਣਵਾਈ ਨੂੰ ਪ੍ਰਭਾਵਿਤ ਨਹੀਂ ਕਰਨਗੇ ਅਤੇ ਬਿਨਾਂ ਆਗਿਆ ਵਿਦੇਸ਼ ਨਹੀਂ ਜਾ ਸਕਦੇ | ਅਦਾਲਤ ਨੇ ਡੇਰਾ ਮੁਖੀ ਨੂੰ ਲੋੜ ਪੈਣ 'ਤੇ ਜਾਂਚ ਟੀਮ ਸਾਹਮਣੇ ਪੇਸ਼ ਹੋਣ ਦੇ ਵੀ ਨਿਰਦੇਸ਼ ਦਿੱਤੇ ਹਨ |
ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ 4 ਜੂਨ ਤੱਕ ਟਲੀ
ਇਸੇ ਤਰ੍ਹਾਂ ਪਿੰਡ ਬਹਿਬਲ ਕਲਾਂ ਵਿਖੇ ਅਕਤੂਬਰ 2015 'ਚ ਵਾਪਰੇ ਗੋਲੀਕਾਂਡ ਸੰਬੰਧੀ ਅੱਜ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ 'ਚ ਸੁਣਵਾਈ ਹੋਈ | ਸੁਣਵਾਈ ਦੌਰਾਨ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ | ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਹੁਣ 4 ਜੂਨ ਤੱਕ ਮੁਲਤਵੀ ਕਰਦਿਆਂ ਮੁਲਜ਼ਮਾਂ ਨੂੰ ਹਦਾਇਤ ਕੀਤੀ ਕਿ ਉਹ ਅਗਲੀ ਤਰੀਕ ਤੱਕ ਪੇਸ਼ੀ 'ਤੇ ਅਦਾਲਤ ਵਿਚ ਪੇਸ਼ ਹੋਣ ਤਾਂ ਕਿ ਮੁਕੱਦਮੇ ਦੀ ਸੁਣਵਾਈ ਬਾਕਾਇਦਾ ਤੌਰ 'ਤੇ ਸ਼ੁਰੂ ਹੋ ਸਕੇ |
ਕਿਹਾ-ਘੱਟ ਗਿਣਤੀਆਂ 'ਤੇ ਜ਼ੁਲਮ ਅਤੇ ਦੇਸ਼ ਦਾ ਧਰੁਵੀਕਰਨ ਕਰ ਰਹੇ ਹਨ ਮੋਦੀ ਨਵੀਂ ਦਿੱਲੀ, 13 ਮਈ (ਉਪਮਾ ਡਾਗਾ ਪਾਰਥ)-'ਰਾਸ਼ਟਰੀ ਮੁੱਦਿਆਂ 'ਤੇ ਚਿੰਤਨ ਅਤੇ ਪਾਰਟੀ ਮੁੱਦਿਆਂ 'ਤੇ ਆਤਮ ਚਿੰਤਨ' ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੇ 3 ਦਿਨਾ ...
ਹਰਕਵਲਜੀਤ ਸਿੰਘ
ਚੰਡੀਗੜ੍ਹ, 13 ਮਈ-ਪੰਜਾਬ ਵਿਚਲੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਆਪਣੇ ਪਹਿਲੇ ਦੋ ਮਹੀਨਿਆਂ ਦੌਰਾਨ ਹੀ 8000 ਕਰੋੜ ਦਾ ਕਰਜ਼ਾ ਮਾਰਕੀਟ 'ਚੋਂ ਚੁੱਕ ਲਿਆ ਗਿਆ ਹੈ | ਜ਼ਿਕਰਯੋਗ ਹੈ ਕਿ ਮਗਰਲੇ ਵਿੱਤੀ ਸਾਲ ਦੌਰਾਨ ਤਤਕਾਲੀ ਸਰਕਾਰ ਨੇ 25872 ਕਰੋੜ ...
ਪਟਿਆਲਾ, 13 ਮਈ (ਮਨਦੀਪ ਸਿੰਘ ਖਰੌੜ)-ਬੀਤੀ 29 ਅਪ੍ਰੈਲ ਨੂੰ ਕਾਲੀ ਮਾਤਾ ਮੰਦਰ ਸਾਹਮਣੇ ਵਾਪਰੀ ਹਿੰਸਕ ਘਟਨਾ 'ਚ ਗੋਲੀ ਚਲਾਉਣ ਦੇ ਮਾਮਲੇ 'ਚ ਚਾਰ ਵਿਅਕਤੀਆਂ ਨੂੰ ਪਟਿਆਲਾ ਪੁਲਿਸ ਨੇ ਗਿ੍ਫ਼ਤਾਰ ਕਰ ਕੇ ਮੁਲਜ਼ਮਾਂ ਵਲੋਂ ਵਰਤਿਆ ਗਿਆ ਗ਼ੈਰ-ਕਾਨੂੰਨੀ ਪਿਸਟਲ ਬਰਾਮਦ ਕਰ ...
ਸ੍ਰੀ ਚਮਕੌਰ ਸਾਹਿਬ, 13 ਮਈ (ਜਗਮੋਹਣ ਸਿੰਘ ਨਾਰੰਗ)-ਧਰਮਸ਼ਾਲਾ ਵਿਧਾਨ ਸਭਾ ਅੱਗੇ ਅਤੇ ਰੂਪਨਗਰ ਵਿਖੇ ਖਾਲਿਸਤਾਨੀ ਝੰਡੇ ਅਤੇ ਬੈਨਰ ਲਗਾਉਣ ਦੇ ਮਾਮਲੇ 'ਚ ਹਿਮਾਚਲ ਪ੍ਰਦੇਸ਼ ਪੁਲਿਸ, ਸੀ. ਆਈ. ਏ. ਸਟਾਫ਼ ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਕੀਤੀ ਸਾਂਝੀ ...
ਪਟਿਆਲਾ, 13 ਮਈ (ਧਰਮਿੰਦਰ ਸਿੰਘ ਸਿੱਧੂ)-ਮੌਸਮ ਵਿਚ ਵਧ ਰਹੀ ਗਰਮਾਹਟ ਕਾਰਨ ਬਿਜਲੀ ਦੀ ਮੰਗ 'ਚ ਪਿਛਲੇ ਸਾਲ ਦੇ ਮੁਕਾਬਲੇ ਵਾਧਾ ਹੋਇਆ ਹੈ | ਇਸ ਸੰਬੰਧੀ ਬਿਜਲੀ ਨਿਗਮ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ ਸਾਲ 12 ਮਈ 2021 ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 6374 ਮੈਗਾਵਾਟ ਸੀ ...
ਦੁਬਈ, 13 ਮਈ (ਏਜੰਸੀ)-ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੇ ਰਾਸ਼ਟਰਪਤੀ ਅਤੇ ਅਬੂਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜ਼ਾਯਿਦ ਅਲ ਨਾਹਿਯਾਨ ਦਾ 73 ਸਾਲ ਦੀ ਉਮਰ ਵਿਚ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ | ਇਸ ਦੀ ਜਾਣਕਾਰੀ ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲੇ ਵਲੋਂ ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ 'ਤੇ ਦੁੱਖ ਪ੍ਰਗਟ ਕਰਦਿਆਂ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ...
ਨਵੀਂ ਦਿੱਲੀ, 13 ਮਈ (ਏਜੰਸੀ)- ਭਾਰਤ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਦੂਤਘਰ ਯੂਕਰੇਨ ਦੀ ਰਾਜਧਾਨੀ ਕੀਵ 'ਚ 17 ਮਈ ਤੋਂ ਮੁੜ ਆਪਣਾ ਕੰਮ ਸ਼ੁਰੂ ਕਰ ਦੇਵੇਗਾ | ਵਿਦੇਸ਼ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਭਾਰਤੀ ਦੂਤਘਰ 13 ਮਾਰਚ ਤੋਂ ਪੋਲੈਂਡ ਦੇ ਵਾਰਸਾ ਤੋਂ ਅਸਥਾਈ ਤੌਰ ...
ਸ੍ਰੀਨਗਰ, 13 ਮਈ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਵਿਖੇ ਅੱਤਵਾਦੀਆਂ ਨੇ ਸ਼ੁੱਕਰਵਾਰ ਨੂੰ ਐਸ.ਪੀ.ਓ. ਦੀ ਘਰ ਨੇੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਜਾਣਕਾਰੀ ਅਨੁਸਾਰ ਅੱਤਵਾਦੀਆਂ ਨੇ ਪੁਲਵਾਮਾ ਦੇ ਗਡੂਰਾ ਖੇਤਰ 'ਚ ਸਵੇਰ 8 ਵਜੇ ਕਾਂਸਟੇਬਲ ...
ਉਦੈਪੁਰ, (ਪੀ. ਟੀ. ਆਈ.)-ਪਾਰਟੀ ਦੇ ਅੰਦਰੂਨੀ ਵਿਚਾਰ-ਵਟਾਂਦਰੇ ਅਕਸਰ ਜਨਤਕ ਤੌਰ 'ਤੇ ਸਾਹਮਣੇ ਆ ਜਾਂਦੇ ਹਨ, ਜਿਸ ਨੂੰ ਧਿਆਨ 'ਚ ਰੱਖਦਿਆਂ ਕਾਂਗਰਸ ਨੇ ਇਥੇ 'ਚਿੰਤਨ ਸ਼ਿਵਰ' ਦੀਆਂ ਅੰਦਰੂਨੀ ਮੀਟਿੰਗਾਂ ਵਿਚ ਆਗੂਆਂ ਨੂੰ ਮੋਬਾਈਲ ਫ਼ੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX